ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਧਾਲੀਵਾਲ, ਭੁੱਲਰ)-ਸੁਨਾਮ ਸ਼ਹਿਰ ਵਿਚ ਪਿਛਲੇ ਕਈ ਦਿਨਾ ਤੋਂ ਲੁੱਟ-ਖੋਹ,ਚੋਰੀ ਅਤੇ ਝਪਟਮਾਰੀ ਆਦਿ ਦੀਆਂ ਕਰੀਬ ਹਰ ਰੋਜ਼ ਵਾਪਰ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਹਲਕਾ ਵਿਧਾਇਕ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੀ ਸੁਰੱਖਿਆ ਦਾ 'ਰਿਐਲਟੀ ਚੈੱਕ' ਕਰਨ ਦੇ ਮੰਤਵ ਨਾਲ ਬੀਤੀ ਦਰਮਿਆਨੀ ਰਾਤ ਨੂੰ ਆਪਣੇ ਕੁਝ ਸਾਥੀਆਂ ਸਮੇਤ ਫੇਸਬੁੱਕ ਤੇ ਲਾਈਵ ਹੋ ਕੇ ਪੂਰੇ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮਸਲੇ ਨੂੰ ਲੈ ਕੇ ਅੱਜ ਆਪਣੇ ਦਫ਼ਤਰ ਵਿਖੇ ਇੱਕ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਤੋਂ ਸੁਰੱਖਿਆ 'ਚ ਖ਼ਾਮੀਆਂ ਨੂੰ ਲੈ ਕੇ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਨ੍ਹਾਂ ਨੇ ਜਦੋਂ ਲੰਘੀ ਰਾਤ ਦੋ ਸਵਾ ਦੋ ਵਜੇ ਕਰੀਬ ਅੱਧਾ ਪੌਣਾ ਘੰਟਾ ਜਦੋਂ ਸਾਰੇ ਸ਼ਹਿਰ ਵਿਚ ਚੱਕਰ ਲਗਾਇਆ ਤਾਂ ਉਨ੍ਹਾਂ ਨੂੰ ਸੁਰੱਖਿਆ ਦੇ ਨਾਂਅ ਤੇ ਸ਼ਹਿਰ ਵਿਚ ਵੱਡੀ ਗਿਣਤੀ 'ਚ ਦੱਸੇ ਗਏ ਤਾਇਨਾਤ ਕੀਤੇ ਪੁਲਿਸ ਮੁਲਾਜ਼ਮਾਂ ਵਿਚੋਂ ਸਿਰਫ਼ ਇਕ ਹੀ ਪੀ.ਸੀ.ਆਰ.ਮੁਲਾਜ਼ਮ ਸਥਾਨਕ ਅਗਰਸੈਨ ਚੌਾਕ ਵਿਖੇ ਮਿਲਿਆ ਅਤੇ ਦੋ ਮੁਲਾਜ਼ਮ ਪੀਰਾਂ ਵਾਲਾ ਗੇਟ ਵਿਖੇ ਨਾਕੇ ਦੌਰਾਨ ਮਿਲੇ | ਉਨ੍ਹਾਂ ਪੁਲਿਸ ਦੀ ਇਸ ਅਣਗਹਿਲੀ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਸੂਬੇ ਦਾ ਗ੍ਰਹਿ ਮੰਤਰੀ/ਮੁੱਖ ਮੰਤਰੀ ਹੀ ਇਕ ਤਰ੍ਹਾਂ ਦੋ ਢਾਈ ਸਾਲਾਂ ਤੋਂ ਸੁੱਤਾ ਪਿਆ ਹੈ ਅਤੇ ਲੋਕਾਂ ਦੀ ਸਾਰ ਨਹੀਂ ਲੈ ਰਿਹਾ ਤਾਂ ਉਸ ਅਧੀਨ ਕੰਮ ਰਹੀ ਪੁਲਿਸ ਤੋਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ | ਇਸ ਸਮੇਂ ਉਨ੍ਹਾਂ ਸ਼ਹਿਰ ਵਾਸੀਆਂ ਅਤੇ ਪੱਤਰਕਾਰ ਭਾਈਚਾਰੇ ਨੂੰ ਆਪਣੀ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼ਹਿਰ ਵਿਚ ਆਪਣੇ ਤੌਰ ਤੇ ਠੀਕਰੀ ਪਹਿਰੇ ਲਾਉਣ ਦਾ ਸੱਦਾ ਵੀ ਦਿੱਤਾ | ਉਨ੍ਹਾਂ ਦੱਸਿਆ ਕਿ ਪੁਲਿਸ ਦੀ ਇਸ ਲਾਪਰਵਾਹੀ ਸਬੰਧੀ ਜਦੋਂ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਐਸ.ਐਚ.ਓ. ਇੰਸਪੈਕਟਰ ਜਾਨਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਾਂ ਦੇ ਸਕੇ | ਅਮਨ ਅਰੋੜਾ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿਚ ਵੀ ਉਠਾਉਣਗੇ | ਅਰੋੜਾ ਨੇ ਕਿਹਾ ਕਿ ਪੁਲਿਸ ਵਲੋਂ ਆਮ ਤੌਰ ਤੇ ਲੋਕਾਂ ਨੂੰ ਜਵਾਬ ਦਿੱਤਾ ਜਾਂਦਾ ਹੈ ਕਿ ਥਾਣੇ ਵਿਚ ਪੁਲਿਸ ਨਫਰੀ ਘੱਟ ਹੈ ਜਦੋਂ ਕਿ ਥਾਣਿਆਂ ਦੇ ਕਾਗ਼ਜ਼ਾਂ ਵਿਚ ਤਾਇਨਾਤ ਮੁਲਾਜ਼ਮਾਂ 'ਚੋਂ ਹੀ ਕਈ ਸਿਆਸੀ ਆਗੂਆਂ ਅਤੇ ਅਫ਼ਸਰਾਂ ਨੂੰ ਅਣਅਧਿਕਾਰਤ ਤੌਰ ਤੇ ਗੰਨਮੈਨ ਮੁਹੱਈਆ ਕਰਵਾਏ ਹੋਏ ਹਨ ਜਿਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ | ਇਸ ਮੌਕੇ ਲਾਭ ਸਿੰਘ ਨੀਲੋਵਾਲ, ਮਨੀ ਸਰਾਓ, ਗੁਰਿੰਦਰਪਾਲ ਸਿੰਘ ਬਿੱਟੂ, ਮੁਕੇਸ਼ ਜੁਨੇਜਾ ਅਤੇ ਅਵਤਾਰ ਸਿੰਘ ਈਲਵਾਲ ਆਦਿ ਮੌਜੂਦ ਸਨ |
ਭਵਾਨੀਗੜ੍ਹ, 21 ਅਕਤੂਬਰ (ਪਵਿੱਤਰ ਸਿੰਘ ਬਾਲਦ)- ਸਥਾਨਕ ਸ਼ਹਿਰ ਤੋਂ ਪਿੰਡ ਕਾਕੜੇ ਨੂੰ ਜਾਂਦੀ ਸੜਕ 'ਤੇ ਇੱਕ ਨਿੱਜੀ ਸਕੂਲ ਕੋਲ ਇੱਕ ਸਾਇਕਲ ਸਵਾਰ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦੇਣ ਕਾਰਨ ਸਾਇਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ...
ਲਹਿਰਾਗਾਗਾ, 21 ਅਕਤੂਬਰ (ਗਰਗ, ਢੀਂਡਸਾ, ਗੋਇਲ)-ਪਿੰਡ ਘੋੜੇਨਬ ਵਿਖੇ ਇਕ ਵਿਆਹੁਤਾ ਔਰਤ ਵਲੋਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਇਹ ਘਟਨਾ ਐਤਵਾਰ ਬਾਅਦ ਦੁਪਹਿਰ ਉਸ ਸਮੇਂ ਵਾਪਰੀ ਜਦੋਂ ...
ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)- ਸੀ.ਜੇ.ਐਮ. ਅਜੀਤਪਾਲ ਸਿੰਘ ਦੀ ਅਦਾਲਤ ਨੇ ਚੈੱਕ ਬਾਉਂਸ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ | ਬਚਾਅ ਪੱਖ ਦੇ ਵਕੀਲ ਇੰਦਰਜੀਤ ਸਿੰਘ ਖੰਗੂੜਾ ਨੇ ਦੱਸਿਆ ਕਿ ਹੇਮ ਰਾਜ ਵਾਸੀ ਸੰਗਰੂਰ ਨੇ 3,80,000 ਰੁਪਏ ਦਾ ...
ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਗਰ ਕੌਾਸਲ ਸੰਗਰੂਰ ਵਲੋਂ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਨੰੂ ਸਮਰਪਿਤ ਸਵੱਛਤਾ ਸਰਵੇਖਨ ਕਰਵਾਇਆ ਗਿਆ | ਸਰਵੇਖਨ ਦੌਰਾਨ ਸਕੂਲਾਂ, ਹੋਟਲਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਦਾ ਮੁਆਇਨਾ ...
ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਤਿਉਹਾਰ ਮੌਸਮ ਦੇ ਮੱਦੇਨਜ਼ਰ ਮਿਠਾਈ ਵਿਚ ਮਿਲਾਵਟਖੋਰੀ ਦਾ ਕਾਲਾ ਕਾਰੋਬਾਰ ਸਿਖ਼ਰਾਂ ਨੂੰ ਛੂਹ ਰਿਹਾ ਹੈ ਅਤੇ ਇਸ ਮਿਲਾਵਟਖੋਰੀ ਦੇ ਿਖ਼ਲਾਫ਼ ਜਬਰ ਜ਼ੁਲਮ ਵਿਰੋਧੀ ਫ਼ਰੰਟ ਪੰਜਾਬ ਵਲੋਂ ਪ੍ਰਧਾਨ ਰਾਜ ਸਿੰਘ ...
ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਭੁੱਲਰ)- ਐਫ.ਸੀ.ਆਈ.ਵਾਚਮੈਨ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਅਜੈਬ ਸਿੰਘ ਨੀਲੋਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਦਰਸ਼ਨ ਸਿੰਘ, ...
ਧੂਰੀ, 21 ਅਕਤੂਬਰ (ਦੀਪਕ, ਸੰਜੇ ਲਹਿਰੀ)- ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਇਨੀਂ ਦਿਨੀਂ ਐਸ.ਐਮ.ਓ. ਮਾਲੇਰਕੋਟਲਾ ਅਤੇ ਹਸਪਤਾਲ ਦੇ ਸਟਾਫ਼ ਵਿਚ ਰੇੜਕਾ ਚੱਲ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਸਿਵਲ ਸਰਜਨ ਸੰਗਰੂਰ ਦੇ ਦਫ਼ਤਰ ਵਿਚ ਅੱਜ ਦੋਵੇਂ ਧਿਰਾਂ ਦੀ ਹਾਜ਼ਰੀ ...
ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਪਵਨ ਕੁਮਾਰ ਗਰਗ ਨੇ ਕਿਹਾ ਕਿ ਦੇਸ਼ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲਹਿਰ ਅੱਜ ਵੀ ਕਾਇਮ ਹੈ | ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਇਹ ਹੈ ਕਿ ਹਰਿਆਣੇ ...
ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਭਾਰਤ ਇੱਕ ਬਹੁ-ਕੌਮੀ, ਬਹੁ-ਧਰਮੀ ਅਤੇ ਬਹੁ-ਭਾਸ਼ਾਈ ਦੇਸ਼ ਹੈ, ਇਸ ਲਈ ਅਜੋਕੇ ਸਮੇਂ ਦੀ ਇਹ ਅਣਸਰਦੀ ਲੋੜ ਹੈ ਕਿ ਲੇਖਕ 'ਇੱਕ ਰਾਸ਼ਟਰ ਇੱਕ ਭਾਸ਼ਾ' ਦੇ ਮਨਸੂਬਿਆਂ ਿਖ਼ਲਾਫ਼ ਲੜਾਈ ਤਿੱਖੀ ਕਰਨ | ਇਹ ਸ਼ਬਦ ਮਾਲਵਾ ਲਿਖਾਰੀ ...
ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਪ੍ਰਸਿੱਧ ਪੰਜਾਬੀ ਲੇਖਕ, ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਪ੍ਰੋਜੈਕਟ ਡਾਇਰੈਕਟਰ ਅਤੇ ਸਮਾਜ ਸੇਵਕ ਮੋਹਨ ਸ਼ਰਮਾ ਦੀ ਕਹਾਣੀ ਸਮਾਰਟ ਫ਼ੋਨ 'ਤੇ ਆਧਾਰਿਤ ਵਿਰਦੀ ਫਿਲਮਜ਼ ਪ੍ਰੋਡਕਸ਼ਨਜ਼ ਵਲੋਂ ਡਾਕੂਮੈਂਟਰੀ ਫ਼ਿਲਮ ...
ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਚ ਸੀ.ਬੀ.ਐੱਸ.ਈ. ਬੋਰਡ ਵਲੋਂ ਨਿਰਧਾਰਿਤ ਕੀਤੀ ਅਸੈਸਮੈਂਟ ਬਾਰੇ ਜਾਣਕਾਰੀ ਦੇਣ ਲਈ ਇੱਕ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਦੇ ਅਧਿਆਪਕਾਂ ...
ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਛੰਨਾ ਵਲੋਂ ਪਿੰ੍ਰਸੀਪਲ ਹਰਜਸਵੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਦਸਵੀਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਕਰੀਬ 200 ਬੱਚਿਆਂ ਨੰੂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ...
ਮੂਣਕ, 21 ਅਕਤੂਬਰ (ਭਾਰਦਵਾਜ, ਸਿੰਗਲਾ, ਧਾਲੀਵਾਲ)- ਮੂਣਕ ਦੇ ਵਸਨੀਕ ਆਜ਼ਾਦੀ ਘੁਲਾਟੀਏ ਮੁਨਸ਼ਾ ਸਿੰਘ (93) ਦਾ ਕੁੱਝ ਦਿਨ ਬਿਮਾਰ ਰਹਿਣ ਉਪਰੰਤ ਸਵਰਗ ਸਿਧਾਰ ਗਏ ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਵਰਗ ਆਸ਼ਰਮ ਮੂਣਕ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਇਸ ...
ਸੰਦੌੜ, 21 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈਕੇ ਪਾਰਟੀ ਵਲੋਂ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਸਿੱਖ ਸੰਗਤ ਦੇ ਸਹਿਯੋਗ ਦੇ ...
ਲੌਾਗੋਵਾਲ, 21 ਅਕਤੂਬਰ (ਵਿਨੋਦ)- ਬਹੁਕੌਮੀ ਉਦਯੋਗਿਕ ਘਰਾਣੇ ਇਨਫੋਸਿਸ ਵਲੋਂ ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ 23 ਵਿਦਿਆਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ | ਸਲਾਈਟ ਦੇ ਟਰੇਨਿੰਗ ਐਾਡ ਪਲੇਸਮੈਂਟ ਵਿਭਾਗ ਦੇ ਪ੍ਰਮੁੱਖ ਡਾ. ਆਰ. ਕੇ. ਮਿਸ਼ਰਾ ਨੇ ...
ਧਰਮਗੜ੍ਹ, 21 ਅਕਤੂਬਰ (ਗੁਰਜੀਤ ਸਿੰਘ ਚਹਿਲ)- ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ 'ਚ ਉਤਸ਼ਾਹ ਨਾਲ ਭਾਗ ਲਿਆ | ਇਸ ਖੇਡ ਸਮਾਰੋਹ ਦੀ ਸ਼ੁਰੂਆਤ ਅਕੈਡਮੀ ਦੇ ...
ਮੂਲੋਵਾਲ, 21 ਅਕਤੂਬਰ (ਰਤਨ ਭੰਡਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਨਾਲਾ ਪਰਿਵਾਰ ਵਲੋਂ ਗੁਰੂ ਨਗਰੀ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਮੂਲੌਵਾਲ ਵਿਖੇ ਬੀਬੀ ਹਰਪ੍ਰੀਤ ਕੌਰ ਬਰਨਾਲਾ ਮੈਂਬਰ ਕੋਰ ਕਮੇਟੀ ਇਸਤਰੀ ਵਿੰਗ ...
ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਸਰਕਲ ਸੰਗਰੂਰ ਦੀ ਮੀਟਿੰਗ ਗੁਰਮੇਲ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਦੇ ਜਨਰਲ ਸਕੱਤਰ ਮਹਿੰਦਰ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਸ਼ਾਮਲ ਹੋਏ | ਮੀਟਿੰਗ ਵਿਚ ...
ਅਹਿਮਦਗੜ੍ਹ, 21 ਅਕਤੂਬਰ (ਰਣਧੀਰ ਸਿੰਘ ਮਹੋਲੀ) - ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਗੁਰਮਤਿ ਸੇਵਾ ਸੁਸਾਇਟੀ ਮੁੱਖ ਦਫ਼ਤਰ ਨਿਰਮਲ ਆਸ਼ਰਮ ਜੰਡਾਲੀ ਅਹਿਮਦਗੜ੍ਹ ਵਲੋਂ ਸਮੂਹ ਸੰਗਤ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ | ...
ਮੂਲੋਵਾਲ, 21 ਅਕਤੂਬਰ (ਰਤਨ ਭੰਡਾਰੀ) - ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੰਤ ਬਾਬਾ ਰਣਜੀਤ ਸਿੰਘ ਸਕੂਲ ਮੂਲੋਵਾਲ ਦੀਆਂ ਲੜਕੀਆਂ ਛਾਈਆਂ | ਸਕੂਲ ਦੇ ਡੀ ਪੀ ਈ ਸਤਾਰ ਖਾਂ ਅਤੇ ਭੈ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਖੇਡ ਮੁਕਾਬਲੇ ਗੁਰਸਾਗਰ ...
ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਧਾਲੀਵਾਲ)- ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਲਮਛੋੜ ਹੜਤਾਲ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ...
ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਡਾ. ਦੇਵ ਰਾਜ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ ਲਹਿਰਾਗਾਗਾ ਵਿਖੇ ਸੀ. ਬੀ. ਐਸ. ਈ. ਨਵੀਂ ਦਿੱਲੀ ਹੱਬਜ਼ ਆਫ਼ ਲਰਨਿੰਗ ਪ੍ਰੋਗਰਾਮ ਤਹਿਤ ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਵੱਖ-ਵੱਖ ਸਕੂਲਾਂ ਦੇ ...
ਲਹਿਰਾਗਾਗਾ, 21 ਅਕਤੂਬਰ (ਸੂਰਜ ਭਾਨ ਗੋਇਲ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 749ਵਾਂ ਜਨਮ ਉਤਸਵ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਬਾਬਾ ਨਾਮਦੇਵ ਸਭਾ ਵਲੋਂ ਬਾਬਾ ਨਾਮਦੇਵ ਭਵਨ ਨੇੜੇ ਨਵਾਂ ਬੱਸ ਸਟੈਂਡ ਵਿਖੇ ਮਨਾਇਆ ਗਿਆ | ਇਸ ਸਮਾਗਮ 'ਚ ਸ਼੍ਰੋਮਣੀ ਅਕਾਲੀ ਦਲ ਦੇ ...
ਸੰਦੌੜ, 21 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਸਬੰਧੀ ਵਿਸ਼ੇਸ਼ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ੍ਰੀ ਸੁਭਾਸ਼ ਚੰਦਰ ਨੇ ਉਚੇਚੇ ਤੌਰ ...
ਸੰਗਰੂਰ, 21 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਅੱਜ ਇੱਥੇ ਪੁਲਿਸ ਲਾਈਨ ਵਿਖੇ ਆਯੋਜਿਤ ਕੌਮੀ ਪੁਲਿਸ ਸ਼ਹੀਦੀ ...
ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ)-ਸ਼ੈਲਰ ਮਾਲਕ ਐਸ਼ੋਸੀਏਸ਼ਨ ਲਹਿਰਾਗਾਗਾ ਦੀ ਇਕ ਮੀਟਿੰਗ ਐਸ਼ੋਸੀਏਸ਼ਨ ਦੇ ਚੇਅਰਮੈਨ ਗੌਰਵ ਗੋਇਲ ਅਤੇ ਪ੍ਰਧਾਨ ਚਰਨਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਸੌਰਵ ਕੰਪਲੈਕਸ ਲਹਿਰਾਗਾਗਾ ਵਿਖੇ ਹੋਈ ਜਿਸ ਵਿਚ ਪਿਛਲੇ ਸਾਲ ਦਾ ...
ਕੁੱਪ ਕਲਾਂ, 21 ਅਕਤੂਬਰ (ਕੁਲਦੀਪ ਸਿੰਘ ਲਵਲੀ)- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਭਗਵਾਨ ਸਿੰਘ ਸਕੂਲ ਬੇਗੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ...
ਸੰਦੌੜ, 21 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਪੰਜਾਬੀ ਸਾਹਿਤ ਸਭਾ ਸੰਦੌੜ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਭਾ ਦੇ ਪ੍ਰਧਾਨ ਨਾਇਬ ਸਿੰਘ ਬੁੱਕਣਵਾਲ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ...
ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਆਗਮਨ ਪੁਰਬ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਜਗਵਿੰਦਰ ਸਿੰਘ, ਹਰਦੀਪ ਸਿੰਘ ਸਾਹਨੀ, ਮਨਮੋਹਨ ਸਿੰਘ, ਜਸਵਿੰਦਰ ...
ਮਸਤੂਆਣਾ ਸਾਹਿਬ, 21 ਅਕਤੂਬਰ (ਦਮਦਮੀ)- ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਪੰਜਾਬ ਸਕੂਲਾਂ (19ਸਾਲ) ਲੜਕੇ ਅਤੇ ਲੜਕੀਆਂ ਦੇ ਹੈਂਡਬਾਲ ਦੇ ਸਖ਼ਤ ਮੁਕਾਬਲੇ ਹੋਏ | ਜਿੰਨਾ ਦਾ ਦਰਸ਼ਕਾਂ ...
ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਗੁਰਦੁਆਰਾ ਗੁਰਪ੍ਰਕਾਸ ਖੇੜੀ ਵਿਖੇ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਦੀ ਅਗਵਾਈ ਹੇਠ ਸੰਗਤਾਂ ...
ਲੌਾਗੋਵਾਲ, 21 ਅਕਤੂਬਰ (ਵਿਨੋਦ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਸੁਨਾਮ ਹਲਕੇ ਵਿਚ ਪ੍ਰਵੇਸ਼ ਕਰਨ 'ਤੇ ਹਲਕਾ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਨਗਰ ...
ਮਾਲੇਰਕੋਟਲਾ, 21 ਅਕਤੂਬਰ (ਕੁਠਾਲਾ)- ਸਥਾਨਕ ਤਾਰਾ ਕਾਨਵੈਂਟ ਸਕੂਲ ਵਲੋਂ ਵਿਦਿਆਰਥੀਆਂ ਦੀਆਂ ਖੇਡ ਗਤੀਵਿਧੀਆਂ ਤੇ ਸਰੀਰਕ ਤੰਦਰੁਸਤੀ ਲਈ ਤਾਰਾ ਕਿ੍ਕਟ ਲੀਗ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਨਰਸਰੀ ਤੋਂ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਦੇ ...
ਸੰਗਰੂਰ, 21 ਅਕਤੂਬਰ (ਦਮਨਜੀਤ ਸਿੰਘ, ਚੌਧਰੀ ਨੰਦ ਲਾਲ ਗਾਂਧੀ)- ਕੌਮਾਂਤਰੀ ਨਗਰ ਕੀਰਤਨ ਦਾ ਅੱਜ ਸ਼ਹਿਰ ਵਿਚ ਜਗ੍ਹਾ-ਜਗ੍ਹਾ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਤੋਂ ਇਲਾਵਾ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸਥਾਨਕ ਗੁਰਦੁਆਰਾ ...
ਜਾਖਲ, 21 ਅਕਤੂਬਰ (ਪ੍ਰਵੀਨ ਮਦਾਨ)- ਟੋਹਾਣਾ ਹਲਕੇ ਦੇ ਅਧੀਨ ਪੈਂਦੇ ਜਾਖਲ ਮੰਡੀ ਅਤੇ ਆਸਪਾਸ ਦੇ ਪਿੰਡਾਂ ਵਿਚ ਅੱਜ ਚੋਣਾਂ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹ ਗਈਆਂ | ਸਵੇਰ ਤੋਂ ਹੀ ਵੋਟਰਾਂ ਦੀਆਂ ਲਾਈਨਾਂ ਲੱਗ ਗਈਆਂ ਸਨ ਪਰ ਬਾਅਦ ਵਿਚ ਇਹ ਚਾਲ ਮੱਧਮ ਪੈ ਗਈ | ਜਾਖਲ ਨਗਰ ...
ਮਸਤੂਆਣਾ ਸਾਹਿਬ, 21 ਅਕਤੂਬਰ (ਦਮਦਮੀ)- ਸੂਬੇ ਦੇ ਵੱਖ-ਵੱਖ ਪੜਾਵਾ ਤੋਂ ਹੁੰਦਾ ਹੋਇਆ ਕੌਮਾਂਤਰੀ ਨਗਰ ਕੀਰਤਨ ਦਾ ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਸੰਤ ਅਤਰ ਸਿੰਘ ਜੀ ਵਲੋਂ ਵਿਰੋਸਾਏ ਹੋਏ ਮਾਲਵੇ ਦੇ ਪ੍ਰਸਿੱਧ ਅਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ...
ਧਰਮਗੜ, 21 ਅਕਤੂਬਰ (ਗੁਰਜੀਤ ਸਿੰਘ ਚਹਿਲ)- ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਡੀ.ਐਸ.ਪੀ. ਦਿੜ੍ਹਬਾ ਸ੍ਰੀ ਵਿਲੀਅਮ ਜੇਜੀ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਧਰਮਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਦੇਸੀ ਹਰਿਆਣਾ ਸਮੇਤ ...
ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਸਿਹਤ ਵਿਭਾਗ ਵਲੋਂ ਬੀਤੇ ਦਿਨੀਂ ਮੁਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਆਰੋਗਿਆ ਮੇਲੇ ਦੌਰਾਨ ਕੁਦਰਤੀ ਇਲਾਜ ਪ੍ਰਣਾਲੀ ਮਾਹਿਰ ਹਰਪ੍ਰੀਤ ਸਿੰਘ ਭੰਡਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤੀ ਇਲਾਜ ਪ੍ਰਣਾਲੀ ਦੇ ...
ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਚੰਡੀਗੜ੍ਹ ਯੂ.ਟੀ. ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਵਲੋਂ ਦਿੱਤੇ ਸੱਦੇ ਤੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਕੀਤੀ ਗਈ, ਇਸ ਦੌਰਾਨ ਮੁਲਾਜਮਾਂ ਦੀਆਂ ਸਾਂਝੀਆਂ ...
ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਮਿਲਾਵਟਖੋਰੀ ਦੇ ਧੰਦੇ 'ਚ ਲਿਪਤ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀਆਂ ਕਾਲੀਆਂ ਭੇਡਾਂ ਖਿਲਾਫ ਸ਼ਖਤ ਕਾਰਵਾਈ ਕੀਤੀ ਜਾਵੇਗੀ ਇਹ ਵਿਚਾਰ ਅਜੀਤ ਨਾਲ ਸਾਂਝੇ ਕਰਦਿਆਂ ਫੂਡ ਅਤੇ ਡਰੱਗ ਪ੍ਰਬੰਧਕ ਕਮਿਸ਼ਨਰ ਸ. ਕਾਹਨ ...
ਛਾਜਲੀ, 21 ਅਕਤੂਬਰ (ਗੁਰਸੇਵ ਸਿੰਘ ਛਾਜਲੀ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਦੇ ਵਿਦਿਆਰਥੀ ਜਿੱਥੇ ਪੜ੍ਹਾਈ, ਵਿਗਿਆਨ, ਸਾਹਿਤਕ, ਸਮਾਜਿਕ, ਸਭਿਆਚਾਰਕ ਗਤੀਵਿਧੀਆਂ ਵਿਚ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਹੇ ਹਨ, ਉੱਥੇ ਖੇਡਾਂ ਦੇ ਖੇਤਰ ਵਿਚ ਵੀ ਇਹ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX