ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਸੰਪਾਦਕੀ

ਨਵੀਂ ਪੈਨਸ਼ਨ ਪ੍ਰਣਾਲੀ ਦਾ ਮੁਲਾਜ਼ਮਾਂ ਲਈ ਨਫ਼ਾ-ਨੁਕਸਾਨ

ਸਰਕਾਰ ਨੇ ਆਪਣਾ ਵਿੱਤੀ ਬੋਝ ਘਟਾਉਣ ਲਈ ਮਿਤੀ 1 ਜਨਵਰੀ, 2004 ਤੋਂ ਨਵੀਂ ਪੈਨਸ਼ਨ ਪ੍ਰਣਾਲੀ ਲਾਗੂ ਕਰ ਕੇ (ਜੋ ਕਿ ਆਰਮਡ ਫੋਰਸਿਸ 'ਤੇ ਲਾਗੂ ਨਹੀਂ ਹੈ), ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ 'ਤੇ ਵੱਡਾ ਡਾਕਾ ਮਾਰਿਆ ਹੈ। ਨਵੀਂ ਅਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਦਾ ਤੁਲਨਾਤਮਕ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਸੰਦਰਭ ਵਿਚ ਡੀ. ਡੀ. ਪੰਜਾਬੀ ਦਾ ਉਪਰਾਲਾ

ਡੀ. ਡੀ. ਪੰਜਾਬੀ ਦੀ ਮਾਣਮੱਤੀ ਇਤਿਹਾਸਕ ਕਿਤਾਬ ਵਿਚ ਕਈ ਸੁਨਹਿਰੀ ਪੰਨੇ ਜੜੇ ਹੋਏ ਹਨ। ਅਜਿਹਾ ਹੀ ਇਕ ਹੋਰ ਪੰਨਾ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੇ ਰੂਪ ਵਿਚ ਲਿਖਿਆ ਜਾ ਰਿਹਾ ਹੈ। ਦੂਰਦਰਸ਼ਨ ਦੇ ਮੁੱਖ ਦਫ਼ਤਰ ਦਿੱਲੀ ਤੋਂ ਉੱਚ-ਅਧਿਕਾਰੀਆਂ ਦੇ ...

ਪੂਰੀ ਖ਼ਬਰ »

ਕਿਉਂ ਵੱਡੇ ਹੁਨਰਮੰਦ ਪੈਦਾ ਨਹੀਂ ਕਰ ਰਹੀ ਭਾਰਤੀ ਸਿੱਖਿਆ ਪ੍ਰਣਾਲੀ ?

ਜਦੋਂ ਤੋਂ ਅਭੀਜੀਤ ਬੈਨਰਜੀ ਨੂੰ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ ਮਿਲਿਆ ਹੈ, ਉਦੋਂ ਤੋਂ ਭਾਰਤ ਵਿਚ ਬਹਿਸ ਚੱਲ ਰਹੀ ਹੈ ਕਿ ਭਾਰਤ ਵਾਸੀਆਂ ਦੇ ਹੁਨਰ ਦਾ ਫੁੱਲ ਵਿਦੇਸ਼ ਵਿਚ ਜਾ ਕੇ ਹੀ ਕਿਉਂ ਖਿੜਦਾ ਹੈ? ਇਸ ਤੋਂ ਪਹਿਲਾਂ ਅਮਰਤਿਆ ਸੇਨ ਨੂੰ ਨੋਬਲ ਪੁਰਸਕਾਰ ਮਿਲਿਆ ਸੀ ...

ਪੂਰੀ ਖ਼ਬਰ »

ਚੋਣਾਂ ਦਾ ਪ੍ਰਭਾਵ

ਚਾਹੇ ਹਰਿਆਣਾ ਅਤੇ ਮਹਾਰਾਸ਼ਟਰ ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਸਨ ਪਰ ਇਸ ਦੇ ਨਾਲ ਹੀ ਦਰਜਨ ਭਰ ਪ੍ਰਾਂਤਾਂ ਵਿਚ ਕੁਝ ਥਾਵਾਂ 'ਤੇ ਵਿਧਾਨ ਸਭਾਵਾਂ ਅਤੇ ਲੋਕ ਸਭਾ ਦੀਆਂ ਸੀਟਾਂ ਤੋਂ ਉਪ ਚੋਣਾਂ ਵੀ ਹੋਈਆਂ ਹਨ। ਦੇਸ਼ ਭਰ ਵਿਚ ਇਨ੍ਹਾਂ ਚੋਣਾਂ ਦੀ ਚਰਚਾ ਚਲਦੀ ਰਹੀ ਹੈ। ਮੁੱਖ ਟੱਕਰ ਦੋ ਕੌਮੀ ਪਾਰਟੀਆਂ ਭਾਜਪਾ ਅਤੇ ਕਾਂਗਰਸ ਵਿਚਕਾਰ ਰਹੀ ਹੈ। ਇਸ ਲਈ ਦੋਵਾਂ ਪਾਰਟੀਆਂ ਦੇ ਉੱਭਰਵੇਂ ਆਗੂ ਇਨ੍ਹਾਂ ਚੋਣਾਂ ਵਿਚ ਸਰਗਰਮ ਰਹੇ ਹਨ। ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਅਤੇ ਮਹਾਰਾਸ਼ਟਰ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਦਾ ਗੱਠਜੋੜ ਪਿਛਲੇ 5 ਸਾਲਾਂ ਤੋਂ ਪ੍ਰਸ਼ਾਸਨ ਚਲਾਉਂਦਾ ਆ ਰਿਹਾ ਹੈ। ਉਂਜ ਤਾਂ ਪ੍ਰਾਂਤਕ ਚੋਣਾਂ ਵਿਚ ਸਥਾਨਕ ਮੁੱਦਿਆਂ 'ਤੇ ਚਰਚਾ ਹੁੰਦੀ ਹੈ। ਭਾਵ ਸਬੰਧਿਤ ਰਾਜਾਂ ਵਿਚ ਤਤਕਾਲੀ ਸਰਕਾਰਾਂ ਨੇ ਕਿਸ ਤਰ੍ਹਾਂ ਪ੍ਰਸ਼ਾਸਨ ਚਲਾਇਆ, ਆਮ ਲੋਕ ਕਿੰਨੇ ਕੁ ਖੁਸ਼ ਰਹੇ ਆਦਿ? ਇਸ ਲਈ ਵਧੇਰੇ ਪ੍ਰਾਂਤਕ ਮਸਲੇ ਹੀ ਭਾਰੂ ਰਹਿੰਦੇ ਹਨ। ਪਰ ਇਸ ਸਮੇਂ ਇਨ੍ਹਾਂ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਭਾਵ ਨੂੰ ਸਪੱਸ਼ਟ ਦੇਖਿਆ ਜਾ ਸਕਦਾ ਹੈ।
ਇਨ੍ਹਾਂ ਚੋਣਾਂ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾ ਕੇ ਇਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡਣ ਨਾਲ ਇਨ੍ਹਾਂ ਰਾਜਾਂ ਦੇ ਵੋਟਰਾਂ 'ਤੇ ਪਏ ਪ੍ਰਭਾਵਾਂ ਨੂੰ ਨਕਾਰਿਆ ਨਹੀਂ ਜਾ ਸਕਦਾ। ਦੋਵਾਂ ਵੱਡੀਆਂ ਪਾਰਟੀਆਂ ਦੇ ਆਗੂਆਂ ਨੇ ਆਪਣੀ ਚੋਣ ਮੁਹਿੰਮ ਵਿਚ ਕੁਝ ਮਹੱਤਵਪੂਰਨ ਕੌਮੀ ਮੁੱਦਿਆਂ ਨੂੰ ਉਭਾਰਨ ਦਾ ਯਤਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੁਝ ਹੋਰ ਭਾਜਪਾ ਆਗੂਆਂ ਵਲੋਂ ਇਸ ਸਮੇਂ ਦੌਰਾਨ ਜੰਮੂ-ਕਸ਼ਮੀਰ ਦੇ ਮਸਲੇ ਨੂੰ ਵਾਰ-ਵਾਰ ਛੇੜਿਆ ਗਿਆ। ਚਾਹੇ ਇਸ ਵਾਰ ਬਾਬਰੀ ਮਸਜਿਦ ਅਤੇ ਰਾਮ ਜਨਮ ਭੂਮੀ ਦਾ ਮਸਲਾ ਬਹੁਤਾ ਨਹੀਂ ਉੱਭਰ ਸਕਿਆ। ਆਪਣੇ ਦੂਸਰੇ ਕਾਰਜਕਾਲ ਵਿਚ ਮੋਦੀ ਸਰਕਾਰ 'ਤੇ ਕੋਈ ਵੱਡੇ ਭ੍ਰਿਸ਼ਟਾਚਾਰ ਦੇ ਦੋਸ਼ ਨਹੀਂ ਲੱਗ ਸਕੇ। ਇਸ ਲਈ ਭਾਜਪਾ ਇਨ੍ਹਾਂ ਚੋਣਾਂ ਵਿਚ ਵਧੇਰੇ ਵਿਸ਼ਵਾਸ ਨਾਲ ਉਤਰੀ ਜਾਪਦੀ ਹੈ। ਇਨ੍ਹਾਂ ਦੋਵਾਂ ਹੀ ਰਾਜਾਂ ਵਿਚ ਚਾਹੇ ਸਥਾਨਕ ਮਸਲੇ ਅਨੇਕਾਂ ਅਨੇਕ ਸਾਹਮਣੇ ਆਉਂਦੇ ਰਹੇ ਅਤੇ ਸਥਾਨਕ ਮਸਲਿਆਂ ਨਾਲ ਲੋਕਾਂ ਨੂੰ ਦੋ-ਚਾਰ ਹੋਣਾ ਪਿਆ ਹੈ। ਪਰ ਇਨ੍ਹਾਂ ਦੋਵਾਂ ਹੀ ਪ੍ਰਾਂਤਕ ਸਰਕਾਰਾਂ ਦਾ ਪ੍ਰਭਾਵ ਇਮਾਨਦਾਰੀ ਵਾਲਾ ਬਣਿਆ ਰਿਹਾ ਹੈ। ਚਾਹੇ ਕਾਂਗਰਸ ਵਲੋਂ ਦੇਸ਼ ਦੀ ਨਿੱਘਰਦੀ ਜਾਂਦੀ ਆਰਥਿਕਤਾ ਦਾ ਹਵਾਲਾ ਵਾਰ-ਵਾਰ ਦਿੱਤਾ ਗਿਆ। ਨੋਟਬੰਦੀ ਅਤੇ ਜੀ.ਐਸ.ਟੀ. ਨੂੰ ਲਾਗੂ ਕਰਨ ਨੂੰ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਵਜੋਂ ਪ੍ਰਚਾਰਿਆ ਗਿਆ। ਪਰ ਸਮੁੱਚੇ ਚੋਣ ਪ੍ਰਚਾਰ ਵਿਚ ਭਾਜਪਾ ਹਮਲਾਵਰ ਰੁਖ਼ ਅਖ਼ਤਿਆਰ ਕਰਦੀ ਰਹੀ, ਜਦੋਂ ਕਿ ਕਾਂਗਰਸ ਦਾ ਪ੍ਰਭਾਵ ਬਚਾਅ ਪੱਖੀ ਹੀ ਬਣਿਆ ਰਿਹਾ। ਪਰ ਇਹ ਗੱਲ ਸਪੱਸ਼ਟ ਹੈ ਕਿ ਇਨ੍ਹਾਂ ਚੋਣਾਂ ਦਾ ਪ੍ਰਭਾਵ ਕਿਸੇ ਨਾ ਕਿਸੇ ਰੂਪ ਵਿਚ ਦੇਸ਼ ਦੀ ਸਿਆਸਤ 'ਤੇ ਜ਼ਰੂਰ ਪਵੇਗਾ। ਪਰ ਕੌਮੀ ਸਰਕਾਰ 'ਤੇ ਇਨ੍ਹਾਂ ਦਾ ਅਸਰ ਇਸ ਲਈ ਬਹੁਤਾ ਨਹੀਂ ਹੋਵੇਗਾ ਕਿਉਂਕਿ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਹਾਲੇ ਕਾਫੀ ਸਮਾਂ ਬਚਿਆ ਹੋਇਆ ਹੈ। ਪਿਛਲੇ ਸਮੇਂ ਵਿਚ ਲੋਕ ਸਭਾ ਦੀਆਂ ਚੋਣਾਂ 'ਚ ਕਾਂਗਰਸ ਦੇ ਮਾਤ ਖਾ ਜਾਣ ਤੋਂ ਬਾਅਦ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਪਿੱਛੋਂ ਪਾਰਟੀ ਸਫ਼ਾਂ ਵਿਚ ਖਲਬਲੀ ਜ਼ਰੂਰ ਮਚੀ ਰਹੀ ਹੈ। ਇਸ ਦੇ ਥਿੜਕੇ ਪੈਰ ਹਾਲੇ ਤੱਕ ਥਾਂ ਸਿਰ ਨਹੀਂ ਆ ਸਕੇ। ਇਸ ਸਮੁੱਚੇ ਦ੍ਰਿਸ਼ ਨੂੰ ਦੇਖਦਿਆਂ ਇਸ ਵਾਰ ਵੀ ਇਨ੍ਹਾਂ ਰਾਜਾਂ ਵਿਚ ਭਾਜਪਾ ਦਾ ਪ੍ਰਭਾਵ ਬਣੇ ਰਹਿਣ ਦੀ ਸੰਭਾਵਨਾ ਵਧੇਰੇ ਨਜ਼ਰ ਆਉਂਦੀ ਹੈ।
ਹੋਰ ਕੁਝ ਪ੍ਰਾਂਤਾਂ ਦੇ ਨਾਲ-ਨਾਲ ਪੰਜਾਬ ਵਿਚ ਵੀ 4 ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਚੋਣਾਂ ਨੇ ਇਥੋਂ ਦੀ ਸਿਆਸਤ ਵਿਚ ਇਸ ਲਈ ਦਿਲਚਸਪੀ ਪੈਦਾ ਕੀਤੀ ਹੈ, ਕਿਉਂਕਿ ਇਹ ਚੋਣਾਂ ਕੈਪਟਨ ਸਰਕਾਰ ਦੇ ਕਾਰਜਕਾਲ ਦੇ ਢਾਈ ਸਾਲ ਬੀਤ ਜਾਣ ਤੋਂ ਬਾਅਦ ਹੋਈਆਂ ਹਨ ਤੇ ਇਨ੍ਹਾਂ ਨੂੰ ਸਰਕਾਰ ਦੀ ਕਾਰਗੁਜ਼ਾਰੀ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਸੂਬੇ ਵਿਚ ਇਸ ਸਮੇਂ ਕਾਂਗਰਸ ਪ੍ਰਸ਼ਾਸਨ ਚਲਾ ਰਹੀ ਹੈ। ਦੂਸਰੇ ਪਾਸੇ ਆਮ ਆਦਮੀ ਪਾਰਟੀ ਪਿਛਲੇ ਸਮੇਂ ਵਿਚ ਹਾਸ਼ੀਏ 'ਤੇ ਆ ਗਈ ਜਾਪਦੀ ਹੈ। ਅਕਾਲੀ ਦਲ ਦਾ ਇਸ ਸਮੇਂ ਪੁਨਰ-ਸੁਰਜੀਤੀ ਵਾਲਾ ਓਨਾ ਪ੍ਰਭਾਵ ਨਹੀਂ ਬਣ ਸਕਿਆ, ਜਿਸ ਦੀ ਉਮੀਦ ਕੀਤੀ ਜਾਂਦੀ ਸੀ। ਇਨ੍ਹਾਂ ਚਾਰਾਂ ਹੀ ਵਿਧਾਨ ਸਭਾ ਦੇ ਹਲਕਿਆਂ ਤੋਂ ਵੱਖ-ਵੱਖ ਪਾਰਟੀਆਂ ਤੋਂ ਵਿਧਾਇਕ ਪ੍ਰਤੀਨਿਧਤਾ ਕਰਦੇ ਰਹੇ ਹਨ। ਬਹੁਚਰਚਿਤ ਰਹੇ ਦਾਖਾ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ.ਐਸ. ਫੂਲਕਾ ਵਲੋਂ ਅੱਧ-ਵਿਚਾਲੇ ਹੀ ਅਸਤੀਫ਼ਾ ਦਿੱਤੇ ਜਾਣ ਨੇ ਵੀ ਇਸ ਪਾਰਟੀ ਦਾ ਪ੍ਰਭਾਵ ਘਟਾਇਆ ਹੈ। ਇਸੇ ਲਈ ਹੁਣ ਦੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਬਹੁਤੀ ਚਰਚਾ ਨਹੀਂ ਰਹੀ। ਸਿਮਰਜੀਤ ਸਿੰਘ ਬੈਂਸ ਦੀ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਦਾ ਵੀ ਪ੍ਰਭਾਵ ਉਮੀਦ ਮੁਤਾਬਿਕ ਨਹੀਂ ਬਣ ਸਕਿਆ। ਮੁੱਖ ਮੁਕਾਬਲਾ ਕਾਂਗਰਸ ਤੇ ਅਕਾਲੀ ਦਲ ਵਿਚ ਹੀ ਰਿਹਾ ਹੈ। ਜਿਥੇ ਕਾਂਗਰਸ ਉਮੀਦਵਾਰ ਮੁੱਖ ਮੰਤਰੀ ਨਾਲ ਨੇੜਤਾ ਕਰਕੇ ਵਧੇਰੇ ਜਾਣਿਆ ਜਾਂਦਾ ਹੈ, ਉਥੇ ਅਕਾਲੀ ਉਮੀਦਵਾਰ ਦੇ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਰਹਿਣ ਅਤੇ ਇਲਾਕੇ ਦੇ ਵਿਕਾਸ ਲਈ ਉਸ ਵਲੋਂ ਕੀਤੇ ਕੰਮਾਂ ਦੀ ਵਿਸ਼ੇਸ਼ ਤੌਰ 'ਤੇ ਚਰਚਾ ਹੁੰਦੀ ਰਹੀ ਹੈ। ਫਗਵਾੜਾ ਵਿਚ ਵੀ ਮੁੱਖ ਮੁਕਾਬਲਾ ਕਾਂਗਰਸ ਅਤੇ ਭਾਜਪਾ ਵਿਚਕਾਰ ਹੈ। ਮੁਕੇਰੀਆਂ ਵਿਚ ਵੀ ਇਹ ਦੋਵੇਂ ਪਾਰਟੀਆਂ ਆਹਮੋ-ਸਾਹਮਣੇ ਹਨ।
ਜਲਾਲਾਬਾਦ ਹਲਕਾ ਸੁਖਬੀਰ ਸਿੰਘ ਬਾਦਲ ਦੇ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਖਾਲੀ ਹੋਇਆ ਸੀ। ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਵਿਚ ਬਹੁਤ ਵੱਡੀ ਜਿੱਤ ਪ੍ਰਾਪਤ ਕੀਤੀ ਸੀ। ਇਹ ਵੇਖਣ ਵਾਲੀ ਗੱਲ ਹੋਵੇਗੀ ਕਿ ਅਕਾਲੀ ਇਸ ਜਿੱਤ ਨੂੰ ਕਿਸ ਹੱਦ ਤੱਕ ਕਾਇਮ ਰੱਖਦੇ ਹਨ ਅਤੇ ਕਾਂਗਰਸ ਦਾ ਉਮੀਦਵਾਰ ਦੋਵਾਂ ਪਾਰਟੀਆਂ ਦੇ ਪਿਛਲੀਆਂ ਵਿਧਾਨ ਸਭਾ ਵਿਚ ਪਈਆਂ ਵੋਟਾਂ ਦੇ ਵੱਡੇ ਪਾੜੇ ਨੂੰ ਕਿਸ ਹੱਦ ਤੱਕ ਪੂਰਨ ਵਿਚ ਕਾਮਯਾਬ ਹੋ ਸਕਦਾ ਹੈ। ਚਾਹੇ ਪੰਜਾਬ ਦੀਆਂ ਇਨ੍ਹਾਂ ਉਪ ਚੋਣਾਂ ਦਾ ਗਿਣਤੀਆਂ-ਮਿਣਤੀਆਂ ਦੇ ਹਿਸਾਬ ਨਾਲ ਸਰਕਾਰ 'ਤੇ ਬਹੁਤਾ ਪ੍ਰਭਾਵ ਪੈਣ ਦੀ ਉਮੀਦ ਨਹੀਂ ਪਰ ਨਿਸਚੇ ਹੀ ਇਨ੍ਹਾਂ ਚੋਣਾਂ ਦੇ ਨਤੀਜੇ ਸਰਕਾਰ ਦੀ ਕਾਰਗੁਜ਼ਾਰੀ ਦਾ ਪ੍ਰਤੀਬਿੰਬ ਜ਼ਰੂਰ ਸਾਬਤ ਹੋ ਸਕਦੇ ਹਨ। ਇਸੇ ਲਈ 24 ਅਕਤੂਬਰ ਨੂੰ ਇਨ੍ਹਾਂ ਚੋਣਾਂ ਦੇ ਨਿਕਲਣ ਵਾਲੇ ਨਤੀਜਿਆਂ ਪ੍ਰਤੀ ਹੁਣ ਤੋਂ ਹੀ ਵਧੇਰੇ ਤਾਂਘ ਅਤੇ ਦਿਲਚਸਪੀ ਬਣੀ ਦਿਖਾਈ ਦਿੰਦੀ ਹੈ।

-ਬਰਜਿੰਦਰ ਸਿੰਘ ਹਮਦਰਦ

 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX