ਤਾਜਾ ਖ਼ਬਰਾਂ


ਸ਼ੰਭੂ ਬਾਰਡਰ ‘ਤੇ ਆਰਮੀ ਦੀਆ ਗੱਡੀਆਂ ਕਿਸਾਨਾਂ ਨੇ ਰੋਕੀਆਂ
. . .  about 1 hour ago
ਪਟਿਆਲਾ , 25 ਸਤੰਬਰ - ਕਿਸਾਨਾਂ ਦੇ ਬੰਦ ਦੇ ਸੱਦੇ ਦਾ ਅਸਰ ਹਰ ਥਾਂ ਦੇਖਣ ਨੂੰ ਮਿਲਿਆ ਹੈ । ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਆਰਮੀ ਦੀਆਂ ਗੱਡੀਆਂ ਰੋਕੀਆਂ ਹਨ ।
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 176 ਦੌੜਾਂ ਦਾ ਟੀਚਾ
. . .  about 1 hour ago
ਬਿੱਲ ਵਾਪਸ ਨਾ ਲਏ ਤਾਂ ਸਾਰਾ ਪੰਜਾਬ ਦਿੱਲੀ ਪਹੁੰਚ ਜਾਵੇਗਾ - ਕੈਪਟਨ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮਹਾਂਮਾਰੀ ਤੇ ਗਰਮੀ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਅੱਜ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਸਮਝੇਗੀ ਤੇ ਇਹ...
ਕਿਸਾਨਾਂ ਦੇ ਹੱਕ ਵਿੱਚ ਯੂਥ ਕਾਂਗਰਸੀ ਆਗੂ ਬਨੀ ਖਹਿਰਾ ਬੈਠੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ
. . .  about 2 hours ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ) - ਮੋਦੀ ਸਰਕਾਰ ਵੱਲੋਂ ਜੋ ਕਿਸਾਨਾਂ ਖਿਲਾਫ਼ ਫੈਸਲੇ ਲੈ ਬਿੱਲ ਪਾਸ ਕੀਤੇ ਗਏ ਹਨ ਉਨ੍ਹਾਂ ਖਿਲਾਫ ਉਦੋਂ ਤੱਕ ਮੋਰਚੇ ਭੁੱਖ ਹੜਤਾਲਾਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਕੀਤੇ ਜਾਂਦੇ ਪੰਜਾਬ ਦਾ ਕਿਸਾਨ ਨੌਜਵਾਨ ਹਰ ਵਰਗ ਮੋਦੀ ਦੇ ਫੈਸਲੇ...
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਪੰਜ ਓਵਰਾਂ 'ਚ ਬਣਾਈਆਂ 30 ਦੌੜਾਂ
. . .  about 3 hours ago
ਆਈ.ਪੀ.ਐਲ. 2020 : ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਦਿੱਲੀ ਕੈਪੀਟਲਜ਼ ਵਲੋਂ ਬੱਲੇਬਾਜ਼ੀ ਦੀ ਸ਼ੁਰੂਆਤ
. . .  about 3 hours ago
ਜੰਡਿਆਲਾ ਗੁਰੂ ਚ ਦੋ ਸਾਬਕਾ ਅਕਾਲੀ ਵਿਧਾਇਕਾਂ ਨੇ ਵੱਖੋ ਵੱਖਰੀ ਵਜਾਈ ਡੁਗਡੁਗੀ
. . .  about 3 hours ago
ਜੰਡਿਆਲਾ ਗੁਰੂ 25 ਸਤੰਬਰ ( ਪ੍ਮਿੰਦਰ ਸਿੰਘ ਜੋਸਨ ) - ਕੇਂਦਰ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਜਾਰੀ ਕੀਤੇ ਗਏ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਜਿੱਥੇ ਵੱਖ ਵੱਖ ਥਾਵਾਂ ਦੇ ਹਰ ਪਾਰਟੀ ਵੱਲੋਂ ਕੇਂਦਰ ਦੀ ਨਰੇਂਦਰ ਮੋਦੀ ਦੀ ਸਰਕਾਰ ਵਿਰੁੱਧ ਜਬਰਦਸਤ ਰੋਸ ਮੁਜਾਹਰੇ ਕੀਤੇ ਗਏ , ਪਰ ਜੰਡਿਆਲਾ...
ਇੰਪਲਾਈਜ਼ ਫੈਡਰੇਸ਼ਨ ਏਟਕ ਨੇ ਖੇਤੀ ਬਿੱਲ ਵਿਰੁੱਧ ਕੀਤੀ ਰੋਸ ਰੈਲੀ 
. . .  about 3 hours ago
ਜੰਡਿਆਲਾ ਗੁਰੂ 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ ) ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪੈਨਸ਼ਨਰਜ਼ ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਆਰਡੀਨੈਂਸ ਵਿਰੁੱਧ ਪੰਜਾਬ ਬੰਦ ਸੱਦੇ ਦੇ ਸਬੰਧ...
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੱਢੀ ਰੱਜ ਕੇ ਭੜਾਸ
. . .  about 3 hours ago
ਨਾਭਾ 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਇਤਿਹਾਸਿਕ ਨਗਰੀ ਨਾਭਾ ਵਿੱਚ ਅੱਜ ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਧੜਿਆਂ ਨੇ ਵੱਖੋ ਵੱਖਰੀਆਂ ਥਾਵਾਂ ਤੇ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਧਰਨੇ ਲਗਾ ਮੋਦੀ ਸਰਕਾਰ ਖਿਲਾਫ ਰੱਜ ਕੇ ਭੜਾਸ...
ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਮੈਣੀ ਵਲੋਂ ਅਸਤੀਫਾ
. . .  about 2 hours ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਆਰ.ਪੀ. ਸਿੰਘ ਮੈਣੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫਾ ਭਾਜਪਾ ਦੀ ਸੂਬਾ ਇਕਾਈ ਦੀ ਇਸ ਬਿੱਲ ਪ੍ਰਤੀ ਦਿਖਾਈ...
ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਹੋਏ ਕੋਰੋਨਾ ਪਾਜ਼ੀਟਿਵ
. . .  about 4 hours ago
ਫ਼ਾਜ਼ਿਲਕਾ, 25 ਸਤੰਬਰ (ਪ੍ਰਦੀਪ ਕੁਮਾਰ) ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਆਏ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਦਰਜਨਾਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਪ੍ਰਾਪਤ ਹੋਇਆ ਕੋਰੋਨਾ ਰਿਪੋਰਟਾਂ ਵਿਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਕੋਰੋਨਾ ਨਾਲ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ
. . .  about 4 hours ago
ਜੰਡਿਆਲਾ ਗੁਰੂ, 25 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ...
ਰਾਜਪੁਰਾ 'ਚ 17 ਪਾਜ਼ੀਟਿਵ ਕੇਸ ਆਏ
. . .  about 4 hours ago
ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਵੱਖ ਵੱਖ ਥਾਵਾਂ ਤੇ 17 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ ਨੇ ਦਿਤੀ ਹੈ ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਾਸਕ ਪਾਉਣ ਦੇ ਨਾਲ ਨਾਲ ਸੋਸਲ ਡਿਸਟੈਂਸ ਬਣਾਂ ਕੇ ਰੱਖਣ ਦੀ ਸਲਾਹ...
ਬੀਬੀ ਜਗੀਰ ਕੌਰ ਦੇ ਸੰਬੋਧਨ ਦੌਰਾਨ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
. . .  about 4 hours ago
ਸੁਭਾਨਪੁਰ, 25 ਸਤੰਬਰ (ਜੱਜ) - ਸੁਭਾਨਪੁਰ ਚੋਕ ਵਿਚ ਅਕਾਲੀ ਦਲ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਸਥਿਤੀ ਉਸ ਸਮੇਂ ਖ਼ਰਾਬ ਹੋ ਗਈ ਜਦੋਂ ਧਰਨੇ ਦੌਰਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾ ਕੁੱਝ ਕਿਸਾਨਾਂ ਨੇ ਬੀਬੀ ਜਗੀਰ ਕੌਰ ਦੇ ਭਾਸ਼ਣ ਦਾ ਇਹ ਕਹਿੰਦਿਆਂ ਵਿਰੋਧ ਕਰਨਾ ਸ਼ੁਰੂ...
ਮੋਗਾ ਜ਼ਿਲ੍ਹੇ 'ਚ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰੇ, 62 ਆਏ ਹੋਰ ਮਾਮਲੇ
. . .  about 4 hours ago
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਖੇ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰ ਗਏ ਹਨ ਤੇ ਜ਼ਿਲ੍ਹੇ 'ਚ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਮੌਤਾਂ ਦੀ ਗਿਣਤੀ ਦਾ ਅੰਕੜਾ 64 ਤੱਕ ਪੁੱਜ ਗਿਆ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 62 ਹੋਰ ਲੋਕਾਂ ਨੂੰ ਕੋਰੋਨਾ ਹੋ ਗਿਆ...
ਪਠਾਨਕੋਟ ਅੰਮ੍ਰਿਤਸਰ ਜੰਮੂ ਕੌਮੀ ਸ਼ਾਹ ਮਾਰਗ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ
. . .  about 4 hours ago
ਕਿਸਾਨਾਂ ਮੂਹਰੇ ਅਫਸਾਨਾ ਖ਼ਾਨ ਦਾ ‘ਧੱਕਾ’ ਨਾ ਚੱਲਿਆ
. . .  about 5 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ (ਇਕਬਾਲ ਸਿੰਘ ਸ਼ਾਂਤ)-ਬਾਦਲ ਪਿੰਡ ਦੀ ਜੰਮਪਲ ਗਾਇਕਾ ਅਫਸਾਨਾ ਦੀ ਭਾਕਿਯੂ ਦੇ ਲੰਬੀ ਧਰਨੇ ’ਚ ਮੂਹਰੇ ਬੈਠਣ ਦੀ ਜਿੱਦ ਪੁੱਗ ਨਾ ਸਕੀ। ਉਹ ਅੱਜ ਲੰਬੀ ਭਾਕਿਯੂ ਦੇ ਵਿਸ਼ਾਲ ਧਰਨੇ ਵਿੱਚ ਸ਼ਮੂਲੀਅਤ ਲਈ ਪੁੱਜੀ ਸੀ। ਅਫਸਾਨਾ ਜਦੋਂ ਧਰਨੇ ’ਚ ਸਟੇਜ ਦੇ ਨੇੜੇ ਬੈਠਣ ਲੱਗੀ...
ਅੰਮ੍ਰਿਤਸਰ 'ਚ ਕੋਰੋਨਾ ਦੇ 171 ਮਾਮਲੇ ਆਏ ਸਾਹਮਣੇ, 6 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 5 hours ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 171 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9238 ਹੋ ਗਏ ਹਨ, ਜਿਨ੍ਹਾਂ 'ਚੋਂ 1580 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 6 ਹੋਰ ਕੋਰੋਨਾ ਮਰੀਜ਼...
ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ
. . .  about 5 hours ago
ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ|ਬੋਰਡ ਦੇ ਸਕੱਤਰ...
ਪਠਾਨਕੋਟ ਵਿੱਚ ਅੱਜ 99 ਕੋਰੋਨਾ ਪਾਜ਼ੀਟਿਵ, 3 ਦੀ ਮੌਤ, 152 ਡਿਸਚਾਰਜ
. . .  about 5 hours ago
ਪਠਾਨਕੋਟ, 25 ਸਤੰਬਰ (ਆਰ.ਸਿੰਘ) ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਪਠਾਨਕੋਟ ਵਿੱਚ 99 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਠੀਕ ਹੋਣ ਕਾਰਨ 152 ਲੋਕਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ...
ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਰਮਨ ਬਖ਼ਸ਼ੀ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ
. . .  about 5 hours ago
ਛੇਹਰਟਾ,25 ਸਤੰਬਰ (ਸੁੱਖ ਵਡਾਲੀ, ਸੁਰਿੰਦਰ ਵਿਰਦੀ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲ ਨੂੰ ਪਾਸ ਕਰਨ ਦੇ ਵਿਰੁੱਧ ਵਿਚ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਦੀ ਅਗਵਾਈ 'ਚ ਇੰਡੀਆ ਗੇਟ ਬਾਈਪਾਸ ਛੇਹਰਟਾ ਵਿਖੇ ਰੋਸ ਧਰਨਾ...
ਸਰਲੀ ਕਲਾਂ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ
. . .  about 5 hours ago
ਮੀਆਂਵਿੰਡ, (ਤਰਨ ਤਾਰਨ), 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਸਰਲੀ ਕਲਾਂ ਦੇ ਗੁਰਮੀਤ ਸਿੰਘ ਨਾਂਅ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋਣ ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸਰਪੰਚ ਦਲੇਰ ਸਿੰਘ ਸਰਲੀ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ ਤੇ ਧਰਨਾ 29 ਸਤੰਬਰ ਤੱਕ ਜਾਰੀ ਰਹੇਗਾ - ਸਰਵਣ ਸਿੰਘ ਪੰਧੇਰ
. . .  about 5 hours ago
ਜੰਡਿਆਲਾ ਗੁਰੂ, 25 ਸਤੰਬਰ -(ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਮੋਦੀ ਸਰਕਾਰ ਨੇ ਕਾਲਾ ਕਾਨੂੰਨ ਪਾਸ ਕਰਕੇ ਖੇਤੀ ਦਾ ਕਿੱਤਾ ਵੀ ਵੱਡੇ ਘਰਾਨਿਆਂ ਨੂੰ ਥਾਲ਼ੀ 'ਚ ਪਰੋਸ ਕੇ ਦਿੱਤਾ-ਰਣੀਕੇ
. . .  about 5 hours ago
ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਹੈ ਤਾਂ ਵਪਾਰ ਹੈ, ਵਪਾਰ ਨਹੀਂ ਤਾਂ ਦੇਸ਼ ਨਹੀਂ ਪਰ ਦੇਸ਼ ਦੀ ਸੱਤਾ 'ਤੇ ਕਾਬਜ਼ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨ, ਮਜ਼ਦੂਰ ਸਮੇਤ ਅਨੇਕਾਂ ਸੰਬੰਧਿਤ ਨਾਲ ਵਰਗਾਂ ਖੇਤੀ ਵਿਰੁੱਧ ਕਾਲਾ ਕਾਨੂੰਨ ਪਾਸ ਕਰਕੇ ਖੇਤੀਬਾੜੀ ਕਿੱਤਾ ਵੱਡਿਆਂ ਘਰਾਨਿਆਂ ਨੂੰ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ
. . .  about 6 hours ago
ਮਹਿਲ ਕਲਾਂ, 25 ਸਤੰਬਰ(ਅਵਤਾਰ ਸਿੰਘ ਅਣਖੀ) ਕੇਂਦਰ ਸਰਕਾਰ ਪਾਸ ਕੀਤੇ ਕਿਸਾਨ ਮਾਰੂ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ ਦਿੱਤੇ ਬੰਦ ਦੇ ਸੱਦੇ ਤਹਿਤ ਹਲਕਾ ਮਹਿਲ ਕਲਾਂ ਦੇ ਸਮੂਹ ਅਕਾਲੀ ਵਰਕਰਾਂ...
ਹੋਰ ਖ਼ਬਰਾਂ..

ਖੇਡ ਜਗਤ

ਗੋਲ ਕਰਨ 'ਚ ਰੋਨਾਲਡੋ ਦੀ ਝੰਡੀ ਪਰ ਮੈਸੀ ਫਿਰ ਵੀ ਅੱਵਲ

ਦੁਨੀਆ ਭਰ 'ਚ ਜਿੱਥੇ ਵੱਖ-ਵੱਖ ਮੁਲਕਾਂ ਦੇ ਨਾਮਵਰ ਖਿਡਾਰੀਆਂ ਤੇ ਫੁੱਟਬਾਲ ਪ੍ਰੇਮੀਆਂ ਦੀਆਂ ਨਜ਼ਰਾਂ ਰਹਿੰਦੀ ਹਨ, ਉੱਥੇ ਅਜੋਕੇ ਦੌਰ ਦੇ ਮਹਾਨ ਖਿਡਾਰੀਆਂ ਲਿਓਨਲ ਮੈਸੀ ਤੇ ਕ੍ਰਿਸਟਿਆਨੋ ਰੋਨਾਲਡੋ ਦੀਆਂ ਪ੍ਰਾਪਤੀਆਂ ਦੀਆਂ ਤੁਲਨਾ ਸਬੰਧੀ ਖ਼ਬਰਾਂ ਵੀ ਵਿਸ਼ੇਸ਼ ਤੌਰ 'ਤੇ ਚਰਚਾ 'ਚ ਰਹਿੰਦੀਆਂ ਹਨ। ਇਨ੍ਹਾਂ ਦੋਵਾਂ ਖਿਡਾਰੀਆਂ ਨੇ ਪਿਛਲੇ ਦਿਨੀਂ ਦੋ ਵੱਖ-ਵੱਖ ਤਰ੍ਹਾਂ ਦੀਆਂ ਨਿੱਜੀ ਪ੍ਰਾਪਤੀਆਂ ਕਰਕੇ, ਆਪਣੇ ਖੇਡ ਸਫਰ 'ਚ 1-1 ਹੋਰ ਸੁਨਹਿਰਾ ਪੰਨਾ ਜੋੜ ਲਿਆ ਹੈ। ਹਾਲ ਹੀ ਵਿਚ ਫੀਫਾ ਵਲੋਂ ਫੁੱਟਬਾਲ ਜਗਤ ਦੇ 21 ਸਿਖਰਲੇ ਖਿਡਾਰੀਆਂ ਦੀ ਦਰਜਾਬੰਦੀ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਲਿਓਨਲ ਮੈਸੀ ਨੇ ਅੱਵਲ ਸਥਾਨ ਹਾਸਲ ਕੀਤਾ ਅਤੇ ਦੂਸਰੇ ਸਥਾਨ 'ਤੇ ਪੁਰਤਗਾਲ ਦਾ ਸਿਤਾਰਾ ਕ੍ਰਿਸਟਿਆਨੋ ਰੋਨਾਲਡੋ ਰਿਹਾ ਹੈ। ਦੂਸਰੇ ਪਾਸੇ ਭਾਵੇਂ ਮੈਸੀ ਦਰਜਾਬੰਦੀ 'ਚ ਰੋਨਾਲਡੋ ਨੂੰ ਪਛਾੜਨ 'ਚ ਸਫ਼ਲ ਰਿਹਾ ਹੈ ਪਰ ਕੌਮਾਂਤਰੀ ਮੈਚਾਂ ਗੋਲ ਕਰਨ ਦੇ ਮਾਮਲੇ 'ਚ ਰੋਨਾਲਡੋ ਨੇ ਮੈਸੀ ਤੋਂ ਅੱਗੇ ਰਹਿੰਦਿਆਂ, ਕੌਮਾਂਤਰੀ ਮੈਚਾਂ 'ਚ 100 ਗੋਲ ਕਰਨ ਦਾ ਐਜ਼ਾਜ਼ ਹਾਸਲ ਕਰ ਲਿਆ ਹੈ। ਫੀਫਾ ਵਲੋਂ ਐਲਾਨੀ ਗਈ ...

ਪੂਰਾ ਲੇਖ ਪੜ੍ਹੋ »

ਨਵੀਂ ਥਾਂ ਨਵੇਂ ਮਾਹੌਲ ਵਿਚ ਵੀ ਹਾਜ਼ਰ ਆਈ.ਪੀ.ਐੱਲ.

ਆਖ਼ਰਕਾਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਆਈ. ਪੀ. ਐੱਲ. ਲਿਆ ਹੀ ਦਿੱਤੀ ਹੈ। ਜੋ ਆਈ. ਪੀ. ਐੱਲ. ਮਾਰਚ ਮਹੀਨੇ ਦੇ ਅੰਤ ਵਿਚ ਸ਼ੁਰੂ ਹੋਣੀ ਸੀ, ਉਹ ਸਤੰਬਰ ਮਹੀਨੇ ਹੋ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਹੁਣ ਵੀ ਲਗਾਤਾਰ ਵਧ ਰਹੇ ਹਨ ਅਤੇ ਇਸ ਕਰਕੇ ਜਿਥੇ ਬਹੁਤ ਸਾਰੇ ਆਯੋਜਨ ਰੱਦ ਜਾਂ ਮੁਲਤਵੀ ਹੋਏ ਹਨ, ਉਥੇ ਹੀ ਭਾਰਤੀ ਕ੍ਰਿਕਟ ਬੋਰਡ ਨੇ ਪੰਜ ਮਹੀਨਿਆਂ ਮਗਰੋਂ ਵੀ ਆਈ. ਪੀ. ਐੱਲ. ਕਰਾਉਣ ਦਾ ਫ਼ੈਸਲਾ ਕੀਤਾ ਹੈ। ਫਰਕ ਇਹ ਹੈ ਕਿ ਇਸ ਵਾਰ ਇਹ ਲੀਗ ਭਾਰਤ ਵਿਚ ਨਹੀਂ, ਬਲਕਿ ਯੂ. ਏ. ਈ. ਵਿਚ ਖੇਡੀ ਜਾਵੇਗੀ। ਇਹ ਟੀ-20 ਟੂਰਨਾਮੈਂਟ 19 ਸਤੰਬਰ ਤੋਂ ਸ਼ੁਰੂ ਹੋਵੇਗਾ ਅਤੇ 10 ਨਵੰਬਰ ਨੂੰ ਇਸ ਦਾ ਫਾਈਨਲ ਮੈਚ ਖੇਡਿਆ ਜਾਵੇਗਾ। ਕੋਰੋਨਾ ਵਾਇਰਸ ਕਾਰਨ ਸਟੇਡੀਅਮ ਵਿਚ ਦਰਸ਼ਕਾਂ ਦੇ ਆਉਣ ਦੀ ਸੰਭਾਵਨਾ ਪਹਿਲਾਂ-ਪਹਿਲ ਤਾਂ ਨਹੀਂ ਸੀ ਪਰ ਭਾਰਤੀ ਕ੍ਰਿਕਟ ਬੋਰਡ ਨੇ ਸਪੱਸ਼ਟ ਕੀਤਾ ਹੋਇਆ ਹੈ ਕਿ ਤਾਜ਼ਾ ਹਾਲਾਤ ਨੂੰ ਘੋਖ ਕੇ ਆਈ. ਪੀ. ਐੱਲ. 2020 ਵਿਚ ਸੀਮਤ ਗਿਣਤੀ ਵਿਚ ਦਰਸ਼ਕ ਆ ਸਕਦੇ ਹਨ। ਸੰਭਾਵਨਾ ਇਹੀ ਹੈ ਕਿ ਮੈਦਾਨ ਵਿਚ 30 ਫ਼ੀਸਦੀ ਲੋਕ ਸਮਾਜਿਕ ਦੂਰੀ ਦਾ ਪਾਲਣ ਕਰਦੇ ਹੋਏ ਮੈਚ ਦੇਖਣਗੇ। ਬੇਸ਼ੁਮਾਰ ਦੌਲਤ ਨਾਲ ...

ਪੂਰਾ ਲੇਖ ਪੜ੍ਹੋ »

ਧਿਆਨ ਚੰਦ ਪੁਰਸਕਾਰ ਹਾਸਲ ਕਰਨ ਵਾਲਾ ਪਹਿਲਾ ਕਬੱਡੀ ਖਿਡਾਰੀ- ਮਨਪ੍ਰੀਤ ਸਿੰਘ ਮਾਨਾ

ਅਰਜੁਨਾ ਪੁਰਸਕਾਰ ਜੇਤੂ ਬਲਵਿੰਦਰ ਸਿੰਘ ਫਿੱਡੂ ਤੇ ਸ: ਹਰਦੀਪ ਸਿੰਘ ਤੋਂ ਬਾਅਦ ਮਨਪ੍ਰੀਤ ਸਿੰਘ ਮਾਨਾ ਤੀਸਰਾ ਪੰਜਾਬੀ ਕਬੱਡੀ ਖਿਡਾਰੀ ਹੈ, ਜਿਸ ਨੇ ਕੌਮੀ ਖੇਡ ਪੁਰਸਕਾਰ ਜਿੱਤਿਆ ਹੈ। ਵਿਸ਼ਵ ਕੱਪ, ਏਸ਼ੀਅਨ ਖੇਡਾਂ ਤੇ ਹੋਰਨਾਂ ਕੌਮਾਂਤਰੀ ਟੂਰਨਾਮੈਂਟ 'ਚ ਦੇਸ਼ ਲਈ 12 ਸੋਨ ਤਗਮੇ ਜਿੱਤ ਚੁੱਕੇ, ਮਨਪ੍ਰੀਤ ਸਿੰਘ ਮਾਨਾ ਨੂੰ ਬੀਤੇ ਦਿਨੀਂ ਕੌਮੀ ਖੇਡ ਦਿਵਸ ਦਿਵਸ ਮੌਕੇ ਧਿਆਨ ਚੰਦ ਲਾਈਫ਼ ਟਾਈਮ ਅਚੀਵਮੈਂਟ ਪੁਰਸਕਾਰ ਨਾਲ ਭਾਰਤ ਸਰਕਾਰ ਵਲੋਂ ਸਨਮਾਨਿਤ ਕੀਤਾ ਗਿਆ ਹੈ। ਖਿਡਾਰੀ ਵਜੋਂ ਵੱਡਾ ਨਾਮਣਾ ਖੱਟਣ ਵਾਲਾ ਮਨਪ੍ਰੀਤ ਮਾਨਾ ਅਜੋਕੇ ਦੌਰ 'ਚ ਪਰੋ-ਕਬੱਡੀ ਲੀਗ ਦੇ ਕੋਚ ਵਜੋਂ ਸਭ ਤੋਂ ਚਰਚਿਤ ਚਿਹਰਾ ਬਣਿਆ ਹੋਇਆ ਹੈ। ਮੁਹਾਲੀ ਜ਼ਿਲ੍ਹੇ ਦੇ ਪਿੰਡ ਮੀਰਪੁਰ ਵਿਖੇ ਸ: ਪਾਖਰ ਸਿੰਘ ਤੇ ਸ੍ਰੀਮਤੀ ਦਲਵਾਰ ਕੌਰ ਦੇ ਘਰ ਜਨਮੇ ਮਾਨੇ ਨੇ ਆਪਣੇ ਪਿੰਡ ਦੇ ਪ੍ਰਾਇਮਰੀ ਸਕੂਲ 'ਚ ਪੜ੍ਹਦਿਆਂ ਮਾ: ਹਰਬੰਸ ਲਾਲ ਦੀ ਪ੍ਰੇਰਨਾ ਨਾਲ ਕਬੱਡੀ ਖੇਡਣੀ ਸ਼ੁਰੂ ਕੀਤੀ ਅਤੇ ਜੜੌਤ ਪਿੰਡ ਦੇ ਹਾਈ ਸਕੂਲ ਦੇ ਮਾ: ਚਰਨ ਸਿੰਘ ਨੇ ਉਸ ਨੂੰ ਕਬੱਡੀ 'ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਫਿਰ ਸਰਕਾਰੀ ਕੋ-ਐੱਡ ਮਲਟੀਪਰਪਜ਼ ...

ਪੂਰਾ ਲੇਖ ਪੜ੍ਹੋ »

ਟੈਨਿਸ ਦੇ ਅੰਬਰ ਦਾ ਚਮਕਦਾ ਸਿਤਾਰਾ ਸਾਨੀਆ ਮਿਰਜ਼ਾ

ਸਾਨੀਆ ਮਿਰਜ਼ਾ ਉਹ ਮਹਿਲਾ ਟੈਨਿਸ ਖਿਡਾਰਨ ਹੈ ਜਿਸ ਨੂੰ ਆਪਣੇ ਜੀਵਨ ਵਿਚ ਡਬਲ ਗਰੈਂਡ ਸਲੈਮ ਜਿੱਤ ਕੇ ਭਾਰਤ ਦੀ ਇਕ ਨੰਬਰ ਦੀ ਖਿਡਾਰਨ ਬਣਨ ਦਾ ਮਾਣ ਹਾਸਲ ਹੈ। ਉਸ ਨੂੰ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਧ ਸਫ਼ਲ ਟੈਨਿਸ ਖਿਡਾਰਨ ਕਿਹਾ ਜਾ ਸਕਦਾ। ਟੈਨਿਸ ਦੀ ਖੇਡ ਨੂੰ ਭਾਰਤ ਵਿਚ ਪ੍ਰਸਿੱਧ ਕਰਨ ਵਿਚ ਸਾਨੀਆ ਦਾ ਵੱਡਾ ਯੋਗਦਾਨ ਹੈ ਹੈਦਰਾਬਾਦੀ ਮੂਲ ਦੀ ਸਾਨੀਆ ਦਾ ਜਨਮ 15 ਨਵੰਬਰ, 1986 ਨੂੰ ਮਾਤਾ ਨਸੀਮਾ ਦੇ ਕੁੱਖੋਂ ਮੁੰਬਈ ਵਿਖੇ ਹੋਇਆ। ਉਸ ਦੇ ਪਿਤਾ ਇਮਰਾਨ ਮਿਰਜ਼ਾ ਟੈਨਿਸ ਦੇ ਇਕ ਵਧੀਆ ਖਿਡਾਰੀ ਅਤੇ ਸਾਨੀਆ ਦੇ ਕੋਚ ਵੀ ਰਹਿ ਚੁੱਕੇ ਹਨ। ਸਾਨੀਆ ਨੇ 6 ਸਾਲ ਦੀ ਛੋਟੀ ਉਮਰ ਵਿਚ ਹੀ ਟੈਨਿਸ ਖੇਡਣਾ ਸ਼ੁਰੂ ਕਰ ਦਿੱਤਾ ਸੀ। ਨਿੱਕੀ ਉਮਰੇ ਹੀ ਜੂਨੀਅਰ ਖਿਡਾਰਨ ਦੇ ਤੌਰ 'ਤੇ ਉਸ ਨੇ ਦਸ ਸਿੰਗਲ ਅਤੇ 13 ਡਬਲ ਮੁਕਾਬਲੇ ਜਿੱਤ ਲਏ ਸਨ। ਕੌਮਾਂਤਰੀ ਪੱਧਰ ਦੀਆਂ ਪ੍ਰਾਪਤੀਆਂ : ਸਾਨੀਆ ਨੂੰ ਆਸਟ੍ਰੇਲੀਆ ਓਪਨ (2009), ਫਰੈਂਚ ਓਪਨ (2012) ਅਤੇ ਯੂ.ਐਸ. ਓਪਨ (2014) ਦੇ ਮਿਕਸਡ ਡਬਲ ਗਰੈਂਡ ਸਲੈਮ ਜਿੱਤਣ ਦਾ ਮਾਣ ਹਾਸਲ ਹੈ। ਨਾਲ ਹੀ ਉਹ 2015 ਦੇ ਵਿੰਬਲਡਨ ਤੇ ਯੂ.ਐਸ. ਓਪਨ ਅਤੇ 2016 ਦਾ ਆਸਟ੍ਰੇਲੀਅਨ ਓਪਨ ਡਬਲ ਗਰੈਂਡ ...

ਪੂਰਾ ਲੇਖ ਪੜ੍ਹੋ »

ਨੇਤਰਹੀਣ ਅੰਤਰਰਾਸ਼ਟਰੀ ਖਿਡਾਰੀ ਸੋਵਿੰਦਰ ਸਿੰਘ ਭੰਡਾਰੀ

ਸੋਵਿੰਦਰ ਸਿੰਘ ਭੰਡਾਰੀ ਇਕ ਅਜਿਹਾ ਨੇਤਰਹੀਣ ਖਿਡਾਰੀ ਹੈ, ਜਿਸ ਨੇ ਬਹੁਤ ਹੀ ਛੋਟੀ ਉਮਰੇ ਵਿਦਿਆਰਥੀ ਜੀਵਨ ਵਿਚ ਹੀ ਖੇਡਾਂ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਉਹ ਦੇਵਤਿਆਂ ਦੀ ਵਰੋਸਾਈ ਭੂਮੀ ਉੱਤਰਾਖੰਡ ਪ੍ਰਾਂਤ ਦਾ ਇਕੋ ਇਕ ਨੇਤਰਹੀਣ ਖਿਡਾਰੀ ਹੈ, ਜਿਸ ਨੇ ਕ੍ਰਿਕਟ ਅਤੇ ਫੁੱਟਬਾਲ ਵਿਚ ਲਗਾਤਾਰ ਖੇਡਦਿਆਂ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦੀ ਪ੍ਰਤੀਨਿਧਤਾ ਕੀਤੀ ਹੈ। ਸੋਵਿੰਦਰ ਸਿੰਘ ਭੰਡਾਰੀ ਦਾ ਜਨਮ ਸਵਰਗਮਈ ਕੁਦਰਤ ਦੀਆਂ ਹੁਸੀਨ ਵਾਦੀਆਂ ਕਰਕੇ ਪ੍ਰਸਿੱਧ ਉੱਤਰਾਕਾਸ਼ੀ ਜ਼ਿਲ੍ਹੇ ਦੇ ਪਿੰਡ ਕਲਿਆਣੀ ਵਿਚ ਇਕ ਕਿਸਾਨ ਵੀਰ ਸਿੰਘ ਦੇ ਘਰ ਮਾਤਾ ਰਾਮ ਪਿਆਰੀ ਦੀ ਕੁੱਖੋਂ ਹੋਇਆ। ਸੋਵਿੰਦਰ ਸਿੰਘ ਬਚਪਨ ਤੋਂ ਹੀ ਅੱਖਾਂ ਤੋਂ ਨੇਤਰਹੀਣ ਸੀ ਪਰ ਮਾਂ-ਬਾਪ ਨੇ ਕੁਦਰਤ ਦੀ ਇਸ ਦੇਣ ਨੂੰ ਸਵੀਕਾਰ ਕਰ ਲਿਆ ਅਤੇ ਸੋਵਿੰਦਰ ਸਿੰਘ ਵੀ ਹੌਲੀ-ਹੌਲੀ ਆਪਣੇ-ਆਪ ਵਿਚ ਮੈਂਟਲੀ ਪ੍ਰਪੇਅਰ (ਦਿਮਾਗੀ ਤੌਰ 'ਤੇ ਪ੍ਰਪੱਕ) ਜਾਣੀ ਮਾਨਸਿਕ ਤੌਰ 'ਤੇ ਤਿਆਰ ਹੋਣ ਲੱਗਾ। ਸਾਲ 2007 ਵਿਚ ਮਾਂ-ਬਾਪ ਨੇ ਉਸ ਨੂੰ ਸਕੂਲੀ ਤਾਲੀਮ ਦਿਵਾਉਣ ਲਈ ਦੇਹਰਾਦੂਨ ਦੇ ਨੇਤਰਹੀਣ ਐਨ. ਆਈ. ਈ. ਪੀ. ਵੀ. ਡੀ. ...

ਪੂਰਾ ਲੇਖ ਪੜ੍ਹੋ »

ਲੰਬੀ ਰੇਸ ਦਾ ਘੋੜਾ-ਜੇਮਜ਼ ਐਂਡਰਸਨ

ਕ੍ਰਿਕਟ ਜਗਤ ਵਿਚ ਰਿਕਾਰਡਾਂ ਦੇ ਬਣਨ ਤੇ ਟੁੱਟਣ ਦਾ ਸਿਲਸਿਲਾ ਲਗਾਤਾਰ ਚੱਲਦਾ ਹੀ ਰਹਿੰਦਾ ਹੈ। ਇਹ ਇਸ ਖੇਡ ਦੀ ਖ਼ੂਬਸੂਰਤੀ ਹੈ ਅਤੇ ਇਸ ਗੱਲ ਤੋਂ ਕ੍ਰਿਕਟ ਦੇੇ ਜਾਣਕਾਰ ਤੇ ਚਾਹਵਾਨ ਭਲੀਭਾਂਤ ਜਾਣੂ ਹਨ। ਅਕਸਰ ਕਿਹਾ ਜਾਂਦਾ ਹੈ ਕਿ ਜੇਕਰ ਕਿਸੇ ਖਿਡਾਰੀ ਨੂੰ ਥੋੜ੍ਹਾ ਜਿਹਾ ਵੀ ਲੰਬਾ ਸਮਾਂ ਖੇਡਣ ਨੂੰ ਮਿਲ ਜਾਵੇ ਤਾਂ ਕੋਈ ਨਾ ਕੋਈ ਕ੍ਰਿਕਟ ਰਿਕਾਰਡ ਉਸ ਦੇ ਨਾਂਅ ਹੋ ਹੀ ਜਾਂਦਾ ਹੈ। ਇਸ ਕਰਕੇ ਕਈ ਵਾਰ ਕ੍ਰਿਕਟ ਦੇ ਰਿਕਾਰਡਾਂ ਨੂੰ ਬਹੁਤੀ ਅਹਿਮੀਅਤ ਨਹੀਂ ਦਿੱਤੀ ਜਾਂਦੀ ਪਰ ਕ੍ਰਿਕਟ ਦੇ ਸਾਰੇ ਰਿਕਾਰਡ ਏਨੇ ਸੌਖੇ ਤਰੀਕੇ ਨਾਲ ਹਾਸਲ ਨਹੀਂ ਹੁੰਦੇ। ਇੰਗਲੈਂਡ ਦੇ ਲੰਬੀ ਰੇਸ ਦੇ ਘੋੜੇ, ਤੇਜ਼ ਗੇਂਦਬਾਜ਼ ਜੇਮਜ਼ ਐਂਡਰਸਨ ਨੇ ਪਾਕਿਸਤਾਨ ਦੇ ਟੈਸਟ ਕਪਤਾਨ ਅਜ਼ਹਰ ਅਲੀ ਨੂੰ ਆਪਣਾ 600ਵਾਂ ਸ਼ਿਕਾਰ ਬਣਾ ਕੇ ਬਤੌਰ ਤੇਜ਼ ਗੇਂਦਬਾਜ਼ ਸਭ ਤੋਂ ਵੱਧ ਵਿਕਟਾਂ ਹਾਸਲ ਕਰਨ ਦਾ ਮਾਣ ਹਾਸਲ ਕੀਤਾ। ਇਹ ਕਾਰਨਾਮਾ ਅੰਜ਼ਾਮ ਦੇਣ ਲਈ ਉਸ ਨੂੰ 17 ਸਾਲ ਦੇ ਟੈਸਟ ਕਰੀਅਰ ਦੌਰਾਨ ਲਗਾਤਾਰ ਸ਼ਾਨਦਾਰ ਪਰਦਰਸ਼ਨ ਕਰਨਾ ਪਿਆ ਤਾਂ ਕਿਤੇ ਜਾ ਕੇ ਉਮਰ ਦੇ 38ਵੇਂ ਸਾਲ ਵਿਚ 156ਵੇਂ ਟੈਸਟ ਮੈਚ ਦੌਰਾਨ ਉਹ ਇਨ੍ਹਾਂ ਇਤਿਹਾਸਕ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX