ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਸੰਪਾਦਕੀ

ਨਵੀਂ ਪੈਨਸ਼ਨ ਪ੍ਰਣਾਲੀ ਦਾ ਮੁਲਾਜ਼ਮਾਂ ਲਈ ਨਫ਼ਾ-ਨੁਕਸਾਨ

ਸਰਕਾਰ ਨੇ ਆਪਣਾ ਵਿੱਤੀ ਬੋਝ ਘਟਾਉਣ ਲਈ ਮਿਤੀ 1 ਜਨਵਰੀ, 2004 ਤੋਂ ਨਵੀਂ ਪੈਨਸ਼ਨ ਪ੍ਰਣਾਲੀ ਲਾਗੂ ਕਰ ਕੇ (ਜੋ ਕਿ ਆਰਮਡ ਫੋਰਸਿਸ 'ਤੇ ਲਾਗੂ ਨਹੀਂ ਹੈ), ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ 'ਤੇ ਵੱਡਾ ਡਾਕਾ ਮਾਰਿਆ ਹੈ। ਨਵੀਂ ਅਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਦਾ ਤੁਲਨਾਤਮਕ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਸੰਦਰਭ ਵਿਚ ਡੀ. ਡੀ. ਪੰਜਾਬੀ ਦਾ ਉਪਰਾਲਾ

ਡੀ. ਡੀ. ਪੰਜਾਬੀ ਦੀ ਮਾਣਮੱਤੀ ਇਤਿਹਾਸਕ ਕਿਤਾਬ ਵਿਚ ਕਈ ਸੁਨਹਿਰੀ ਪੰਨੇ ਜੜੇ ਹੋਏ ਹਨ। ਅਜਿਹਾ ਹੀ ਇਕ ਹੋਰ ਪੰਨਾ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੇ ਰੂਪ ਵਿਚ ਲਿਖਿਆ ਜਾ ਰਿਹਾ ਹੈ। ਦੂਰਦਰਸ਼ਨ ਦੇ ਮੁੱਖ ਦਫ਼ਤਰ ਦਿੱਲੀ ਤੋਂ ਉੱਚ-ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ 'ਤੇ ਡੀ. ਡੀ. ਪੰਜਾਬੀ ਦੇ ਸੀਨੀਅਰ ਅਧਿਕਾਰੀ ਪੁਨੀਤ ਸਹਿਗਲ ਹੁਰਾਂ ਵਲੋਂ ਵਿਸਥਾਰ ਰੂਪ-ਰੇਖਾ ਤਿਆਰ ਕਰਨ ਉਪਰੰਤ ਇਨ੍ਹਾਂ ਪ੍ਰੋਗਰਾਮਾਂ ਦਾ ਪ੍ਰਸਾਰਨ ਆਰੰਭ ਕਰ ਦਿੱਤਾ ਗਿਆ ਹੈ। 'ਅੱਜ ਦਾ ਵਿਚਾਰ' ਅਤੇ ਵੱਖ-ਵੱਖ ਖੇਤਰਾਂ ਦੀਆਂ ਅਹਿਮ ਸ਼ਖ਼ਸੀਅਤਾਂ ਵਲੋਂ '550 ਸਾਲਾ ਗੁਰੂ ਜੀ ਦੇ ਨਾਲ' ਪ੍ਰੋਗਰਾਮ ਪੇਸ਼ ਕੀਤਾ ਜਾ ਰਿਹਾ ਹੈ। ਰੋਜ਼ਾਨਾ ਸਵੇਰੇ ਤੇ ਸ਼ਾਮ ਨੂੰ ਵਿਸ਼ੇਸ਼ ਸ਼ਬਦ ਕੀਰਤਨ ਪ੍ਰਸਾਰਿਤ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ ਅਤੇ ਸੁਲਤਾਨਪੁਰ ਲੋਧੀ ਤੋਂ ਸਿੱਧਾ ਪ੍ਰਸਾਰਨ ਕੀਤਾ ਜਾਣਾ ਹੈ। ਚਾਰ ਫ਼ੀਚਰ ਦਰਸ਼ਕ ਵੇਖ ਸਕਣਗੇ। ਪਹਿਲਾ ਨਨਕਾਇਣਾ ਸਾਹਿਬ (ਸੰਗਰੂਰ), ਦੂਸਰਾ ਸੁਲਤਾਨਪੁਰ ਲੋਧੀ, ਤੀਸਰਾ ਅਚਲ ਬਟਾਲਾ ਅਤੇ ਚੌਥਾ ਸਤਿਗੁਰ ਨਾਨਕ ਪ੍ਰਗਟਿਆ।
ਰੋਜ਼ਾਨਾ ਵਿਸ਼ੇਸ਼ ਕਵਰੇਜ ਪ੍ਰਸਾਰਿਤ ਕੀਤੀ ਜਾਵੇਗੀ। 'ਨਾਨਕ ਨਾਮ ਜਹਾਜ਼ ਹੈ' ਫ਼ਿਲਮ ਵਿਖਾਈ ਜਾਵੇਗੀ, ਨਾਟਕ ਹੋਣਗੇ। ਬੱਚਿਆਂ ਦੇ ਕੁਇੱਜ਼ ਮੁਕਾਬਲੇ ਕਰਵਾਏ ਜਾਣਗੇ। ਖੁੱਲ੍ਹੇ ਵਿਸ਼ਾਲ ਮੈਦਾਨ ਵਿਚ 'ਕੀਰਤਨ ਦਰਬਾਰ' ਹੋਵੇਗਾ। ਹਜ਼ੂਰੀ ਰਾਗੀਆਂ ਨੂੰ ਰਿਕਾਰਡ ਕਰਕੇ ਰੋਜ਼ਾਨਾ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਪੂਰਾ ਇਕ ਮਹੀਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਪ੍ਰਸਾਰਿਤ ਕਰਕੇ ਡੀ. ਡੀ. ਪੰਜਾਬੀ ਇਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਯਤਨਸ਼ੀਲ ਹੈ। ਉਮੀਦ ਹੈ ਕਿ ਸ੍ਰੀ ਪੁਨੀਤ ਸਹਿਗਲ ਇਸ ਵਿਚ ਜ਼ਰੂਰ ਕਾਮਯਾਬ ਹੋਣਗੇ ਕਿਉਂਕਿ ਉਨ੍ਹਾਂ ਕੋਲ ਜਿਥੇ ਟੈਲੀਵਿਜ਼ਨ ਪ੍ਰੋਡਕਸ਼ਨ ਦਾ ਲੰਮਾ ਤਜਰਬਾ ਹੈ, ਉਥੇ ਉਹ ਸਿਰਜਣਾਤਮਕ ਸੋਚ ਦੇ ਵੀ ਮਾਲਕ ਹਨ। ਵੱਖ-ਵੱਖ ਦੂਰਦਰਸ਼ਨ ਕੇਂਦਰਾਂ ਲਈ ਉਹ ਅਨੇਕਾਂ ਸੁਹਜ ਭਰੇ ਪ੍ਰੋਗਰਾਮ ਬਣਾ ਚੁੱਕੇ ਹਨ।
ਦੂਰਦਰਸ਼ਨ ਕੇਂਦਰ ਜਲੰਧਰ ਦੇ ਇਤਿਹਾਸਕ ਪਿਛੋਕੜ 'ਤੇ ਨਜ਼ਰ ਮਾਰੀਏ ਤਾਂ ਪਤਾ ਚਲਦਾ ਹੈ ਕਿ ਵੱਖ-ਵੱਖ ਵਿਸ਼ੇਸ਼ ਮੌਕਿਆਂ 'ਤੇ ਸੂਚਨਾ ਤੇ ਪ੍ਰਸਾਰਨ ਮਹਿਕਮੇ ਅਤੇ ਪ੍ਰਸਾਰ ਭਾਰਤੀ ਦੇ ਦਿਸ਼ਾ-ਨਿਰਦੇਸ਼ 'ਤੇ ਇਸੇ ਤਰ੍ਹਾਂ ਵਿਸ਼ੇਸ਼ ਪ੍ਰੋਗਰਾਮ ਤਿਆਰ ਕੀਤੇ ਜਾਂਦੇ ਸਨ। ਉਦਾਹਰਨ ਵਜੋਂ 'ਆਜ਼ਾਦੀ ਦੇ ਗੋਲਡਨ ਜੁਬਲੀ ਦਿਵਸ ਦੇ ਸੰਦਰਭ ਵਿਚ ਗ਼ਦਰ ਦੀ ਗੂੰਜ, ਲੋਕ-ਗੀਤਾਂ ਵਿਚ ਦੇਸ਼ ਦੀ ਆਜ਼ਾਦੀ, ਦੇਸ਼ ਆਜ਼ਾਦੀ ਦੀਆਂ ਵਾਰਾਂ, ਮਹਿਕ ਮਿੱਟੀ ਦੀ, ਅਨੇਕਤਾ ਵਿਚ ਏਕਤਾ, ਡਾ: ਦੀਵਾਨ ਸਿੰਘ ਕਾਲੇਪਾਣੀ, ਜੰਗ-ਏ-ਆਜ਼ਾਦੀ, ਦੇਸ਼ ਦੀ ਆਜ਼ਾਦੀ ਦੀ ਲਹਿਰ ਵਿਚ ਪੱਤਰਕਾਰੀ ਦਾ ਯੋਗਦਾਨ, ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ 'ਤੇ ਦਸਤਾਵੇਜ਼ੀ ਫ਼ਿਲਮ, ਕਹਾਣੀ ਦੇਸ਼ ਪੰਜਾਬ ਦੀ, ਇਨਕਲਾਬ ਦੀ ਜਗਦੀ ਜੋਤ, ਨੱਚ ਉੱਠਿਆ ਪੰਜਾਬ, ਪੰਜਾਬੀ ਫ਼ਿਲਮਾਂ ਦਾ ਪਹਿਲਾ ਦੌਰ, ਪੀ. ਜੀ. ਆਈ. ਚੰਡੀਗੜ੍ਹ, ਉਮਰਾਂ ਦੇ ਪੈਂਡੇ ਅਤੇ ਮੰਜ਼ਿਲਾਂ ਹੋਰ ਵੀ ਨੇ' ਆਦਿ ਪ੍ਰਸਾਰਿਤ ਕੀਤੇ ਗਏ ਸਨ। ਦਸਤਾਵੇਜ਼ੀ ਫ਼ਿਲਮਾਂ ਰਾਹੀਂ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਵਿਕਾਸ-ਗਾਥਾ ਨੂੰ ਟੈਲੀਵਿਜ਼ਨ ਪਰਦੇ 'ਤੇ ਪੇਸ਼ ਕਰਨ ਦਾ ਮਾਣ ਵੀ ਦੂਰਦਰਸ਼ਨ ਕੇਂਦਰ ਜਲੰਧਰ ਨੂੰ ਹਾਸਲ ਹੈ। ਅਜਿਹੀਆਂ ਦਸਤਾਵੇਜ਼ੀ ਫ਼ਿਲਮਾਂ ਦੀ ਲੰਮੀ ਸੂਚੀ ਹੈ। ਗੋਲਡਨ ਟੈਂਪਲ, ਚੰਡੀਗੜ੍ਹ, ਰਣਜੀਤ ਸਾਗਰ ਡੈਮ, ਖ਼ਾਲਸਾ ਕਾਲਜ ਅੰਮ੍ਰਿਤਸਰ, ਰੇਲ ਕੋਚ ਫੈਕਟਰੀ ਕਪੂਰਥਲਾ, ਰੌਕ ਗਾਰਡਨ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਬਿਆਸ ਦਰਿਆ, ਛੱਤਬੀੜ ਆਦਿ ਇਸ ਦੇ ਬਿਹਤਰੀਨ ਨਮੂਨੇ ਹਨ।
ਧਾਰਮਿਕ ਸਥਾਨਾਂ ਅਤੇ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ ਸਬੰਧੀ ਫ਼ੀਚਰ ਵੀ ਇਸ ਕੇਂਦਰ ਦੀ ਨਿਵੇਕਲੀ ਪ੍ਰਾਪਤੀ ਰਹੀ ਹੈ। ਗੋਲਡਨ ਟੈਂਪਲ, ਖਡੂਰ ਸਾਹਿਬ, ਗੁਰਦੁਆਰਾ ਗੋਇੰਦਵਾਲ ਸਾਹਿਬ, ਸੁਲਤਾਨਪੁਰ ਲੋਧੀ, ਗੁਰਦੁਆਰਾ ਸਰਹਾਲੀ ਸਾਹਿਬ, ਗੁਰਦੁਆਰਾ ਬਾਬਾ ਬਕਾਲਾ ਸਾਹਿਬ, ਗੁਰਦੁਆਰਾ ਤਰਨਤਾਰਨ ਸਾਹਿਬ, ਗੁਰਦੁਆਰਾ ਮਾਛੀਵਾੜਾ ਸਾਹਿਬ, ਗੁਰਦੁਆਰਾ ਚਮਕੌਰ ਸਾਹਿਬ, ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ, ਗੁਰਦੁਆਰਾ ਮੁਕਤਸਰ ਸਾਹਿਬ, ਗੁਰਦੁਆਰਾ ਪਾਉਂਟਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਬੀੜ ਸਾਹਿਬ, ਗੁਰੂ ਨਾਨਕ ਦੇਵ ਜੀ, ਰਿਤੂ ਰਾਗੁ, ਗੁਰੂ ਤੇਗ਼ ਬਹਾਦਰ ਜੀ, ਗੁਰੂ ਗੋਬਿੰਦ ਸਿੰਘ ਜੀ, ਗੁਰੂ ਅਰਜਨ ਦੇਵ ਜੀ, ਗੁਰੂ ਗ੍ਰੰਥ ਸਾਹਿਬ ਸ਼ਤਾਬਦੀ ਸਮਾਰੋਹ ਉਨ੍ਹਾਂ ਵਿਚੋਂ ਵਿਸ਼ੇਸ਼ ਹਨ।
ਇਸੇ ਤਰ੍ਹਾਂ ਅਰਥ ਸਟੇਸ਼ਨ ਦੇ ਉਦਘਾਟਨ ਸਮੇਂ, ਡੀ. ਡੀ. ਪੰਜਾਬੀ ਦੇ ਉਦਘਾਟਨ ਮੌਕੇ, ਨੈਰੋ ਕਾਸਟਿੰਗ ਦੇ ਫ਼ਿਰੋਜ਼ਪੁਰ ਵਿਖੇ ਉਦਘਾਟਨ ਵੇਲੇ, ਦੂਰਦਰਸ਼ਨ ਕੇਂਦਰ ਜਲੰਧਰ ਦਾ ਨੀਂਹ ਪੱਥਰ ਰੱਖਣ ਸਮੇਂ ਕੀਤੇ ਗਏ ਸਮਾਰੋਹ ਅਤੇ ਖ਼ਾਲਸਾ ਪੰਥ ਦੀ ਸਾਜਨਾ ਮੌਕੇ ਤ੍ਰੈ-ਸ਼ਤਾਬਦੀ ਸਮਾਰੋਹ ਦੀ ਰਿਪੋਰਟ, ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ, ਰਾਸ਼ਟਰਪਤੀ ਏ. ਪੀ. ਜੇ. ਅਬਦੁਲ ਕਲਾਮ ਦੀ ਲੁਧਿਆਣਾ ਫੇਰੀ ਅਤੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬੱਸ ਰਾਹੀਂ ਪਾਕਿਸਤਾਨ ਫੇਰੀ ਦੀ ਕਵਰੇਜ ਯਾਦਗਾਰੀ ਹੋ ਨਿਬੜੀ ਸੀ।
ਦੂਰਦਰਸ਼ਨ ਕੇਂਦਰ ਜਲੰਧਰ ਦਾ ਨੀਂਹ ਪੱਥਰ 27 ਅਪ੍ਰੈਲ, 1975 ਨੂੰ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਸੂਚਨਾ ਤੇ ਪ੍ਰਸਾਰਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੀ ਮੌਜੂਦਗੀ ਵਿਚ ਰੱਖਿਆ ਸੀ। ਉਪਰੋਕਤ ਭਾਂਤ ਦੀਆਂ ਅਨੇਕਾਂ ਪ੍ਰਾਪਤੀਆਂ ਉਪਰੰਤ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਨਾਲ ਡੀ. ਡੀ. ਪੰਜਾਬੀ ਦੇ ਇਕ ਵਾਰ ਫੇਰ ਪੰਜਾਬੀਆਂ, ਵਿਸ਼ੇਸ਼ ਕਰਕੇ ਧਾਰਮਿਕ ਬਿਰਤੀ ਵਾਲੇ ਪੰਜਾਬੀਆਂ ਲਈ ਆਕਰਸ਼ਨ ਦਾ ਕੇਂਦਰ ਬਣਨ ਦੀ ਉਮੀਦ ਜਾਗ ਪਈ ਹੈ।
ਇਨ੍ਹਾਂ ਵਿਸ਼ੇਸ਼ ਪ੍ਰੋਗਰਾਮਾਂ ਦੀ ਵਿਸ਼ੇਸ਼ਤਾ ਇਹ ਵੀ ਹੈ ਕਿ ਇਨ੍ਹਾਂ ਵਿਚੋਂ ਕੁਝ ਦੂਰਦਰਸ਼ਨ ਦੇ ਕੌਮੀ ਚੈਨਲ ਤੋਂ ਪ੍ਰਸਾਰਿਤ ਕੀਤੇ ਜਾਣ ਦੇ ਨਾਲ-ਨਾਲ ਭਾਰਤ ਦੀਆਂ ਸਾਰੀਆਂ ਖੇਤਰੀ ਭਾਸ਼ਾਵਾਂ ਵਿਚ ਵੀ ਵਿਖਾਏ ਜਾਣੇ ਹਨ।

-ਮੋ: 94171-53513.
prof_kulbir@yahoo.com

 


ਖ਼ਬਰ ਸ਼ੇਅਰ ਕਰੋ

ਕਿਉਂ ਵੱਡੇ ਹੁਨਰਮੰਦ ਪੈਦਾ ਨਹੀਂ ਕਰ ਰਹੀ ਭਾਰਤੀ ਸਿੱਖਿਆ ਪ੍ਰਣਾਲੀ ?

ਜਦੋਂ ਤੋਂ ਅਭੀਜੀਤ ਬੈਨਰਜੀ ਨੂੰ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ ਮਿਲਿਆ ਹੈ, ਉਦੋਂ ਤੋਂ ਭਾਰਤ ਵਿਚ ਬਹਿਸ ਚੱਲ ਰਹੀ ਹੈ ਕਿ ਭਾਰਤ ਵਾਸੀਆਂ ਦੇ ਹੁਨਰ ਦਾ ਫੁੱਲ ਵਿਦੇਸ਼ ਵਿਚ ਜਾ ਕੇ ਹੀ ਕਿਉਂ ਖਿੜਦਾ ਹੈ? ਇਸ ਤੋਂ ਪਹਿਲਾਂ ਅਮਰਤਿਆ ਸੇਨ ਨੂੰ ਨੋਬਲ ਪੁਰਸਕਾਰ ਮਿਲਿਆ ਸੀ ...

ਪੂਰੀ ਖ਼ਬਰ »

ਚੋਣਾਂ ਦਾ ਪ੍ਰਭਾਵ

ਚਾਹੇ ਹਰਿਆਣਾ ਅਤੇ ਮਹਾਰਾਸ਼ਟਰ ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਸਨ ਪਰ ਇਸ ਦੇ ਨਾਲ ਹੀ ਦਰਜਨ ਭਰ ਪ੍ਰਾਂਤਾਂ ਵਿਚ ਕੁਝ ਥਾਵਾਂ 'ਤੇ ਵਿਧਾਨ ਸਭਾਵਾਂ ਅਤੇ ਲੋਕ ਸਭਾ ਦੀਆਂ ਸੀਟਾਂ ਤੋਂ ਉਪ ਚੋਣਾਂ ਵੀ ਹੋਈਆਂ ਹਨ। ਦੇਸ਼ ਭਰ ਵਿਚ ਇਨ੍ਹਾਂ ਚੋਣਾਂ ਦੀ ਚਰਚਾ ਚਲਦੀ ਰਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX