ਤਾਜਾ ਖ਼ਬਰਾਂ


ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  15 minutes ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  21 minutes ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  39 minutes ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  41 minutes ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ...
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  49 minutes ago
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਾਲ 1995 'ਚ ਘੰਟਾ ਘਰ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਭਾਈ ਜਗਤਾਰ ਸਿੰਘ ਹਵਾਰਾ...
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  58 minutes ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੀਆਂ 15 ਸੀਟਾਂ 'ਤੇ ਗਿਣਤੀ ਜਾਰੀ ਹੈ। ਹੁਣ ਤੱਕ 6 ਸੀਟਾਂ 'ਤੇ ਭਾਜਪਾ ਜਿੱਤ ਚੁੱਕੀ ਹੈ ਅਤੇ 6 ਸੀਟਾਂ '...
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. 'ਚ ਕਿਸੇ ਵੀ ਤਰ੍ਹਾਂ ਦੇ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਹੁਣ ਸਵੇਰੇ 6 ਵਜੇ ਤੋਂ ਸ਼ਾਮੀਂ 6 ਵਜੇ...
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 1 hour ago
ਰਾਂਚੀ, 9 ਦਸੰਬਰ- ਝਾਰਖੰਡ ਦੇ ਹਜਾਰੀਬਾਗ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਦੇਸ਼...
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਆਧਾਰ ਕਾਰਡ ਦੀ ਵਜ੍ਹਾ ਕਾਰਨ ਰਾਸ਼ਨ ਨਾ ਮਿਲਣ ਦੇ ਕਾਰਨ ਭੁੱਖ ਨਾਲ ਹੋਈਆਂ ਮੌਤਾਂ 'ਤੇ...
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਇੱਕ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ 'ਤੇ ਚੱਲ ਰਹੇ ਕਾਂਗਰਸ ਦੀ ਜਨਰਲ ਸਕੱਤਰ ਰਾਬਰਟ ਵਾਡਰਾ ਨੂੰ...
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਫੋਰੈਂਸਿਕ ਟੀਮ ਜਾਂਚ ਲਈ ਦਿੱਲੀ ਦੀ ਅਨਾਜ ਮੰਡੀ 'ਚ ਸਥਿਤ ਫੈਕਟਰੀ ਦੀ ਇਮਾਰਤ 'ਚ ਪਹੁੰਚੀ ਹੈ। ਗੌਰਤਲਬ ਹੈ ਕਿ ਬੀਤੇ ਦਿਨ ਇਸ...
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 2 hours ago
ਬਾਘਾਪੁਰਾਣਾ, 19 ਦਸੰਬਰ (ਬਲਰਾਜ ਸਿੰਗਲਾ)- ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ...
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਲੋਕ ਸਭਾ 'ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ...
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 'ਤੇ ਬੋਲਦਿਆਂ ਕਿਹਾ ਕਿ ਇਸ ਬਿੱਲ ਦੀ ਲੋੜ ਕਿਉਂ ਪਈ? ਉਨ੍ਹਾਂ ਕਿਹਾ ਕਿ ਕਾਂਗਰਸ ਨੇ...
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  about 2 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ...
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  about 3 hours ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  1 minute ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 3 hours ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 3 hours ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਬਠਿੰਡਾ /ਮਾਨਸਾ

ਅਮਨ ਸ਼ਾਂਤੀ ਲਈ ਪੁਲਿਸ ਦੇ ਜਵਾਨਾਂ ਵਲੋਂ ਦਿੱਤੀਆਂ ਸ਼ਹਾਦਤਾਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ-ਆਈ. ਜੀ.

ਬਠਿੰਡਾ, 21 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਥਾਨਕ ਪੁਲਿਸ ਲਾਈਨ ਵਿਖੇ ਅੱਜ ਰਾਸ਼ਟਰੀ ਪੁਲਿਸ ਦਿਵਸ ਮਨਾਇਆ ਗਿਆ | ਇਸ ਮੌਕੇ ਆਈ.ਜੀ. ਬਠਿੰਡਾ ਰੇਂਜ ਅਰੁਣ ਕੁਮਾਰ ਮਿੱਤਲ, ਜ਼ਿਲ੍ਹਾ ਸੈਸ਼ਨ ਜੱਜ ਬਠਿੰਡਾ ਕਮਲਜੀਤ ਲਾਂਬਾ, ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ, ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਤੇ ਦੁਕਾਨਦਾਰਾਂ ਦਾ ਆਪਸੀ ਵਿਵਾਦ ਵਧਿਆ

ਬਠਿੰਡਾ, 21 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਸ਼ਹਿਰ ਦੇ ਐਨ ਵਿਚਕਾਰ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਅਤੇ ਸਥਾਨਕ ਦੁਕਾਨਦਾਰਾਂ ਵਿਚ ਪਿਛਲੇ ਕਈ ਮਹੀਨਿਆਂ ਤੋਂ ਚੱਲਿਆ ਆ ਰਿਹਾ ਵਿਵਾਦ ਅੱਜ ਦੇਰ ਸ਼ਾਮ ਉਸ ਵੇਲੇ ਹੋਰ ਵੱਧ ਗਿਆ ਜਦੋਂ ਦੁਕਾਨਦਾਰਾਂ ਨੇ ਕਮੇਟੀ ਦੇ ਪ੍ਰਧਾਨ ਵਰਿੰਦਰ ਸਿੰਘ ਬੱਲਾ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਗੁਰਦੁਆਰਾ ਸਾਹਿਬ ਅੱਗੇ ਹੀ ਧਰਨਾ ਲਗਾ ਦਿੱਤਾ | ਧਰਨੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਦੇ ਐਸ.ਐਚ.ਓ. ਇੰਸਪੈਕਟਰ ਦਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਅਤੇ ਗੁਰੂਘਰ ਅੱਗੇ ਧਰਨਾ ਲਾਈ ਬੈਠੇ ਦੁਕਾਨਦਾਰਾਂ ਨੂੰ ਹਿਰਾਸਤ ਵਿਚ ਲੈ ਲਿਆ | ਬਾਅਦ ਵਿਚ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਥਾਣਾ ਕੋਤਵਾਲੀ ਵਿਖੇ ਪੁੱਜੇ ਜਿੱਥੇ ਦੁਕਾਨਦਾਰ ਅਤੇ ਵਪਾਰ ਮੰਡਲ ਦੇ ਵੀ ਮੈਂਬਰ ਹਾਜ਼ਰ ਸਨ | ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਅਤੇ ਸਿੱਖ ਜਥੇਬੰਦੀਆਂ ਧਰਨਾਕਾਰੀ ਦੁਕਾਨਦਾਰਾਂ ਉੱਪਰ ਗੁਰੂਘਰ ਅੱਗੇ ਧਰਨਾ ਲਾ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰਨ ਦੀ ਮੰਗ ਕਰ ਰਹੇ ਸਨ ਜਦ ਕਿ ਦੁਕਾਨਦਾਰਾਂ ਦਾ ਕਹਿਣਾ ਸੀ ਉਨ੍ਹਾਂ ਨੇ ਧਰਨਾ ਗੁਰੂਘਰ ਵਿਰੁੱਧ ਨਹੀਂ ਸਗੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਰਿੰਦਰ ਸਿੰਘ ਬੱਲਾ ਦੀਆਂ ਵਧੀਕੀਆਂ ਦੇ ਵਿਰੁੱਧ ਲਗਾਇਆ ਸੀ | ਦੇਰ ਰਾਤ ਤੱਕ ਦੋਨੋਂ ਧਿਰਾਂ ਵਿਚ ਆਪਸੀ ਖਿੱਚੋਤਾਣ ਚਲਦੀ ਰਹੀ | ਇਹ ਵਿਵਾਦ ਦਾ ਕਾਰਨ ਗੁਰੂਘਰ ਅੰਦਰ ਬਣਾਏ ਗਏ ਬਾਥਰੂਮਾਂ ਦੀ ਵਰਤੋਂ ਨੂੰ ਲੈ ਕੇ ਵਧਿਆ ਸੀ | ਦੁਕਾਨਦਾਰਾਂ ਦਾ ਦੋਸ਼ ਹੈ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਵਲੋਂ ਦੁਕਾਨਦਾਰਾਂ ਦੀ ਸਹੂਲਤ ਲਈ ਬਣਾਏ ਗਏ ਬਾਥਰੂਮਾਂ ਵਿਚ ਮੌਜੂਦਾ ਪ੍ਰਧਾਨ ਦੁਕਾਨਦਾਰਾਂ ਨੂੰ ਜਾਣ ਤੋਂ ਰੋਕਦਾ ਹੈ ਅਤੇ ਅਪਸ਼ਬਦ ਬੋਲਦਾ ਹੈ ਜਦ ਕਿ ਪ੍ਰਧਾਨ ਵਰਿੰਦਰ ਸਿੰਘ ਬੱਲਾ ਦਾ ਕਹਿਣਾ ਹੈ ਕਿ ਦੁਕਾਨਦਾਰ ਮਰਿਆਦਾ ਭੰਗ ਕਰਦੇ ਹਨ ਅਤੇ ਬਾਥਰੂਮਾਂ ਵਿਚ ਜਰਦਾ ਅਤੇ ਹੋਰ ਨਸ਼ੀਲੀਆਂ ਚੀਜ਼ਾਂ ਦੀ ਵਰਤੋਂ ਕੀਤੀ ਜਾਂਦੀ ਹੈ | ਦੇਰ ਰਾਤ ਥਾਣਾ ਮੁਖੀ ਅਤੇ ਹੋਰ ਪਤਵੰਤੇ ਵਿਅਕਤੀਆਂ ਵਲੋਂ ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਦੋਨਾਂ ਧਿਰਾਂ ਦਰਮਿਆਨ ਆਪਸੀ ਗੱਲਬਾਤ ਰਾਹੀ ਸਮਝੌਤਾ ਕਰਵਾਇਆ ਗਿਆ |


ਖ਼ਬਰ ਸ਼ੇਅਰ ਕਰੋ

ਸੀ.ਸੀ.ਆਈ. ਦੇ ਮੰਡੀਆਂ 'ਚ ਸਰਗਰਮ ਨਾ ਹੋਣ ਕਰਕੇ ਪ੍ਰਾਈਵੇਟ ਵਪਾਰੀਆਂ ਹੱਥੋਂ ਕਿਸਾਨਾਂ ਦੀ ਲੁੱਟ ਦੇ ਿਖ਼ਲਾਫ਼ ਨਿੱਤਰੇ ਕਿਸਾਨ

ਬਠਿੰਡਾ, 21 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਪਾਹ ਨਿਗਮ ਵਲੋਂ ਮੰਡੀਆਂ ਵਿਚ ਖ਼ਰੀਦ ਵਿਚ ਵਿਖਾਈ ਜਾ ਰਹੀ ਸੁਸਤੀ ਕਿਸਾਨਾਂ 'ਤੇ ਭਾਰੀ ਪੈ ਰਹੀ ਹੈ ਜਿਸ ਦਾ ਲਾਹਾ ਸਿੱਧੇ ਤੌਰ 'ਤੇ ਪ੍ਰਾਈਵੇਟ ਵਪਾਰੀਆਂ ਨੂੰ ਮਿਲ ਰਿਹਾ ਹੈ | ਸੀ.ਸੀ.ਆਈ ਦੇ ਮੰਡੀਆਂ ਵਿਚ ਸਰਗਰਮ ...

ਪੂਰੀ ਖ਼ਬਰ »

-ਮਾਮਲਾ ਵੱਡੀ ਕੰਪਨੀ ਦਾ ਫ਼ਰਜ਼ੀ ਮਾਰਕਾ ਲਗਾ ਕੇ ਨਕਲੀ ਐਨਕਾਂ ਵੇਚਣ ਦਾ-

ਕੰਪਨੀ ਦੇ ਐਮ.ਡੀ. ਤੇ ਸ਼ੋ-ਰੂਮ ਮਾਲਕਾਂ ਉੱਪਰ ਪਰਚਾ ਦਰਜ

ਬਠਿੰਡਾ, 21 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਗੋਲ ਡਿੱਗੀ ਬਠਿੰਡਾ ਨੇੜੇ ਇਕ ਐਨਕਾਂ ਦੇ ਸ਼ੋ-ਰੂਮ ਮਾਲਕਾਂ ਵਲੋਂ ਇਕ ਵਿਅਕਤੀ ਨੂੰ ਵੱਡੀ ਕੰਪਨੀ ਦਾ ਫ਼ਰਜ਼ੀ ਮਾਰਕਾ ਲਗਾਕੇ ਨਕਲੀ ਐਨਕ ਵੇਚਣ ਦੇ ਮਾਮਲੇ ਵਿਚ ਕੰਪਨੀ ਦੇ ਐਮ.ਡੀ. ਤੇ 2 ਸ਼ੋ-ਰੂਮ ਮਾਲਕਾਂ ਉੱਪਰ ...

ਪੂਰੀ ਖ਼ਬਰ »

ਕੁਝ ਸ਼ੈਲਰ ਮਾਲਕ ਸਿੱਧੇ ਰੂਪ 'ਚ ਝੋਨਾ ਲੈ ਕੇ ਕਰ ਰਹੇ ਹਨ ਮਾਰਕੀਟ ਕਮੇਟੀ ਦੀ ਫ਼ੀਸ ਦੀ ਚੋਰੀ ਅਤੇ ਕਿਸਾਨਾਂ ਦੀ ਲੁੱਟ

ਗੋਨਿਆਣਾ, 21 ਅਕਤੂਬਰ (ਲਛਮਣ ਦਾਸ ਗਰਗ)-ਸਥਾਨਕ ਮਾਰਕੀਟ ਕਮੇਟੀ ਦੇ ਅੰਦਰ ਆਉਂਦੇ ਕੁਝ ਸ਼ੈਲਰ ਮਾਲਕਾਂ ਵਲੋਂ ਸਿੱਧੇ ਰੂਪ ਵਿਚ ਕਿਸਾਨਾਂ ਦੀ ਲਿਆਂਦੀ ਫ਼ਸਲ 'ਚ ਨਮੀ ਅਤੇ ਪੱਖਾ ਨਾ ਲਾਉਣ ਦੇ ਨਾ ਤੇ ਲਗਭਗ ਪ੍ਰਤੀ ਕੁਵਿੰਟਲ 12 ਤੋ 13 ਕਿੱਲੋ ਕਾਟ ਕੱਟ ਕੇ ਕਿਸਾਨਾਂ ਦੇ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ 2 ਔਰਤਾਂ ਸਣੇ 3 ਗਿ੍ਫ਼ਤਾਰ

ਬਠਿੰਡਾ, 21 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਥਰਮਲ ਪੁਲਿਸ ਨੇ ਸਥਾਨਕ ਖੇਤਾ ਸਿੰਘ ਬਸਤੀ ਤੋਂ 2 ਔਰਤਾਂ ਮਾਲੂ ਕੌਰ, ਸੁਖਪਾਲ ਕੌਰ ਅਤੇ ਇਕ ਹੋਰ ਵਿਅਕਤੀ ਬੰਟੀ ਸਿੰਘ ਵਾਸੀ ਮੌੜ ਕਲਾਂ ਨੂੰ 13 ਕਿੱਲੋ 200 ਗ੍ਰਾਮ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਉਕਤ ...

ਪੂਰੀ ਖ਼ਬਰ »

ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਨੂੰ ਰੱਦ ਕਰਵਾਉਣ ਲਈ ਅੱਜ ਦੇ ਇਕੱਠ 'ਚ ਪੁੱਜਣ ਦਾ ਸੱਦਾ

ਬੱਲੂਆਣਾ, 21 ਅਕਤੂਬਰ (ਗੁਰਨੈਬ ਸਾਜਨ)-ਕਿਰਨਜੀਤ ਕੌਰ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਾਲੇ ਲੋਕ ਆਗੂ ਮਨਜੀਤ ਧਨੇਰ ਦੀ ਨਿਹੱਥੀ ਸਜ਼ਾ ਨੂੰ ਰੱਦ ਕਰਵਾਉਣ ਵਾਸਤੇ 22 ਅਕਤੂਬਰ ਨੂੰ ਬਰਨਾਲਾ ਵਿਖੇ ਨੌਜਵਾਨਾਂ ਦਾ ਵੱਡਾ ਇਕੱਠ ਕਰਨ ਲਈ ਭਾਰਤੀ ਕਿਸਾਨ ...

ਪੂਰੀ ਖ਼ਬਰ »

ਡਾ. ਹੋਮਜ਼ ਅਕੈਡਮੀ ਜੀਦਾ ਦੇ ਵਿਦਿਆਰਥੀਆਂ ਨੇ ਕਲੱਸਟਰ 'ਚੋਂ 99 ਮੈਡਲ ਜਿੱਤੇ

ਗੋਨਿਆਣਾ, 21 ਅਕਤੂਬਰ (ਲਛਮਣ ਦਾਸ ਗਰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਖੇਡਾਂ ਡਾ. ਹੋਮਜ਼ ਅਕੈਡਮੀ ਜੀਦਾ ਵਿਖੇ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਯੂਨੀਵਰਸਲ ਸਕੂਲ ਦੇ ਬੱਚਿਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ

ਤਲਵੰਡੀ ਸਾਬੋ, 21 ਅਕਤੂਬਰ (ਰਣਜੀਤ ਸਿੰਘ ਰਾਜੂ)-ਸਥਾਨਕ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ਵਿਚ ਜ਼ੋਨਲ ਪੱਧਰ ਤੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ | ਜ਼ੋਨ ਪੱਧਰ ਅਤੇ ਜ਼ਿਲ੍ਹਾ ਪੱਧਰ 'ਤੇ ਤਾਈਕਮਾਂਡੋ ਵਿਚ 19ਵੇਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਟੂਰ ਲਗਾਇਆ

ਨਥਾਣਾ, 21 ਅਕਤੂਬਰ (ਗੁਰਦਰਸ਼ਨ ਲੁੱਧੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਿਕ ਸਥਾਨਾਂ 'ਤੇ ਦੋ ਰੋਜ਼ਾ ਟੂਰ ਲਗਾਇਆ ਗਿਆ | ਸਕੂਲ ਪ੍ਰਬੰਧਕਾਂ ਦੀ ...

ਪੂਰੀ ਖ਼ਬਰ »

ਸਰਬ ਧਰਮ ਸਨਮਾਨ ਵਿੱਦਿਅਕ ਯਾਤਰਾ ਹੋਈ ਰਵਾਨਾ

ਬੱਲੂਆਣਾ, 21 ਅਕਤੂਬਰ (ਗੁਰਨੈਬ ਸਾਜਨ)-ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਬੁਰਜ ਮਹਿਮਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਏ. ਐਨ. ਐਮ. ਤੇ ਜੀ. ਐਨ. ਐਮ. ਦੇ ਵਿਦਿਆਰਥੀਆਂ ਤੇ ਸੰਸਥਾ ਦੇ ਮੈਂਬਰਾਂ ...

ਪੂਰੀ ਖ਼ਬਰ »

ਪੈਰਾਡਾਈਸ ਪਬਲਿਕ ਸਕੂਲ ਨੇ ਜਿੱਤੇ ਜ਼ਿਲ੍ਹਾ ਫੁੱਟਬਾਲ ਅਤੇ ਰੱਸਾਕਸ਼ੀ ਮੁਕਾਬਲੇ

ਸੀਂਗੋ ਮੰਡੀ, 21 ਅਕਤੂਬਰ (ਲਕਵਿੰਦਰ ਸ਼ਰਮਾ)-ਪੈਰਾਡਾਈਸ ਪਬਲਿਕ ਸਕੂਲ ਸੀਂਗੋ ਦੀਆਂ ਟੀਮਾਂ ਨੇ ਫੁੱਟਬਾਲ ਤੇ ਰੱਸਾ ਕੱਸੀ 'ਚ ਪਿੰਡ ਮਹਿਮਾ ਸਰਜਾ ਵਿਖੇ ਹੋਈਆਂ ਅੰਤਰ ਬਲਾਕ (ਜ਼ਿਲ੍ਹਾ) ਪ੍ਰਾਇਮਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਰੱਸਾ ਕੱਸੀ 'ਚ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਗਲੀਆਂ ਪੱਕੀਆਂ ਕਰਨ ਦਾ ਰੱਖਿਆ ਨੀਂਹ ਪੱਥਰ

ਮਹਿਮਾ ਸਰਜਾ, 21 ਅਕਤੂਬਰ (ਰਾਮਜੀਤ ਸ਼ਰਮਾ)-ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਵਲੋਂ ਕੋਠੇ ਨਾਥੀਆਣਾ ਵਿਖੇ ਪਿੰਡ ਦੀਆਂ ਕੱਚੀਆਂ ਗਲੀਆਂ ਨੂੰ ਪੱਕੀਆਂ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ¢ ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ ਬੀ. ਕਾਮ. ਦੇ ਨਤੀਜੇ ਰਹੇ ਸ਼ਾਨਦਾਰ

ਬਠਿੰਡਾ, 21 ਅਕਤੂਬਰ (ਕੰਵਲਜੀਤ ਸਿੰਘ ਸਿੱਧੂ) ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਿਖ਼ੱਤੇ 'ਚ ਪ੍ਰਸਿੱਧ ਹੈ | ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ | ਇਸੇ ਪ੍ਰੰਪਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ

ਬਠਿੰਡਾ, 21 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀਆਂ ਦੇ ਸਬੰਧ ਵਿਚ ਗੁਰਦੁਆਰਾ ਕਲਗੀਧਰ ਸਾਹਿਬ, ਹਜ਼ੂਰਾ ਕਪੂਰਾ ਕਲੋਨੀ, ਬਠਿੰਡਾ ਦੀ ਪ੍ਰਬੰਧਕ ਕਮੇਟੀ ਵਲੋਂ ਮੁਹੱਲਾ ਨਿਵਾਸੀਆਂ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਸਬਜ਼ੀ ਵਾਲੀਆਂ ਰੇਹੜੀਆਂ ਦਾ ਨਿਰੀਖਣ

ਨਥਾਣਾ, 21 ਅਕਤੂਬਰ (ਗੁਰਦਰਸ਼ਨ ਲੁੱਧੜ)-ਸਿਹਤ ਵਿਭਾਗ ਦੀ ਟੀਮ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਸਬਜ਼ੀ ਦੀ ਵਿਕਰੀ ਵਾਲੀਆਂ ਰੇਹੜੀਆਂ ਦੇ ਬਾਜ਼ਾਰ ਵਿਚ ਜਾ ਕੇ ਵਿਕਰੀ ਲਈ ਆਈਆਂ ਸਬਜ਼ੀਆਂ ਅਤੇ ਫਲਾਂ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਖ਼ਰਾਬ ਫਲ ਅਤੇ ਸਬਜ਼ੀਆਂ ਨੂੰ ...

ਪੂਰੀ ਖ਼ਬਰ »

ਵੋਟਾਂ ਦੀ ਖ਼ਰੀਦੋ-ਫ਼ਰੋਖ਼ਤ ਲੈ ਕੇ ਪੰਜਾਬ 'ਚ ਆਹਮੋ-ਸਾਹਮਣੇ ਹੋਏ ਕਾਂਗਰਸੀ ਤੇ ਭਾਜਪਾਈ

ਡੱਬਵਾਲੀ, 21 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਹਰਿਆਣਵੀ ਚੋਣਾਂ ਤੋਂ ਪਹਿਲਾਂ ਵੋਟਾਂ ਦੀ ਖ਼ਰੀਦੋ-ਫ਼ਰੋਖ਼ਤ ਲੈ ਕੇ ਪੰਜਾਬ 'ਚ ਆਹਮੋ-ਸਾਹਮਣੇ ਹੋਏ ਕਾਂਗਰਸੀ ਚਾਚਾ ਅਤੇ ਭਾਜਪਾਈ ਉਮੀਦਵਾਰ ਭਤੀਜੇ ਦੀ ਮੌਜੂਦਗੀ 'ਚ ਕੁੱਟ-ਕੁਟਾਪਾ ਹੋਇਆ | ਇਸ ਮਾਰਕੁੱਟ 'ਚ ਕਾਂਗਰਸੀ ...

ਪੂਰੀ ਖ਼ਬਰ »

ਦਿਨ ਦਿਹਾੜੇ ਚੋਰੀ-ਡੇਢ ਤੋਲਾ ਸੋਨਾ ਤੇ 20 ਹਜ਼ਾਰ ਦੀ ਨਕਦੀ ਉਡਾਈ

ਤਲਵੰਡੀ ਸਾਬੋ, 21 ਅਕਤੂਬਰ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਵਿਚ ਅੱਜ ਇਕ ਵਿਅਕਤੀ ਦੇ ਘਰ ਵਿਚ ਚੋਰਾਂ ਨੇ ਦਿਨ-ਦਿਹਾੜੇ ਹਜ਼ਾਰਾਂ ਰੁਪਏ ਦੀ ਨਗਦੀ ਅਤੇ ਸੋਨਾ ਚੋਰੀ ਕਰ ਲਿਆ ਹੈ, ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ | ਜਾਣਕਾਰੀ ਅਨੁਸਾਰ ਤਲਵੰਡੀ ...

ਪੂਰੀ ਖ਼ਬਰ »

ਰਾਜ ਪੁਰਸਕਾਰ ਪ੍ਰਾਪਤ ਸਕਾਊਟਾਂ ਦਾ ਸਨਮਾਨ

ਰਾਮਾਂ ਮੰਡੀ, 21 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਤਾਰਾਦੇਵੀ ਸ਼ਿਮਲਾ ਵਿਖੇ ਭਾਰਤ ਸਕਾਊਟ ਅਤੇ ਗਾਈਡਜ਼ ਵਲੋਂ ਆਯੋਜਿਤ ਰਾਜ ਪੁਰਸਕਾਰ ਟੈਸਟਿੰਗ ਕੈਂਪ ਵਿਚ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸਕੂਲ ਦੇ 24 ਸਕਾਊਟਾਂ ਨੇ ਸਕਾਊਟ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ

ਸੰਗਤ ਮੰਡੀ, 21 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਸੰਗਤ ਬਲਾਕ ਦੇ ਪਿੰਡ ਭਗਵਾਨਗੜ੍ਹ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ਸੰਬੋਧਨ ਕਰਦਿਆਂ ਬਲਾਕ ਟੈਕਨੋਲੋਜੀ ਮੈਨੇਜਰ ਡਾ: ਜਗਸੀਰ ਸਿੰਘ ਨੇ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਨਵੈਂਟ ਸਕੂਲ ਦੀ ਵਿਦਿਆਰਥਣ ਨੇ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ 'ਚ ਜਿੱਤਿਆ ਤਗਮਾ

ਬਠਿੰਡਾ, 21 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਟ ਢੱਡੇ ਦੀ ਸ਼ਾਖਾ ਮਾਤਾ ਸੁੰਦਰੀ ਕਾਨਵੈਂਟ ਸਕੂਲ ਢੱਡੇ ਦੇ ਵਿਦਿਆਰਥੀਆਂ ਨੇ ਖੇਡ ਵਿਭਾਗ ਦੀਆਂ ਫ਼ਰੀਦਕੋਟ ਵਿਖੇ ਹੋਈਆਂ ਸੂਬਾ ਪੱਧਰੀ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਹੋਇਆ 'ਹੁਨਰ ਕੇ ਬਾਦਸ਼ਾਹ' ਦਾ ਆਡੀਸ਼ਨ

ਤਲਵੰਡੀ ਸਾਬੋ, 21 ਅਕਤੂਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਇਕ ਪੰਜਾਬੀ ਟੀ.ਵੀ. ਚੈਨਲ ਵਲੋਂ ''ਹੁਨਰ ਕੇ ਬਾਦਸ਼ਾਹ'' ਦਾ ਆਡੀਸ਼ਨ ਕਰਵਾਇਆ ਗਿਆ | ਜਿਸ ਵਿਚ ਗਾਇਨ, ਲੋਕ ਨਾਚ ਅਤੇ ਮਾਡਲਿੰਗ ਦੇ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਬੰਗੀ ਨਿਹਾਲ 'ਚ ਡੇ-ਨਾਈਟ ਵਾਲੀਬਾਲ ਦੇ ਸ਼ੂਟਿੰਗ ਲੀਗ ਦੇ ਮੈਚ ਕਰਵਾਏ

ਰਾਮਾਂ ਮੰਡੀ, 21 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਪਿੰਡ ਦੇ ਨੌਜਵਾਨ ਖਿਡਾਰੀਆਂ ਦੇ ਸਹਿਯੋਗ ਨਾਲ ਵਾਲੀਬਾਲ ਦੇ ਸ਼ੂਟਿੰਗ ਲੀਗ ਮੈਚ ਕਰਵਾਏ ਗਏ, ਜਿਸ ਵਿਚ ਤਲਵੰਡੀ ਸਾਬੋ, ਨਵਾਂ ਪਿੰਡ, ਫੁੱਲੋ ਮੇਹਰ ਸਿੰਘ, ਬੰਗੀ ਨਿਹਾਲ ਸਿੰਘ, ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਅਜੇ ਪ੍ਰਤਾਪ ਨੇ ਜੈਵਲਿਨ ਥਰੋ 'ਚ ਜਿੱਤਿਆ ਸੋਨ ਤਗਮਾ

ਬਠਿੰਡਾ, 21 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ. ਕਾਲਜ ਬਠਿੰਡਾ ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀ ਅਜੇ ਪ੍ਰਤਾਪ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ ਅੰਤਰ ਕਾਲਜ ਅਥਲੈਟਿਕ ਮੀਟ 'ਚ ਜੈਵਲਿਨ ਥਰੋ 57.6 ਮੀਟਰ ਸੁੱਟ ਕੇ ਸੋਨ ਤਗਮਾ ਜਿੱਤਿਆ ਹੈ ¢ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਬਠਿੰਡਾ ਓ. ਪੀ. ਡੀ. ਵਿਚ ਮਰੀਜ਼ ਲੈ ਰਹੇ ਹਨ ਲਾਹਾ

ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਜਰੂਰਤ ਨਹੀਂ ਹੈ,ਕਿਉਕਿ ਬਿਨ੍ਹਾ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆ ਗੋਡਿਆਂ ਦੇ ...

ਪੂਰੀ ਖ਼ਬਰ »

ਡੈਂਟਲ ਕੇਅਰ ਹਸਪਤਾਲ 'ਚ ਸ਼ਾਰਟ ਸਰਕਟ ਨਾਲ ਲੱਗੀ ਅੱਗ, 4 ਲੱਖ ਰੁਪਏ ਦਾ ਨੁਕਸਾਨ

ਗੋਨਿਆਣਾ, 21 ਅਕਤੂਬਰ (ਲਛਮਣ ਦਾਸ ਗਰਗ)-ਸਥਾਨਕ ਸਿਟੀ ਡੈਂਟਲ ਕੇਅਰ ਹਸਪਤਾਲ ਵਿਚ ਅੱਜ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਰਕੇ ਲੱਖਾਂ ਦਾ ਸਾਮਾਨ ਮੱਚ ਗਿਆ | ਜਿਸ ਨਾਲ ਉਨ੍ਹਾਂ ਦਾ ਚਾਰ ਕੁ ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਬੀਤੀ ਰਾਤ ਕਰੀਬ ਢਾਈ ਵਜੇ ਦੇ ਕਰੀਬ ...

ਪੂਰੀ ਖ਼ਬਰ »

ਉੱਘੇ ਖ਼ਾਨਸਾਮੇ ਵਿਕਾਸ ਖੰਨਾ ਨੇ ਬਠਿੰਡਾ ਦੇ ਕਮਫਰਟ ਇੰਨ ਹੋਟਲ ਨੂੰ ਮਿਲਿਆ 2019 ਦਾ ਫਲੈਵਰਸ ਐਵਾਰਡ

ਬਠਿੰਡਾ, 21 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਉੱਘੇ ਖ਼ਾਨਸਾਮੇ ਵਿਕਾਸ ਖੰਨਾ ਨੇ ਬਠਿੰਡਾ ਦੇ ਕਮਫਰਟ ਇੰਨ ਹੋਟਲ ਨੂੰ 2019 ਦਾ ਫਲੈਵਰਸ ਐਵਾਰਡ ਨਾਲ ਨਿਵਾਜਿਆ ਹੈ | ਇਹ ਅਵਾਰਡ ਡਾਇਰੈਕਟਰ ਸੁਨੀਤਾ ਮਿੱਤਲ ਨੇ ਚੰਡੀਗੜ੍ਹ ਵਿਖੇ ਪ੍ਰਾਪਤ ਕੀਤਾ | ਐਵਾਰਡ ਮਿਲਣ ਉਪਰੰਤ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰਾਂ ਦੀਆਂ ਰੁਕੀਆਂ ਤਨਖ਼ਾਹਾਂ ਸਬੰਧੀ ਸਰਕਾਰ ਦੇ ਵਤੀਰੇ ਦੀ ਨਿਖੇਧੀ

ਬਠਿੰਡਾ, 21 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਬਠਿੰਡਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ ਨੇ ਕੀਤੀ | ਮੀਟਿੰਗ ਦੌਰਾਨ ਜੰਗਲਾਤ ਮਜ਼ਦੂਰਾਂ ਦੀਆਂ ਰੁਕੀਆਂ ਤਨਖ਼ਾਹਾਂ ਬਾਰੇ ...

ਪੂਰੀ ਖ਼ਬਰ »

ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਚਾਉਕੇ, 21 ਅਕਤੂਬਰ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਕੂਲ ਪ੍ਰਧਾਨ ਅਮਰਜੀਤ ਕੌਰ ਖੀਪਲ ਦੀ ਦੇਖ-ਰੇਖ ਹੇਠ ਨਰਸਰੀ ਤੇ ਕੇ ਜੀ ਕਲਾਸ ਦੇ ...

ਪੂਰੀ ਖ਼ਬਰ »

ਸੀਵਰੇਜ ਦੇ ਨਿਕਲ ਰਹੇ ਪਾਣੀ ਕਾਰਨ ਮੌੜ ਮੰਡੀ ਦੇ ਬੱਸ ਅੱਡੇ ਵਾਲੀ ਸੜਕ ਦੀ ਹਾਲਤ ਖਸਤਾ

ਮੌੜ ਮੰਡੀ, 21 ਅਕਤੂਬਰ (ਲਖਵਿੰਦਰ ਸਿੰਘ ਮੌੜ)- ਕਿਸੇ ਵੇਲੇ ਮੌੜ ਮੰਡੀ ਦੀਆਂ ਸੜਕਾਂ ਦੀ ਖ਼ੂਬਸੂਰਤੀ ਇਨ੍ਹਾਂ ਦੇ ਮੰੂਹੋਂ ਬੋਲਦੀ ਸੀ, ਪਰ ਸੀਵਰੇਜ ਪ੍ਰਣਾਲੀ ਨਾਲ ਜਿੱਥੇ ਸ਼ਹਿਰ ਨੂੰ ਨਾਲੀਆਂ ਤੋਂ ਮੁਕਤ ਬਣਾ ਕੇ ਸਫ਼ਾਈ ਦੀ ਮਿਸਾਲ ਬਣਾਉਣਾ ਸੀ, ਹੁਣ ਇਹ ਵਿਕਾਸ ਕਿਸੇ ...

ਪੂਰੀ ਖ਼ਬਰ »

ਜੀਤ ਸਿੰਘ ਗਿੱਲ ਕਲਾਂ ਨੰਬਰਦਾਰ ਯੂਨੀਅਨ ਤਹਿਸੀਲ ਫੂਲ ਦੇ ਸਰਬਸੰਮਤੀ ਨਾਲ ਦੁਬਾਰਾ ਪ੍ਰਧਾਨ ਚੁਣੇ

ਚਾਉਕੇ, 21 ਅਕਤੂਬਰ (ਮਨਜੀਤ ਸਿੰਘ ਘੜੈਲੀ)-ਨੰਬਰਦਾਰ ਯੂਨੀਅਨ ਤਹਿਸੀਲ ਫੂਲ ਦੀ ਅਹਿਮ ਮੀਟਿੰਗ ਅੱਜ ਜੀਤ ਸਿੰਘ ਪ੍ਰਧਾਨ ਗਿੱਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਅਤੇ ਬਹਾਦਰ ਸਿੰਘ ਨੰਬਰਦਾਰ ਸੇਲਬਰਾਹ ਜ਼ਿਲ੍ਹਾ ...

ਪੂਰੀ ਖ਼ਬਰ »

ਰਾਮ ਨਾਟਕ ਕਲੱਬ ਬਾਲਿਆਂਵਾਲੀ ਵਲੋਂ ਕਲਾਕਾਰਾਂ ਦਾ ਸਨਮਾਨ

ਬਾਲਿਆਂਵਾਲੀ, 21 ਅਕਤੂਬਰ (ਪੱਤਰ/ਪ੍ਰੇਰਕ)-ਸ੍ਰੀ ਰਾਮ ਨਾਟਕ ਕਲੱਬ ਬਾਲਿਆਂਵਾਲੀ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਕਲੱਬ 'ਚ ਲੰਬਾ ਸਮਾਂ ਆਪਣੀਆਂ ਸੇਵਾਵਾਂ ਦੇਣ ਵਾਲੇ ਪੁਰਾਣੇ ਕਲਾਕਾਰਾਂ ਦਾ ਸਨਮਾਨ ਕਲੱਬ ਪ੍ਰਧਾਨ ਕੁਲਦੀਪ ਮਤਵਾਲਾ ਦੀ ਅਗਵਾਈ 'ਚ ਕੀਤਾ ...

ਪੂਰੀ ਖ਼ਬਰ »

ਇਗਨਾਇਟ ਇੰਸਟੀਚਿਊਟ ਦੇ 1400 ਤੋਂ ਵਧੇਰੇ ਵਿਦਿਆਰਥੀਆਂ ਨੇ ਦਿੱਤਾ ਵਜ਼ੀਫ਼ਾ ਇਮਤਿਹਾਨ

ਬਠਿੰਡਾ, 21 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮੁਕਾਬਲੇ ਪਰੀਖਿਆ ਦੀ ਤਿਆਰੀ ਕਰਵਾਉਣ ਵਾਲੀ ਵਿੱਦਿਅਕ ਸੰਸਥਾ ਇਗਨਾਇਟ ਏਜੁਕਾਰਪ ਵਲੋਂ ਏਪਟੀਟਿਊਡ ਅਤੇ ਵਜ਼ੀਫ਼ਾ ਇਮਤਿਹਾਨ ਆਈ ਟੈਸਟ 2019 ਕਰਵਾਇਆ ਗਿਆ ਦਸਮੇਸ਼ ਪਬਲਿਕ ਸਕੂਲ ਵਿਖੇ ਕਰਵਾਏ ਇਸ ਇਮਤਿਹਾਨ ਵਿਚ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਦੇ ਭਾਰ ਚੁੱਕਣ ਮੁਕਾਬਲੇ 'ਚ ਬਠਿੰਡਾ ਦੇ ਲੜਕਿਆਂ ਦੀ ਰਹੀ ਝੰਡੀ

ਬਠਿੰਡਾ, 21 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-65ਵੀਆਂ ਪੰਜਾਬ ਸਕੂਲ ਪਾਵਰ ਲਿਫ਼ਟਿੰਗ ਖੇਡਾਂ (ਅੰਡਰ-17,19) ਦੇ ਪੰਜਵੇਂ ਦਿਨ ਮੇਜ਼ਬਾਨ ਬਠਿੰਡਾ ਜ਼ਿਲ੍ਹੇ ਦੇ ਭਾਰ ਤੋਲਕ ਲੜਕਿਆਂ ਦੀ ਝੰਡੀ ਰਹੀ ਹੈ | ਅੰਡਰ-19 ਸਾਲ ਵਰਗ ਦੇ 53 ਕਿੱਲੋਗਰਾਮ ਭਾਰ 'ਚ ਬਠਿੰਡਾ ਦੇ ਸੁਖਰਾਜ ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ 'ਚ ਹੋਈ 116579 ਹਜ਼ਾਰ ਐਮ.ਟੀ ਝੋਨੇ ਦੀ ਆਮਦ, 98180 ਐਮ.ਟੀ ਦੀ ਹੋਈ ਖ਼ਰੀਦ

ਬਠਿੰਡਾ, 21 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲੇ੍ਹ ਦੇ 181 ਖ਼ਰੀਦ ਕੇਂਦਰਾਂ ਵਿਚੋਂ ਅਜੇ ਵੀ ਬਹੁਤ ਖ਼ਰੀਦ ਕੇਂਦਰਾਂ ਤੇ ਕਿਸਾਨਾਂ ਦੀਆਂ ਰੌਣਕਾਂ ਨਹੀ ਲੱਗ ਸਕੀਆਂ ਹਨ ਜਿਸ ਦਾ ਮੁੱਖ ਕਾਰਨ ਬੀਤੇ ਦਿਨਾਂ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਮੌਸਮ ਵਿਚ ਚੱਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX