ਚੌਾਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)- ਕੇਂਦਰ ਦੇ ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਹਰਿਆਣਾ ਸਰਕਾਰ ਦੀ ਰੋਕਾਂ ਤੋੜ ਕੇ ਦਿੱਲੀ ਨੂੰ ਘੇਰੀ ਬੈਠੇ ਕਿਸਾਨ ਵੀਰਾਂ ਲਈ ਇਲਾਕੇ ਦੀਆਂ ਸੰਗਤਾਂ ਵੱਲੋਂ ਭੇਜਿਆ ਰਾਸ਼ਨ ਅਤੇ ਹੋਰ ਲੋੜੀਦੀ ਵਸਤਾਂ ਲੈ ਕੇ ਟੋਲ ਪਾਲਜ਼ ...
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਯੂ.ਵੀ.ਐੱਸ. ਹਸਪਤਾਲ ਸਾਹਮਣੇ ਭਗਵਾਨ ਮਹਾਂਵੀਰ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਰੋਡ ਰਾਏਕੋਟ ਵਿਖੇ ਮਰੀਜ਼ਾਂ ਲਈ ਹਰ ਪ੍ਰਕਾਰ ਦੀ ਸਹੂਲਤ ਉਪਲੱਬਧ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਵਿਸ਼ਾਲ ਜੈਨ ਨੇ ਦੱਸਿਆ ਕਿ ...
ਜਗਰਾਉਂ, 29 ਨਵੰਬਰ (ਜੋਗਿੰਦਰ ਸਿੰਘ)- ਕੋਠੇ ਖੰਜੂਰਾਂ ਜਗਰਾਉਂ ਵਿਖੇ ਇਕ ਸੈਮਸੰਗ ਇਲੈਕਟ੍ਰੋਨਿਕਸ ਦੇ ਗਡਾਉਨ ਤੋਂ 14 ਐੱਲ.ਸੀ.ਡੀਜ਼ ਚੋਰੀ ਹੋਣ ਦੀ ਖ਼ਬਰ ਹੈ | ਪੁਲਿਸ ਤੋਂ ਦਿੱਤੀ ਰਿਪੋਰਟ 'ਚ ਗਡਾਉਨ ਦੇ ਮਾਲਕ ਦੀਪਕ ਅਰੋੜਾ ਪੁੱਤਰ ਸਤਪਾਲ ਅਰੋੜਾ ਵਾਸੀ ਜਗਰਾਉਂ ਨੇ ...
ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੀ ਸਹੀ ਸੇਧ ਤੇ ਅਗਵਾਈ ਤਹਿਤ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ...
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰੀ ਅਨਾਜ ਭੰਡਾਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਿਸਾਨ ਆਪਣੇ ਦੇਸ਼ ਦੀ ਸਰਕਾਰ ਤੋਂ ਦੁਖੀ ਹੋ ਕੇ ਸੰਘਰਸ਼ ਦੇ ਰਾਹ ਤੁਰ ਪਏ ਹਨ | ਜਿਸ ਕਾਰਨ ਸੂਬੇ ਦੇ ਕਿਸਾਨਾਂ ਨੇ ਦੇਸ਼ ਦੀ ਰਾਜਧਾਨੀ ਵੱਲ ਸੰਘਰਸ਼ ...
ਜਗਰਾਉਂ, 29 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਚੱਲ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਅੱਜ 59ਵੇਂ ਦਿਨ 'ਚ ਦਾਖ਼ਲ ਹੋ ਗਿਆ¢ ਅੱਜ ਦੇ ਕਿਸਾਨ ਮੋਰਚੇ ਦੀ ਕਮਾਂਡ ਅਧਿਆਪਕ ਸਾਥੀਆਂ ਨੇ ਸੰਭਾਲੀ | ...
ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੰਡੀ ਮੁੱਲਾਂਪੁਰ ਦਾਖਾ ਦੀ ਸਾਂਝ ਸੇਵਾ ਸੁਸਾਇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਡਾ: ਬੀ.ਆਰ ਅੰਬੇਦਕਰ ਭਵਨ ਮੰਡੀ ਮੁੱਲਾਂਪੁਰ ਵਿਖੇ ...
ਚੌਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਵਿਰਕ ਵਿਖੇ ਸਰਪੰਚ ਦਰਸ਼ਨ ਸਿੰਘ ਵਿਰਕ ਦੀ ਅਗਵਾਈ ਵਿਚ ਇਕੱਠੇ ਹੋਏ ਕਿਸਾਨ ਵੀਰਾਂ ਨਾਲ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਤੇ ਸੁਖਵਿੰਦਰ ਸਿੰਘ ਢੱਟ ਨੇ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਕੌਮੀ ...
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਦਾਰ ਸ਼ੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਨੇ ਵਿੱਦਿਅਕ ਦੇ ਖੇਤਰ ਵਿਚ ਮੱਲਾਂ ਮਾਰਦੇ ਹੋਏ ਇੱਕ ਹੋਰ ਉਪਲੱਬਧੀ ਹਾਸਲ ਕੀਤੀ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ...
ਭੂੰਦੜੀ, 29 ਨਵੰਬਰ (ਕੁਲਦੀਪ ਸਿੰਘ ਮਾਨ)- ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਸੰਘਰਸ਼ ਨੂੰ ਦਿੱਲੀ ਜਾਣ ਸਮੇਂ ਭਾਜਪਾ ਦੀ ਹਰਿਆਣਾ ਰਾਜ ਤੇ ਕੇਂਦਰ ਸਰਕਾਰ ਨੇ ਜੋ ਔਕੜਾਂ ਡਾਹੀਆਂ ਹਨ, ਉਨ੍ਹਾਂ ਨੇ ਇਤਿਹਾਸ ਨੂੰ ਦੁਹਰਾਉਂਦਿਆਂ ਮੁਗ਼ਲ ਸਾਮਰਾਜ ਦੇ ਅੱਤਿਆਚਾਰ ਨੂੰ ਵੀ ...
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਨਜ਼ਦੀਕੀ ਪਿੰਡ ਚੱਕ ਭਾਈਕਾ ਵਿਖੇ ਅੰਤਰਜਾਤੀ ਪ੍ਰੇਮ ਵਿਆਹ ਕਰਵਾਉਣ ਵਾਲੀ ਇਕ ਨਵ-ਵਿਆਹੁਤਾ ਲੜਕੀ ਦੀ ਭੇਦਭਰੇ ਹਾਲਾਤਾਂ ਵਿਚ ਬੁਰੀ ਤਰ੍ਹਾਂ ਸੜਨ ਨਾਲ ਮੌਤ ਹੋ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ | ...
ਜਗਰਾਉਂ, 29 ਨਵੰਬਰ (ਜੋਗਿੰਦਰ ਸਿੰਘ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਮੁਖ਼ਬਰ ਦੀ ਸੂਚਨਾ 'ਤੇ ਪਿੰਡ ਬਾਗੀਆ ਕੰਨੀਆ ਹੁਸੈਨੀ ਅਤੇ ਪਰਜੀਆਂ ਬਿਹਾਰੀਪੁਰ ਦੇ ਨਾਲ ਲੱਗਦੇ ਥਾਵਾਂ 'ਤੇ ਰੇਡ ਕਰਕੇ 200 ਬੋਤਲਾਂ ਸ਼ਰਾਬ, 20 ...
ਜਗਰਾਉਂ, 29 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਸਿੰਘ ਸਭਾ ਤਹਿਸੀਲ ਰੋਡ ਦੀ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਸਿਰ 'ਤੇ ਬਿਰਾਜਮਾਨ ਕਰਕੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕੀਤੇ ਗਏ | ਨਗਰ ਕੀਰਤਨ ਵਿਚ ਬੈਂਡ-ਬਾਜਿਆਂ ਦੀਆਂ ਧਾਰਮਿਕ ਧੁੰਨਾ ਫਿਜ਼ਾ ਅੰਦਰ ਭਰਦੀਆਂ ਰੂਹਾਨੀਅਤ, ਗੱਤਕਾ ਪਾਰਟੀਆਂ ਗੱਤਕੇ ਦੇ ਜੌਹਰ ਨਾਲ ਸੰਗਤ ਵਿਚ ਭਰ ਰਹੇ ਜੋਸ਼, ਨੌਜਵਾਨਾਂ ਵਲੋਂ ਪਾਲਕੀ ਸਾਹਿਬ ਦੇ ਅੱਗੇ ਝਾੜੂ ਲਗਾ ਅਤੇ ਪਾਣੀ ਦਾ ਛੜਕਾ ਕੇ ਕੀਤੀ ਜਾ ਰਹੀ ਸਫ਼ਾਈ ਤੇ ਪਾਲਕੀ ਸਾਹਿਬ ਦੇ ਪਿੱਛੇ ਸੰਗਤਾਂ ਵਲੋਂ ਗੁਰਬਾਣੀ ਦੇ ਕੀਤੇ ਜਾ ਰਹੇ ਜਾਪ ਦਾ ਦਿ੍ਸ਼ ਹਰ ਇਕ ਨੂੰ ਗੁਰੂ ਘਰ ਨਾਲ ਜੋੜ ਰਿਹਾ ਸੀ | ਸੰਗਤਾਂ ਨੇ ਪੂਰੇ ਸ਼ਹਿਰ ਅੰਦਰ ਨਗਰ ਕੀਰਤਨ ਦੇ ਸਵਾਗਤ ਲਈ ਸਵਾਗਤੀ ਗੇਟ ਤੇ ਖਾਣ-ਪੀਣ ਪਦਾਰਥਾਂ ਦੇ ਲੰਗਰ ਲਗਾਏ ਹੋਏ ਸਨ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਦੀ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ | ਇਸ ਨਗਰ ਕੀਰਤਨ ਵਿਚ ਚੇਅਰਮੈਨ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲਾ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਪ੍ਰੋ: ਸੁਖਵਿੰਦਰ ਸਿੰਘ, ਜਸਪਾਲ ਸਿੰਘ ਹੇਰਾਂ, ਅਮਰ ਨਾਥ ਕਲਿਆਣ, ਅਜੀਤ ਸਿੰਘ ਠੁਕਰਾਲ ਆਦਿ ਹਾਜ਼ਰ ਸਨ |
ਹੇਰਾਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਗੁਰੂਸਰ ਸੁਧਾਰ, (ਜਸਵਿੰਦਰ ਸਿੰਘ ਗਰੇਵਾਲ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਹੇਰਾਂ ਵਿਖੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤਿ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਸਮੇਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਦਿਆਂ ਮੈਨੇਜਰ ਨਿਰਭੈ ਸਿੰਘ ਚੀਮਨਾਂ ਨੇ ਕਿਹਾ ਕਿ ਸਾਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਫਲਸਫ਼ੇ 'ਤੇ ਚੱਲਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਨਗਰ ਕੀਰਤਨ ਦੌਰਾਨ ਵੱਖ-ਵੱਖ ਪੜਾਵਾਂ ਤੇ ਪੰਥ ਪ੍ਰਸਿੱਧ ਰਾਗੀ ਢਾਡੀ ਭਾਈ ਅਜਮੇਰ ਸਿੰਘ ਕਾਲਸਾਂ, ਭਾਈ ਬੂਟਾ ਸਿੰਘ ਬੁਰਜ ਕੁਲਾਰਾਂ, ਮਨਪ੍ਰੀਤ ਸਿੰਘ ਅਕਾਲਗੜ੍ਹ, ਜਗਦੀਸ਼ ਸਿੰਘ ਤਿਹਾੜਾ ਦੇ ਜੱਥਿਆਂ ਨੇ ਗੁਰੂ ਸਾਹਿਬਾਨ ਨਾਲ ਸਬੰਧਿਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਨਜਰ ਹਰਦੀਪ ਸਿੰਘ ਗਿੱਲ, ਸਰਕਲ ਪ੍ਰਧਾਨ ਨਰਿੰਦਰ ਸਿੰਘ ਸੰਘੇੜਾ, ਭਾਈ ਹਰਜਿੰਦਰ ਸਿੰਘ, ਪਲਮਿੰਦਰ ਸਿੰਘ, ਸੰਦੀਪ ਸਿੰਘ ਸੂਜਾਪੁਰ, ਹਰਦੇਵ ਸਿੰਘ, ਸੁਖਦੇਵ ਸਿੰਘ, ਪ੍ਰਧਾਨ ਦਰਸ਼ਨ ਸਿੰਘ, ਲਾਲ ਸਿੰਘ, ਜਗਦੇਵ ਸਿੰਘ ਜੱਗਾ, ਬਲਦੇਵ ਸਿੰਘ ਸਾਬਕਾ ਸਰਪੰਚ, ਕੁਲਬੀਰ ਸਿੰਘ ਸਰਪੰਚ, ਨਿਰਮਲ ਸਿੰਘ, ਕੁਲਵੰਤ ਸਿੰਘ, ਅਜੀਤਪਾਲ ਸਿੰਘ, ਥਾਣੇਦਾਰ ਮਲਕੀਤ ਸਿੰਘ ਆਦਿ ਹਾਜ਼ਰ ਸਨ |
ਜੋਧਾਂ ਵਿਖੇ ਨਗਰ ਕੀਰਤਨ ਸਜਾਇਆ
ਜੋਧਾਂ, 29 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜੋਧਾਂ ਵਿਖੇ ਗੁਰਦੁਆਰਾ ਕਾਲੂ ਕਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਏ ਨਗਰ ਕੀਰਤਨ ਦਾ ਨਗਰ ਦੀ ਸੰਗਤ ਵਲੋਂ ਜਿਥੇ ਵੱਖ-ਵੱਖ ਪੜਾਵਾਂ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ ਉਥੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ ਜਦੋਂ ਜੋਧਾਂ ਮੇਨ ਬਜ਼ਾਰ ਵਿਚ ਪੁੱਜੇ ਦੁਕਾਨਦਾਰਾਂ ਵਲੋਂ ਜਿਥੇ ਨਗਰ ਕੀਰਤਨ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਉਥੇ ਦੁਕਾਨਦਾਰ ਯੂਨੀਅਨ ਵਲੋਂ ਲੰਗਰ ਵੀ ਲਗਾਇਆ ਗਿਆ | ਵੱਖ-ਵੱਖ ਪੜਾਵਾਂ 'ਤੇ ਬੀਬੀ ਦਲੇਰ ਕੌਰ ਖ਼ਾਲਸਾ ਦੇ ਢਾਡੀ ਜੱਥੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਵਾਰਾਂ ਪੇਸ਼ ਕੀਤੀਆਂ | ਨਗਰ ਦੀ ਪਰਕਰਮਾ ਕਰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਕਾਲੂ ਕਾ ਸਾਹਿਬ ਵਿਖੇ ਸਮਾਪਤ ਹੋਇਆ |
ਪਿੰਡ ਰਾਮਗੜ੍ਹ ਸਿਵੀਆਂ ਵਲੋਂ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪਿੰਡ ਰਾਮਗੜ੍ਹ ਸਿਵੀਆਂ ਵਿਖੇ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁੰਦਰੀ ਪਾਲਕੀ ਵਿਚ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ, ਨਗਰ ਕੀਰਤਨ ਗੁਰਦੁਆਰਾ ਈਸ਼ਰ ਦਰਬਾਰ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀਆਂ ਪਰਿਕਰਮਾਂ ਕਰ ਰਿਹਾ ਸੀ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਨਿੱਘਾ ਸਵਾਗਤ ਕਰਕੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਨਗਰ ਕੀਰਤਨ ਦੌਰਾਨ ਪ੍ਰਸਿੱਧ ਢਾਡੀ ਮਨਜੀਤ ਸਿੰਘ ਬੁਟਾਹਰੀ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾਇਆ ਅਤੇ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਟਾਹਲੀ ਸਾਹਿਬ ਰਤਨਾਂ (ਜੋਧਾਂ) ਦੇ ਨਿਹੰਗ ਸਿੰਘਾਂ ਦੇ ਗੱਤਕਾ ਪਾਰਟੀ ਨੇ ਗੱਤਕਾ ਦੇ ਜੌਹਰ ਵਿਖਾਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਸਤਵਿੰਦਰ ਸਿੰਘ, ਪ੍ਰਬੰਧਕ ਕਮੇਟੀ ਪ੍ਰਧਾਨ ਅੰਮਿ੍ਤਪਾਲ ਸਿੰਘ ਹੈਪੀ ਸਿਵੀਆਂ, ਕਮੇਟੀ ਮੈਂਬਰ ਜਗਦੀਪ ਸਿੰਘ ਕਾਲਾ, ਫੌਜੀ ਰਾਮ ਸਿੰਘ ਸਮੇਤ ਪਿੰਡ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਨਗਰ ਕੀਰਤਨ ਸਜਾਇਆ
ਹੰਬੜਾਂ, 29 ਨਵੰਬਰ (ਹਰਵਿੰਦਰ ਸਿੰਘ ਮੱਕੜ, ਜਗਦੀਸ਼ ਸਿੰਘ ਗਿੱਲ)- ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਲਾਕਾ ਵਾਸੀਆਂ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ 'ਚ ਸੁਸ਼ੋਭਿਤ ਸਨ ਅਤੇ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਮੌਕੇ ਬੈਂਡ ਪਾਰਟੀਆਂ ਤੇ ਗੱਤਕਾ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ | ਇਸ ਨਗਰ ਕੀਰਤਨ ਨੂੰ ਪਹਿਲੀ ਵਾਰ ਹੰਬੜਾਂ ਚੌਾਕੀ ਮੁਖੀ ਹਰਪਾਲ ਸਿੰਘ ਗਿੱਲ, ਏ.ਐੱਸ.ਆਈ. ਦਿਲਬਾਗ ਸਿੰਘ, ਏ.ਐੱਸ.ਆਈ. ਸੁਖਜੀਤ ਸਿੰਘ ਤੇ ਹੋਰ ਸਾਰੀ ਪੁਲਿਸ ਟੀਮ ਵਲੋਂ ਸਲਾਮੀ ਦਿੱਤੀ ਗਈ | ਇਸ ਨਗਰ ਕੀਰਤਨ ਦੌਰਾਨ ਬਾਬਾ ਪਰਮਿੰਦਰ ਸਿੰਘ, ਬਾਬਾ ਸੂਰਤਾ ਸਿੰਘ ਤੇ ਬਾਬਾ ਬਲਦੇਵ ਸਿੰਘ ਵਲੋਂ ਕੀਰਤਨ ਕੀਤਾ ਗਿਆ | ਇਹ ਨਗਰ ਕੀਰਤਨ ਪੂਰੇ ਗਨਰ ਦੀ ਪਰਿਕਰਮਾ ਕਰਦਾ ਹੋਇਆ ਗੋਬਿੰਦ ਮੁਹੱਲਾ, ਗ੍ਰੀਨ ਪਾਰਕ, ਦਸਮੇਸ਼ ਨਗਰ, ਧਾਲੀਵਾਲ ਨਗਰ, ਕਲੋਨੀਆਂ ਆਦਿ 'ਚ ਵੱਖ-ਵੱਖ ਪੜ੍ਹਾਵਾਂ 'ਤੇ ਰੁਕਿਆ, ਜਿੱਥੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਗੁਰੂ ਕੇ ਲੰਗਰਾਂ 'ਚ ਬਰੈੱਡ ਪਕੌੜੇ, ਲੱਡੂਆਂ ਤੇ ਚਾਹ ਆਦਿ ਦੇ ਲੰਗਰ ਵਰਤਾਏ ਗਏ ਤੇ ਢਾਡੀ ਕਵੀਸ਼ਰਾਂ ਵਲੋਂ ਸੰਗਤਾਂ ਨੂੰ ਸਿੱਖ ਧਰਮ ਦੇ ਗੌਰਵਮਈ ਗੁਰ ਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਧਾਨ ਤੇਜਾ ਸਿੰਘ ਗਿੱਲ, ਡਾਇਰੈਕਟਰ ਮਨਜੀਤ ਸਿੰਘ ਹੰਬੜਾਂ, ਸਰਪੰਚ ਰਣਜੋਧ ਸਿੰਘ ਜੱਗਾ, ਨੰਬਰਦਾਰ ਬਲਵੀਰ ਸਿੰਘ ਕਲੇਰ, ਭੁਪਿੰਦਰ ਸਿੰਘ ਮਠਾੜੂ, ਅਮਨਦੀਪ ਸਿੰਘ ਤੂਰ, ਕਥਾਵਾਚਕ ਸ਼ਰਨਜੀਤ ਸਿੰਘ ਸਾਹਨੀ, ਸਾਬਕਾ ਪ੍ਰਧਾਨ ਬਲਜੀਤ ਸਿੰਘ, ਅਵਤਾਰ ਸਿੰਘ ਤਾਰੀ, ਨਿਰਮਲ ਸਿੰਘ ਮੱਕੜ, ਗੁਰਚਰਨ ਸਿੰਘ ਬਾਠ, ਮਲਕੀਤ ਸਿੰਘ ਮਾਲੜਾ, ਅਮਰਜੀਤ ਸਿੰਘ ਧਾਲੀਵਾਲ, ਭਿੰਦਰ ਸਿੰਘ ਡਿਡਾਲ, ਸੁਖਜੀਤ ਸਿੰਘ ਬਾਠ, ਰਾਜੂ ਦੁਆਬੀਆ, ਰਾਜੂ ਹੰਬੜਾਂ, ਹਰਪ੍ਰੀਤ ਸਿੰਘ ਸਿਡਾਨਾ, ਅਵਤਾਰ ਸਿੰਘ, ਰਣਵੀਰ ਸਿੰਘ ਹੰਬੜਾਂ ਤੇ ਵੱਡੀ ਗਿਣਤੀ 'ਚ ਬੀਬੀਆਂ ਸੰਗਤ ਦੇ ਰੂਪ ਵਿਚ ਮੌਜੂਦ ਸਨ |
ਚੌਾਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)-ਐੱਮ.ਐੱਲ.ਡੀ. ਸੀਨੀਅਰ. ਸੈਕੰਡਰੀ ਸਕੂਲ ਤਲਵੰਡੀ ਕਲਾਂ ਦੇ ਸਮੂਹ ਸਟਾਫ਼ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਪਿ੍ੰਸੀਪਲ ਬਲਦੇਵ ਬਾਵਾ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ...
ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨਕਾਰੀ ਕਿਸਾਨਾਂ ਤੋਂ ਬਣਾਈ ਦੂਰੀ ਸਪੱਸ਼ਟ ਕਰ ਗਈ ਕਿ ਅਕਾਲੀ ਦਲ, ਕਾਂਗਰਸ ਦੇ ਵਿਧਾਇਕ ਮਜ਼ਦੂਰਾਂ ਦੇ ਨਾਲ ...
ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਕੋਵਿਡ-19 ਕੋਰੋਨਾ ਦੇ ਵੱਧਦੇ ਪ੍ਰਭਾਵ, ਡੇਂਗੂ ਰੋਕਥਾਮ ਅਤੇ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਸਿੱਧਵਾਂ ਬੇਟ ਦੇ ਮੈਡੀਕਲ ਅਫ਼ਸਰ ਡਾ: ਕਰਨ ਅਰੋੜਾ, ਡਾ: ਸ਼ਿਫਾਲੀ ਵਲੋਂ ਸੱਤਿਆ ਭਾਰਤੀ ਸਕੂਲ ਪਮਾਲ ਦੇ ...
ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਭਾਰਤੀ ਸੰਵਿਧਾਨ ਦੇ ਰਚੇਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਦਾ ਪ੍ਰੀ ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਡਾ: ਬੀ.ਆਰ ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਮੰਡੀ ਮੁੱਲਾਂਪੁਰ-ਦਾਖਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX