ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਪੰਜਾਬ / ਜਨਰਲ

ਲੁਧਿਆਣਾ ਬੀਜ ਘੁਟਾਲੇ 'ਚ 1 ਹੋਰ ਗਿ੍ਫ਼ਤਾਰ-12 ਬੀਜ ਡੀਲਰਸ਼ਿਪਾਂ ਰੱਦ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਕਿਸਾਨਾਂ ਨੂੰ ਜਾਅਲੀ ਬੀਜ ਵੇਚਣ ਦੇ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਇਕ ਰਾਜ ਪੱਧਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ | ਇਸੇ ਦੌਰਾਨ ਹੀ ਇਸ ਘੁਟਾਲੇ ਵਿਚ ਇਕ ਹੋਰ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਲੁਧਿਆਣਾ ਵਿਚ ਅਣਅਧਿਕਾਰਤ ਤੌਰ 'ਤੇ ਗੈਰ ਪ੍ਰਮਾਣਿਤ ਝੋਨੇ ਦਾ ਬੀਜ ਵੇਚਣ ਦੇ ਦੋਸ਼ ਹੇਠ 12 ਹੋਰ ਡੀਲਰਸ਼ਿਪਾਂ ਨੂੰ ਰੱਦ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਏ.ਡੀ.ਜੀ.ਪੀ, ਪੰਜਾਬ ਬਿਓਰੋ ਆਫ ਇਨਵੈਸਟੀਗੇਸ਼ਨ (ਪੀ.ਬੀ.ਆਈ.) ਅਤੇ ਰਾਜ ਅਪਰਾਧ ਰਿਕਾਰਡ ਬਿਓਰੋ (ਐਸ. ਸੀ. ਆਰ. ਬੀ.) ਨਰੇਸ਼ ਅਰੋੜਾ ਦੀ ਅਗਵਾਈ ਵਾਲੀ ਇਹ ਨਵੀਂ ਐਸ. ਆਈ. ਟੀ. (ਸਿੱਟ) ਹੁਣ ਤੱਕ ਲੁਧਿਆਣਾ ਦੀ ਐਸ.ਆਈ.ਟੀ. ਵਲੋਂ ਕੀਤੀ ਗਈ ਜਾਂਚ ਨੂੰ ਆਪਣੇ ਹੱਥਾਂ ਵਿਚ ਲਵੇਗੀ ਅਤੇ ਜਾਅਲੀ ਬੀਜਾਂ ਦੀ ਵਿਕਰੀ ਬਾਰੇ ਮੌਜੂਦਾ/ਭਵਿੱਖ ਦੀਆਂ ਸ਼ਿਕਾਇਤਾਂ ਸਬੰਧੀ ਵੀ ਜਾਂਚ ਕਰੇਗੀ | ਉਨ੍ਹਾਂ ਕਿਹਾ ਕਿ ਐਸ.ਆਈ.ਟੀ. (ਸਿੱਟ) ਦੇ ਹੋਰ ਮੈਂਬਰਾਂ ਵਿਚ ਆਈ.ਜੀ.ਪੀ. ਕ੍ਰਾਈਮ ਨਾਗੇਸਵਰ ਰਾਓ, ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਸੁਖਦੇਵ ਸਿੰਘ ਅਤੇ ਡਿਪਟੀ ਕਮਿਸ਼ਨਰ ਪੁਲਿਸ, (ਅਮਨ ਤੇ ਕਾਨੂੰਨ) ਲੁਧਿਆਣਾ ਅਸ਼ਵਨੀ ਕਪੂਰ ਸ਼ਾਮਲ ਹਨ | ਇਹ ਸਿੱਟ ਏ.ਡੀ.ਜੀ.ਪੀ.-ਕਮ- ਡਾਇਰੈਕਟਰ, ਬਿਓਰੋ ਆਫ ਇਨਵੈਸਟੀਗੇਸ਼ਨ ਪੰਜਾਬ ਦੀ ਨਿਗਰਾਨੀ ਹੇਠ ਕੰਮ ਕਰੇਗੀ | ਬੀਜ ਘੁਟਾਲੇ ਲਈ ਗਠਿਤ ਐਸ.ਆਈ.ਟੀ. ਦੁਆਰਾ ਕੀਤੀ ਗਈ ਗਿ੍ਫ਼ਤਾਰੀ ਦਾ ਵੇਰਵਾ ਦਿੰਦੇ ਹੋਏ ਡੀ.ਜੀ.ਪੀ ਨੇ ਦੱਸਿਆ ਕਿ ਬੀਜ ਕੰਟਰੋਲ ਆਰਡਰ ਕਾਨੂੰਨ ਦੀਆਂ ਧਾਰਾਵਾਂ 3, 8, 9, ਜ਼ਰੂਰੀ ਵਸਤਾਂ ਕਾਨੂੰਨ ਦੀਆਂ ਧਾਰਾਵਾਂ 2, 3, 7 ਅਤੇ ਆਈਪੀਸੀ ਦੀ 420 ਤਹਿਤ ਮੁੱਖ ਖੇਤੀ ਅਫ਼ਸਰ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਹੋਇਆ ਹੈ ਅਤੇ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਬਾਲੀਆਂ ਪੁੱਤਰ ਭਗਤ ਸਿੰਘ ਵਾਸੀ ਭੂੰਦੜੀ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ | ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਪਰਖ ਵਾਲੇ ਬੀਜ ਦੀ ਇਹ ਵਿਕਰੀ ਸਪਸ਼ਟ ਤੌਰ 'ਤੇ ਗੈਰ ਕਾਨੂੰਨੀ ਸੀ ਕਿਉਂਕਿ ਕੇਂਦਰੀ ਬੀਜ ਨੋਟੀਫਾਈਡ ਕਮੇਟੀ ਦੁਆਰਾ ਪ੍ਰਮਾਣਿਤ ਹੋਣ ਤੱਕ ਪਰਖ ਅਧੀਨ ਬੀਜ ਨੂੰ ਖੁੱਲ੍ਹੀ ਮੰਡੀ ਵਿਚ ਨਹੀਂ ਵੇਚਿਆ ਜਾ ਸਕਦਾ | ਇਸ ਦੌਰਾਨ, ਬੀਜਾਂ ਦੀ ਗ਼ੈਰ-ਕਾਨੰੂਨੀ ਤੇ ਅਣਅਧਿਕਾਰਤ ਵਿਕਰੀ 'ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ, ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਬੀਜ ਡੀਲਰਾਂ ਦੀਆਂ ਕੁੱਲ 1900 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਜਾਂਚ ਕੀਤੀ ਹੈ | ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਜੀਤ ਖੰਨਾ ਅਨੁਸਾਰ ਇਸ ਛਾਪੇਮਾਰੀ ਦੌਰਾਨ 12 ਡੀਲਰ ਅਣਅਧਿਕਾਰਤ ਬੀਜ ਵੇਚਦੇ ਪਾਏ ਗਏ ਅਤੇ ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ | ਖੰਨਾ ਨੇ ਕਿਹਾ ਕਿ ਇਨ੍ਹਾਂ ਸਾਰੇ ਡੀਲਰਾਂ ਿਖ਼ਲਾਫ਼ ਐਫ.ਆਈ.ਆਰ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਸਟੋਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ |

ਗਿ੍ਫ਼ਤਾਰ ਵਿਅਕਤੀ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਭੂੰਦੜੀ 'ਚ ਸਥਿਤ ਭਗਤ ਸੀਡ ਦਾ ਮਾਲਕ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਪੀ.ਏ.ਯੂ. ਵਲੋਂ ਜਾਰੀ ਝੋਨੇ ਦੇ ਪੀ.ਆਰ.128 ਤੇ ਪੀ.ਆਰ. 129 ਬੀਜ ਘਪਲੇ ਵਿਚ ਅੱਜ ਲੁਧਿਆਣਾ ਪਿੁਲਸ ਵਲੋਂ ਇਕ ਹੋਰ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜੋ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਦਾਖਾ ਦੇ ਪਿੰਡ ਭੂਦੜੀ ਵਿਖੇ ਸਥਿਤ ਭਗਤ ਸੀਡ ...

ਪੂਰੀ ਖ਼ਬਰ »

ਆਰਥਿਕ ਮੰਦਹਾਲੀ ਕਾਰਨ ਭਾਰਤ ਦੀ ਪਹਿਲੀ ਸਾਈਕਲ ਕੰਪਨੀ ਐਟਲਸ ਬੰਦ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਭਾਰਤ ਦੀ ਪਹਿਲੀ ਸਾਈਕਲ ਕੰਪਨੀ ਨੇ ਆਪਣਾ ਕਾਰਖਾਨਾ ਬੰਦ ਕਰਨ ਦਾ ਐਲਾਨ ਕੀਤਾ ਹੈ | ਜਿਸ ਨਾਲ ਸਾਈਕਲ ਸਨਅਤ ਦੀ ਰਾਜਧਾਨੀ ਲੁਧਿਆਣਾ ਨਾਲ ਸਬੰਧਿਤ ਕਾਰਖਾਨੇਦਾਰਾਂ ਨੂੰ ਆਪਣੇ ਕਰੋੜਾਂ ਰੁਪਏ ਡੁੱਬਣ ...

ਪੂਰੀ ਖ਼ਬਰ »

ਇਸ ਵਾਰ 6 ਜੂਨ ਨੂੰ ਇਕੋ ਦਿਨ ਮਨਾਇਆ ਜਾਵੇਗਾ ਘੱਲੂਘਾਰਾ ਦਿਵਸ ਤੇ ਛੇਵੀਂ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਇਸ ਵਰ੍ਹੇ ਦੇ ਤਿਆਰ ਕੀਤੇ ਨਾਨਕਸ਼ਾਹੀ ਸੰਮਤ 551-552 ਦੇ ਕੈਲੰਡਰ ਅਨੁਸਾਰ ਸਿੱਖ ਸੰਗਤਾਂ ਇਸ ਵਾਰ 6 ਜੂਨ ਨੂੰ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੰਨ 1984 'ਚ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਦੇ 20 ਜੱਜਾਂ 'ਚੋਂ 16 ਦੇ ਅਹੁਦੇ ਖਾਲੀ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਜਿਥੇ ਇਕ ਪਾਸੇ ਸਰਕਾਰ 'ਜਾਗੋ ਗ੍ਰਾਹਕ ਜਾਗੋ' ਦਾ ਨਾਅਰਾ ਦੇ ਕੇ ਖਪਤਕਾਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰ ਰਹੀ ਹੈ, ਉਥੇ ਸੂਬੇ ਦੀਆਂ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਦੀਆਂ 20 ਅਦਾਲਤਾਂ 'ਚੋਂ 16 ਪ੍ਰਧਾਨ ਜੱਜਾਂ ...

ਪੂਰੀ ਖ਼ਬਰ »

ਕੋਵਿਡ ਿਖ਼ਲਾਫ਼ ਕੈਪਟਨ ਵਲੋਂ ਮਿਸ਼ਨ ਫ਼ਤਿਹ ਗੀਤ ਲਾਂਚ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਕੋਵਿਡ ਿਖ਼ਲਾਫ਼ ਸੂਬੇ ਦੀ ਲੜਾਈ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਮਿਸ਼ਨ ਫਤਿਹ ਗੀਤ ਲਾਂਚ ਕੀਤਾ ਗਿਆ | ਇਸ ਗੀਤ 'ਚ ਉੱਘੇ ਅਦਾਕਾਰ ਅਮਿਤਾਭ ਬੱਚਨ, ਕਰੀਨਾ ਕਪੂਰ, ਗੁਰਦਾਸ ਮਾਨ ਅਤੇ ...

ਪੂਰੀ ਖ਼ਬਰ »

ਪੰਜਾਬ ਦੇ ਵਿਧਾਇਕਾਂ ਦੀਆਂ ਮੀਟਿੰਗਾਂ 'ਚ ਚਾਹ ਤੇ ਕੌਫੀ ਮੰਗਵਾਉਣ 'ਤੇ ਲਾਈ ਪਾਬੰਦੀ

ਚੰਡੀਗੜ੍ਹ, 2 ਜੂਨ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਿਧਾਨ ਸਭਾ ਕੰਪਲੈਕਸ ਤੇ ਐਮ.ਐਲ.ਏ. ਹੋਸਟਲ ਦੀ ਕੰਟੀਨ ਵਿਚ ਵਿਧਾਇਕਾਂ ਦੀਆਂ ਮੀਟਿੰਗਾਂ ਵਿਚ ਚਾਹ ਤੇ ਕੌਫੀ ਮੰਗਵਾਉਣ 'ਤੇ ਪਾਬੰਦੀ ਲਾ ਦਿੱਤੀ ਹੈ | ਦਿਲਚਸਪ ਤੇ ਵਰਨਣਯੋਗ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਦੇ ਉਪ-ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਦਾ ਕਾਰਜਕਾਲ 3 ਸਾਲ ਲਈ ਵਧਾਇਆ

ਅੰਮਿ੍ਤਸਰ, 2 ਜੂਨ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਇਕ ਅਹਿਮ ਫ਼ੈਸਲਾ ਜਾਰੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ- ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਦਾ ਕਾਰਜਕਾਲ ਅਗਲੇ ਹੋਰ 3 ਸਾਲਾਂ ਲਈ ਵਧਾ ਦਿੱਤਾ ਹੈ | ਪ੍ਰੋ: ...

ਪੂਰੀ ਖ਼ਬਰ »

ਸਕੂਲ ਫ਼ੀਸ ਤੇ ਕਰਜ਼ ਦੀਆਂ ਕਿਸ਼ਤਾਂ ਲਈ ਸਰਕਾਰੀ ਮਦਦ ਨੂੰ ਲੈ ਕੇ ਕੀਤੀ ਹਾਈਕੋਰਟ 'ਚ ਪਹੁੰਚ

ਚੰਡੀਗੜ੍ਹ, 2 ਜੂਨ (ਸੁਰਜੀਤ ਸਿੰਘ ਸੱਤੀ)-ਆਪਣੇ ਕਿਸਮ ਦੀ ਵਿਲੱਖਣ ਮੰਗ ਨੂੰ ਲੈ ਕੇ ਲੁਧਿਆਣਾ ਦੇ ਪਿੰਡ ਭੋਲਾਪੁਰ ਵਾਸੀ ਜਸਬੀਰ ਸਿੰਘ ਨੇ ਐਡਵੋਕੇਟ ਫੈਰੀ ਸੋਫਤ ਰਾਹੀਂ ਇਕ ਪਟੀਸ਼ਨ ਦਾਖ਼ਲ ਕਰਕੇ ਮੰਗ ਕੀਤੀ ਹੈ ਕਿ ਉਸ ਦੇ ਕਾਲਜ ਜਾਂਦੇ ਬੇਟੇ ਦੀ ਫ਼ੀਸ ਅਤੇ ਕਾਰ ਦੇ ...

ਪੂਰੀ ਖ਼ਬਰ »

ਪਾਕਿਸਤਾਨੀ ਦੂਤਘਰ ਦੇ ਅਧਿਕਾਰੀ ਰਾਤ 11 ਵਜੇ ਪਹੁੰਚੇ ਵਾਹਗਾ

ਅੰਮਿ੍ਤਸਰ/ਅਟਾਰੀ, 2 ਜੂਨ (ਸੁਰਿੰਦਰ ਕੋਛੜ, ਰੁਪਿੰਦਰਜੀਤ ਸਿੰਘ ਭਕਨਾ)-ਜਾਸੂਸੀ ਦੇ ਦੋਸ਼ ਹੇਠ ਫੜੇ ਜਾਣ ਉਪਰੰਤ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਦੋ ਵੀਜ਼ਾ ਅਧਿਕਾਰੀ ਜਿਨ੍ਹਾਂ ਨੂੰ 24 ਘੰਟਿਆਂ 'ਚ ਭਾਰਤ ਛੱਡਣ ਦੇ ਦਿੱਤੇ ਹੁਕਮ ਦਿੱਤੇ ਗਏ ਸਨ, ਰਾਤ ਲਗਪਗ 11 ...

ਪੂਰੀ ਖ਼ਬਰ »

ਜਾਇਦਾਦ ਦੀ ਰਜਿਸਟਰੀ ਲਈ ਵਿਦੇਸ਼ਾਂ ਤੋਂ ਆਉਂਦੇ ਦਸਤਾਵੇਜ਼ਾਂ ਨੂੰ ਇੰਬੋਸ ਕਰਨ ਲਈ ਦਿੱਤੇ ਸਮੇਂ ਨੂੰ ਵਧਾਇਆ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ (ਅਸਟਾਮ ਅਤੇ ਰਜਿਸਟਰੀ ਸ਼ਾਖਾ) ਵਲੋਂ ਵਿਦੇਸ਼ਾਂ ਤੋਂ ਆਉਂਦੇ ਦਸਤਾਵੇਜਾਂ ਨੂੰ ਇੰਬੋਸ ਕਰਨ ਲਈ ਪਹਿਲਾਂ ਦਿੱਤੇ ਗਏ ਸਮੇਂ ਨੂੰ 90 ਦਿਨਾਂ ਲਈ ਹੋਰ ਵਧਾ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਫਾਇਰਿੰਗ ਕੇਸ 'ਚੋਂ ਡੀ.ਐਸ.ਪੀ. ਦੇ ਲੜਕੇ ਸਮੇਤ 5 ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ

ਬਰਨਾਲਾ, 2 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਬਹੁ-ਚਰਚਿਤ ਗਾਇਕ ਸਿੱਧੂ ਮੂਸੇ ਵਾਲਾ ਮਾਮਲੇ ਵਿਚ ਨਾਮਜ਼ਦ ਡੀ. ਐਸ. ਪੀ. ਦੇ ਲੜਕੇ ਸਮੇਤ ਪੰਜ ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰ ਦਿੱਤੀਆਂ ਹਨ | ਕੇਸ ਦੀ ...

ਪੂਰੀ ਖ਼ਬਰ »

ਚਲਾਨਾਂ ਰਾਹੀਂ 600 ਕਰੋੜ ਰੁਪਏ ਤੋਂ ਵਧੇਰੇ ਕਮਾਉਣ ਦੀ ਫ਼ਿਰਾਕ 'ਚ ਪੰਜਾਬ ਸਰਕਾਰ

ਬਠਿੰਡਾ ਛਾਉਣੀ, 2 ਜੂਨ (ਪਰਵਿੰਦਰ ਸਿੰਘ ਜੌੜਾ)-ਕੋਰੋਨਾ ਕਾਰਨ ਉਪਜੀ ਸਥਿਤੀ 'ਚੋਂ ਪੰਜਾਬ ਸਰਕਾਰ ਚਲਾਨਾਂ ਰਾਹੀਂ 600 ਕਰੋੜ ਰੁਪਏ ਤੋਂ ਵਧੇਰੇ ਕਮਾਉਣ ਦੀ ਫ਼ਿਰਾਕ ਵਿਚ ਹੈ | ਪੰਜਾਬ ਵਿਚ ਅਬਾਦੀ ਦੇ ਹਿਸਾਬ ਨਾਲ ਹਰ ਸੱਤਵੇਂ ਵਿਅਕਤੀ ਦਾ ਚਲਾਨ ਕੱਟਿਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਸੰਤ ਹਰਨਾਮ ਸਿੰਘ ਖ਼ਾਲਸਾ ਵਲੋਂ 500 ਕੁਇੰਟਲ ਕਣਕ ਅਤੇ ਹੋਰ ਰਸਦ ਭੇਟ

ਚੌਕ ਮਹਿਤਾ, 2 ਜੂਨ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਸਦਾਰੰਗ)-ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਸਾਹਿਬ ਦੀ ਲੰਗਰ ਸੇਵਾ ਲਈ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਤਬਾਹੀ ਕੰਢੇ ਪੁੱਜੇ ਬੱਸ ਕਾਰੋਬਾਰ ਦੀ ਸਰਕਾਰ ਨਹੀਂ ਲੈ ਰਹੀ ਸਾਰ

ਮੇਜਰ ਸਿੰਘ ਜਲੰਧਰ, 2 ਜੂਨ-ਪੰਜਾਬ ਅੰਦਰ 3 ਹਜ਼ਾਰ ਦੇ ਕਰੀਬ ਚਲਦੀਆਂ ਨਿੱਜੀ ਕੰਪਨੀਆਂ ਦਾ ਬੱਸਾਂ ਦਾ ਕਾਰੋਬਾਰ ਕੋਰੋਨਾ ਵਾਇਰਸ ਦੀ ਮਾਰ ਹੇਠ ਆਉਣ ਕਾਰਨ ਤਬਾਹੀ ਕੰਢੇ ਆ ਖੜ੍ਹਾ ਹੈ, ਪਰ ਪੰਜਾਬ ਸਰਕਾਰ ਇਸ ਕਾਰੋਬਾਰ ਨੂੰ ਚੱਲਦਾ ਰੱਖਣ ਲਈ ਬਿਲਕੁਲ ਵੀ ਸਾਰ ਨਹੀਂ ਲੈ ...

ਪੂਰੀ ਖ਼ਬਰ »

ਕਿਰਪਾ ਸ਼ੰਕਰ ਸਰੋਜ ਤੇ ਵਿਜੈ ਕੁਮਾਰ ਜੰਜੂਆ ਵਧੀਕ ਮੁੱਖ ਸਕੱਤਰ ਨਿਯੁਕਤ

ਚੰਡੀਗੜ੍ਹ, 2 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ 1989 ਬੈਚ ਦੇ 2 ਆਈ. ਏ. ਐਸ. ਅਧਿਕਾਰੀਆਂ ਕਿਰਪਾ ਸ਼ੰਕਰ ਸਰੋਜ ਤੇ ਵਿਜੈ ਕੁਮਾਰ ਜੰਜੂਆ ਨੂੰ ਵਧੀਕ ਮੁੱਖ ਸਕੱਤਰ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ, ਚੇਤੇ ਰਹੇ ਕਿ ਸ੍ਰੀ ਸਰੋਜ ਜਦੋਂ ਆਮ ਰਾਜ ਪ੍ਰਬੰਧ ...

ਪੂਰੀ ਖ਼ਬਰ »

ਭਾਈ ਵਰਿਆਮ ਸਿੰਘ ਨਮਿਤ ਅੰਤਿਮ ਅਰਦਾਸ

ਅੰਮਿ੍ਤਸਰ, 2 ਜੂਨ (ਸਟਾਫ ਰਿਪੋਰਟਰ)-ਕਰੀਬ 26 ਸਾਲ ਜੇਲ੍ਹ 'ਚ ਬੰਦੀ ਰਹੇ ਤੇ ਸਿੱਖ ਕੈਦੀ ਭਾਈ ਵਰਿਆਮ ਸਿੰਘ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਉੱਤਰ ਪ੍ਰਦੇਸ਼ ਦੇ ਪਿੰਡ ਬਰੀਬਾਰਾ ਵਿਖੇ ਅੰਤਿਮ ਅਰਦਾਸ ਸਮਾਗਮ ਹੋਇਆ | ਇਸ ਮੌਕੇ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਆਰ.ਐਮ.ਓ. ਡਾਕਟਰਾਂ ਦੀ ਤਨਖ਼ਾਹ ਬਾਰੇ ਫ਼ੈਸਲਾ ਕਿਸੇ ਵੇਲੇ ਵੀ ਸੰਭਵ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਰੂਰਲ ਮੈਡੀਕਲ ਅਫ਼ਸਰਾਂ ਨੂੰ 4/9/14 ਦੇ ਤਨਖ਼ਾਹ ਸਕੇਲ ਦੇਣ ਦੀ ਗੱਲ ਆਖ਼ਰੀ ਪੜਾਅ 'ਤੇ ਹੈ¢ ਮਾਮਲਾ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਖ਼ਰੀ ਫ਼ੈਸਲੇ ਦੀ ਉਡੀਕ ਵਿਚ ਹੈ¢ ਇਸ ਦਾ ਫ਼ੈਸਲਾ ਇਸੇ ਹਫ਼ਤੇ ਕਿਸੇ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਫਾਇਰਿੰਗ ਕੇਸ 'ਚੋਂ ਡੀ.ਐਸ.ਪੀ. ਦੇ ਲੜਕੇ ਸਮੇਤ 5 ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ

ਬਰਨਾਲਾ, 2 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਬਹੁ-ਚਰਚਿਤ ਗਾਇਕ ਸਿੱਧੂ ਮੂਸੇ ਵਾਲਾ ਮਾਮਲੇ ਵਿਚ ਨਾਮਜ਼ਦ ਡੀ. ਐਸ. ਪੀ. ਦੇ ਲੜਕੇ ਸਮੇਤ ਪੰਜ ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰ ਦਿੱਤੀਆਂ ਹਨ | ਕੇਸ ਦੀ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ 'ਚ 53 ਰੁਪਏ ਦਾ ਵਾਧਾ ਰਾਜੇਵਾਲ ਤੇ ਲੱਖੋਵਾਲ ਕਿਸਾਨ ਯੂਨੀਅਨਾਂ ਵਲੋਂ ਰੱਦ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵੱਖ-ਵੱਖ ਬਿਆਨਾਂ ਵਿਚ ਕੇਂਦਰ ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ ...

ਪੂਰੀ ਖ਼ਬਰ »

ਹੁਣ ਜੇਲ੍ਹ ਭੇਜੇ ਜਾਣ ਵਾਲੇ ਹਰ ਵਿਅਕਤੀ ਦਾ ਨਹੀਂ ਹੋਵੇਗਾ ਕੋਰੋਨਾ ਟੈਸਟ

ਸੰਗਰੂਰ, 2 ਜੂਨ (ਧੀਰਜ ਪਸ਼ੌਰੀਆ)-ਕੋਰੋਨਾ ਵਾਇਰਸ ਕਾਰਨ ਕਰੀਬ ਢਾਈ ਮਹੀਨੇ ਪਹਿਲਾਂ ਕੀਤੀ ਤਾਲਾਬੰਦੀ ਨੰੂ ਸਹਿਜੇ-ਸਹਿਜੇ ਖੋਲ੍ਹ ਰਹੀ ਪੰਜਾਬ ਸਰਕਾਰ ਹੁਣ ਕੋਰੋਨਾ ਟੈਸਟਿੰਗ ਬਾਰੇ ਵੀ ਨਵੀਆਂ-ਨਵੀਆਂ ਹਦਾਇਤਾਂ ਜਾਰੀ ਕਰ ਰਹੀ ਹੈ | ਤਾਜ਼ਾ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

2 ਮਜ਼ਦੂਰਾਂ ਦੀ ਕਰੰਟ ਲੱਗਣ ਕਾਰਨ ਮੌਤ

ਲਹਿਰਾਗਾਗਾ/ਛਾਹੜ, 2 ਜੂਨ (ਗਰਗ, ਗੋਇਲ, ਔਜਲਾ)-ਪਿੰਡ ਨੰਗਲਾ ਵਿਖੇ ਦੋ ਮਜ਼ਦੂਰਾਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਨੰਗਲਾ ਵਿਖੇ ਕਿ੍ਸ਼ਨ ਸਿੰਘ ਨਾਮੀ ਕਿਸਾਨ ਦੇ ਖੇਤ 'ਚੋਂ ਟਾਹਲੀ ਦਾ ਦਰੱਖਤ ...

ਪੂਰੀ ਖ਼ਬਰ »

ਆਨਲਾਈਨ ਵੀਡੀਓ ਮੁਕਾਬਲਾ 'ਅੰਬੈਸਡਰ ਆਫ਼ ਹੋਪ' ਬਣਿਆ ਮਜ਼ਾਕ

ਸੰਗਰੂਰ, 2 ਜੂਨ (ਧੀਰਜ ਪਸ਼ੌਰੀਆ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਕੂਲਾਂ ਦੇ ਬੰਦ ਹੋਣ ਕਾਰਨ ਘਰ ਬੈਠੇ ਸਕੂਲੀ ਵਿਦਿਆਰਥੀਆਂ ਲਈ ਕਰਵਾਇਆ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਵੀਡੀਉ ਮੁਕਾਬਲਾ 'ਅੰਬੈਸਡਰ ਆਫ ਹੋਪ' ਮਜ਼ਾਕ ਸਿੱਧ ਹੋ ਰਿਹਾ ਹੈ | ਫੇਸਬੁੱਕ 'ਤੇ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX