ਤਾਜਾ ਖ਼ਬਰਾਂ


ਡਬਲਿਊ.ਐਚ.ਓ ਨੇ ਹਾਈਡ੍ਰਾਕਸੀਕਲੋਰੋਕਵੀਨ ਤੋਂ ਅਸਥਾਈ ਰੋਕ ਹਟਾਈ
. . .  57 minutes ago
ਨਵੀਂ ਦਿੱਲੀ, 3 ਜੂਨ - ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ) ਨੇ ਕੋਵਿਡ19 ਨੂੰ ਲੈ ਕੇ ਐਂਟੀ ਮਲੇਰੀਆ ਡਰਗ ਹਾਈਡ੍ਰਾਕਸੀਕਲੋਰੋਕਵੀਨ ਦੇ ਪ੍ਰੀਖਣ ਫਿਰ ਤੋਂ ਸ਼ੁਰੂ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਡਬਲਿਊ.ਐਚ.ਓ ਨੇ ਕੋਵਿਡ 19 ਦੇ ਇਲਾਜ...
ਮਨਕੰਵਲ ਸਿੰਘ ਐਸ.ਡੀ.ਐਮ ਪਾਇਲ ਲੱਗੇ
. . .  about 1 hour ago
ਮਲੌਦ, 3 ਜੂਨ (ਨਿਜ਼ਾਮਪੁਰ)- ਸਬ-ਡਵੀਜ਼ਨ ਪਾਇਲ ਵਿਖੇ ਸੇਵਾਵਾਂ ਨਿਭਾਅ ਰਹੇ ਐਸ. ਡੀ. ਐਮ ਸਾਗਰ ਸੇਤੀਆ ਆਈ.ਏ.ਐਸ ਦੀ ਬਦਲੀ ਹੋਣ ਉਪਰੰਤ ਮਨਕੰਵਲ ਸਿੰਘ ਚਾਹਲ ਪੀ.ਸੀ.ਐਸ ਨਵੇਂ ਐਸ.ਡੀ.ਐਮ ਪਾਇਲ...
ਆਈ ਏ ਐਸ ਅਧਿਕਾਰੀ ਸਾਗਰ ਸੇਤੀਆਂ ਹੋਣਗੇ ਬੁਢਲਾਡਾ ਦੇ ਨਵੇਂ ਐਸ ਡੀ ਐਮ
. . .  about 1 hour ago
ਬੁਢਲਾਡਾ 3 ਜੂਨ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਜਾਰੀ ਤਾਜਾ ਹੁਕਮਾਂ ਤਹਿਤ ਆਈ. ਏ. ਐਸ. ਅਤੇ ਪੀ. ਸੀ. ਐਸ. ਅਧਿਕਾਰੀਆਂ ਦੀਆਂ ਕੀਤੀਆਂ ਤਾਇਨਾਤੀਆਂ ਤੇ ਬਦਲੀਆ ਤਹਿਤ ਸ੍ਰੀ ਸਾਗਰ ਸੇਤੀਆਂ ਆਈ ਏ ਐਸ ਨੂੰ ਸਬ ਡਵੀਜਨਲ ਮੈਜਿਸਟ੍ਰੇਟ ਬੁਢਲਾਡਾ ਲਗਾਇਆ ਗਿਆ ਹੈ ।2017 ...
ਪੰਜਾਬ 'ਚ ਹੋਏ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਪੁਲਿਸ ਵਿਚ 18 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ...
ਮਲੋਟ ਵਿਚ ਇਕ ਹੋਰ ਲੜਕੀ ਦੀ ਕੋਰੋਨਾ ਰਿਪੋਰਟਾ ਪਾਜੀਟਿਵ ਆਈ
. . .  about 1 hour ago
ਮਲੋਟ, 3 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਵਿਚ ਇਕ ਹੋਰ 23 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਹਿਸਟਰੀ ਬਾਰੇ ਜਾਣਕਾਰੀ ਤੋਂ ਬਾਅਦ ਹੀ ਹੋਰ ਸੰਪਰਕ ਵਿਚ ਆਉਣ ਵਾਲੇ ਲੋਕਾਂ ਬਾਰੇ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 44 ਸਾਲਾਂ ਔਰਤ ਪਾਈ ਗਈ ਕੋਰੋਨਾ ਪਾਜੀਟਿਵ
. . .  1 minute ago
ਅਬੋਹਰ, 3 ਜੂਨ (ਪ੍ਰਦੀਪ ਕੁਮਾਰ)- ਮਹਾਰਾਸ਼ਟਰ ਤੋਂ ਅਬੋਹਰ ਵਾਪਸ ਪਰਤੀ ਇਕ 44 ਸਾਲਾਂ ਔਰਤ ਕੋਰੋਨਾ ਵਾਇਰਸ ਨਾਲ ਪਾਜੀਟਿਵ ਪਾਈ ਗਈ, ਜਾਣਕਾਰੀ ਦੇਂਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਸੀ. ਐਮ. ਕਟਾਰੀਆਂ ਨੇ ਦੱਸਿਆ ਕਿ ਬੀਤੇ ਦਿਨੀ ਮਹਾਰਾਸ਼ਟਰ ਤੋਂ ਤਿੰਨ ਵਿਅਕਤੀ ਵਾਪਸ ਆਏ ਸਨ...
ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਵਿਜ਼ ਟੈਸਟ ਲੈਣ ਵਾਲਾ ਸੂਬਾ
. . .  about 2 hours ago
ਕਰਨਾਲ ਵਿਖੇ ਆਏ 4 ਹੋਰ ਕੋਰੋਨਾ ਪਾਜ਼ੀਟਿਵ
. . .  about 2 hours ago
ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  about 2 hours ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  about 3 hours ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  about 3 hours ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  about 4 hours ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  about 4 hours ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  1 minute ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  about 5 hours ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  about 5 hours ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 6 hours ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 6 hours ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 6 hours ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 6 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 6 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 6 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਮੋਗਾ

ਮੁਹੱਲਾ ਵਾਸੀਆਂ ਵਲੋਂ ਗਲੀ 'ਚ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਵਿਰੋਧ

ਮੋਗਾ, 23 ਜਨਵਰੀ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਲਾਲ ਸਿੰਘ ਰੋਡ ਗਲੀ ਨੰਬਰ-10 ਵਿਖੇ ਸਥਿਤੀ ਉਸ ਮੌਕੇ ਤਣਾਅਪੂਰਨ ਬਣ ਗਈ ਜਦੋਂ ਰਿਲਾਇੰਸ ਜੀਓ ਇਨਫਰਮੇਸ਼ਨ ਲਿਮਟਿਡ ਵਲੋਂ ਗਲੀ 'ਚ ਮੋਬਾਈਲ ਟਾਵਰ ਲਗਾਇਆ ਜਾ ਰਿਹਾ ਸੀ | ਜਿਉਂ ਹੀ ਇਸ ਦਾ ਪਤਾ ਮੁਹੱਲਾ ਵਾਸੀਆਂ ਨੂੰ ...

ਪੂਰੀ ਖ਼ਬਰ »

ਮਾਨਸਿਕ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਮੋਗਾ, 23 ਜਨਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੀ ਤਹਿਸੀਲ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਬੀਤੇ ਦਿਨ ਇਕ ਵਿਅਕਤੀ ਵਲੋਂ ਆਪਣੇ ਘਰ ਵਿਚ ਹੀ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦਾ ਕੀਤਾ ਨਿਰੀਖਣ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਗਣਤੰਤਰ ਦਿਵਸ ਮਨਾਉਣ ਲਈ ਅੱਜ ਦਾਣਾ ਮੰਡੀ ਮੋਗਾ ਵਿਖੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਅਨੀਤਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਮੋਗਾ, 23 ਜਨਵਰੀ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਪਿੰਡ ਚੂਹੜਚੱਕ ਵਿਖੇ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਮਲਕੀਤ ਸਿੰਘ (45 ਸਾਲ) ਪੁੱਤਰ ਕਰਨੈਲ ਸਿੰਘ ਵਾਸੀ ਚੂਹੜਚੱਕ ਜੋ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਇੰਟਕ ਮੋਗਾ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਮੋਗਾ ਵਿਖੇ ਸ਼ਹੀਦ ਭਗਤ ਸਿੰਘ ਮਾਰਕੀਟ ਨਜ਼ਦੀਕ ਇੰਟਕ ਵਰਕਰਾਂ ਵਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ 'ਤੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਅਤੇ ਇੰਟਕ ਵਰਕਰਾਂ ਨੇ ਤਸਵੀਰ 'ਤੇ ਫੁੱਲ ਮਲਾਵਾਂ ਭੇਟ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਵਲੋਂ ਹੜਤਾਲ ਕਰਕੇ ਰੋਸ ਮੁਜ਼ਾਹਰਾ

ਫਤਹਿਗੜ੍ਹ ਪੰਜਤੂਰ, 23 ਜਨਵਰੀ (ਜਸਵਿੰਦਰ ਸਿੰਘ)-ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਐਕਸ਼ਨ ਕਮੇਟੀ ਦੇ ਸੱਦੇ 'ਤੇ ਨਗਰ ਪੰਚਾਇਤ ਦਫ਼ਤਰ ਦੇ ਬਾਹਰ ਮੇਨ ਗੇਟ ਉੱਪਰ ਰੋਸ ਮੁਜ਼ਾਹਰਾ ਕਰਦਿਆਂ ਹੜਤਾਲ ਕੀਤੀ ਗਈ¢ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੇ ਨਾਲ ਸਾਰੇ ਸਫ਼ਾਈ ਕਰਮਚਾਰੀ ਰੈਗੂਲਰ ਕੀਤੇ ਜਾਣ ਅਤੇ ਬੀਟਾਂ ਅਨੁਸਾਰ ਨਵੀਂ ਭਰਤੀ ਕੀਤੀ ਜਾਵੇ¢ ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਤਨਖ਼ਾਹ ਮਹੀਨੇ ਦੇ ਅਖੀਰ ਵਿਚ ਠੇਕੇਦਾਰ ਵਲੋਂ ਦਿੱਤੀ ਜਾਂਦੀ ਹੈ, ਜਿਸ ਨੂੰ ਸਮੇਂ ਸਿਰ ਅਤੇ ਬੈਂਕ ਖਾਤਿਆਂ ਵਿਚ ਦਿੱਤੀ ਜਾਵੇ ਅਤੇ ਕਰਮਚਾਰੀਆਂ ਦਾ ਹਰ ਮਹੀਨੇ ਪੀ. ਐੱਫ. ਫ਼ੰਡ ਕੱਟਿਆ ਜਾਵੇ¢ ਉਨ੍ਹਾਂ ਅੱਗੇ ਕਿਹਾ ਕਿ ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ¢ ਇਸ ਮੌਕੇ ਪ੍ਰਧਾਨ ਬੂਟਾ ਸਿੰਘ, ਮੀਤ ਪ੍ਰਧਾਨ ਸਤਵੀਰ ਸਿੰਘ, ਖ਼ਜ਼ਾਨਚੀ ਮਨਪ੍ਰੀਤ ਸਿੰਘ, ਜਨਰਲ ਸਕੱਤਰ ਵਿਜੈ ਕੁਮਾਰ, ਪੈੱ੍ਰਸ ਸਕੱਤਰ ਜਸਵੀਰ ਸਿੰਘ, ਸੰਦੀਪ ਸਿੰਘ, ਗੋਬਿੰਦ ਸਿੰਘ, ਜਗਦੀਸ਼ ਲਾਲ, ਵਿਸ਼ਾਲ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਦਿਨੇਸ਼ ਕੁਮਾਰ, ਲਾਲੀ ਸਿੰਘ, ਜਗਜੀਤ ਸਿੰਘ, ਕੁਲਵੰਤ ਸਿੰਘ, ਆਕਾਸ਼, ਰਾਹੁਲ ਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚੋਂ ਬਰੀ

ਮੋਗਾ, 23 ਜਨਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਰੱਖਣ ਦੇ ਮਾਮਲੇ ਵਿਚ ਪੁਲਿਸ ਵਲੋਂ ਜੁਟਾਏ ਸਬੂਤਾਂ ਦੀ ਘਾਟ ਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਖੇ ਵੋਟਰ ਦਿਵਸ ਮਨਾਇਆ

ਅਜੀਤਵਾਲ, 23 ਜਨਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ਅਜੀਤਵਾਲ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਉਂਦਿਆਂ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵੋਟ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਜਿੱਥੇ ਵੋਟ ਹਰ ਨਾਗਰਿਕ ਦਾ ...

ਪੂਰੀ ਖ਼ਬਰ »

ਨਗਰ ਰਾਜ ਭਾਸ਼ਾ ਲਾਗੂ ਕਰਨ ਸੰਬੰਧੀ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਹੋਈ

ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ ਸਿੰਘਾਂਵਾਲਾ ਮੋਗਾ ਵਿਖੇ ਹੋਮ ਮਨਿਸਟਰੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆ ਬਜਰੰਗੀ ਸਿੰਘ ਲੀਡ ਬੈਂਕ ਮੈਨੇਜਰ ਤੇ ਪ੍ਰਧਾਨ ਨਗਰ ਰਾਜ ਭਾਸ਼ਾ ਲਾਗੂ ਕਰਨ ਕਮੇਟੀ ਮੋਗਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 13ਵਾਂ ਅਲੌਕਿਕ ਕੀਰਤਨ ਸਮਾਗਮ 9 ਨੂੰ

ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੋਗਾ ਵਲੋਂ ਸਮੂਹ ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ, ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਤੇ ਅਦਾਰਾ 'ਅਜੀਤ' ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਉੱਘੇ ਸੁਤੰਤਰਤਾ ਸੰਗਰਾਮੀ ਨੇਤਾ ਸੁਭਾਸ਼ ਚੰਦਰ ਬੋਸ ਦਾ 123ਵਾਂ ਜਨਮ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਨੇਤਾ ਜੀ ਦੇ ਬੁੱਤ 'ਤੇ ਸ਼ਰਧਾ ਨਾਲ ਫੁੱਲ ਅਰਪਣ ਕਰ ਕੇ ...

ਪੂਰੀ ਖ਼ਬਰ »

ਪੁਲਿਸ ਵਲੋਂ 14 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਬਰਾਮਦ

ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ 14 ਪੇਟੀਆਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਅਮਰਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕਰ ਰਹੇ ਸਨ ਤਾਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੂੰ ਮਿਲੇ ਦੁਕਾਨਦਾਰ, ਬਾਜ਼ਾਰਾਂ ਦੀਆਂ ਸੜਕਾਂ ਦੁਆਲੇ ਗਰਿੱਲਾਂ ਨਾ ਲਾਉਣ ਦੀ ਕੀਤੀ ਮੰਗ

ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਨਿਹਾਲ ਸਿੰਘ ਵਾਲਾ ਤੋਂ ਮੁਦਕੀ ਤੱਕ ਵਾਇਆ ਬਾਘਾ ਪੁਰਾਣਾ ਸੜਕ ਨੂੰ ਚੌੜੀ ਕਰਕੇ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਠੇਕੇਦਾਰਾਂ ਵਲੋਂ ਕੀਤਾ ਜਾ ਰਿਹਾ ਹੈ | ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਤੇ ਮੁਦਕੀ ਵਾਲੀ ਸੜਕ ...

ਪੂਰੀ ਖ਼ਬਰ »

ਜੀ.ਟੀ.ਬੀ ਕਾਲਜ ਦਾਖਾ 'ਚ ਤਿੰਨ ਰੋਜ਼ਾ ਸਮਾਗਮ 27 ਤੋਂ

ਮੁੱਲਾਂਪੁਰ-ਦਾਖਾ, 23 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਪਿ੍ੰਸੀਪਲ ਅਵਤਾਰ ਸਿੰਘ ਵਲੋਂ ਕਾਲਜ ਸਟਾਫ਼, ਵਿਦਿਆਰਥੀਆਂ ਨੂੰ ਨਾਲ ਲੈ ਕੇ ਕਾਲਜ ਦੇ ਬਾਨੀ ਬਾਬਾ ਜੀਵਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਥਾਪਨਾ ਦਿਵਸ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਸਮਾਲਸਰ, 23 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਨੇਤਾ ਜੀ ਦੇ ਰਾਸ਼ਟਰੀ ਅੰਦੋਲਨ ਵਿਚ ਪ੍ਰਮੁੱਖ ਭੂਮਿਕਾ ਨੂੰ ਯਾਦ ਕੀਤਾ | ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਨੈੱਟਬਾਲ 'ਚ ਸ.ਸ.ਸ.ਸ.ਸ. ਭੈਣੀ ਬੜਿੰਗਾਂ ਦੇ ਖਿਡਾਰੀ ਵਲੋਂ ਗੋਲਡ ਮੈਡਲ ਜਿੱਤਿਆ

ਰਾਏਕੋਟ, 23 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸਿੱਖਿਆਂ ਵਿਭਾਗ ਦੇ ਸ਼ਾਨਦਾਰ ਉਪਰਾਲੇ ਤੇ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਭੈਣੀ ਬੜਿੰਗਾਂ ਦੀ ਅਗਵਾਈ ਹੇਠ ਇਸ ਸਕੂਲ ਦੇ ਵਿਦਿਆਰਥੀ ਖਿਡਾਰੀ ਸੁਖਦੀਪ ਸਿੰਘ ਵਲੋਂ ਅੰਡਰ-19 ਨੈੱਟਬਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਮੋਗਾ, 23 ਜਨਵਰੀ (ਅਮਰਜੀਤ ਸਿੰਘ ਸੰਧੂ)-ਸਰਕਾਰੀ ਸਕੂਲ ਪਿੰਡ ਕਪੂਰੇ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਬਲਵਿੰਦਰ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਬੇਟੀ ਪੜ੍ਹਾਓ, ਬੇਟੀ ਬਚਾਓ ਮੁਹਿੰਮ ਦੇ ਤਹਿਤ ਬੱਚਿਆਂ ਦੇ ਚਾਰਟ ਤੇ ...

ਪੂਰੀ ਖ਼ਬਰ »

ਸਥਾਨਕ ਲੁਧਿਆਣਾ ਰੋਡ 'ਤੇ ਬੈਂਕਾਂ ਸਾਹਮਣੇ ਖੜ੍ਹਦੇ ਬੇਤਰਤੀਬੇ ਵਾਹਨ ਕਾਰੋਬਾਰੀਆਂ ਲਈ ਮੁਸੀਬਤ ਬਣੇ

ਰਾਏਕੋਟ, 23 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਵਿਚ ਨਗਰ ਕੌਾਸਲ ਦੀ ਕੋਈ ਪਾਰਕਿੰਗ ਨਾ ਹੋਣ 'ਤੇ ਲੁਧਿਆਣਾ ਰੋਡ ਰਾਏਕੋਟ ਉੱਪਰ ਬੈਂਕਾਂ ਸਾਹਮਣੇ ਖੜ੍ਹਦੇ ਬੇਤਰਤੀਬੇ ਵਾਹਨਾਂ ਕਾਰਨ ਕਾਰੋਬਾਰੀ ਹੋ ਰਹੇ ਨੇ ਪਰੇਸ਼ਾਨ | ਇਸ ਮੌਕੇ ਤਰਨਵੀਰ ਸਿੰਘ, ...

ਪੂਰੀ ਖ਼ਬਰ »

'ਖੇਲੋ ਇੰਡੀਆ' ਯੂਥ ਗੇਮਜ਼ 2020 'ਚ ਭਾਗ ਲੈ ਕੇ ਵਾਪਸ ਪੁੱਜੀ ਖਿਡਾਰਨ ਕਿਰਨਦੀਪ ਕੌਰ ਦਾ ਪਿੰਡ 'ਚ ਨਿੱਘਾ ਸਵਾਗਤ

ਜਗਰਾਉਂ, 23 ਜਨਵਰੀ (ਜੋਗਿੰਦਰ ਸਿੰਘ, ਵਿ.ਪ੍ਰ.)-'ਖੇਲੋ ਇੰਡੀਆ' ਯੂਥ ਗੇਮਜ਼ 2020 'ਚ ਭਾਗ ਲੈ ਕੇ ਵਾਪਸ ਪੁੱਜੀ ਪਿੰਡ ਗਾਲਿਬ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਖੋ-ਖੋ ਖਿਡਾਰਨ ਕਿਰਨਦੀਪ ਕੌਰ ਦਾ ਪਿੰਡ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪਿੰਡ ...

ਪੂਰੀ ਖ਼ਬਰ »

ਅੰਡਰ-16 ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਦੇ ਮੈਚ ਹੋਏ

ਮੋਗਾ, 23 ਜਨਵਰੀ (ਰਾਜੇਸ਼ ਕੋਛੜ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਅੰਡਰ-16 ਜ਼ਿਲ੍ਹਾ ਟੂਰਨਾਮੈਂਟ ਦਾ ਮੋਗਾ ਤੇ ਫਤਹਿਗੜ੍ਹ ਸਾਹਿਬ ਦੀਆਂ ਵਿਚਕਾਰ ਮੈਚ ਬਲੂਮਿੰਗ ਬਡਜ਼ ਸਕੂਲ ਦੀਆਂ ਗਰਾਉਂਡਾ ਵਿਚ ਖੇਡਿਆ ਗਿਆ, ਜਿਸ ਵਿਚ ਫਤਹਿਗੜ੍ਹ ਸਾਹਿਬ ਨੇ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਖੇ ਵੋਟਰ ਦਿਵਸ ਮਨਾਇਆ

ਅਜੀਤਵਾਲ, 23 ਜਨਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ਅਜੀਤਵਾਲ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਉਂਦਿਆਂ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵੋਟ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਜਿੱਥੇ ਵੋਟ ਹਰ ਨਾਗਰਿਕ ਦਾ ...

ਪੂਰੀ ਖ਼ਬਰ »

ਦਸਮੇਸ਼ ਹਾਈ ਸਕੂਲ 'ਚ ਚਾਰਟ ਮੁਕਾਬਲੇ ਕਰਵਾਏ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਪਤਾਹ ਦੇ ਸੰਬੰਧ ਵਿਚ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅੱਠਵੀਂ ਕਲਾਸ ਤੋਂ ਦਸਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ 'ਚ ਸਮਾਗਮ ਕਰਵਾਇਆ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਮਾਉਂਟ ਲਿਟਰਾ ਜੀ ਵਲੋਂ ਸਕੂਲ ਵਿਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ 'ਤੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ੰਸੀਪਲ ਡਾ. ਨਿਰਮਲ ਧਾਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵਲੋਂ 29 ਬੰਦ ਸਬੰਧੀ ਤਿਆਰੀਆਂ ਜ਼ੋਰਾਂ 'ਤੇ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਦੇ ਆਗੂਆਂ ਵੀਰਭਾਨ ਦਾਨਵ ਬਲਜਿੰਦਰ ਸਿੰਘ ਧਾਲੀਵਾਲ, ਸਤਪਾਲ ਅੰਜਾਨ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਨਾਗਰਿਕਤਾ ਸੋਧ ਐਕਟ/ਐੱਨ.ਆਰ.ਸੀ. ਵਰਗੇ ...

ਪੂਰੀ ਖ਼ਬਰ »

ਸਬਜ਼ੀ ਮੰਡੀ ਦੇ ਆੜ੍ਹਤੀਆਂ ਵਲੋਂ ਉਪ ਚੇਅਰਮੈਨ ਦਾ ਸਨਮਾਨ

ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਉਪ ਚੇਅਰਮੈਨ ਸੁਭਾਸ਼ ਚੰਦਰ ਗੋਇਲ ਦਾ ਸਨਮਾਨ ਕਰਨ ਲਈ ਸਬਜ਼ੀ ਮੰਡੀ ਵਿਖੇ ਸਬਜ਼ੀ ਮੰਡੀ ਦੇ ਆੜ੍ਹਤੀਆਂ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਤਰਸੇਮ ਲਾਲ ...

ਪੂਰੀ ਖ਼ਬਰ »

ਡੀ. ਐੱਸ. ਐਜੂਕੇਸ਼ਨ ਦੀ ਵਿਦਿਆਰਥਣ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਸੰਸਥਾ ਡੀ. ਐੱਸ. ਐਜੂਕੇਸ਼ਨ ਹੱਬ ਆਈਲਟਸ ਇੰਸਟੀਚਿਊਟ ਦੇ ਐੱਮ. ਡੀ. ਦੇਵਰਾਜ ਚਾਵਲਾ ਤੇ ਸ੍ਰੀਮਤੀ ਸੰਤੋਸ਼ ਚਾਵਲਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸਿਮਰਨਦੀਪ ਕੌਰ ...

ਪੂਰੀ ਖ਼ਬਰ »

ਗਰੀਨ ਵੈਲੀ ਸਕੂਲ ਦੇ 8 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਸੋਨ ਤਗਮੇ

ਬੱਧਨੀ ਕਲਾਂ, 23 ਜਨਵਰੀ (ਸੰਜੀਵ ਕੋਛੜ)-ਬੀਤੇ ਦਿਨੀਂ ਨੈਲਟਸ ਫੈਡਰੇਸ਼ਨ ਵਲੋਂ ਕਰਵਾਏ ਗਏ ਇੰਟਰਨੈਸ਼ਨਲ ਇੰਗਲਿਸ਼ ਨੈਲਟਸ ਵਿਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਪ੍ਰੀਖਿਆ ਵਿਚ ਦੂਸਰੀ ਜਮਾਤ ਤੋਂ ਲੈ ਕੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਰੇਲਵੇ ਪੁਲਿਸ ਨੇ ਕੀਤੀ ਰੇਲਵੇ ਸਟੇਸ਼ਨ ਤੇ ਆਸ ਪਾਸ ਚੈਕਿੰਗ

ਮੋਗਾ, 23 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਗਣਤੰਤਰ ਦਿਵਸ ਜੋ ਕਿ ਦੇਸ਼ ਭਰ ਵਿਚ 26 ਜਨਵਰੀ ਨੂੰ ਮਨਾਇਆ ਜਾਂਦਾ ਹੈ, ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਜਿੱਥੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ, ਉੱਥੇ ਰੇਲਵੇ ਪੁਲਿਸ ਵੀ ਪੂਰੀ ਤਰਾਂ ਚੌਕਸ ਹੋ ਗਈ ਹੈ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪ: ਯੂਨੀਅਨ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ਰਾਹੀਂ ਮਲਟੀਪਰਪਜ਼ ਕਾਮਿਆਂ ਵਲੋਂ ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਗਏ | ਇਸ ਸਬੰਧੀ ਅੱਜ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦੀ ਯਾਦ 'ਚ ਮੇਲੇ ਦਾ ਪੋਸਟਰ ਜਾਰੀ

ਫਤਹਿਗੜ੍ਹ ਪੰਜਤੂਰ, 23 ਜਨਵਰੀ (ਜਸਵਿੰਦਰ ਸਿੰਘ)-ਸਥਾਨਕ ਕਸਬੇ 'ਚ ਸਥਿਤ ਦਰਗਾਹ ਬਾਬਾ ਖੇਤਰਪਾਲ ਦੀ ਯਾਦ ਵਿਚ ਮੁੱਖ ਸੇਵਾਦਾਰ ਬਾਬਾ ਹਾਕਮ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਕਮੇਟੀ ਮੈਂਬਰਾਂ ਦੀ ਅਗਵਾਈ ਵਿਚ ਸਾਲਾਨਾ ਭੰਡਾਰਾ ਤੇ ਸਭਿਆਚਾਰਕ ਮੇਲਾ ਐੱਨ. ਆਰ. ਆਈ. ...

ਪੂਰੀ ਖ਼ਬਰ »

ਡੀ. ਟੀ. ਐੱਫ਼. ਮੋਗਾ ਦੀ ਮੀਟਿੰਗ ਹੋਈ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਡੀ. ਟੀ. ਐੱਫ਼. ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਿਖ਼ਲਾਫ਼ ਸੰਗਰੂਰ ਵਿਖੇ 8 ਫਰਵਰੀ ਨੂੰ ਭਰਵੀਂ ਰੈਲੀ ਕੀਤੀ ਜਾਵੇਗੀ¢ ਇਹ ਰੈਲੀ ਅਧਿਆਪਕਾਂ ਦੀਆਂ ਮੰਗਾਂ ਮੰਨਵਾਉਣ, ਸਿੱਖਿਆ ...

ਪੂਰੀ ਖ਼ਬਰ »

ਗੁਰਸੇਵਕ ਪ੍ਰੀਤ ਦਾ ਨਾਵਲ 'ਸਵਾਹਾ' ਦਾ ਲੋਕ ਅਰਪਣ ਭਲਕੇ

ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਲੋਕ ਸਾਹਿਤ ਅਕਾਦਮੀ ਰਜਿ ਮੋਗਾ ਦੇ ਜਨਰਲ ਸਕੱਤਰ ਅਸ਼ੋਕ ਚਟਾਨੀ ਤੇ ਪੈੱ੍ਰਸ ਸਕੱਤਰ ਪ੍ਰੋ. ਸੁਰਜੀਤ ਸਿੰਘ ਕਾਉਂਕੇ ਨੇ ਦੱਸਿਆ ਕਿ ਲੇਖਕ ਗੁਰਸੇਵਕ ਪ੍ਰੀਤ ਸ੍ਰੀ ਮੁਕਤਸਰ ਸਾਹਿਬ ਦਾ ਨਾਵਲ 'ਸਵਾਹਾ' 25 ਜਨਵਰੀ ਨੂੰ ਦੁਪਹਿਰ 3 ਵਜੇ ...

ਪੂਰੀ ਖ਼ਬਰ »

ਦਵਿੰਦਰ ਕੋਛੜ ਨੂੰ ਅੰਤਿਮ ਵਿਦਾਇਗੀ

ਬੱਧਨੀ ਕਲਾਂ, 23 ਜਨਵਰੀ (ਸੰਜੀਵ ਕੋਛੜ)-ਉੱਘੇ ਵਪਾਰੀ ਜੈ ਪਾਲ ਕੋਛੜ, ਜੋਗਿੰਦਰਪਾਲ ਕੋਛੜ ਤੇ ਸੰਦੀਪ ਕੋਛੜ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਤੇ ਮਨਮੀਤ ਕੋਛੜ ਦੇ ਪਿਤਾ ਦਵਿੰਦਰ ਕੁਮਾਰ ਕੋਛੜ ਉੱਘੇ ਸ਼ੈਲਰ ਮਾਲਕ (64 ਸਾਲ) ਅਚਾਨਕ ਦਿਲ ਦੀ ਧੜਕਣ ...

ਪੂਰੀ ਖ਼ਬਰ »

ਜੇ. ਈ. ਈ. (ਮੇਨ) ਪ੍ਰੀਖਿਆ 'ਚੋਂ ਵਧੀਆ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਦਾ ਸਨਮਾਨ

ਨੱਥੂਵਾਲਾ ਗਰਬੀ, 23 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਵੱਡਾ ਘਰ ਦੇ ਜੰਮਪਲ ਹਰਮਨਜੋਤ ਸਿੰਘ ਪੁੱਤਰ ਜਗਦੀਪ ਸਿੰਘ ਨੇ ਜੇ. ਈ. ਈ.(ਮੇਨ) ਪ੍ਰੀਖਿਆ ਜਨਵਰੀ 2020 'ਚੋਂ 98.81 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੇਸ਼ ਪੱਧਰੀ ਪ੍ਰਤੀਸ਼ਤ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ ਹੈ ਅਤੇ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ 'ਚ ਸੀ. ਬੀ. ਐੱਸ. ਈ. ਬੋਰਡ ਵਲੋਂ ਖੇਡ ਟ੍ਰੇਨਿੰਗ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਸਥਾਨਕ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਸੀ.ਬੀ.ਐੱਸ.ਈ. ਬੋਰਡ ਵਲੋਂ ਨਿਯੁਕਤ ਕੀਤੇ ਗਏ ਆਬਜ਼ਰਵਰ ਰਜਨੀ ਮਹਿਤਾ, ਨਗਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਸੇਖੋਂ ਵਲੋਂ 12ਵੀਂ ਕਲਾਸ ਦੇ ਵਿਦਿਆਰਥੀਆਂ ਦੀ ਸਕੂਲ ਦੇ ਵਿਹੜੇ ਵਿਚ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਸਵਾਈਨ ਫਲੂ ਸਬੰਧੀ ਲੋਕਾਂ ਨੂੰ ਕਰੇਗੀ ਜਾਗਰੂਕ- ਵੀ. ਪੀ. ਸੇਠੀ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਵਾਈਨ ਫਲੂ ਇਕ ਅਜਿਹੀ ਬਿਮਾਰੀ ਹੈ ਜੋ ਜਾਣਕਾਰੀ ਦੀ ਘਾਟ ਕਾਰਨ ਵੱਡੇ ਪੱਧਰ 'ਤੇ ਫੈਲ ਸਕਦੀ ਹੈ ਤੇ ਸਮਾਜ ਵਿਚ ਰਹਿੰਦੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਕਰ ਸਕਦੀ ਹੈ | ਸਿਹਤ ਵਿਭਾਗ ਮੋਗਾ ਦੀ ਟੀਮ ਵਲੋਂ ...

ਪੂਰੀ ਖ਼ਬਰ »

ਚੋਰਾਂ ਵਲੋਂ ਪੰਜ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਤੇ ਤੇਲ ਚੋਰੀ

ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਅਣਪਛਾਤੇ ਚੋਰਾਂ ਵਲੋਂ ਨੇੜਲੇ ਪਿੰਡ ਜੈ ਸਿੰਘ ਵਾਲਾ ਦੇ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਹੋਏ ਬਿਜਲੀ ਦੇ ਪੰਜ ਟਰਾਂਸਫ਼ਾਰਮਰਾਂ ਦੀ ਤੋੜ ਭੰਨ ਕਰਕੇ ਕੀਮਤੀ ਸਮਾਨ ਤਾਂਬਾ ਅਤੇ ਤੇਲ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ...

ਪੂਰੀ ਖ਼ਬਰ »

ਜਗਦੇਵ ਸਿੰਘ ਸਾਹੋਕੇ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਠੱਠੀ ਭਾਈ, 23 ਜਨਵਰੀ (ਜਗਰੂਪ ਸਿੰਘ ਮਠਾੜੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਸੰਦੀਪ ਸਿੰਘ ਸੰਨੀ ਬਰਾੜ ਸਾਹੋਕੇ ਦੇ ਚਾਚਾ, ਸਾਬਕਾ ਚੇਅਰਮੈਨ ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ ਦੇ ਤਾਇਆ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਰਪੰਚ ਗੋਬਿੰਦ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਲੋਂ ਪੇਂਡੂ ਸਿਹਤ ਡਿਸਪੈਂਸਰੀਆਂ ਨੂੰ 3,31,559 ਰੁਪਏ ਦੀਆਂ ਦਵਾਈਆਂ ਦੀ ਵੰਡ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਪੇਂਡੂ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ | ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਤੰਦਰੁਸਤ ਪੰਜਾਬ ਵਰਗੀਆਂ ਮੁਹਿੰਮਾਂ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਹੋਈ

ਮੋਗਾ, 23 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਮਤਿ ਰਾਗੀ ਗ੍ਰੰਥੀ ਸਭਾ (ਰਜਿ:) ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ ਸਿੰਘਾਂਵਾਲਾ ਤੇ ਸ਼ਹਿਰੀ ਪ੍ਰਧਾਨ ਭਾਈ ਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਹੋਈ | ...

ਪੂਰੀ ਖ਼ਬਰ »

ਕੈਂਸਰ ਚੈੱਕਅਪ ਕੈਂਪ ਲਗਾਇਆ

ਸਮਾਧ ਭਾਈ, 23 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਬੁਰਜ ਹਮੀਰਾ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਪਿੰਡ ਬੁਰਜ ਹਮੀਰਾ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ¢ ਇਸ ਮੌਕੇ ਸਰਪੰਚ ਜਸਵੀਰ ਸਿੰਘ ਜੱਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਜੀ. ਓ. ਜੀ. ਵਲੋਂ ਨਸ਼ਾ ਵਿਰੋਧੀ ਰੈਲੀ

ਕੋਟ ਈਸੇ ਖਾਂ, 23 ਜਨਵਰੀ (ਨਿਰਮਲ ਸਿੰਘ ਕਾਲੜਾ)-ਪੰਜਾਬ ਅੰਦਰ ਵਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਜੀ. ਓ. ਜੀ. ਟੀਮ ਵਲੋਂ ਰੈਲੀ ਤੇ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX