ਤਾਜਾ ਖ਼ਬਰਾਂ


ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  37 minutes ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੈਗੇਟਿਵ
. . .  44 minutes ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  48 minutes ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  about 1 hour ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  about 1 hour ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  about 1 hour ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  about 1 hour ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  about 1 hour ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  about 1 hour ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 2 hours ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  about 2 hours ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  about 2 hours ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  about 3 hours ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 3 hours ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  about 3 hours ago
ਬਿਜਲੀ ਸਪਲਾਈ ਠੱਪ, ਖਪਤਕਾਰ 'ਚ ਮੱਚੀ ਹਾਹਾਕਾਰ
. . .  about 3 hours ago
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਲਾਇਆ ਧਰਨਾ
. . .  about 3 hours ago
ਗੁਰੂ ਹਰਸਹਾਏ, 29 ਮਈ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਥਾਣਾ ਗੁਰੂ ਹਰਸਹਾਏ...
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (ਏਕਤਾ) ਵੱਲੋਂ ਕੀਤਾ ਗਿਆ ਅਰਥੀ ਫ਼ੂਕ ਮੁਜ਼ਾਹਰਾ
. . .  about 3 hours ago
ਨਾਭਾ, 29 ਮਈ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਏਕਤਾ) ਬਲਾਕ ਨਾਭਾ ਵੱਲੋਂ ਬਲਾਕ ਪ੍ਰਧਾਨ ...
ਪਠਾਨਕੋਟ 'ਚ ਸਿਹਤਯਾਬ ਹੋਏ ਕੋਰੋਨਾ ਦੇ ਦੋ ਮਰੀਜ਼
. . .  about 4 hours ago
ਪਠਾਨਕੋਟ, 29 ਮਈ (ਸੰਧੂ) - ਪਠਾਨਕੋਟ ਦੇ ਚਿੰਤਪੁਰਨੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ...
ਸਿਰਸਾ ਨੇ ਐਮਾਜ਼ਾਨ ਅਤੇ ਡਾਇਰੈਕਟਰਾਂ ਨੂੰ ਜਾਰੀ ਕੀਤਾ ਕਾਨੂੰਨੀ ਨੋਟਿਸ
. . .  about 4 hours ago
ਨਵੀਂ ਦਿੱਲੀ, 29 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਮਾਜ਼ਾਨ ਅਤੇ...
2 ਜੂਨ ਤੱਕ ਪੁਲਿਸ ਰਿਮਾਂਡ 'ਤੇ ਹੈਰੋਇਨ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਚੀਤਾ
. . .  about 4 hours ago
ਐੱਸ.ਏ.ਐੱਸ. ਨਗਰ, 29 ਮਈ (ਕੇ.ਐੱਸ. ਰਾਣਾ)- ਸਰਹੱਦੋਂ ਪਾਰ ਲਿਆਂਦੀ ਗਈ 532 ਕਿੱਲੋ ਹੈਰੋਇਨ ਤਸਕਰੀ ਮਾਮਲੇ...
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 4 hours ago
ਅੰਮ੍ਰਿਤਸਰ, 29 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 5 ਮਾਨਾਂਵਾਲਾ ਬਲਾਕ, 5 ਬਾਬਾ ਬਕਾਲਾ, ਇੱਕ ਸ਼ਹਿਰੀ ਖੇਤਰ ਤੇ ਇੱਕ ਨਿੱਜੀ...
ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 4 hours ago
ਜਲੰਧਰ, 29 ਮਈ (ਐਮ.ਐੱਸ ਲੋਹੀਆ) - ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 246 ਹੋ ਗਈ ਹੈ। ਇਨ੍ਹਾਂ 'ਚ ਜਲੰਧਰ ਹਾਈਟ ਦੇ ਰਹਿਣ ਵਾਲੇ 35-35 ਸਾਲ ਦੇ ਔਰਤ ਅਤੇ ਮਰਦ, ਨਿਊ ਮਾਡਲ ਹਾਊਸ ਦੀ ਰਹਿਣ ਵਾਲੀ 35 ਸਾਲ ਦੀ ਔਰਤ, ਨਿਊ ਜਵਾਹਰ ਨਗਰ ਦੀ ਰਹਿਣ ਵਾਲੀ 31 ਸਾਲ ਦੀ ਔਰਤ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਸਨਅਤ ਤੇ ਵਪਾਰ

ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਲੋਕਾਂ ਦਾ ਜੀਣਾ ਕੀਤਾ ਮੁਹਾਲ

ਲੁਧਿਆਣਾ, 23 ਜਨਵਰੀ (ਸਲੇਮਪੁਰੀ)- ਦੇਸ਼ 'ਚ ਇਸ ਵੇਲੇ ਜਿੱਥੇ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਉੱਥੇ ਇਸ ਦੇ ਨਾਲ-ਨਾਲ ਬੇਰੁਜ਼ਗਾਰੀ ਵਿਚ ਵੀ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ, ਜੋ ਦੇਸ਼ ਸਾਹਮਣੇ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ, ਜਿਸ ਕਰ ਕੇ ਸਮਾਜ ਦੇ ਆਮ ਲੋਕਾਂ ਦਾ ...

ਪੂਰੀ ਖ਼ਬਰ »

ਛੋਟੇ ਕਾਰੋਬਾਰੀਆਂ ਨੂੰ ਜੀ.ਐਸ.ਟੀ. ਭਰਨ 'ਚ ਮਿਲੀ ਰਾਹਤ

ਨਵੀਂ ਦਿੱਲੀ, 23 ਜਨਵਰੀ (ਏਜੰਸੀ)— 5 ਕਰੋੜ ਰੁਪਏ ਤੋਂ ਘੱਟ ਦਾ ਕਾਰੋਬਾਰ ਕਰਨ ਵਾਲੇ ਛੋਟੇ ਕਾਰੋਬਾਰੀਆਂ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ | ਵਸਤੂ ਤੇ ਸੇਵਾ ਕਰ (ਜੀ.ਐਸ.ਟੀ.) ਰਿਟਰਨ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਚਾਰ ਦਿਨ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਮੌਜੂਦਾ ਵਿਵਸਥਾ 'ਚ 5 ਕਰੋੜ ਰੁਪਏ ਜਾਂ ਉਸ ਤੋਂ ਘੱਟ ਸਾਲਾਨਾ ਆਮਦਨ ਵਾਲੇ ਵਪਾਰੀਆਂ ਨੂੰ ਹਰ ਮਹੀਨੇ ਦੀ 20 ਤਰੀਕ ਤੱਕ ਜੀ.ਐਸ.ਟੀ.ਆਰ.-3ਬੀ ਰਿਟਰਨ ਦਾਖ਼ਲ ਕਰਨਾ ਹੁੰਦਾ ਹੈ, ਪਰ ਹੁਣ ਤਿੰਨ ਅਲੱਗ-ਅਲੱਗ ਸ਼ੇ੍ਰਣੀ ਦੇ ਕਰਦਾਤਾਵਾਂ ਨੂੰ 20, 22 ਅਤੇ 24 ਆਖ਼ਰੀ ਤਰੀਕਾਂ ਹੋਣਗੀਆਂ | ਸਰਕਾਰ ਨੇ ਪਿਛਲੇ ਕਾਰੋਬਾਰੀ ਸਾਲ 'ਚ 5 ਕਰੋੜ ਰੁਪਏ ਤੋ ਘੱਟ ਟਰਨਓਵਰ ਵਾਲੇ ਕਾਰੋਬਾਰੀਆਂ ਨੂੰ ਦੋ ਵਰਗਾਂ 'ਚ ਵੰਡ ਦਿੱਤਾ ਸੀ | 15 ਰਾਜਾਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਦੇ ਕਰਦਾਤਾ ਬਿਨਾਂ ਲੇਟ ਫ਼ੀਸ ਦੇ 22 ਤਰੀਕ ਤੱਕ ਜੀ.ਐਸ.ਟੀ.ਆਰ.-3ਬੀ ਦਾਖ਼ਲ ਕਰ ਸਕਣਗੇ | ਇਨ੍ਹਾਂ 15 ਰਾਜਾਂ ਤੇ ਕੇਂਦਰ ਸ਼ਾਸਿਤ ਸੂਬਿਆਂ 'ਚ ਕੇਰਲ, ਤਾਮਿਲਨਾਡੂ, ਪੁਡੂਚੇਰੀ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਮਹਾਰਾਸ਼ਟਰ, ਕਰਨਾਟਕ, ਗੋਆ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਦਮਨ ਅਤੇ ਦੀਪ, ਦਾਦਰ ਅਤੇ ਨਗਰ ਹਵੇਲੀ ਸ਼ਾਮਿਲ ਹਨ | ਇਸ ਵਰਗ 'ਚ ਜੀ.ਐਸ.ਟੀ.ਆਰ.-3ਬੀ ਦਾਖ਼ਲ ਕਰਨ ਵਾਲੇ ਕਰੀਬ 49 ਲੱਖ ਕਰਦਾਤਾ ਆਉਣਗੇ | ਇਸ ਤੋਂ ਇਲਾਵਾ 22 ਰਾਜਾਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਦੇ ਕਰਦਾਤਾ ਬਿਨਾਂ ਲੇਟ ਫ਼ੀਸ ਦੇ 24 ਤਰੀਕ ਤੱਕ ਜੀ.ਐਸ.ਟੀ.ਆਰ.-3ਬੀ ਦਾਖ਼ਲ ਕਰ ਸਕਣਗੇ | ਇਸ ਵਰਗ 'ਚ ਜੀ.ਐਸ.ਟੀ.ਆਰ.-3ਬੀ ਦਾਖ਼ਲ ਕਰਨ ਵਾਲੇ ਬਾਕੀ 46 ਲੱਖ ਕਰਦਾਤਾ ਸ਼ਾਮਿਲ ਹੋਣਗੇ, ਇਨ੍ਹਾਂ 22 ਰਾਜਾਂ ਤੇ ਕੇਂਦਰ ਸ਼ਾਸਿਤ ਸੂਬਿਆਂ 'ਚ ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਮਿਜ਼ੋਰਮ, ਤਿ੍ਪੁਰਾ, ਮੇਘਾਲਿਆ, ਆਸਾਮ, ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਪੰਜਾਬ, ਜੰਮੂ ਤੇ ਕਸ਼ਮੀਰ, ਲੱਦਾਖ, ਚੰਡੀਗੜ੍ਹ, ਉੱਤਰਾਖੰਡ, ਹਰਿਆਣਾ, ਦਿੱਲੀ, ਸਿੱਕਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਝਾਰਖੰਡ ਅਤੇ ਓਡਿਸ਼ਾ ਸ਼ਾਮਿਲ ਹੋਣਗੇ | ਵਿੱਤ ਮੰਤਰਾਲੇ ਅਨੁਸਾਰ ਪਿਛਲੇ ਕਾਰੋਬਾਰੀ ਸਾਲ 'ਚ 5 ਕਰੋੜ ਰੁਪਏ ਜਾਂ ਇਸ ਤੋਂ ਵੱਧ ਸਾਲਾਨਾ ਟਰਨਓਵਰ ਵਾਲੇ ਕਰਦਾਤਾਵਾਂ ਦੇ ਲਈ ਜੀ.ਐਸ.ਟੀ.ਆਰ.-3ਬੀ ਦਾਖ਼ਲ ਕਰਨ ਦੀ ਆਖ਼ਰੀ ਸਮਾਂ ਹੱਦ ਮਹੀਨੇ ਦੀ 20 ਤਰੀਕ ਹੀ ਰਹੇਗੀ | ਮਾਮਲੇ ਨਾਲ ਜੁੜੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਵੇਂ ਫ਼ੈਸਲੇ ਨਾਲ ਛੋਟੇ ਕਾਰੋਬਾਰੀਆਂ ਨੂੰ ਹੁਣ ਜ਼ਿਆਦਾ ਸਮਾਂ ਮਿਲੇਗਾ | ਇਸ ਨਾਲ ਜ਼ਿਆਦਾਤਰ ਵਪਾਰੀ ਸਹੀ ਸਮੇਂ 'ਚ ਆਪਣਾ ਜੀ.ਐਸ.ਟੀ. ਦਾਖ਼ਲ ਕਰ ਸਕਣਗੇ |


ਖ਼ਬਰ ਸ਼ੇਅਰ ਕਰੋ

ਗੁਜਰਾਤ ਹਾਈਕੋਰਟ ਦਾ ਫ਼ੈਸਲਾ, ਪੈਨ-ਆਧਾਰ ਲਿੰਕ ਨਾ ਹੋਣ 'ਤੇ ਰੱਦ ਨਹੀਂ ਹੋਵੇਗਾ ਪੈਨ ਕਾਰਡ

ਅਹਿਮਦਾਬਾਦ, 23 ਜਨਵਰੀ (ਏਜੰਸੀ)- ਪੈਨ ਨੂੰ ਆਧਾਰ ਨਾਲ ਲਿੰਕ ਨਾ ਕਰਨ 'ਤੇ ਕਿਸੇ ਵੀ ਵਿਅਕਤੀ ਦਾ ਪੈਨ ਨੰਬਰ ਰੱਦ ਨਹੀਂ ਹੋਵੇਗਾ | ਇਹ ਫ਼ੈਸਲਾ ਗੁਜਰਾਤ ਹਾਈਕੋਰਟ ਨੇ ਦਿੱਤਾ ਹੈ | ਕੋਰਟ ਨੇ ਆਪਣੇ ਫ਼ੈਸਲੇ 'ਚ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਆਪਣੇ ਪੈਨ ਨੂੰ ਆਧਾਰ ਕਾਰਡ ...

ਪੂਰੀ ਖ਼ਬਰ »

85 ਮਿੰਟ ਲੇਟ ਹੋਈ ਤੇਜਸ ਐਕਸਪ੍ਰੈੱਸ, ਯਾਤਰੀਆਂ ਨੂੰ ਦਿੱਤਾਂ 100 ਰੁਪਏ ਮੁਆਵਜ਼ਾ

ਮੁੰਬਈ, 23 ਜਨਵਰੀ (ਏਜੰਸੀ)— ਪੱਛਮੀ ਰੇਲਵੇ 'ਤੇ ਤਕਨੀਕੀ ਕਾਰਨਾਂ ਕਰ ਕੇ ਬੁੱਧਵਾਰ ਨੂੰ ਦਹਿਸਰ ਅਤੇ ਭਾਈਦਰ ਵਿਚਾਲੇ ਓਵਰਹੈੱਡ ਵਾਇਰ 'ਚ ਗੜਬੜੀ ਹੋਣ ਲੱਗੀ | ਦੁਪਹਿਰ 12.15 ਵਜੇ ਦੇ ਕਰੀਬ ਹੋਈ ਇਸ ਘਟਨਾ ਕਾਰਨ ਅਪ ਫਾਸਟ ਲਾਈਨ 'ਤੇ ਰੇਲਾਂ ਪ੍ਰਭਾਵਿਤ ਹੋਈਆਂ | ਇਸ ਗੜਬੜੀ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਨੂੰ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇ- ਬਰਜਿੰਦਰ ਸਿੰਘ ਰਾਠੌਰ

ਇੰਦੌਰ, 23 ਜਨਵਰੀ (ਏਜੰਸੀ)- ਕੇਂਦਰ ਸਰਕਾਰ ਦਾ ਆਮ ਬਜਟ ਪੇਸ਼ ਹੋਣ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਵਪਾਰ ਕਰ ਮੰਤਰੀ ਬਰਜਿੰਦਰ ਸਿੰਘ ਰਾਠੌਰ ਨੇ ਪੈਟਰੋਲੀਅਮ ਪਦਾਰਥਾਂ ਨੂੰ ਮਾਲ ਤੇ ਸੇਵਾ ਕਰ (ਜੀ.ਐਸ.ਟੀ.) ਦੇ ਦਾਇਰੇ 'ਚ ਲਿਆਉਣ ਦੀ ਵੀਰਵਾਰ ਨੂੰ ਵਕਾਲਤ ਕੀਤੀ | ਰਾਠੌਰ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ

ਨਵੀਂ ਦਿੱਲੀ, 23 ਜਨਵਰੀ (ਏਜੰਸੀ)- ਕੌਮੀ ਰਾਜਧਾਨੀ 'ਚ ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ | ਦਿੱਲੀ 'ਚ ਪੈਟਰੋਲ ਪ੍ਰਤੀ ਲੀਟਰ 74.65 ਰੁਪਏ, ਜਦਕਿ ਡੀਜ਼ਲ 0.19 ਪੈਸੇ ਦੀ ਗਿਰਾਵਟ ਨਾਲ 67.86 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ | ਮੰਗਲਵਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX