ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਬਰਨਾਲਾ

ਪਿੰਡ ਸਹਿਜੜਾ 'ਚ ਕਿਸਾਨ ਨੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰ ਕੇ ਲਗਾਇਆ ਝੋਨਾ

ਮਹਿਲ ਕਲਾਂ, 2 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ 10 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨ ਦੇ ਦਿੱਤੇ ਗਏ ਹੁਕਮਾਂ ਦੀ ਉਲੰਘਣਾ ਕਰਦਿਆਂ ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਵਿਖੇ ਇਕ ਕਿਸਾਨ ਵਲੋਂ ਅੱਜ ਤੋਂ ਹੀ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ, ਪਰ ਇਸ ਬਾਰੇ ਪਤਾ ਲੱਗਣ 'ਤੇ ਖੇਤੀਬਾੜੀ ਮਹਿਕਮੇ ਦੇ ਅਧਿਕਾਰੀਆਂ ਵਲੋਂ ਤੁਰੰਤ ਪਹੁੰਚ ਕੇ ਝੋਨਾ ਲਗਾਉਣ ਤੋਂ ਰੋਕਣ ਅਤੇ ਲਗਾਇਆ ਝੋਨਾ 48 ਘੰਟਿਆਂ ਦੇ ਅੰਦਰ-ਅੰਦਰ ਨਸ਼ਟ ਕਰਨ ਦੇ ਨਿਰਦੇਸ਼ ਜਾਰੀ ਕਰਨ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਪਿੰਡ ਸਹਿਜੜਾ ਨਾਲ ਸਬੰਧਤ ਇਕ ਕਿਸਾਨ ਵਲੋਂ 10 ਜੂਨ ਦੀ ਉਡੀਕ ਕਰਨ ਦੀ ਬਜਾਏ ਅੱਜ ਤੋਂ ਹੀ ਕੱਦੂ ਕਰ ਕੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ਨਾਲ ਲਗਦੇ ਖੇਤਾਂ 'ਚ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਸੀ, ਇਸ ਬਾਰੇ ਪਤਾ ਲੱਗਦਿਆਂ ਹੀ ਮੌਕੇ 'ਤੇ ਪੁੱਜੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਬਲਦੇਵ ਸਿੰਘ, ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਜਸਵਿੰਦਰ ਕੌਰ ਨੇ ਝੋਨੇ ਦੀ ਬਿਜਾਈ ਨੂੰ ਰੋਕ ਕੇ ਲਗਾਇਆ ਝੋਨੇ 48 ਘੰਟਿਆਂ ਦੇ ਅੰਦਰ-ਅੰਦਰ ਨਸ਼ਟ ਕਰਨ ਦੇ ਹੁਕਮ ਜਾਰੀ ਕੀਤੇ ਹਨ | ਇਸ ਮੌਕੇ ਪਹੁੰਚੇ ਕਿਸਾਨ ਆਗੂਆਂ ਵਲੋਂ ਖੇਤੀਬਾੜੀ ਵਿਭਾਗ ਦੀ ਟੀਮ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਕਿਸਾਨ ਆਗੂ ਕਰਨੈਲ ਸਿੰਘ ਗਾਂਧੀ, ਨਛੱਤਰ ਸਿੰਘ, ਜਗਪਾਲ ਸਿੰਘ ਸਹਿਜੜਾ, ਗੁਰਧਿਆਨ ਸਿੰਘ ਸਹਿਜੜਾ, ਮੱਘਰ ਸਿੰਘ, ਅਮਰੀਕ ਸਿੰਘ ਭੋਲਾ, ਜਸਮੇਲ ਸਿੰਘ ਚੰਨਣਵਾਲ, ਮਨਜੀਤ ਸਿੰਘ ਸਹਿਜੜਾ, ਕੁਲਦੀਪ ਸਿੰਘ ਸਹਿਜੜਾ, ਜਰਨੈਲ ਸਿੰਘ ਸਹੌਰ, ਮੁਖ਼ਤਿਆਰ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਲਗਾਉਣ ਤੋਂ ਰੋਕਣ ਵਾਲੇ ਅਧਿਕਾਰੀਆਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ, ਕਿਉਂਕਿ ਲੇਬਰ ਦੀ ਵੱਡੀ ਘਾਟ ਹੋਣ ਕਾਰਨ ਕਿਸਾਨਾਂ ਨੂੰ ਝੋਨਾ ਲਗਾਉਣ 'ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਕਿਸੇ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾਵੇਗਾ | ਇਸ ਸਮੇਂ ਬਲਾਕ ਖੇਤੀਬਾੜੀ ਅਫ਼ਸਰ ਲਖਵੀਰ ਸਿੰਘ, ਵਿਕਾਸ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ, ਚਰਨ ਰਾਮ, ਯਾਦਵਿੰਦਰ ਸਿੰਘ ਤੇ ਹਰਪਾਲ ਸਿੰਘ ਆਦਿ ਹਾਜ਼ਰ ਸਨ |

ਸਹੁਰਿਆਂ ਤੋਂ ਤੰਗ ਨੌਜਵਾਨ ਵਲੋਂ ਖ਼ੁਦਕੁਸ਼ੀ, ਪਤਨੀ ਸਮੇਤ ਤਿੰਨ ਿਖ਼ਲਾਫ਼ ਪਰਚਾ ਦਰਜ

ਟੱਲੇਵਾਲ, 2 ਜੂਨ (ਸੋਨੀ ਚੀਮਾ)-ਪੁਲਿਸ ਚੌਾਕੀ ਪੱਖੋਂ ਕੈਂਚੀਆਂ ਅਧੀਨ ਆਉਂਦੇ ਪਿੰਡ ਚੀਮਾ ਦੇ ਇਕ ਨੌਜਵਾਨ ਵਲੋਂ ਸਲਫ਼ਾਸ ਖਾ ਕੇ ਖ਼ੁਦਕੁਸ਼ੀ ਕਰ ਲਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਾਕੀ ਇੰਚਾਰਜ ਜਸਵੀਰ ਸਿੰਘ ਚਹਿਲ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੇ ਪਿਤਾ ...

ਪੂਰੀ ਖ਼ਬਰ »

ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਕੇ ਭੇਜਿਆ ਜੇਲ੍ਹ

ਬਰਨਾਲਾ, 2 ਜੂਨ (ਧਰਮਪਾਲ ਸਿੰਘ)-ਚਾਰ ਮਹੀਨੇ ਪਹਿਲਾਂ ਧਾਨਕ ਬਸਤੀ ਬਰਨਾਲਾ ਵਿਖੇ ਪਤੀ-ਪਤਨੀ ਦੀ ਲੜਾਈ ਵਿਚ ਬਚਾਅ ਲਈ ਗਏ ਵਿਅਕਤੀ ਦਾ ਕਤਲ ਹੋਣ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀ ਜੀ.ਆਰ.ਪੀ. ਪੁਲਿਸ ਨੇ ਚਾਰ ਮਹੀਨਿਆਂ ਬਾਅਦ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਤਪਾ ਮੰਡੀ ਵਿਖੇ ਮੋਟਰਸਾਇਕਲਾਾ ਦੇ ਸ਼ੋਅ ਰੂਮ ਨੂੰ ਲੱਗੀ ਅੱਗ, ਲੱਖਾਾ ਦਾ ਨੁਕਸਾਨ

ਤਪਾ ਮੰਡੀ, 2 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਹੀਰੋ ਮੋਟਰਸਾਈਕਲ ਦੇ ਸ਼ੋਅ ਰੂਮ ਨੂੰ ਅਚਾਨਕ ਲੱਗੀ ਭਿਆਨਕ ਅੱਗ ਨਾਲ ਲੱਖਾਾ ਰੁਪਏ ਦੇ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਜਾਣਕਾਰੀ ਅਨੁਸਾਰ ਹੀਰੋ ਸ਼ੋਅ ਰੂਮ ਦੇ ...

ਪੂਰੀ ਖ਼ਬਰ »

ਸੱਦੋਵਾਲ ਵਿਖੇ ਕਰਜ਼ੇ ਦੀਆਂ ਕਿਸ਼ਤਾਂ ਵਸੂਲਣ ਤੋਂ ਤੰਗ ਔਰਤਾਂ ਨੇ ਕੀਤੀ ਨਾਅਰੇਬਾਜ਼ੀ

ਟੱਲੇਵਾਲ, 2 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਸੱਦੋਵਾਲ ਵਿਖੇ ਔਰਤਾਂ ਵਲੋਂ ਪਿਛਲੇ ਸਮੇਂ ਪ੍ਰਾਈਵੇਟ ਫ਼ਰਮਾਂ ਵਲੋਂ ਕਰਜੇ ਦੇ ਰੂਪ ਵਿਚ ਦਿੱਤੇ ਪੈਸਿਆਂ ਦੀਆਂ ਕਿਸ਼ਤਾਂ ਤਾਲਾਬੰਦੀ ਦੌਰਾਨ ਭਰਨ ਲਈ ਮਜਬੂਰ ਅਤੇ ਤੰਗ ਪ੍ਰੇਸ਼ਾਨ ਕਰਨ ਦੇ ...

ਪੂਰੀ ਖ਼ਬਰ »

ਮੈਡਮ ਵਸੁੰਧਰਾ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਵਜੋਂ ਸੰਭਾਲਿਆ ਅਹੁਦਾ

ਬਰਨਾਲਾ, 2 ਜੂਨ (ਅਸ਼ੋਕ ਭਾਰਤੀ)-ਬਰਨਾਲਾ ਵਿਖੇ ਮੈਡਮ ਵਸੁੰਧਰਾ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ 'ਚ ਕੋਈ ਕਸਰ ਬਾਕੀ ਨਹੀਂ ਰਹਿਣ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਬਰਨਾਲਾ ਦੀ ਪਹਿਲੀ ਮੀਟਿੰਗ ਦੌਰਾਨ ਪਾਸ ਕੀਤੇ ਕਈ ਮਤੇ

ਬਰਨਾਲਾ, 2 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਬਰਨਾਲਾ ਦੀ ਪਹਿਲੀ ਮੀਟਿੰਗ ਚੇਅਰਮੈਨ ਅਸ਼ੋਕ ਕੁਮਾਰ ਮਿੱਤਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਿੱਥੇ ਚੇਅਰਮੈਨ ਸ੍ਰੀ ਮਿੱਤਲ ਵਲੋਂ ਸਾਰੇ ਮੈਂਬਰਾਂ ਨੂੰ ਵਧਾਈ ਦਿੱਤੀ ਉੱਥੇ ਮੀਟਿੰਗ ਵਿਚ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਨਵੇਂ ਸੈਸ਼ਨ ਲਈ ਦਾਖ਼ਲਾ ਸ਼ੁਰੂ

ਟੱਲੇਵਾਲ, 2 ਜੂਨ (ਸੋਨੀ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਅਤੇ ਡਾ. ਗੁਰਵੀਰ ਸਿੰਘ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਸਕੂਲ ਦੀਆਂ ...

ਪੂਰੀ ਖ਼ਬਰ »

ਦਰਸ਼ਨ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ

ਬਰਨਾਲਾ, 2 ਜੂਨ (ਧਰਮਪਾਲ ਸਿੰਘ)-ਪੁਲਿਸ ਥਾਣਾ ਸਦਰ ਬਰਨਾਲਾ ਵਿਖੇ ਸੇਵਾਵਾਂ ਨਿਭਾਉਂਦੇ ਆ ਰਹੇ ਸਬ ਇੰਸਪੈਕਟਰ ਦਰਸ਼ਨ ਸਿੰਘ ਹਰੀਗੜ੍ਹ ਸੇਵਾਮੁਕਤ ਹੋ ਗਏ | ਉਨ੍ਹਾਂ ਦੇ ਸੇਵਾਮੁਕਤ ਹੋਣ 'ਤੇ ਥਾਣਾ ਸਦਰ ਦੇ ਸਮੂਹ ਮੁਲਾਜ਼ਮਾਂ ਤੇ ਹੋਰਨਾਂ ਅਧਿਕਾਰੀਆਂ ਵਲੋਂ ਦਰਸ਼ਨ ...

ਪੂਰੀ ਖ਼ਬਰ »

ਮੱਲੀਆਂ ਵਿਖੇ ਕਾਰਡ ਕੱਟਣ ਦੇ ਰੋਸ ਵਜੋਂ ਲੋੜਵੰਦਾਂ ਨੇ ਕੀਤੀ ਨਾਅਰੇਬਾਜ਼ੀ

ਟੱਲੇਵਾਲ, 2 ਜੂਨ (ਸੋਨੀ ਚੀਮਾ)-ਪਿੰਡ ਮੱਲੀਆਂ ਵਿਖੇ ਨੀਲੇ ਕਾਰਡ ਧਾਰਕਾਂ ਵਲੋਂ ਉਨ੍ਹਾਂ ਦੇ ਨਾਂਅ ਸੂਚੀ ਵਿਚੋਂ ਕੱਟੇ ਜਾਣ ਦੇ ਰੋਸ ਵਜੋਂ ਸਾਥੀਆਂ ਸਮੇਤ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪਰਮਿੰਦਰ ਸਿੰਘ ਮੱਲੀਆਂ ਜ਼ਿਲ੍ਹਾ ਪ੍ਰਧਾਨ ਰਾਸ਼ਟਰੀ ਸਿੱਖ ਸੰਗਤ ਦੀ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਸਨਮਾਨ ਹਰਜੀਤ ਕੌਰ ਬਾਜਵਾ ਨੂੰ ਦੇਣ ਦਾ ਫੈਸਲਾ

ਬਰਨਾਲਾ, 2 ਜੂਨ (ਗੁਰਪ੍ਰੀਤ ਸਿੰਘ ਲਾਡੀ)-ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਦੀ ਕਾਰਜਕਾਰਨੀ ਵਲੋਂ ਸਾਲ-2020 ਦਾ 13ਵਾਂ ਭਾਈ ਘਨੱਈਆ ਨਿਸ਼ਕਾਮ ਸੇਵਾ ਸਨਮਾਨ ਪੰਜਾਬੀ ਦੀ ਸਮਰੱਥ ਕਹਾਣੀਕਾਰਾ ਹਰਜੀਤ ਕੌਰ ਬਾਜਵਾ ਨੂੰ ਪ੍ਰਦਾਨ ਕਰਨ ਦਾ ਨਿਰਨਾ ਲਿਆ ਹੈ | ਸੰਗਮ ਦੇ ਸਕੱਤਰ ...

ਪੂਰੀ ਖ਼ਬਰ »

ਮਹਾਂਮਾਰੀ ਦੌਰਾਨ ਲੋਕਾਂ ਲਈ ਸਰਕਾਰ ਹਰ ਤਰ੍ਹਾਂ ਦੇ ਦਰਵਾਜ਼ੇ ਖੋਲ੍ਹੇ-ਰਾਹੀ

ਸ਼ਹਿਣਾ, 2 ਜੂਨ (ਸੁਰੇਸ਼ ਗੋਗੀ)-ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਵਿਚ ਜਿਸ ਤਰ੍ਹਾਂ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਉਸ ਨਾਲ ਲੋਕਾਂ ਵਿਚ ਭੈਅ ਵਧਣਾ ਲਾਜ਼ਮੀ ਹੈ, ਜਿਸ ਲਈ ਸਰਕਾਰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਯਤਨ ਤੇਜ਼ ਕਰੇ | ਇਹ ਸ਼ਬਦ ...

ਪੂਰੀ ਖ਼ਬਰ »

ਵੱਧ ਕਿਰਾਏ ਦੇ ਲਾਲਚ 'ਚ ਬਿਨਾਂ ਮਨਜ਼ੂਰੀ ਵਿਅਕਤੀ ਪੱਛਮੀ ਬੰਗਾਲ ਤੋਂ ਪੰਜਾਬ ਲਿਆਉਣ 'ਤੇ ਮਾਮਲਾ ਦਰਜ

ਬਰਨਾਲਾ, 2 ਜੂਨ (ਰਾਜ ਪਨੇਸਰ)-ਸਥਾਨਕ ਸਿਟੀ-2 ਥਾਣਾ ਪੁਲਿਸ ਵਲੋਂ ਬੱਸ ਵਿਚ ਬਿਨਾਂ ਸਬੰਧਤ ਅਥਾਰਟੀ ਦੀ ਮਨਜ਼ੂਰੀ ਤੋਂ ਪੱਛਮੀ ਬੰਗਾਲ ਵਿਚੋਂ ਵਿਅਕਤੀ ਲਿਆ ਕੇ ਪੰਜਾਬ ਛੱਡਣ ਦੇ ਦੋਸ਼ ਵਿਚ ਨਾ-ਮਲੂਮ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਲਾਹਣ ਬਰਾਮਦ

ਸ਼ਹਿਣਾ, 2 ਜੂਨ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਦੇ ਮੁਖੀ ਅਜੈਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਨੇ ਜੋਗਿੰਦਰ ਸਿੰਘ ਏ.ਐੱਸ.ਆਈ. ਦੀ ਅਗਵਾਈ ਵਿਚ ਪਿੰਡ ਸੁਖਪੁਰਾ ਤੋਂ 50 ਲੀਟਰ ਲਾਹਣ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮੁਖ਼ਬਰੀ ਮਿਲੀ ਸੀ ...

ਪੂਰੀ ਖ਼ਬਰ »

ਖੱੁਡੀ ਖ਼ੁਰਦ ਵਿਖੇ ਕਿਸਾਨਾਂ ਦਾ ਨਰਮਾ ਚੂਹਿਆਂ ਵਲੋਂ ਬਰਬਾਦ

ਹੰਡਿਆਇਆ, 2 ਜੂਨ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਖ਼ੁਰਦ ਵਿਖੇ ਕਿਸਾਨਾਂ ਦੀ ਨਰਮੇ ਦੀ ਫ਼ਸਲ ਚੂਹਿਆਂ ਨੇ ਬਰਬਾਦ ਕਰ ਦਿੱਤੀ ਹੈ | ਪਿੰਡ ਖੱੁਡੀ ਖ਼ੁਰਦ ਦੇ ਕਿਸਾਨਾਂ ਅਵਤਾਰ ਸਿੰਘ ਭੋਲਾ, ਚਾਨਣ ਸਿੰਘ, ਜਸਵੰਤ ਸਿੰਘ, ਜਗਤਾਰ ਸਿੰਘ ਅਤੇ ਸੁਖਵੀਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਪੱਲੇਦਾਰ ਯੂਨੀਅਨ ਵਲੋਂ ਮਜ਼ਦੂਰ ਵਿਰੋਧੀ ਫੈਸਲਿਆਂ ਦੀ ਨਿਖੇਧੀ

ਮੂਣਕ, 2 ਜੂਨ (ਕੇਵਲ ਸਿੰਗਲਾ)-ਐੱਫ. ਸੀ. ਆਈ. ਅਤੇ ਪੰਜਾਬ ਫੂਡ ਏਜੰਸੀਜ਼ ਪੱਲੇਦਾਰ ਅਜਾਦ ਯੂਨੀਅਨ ਮੂਣਕ ਦੀ ਕੋਰ ਕਮੇਟੀ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਜ. ਸਕੱਤਰ ਰਾਮਪਾਲ ਮੂਣਕ ਨੇ ਕਿਹਾ ਕਿ ਭਾਰਤ ਦੀ ...

ਪੂਰੀ ਖ਼ਬਰ »

ਬਿਜਲੀ ਦੇ ਵਾਰ-ਵਾਰ ਲਗਦੇ ਕੱਟਾਂ ਤੋਂ ਖਪਤਕਾਰ ਪ੍ਰੇਸ਼ਾਨ

ਸ਼ੇਰਪੁਰ, 2 ਜੂਨ (ਸੁਰਿੰਦਰ ਚਹਿਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਅੱਜ ਕੱਲ੍ਹ ਘਰੇਲੂ ਖਪਤਕਾਰਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਤਸੱਲੀਬਖ਼ਸ਼ ਨਹੀਂ ਹੈ | ਵਾਰ-ਵਾਰ ਲੱਗਦੇ ਬਿਜਲੀ ਕੱਟਾਂ ਨੇ ਲੋਕਾਂ ਦੇ ਨੱਕ ਵਿਚ ਦਮ ਕਰ ਰੱਖਿਆ ਹੈ ਕਿਉਂਕਿ ...

ਪੂਰੀ ਖ਼ਬਰ »

ਸੱਦੋਵਾਲ ਵਿਖੇ ਵਧਾਈ ਦੇ ਖੇਤਰ ਨੂੰ ਲੈ ਕੇ ਮਹੰਤਾਂ 'ਚ ਖੜਕੀ, ਕਈ ਜ਼ਖ਼ਮੀ

ਟੱਲੇਵਾਲ, 2 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਸੱਦੋਵਾਲ ਵਿਖੇ ਵਧਾਈ ਲੈਣ ਗਏ ਸ਼ਹਿਣਾ ਨਾਲ ਸਬੰਧਤ ਮਹੰਤਾਂ ਨੂੰ ਹਠੂਰ ਦੇ ਕੁੱਝ ਮਹੰਤਾਂ ਵਲੋਂ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ | ਜ਼ਖ਼ਮੀ ਸੋਨੀਆ ਮਹੰਤ, ਭਾਵਨਾ ਮਹੰਤ, ਖ਼ੁਸ਼ੀ ...

ਪੂਰੀ ਖ਼ਬਰ »

ਨਸ਼ਿਆਂ ਦੇ ਭਾਅ ਵਧਣ ਕਾਰਨ ਨਸ਼ੇੜੀ ਵਿਅਕਤੀਆਂ ਦਾ ਰੁਝਾਨ ਭੰਗ ਦੇ ਨਸ਼ੇ ਵੱਲ ਵਧਿਆ

ਬਰਨਾਲਾ, 2 ਜੂਨ (ਧਰਮਪਾਲ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਿਖ਼ਲਾਫ਼ ਭਾਵੇਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਪਰ ਨਸ਼ਿਆਂ ਦੀ ਪੂਰੀ ਤਰ੍ਹਾਂ ਨਾਲ ਰੋਕਥਾਮ ਨਹੀਂ ਹੋ ਰਹੀ ਹੈ | ਪੁਲਿਸ ਵਲੋਂ ਰੋਜ਼ਾਨਾ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਫੜਨ ਦੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਾਦਾ ਦੀ ਸੂਬਾ ਪੱਧਰੀ ਮੀਟਿੰਗ

ਬਰਨਾਲਾ, 2 ਜੂਨ (ਧਰਮਪਾਲ ਸਿੰਘ)-ਭਾਕਿਯੂ ਏਕਤਾ ਡਕੌਾਦਾ ਪੰਜਾਬ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਜਗਮੋਹਣ ਸਿੰਘ ਪਟਿਆਲਾ, ਗੁਰਮੀਤ ਸਿੰਘ ਭੱਟੀ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ

ਤਪਾ ਮੰਡੀ, 2 ਜੂਨ (ਪ੍ਰਵੀਨ ਗਰਗ)-ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਬਲਾਕ ਅਧੀਨ ਵੱਖ-ਵੱਖ ਪਿੰਡਾਂ ਵਿਚ ਡੇਂਗੂ ਦੇ ਲੱਛਣ ਤੇ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਜਨਤਕ ਥਾਵਾਂ 'ਤੇ ਡੇਂਗੂ ਲਾਰਵਾ ਚੈੱਕ ਕੀਤਾ ਗਿਆ ਅਤੇ ਪੋਸਟਰ ਵੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਤੇ ਗ੍ਰਾਮ ਪੰਚਾਇਤਾਂ ਵਲੋਂ ਡਰੇਨ ਦੀ ਸਫ਼ਾਈ ਕਰਾਉਣ ਸਬੰਧੀ ਡੀ. ਸੀ. ਨੂੰ ਮੰਗ ਪੱਤਰ

ਬਰਨਾਲਾ, 2 ਜੂਨ (ਧਰਮਪਾਲ ਸਿੰਘ)-ਭਾਕਿਯੂ ਲੱਖੋਵਾਲ ਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਕੰਦਰ ਸਿੰਘ ਨਿੰਮ ਵਾਲਾ ਮੌੜ ਦੀ ਅਗਵਾਈ ਹੇਠ ਡਰੇਨ ਦੀ ਸਫ਼ਾਈ ਕਰਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ...

ਪੂਰੀ ਖ਼ਬਰ »

ਪੁਲਿਸ ਨੇ ਵਿਦਿਆਰਥੀਆਂ ਨੂੰ ਸੁਰੱਖਿਆ ਕਿੱਟਾਂ ਵੰਡੀਆਂ

ਮਹਿਲ ਕਲਾਂ, 2 ਜੂਨ (ਅਵਤਾਰ ਸਿੰਘ ਅਣਖੀ)-ਏ.ਐੱਸ.ਪੀ. ਮਹਿਲ ਕਲਾਂ ਡਾ. ਪ੍ਰੱਗਿਆ ਜੈਨ ਵਲੋਂ ਸਬ-ਡਵੀਜ਼ਨ ਮਹਿਲ ਕਲਾਂ ਨਾਲ ਸਬੰਧਤ ਸਕੂਲੀ ਵਿਦਿਆਰਥੀਆਂ ਨੂੰ ਸੁਰੱਖਿਆ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਪੁਲਿਸ ਲਾਈਨ ਬਰਨਾਲਾ ਦੇ ਮੈਡੀਕਲ ਅਫ਼ਸਰ ਡਾ. ਰਾਹੁਲ ਗਾਰਗੀ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ 'ਚ 53 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜਾਕ-ਯੂਨੀਅਨ ਆਗੂ

ਸ਼ਹਿਣਾ, 2 ਜੂਨ (ਸੁਰੇਸ਼ ਗੋਗੀ)-ਕੇਂਦਰ ਸਰਕਾਰ ਵਲੋਂ ਸਾਲ 2020-21 ਦੌਰਾਨ ਝੋਨੇ ਦੇ ਭਾਅ 'ਚ 53 ਰੁਪਏ ਅਤੇ ਨਰਮੇ-ਕਪਾਹ, ਦਾਲਾ ਸਮੇਤ 14 ਫ਼ਸਲਾਂ ਦੀ ਐਮ.ਐਸ.ਪੀ. ਵਿਚ ਮਾਮੂਲੀ ਵਾਧਾ ਕਰ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਜਿਨਸਾਂ ਦੇ ਕੇਂਦਰ ਵਲੋਂ ਕੀਤੇ ਵਾਧੇ ਨੂੰ ...

ਪੂਰੀ ਖ਼ਬਰ »

ਮੁਜ਼ਾਹਰਾ ਲਹਿਰ ਦੇ ਆਗੂਆਂ ਦੀ ਯਾਦ 'ਚ ਸਮਾਗਮ ਕਰਵਾਇਆ

ਭਦੌੜ, 2 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਮਿਊਨਿਸਟ ਪਾਰਟੀ ਇਕਾਈ ਭਦੌੜ ਵਲੋਂ ਮੁਜ਼ਾਹਰਾ ਲਹਿਰ ਦੇ ਆਗੂ ਬਾਬਾ ਅਰਜਨ ਸਿੰਘ ਸਾਬਕਾ ਐੱਮ.ਐੱਲ.ਏ., ਬਾਬਾ ਨਰਾਇਣ ਸਿੰਘ ਕੌੜਾ, ਕਾਮਰੇਡ ਚੰਦ ਸਿੰਘ ਮਾਨ ਤੇ ਕਾਮਰੇਡ ਸਿਆਮ ਸਿੰਘ (ਤੋਤਾ ਮੀਰਾਵ) ਦੀ ਯਾਦ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਨਤੀਜੇ ਸਰਕਾਰ ਨੂੰ ਭੁਗਤਣੇ ਪੈਣਗੇ-ਅਭੈ ਚੌਟਾਲਾ

ਸਿਰਸਾ, 2 ਜੂਨ (ਅ. ਬ.)-ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਫੈਸਲੇ ਥੋਪ ਰਹੀ ਹੈ | ਪਹਿਲਾਂ ਮੰਡੀਆਂ ਵਿਚ ਕਿਸਾਨਾਂ ਨੂੰ ਕਣਕ ਅਤੇ ਸਰ੍ਹੋਂ ਵਿਚ ਨਮੀ ਦੇ ਨਾਂਅ 'ਤੇ ਲੁੱਟਿਆ ਗਿਆ ਅਤੇ ਹੁਣ ਕਿਸਾਨ ਨੂੰ ਫਸਲਾਂ ਦੇ ਭੁਗਤਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX