ਤਾਜਾ ਖ਼ਬਰਾਂ


ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  6 minutes ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  27 minutes ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  51 minutes ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  48 minutes ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  about 1 hour ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਬਠਿੰਡਾ ਅਦਾਲਤ ਵਲੋਂ ਡੇਰਾ ਸਿਰਸਾ 'ਚ ਹੁੰਦੇ ਵਿਆਹਾਂ ਦੇ ਮਾਮਲੇ 'ਚ ਡੇਰਾ ਪ੍ਰਬੰਧਕਾਂ ਨੂੰ ਸੰਮਨ
. . .  31 minutes ago
ਬਠਿੰਡਾ, 19 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਅਦਾਲਤ ਵਲੋਂ ਡੇਰਾ ਸਿਰਸਾ ਵਿਖੇ ਦਿਲਜੋੜ ਮਾਲਾ ਪਾ ਕੇ ਹੁੰਦੇ ਵਿਆਹਾਂ ਦੇ ਮਾਮਲੇ 'ਚ ਡੇਰਾ ਪ੍ਰਬੰਧਕਾਂ ਨੂੰ ਸੰਮਨ ਜਾਰੀ ਕੀਤੇ ਹਨ।
ਪੰਜਾਬ ਰਾਜਨੀਤੀ ’ਚ ਵੱਡੀ ਖ਼ਬਰ, ਸੁਨੀਲ ਜਾਖੜ ਭਾਜਪਾ ’ਚ ਹੋਏ ਸ਼ਾਮਿਲ
. . .  about 1 hour ago
ਚੰਡੀਗੜ੍ਹ, 19 ਮਈ-ਪੰਜਾਬ ਰਾਜਨੀਤੀ ’ਚ ਵੱਡੀ ਖ਼ਬਰ, ਸੁਨੀਲ ਜਾਖੜ ਭਾਜਪਾ ’ਚ ਹੋਏ ਸ਼ਾਮਿਲ
ਪੰਜਾਬ ਯੂਥ ਕਾਂਗਰਸ ਦੇ ਬੁਲਾਰੇ ਸਹਿਜਪਾਲ ਬਰਾੜ ਜ਼ਿਲ੍ਹਾ ਮੋਗਾ ਤੇ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਨਿਯੁਕਤ
. . .  about 1 hour ago
ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)- ਬੀਤੇ ਵਿਧਾਨ ਸਭਾ ਚੋਣਾਂ ਦੇ 'ਚ ਆਪਣੀ ਕਾਂਗਰਸ ਪਾਰਟੀ ਪ੍ਰਤੀ ਚੰਗੀ ਕਾਰਗੁਜ਼ਾਰੀ ਤੇ ਜ਼ਿੰਮੇਵਾਰੀ ਤੇ ਪਾਰਟੀ ਪ੍ਰਤੀ ਸਮਰਪਿਤ ਹੋਣ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਲੋਂ ਸਹਿਜਪਾਲ ਬਰਾੜ ਨੂੰ ਜ਼ਿਲ੍ਹਾ ਮੋਗਾ...
ਇਕ ਵਾਰ ਫਿਰ ਦਿੱਲੀ 'ਚ ਮਚੇ ਅੱਗ ਦੇ ਭਾਂਬੜ
. . .  about 1 hour ago
ਨਵੀਂ ਦਿੱਲੀ, 19 ਮਈ- ਦਿੱਲੀ 'ਚ ਬਵਾਨਾ ਇੰਡਸਟਰੀਅਲ ਏਰੀਆ ਸਥਿਤ ਇਕ ਨਿਰਮਾਣ ਯੂਨਿਟ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਮੌਕੇ 'ਤੇ 17 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ ਤੇ ਅੱਗ ਬੁਝਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਜਾਰੀ ਹੈ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ
. . .  about 1 hour ago
ਬੁਢਲਾਡਾ, 19 ਮਈ (ਸਵਰਨ ਸਿੰਘ ਰਾਹੀ)-ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ-ਸਟੇਟ ਪ੍ਰਾਜੈਕਟਰ ਡਾਇਰੈਕਟਰ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵਲੋਂ ਸਾਲ 2022-23 ਦੌਰਾਨ ਸਰਕਾਰੀ ਸਕੂਲਾਂ 'ਚ ਪੜ੍ਹਦੀਆਂ ਪਹਿਲੀ ਤੋਂ ਅੱਠਵੀਂ ਜਮਾਤ...
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਭਾਜਪਾ 'ਚ ਸ਼ਾਮਿਲ ਹੋ ਸਕਦੇ ਹਨ ਸੁਨੀਲ ਜਾਖੜ
. . .  about 2 hours ago
ਚੰਡੀਗੜ੍ਹ, 19 ਮਈ (ਵਿਕਰਮਜੀਤ ਸਿੰਘ)-ਪੰਜਾਬ ਦੀ ਸਿਆਸਤ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਪਾਰਟੀ ਦੇ ਚੋਟੀ ਦੇ ਆਗੂ ਸੁਨੀਲ ਜਾਖੜ ਅੱਜ ਭਾਜਪਾ ਦਾ ਕਮਲ ਫੜ੍ਹ ਸਕਦੇ ਹਨ...
ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਇੱਕ ਦੀ ਮੌਤ, ਤਿੰਨ ਜ਼ਖ਼ਮੀ
. . .  about 2 hours ago
ਹਰੀਕੇ ਪੱਤਣ, 19 ਮਈ (ਸੰਜੀਵ ਕੁੰਦਰਾ)-ਹਰੀਕੇ ਖਾਲੜਾ ਰੋਡ 'ਤੇ ਪਿੰਡ ਕਿਰਤੋਵਾਲ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਦੀ ਜ਼ਬਰਦਸਤ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਦੂਸਰੇ...
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ 2 ਅਹਿਮ ਫ਼ੈਸਲੇ
. . .  1 minute ago
ਚੰਡੀਗੜ੍ਹ, 19 ਮਈ - ਮੁਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਕਿਹਾ ਕਿ ਕਿ ਪੰਜਾਬ ਕੈਬਨਿਟ ਦੀ ਮੀਟਿੰਗ 'ਚ 2 ਅਹਿਮ ਫੈਸਲੇ ਲਏ ਗਏ ਹਨ | ਜਿਸ ਵਿਚ ਸਾਡੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ...
ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੇ ਲਈ ਰਿਸ਼ੀਕੇਸ਼ ਤੋਂ ਪਹਿਲਾ ਜਥਾ ਰਵਾਨਾ
. . .  about 3 hours ago
ਰਿਸ਼ੀਕੇਸ਼, 19 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੇ ਲਈ ਅੱਜ ਰਿਸ਼ੀਕੇਸ਼ ਤੋਂ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ। ...
ਪੰਜਾਬ ਪੁਲਿਸ ਮੁਖੀ ਭਵਰਾ ਨੂੰ ਮਿਲਣ ਪਹੁੰਚੇ ਸੁਖਪਾਲ ਸਿੰਘ ਖਹਿਰਾ ਤੇ ਬਰਜਿੰਦਰ ਪਰਵਾਨਾ ਦਾ ਪਰਿਵਾਰ
. . .  about 2 hours ago
ਚੰਡੀਗੜ੍ਹ, 19 ਮਈ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਬਰਜਿੰਦਰ ਪਰਵਾਨਾ ਦੇ ਪਰਿਵਾਰ ਸਮੇਤ ਪੰਜਾਬ ਪੁਲਿਸ ਮੁਖੀ ਵੀ.ਕੇ. ਭਵਰਾ ਨੂੰ ...
ਹਰਿਆਣਾ : ਸੁੱਤੇ ਪਏ ਪ੍ਰਵਾਸੀ ਮਜ਼ਦੂਰਾਂ 'ਤੇ ਚੜ੍ਹਿਆ ਟਰੱਕ, 3 ਦੀ ਮੌਤ
. . .  about 3 hours ago
ਝੱਜਰ (ਹਰਿਆਣਾ) ,19 ਮਈ - ਬਹਾਦੁਰਗੜ੍ਹ ਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਅੱਜ ਸਵੇਰੇ ਸੁੱਤੇ ਪਏ ਪ੍ਰਵਾਸੀ ਮਜ਼ਦੂਰਾਂ 'ਤੇ ਟਰੱਕ ਚੜ੍ਹਨ ਕਾਰਨ 3 ਦੀ...
96 ਏਕੜ ਪੰਚਾਇਤੀ ਜ਼ਮੀਨ ਤੋਂ ਹਟਾਇਆ ਗਿਆ ਨਾਜਾਇਜ਼ ਕਬਜ਼ਾ, ਖ਼ੁਦ ਟਰੈਕਟਰ 'ਤੇ ਬੈਠੇ ਅਨਮੋਲ ਗਗਨ ਮਾਨ
. . .  about 3 hours ago
ਚੰਡੀਗੜ੍ਹ, 19 ਮਈ - ਵਿਧਾਇਕ ਅਨਮੋਲ ਗਗਨ ਮਾਨ ਵਲੋਂ ਟਵੀਟ ਕਰਕੇ ਲਿਖਿਆ ਗਿਆ ਕਿ '' ਸਰਕਾਰ ਬਦਲ ਗਈ ਹੈ ਤੇ ਗੁੰਡਾਰਾਜ ਖਤਮ ਹੋ ਚੁੱਕਾ ਹੈ | ਜਿਕਰਯੋਗ ਹੈ ਕਿ ਪੰਚਾਇਤੀ,...
ਨਵਜੋਤ ਸਿੰਘ ਸਿੱਧੂ ਹਾਥੀ 'ਤੇ ਬੈਠ ਕੇ ਮਹਿੰਗਾਈ ਖ਼ਿਲਾਫ਼ ਪਟਿਆਲਾ 'ਚ ਰੋਸ ਮਾਰਚ
. . .  about 3 hours ago
ਪਟਿਆਲਾ,19 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਵਿਖੇ ਹਾਥੀ 'ਤੇ ਬੈਠ ਕੇ ਮਹਿੰਗਾਈ ਖ਼ਿਲਾਫ਼ ਰੋਸ ਮਾਰਚ ਕੀਤਾ ਜਾ ...
ਬੰਦੀ ਸਿੰਘਾਂ ਦੀਆਂ ਰਿਹਾਈਆਂ ਸੰਬੰਧੀ ਵਿਚਾਰ ਕਰਨ ਹਿਤ 11 ਮੈਂਬਰੀ ਉੱਚ ਪੱਧਰੀ ਕਮੇਟੀ ਦੀ ਅੰਮ੍ਰਿਤਸਰ ਵਿਖੇ ਇਕੱਤਰਤਾ ਅੱਜ
. . .  about 4 hours ago
ਅੰਮ੍ਰਿਤਸਰ, 19 ਮਈ (ਜਸਵੰਤ ਸਿੰਘ ਜੱਸ) - ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀਆਂ ਰਿਹਾਈਆਂ ਸੰਬੰਧੀ ਸੰਘਰਸ਼ ਦੀ ਰੂਪ-ਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ...
ਕਾਮਰੇਡ ਗਿਆਨੀ ਗੁਰਦੀਪ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  about 4 hours ago
ਛੇਹਰਟਾ, 19 ਮਈ (ਸੁਰਿੰਦਰ ਸਿੰਘ ਵਿਰਦੀ) - ਕਾਮਰੇਡ ਗਿਆਨੀ ਗੁਰਦੀਪ ਸਿੰਘ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਉਨ੍ਹਾਂ ਦੀ ਧਰਮਪਤਨੀ ਸੁਰਜੀਤ ਕੌਰ (73) ਵਾਸੀ...
ਰਾਜਾ ਵੜਿੰਗ ਦੀ ਸੰਗਰੂਰ ਫੇਰੀ ਤੋਂ ਐਨ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 5 hours ago
ਸੰਗਰੂਰ, 19 ਮਈ ( ਦਮਨਜੀਤ ਸਿੰਘ ) - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸੰਗਰੂਰ ਫੇਰੀ ਤੋਂ ਐਨ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ...
ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਯੂ. ਸੀ. ਪੀ. ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  about 5 hours ago
ਕੈਲਗਰੀ, 19 ਮਈ (ਜਸਜੀਤ ਸਿੰਘ ਧਾਮੀ) - ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ...
ਰਾਜ ਕੁੰਦਰਾ ਦੇ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ
. . .  about 6 hours ago
ਮੁੰਬਈ (ਮਹਾਰਾਸ਼ਟਰ), 19 ਮਈ - ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਸ਼ਲੀਲ ਫਿਲਮਾਂ ਦੇ ਨਿਰਮਾਣ ਅਤੇ ਪ੍ਰਸਾਰਣ ਦੇ ਸੰਬੰਧ ਵਿਚ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ...
ਬਾਲਗ ਪੁਰਸ਼ ਵਿਚ ਬਾਂਦਰਪੌਕਸ ਵਾਇਰਸ ਦੀ ਲਾਗ ਦੇ ਮਿਲੇ ਲੱਛਣ
. . .  about 6 hours ago
ਬੋਸਟਨ (ਮੈਸਾਚੁਸੇਟਸ) [ਯੂ.ਐਸ.],19 ਮਈ - ਅਮਰੀਕਾ ਦੇ ਮੈਸੇਚਿਉਸੇਟਸ ਡਿਪਾਰਟਮੈਂਟ ਆਫ਼ ਪਬਲਿਕ ਹੈਲਥ ਨੇ ਬੁੱਧਵਾਰ ਨੂੰ ਹਾਲ ਹੀ ਵਿਚ ਕੈਨੇਡਾ ਦੀ ਯਾਤਰਾ ਕਰਨ ਵਾਲੇ ਇਕ ਬਾਲਗ ਪੁਰਸ਼...
ਪੁਲਿਸ ਦੀ ਗੱਡੀ ਵਲੋਂ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਦੋ ਭਰਾ ਗੰਭੀਰ ਜ਼ਖ਼ਮੀ
. . .  about 6 hours ago
ਬਟਾਲਾ, 18 ਮਈ (ਕਾਹਲੋਂ ) -ਬਟਾਲਾ ਦੇ ਹੰਸਲੀ ਪੁਲ 'ਤੇ ਪੁਲਿਸ ਦੀ ਗੱਡੀ ਵਲੋਂ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਭਰਾਵਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਭਰਾ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਅਤੇ ਦੂਜੇ ਭਰਾ ਦੀ ਇਕ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਖੰਨਾ / ਸਮਰਾਲਾ

ਖੰਨਾ 'ਚੋਂ ਕਿਸਾਨਾਂ ਦਾ ਦਿੱਲੀ ਨੂੰ ਕੂਚ ਅੱਜ ਵੀ ਜਾਰੀ ਰਿਹਾ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਰਤੀ ਕਿਸਾਨ ਯੂਨੀਅਨ ਵਲੋਂ ਦਿੱਲੀ ਚੱਲੋ ਦੇ ਪ੍ਰੋਗਰਾਮ ਦਾ ਖੰਨਾ ਇਲਾਕੇ ਵਿਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ ਭਾਵੇਂ ਕਿ 26 ਤੇ 27 ਨਵੰਬਰ ਨੂੰ ਭਾਰੀ ਗਿਣਤੀ ਵਿਚ ਕਿਸਾਨ ਟਰੱਕ, ਟਰਾਲੀਆਂ ਰਾਹੀਂ ਖੰਨਾ ਤੋਂ ਦਿੱਲੀ ਨੂੰ ਕੂਚ ਕਰ ਚੁੱਕੇ ਹਨ | ਅੱਜ ਫਿਰ ਵਿਧਾਨ ਸਭਾ ਹਲਕਾ ਖੰਨਾ ਦੇ ਵੱਖ-ਵੱਖ ਪਿੰਡਾਂ ਵਿਚੋਂ ਕਈ ਟਰਾਲੀਆਂ ਰਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਦਿੱਲੀ ਨੂੰ ਰਵਾਨਾ ਹੋਈਆਂ | ਕਿਸਾਨ ਖਾਣ-ਪੀਣ ਦਾ ਸਾਰਾ ਸਾਮਾਨ ਨਾਲ ਲੈ ਕੇ ਗਏ ਹਨ | ਇਸ ਮੌਕੇ ਬੈਨੀਪਾਲ ਨੇ ਕਿਹਾ ਕਿ ਦਿੱਲੀ ਨਾਲ ਲੜਾਈ ਕਰੋ ਜਾਂ ਮਰੋ ਵਾਲੀ ਹੈ, ਕਿਉਂਕਿ ਜੇਕਰ ਇਹ ਬਿੱਲ ਲਾਗੂ ਹੋ ਜਾਂਦੇ ਹਨ ਤਾਂ ਸਾਰੇ ਕਿਸਾਨ ਬੇਜ਼ਮੀਨੇ ਵਣਜਾਰੇ ਹੋ ਜਾਣਗੇ | ਆਉਣ ਵਾਲੀਆਂ ਪੀੜ੍ਹੀਆਂ ਦੇ ਲੋਕ ਯੂ. ਪੀ., ਬਿਹਾਰ ਆਦਿ ਰਾਜਾਂ ਦੇ ਲੋਕਾਂ ਦੀ ਤਰ੍ਹਾਂ ਮਿਹਨਤ ਕਰਨ ਲਈ ਦੂਜੇ ਰਾਜਾਂ ਵਿਚ ਜਾਇਆ ਕਰਨਗੀਆਂ | ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੇ ਬੱਚਿਆਂ ਦਾ ਉੱਜਵਲ ਭਵਿੱਖ ਲਈ ਲੜਾਈ ਲੜ ਰਹੇ ਹਾਂ ਅੰਤਿਮ ਸਾਹਾਂ ਤੱਕ ਲੜਦੇ ਰਹਾਂਗੇ | ਇਸ ਸਮੇਂ ਹੋਰਨਾਂ ਤੋਂ ਇਲਾਵਾ ਜਥੇਦਾਰ ਬਲਬੀਰ ਸਿੰਘ ਰਾਮਗੜ੍ਹ, ਪਾਲ ਸਿੰਘ ਰਾਜੇਵਾਲ, ਰਾਜਵੀਰ ਸਿੰਘ ਸਰਪੰਚ ਮਲਕਪੁਰ, ਮੇਹਰ ਸਿੰਘ ਰਾਮਗੜ੍ਹ, ਜਸਪਾਲ ਸਿੰਘ ਰਾਮਗੜ੍ਹ ਅਤੇ ਜ਼ੋਰਾ ਸਿੰਘ ਰਾਮਗੜ੍ਹ ਆਦਿ ਪਿੰਡਾਂ ਦੇ ਕਿਰਸਾਨ ਦਿੱਲੀ ਨੂੰ ਰਵਾਨਾ ਹੋਏ |

ਇੰਦਰਪ੍ਰੀਤ ਰੰਧਾਵਾ ਤੇ ਮਨੀ ਰਾਜੇਵਾਲੀਆ 5 ਰੋਜ਼ਾ ਕ੍ਰਿਕਟ ਕੱਪ ਸਮਾਪਤ

ਜੌੜੇਪੁਲ ਜਰਗ, 28 ਨਵੰਬਰ (ਪਾਲਾ ਰਾਜੇਵਾਲੀਆ) - ਜੋਬਨ ਰੁੱਤੇ ਸਦੀਵੀ ਵਿਛੋੜਾ ਦੇ ਕੇ ਗਏ ਨੌਜਵਾਨ ਇੰਦਰਪ੍ਰੀਤ ਰੰਧਾਵਾ ਤੇ ਮਨੀ ਰਾਜੇਵਾਲੀਆ ਦੀ ਯਾਦ ਨੂੰ ਸਮਰਪਿਤ ਪਿੰਡ ਭਰਥਲਾ ਰੰਧਾਵਾ ਵਿਖੇ 5 ਰੋਜ਼ਾ ਕ੍ਰਿਕਟ ਕੱਪ ਪੂਰੀ ਸ਼ਾਨੋ ਸ਼ੌਕਤ ਇਲਾਕੇ ਦੇ ਉੱਘੇ ਸਮਾਜ ...

ਪੂਰੀ ਖ਼ਬਰ »

ਪੰਜਾਬੀਆਂ ਨੇ ਵੱਡੇ-ਵੱਡੇ ਤਾਨਾਸ਼ਾਹਾਂ ਨੂੰ ਮੂੰਹ ਤੋੜ ਜਵਾਬ ਦਿੱਤੇ ਨੇ, ਕੇਂਦਰ ਸਿੱਧੇ ਮੰੂਹ ਕਾਨੂੰਨ ਵਾਪਸ ਲਵੇ-ਜਗਜੀਵਨ ਗਿੱਲ

ਮਲੌਦ, 28 ਨਵੰਬਰ (ਸਹਾਰਨ ਮਾਜਰਾ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਪਾਇਲ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਜਗਜੀਵਨ ਪਾਲ ਸਿੰਘ ਗਿੱਲ ਨੇ ਆਪਣੇ ਸਾਥੀ ਕਿਸਾਨ ਵੀਰਾਂ ਨਾਲ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਭਾਜਪਾ ਸਰਕਾਰ ਨੂੰ ਸਿੱਧੇ ਲਫ਼ਜ਼ਾਂ ਵਿਚ ਚਿਤਾਵਨੀ ...

ਪੂਰੀ ਖ਼ਬਰ »

ਅਸ਼ੀਸ਼ ਕੁਮਾਰ ਸ਼ਰਮਾ ਨੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ: ਸੈਕੰ: ਸਕੂਲ ਮਲੌਦ ਦਾ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਿਆ

ਮਲੌਦ, 28 ਨਵੰਬਰ (ਸਹਾਰਨ ਮਾਜਰਾ)-ਸਿੱਖਿਆ ਦੇ ਖੇਤਰ ਵਿਚ ਵਿਸ਼ੇਸ਼ ਤਜਰਬਾ ਰੱਖਣ ਵਾਲੇ ਅਸ਼ੀਸ਼ ਕੁਮਾਰ ਸ਼ਰਮਾ ਨੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ: ਸੈਕੰ: ਸਕੂਲ ਮਲੌਦ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਵਰਨਜੀਤ ਕੌਰ ਦੀ ਹਾਜ਼ਰੀ ਦੌਰਾਨ ...

ਪੂਰੀ ਖ਼ਬਰ »

ਹਲਕਾ ਪਾਇਲ ਦੇ ਅਕਾਲੀ ਦਲ ਵਰਕਰਾਂ ਨਾਲ ਮਿਹਰਬਾਨ ਵਲੋਂ ਮੀਟਿੰਗ

ਰਾੜਾ ਸਾਹਿਬ, 28 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿਖੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਆ ਰਹੀਆਂ ਨਗਰ ਕੌਸ਼ਲ ਦੀਆਂ ...

ਪੂਰੀ ਖ਼ਬਰ »

'ਆਪ' ਨੇ ਕਿਸਾਨਾਂ ਦੀ ਹਮਾਇਤ ਕੀਤੀ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਆਮ ਆਦਮੀ ਪਾਰਟੀ ਖੰਨਾ ਦੀ ਮੀਟਿੰਗ ਬਲਾਕ ਪ੍ਰਧਾਨ ਸ਼ਹਿਰੀ ਸਵਰਨ ਸਿੰਘ ਛਿੱਬਰ ਤੇ ਰਾਜਬੀਰ ਸ਼ਰਮਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕਿਸਾਨਾਂ ਦੇ ਹੱਕ 'ਚ ਲਏ ਫ਼ੈਸਲੇ ...

ਪੂਰੀ ਖ਼ਬਰ »

10 ਗਰਾਮ ਸਮੈਕ ਸਮੇਤ 1 ਕਾਬੂ

ਖੰਨਾ, 28 ਨਵੰਬਰ (ਮਨਜੀਤ ਸਿੰਘ ਧੀਮਾਨ) - ਖੰਨਾ ਪੁਲਿਸ ਵਲੋਂ 10 ਗਰਾਮ ਸਮੈਕ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ | ਸਬ-ਇੰਸਪੈਕਟਰ ਕੀਮਤੀ ਲਾਲ ਨੇ ਦੱਸਿਆ ਕਿ ਇਕ ਵਿਅਕਤੀ ਮੰਡੀ ਵਿਚੋਂ ਬਾਹਰ ਨੂੰ ਆ ਰਿਹਾ ਸੀ ਜੋ ਸਾਹਮਣੇ ਪੁਲਿਸ ਨੂੰ ਦੇਖ ਘਬਰਾ ਗਿਆ ਤੇ ਪਿੱਛੇ ਮੁੜਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਅੱਜ

ਦੋਰਾਹਾ, 28 ਨਵੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਸ਼੍ਰੀ ਗੁਰ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਤੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ (ਰਜਿ:) ਜੈਪੁਰਾ ਰੋਡ ਦੋਰਾਹਾ ਵਲੋਂ ਕਰਦੇ ਹੋਏ 29 ਨਵੰਬਰ (ਐਤਵਾਰ) ਨੂੰ ਭਾਰੀ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਵਿਚ ਖੰਨਾ, ਪਾਇਲ ਤੇ ਦੋਰਾਹਾ ਦੇ ਰਾਖਵੇਂ ਵਾਰਡਾਂ ਦੀ ਸੂਚੀ ਜਾਰੀ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਨਗਰ ਕੌਾਸਲ ਚੋਣਾਂ ਦੇ ਲਈ ਪੰਜਾਬ ਸਰਕਾਰ ਵਲੋਂ ਰਾਖਵੇਂ ਵਾਰਡਾਂ ਦੀ ਸੂਚੀ ਅੱਜ ਜਾਰੀ ਕਰ ਦਿੱਤੀ ਗਈ ਹੈ | ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ ਔਰਤਾਂ ਦੇ ਲਈ 33 ਵਿਚੋਂ 16 ਵਾਰਡ ਰਾਖਵੇਂ ਕੀਤੇ ਗਏ ਹਨ | ਇਸ ਵਿਚ ...

ਪੂਰੀ ਖ਼ਬਰ »

ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਕੋਟਾਲਾ ਸਕੂਲ ਨੂੰ 5 ਲੱਖ ਗਰਾਂਟ ਦਾ ਐਲਾਨ

ਸਮਰਾਲਾ, 28 ਨਵੰਬਰ (ਕੁਲਵਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਸਰਕਾਰੀ ਸੀਨੀ: ਸੈਕੰ: ਸਕੂਲ ਕੋਟਾਲਾ ਨੂੰ ਸਮਾਰਟ ਸਕੂਲ ...

ਪੂਰੀ ਖ਼ਬਰ »

ਯਾਦੂ ਦੀ ਅਗਵਾਈ ਵਿਚ ਅਕਾਲੀ ਦਲ ਦਾ ਜਥਾ ਸਿੰਘੂ ਬਾਰਡਰ ਪੁੱਜਾ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸਾਨਾਂ ਦੇ ਅੰਦੋਲਨ ਵਿਚ ਸ਼ਮੂਲੀਅਤ ਕਰਨ ਲਈ ਖੰਨਾ ਤੋਂ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਇਕ ਜਥਾ ਅੱਜ ਦਿੱਲੀ ਲਈ ਰਵਾਨਾ ਹੋਇਆ | ਯਾਦੂ ਨੇ ਕਿਹਾ ਕਿ ਬੇਸ਼ੱਕ 'ਚ ਹਰਿਆਣਾ ਸਰਕਾਰ ਵੱਲੋਂ ਰਸਤੇ ਵਿਚ ਰੋਕਿਆ ਜਾ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ ਨਾਲ ਸਿੱਖੀ ਦੇ ਪ੍ਰਸਾਰ ਤੇ ਪ੍ਰਚਾਰ 'ਚ ਵਾਧਾ ਹੋਵੇਗਾ-ਬੀਬੀ ਅੜੈਚਾਂ

ਦੋਰਾਹਾ, 28 ਨਵੰਬਰ (ਮਨਜੀਤ ਸਿੰਘ ਗਿੱਲ)-ਬੀਬੀ ਜਗੀਰ ਕੌਰ ਦੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਅਕਾਲੀ ਦਲ ਇਸਤਰੀ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਮੌਕੇ ਛੋਟਾ ਖੰਨਾ ਤੋਂ ਸਜਾਇਆ ਗਿਆ ਨਗਰ ਕੀਰਤਨ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਤੇ ਛੋਟਾ ਖੰਨਾ ਸਥਿਤ ਬਾਬਾ ਨਿਰਗੁਣ ਦਾਸ ਜੀ ਛੋਟਾ ਖੰਨਾ ਦੇ ਗੁਰਦਵਾਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦਾ ਵਾਰਡ ਨੰਬਰ 19 ਗਊਸ਼ਾਲਾ ਰੋਡ ਤੋਂ ਹੁੰਦਾ ਹੋਇਆ, ਅਖੀਰ ਮਲੇਰਕੋਟਲਾ ਰੋਡ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਨੇਵਾਲ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸਾਹਨੇਵਾਲ, 28 ਨਵੰਬਰ (ਹਰਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਡੇਹਲੋਂ ਰੋਡ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ਼੍ਰੀ ਗੁਰੂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਨਗਰ ਕੀਰਤਨ ਸਜਾਇਆ

ਦੋਰਾਹਾ, 28 ਨਵੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਮਹਾਂਕਾਲ ਬਲੱਡ ਸੇਵਾ ਖੰਨਾ ਵਲੋਂ ਗਰਗ ਦੀ ਯਾਦ ਵਿਚ 6 ਦਸੰਬਰ ਨੂੰ ਖ਼ੂਨਦਾਨ ਕੈਂਪ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਮਹਾਂਕਾਲ ਬਲੱਡ ਸੇਵਾ ਖੰਨਾ ਵਲੋਂ ਸਵ. ਸ੍ਰੀ ਰਾਮ ਕੁਮਾਰ ਗਰਗ (ਠੇਕੇਦਾਰ ਆਦਰਸ਼ ਸਿਨੇਮਾ) ਦੀ ਯਾਦ ਵਿਚ ਵਿਸ਼ਾਲ ਖ਼ੂਨਦਾਨ ਕੈਂਪ 6 ਦਸੰਬਰ ਦਿਨ ਐਤਵਾਰ ਨੂੰ ਉਚਾ ਵਿਹੜਾ ਰਾਣੀ ਵਾਲਾ ਤਲਾਅ ਖੰਨਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਜਗਮਿੰਦਰ ਸਿੰਘ (ਗੋਗੀ) ਝੱਜ ਨੂੰ ਸਦਮਾ, ਪਤਨੀ ਸਵਰਗਵਾਸ

ਦੋਰਾਹਾ, 28 ਨਵੰਬਰ (ਜਸਵੀਰ ਝੱਜ)-ਜਗਮਿੰਦਰ ਸਿੰਘ ਝੱਜ (ਗੋਗੀ) ਸੇਵਾ ਮੁਕਤ ਪੰਜਾਬ ਰਾਜ ਬਿਜਲੀ ਬੋਰਡ ਦੀ ਸੁਪਤਨੀ ਅਤੇ ਅਮਨਦੀਪ ਸਿੰਘ ਝੱਜ (ਕੈਨੇਡਾ), ਹਰਪ੍ਰੀਤ ਕੌਰ ਤੇ ਜਸਪ੍ਰੀਤ ਕੌਰ (ਗਰੀਸ) ਦੇ ਮਾਤਾ ਸਰਦਾਰਨੀ ਸ਼ਰਨਜੀਤ ਕੌਰ ਝੱਜ (62 ਸਾਲ) ਵਾਸੀ ਪਿੰਡ ਲੰਢ੍ਹਾ, ...

ਪੂਰੀ ਖ਼ਬਰ »

'ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਤੇ ਸਿੱਖਿਆਵਾਂ' ਵਿਸ਼ੇ 'ਤੇ ਲੇਖ ਮੁਕਾਬਲਾ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ. ਕਾਲਜ ਖੰਨਾ ਦੇ ਹਿੰਦੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਤੇ ਸਿੱਖਿਆਵਾਂ' ਵਿਸ਼ੇ 'ਤੇ ਇਕ ਲੇਖ ਲਿਖਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੀ. ਏ. ...

ਪੂਰੀ ਖ਼ਬਰ »

ਕਾਰ ਸਵਾਰ 2 ਵਿਅਕਤੀਆਂ ਕੋਲੋਂ 500 ਗ੍ਰਾਮ ਅਫ਼ੀਮ ਬਰਾਮਦ

ਖੰਨਾ, 28 ਨਵੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਵਲੋਂ ਪਿ੍ਸਟਾਨ ਮਾਲ ਜੀ. ਟੀ. ਰੋਡ ਅਲੌੜ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ 2 ਵਿਅਕਤੀਆਂ ਕੋਲੋਂ 500 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਆਈ.ਓ. ਸਬ-ਇੰਸਪੈਕਟਰ ਵਿਜੈ ਕੁਮਾਰ ਸੀ. ਆਈ. ...

ਪੂਰੀ ਖ਼ਬਰ »

ਈ. ਓ. ਚਰਨਜੀਤ ਨੇ ਸਫ਼ਾਈ ਕਰਮਚਾਰੀਆਂ ਦੀ ਨਵੀਂ ਟੀਮ ਨੂੰ ਦਿੱਤੀ ਵਧਾਈ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)- ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਖੰਨਾ ਚਰਨਜੀਤ ਸਿੰਘ ਉਭੀ ਵਲੋਂ ਨਵੀਂ ਚੁਣੀ ਗਈ ਨਗਰ ਕੌਾਸਲ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੀ ਟੀਮ ਨੂੰ ਵਧਾਈ ਦਿੱਤੀ | ਅੱਜ ਸੇਵਕ ਕਰਮਚਾਰੀ ਯੂਨੀਅਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX