ਤਾਜਾ ਖ਼ਬਰਾਂ


ਲੁਧਿਆਣਾ ਵਿੱਚ ਤਿੰਨ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ ਸਲੇਮਪੁਰੀ - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
. . .  1 day ago
ਤਪਾ ਮੰਡੀ, 2 ਜੂਨ (ਵਿਜੇ ਸ਼ਰਮਾ) - ਕੌਮੀ ਮਾਰਗ ਬਠਿੰਡਾ ਬਰਨਾਲਾ ਤੇ ਸਥਿਤ ਮੋਟਰਸਾਈਕਲ ਹੀਰੋ ਏਜੰਸੀ ਦੇ ਸ਼ੋਅਰੂਮ ਨੂੰ ਲੱਗਣ ਦਾ ਸਮਾਚਾਰ ਮਿਲਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਅੱਗ ਦੇ ਕਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਬੁਝਾਉਣ ਵਾਲੀਆਂ ਦਸਤੇ ਅੱਗ ਤੇ ਕਾਬੂ ਪਾਉਣ...
ਲੁਧਿਆਣਾ ਵਿੱਚ ਦੋ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਰਾਜਪੁਰਾ ਨੇੜਲੇ ਪਿੰਡ ਬਲਸੂਆਂ ਵਾਸੀ ਆਇਆ ਕੋਰੋਨਾ ਪਾਜ਼ੇਟਿਵ
. . .  1 day ago
ਪਠਾਨਕੋਟ ਵਿੱਚ ਇੱਕ ਹੋਰ ਕੋਰੋਨਾ ਮਰੀਜ਼ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 2 ਜੂਨ (ਸੰਧੂ) ਪਠਾਨਕੋਟ ਵਿੱਚ ਹੁਣੇ ਹੀ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਦੇ ਮੀਰਪੁਰ ਕਾਲੋਨੀ ਸਥਿਤ 55 ਸਾਲਾਂ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ...
ਅਣਪਛਾਤੇ ਵਿਅਕਤੀ ਦੀ ਅੱਧਸੜੀ ਲਾਸ਼ ਮਿਲਣ ਨਾਲ ਇਲਾਕੇ ਚ ਸਨਸਨੀ
. . .  1 day ago
ਰਾਏਕੋਟ 2 ਜੂਨ (ਸੁਸ਼ੀਲ) ਰਾਏਕੋਟ ਲੁਧਿਆਣਾ ਮਾਰਗ ਤੇ ਪੈਂਦੇ ਪਿੰਡ ਨੂਰਪੁਰਾ ਨੇੜੇ ਅੱਜ ਸ਼ਾਮ ਇਕ ਅਣਪਛਾਤੇ ਅੱਧਖੜ੍ਹ ਵਿਅਕਤੀ ਦੀ ਨਗਨ ਹਾਲਤ ਵਿੱਚ ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੇ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਵਿਵੇਕਸ਼ੀਲ ਸੋਨੀ...
ਪਿੰਡ ਫਰਾਲਾ ਦੀ ਔਰਤ ਦਾ ਕੋਰੋਨਾ ਸੈਂਪਲ ਪਾਜ਼ੀਟਿਵ
. . .  1 day ago
ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਚ ਅੱਜ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ਚੋਂ ਇਕ ਮਹਿਲਾ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ। ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਫ਼ਰਾਲਾ ਪਿੰਡ ਨਾਲ ਸਬੰਧਤ ਇਕ 36 ਸਾਲਾਂ ਮਹਿਲਾ ਜੋ ਕਿ ਦਿੱਲੀ...
ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ.ਪੀ.ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਂਪਿਆ
. . .  1 day ago
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ...
ਦਿੱਲੀ ਤੋਂ ਆਈ ਮਹਿਲਾ ਦਾ ਕੋਰੋਨਾ ਟੈੱਸਟ ਆਇਆ ਪਾਜੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)- ਫ਼ਰਾਲਾ ਪਿੰਡ ਨਾਲ ਸਬੰਧਿਤ ਇਕ 36 ਸਾਲਾਂ ਮਹਿਲਾ ਜੋ ਕਿ....
ਕੋਰੋਨਾ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਦੇ 333 ਹਵਾਲਾਤੀਆਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ
. . .  1 day ago
ਫ਼ਾਜ਼ਿਲਕਾ, 2 ਜੂਨ (ਪ੍ਰਦੀਪ ਕੁਮਾਰ)- ਕੋਵਿਡ- 19 ਮਹਾਂਮਾਰੀ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਫ਼ਾਜ਼ਿਲਕਾ ਦੇ ਸੈਂਕੜੇ...
ਨਵਾਂਸ਼ਹਿਰ 'ਚ ਕੁਵੈਤ ਤੋਂ ਆਏ ਵਿਅਕਤੀ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਸ਼ਾਮ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਖਟਕੜ ਕਲਾਂ 'ਚ ਤੇਜ਼ਧਾਰ ਹਥਿਆਰਬੰਦਾਂ ਵੱਲੋਂ ਨੌਜਵਾਨਾ 'ਤੇ ਹਮਲਾ
. . .  1 day ago
ਬੰਗਾ 2 ਜੂਨ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾ 'ਚ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਦਿਆਂ ਚਾਰ ...
ਸਰਨਾ ਨੇ ਵਲੂੰਧਰੇ ਸਿੱਖ ਸੰਗਤ ਦੇ ਹਿਰਦੇ - ਕਾਲਕਾ
. . .  1 day ago
ਨਵੀਂ ਦਿੱਲੀ, 2 ਜੂਨ - ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਨੇ ਗੁਰੂ ਨਾਨਕ ਦੇਵ ਜੀ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਦੀ ਮਿਲੀ ਮਨਜ਼ੂਰੀ : ਕੈਪਟਨ
. . .  1 day ago
ਚੰਡੀਗੜ੍ਹ, 2 ਜੂਨ (ਅ.ਬ)- ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਮਿਲ ...
ਸੀ.ਐਮ ਸਿਟੀ 'ਚ ਇਕੋ ਦਿਨ ਆਏ ਕੋਰੋਨਾ ਦੇ 11 ਮਾਮਲੇ
. . .  1 day ago
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ...
ਡਾ.ਬੀ.ਐੱਸ.ਘੁੰਮਣ ਦੇ ਉਪ-ਕੁਲਪਤੀ ਵਜੋਂ ਕਾਰਜਕਾਲ 'ਚ ਤਿੰਨ ਸਾਲ ਦਾ ਵਾਧਾ
. . .  1 day ago
ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਨੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 2 ਜੂਨ(ਜਗਤਾਰ ਸਿੰਘ)- ਦਿੱਲੀ 'ਚ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ...
ਅਮਰੀਕਾ ਤੋਂ ਡਿਪੋਰਟ ਕੀਤੇ 162 ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚੀ ਵਿਸ਼ੇਸ਼ ਉਡਾਣ
. . .  1 day ago
ਰਾਜਾਸਾਂਸੀ, 2 ਜੂਨ (ਹੇਰ)- ਬੀਤੇ ਵੱਖ-ਵੱਖ ਸਮਿਆਂ ਦੌਰਾਨ ਅਮਰੀਕਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 2 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ ...
ਸਿਵਲ ਸਰਜਨ ਪਠਾਨਕੋਟ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਪਠਾਨਕੋਟ, 2 ਜੂਨ (ਸੰਧੂ)- ਕੋਵਿਡ-19 ਦੇ ਔਖੇ ਸਮੇਂ ਦੇ 'ਚ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਵੱਲੋਂ ਬੀਤੇ ਦਿਨੀਂ ਆਪਣੇ ....
ਮੋਗਾ 'ਚ ਦੋ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 2 ਜੂਨ- ਅਹਿਮਦਾਬਾਦ ਤੋਂ ਵਾਪਸ ਪਰਤੀ ਮੋਗਾ ਦੀ ਰਹਿਣ ਵਾਲੀਆਂ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਅਕਾਲੀ ਦਲ ਦੀ ਦੇਣ- ਵਿਰਸਾ ਸਿੰਘ ਵਲਟੋਹਾ
. . .  1 day ago
ਅੰਮ੍ਰਿਤਸਰ, 2 ਜੂਨ(ਰਾਜੇਸ਼ ਕੁਮਾਰ ਸੰਧੂ)- ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਅੱਜ ਅਕਾਲੀ..
ਜੰਡਿਆਲਾ 'ਚ ਉੱਡੀਆਂ ਸਰਕਾਰੀ ਨਿਯਮਾਂ ਅਤੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ
. . .  1 day ago
ਕਟਾਰੀਆਂ, 2 ਜੂਨ (ਨਵਜੋਤ ਸਿੰਘ ਜੱਖੂ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਲਾਗ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਲੁਧਿਆਣਾ

10 ਕਰੋੜ ਦੀ ਹੈਰੋਇਨ ਸਮੇਤ ਚਾਰ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਫੈਕਟਰੀ 'ਚੋਂ ਰੈਡੀਮੇਡ ਕੱਪੜੇ ਚੋਰੀ ਕਰ ਕੇ ਵੇਚਣ ਦੇ ਮਾਮਲੇ ਵਿਚ ਨੌਕਰ ਅਤੇ ਹੋਰਨਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਫੈਕਟਰੀ 'ਚੋਂ ਰੈਡੀਮੇਡ ਕੱਪੜੇ ਚੋਰੀ ਕਰਕੇ ਵੇਚਣ ਦੇ ਮਾਮਲੇ ਵਿਚ ਨੌਕਰ ਅਤੇ ਹੋਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਿੰਗੋਰਾ ਟੈਕਸਟਾਈਲ ਦੇ ਡਾਇਰੈਕਟਰ ਮਿਝਦੁਲਾ ਜੈਨ ...

ਪੂਰੀ ਖ਼ਬਰ »

ਤਹਿਬਜ਼ਾਰੀ ਸ਼ਾਖਾ ਨੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 23 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਤਹਿਤ ਬੁੱਧਵਾਰ ਸ਼ਾਮ ਨੂੰ ਜ਼ੋਨਲ ਕਮਿਸ਼ਨਰ ਮੈਡਮ ਸ਼ਵਾਤੀ ਟਿਵਾਣਾ ਨੇ ਮੈਟਰੋ ਰੋਡ 'ਤੇ ਲੱਗੀਆਂ ਰੇਹੜ੍ਹੀਆਂ ਹਟਾਉਣ ਲਈ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਅੱਜ ਰਾਤ ਤੋਂ ਸੋਮਵਾਰ ਰਾਤ ਤੱਕ ਲਗਾਤਾਰ ਸ਼ਹਿਰ ਵਿਚ ਨਾਕੇ ਲੱਗੇ ਰਹਿਣਗੇ | ਪੁਲਿਸ ਵਲੋਂ ਗਣਤੰਤਰ ...

ਪੂਰੀ ਖ਼ਬਰ »

ਰੰਗਾਈ ਮਿੱਲ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 23 ਜਨਵਰੀ (ਅਮਰੀਕ ਸਿੰਘ ਬੱਤਰਾ)- ਵੀਰਵਾਰ ਸ਼ਾਮ ਨੂੰ ਤਾਜਪੁਰ ਰੋਡ ਤੋਂ ਪਿੰਡ ਭਾਮੀਆਂ ਨੂੰ ਜਾਂਦੀ ਸੜਕ 'ਤੇ ਸਥਿਤ ਰੰਗਾਈ ਮਿੱਲ ਵਿਚ ਅੱਗ ਲੱਗ ਜਾਣ ਕਾਰਨ ਲੱਖਾਂ ਦਾ ਸਾਮਾਨ ਅਤੇ ਫਰਨੀਚਰ ਸੜ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਗਬਾਨੀ ਫ਼ਸਲਾਂ ਖੇਤੀ ਵਿਭਿੰਨਤਾ ਦਾ ਬਿਹਤਰ ਰਾਹ ਹਨ-ਡਾ. ਢਿੱਲੋਂ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿਚ ਖੋਜ ਅਤੇ ਪਸਾਰ ਮਾਹਿਰਾਂ ਦੀ ਵਰਕਸ਼ਾਪ ਆਰੰਭ ਹੋਈ | ਰਾਸ਼ਟਰੀ ਬਾਗਬਾਨੀ ਮਿਸ਼ਨ, ਪੀ.ਏ.ਯੂ., ਨਿਰਦੇਸ਼ਕ ਪਸਾਰ ਸਿੱਖਿਆ ਅਤੇ ਪੰਜਾਬ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਸ਼ੁਰੂ ਹੋਈ ਦੋ ਰੋਜ਼ਾ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਸਹਾਇਕ ਸਬ ਇੰਸਪੈਕਟਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗਿ੍ਫ਼ਤਾਰ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਵਿਚ ਤੈਨਾਤ ਸਹਾਇਕ ਸਬ ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਭਗੌੜੇ ਕਾਬੂ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੀ.ਓ. ਸਟਾਫ਼ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਦੋ ਭਗੌੜਿਆਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੂੰ ਬੇਹੋਸ਼ ਕਰਨ ਉਪਰੰਤ ਲੱਖਾਂ ਰੁਪਏ ਮੁੱਲ ਦੇ ਗਹਿਣੇ ਲੁੱਟੇ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਚਲੂ ਨਗਰ ਵਿਚ ਇਕ ਲੁਟੇਰਾ ਦਿਨ ਦਿਹਾੜੇ ਬਜ਼ੁਰਗ ਔਰਤ ਨੂੰ ਨਸ਼ੀਲੀ ਦਵਾਈ ਪਿਲਾ ਕੇ ਬੇਹੋਸ਼ ਕਰਨ ਉਪਰੰਤ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਫਰਾਰ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 26 ਤੇ ਸਮਾਗਮ 27 ਨੂੰ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਵੈੱਲਫੇਅਰ ਐਸੋਸੀਏਸ਼ਨ ਬਲਾਕ-ਜੇ, ਭਾਈ ਰਣਧੀਰ ਸਿੰਘ ਨਗਰ ਦੇ ਪ੍ਰਧਾਨ ਇੰਦਰਜੀਤ ਸਿੰਘ ਰਿੱਕੀ ਦੇ ਦਫਤਰ 'ਚ ਇਲਾਕਾ ਨਿਵਾਸੀਆਂ ਦੀ ਇਕ ਭਰਵੀਂ ਮੀਟਿੰਗ ਚੇਅਰਮੈਨ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਹੇਠ ਕੀਤੀ ਗਈ ...

ਪੂਰੀ ਖ਼ਬਰ »

30 ਜਨਵਰੀ ਤੋਂ 13 ਫਰਵਰੀ ਤੱਕ ਮਨਾਇਆ ਜਾਵੇਗਾ ਕੋਹੜ ਰੋਗ ਜਾਗਰੂਕਤਾ ਦਿਵਸ

ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਦੇਸ਼ ਵਿਚ ਹਰ ਸਾਲ 30 ਜਨਵਰੀ ਦਾ ਦਿਨ ਕੌਮੀ ਕੋਹੜ ਜਾਗਰੂਕਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ ਤੇ ਇਸ ਵਾਰ ਵੀ ਇਹ ਦਿਵਸ ਮਨਾਉਣ ਲਈ ਕੇਂਦਰ ਸਰਕਾਰ ਵਲੋਂ ਸਮੂਹ ਸੂਬਾ ਸਰਕਾਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਅੱਜ ...

ਪੂਰੀ ਖ਼ਬਰ »

ਅਖੰਡ ਮਹਾਂਯੱਗ ਨੂੰ ਲੈ ਕੇ ਸ਼ਹਿਰ ਵਾਸੀਆਂ 'ਚ ਭਾਰੀ ਉਤਸ਼ਾਹ-ਪ੍ਰਵੀਨ ਚੌਧਰੀ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਪੱਖੋਵਾਲ ਰੋਡ ਵਿਖੇ ਹਫਤਾਵਾਰੀ ਰਿੱਧੀ ਸਿੱਧੀ ਯੱਗ ਯੋਗੀ ਸੱਤਿਆਨਾਥ ਮਹਾਰਾਜ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਧਾਮ ਦੇ ਸੇਵਕਾਂ ਨੇ ਯੱਗ ਵਿਚ ਆਹੂਤੀਆਂ ਪਾ ਕੇ ਮਾਂ ਬਗਲਾਮੁਖੀ ਦਾ ਅਸ਼ੀਰਵਾਦ ਲਿਆ | ...

ਪੂਰੀ ਖ਼ਬਰ »

ਹਰਸਿਮਰਤ ਬਾਦਲ ਦੀ ਵਜ਼ੀਰੀ ਸਲਾਮਤ ਰਹੇ, ਅਕਾਲੀ ਦਲ ਨੂੰ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਦੀ ਕੋਈ ਚਿੰਤਾ ਨਹੀਂ-ਬਾਵਾ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਹੁਣ ਤਾਂ ਅਕਾਲੀ ਦਲ ਨੂੰ ਕੇਵਲ ਇਸ ਗੱਲ ਦੀ ਚਿੰਤਾ ਹੈ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੀ ਵਜੀਰੀ ਕਿਸ ਤਰ੍ਹਾਂ ਸਲਾਮਤ ਰਹਿ ਸਕਦੀ ਹੈ | ਸੁਖਬੀਰ ...

ਪੂਰੀ ਖ਼ਬਰ »

ਨੂਰਪੁਰ ਬੇਟ ਦਾ ਖੇਡ ਮੇਲਾ 25 ਤੋਂ ਸ਼ੁਰੂ-ਗਿੱਲ, ਸੰਧੂ

ਲਾਡੋਵਾਲ, 23 ਜਨਵਰੀ (ਬਲਬੀਰ ਸਿੰਘ ਰਾਣਾ)-ਪੀਰ ਬਾਬਾ ਝੰਡੇ ਵਾਲਾ ਯੂਥ ਸਪੋਰਟਸ ਐਾਡ ਵੈਲਫੇਅਰ ਕਲੱਬ, ਗਰਾਮ ਪੰਚਾਇਤ ਪਿੰਡ ਨੂਰਪੁਰ ਬੇਟ, ਐਨ.ਆਰ.ਆਈ. ਵੀਰਾਂ ਅਤੇ ਨਹਿਰੂ ਯੁਵਾ ਕੇਂਦਰ (ਭਾਰਤ ਸਰਕਾਰ) ਲੁਧਿਆਣਾ ਦੇ ਵਿਸ਼ੇਸ਼ ਸਹਿਯੋਗ ਨਾਲ 3 ਰੋਜ਼ਾ ਖੇਡ ਮੇਲਾ 25 ਤੋਂ 27 ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰਾ ਪਾਰਟੀ ਨਾਲ ਅੱਜ ਵੀ ਚੱਟਾਨ ਵਾਂਗ ਖੜ੍ਹਾ ਹੈ-ਵਿਜੈ ਦਾਨਵ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਚੇਅਰਮੈਨ ਦਲਿਤ ਵਿਕਾਸ ਬੋਰਡ ਵਿਜੈ ਦਾਨਵ ਵਲੋਂ ਬੀਤੇ ਦਿਨੀਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ | ਇਸ ਮੌਕੇ ਦਾਨਵ ਵਲੋਂ ...

ਪੂਰੀ ਖ਼ਬਰ »

ਕੋਟਲੀ ਤੇ ਸੰਧੂ ਦੀ ਨਿਯੁਕਤੀ ਦਾ ਸੁਖਵੰਤ ਸਿੰਘ ਦੁੱਗਰੀ ਵਲੋਂ ਸਵਾਗਤ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਸ੍ਰੀਮਤੀ ਪਿ੍ਅੰਕਾ ਵਡੇਰਾ ਵਲੋਂ ਪੰਜਾਬ ਸਰਕਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ 'ਚ ਆਪਸੀ ਤਾਲਮੇਲ ਬਣਾਉਣ ਨੂੰ ਲੈ ਕੇ ਬਣਾਈ ਗਈ 11 ...

ਪੂਰੀ ਖ਼ਬਰ »

ਸੀਸੂ ਵਿਖੇ 11ਵਾਂ ਕਾਈਜ਼ਨ ਮੁਕਾਬਲੇ 'ਚ 21 ਕੰਪਨੀਆਂ ਨੇ ਹਿੱਸਾ ਲਿਆ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਸੋਹਲ ਲਾਲ ਪਾਹਵਾ ਆਡੀਟੋਰੀਅਮ ਵਿਖੇ ਸੰਗੀਤਾ ਸਟੀਲ ਕਾਰਪੋਰੇਸ਼ਨ ਦੀ ਸਹਾਇਤਾ ਨਾਲ ਪ੍ਰਧਾਨ ਉਪਕਾਰ ਸਿੰਘ ਆਹੂਜਾ ਅਤੇ ਜਨਰਲ ਸਕੱਤਰ ਪੰਕਜ ਸ਼ਰਮਾ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੈਨਸ਼ਨਰਜ਼ ਭਲਾਈ ਬੋਰਡ ਦੇ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਅੱਜ ਪੈਨਸ਼ਨਰਜ਼ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪਿ੍ੰਸੀਪਲ ਹਰਦੀਪ ਸਿੰਘ ਵਿਸ਼ੇਸ਼ ਤੌਰ 'ਤੇ ਲੁਧਿਆਣਾ ਪੁੱਜੇ ਅਤੇ ਪੈਨਸ਼ਨਰਜ਼ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ...

ਪੂਰੀ ਖ਼ਬਰ »

ਹਲਕਾ ਦੱਖਣੀ ਵਿਖੇ ਗਣਤੰਤਰ ਦਿਵਸ ਮਨਾਉਣ ਸਬੰਧੀ ਮੀਟਿੰਗ

ਡਾਬਾ/ਲੁਹਾਰਾ, 23 ਜਨਵਰੀ (ਕੁਲਵੰਤ ਸਿੰਘ ਸੱਪਲ)-71ਵਾਂ ਗਣਤੰਤਰ ਦਿਵਸ ਵਿਧਾਨ ਸਭਾ ਹਲਕਾ ਦੱਖਣੀ ਦੇ ਬਸੰਤ ਨਗਰ ਨਿਊਾ ਸ਼ਿਮਲਾਪੁਰੀ ਵਿਖੇ 26 ਜਨਵਰੀ ਨੂੰ ਸ਼ਾਮ 3 ਵਜੇ ਤੋਂ ਵਿਸ਼ਾਲ ਪੱਧਰ 'ਤੇ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਲੁਧਿਆਣਾ ਵਿਚ ਜਲਦ 100 ਬਿਸਤਰਿਆਂ ਦਾ ਇਕ ਹੋਰ ਈ.ਐਸ.ਆਈ ਹਸਪਤਾਲ ਬਣਾਉਣ ਦੀ ਸਕੀਮ ਵਿਚਾਰਅਧੀਨ-ਤਿਵਾੜੀ

ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਭਾਰਤ ਸਰਕਾਰ ਦੇ ਕਰਮਚਾਰੀ ਰਾਜ ਬੀਮਾ ਨਿਗਮ ਨਵੀਂ ਦਿੱਲੀ ਦੇ ਮੈਂਬਰ ਸ਼ਿਵ ਪ੍ਰਸਾਦ ਤਿਵਾੜੀ ਵਲੋਂ ਲੁਧਿਆਣਾ ਸਥਿਤ ਈ.ਐਸ.ਆਈ.ਸੀ ਹਸਪਤਾਲ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਹਸਪਤਾਲ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਲੜਕੀ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰੀ, ਤਿੰਨ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪ੍ਰਵਾਸੀ ਭਾਰਤੀ ਲੜਕੀ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸਾਢੇ 22 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਲੜਕੀ ਦੇ ਪਿਓ, ਮਾਂ ਅਤੇ ਭਰਾ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਪੇਸ਼ੀ ਭੁਗਤਣ ਆਏ ਨੌਜਵਾਨ ਕੋਲੋਂ ਚਰਸ ਬਰਾਮਦ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਵਿਖੇ ਪੇਸ਼ੀ ਭੁਗਤਣ ਆਏ ਇਕ ਨੌਜਵਾਨ ਪਾਸੋਂ ਪੁਲਿਸ ਨੇ ਚਰਸ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਬੰਦੀ ਸੱਤਪਾਲ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ...

ਪੂਰੀ ਖ਼ਬਰ »

ਈ.ਟੀ.ਪੀ ਪਲਾਂਟ ਲਗਾਉਣ ਲਈ ਕੀਤੀ ਜ਼ਮੀਨ ਦੀ ਨਿਸ਼ਾਨਦੇਹੀ

ਲੁਧਿਆਣਾ, 23 ਜਨਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ (ਪੇਡਾ) ਵਲੋਂ ਤਾਜਪੁਰ ਰੋਡ ਡੇਰੀ ਕੰਪਲੈਕਸ ਵਿਚ ਮੌਜੂਦ ਡੇਅਰੀਆਂ ਦੇ ਪਸ਼ੂਆਂ ਦੇ ਗੋਹੇ ਤੋਂ ਸੀ.ਐਨ.ਜੀ ਗੈਸ ਬਣਾਉਣ ਲਈ ਲਗਾਏ ਜਾ ਰਹੇ ਈ.ਟੀ.ਪੀ ਪਲਾਂਟ ਲਈ ਮੌਜੂਦ ਜ਼ਮੀਨ ਦੀ ਵੀਰਵਾਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 12 ਸਾਲ ਕੈਦ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਤਸਕਰ ਨੂੰ 12 ਸਾਲ ਕੈਦ ਅਤੇ ਇਕ ਲੱਖ 20 ਹਜ਼ਾਰ ਰੁਪਿਆ ਜ਼ੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਥਾਣਾ ਦੁੱਗਰੀ ਦੀ ਪੁਲਿਸ ਨੇ 30 ਦਸੰਬਰ ...

ਪੂਰੀ ਖ਼ਬਰ »

ਦੋਸਤ ਦੀ ਹੱਤਿਆ ਕਰਨ ਵਾਲੇ ਨੌਜਵਾਨ ਨੂੰ ਉਮਰ ਕੈਦ

ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਦੋਸਤ ਦੀ ਹੱਤਿਆ ਕਰਨ ਵਾਲੇ ਇਕ ਨੌਜਵਾਨ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 12 ਮਾਰਚ 2014 ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਮਿ੍ਤਕ ਮੁਹੰਮਦ ਫਿਆਜ਼ ਦੇ ਭਰਾ ਮੁਹੰਮਦ ਜਹਾਨਾਬਾਦ ਦੀ ...

ਪੂਰੀ ਖ਼ਬਰ »

ਖਰਾਬ ਐਲ.ਈ.ਡੀ ਲਾਈਟਸ ਠੀਕ ਨਾ ਕਰਨ ਦਾ ਮਾਮਲਾ ਭਾਜਪਾ ਕੌ ਾਸਲਰਾਂ ਨੇ ਮੇਅਰ ਕੋਲ ਉਠਾਇਆ

ਲੁਧਿਆਣਾ, 23 ਜਨਵਰੀ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਟਾਟਾ ਕੰਪਨੀ ਵਲੋਂ ਲਗਾਈਆਂ ਜਾ ਰਹੀਆਂ ਐਲ.ਈ.ਡੀ ਲਾਈਟਸ ਖਰਾਬ ਹੋਣ ਤੇ ਹਫਤਿਆਂ ਬੱਧੀ ਠੀਕ (ਮੁੁਰੰਮਤ) ਨਾ ਕੀਤੇ ਜਾਣ ਕਾਰਨ ਕੌਾਸਲਰ ਅਤੇ ਆਮ ਲੋਕ ਪ੍ਰੇਸ਼ਾਨ ਹਨ | ਵੀਰਵਾਰ ਨੂੰ ਭਾਜਪਾ ਕੌਾਸਲਰ ਦਲ ਦੇ ਆਗੂ ...

ਪੂਰੀ ਖ਼ਬਰ »

ਬਾਦਲ ਵਿਰੋਧੀਆਂ ਨੂੰ ਲਾਮਬੰਦ ਕਰਨ ਲਈ ਢੀਂਡਸਾ ਅੱਜ ਪੁੱਜਣਗੇ ਲੁਧਿਆਣਾ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਵਿਚੋਂ ਕੱਢੇ ਗਏ ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਪੰਜਾਬ ਭਰ ਵਿਚ ਬਾਦਲ ਵਿਰੋਧੀਆਂ ਨੂੰ ਲਾਮਬੰਦ ਕਰਨ ਲਈ ਦੌਰੇ ਕਰ ਰਹੇ ਹਨ, ਜਿਸ ਦੇ ਤਹਿਤ ਸ. ਢੀਂਡਸਾ 24 ਜਨਵਰੀ ਨੂੰ ...

ਪੂਰੀ ਖ਼ਬਰ »

ਰਾਮਗੜ੍ਹੀਆ ਗਰਲਜ਼ ਕਾਲਜ 'ਚ ਗ਼ਦਰ ਅੰਦੋਲਨ ਸਬੰਧੀ ਸੈਮੀਨਾਰ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਰਾਮਗੜ੍ਹੀਆ ਗਰਲਜ਼ ਕਾਲਜ ਦੇ ਇਤਿਹਾਸ ਵਿਭਾਗ ਵਲੋਂ 'ਗ਼ਦਰ ਅੰਦੋਲਨ' ਦੇ ਸਬੰਧ ਵਿਚ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮਹਾਤਮਾ ਗਾਂਧੀ ਦੀ 150ਵੀਂ ਜਨਮ ਸ਼ਤਾਬਦੀ ਅਤੇ ਜਲਿਆਂਵਾਲੇ ਬਾਗ ਦੀ 100ਵੀਂ ਵਰ੍ਹੇਗੰਢ ਦੌਰਾਨ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ

ਲ਼ੁਧਿਆਣਾ, 23 ਜਨਵਰੀ (ਅਮਰੀਕ ਸਿੰਘ ਬੱਤਰਾ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਜਨਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ...

ਪੂਰੀ ਖ਼ਬਰ »

ਸਰਬ ਪਾਰਟੀ ਮੀਟਿੰਗ 'ਚ ਬੈਂਸ ਭਰਾਵਾਂ ਨੂੰ ਨਾ ਸੱਦਣਾ ਕੈਪਟਨ ਦੀ ਮਾੜੀ ਸੋਚ ਦਾ ਨਤੀਜਾ-ਕੈਂਥ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਸਰਬ ਪਾਰਟੀ ਮੀਟਿੰਗ ...

ਪੂਰੀ ਖ਼ਬਰ »

ਪਰਵਾਸੀ ਪੰਜਾਬੀ ਸਾਹਿਤ: ਅਜੋਕੇ ਸੰਦਰਭ ਵਿਚ ਵਿਸ਼ੇ 'ਤੇ ਦੋ ਰੋਜ਼ਾ ਤੀਸਰੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਸ਼ੁੱਭ ਆਰੰਭ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)- ਗੁਜਰਾਾਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ 'ਪਰਵਾਸੀ ਪੰਜਾਬੀ ਸਾਹਿਤ: ਅਜੋਕੇ ਸੰਦਰਭ ਵਿਚ' ਵਿਸ਼ੇ 'ਤੇ ਦੋ ਰੋਜ਼ਾ ਤੀਸਰੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਸ਼ੁਭ ਆਰੰਭ, ਪੰਜਾਬ ਭਵਨ ਸਰੀ, ਕੈਨੇਡਾ, ਪੰਜਾਬੀ ਅਕਾਦਮੀ, ਦਿੱਲੀ, ਇੰਡੋਜ਼ ਪੰਜਾਬੀ ਸਾਹਿਤ ਅਕੈਡਮੀ, ਆਸਟਰੇਲੀਆ ਅਤੇ ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਸਹਿਯੋਗ ਨਾਲ ਹੋਇਆ¢ਇਸ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਦੀ ਪ੍ਰਧਾਨਗੀ ਸ. ਕਮਲਦੀਪ ਸਿੰਘ ਸੰਘਾ ਐਮ.ਡੀ, ਮਿਲਕ ਫੈਡ ਨੇ ਕੀਤੀ¢ ਉਦਘਾਟਨੀ ਭਾਸ਼ਣ ਵਰਿੰਦਰ ਵਾਲੀਆ ਅਤੇ ਕੁੰਜੀਵਤ ਭਾਸ਼ਣ ਦੇਣ ਲਈ ਡਾ. ਜਸਵਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ¢ਕਾਨਫ਼ਰੰਸ ਦਾ ਆਰੰਭ ਸ਼ਬਦ ਗਾਇਨ ਤੋਂ ਹੋਇਆ ਕਾਲਜ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਨੇ ਇਸ ਕਾਨਫ਼ਰੰਸ ਵਿੱਚ ਪਹੁੰਚੀਆਂ ਸਖ਼ਸ਼ੀਅਤਾਂ ਨੂੰ ਰਸਮੀ ਤੌਰ 'ਤੇ ਜੀ ਆਇਆਂ ਕਿਹਾ ਅਤੇ ਕਾਲਜ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਬਾਰੇ ਸਰੋਤਿਆਂ ਨਾਲ ਜਾਣਕਾਰੀ ਸਾਂਝੀ ਕੀਤੀ¢ ਸਮਾਗਮ ਵਿਚ ਮੁੱਖ ਮਹਿਮਾਨ ਸ. ਕਮਲਦੀਪ ਸਿੰਘ ਸੰਘਾ ਨੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵਲੋਂ ਹਰ ਵਰ੍ਹੇ ਕਰਵਾਈ ਜਾਂਦੀ ਅੰਤਰਰਾਸ਼ਟਰੀ ਕਾਨਫਰੰਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਸ਼ਵ 'ਚ ਮਾਂ ਬੋਲੀ ਬਚਾਉਣ ਬਾਰੇ ਲੋਕ ਚੇਤਨ ਹੋ ਰਹੇ ਹਨ ਪਰ ਪੰਜਾਬ ਵਿਚ ਪੰਜਾਬੀ ਪਰਿਵਾਰ ਅਵੇਸਲੇ ਹੋ ਰਹੇ ਹਨ¢ ਵਰਿੰਦਰ ਵਾਲੀਆ ਨੇ ਕਿ ਸੂਚਨਾ ਅਤੇ ਤਕਨਾਲੋਜੀ ਨੇ ਅੱਜ ਸੰਸਾਰ ਨੂੰ ਇਕ ਪਿੰਡ ਵਿਚ ਤਬਦੀਲ ਕਰ ਦਿੱਤਾ ਹੈ¢ ਇਸ ਲਈ ਵਿਸ਼ਵ ਪੱਧਰ ਤੇ ਰਚੇ ਜਾ ਰਹੇ ਸਾਹਿਤ ਨੂੰ ਪੜ੍ਹਨਾ ਤੇ ਉਸ ਦਾ ਅਧਿਅਨ ਵਿਸ਼ਲੇਸ਼ਣ ਕਰਨਾ ਵਿਦਵਾਨਾਾ ਤੇ ਖੋਜਾਰਥੀਆਾ ਲਈ ਜ਼ਰੂਰੀ ਹੈ¢ ਡਾ. ਜਸਵਿੰਦਰ ਸਿੰਘ ਨੇ ਆਪਣੇ ਕੰੁੰਜੀਵਤ ਭਾਸ਼ਣ ਵਿਚ ਪਰਵਾਸੀ ਪੰਜਾਬੀ ਸਾਹਿਤ ਦੇ ਮੂਲ ਸਰੋਕਾਰਾਂ ਨਾਲ ਜਾਣ-ਪਛਾਣ ਕਰਾਉਦਿਆਂ ਇਸ ਸਾਹਿਤ ਧਾਰਾ ਦੇ ਅਜੋਕੇ ਸਮੇਂ ਬਦਲਦੇ ਸਰੋਕਾਰਾਾ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ¢ ਡਾ. ਹਰਚੰਦ ਸਿੰਘ ਬੇਦੀ, ਪ੍ਰੋ. ਐਮੀਰੀਟਸ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਪਰਵਾਸੀ ਆਲੋਚਨਾ ਦੇ ਖੇਤਰ ਵਿਚ ਕੀਤੇ ਗਏ ਖੋਜ ਕਾਰਜ ਅਤੇ ਪਰਵਾਸੀ ਸਾਹਿਤਕਾਰ ਸੁਖਵਿੰਦਰ ਕੰਬੋਜ ਨੂੰ ਸਾਹਿਤ ਸਿਰਜਣਾਾ ਲਈ 51000/- ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ¢ ਗੁਜਰਾਾਵਾਲਾ ਖ਼ਾਲਸਾ ਐਜੂਕੇਸ਼ਨਲ ਕੌਾਸਲ ਦੇ ਆਨਰੇਰੀ ਜਨਰਲ ਸਕੱਤਰ ਤੇ ਸਾਬਕਾ ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਡਾ. ਸ.ਪ.ਸਿੰਘ ਨੇ ਕਿਹਾ ਕਿ ਸਾਡੀ ਸੰਸਥਾ ਦਾ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਖ-ਵੱਖ ਸਹਿਯੋਗੀ ਸੰਸਥਾਵਾਂ ਨਾਲ ਮਿਲ ਕੇ ਪਰਵਾਸੀ ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਕਰਨ ਵਿੱਚ ਸਾਰਥਕ ਯਤਨ ਕਰ ਰਿਹਾ ਹੈ¢ਉਨ੍ਹਾਾ ਦੱਸਿਆ ਕਿ ਇਸ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਮਨੋਰਥ ਇਹੋ ਹੀ ਹੈ ਕਿ ਵਿਦੇਸ਼ਾਂ ਵਿਚ ਰਚੇ ਜਾ ਰਹੇ ਪਰਵਾਸੀ ਪੰਜਾਬੀ ਸਾਹਿਤ ਦੇ ਵੱਖ-ਵੱਖ ਸਰੋਕਾਰਾਾ ਨੂੰ ਨਵੇਂ ਪਰਿਪੇਖ ਵਿੱਚ ਸਮਝਣ ਦਾ ਯਤਨ ਕੀਤਾ ਜਾਵੇ¢ ਪ੍ਰੋ: ਗੁਰਭਜਨ ਸਿੰਘ ਗਿੱਲ ਸਾਬਕਾ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਇਸ ਕਾਨਫਰੰਸ ਵਿਚ ਸ਼ਿਰਕਤ ਕੀਤੀ ਅਤੇ ਕਿਹਾ ਕਿ ਵਿਦੇਸ਼ਾਂ ਵਿਚ ਸਾਹਿਤ ਸਿਰਜਣ 100 ਸਾਲ ਪਹਿਲਾਂ ਗਦਰੀ ਬਾਬਿਆਂ ਨੇ ਗਦਰ ਗੂੰਜਾਂ ਰਾਹੀਂ ਆਰੰਭੀ¢ ਸੁੱਖੀ ਬਾਠ, ਸੰਸਥਾਪਕ ਪੰਜਾਬ ਭਵਨ ਸਰੀ ਨੇ ਕਿਹਾ ਕਿ ਪਰਵਾਸੀ ਅਧਿਐਨ ਕੇਂਦਰ ਅਤੇ ਪੰਜਾਬ ਭਵਨ ਸਰੀ ਨਿਰੰਤਰ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪ੍ਰਤੀਬੱਧ ਹਨ ਅਤੇ ਭਵਿੱਖ ਵਿੱਚ ਵੀ ਦੋਵੇਂ ਸੰਸਥਾਵਾਂ ਵਲੋਂ ਅਜਿਹੀਆਂ ਸਰਗਰਮੀਆਂ ਉਲੀਕੀਆਾ ਜਾਣਗੀਆਂ¢ ਉਦਘਾਟਨੀ ਸੈਸ਼ਨ ਉਪਰੰਤ ਪੰਜਾਬੀ ਤੇ ਅੰਗਰੇਜ਼ੀ ਦੇ ਅਕਾਦਮਿਕ ਸੈਸ਼ਨਾਂ ਵਿਚ ਵੱਖ-ਵੱਖ ਕਾਲਜਾਂ ਦੇ ਯੂਨੀਵਰਸਿਟੀਆਾ ਤੋਂ ਆਏ ਅਧਿਆਪਕਾਾ ਤੇ ਖੋਜਾਰਥੀਆਂ ਨੇ ਖੋਜ ਪੱਤਰ ਪੇਸ਼ ਕੀਤੇ¢ ਪੰਜਾਬੀ ਦੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਗੁਰਪਾਲ ਸਿੰਘ ਸੰਧੂ, ਗੁਰਭੇਜ ਸਿੰਘ ਗੁਰਾਇਆ ਸਕੱਤਰ ਪੰਜਾਬੀ ਅਕਾਦਮੀ, ਪ੍ਰੋ. ਪੰਜਾਬੀ ਯੂਨੀਵਰਸਿਟੀ, ਚੰਡੀਗੜ੍ਹ ਨੇ ਕੀਤੀ¢ ਅੰਗਰੇਜ਼ੀ ਦੇ ਦੋ ਵੱਖ ਵੱਖ ਸੈਸ਼ਨਾਾ ਦੀ ਪ੍ਰਧਾਨਗੀ ਡਾ. ਪਰਮਜੀਤ ਸਿੰਘ ਰਮਾਣਾ, ਸਾਬਕਾ ਪ੍ਰੋਫੈਸਰ, ਸੈਂਟਰਲ ਯੂਨੀਵਰਸਿਟੀ ਬਠਿੰਡਾ ਅਤੇ ਡਾ. ਤੇਜਿੰਦਰ ਕੌਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕੀਤੀ¢


ਖ਼ਬਰ ਸ਼ੇਅਰ ਕਰੋ

ਸਿਆਲ ਬਰਾਦਰੀ ਦੇ ਜਠੇਰਿਆਂ ਦਾ ਸਾਲਾਨਾ ਸੰਮੇਲਨ 2 ਫਰਵਰੀ ਨੂੰ

ਜਲੰਧਰ, 23 ਜਨਵਰੀ (ਅ.ਬ.)-ਸਿਆਲ (ਹਿੰਦੂ ਖੱਤਰੀ) ਬਰਾਦਰੀ ਦੇ ਜਠੇਰਿਆਂ ਦਾ ਸਾਲਾਨਾ ਸੰਮੇਲਨ ਤੇ ਭੰਡਾਰਾ 2 ਫਰਵਰੀ, ਐਤਵਾਰ ਨੂੰ ਸਤੀ ਮਾਤਾ ਮੰਦਰ, ਨੰਗਲ ਜੱਟਾਂ ਰੋਡ, ਪਿੰਡ ਲਸਾੜਾ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਪੈਨਸ਼ਨ ਮਨਜ਼ੂਰੀ ਦੀਆਂ ਚਿੱਠੀਆਂ ਵੰਡੀਆਂ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹਲਕਾ ਲੁਧਿਆਣਾ ਦੱਖਣੀ ਦੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵਾਰਡ ਨੰਬਰ-31 ਦੇ ਲਾਭਪਾਤਰੀਆਂ ਨੂੰ ਪੈਨਸ਼ਨ ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਇਲਾਕਿਆਂ 'ਚ ਹੋ ਰਹੀਆਂ ਅਣਅਧਿਕਾਰਤ ਉਸਾਰੀਆਂ ਖਿਲਾਫ਼ ਭੇਜੀ ਸ਼ਿਕਾਇਤ

ਲੁਧਿਆਣਾ, 23 ਜਨਵਰੀ (ਅਮਰੀਕ ਸਿੰਘ ਬੱਤਰਾ)-ਸੁਸਾਇਟੀ ਫਾਰ ਪਬਲਿਕ ਵੈਲਫੇਅਰ ਐਾਡ ਅਵੇਅਰਨੈਸ ਦੇ ਪ੍ਰਧਾਨ ਸਿਮਰਤਪਾਲ ਸਿੰਘ ਕਲਸੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ, ਨਿਰਦੇਸ਼ਕ ਅਤੇ ਨਗਰ ਨਿਗਮ ਲੁਧਿਆਣਾ ਨੂੰ ਸ਼ਿਕਾਇਤ ਭੇਜ ਕੇ ਜ਼ੋਨ ਸੀ ਅਧੀਨ ...

ਪੂਰੀ ਖ਼ਬਰ »

ਪ੍ਰੇਮ ਤੇ ਹਾਸਰਸ ਭਰਪੂਰ 'ਸੁਫ਼ਨਾ' ਫ਼ਿਲਮ ਨੂੰ ਦਰਸ਼ਕਾਂ ਦਾ 'ਕਿਸਮਤ' ਨਾਲੋਂ ਜ਼ਿਆਦਾ ਹੁੰਗਾਰਾ ਮਿਲਣ ਦੀ ਆਸ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਪ੍ਰੇਮ ਤੇ ਹਾਸਰਾਸ ਭਰਪੂਰ ਫ਼ਿਲਮ 'ਕਿਸਮਤ' ਦਾ ਨਿਰਮਾਣ ਕਰਨ ਵਾਲੀ ਟੀਮ ਵਲੋਂ ਇਕ ਵਾਰ ਫ਼ਿਰ ਕਿਸਮਤ ਤੋਂ ਕਈ ਗੁਣਾ ਵਧੀਆ ਇਕ ਨਵੀਂ ਪ੍ਰੇਮ ਤੇ ਹਾਸਰਸ ਭਰਪੂਰ ਕਹਾਣੀ 'ਤੇ ਅਧਾਰਿਤ ਫ਼ਿਲਮ 'ਸੁਫ਼ਨਾ' 14 ਫ਼ਰਵਰੀ ਨੂੰ ਵਿਸ਼ਵ ਭਰ ਵਿਚ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਸਮਾਗਮ ਸਬੰਧੀ ਪ੍ਰਚਾਰ ਸਮੱਗਰੀ ਜਾਰੀ

ਡਾਬਾ/ਲੁਹਾਰਾ, 23 ਜਨਵਰੀ (ਕੁਲਵੰਤ ਸਿੰਘ ਸੱਪਲ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਲਾਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸੂਬਾ ਸਰਹਿੰਦ ਦੀ ਕੈਦ ਸਮੇਂ ਦੁੱਧ ਛਕਾਉਣ ਵਾਲੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸਾਲਾਨਾ 16ਵਾਂ ਸ਼ਹੀਦੀ ਸਮਾਗਮ ...

ਪੂਰੀ ਖ਼ਬਰ »

ਇੰਡੀਅਨ ਸਕੂਲ ਲੁਹਾਰਾ ਵਿਖੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਡਾਬਾ/ਲੁਹਾਰਾ, 23 ਜਨਵਰੀ (ਕੁਲਵੰਤ ਸਿੰਘ ਸੱਪਲ)- ਨਰਸਰੀ ਅਤੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਲਈ ਜ਼ਿੰਦਗੀ ਵਿਚ ਉਚਾਈਆਂ ਹਾਸਲ ਕਰਨ ਲਈ ਪਹਿਲੀ ਪੋੜੀ ਹੁੰਦੀਆਂ ਹਨ ਅਤੇ ਇਨ੍ਹਾਂ ਜਮਾਤਾਂ ਵਿਚ ਹੀ ਵਿਦਿਆਰਥੀਆਂ ਦੀ ਸਿੱਖਣ ਸ਼ਕਤੀ ਸਭ ਤੋਂ ਵਧੀਆ ਮੁਕਾਮ ਤੇ ਹੁੰਦੀ ...

ਪੂਰੀ ਖ਼ਬਰ »

ਬਾਬਾ ਕਰਤਾਰ ਸਿੰਘ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਡਾਬਾ/ਲੁਹਾਰਾ, 23 ਜਨਵਰੀ (ਕੁਲਵੰਤ ਸਿੰਘ ਸੱਪਲ)-ਬਾਬਾ ਕਰਤਾਰ ਸਿੰਘ ਪਬਲਿਕ ਸਕੂਲ ਵਿਖੇ ਪਿੰ੍ਰਸੀਪਲ ਹਰਦੇਵ ਸਿੰਘ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਅਤੇ ਰਾਸ਼ਟਰੀ ਗਾਨ ਨਾਲ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਬਸੰਤ ਪਾਰਕ ਵਿਖੇ ਪਲੇਅ ਜ਼ੋਨ ਦਾ ਮੇਅਰ ਸੰਧੂ ਵਲੋ ਉਦਘਾਟਨ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)- ਲੁਧਿਆਣਾ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਵਾਰਡ ਨੰਬਰ 41 ਵਿਚ ਸਥਾਨਕ ਸੰਗੀਤ ਸਿਨੇਮਾ ਦੇ ਨੇੜੇ ਬਸੰਤ ਪਾਰਕ ਵਿਖੇ ਪਲੇਅ ਜ਼ੋਨ ਬਣਾਇਆ ਗਿਆ ਜਿਸ ਦਾ ਉਦਘਾਟਨ ਨਗਰ ਨਿਗਮ ਦੇ ਮੇਅਰ ਬਲਕਾਰ ...

ਪੂਰੀ ਖ਼ਬਰ »

ਪੀ. ਏ. ਯੂ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਦੇ ਅਕਾਲ ਚਲਾਣੇ 'ਤੇ ਸੋਗਮਈ ਮੀਟਿੰਗ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਪੀ.ਏ.ਯੂ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਸਤਪਾਲ ਗੁਪਤਾ ਦੇ ਅਕਾਲ ਚਲਾਣਾ ਕਰਨ ਦੇ ਸੋਗ ਵਿਚ ਜਥੇਬੰਦੀ ਦੀ ਕਾਰਜਕਾਰਨੀ ਦੀ ਸੋਗਮਈ ਮੀਟਿੰਗ ਪੀ.ਏ.ਯੂ ਵਿਖੇ ਕੀਤੀ | ਇਸ ਮੌਕੇ ਗੁਪਤਾ ਦੇ ਸਦਾ ਲਈ ਜਥੇਬੰਦੀ ਅਤੇ ...

ਪੂਰੀ ਖ਼ਬਰ »

ਪ੍ਰੇਮ ਤੇ ਹਾਸਰਸ ਭਰਪੂਰ 'ਸੁਫ਼ਨਾ' ਫ਼ਿਲਮ ਨੂੰ ਦਰਸ਼ਕਾਂ ਦਾ 'ਕਿਸਮਤ' ਨਾਲੋਂ ਜ਼ਿਆਦਾ ਹੁੰਗਾਰਾ ਮਿਲਣ ਦੀ ਆਸ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਪ੍ਰੇਮ ਤੇ ਹਾਸਰਾਸ ਭਰਪੂਰ ਫ਼ਿਲਮ 'ਕਿਸਮਤ' ਦਾ ਨਿਰਮਾਣ ਕਰਨ ਵਾਲੀ ਟੀਮ ਵਲੋਂ ਇਕ ਵਾਰ ਫ਼ਿਰ ਕਿਸਮਤ ਤੋਂ ਕਈ ਗੁਣਾ ਵਧੀਆ ਇਕ ਨਵੀਂ ਪ੍ਰੇਮ ਤੇ ਹਾਸਰਸ ਭਰਪੂਰ ਕਹਾਣੀ 'ਤੇ ਅਧਾਰਿਤ ਫ਼ਿਲਮ 'ਸੁਫ਼ਨਾ' 14 ਫ਼ਰਵਰੀ ਨੂੰ ਵਿਸ਼ਵ ਭਰ ਵਿਚ ...

ਪੂਰੀ ਖ਼ਬਰ »

ਨਿਰੋਏ ਸਮਾਜ ਦੀ ਸਿਰਜਣਾ ਲਈ ਗੰਭੀਰ ਯਤਨਾਂ ਦੀ ਲੋੜ-ਮੱਕੜ

ਲੁਧਿਆਣਾ, 23 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਗੰਭੀਰ ਯਤਨਾਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਅਜਿਹਾ ਸਾਰਿਆਂ ਵਲੋਂ ਇਕਜੁੱਟ ਹੋ ...

ਪੂਰੀ ਖ਼ਬਰ »

ਭਾਰਤੀ ਵਿੱਦਿਆ ਮੰਦਰ 'ਚ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮਨਾਈ

ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਭਾਰਤੀ ਵਿਦਿਆ ਮੰਦਰ ਦੁਗਰੀ ਵਿਖੇ ਸੁਭਾਸ਼ ਚੰਦਰ ਬੋਸ ਦੀ 123ਵੀਂ ਜੈਯੰਤੀ ਮਨਾਈ ਗਈ¢ ਨੇਤਾ ਜੀ ਭਾਰਤ ਦੇ ਸੁਤੰਤਰਤਾ ਸੰਘਰਸ਼ ਵਿਚ ਸਭ ਤੋਂ ਪਹਿਲਾਂ ਹਿੱਸਾ ਪਾਉਣ ਅਤੇ 'ਜੈ ਹਿੰਦ' ਦਾ ਨਾਅਰਾ ਦੇਣ ਵਾਲੇ ਮਹਾਨ ਨਾਇਕ ਸਨ¢ ਇਸ ਮੌਕੇ ...

ਪੂਰੀ ਖ਼ਬਰ »

ਸੱਭਿਆਚਾਰਕ ਸੱਥ ਵਲੋਂ ਡਾ. ਜੌੜਾ ਨੂੰ 'ਈਸ਼ਵਰ ਚੰਦਰ' ਪੁਰਸਕਾਰ ਦੇਣ ਦਾ ਸਵਾਗਤ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਸੱਭਿਆਚਾਰਕ ਸੱਥ ਪੰਜਾਬ ਦੇ ਸਕੱਤਰ ਜਨਰਲ ਤੇ ਉੁੱਘੇ ਰੰਗ ਕਰਮੀ ਡਾ: ਨਿਰਮਲ ਜੌੜਾ ਨੂੰ ਉਨ੍ਹਾਂ ਦੇ ਲਿਖੇ ਨਾਟਕ ਦੀ ਕਿਤਾਬ 'ਸੁਦਾਗਰ' ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ 'ਈਸ਼ਵਰ ਚੰਦਰ' ਪੁਰਸਕਾਰ ਦੇਣ ਦਾ ਸੱਭਿਆਚਾਰਕ ਸੱਥ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX