ਤਾਜਾ ਖ਼ਬਰਾਂ


ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਫ਼ਾਜ਼ਿਲਕਾ, 10 ਦਸੰਬਰ (ਪ੍ਰਦੀਪ ਕੁਮਾਰ)- ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਇੱਕ ਜਵਾਨ ਵਲੋਂ ਗੋਲੀਆਂ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  12 minutes ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  13 minutes ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ........
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  17 minutes ago
ਖਰੜ, 10 ਦਸੰਬਰ (ਗੁਰਮੁੱਖ ਸਿੰਘ ਮਾਨ)- ਖਰੜ ਸ਼ਹਿਰ ਦੇ ਸੀਵਰੇਜ ਦੇ ਪਾਣੀ ਦੀ ਜ਼ਬਰਦਸਤੀ ਨਿਕਾਸੀ ਨੂੰ ਲੈ ਕੇ ਪ੍ਰਸ਼ਾਸਨ ਅਤੇ ਪਿੰਡਾਂ ਦੇ ਲੋਕਾਂ 'ਚ ਟਕਰਾਅ ਦਾ ਹਾਲਾਤ ਪੈਦਾ ਹੋ ਗਏ ਹਨ। ਜਾਣਕਾਰੀ ਮੁਤਾਬਕ...
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  30 minutes ago
ਚੰਡੀਗੜ੍ਹ, 10 ਦਸੰਬਰ (ਵਿਕਰਮਜੀਤ ਸਿੰਘ ਮਾਨ) - ਗੈਂਗਸਟਰਸ ਦੇ ਮੁੱਦੇ 'ਤੇ ਚੰਡੀਗੜ੍ਹ 'ਚ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗੈਂਗਸਟਰ ਅਕਾਲੀ ਦਲ ਦੀ ਦੇਣ ਹਨ। ਇਸ 'ਤੇ ਹੁਣ ਉਹ ਬੇਵਜ੍ਹਾ ਸਿਆਸਤ ਕਰ ਰਹੇ...
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  34 minutes ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ....
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  37 minutes ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ........
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  43 minutes ago
ਭੋਪਾਲ, 10 ਦਸੰਬਰ - ਮੱਧ ਪ੍ਰਦੇਸ਼ ਦੇ ਭੋਪਾਲ 'ਚ ਜੈਨ ਤੇ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਵਲੋਂ ਵਿਵਾਦਗ੍ਰਸਤ ਫੈਸਲਾ ਲੈਂਦੇ ਹੋਏ ਆਪਣੇ ਸਮਾਜ ਦੇ ਲੋਕਾਂ ਨੂੰ ਪ੍ਰੀ ਵੈਡਿੰਗ ਸ਼ੂਟ, ਮਹਿਲਾਵਾਂ ਨੂੰ ਡਾਂਸ ਸਿਖਾਉਣ ਵਾਲੇ ਮਰਦ ਕੋਰੀਓਗ੍ਰਾਫਰਸ ਸਮੇਤ ਪਰਿਵਾਰ ਦੀਆਂ ਮਹਿਲਾਵਾਂ...
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  45 minutes ago
ਡੇਰਾ ਬਾਬਾ ਨਾਨਕ, 10 ਦਸੰਬਰ (ਕਮਲ ਕਾਹਲੋਂ, ਹੀਰਾ ਸਿੰਘ ਮਾਂਗਟ, ਸ਼ਰਮਾ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ ਹੋ ਗਏ ਹਨ। ਇਨ੍ਹਾਂ ਮੁਕਾਬਲਿਆਂ...
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  53 minutes ago
ਸੰਗਰੂਰ, 10 ਦਸੰਬਰ (ਧੀਰਜ ਪਸ਼ੋਰੀਆ)- ਆਵਾਰਾ ਪਸ਼ੂਆਂ ਤੋਂ ਤੰਗ ਪਿੰਡਾਂ ਦੇ ਕਿਸਾਨ ਅੱਜ ਆਵਾਰਾ ਪਸ਼ੂਆਂ ਦੀਆਂ ਕਈ ਟਰਾਲੀਆਂ ਭਰ ਕੇ ਸੰਗਰੂਰ ਦੇ ਡੀ. ਸੀ. ਦਫ਼ਤਰ 'ਚ ਛੱਡਣ ਲਈ...
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਲੌਂਗੋਵਾਲ, 10 ਦਸੰਬਰ (ਸ. ਸ. ਖੰਨਾ)- ਸਥਾਨਕ ਕਸਬੇ ਅੰਦਰ ਅੱਜ ਮਾਹੌਲ ਉਦੋਂ ਗ਼ਮਗੀਨ ਹੋ ਗਿਆ, ਜਦੋਂ ਪਤਾ ਲੱਗਾ ਕਿ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਗੇਹਲਾ ਦੇ ਸਪੁੱਤਰ ਕਾਕਾ ਹਰਵਿੰਦਰ ਸਿੰਘ...
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਹਾਈਕੋਰਟ ਨੇ ਆਜ਼ਾਦ ਮੰਡੀ ਅਗਨੀਕਾਂਡ ਦੀ ਨਿਆਇਕ ਜਾਂਚ ਅਤੇ ਸੀ. ਬੀ. ਆਈ. ਨੂੰ ਮਾਮਲਾ ਸੌਂਪਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ...
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਲੋਕ ਸਭਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਲੱਗਦਾ ਹੈ ਕਿ ਕਸ਼ਮੀਰ 'ਚ ਰਾਮ ਰਾਜ ਆ...
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 1 hour ago
ਰਾਂਚੀ, 10 ਦਸੰਬਰ- ਝਾਰਖੰਡ 'ਚ ਆਪਸੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ 'ਚ ਇੱਕ ਅਧਿਕਾਰੀ ਸਣੇ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ...
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 2 hours ago
ਟਾਂਡਾ ਉੜਮੁੜ, 10 ਦਸੰਬਰ (ਦੀਪਕ ਬਹਿਲ)- ਮੱਧ ਪ੍ਰਦੇਸ਼ ਦੇ ਪੰਚਮੜੀ ਆਰਮੀ ਟਰੇਨਿੰਗ ਕੈਂਪ 'ਚੋਂ ਦੋ ਰਫ਼ਲਾਂ ਅਤੇ 70 ਕਾਰਤੂਸ ਚੋਰੀ ਕਰਕੇ ਫ਼ਰਾਰ ਹੋਏ ਫੌਜੀ ਹਰਪ੍ਰੀਤ ਸਿੰਘ ਨੂੰ ਟਾਂਡਾ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ...
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 2 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 2 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 3 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 3 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਪਹਿਲਾ ਸਫ਼ਾ

ਹਰਿਆਣਾ 'ਚ 65 ਅਤੇ ਮਹਾਰਾਸ਼ਟਰ 'ਚ 60.46 ਫ਼ੀਸਦੀ ਮਤਦਾਨ-ਨਤੀਜੇ 24 ਨੂੰ

ਚੰਡੀਗੜ੍ਹ/ਮੁੰਬਈ, 21 ਅਕਤੂਬਰ (ਐਨ.ਐਸ.ਪਰਵਾਨਾ, ਏਜੰਸੀ)-ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਅੱਜ ਲਗਪਗ ਸ਼ਾਂਤੀਪੂਰਨ ਪੋਲਿੰਗ ਮੁਕੰਮਲ ਹੋ ਗਈ, ਪਰ ਕਿਤੇ-ਕਿਤੇ ਹਿੰਸਾ ਦੀਆਂ ਛੋਟੀਆਂ-ਮੋਟੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਮਿਲੀਆਂ ਹਨ ਅਤੇ ਸੂਬੇ 'ਚ ਕੁੱਲ 65 ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਕੱਲ੍ਹ ਕਰਨਗੇ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਦਸਤਖ਼ਤ

ਨਵੀਂ ਦਿੱਲੀ/ਇਸਲਾਮਾਬਾਦ 21 ਅਕਤੂਬਰ (ਏਜੰਸੀ)-ਭਾਰਤ ਅਤੇ ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘੇ ਦੇ ਸਮਝੌਤੇ 'ਤੇ ਦਸਤਖ਼ਤ ਕਰਨ ਲਈ ਤਿਆਰ ਹਨ। ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਪਾਕਿਸਤਾਨ ਦੇ ਨਾਲ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਦਸਤਖ਼ਤ ਕਰਨ ਲਈ ਤਿਆਰ ਹੈ ਪਰ ...

ਪੂਰੀ ਖ਼ਬਰ »

ਪੰਜਾਬ 'ਚ 4 ਹਲਕਿਆਂ ਦੀਆਂ ਜ਼ਿਮਨੀ ਚੋਣਾਂ 'ਚ ਇੱਕਾ-ਦੁੱਕਾ ਘਟਨਾਵਾਂ-66.50 ਫ਼ੀਸਦੀ ਮਤਦਾਨ

ਦਾਖਾ 'ਚ 71.64, ਜਲਾਲਾਬਾਦ 'ਚ 78.76, ਫਗਵਾੜਾ 'ਚ 55.97, ਤੇ ਮੁਕੇਰੀਆਂ 'ਚ 58.62 ਫ਼ੀਸਦੀ ਪੋਲਿੰਗ

ਚੰਡੀਗੜ੍ਹ, 21 ਅਕਤੂਬਰ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ ਜਲਾਲਾਬਾਦ, ਦਾਖਾ, ਫਗਵਾੜਾ ਤੇ ਮੁਕੇਰੀਆਂ ਦੀਆਂ 4 ਜ਼ਿਮਨੀ ਚੋਣਾਂ ਲਈ ਰਾਜ ਵਿਚ ਅੱਜ ਵੋਟਾਂ ਪੈਣ ਦੀ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਪੂਰੀ ਕਰ ਲਈ ਗਈ ਅਤੇ ਕਮਿਸ਼ਨ ਨੂੰ ਅੱਜ ਰਾਤ ਤੱਕ ਪ੍ਰਾਪਤ ...

ਪੂਰੀ ਖ਼ਬਰ »

ਅਕਾਲ ਤਖ਼ਤ ਦੇ ਜਥੇਦਾਰ ਵਲੋਂ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇਕ ਮੰਚ 'ਤੇ ਮਨਾਉਣ ਦਾ ਆਦੇਸ਼

ਸਮਾਗਮਾਂ ਦੀ ਸਰਪ੍ਰਸਤੀ ਪੰਜ ਸਿੰਘ ਸਾਹਿਬਾਨ ਕਰਨਗੇ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਅੱਜ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਤੇ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 5 ਤੋਂ 11 ਤੱਕ ਵੱਖਰੇ ਪ੍ਰੋਗਰਾਮ ਕਰਨ ਦਾ ਐਲਾਨ

- ਮੇਜਰ ਸਿੰਘ - ਜਲੰਧਰ, 21 ਅਕਤੂਬਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਬਾਰੇ 11-12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਾਲੀ ਸਟੇਜ ਨੂੰ ਗੁਰੂ ਪੰਥ ਦੀ ਸਟੇਜ ਐਲਾਨੇ ਜਾਣ ਤੇ ਉਥੇ ...

ਪੂਰੀ ਖ਼ਬਰ »

ਸੈਲਾਨੀਆਂ ਲਈ ਖੋਲ੍ਹਿਆ ਸਿਆਚਿਨ

ਲਦਾਖ, 21 ਅਕਤੂਬਰ (ਏਜੰਸੀ)-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਨੂੰ ਲਦਾਖ਼ ਪੁੱਜੇ। ਇਸ ਮੌਕੇ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ। ਉਨ੍ਹਾਂ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ...

ਪੂਰੀ ਖ਼ਬਰ »

ਦਿੱਲੀ 'ਚ ਉਸੇ ਥਾਂ 'ਤੇ ਬਣੇਗਾ ਰਵਿਦਾਸ ਮੰਦਰ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੇ ਤੁਗਲਕਾਬਾਦ ਵਿਖੇ ਤੋੜੇ ਗਏ ਰਵਿਦਾਸ ਮੰਦਰ ਦੀ ਮੁੜ ਉਸੇ ਥਾਂ 'ਤੇ ਉਸਾਰੀ ਕੀਤੀ ਜਾਵੇਗੀ। ਇਸ ਸਬੰਧ 'ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਤਜਵੀਜ਼ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੰਦਰ ਦੀ ਉਸਾਰੀ ਲਈ ਕੇਂਦਰ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਦੀ ਵਾਗਡੋਰ ਬੀ.ਐੱਸ.ਐੱਫ਼. ਹਵਾਲੇ ਕਰਨ ਦੀ ਤਿਆਰੀ 'ਚ ਕੇਂਦਰ

ਡਾ. ਕਮਲ ਕਾਹਲੋਂ ਬਟਾਲਾ, 21 ਅਕਤੂਬਰ-ਭਾਵੇਂ ਕਿ ਆਮ ਤੌਰ 'ਤੇ ਇੰਮੀਗ੍ਰੇਸ਼ਨ ਡਿਊਟੀ 'ਤੇ ਸੈਂਟਰਲ ਇੰਡਸਟਰੀਅਲ ਸਕਿਉਰਟੀ ਫੋਰਸ ਨੂੰ ਤਾਇਨਾਤ ਕੀਤਾ ਜਾਂਦਾ ਰਿਹਾ ਹੈ, ਪ੍ਰੰਤੂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਰਹੱਦ 'ਤੇ ਹੋਣ ਕਾਰਨ ਇਥੇ ਸੁਰੱਖਿਆ ਦੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਪਾਕਿ ਨੇ ਦੋਵਾਂ ਮੁਲਕਾਂ ਵਿਚਾਲੇ ਚੱਲ ਰਹੀਆਂ ਡਾਕ ਸੇਵਾਵਾਂ ਕੀਤੀਆਂ ਬੰਦ

ਅੰਮ੍ਰਿਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਇਕ ਪਾਸੜ ਕਾਰਵਾਈ ਕਰਦਿਆਂ ਦੋਵਾਂ ਮੁਲਕਾਂ ਵਿਚਾਲੇ ਚੱਲ ਰਹੇ ਦੁਵੱਲੇ ਵਪਾਰ ਨੂੰ ਬੰਦ ਕਰਨ ਬਾਅਦ ਹੁਣ ਭਾਰਤ-ਪਾਕਿ ਵਿਚਾਲੇ ਚਿੱਠੀ-ਪੱਤਰ ਰਾਹੀਂ ਖ਼ੁਸ਼ੀ, ਗ਼ਮ ਤੇ ਮੁਹੱਬਤ ਦੇ ਇਜ਼ਹਾਰ ਦੇ ਸੁਨੇਹਿਆਂ ਦੀ ਡਾਕ ਵਿਭਾਗ ਦੀ ਮਾਰਫ਼ਤ ਚੱਲ ਰਹੀ ਸੇਵਾ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਭਾਰਤ ਨੇ ਇਸ ਨੂੰ ਕੌਮਾਂਤਰੀ ਨਿਯਮਾਂ ਦੀ ਉਲੰਘਣਾ ਦੱਸਿਆ ਹੈ।
ਕੀ ਸਨ ਨਿਯਮ ਤੇ ਸ਼ਰਤਾਂ ਦੱਸਣਯੋਗ ਹੈ ਕਿ 14 ਸਤੰਬਰ 1974 ਨੂੰ ਭਾਰਤ-ਪਾਕਿ ਵਿਚਾਲੇ ਇਸਲਾਮਾਬਾਦ 'ਚ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰਾਲਿਆਂ ਦੇ ਵਿਦੇਸ਼ ਸਕੱਤਰਾਂ ਸ. ਕੇਵਲ ਸਿੰਘ ਤੇ ਆਗਾ ਸ਼ਾਹ ਦਰਮਿਆਨ ਹੋਏ ਲਿਖਤੀ ਸਮਝੌਤੇ ਅਧੀਨ ਡਾਕ ਵਟਾਂਦਰੇ ਨੂੰ ਲੈ ਕੇ ਨਿਯਮ ਤੇ ਸ਼ਰਤਾਂ ਤਹਿ ਕੀਤੀਆਂ ਗਈਆਂ ਸਨ। ਜਿਨ੍ਹਾਂ ਦੇ ਚੱਲਦਿਆਂ ਰੋਜ਼ਾਨਾ ਸਵੇਰੇ 9.30 ਵਜੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਸਥਾਪਿਤ ਆਰ. ਐਮ. ਐਸ. (ਰੇਲਵੇ ਮੇਲ ਸਰਵਿਸ) ਦਫ਼ਤਰ ਤੋਂ ਭਾਰਤੀ ਡਾਕ ਦੇ ਬੰਦ ਬੋਰੇ ਡਾਕ ਵਿਭਾਗ ਦੀ ਵੈਨ ਰਾਹੀਂ ਅਟਾਰੀ ਸਰਹੱਦ ਵੱਲ ਭੇਜੇ ਜਾਂਦੇ ਹਨ। ਪਹਿਲਾਂ ਇਹ ਵੈਨ ਅਟਾਰੀ ਪਹੁੰਚਣ 'ਤੇ ਸਿੱਧੀ ਕਸਟਮ ਤੇ ਇਮੀਗਰੇਸ਼ਨ ਦੇ ਕਾਊਂਟਰ 'ਤੇ ਰੁਕਦੀ ਸੀ ਅਤੇ ਉਥੇ ਕਸਟਮ ਵਿਭਾਗ ਵਲੋਂ ਲਗਾਏ ਗਏ ਸਕੈਨਰਾਂ ਰਾਹੀਂ ਡਾਕ ਦੇ ਥੈਲਿਆਂ ਦੀ ਬਰੀਕੀ ਨਾਲ ਸਕੈਨਿੰਗ ਕਰਨ ਦੇ ਬਾਅਦ ਵੈਨ ਨੂੰ ਜ਼ੀਰੋ ਲਾਈਨ ਵੱਲ ਰਵਾਨਾ ਕੀਤਾ ਜਾਂਦਾ ਸੀ। ਜਦਕਿ ਹੁਣ ਅਟਾਰੀ ਸਰਹੱਦ 'ਤੇ ਇੰਟੇਗ੍ਰੇਟਿਡ ਚੈੱਕ ਪੋਸਟ ਅਟਾਰੀ (ਆਈ. ਸੀ. ਪੀ.) ਸਥਾਪਿਤ੍ਵ ਹੋਣ ਦੇ ਬਾਅਦ ਇਹ ਵੈਨ ਆਈ. ਸੀ. ਪੀ. ਵਲੋਂ ਦੀ ਹੁੰਦੀ ਹੋਈ ਸਕੈਨਿੰਗ ਸਮੇਤ ਹੋਰ ਜ਼ਰੂਰੀ ਕਾਰਵਾਈਆਂ ਮੁਕੰਮਲ ਕਰਨ ਦੇ ਬਾਅਦ ਪੂਰੇ 10.30 ਵਜੇ ਜ਼ੀਰੋ ਲਾਈਨ 'ਤੇ ਪਹੁੰਚ ਰਹੀ ਹੈ। ਜਿਥੇ ਪਾਕਿਸਤਾਨ ਸਟੇਟ ਪੋਸਟ ਵਿਭਾਗ ਦੀ ਲਾਹੌਰ ਵੱਲ ਮੂੰਹ ਕਰ ਕੇ ਖੜ੍ਹੀ ਕੀਤੀ ਡਾਕ ਵੈਨ ਦੀ ਉਲਟੀ ਦਿਸ਼ਾ ਵੱਲ ਉਪਰੋਕਤ ਭਾਰਤੀ ਵੈਨ ਨੂੰ ਖੜ੍ਹਾ ਕਰ ਦਿੱਤਾ ਜਾਂਦਾ ਹੈ। ਇਸ ਦੇ ਬਾਅਦ ਬੜੇ ਤਰੀਕੇ ਨਾਲ ਦੋਵਾਂ ਵੈਨਾਂ 'ਚ ਪਏ ਡਾਕ ਥੈਲਿਆਂ ਦਾ ਵਟਾਂਦਰਾ ਕੀਤਾ ਜਾਂਦਾ ਹੈ।
ਭਾਰਤ ਵਲੋਂ ਨਿੰਦਾ
ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਭਾਰਤ ਨੇ ਪਾਕਿਸਤਾਨ ਦੀ ਇਸ ਇਕਤਰਫ਼ਾ ਕਾਰਵਾਈ ਦੀ ਨਿੰਦਾ ਕੀਤੀ ਹੈ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਇਸ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਨੇ ਅਜਿਹਾ ਕਦਮ ਚੁੱਕ ਕੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕੀਤੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX