ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸ਼ਹਿਰ ਦੀਆਂ ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ ਤੇ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਵਲੋਂ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਬੇਨਤੀ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ | ਨਗਰ ਕੀਰਤਨ ਨਾਲ ਬੈਂਡ, ਰਣਜੀਤ ਗਤਕਾ ਅਖਾੜਾ ਪਾਰਟੀ, ਸਕੂਲਾਂ ਦੇ ਬੱਚੇ, ਕੀਰਤਨੀ ਜਥੇ, ਸਤਿਸੰਗ ਸਭਾਵਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਸ਼ਹਿਰ, ਬਾਜ਼ਾਰ ਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੇ ਸਾਰੇ ਰਸਤੇ ਭਾਈ ਰਣਜੀਤ ਸਿੰਘ ਮਾਲਵਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਸਥਾਨਕ ਸ਼ਹਿਰ ਦੇ ਮਜਿਸਟਿਕ ਚੌਕ ਵਿਚ ਸਾਬਕਾ ਮੰਤਰੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਨਗਰ ਕੀਰਤਨ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਕੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਏ | ਲੋਕਲ ਗੁਰਪੁਰਬ ਕਮੇਟੀ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਨਗਰ ਕੀਰਤਨ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸਜੀ ਪਾਲਕੀ ਅੱਗੇ ਮਰਦ ਔਰਤਾਂ, ਨੌਜਵਾਨ ਲੜਕੇ ਲੜਕੀਆਂ ਝਾੜੂ ਤੇ ਪਾਣੀ ਦਾ ਛਿੜਕਾ ਕਰ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕਰ ਰਹੇ ਸਨ | ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਬਲਜੀਤ ਸਿੰਘ ਵਿੱਕੀ, ਗੁਰਪ੍ਰੀਤ ਸਿੰਘ ਚੀਮਾ, ਰਾਜਪਾਲ ਸਿੰਘ, ਗੁਰਮੇਜਰ ਸਿੰਘ, ਰਜਿੰਦਰ ਸਿੰਘ ਡੱਲਾ ਪੀ.ਏ. ਜਥੇਦਾਰ ਤੋਤਾ ਸਿੰਘ, ਗੁਰਦੇਵ ਸਿੰਘ, ਬਲਜਿੰਦਰ ਸਿੰਘ ਸਹਿਗਲ, ਗੁਰਜੰਟ ਸਿੰਘ ਰਾਮੂੰਵਾਲਾ ਪੀ.ਏ. ਮੱਖਣ ਬਰਾੜ, ਅਵਤਾਰ ਸਿੰਘ, ਜਸਵੰਤ ਸਿੰਘ, ਸਤਪਾਲ ਸਿੰਘ ਕੰਡਾ, ਗੁਰਪ੍ਰੀਤ ਸਿੰਘ ਸੋਨੂੰ, ਬਲਵਿੰਦਰ ਸਿੰਘ, ਅਮਰੀਕ ਸਿੰਘ, ਸਤਨਾਮ ਸਿੰਘ ਬੀ.ਏ., ਲਖਵੀਰ ਸਿੰਘ ਪ੍ਰਚਾਰਕ, ਮਹਿੰਦਰ ਸਿੰਘ ਸਹਾਰਨ, ਮਹਿੰਦਰ ਸਿੰਘ ਮਾਨ, ਬਲਜਿੰਦਰ ਸਿੰਘ ਧਾਲੀਵਾਲ, ਦਲੀਪ ਸਿੰਘ, ਅਵਤਾਰ ਸਿੰਘ ਵਹਿਣੀਵਾਲ, ਅਮਰੀਕ ਸਿੰਘ, ਭਗਤ ਪੂਰਨ ਸਿੰਘ, ਦਰਸ਼ਨ ਸਿੰਘ, ਨਿਧਾਨ ਸਿੰਘ, ਗੁਰਜੋਤ ਸਿੰਘ ਕੰਡਾ ਸਮੇਤ ਹੋਰ ਸ਼ਾਮਿਲ ਸਨ |
ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਨਗਰ ਕੀਰਤਨ ਮੌਕੇ ਰਣਜੀਤ ਸਿੰਘ ਅਖਾੜਾ ਗਤਕਾ ਪਾਰਟੀ ਜੌਹਰ ਦਿਖਾਉਂਦੇ ਹੋਏ | ਤਸਵੀਰ: ਜਸਪਾਲ ਸਿੰਘ ਬੱਬੀ
ਸਮਾਲਸਰ, 28 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਮੋਗਾ ਕੋਟਕਪੂਰਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਕਰੀਬ 5.30 ਵਜੇ ਕਸਬਾ ਸਮਾਲਸਰ ਦੇ ਨੇੜਲੇ ਪਿੰਡ ਗੁਰੂ ਤੇਗ ਬਹਾਦਰਗੜ੍ਹ (ਮੋਗਾ) ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਬਰਾੜ ਦੇ ਘਰ ਸਾਹਮਣੇ ਮਾਰੂਤੀ ਕਾਰ ਅਤੇ ਲੱਕੜਾਂ ਦੀ ਭਰੀ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜਿੱਥੇ ਹੁਣ ਕਿਸਾਨ ਦਿੱਲੀ ਵਿਚ ਆਪਣੇ ਧਰਨੇ ਜਮਾ ਰਿਹਾ ਹੈ ਉੱਥੇ ਕਿਸਾਨਾਂ ਵਲੋਂ ਲਗਾਤਾਰ ਭਾਜਪਾ ਦੇ ਆਗੂਆਂ ਦੇ ਘਰਾਂ ਦੀ ਵੀ ਘੇਰਾਬੰਦੀ ਕੀਤੀ ਹੋਈ ਹੈ ...
ਬਾਘਾ ਪੁਰਾਣਾ, 28 ਨਵੰਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਪੰਪ ਉੱਪਰ ਲਗਾਤਾਰ ਦੋ ਮਹੀਨਿਆਂ ਤੋਂ ਚੱਲ ਰਿਹਾ ਧਰਨਾ ਜਾਰੀ | ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ, ਤਾਰਾ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਾਲਤੀ ਥਾਪਰ ਤੇ ਉਨ੍ਹਾਂ ਦੀ ਟੀਮ ਵਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਅਨੁਸਾਰ ਡਾ. ਮਾਲਤੀ ਥਾਪਰ ਨੇ ਰੇਲਵੇ ਵਿਭਾਗ ...
ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਰਿਪੋਰਟਾਂ 'ਚ ਦੋ ਹੋਰ ਜਾਣਿਆਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਹੋਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 2611 ਤੇ 57 ਐਕਟਿਵ ਕੇਸ ਹਨ, ਜਦਕਿ ਸਿਹਤ ਵਿਭਾਗ ਦੀ ਦੇਖ-ਰੇਖ ਹੇਠ 1466 ਵਿਅਕਤੀ ...
ਨਿਹਾਲ ਸਿੰਘ ਵਾਲਾ, 28 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਤ ਆਸ਼ਰਮ ਲੋਪੋ ਵਿਖੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 20 ਸ੍ਰੀ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਬੀਬੀ ਕਾਹਨ ਕੌਰ ਸਾਹਿਬ ਤੋਂ ਆਰੰਭ ਹੋ ਕੇ, ਵੱਖ-ਵੱਖ ਪੜਾਅ ਤੈਅ ਕਰਦਾ ਹੋਇਆ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਵਿਖੇ ਪਹੁੰਚਿਆ | ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 1 ਦਸੰਬਰ ਤੋਂ 31 ਜਨਵਰੀ 2021 ਤੱਕ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ 30 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ | ਪਿ੍ੰਸੀਪਲ ਜੋਗਿੰਦਰ ਸਿੰਘ ਲੁਹਾਮ ਮੁੱਖ ...
ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਹਾਈਗਰੋ ਚਿਕਨ ਪਲਾਂਟ ਗੜਵਾਸੂ ਕੈਂਪ ਲੁਧਿਆਣਾ ਵਿਖੇ ਡਰਾਈਵਰ ਦੀ ਨੌਕਰੀ ਕਰਨ ਵਾਲੇ ਤੋਂ ਉਸ ਵਕਤ ਨਕਦੀ ਅਤੇ ਹੋਰ ਸਮਾਨ ਖੋਹ ਲਿਆ ਗਿਆ ਸੀ ਜਦੋਂ ਉਹ ਬਾਘਾ ਪੁਰਾਣਾ ਤੋਂ ਬਠਿੰਡਾ ਸਾਈਡ ਨੂੰ ਚਿਕਨ ਸਪਲਾਈ ਕਰਨ ਲਈ ਜਾ ਰਿਹਾ ਸੀ | ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੀਤਾ ਭਵਨ ਮੋਗਾ ਤੇ ਪਾਵਨ ਧਾਮ ਸ੍ਰੀ ਹਰਿਦੁਆਰ ਦੇ ਮੁੱਖ ਸੰਚਾਲਕ ਤੇ ਲੱਖਾਂ ਸ਼ਰਧਾਲੂਆਂ ਦੇ ਦਿਲਾਂ 'ਚ ਵੱਸਣ ਵਾਲੇ ਸਵਾਮੀ ਸਹਿਜ ਪ੍ਰਕਾਸ਼ ਬੀਤੇ ਦਿਨੀਂ ਬ੍ਰਹਮਲੀਨ ਹੋ ਗਏ ਸਨ ਤੇ ਉਨ੍ਹਾਂ ਦੀ ਅੰਤਿਮ ਅਰਦਾਸ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹਾ ਦੀ ਨਾਮਵਰ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਨੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਮੋਗਾ ਜ਼ਿਲ੍ਹਾ ਦੇ ਲੋੜਵੰਦ ਬੱਚਿਆਂ ਨਾਲ ਮਿਲ ਕੇ ਪ੍ਰਕਾਸ਼ ਪੁਰਬ ...
ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਉੱਘੇ ਵਪਾਰੀ, ਮਰਹੂਮ ਕਾਮਰੇਡ ਅਮੀ ਚੰਦ ਧੂੜਕੋਟ ਵਾਲਿਆਂ ਦੀ ਧਰਮ ਪਤਨੀ ਅਤੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਾਬਕਾ ਪ੍ਰਧਾਨ ਇੰਦਰਜੀਤ ਗਰਗ ਜੌਲੀ ਅਤੇ ਐਕਸੀਅਨ ਦਵਿੰਦਰ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਫਾਈਨਾਂਸਰਜ਼ ਤੇ ਪ੍ਰਾਪਰਟੀਜ਼ ਕੰਸਲਟੈਂਟ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ੀਰਾ ਰੋਡ ਮੋਗਾ ਵਿਖੇ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਯੂਨੀਅਨ ਨੇ ਪਿਛਲੇ ਸਾਲ ਦਾ ਸਾਰਾ ...
ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਸਿੱਖ ਪੰਥ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਕੂਲ ਦੇ ਪਿ੍ੰਸੀਪਲ ਪੀ. ਕੁਮਾਰ ਠਾਕਰ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਬੰਧ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਸੰਸਥਾ ਦੇ ਐਮ.ਡੀ. ਨੇ ਕਿਹਾ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ਹੀ ਮਿਹਨਤ ...
ਬੱਧਨੀ ਕਲਾਂ, 28 ਨਵੰਬਰ (ਸੰਜੀਵ ਕੋਛੜ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਜਿੱਥੇ ਅੱਜ ਅਨੇਕਾਂ ਵਰਗਾਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉੱਥੇ ਹੀ ਮਾਲਵਾ ਖ਼ਿੱਤੇ 'ਚ ਆਪਣਾ ਅਹਿਮ ਸਥਾਨ ਰੱਖਣ ਲਈ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸ਼ਾਸਤਰ ਵਿਭਾਗ ਐੱਮ.ਏ. ਭਾਗ-1 ਦਸੰਬਰ 2019 ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਪਹਿਲਾਂ ਅਤੇ ਚੌਥਾ ਸਥਾਨ ਹਾਸਿਲ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਦੇ ਪ੍ਰਚਾਰ ਅਤੇ ਵਿਦਿਆ ਦੇ ਪਸਾਰ ਲਈ ਕਾਰਜਸ਼ੀਲ ਹੈ ਅਤੇ ਇਸ ਵਿਚ ਹੋਰ ਤੇਜ਼ੀ ਲਿਆਉਣ ਲਈ ਯਤਨ ਕੀਤੇ ਜਾਣਗੇ | ਇਹ ਵਿਚਾਰ ਸ਼ੋ੍ਰਮਣੀ ਕਮੇਟੀ ਦੇ ਨਵੇਂ ਚੁਣੇ ਗਏ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੇਂਦਰ ਸਰਕਾਰ ਵਲੋਂ ਸੂਬਿਆਂ ਦੀਆਂ ਤਾਕਤਾਂ ਨੂੰ ਆਪਣੇ ਕਬਜ਼ੇ ਹੇਠ ਕਰਨ ਤੋਂ ਲੈ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰੀ ਅਤੇ ਪ੍ਰਸ਼ਾਸਨਿਕ ਬੇਰੁਖ਼ੀ ਸਬੰਧੀ ਲੋਕਾਂ ਨੂੰ ...
ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੇ ਉੱਘੇ ਸਾਹਿਤਕਾਰ ਡਾ. ਰਾਜਵਿੰਦਰ ਸਿੰਘ ਰੌਾਤਾ ਦਾ ਨਵਾਂ ਗੀਤ 'ਕਾਲੇ ਬਿੱਲ' ਜਿਸ ਦੇ ਬੋਲ ਹਨ 'ਬਚ ਕੇ ਨੀ ਸੁੱਕੀ ਜਾਂਦੀ ਦਿੱਲੀਏ ਨੀ ਹੱਥ ਪਾ ਕੇ ਸਾਡੀ ਪੱਗ ਨੂੰ' ਦਿੱਲੀ ਵੱਲ ਜਾਂਦੇ ਕਿਸਾਨਾਂ ਦੇ ...
ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਮੌਜੂਦਾ ਕਿਸਾਨ ਸੰਘਰਸ਼ ਦੀ ਹਮਾਇਤ ਕਰਨਾ ਸਾਡਾ ਇਖ਼ਲਾਕੀ ਫ਼ਰਜ਼ ਹੈ ਕਿਉਂਕਿ ਇਹ ਸਾਡੀ ਹੋਂਦ ਨਾਲ ਜੁੜਿਆ ਸਵਾਲ ਹੈ¢ ਅਸੀਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨੇ ਖੇਤੀ ਸੋਧ ਬਿੱਲਾਂ ਦਾ ਡਟਵਾਂ ਵਿਰੋਧ ...
ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਮਾਜਸੇਵੀ ਸ਼ਖ਼ਸੀਅਤ ਤੇ ਮਾਲਵਾ ਬ੍ਰਦਰਜ਼ ਆਰਗੀਨੇਜ਼ਰ ਯੁੂ.ਐਸ.ਏ. ਦੇ ਪ੍ਰਧਾਨ ਕਰਮਜੀਤ ਸਿੰਘ ਸੈਦੋਕੇ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲੋਂ ਪਿੰਡ ਸੈਦੋਕੇ ਦੇ ਧਾਰਮਿਕ ਅਸਥਾਨ ਡੇਰਾ ਹਾਕਮ ਪੁਰੀ ਵਿਖੇ ...
ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਮੋਗਾ ਲਿਖਾਰੀ ਸਭਾ ਮੋਗਾ ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਕਾਉਂਕੇ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਭਾ ਦੇ ਸੀਨੀਅਰ ਮੈਂਬਰ ਲੇਖਕ ਨਰਿੰਦਰ ਸ਼ਰਮਾ ਸਦੀਵੀ ਵਿਛੋੜਾ ਦੇ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ...
ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਡਟਵੀਂ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ...
ਕੋਟ ਈਸੇ ਖਾਂ, 28 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਦੇ ਸਮੂਹ ਵਿਦਿਆਰਥੀਆਂ, ਪ੍ਰਬੰਧਕਾਂ ਤੇ ਸਟਾਫ਼ ਵਲੋਂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਅਥਾਹ ...
ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ...
ਕੋਟ ਈਸੇ ਖਾਂ, 28 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਦੇ ਸਮੂਹ ਵਿਦਿਆਰਥੀਆਂ, ਪ੍ਰਬੰਧਕਾਂ ਤੇ ਸਟਾਫ਼ ਵਲੋਂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਅਥਾਹ ...
ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਸ਼ਾਂਤਮਈ ਤਰੀਕੇ ਨਾਲ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਜਾਣ ਵਾਲੇ ਕਿਸਾਨਾਂ ਉਬਪਰ ਹਰਿਆਣਾ ਸਰਕਾਰ ਵਲੋਂ ਕੀਤੇ ਗਏ ਤਸ਼ੱਦਦ ਅਤੇ ਦੁਰਵਿਹਾਰ ਦੇ ਵਿਰੋਧ 'ਚ ਕੋਟ ਈਸੇ ਖਾਂ ਦੀ ਦਾਣਾ ਮੰਡੀ ਦੋ ਦਿਨ ਬੰਦ ਰਹੇਗੀ¢ ...
ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਪੰਜਾਬ 'ਚ ਸੰਘਰਸ਼ ਕਰ ਰਹੇ ਅਤੇ ਹੁਣ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਕੂਚ ਕਰਨ ਮੌਕੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਗਏ ...
ਮੋਗਾ, 28 ਨਵੰਬਰ (ਗੁਰਤੇਜ ਸਿੰਘ ਬੱਬੀ)-ਸ਼ਹਿਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਇਕ ਪਹਿਲ ਇਕ ਕਦਮ ਵੈੱਲਫੇਅਰ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਮੰਗਤ ਰਾਏ ਗੋਇਲ ਤੇ ਅੰਕੁਰ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੰਸਥਾ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ | ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ 'ਤੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਇਸ ਮੌਕੇ ਸ਼ਬਦ ...
ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ, ਮਾਸ ਮੀਡੀਆ ਅਫ਼ਸਰ ਮੈਡਮ ਕਿ੍ਸ਼ਨਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ...
ਬਾਘਾ ਪੁਰਾਣਾ, 28 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸਨ ਇੰਸਟੀਚਿਊਟ ਦੇ ਡਾਇਰੈਕਟਰ ਹਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਜਗਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਆਲਮ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਿੰਡ ਰੁਪਾਣਾ ਵਿਖੇ ਬੀਤੇ ਸਾਲ ਸਤੰਬਰ ਮਹੀਨੇ ਵਿਚ ਮਾਸੂਮ ਬੱਚੇ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਅੱਜ ਪ੍ਰੈੱਸ ...
ਮਲੋਟ, 28 ਨਵੰਬਰ (ਪਾਟਿਲ)-ਸਰਕਾਰੀ ਹਾਈ ਸਕੂਲ ਭਗਵਾਨਪੁਰਾ ਦੇ 9ਵੀਂ ਕਲਾਸ ਦੇ ਵਿਦਿਆਰਥੀ ਤਰਨਵੀਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੜ੍ਹੋ ਪੰਜਾਬ ਪ੍ਰੋਗਰਾਮ ਤਹਿਤ ਆਨਲਾਈਨ ਕਰਵਾਏ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਐੱਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਵਲੋਂ ਸਥਾਨਕ ਗਾਂਧੀ ਨਗਰ ਸਥਿਤ ਡੇਰਾ ਸੰਤ ਬਾਬਾ ਬੱਗੂ ਭਗਤ, ਸਾਂਝਾ ਦਰਬਾਰ ਸੰਤ ਮੰਦਰ ਵਿਖੇ 48ਵਾਂ ਮੁਫ਼ਤ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨਾ ਲੋਕਤੰਤਰ ਵਿਚ ਹਰ ਇਕ ਦਾ ਹੱਕ ਹੈ, ਪਰ ਜਿਸ ਤਰ੍ਹਾਂ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਜਾਂਦੇ ਹੋਏ ਹਰ ਜਗ੍ਹਾ 'ਤੇ ਰੋਕਾਂ ਲਾਈਆਂ, ਉਸ ਤੋਂ ਸਾਬਤ ਹੁੰਦਾ ਹੈ ਕਿ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰੇਲਵੇ ਵਿਭਾਗ ਵਲੋਂ ਪੰਜਾਬ ਵਿਚ ਮੁੜ ਆਵਾਜਾਈ ਅਤੇ ਢੋਆ-ਢੁਆਈ ਲਈ ਸੇਵਾ ਸ਼ੁਰੂ ਕਰਨ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ...
ਮਲੋਟ, 28 ਨਵੰਬਰ (ਪਾਟਿਲ)-ਪੰਚਾਇਤੀ ਧਰਮਸ਼ਾਲਾ ਮਲੋਟ ਵਿਖੇ ਮੈਡੀਕਲ ਜਾਂਚ ਕੈਂਪ, ਕੋਵਿਡ-19 ਟੈੱਸਟਿੰਗ ਅਤੇ ਲੋਕ ਸਾਂਝੇਦਾਰੀ ਕਮਿਊਨਿਟੀ ਓਨਰਸ਼ਿਪ ਮੁਹਿੰਮ ਅਧੀਨ ਜਾਗਰੂਕਤਾ ਕੈਂਪ ਲਾਇਆ ਗਿਆ | ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ | ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ...
ਮੰਡੀ ਲੱਖੇਵਾਲੀ, 28 ਨਵੰਬਰ (ਮਿਲਖ ਰਾਜ)-ਪਿੰਡ ਚੱਕ ਸ਼ੇਰੇਵਾਲਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਦੀ ਚੋਣ ਸਰਕਾਰੀ ਅਧਿਕਾਰੀਆਂ ਦੀ ਦੇਖ-ਰੇਖ ਹੇਠ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ ਹੈ | ਇਸ ਚੋਣ ਵਿਚ ਪਿੰਡ ਚੱਕ ਸ਼ੇਰੇਵਾਲਾ ਦੇ ...
ਮਲੋਟ, 28 ਨਵੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਤੋਂ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ | ਇਹ ਨਗਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX