ਤਾਜਾ ਖ਼ਬਰਾਂ


ਕੋਰੋਨਾ ਨੇ ਦਿੱਲੀ ਪੁਲਿਸ ਦੇ ਇਕ ਹੋਰ ਮੁਲਾਜ਼ਮ ਦੀ ਲਈ ਜਾਨ
. . .  21 minutes ago
ਨਵੀਂ ਦਿੱਲੀ, 7 ਜੂਨ- ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ...
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਰਨਗੇ ਵਰਚੂਅਲ ਰੈਲੀ
. . .  27 minutes ago
ਪਟਨਾ, 7 ਜੂਨ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬਿਹਾਰ ਵਿਧਾਨ ਸਭਾ ਦੇ ਲਈ ਵਰਚੂਅਲ ਰੈਲੀ ਕਰਨਗੇ। ਜਾਣਕਾਰੀ ਦੇ ਅਨੁਸਾਰ...
ਅੱਜ ਦਾ ਵਿਚਾਰ
. . .  50 minutes ago
ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  1 day ago
ਲੁਧਿਆਣਾ ਵਿੱਚ 4 ਗਰਭਵਤੀ ਔਰਤਾਂ ਸਮੇਤ ਇੱਕੋ ਦਿਨ ਵਿੱਚ ਕੋਰੋਨਾ ਨਾਲ ਸਬੰਧਿਤ 16 ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 6 ਜੂਨ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਤੀਜੇ ਦਿਨ ਵੀ ਕਹਿਰ ਜਾਰੀ ਰਿਹਾ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ 65 ਸਾਲਾ ਔਰਤ ਵਾਸੀ ਹਬੀਬ ਗੰਜ 29 ਸਾਲਾ ਵਾਸੀ ਪਿੰਡ ਜੱਸੋਵਾਲ 27 ਸਾਲਾ ਔਰਤ...
ਬਸੀ ਪਠਾਣਾਂ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ ਚ ਇਕ ਪਰਿਵਾਰ ਦੇ 5 ਮੈਂਬਰ ਕੋਰੋਨਾ ਦੀ ਮਾਰ ਹੇਠ ਆਏ
. . .  1 day ago
ਰਾਜਪੁਰਾ, 6 ਜੂਨ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਪਰਿਵਾਰ ਕੁੱਝ ਦਿਨ ਪਹਿਲਾਂ ਦਿੱਲੀ ਰਹਿ ਕੇ ਆਇਆ ਸੀ...
ਇਕੋ ਪਰਿਵਾਰ ਦੇ 3 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 6 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਦੋ ਬਾਰ ਸਵੇਰ ਸਮੇਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਐਲਾਨਿਆ ਗਿਆ ਸੀ ਪਰ ਸ਼ਾਮ ਨੂੰ ਦੋਨੋਂ ਬਾਰ ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਣ ਜ਼ਿਲ੍ਹਾ...
ਪਟਿਆਲਾ ਵਿਚ ਸੱਤ ਹੋਰ ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਟਿਆਲਾ 6 ਜੂਨ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹੇ ਵਿਚ ਸੱਤ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ ਵਿਚੋ 451 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 443 ਸੈਂਪਲਾ ਦੀ ਰਿਪੋਰਟ ਕੋਵਿਡ...
ਜਲੰਧਰ ਦੇ ਰੈਣਕ ਬਾਜ਼ਾਰ 'ਚ ਹਥਿਆਰਬੰਦ ਲੁਟੇਰੇ ਵਲੋਂ ਲੁੱਟ, ਮਚੀ ਦਹਿਸ਼ਤ
. . .  1 day ago
ਜਲੰਧਰ, 6 ਜੂਨ - ਜਲੰਧਰ ਦੇ ਰੈਣਕ ਬਾਜ਼ਾਰ ਵਿਚ ਦਿਨ ਦਿਹਾੜੇ ਇਕ ਦੁਕਾਨ 'ਤੇ ਹਥਿਆਰਬੰਦ ਲੁਟੇਰੇ ਨੇ ਲੁੱਟ ਨੂੰ ਅੰਜਾਮ ਦਿੱਤਾ। ਜਿਸ ਮਗਰੋਂ ਬਾਜ਼ਾਰ ਵਿਚ ਦੁਕਾਨਦਾਰਾਂ ਵਿਚਕਾਰ ਸਨਸਨੀ ਫੈਲ ਗਈ ਹੈ ਤੇ ਮਾਹੌਲ ਤਣਾਅ ਗ੍ਰਸਤ ਹੈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਦੀ ਮਦਦ...
ਦਰਦਨਾਕ ਹਾਦਸੇ 'ਚ ਔਰਤ ਦਾ ਸਿਰ ਧੜ ਨਾਲੋਂ ਹੋਇਆ ਵੱਖ
. . .  1 day ago
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਹੋਏ ਦਰਦਨਾਕ ਹਾਦਸੇ 'ਚ ਇਕ ਬਜ਼ੁਰਗ ਔਰਤ ਦਾ ਧੜ ਨਾਲੋਂ ਸਿਰ ਅਲੱਗ ਹੋਣ ਦਾ ਹਿਰਦੇਵੇਧਕ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸਾਂ ਵਗ਼ੈਰਾ ਨਾ ਚੱਲਣ ਕਾਰਨ ਬਜ਼ੁਰਗ ਔਰਤ...
ਅੰਮ੍ਰਿਤਸਰ ਵਿਚ ਅੱਜ 28 ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਅੰਮ੍ਰਿਤਸਰ, 6 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 28 ਕੋਰੋਨਾਵਾਇਰਸ ਦੇ ਕੇਸ ਮਿਲੇ ਹਨ। ਇਸ ਤਰ੍ਹਾਂ ਕੁੱਲ ਕੇਸ 468 ਹਨ, ਡਿਸਚਾਰਜ 344, ਦਾਖਲ 116 ਤੇ ਕੁੱਲ 8...
ਜਲੰਧਰ 'ਚ 10 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 6 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 288 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀਆਂ 'ਚ 6 ਔਰਤਾਂ ਅਤੇ 4 ਮਰਦ ਸ਼ਾਮਲ ਹਨ। ਮਾਡਲ ਹਾਊਸ...
ਪੰਜਾਬ ਸਰਕਾਰ ਕੋਰੋਨਾ ਦਾ ਪ੍ਰਸਾਰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ-ਵਿਧਾਇਕ ਸ਼ੇਰੋਵਾਲੀਆ
. . .  1 day ago
ਸ਼ਾਹਕੋਟ, 6 ਜੂਨ (ਦਲਜੀਤ ਸਚਦੇਵਾ)- ਸੀ.ਐਚ.ਸੀ ਸ਼ਾਹਕੋਟ ਵਿਖੇ ਦੂਜਾ ਕੋਰੋਨਾ ਟੈਸਟਿੰਗ ਕੈਂਪ ਐਸ.ਐਮ.ਓ ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ ਹੇਠ ਲਗਾਇਆ ਗਿਆ ਤੇ ਇਸ ਕੈਂਪ ਵਿਚ 165 ਲੋਕਾਂ ਦੇ ਸੈਂਪਲ ਲਏ ਗਏ ਹਨ। ਕੈਂਪ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ...
ਆਵਾਰਾ ਕੁੱਤਿਆਂ ਨੇ ਕਿਸਾਨ ਨੂੰ ਨੋਚ-ਨੋਚ ਕੇ ਖਾਧਾ, ਮੌਤ
. . .  1 day ago
ਸਮਾਣਾ, 6 ਜੂਨ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਮਵੀ ਸੱਪਾਂ ਵਿਖੇ ਅੱਜ ਆਵਾਰਾ ਕੁੱਤਿਆਂ ਨੇ ਸਵੇਰੇ ਸੈਰ ਕਰਨ ਗਏ ਇੱਕ ਕਿਸਾਨ ਨੂੰ ਨੋਚ ਲਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਕਿਸਾਨ ਨੂੰ...
ਵਿਆਹ ਦੇ ਇੱਕ ਮਹੀਨਾ ਪਹਿਲਾ ਲੜਕੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਾਜ਼ਿਲਕਾ, 6 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਇੱਕ ਲੜਕੀ ਨੇ ਵਿਆਹ ਦੇ ਇੱਕ ਮਹੀਨੇ ਪਹਿਲਾ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਟਕਦੀ ਮਿਲੀ। ਪ੍ਰਾਪਤ ਜਾਣਕਾਰੀ...
ਸੁਨਿਆਰੇ ਵਲੋਂ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ
. . .  1 day ago
ਰੂਪਨਗਰ, 6 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦੇ ਇੱਕ ਸੁਨਿਆਰੇ ਵਲੋਂ ਆਪਣੀ ਦੁਕਾਨ 'ਚ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਐੱਚ...
ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਆਏ ਨਵੇਂ ਕੇਸ ਆਨੰਦ ਐਵੇਨਿਊ ਨਾਲ ਸੰਬੰਧਿਤ ਹਨ। ਇਨ੍ਹਾਂ ਪੰਜ...
ਪਤਨੀ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਪਤੀ ਦੀ ਹੱਤਿਆ
. . .  1 day ago
ਮਲੋਟ, 6 ਜੂਨ (ਗੁਰਮੀਤ ਸਿੰਘ ਮੱਕੜ)- ਪਿੰਡ ਦਾਨੇਵਾਲਾ ਦੀ ਰਹਿਣ ਵਾਲੀ ਇੱਕ ਔਰਤ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਆਪਣੀ ਪਤੀ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...
ਕੈਪਟਨ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਕੱਸੀ ਨਕੇਲ, ਆਬਕਾਰੀ ਸੁਧਾਰ ਗਰੁੱਪ ਦਾ ਕੀਤਾ ਗਠਨ
. . .  1 day ago
ਚੰਡੀਗੜ੍ਹ, 6 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਨਕੇਲ ਕੱਸਣ ਲਈ ਅੱਜ ਆਬਕਾਰੀ ਸੁਧਾਰ ਗਰੁੱਪ ਦਾ ਗਠਨ...
ਪੰਜਾਬ ਦੇ ਹੱਕਾਂ ਦਾ ਹੋ ਰਿਹੈ ਘਾਣ- ਭਗਵੰਤ ਮਾਨ
. . .  1 day ago
ਚੰਡੀਗੜ੍ਹ, 6 ਜੂਨ (ਸੁਰਿੰਦਰਪਾਲ ਸਿੰਘ)- 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਹੱਕਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦੋ ਵੱਡੇ ਘਪਲੇ ਸਾਹਮਣੇ ਆਏ ਹਨ...
ਫੋਕੀ ਬਿਆਨਬਾਜ਼ੀ ਛੱਡ ਸਿਆਸੀ ਲੀਡਰ ਕਿਸਾਨਾਂ ਨਾਲ ਖੜ੍ਹਨ- ਓਂਕਾਰ ਸਿੰਘ ਅਗੌਲ
. . .  1 day ago
ਨਾਭਾ, 6 ਜੂਨ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਦੇ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ ਨੇ ਅੱਜ ਪ੍ਰੈੱਸ ਨੋਟ ਜਾਰੀ ਕਰਕੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ਕਿਸਾਨਾਂ ਨੂੰ ਖੁੱਡੇ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 6 ਜੂਨ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕਰੋਲ ਮਟਰਾਈ ਅਤੇ ਚੰਦਵਾ...
ਹਰਿਆਣਾ 'ਚ ਕੋਰੋਨਾ ਦੇ 184 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 6 ਜੂਨ- ਹਰਿਆਣਾ 'ਚ ਅੱਜ ਕੋਰੋਨਾ ਦੇ 184 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 3,767 ਹੋ ਗਿਆ ਹੈ। ਸਿਹਤ ਵਿਭਾਗ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਸੰਗਰੂਰ

ਦੋ ਫਰਵਰੀ ਦੀ ਸੰਗਰੂਰ ਰੈਲੀ ਦਾ ਵਿਸ਼ਾਲ ਇਕੱਠ ਕੈਪਟਨ ਸਰਕਾਰ ਤੇ ਪਾਰਟੀ ਗੱਦਾਰਾਂ ਨੂੰ ਕਰਾਰਾ ਜਵਾਬ ਦੇਵੇਗਾ-ਢਿੱਲੋਂ

ਮਾਲੇਰਕੋਟਲਾ, 23 ਜਨਵਰੀ (ਕੁਠਾਲਾ, ਹਨੀਫ ਥਿੰਦ)- ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਲੋਂ ਪੰਜਾਬ ਦੀ ਕੈਪਟਨ ਸਰਕਾਰ ਿਖ਼ਲਾਫ਼ ਦੋ ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਲਈ ਅੱਜ ਵਿਧਾਨ ਸਭਾ ਹਲਕੇ ਮਲੇਰਕੋਟਲਾ ਦੇ ਅਕਾਲੀ ਵਰਕਰਾਂ ਦੀ ਹਲਕਾ ...

ਪੂਰੀ ਖ਼ਬਰ »

ਨੇਤਾ ਜੀ ਦੇ ਜਨਮ ਦਿਹਾੜੇ ਮੌਕੇ ਕੌਮ ਨੇ ਕੀਤਾ ਯਾਦ

ਸੰਗਰੂਰ, 23 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 123ਵਾਂ ਜਨਮ ਦਿਹਾੜਾ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਡੀਟੋਰੀਅਮ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਅਤੇ ਉਤਰਾਧਿਕਾਰੀ ਸੰਗਠਨ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਦੋਸ਼ਾਂ 'ਚ ਦੋ ਸਾਲ ਦੀ ਕੈਦ

ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ)- ਜੱਜ ਅਮਰੀਸ਼ ਕੁਮਾਰ ਜੈਨ ਦੀ ਅਦਾਲਤ ਨੇ ਚੈੱਕ ਬਾਉਂਸ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸ਼ਿਕਾਇਤਕਰਤਾ ਦੇ ਵਕੀਲ ਸੰਜੀਵ ਕੁਮਾਰ ਗੋਇਲ ਨੇ ਦੱਸਿਆ ਕਿ ਸੰਜੀਵ ਕੁਮਾਰ ਵਾਸੀ ਸੰਗਰੂਰ ਨੇ ...

ਪੂਰੀ ਖ਼ਬਰ »

ਰੇਲਵੇ ਆਵਾਜਾਈ 'ਚ ਵਿਘਨ ਪਾਉਣ ਦੇ ਦੋਸ਼ ਹੇਠ ਭਾਜਪਾ ਦੇ ਕੌਮੀ ਆਗੂ ਸਮੇਤ 200 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 23 ਜਨਵਰੀ (ਭੁੱਲਰ, ਧਾਲੀਵਾਲ)- ਰੇਲਵੇ ਆਵਾਜਾਈ 'ਚ ਵਿਘਨ ਪਾਉਣ ਦੇ ਦੋਸ਼ ਹੇਠ ਰੇਲਵੇ ਪੁਲਿਸ ਬਲ ਸੁਨਾਮ ਵਲੋਂ ਭਾਜਪਾ ਦੇ ਇਕ ਕੌਮੀ ਆਗੂ ਸਮੇਤ ਪੰਜ ਬੰਦਿਆਂ ਨੂੰ ਨਾਮਜ਼ਦ ਕਰ ਕੇ ਸੈਂਕੜੇ ਨਾਮਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤੇ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਦੇ ਸਮਰਥਕ ਮਲੇਰਕੋਟਲਾ ਵਿਖੇ ਭਲਕੇ ਪਰਮਿੰਦਰ ਸਿੰਘ ਢੀਂਡਸਾ ਦਾ ਕਰਨਗੇ ਸਨਮਾਨ

ਮਾਲੇਰਕੋਟਲਾ, 23 ਜਨਵਰੀ (ਕੁਠਾਲਾ) - ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਮਲੇਰਕੋਟਲਾ ਵਿਖੇ ਕੀਤੀ ਹਲਕਾ ਮਲੇਰਕੋਟਲਾ ਦੇ ਵਰਕਰਾਂ ਦੀ ਮੀਟਿੰਗ ਵਿਚ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਉੱਪਰ ਕੀਤੇ ...

ਪੂਰੀ ਖ਼ਬਰ »

ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ)- ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਪ੍ਰਤੀ ਅਪਣਾਈ ਜਾ ਰਹੀ ਅਧਿਆਪਕ ਵਿਰੋਧੀ ਅਤੇ ਸਿੱਖਿਆ ਵਿਰੋਧੀ ਨੀਤੀ ਪ੍ਰਤੀ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਸੈਂਕੜੇ ਅਧਿਆਪਕਾਂ ਨੇ ਗੌਰਮਿੰਟ ਟੀਚਰਜ਼ ਯੂਨੀਅਨ ਦੀ ਅਗਵਾਈ 'ਚ ...

ਪੂਰੀ ਖ਼ਬਰ »

26 ਜਨਵਰੀ ਦੇ ਮੱਦੇਨਜ਼ਰ ਸਮਾਗਮ ਵਾਲੀ ਥਾਂ ਨਜ਼ਦੀਕ ਪੁਲਿਸ ਨੇ ਵਧਾਈ ਚੌਕਸੀ

ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਥਾਣਾ ਸਿਟੀ-1 ਦੀ ਪੁਲਿਸ ਵਲੋਂ 26 ਜਨਵਰੀ ਦੇ ਗਣਤੰਤਰ ਦਿਵਸ ਨੂੰ ਧਿਆਨ ਵਿਚ ਰੱਖਦਿਆਂ ਸਮਾਗਮ ਵਾਲੀ ਥਾਂ ਪੁਲਿਸ ਲਾਈਨ ਨਜ਼ਦੀਕ ਪੈਂਦੀਆਂ ਕਾਲੋਨੀਆਂ, ਜਨਤਕ ਥਾਵਾਂ 'ਤੇ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਖਨੌਰੀ, 23 ਜਨਵਰੀ (ਰਾਜੇਸ਼ ਕੁਮਾਰ) - ਖਨੌਰੀ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਥਾਣਾ ਖਨੌਰੀ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਖਨੌਰੀ ਇੰਸਪੈਕਟਰ ਕਰਤਾਰ ਸਿੰਘ ਨੇ ਦੱਸਿਆ ਸਰਕਾਰ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚੋਂ ਤਿੰਨ ਬਰੀ

ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸ਼ੈਸਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਇਕ ਕੇਸ ਵਿਚੋਂ ਤਿੰਨ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ...

ਪੂਰੀ ਖ਼ਬਰ »

ਸੰਗਰੂਰ ਰੈਲੀ ਵਿਰੋਧੀਆਂ ਦੇ ਭੁਲੇਖੇ ਦੂਰ ਕਰੇਗੀ

ਛਾਜਲੀ, 23 ਜਨਵਰੀ (ਗੁਰਸੇਵਕ ਸਿੰਘ ਛਾਜਲੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਵਿਸ਼ਾਲ ਰੋਸ ਰੈਲੀ ਵਿਰੋਧੀਆਂ ਦੇ ਭੁਲੇਖੇ ਦੂਰ ਕਰ ਦੇਵੇਗੀ ਇਹ ਵਿਚਾਰ ਯੂਥ ਆਗੂ ਸੰਸਾਰ ਸਿੰਘ ਛਾਜਲੀ ਨੇ ਅਜੀਤ ਨਾਲ ਗੱਲ ਕਰਦਿਆਂ ਛਾਜਲੀ ਵਿਖੇ ਕਹੇ ...

ਪੂਰੀ ਖ਼ਬਰ »

ਲੁੱਟ ਖੋਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਇਕ ਵਿਅਕਤੀ ਨੂੰ ਲੁੱਟ ਖੋਹ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਨੂੰ ਸਿੱਖ ਸਿਧਾਂਤਾਂ 'ਤੇ ਚਲਾਉਣ ਦੀ ਥਾਂ ਵਪਾਰਕ ਬਣਾਇਆ-ਜਥੇ. ਬਚੀ

ਭਵਾਨੀਗੜ੍ਹ, 23 ਜਨਵਰੀ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਸਿੱਖ ਸਿਧਾਤਾਂ 'ਤੇ ਚਲਾਉਣ ਦੀ ਥਾਂ ਵਪਾਰਕ ਬਣਾ ਕੇ ਸਿੱਖੀ ਦਾ ਘਾਣ ਕੀਤਾ, ਇਹ ਵਿਚਾਰ ਪਾਵਰਕੌਮ ਦੇ ਸਾਬਕਾ ਪ੍ਰਬੰਧਕੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਐਨ.ਆਰ.ਆਈ. ਸਤਨਾਮ ਸਿੰਘ ਕੈਨੇਡਾ ਦਾ ਸਨਮਾਨ

ਲੌਾਗੋਵਾਲ, 23 ਜਨਵਰੀ (ਸ.ਸ.ਖੰਨਾ) - ਸਥਾਨਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਐਨ.ਆਰ.ਆਈ. ਸਤਨਾਮ ਸਿੰਘ ਕੈਨੇਡਾ ਦਾ ਬਾਬਾ ਬਲਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕੈਂਬੋਵਾਲ ਸਾਹਿਬ ਵਲੋਂ ...

ਪੂਰੀ ਖ਼ਬਰ »

ਕੱਲ੍ਹ ਦੇ ਬੰਦ ਨੂੰ ਲੈ ਕੇ ਕੀਤਾ ਵਿਚਾਰ-ਵਟਾਂਦਰਾ

ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜਨਰਲ ਸਕੱਤਰ ਮਾਸਟਰ ਕਰਨੈਲ ਸਿੰਘ ਨਾਰੀਕੇ ਵਲੋਂ 25 ਜਨਵਰੀ ਦੇ ਪੰਜਾਬ ਬੰਦ ਦੇ ਸੱਦੇ ਨੰੂ ਸਫਲ ਬਣਾਉਣ ਲਈ ਗੁਰਦੁਆਰਾ ਸ੍ਰੀ ਮਹਿਲ ਮੁਬਾਰਕ ਕਲੋਨੀ ਵਿਖੇ ਪਾਰਟੀ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਦੀ ਜਥੇਬੰਦੀ ਸੂਬਾਈ ਕਨਵੀਨਰ 'ਚ ਕਰੇਗੀ ਸ਼ਮੂਲੀਅਤ

ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ) - ਸਿਹਤ ਵਿਭਾਗ ਵਿਚ ਸਮਾਗਮ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੇ ਮੁਲਾਜਮਾਂ ਦੀ ਅਗਵਾਈ ...

ਪੂਰੀ ਖ਼ਬਰ »

ਅਕਾਲ ਅਕੈਡਮੀ ਚੀਮਾ ਦੇ ਨਵਜੋਤ ਸਿੰਘ ਨੇ ਨੈਸ਼ਨਲ ਪੱਧਰ 'ਤੇ ਕਾਂਸੀ ਤਗਮਾ ਜਿੱਤਿਆ

ਚੀਮਾ ਮੰਡੀ, 23 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਹੋਣਹਾਰ ਖਿਡਾਰੀ ਨਵਜੋਤ ਸਿੰਘ ਨੇ ਨੈਸ਼ਨਲ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਇੱਕ ਵਾਰ ਫਿਰ ਸਕੂਲ ਅਤੇ ਇਲਾਕੇ ਦਾ ਨਾਂ ...

ਪੂਰੀ ਖ਼ਬਰ »

ਨੈਸ਼ਨਲ ਖੇਡ ਕੇ ਸਕੂਲ ਪਹੁੰਚਣ 'ਤੇ ਖਿਡਾਰਨ ਦਾ ਨਿੱਘਾ ਸਵਾਗਤ

ਸ਼ੇਰਪੁਰ, 23 ਜਨਵਰੀ (ਦਰਸ਼ਨ ਸਿੰਘ ਖੇੜੀ) - ਬਾਬਾ ਜੋਰਾ ਸਿੰਘ ਮੈਮੋ: ਪਬਲਿਕ ਸਕੂਲ ਗੁਰਬਖ਼ਸ਼ਪੁਰਾ ਦੇ ਪਿ੍ੰਸੀਪਲ ਮੈਡਮ ਪੂਨਮ ਰਾਣੀ ਨੇ ਦੱਸਿਆ ਕਿ ਸਾਡੇ ਸਕੂਲ ਦੀ ਵਿਦਿਆਰਥਣ ਚਰਨਜੀਤ ਕੌਰ ਜਮਾਤ ਨੌਵੀਂ ਪੰਜਾਬ ਦੀ ਟੀਮ ਵਲੋਂ ਛੱਤੀਸਗੜ੍ਹ ਵਿਖੇ ਹੋਈਆਂ ਨੈਸ਼ਨਲ ...

ਪੂਰੀ ਖ਼ਬਰ »

ਸੰਤ ਹਰਚੰਦ ਸਿੰਘ ਲੌਾਗੋਵਾਲ ਸਕੂਲ ਨੂੰ 5 ਲੱਖ ਦਾ ਚੈੱਕ ਕੀਤਾ ਭੇਟ

ਸ਼ੇਰਪੁਰ, 23 ਜਨਵਰੀ (ਸੁਰਿੰਦਰ ਚਹਿਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਸੰਤ ਹਰਚੰਦ ਸਿੰਘ ਲੌਾਗੋਵਾਲ ਪਬਲਿਕ ਸਕੂਲ ਸ਼ੇਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਦੀ ਰੈਲੀ ਦੀ ਸਫ਼ਲਤਾ ਲਈ ਚੰਦੂਮਾਜਰਾ 26 ਨੂੰ ਲਖਮੀਰਵਾਲਾ ਵਿਖੇ ਆਉਣਗੇ-ਜਥੇ. ਲਖਮੀਰਵਾਲਾ

ਚੀਮਾ ਮੰਡੀ, 23 ਜਨਵਰੀ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਮ ਕਮੇਟੀ ਦੇ ਮੈਂਬਰ ਜਥੇ. ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਸਥਾਨਕ ਕਸਬੇ ਵਿਖੇ ਗੱਲਬਾਤ ਦੌਰਾਨ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪੇ੍ਰਮ ...

ਪੂਰੀ ਖ਼ਬਰ »

ਮੇਸੀ ਦੇ ਪਿਤਾ ਨੂੰ ਵੱਡੀ ਗਿਣਤੀ 'ਚ ਰਾਜਨੀਤਕ, ਸਮਾਜਿਕ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ

ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਐਾਡ ਐਕਸਪੋਰਟ ਦੇ ਵਾਇਸ ਚੇਅਰਮੈਨ ਸ੍ਰੀ ਮਹੇਸ਼ ਕੁਮਾਰ ਮੇਸੀ ਦੇ ਪਿਤਾ ਸ੍ਰੀ ਵੇਦ ਪ੍ਰਕਾਸ਼ ਦੀ ਅੰਤਿਮ ਅਰਦਾਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਉਨ੍ਹਾਂ ਨੰੂ ਸ਼ਰਧਾਂਜਲੀ ਦਿੱਤੀ | ਮੰਦਰ ਸ੍ਰੀ ਮਹਾਂ ਕਾਲੀ ਦੇ ਸ਼ਕਤੀ ਭਵਨ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ, ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਵਲੋਂ ਸ੍ਰੀ ਕੁਲਵੰਤ ਸਿੰਗਲਾ, ਬੀਬੀ ਬਲਵੀਰ ਕੌਰ ਸੈਣੀ, ਡਾਇਰੈਕਟਰ ਪੰਜਾਬ ਇੰਨਫੋਟੈਕ ਐਡਵੋਕੇਟ ਸਤੀਸ਼ ਕਾਂਸਲ, ਐਡਵੋਕੇਟ ਗੁਰਤੇਜ ਸਿੰਘ ਗਰੇਵਾਲ, ਬੀਬੀ ਦੀਪਾ ਸਿੰਗਲਾ, ਗੁਰਪ੍ਰੀਤ ਸਿੰਘ ਗੋਗੀ ਚੇਅਰਮੈਨ ਪੰਜਾਬ ਸਮਾਲ ਸਕੇਲ ਇੰਡਸਟਰੀਜ਼, ਰਜਿੰਦਰ ਬੱਤਰਾ ਏ.ਡੀ.ਸੀ., ਸਤਪਾਲ ਸ਼ਰਮਾ ਡੀ.ਐਸ.ਪੀ., ਸ੍ਰੀ ਜੇ.ਪੀ. ਸਿੰਗਲਾ ਜੁਆਇੰਟ ਡਾਇਰੈਕਟਰ ਪੰਚਾਇਤ (ਸੇਵਾ ਮੁਕਤ), ਚੇਅਰਮੈਨ ਮਾਰਕਿਟ ਕਮੇਟੀ ਭਵਾਨੀਗੜ੍ਹ ਪ੍ਰਦੀਪ ਗਰਗ, ਕਪਿਲ ਗਰਗ, ਪਰਮਿੰਦਰ ਸ਼ਰਮਾ, ਅਵਤਾਰ ਸਿੰਘ ਈਲਵਾਲ, ਬਿ੍ਜ ਭੂਸ਼ਨ ਬਾਂਸਲ ਪ੍ਰਧਾਨ ਸੰਗਰੂਰ ਟੈਕਸ ਬਾਰ ਐਸੋਸੀਏਸ਼ਨ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਇੰਦਰ ਸਿੰਘ ਖਮੋਸ਼ ਮਾਲਵਾ ਖੇਤਰ ਦੇ ਮਿਆਰੀ ਗਲਪਕਾਰ ਸਨ- ਡਾ: ਤੇਜਵੰਤ ਮਾਨ

ਸੰਗਰੂਰ, 23 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਵਲੋਂ ਵਿਸ਼ੇਸ਼ ਸ਼ੋਕ ਇਕੱਤਰਤਾ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ | ਪੰਜਾਬੀ ਸਾਹਿਤ ਦੀਆਂ ਬਹੁਤ ਹੀ ਮਹੱਤਵਪੂਰਨ ਕਲਮਾਂ ਡਾ. ਸੁਰਜੀਤ ਹਾਂਸ, ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਚੰਦੂਮਾਜਰਾ ਕੱਲ੍ਹ ਆਉਣਗੇ ਲਹਿਰਾਗਾਗਾ

ਲਹਿਰਾਗਾਗਾ, 23 ਜਨਵਰੀ (ਅਸ਼ੋਕ ਗਰਗ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਕਾਲੀ ਦਲ ਨਾਲ ਜੁੜੇ ਰਹਿਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਧਾਰਮਿਕ ਦੀਵਾਨ 5, 6 ਤੇ 7 ਫਰਵਰੀ ਨੂੰ

ਰੁੜਕੀ ਕਲਾਂ, 23 ਜਨਵਰੀ (ਜਤਿੰਦਰ ਮੰਨਵੀ) - ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਛੋਕਰਾਂ ਵਿਖੇ ਨਗਰ ਪੰਚਾਇਤ ਦੇ ਸਹਿਯੋਗ ਨਾਲ 5,6 ਅਤੇ 7 ਫਰਵਰੀ ਨੂੰ ਧਾਰਮਿਕ ਦੀਵਾਨ ਕਰਵਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸਕੂਲ ਨੰੂ ਦਾਨ ਰਾਸ਼ੀ ਭੇਟ

ਮੂਲੋਵਾਲ, 23 ਜਨਵਰੀ (ਰਤਨ ਸਿੰਘ ਭੰਡਾਰੀ) - ਸਰਕਾਰੀ ਹਾਈ ਸਕੂਲ ਰਾਜੋਮਾਜਰਾ ਵਿਚ ਚੱਲ ਰਹੇ ਵਿਕਾਸ ਕਾਰਜਾਂ ਲਈ ਲੋਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਸਕੂਲ ਮੁਖੀ ਗੁਰਮੀਤ ਕੌਰ ਘੁੰਮਣ ਨੇ ਦੱਸਿਆ ਕਿ ਅਮਰੀਕ ਸਿੰਘ ਕੰਗ ਐਨ.ਆਰ.ਆਈ. ਵਲੋਂ ਵੀ ਸਰਕਾਰੀ ਹਾਈ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਮੀਟਿੰਗ ਭਲਕੇ

ਸੰਗਰੂਰ, 23 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਸਟੇਟ ਮਨਿਸਟੀਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਮਹੀਨਾਵਾਰ ਮੀਟਿੰਗ 25 ਜਨਵਰੀ ਨੂੰ ਸਵੇਰੇ 10.30 ਵਜੇ ਜ਼ਿਲ੍ਹਾ ਪੈਨਸ਼ਨਰ ਭਵਨ, ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਹੋਵੇਗੀ, ...

ਪੂਰੀ ਖ਼ਬਰ »

ਰਣਬੀਰ ਕਾਲਜ 'ਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਆਰੰਭ

ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਦੇ ਐਨ. ਐਸ. ਐਸ. ਯੂਨਿਟ-1 ਲੜਕੇ ਅਤੇ ਐਨ.ਐਸ.ਐਸ ਯੂਨਿਟ-2 ਲੜਕੀਆਂ ਦਾ ਸੱਤ ਰੋਜ਼ਾ ਕੈਂਪ ਪ੍ਰੋਗਰਾਮ ਅਫ਼ਸਰ ਪ੍ਰੋ. ਰੁਪਿੰਦਰ ਕੁਮਾਰ ਸ਼ਰਮਾ ਅਤੇ ਪ੍ਰੋ. ਸੁਧਾ ਰਾਣੀ ਸ਼ਰਮਾ ਦੀ ਦੇਖ-ਰੇਖ ...

ਪੂਰੀ ਖ਼ਬਰ »

ਅਕਾਲੀ ਦਲ ਦੀ ਰੋਸ ਰੈਲੀ ਕਾਂਗਰਸ ਦੇ ਫਰੇਬੀ ਵਾਅਦਿਆਂ ਦੀ ਖੋਖਲੀ ਨੀਤੀ ਦੀਆਂ ਜੜ੍ਹਾਂ ਹਿਲਾਏਗੀ- ਸਿਮਰਪ੍ਰਤਾਪ

ਧੂਰੀ, 23 ਜਨਵਰੀ (ਭੁੱਲਰ)- ਪੰਜਾਬ ਦੇ ਲੋਕਾਂ ਨੂੰ ਝੂਠੇ, ਫਰੇਬੀ ਵਾਅਦਿਆਂ ਨਾਲ ਗੁਮਰਾਹ ਕਰਕੇ ਸੱਤਾ ਦਾ ਆਨੰਦ ਲੈਣ ਵਾਲੀ ਸੱਤਧਾਰੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਬਹੁਤ ਵੱਡਾ ਵਿਸ਼ਵਾਸਘਾਤ ਕੀਤਾ ਹੈ, ਜਿਸ ਕਾਰਨ ਸੂਬੇ ਦੀ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ | ...

ਪੂਰੀ ਖ਼ਬਰ »

ਪਿਛਲੇ ਕਈ ਵਰਿ੍ਹਆਂ ਤੋ ਜੱਟੂਆਂ ਸੰਪਰਕ ਸੜਕ ਦੀ ਹਾਲਤ ਖ਼ਸਤਾ

ਰੁੜਕੀ ਕਲਾਂ, 23 ਜਨਵਰੀ (ਜਤਿੰਦਰ ਮੰਨਵੀ) - ਪਿੰਡ ਜੱਟੂਆਂ ਸਮੇਤ ਇਲਾਕੇ ਦੇ ਕਈ ਪਿੰਡਾਂ ਨੰੂ ਮਾਲੇਰਕੋਟਲਾ-ਖੰਨਾਂ ਹਾਈਵੇ ਨਾਲ ਜ਼ੋੜਦੀ ਜੱਟੂਆਂ-ਛੋਕਰਾਂ ਸੰਪਰਕ ਸੜਕ ਦੀ ਹਾਲਤ ਪਿਛਲੇ ਕਈ ਵਰਿ੍ਹਆਂ ਤੋ ਖ਼ਸਤਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਲਾਂ ...

ਪੂਰੀ ਖ਼ਬਰ »

ਜਥੇ. ਤੂਰ ਤੇ ਨੰਦਗੜ੍ਹ ਵਲੋਂ ਢੀਂਡਸਾ ਪਰਿਵਾਰ ਨਾਲ ਖੜ੍ਹਨ ਦਾ ਕੀਤਾ ਦਾਅਵਾ

ਅਸਤੀਫ਼ੇ ਦੀਆਂ ਕਾਪੀਆਂ ਆਗੂਆਂ ਨੂੰ ਭੇਜੀਆਂ ਭਵਾਨੀਗੜ੍ਹ, 23 ਜਨਵਰੀ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਇਨਕਲਾਬੀ ਲੋਕ ਮੋਰਚਾ ਵਲੋਂ ਬੰਦ ਦੇ ਸੱਦੇ ਦੀ ਹਮਾਇਤ

ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ)- ਇਨਕਲਾਬੀ ਲੋਕ ਮੋਰਚਾ ਪੰਜਾਬ ਨੇ ਅਕਾਲੀ ਦਲ ਅੰਮਿ੍ਤਸਰ, ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਕਸ਼ਮੀਰ ਵਿਚ ਧਾਰਾ 370 ਅਤੇ 35ਏ ਨੂੰ ਹਟਾਉਣ, ਨਾਗਰਿਕਤਾ ਸੋਧ ਐਕਟ, ਕੌਮੀ ਨਾਗਰਿਕਤਾ ਰਜਿਸਟ੍ਰੇਸ਼ਨ ਕਰਵਾਉਣ, ਰਾਸ਼ਟਰੀ ...

ਪੂਰੀ ਖ਼ਬਰ »

ਸੱਚ ਦੀ ਲੜਾਈ ਲੜ ਰਹੇ ਢੀਡਸਾ ਪਰਿਵਾਰ ਦਾ ਡਟ ਕੇ ਸਾਥ ਦੇਵਾਂਗੇ-ਅਯੁਰਵੇਦ ਸੇਵਾ ਸੰਘ

ਧਰਮਗੜ੍ਹ, 23 ਜਨਵਰੀ (ਗੁਰਜੀਤ ਸਿੰਘ ਚਹਿਲ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਢੀਂਡਸਾ ਪਰਿਵਾਰ 'ਚ ਪੈਦਾ ਹੋਏ ਤਕਰਾਰ ਤੋਂ ਬਾਅਦ ਵੱਖ-ਵੱਖ ਆਗੂਆਂ ਵਲੋਂ ਢੀਂਡਸਾ ਪਰਿਵਾਰ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ, ਜਿਸ ਦੇ ਤਹਿਤ ਅਯੂਰਵੈਦ ਸੇਵਾ ...

ਪੂਰੀ ਖ਼ਬਰ »

ਭਾਜਪਾ ਆਗੂ ਰਿਸ਼ੀਪਾਲ ਤੇ ਪ੍ਰੇਮ ਗੁਗਨਾਨੀ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 23 ਜਨਵਰੀ (ਧਾਲੀਵਾਲ, ਭੁੱਲਰ) -ਭਾਰਤੀ ਜਨਤਾ ਪਾਰਟੀ ਸੁਨਾਮ ਇਕਾਈ ਵਲੋਂ ਮੰਡਲ ਪ੍ਰਧਾਨ ਯੁਗੇਸ਼ ਗਰਗ ਦੀ ਅਗਵਾਈ 'ਚ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਭਾਜਪਾ ਦੇ ਨਵ-ਨਿਯੁਕਤ ਨੈਸ਼ਨਲ ਕੌਾਸਲ ਮੈਂਬਰ ...

ਪੂਰੀ ਖ਼ਬਰ »

ਰਾਸ਼ਟਰੀ ਖੋਜ ਪੱਤਰ ਮੁਕਾਬਲੇ 'ਚ ਡਾ. ਸ਼ੇਖ ਇਫ਼ਤਿਖਾਰ ਨੇ ਤੀਜਾ ਸਥਾਨ ਕੀਤਾ ਪ੍ਰਾਪਤ

ਮਾਲੇਰਕੋਟਲਾ, 23 ਜਨਵਰੀ (ਪਾਰਸ ਜੈਨ)- ਉੱਘੇ ਖੋਜ ਵਿਦਵਾਨ ਡਾ. ਸ਼ੇਖ਼ ਇਫ਼ਤਿਖਾਰ ਅਹਿਮਦ ਨੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ, ਭਾਰਤ ਸਰਕਾਰ ਵਲੋਂ ਪਟਨਾ ਵਿਖੇ ਕਰਵਾਈ ਚੌਥੀ ਗਿਆਨ ਪ੍ਰਸਾਰ ਵਰਕਸ਼ਾਪ ਵਿਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਬਾਰੇ ਆਪਣਾ ਖੋਜ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ 2 ਲੱਖ 20 ਹਾਜ਼ਰ ਦੀ ਰਾਸ਼ੀ ਦੇ ਚੈੱਕ ਜਥੇ. ਕਮਾਲਪੁਰ ਨੇ ਪਿੰਡ-ਪਿੰਡ ਜਾ ਕੇ ਕੀਤੇ ਤਕਸੀਮ

ਦਿੜ੍ਹਬਾ ਮੰਡੀ, 23 ਜਨਵਰੀ (ਪਰਵਿੰਦਰ ਸੋਨੂੰ) - ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਗੁਰੂ ਘਰਾਂ ਅਤੇ ਲੋੜਵੰਦ ਵਿਅਕਤੀਆਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਆਈ 2 ਲੱਖ 20 ਹਾਜ਼ਰ ਰਾਸੀ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਸੰਗਰੂਰ ਓ.ਪੀ.ਡੀ. ਮਰੀਜ਼ ਲੈ ਰਹੇ ਹਨ ਲਾਹਾ

ਲੁਧਿਆਣਾ, 23 ਜਨਵਰੀ (ਭੁਪਿੰਦਰ ਸਿੰਘ ਬਸਰਾ)- ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਜ਼ਰੂਰਤ ਨਹੀਂ ਹੈ, ਕਿੳਾੁਕਿ ਬਿਨਾਂ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆਂ ਗੋਡਿਆਂ ...

ਪੂਰੀ ਖ਼ਬਰ »

ਪੁਲਿਸ ਕਪਤਾਨ ਸਿੱਧੂ ਨੇ ਲਾਅ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਜਾਣਕਾਰੀ

ਸੰਗਰੂਰ, 23 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸ੍ਰੀ ਗਰੁਮੀਤ ਸਿੰਘ ਸਿੱਧੂ, ਕਪਤਾਨ ਪੁਲਿਸ ਕਮ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਸੰਗਰੂਰ, ਸ੍ਰੀ ਰਾਕੇਸ਼ ਕੁਮਾਰ, ਮੁੱਖ ਅਫ਼ਸਰ ਥਾਣਾ ਅਤੇ ਸਾਂਝ ਕੇਂਦਰ ਦੇ ਸਟਾਫ਼ ਵਲੋਂ ਐਡਵੋਕੇਟ ਅੰਤਰਪ੍ਰੀਤ ਸਿੰਘ ਲੈਕਚਰਾਰ ...

ਪੂਰੀ ਖ਼ਬਰ »

ਦੋ ਦਹਾਕਿਆਂ ਤੋਂ ਗਰੁੱਪਬਾਜ਼ੀ ਦਾ ਸ਼ਿਕਾਰ ਹਲਕੇ ਦੇ ਅਕਾਲੀ ਵਰਕਰ ਹੁਣ ਅਕਾਲੀ ਦਲ ਦੀ ਫੁੱਟ 'ਚ ਉਲਝੇ

ਮੂਣਕ, 23 ਜਨਵਰੀ (ਕੇਵਲ ਸਿੰਗਲਾ) - ਪਿਛਲੇ ਦੋ ਦਹਾਕਿਆਂ ਤੋਂ ਲੁਕਵੀਂ ਗਰੁੱਪਬਾਜ਼ੀ ਦੇ ਸ਼ਿਕਾਰ ਹਲਕਾ ਲਹਿਰਾ ਦੇ ਅਕਾਲੀ ਵਰਕਰ ਇਕ ਵਾਰ ਫਿਰ ਧੜੇਬੰਦੀ ਵਿਚ ਵੰਡ ਜਾਣ ਕਾਰਨ ਦੁਖੀ ਨਜ਼ਰ ਆ ਰਹੇ ਸਨ | ਗਰੁੱਪਬਾਜ਼ੀ ਦਾ ਸ਼ਿਕਾਰ ਹਲਕੇ ਦੇ ਅਕਾਲੀ ਵਰਕਰ ਪਿਛਲੀਆਂ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਗੋਗੀ ਢੀਂਡਸਾ ਦੇ ਹੱਕ 'ਚ ਡਟੇ

ਮੂਲੋਵਾਲ, 23 ਜਨਵਰੀ (ਰਤਨ ਸਿੰਘ ਭੰਡਾਰੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਰਾਜ ਸਭਾ ਮੈਂਬਰ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਵਿਚੋਂ ਬਰਤਰਫ਼ ਕਰਨ ...

ਪੂਰੀ ਖ਼ਬਰ »

ਐਨ.ਐਸ.ਐਸ. ਕੈਂਪ ਆਰੰਭ

ਅਮਰਗੜ੍ਹ, 23 ਜਨਵਰੀ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਕਾਲਜ ਅਮਰਗੜ੍ਹ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਦੀ ਆਰੰਭਤਾ ਪਿ੍ੰਸੀਪਲ ਸੁਖਵੀਰ ਸਿੰਘ ਦੀ ਅਗਵਾਈ ਹੇਠ ਹੋਈ | ਪ੍ਰੋਗਰਾਮ ਅਫ਼ਸਰ ਪ੍ਰੋ. ਕਮਲਜੀਤ ਸਿੰਘ ਅਤੇ ਬਲਜੀਤ ਕੌਰ ਦੀ ਦੇਖ ਰੇਖ ਹੇਠ ਆਰੰਭ ਹੋਏ ਇਸ ...

ਪੂਰੀ ਖ਼ਬਰ »

ਪੈਨਸ਼ਨ ਦਿਵਸ ਦੀ ਸਮੀਖਿਆ ਕੀਤੀ

ਧੂਰੀ, 23 ਜਨਵਰੀ (ਦੀਪਕ) - ਪੈਨਸ਼ਨ ਯੂਨੀਅਨ ਵਲੋਂ ਪ੍ਰਧਾਨ ਜੈ ਦੇਵ ਸ਼ਰਮਾ ਦੀ ਅਗਵਾਈ ਹੇਠ ਹੰਗਾਮੀ ਮੀਟਿੰਗ ਹੋਈ | ਇਸ ਮੌਕੇ ਪੈਨਸ਼ਨ ਡੇਅ ਦੀ ਸਮੀਖਿਆ ਕੀਤੀ ਗਈ | ਪ੍ਰੈਸ ਨੂੰ ਮੀਟਿੰਗ ਦੀ ਕਾਰਵਾਈ ਦਿੰਦਿਆਂ ਪ੍ਰੈਸ ਸਕੱਤਰ ਰਤਨ ਭੰਡਾਰੀ ਨੇ ਕਿਹਾ ਕਿ ਸਾਰੇ ਮੌਜੂਦ ...

ਪੂਰੀ ਖ਼ਬਰ »

ਸਰਕਾਰ ਯੂਨੀਅਨ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ-ਜ਼ੀਰਾ

ਲਹਿਰਾਗਾਗਾ, 23 ਜਨਵਰੀ (ਸੂਰਜ ਭਾਨ ਗੋਇਲ) - ਮੁਲਾਜ਼ਮਾਂ ਵਲੋਂ ਮੰਗਾਂ ਪ੍ਰਤੀ ਦਿੱਤਾ ਜਾਣ ਵਾਲਾ ਮੰਗ-ਪੱਤਰ ਮੰਡੀਕਰਨ ਸਭਾਵਾਂ ਦੇ ਬਲਾਕ ਪੱਧਰੀ ਅਧਿਕਾਰੀ ਉੱਚ ਅਧਿਕਾਰੀਆਂ ਤੱਕ ਪਹੁੰਚਣ ਦੀ ਥਾਂ ਠੰਢੇ ਬਸਤੇ ਪਾ ਦਿੰਦੇ ਹਨ | ਉਕਤ ਸਬਦ ਮੰਡੀਕਰਨ ਸਭਾਵਾਂ ਦੇ ਸੂਬਾਈ ...

ਪੂਰੀ ਖ਼ਬਰ »

ਐਡ. ਟਿੱਬਾ ਦੇ ਭਰਾ ਜੁਗਰਾਜ ਸਿੰਘ ਸੰਧੂ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਮਾਲੇਰਕੋਟਲਾ, 23 ਜਨਵਰੀ (ਕੁਠਾਲਾ)- ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਜਗਮੇਲ ਸਿੰਘ ਟਿੱਬਾ ਦੇ ਵੱਡੇ ਭਰਾ ਸੇਵਾ ਮੁਕਤ ਲੇਬਰ ਅਫ਼ਸਰ ਜੁਗਰਾਜ ਸਿੰਘ ਸੰਧੂ ਨਹੀਂ ਰਹੇ | ਸ਼ੇਰਪੁਰ ਨੇੜਲੇ ਪਿੰਡ ਟਿੱਬਾ ਵਿਖੇ ਤਿੰਨ ਅਗਸਤ 1951 ਨੂੰ ਜਨਮੇ ਜੁਗਰਾਜ ਸਿੰਘ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਦਾ ਪੱਧਰ ਹੇਠਾਂ ਜਾਣ ਤੋਂ ਬਚਾਉਣ ਲਈ ਬਰਸਾਤੀ ਪਾਣੀ ਦੀ ਸੰਭਾਲ ਜ਼ਰੂਰੀ-ਚਨਾਗਰ

ਮੂਣਕ, 23 ਜਨਵਰੀ (ਕੇਵਲ ਸਿੰਗਲਾ) - ਪੰਜਾਬ ਵਿਚ ਧਰਤੀ ਹੇਠਲਾ ਪਾਣੀ ਦਾ ਪੱਧਰ ਹੇਠਾਂ ਜਾਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ | ਜਿਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਣੀ ਦੀ ਸੰਭਾਲ ਲਈ ਸਰਵ ਪਾਰਟੀ ਮੀਟਿੰਗ ਕੀਤੀ ਜਾ ਰਹੀ ਹੈ | ਸਮਾਜ ...

ਪੂਰੀ ਖ਼ਬਰ »

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 3 ਤੋਂ

ਲਹਿਰਾਗਾਗਾ, 23 ਜਨਵਰੀ (ਗਰਗ, ਢੀਂਡਸਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਗਿਦੜਿਆਣੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 3, 4 ...

ਪੂਰੀ ਖ਼ਬਰ »

ਰੱਤੋਕੇ ਸਕੂਲ ਦੀ ਖਿਡਾਰਨ ਮਨਦੀਪ ਕੌਰ ਦਾ ਸਨਮਾਨ

ਲੌਾਗੋਵਾਲ, 23 ਜਨਵਰੀ (ਸ.ਸ. ਖੰਨਾ)-ਪਿਛਲੇ ਦਿਨੀਂ ਰਾਸ਼ਟਰੀ ਖੇਡਾਂ ਵਿਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੀ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਵਿਦਿਆਰਥਣ ਮਨਦੀਪ ਕੌਰ ਦਾ ਅੱਜ ਉਸ ਦੇ ਆਪਣੇ ਪਿੰਡ ਵਲੋਂ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਡਾਕਟਰ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਚੋਣ ਹਲਕਾ ਪੱਧਰ ਦੇ ਮੁਕਾਬਲੇ ਕਰਵਾਏ

ਮਹਿਲਾਂ ਚੌਾਕ, 23 ਜਨਵਰੀ (ਸੁਖਵੀਰ ਸਿੰਘ ਢੀਂਡਸਾ)- ਕਾ. ਭੀਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਿੜ੍ਹਬਾ ਵਿਖੇ ਚੋਣ ਹਲਕਾ (ਸਬ ਡਿਵੀਜ਼ਨ) ਪੱਧਰ ਤੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਐਸ.ਯੂ.ਐਸ. ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਚੌਾਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪੁਲਿਸ ਲਾਈਨ ਸੰਗਰੂਰ ਦੇ ਆਲੇ-ਦੁਆਲੇ 500 ਮੀਟਰ ਦੇ ਏਰੀਏ 'ਚ ਡਰੋਨ ਕੈਮਰੇ ਉਡਾਉਣ 'ਤੇ ਪੂਰਨ ਪਾਬੰਦੀ

ਸੰਗਰੂਰ, 23 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਜੇਸ਼ ਤਿ੍ਪਾਠੀ ਨੇ ਧਾਰਾ 144 ਅਧੀਨ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਾਲੀ ਜਗ੍ਹਾ ਪੁਲਿਸ ਲਾਈਨ ਸੰਗਰੂਰ ਦੇ ਆਲੇ-ਦੁਆਲੇ 500 ਮੀਟਰ ਦੇ ਏਰੀਏ ਵਿਚ 25/26 ਜਨਵਰੀ ਨੂੰ ...

ਪੂਰੀ ਖ਼ਬਰ »

ਬੱਚਿਆਂ ਨੂੰ ਅਧਿਕਾਰਾਂ ਸਬੰਧੀ ਦਿੱਤੀ ਜਾਣਕਾਰੀ

ਮੂਣਕ, 23 ਜਨਵਰੀ (ਕੇਵਲ ਸਿੰਗਲਾ)- ਨਵਦੀਪ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਸਕੂਲ 'ਚ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੂਣਕ ਅਦਾਲਤ ਦੇ ਵਕੀਲ ਪ੍ਰੇਮਪਾਲ ਅਤੇ ਦਾਰਾ ਹਾਜ਼ਰ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਚਾਂ-ਸਰਪੰਚਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬਲਾਕ ਸੰਗਰੂਰ ਸਰਪੰਚ-ਪੰਚ ਯੂਨੀਅਨ ਦੀ ਮੀਟਿੰਗ ਪਿੰਡ ਬਡਰੁੱਖਾਂ ਦੇ ਸਰਪੰਚ ਕੁਲਜੀਤ ਸਿੰਘ ਤੂਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਵੇਰਵਿਆ ਸੰਬੰਧੀ ਜਾਣਕਾਰੀ ਦਿੰਦਿਆਂ ਤੂਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲੀ ਦਲ ਸਿਆਸੀ ਮੁਫਾਦ ਲਈ ਧਰਮ ਨੂੰ ਵਰਤ ਰਿਹੈ-ਬੀਬੀ ਭੱਠਲ

ਲਹਿਰਾਗਾਗਾ, 23 ਜਨਵਰੀ (ਗਰਗ, ਗੋਇਲ, ਢੀਂਡਸਾ)- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਆਪਣੀ ਡੁੱਬਦੀ ਬੇੜੀ ਨੂੰ ਬਚਾਉਣ ਲਈ ਧਰਮ 'ਤੇ ਬੇਲੋੜੀ ਸਿਆਸਤ ਕਰ ...

ਪੂਰੀ ਖ਼ਬਰ »

30 ਨੂੰ ਦਿੱਤੇ ਜਾ ਰਹੇ ਧਰਨੇ 'ਚ ਸੀਵਰੇਜ ਬੋਰਡ ਦੇ ਕਾਮਿਆਂ ਵਲੋਂ ਹਮਾਇਤ ਦਾ ਐਲਾਨ

ਲੌਾਗੋਵਾਲ, 23 ਜਨਵਰੀ (ਸ.ਸ.ਖੰਨਾ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਦੇ ਪਰਦੀਪ ਕੁਮਾਰ ਚੀਮਾ ਅਤੇ ਗੁਰਜੰਟ ਸਿੰਘ ਬੁਗਰਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਕਾਰਨ ...

ਪੂਰੀ ਖ਼ਬਰ »

ਅਕਾਲੀ ਦਲ ਸਿਆਸੀ ਮੁਫਾਦ ਲਈ ਧਰਮ ਨੂੰ ਵਰਤ ਰਿਹੈ-ਬੀਬੀ ਭੱਠਲ

ਲਹਿਰਾਗਾਗਾ, 23 ਜਨਵਰੀ (ਗਰਗ, ਗੋਇਲ, ਢੀਂਡਸਾ)- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਆਪਣੀ ਡੁੱਬਦੀ ਬੇੜੀ ਨੂੰ ਬਚਾਉਣ ਲਈ ਧਰਮ 'ਤੇ ਬੇਲੋੜੀ ਸਿਆਸਤ ਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX