ਤਾਜਾ ਖ਼ਬਰਾਂ


ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  30 minutes ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  43 minutes ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 1 hour ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 1 hour ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 2 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 2 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 3 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 4 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 4 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 4 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 5 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 4 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 5 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਫਰੀਦਕੋਟ / ਮੁਕਤਸਰ

ਪੁਲਿਸ ਜਵਾਨਾਂ ਦੀਆਂ ਸ਼ਹਾਦਤਾਂ ਸਾਡੇ ਲਈ ਪ੍ਰੇਰਨਾ ਸਰੋਤ- ਮਨਜੀਤ ਸਿੰਘ ਢੇਸੀ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਪੁਲਿਸ ਫ਼ਰੀਦਕੋਟ ਵਲੋਂ ਅੱਜ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਸਮਿ੍ਤੀ ਦਿਵਸ ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਦੇਸ਼ ਦੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਹਥਿਆਰ ਉਲਟੇ ਕਰਕੇ ਸੋਗ ਸਲਾਮੀ ਤੇ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਅਰਪਿਤ ਕਰਕੇ ਮਨਾਇਆ ਗਿਆ | ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ, ਨਿਆਂਪਾਲਿਕਾ ਦੇ ਅਧਿਕਾਰੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਸ਼ਹੀਦਾਂ ਨੰੂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਸ਼ਹੀਦੀ ਸਮਾਗਮ ਵਿਚ ਐਡੀਸ਼ਨਲ ਸੈਸਨ ਜੱਜ ਐੱਚ.ਐੱਸ. ਲੇਖੀ, ਅਡੀਸ਼ਨਲ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਟੀ.ਪੀ.ਐੱਸ. ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਮਨਾਇਆ ਜਾ ਰਿਹਾ ਸਮਿ੍ਤੀ ਦਿਵਸ ਜਿਥੇ ਸਾਡੀਆਂ ਅੱਖਾਂ ਵਿਚ ਅੱਥਰੂ ਲੈ ਕੇ ਆਉਂਦਾ ਹੈ, ਉਥੇ ਸਾਡੇ ਫ਼ਰਜ਼ਾਂ ਪ੍ਰਤੀ ਜ਼ਿੰਮੇਵਾਰੀ ਦਾ ਅਹਿਸਾਸ ਵੀ ਕਰਵਾਉਂਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ | ਉਨ੍ਹਾਂ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਜਾਬ ਪੁਲਿਸ ਨੂੰ ਲੋਕ ਸੇਵਾ ਪ੍ਰਤੀ ਹੋਰ ਵੀ ਤਨਦੇਹੀ ਨਾਲ ਸਮਰਪਿਤ ਕਰਨ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਸ਼ਹੀਦ ਪਰਿਵਾਰਾਂ ਦੀ ਹਰ ਮੁਸ਼ਕਿਲ ਦੀ ਘੜੀ ਵਿਚ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਸਮਾਗਮ ਦੌਰਾਨ ਪਹੁੰਚੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਬੜੇ ਧਿਆਨ ਨਾਲ ਸੁਣੀਆਂ ਤੇ ਮੌਕੇ 'ਤੇ ਹੱਲ ਕੀਤੀਆਂ ਅਤੇ ਬਾਕੀ ਰਹਿੰਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ | ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਸਮਾਜ ਵਿਚ ਸ਼ਾਂਤੀ ਬਣਾਈ ਰੱਖਣ ਤੇ ਅਮਨ ਕਾਨੰੂਨ ਦੀ ਰਾਖੀ ਕਰਨ ਵਿਚ ਵੱਡੀ ਭੂਮਿਕਾ ਅਦਾ ਕਰਦੀ ਹੈ | ਪੁਲਿਸ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਪੁਲਿਸ ਜਵਾਨਾਂ ਨੂੰ ਹਮੇਸ਼ਾ ਆਪਣੇ ਫਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਤੱਤਪਰ ਰਹਿਣਾ ਚਾਹੀਦਾ ਹੈ | ਇਸ ਮੌਕੇ ਅਡੀਸ਼ਨਲ ਸੈਸ਼ਨ ਜੱਜ ਐੱਚ.ਐੱਸ. ਲੇਖੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਤੇ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ 32 ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਐੱਸ ਪੀ, ਪੀ.ਬੀ.ਆਈ. ਐਾਡ ਓਪਰੇਸ਼ਨ ਗੁਰਮੀਤ ਕੌਰ ਵਲੋਂ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਦੇ ਨਾਂਅ ਤਫ਼ਸੀਲ ਸਹਿਤ ਪੜ੍ਹੇ ਅਤੇ ਦੱਸਿਆ ਕਿ ਸਤੰਬਰ 2018 ਤੋਂ ਅਗਸਤ 2019 ਤੱਕ ਭਾਰਤ ਵਿਚ ਆਪਣੀ ਡਿਊਟੀ ਕਰਦੇ ਹੋਏ ਸੁਰੱਖਿਆ ਫੋਰਸਾਂ ਦੇ 292 ਅਧਿਕਾਰੀ, ਕਰਮਚਾਰੀ ਸ਼ਹੀਦੀ ਪਾ ਗਏ ਅਤੇ ਇਨ੍ਹਾਂ ਵਿਚ ਕੋਈ ਵੀ ਜਵਾਨ ਪੰਜਾਬ ਪੁਲਿਸ ਦਾ ਸ਼ਹੀਦ ਨਹੀਂ ਹੋਇਆ | ਇਸ ਤੋਂ ਪਹਿਲਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸੋਗ ਪਰੇਡ ਕਰਵਾਈ ਗਈ, ਜਿਸ ਦੀ ਅਗਵਾਈ ਏ.ਐੱਸ.ਪੀ. ਜੈਤੋ, ਮਹਿਤਾਬ ਸਿੰਘ ਆਈ.ਪੀ.ਅੱੈਸ. ਨੇ ਕੀਤੀ | ਇਸ ਮੌਕੇ ਐੱਸ.ਪੀ (ਇਨਵੈਸਟੀਗੇਸ਼ਨ) ਸੇਵਾ ਸਿੰਘ ਮੱਲੀ, ਡੀ.ਅੱੈਸ.ਪੀ. ਜਸਤਿੰਦਰ ਸਿੰਘ, ਡੀ.ਐੱਸ.ਪੀ. ਫ਼ਰੀਦਕੋਟ/ਗੁਰਪ੍ਰੀਤ ਸਿੰਘ, ਡੀ.ਐੱਸ.ਪੀ. ਕੋਟਕਪੂਰਾ ਬਲਕਾਰ ਸਿੰਘ, ਡੀ.ਅੱੈਸ.ਪੀ. (ਹੈੱਡ) ਸੁਬੇਗ ਸਿੰਘ, ਡੀ. ਐੱਸ. ਪੀ. ਸਪੈਸ਼ਲ ਬਰਾਂਚ ਅਵਤਾਰ ਚੰਦ, ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਪ੍ਰਧਾਨ ਬਸੰਤ ਸਿੰਘ, ਸਮਾਜਸੇਵੀ ਪ੍ਰਵੀਨ ਕਾਲਾ ਤੋਂ ਇਲਾਵਾ ਪੰਜਾਬ ਹੋਮ ਗਾਰਡਜ਼, ਸ਼ਹੀਦਾਂ ਦੇ ਪਰਵਿਾਰ ਤੇ ਪੁਲਿਸ ਅਧਿਕਾਰੀ ਤੇ ਸੇਵਾਮੁਕਤ ਅਧਿਕਾਰੀ, ਕਰਮਚਾਰੀ ਵੀ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਗਾਈਡੈਂਸ ਕੌਾਸਲਰ ਜਸਬੀਰ ਸਿੰਘ ਜੱਸੀ ਨੇ ਨਿਭਾਈ |


ਖ਼ਬਰ ਸ਼ੇਅਰ ਕਰੋ

ਅਨਾਜ ਮੰਡੀ ਸਾਦਿਕ ਵਿਖੇ ਬਾਸਮਤੀ ਦੀ ਖਰੀਦ ਸ਼ੁਰੂ

ਸਾਦਿਕ, 21 ਅਕਤੂਬਰ (ਆਰ.ਐਸ.ਧੰੁਨਾ)-ਅਨਾਜ ਮੰਡੀ ਸਾਦਿਕ ਵਿਖੇ ਆ ਰਹੀ ਬਾਸਮਤੀ ਦੀ ਖਰੀਦ ਦਾ ਕੰਮ ਮਾਰਕੀਟ ਕਮੇਟੀ ਸਾਦਿਕ ਦੇ ਸਕੱਤਰ ਪਿ੍ਤਪਾਲ ਸਿੰਘ ਕੋਹਲੀ ਤੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਨੇ ਸ਼ੁਰੂ ਕਰਵਾਇਆ | ਇਸ ਮੌਕੇ ਰੁਪਿੰਦਰ ਕੁਮਾਰ, ਦੀਪਕ ਕੁਮਾਰ ਦੀ ...

ਪੂਰੀ ਖ਼ਬਰ »

ਮਾਮਲਾ ਗੈਂਗਸਟਰ ਦੀ ਮਾਂ ਨਾਲ ਦੁਰਵਿਹਾਰ ਕਰਨ ਦਾ,/h4> ਸੀ. ਆਈ. ਏ. ਸਟਾਫ਼ ਦੇ ਕਰਮਚਾਰੀਆਂ ਿਖ਼ਲਾਫ਼ ਕਾਰਵਾਈ ਲਈ ਡੀ. ਐੱਸ. ਪੀ. ਨੂੰ ਦਿੱਤਾ ਮੰਗ-ਪੱਤਰ

ਜੈਤੋ, 21 ਅਕਤੂਬਰ (ਭੋਲਾ ਸ਼ਰਮਾ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਵਲੋਂ ਗੈਂਗਸਟਰ ਅਮਨਦੀਪ ਅਮਨਾ ਜੈਤੋ ਦੀ ਮਾਤਾ ਲੱਛਮੀ ਦੇਵੀ ਨਾਲ ਕੀਤੇ ਦੁਰਵਿਹਾਰ ਦਾ ਮਾਮਲਾ ਗਰਮਾਉਣ ਲੱਗ ਪਿਆ ਹੈ | ਅਨੁਸੂਚਿਤ ਸ਼੍ਰੇਣੀ ਦੇ ਲੋਕਾਂ ਵਲੋਂ ਅੱਜ ਇੱਥੇ ਡੀ.ਐੱਸ.ਪੀ. ਜੈਤੋ ਡਾ. ਮਹਿਤਾਬ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਲਈ ਤਿੰਨ ਵੈਨਾਂ ਰਵਾਨਾ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਵਿਭਾਗ ਫ਼ਰੀਦਕੋਟ ਵਲੋਂ ਪੰਜਾਬ ਸਰਕਾਰ ਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਨੂੰ ਦਿੱਲੀ ਵਿਖੇ 23 ਨੂੰ ਦਿੱਤਾ ਜਾਵੇਗਾ ਪੁਰਸਕਾਰ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਨੂੰ ਦੀਨ ਦਿਆਲ ਉਪਾਧਿਆਏ ਪੰਚਾਇਤ ਸ਼ਸ਼ਕਤੀਕਰਨ ਪੁਰਸਕਾਰ-2019 ਲਈ ਪੰਜਾਬ ਵਿਚੋਂ ਵਧੀਆ ਕਾਰਗੁਜ਼ਾਰੀ ਕਰਕੇ ਪਹਿਲੇ ਨੰਬਰ 'ਤੇ ਚੁਣਿਆ ਗਿਆ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋੋਂ ਹਾਈਕੋੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਸਬੰਧੀ ਅਧਿਕਾਰੀਆਂ ਨੂੰ ਆਦੇਸ਼

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਜ਼ਿਲ੍ਹੇ ਦੇ ਸਮੂਹ ਐੱਸ. ਡੀ. ਐੱਮਜ, ਤਹਿਸੀਲਦਾਰਾਂ, ਬੀ. ਡੀ. ਪੀ. ਓਜ, ਕਾਰਜ ਸਾਧਕ ਅਧਿਕਾਰੀਆਂ ਤੇ ਹੋੋਰ ਸਬੰਧਿਤ ਵਿਭਾਗਾਂ ਦੇ ...

ਪੂਰੀ ਖ਼ਬਰ »

ਬੱਸ ਦੀ ਟਕੱਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਮਚਾਕੀ ਮੱਲ ਸਿੰਘ ਰੋਡ 'ਤੇ ਸਥਿਤ ਬਰਾੜ ਪੈਟਰੋਲ ਪੰਪ ਨਜ਼ਦੀਕ ਪੀ.ਆਰ.ਟੀ.ਸੀ. ਦੀ ਇਕ ਬੱਸ ਤੇ ਮੋਟਰਸਾਈਕਲ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਵਿਦਿਅਰਥੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਧਰਮਿੰਦਰ ਸਿੰਘ ਪੀ. ਐ ੱਸ. ਯੂ. ਦੇ ਬਰਜਿੰਦਰਾ ਕਾਲਜ ਦੇ ਪ੍ਰਧਾਨ ਚੁਣੇ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਜਮਹੂਰੀ ਤਰੀਕੇ ਨਾਲ 20 ਮੈਂਬਰੀ ਕਾਲਜ ਕਮੇਟੀ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਧਰਮਿੰਦਰ ਸਿੰਘ ਨੂੰ ਕਾਲਜ ਪ੍ਰਧਾਨ, ਪਿ੍ੰਸ ਸਕੱਤਰ, ...

ਪੂਰੀ ਖ਼ਬਰ »

ਗੈਂਗਸਟਰ ਮੁਖੀ ਦੱਸ ਕੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ ਤੇ ਮੰਗੀ ਫ਼ਿਰੌਤੀ, ਮਾਮਲਾ ਦਰਜ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਗਰੀਨ ਐਵਿਨਿਊ ਵਸਨੀਕ ਇਕ ਵਿਅਕਤੀ ਨੂੰ ਫ਼ੋਨ 'ਤੇ ਦਵਿੰਦਰ ਬੰਬੀਹਾ ਗੈਂਗਸਟਰ ਗਰੁੱਪ ਦਾ ਮੁਖੀ ਦੱਸਦੇ ਹੋਏ ਜਾਨੋਂ ਮਾਰਨ ਦੀ ਧਮਕੀ ਦੇਣ ਤੇ ਫ਼ਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਫ਼ੋਨ ਕਰਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮਾਂ ਕਾਬੂ, ਪੁੱਤਰ ਫ਼ਰਾਰ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਢੁੱਡੀ ਦੇ ਇਕ ਘਰ ਵਿਚ ਛਾਪੇਮਾਰੀ ਕਰਕੇ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਪਤੀ ਤੇ ਸਹੁਰੇ ਿਖ਼ਲਾਫ਼ ਦਾਜ ਦਾ ਮੁਕੱਦਮਾ ਦਰਜ, ਪਤੀ ਗਿ੍ਫ਼ਤਾਰ

ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਰਮਨਦੀਪ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਬੇਅੰਤ ਨਗਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਵੋਮੈਨ ਸੈੱਲ ਮੋਗਾ ਤੇ ਉਪ ਕਪਤਾਨ ਪੁਲਿਸ ਜੁਰਮ ਿਖ਼ਲਾਫ਼ ਔਰਤਾਂ ਤੇ ...

ਪੂਰੀ ਖ਼ਬਰ »

ਬੁਰਜ ਜਵਾਹਰ ਸਿੰਘ ਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਦਾਣਾ ਮੰਡੀ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ ਨੇ ਝੋਨੇ ਦੀ ਖਰੀਦ ਦਾ ਉਦਘਾਟਨ ਕਰਕੇ ਝੋਨੇ ਦੀ ਬੋਲੀ ਸ਼ੁਰੂ ਕਰਵਾਈ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸੀ. ਆਈ. ਏ. ਸਟਾਫ਼ ਜੈਤੋ ਦੇ ਵਿਰੁੱਧ ਧਰਨਾ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਤੇ ਨੌਜਵਾਨ ਭਾਰਤ ਸਭਾ ਵਲੋਂ ਸੀ. ਆਈ. ਏ. ਸਟਾਫ਼ ਜੈਤੋ ਵਿਰੁੱਧ ਸਥਾਨਕ ਬਾਜਾਖਾਨਾ ਚੌਾਕ ਵਿਖੇ ਧਰਨਾ ਲਗਾ ਕੇ ...

ਪੂਰੀ ਖ਼ਬਰ »

ਵਿਸ਼ਵਕਰਮਾ ਧਰਮਸ਼ਾਲਾ ਕਮੇਟੀ ਦੀ ਮੀਟਿੰਗ ਹੋਈ

ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ)-ਵਿਸ਼ਵਕਰਮਾ ਧਰਮਸ਼ਾਲਾ ਪ੍ਰਬੰਧਕ ਕਮੇਟੀ ਬਰਗਾੜੀ ਦੀ ਮੀਟਿੰਗ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਈ | ਮੀਟਿੰਗ ਵਿਚ ਵਿੱਤੀ ਲੇਖਾ ਜੋਖਾ ਕੀਤਾ ਗਿਆ ਅਤੇ ਬਾਬਾ ਵਿਸ਼ਵਕਰਮਾ ਜੀ ਦਾ ਸ਼ੁਭ ਦਿਹਾੜਾ ਮਨਾਉਣ ਸਬੰਧੀ ਵਿਚਾਰ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ ਮਹਿੰਦੀ ਤੇ ਰੰਗੋਲੀ ਮੁਕਾਬਲੇ ਕਰਵਾਏ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਮਹਿੰਦੀ ਤੇ ਰੰਗੋਲੀ ਦੇ ਮੁਕਾਬਲੇ ਸਿਲਵਰ ਓਕਸ ਸਕੂਲ ਜੈਤੋ ਵਿਖੇ ਕਰਵਾਏ ਗਏ, ਜਿਸ ਵਿਚ ਛੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੀਸ਼ਦ ਦੇ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ਼ਹਿਰ ਤੋਂ ਗੰਦਗੀ ਦੇ ਧੱਬੇ ਧੋਣ ਲਈ ਡੀ. ਸੀ. ਤੋਂ ਮੰਗਿਆ ਦਖ਼ਲ

ਜੈਤੋ, 21 ਅਕਤੂਬਰ (ਭੋਲਾ ਸ਼ਰਮਾ)- ਸ਼ਹਿਰ 'ਚ ਗੰਦਗੀ ਦਾ ਬੋਲਬਾਲਾ ਹੈ | ਥਾਂ-ਥਾਂ ਕੂੜੇ ਦੇ ਲੱਗੇ ਢੇਰ ਪ੍ਰਸ਼ਾਸਨ ਦਾ ਮੂੰਹ ਚਿੜਾ ਰਹੇ ਹਨ | ਸ਼ਹਿਰੀਏ ਸਫ਼ਾਈ ਲਈ ਅਨੇਕਾਂ ਵਾਰ ਮੰਗ ਕਰ ਚੁੱਕੇ ਹਨ, ਪਰ ਸੁਣਵਾਈ ਨਹੀਂ ਹੋ ਰਹੀ | ਹੁਣ ਉਨ੍ਹਾਂ ਡਿਪਟੀ ਕਮਿਸ਼ਨਰ ਫ਼ਰੀਦਕੋਟ ...

ਪੂਰੀ ਖ਼ਬਰ »

ਲਾਅ ਕਾਲਜ ਵਿਖੇ ਇਕ ਰੋਜ਼ਾ ਆਰ. ਟੀ. ਆਈ. ਵਰਕਸ਼ਾਪ ਲਗਾਈ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਸਟੇਟ ਸੂਚਨਾ ਆਯੋਗ ਪੰਜਾਬ ਵਲੋਂ ਸਪੌਾਸਰਡ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਬਠਿੰਡਾ ਰਿਜ਼ਨਲ ਸੈਂਟਰ ਦੇ ਸਹਿਯੋਗ ਨਾਲ ਇਕ ਰੋਜ਼ਾ ਰਾਇਟ ...

ਪੂਰੀ ਖ਼ਬਰ »

ਪਿੰਡੀ ਬਲੋਚਾਂ ਦੇ ਵਾਲੀਬਾਲ ਮੁਕਾਬਲੇ 'ਚੋਂ ਪਿੰਡ ਹਰੀ ਨੌ ਦੀ ਟੀਮ ਨੇ ਮਾਰੀ ਬਾਜ਼ੀ

ਸਾਦਿਕ, 21 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਗਰਾਮ ਪੰਚਾਇਤ ਪਿੰਡ ਪਿੰਡੀ ਬਲੋਚਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਸਮੈਸਿੰਗ ਮੁਕਾਬਲੇ ਕਰਵਾਏ ਗਏ, ਜਿਸਦਾ ਉਦਘਾਟਨ ਪਿੰਡ ਦੇ ਨੌਜਵਾਨ ਸਰਪੰਚ ਰਮਨਦੀਪ ਸਿੰਘ ਨੇ ਕੀਤਾ | ਇਨ੍ਹਾਂ ਖੇਡ ਮੁਕਾਬਲਿਆਂ ...

ਪੂਰੀ ਖ਼ਬਰ »

ਹਾਦਸੇ ਦਾ ਕਾਰਨ ਬਣ ਸਕਦਾ ਘੋਨਾ ਪੁਲ

ਗੋਲੇਵਾਲਾ, 21 ਅਕਤੂਬਰ (ਅਮਰਜੀਤ ਬਰਾੜ)-ਪਿੰਡ ਗੋਲੇਵਾਲਾ ਹੱਸਣਭੱਟੀ ਪਿੰਡ ਨੂੰ ਜੋੜਦੀ ਲਿੰਕ ਰੋਡ ਉੱਪਰ ਬਣਿਆ ਸੇਮਨਾਲੇ ਦਾ ਘੋਨਾ ਪੁਲ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਪਿਛਲੇ ਲੰਮੇੇਂ ਤੋਂ ਇਸ ਪੁਲ ਉੱਪਰ ਕੋਈ ਅਜਿਹੀ ਐਾਗਲ ਨਹੀਂ ਲੱਗੀ ਜਿਸ ਤੋਂ ਹਾਦਸੇ ਨੂੰ ...

ਪੂਰੀ ਖ਼ਬਰ »

ਸਰਪੰਚ ਕਰਨੈਲ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕਰਕੇ ਵਾਅਦਿਆਂ ਨੂੰ ਪੂਰਾ ਕੀਤਾ ਹੈ ਤੇ ਲੋਕ ਸਰਕਾਰ ਦੀਆਂ ਨੀਤੀਆਂ ਨੂੰ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਤੋਂ ਲੋਕ ਦੁਖੀ-ਕਲਸੀ

ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੇ ਕਸਬਿਆਂ 'ਚ ਆਵਾਜ਼ ਪ੍ਰਦੂਸ਼ਣ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ | ਇਹ ਵਿਚਾਰ ਵਾਤਾਵਰਨ ਪ੍ਰੇਮੀ ਜਸਵਿੰਦਰ ਸਿੰਘ ਕਲਸੀ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਬੱਸਾਂ ਤੇ ...

ਪੂਰੀ ਖ਼ਬਰ »

ਲਾਭਪਾਤਰੀਆਂ ਦੇ ਸਰਬੱਤ ਸਿਹਤ ਬੀਮਾ ਯੋਜਨਾਂ ਦੇ ਕਾਰਡ ਬਣਵਾਏ

ਫ਼ਰੀਦਕੋਟ, 21 ਅਕਤੂਬਰ (ਸਟਾਫ਼ ਰਿਪੋਰਟਰ)-ਭਾਈ ਘਨੱਈਆ ਯੂਥ ਕਲੱਬ ਫ਼ਰੀਦਕੋਟ ਵਲੋਂ ਪਿਛਲੇ ਦਿਨੀਂ ਵਾਰਡ ਨੰਬਰ 3 ਵਿਖੇ ਕੈਂਪ ਲਗਾ ਕੇ ਲੋੜਵੰਦ ਮੁਹੱਲਾ ਵਾਸੀਆਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਏ ਗਏ | ਕੈਂਪ ਦੌਰਾਨ ਕਰੀਬ 200 ਲਾਭਪਾਤਰੀਆਂ ਦੇ ਕਾਰਡ ...

ਪੂਰੀ ਖ਼ਬਰ »

ਸਵ. ਕਰਤਾਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਕਰਤਾਰ ਕੌਰ ਪਤਨੀ ਸਵ. ਜਮੀਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਸਥਾਨਕ ਮੋਗਾ ਸੜਕ 'ਤੇ ਸਥਿਤ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਇਆ | ਇਸ ਮੌਕੇ ਭਾਈ ਚਰਨਜੀਤ ਸਿੰਘ ਚੰਨੀ ਦੇ ਰਾਗੀ ਜਥੇ ਨੇ ਵੈਰਾਗਮਈ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਤੇ ਪੈਨਸ਼ਨਰਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਰੈਲੀ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਸਮੂਹ ਦਫ਼ਤਰੀ ਕਾਮਿਆਂ ਤੇ ਪੈਨਸ਼ਨਰਾਂ ਵਲੋਂ ਅੱਜ ਪੰਜਵੇਂ ਦਿਨ ਵੀ ਕੰਮਕਾਜ ਠੱਪ ਰੱਖਿਆ ਗਿਆ ਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ | ਸਮੂਹ ਹੜਤਾਲੀਆਂ ਨੇ ਪੰਜਾਬ ...

ਪੂਰੀ ਖ਼ਬਰ »

ਸੇਵ ਹਿਊਮੈਨਟੀ ਫ਼ਾਊਾਡੇਸ਼ਨ ਵਲੋਂ ਸਕੂਲ ਨੂੰ ਐੱਲ. ਈ. ਡੀ. ਭੇਟ

ਫ਼ਰੀਦਕੋਟ, 21 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸੇਵ ਹਿਊਮੈਨਟੀ ਫ਼ਾਊਾਡੇਸ਼ਨ (ਰਜਿ:) ਪੰਜਾਬ ਵਲੋਂ ਸਰਕਾਰੀ ਮਿਡਲ ਸਕੂਲ ਨੱਥਲਵਾਲਾ ਨੂੰ 'ਸਮਾਰਟ ਕਲਾਸ ਰੂਮ ਲਈ ਐੱਲ.ਈ.ਡੀ. ਭੇਟ ਕੀਤੀ ਗਈ | ਸੰਸਥਾ ਦੇ ਕੋਆਰਡੀਨੇਟਰ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਰੀਦਕੋਟ, 21 ਅਕਤੂਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਪਿ੍ੰ. ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੰਧਵਾਂ ਨੂੰ ਐੱਲ. ਈ. ਡੀ. ਦਾਨ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਸੰਧਵਾਂ ਨੂੰ ਹਰਕੀਰਤ ਸਿੰਘ ਦੇ ਪਰਿਵਾਰ ਵਲੋਂ ਸਾਬਕਾ ਸਰਪੰਚ ਸੁਖਦੇਵ ਸਿੰਘ ਦੇ ਉਤਸ਼ਾਹਿਤ ਕਰਨ 'ਤੇ ਇਕ ਐੱਲ. ਈ. ਡੀ. ਸਮਾਰਟ ਟੀ. ਵੀ. ਦਾਨ ਵਜੋਂ ਦਿੱਤਾ ਗਿਆ, ਤਾਂ ਕਿ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਐੱਚ. ਡੀ. ਐੱਫ਼. ਸੀ. ਬੈਂਕ ਵਲੋਂ ਲੋਨ ਮੇਲਾ ਅੱਜ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਐੱਚ. ਡੀ. ਅੱੈਫ. ਸੀ. ਬੈਂਕ ਦੀ ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿਤ ਸ਼ਾਖ਼ਾ ਵਲੋਂ 22 ਅਕਤੂਬਰ ਨੂੰ ਸਵੇਰੇ 10 ਵਜੇ ਲੋਨ ਮੇਲਾ ਨਵੀਂ ਦਾਣਾ ਮੰਡੀ ਮੋਗਾ ਰੋਡ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ | ਸ਼ਾਖ਼ਾ ਦੇ ਮੈਨੇਜਰ ਅਸ਼ੀਸ਼ ...

ਪੂਰੀ ਖ਼ਬਰ »

ਬਿਜਲਈ ਰੌਸ਼ਨੀਆਂ ਨੇ ਮੱਧਮ ਕੀਤੀ ਮਿੱਟੀ ਦੇ ਦੀਵਿਆਂ ਦੀ ਲੋਅ ਤੇ ਠੰਢੇ ਕੀਤੇ ਕਾਰੀਗਰਾਂ ਦੇ ਚੁੱਲ੍ਹੇ

ਸਾਦਿਕ, 21 ਅਕਤੂਬਰ (ਆਰ.ਐਸ.ਧੰੁਨਾ)-ਪੁਰਾਣੇ ਜ਼ਮਾਨੇ ਵੱਲ ਜੇਕਰ ਝਾਤ ਮਾਰੀਏ ਤਾਂ ਉਸ ਸਮੇਂ ਇਨਸਾਨ ਕੋਲ ਜ਼ਿੰਦਗੀ ਜਿਉਣ ਲਈ ਬਹੁਤੀਆਂ ਸੁੱਖ ਸਹੂਲਤਾਂ ਨਹੀਂ ਹੁੰਦੀਆਂ ਸਨ ਤੇ ਲੋਕ ਆਪਣੀਆਂ ਬਣਾਈਆਂ ਸਹੂਲਤਾਂ ਦਾ ਹੀ ਸੁੱਖ ਮਾਣਦੇ ਸਨ ਪਰ ਫਿਰ ਉਹ ਹਰ ਸਮੇਂ ਖੁਸ਼ ...

ਪੂਰੀ ਖ਼ਬਰ »

ਹਲਵਾਈ ਯੂਨੀਅਨ ਦੀ ਮੀਟਿੰਗ ਹੋਈ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਸ਼ਹਿਰ 'ਚ ਲੋਕਾਂ ਨੂੰ ਸਾਫ਼-ਸੁਥਰੀ ਤੇ ਸ਼ੁੱਧ ਮਠਿਆਈ ਮੁਹੱਈਆ ਕਰਾਉਣ ਅਤੇ ਵਿਕਰੀ ਦੇ ਲਈ ਸਥਾਨਕ ਹਲਵਾਈ ਯੂਨੀਅਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸ਼ਾਮ ਲਾਲ ਮੈਂਗੀ ਦੀ ਅਗਵਾਈ ਹੇਠ ਸਥਾਨਕ ਸੇਤੀਆ ਰੈਸਟੋਰੈਂਟ ਵਿਖੇ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਖ਼ਪਤਕਾਰਾਂ ਨਾਲ ਕੀਤੀ ਮੀਟਿੰਗ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਸਥਾਨਕ ਮੁਕਤਸਰ ਸੜਕ 'ਤੇ ਸਥਿਤ ਵਿਭਾਗੀ ਸੁਵਿਧਾ ਕੇਂਦਰ 'ਚ ਖ਼ਪਤਕਾਰ ਸ਼ਿਕਾਇਤ ਨਿਵਾਰਨ ਪ੍ਰਣਾਲੀ ਤਹਿਤ ਕਰਵਾਏ ਗਏ ਪ੍ਰੋਗਰਾਮ ਦੌਰਾਨ 70 ਤੋਂ ਜ਼ਿਆਦਾ ਖ਼ਪਤਕਾਰਾਂ ਦੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਨਮਾਨ ਪੱਤਰ ਦਿੱਤੇ

ਪੰਜਗਰਾਈ ਕਲਾਂ, 21 ਅਕਤੂਬਰ (ਕੁਲਦੀਪ ਸਿੰਘ ਗੋਦਾਰਾ)-ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤੀ ਰੂਪ ਵਿਚ ਸਹਿਜ ਪਾਠ ਸੰਪੂਰਨਤਾ ਤੇ ਆਰੰਭਤਾ ਸਮਾਗਮ ਪਿੰਡ ਮਾੜੀ ਮੁਸਤਫਾ ਵਿਖੇ 19 ਅਕਤੂਬਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਿੱਡੂਮਾਨ ਵਿਖੇ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 21 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸਰਕਾਰੀ ਮਿਡਲ ਸਕੂਲ ਮਿੱਡੂਮਾਨ ਵਿਖੇ ਸਕੂਲ ਮੁਖੀ ਰਸ਼ਪਾਲ ਸਿੰਘ ਸਰਾਂ ਦੀ ਦੇਖ-ਰੇਖ 'ਚ ਸਕੂਲ ਦੇ ਟਾਈਗਰ ਈਕੋ ਕਲੱਬ ਵਲੋਂ ਪਿੰਡ ਦੀਆਂ ਗਲੀਆਂ 'ਚ ਪਰਾਲੀ ਨਾ ਸਾੜਨ ਦਾ ਸੰਦੇਸ਼ ਦੇਣ ਵਾਸਤੇ ਜਾਗਰੂਕਤਾ ਰੈਲੀ ਕੱਢੀ ...

ਪੂਰੀ ਖ਼ਬਰ »

ਪਿੰਡ ਢਿਲਵਾਂ ਖੁਰਦ ਦੇ ਸਕੂਲ ਨੂੰ ਆਰ.ਓ. ਦਾਨ ਕੀਤਾ

ਸਾਦਿਕ, 21 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸਮਾਜ ਸੇਵਾ ਵਿਚ ਆਪਣਾ ਉੱਘਾ ਯੋਗਦਾਨ ਪਾ ਰਹੀ ਸੰਸਥਾ ਸੇਵਾ ਹਿਊਮੈਨਟੀ ਫਾਊਾਡੇਸ਼ਨ ਵਲੋਂ ਪਿੰਡ ਢਿਲਵਾਂ ਖੁਰਦ ਵਿਖੇ ਸਰਕਾਰੀ ਮਿਡਲ ਸਕੂਲ ਪਿੰਡ ਢਿਲਵਾਂ ਖੁਰਦ ਦੇ ਬੱਚਿਆਂ ਨੂੰ ਆਰ. ਓ. ਦਾਨ ਕੀਤਾ ਗਿਆ | ਭਾਈ ਸ਼ਿਵਜੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX