ਤਾਜਾ ਖ਼ਬਰਾਂ


ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  3 minutes ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  35 minutes ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  38 minutes ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  46 minutes ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 1 hour ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 2 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 2 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 2 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 2 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 2 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 3 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 3 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 3 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 4 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 5 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 5 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 5 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਉਲੰਪਿਕ ਵਿਚ ਹਰ ਖੇਡ ਵਿਚ ਦਿਖਾਈ ਦਿੱਤਾ ਖਿਡਾਰੀਆਂ ਦਾ ਆਤਮ ਵਿਸ਼ਵਾਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਉਲੰਪਿਕ ਵਿਚ ਗਏ ਖਿਡਾਰੀਆਂ ਦਾ ਮਨੋਬਲ ਵਧਾਇਆ ਗਿਆ...
ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅੱਜ ਸੰਸਦ ਪਹੁੰਚੇ
. . .  about 6 hours ago
ਨਵੀਂ ਦਿੱਲੀ, 3 ਅਗਸਤ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਬਿਪਿਨ...
ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਕੱਢਿਆ ਰੋਸ ਮਾਰਚ
. . .  about 6 hours ago
ਤਰਨਤਾਰਨ, 3 ਅਗਸਤ (ਵਿਕਾਸ ਮਰਵਾਹਾ) - ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਪਾਰਟੀ ਆਗੂ ਮਨਜੀਤ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹਜ਼ਾਰਾਂ ...
ਡਾਕਟਰਾਂ ਨੇ ਮੰਗਾਂ ਨੂੰ ਲੈ ਕੇ ਐੱਸ.ਐਮ.ਓ ਦੇ ਦਫ਼ਤਰ ਦੀ ਕੀਤੀ ਤਾਲਾਬੰਦੀ
. . .  1 minute ago
ਤਪਾ ਮੰਡੀ,3 ਅਗਸਤ (ਪ੍ਰਵੀਨ ਗਰਗ) - ਸੂਬਾ ਪੱਧਰੀ ਜਥੇਬੰਦੀ ਪੀ.ਸੀ.ਐਮ.ਐੱਸ ਐਸੋਸੀਏਸ਼ਨ ਦੇ ਸੱਦੇ 'ਤੇ ਸਿਵਲ ਹਸਪਤਾਲ ਤਪਾ ਦੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਬਠਿੰਡਾ

ਦਿੱਲੀ-ਹਰਿਆਣਾ ਬਾਰਡਰ ਦੇ ਟਿਕਰੀ ਸਥਾਨ 'ਤੇ ਕਿਸਾਨ ਕਾਫ਼ਲਿਆਂ ਸਮੇਤ ਅੱਗੇ ਵਧਣ ਲਈ ਬਜ਼ਿੱਦ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਕੂਚ 'ਤੇ ਨਿਕਲੇ ਕਿਸਾਨਾਂ ਦੇ ਵੱਡੇ ਜਥਿਆਂ 'ਚੋਂ ਵਲੋਂ ਆਪੋ-ਆਪਣੀ ਰਣਨੀਤੀ ਤਹਿਤ ਦਿੱਲੀ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ | ਕਿਸਾਨ ਕਾਫ਼ਲਿਆਂ ਦੀ ਅਗਵਾਈ ਕਰ ਰਹੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਦਿੱਲੀ-ਹਰਿਆਣਾ ਬਾਰਡਰ 'ਤੇ ਦਿੱਲੀ ਪੁਲਿਸ ਨੇ ਕਿਸਾਨਾਂ ਦੇ ਕਾਫ਼ਲਿਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੂਰੇ ਦਲ ਬਲ ਨਾਲ ਕੀਤੀਆਂ ਤਿਆਰੀਆਂ ਤਹਿਤ ਦਿੱਲੀ ਦਾਖ਼ਲੇ ਨੂੰ ਜਾਂਦੀਆਂ ਸਾਰੀਆਂ ਸੜਕਾਂ 'ਤੇ ਤਾਰ ਵਾਲੀ ਬੈਰੀਕੇਡਿੰਗ ਸਮੇਤ ਹੋਰ ਰੁਕਾਵਟਾਂ ਨੂੰ ਸੜਕਾਂ 'ਤੇ ਰੱਖ ਕੇ ਸੜਕਾਂ ਨੂੰ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਕਰਦਿਆਂ ਭਾਰੀ ਗਿਣਤੀ 'ਚ ਇਥੇ ਸੁਰੱਖਿਆ ਦਸਤਿਆਂ ਦੀ ਤਾਇਨਾਤੀ ਕੀਤੀ ਹੋਈ ਹੈ ਤਾਂ ਜੋ ਕਿਸਾਨ ਜਥੇਬੰਦੀਆਂ ਆਪਣੇ ਟਰੈਕਟਰ-ਟਰਾਲੀਆਂ ਦੇ ਕਾਫ਼ਲਿਆਂ ਦੇ ਰੂਪ ਵਿਚ ਦਿੱਲੀ ਨਾ ਜਾ ਸਕਣ | ਉੱਧਰ ਦੂਸਰੇ ਪਾਸੇ ਕਿਸਾਨ ਸਰਕਾਰ ਵਲੋਂ ਨਿਰਧਾਰਿਤ ਬੁਰਾੜੀ ਮੈਦਾਨ ਵਿਖੇ ਜਾਣ ਤੋਂ ਇਨਕਾਰੀ ਹੋ ਕੇ ਹਰ ਹੀਲੇ ਕਾਫ਼ਲਿਆਂ ਦੇ ਰੂਪ 'ਚ ਦਿੱਲੀ ਲਈ ਬੇਜਿੱਦ ਹਨ ਤੇ ਆਪਣੇ ਟਰੈਕਟਰ-ਟਰਾਲੀਆਂ ਤੇ ਸਾਜੋ-ਸਾਮਾਨ ਨਾਲ ਉੱਥੇ ਹੀ ਡਟੇ ਹੋਏ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੇ ਦਿੱਲੀ ਨੂੰ ਚੁਫੇਰਿਓਾ ਘੇਰਿਆ ਹੋਇਆ ਹੈ ਅਤੇ ਜਥੇਬੰਦੀ ਸਮੇਤ ਵੱਡੀ ਗਿਣਤੀ 'ਚ ਕਿਸਾਨਾਂ ਨੇ ਟਿਕਰੀ ਬਾਰਡਰ 'ਤੇ ਮੋਰਚਾ ਸੰਭਾਲਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਬੁਰਾੜੀ ਨਹੀਂ ਜਾਣਗੇ ਬਲਕਿ ਜੰਤਰ-ਮੰਤਰ ਵਿਖੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ | ਕਿਸਾਨ ਆਗੂ ਮਾਨ ਨੇ ਕਿਹਾ ਕਿ ਇਸ ਸਬੰਧੀ ਮੰਥਨ ਜਾਰੀ ਹਨ ਜੋ ਵੀ ਕੌਮੀ ਪੱਧਰੀ ਸੱਦਾ ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਜਾਵੇਗਾ, ਉਸ ਦੇ ਹਿਸਾਬ ਨਾਲ ਹੀ ਜਥੇਬੰਦੀ ਵਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ | ਉੱਧਰ ਦੂਸਰੇ ਪਾਸੇ ਸਥਾਨਕ ਲੋਕ ਅਤੇ ਕਾਰੋਬਾਰੀ ਤੇ ਸਮਾਜ ਸੇਵੀ ਬਿਰਤੀ ਦੇ ਹਰਿਆਣਾ ਦੇ ਵਸਨੀਕ ਕਿਸਾਨਾਂ ਦੀ ਸਹਾਇਤਾ ਲਈ ਨਿੱਤਰੇ ਹੋਏ ਹਨ ਜੋ ਆਪੋ-ਆਪਣੇ ਵਿੱਤ ਅਨੁਸਾਰ ਆਪਣੀਆਂ ਸੇਵਾਵਾਂ ਕਿਸਾਨਾਂ ਨੂੰ ਦੇ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵਲੋਂ ਇਕ ਜ਼ਾਬਤੇ ਅਤੇ ਅਨੁਸ਼ਾਸਨ ਵਿਚ ਰਹਿੰਦਿਆਂ ਆਪਣਾ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਥਾਨਕ ਪੈਟਰੋਲ ਪੰਪਾਂ ਦੇ ਮਾਲਕ ਅਤੇ ਆਸ ਪਾਸ ਦੇ ਕਾਰੋਬਾਰੀ ਫ਼ੈਕਟਰੀਆਂ ਅਤੇ ਸਥਾਨਕ ਲੋਕ ਵੀ ਕਿਸਾਨਾਂ ਲਈ ਲੋੜੀਂਦੇ ਪਾਣੀ ਅਤੇ ਹੋਰ ਜਿਸ ਪ੍ਰਕਾਰ ਦੀ ਸਹੂਲਤ ਉਹ ਮੁਹੱਈਆ ਕਰਵਾ ਸਕਦੇ ਹਨ, ਕਰਵਾਉਣ ਲਈ ਲੱਗੇ ਹੋਏ ਹਨ | ਇਸ ਦੌਰਾਨ ਹਰਿਆਣਾ ਦੇ ਉਕਤ ਖ਼ਿੱਤੇ ਦੇ ਕਿਸਾਨਾਂ ਅਤੇ ਹੋਰ ਨਿਵਾਸੀਆਂ ਵਲੋਂ ਇਸ ਸੰਘਰਸ਼ 'ਚ ਨਿੱਤਰੇ ਕਿਸਾਨਾਂ ਦੀ ਪੂਰਨ ਹਮਾਇਤ ਦੀ ਵੀ ਸੂਚਨਾ ਹੈ | ਭਾਵਾੇ ਕਿ ਠੰਢ ਦਾ ਪੂਰਾ ਜ਼ੋਰ ਹੈ, ਆਪਣੇ ਟਰੈਕਟਰ-ਟਰਾਲੀਆਂ ਅਤੇ ਖੁੱਲ੍ਹੇ ਅਸਮਾਨ ਹੇਠ ਅੱਗਾਂ ਬਾਲ ਕੇ ਇਨ੍ਹਾਂ ਸੰਘਰਸ਼ਾਂ ਨੂੰ ਜਾਰੀ ਰੱਖਿਆ ਹੋਇਆ ਹੈ | ਭਾਵੇਂ ਕਿ ਸਥਾਨਕ ਇਲਾਕਿਆਂ ਦੇ ਵਸਨੀਕਾਂ, ਕਾਰੋਬਾਰੀਆਂ ਅਤੇ ਆਸ-ਪਾਸ ਦੇ ਪਿੰਡਾਂ ਵਲੋਂ ਸੰਘਰਸ਼ਾਂ 'ਚ ਕੁੱਦੇ ਹੋਏ ਇਨ੍ਹਾਂ ਕਿਸਾਨਾਂ ਲਈ ਤਾਜ਼ਾ ਦੁੱਧ, ਚਾਹ ਪਾਣੀ, ਕੇਲੇ ਅਤੇ ਰੋਟੀ ਦੇ ਲੰਗਰ ਸਮੇਤ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਕਈ ਥਾਵਾਂ 'ਤੇ ਕਿਸਾਨਾਂ ਲਈ ਦਵਾਈਆਂ ਆਦਿ ਦੇ ਪ੍ਰਬੰਧ ਲਈ ਵੀ ਸਮਾਜ ਸੇਵੀ ਬਿਰਤੀ ਦੇ ਲੋਕ ਅੱਗੇ ਆ ਕੇ ਆਪਣੇ ਤੌਰ 'ਤੇ ਕਿਸਾਨਾਂ ਦੇ ਇਸ ਸੰਘਰਸ਼ 'ਚ ਯੋਗਦਾਨ ਦੇ ਰਹੇ ਹਨ | ਉੱਧਰ ਦੂਸਰੇ ਪਾਸੇ ਕਿਸਾਨ ਜੋ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਡੇਰੇ ਲਗਾ ਕੇ ਅੱਗੇ ਵਧਣ ਲਈ ਯਤਨਸ਼ੀਲ ਹਨ, ਲਗਾਤਾਰ ਧੱਕੇਸ਼ਾਹੀ ਪ੍ਰਤੀ ਆਪਣਾ ਸ਼ਾਂਤਮਈ ਤਰੀਕੇ ਨਾਲ ਰੋਸ ਜ਼ਾਹਿਰ ਕਰ ਰਹੇ ਹਨ | ਇਥੇ ਦੱਸਣਯੋਗ ਹੈ ਕਿ ਇਨ੍ਹਾਂ ਕਾਫ਼ਲਿਆਂ 'ਚ 70 ਸਾਲ ਤੱਕ ਦੀਆਂ ਮਾਈਆਂ ਵੀ ਆਪੋ ਆਪਣੇ ਤਰੀਕੇ ਨਾਲ ਹਿੱਸਾ ਪਾ ਰਹੀਆਂ ਹਨ ਜੋ ਦਿਨੇ ਹੱਥਾਂ 'ਚ ਝੰਡੇ ਫੜ੍ਹ ਕੇ ਕਿਸਾਨ ਜਥੇਬੰਦੀਆਂ ਦੇ ਨਾਅਰਿਆਂ ਨੂੰ ਬੁਲੰਦ ਕਰ ਰਹੀਆਂ ਹਨ, ਉੱਥੇ ਸਵੇਰੇ ਦੁਪਹਿਰ ਸ਼ਾਮ ਲੰਗਰਾਂ ਦੀ ਸੇਵਾ ਦੀ ਸੰਭਾਲੀ ਹੋਈ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ-ਜਿੱਥੇ ਸਮੂਹਿਕ ਤੌਰ 'ਤੇ ਲੰਗਰ ਪਾਣੀ ਦੀ ਸੇਵਾ ਨਹੀਂ ਪੁੱਜ ਰਹੀ, ਉੱਥੇ ਕਿਸਾਨਾਂ ਨੇ ਸੜਕਾਂ 'ਤੇ ਹੀ ਚੁੱਲੇ੍ਹ ਬਣਾ ਕੇ ਨੀਲੇ ਅਸਮਾਨ ਹੇਠ ਆਪਣੇ ਕਾਫ਼ਲੇ ਦੇ ਮੈਂਬਰਾਂ ਦੀ ਗਿਣਤੀ ਦੇ ਹਿਸਾਬ ਨਾਲ-ਨਾਲ ਲਿਆਂਦੀ ਰਸਦ ਨਾਲ ਹੀ ਰੋਟੀ ਪਾਣੀ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦੀਆਂ ਤਸਵੀਰਾਂ ਬੀਤੇ ਕੱਲ੍ਹ ਤੋਂ ਹੀ ਸੋਸ਼ਲ ਮੀਡੀਆ 'ਚ ਨਸ਼ਰ ਹੋ ਰਹੀਆਂ ਹਨ |

ਰਾਮਾਂ ਮੰਡੀ ਦੇ ਗੈਸਟ ਹਾਊਸ 'ਚ ਕੋਰੋਨਾ ਦੇ 15 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਦਾ ਪ੍ਰਭਾਵ ਮੁੜ ਵਧਣ ਲੱਗਿਆ ਅਤੇ ਅੱਜ ਰਾਮਾਂ ਮੰਡੀ ਦੇ ਗੈਸਟ ਹਾਊਸ ਨੰਬਰ-13 'ਚ ਕੋਰੋਨਾ ਦੇ 15 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਇਹੀ ਨਹੀਂ, ਅੱਜ ਲਗਾਤਾਰ ਦੂਸਰੇ ਦਿਨ ਪੀ. ਆਰ. ਟੀ. ਸੀ. ਬਠਿੰਡਾ ਡੀਪੂ ...

ਪੂਰੀ ਖ਼ਬਰ »

ਕਿਸਾਨਾਂ ਨੇ ਪ੍ਰਧਾਨ ਮੰਤਰੀ ਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਪਿੰਡ ਗਿੱਲਪੱਤੀ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਖੇਤੀ ਕਾਨੂੰਨਾਂ ਤੇ ਹਰਿਆਣਾ ਸਰਕਾਰ ਦੁਆਰਾ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਚੱਲੀਆਂ ਚਾਲਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਥਰਮਲ ਕਾਲੋਨੀ ਦੇ ਰਹਿਣ ਵਾਲੇ ਨੌਜਵਾਨ ਹੈਪੀ (28) ਪੁੱਤਰ ਨਰੈਣ ਸਿੰਘ ਨਿਵਾਸੀ ਥਰਮਲ ਕਾਲੋਨੀ ਵਲੋਂ ਕਰਜ਼ੇ ਦੇ ਬੋਝ ਕਾਰਨ ਆਪਣੇ ਜੀਵਨ ਦੀ ਲੀਲਾ ਦਰਖੱਤ ਨਾਲ ਲਟਕ ਕੇ ਖ਼ਤਮ ਕਰ ਲਈ | ਇਸ ਦੀ ਸੂਚਨਾ ਮਿਲਣ ਕਾਰਨ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸੰਜੀਵ ਕੁਮਾਰ ਪੁੱਤਰ ਰਾਮਜੀ ਦਾਸ ਵਾਸੀ ਨੇੜੇ ਗਊਸ਼ਾਲਾ ਬਠਿੰਡਾ ਨੇ ਪੁਲਿਸ ਨੂੰ ਲਿਖਾਈ ਸ਼ਿਕਾਇਤ ਵਿਚ ...

ਪੂਰੀ ਖ਼ਬਰ »

-ਮਾਮਲਾ ਥੈਲੇਸੀਮੀਆ ਪੀੜ੍ਹਤ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਦਰਜ ਪਰਚੇ ਦਾ- ਸਮਾਜ ਸੇਵੀ ਸੰਸਥਾਵਾਂ ਨੇ ਸਮਾਜ ਸੇਵੀ ਕੰਮ ਠੱਪ ਰੱਖ ਕੇੇ ਧਰਨਾ ਦਿੰਦਿਆਂ ਪ੍ਰਸ਼ਾਸਨ ਖ਼ਿਲਾਫ਼ ਪ੍ਰਗਟਾਇਆ ਰੋਸ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੀਆਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬਲੱਡ ਬੈਂਕ ਮਾਮਲੇ 'ਚ ਥੈਲੇਸੀਮੀਆ ਪੀੜ੍ਹਤ ਐਸੋਸੀਏਸ਼ਨ ਦੇ ਪ੍ਰਧਾਨ ਖ਼ਿਲਾਫ਼ ਦਰਜ ਪਰਚੇ ਦੇ ਵਿਰੋਧ 'ਚ ਸਮਾਜ ਸੇਵੀ ਕਾਰਜ ਠੱਪ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ 'ਚ ਪਹਿਲੀ ਤੋਂ ਲੱਗੇਗਾ ਰਾਤ ਦਾ ਕਰਫਿਊ-ਡੀ. ਸੀ.

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ 1 ਦਸੰਬਰ ਤੋਂ ਜ਼ਿਲ੍ਹੇ ਦੇ ਸਾਰੇ ...

ਪੂਰੀ ਖ਼ਬਰ »

ਨਰਮੇ ਦਾ ਭਾਅ ਘੱਟ ਮਿਲਣ 'ਤੇ ਭੜਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਪ੍ਰਗਟਾਇਆ ਰੋਸ

ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨ ਇੱਕ ਪਾਸੇ ਦਿੱਲੀ ਵੱਲ ਕੂਚ ਕਰ ਰਹੇ ਹਨ, ਉੱਥੇ ਹੀ ਹੁਣ ਇਕ ਵਾਰ ਫਿਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਇਕ ਹੋਰ ਝਟਕਾ ਦਿੱਤਾ ਗਿਆ ਹੈ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਵਾਲੇ ਦਿਨ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ-ਜਥੇਦਾਰ ਅਕਾਲ ਤਖ਼ਤ ਸਾਹਿਬ

ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਦੇ ਖੇਤੀ ਕਾਨੰੂਨਾਂ ਖ਼ਿਲਾਫ਼ ਵਿਰੋਧ ਪ੍ਰਗਟਾਉਣ ਲਈ ਦਿੱਲੀ ਗਏ ਕਿਸਾਨਾਂ ਨੂੰ ਰੋਕਣ ਲਈ ਸਰਕਾਰਾਂ ਵਲੋਂ ਅਪਣਾਏ ਤਰੀਕਿਆਂ ਅਤੇ ਕਿਸਾਨਾਂ ਉੱਪਰ ਮਾਮਲੇ ਦਰਜ ਕਰਨ ਦੀ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਸੁਰਜੀਤ ਸਿੰਘ ਕਮਾਲੂ ਕਾਂਗਰਸ ਦੇ ਇੰਟਕ ਜ਼ਿਲ੍ਹਾ ਪ੍ਰਧਾਨ ਬਣੇ

ਮੌੜ ਮੰਡੀ, 28 ਨਵੰਬਰ (ਗੁਰਜੀਤ ਸਿੰਘ ਕਮਾਲੂ)-ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਕਮਾਲੂ ਨੂੰ ਕਾਂਗਰਸ ਇੰਟਕ (ਇੰਪਲਾਈਜ਼) ਦਾ ਜ਼ਿਲ੍ਹਾ ਦਿਹਾਂਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਇਹ ਨਿਯੁਕਤੀ ਹਲਕਾ ਸੇਵਾਦਾਰ ਮੰਗਤ ਰਾਏ ਬਾਂਸਲ ...

ਪੂਰੀ ਖ਼ਬਰ »

ਬਸਪਾ ਵਲੋਂ ਪਿੰਡਾਂ 'ਚ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ

ਰਾਮਪੁਰਾ ਫੂਲ, 28 ਨਵੰਬਰ (ਗੁਰਮੇਲ ਸਿੰਘ ਵਿਰਦੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਆਗੂ ਵੀ ਆਪਣੀ ਪਾਰਟੀ ਦਾ ਝੰਡਾ ਚੁੱਕ ਕੇ ਚੋਣ ਪਿੜ 'ਚ ਉਤਰ ਆਏ ਹਨ ਅਤੇ ਪਿੰਡਾਂ-ਸ਼ਹਿਰਾ ਅੰਦਰ ਸੰਪਰਕ ਸਾਧਣੇ ਸ਼ੁਰੂ ਕਰ ਦਿੱਤੇ ਹਨ | ਇਸ ਲਈ ...

ਪੂਰੀ ਖ਼ਬਰ »

ਹਲਕਾ ਇੰਚਾਰਜ ਖੁਸ਼ਬਾਜ਼ ਜਟਾਣਾ ਦੀ ਅਗਵਾਈ 'ਚ ਪਿੰਡ ਲਾਲੇਆਣਾ ਦਾ ਕੀਤਾ ਜਾਵੇਗਾ ਸਰਵਪੱਖੀ ਵਿਕਾਸ-ਬਲਵੀਰ ਸਿੰਘ ਲਾਲੇਆਣਾ

ਤਲਵੰਡੀ ਸਾਬੋ, 28 ਨਵੰਬਰ (ਰਵਜੋਤ ਸਿੰਘ ਰਾਹੀ)- ਵਿਧਾਨਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ 'ਚ ਪਿੰਡ ਲਾਲੇਆਣਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ ਤੇ ਬਿਨਾਂ ਕਿਸੇ ਪਾਰਟੀਬਾਜ਼ੀ ਤੋਂ ਪਿੰਡ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਖੱਟੜ ਤੇ ਹੋਰ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚੜ੍ਹਾਈ ਦੌਰਾਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਕੇਂਦਰੀ ...

ਪੂਰੀ ਖ਼ਬਰ »

ਨਗਰ ਨਿਗਮ ਤੇ ਨਗਰ ਕੌਾਸਲ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ-ਅਸ਼ੋਕ ਸਿੰਗਲਾ

ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦਾ ਸਵਾਗਤ ਕਰਦੇ ਹੋਏ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਤੇ ਦਲਿਤ ਵਰਗ ਦੇ ...

ਪੂਰੀ ਖ਼ਬਰ »

ਜਿੰਦਲ ਹਾਰਟ ਇੰਸਟੀਚਿਊਟ ਅਤੇ ਇਨਫਰਟਿਲਟੀ ਕੇਂਦਰ ਤੇ ਗੁਰੂ ਨਾਨਕ ਪਬਲਿਕ ਸਕੂਲ ਨੇ ਅੱਵਲ ਸਥਾਨ ਕੀਤਾ ਹਾਸਲ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੌਮੀ ਪੱਧਰ 'ਤੇ ਚਲਾਏ ਜਾ ਰਹੇ ਸਵੱਛ ਸਰਵੇਖਣ ਤਹਿਤ ਸ਼ਹਿਰ ਦੇ 20 ਵੱਡੇ ਹਸਪਤਾਲਾਂ ਤੇ 20 ਸਕੂਲਾਂ ਦੇ ਕਰਵਾਏ ਸਵੱਛਤਾ ਸਰਵੇਖਣ 'ਚ ਜਿੰਦਲ ਹਸਪਤਾਲ ਐਾਡ ਇਨਫਟਿਲਟੀ ਕੇਂਦਰ ਬਠਿੰਡਾ ਅਤੇ ਗੁਰੂ ਨਾਨਕ ਸਕੂਲ ਬਠਿੰਡਾ ਨੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਇਕ ਮਰੀਜ਼ ਦੀ ਮੌਤ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਸਰਾਭਾ ਨਗਰ ਨਿਵਾਸੀ ਵਿਅਕਤੀ ਕੁਲਜਿੰਦਰ ਸਿੰਘ (71) ਪੁੱਤਰ ਰਾਮ ਨਰੈਣ ਸਿੰਘ ਜੋ ਕਿ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਭੱਟੀ ਰੋਡ ਸਥਿਤ ਨਿੱਜੀ ਹਸਪਤਾਲ 'ਚ 22 ਨਵੰਬਰ ਨੂੰ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਏ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ...

ਪੂਰੀ ਖ਼ਬਰ »

ਭਾਰਤੀਆ ਸਵਰਨਕਾਰ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਭਾਰਤੀਆ ਸਵਰਨਕਾਰ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ¢ ਮੀਟਿੰਗ 'ਚ ਸਵਰਨਕਾਰ ਬਰਾਦਰੀ ਨਾਲ ਸਬੰਧਿਤ ਮਹਾਨ ਸ਼ਖਸੀਅਤਾਂ ਦੇ ਜੀਵਨ ਸਬੰਧਿਤ ਸਿੱਖਿਆਵਾਂ ਅਤੇ ਕੁਰਬਾਨੀਆਂ 'ਤੇ ਵਿਚਾਰ-ਵਟਾਂਦਰਾ ਕਰਦਿਆਂ ...

ਪੂਰੀ ਖ਼ਬਰ »

ਜੀ. ਐੱਚ. ਇਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਨੇ 7.5 ਬੈਂਡ ਲਏ

ਮਾਨਸਾ, 28 ਨਵੰਬਰ (ਸਟਾਫ਼ ਰਿਪੋਰਟਰ)- ਜੀ. ਐੱਚ. ਇਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਹਰਵਿੰਦਰ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਅਸਪਾਲ ਨੇ ਪੀ. ਟੀ. ਈ. ਦੀ ਪ੍ਰੀਖਿਆ 'ਚੋਂ 7.5 ਬੈਂਡ ਪ੍ਰਾਪਤ ਕੀਤੇ ¢ ਸੰਸਥਾ ਦੇ ਐੱਮ. ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਵਿਦਿਆਰਥਣ ਅਤੇ ...

ਪੂਰੀ ਖ਼ਬਰ »

ਗਲੀ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੀਤਾ ਉਦਘਾਟਨ

ਭੀਖੀ, 28 ਨਵੰਬਰ (ਬਲਦੇਵ ਸਿੰਘ ਸਿੱਧੂ)- ਕਸਬਾ ਭੀਖੀ ਦੇ ਵਾਰਡ 6 ਅਤੇ 11 ਦੀ ਗਲੀ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਉਦਘਾਟਨ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਹ ਗਲੀ ਅਤੇ ਇਸ ਦੀਆਂ ਬਰਾਂਚਾਂ ਲਗਭਗ 24 ਲੱਖ ਰੁਪਏ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਮਾਨਸਾ, 28 ਨਵੰਬਰ (ਰਵਿੰਦਰ ਸਿੰਘ ਰਵੀ)- ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ ਗਏ | ਸਥਾਨਕ ਗੁਰਦੁਆਰਾ ਸਿੰਘ ਸਭਾ ਪਾਤਸ਼ਾਹੀ ਨੌਵੀਂ ਵਲੋਂ ਸਜਾਏ ਨਗਰ ਕੀਰਤਨ ਮੌਕੇ ਸ੍ਰੀ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX