ਤਾਜਾ ਖ਼ਬਰਾਂ


ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  6 minutes ago
ਨਵੀਂ ਦਿੱਲੀ, 10 ਦਸੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਬਿੱਲ 2019 ਕੱਲ੍ਹ...
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  23 minutes ago
ਢਿਲਵਾਂ, 10 ਦਸੰਬਰ (ਪ੍ਰਵੀਨ ਕੁਮਾਰ)- ਅੱਜ ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਇੱਥੇ ਆਮ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ। ਧੁੰਦ ਦੇ ਕਾਰਨ ਜੀ. ਟੀ. ਰੋਡ ਢਿਲਵਾਂ ਤੋਂ ਗੁਜ਼ਰਨ...
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  41 minutes ago
ਜੰਡਿਆਲਾ, 10 ਦਸੰਬਰ (ਰਣਜੀਤ ਸਿੰਘ ਜੋਸਨ)- ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਹਾਈਵੇਅ...
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 1 hour ago
ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)- ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 1 hour ago
ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ...
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 1 hour ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ...
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 1 hour ago
ਮੁੰਬਈ, 10 ਦਸੰਬਰ- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਅੱਜ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਦੀ...
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  1 minute ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 2 hours ago
ਗੁਹਾਟੀ, 10 ਦਸੰਬਰ- ਸੋਮਵਾਰ ਨੂੰ ਲੋਕ ਸਭਾ ਤੋਂ ਨਾਗਰਿਕਤਾ ਸੋਧ ਬਿੱਲ ਪਾਸ ਹੋ ਗਿਆ ਹੈ। ਹੁਣ ਇਸ ਬਿੱਲ ਨੂੰ ਲੈ ਕੇ ਅਸਮ 'ਚ ਵਿਰੋਧ...
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਸ ਨੂੰ ਰਾਜ ਸਭਾ 'ਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ...
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜ ਸਭਾ 'ਚ 'ਅਸਲਾ ਸੋਧ ਬਿੱਲ 2019' ਪੇਸ਼ ...
ਅੱਜ ਦਾ ਵਿਚਾਰ
. . .  about 2 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਸਾਡੇ ਪਿੰਡ ਸਾਡੇ ਖੇਤ

ਇਸ ਮੌਸਮ ਵਿਚ ਕਿਹੜੇ-ਕਿਹੜੇ ਫਲਦਾਰ ਬੂਟੇ ਲਗਾਈਏ?

ਅਜੋਕੇ ਸਮੇਂ ਦੌਰਾਨ ਜਿਥੇ ਭਾਰਤ ਵਿਚ ਫਲਾਂ ਦੀ ਖੇਤੀ ਲੋੜੀਂਦੀ ਹੈ, ਉਥੇ ਪੰਜਾਬ ਵਿਚ ਵੀ ਰਵਾਇਤੀ ਖੇਤੀ ਦੇ ਬਦਲ ਵਜੋਂ ਫਲਾਂ ਦੀ ਖੇਤੀ ਨੂੰ ਅਪਣਾਉਣ ਦੀ ਲੋੜ ਹੈ। ਇਸ ਨਾਲ ਪੰਜਾਬ ਦੇ ਗੰਧਲੇ ਹੋ ਰਹੇ ਵਾਤਾਵਰਨ ਨੂੰ ਵੀ ਸ਼ੁੱਧ ਕੀਤਾ ਜਾ ਸਕਦਾ ਹੈ। ਵਿਸ਼ਵ ਤਾਪਮਾਨ ਵਿਚ ਹੁੰਦਾ ਹਰ ਸਾਲ ਵਾਧਾ ਗਲੋਬਲ ਵਾਰਮਿੰਗ ਕਾਰਨ ਹੁੰਦਾ ਹੈ। ਇਸ ਨੂੰ ਹਰਿਆਵਲ ਭਾਵ ਬਾਗ਼ਬਾਨੀ ਨਾਲ ਠੱਲ੍ਹ ਪਾਈ ਜਾ ਸਕਦੀ ਹੈ। ਚੰਗੇ ਸਿਹਤਮੰਦ ਜੀਵਨ ਲਈ ਹਵਾ ਵਿਚ ਆਕਸੀਜਨ ਦੀ ਫ਼ੀਸਦੀ ਮਾਤਰਾ ਘਟਣੀ ਨਹੀਂ ਚਾਹੀਦੀ। ਪੌਦੇ ਬਹੁਤ ਚੰਗੇ ਹਵਾ ਸੋਧ ਪ੍ਰਕ੍ਰਿਤਕ ਯੰਤਰ ਹਨ, ਜਿਹੜੇ ਹਵਾ ਵਿਚ ਆਕਸੀਜਨ ਦੀ ਮਾਤਰਾ ਸੰਤੁਲਨ ਬਣਾਉਣ ਵਿਚ ਅਹਿਮ ਯੋਗਦਾਨ ਪਾਉਂਦੇ ਹਨ।
ਭਾਰਤੀ ਮੈਡੀਕਲ ਖੋਜ ਪ੍ਰੀਸ਼ਦ ਅਨੁਸਾਰ ਇਕ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਹਰ ਰੋਜ਼ ਆਪਣੀ ਖ਼ੁਰਾਕ ਵਿਚ ਫਲਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਪਰ ਅਸੀ ਹਰ ਰੋਜ਼ ਫਲਾਂ ਦਾ ਸੇਵਨ ਨਹੀਂ ਕਰਦੇ ਹਾਂ। ਕਿਉਕਿ ਫਲ ਦੇ ਮਹਿੰਗੇ ਹੋਣ ਦੇ ਨਾਲ-ਨਾਲ ਸਾਨੂੰ ਇਹ ਹਰ ਰੋਜ਼ ਤਾਜ਼ੇ ਹਾਲਤ ਵਿਚ ਪ੍ਰਾਪਤ ਨਹੀਂ ਹੋ ਪਾਉਂਦੇ ਹਨ। ਇਸ ਤੋਂ ਇਲਾਵਾ ਇਨ੍ਹਾਂ ਉੱਤੇ ਅੰਨ੍ਹੇਵਾਹ ਰਸਾਇਣਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਇਸ ਕਰਕੇ ਅਸੀ ਇਨ੍ਹਾਂ ਦਾ ਸੇਵਨ ਕਰਨ ਤੋ ਪ੍ਰਹੇਜ ਕਰਦੇ ਹਾਂ। ਇਸ ਲਈ ਸਾਨੂੰ ਇਨ੍ਹਾਂ ਮੁਸ਼ਕਿਲਾਂ ਨੂੰ ਮੁੱਖ ਰੱਖ ਕੇ ਆਪਣੀ ਨਿੱਜੀ ਵਰਤੋ ਲਈ ਪੌਸ਼ਟਿਕ ਫਲਾਂ ਦੀ ਬਗ਼ੀਚੀ ਆਪਣੇ ਘਰ ਵਿਚ ਹੀ ਲਗਾ ਲੈਣੀ ਚਾਹੀਦੀ ਹੈ। ਇਸ ਲਈ ਨਵਾਂ ਬਾਗ਼ ਲਗਾਉਣ ਤੋ ਪਹਿਲਾਂ ਬਾਗ਼ ਦੀ ਢੁੱਕਵੀ ਵਿਉਂਤਬੰਦੀ ਕਰ ਲੈਣੀ ਚਾਹੀਦੀ ਹੈ, ਕਿਉਂਕਿ ਬਾਗ਼ ਵਿਚ ਫਲਦਾਰ ਬੂਟਿਆਂ ਦੀ ਕਾਸ਼ਤ ਇਕ ਲੰਮੇ ਸਮੇਂ ਦਾ ਧੰਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਨੁਸਾਰ ਪੰਜਾਬ ਵਿਚ ਇਸ ਮੌਸਮ (ਸਤੰਬਰ ਤੋ ਅਕਤੂਬਰ) ਵਿਚ ਸਦਾਬਹਾਰੀ ਫਲਦਾਰ ਬੂਟਿਆਂ ਨੂੰ ਲਗਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਪੰਜਾਬ ਵਿਚ ਵੱਖ-ਵੱਖ ਸਦਾਬਹਾਰੀ ਫਲਦਾਰ ਬੂਟਿਆਂ ਦੀ ਕਾਸ਼ਤ ਲਈ ਕੁੱਝ ਢੁੱਕਵਂੇ ਇਲਾਕੇ ਸਿਫ਼ਾਰਿਸ਼ ਕੀਤੇ ਗਏ ਹਨ। ਜਿਵੇਂ ਕਿ ਨੀਮ ਪਹਾੜੀ ਇਲਾਕਿਆਂ ਵਿਚ ਅੰਬ, ਲੀਚੀ, ਕਿੰਨੂ ਅਤੇ ਹੋਰ ਸੰਤਰੇ, ਅਮਰੂਦ, ਚੀਕੂ, ਕਾਗ਼ਜ਼ੀ ਨਿੰਬੂ, ਬਾਰਾਮਾਸੀ ਨਿੰਬੂ, ਆਮਲਾ ਅਤੇ ਲੁਕਾਠਲਗਾਏ ਜਾ ਸਕਦੇ ਹਨ। ਕਂੇਦਰੀ ਇਲਾਕਿਆਂ ਵਿਚ ਅਮਰੂਦ, ਅੰਬ, ਕਿੰਨੂ, ਆਮਲਾ, ਹੋਰ ਸੰਤਰੇ, ਬੇਰ, ਮਾਲਟਾ, ਕਾਗ਼ਜ਼ੀ ਨਿੰਬੂ ਅਤੇ ਬਾਰਾਮਾਸੀ ਨਿੰਬੂ ਨੂੰ ਲਗਾਉਣ ਦੀ ਸਿਫ਼ਾਰਿਸ਼ ਕੀਤੀ ਜਾਂਦੀ ਹੈ। ਸੇਂਜੂ ਖ਼ੁਸ਼ਕ ਇਲਾਕਿਆਂ ਵਿਚ ਕਿੰਨੂ ਅਤੇ ਹੋਰ ਸੰਤਰੇ, ਮਾਲਟਾ, ਅਮਰੂਦ, ਆਂਵਲਾ,ਬੇਰ, ਗਰੇਪਫਰੂਟ, ਕਾਗਜ਼ੀ ਨਿੰਬੂ, ਬਾਰਾਮਾਸੀ ਨਿੰਬੂ, ਆਮਲਾ ਅਤੇ ਖਜੂਰ ਲਗਾਏ ਜਾ ਸਕਦੇ ਹਨ। ਕੰਢੀ ਦੇ ਇਲਾਕੇ ਵਿਚ ਅਮਰੂਦ, ਬੇਰ, ਆਮਲਾ, ਅੰਬ, ਗਲਗਲ, ਕਿੰਨੂ ਅਤੇ ਹੋਰ ਸੰਤਰੇ, ਕਾਗ਼ਜ਼ੀ ਨਿੰਬੂ ਅਤੇ ਬਾਰਾਮਾਸੀ ਨਿੰਬੂ ਅਤੇ ਬੇਟ ਦੇ ਇਲਾਕੇ ਵਿਚ ਅਮਰੂਦ ਅਤੇ ਬੇਰ ਲਗਾਏ ਜਾ ਸਕਦੇ ਹਨ।
ਫਲਦਾਰ ਬੂਟਿਆਂ ਵਿਚਕਾਰ ਫ਼ਾਸਲਾ: ਫਲਦਾਰ ਬੂਟਿਆਂ ਵਿਚਕਾਰ ਸਹੀ ਫ਼ਾਸਲਾ ਜਿੱਥੇ ਧੁੱਪ ਅਤੇ ਹਵਾ ਦਾ ਵਧੀਆ ਨਿਕਾਸ ਕਰਦਾ ਹੈ ਉੱਥੇ ਹੀ ਬੂਟਿਆਂ ਦੀ ਵਧੇਰੇ ਝਾੜ ਅਤੇ ਵਧੀਆ ਗੁਣਵੱਤਾ ਵਾਲੇ ਫਲ ਦੇਣ ਦੀ ਸਮਰੱਥਾ ਨੂੰ ਵਧਾਉਦਾ ਹੈ। ਨਿੰਬੂ ਜਾਤੀ ਦੇ ਬੂਟਿਆਂ ਸਮੇਤ ਕਿੰਨੂ ਆਮ ਪ੍ਰਣਾਲੀ ਰਾਹੀਂ6 × 6 ਮੀਟਰ (110 ਬੂਟੇ ਪ੍ਰਤੀ ਏਕੜ), ਕਿੰਨੂ ਸੰਘਣੀ ਪ੍ਰਣਾਲੀ ਰਾਹੀਂ 6 ×3 ਮੀਟਰ (220 ਬੂਟੇ ਪ੍ਰਤੀ ਏਕੜ), ਅਮਰੂਦ ਆਮ ਪ੍ਰਣਾਲੀ ਰਾਹੀਂ 6×6 ਮੀਟਰ (110 ਬੂਟੇ ਪ੍ਰਤੀ ਏਕੜ), ਅਮਰੂਦ ਸੰਘਣੀ ਪ੍ਰਣਾਲੀ ਰਾਹੀਂ6×5 ਮੀਟਰ (132 ਬੂਟੇ ਪ੍ਰਤੀ ਏਕੜ), ਅੰਬ/ਚੀਕੂ 9×9 ਮੀਟਰ (49 ਬੂਟੇ ਪ੍ਰਤੀ ਏਕੜ), ਲੁਕਾਠ 6.5×6.5 ਮੀਟਰ (90 ਬੂਟੇ ਪ੍ਰਤੀ ਏਕੜ), ਬੇਰ/ਲੀਚੀ/ਆਂਵਲਾ 7.5 ×7.5 ਮੀਟਰ (72 ਬੂਟੇ ਪ੍ਰਤੀ ਏਕੜ) ਅਤੇ ਪਪੀਤਾ 1.5×1.5 ਮੀਟਰ (1760 ਬੂਟੇ ਪ੍ਰਤੀ ਏਕੜ) ਅਤੇ ਖਜੂਰ 8 × 8 ਮੀਟਰ (63 ਬੂਟੇ ਪ੍ਰਤੀ ਏਕੜ) ਦਾ ਕਤਾਰਾਂ ਬੂਟਿਆਂ ਦਾ ਫ਼ਾਸਲਾ ਰੱਖ ਕੇ ਲਗਾਉਣੇ ਚਾਹੀਦੇ ਹਨ।
ਨਵੇਂ ਲਗਾਏ ਫਲਦਾਰ ਬੂਟਿਆਂ ਦੀ ਸਾਂਭ-ਸੰਭਾਲ: ਨਵੇਂ ਲਗਾਏ ਬੂਟਿਆਂ ਨੂੰ ਸਿੱਧੇ ਰੱਖਣ ਲਈ ਸੋਟੀ ਦਾ ਸਹਾਰਾ ਦਿਓ। ਬੂਟਿਆਂ ਨੂੰ ਲੋੜ ਅਨੁਸਾਰ ਥੋੜੇ-ਥੋੜੇ ਅੰਤਰਾਲ 'ਤੇ ਪਾਣੀ ਲਗਾਓ। ਪਰ ਇਨ੍ਹਾਂ ਨੂੰ ਜ਼ਿਆਦਾ ਮਾਤਰਾ ਵਿਚ ਪਾਣੀ ਨਾ ਲਗਾਉ। ਬੂਟਿਆਂ ਦੀ ਜੜ੍ਹ ਤੋਂ ਫੁੱਟਣ ਵਾਲੀਆਂ ਟਹਿਣੀਆਂ ਅਤੇ ਸੁੱਕੀਆਂ ਅਤੇ ਰੋਗੀ ਟਹਿਣੀਆਂ ਨੂੰ ਸਮੇਂ-ਸਮੇਂ ਸਿਰ ਕੱਟਦੇ ਰਹੋ। ਗਰਮੀ ਅਤੇ ਸਰਦੀ ਦੇ ਮਾੜੇ ਅਸਰ ਤੋਂ ਇਨ੍ਹਾਂ ਦਾ ਬਚਾਅ ਕਰੋ। ਜੇਕਰ ਬੂਟਿਆਂ ਨੂੰ ਸਿਉਂਕ ਦਾ ਹਮਲਾ ਹੋਣ ਲੱਗੇ ਤਾਂ ਇਨ੍ਹਾਂ ਨੂੰ ਅੱਧਾ ਲਿਟਰ ਕਲੋਰੋਪਾਇਰੀਫ਼ਾਸ 20 ਈ ਸੀ ਪ੍ਰਤੀ ਏਕੜ ਦੇ ਹਿਸਾਬ ਪਾ ਦਿਉ ਅਤੇ ਬਾਅਦ ਵਿਚ ਹਲਕਾ ਜਿਹਾ ਪਾਣੀ ਲਾ ਦਿਉ। ਇਨ੍ਹਾਂ ਬੂਟਿਆਂ ਦੇ ਵਧੀਆ ਵਾਧੇ ਅਤੇ ਵਿਕਾਸ ਲਈ ਦੋ ਸਾਲ ਦੀ ਉਮਰ ਤੋਂ ਬਾਅਦ ਸਿਫ਼ਾਰਿਸ਼ ਕੀਤੀਆਂ ਖ਼ਾਦਾਂ ਪਾਉ ਤਾਂ ਜੋ ਇਨ੍ਹਾਂ ਤੋਂ ਚੰਗਾ ਝਾੜ ਅਤੇ ਵਧੀਆ ਗੁਣਵੱਤਾ ਵਾਲੇ ਫਲ ਪੈਦਾ ਕੀਤੇ ਜਾ ਸਕਣ। ਜਦੋਂ ਤੱਕ ਇਹ ਬੂਟੇ ਫਲ ਦੇਣ ਨਹੀਂ ਲੱਗਦੇ, ਉਦੋਂ ਤੱਕ ਆਮਦਨ ਲੈਣ ਲਈ ਬਾਗ਼ ਵਿਚ ਫਲੀਦਾਰ ਅੰਤਰ ਫ਼ਸਲਾਂ ਲਗਾਈਆਂ ਜਾ ਸਕਦੀਆਂ ਹਨ। ਅੰਬ ਅਤੇ ਲੀਚੀ ਦੇ ਬੂਟਿਆਂ ਨੂੰ ਫਲ ਦੇਰ ਨਾਲ ਲੱਗਣਾ ਸ਼ੁਰੂ ਹੁੰਦਾ ਹੈ, ਇਸ ਲਈ ਇਨ੍ਹਾਂ ਦੇ ਬਾਗ਼ਾਂ ਵਿਚ ਆੜੂ, ਅਲੂਚਾ, ਅਮਰੂਦ, ਕਿੰਨੂ ਜਾਂ ਪਪੀਤੇ ਦੇ ਬੂਟੇ ਪੂਰਕਾਂ ਵਜੋਂ ਲਗਾਏ ਜਾ ਸਕਦੇ ਹਨ। ਪਰ ਇਹ ਧਿਆਨ ਵਿਚ ਰੱਖੋ ਕਿ ਇਨ੍ਹਾਂ ਫ਼ਸਲਾਂ ਲਈ ਪਾਣੀ ਅਤੇ ਖ਼ਾਦ ਦਾ ਵੱਖਰਾ ਪ੍ਰਬੰਧ ਹੋਣਾ ਚਾਹੀਦਾ ਹੈ।
ਹਵਾ ਰੋਕੂ ਵਾੜ ਲਗਾਉਣਾ: ਬਾਗ਼ ਨੂੰ ਗਰਮ ਅਤੇ ਸਰਦ ਹਵਾਵਾਂ ਤੋਂ ਬਚਾਅ ਲਈ ਹਵਾ ਵਾਲੇ ਪਾਸੇ ਸਫ਼ੈਦਾ, ਅਰਜਨਾ, ਜਾਮਨ, ਅੰਬ, ਸ਼ਹਿਤੂਤ ਆਦਿ ਬੂਟਿਆਂ ਦੀ ਵਾੜ ਲਗਾਉ। ਇਨ੍ਹਾਂ ਹਵਾ ਰੋਕੂ ਵਾੜਦੇ ਤੌਰ 'ਤੇ ਲਗਾਏ ਗਏ ਦਰੱਖ਼ਤਾਂ ਦੇ ਵਿਚਕਾਰ ਬੋਗਨਵਿਲੀਆ, ਜੱਟੀ-ਖੱਟੀ, ਗਲਗਲ, ਕਰੌਂਦਾ ਆਦਿ ਬੂਟਿਆਂ ਦੀ ਵਾੜ ਵੀ ਲਗਾ ਦੇਣੀ ਚਾਹੀਦੀ ਹੈ। ਪਰ ਇਹ ਧਿਆਨ ਵਿਚ ਰੱਖੋ ਕਿ ਨਿੰਬੂ ਜਾਤੀ ਦੇ ਬਾਗ਼ਾਂ ਦੁਆਲੇ ਨਿੰਬੂ ਜਾਤੀ ਦੇ ਬੂਟਿਆਂ ਦੀ ਵਾੜ ਨਹੀਂ ਲਗਾਉਣੀ ਚਾਹੀਦੀ ਹੈ।


-ਅਸਿਸਟੈਂਟ ਹਾਰਟੀਕਲਚਰਿਸਟ, ਪੰਜਾਬ ਖੇਤਬਾੜੀ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ, ਗੁਰਦਾਸਪੁਰ।


ਖ਼ਬਰ ਸ਼ੇਅਰ ਕਰੋ

ਖੁਰਾਕੀ ਤੱਤਾਂ ਵਾਲੇ ਹਰੇ ਚਾਰੇ ਦੀ ਦੁਧਾਰੂ ਪਸ਼ੂਆਂ ਨੂੰ ਸਖ਼ਤ ਲੋੜ

ਪੰਜਾਬ ਵਿਚ ਫ਼ਸਲੀ ਵਰ੍ਹੇ 2017-18 ਵਿਚ ਚਾਰੇ ਦੀਆਂ ਫ਼ਸਲਾਂ ਦੀ ਕਾਸ਼ਤ ਲਗਭਗ 8.97 ਲੱਖ ਹੈਕਟੇਅਰ ਰਕਬੇ ਤੇ ਕੀਤੀ ਗਈ ਹੈ। ਹਾੜ੍ਹੀ ਵਿਚ 3.6 ਲੱਖ ਹੈਕਟੇਅਰ ਵਿਚੋਂ 707 ਲੱਖ ਟਨ ਹਰਾ ਚਾਰਾ ਪੈਦਾ ਹੁੰਦਾ ਹੈ। ਪੰਜਾਬ ਵਿਚ ਇਸ ਵੇਲੇ ਪਸ਼ੂਆਂ ਦੀ ਗਿਣਤੀ ਕਰੀਬ 81.2 ਲੱਖ ਹੈ ਅਤੇ ਇਕ ਵੱਡੇ ...

ਪੂਰੀ ਖ਼ਬਰ »

ਸਮਝ ਦੀ ਗੱਲ

ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੀ ਰੁਚੀ ਪਹਿਲਾਂ ਨਾਲੋਂ ਕੁਝ ਘੱਟ ਗਈ ਹੈ। ਭਾਵੇਂ ਕਿ ਖੇਤੀ ਨਾਲ ਸਬੰਧਿਤ ਸਰਕਾਰੀ ਤੇ ਗ਼ੈਰ-ਸਰਕਾਰੀ ਅਦਾਰਿਆਂ ਨੇ ਵੀ ਧੂੰਆਂ ਧਾਰ ਪ੍ਰਚਾਰ ਕੀਤਾ ਹੈ ਪਰ ਉਹ ਕੋਈ ਸਸਤਾ ਬਦਲ ਨਹੀਂਂ ਦੇ ਸਕੇ। ਹੈਪੀ ਸੀਡਰ ਨਾਲ ਵੀ ਲੋਕ ਕਣਕ ਬੀਜ ਕੇ ...

ਪੂਰੀ ਖ਼ਬਰ »

ਪੰਜਾਬ ਝੋਨੇ ਤੇ ਕਣਕ ਦੀ ਕਾਸ਼ਤ 'ਚ ਮੋਹਰੀ ਸੂਬਾ

ਕਣਕ 'ਚ ਹੀ ਨਹੀਂ ਪੰਜਾਬ ਝੋਨੇ 'ਚ ਵੀ ਦੇਸ਼ ਦਾ ਮੋਹਰੀ ਸੂਬਾ ਰਿਹਾ ਹੈ। ਸੰ: 2017 - 18 ਵਿਚ ਇਸ ਨੂੰ ਭਾਰਤ ਸਰਕਾਰ ਵਲੋਂ ਚੌਲਾਂ ਦੇ ਖੇਤਰ 'ਚ 'ਕ੍ਰਿਸ਼ੀ ਕਰਮਨ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ। ਇਸ ਸਾਲ ਝੋਨੇ (ਬਾਸਮਤੀ ਸ਼ਾਮਿਲ ਹੈ) ਦੇ ਉਤਪਾਦਨ ਨਾਲ ਖਰੀਫ ਦੀ ਫ਼ਸਲ ਬੜੀ ...

ਪੂਰੀ ਖ਼ਬਰ »

ਆਲੂਆਂ ਦੀ ਸੁਚੱਜੀ ਕਾਸ਼ਤ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਆਲੂ ਦਾ ਝਾੜ ਬੀਜ ਦੇ ਅਕਾਰ ਅਤੇ ਬੂਟਿਆਂ ਅਤੇ ਵੱਟਾਂ ਵਿਚਕਾਰ ਫਾਸਲੇ 'ਤੇ ਬਹੁਤ ਨਿਰਭਰ ਹੈ। ਆਮ ਤੌਰ 'ਤੇ 60 ਸੈਂਟੀਮੀਟਰ ਫਾਸਲੇ ਵਾਲੀਆਂ ਵੱਟਾਂ ਉਤੇ 20 ਸੈਂਟੀਮੀਟਰ ਦੀ ਵਿੱਥ 'ਤੇ ਆਲੂਆਂ ਦੀ ਬਿਜਾਈ ਕੀਤੀ ਜਾਂਦੀ ਹੈ। ...

ਪੂਰੀ ਖ਼ਬਰ »

ਕੁਝ ਤਾਂ ਸੋਚ ਕਿਸਾਨਾਂ

ਨਾੜ, ਪਰਾਲੀ ਸਾੜੀ ਜਾਵੇਂ, ਲਾਅ ਕੇ ਕੋਈ ਬਹਾਨਾ, ਕਿਉਂ ਧਰਤੀ ਨੂੰ ਲਾਂਬੂ ਲਾਵੇਂ, ਕੁਝ ਤਾਂ ਸੋਚ ਕਿਸਾਨਾ। ਅੰਨ ਦਾਤਿਆ ਆਪਣੇ ਹੱਥੀਂ ਆਪਣੀ ਕਿਸਮਤ ਸਾੜੇਂ, ਲਗਾ ਕੇ ਅੱਗ ਧੂੰਆਂ ਕਿੱਦਾਂ ਵਿਚ ਅਸਮਾਨੀਂ ਚਾੜ੍ਹੇਂ। ਐਕਸੀਡੈਂਟ 'ਚ ਹੋ ਅਪਾਹਜ ਜਾਂਦੀਆਂ ਨੇ ਕਈ ...

ਪੂਰੀ ਖ਼ਬਰ »

ਖੇਤੀਬਾੜੀ ਨਾਲ ਸਬੰਧਿਤ ਦਵਾਈਆਂ ਦੀ ਨਕਲਖੋਰੀ ਰੋਕਣ ਦੀ ਲੋੜ

ਦਿਨ ਚੜ੍ਹਦਿਆਂ ਹੀ ਵਾਤਾਵਰਨ ਦੀ ਸੰਭਾਲ, ਖੇਤੀਬਾੜੀ ਵਿਚ ਆ ਰਹੀ ਗਿਰਾਵਟ ਦੀਆਂ ਖ਼ਬਰਾਂ ਰੋਜ਼ਾਨਾ ਹੀ ਪੜ੍ਹਨ ਨੂੰ ਮਿਲਦੀਆਂ ਹਨ। ਸਰਕਾਰੀ ਦਫਤਰਾਂ ਵਿਚ ਇਨ੍ਹਾਂ ਸਮੱਸਿਆਵਾਂ ਨੂੰ ਸੁਲਝਾਉਣ ਲਈ ਅਨੇਕਾਂ ਤਰ੍ਹਾਂ ਦੇ ਉਪਰਾਲਿਆਂ ਦੀਆਂ ਵੱਡੀਆਂ-ਵੱਡੀਆਂ ਫਾਇਲਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX