ਖੇਤੀਬਾੜੀ ਦੇ ਖੇਤਰ ਸਬੰਧੀ ਬਣਾਏ ਗਏ ਚਰਚਿਤ ਕਾਨੂੰਨਾਂ ਤੋਂ ਬਾਅਦ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਵਿਚ ਕਿਸਾਨ ਵਰਗ ਅੰਦਰ ਵੱਡੀ ਚਿੰਤਾ ਤੇ ਬੇਚੈਨੀ ਪੈਦਾ ਹੋਈ ਹੈ। ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿਚ ਸ਼ੁਰੂ ਹੋਇਆ ਅੰਦੋਲਨ ਦਿਨ-ਪ੍ਰਤੀਦਿਨ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਕਿਸਾਨਾਂ ਵਿਚ ਰੋਹ ਤੇ ਰੋਸ ਵਧਦਾ ਜਾ ਰਿਹਾ ਹੈ। ਬਹੁਤੀਆਂ ਸਿਆਸੀ ਪਾਰਟੀਆਂ ਵੀ ਇਸ ਕਿਸਾਨੀ ਘੋਲ ਨਾਲ ਆ ਖੜ੍ਹੀਆਂ ਹੋਈਆਂ ਹਨ। ਉਹ ਆਪੋ-ਆਪਣੇ ਢੰਗ ਨਾਲ ਇਸ ਦੀ ਹਮਾਇਤ ਕਰ ਰਹੀਆਂ ਹਨ। ਪੰਜਾਬ ਸਰਕਾਰ ਵੀ ਕਿਸਾਨਾਂ ਦੀ ਹਮਾਇਤ ਵਿਚ ਖੜ੍ਹੀ ਦਿਖਾਈ ਦੇ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਲਗਾਤਾਰ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਨਾਲ ਰਾਬਤਾ ਬਣਾਇਆ ਹੋਇਆ ਹੈ।
ਦੂਜੇ ਪਾਸੇ ਕਿਸਾਨ ਅੰਦੋਲਨ ਕਾਰਨ ਦੋ ਮਹੀਨੇ ਦੇ ਲਗਪਗ ਰੇਲ ਗੱਡੀਆਂ ਬੰਦ ਰਹਿਣ ਨਾਲ ਜਿਥੇ ਵੱਡਾ ਆਰਥਿਕ ਨੁਕਸਾਨ ਹੋਇਆ ਹੈ, ਉਥੇ ਵੱਖ-ਵੱਖ ਵਰਗ ਵੀ ਇਸ ਅੰਦੋਲਨ ਦੀ ਜ਼ੱਦ ਵਿਚ ਆਏ ਦਿਖਾਈ ਦੇ ਰਹੇ ਹਨ। ਕਿਸਾਨ ਜਥੇਬੰਦੀਆਂ ਦੀਆਂ ਕੇਂਦਰ ਨਾਲ ਮੀਟਿੰਗਾਂ ਵੀ ਕੋਈ ਸਾਰਥਿਕ ਨਤੀਜੇ ਨਹੀਂ ਕੱਢ ਸਕੀਆਂ। ਮੋਦੀ ਸਰਕਾਰ ਨੇ ਵੀ ਆਪਣੀ ਤੈਅਸ਼ੁਦਾ ਨੀਤੀ ਅਨੁਸਾਰ ਮੋੜ ਕੱਟਣ ਦਾ ਯਤਨ ਨਹੀਂ ਕੀਤਾ। ਇਸ ਦੀ ਬਜਾਏ ਲਗਪਗ ਸਾਰੇ ਹੀ ਸਰਕਾਰੀ ਬੁਲਾਰੇ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਵਿਚ ਖੜ੍ਹੇ ਦਿਖਾਈ ਦਿੰਦੇ ਹਨ। ਭਾਰਤੀ ਜਨਤਾ ਪਾਰਟੀ ਇਨ੍ਹਾਂ ਸੂਬਿਆਂ ਵਿਚ ਬਚਾਅ ਦੀ ਰਾਜਨੀਤੀ 'ਤੇ ਆ ਖੜ੍ਹੀ ਹੋਈ ਹੈ। ਪਰ ਹੁਣ ਤੱਕ ਉਨ੍ਹਾਂ ਨੂੰ ਇਸ ਗੱਲ ਦਾ ਅਹਿਸਾਸ ਜ਼ਰੂਰ ਹੋ ਗਿਆ ਲਗਦਾ ਹੈ ਕਿ ਬਣੇ ਮਾਹੌਲ ਵਿਚ ਉਨ੍ਹਾਂ ਦਾ ਜਨਤਕ ਵਿਰੋਧ ਤਿੱਖਾ ਹੁੰਦਾ ਜਾ ਰਿਹਾ ਹੈ। ਦੂਸਰੀਆਂ ਪਾਰਟੀਆਂ ਵੀ ਲਗਾਤਾਰ ਉਨ੍ਹਾਂ 'ਤੇ ਹਮਲਾਵਰ ਹੋ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਵੀ ਭਾਜਪਾ ਦੇ ਕਾਰਕੁੰਨਾਂ ਨੂੰ ਆਪਣੇ ਢੰਗ-ਤਰੀਕੇ ਨਾਲ ਨਿਸ਼ਾਨਾ ਬਣਾਈ ਰੱਖਿਆ ਹੈ। ਅਜਿਹੀ ਸਥਿਤੀ ਦਾ ਲਮਕਦੇ ਜਾਣਾ ਇਸ ਖਿੱਤੇ ਲਈ ਬੇਹੱਦ ਨੁਕਸਾਨਦੇਹ ਸਾਬਤ ਹੋ ਰਿਹਾ ਹੈ। ਚਾਹੇ ਕਿਸਾਨ ਜਥੇਬੰਦੀਆਂ ਨੇ ਹੁਣ ਤੱਕ ਆਪਣਾ ਤਹੱਮਲ ਬਣਾਈ ਰੱਖਿਆ ਹੈ ਪਰ ਕਈ ਵਾਰ ਸਥਿਤੀ ਉਨ੍ਹਾਂ ਦੇ ਵਸੋਂ ਵੀ ਬਾਹਰ ਹੁੰਦੀ ਦਿਖਾਈ ਦੇ ਰਹੀ ਹੈ। ਬਣੇ ਅਜਿਹੇ ਮਾਹੌਲ ਵਿਚ 'ਦਿੱਲੀ ਚਲੋ' ਦੇ ਨਾਅਰੇ ਨੇ ਇਕ ਹੋਰ ਨਵੀਂ ਸਥਿਤੀ ਪੈਦਾ ਕਰ ਦਿੱਤੀ ਹੈ। ਪੰਜਾਬ ਦੇ ਕਿਸਾਨਾਂ ਦੇ ਦਿੱਲੀ ਵੱਲ ਨੂੰ ਕੂਚ ਵਿਚ ਹਰਿਆਣਾ ਸਰਕਾਰ ਵਲੋਂ ਪਾਈਆਂ ਗਈਆਂ ਵੱਡੀਆਂ ਰੁਕਾਵਟਾਂ ਨੇ ਬਲਦੀ 'ਤੇ ਤੇਲ ਪਾਉਣ ਦਾ ਹੀ ਕੰਮ ਕੀਤਾ ਹੈ। ਰੁਕਾਵਟਾਂ ਨੂੰ ਹਟਾਉਂਦਿਆਂ ਕਿਸਾਨਾਂ ਅਤੇ ਪੁਲਿਸ ਵਿਚਕਾਰ ਲਗਾਤਾਰ ਟਕਰਾਅ ਦਾ ਮਾਹੌਲ ਬਣਦਾ ਰਿਹਾ ਹੈ। ਇਸੇ ਤਲਖ਼ੀ ਭਰੇ ਮਾਹੌਲ ਵਿਚ ਦਿੱਲੀ ਦੀ ਸਰਹੱਦ 'ਤੇ ਵੱਖ-ਵੱਖ ਰਸਤਿਆਂ ਤੋਂ ਪੁੱਜੇ ਕਿਸਾਨਾਂ ਵਲੋਂ ਲਗਾਏ ਗਏ ਧਰਨਿਆਂ ਨੇ ਸਥਿਤੀ ਨੂੰ ਹੋਰ ਵੀ ਨਾਜ਼ੁਕ ਮੋੜ 'ਤੇ ਲਿਆ ਖੜ੍ਹਾ ਕੀਤਾ ਹੈ।
ਚਾਹੇ ਕੇਂਦਰ ਸਰਕਾਰ ਵਲੋਂ ਬਾਹਰੀ ਤੌਰ 'ਤੇ ਚਿੰਤਾ ਦਾ ਪ੍ਰਗਟਾਵਾ ਤਾਂ ਨਹੀਂ ਕੀਤਾ ਜਾ ਰਿਹਾ ਪਰ ਆਮ ਜਨਜੀਵਨ ਵਿਚ ਪੈ ਰਹੀ ਰੁਕਾਵਟ ਨੂੰ ਦੇਖਦਿਆਂ ਉਸ ਦਾ ਚਿੰਤਾਵਾਨ ਹੋਣਾ ਕੁਦਰਤੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ 3 ਦਸੰਬਰ ਨੂੰ ਮੀਟਿੰਗ ਲਈ ਬੁਲਾਇਆ ਸੀ। ਉਨ੍ਹਾਂ ਵਲੋਂ ਹੁਣ ਫਿਰ ਇਸ ਸੱਦੇ ਨੂੰ ਦੁਹਰਾਇਆ ਗਿਆ ਹੈ ਪਰ ਜਿਸ ਤਰ੍ਹਾਂ ਦਾ ਮਾਹੌਲ ਪੈਦਾ ਹੋ ਰਿਹਾ ਹੈ, ਉਸ ਵਿਚ ਅਜਿਹੇ ਸੱਦੇ ਦੀ ਅਹਿਮੀਅਤ ਜ਼ਰੂਰ ਘੱਟ ਜਾਂਦੀ ਹੈ। ਪੈਦਾ ਹੋਏ ਅਜਿਹੇ ਮਾਹੌਲ ਨੂੰ ਠੀਕ ਕਰਨ ਦੀ ਵੱਡੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ। ਜਿਸ ਕਦਰ ਘਟਨਾਚੱਕਰ ਤੇਜ਼ ਹੋਇਆ ਹੈ, ਉਸ ਨੂੰ ਵੇਖਦਿਆਂ ਸਰਕਾਰ ਨੂੰ ਵੀ ਆਪਣੀ ਪਹਿਲੀ ਟਾਲ-ਮਟੋਲ ਕਰਨ ਵਾਲੀ ਨੀਤੀ ਵਿਚ ਤਬਦੀਲੀ ਲਿਆਉਣੀ ਚਾਹੀਦੀ ਹੈ। ਹਾਲਾਤ ਦੀ ਮੰਗ ਹੈ ਕਿ ਕਿਸਾਨ ਪ੍ਰਤੀਨਿਧੀਆਂ ਨਾਲ ਕੇਂਦਰ ਸਰਕਾਰ ਤੁਰੰਤ ਗੱਲਬਾਤ ਆਰੰਭ ਕਰਕੇ ਸਥਿਤੀ ਨੂੰ ਸੁਖਾਵਾਂ ਮੋੜੇ ਦੇਣ ਲਈ ਠੋਸ ਕਦਮ ਚੁੱਕੇ।
\-ਬਰਜਿੰਦਰ ਸਿੰਘ ਹਮਦਰਦ
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਾਵਨਾ ਨੂੰ ਸਮਰਪਿਤ ਅਤੇ ਉਸ ਲਈ ਸੰਘਰਸ਼ਸ਼ੀਲ 'ਅਜੀਤ ਸਮਾਚਾਰ ਸਮੂਹ' ਦੇ ਮੁੱਖ ਸੰਪਾਦਕ ਸ: ਬਰਜਿੰਦਰ ਸਿੰਘ ਹਮਦਰਦ, ਜਿਨ੍ਹਾਂ ਨੂੰ ਪਿਆਰ ਕਰਨ ਵਾਲੇ ਜ਼ਿਆਦਾਤਰ 'ਭਾਅ ਜੀ' ਕਹਿ ਕੇ ਹੀ ਬੁਲਾਉਂਦੇ ਹਨ, ਉਨ੍ਹਾਂ ਦੀ ਨਵੀਂ ਪੁਸਤਕ 'ਮਾਂ ...
ਕਈ ਸਮਕਾਲੀ ਲੇਖਕਾਂ ਦੀਆਂ ਸਿਮਰਤੀਆਂ ਨਾਲ ਦੂਰ ਪਿੱਛੇ ਤੱਕ ਮੇਰਾ ਅਤੀਤ ਜੁੜਿਆ ਹੋਇਆ ਹੈ, ਇਨ੍ਹਾਂ ਕਰੀਬੀ ਲੇਖਕਾਂ ਵਿਚ ਮੇਰੇ ਲਈ ਸਕੇ ਭਰਾਵਾਂ ਵਰਗੇ ਇਕ ਲੇਖਕ ਸਨ ਡਾ: ਸੱਤਿਆ ਨੰਦ ਸੇਵਕ।
ਲਗਪਗ 50 ਸਾਲਾਂ ਤੋਂ ਮੇਰੇ ਤੇ ਡਾ: ਸੇਵਕ ਸਾਹਿਬ ਦੇ ਪਰਿਵਾਰ ਦੇ ...
ਸਾਡਾ ਦੇਸ਼ ਇਕ ਵਾਰ ਫਿਰ ਇਤਿਹਾਸ ਦੇ ਬਹੁਤ ਨਾਜ਼ੁਕ ਦੌਰ ਵਿਚੋਂ ਲੰਘ ਰਿਹਾ ਹੈ। ਜਿੱਥੇ ਕੋਵਿਡ-19 ਦੀ ਮਹਾਂਮਾਰੀ ਵਿਚ ਲੱਖਾਂ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ, ਉਥੇ ਦੇਸ਼ ਦੇ ਨੇਤਾ ਇਸ ਦਾ ਲਾਭ ਉਠਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੇ ਆਹਰ ਵਿਚ ਲੱਗੇ ਹੋਏ ਹਨ। ...
ਬਿਹਾਰ ਚੋਣਾਂ ਵਿਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਵੀ ਪਾਰਟੀ ਵਿਚ ਬਹੁਤ ਨੇਤਾ ਅਜਿਹੇ ਹਨ ਜੋ ਅਜੇ ਵੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਵਜੋਂ ਰਾਹੁਲ ਗਾਂਧੀ ਦੀ ਵਾਪਸੀ ਚਾਹੁੰਦੇ ਹਨ। ਉਨ੍ਹਾਂ ਵਿਚੋਂ ਬਹੁਤਿਆਂ ਨੇ ਆਪਣੀ ਤੀਬਰ ਇੱਛਾ ਦਾ ਪ੍ਰਗਟਾਵਾ ਕੀਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX