ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 4 hours ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਸਟੱਡੀ ਸਰਕਲ ਵਲੋਂ ਦੋ ਅਧਿਆਪਕ ਸਨਮਾਨਿਤ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅਧਿਆਪਕ ਸਨਮਾਨ ਸਮਾਰੋਹ ਜੋ ਕਿ ਅਬੋਹਰ ਦੇ ਗੋਪੀ ਚੰਦ ਕਾਲਜ ਵਿਚ ਕਰਵਾਇਆ ਗਿਆ, ਜਿਸ ਵਿਚ ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਪਬਲਿਕ ਸਕੂਲ ਦੇ ਦੋ ਅਧਿਆਪਕ ਕੁਲਵੰਤ ਕੌਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਸ਼ਹੀਦੀ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ...

ਪੂਰੀ ਖ਼ਬਰ »

ਲੁੱਟ-ਖੋਹ ਗਰੋਹ ਦੇ ਦੋ ਮੈਂਬਰ ਪਿਸਤੌਲ, ਨਕਦੀ ਤੇ ਮੋਟਰਸਾਈਕਲ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਪੀ. (ਇਨਵੈਸਟੀਗੇਸ਼ਨ) ਗੁਰਮੇਲ ਸਿੰਘ ਦੀ ਅਗਵਾਈ ਤੇ ਇੰਸਪੈਕਟਰ ਪ੍ਰਤਾਪ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਦੇ ਸਹਿਯੋਗ ਨਾਲ ਥਾਣਾ ਕੋਟਭਾਈ ਦੀ ਪੁਲਿਸ ਵਲੋਂ ਪਿਛਲੇ ਦਿਨੀਂ ਫਾਇਨਾਂਸ ਮੁਲਾਜ਼ਮ ਤੋਂ ਪਿਸਤੌਲ ਦੀ ਨੋਕ 'ਤੇ ਨਕਦੀ ਤੇ ਹੋਰ ਜ਼ਰੂਰੀ ਕਾਗ਼ਜ਼ਾਤ ਖੋਹਣ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ. ਪੀ. (ਇਨਵੈਸਟੀਗੇਸ਼ਨ) ਗੁਰਮੇਲ ਸਿੰਘ ਨੇ ਦੱਸਿਆ ਕਿ ਬੀਤੀ 18 ਅਕਤੂਬਰ ਨੂੰ ਇਕਟਵਾਸ ਸਮਾਲ ਫਾਇਨਾਂਸ ਕੰਪਨੀ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮ ਹਰਜੀਤ ਸਿੰਘ ਪੁੱਤਰ ਪਿਸ਼ੋਰ ਸਿੰਘ ਵਾਸੀ ਪਿੰਡ ਈਨਾਖੇੜਾ ਫਾਇਨਾਂਸ ਦੀਆਂ ਕਿਸ਼ਤਾਂ ਪਿੰਡ ਖਿੜਕੀਆਂਵਾਲਾ ਤੋਂ ਇਕੱਠੀਆਂ ਕਰਕੇ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ, ਇਸ ਮੌਕੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦਿਖਾ ਕੇ ਹਰਜੀਤ ਸਿੰਘ ਤੋਂ ਕਾਲੇ ਰੰਗ ਦੀ ਕਿੱਟ ਝਪਟ ਮਾਰ ਕੇ ਖੋਹ ਲਈ ਅਤੇ ਫ਼ਰਾਰ ਹੋ ਗਏ, ਜਿਸ ਵਿਚ 63120 ਰੁਪਏ ਨਕਦੀ, ਬਟੂਆ, 2 ਏ.ਟੀ.ਐੱਮ. ਕਾਰਡ, ਅਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ, ਬੈਂਕ ਖਾਤਿਆਂ ਦੀਆਂ ਕਾਪੀਆਂ, ਚੈੱਕ ਬੱੁਕਾਂ, ਬੈਂਕ ਦਾ ਸ਼ਨਾਖ਼ਤੀ ਕਾਰਡ ਅਤੇ ਹੋਰ ਜ਼ਰੂਰੀ ਕਾਗ਼ਜ਼ਾਤ ਸਨ | ਸਬ ਇੰਸਸਪੈਕਟਰ ਥਾਣਾ ਕੋਟਭਾਈ ਜਗਦੀਸ਼ ਸਿੰਘ ਨੇ ਸੂਚਨਾ ਮਿਲਣ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਅਤੇ ਇਸ ਦੌਰਾਨ ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰ ਸ਼ਿੰਦਰ ਸਿੰਘ ਅਤੇ ਉਂਕਾਰ ਸਿੰਘ ਉਰਫ਼ ਸ਼ੰਮੀ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਚੱਕ ਗਾਂਧਾ ਸਿੰਘ ਵਾਲਾ ਨੂੰ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ ਤੇ ਅੱਜ ਪੁਲਿਸ ਦੇ ਹੱਥ ਉਸ ਸਮੇਂ ਸਫ਼ਲਤਾ ਹੱਥ ਲੱਗੀ ਜਦੋਂ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ | ਇਸ ਮੌਕੇ ਪੁਲਿਸ ਵਲੋਂ ਇਨ੍ਹਾਂ ਪਾਸੋਂ ਲੁੱਟ ਖੋਹ ਸਮੇਂ ਵਰਤਿਆ ਗਿਆ ਪਿਸਤੌਲ, 6 ਜ਼ਿੰਦਾ ਕਾਰਤੂਸ, ਚੋਰੀ ਦਾ ਮੋਟਰਸਾਈਕਲ, ਖੋਹੀ ਗਈ ਰਾਸ਼ੀ ਵਿਚੋਂ 47000 ਰੁਪਏ ਬਰਾਮਦ ਕਰ ਲਏ ਗਏ | ਦੋਸ਼ੀਆਂ ਨੇ ਪੁੱਛਗਿੱਛ ਸਮੇਂ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਇਲਾਕਾ ਥਾਣਾ ਬਰੀਵਾਲਾ ਅਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਖੇਤਰ ਵਿਚ ਆਪਣੇ ਸਾਥੀਆਂ ਪਿ੍ੰਸ ਅਤੇ ਜੀਤਾ ਸਿੰਘ ਆਦਿ ਨਾਲ ਮਿਲ ਕੇ ਪਿੰਡਾਂ ਵਿਚੋਂ ਕੰਪਨੀ ਦੀਆਂ ਕਿਸ਼ਤਾਂ ਇਕੱਠੀਆਂ ਕਰਕੇ ਲਿਜਾਣ ਵਾਲੇ ਮੁਲਾਜ਼ਮਾਂ ਪਾਸੋਂ ਪੈਸੇ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਐੱਸ. ਪੀ. ਗੁਰਮੇਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਿਖ਼ਲਾਫ਼ ਵੱਖ-ਵੱਖ ਥਾਣਿਆਂ ਵਿਚ 7 ਮੁਕੱਦਮੇ ਦਰਜ ਹਨ | ਉਨ੍ਹਾਂ ਕਿਹਾ ਕਿ ਉਕਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇ ਅਤੇ ਇਥੋਂ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ | ਇਸ ਮੌਕੇ ਗੁਰਜੀਤ ਸਿੰਘ ਡੀ. ਐੱਸ. ਪੀ. ਗਿੱਦੜਬਾਹਾ, ਇੰਸ. ਪ੍ਰਤਾਪ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼, ਅੰਗਰੇਜ਼ ਸਿੰਘ ਐੱਸ.ਐੱਚ.ਓ. ਥਾਣਾ ਕੋਟਭਾਈ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਖੇਤਰੀ ਯੁਵਕ ਤੇ ਵਿਰਾਸਤੀ ਮੇਲਾ ਸਮਾਪਤ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸ੍ਰੀ ਮੁਕਤਸਰ ਸਾਹਿਬ ਖੇਤਰ ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਵਾਹਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਵਾਹਨ ਰਵਾਨਾ ਕੀਤੇ ਗਏ ਹਨ | ਇਨ੍ਹਾਂ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਆਇਓਡੀਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਖਾਣ ਵਾਲੇ ਨਮਕ ਵਿਚ ਆਇਉਡੀਨ ਦੀ ਕਮੀ ਪਾਏ ਜਾਣ 'ਤੇ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਗਲੋਬਲ ਆਇਉਡੀਨ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਰੁਪਾਣਾ ਸਕੂਲ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰੁਪਾਣਾ, 21 ਅਕਤੂਬਰ (ਜਗਜੀਤ ਸਿੰਘ)-ਬਠਿੰਡਾ 'ਚ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਪਿ੍ੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸੋਲਰ ਲਾਈਟਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੂੜਾ ਗੁੱਜਰ ਦੀ ਗਰਾਮ ਪੰਚਾਇਤ ਵਲੋਂ ਪਿੰਡ ਵਿਚ ਸੋਲਰ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਜਸਪਾਲ ਕੌਰ ਨੇ ਦੱਸਿਆ ਕਿ ਸਾਰੇ ਪਿੰਡ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਤੇ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਅਤੇ ਵਰਕਰ ਯੂਨੀਅਨ ਦੇ ਸੱਦੇ 'ਤੇ ਮਿਡ-ਡੇ-ਮੀਲ ਵਰਕਰਾਂ ਨੇ ਪਿਛਲੇ ਦਿਨੀਂ ਸਰਕਾਰ ਵਲੋਂ ਬੱਚਿਆਂ ਦੇ ਬਰਤਨ ...

ਪੂਰੀ ਖ਼ਬਰ »

ਸੰਥੈਟਿਕ ਦੁੱਧ ਤੇ ਮਠਿਆਈਆਂ ਦੀ ਵਿਕਰੀ ਜ਼ੋਰਾਂ 'ਤੇ-ਸਿਹਤ ਵਿਭਾਗ ਨੇ ਲਏ ਨਮੂਨੇ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਦੀਵਾਲੀ ਦਾ ਤਿਉਹਾਰ ਆਉਂਦਿਆਂ ਹੀ ਸੰਥੈਟਿਕ ਦੁੱਧ ਤੇ ਸੰਥੈਟਿਕ ਮਠਿਆਈਆਂ ਦੀ ਵਿਕਰੀ ਜ਼ੋਰਾਂ ਤੇ ਹੈ, ਪਰ ਸਿਹਤ ਵਿਭਾਗ ਗ਼ਾਇਬ ਹੈ | ਸ਼ਹਿਰ ਵਾਸੀਆਂ ਵਿਚ ਮਿਲਾਵਟੀ ਕਰਿਆਨੇ ਦੀਆਂ ਵਸਤੂਆਂ ਜਿਨ੍ਹਾਂ ਵਿਚ ਮਿਰਚ, ਮਸਾਲੇ, ...

ਪੂਰੀ ਖ਼ਬਰ »

ਬੱਚਿਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਮਾਰਚ ਕੱਢਿਆ

ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਖਿਉਵਾਲੀ ਦੇ ਬੱਚਿਆਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਖਿਉਵਾਲੀ ਦੀਆਂ ਗਲੀਆਂ ਵਿਚ ਪੈਦਲ ਮਾਰਚ ਕੀਤਾ ਗਿਆ | ਇਸ ਮਾਰਚ ਵਿਚ ਸੁਰਿੰਦਰ ਕੁਮਾਰ, ਜੰਗ ਬਹਾਦਰ ਸਿੰਘ, ...

ਪੂਰੀ ਖ਼ਬਰ »

ਪਿੰਡ ਦੌਲਾ ਵਿਖੇ ਸਕੂਲ ਕੈਂਪਸ ਦੀ ਸਫ਼ਾਈ ਕੀਤੀ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਹਾਈ ਸਕੂਲ ਦੌਲਾ ਦੇ ਈਕੋ ਕਲੱਬ ਦੀ ਮੀਟਿੰਗ ਮੁੱਖ ਅਧਿਆਪਕ ਸੁਭਾਸ਼ ਗਰਗ ਦੀ ਅਗਵਾਈ ਵਿਚ ਹੋਈ,ਜਿਸ ਵਿਚ ਮੁੱਖ ਅਧਿਆਪਕ ਨੇ ਦਿਨੋਂ-ਦਿਨ ਗੰਧਲੇ ਹੋ ਰਹੇ ਵਾਤਾਵਰਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਬੂਟਿਆਂ ਦੀ ...

ਪੂਰੀ ਖ਼ਬਰ »

ਪਰਾਲੀ ਖੇਤ 'ਚ ਦੱਬਣ ਨਾਲ ਸੇਮ ਕਾਰਨ ਆਇਆ ਸ਼ੋਰਾ ਹੋਇਆ ਘੱਟ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬਲਾਕ ਮਲੋਟ ਦੇ ਪਿੰਡ ਕੱਟਿਆਂਵਾਲੀ ਦੇ ਕਿਸਾਨ ਸੁਖਦੇਵ ਸਿੰਘ ਨੇ ਆਪਣੀ ਸੇਮ ਮਾਰੀ ਬੰਜਰ ਹੋਈ ਜ਼ਮੀਨ ਨੂੰ ਖੇਤ ਵਿਚ ਪਰਾਲੀ ਦਬਾ ਕੇ ਬਹਾਲ ਕਰ ਲਿਆ ਹੈ | ਹੁਣ ਉਸਦੀ ਉਸੇ ਜ਼ਮੀਨ ਵਿਚੋਂ 80 ਮਣ ਝੋਨਾ ਹੋ ਰਿਹਾ ਹੈ | ਆਪਣੀ ਸਫਲਤਾ ...

ਪੂਰੀ ਖ਼ਬਰ »

ਜੀ. ਜੀ. ਐੱਸ. ਸਕੂਲ 'ਚ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ 'ਚ ਪਹਿਲੀ ਜਮਾਤ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦੀਵੇ ਬਣਾਉਣ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਸਮੇਂ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਡਰਾਪ ਰੋਬਾਲ ਮੁਕਾਬਲੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜੀਤ ਕੁਮਾਰ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ...

ਪੂਰੀ ਖ਼ਬਰ »

ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਲਈ ਡਰਾਅ ਕੱਢੇ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਵਿਕੇ੍ਰਤਾਵਾਂ ਨੂੰ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਜੀ. ਟੀ. ਰੋਡ ਮਲੋਟ 'ਤੇ ਕੀਤੀ ਜਾਵੇਗੀ ਲਾਈਟਿੰਗ

ਮਲੋਟ, 21 ਅਕਤੂਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਲੋਟ ਦੀ ਨਵੀਂ ਦਾਣਾ ਮੰਡੀ ਵਿਖੇ 8, 9 ਤੇ 10 ਨਵੰਬਰ ਨੂੰ ਸਾਂਝੇ ਤੌਰ 'ਤੇ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਵਿਸ਼ੇਸ਼ ਸਮਾਗਮ ਕਰਵਾਏ ਜਾਣ ਦੇ ਪ੍ਰੋਗਰਾਮ ਉਲੀਕੇ ਗਏ ਹਨ, ...

ਪੂਰੀ ਖ਼ਬਰ »

ਐੱਸ. ਐੱਮ. ਓ. ਵਲੋਂ ਫ਼ੀਲਡ ਸਟਾਫ਼ ਨਾਲ ਮੀਟਿੰਗ

ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ. ਜਗਦੀਪ ਚਾਵਲਾ ਐੱਸ.ਐੱਮ.ਓ. ਲੰਬੀ ਦੀ ਅਗਵਾਈ ਵਿਚ ਮਹੀਨਾਵਾਰ ਰਿਪੋਰਟਾਂ ਦੇ ਏਜੰਡੇ ਦੀ ਪੂਰਤੀ ਲਈ ਫ਼ੀਲਡ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਐੱਲ.ਐੱਚ.ਵੀ., ਏ.ਐੱਨ.ਐੱਮਜ., ...

ਪੂਰੀ ਖ਼ਬਰ »

ਰਣਜੀਤ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ 25 ਨੂੰ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਦੋਦਾ ਵਾਸੀ ਸਵ: ਜਥੇਦਾਰ ਸੁਦਾਗਰ ਸਿੰਘ ਦੇ ਪੋਤਰੇ ਰਣਜੀਤ ਸਿੰਘ ਬਰਾੜ (ਰਾਜਾ) ਪੁੱਤਰ ਸਵ: ਜਰਨੈਲ ਸਿੰਘ ਬਰਾੜ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ•ਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਵਲੋਂ ਰੋਸ ਧਰਨਾ ਅੱਜ

ਸ੍ਰੀ ਮੁਕਤਸਰ ਸਾਹਿਬ, 21ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾਚਾਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਤੇ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਵੀਰ ਸਿੰਘ ਧਾਲੀਵਾਲ ਨੇ ਪ੍ਰੈੱਸ ...

ਪੂਰੀ ਖ਼ਬਰ »

ਨੈੱਟਬਾਲ ਦੀ ਗ੍ਰੇਡੇਸ਼ਨ ਬਹਾਲ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ- ਜਸਵਿੰਦਰ ਸ਼ਰਮਾ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)- ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸ਼ਰਮਾ (ਕਾਲਾ) ਡੋਡਾਂਵਾਲੀ ਨੇ ਦੱਸਿਆ ਕਿ ਨੈੱਟਬਾਲ ਦੀ ਗ੍ਰੇਡੇਸ਼ਨ ਬਹਾਲ ਕਰਨ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਦੱਸਿਆ ਕਿ ਅਮਰਿੰਦਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਮੁਹੰਮਦ ਸਦੀਕ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪਿੰਡ ਕੁੱਸਾ ਵਿਖੇ ਕਾਂਗਰਸੀ ਆਗੂ ਭਰਪੂਰ ਸਿੰਘ ਕੁੱਸਾ ਦੇ ਨਿਵਾਸ 'ਤੇ ਪੁਰਾਣੇ ਕਾਂਗਰਸੀ ਵਰਕਰਾਂ ਨਾਲ ਮਿਲਣੀ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਮਾੜੀ ਮੁਸਤਫ਼ਾ ਵਿਖੇ ਨਾਟਕ 'ਚਿੜੀਆਂ ਦਾ ਚੰਬਾ' ਖੇਡਿਆ

ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਵਿਚ ਬਲਾਕ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਤੇ ਗੁਰੂਸਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਨਿਸਟਰੀਅਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੂਬਾ ਕਮੇਟੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ. ਟੀ. ਦੇ ਦਿੱਤੇ ਗਏ ਸੱਦੇ ਅਨੁਸਾਰ ਮਨਿਸਟਰੀਅਲ ਕਾਮਿਆਂ ਵਲੋਂ ਅੱਜ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਵਿਚ ਪੂਰਨ ਤੌਰ 'ਤੇ ਕਲਮ ਛੋੜ ਹੜਤਾਲ ਕੀਤੀ ਗਈ | ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਵੈਨ ਰਵਾਨਾ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਵੈਨ ਨੂੰ ਐੱਸ. ਡੀ. ਐੱਮ. ਗੋਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ ਦੁਆਰਾ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਤੇ ਸਰਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ | ਤਸਵੀਰ:ਬਲਕਰਨ ਸਿੰਘ ਖਾਰਾ ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਕੰਨਿਆ ਭਰੂਣ ਹੱਤਿਆ ਵਿਰੁੱਧ ਤੇ ਮਹਿਲਾ ਸ਼ਸ਼ਕਤੀਕਰਨ ਸਬੰਧੀ ਰੁਪਾਣਾ ਵਿਖੇ ਮਾਤਾ ਦੀ ਚੌਾਕੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਾਧਵੀ ਮੰਗਲਾਵਤੀ ਭਾਰਤੀ ਨੇ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਅੰਤਰਰਾਸ਼ਟਰੀ ਬਜ਼ੁਰਗ ਦਿਵਸ ਸਬੰਧੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਬਜ਼ੁਰਗਾਂ ਦੀ ਸਾਂਭ-ਸੰਭਾਲ, ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਖੇਡਾਂ 'ਚ ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਥਾਂਦੇਵਾਲਾ ਵਿਖੇ ਹੋਈਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਪ੍ਰਾਇਮਰੀ ਪੱਧਰ ਦੀਆਂ ਸਕੂਲੀ ਖੇਡਾਂ ਵਿਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਆਇਓਡੀਨ ਸਬੰਧੀ ਵਰਕਸ਼ਾਪ ਲਗਾਈ

ਲੰਬੀ, 21 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਆਇਓਡੀਨ ਸਬੰਧੀ ਵਰਕਸ਼ਾਪ ਲਾਈ ਗਈ, ਜਿਸ ਵਿਚ ਹਲਕੇ ਭਰ ਤੋਂ ਹੈਲਥ ਸੈਂਟਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਵਿਖੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਸੰਜੀਵ ਜਿੰਦਲ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ ਦੇ ਪਿ੍ੰਸੀਪਲ ਹਰਪਾਲ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਦਾ ਸੰਦਾਂ ਨਾਲ ਪ੍ਰਦਰਸ਼ਨ ਕੀਤਾ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਭ ਲਾਈਆਣਾ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੇ ਜਾਂਦੇ ਸੰਦਾਂ ਦਾ ਖੇਤਾਂ ਵਿਚ ਪ੍ਰਦਰਸ਼ਨ ਕਰਕੇ ਵਿਖਾਇਆ | ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵਕ ਤੇ ਉੱਘੇ ਉਦਯੋਗਪਤੀ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਡਾ. ਐੱਸ. ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਵਾਵਾਂ ਅੰਗਹੀਣਾਂ ਬਲਾਈਡ ਤੇ ਬੇਸਹਾਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX