ਤਾਜਾ ਖ਼ਬਰਾਂ


ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  about 1 hour ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  about 2 hours ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  about 2 hours ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  about 2 hours ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  about 2 hours ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 2 hours ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  about 3 hours ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  about 4 hours ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  about 4 hours ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  about 4 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  about 4 hours ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  about 5 hours ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  about 5 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  about 5 hours ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  about 5 hours ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  1 minute ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  about 6 hours ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  about 6 hours ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  about 6 hours ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਐਲਾਨਿਆ 8ਵੀਂ ਤੇ 10ਵੀਂ ਜਮਾਤ ਦਾ ਨਤੀਜਾ
. . .  about 6 hours ago
ਹਰਸਾ ਛੀਨਾ, ਐੱਸ. ਏ. ਐੱਸ. ਨਗਰ, 17 ਮਈ (ਕੜਿਆਲ,ਕੇ. ਐੱਸ. ਰਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਤੇ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਕਪੂਰਥਲਾ, 28 ਨਵੰਬਰ (ਅਮਰਜੀਤ ਸਿੰਘ ਸਡਾਨਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਨਗਰ ਕੀਰਤਨ ਚਾਰਬਤੀ ਚੌਾਕ, ਮਾਰਕਫੈੱਡ ਚੌਾਕ, ਕੋਟੂ ਚੌਾਕ, ਅੰਮਿ੍ਤ ਬਾਜ਼ਾਰ, ਕਾਇਮਪੁਰਾ ਮੁਹੱਲਾ, ਪੁਰਾਣੀ ਸਬਜ਼ੀ ਮੰਡੀ, ਸਦਰ ਬਾਜ਼ਾਰ, ਜਲੋਖਾਨਾ ਚੌਾਕ, ਦੇਵੀ ਤਲਾਬ, ਬੱਸ ਸਟੈਂਡ, ਸਤਨਰਾਇਣ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਾਕ, ਪੁਰਾਣੀ ਕਚਹਿਰੀ ਰੋਡ, ਫੁਆਰਾ ਚੌਾਕ ਤੋਂ ਹੁੰਦਾ ਹੋਇਆ ਦੇਰ ਸ਼ਾਮ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਜਿੱਥੇ ਸ਼ਬਦੀ ਜਥੇ ਗੁਰਬਾਣੀ ਗਾਇਣ ਕਰ ਰਹੇ ਸਨ, ਉੱਥੇ ਨਾਲ ਹੀ ਬੈਂਡ ਵਾਜੇ ਨਗਰ ਕੀਰਤਨ ਦੀ ਰੌਣਕ ਨੂੰ ਹੋਰ ਵਧਾ ਰਹੇ ਸਨ | ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਨੌਜਵਾਨਾਂ ਵਲੋਂ ਸੰਗਤਾਂ ਨੂੰ ਗਤਕੇ ਦੇ ਜੌਹਰ ਦਿਖਾਏ ਗਏ | ਨਗਰ ਕੀਰਤਨ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਸਹਿਯੋਗੀ ਜਥੇਬੰਦੀਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਨਗਰ ਕੀਰਤਨ ਦੌਰਾਨ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਅਜੈ ਬਬਲਾ, ਸੋਸ਼ਲ ਤੇ ਧਾਰਮਿਕ ਵਿੰਗ ਦੇ ਪ੍ਰਧਾਨ ਵਰਿਆਮ ਸਿੰਘ ਕਪੂਰ, ਸਾਬਕਾ ਕੌਾਸਲਰ ਰਜਿੰਦਰ ਸਿੰਘ ਧੰਜਲ, ਜਸਪਾਲ ਸਿੰਘ ਖੁਰਾਣਾ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਹਰਬੰਸ ਸਿੰਘ ਵਾਲੀਆ, ਹਰਬੰਸ ਸਿੰਘ ਬੱਤਰਾ, ਸੁਖਜਿੰਦਰ ਸਿੰਘ ਬੱਬਰ, ਬਾਬਾ ਹਰਨਾਮ ਸਿੰਘ, ਸੁਰਜੀਤ ਸਿੰਘ ਵਿੱਕੀ, ਸੁਖਵਿੰਦਰ ਮੋਹਣ ਸਿੰਘ ਭਾਟੀਆ, ਜਸਬੀਰ ਸਿੰਘ ਰਾਣਾ, ਹਰਜੀਤ ਸਿੰਘ ਭਾਟੀਆ, ਸਵਰਨ ਸਿੰਘ, ਦਵਿੰਦਰ ਸਿੰਘ ਦੇਵ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਆਗਿਆਪਾਲ ਸਿੰਘ, ਸੁਖਦੀਪ ਸਿੰਘ ਨੀਟਾ, ਗੁਰਪ੍ਰੀਤ ਸਿੰਘ ਬਬਲੀ, ਗੁਰਪ੍ਰੀਤ ਸਿੰਘ ਸੋਨਾ, ਲਖਬੀਰ ਸਿੰਘ ਫੱਤੂਢੀਂਗਾ, ਕੁਲਵਿੰਦਰ ਸਿੰਘ ਬੱਲੀ, ਸੁਰਜੀਤ ਸਿੰਘ ਵਿੱਕੀ, ਹੈੱਡ ਗ੍ਰੰਥੀ ਜਸਵੰਤ ਸਿੰਘ, ਜਤਿੰਦਰ ਸਿੰਘ, ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ, ਨਵਜੀਤ ਸਿੰਘ ਰਾਜੂ, ਬਲਜਿੰਦਰ ਕੌਰ ਧੰਜਲ, ਸਿਮਰਨਜੀਤ ਸਿੰਘ, ਵਿੱਕੀ ਗੁਜਰਾਲ, ਗੁਰਸ਼ਰਨ ਸਿੰਘ, ਭਾਈ ਕਸ਼ਮੀਰ ਸਿੰਘ, ਸੁਰਜੀਤ ਸਿੰਘ ਸਡਾਨਾ, ਪ੍ਰੀਤਪਾਲ ਸਿੰਘ ਸੋਨੂੰ, ਜਗਜੀਤ ਸਿੰਘ ਸ਼ੰਮੀ, ਹਰਜੀਤ ਸਿੰਘ ਕਾਕਾ, ਅਨਮੋਲ ਗਿੱਲ, ਜਸਬੀਰ ਸਿੰਘ, ਬਲਦੇਵ ਸਿੰਘ, ਗੁਰਮੀਤ ਸਿੰਘ, ਅਵੀ ਰਾਜਪੂਤ, ਗੁਰਵਿੰਦਰ ਸਿੰਘ, ਬਾਬਾ ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ 'ਚ ਬਣਾਏ ਗਏ ਦੋ ਸੈਲਫੀ ਪੁਆਇੰਟ

ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਜਿਨ੍ਹਾਂ ਦੇ ਨਾਲ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਵੀ ਮੌਜੂਦ ਸਨ, ਵਲੋਂ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ 8 ਥਾਵਾਂ 'ਤੇ ਲਗਾਏ ਗਏ ਮੈਡੀਕਲ ਕੈਂਪ-ਡਾ: ਕੁਮਾਰ

ਕਪੂਰਥਲਾ, 28 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਦਰਸ਼ਨ ਕਰਨ ਆਈਆਂ ਸੰਗਤਾਂ ਨੂੰ ਵਧੀਆ ਮੈਡੀਕਲ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਸੁਰਿੰਦਰ ਕੁਮਾਰ ਨੇ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 10 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 28 ਨਵੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਸਬੰਧੀ ਅੱਜ 10 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦਕਿ ਸਿਹਤ ਵਿਭਾਗ ਵਲੋਂ 862 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ਸੁਲਤਾਨਪੁਰ ਲੋਧੀ, ਕਪੂਰਥਲਾ, ਆਦਰਸ਼ ਨਗਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਪੰਜਾਬ ਸਰਕਾਰ ਦੇ ਸਮਾਗਮਾਂ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਹੋਈ | ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਪੰਜਾਬ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਅਕਾਲੀ ਆਗੂਆਂ ਦਿੱਤੀ ਮੁਬਾਰਕਬਾਦ

ਢਿਲਵਾਂ, 28 ਨਵੰਬਰ (ਸੁਖੀਜਾ, ਪ੍ਰਵੀਨ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਬੀਬੀ ਜਗੀਰ ਕੌਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਵਧਾਈ ਦਿੱਤੀ ਜਾ ਰਹੀ ਹੈ | ਅਕਾਲੀ ਆਗੂ ਨੰਬਰਦਾਰ ਜੋਗਿੰਦਰ ...

ਪੂਰੀ ਖ਼ਬਰ »

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸਮਾਗਮ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ

ਸੁਲਤਾਨਪੁਰ ਲੋਧੀ , 28 ਨਵੰਬਰ (ਨਰੇਸ਼ ਹੈਪੀ, ਥਿੰਦ)-ਮਨੁੱਖਤਾ ਦੇ ਰਹਿਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਸਮਾਗਮ ਸਥਾਨਕ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਖ਼ਾਲਸਾਈ ਜਾਹੋ -ਜਲਾਲ ਨਾਲ ਆਰੰਭ ਹੋ ਗਿਆ | ਅੱਜ ਰਾਤ ਸ਼੍ਰੀ ਅਖੰਡ ...

ਪੂਰੀ ਖ਼ਬਰ »

ਮਿਲਕਫੈੱਡ ਪੰਜਾਬ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਗੁਰਦੁਆਰਾ ਬੇਰ ਸਾਹਿਬ 'ਚ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਧਰਤੀ ਤੇ ਨਤਮਸਤਕ ਹੋਣ ਨਾਲ ਸਾਰੇ ਕਾਰਜ ਸਫ਼ਲ ਹੋ ਜਾਂਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਸਥਾਨਕ ...

ਪੂਰੀ ਖ਼ਬਰ »

ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਦੁਨੀਆਂ ਵਿਚ ਪਾਸਾਰ ਕਰਨਾ ਸਾਡੀ ਮੁੱਢਲੀ ਜ਼ਿੰਮੇਵਾਰੀ-ਡਾ: ਸ਼ਰਮਾ

ਕਪੂਰਥਲਾ, 28 ਨਵੰਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰ ਨੇ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਇਕ ਸਟੱਡੀ ਚੇਅਰ ਦੀ ਸਥਾਪਨਾ ਸਬੰਧੀ ਲਏ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ | ਬੋਰਡ ਦੇ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਰੰਧਾਵਾ ਦਾ ਮਾਤਾ ਪ੍ਰੀਤਮ ਕੌਰ ਔਜਲਾ ਯਾਦਗਾਰੀ ਕਵਿਤਾ ਪੁਰਸਕਾਰ ਨਾਲ ਸਨਮਾਨ

ਕਪੂਰਥਲਾ, 28 ਨਵੰਬਰ (ਸਡਾਨਾ)-ਅੱਖਰ ਮੰਚ ਵਲੋਂ ਮਾਤਾ ਪ੍ਰੀਤਮ ਕੌਰ ਔਜਲਾ ਯਾਦਗਾਰੀ ਕਵਿਤਾ ਪੁਰਸਕਾਰ ਦੇਣ ਲਈ ਸਮਾਗਮ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਾ: ਸਵਰਨ ਸਿੰਘ ਪ੍ਰਧਾਨ ਪੰਜਾਬੀ ਸਾਹਿਤ ਸਭਾ ਸੁਲਤਾਨਪੁਰ ਲੋਧੀ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਰਣਜੀਤ ਸਿੰਘ ਖੁਰਾਣਾ ਨੇ ਦਿੱਤੀ ਮੁਬਾਰਕਬਾਦ

ਕਿਹਾ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਮਜ਼ਬੂਤੀ ਮਿਲੇਗੀ ਫਗਵਾੜਾ, 28 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੁਬਾਰਾ ਪ੍ਰਧਾਨ ਚੁਣੇ ...

ਪੂਰੀ ਖ਼ਬਰ »

ਫਗਵਾੜਾ ਦੇ ਹਰ ਵਾਰਡ ਦਾ ਹੋਵੇਗਾ 100 ਫ਼ੀਸਦੀ ਵਿਕਾਸ-ਬਲਵਿੰਦਰ ਸਿੰਘ ਧਾਲੀਵਾਲ

ਫਗਵਾੜਾ, 28 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜਦੋਂ ਤੋਂ ਫਗਵਾੜਾ ਦੇ ਲੋਕ ਾਂ ਨੇ ਉਨ੍ਹਾਂ ਨੂੰ ਹਲਕੇ ਦੀ ਸੇਵਾ ਦਿੱਤੀ ਹੈ, ਤਦ ਤੋਂ ਹੀ ਫਗਵਾੜਾ ਦੇ ਮੁਕੰਮਲ ਵਿਕਾਸ ਲਈ ਦਿਨ ਰਾਤ ਇੱਕ ਕਰ ਰਹੇ ਹਨ¢ ਉਹ ਅੱਜ ...

ਪੂਰੀ ਖ਼ਬਰ »

ਸ਼ਾਹ ਸੁਲਤਾਨ ਓਪਨ ਕਿ੍ਕਟ ਟੂਰਨਾਮੈਂਟ 6 ਦਸੰਬਰ ਨੂੰ ਹੋਵੇਗਾ ਸ਼ੁਰੂ-ਵਿਰਕ, ਅੰਗਰੇਜ਼

ਸੁਲਤਾਨਪੁਰ ਲੋਧੀ, 28 ਨਵੰਬਰ (ਹੈਪੀ, ਥਿੰਦ)-ਸ਼ਾਹ ਸੁਲਤਾਨ ਕਿ੍ਕਟ ਕਲੱਬ ਸਮਾਜ ਸੇਵੀ ਸੰਸਥਾ ਦੇ ਸਰਪ੍ਰਸਤ ਸਰਦਾਰ ਗੁਰਵਿੰਦਰ ਸਿੰਘ ਵਿਰਕ, ਮੀਤ ਪ੍ਰਧਾਨ ਅੰਗਰੇਜ਼ ਸਿੰਘ ਡੇਰਾ ਸੈਦਾ, ਜਨਰਲ ਸਕੱਤਰ ਰਣਜੀਤ ਸਿੰਘ ਸੈਨੀ, ਚੇਅਰਮੈਨ ਸੁਖਦੇਵ ਸਿੰਘ ਜੱਜ, ਜਤਿੰਦਰ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨ ਬਣਨ ਤੇ ਅਕਾਲੀ ਆਗੂਆਂ ਦਿੱਤੀ ਮੁਬਾਰਕਬਾਦ

ਕਪੂਰਥਲਾ, 28 ਨਵੰਬਰ (ਸਡਾਨਾ)-ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਕਮੇਟੀ ਦਾ ਪ੍ਰਬੰਧਕ ਪ੍ਰਧਾਨ ਬਣਾਏ ਜਾਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਸਬੰਧੀ ਸੀਨੀਅਰ ਅਕਾਲੀ ਆਗੂ ਮਨਮੋਹਣ ਸਿੰਘ ਵਾਲੀਆ ...

ਪੂਰੀ ਖ਼ਬਰ »

ਮਾਰਕਫੈੱਡ ਚੌਾਕ ਨੇੜੇ ਅਕਾਲੀ ਆਗੂਆਂ ਨੇ ਕੀਤਾ ਨਗਰ ਕੀਰਤਨ ਦਾ ਭਰਵਾਂ ਸਵਾਗਤ

ਕਪੂਰਥਲਾ, 28 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਮਾਰਕਫੈੱਡ ਚੌਾਕ ਨੇੜੇ ਪਹੁੰਚਣ 'ਤੇ ਅਕਾਲੀ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਨੇੜਲੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ ਨਾਲ ਦੁਆਬੇ ਦਾ ਮਾਣ ਵਧਿਆ-ਨਿਹਾਲਾ

ਤਲਵੰਡੀ ਚੌਧਰੀਆਂ, 28 ਨਵੰਬਰ (ਪਰਸਨ ਲਾਲ ਭੋਲਾ)-ਬੀਬੀ ਜਗੀਰ ਕੌਰ ਕੌਮੀ ਪ੍ਰਧਾਨ ਇਸਤਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਾਏ ਜਾਣ 'ਤੇ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ, ਸੁਖਬੀਰ ਸਿੰਘ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)-ਸਥਾਨਕ ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਦੇ ਯੂਥ ਕਲੱਬ ਵਲੋਂ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਆਨਲਾਈਨ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਵਿਦਿਆਰਥਣਾਂ ਨੇ ਰੰਗੋਲੀ, ਸੋਲੋ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨਾਲ ਟਕਰਾਅ ਵਾਲੀ ਨੀਤੀ ਛੱਡੇ-ਬਿਧੀਪੁਰ

ਸੁਲਤਾਨਪੁਰ ਲੋਧੀ, 28 ਨਵੰਬਰ (ਥਿੰਦ, ਹੈਪੀ)-ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਬਿਲਕੁਲ ਗ਼ੈਰ ਸੰਵਿਧਾਨਕ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ, ਦੇਸ਼ ਦੇ ਹਰੇਕ ਨਾਗਰਿਕ ਨੂੰ ਆਪਣਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਦਾ ਲੰਗਰ ਕੱਲ੍ਹ ਤੋਂ-ਗੀਤਾ ਮੱਲ੍ਹੀ

ਹੁਸੈਨਪੁਰ, 28 ਨਵੰਬਰ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਉੱਪਰ ਬੱਸ ਅੱਡਾ ਭਾਣੋ ਲੰਗਾ ਵਿਖੇ ਪਿੰਡ ਨਾਨੋਂ ਮੱਲ੍ਹੀਆਂ ਦੇ ਪ੍ਰਵਾਸੀ ਭਾਰਤੀਆਂ, ਗ੍ਰਾਂਮ ਪੰਚਾਇਤ ਅਤੇ ਸਮੂਹ ਸ਼ਰਧਾਲੂ ...

ਪੂਰੀ ਖ਼ਬਰ »

8 ਪੰਜਾਬ ਬਟਾਲੀਅਨ ਨੇ ਐਨ.ਸੀ.ਸੀ. ਦਿਵਸ ਮੌਕੇ ਲਗਾਇਆ ਖ਼ੂਨ ਦਾਨ ਕੈਂਪ

ਫਗਵਾੜਾ, 28 ਨਵੰਬਰ (ਤਰਨਜੀਤ ਸਿੰਘ ਕਿੰਨੜਾ)-8 ਪੰਜਾਬ ਬਟਾਲੀਅਨ ਐਨ. ਸੀ. ਸੀ. ਫਗਵਾੜਾ ਵਲੋਂ ਐਨ. ਸੀ. ਸੀ. ਦਿਵਸ ਮੌਕੇ ਅੱਜ ਕਮਾਂਡਿੰਗ ਅਫ਼ਸਰ ਕਰਨਲ ਯੋਗੇਸ਼ ਭਾਰਦਵਾਜ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਕਾਰਨ ਬੇਗੋਵਾਲ ਕਸਬੇ 'ਚ ਟਰੈਫ਼ਿਕ ਦਾ ਬੁਰਾ ਹਾਲ

ਬੇਗੋਵਾਲ, 28 ਨਵੰਬਰ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਜੋ ਦੁਆਬੇ ਦੇ ਅਹਿਮ ਕਸਬਿਆਂ ਵਿਚ ਇੱਕ ਜਾਣਿਆਂ ਜਾਂਦਾ, 'ਚ ਕਪੂਰਥਲਾ-ਟਾਂਡਾ ਤੇ ਪਠਾਨਕੋਟ ਨੂੰ ਭਾਰੀ ਵਾਹਨ ਤੇ ਆਵਾਜਾਈ ਰੋਡ ਤੋਂ ਲੰਘਦੀ ਹੈ ਪਰ ਇਸ ਕਸਬੇ ਦੇ ਮੇਨ ਰੋਡ 'ਤੇ ਬਾਜ਼ਾਰ 'ਚ ਦੁਕਾਨਦਾਰਾਂ ਤੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ ਨਾਲ ਅਕਾਲੀ ਬਾਗੋ ਬਾਗ

ਨਡਾਲਾ, 28 ਨਵੰਬਰ (ਮਾਨ)-ਸੀਨੀਅਰ ਅਕਾਲੀ ਆਗੂ ਤੇ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਨਾਲ ਹਲਕਾ ਭੁਲੱਥ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ ਤੇ ਅਮਰੀਕਾ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਮਨਾਈ-ਧਾਲੀਵਾਲ

ਢਿਲਵਾਂ, 28 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣਨ ਤੇ ਜਿੱਥੇ ਹਲਕਾ ਭੁਲੱਥ ਦੇ ਸਮੂਹ ਅਕਾਲੀ ਆਗੂਆਂ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਕਿਸਾਨਾਂ ਦੇ ਹੱਕ 'ਚ ਫ਼ੈਸਲਾ ਲੈਣ ਨਾਲ ਉਨ੍ਹਾਂ ਦੇ ਸੰਘਰਸ਼ ਨੂੰ ਹੋਰ ਬਲ ਮਿਲਿਆ-ਗੁਰਪਾਲ ਸਿੰਘ ਇੰਡੀਅਨ

ਕਪੂਰਥਲਾ, 28 ਨਵੰਬਰ (ਸਡਾਨਾ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਦੀ ਮੋਦੀ ਤੇ ਹਰਿਆਣਾ ਖੱਟੜ ਸਰਕਾਰ ਨੇ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਦੇ ਅੰਦੋਲਨ ਅੱਗੇ ਉਨ੍ਹਾਂ ਦੀ ਕੋਈ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨ ਬਣਨ 'ਤੇ ਵੱਖ-ਵੱਖ ਆਗੂਆਂ ਖੁਸ਼ੀ ਪ੍ਰਗਟਾਈ

ਕਪੂਰਥਲਾ, 28 ਨਵੰਬਰ (ਸਡਾਨਾ)-ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਭੁਲੱਥ ਦੀ ਸਾਬਕਾ ਵਿਧਾਇਕਾ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਇਲਾਕੇ ਦੇ ਲੋਕਾਂ ਤੇ ਅਕਾਲੀ ਆਗੂਆਂ ਵਿਚ ...

ਪੂਰੀ ਖ਼ਬਰ »

ਪਸ਼ੂ ਧਨ ਦੀ ਸੰਭਾਲ ਲਈ ਪਲਾਸਟਿਕ ਦੀ ਵਰਤੋਂ ਬੰਦ ਹੋਣੀ ਚਾਹੀਦੀ ਹੈ-ਨਰੇਸ਼ ਪੰਡਿਤ

ਕਪੂਰਥਲਾ, 28 ਨਵੰਬਰ (ਦੀਪਕ ਬਜਾਜ)-ਲੱਕ ਸਟੋਨ ਵੈੱਲਫੇਅਰ ਫਾਉਂਡੇਸ਼ਨ ਵਲੋਂ ਪਲਾਸਟਿਕ ਮੁਕਤ ਕਪੂਰਥਲਾ ਮੁਹਿੰਮ ਤਹਿਤ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਘੱਟ ਕਰਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਪਹੁੰਚੇ ਨਰੇਸ਼ ਪੰਡਿਤ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ...

ਪੂਰੀ ਖ਼ਬਰ »

ਅੰਨਦਾਤੇ ਨੂੰ ਦੁਖੀ ਕਰਕੇ ਕਦੇ ਕੋਈ ਸੁਖੀ ਨਹੀਂ ਰਹਿ ਸਕਦਾ-ਇੰਜ. ਸਵਰਨ ਸਿੰਘ

ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼ਾਂਤਮਈ ਰੋਸ ਪ੍ਰਗਟ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਤੇ ਹੋਰ ਸੂਬਿਆਂ ਦੀ ਪੁਲਿਸ ਵਲੋਂ ਰੋਕਣ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX