ਤਾਜਾ ਖ਼ਬਰਾਂ


ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਮੀਂਹ ਨਾਲ ਆਏ ਤੇਜ਼ ਤੁਫ਼ਾਨ ਕਾਰਨ ਬਿਜਲੀ ਗੁੱਲ ਤੇ ਆਵਾਜਾਈ ਵੀ ਹੋਈ ਪ੍ਰਭਾਵਿਤ
. . .  1 day ago
ਨਸਰਾਲਾ, 9 ਮਈ (ਸਤਵੰਤ ਸਿੰਘ ਥਿਆੜਾ)-ਸ਼ਾਮ ਨੂੰ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਤੇਜ਼ ਤੁਫ਼ਾਨ ਨਾਲ ਡਿੱਗੇ ਦਰਖਤਾਂ ਦੇ ਕਾਰਨ ਨਸਰਾਲਾ (ਹੁਸ਼ਿਆਰਪੁਰ) ਤੇ ਇਸ ਦੇ ਨਾਲ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਮਈ { ਚਿਰਾਗ਼ ਸ਼ਰਮਾ}- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ
. . .  1 day ago
ਨਵੀਂ ਦਿੱਲੀ, 9 ਮਈ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕੋਰੋਨਾ ...
5 ਕਾਰ ਸਵਾਰਾਂ ਵਲੋਂ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਦੀ ਖੋਹ
. . .  1 day ago
ਪਾਤੜਾਂ ,9 ਮਈ (ਜਗਦੀਸ਼ ਸਿੰਘ ਕੰਬੋਜ)- ਮਠਿਆਈ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਪਾਤੜਾਂ ਵਿਖੇ 5 ਕਾਰ ਸਵਾਰ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ । ਖੋਹ ਦਾ ਸ਼ਿਕਾਰ ਹੋਏ ਮੋਹਾਲੀ ਦੇ ਸ਼ਿਵ ਸ਼ੰਕਰ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ , 32 ਮੌਤਾਂ
. . .  1 day ago
ਲੁਧਿਆਣਾ ,9 ਮਈ {ਪਰਮਿੰਦਰ ਸਿੰਘ ਆਹੂਜਾ }- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ , ਜਿਨ੍ਹਾਂ ਵਿੱਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ ...
ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ- ਸੋਨੀ
. . .  1 day ago
ਅੰਮਿ੍ਤਸਰ, 9 ਮਈ {ਜੱਸ } - ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ , 9 ਹੋਰ ਮੌਤਾਂ, 326 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ ...
ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ 300 ਮੀਟਰਕ ਟਨ ਵਧਾਉਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 9 ਮਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਕਸੀਜਨ ਦੇ ਕੁਲ ਕੋਟੇ ਨੂੰ ਵਧਾ ਕੇ 300 ਮੀਟ੍ਰਿਕ ਟਨ ਕਰਨ ਦੀ ਮੰਗ ਕੀਤੀ ਅਤੇ ਅਤੇ ਕਿਹਾ ਹੈ ਕਿ ਸੂਬੇ ...
ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਮੁੰਬਈ, 9 ਮਈ -ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ । ਨਿਰਦੇਸ਼ਕ ਅਤੇ ਗੁਰੂ ਅਰਵਿੰਦ ਗੌੜ ਨੇ ਇੱਕ ਸੋਸ਼ਲ ਮੀਡੀਆ ਪੋਸਟ ਦੁਆਰਾ ਖਬਰ ਦੀ ਪੁਸ਼ਟੀ ਕੀਤੀ ...
ਮੋਗਾ ਵਿਚ ਕੋਰੋਨਾ ਦਾ ਕਹਿਰ ਜਾਰੀ , 2 ਮੌਤਾਂ , ਆਏ 113 ਮਾਮਲੇ ਸਾਹਮਣੇ
. . .  1 day ago
ਮੋਗਾ , 9 ਮਈ (ਗੁਰਤੇਜ ਸਿੰਘ ਬੱਬੀ)- ਮੋਗਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਦੋ ਹੋਰ ਕੀਮਤੀ ਜਾਨਾਂ ਕੋਰੋਨਾ ਦੀ ਭੇਟ ਚੜ੍ਹ ਗਈਆਂ । ਇਕੋ ਦਿਨ ਕੋਰੋਨਾ ਦੇ 113 ਹੋਰ ਮਾਮਲੇ ਸਾਹਮਣੇ ਆਏ ...
ਸਿੱਖਾਂ ਦੀ ਸੇਵਾ ਨੂੰ ਸਲਾਮ , ਕਿਹਾ ਅਮਿਤਾਭ ਬਚਨ ਨੇ , ਦਿੱਤਾ 2 ਕਰੋੜ ਦਾ ਦਾਨ
. . .  1 day ago
ਮੁੰਬਈ , 9 ਮਈ - ਬਾਲੀਵੁੱਡ ਦੇ ਮਹਾਨ ਨਾਇਕ ਅਮਿਤਾਭ ਬਚਨ ਨੇ ਕਿਹਾ ਹੈ ਕਿ ਸਿੱਖਾਂ ਦੀ ਸੇਵਾ ਨੂੰ ਸਲਾਮ ਹੈ । ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ 2 ਕਰੋੜ ਦਾ ਦਾਨ ...
ਵਿਜੀਲੈਂਸ ਵਲੋਂ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਨ ਦੇ ਮਾਮਲੇ ਵਿਚ ਪਟਵਾਰੀ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਐਸ.ਏ.ਐਸ.ਨਗਰ , 9 ਮਈ (ਜਸਬੀਰ ਸਿੰਘ ਜੱਸੀ) - ਵਿਜੀਲੈਂਸ ਵਲੋਂ ਪਿੰਡ ਮਾਜਰੀ ਦੀ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਾਉਣ ਅਤੇ ਇੰਤਕਾਲ ਚੜ੍ਹਾਉਣ ਦੇ ਮਾਮਲੇ ਵਿਚ...
ਪੰਜਾਬ 'ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਚੱਲ ਰਹੀ ਹਕੂਮਤ - ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੂਬੇ ਕੈਪਟਨ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਸੋਸ਼ਲ ਮੀਡੀਆ ਦੇ ਰਾਹੀਂ ਇਕ ਵਾਰ ਫਿਰ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ...
ਜ਼ਿਲ੍ਹਾ ਫ਼ਿਰੋਜ਼ਪੁਰ 'ਚ ਦੁਕਾਨਾਂ ਖੋਲ੍ਹਣ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵਲੋਂ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖ ਕੇ ਪੱਤਰ ਜਾਰੀ ਕੀਤਾ ਗਿਆ...
ਅਸਮਾਨੀ ਬਿਜਲੀ ਦੀ ਚਪੇਟ 'ਚ ਆਉਣ ਕਾਰਨ ਇਕ ਮੌਤ
. . .  1 day ago
ਸਿਧਵਾਂ ਬੇਟ, 9 ਮਈ (ਜਸਵੰਤ ਸਿੰਘ ਸਲੇਮਪੁਰੀ) - ਲਾਗਲੇ ਪਿੰਡ ਤਿਹਾੜਾ ਦੇ ਖੇਤਾਂ ਵਿਚ ਤੂੜੀ ਦੀ ਢਿਗ ਲਿਪ ਰਹੇ ਵਿਅਕਤੀਆਂ 'ਤੇ ਅਚਾਨਕ ਅਸਮਾਨੀ ਬਿਜਲੀ ਪੈ ਗਈ। ਜਿਸ ਕਾਰਨ 60 ਸਾਲਾ ਅਜੈਬ ਸਿੰਘ ਦੀ ਮੌਤ ਹੋ...
ਆੜ੍ਹਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ 'ਤੇ ਇਲਾਕੇ ਦੇ ਪੰਚਾਂ ਤੇ ਸਰਪੰਚਾਂ ਵਲੋਂ ਨਾਅਰੇਬਾਜ਼ੀ, ਕਿਹਾ ਆੜ੍ਹਤੀ ਨੂੰ ਫਸਾਇਆ ਗਿਆ ਨਾਜਾਇਜ਼
. . .  1 day ago
ਰਾਜਾਸਾਂਸੀ, 9 ਮਈ (ਹਰਦੀਪ ਸਿੰਘ ਖੀਵਾ) - ਪੁਲਿਸ ਥਾਣਾ ਕੰਬੋਅ ਵਲੋਂ ਅਟਾਰੀ ਮੰਡੀ ਦੇ ਇਕ ਆੜ੍ਹਤੀ ਨੂੰ 420 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ 'ਤੇ ਮੁਕੱਦਮਾ ਦਰਜ...
ਕੋਰੋਨਾ ਦੀ ਮੌਜੂਦਾ ਸਥਿਤੀ ਜਾਣਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਸਮੇਤ ਵੱਖ ਵੱਖ ਮੁੱਖ ਮੰਤਰੀਆਂ ਨਾਲ ਕੀਤੀ ਗੱਲ
. . .  1 day ago
ਨਵੀਂ ਦਿੱਲੀ, 9 ਮਈ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਦੂਸਰੀ ਲਹਿਰ ਦੇ ਕਹਿਰ ਵਿਚਕਾਰ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਵੱਖ ਵੱਖ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ। ਇਸੇ ਕੜੀ ਤਹਿਤ...
ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਹੋਇਆ ਦਿਹਾਂਤ
. . .  1 day ago
ਅੰਮ੍ਰਿਤਸਰ, 10 ਮਈ (ਸੁਰਿੰਦਰ ਕੋਛੜ) - ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਲਮ ਲੋਹਾਰ ਦੇ ਪੁੱਤਰ ਅਤੇ ਦੁਨੀਆਂ ਭਰ 'ਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਆਰਿਫ਼ ਲੋਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ...
ਡਾ. ਰਾਜ ਕੁਮਾਰ ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ 2500 ਰੁਪਏ ਵੰਡੇ ਗਏ
. . .  1 day ago
ਖਾਸਾ (ਅੰਮ੍ਰਿਤਸਰ), 9 ਮਈ (ਗੁਰਨੇਕ ਸਿੰਘ ਪੰਨੂ) - ਅੱਜ ਇੰਡਿਆ ਗੇਟ ਦੇ ਨਜ਼ਦੀਕ ਬੀ.ਆਰ ਰਿਜ਼ਾਰਟ ਵਿਖੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ...
ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  1 day ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  1 day ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਹੁਸ਼ਿਆਰਪੁਰ / ਮੁਕੇਰੀਆਂ

ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ 'ਚ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 16 ਜਨਵਰੀ (ਹਰਪ੍ਰੀਤ ਕੌਰ)-ਜ਼ਿਲ੍ਹੇ ਦੀਆਂ ਤਿੰਨ ਸਬ ਡਵੀਜ਼ਨਾਂ ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਦੇ ਹਸਪਤਾਲਾਂ 'ਚ ਅੱਜ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਸ਼ੁਰੂ ਹੋਈ | ਸਿਵਲ ਸਰਜਨ ਡਾ: ਰਣਜੀਤ ਸਿੰਘ ਨੇ ਇਥੇ ਦੱਸਿਆ ਕਿ ਅੱਜ ਪਹਿਲੇ ਦਿਨ ਕੁੱਲ 64 ਸਿਹਤ ਕਰਮਚਾਰੀਆਂ ਨੂੰ ਵੈਕਸੀਨ ਦਿੱਤੀ ਗਈ | ਪਹਿਲੇ ਦਿਨ ਟੀਕਾਕਰਨ ਕਰਵਾਉਣ ਵਾਲਿਆਂ 'ਚ ਡਾ: ਕਪਿਲ ਡੋਗਰਾ, ਡਾ: ਰਾਜਵੰਤ ਕੌਰ ਤੇ ਡਾ: ਸਵਿਤਾ ਰਾਣਾ ਵੀ ਸ਼ਾਮਿਲ ਹਨ | ਵੈਕਸੀਨ ਲੈਣ ਉਪਰੰਤ ਉਨ੍ਹਾਂ ਦੱਸਿਆ ਕਿ ਉਹ ਬਿਲਕੁਲ ਠੀਕ ਹਨ ਤੇ ਪਬਿਹਲਾਂ ਦੀ ਤਰ੍ਹਾਂ ਹੀ ਮਹਿਸੂਸ ਕਰ ਰਹੇ ਹਨ | ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ 8 ਹਜ਼ਾਰ ਲਾਭਪਾਤਰੀਆਂ ਨੂੰ ਪਹਿਲੇ ਫ਼ੇਜ਼ ਦੌਰਾਨ ਕਵਰ ਕੀਤਾ ਜਾਵੇਗਾ | ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਗੜ੍ਹਸ਼ੰਕਰ 'ਚ 81, ਦਸੂਹਾ 'ਚ 100 ਤੇ ਮੁਕੇਰੀਆਂ 'ਚ 95 ਹੈਲਥ ਕੇਅਰ ਵਰਕਰਾਂ ਨੂੰ ਕੋਵਿਡ ਵੈਕਸੀਨ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕੋਵਿਡ ਵੈਕਸੀਨ ਦੀਆਂ 9570 ਡੋਜ਼ ਉਪਲਬੱਧ ਹੋ ਚੁੱਕੀਆਂ ਹਨ ਜਿਨ੍ਹਾਂ 'ਚੋਂ 9540 ਪੰਜਾਬ ਸਰਕਾਰ ਦੇ ਸਿਹਤ ਕਰਮਚਾਰੀਆਂ ਤੇ 30 ਕੇਂਦਰ ਸਰਕਾਰ ਦੇ ਹੈਲਥ ਕੇਅਰ ਵਰਕਰਾਂ ਲਈ ਹਨ | ਅਰੋੜਾ ਨੇ ਦੱਸਿਆ ਕਿ ਜ਼ਿਲ੍ਹੇ 'ਚ 32 ਟੀਮਾਂ ਤੇ 20 ਸੈਸ਼ਨ ਸਾਈਟਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ 'ਚ ਰਿਜਨਲ ਵੈਕਸੀਨ ਸਟੋਰ ਵੀ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹੈ | ਉਨ੍ਹਾਂ ਦੱਸਿਆ ਕਿ ਵੈਕਸੀਨ ਦੀ ਦੂਜੀ ਡੋਜ 28 ਦਿਨ ਬਾਅਦ ਦਿੱਤੀ ਜਾਵੇਗੀ |

ਸਿਵਲ ਹਸਪਤਾਲ ਮੁਕੇਰੀਆਂ ਵਿਖੇ ਕੋਵਿਡ -19 ਵੈਕਸੀਨ ਦੀ ਸ਼ੁਰੂਆਤ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਦਾ ਅਗਾਜ਼ ਜ਼ਿਲ੍ਹੇ 'ਚ ਸਿਵਲ ਹਸਪਤਾਲ ਦਸੂਹਾ, ਮੁਕੇਰੀਆ ਤੇ ਗੜ੍ਹਸ਼ੰਕਰ ਤੋਂ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਦੀ ਅਗਵਾਈ 'ਚ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਪੂਰੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਕੋਰੋਨਾ ਵੈਕਸੀਨ ਦੀ ਸ਼ੁਰੂਆਤ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)-ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਕੋਰੋਨਾ ਮਹਾਂਮਾਰੀ ਸਬੰਧੀ ਵੈਕਸੀਨ ਦੀ ਸ਼ੁਰੂਆਤ ਹੋ ਗਈ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਸੀਮਾ ਗਰਗ ਦੀ ਹਾਜ਼ਰੀ 'ਚ ਕੋਵਿਡ-19 ਦੇ ਨੋਡਲ ਅਫ਼ਸਰ ਡਾ: ਜਸਵੰਤ ਸਿੰਘ ਮੈਡੀਕਲ ...

ਪੂਰੀ ਖ਼ਬਰ »

ਭਾਜਪਾ ਦੀ 19 ਦੀ ਰੈਲੀ ਤੋਂ ਵਿਰੋਧੀ ਘਬਰਾਏ-ਅਜੇ ਕੌਸ਼ਲ, ਜੰਗੀ ਲਾਲ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ ਵਿਖੇ 19 ਜਨਵਰੀ ਨੂੰ ਭਾਜਪਾ ਪਾਰਟੀ ਵਲੋਂ ਰੱਖੀ ਗਈ ਰੈਲੀ ਤੋਂ ਵਿਰੋਧੀ ਪੂਰੀ ਤਰ੍ਹਾਂ ਘਬਰਾ ਗਏ ਹਨ ਤੇ ਸਭ ਤੋਂ ਵੱਧ ਘਬਰਾਹਟ ਅਕਾਲੀਆਂ ਨੂੰ ਹੋ ਰਹੀ ਹੈ, ਕਿਉਂਕਿ ਉਨ੍ਹਾਂ ਨੂੰ ਪੰਜਾਬ 'ਚ ਆਪਣੀ ਰਾਜਨੀਤਕ ਜ਼ਮੀਨ ...

ਪੂਰੀ ਖ਼ਬਰ »

ਰਜਿੰਦਰਾ ਅਕੈਡਮੀ ਮੁਕੇਰੀਆਂ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਭਾਗ 3.0 ਦੀ ਸ਼ੁਰੂਆਤ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਰਜਿੰਦਰਾ ਅਕੈਡਮੀ ਮੁਕੇਰੀਆਂ ਵਿਖੇ ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਦੇ ਹੁਕਮਾਂ ਮੁਤਾਬਿਕ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਭਾਗ 3.0 ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਵਿਕਾਸ ਹੁਸ਼ਿਆਰਪੁਰ ...

ਪੂਰੀ ਖ਼ਬਰ »

ਮਾਤਾ ਗੁਰਬਖ਼ਸ਼ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ਾਂ ਨੇ ਭਰੀ ਹਾਜ਼ਰੀ

ਨਸਰਾਲਾ, 16 ਜਨਵਰੀ (ਸਤਵੰਤ ਸਿੰਘ ਥਿਆੜਾ)-ਜਥੇਦਾਰ ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲਿਆਂ ਦੇ ਮਾਤਾ ਬੀਬੀ ਗੁਰਬਖ਼ਸ਼ ਕੌਰ ਪਤਨੀ ਗੁਰਦੇਵ ਸਿੰਘ ਪਿੰਡ ਰਾਮੂ ਥਿਆੜਾ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਵਲੋਂ ਦਬੁਰਜੀ 'ਚ 4 ਲੱਖ ਦੀ ਲਾਗਤ ਨਾਲ ਬਣੀ ਪਾਰਕ ਦਾ ਉਦਘਾਟਨ

ਮਿਆਣੀ, 16 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਦਬੁਰਜੀ ਵਿਖੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਲਗਪਗ 4 ਲੱਖ 20 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੀ ਪਾਰਕ ਦਾ ਉਦਘਾਟਨ ਕੀਤਾ ਹੈ | ਇਸ ਮੌਕੇ ਪੰਜਾਬ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਸਕਰ ਕਾਬੂ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰ ਕੇ ਉਸ ਤੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਗੁਪਤ ਸੂਚਨਾ ਤੋਂ ਬਾਅਦ ਸਥਾਨਕ ਸਰਕਾਰੀ ਕਾਲਜ ਨਜ਼ਦੀਕ ...

ਪੂਰੀ ਖ਼ਬਰ »

ਗਲਤ ਦਵਾਈ ਖਾਣ ਨਾਲ ਲੜਕੀ ਦੀ ਮੌਤ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)-ਬਲਾਕ ਦੇ ਪਿੰਡ ਬਿਲੜੋਂ ਵਿਖੇ ਇਕ ਲੜਕੀ ਦੀ ਗ਼ਲਤ ਦਵਾਈ ਖਾ ਲੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ 13 ਸਾਲਾ ਲੜਕੀ ਪਿ੍ਆ ਵਲੋਂ ਗ਼ਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਖਾ ਲਈ ਗਈ ਜਿਸ ਨੂੰ ਇਲਾਜ ਲਈ ਪੀ. ਜੀ. ਆਈ. ...

ਪੂਰੀ ਖ਼ਬਰ »

ਸਰਕਾਰ ਵਲੋਂ ਕੋਰੋਨਾ ਵੈਕਸੀਨ ਨੂੰ ਲੈ ਕੇ ਕੀਤੀਆਂ ਤਿਆਰੀਆਂ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਜਿਥੇ ਅੱਜ ਪੂਰੇ ਦੇਸ਼ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਉਥੇ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਕੋਰੋਨਾ ਵੈਕਸੀਨ ਦੀ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕੀ | ...

ਪੂਰੀ ਖ਼ਬਰ »

ਦਿਲ ਦੇ ਦੌਰੇ ਨਾਲ ਪੁਲਿਸ ਮੁਲਾਜ਼ਮ ਦੀ ਮੌਤ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਤਾਇਨਾਤ ਇਕ 26 ਸਾਲਾ ਪੁਲਿਸ ਮੁਲਾਜ਼ਮ ਦੀ ਦਿਲ ਦੇ ਦੌਰੇ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਐਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪੀ. ਏ. ਪੀ. ਜਲੰਧਰ ਜੋ ...

ਪੂਰੀ ਖ਼ਬਰ »

ਹਾਜੀਪੁਰ-ਮੁਕੇਰੀਆਂ ਸੜਕ 'ਤੇ ਬੱਸ ਤੇ ਟਿੱਪਰ 'ਚ ਟੱਕਰ

ਹਾਜੀਪੁਰ, 16 ਜਨਵਰੀ (ਪੁਨੀਤ ਭਾਰਦਵਾਜ)-ਅੱਜ ਸਵੇਰੇ ਹਾਜੀਪੁਰ-ਮੁਕੇਰੀਆਂ ਮੁੱਖ ਸੜਕ 'ਤੇ ਪੈਂਦੇ ਪਿੰਡ ਭਲੋਵਾਲ ਨੇੜੇ ਇਕ ਨਿੱਜੀ ਬੱਸ ਤੇ ਟਿੱਪਰ 'ਚ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਰਾਜਧਾਨੀ ਬੱਸ ਨੰਬਰ ਪੀ. ਬੀ. 07 ਏ. ਐਸ. 7472 ਜੋ ...

ਪੂਰੀ ਖ਼ਬਰ »

ਅਰੋੜਾ ਨੇ ਰਾਸ਼ਨ ਡਿਪੂਆਂ ਦੇ ਲਾਇਸੈਂਸ ਲਾਭਪਾਤਰੀਆਂ ਨੂੰ ਕੀਤੇ ਜਾਰੀ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਹੇਠ ਸ਼ੁਰੂ ਕੀਤੀ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇਥੇ 5 ਲਾਭਪਾਤਰੀਆਂ ਨੂੰ ਰਾਸ਼ਨ ...

ਪੂਰੀ ਖ਼ਬਰ »

ਦਸੂਹਾ ਵਿਖੇ ਸਟਰੀਟ ਲਾਈਟਾਂ ਦਾ ਉਦਘਾਟਨ

ਦਸੂਹਾ, 16 ਜਨਵਰੀ (ਭੁੱਲਰ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ 'ਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ ਤੇ ਪਰਮਿੰਦਰ ...

ਪੂਰੀ ਖ਼ਬਰ »

ਗੀਤਕਾਰ ਕਾਲਾ ਮਖਸੂਸਪੁਰੀ ਸਾਥੀਆਂ ਸਮੇਤ ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ

ਹੁਸ਼ਿਆਰਪੁਰ, 16 ਜਨਵਰੀ (ਨਰਿੰਦਰ ਸਿੰਘ ਬੱਡਲਾ)-ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਅਵਤਾਰ ਸਿੰਘ ਡਾਂਡੀਆਂ ਮੀਤ ਪ੍ਰਧਾਨ ਦੋਆਬਾ ਜ਼ੋਨ ਤੇ ਹਲਕਾ ਇੰਚਾਰਜ ਗੜ੍ਹਸ਼ੰਕਰ ਦੀ ਅਗਵਾਈ 'ਚ ਪਿੰਡ ਡਾਂਡੀਆਂ ਵਿਖੇ ਹੋਈ, ਜਿਸ 'ਚ ਹਲਕਾ ਇੰਚਾਰਜ ਸਰਪੰਚ ਸੋਢੀ ਰਾਮ ਬਡਿਆਲ ਨੇ ...

ਪੂਰੀ ਖ਼ਬਰ »

ਪਿੰਡ ਕੋਲੀਆਂ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਦਿੱਲੀ ਘੇਰੀ ਬੈਠੇ ਕਿਸਾਨਾਂ ਦੇ ਸਮਰਥਨ ਵਿਚ ਅਤੇ ਕਾਲੇ ਕਾਨੂੰਨ ਪਾਸ ਕਰਨ ਵਾਲੀ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਪਿੰਡ ਕੋਲੀਆਂ ਦੇ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵਲੋਂ ਕੁਲ ਹਿੰਦ ਕਿਸਾਨ ਸਭਾ ਦੀ ...

ਪੂਰੀ ਖ਼ਬਰ »

ਪਵਨ ਸਹੋਤਾ ਐਸ. ਸੀ. ਵਿੰਗ ਤੇ ਮਮਤਾ ਐਸ. ਸੀ. ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ

ਗੜ੍ਹਦੀਵਾਲਾ, 16 ਜਨਵਰੀ (ਚੱਗਰ)-ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਲਾਡੀ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਕੁਲਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ ਜਾਰੀ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 67ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਮਹਿਲਾ ਤਸਕਰ ਹੈਰੋਇਨ ਸਮੇਤ ਗਿ੍ਫ਼ਤਾਰ

ਮਾਹਿਲਪੁਰ, 16 ਜਨਵਰੀ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਕ ਮਸ਼ਹੂਰ ਮਹਿਲਾ ਤਸਕਰ ਨੂੰ 45 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਵਾਲ-ਵਾਲ ਬਚੇ ਚਾਲਕ

ਭੰਗਾਲਾ, 16 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਜਲੰਧਰ- ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਹਰਸੇ ਮਾਨਸਰ ਵਿਖੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਤੇ ਕਾਰ ਦੀ ਟੱਕਰ ਕਾਰਨ ਸਵਾਰ ਚਾਲਕ ਬਾਲ-ਬਾਲ ਬਚੇ | ਜਾਣਕਾਰੀ ਅਨੁਸਾਰ ਜਗਦੀਸ਼ ਸਿੰਘ ਸਪੁੱਤਰ ਬੰਸੀ ਲਾਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7931 ਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 327 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦੌਰਾਨ 19 ਦੀ ਭਾਜਪਾ ਰੈਲੀ ਦਾ ਵਿਰੋਧ ਕਰਨ ਦਾ ਫ਼ੈਸਲਾ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਅੱਜ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਸਾਂਝੀ ਮੀਟਿੰਗ ਹੋਈ ਜਿਸ 'ਚ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸਾਂਝਾ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ਾਂ 'ਤੇ ਮਿਤੀ 19 ਜਨਵਰੀ ਨੂੰ ...

ਪੂਰੀ ਖ਼ਬਰ »

ਅੱਜ ਦੀ ਮੁਕੇਰੀਆਂ ਵਿਖੇ ਕਿਸਾਨਾਂ ਦੀ ਟਰੈਕਟਰ ਰੈਲੀ ਭਾਜਪਾ ਦੀਆਂ ਜੜ੍ਹਾਂ ਹਿਲਾ ਦੇਵੇਗੀ-ਜਸਵੰਤ ਸਿੰਘ ਰੰਧਾਵਾ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ 17 ਜਨਵਰੀ ਨੂੰ ਟਰੈਕਟਰ ਰੈਲੀ 'ਚ ਹਜ਼ਾਰਾਂ ਕਿਸਾਨ ਆਪਣੇ ਟਰੈਕਟਰਾਂ ਸਮੇਤ ਭਾਗ ਲੈਣਗੇ ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਪਾਸ ਕੀਤੇ ਕਾਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ 'ਚ ਵਿਸ਼ਾਲ ਨਗਰ ਕੀਰਤਨ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ-ਮਸੂਤਾ

ਹੁਸ਼ਿਆਰਪੁਰ, 16 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਹਰਿ ਰਾਇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 33ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 31 ਜਨਵਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਪਿੰਡ ਭੁੰਗਰਨੀ ਵਿਖੇ ...

ਪੂਰੀ ਖ਼ਬਰ »

ਕੱਲ੍ਹ ਦੀ ਟਰੈਕਟਰ ਰੈਲੀ ਸਬੰਧੀ ਮੀਟਿੰਗ

ਮਾਹਿਲਪੁਰ, 16 ਜਨਵਰੀ (ਦੀਪਕ ਅਗਨੀਹੋਤਰੀ)-ਕਿਸਾਨ ਮਜ਼ਦੂਰ ਅਵੇਅਰਨੈੱਸ ਯੂਨੀਅਨ ਦੀ ਇਕ ਅਹਿਮ ਮੀਟਿੰਗ ਜਥੇਦਾਰ ਇਕਬਾਲ ਸਿੰਘ ਖੇੜਾ ਦੀ ਅਗਵਾਈ ਹੇਠ ਮਾਹਿਲਪੁਰ ਵਿਖੇ ਹੋਈ | ਮੀਟਿੰਗ 'ਚ 18 ਜਨਵਰੀ ਨੂੰ ਮਾਹਿਲਪੁਰ ਤੋਂ ਹੁਸ਼ਿਆਰਪੁਰ ਤੱਕ ਕੱਢੀ ਜਾਣ ਵਾਲੀ ਟਰੈਕਟਰ ...

ਪੂਰੀ ਖ਼ਬਰ »

ਕਰੈਸ਼ਰ ਮਾਲਕਾਂ ਨੂੰ ਓਵਰਲੋਡ ਗੱਡੀਆਂ ਨਾ ਭੇਜਣ ਦੀ ਹਦਾਇਤ-ਡੀ. ਐਸ. ਪੀ. ਮਨੀਸ਼ ਸ਼ਰਮਾ

ਤਲਵਾੜਾ, 16 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਥਾਣਾ ਵਿਖੇ ਡੀ. ਐਸ. ਪੀ. ਮਨੀਸ਼ ਸ਼ਰਮਾ ਵਲੋਂ ਇਲਾਕੇ ਦੇ ਸਟੋਨ ਕਰੈਸ਼ਰ ਮਾਲਕਾਂ ਤੇ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਜਿਸ 'ਚ ਉਨ੍ਹਾਂ ਕਰੈਸ਼ਰ ਮਾਲਕਾਂ ਨੂੰ ਹਦਾਇਤ ਕੀਤੀ ਕੋਈ ਵੀ ਗੱਡੀ ਲੋਡ ਕਰਵਾਉਣ ਸਮੇਂ ...

ਪੂਰੀ ਖ਼ਬਰ »

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਅੰਦੋਲਨ ਸਮਾਪਤ ਕਰਨਗੇ-ਮੈਂਬਰ ਬਲਾਕ ਸੰਮਤੀ

ਹਾਜੀਪੁਰ, 16 ਜਨਵਰੀ (ਜੋਗਿੰਦਰ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਸੁਪਰੀਮ ਕੋਰਟ ਰਾਹੀਂ ਕਿਸਾਨਾਂ ਦੇ ਅੰਦੋਲਨ ਨੂੰ ਤਾਰਪੀਡੋ ਕਰਨਾ ਚਾਹੰੁਦੀ ਹੈ ਤੇ ਕਾਨੂੰਨ ਦੇ ਅਮਲ 'ਤੇ ਰੋਕ ਲਗਾ ਕੇ ਉਨ੍ਹਾਂ ਦੀਆਂ ਅੱਖਾਂ 'ਚ ਧੂੜ ਪਾਉਣ ਵਾਲੀ ਗੱਲ ਕਰ ਰਹੀ ਹੈ ਪਰ ਕਿਸਾਨ ਕਾਲੇ ...

ਪੂਰੀ ਖ਼ਬਰ »

ਪੰਨਵਾਂ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ

ਦਸੂਹਾ, 16 ਜਨਵਰੀ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨਵਾਂ ਵਿਖੇ ਪਿ੍ੰਸੀਪਲ ਰਜੇਸ਼ ਕੁਮਾਰ ਦੀ ਅਗਵਾਈ ਹੇਠ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ 'ਚ ਪਰਮਿੰਦਰ ਕੁਮਾਰ ਬਿੱਟੂ ਬਲਾਕ ਪ੍ਰਧਾਨ ਕਾਂਗਰਸ ...

ਪੂਰੀ ਖ਼ਬਰ »

ਗੜ੍ਹਸ਼ੰਕਰ-ਜੇਜੋਂ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਲੋਕ ਪਹੁੰਚੇ ਐੱਸ. ਡੀ. ਐੱਮ. ਦੇ ਦਰਬਾਰ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)-ਪਿੰਡ ਰਾਮਪੁਰ ਬਿਲੜੋਂ, ਗੱਜ਼ਰ ਦੇ ਮੁਹਤਵਰ ਵਿਅਕਤੀ ਗੜ੍ਹਸ਼ੰਕਰ ਤੋਂ ਜੇਜੋਂ ਦੁਆਬਾ ਨੂੰ ਵੱਖ-ਵੱਖ ਪਿੰਡਾਂ 'ਚੋਂ ਹੋ ਕੇ ਜਾਣ ਵਾਲੀ ਖਸਤਾ ਹਾਲਤ ਸੜਕ ਦਾ ਮਾਮਲਾ ਲੈ ਕੇ ਐਸ. ਡੀ. ਐਮ. ਦੇ ਦਰਬਾਰ ਪਹੁੰਚੇ | ਇਸ ਮੌਕੇ ਮੁਹਤਵਰ ...

ਪੂਰੀ ਖ਼ਬਰ »

ਸੈਨਾ ਦਿਵਸ 'ਤੇ ਸ਼ਹੀਦ ਅਜੇ ਮਿਨਹਾਸ ਨੂੰ ਦਿੱਤੀ ਸ਼ਰਧਾਂਜਲੀ

ਰਾਮਗੜ੍ਹ ਸੀਕਰੀ, 16 ਜਨਵਰੀ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਭੋਲ ਕਲੋਤਾ ਨਾਲ ਸਬੰਧਤ ਭਾਰਤੀ ਸੈਨਾ ਦੇ ਜਾਬਾਂਜ਼ ਸ਼ਹੀਦ ਅਜੇ ਮਿਨਹਾਸ ਨੂੰ ਸੈਨਾ ਦਿਵਸ 'ਤੇ ਸ਼ਰਧਾਂਜਲੀ ਭੇਟ ਕਰਕੇ ਉਸ ਦੀ ਕੁਰਬਾਨੀ 'ਚ ਯਾਦ ਕੀਤਾ ਗਿਆ | ਰਾਮਗੜ੍ਹ ਸੀਕਰੀ ਜ਼ੋਨ ਦੇ ਜੀ. ਓ. ਜੀ. ਟੀਮ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਧਾਲੀਵਾਲ ਦਾ ਸਨਮਾਨ

ਬੁੱਲ੍ਹੋਵਾਲ, 16 ਜਨਵਰੀ (ਲੁਗਾਣਾ)-ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਧਾਲੀਵਾਲ ਦੇ ਮੈਂਬਰਾਂ ਵਲੋਂ ਬਹੁਤ ਹੀ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ | ਲਾਕਡਾਊਨ ਦੌਰਾਨ ਵੀ ਕਲੱਬ ਮੈਂਬਰਾਂ ਵਲੋਂ ਸਮਾਜ ਸੇਵਾ ਦੇ ਅਨੇਕਾਂ ਹੀ ਕਾਰਜ ਕੀਤੇ ਗਏ | ਹਾਲ 'ਚ ਹੀ ਗ਼ਰੀਬ ...

ਪੂਰੀ ਖ਼ਬਰ »

ਕਿਸਾਨ ਸਭਾ ਵਲੋਂ ਜੀਓ ਸੈਂਟਰ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਮੁਜ਼ਾਹਰਾ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)-ਕੁਲ ਹਿੰਦ ਕਿਸਾਨ ਸਭਾ ਵਲੋਂ ਇਥੇ ਹੁਸ਼ਿਆਰਪੁਰ ਰੋਡ 'ਤੇ ਜੀਓ ਸੈਂਟਰ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਮਨਮੋਹਨ ਸਿੰਘ ਦੀ ਅਗਵਾਈ ਹੇਠ ਧਰਨਾ ਦਿੰਦਿਆਂ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸਭਾ ਦੇ ਸੂਬਾਈ ਮੀਤ ਪ੍ਰਧਾਨ ਦਰਸ਼ਨ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਧਰਨਾ ਜਾਰੀ

ਗੜ੍ਹਦੀਵਾਲਾ, 16 ਜਨਵਰੀ (ਚੱਗਰ)-ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਧਰਨਾ 100ਵੇਂ ਦਿਨ ਵੀ ਜਾਰੀ ਰਿਹਾ ਤੇ ਇਸ ਮੌਕੇ ਇਲਾਕੇ ਭਰ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਭਾਜਪਾ ਵਲੋਂ 19 ਦੀ ਰੈਲੀ ਕੱਢਣਾ ਦੇਸ਼ ਦਾ ਮਾਹੌਲ ਖ਼ਰਾਬ ਦੇ ਯਤਨ-ਗੇਰਾ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਇਕ ਪਾਸੇ ਤਾਂ ਕੇਂਦਰ ਦੀ ਭਾਜਪਾ ਸਰਕਾਰ ਆਪਣੇ ਹੰਕਾਰ ਵਿਚ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਬਜਾਏ ਕਿਸਾਨਾਂ ਨਾਲ ਵਾਰ-ਵਾਰ ਮੀਟਿੰਗਾਂ ਕਰ ਕੇ ਕੋਝਾ ਮਜ਼ਾਕ ਕਰ ਰਹੀ ਹੈ ਉਥੇ ਹੀ ਦੂਜੇ ਪਾਸੇ ਭਾਜਪਾ ਪਾਰਟੀ ਦੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਹਦਾਇਤਾਂ ਅਨੁਸਾਰ ਸਕੂਲ ਖੋਲ੍ਹਣ 'ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਟਾਂਡਾ ਉੜਮੁੜ, 16 ਜਨਵਰੀ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਾਹਬਾਜਪੁਰ (ਟਾਂਡਾ) ਵਲੋਂ ਪੰਜਾਬ ਸਰਕਾਰ ਦੀਆਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ | ਕੋਵਿਡ-19 ਦੇ ਚੱਲਦਿਆਂ ਜੋ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਬੁੱਢੀ ਪਿੰਡ 'ਚ ਸਵੱਛਤਾ ਸਾਖਰਤਾ ਅਭਿਆਨ ਜਾਗਰੂਕਤਾ ਕੈਂਪ ਲਗਾਇਆ

ਅੱਡਾ ਸਰਾਂ, 16 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਪੰਜਾਬ ਵਲੋਂ ਜੇ. ਐਸ. ਬਿੰਦਰਾ ਡੀ. ਡੀ. ਐਮ. ਨਬਾਰਡ ਜ਼ਿਲ੍ਹਾ ਹੁਸ਼ਿਆਰਪੁਰ ਦੀ ਅਗਵਾਈ ਹੇਠ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ ਆਰ. ਓ. ਚੰਡੀਗੜ੍ਹ ਪੰਜਾਬ ਦੇ ਦਿਸ਼ਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਮਾਹਿਲਪੁਰ, 16 ਜਨਵਰੀ (ਦੀਪਕ ਅਗਨੀਹੋਤਰੀ)-ਕੋਰੋਨਾ ਤੋਂ ਬਾਅਦ ਖੁੱਲੇ੍ਹ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੰਜੀਵ ਗੌਤਮ ਨੇ ਬਲਾਕ ਮਾਹਿਲਪੁਰ ਦੇ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਲੜਕੀਆਂ ਨੂੰ ਉਚੇਰੀ ਵਿੱਦਿਆ ਦਿਵਾਉਣ ਲਈ ਮਾਪੇ ਪਹਿਲਕਦਮੀ ਕਰਨ-ਪਿ੍ੰ: ਬਲਜੀਤ ਕੌਰ

ਦਸੂਹਾ, 16 ਜਨਵਰੀ (ਭੁੱਲਰ)-ਅਜੋਕੇ ਯੁੱਗ 'ਚ ਲੜਕਿਆਂ ਨਾਲੋਂ ਲੜਕੀਆਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ | ਇਹ ਪ੍ਰਗਟਾਵਾ ਪਿ੍ੰਸੀਪਲ ਬਲਜੀਤ ਕੌਰ ਨੇ ਐਵਲਿਨ ਕੌਰ ਸੈਣੀ ਪੁੱਤਰੀ ਡਾ: ਸਤਿੰਦਰਪਾਲ ਸਿੰਘ ਤੇ ਡਾ: ਤਰਨਜੋਤ ਕੌਰ ਸਰਾਂ ਦੇ ਲੋਹੜੀ ਸਬੰਧੀ ਕਰਵਾਏ ਸਮਾਗਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX