ਤਾਜਾ ਖ਼ਬਰਾਂ


ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  29 minutes ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  42 minutes ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 1 hour ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 1 hour ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 2 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 2 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 3 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 4 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 4 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 4 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 5 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 4 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 5 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਕਪੂਰਥਲਾ / ਫਗਵਾੜਾ

ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਤੋਂ ਗੁਰਦੁਆਰਾ ਬੇਰ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ

ਕਾਲਾ ਸੰਘਿਆਂ, 21 ਅਕਤੂਬਰ (ਬਲਜੀਤ ਸਿੰਘ ਸੰਘਾ)-ਦੁਨੀਆ ਵਿਚ ਸਰਬ ਸਾਂਝੀ ਵਾਲਤਾ ਦਾ ਸੰਦੇਸ਼ ਪਹੁੰਚਾਉਣ ਵਾਲੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੰਤ ਹੀਰਾ ਦਾਸ ਕੰਨਿਆ ਮਹਾਂ ...

ਪੂਰੀ ਖ਼ਬਰ »

ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 21 ਅਕਤੂਬਰ (ਥਿੰਦ, ਹੈਪੀ)-ਰਿਪਬਲਿਕ ਆਫ਼ ਘਾਨਾ ਅਫ਼ਰੀਕਾ ਦੇ ਰੇਲ ਮੰਤਰੀ ਜੋ ਘਾਟੇ ਅਤੇ ਹਾਈ ਕਮਿਸ਼ਨਰ ਮਾਈਕਲ ਨਿਲ ਨੋਟੇ ਓਕਾਏ ਨੇ ਆਪਣੇ ਦੇਸ਼ ਦੇ ਹੋਰ ਅਧਿਕਾਰੀਆਂ ਸਮੇਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮਨਰੇਗਾ ਮਜ਼ਦੂਰਾਂ ਨੂੰ ਪੂਰਾ ਵਰ੍ਹਾ ਰੋਜ਼ਗਾਰ ਦਿਵਾਉਣ ਦਾ ਸਬੱਬ ਬਣਿਆ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੱਦੇ ਨਜ਼ਰ ਰੱਖਦਿਆਂ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੇ ਮਨੋਰਥ ਨਾਲ ਮਨਰੇਗਾ ਸਕੀਮ ਤਹਿਤ ਜ਼ਿਲ੍ਹੇ ਵਿਚ 546 ਪਿੰਡਾਂ ਵਿਚ ਪੰਚਾਇਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਧਾਇਕ ਤੇ ਉੱਚ ਅਧਿਕਾਰੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਪ੍ਰਬੰਧਾਂ ਦਾ ਜਾਇਜ਼ਾ

ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸੁਚਾਰੂ ਢੰਗ ਨਾਲ ਮਨਾਉਣ ਲਈ ਕੀਤੇ ਜਾ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕੁਝ ਬੂਥਾਂ 'ਤੇ ਵੋਟਾਂ ਪਾਉਣ ਦੀ ਰਫ਼ਤਾਰ ਰਹੀ ਢਿੱਲੀ

ਫਗਵਾੜਾ, 21 ਅਕਤੂਬਰ (ਚਾਵਲਾ)-ਅੱਜ ਸਵੇਰੇ 7 ਵਜੇ ਜਦੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਤਾਂ ਬੂਥਾਂ 'ਤੇ ਆਪਣੀਆਂ ਡਿਊਟੀਆਂ ਸੰਭਾਲਣ ਦੀ ਨੱਠ ਭੱਜ ਹੋ ਰਹੀ ਸੀ | ਬੂਥ ਨੰਬਰ 166, 158 ਤੇ 159 'ਤੇ ਪਹਿਲੀ ਵੋਟ ਪਾਉਣ ਵਾਲੇ ਬੜੇ ਚਾਅ ਨਾਲ ਖੜੇ ਸੀ, ਜਦਕਿ ਕਰਮਚਾਰੀ ਤਿਆਰੀ ਕਰ ਰਹੇ ...

ਪੂਰੀ ਖ਼ਬਰ »

ਹਲਕਾ ਫਗਵਾੜਾ ਵਿਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜਿ੍ਹਆ ਨੇਪਰੇ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ/ਤਰਨਜੀਤ ਸਿੰਘ ਕਿੰਨੜਾ)—ਵਿਧਾਨ ਸਭਾ ਹਲਕਾ 29-ਫਗਵਾੜਾ ਦੀ ਜ਼ਿਮਨੀ ਚੋਣ ਲਈ ਮਤਦਾਨ ਦਾ ਕੰਮ ਅੱਜ ਅਮਨ-ਅਮਾਨ ਤੇ ਨਿਰਵਿਘਨਤਾ ਨਾਲ ਨੇਪਰੇ ਚੜ੍ਹ ਗਿਆ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਵਿਖੇ ਦੋ ਧੜਿਆਂ ਵਲੋਂ ਲਗਾਏ ਕਾਂਗਰਸੀ ਉਮੀਦਵਾਰ ਲਈ ਬੂਥ

ਖਲਵਾੜਾ, 21 ਅਕਤੂਬਰ (ਮਨਦੀਪ ਸਿੰਘ ਸੰਧੂ)-ਅੱਜ ਫਗਵਾੜਾ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਹੋਈ ਪੋਲਿੰਗ ਦੌਰਾਨ ਪਿੰਡ ਭੁੱਲਾਰਾਈ ਵਿਖੇ ਦੋ ਵੱਖ-ਵੱਖ ਧੜਿਆਂ ਵਲੋਂ ਕਾਂਗਰਸੀ ਉਮੀਦਵਾਰ ਲਈ ਪੋਲਿੰਗ ਬੂਥ ਲਗਾਏ ਗਏ ਜਦਕਿ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਲਈ ਕਿਸੇ ...

ਪੂਰੀ ਖ਼ਬਰ »

ਪਾਂਸ਼ਟਾ 'ਚ ਅਪਾਹਿਜ ਨੂੰ ਵੀਲ੍ਹ ਚੇਅਰ ਨਾ ਮਿਲਣ ਕਾਰਨ ਵੋਟਰ ਵੋਟ ਪਾਉਣ ਤੋਂ ਬਿਨਾਂ ਵਾਪਸ ਮੁੜਿਆ

ਪਾਂਸ਼ਟਾ, 21 ਅਕਤੂਬਰ (ਸਤਵੰਤ ਸਿੰਘ)–ਵਿਧਾਨ ਸਭਾ ਹਲਕਾ ਫਗਵਾੜਾ ਜ਼ਿਮਨੀ ਚੋਣ ਲਈ ਪਾਂਸ਼ਟਾ ਅਤੇ ਨੇੜਲੇ ਪਿੰਡਾਂ ਵਿਚ ਵੋਟਰਾਂ ਦਾ ਉਤਸ਼ਾਹ ਰਲ਼ਿਆ-ਮਿਲ਼ਿਆ ਹੀ ਰਿਹਾ | ਸਭ ਤੋਂ ਘੱਟ ਵੋਟਾਂ ਨਰੂੜ ਦੇ ਬੂਥ ਨੰਬਰ 8 'ਤੇ 38.70 ਪ੍ਰਤੀਸ਼ਤ ਪਈਆਂ | ਪਿੰਡ ਨਰੂੜ ਵਿਚ 44 ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਧਾਲੀਵਾਲ ਨੂੰ ਨੋਟਿਸ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)-ਕਿਸੇ ਸਮੇਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਵਾਲੇ ਸਾਬਕਾ ਆਈ.ਏ.ਐਸ ਅਧਿਕਾਰੀ ਅਤੇ ਕਾਂਗਰਸ ਪਾਰਟੀ ਦੇ ਫਗਵਾੜਾ ਤੋਂ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਖ਼ੁਦ ਚੋਣ ਜ਼ਾਬਤੇ ਦੀ ਉਲੰਘਣਾ ਵਿਚ ...

ਪੂਰੀ ਖ਼ਬਰ »

ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਰੁੱਧ ਕੇਸ ਦਰਜ

ਕਪੂਰਥਲਾ, 21 ਅਕਤੂਬਰ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲਿਜ਼ਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਗੀਤਾ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਸ ਦੀ ਲੜਕੀ ਸਿਲਾਈ ਕਢਾਈ ਦਾ ਕੰਮ ਸਿੱਖਦੀ ਸੀ ਤੇ ...

ਪੂਰੀ ਖ਼ਬਰ »

ਵਿਦਿਆਰਥੀ ਦੇ ਕਤਲ ਮਾਮਲੇ ਵਿਚ ਪਤੀ ਪਤਨੀ ਸਮੇਤ ਤਿੰਨ ਗਿ੍ਫ਼ਤਾਰ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)-ਫਗਵਾੜਾ ਦੇ ਜੀ.ਟੀ.ਰੋਡ 'ਤੇ ਇੱਕ ਰੈਸਟੋਰੈਂਟ ਦੀ ਪਾਰਕਿੰਗ ਵਿਚ ਵਿਦਿਆਰਥੀ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਪਤੀ-ਪਤਨੀ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜ਼ਿਕਰਯੋਗ ਹੈ ਕੇ ਬੀਤੇ ਦਿਨੀ ਖਜ਼ੂਰਲਾ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 21 ਅਕਤੂਬਰ (ਸਡਾਨਾ)-ਕੇਂਦਰੀ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਹਰਦੇਵ ਸਿੰਘ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਹਵਾਲਾਤੀ ਗੁਰਸੇਵਕ ਸਿੰਘ ਵਾਸੀ ਮੋਗਾ, ਕੁਲਬੀਰ ਸਿੰਘ ਵਾਸੀ ਤਲਵੰਡੀ ਸਾਬੋ, ਬਲਜੀਤ ਸਿੰਘ ਦਾਦੂਵਾਲ ਵਾਸੀ ਤਲਵੰਡੀ ਸਾਬੋ, ਗੁਰਵਿੰਦਰ ਸਿੰਘ ਵਾਸੀ ਬਠਿੰਡਾ ਦੇ ਕੋਲੋਂ ਇਕ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ | ਜਿਸ ਤਹਿਤ ਉਕਤ ਵਿਅਕਤੀਆਂ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਮਾਡਲ ਟਾਊਨ ਵੈੱਲਫੇਅਰ ਕੌਾਸਲ ਨੇ ਕਰਵਾਇਆ 21ਵਾਂ ਸਾਲਾਨਾ ਸੱਭਿਆਚਾਰਕ ਮੇਲਾ

ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਮਾਡਲ ਟਾਊਨ ਵੈੱਲਫੇਅਰ ਕੌਾਸਲ ਰਜਿ: ਕਪੂਰਥਲਾ ਵਲੋਂ 21ਵਾਂ ਸਾਲਾਨਾ ਸਭਿਆਚਾਰਕ ਮੇਲਾ ਮਾਡਲ ਟਾਊਨ ਦੇ ਸਿਟੀ ਹਾਲ ਚੌਾਕ ਵਿਚ ਕਰਵਾਇਆ ਗਿਆ | ਪੰਜਾਬ ਦੀ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ, ਜਿਨ੍ਹਾਂ ਨੂੰ ਇਸ ਸਭਿਆਚਾਰਕ ...

ਪੂਰੀ ਖ਼ਬਰ »

ਲੋਕ ਪਰਿਵਾਰਾਂ ਸਮੇਤ ਇਸ ਵਿਲੱਖਣ ਕਿਸਮ ਦੇ ਪ੍ਰੋਗਰਾਮ ਨੂੰ ਦੇਖਣ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਕਪੂਰਥਲਾ 'ਚ 23 ਤੋਂ 25 ਅਕਤੂਬਰ ਤੱਕ-ਇੰਜ: ਖਰਬੰਦਾ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾਉਂਡ ਵਿਚ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ 23 ਤੋਂ 25 ...

ਪੂਰੀ ਖ਼ਬਰ »

ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਕਪੂਰਥਲਾ 'ਚ 23 ਤੋਂ 25 ਅਕਤੂਬਰ ਤੱਕ-ਇੰਜ: ਖਰਬੰਦਾ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾਉਂਡ ਵਿਚ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ 23 ਤੋਂ 25 ...

ਪੂਰੀ ਖ਼ਬਰ »

ਛੱਪੜ ਵਿਚ ਕਰੰਟ ਲੱਗਣ ਕਰਕੇ 13 ਮੱਝਾਂ ਦੀ ਮੌਤ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)-ਇੱਥੋਂ ਦੇ ਨੇੜਲੇ ਪਿੰਡ ਭੁੱਲਾਰਾਈ ਵਿਖੇ ਇੱਕ ਛੱਪੜ ਵਿਚ ਕਰੰਟ ਆਉਣ ਕਰਕੇ ਇੱਕ ਦਰਜ਼ਨ ਤੋਂ ਵੱਧ ਮੱਝਾਂ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਭੁੱਲਾਰਾਈ ਵਿਖੇ ਇੱਕ ਧਾਰਮਿਕ ਸਥਾਨ ਮੀਆਂ ਜਾਨੋਂ ਦੇ ਨੇੜੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡਾਲਾ ਵਿਚ 16ਵੀਂ ਵਾਰ ਚੋਰੀ-ਸਿਲੰਡਰ ਤੇ ਰਾਸ਼ਨ ਚੋਰੀ

ਨਡਾਲਾ, 21 ਅਕਤੂਬਰ (ਮਾਨ)-ਚੋਰਾਂ ਨੇ ਬੀਤੀ ਰਾਤ ਸਰਕਾਰੀ ਐਲੀਮੈਂਟਰੀ ਸਕੂਲ ਡਾਲਾ ਵਿਚ 16ਵੀਂ ਵਾਰ ਚੋਰੀ ਕਰਕੇ ਮਿਡ ਡੇ ਮੀਲ ਦਾ ਰਾਸ਼ਨ ਤੇ 2 ਸਿਲੰਡਰ ਚੋਰੀ ਕਰ ਲਏ | ਇਸ ਸਬੰਧੀ ਸਰਪੰਚ ਮੋਹਨ ਸਿੰਘ ਡਾਲਾ ਤੇ ਸਕੂਲ ਮੁਖੀ ਜਾਰਜ ਮਸੀਹ ਨੇ ਦੱਸਿਆ ਕਿ ਜਦ ਸਵੇਰੇ ਸਕੂਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਸਬੰਧੀ ਹਮੀਰਾ ਵਿਖੇ ਸਮਾਗਮ ਕਰਵਾਇਆ

ਕਪੂਰਥਲਾ, 21 ਅਕਤੂਬਰ (ਸਡਾਨਾ)-ਨੇੜਲੇ ਕਸਬਾ ਹਮੀਰਾ ਵਿਖੇ ਵਾਲਮੀਕਿ ਮਜ੍ਹਬੀ ਸਿੱਖ ਮੋਰਚਾ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਸਤਿਸੰਗ ਸੰਮੇਲਨ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ | ਆਦਿ ਵਾਸੀ ਕੌਮੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਦਾਦਾ-ਦਾਦੀ ਤੇ ਨਾਨਾ-ਨਾਨੀ ਦਿਵਸ ਮਨਾਇਆ

ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਦਾਦਾ-ਦਾਦੀ ਤੇ ਨਾਨਾ-ਨਾਨੀ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਧਾਰਮਿਕ ਸ਼ਬਦ ਤੇ ਗਾਇਣ ਨਾਲ ਹੋਈ | ਉਪਰੰਤ ਸਕੂਲ ਦੇ ਯੂ.ਕੇ.ਜੀ. ਦੇ ਬੱਚਿਆਂ ਵਲੋਂ ਮਹਿਮਾਨਾਂ ...

ਪੂਰੀ ਖ਼ਬਰ »

ਪ੍ਰਵੇਸ਼ ਰਾਣੀ ਦਾ ਇਬਰਾਹੀਮਵਾਲ ਦੇ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ

ਬੇਗੋਵਾਲ/ਭੁਲੱਥ, 21 ਅਕਤੂਬਰ (ਸੁਖਜਿੰਦਰ ਸਿੰਘ, ਸੁਖਜਿੰਦਰ ਸਿੰਘ ਮੁਲਤਾਨੀ)-ਉੱਘੇ ਸਨਅਤਕਾਰ ਰਾਧੇ ਸ਼ਿਆਮ ਅਰੋੜਾ ਦੀ ਮਾਤਾ ਤੇ ਸਵ: ਤਿਲਕਰਾਜ ਅਰੋੜਾ ਦੀ ਪਤਨੀ ਮਾਤਾ ਪ੍ਰਵੇਸ਼ ਰਾਣੀ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਉਨ੍ਹਾਂ ਦੇ ...

ਪੂਰੀ ਖ਼ਬਰ »

ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਬੇਰ ਸਾਹਿਬ ਦੀ ਯਾਤਰਾ ਕੀਤੀ

ਸੁਲਤਾਨਪੁਰ ਲੋਧੀ, 21 ਅਕਤੂਬਰ (ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਯਾਤਰਾ 'ਤੇ ਲਿਜਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਕੌਮੀ ਪੱਧਰ 'ਤੇ ਕਿਸ਼ਤੀ ਮੁਕਾਬਲੇ ਅੱਜ ਤੋਂ ਸ਼ੁਰੂ

ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ, ਥਿੰਦ)-ਨੈਸ਼ਨਲ ਫੈਡਰੇਸ਼ਨ ਕਮ ਫ਼ਾਰ ਕੈਨੋਈ ਸਪਰਿੰਟ ਡਰੈਗਨ ਬੋਟ, ਟੀ.ਬੀ.ਆਰ. ਅਤੇ ਕੈਨੋਈ ਪੋਲੋ 2019 ਕਿਸ਼ਤੀ ਮੁਕਾਬਲੇ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਸੁਲਤਾਨਪੁਰ ਲੋਧੀ ਵਿਖੇ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਬਟਾਲਾ ਸ਼ਹਿਰ ਲਾਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕੀਤੀ ਜਾਵੇ-ਜੱਟ ਸਭਾ

ਤਲਵੰਡੀ ਚੌਧਰੀਆਂ, 21 ਅਕਤੂਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਬਹੁਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਜੱਟ ਸਭਾ ਸੁਲਤਾਨਪੁਰ ਲੋਧੀ ਦੇ ਸਰਪ੍ਰਸਤ ਸਾਬਕਾ ਚੇਅਰਮੈਨ ਸੰਤੋਖ ਸਿੰਘ ਭਾਗੋਰਾਈਆਂ, ਪ੍ਰਧਾਨ ਸੂਬਾ ...

ਪੂਰੀ ਖ਼ਬਰ »

1971 ਦੀ ਹਿੰਦ-ਪਾਕ ਜੰਗ ਦੇ ਸ਼ਹੀਦ ਅਮਰੀਕ ਸਿੰਘ ਦਾ ਸ਼ਹੀਦੀ ਸਮਾਗਮ ਕਰਵਾਇਆ

ਢਿਲਵਾਂ, 21 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਲੁਬਾਣਾ ਵਿਚ 1971 ਦੀ ਹਿੰਦ-ਪਾਕ ਜੰਗ ਦੇ ਸ਼ਹੀਦ ਅਮਰੀਕ ਸਿੰਘ ਦਾ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਚੋਣ ਡਿਊਟੀ 'ਤੇ ਸਥਾਨਕ ਕਰਮਚਾਰੀ ਲਗਾਉਣ 'ਤੇ ਬਾਘਾ ਨੇ ਚੁੱਕੇ ਸਵਾਲ

ਫਗਵਾੜਾ, 21 ਅਕਤੂਬਰ (ਚਾਵਲਾ)-ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਜੇਸ਼ ਬਾਘਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਇੱਥੇ ਹੋ ਰਹੀਆਂ ਚੋਣਾਂ ਵਿਚ ਧੱਕੇਸ਼ਾਹੀ ਕਰ ਰਹੀ ਹੈ | ਉਨ੍ਹਾਂ ਆਖਿਆ ਕਿ ਚੋਣ ਅਮਲੇ ਵਿਚ ਸਥਾਨਕ ਕਰਮਚਾਰੀ ਲਗਾਏ ਗਏ ਸਨ ਜੋ ਕਿ ਕਥਿਤ ਤੌਰ ...

ਪੂਰੀ ਖ਼ਬਰ »

ਫਗਵਾੜਾ ਉਪ ਚੋਣ ਵਿਚ 9 ਉਮੀਦਵਾਰਾਂ ਦੀ ਕਿਸਮਤ ਬਿਜਲਈ ਮਸ਼ੀਨਾਂ ਵਿਚ ਬੰਦ

ਫਗਵਾੜਾ, 21 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀ | ਹਲਕਾ ਫਗਵਾੜਾ ਵਿਚ ਅੱਜ ਸਵੇਰੇ 7 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋਇਆ ਅਤੇ ਸਾਮ 6 ਵਜੇ ਤੱਕ ਅਮਨ ਸ਼ਾਂਤੀ ਨਾਲ ਖ਼ਤਮ ਹੋਇਆ | ਹਲਕਾ ਫਗਵਾੜਾ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਧਾਲੀਵਾਲ ਵਲੋਂ ਵੋਟਰਾਂ ਤੇ ਕਾਂਗਰਸੀ ਆਗੂ ਤੇ ਵਰਕਰਾਂ ਦਾ ਧੰਨਵਾਦ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਦੇ ਸਾਰੇ ਸੂਝਵਾਨ ਵੋਟਰਾਂ ਨੂੰ ਧੰਨਵਾਦ ਕੀਤਾ ਜਿੰਨਾ ਨੇ ਅੱਜ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਦੇ ਹੋਏ ਲੋਕਤੰਤਰ 'ਚ ਹਿੱਸਾ ਪਾਇਆ | ਇਸਦੇ ਨਾਲ ਹੀ ...

ਪੂਰੀ ਖ਼ਬਰ »

ਛੁੱਟੀ ਦੇ ਐਲਾਨ ਦੇ ਬਾਵਜੂਦ ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਵੱਲੋਂ ਅੱਜ ਹੋਣ ਵਾਲੀ ਜ਼ਿਮਨੀ ਚੋਣ ਦੇ ਲਈ ਫਗਵਾੜਾ ਤਹਿਸੀਲ ਵਿਚ ਛੁੱਟੀ ਦਾ ਐਲਾਨ ਕਰਨ ਦੇ ਬਾਵਜੂਦ ਫਗਵਾੜਾ ਦੇ ਬੈਂਕਾਂ ਨੂੰ ਛੱਡ ਕੇ ਬਾਜ਼ਾਰ ਆਮ ਵਾਂਗ ਖੁੱਲ੍ਹੇ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਕਪੂਰਥਲਾ, 21 ਅਕਤੂਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਜਸਬੀਰ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਕੋਟੂ ਚੌਾਕ ਨੇੜੇ ਗਸ਼ਤ ਦੌਰਾਨ ...

ਪੂਰੀ ਖ਼ਬਰ »

ਪੰਮਾ ਡੂਮੇਵਾਲ ਤੇ ਵਿੱਕੀ ਬਾਦਸ਼ਾਹ ਨੇ ਲੁੱਟਿਆ ਮੇਲਾ

ਨਡਾਲਾ, 21 ਅਕਤੂਬਰ (ਮਨਜਿੰਦਰ ਸਿੰਘ ਮਾਨ)-ਪੀਰ ਬਾਬਾ ਹਜ਼ਰਤ ਸ਼ਾਹ ਅਲੀ ਸਰਕਾਰ ਦੀ ਯਾਦ ਵਿਚ 13ਵਾਂ ਸਾਲਾਨਾ ਤਿੰਨ ਦਿਨਾਂ ਖੇਡ ਅਤੇ ਜੋੜ ਮੇਲਾ ਦਰਗਾਹ ਦੇ ਮੁੱਖ ਸੇਵਾਦਾਰ ਦਵਿੰਦਰ ਕੁਮਾਰ ਜੋਸ਼ੀ ਬਾਬਾ ਮਸਤੂ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ੳੱੁਘੇ ਸਮਾਜਸੇਵੀ ਤੇ ਕਾਂਗਰਸ ਵਪਾਰ ਸੈੱਲ ਦੇ ਪ੍ਰਧਾਨ ਹਰਵਿੰਦਰ ਭੋਗਲ ਨਹੀਂ ਰਹੇ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਵਪਾਰ ਸੈੱਲ ਦੇ ਪ੍ਰਧਾਨ ਅਤੇ ਸੀਨੀਅਰ ਕਾਾਗਰਸੀ ਆਗੂ ਹਰਵਿੰਦਰ ਸਿੰਘ ਭੋਗਲ ਦਾ ਬੀਤੇ ਸ਼ਨੀਵਾਰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ | ਉਹ ਕਾਾਗਰਸ ਪਾਰਟੀ ਤੋਂ ਇਲਾਵਾ ਸ਼ਹਿਰ ਦੀਆਂ ਬਹੁਤ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਖੇ ਕੌਮੀ ਪੁਲਿਸ ਸ਼ਹੀਦੀ ਦਿਵਸ ਸਬੰਧੀ ਸਮਾਗਮ ਕਰਵਾਇਆ

ਕਪੂਰਥਲਾ, 21 ਅਕਤੂਬਰ (ਸਡਾਨਾ)-ਕੌਮੀ ਪੁਲਿਸ ਸ਼ਹੀਦੀ ਦਿਵਸ ਸਬੰਧੀ ਸਥਾਨਕ ਪੁਲਿਸ ਲਾਇਨ ਵਿਖੇ ਐਸ.ਐਸ.ਪੀ. ਸਤਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਡੀ.ਐਸ.ਪੀ. ਸ਼ਹਿਬਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸ਼ਹੀਦਾਂ ਦੀ ਯਾਦਗਾਰ 'ਤੇ ਫ਼ੁਲ ਭੇਟ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਢਿਲਵਾਂ ਵਿਖੇ ਲੰਬੀ ਦੂਰੀ ਦੀਆਂ ਗੱਡੀਆਂ ਦੇ ਸਟਾਪੇਜ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਢਿਲਵਾਂ, 21 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦੇ ਠਹਿਰਾਓ ਨੂੰ ਯਕੀਨੀ ਬਣਾਉਣ ਲਈ ਇੱਥੋਂ ਦੇ ਰੋਜ਼ਾਨਾ ਰੇਲ 'ਚ ਸਫ਼ਰ ਕਰਨ ਵਾਲੇ ਨੌਕਰੀਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਆਦਿ ਸਮੇਤ ਇਲਾਕੇ ਦੇ ਲੋਕਾਂ ਦਾ ...

ਪੂਰੀ ਖ਼ਬਰ »

ਕੋਮਲ ਕਲਾਵਾਂ ਸਾਹਿਤਕ ਅਤੇ ਸੱਭਿਆਚਾਰ ਸੰਸਥਾ ਵਲੋਂ ਕਵੀ ਦਰਬਾਰ

ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)–ਕੋਮਲ ਕਲਾਵਾਂ ਸਾਹਿਤਕ ਅਤੇ ਸਭਿਆਚਾਰਕ ਸੰਸਥਾ ਫਗਵਾੜਾ ਵਲੋਂ ਮੁਹੱਲਾ ਪ੍ਰੀਤ ਨਗਰ ਵਿਖੇ ਇੱਕ ਸ਼ਾਨਦਾਰ ਕਵੀ ਦਰਬਾਰ ਪ੍ਰਸਿੱਧ ਸ਼ਾਇਰ ਭਜਨ ਸਿੰਘ ਵਿਰਕ ਅਤੇ ਹਰਚਰਨ ਭਾਰਤੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਕਵੀ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਪਬਲਿਕ ਸਕੂਲ ਮਕਸੂਦਪੁਰ ਵਿਖੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ

ਨਡਾਲਾ, 21 ਅਕਤੂਬਰ (ਮਾਨ)-ਸੰਤ ਮਾਝਾ ਸਿੰਘ ਕਰਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ 60 ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਕੀਤਾ ਵਾਅਦਾ ਨਿਭਾਇਆ ਮੰਦਿਰ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਦਾ ਸਵਾਗਤ-ਸੋਮ ਪ੍ਰਕਾਸ਼

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਦਿੱਲੀ ਦੇ ਤੁਗਲਕਾਬਾਦ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਉਸੇ ਜਗ੍ਹਾ ਬਣਾਉਣ ਦੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਅੰਤਿਮ ਫ਼ੈਸਲੇ ਦਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਵਾਗਤ ਕੀਤਾ | ...

ਪੂਰੀ ਖ਼ਬਰ »

ਮੰਦਿਰ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਦਾ ਸਵਾਗਤ-ਸੋਮ ਪ੍ਰਕਾਸ਼

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਦਿੱਲੀ ਦੇ ਤੁਗਲਕਾਬਾਦ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਉਸੇ ਜਗ੍ਹਾ ਬਣਾਉਣ ਦੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਅੰਤਿਮ ਫ਼ੈਸਲੇ ਦਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਵਾਗਤ ਕੀਤਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX