ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲ ਭਾਈਚਾਰੇ ਵਲੋਂ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਕਰਦਿਆਂ ਪਿਛਲੀ ਦਿਨੀਂ ਕਚਹਿਰੀਆਂ ਦਾ ਕੰਮਕਾਜ ਬੰਦ ਰੱਖਿਆ | ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਘੁਮਾਣ ਨੇ ਦੱਸਿਆ ਕਿ ਪਟਿਆਲਾ ਕਚਹਿਰੀਆਂ ਦੇ ਵਕੀਲਾਂ ਨੇ ਇਕ ਦਿਨ ਦੀ ਹੜਤਾਲ ਕਰਕੇ ਦੇਸ਼ ਦੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ | ਵਕੀਲ ਭਾਈਚਾਰੇ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਬਣੇ ਕਾਨੂੰਨਾਂ 'ਚ ਸੋਧ ਕਰਕੇ ਸਰਕਾਰ ਭਾਰਤ ਦੀ ਕਿਰਸਾਨੀ ਨੂੰ ਬਚਾਏ | ਪ੍ਰਧਾਨ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਜੇਕਰ ਸੰਘਰਸ਼ ਦੌਰਾਨ ਕਿਸਾਨ ਅਤੇ ਮਜ਼ਦੂਰ ਨੂੰ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਪੈਂਦੀ ਹੈ ਤਾਂ ਉਨ੍ਹਾਂ ਵਲੋਂ ਕਿਸਾਨਾਂ ਦੇ ਮਜ਼ਦੂਰ ਭਾਈਚਾਰੇ ਦੀ ਸਹਾਇਤਾ ਕੀਤੀ ਜਾਵੇਗੀ | ਇਸ ਦੌਰਾਨ ਬਾਰ ਐਸੋਸੀਏਸ਼ਨ ਦੇ ਮੈਂਬਰ ਸਕੱਤਰ ਅਵਨੀਤ ਸਿੰਘ, ਮੀਤ ਪ੍ਰਧਾਨ ਦੀਪਕ ਮਦਾਨ, ਜੁਆਇੰਟ ਸਕੱਤਰ ਵਿਕਰਮ ਸਿੰਘ ਬਰਾੜ, ਖ਼ਜ਼ਾਨਚੀ ਉਮੇਸ਼ ਗੋਇਲ, ਲਾਈਬ੍ਰੇਰੀ ਇੰਚਾਰਜ ਹਰਪ੍ਰੀਤ ਸਿੰਘ, ਅਮਰਜੀਤ ਸਿੰਘ ਚਹਿਲ, ਸਰਬਜੀਤ ਸਿੰਘ ਵਿਰਕ, ਜਤਿੰਦਰ ਸਿੰਘ ਸਿਰਾਓ, ਕਰਨਵੀਰ ਸਿੰਘ, ਰਾਜੀਵ ਲੋਹਟਬੱਦੀ, ਹਰਬੰਸ ਸਿੰਘ ਕਨਸੂਹਾ, ਕੁਲਦੀਪ ਸਿੰਘ, ਰਣਜੀਤ ਸਿੰਘ ਖੁਰਮੀ ਤੇ ਵਕੀਲ ਜੋਗਿੰਦਰ ਸਿੰਘ ਹਾਜ਼ਰ ਸੀ |
ਸਮਾਣਾ, 29 ਨਵੰਬਰ (ਹਰਵਿੰਦਰ ਸਿੰਘ ਟੋਨੀ)- ਸਥਾਨਕ ਤਹਿਸੀਲ ਕੰਪਲੈਕਸ ਨਜ਼ਦੀਕ ਪੁਰਾਣੇ ਚੁੰਗੀ ਨਾਕੇ ਜਿਸ ਨੂੰ ਬਾਅਦ ਵਿਚ ਬਿਜਲੀ ਸ਼ਿਕਾਇਤ ਦਫ਼ਤਰ ਬਣਾ ਦਿੱਤਾ ਗਿਆ ਸੀ, ਨੂੰ ਭੂ ਮਾਫ਼ੀਆ ਵਲੋਂ ਕੁਝ ਰਾਜਨੀਤਕ ਲੋਕਾਂ ਦੀ ਸ਼ਹਿ 'ਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ...
ਪਟਿਆਲਾ, 29 ਨਵੰਬਰ (ਅ.ਸ. ਆਹਲੂਵਾਲੀਆ)- ਚੌਰਾ ਰੋਡ 'ਤੇ ਨਗਰ ਨਿਗਮ ਦੀ ਗਊਸ਼ਾਲਾ ਵਿਚ ਇਕ ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਬਣਾਏ ਸ਼ੈੱਡ ਦਾ ਉਦਘਾਟਨ ਸੰਸਦ ਮੈਂਬਰ ਪਰਨੀਤ ਕੌਰ ਨੇ ਕੀਤਾ | ਗਊਸ਼ਾਲਾ ਵਿਚ ਗਊ ਨੂੰ ਫਲ ਖੁਆਉਣ ਤੋਂ ਬਾਅਦ ਪ੍ਰਨੀਤ ਕੌਰ ਨੇ ਸ਼ਹਿਰ ...
ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੋੜ)- ਦੇਸ਼ ਭਰ ਦੇ 32 ਲੱਖ ਸਾਬਕਾ ਫ਼ੌਜੀ ਕਿਸਾਨਾਂ ਦੀ ਹਮਾਇਤ 'ਚ ਦਿੱਲੀ ਬਾਰਡਰਾਂ 'ਤੇ ਪੁੱਜ ਕੇ ਕਿਸਾਨਾਂ ਦਾ ਸਾਥ ਦੇਣਗੇ ਤੇ ਉਨ੍ਹਾਂ ਨੂੰ ਸਿਖਲਾਈ ਦੇਣਗੇ ਕਿ ਕਿਲ੍ਹਾਬੰਦੀ ਕਿਵੇਂ ਕੀਤੀ ਜਾਵੇ | ਇਹ ਪ੍ਰਗਟਾਵਾ ਸਾਬਕਾ ਸੈਨਿਕ ...
ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੋੜ)-ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਗਸ਼ਤ ਦੌਰਾਨ ਸਥਾਨਕ ਪਰਸ਼ੂਰਾਮ ਚੌਕ ਲਾਗੇ ਇਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ 15 ਗਰਾਮ ਸਮੈਕ ਬਰਾਮਦ ਹੋਈ ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਵਰਿੰਦਰ ...
ਘੱਗਾ, 29 ਨਵੰਬਰ (ਵਿਕਰਮਜੀਤ ਸਿੰਘ ਬਾਜਵਾ)-ਲੰਘੀ ਰਾਤ ਨੇੜਲੇ ਪਿੰਡ ਕਲਵਾਣੂ ਵਿਖੇ ਰਾਤ ਕਰੀਬ 12 ਵਜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਮੁਤਾਬਿਕ ਸਨਿੱਚਰਵਾਰ ਦੇਰ ਰਾਤ ਪਿੰਡ ਕਲਵਾਣੂ ਵਿਖੇ ਤਰਸੇਮ ਸਿੰਘ ...
ਸਮਾਣਾ, 29 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਦਰ ਥਾਣਾ ਅਧੀਨ ਪੈਂਦੇ ਇਕ ਪਿੰਡ ਦੀ 36 ਸਾਲਾ ਔਰਤ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ 25 ਸਾਲਾ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਦੋਸ਼ੀ ਦੀ ਪਹਿਚਾਣ ਬਲਦੇਵ ਸਿੰਘ ਨਿਵਾਸੀ ਪਿੰਡ ਰਤਨਹੇੜੀ ਵਜੋਂ ...
ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪਿੰਡ ਭੱਟੀਆਂ ਵਿਖੇ ਖੇਤਾਂ ਨੂੰ ਜਾ ਰਹੇ ਇਕ ਵਿਅਕਤੀ ਦੀ ਰਸਤੇ 'ਚ ਘੇਰ ਕੁੱਟਮਾਰ ਕਰਨ ਅਤੇ ਝਗੜਾ ਛਡਾਉਣ ਆਈ ਉਸ ਦੀ ਪਤਨੀ ਅਤੇ ਭਰਜਾਈ 'ਤੇ ਇੱਟਾਂ ਰੋੜਿ੍ਹਆਂ ਨਾਲ ਹਮਲਾ ਕਰਨ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ...
ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਹਰਜੋਤ ਕੌਰ ਵਾਸੀ ਪਟਿਆਲਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ...
ਸਮਾਣਾ, 29 ਨਵੰਬਰ (ਹਰਵਿੰਦਰ ਸਿੰਘ ਟੋਨੀ)- ਸਦਰ ਪੁਲਿਸ ਸਮਾਣਾ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਪਿੰਡ ਚੌਾਹਠ ਨੇੜੇ ਇਕ ਰੇਡ ਦੌਰਾਨ ਮਿੱਟੀ ਦਾ ਭਰਿਆ ਟਿਪਰ ਅਤੇ ਇਕ ਜੇ.ਸੀ.ਬੀ. ਮਸ਼ੀਨ ਨੂੰ ਕਾਬੂ ਕੀਤਾ ਹੈ ਜਦਕਿ ਵਾਹਣ ਚਾਲਕ ਪੁਲਿਸ ਪਾਰਟੀ ਨੂੰ ਵੇਖ ਕੇ ...
ਪਟਿਆਲਾ, 29 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ-ਰਾਜਪੁਰਾ ਰੋਡ 'ਤੇ ਸਥਿਤ ਪਾਲ ਪੈਟਰੋਲ ਪੰਪ ਦੇ ਨੇੜੇ ਇਕ ਕਾਰ ਡੈਕੋਰੇਸ਼ਨ ਦੀ ਦੁਕਾਨ ਨੂੰ ਅੱਗ ਲੱਗ ਜਾਣ ਕਾਰਨ ਦੁਕਾਨ ਮਾਲਕ ਦਾ ਲੱਖਾਂ ਦਾ ਨੁਕਸਾਨ ਹੋ ਗਿਆ | ਮਾਲਕ ਵਲੋਂ ਤੁਰੰਤ ਸੂਚਨਾ ਦਿੱਤੇ ਜਾਣ 'ਤੇ ਮੌਕੇ ...
ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੋੜ)- ਅੱਜ 48 ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਉਣ ਦੇ ਨਾਲ ਇਕ ਵਿਅਕਤੀ ਦੀ ਇਸ ਮਹਾਂਮਾਰੀ ਨਾਲ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਪਟਿਆਲਾ ਦੇ ਰਹਿਣ ਵਾਲੇ 64 ਸਾਲਾ ਪੁਰਸ਼ ਜੋ ਹਾਈਪਰਟੈਨਸ਼ਨ ਦਾ ਪੁਰਾਣਾ ਮਰੀਜ਼ ਹੋਣ ਕਾਰਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX