ਤਾਜਾ ਖ਼ਬਰਾਂ


ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  15 minutes ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  36 minutes ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  54 minutes ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਸ੍ਰੀ ਮੁਕਤਸਰ ਸਾਹਿਬ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗਿੱਦੜਬਾਹਾ, 18 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਗੁਰਦੁਆਰਾ ਮਾਤਾ ਸਾਹਿਬ ਦੇਵਾ ਕੌਰ ਪਿੰਡ ਫ਼ਕਰਸਰ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਮਾਤਾ ਸਾਹਿਬ ਦੇਵਾ ਕੌਰ ਪਿੰਡ ਫ਼ਕਰਸਰ ਤੋਂ ਸ਼ੁਰੂ ਹੋ ਕੇ ਪਿੰਡ ਦੀਆਂ ਵੱਖ-ਵੱਖ ਗਲੀਆਂ 'ਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਆ ਕੇ ਸੰਪੂਰਨ ਹੋ ਗਿਆ | ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਪਿੰਡ ਦੇ ਵੱਖ-ਵੱਖ ਥਾਵਾਂ ਤੇ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿਚ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਦੇ ਬੱਚਿਆਂ ਨੇ ਕਵੀਸ਼ਰੀ ਤੇ ਧਾਰਮਿਕ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਗੁਰਪਾਲ ਸਿੰਘ ਗੋਰਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਦੇਵ ਸਿੰਘ ਪ੍ਰਧਾਨ ਗੁਰਦੁਆਰਾ ਮਾਤਾ ਸਾਹਿਬ ਦੇਵਾ ਕੌਰ, ਕੌਰ ਸਿੰਘ ਸਰਪੰਚ, ਮਲਕੀਤ ਸਿੰਘ ਖ਼ਾਲਸਾ ਪ੍ਰਧਾਨ, ਠੇਕੇਦਾਰ ਸੁਰਜੀਤ ਸਿੰਘ ਫ਼ਕਰਸਰ, ਕੁਲਵਿੰਦਰ ਸਿੰਘ ਢਿੱਲੋਂ ਫ਼ਕਰਸਰ, ਹੈੱਡ ਗ੍ਰੰਥੀ ਲਛਮਣ ਸਿੰਘ, ਗੁਰਦੁਆਰਾ ਕਮੇਟੀ ਮੈਂਬਰ ਜੋਗਿੰਦਰ ਸਿੰਘ, ਭੋਲਾ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ ਢਿੱਲੋਂ, ਮੱਖਣ ਸਿੰਘ, ਠਾਕਰ ਸਿੰਘ, ਦਿਲਬਾਗ ਸਿੰਘ, ਗੁਰਜੰਟ ਸਿੰਘ ਖ਼ਾਲਸਾ, ਸ਼ੇਰ ਸਿੰਘ, ਸੁਖਦੇਵ ਸਿੰਘ, ਟੇਕ ਸਿੰਘ ਰਾਜਿੰਦਰ ਢਿੱਲੋਂ, ਜੱਗਾ ਸਿੰਘ, ਗੁਰਲਾਲ ਸਿੰਘ ਭੁੱਲਰ, ਸੁਖਮੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਵਿਚ ਸੰਗਤ ਹਾਜ਼ਰ ਸੀ |
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ਗਿੱਦੜਬਾਹਾ ਵਲੋਂ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ਗਿੱਦੜਬਾਹਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਆ ਕੇ ਸੰਪੂਰਨ ਹੋ ਗਿਆ | ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਸ਼ਹਿਰ ਦੇ ਵੱਖ-ਵੱਖ ਪੜ੍ਹਾਵਾਂ ਤੇ ਫੁੱਲਾਂ ਦੀ ਵਰਖ਼ਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ ਤੇ ਸੰਗਤਾਂ ਲਈ ਥਾਂ-ਥਾਂ ਤੇ ਲੰਗਰ ਵੀ ਲਾਏ ਗਏ | ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ | ਨਗਰ ਕੀਰਤਨ ਵਿਚ ਫ਼ਤਹਿ ਬੈਂਡ ਬਠਿੰਡਾ ਦੀ ਟੀਮ ਤੇ ਗੱਤਕਾ ਪਾਰਟੀ ਨੇ ਹੈਰਾਨੀਜਨਕ ਜੌਹਰ ਵਿਖਾਏ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ |
ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਜੈਤੋ, (ਗੁਰਚਰਨ ਸਿੰਘ ਗਾਬੜੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 'ਪੰਜ ਪਿਆਰਿਆਂ' ਦੀ ਅਗਵਾਈ ਹੇਠ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਦੀ ਛਤਰ ਛਾਇਆ ਹੇਠ ਸਥਾਨਕ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਤੋਂ ਆਰੰਭ ਹੋਇਆ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ | ਉਪਰੰਤ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਕੌਮੀ ਸੰਯੁਕਤ ਸਕੱਤਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਨਗਰ ਕੌਾਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਗੁਰਦੁਆਰਾ ਗੰਗਸਰ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਬਰਗਾੜੀ, ਸਾਬਕਾ ਸਰਪੰਚ ਚਰਨਜੀਤ ਕੌਰ ਬਾਠ ਤੇ ਹਰਚਰਨ ਸਿੰਘ ਬਾਠ ਕਰੀਰਵਾਲੀ, ਬੀ.ਸੀ.ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੇ ਪੰਜ ਪਿਆਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸ੍ਰੀ 'ਗੁਰੂ ਗ੍ਰੰਥ ਸਾਹਿਬ ਜੀ' ਵਾਲੀ ਪਾਲਕੀ ਫੁੱਲਾਂ ਨਾਲ ਵਿਸ਼ੇਸ਼ ਤੌਰ 'ਤੇ ਸਜਾਈ ਹੋਈ ਸੀ ਅਤੇ ਨਗਰ ਕੀਤਰਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਕੇ ਵੱਖ-ਵੱਖ ਥਾਂਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਕੌਮੀ ਸੰਯੁਕਤ ਸਕੱਤਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਨਗਰ ਕੌਾਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਸਾਬਕਾ ਸਰਪੰਚ ਚਰਨਜੀਤ ਕੌਰ ਬਾਠ ਤੇ ਹਰਚਰਨ ਸਿੰਘ ਬਾਠ ਕਰੀਰਵਾਲੀ, ਬੀ.ਸੀ.ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਅਤੇ ਜਸਪਾਲ ਸਿੰਘ ਕਾਂਟਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਨਗਰ ਕੀਰਤਨ 'ਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਅਮਰੀਕ ਸਿੰਘ ਬਰਾੜ, ਸਿਕੰਦਰ ਸਿੰਘ ਰਾਮੇਆਣਾ, ਨਿਰਮਲ ਸਿੰਘ ਰਾਮੇਆਣਾ, ਜੈਤੋ ਦੇ ਐਡਵੋਕੇਟ ਅਮਿਤ ਮਿੱਤਲ ਗੋਲਡੂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਤੇ ਸਕੂਲੀ ਬੱਚੇ ਆਦਿ ਸ਼ਾਮਲ ਸਨ |

ਇੰਗਲਿਸ਼ ਬੂਸਟਰ ਕਲੱਬ ਵਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸਰਕਾਰੀ ਹਾਈ ਸਮਾਰਟ ਸਕੂਲ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਤਿੰਨ ਮਹੀਨਿਆਂ ਵਿਚ ਬਲਾਕ ਲੈਵਲ ਅਤੇ ਜ਼ਿਲ੍ਹਾ ਲੈਵਲ ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ...

ਪੂਰੀ ਖ਼ਬਰ »

ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਮੁਸ਼ਕਿਲਾਂ ਸਬੰਧੀ ਰੋਸ

ਦੋਦਾ, 18 ਜਨਵਰੀ (ਰਵੀਪਾਲ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਸੀ.ਟੀ.ਯੂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਸੇਖ਼ ਦੀ ਪ੍ਰਧਾਨਗੀ ਹੇਠ ਬਾਬਾ ਧਿਆਨ ਦਾਸ ਪਾਰਕ ਦੋਦਾ ਵਿਖੇ ਹੋਈ | ਮੀਟਿੰਗ ਦੌਰਾਨ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਬੁੱਧ ਵਿਹਾਰ ਵਿਕਾਸ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 8 'ਚ ਸਥਿਤ ਮੁਹੱਲਾ ਬੁੱਧ ਵਿਹਾਰ ਦੇ ਵਸਨੀਕਾਂ ਦੀ ਮੀਟਿੰਗ ਬੁੱਧ ਵਿਹਾਰ ਵਿਕਾਸ ਕਮੇਟੀ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਵਿਚ ਹੋਈ | ਇਸ ਮੌਕੇ ਇੰਜੀ: ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਮੀਟਿੰਗ ਕੀਤੀ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਗਰ ਨਿਗਮ ਚੋਣਾਂ ਸਬੰਧੀ ਮੀਟਿੰਗ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਸਰਕਲ ਬਰੀਵਾਲਾ ਦੇ ਪਿੰਡਾਂ 'ਚ ਟਰੈਕਟਰ ਮਾਰਚ ਅੱਜ

ਮੰਡੀ ਬਰੀਵਾਲਾ, 18 ਜਨਵਰੀ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਗੁਰਪ੍ਰੀਤ ਸਿੰਘ ਖੋਖਰ, ਸੁਖਪਾਲ ਸਿੰਘ ਖੋਖਰ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਜਨਵਰੀ ਨੂੰ ਪਿੰਡ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਕੇਂਦਰੀ ਸਕੀਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਬਿੰਦਰ ਸਿੰਘ ਸਰਾਓ ਵਲੋਂ ਆਈ.ਸੀ.ਏ. ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੀ.ਐਮ.ਕੇ.ਵੀ.ਵਾਈ. 3.0 ਵਰਜਨ ਫਸਟ ਸਕੀਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਤੱਪਾਖੇੜਾ ਪੰਚਾਇਤ ਨੇ ਕੋਰਮ ਪੂਰਾ ਹੋਣ 'ਤੇ ਕੰਮਕਾਜ ਸੰਭਾਲਿਆ

ਲੰਬੀ, 18 ਜਨਵਰੀ (ਸ਼ਿਵਰਾਜ ਸਿੰਘ ਬਰਾੜ)- ਹਲਕਾ ਲੰਬੀ ਦੇ ਪਿੰਡ ਤੱਪਾਖੇੜਾ ਦੀ ਪੰਚਾਇਤ ਨੇ ਕੋਰਮ ਪੂਰਾ ਹੋਣ 'ਤੇ ਆਪਣਾ ਕੰਮਕਾਜ ਸੰਭਾਲ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਤੱਪਾਖੇੜਾ ਦੀ ਪੰਚਾਇਤ ਦਾ ਕੋਰਮ ਪੂਰਾ ਨਾ ਹੋਣ 'ਤੇ ਪੰਚਾਇਤ ਦਾ ਕੰਮ ਪ੍ਰਬੰਧਕ ਵਲੋਂ ਚਲਾਇਆ ...

ਪੂਰੀ ਖ਼ਬਰ »

ਵਿਸ਼ਾਲ ਦੀਪ ਨੇ ਮਲੋਟ ਨਗਰ ਕੌ ਾਸਲ ਦੇ ਕਾਰਜ ਸਾਧਕ ਅਫ਼ਸਰ ਦਾ ਚਾਰਜ ਸੰਭਾਲਿਆ

ਮਲੋਟ, 18 ਜਨਵਰੀ (ਪਾਟਿਲ)- ਮਲੋਟ ਨਗਰ ਕੌਾਸਲ ਵਿਖੇ ਨਵ-ਨਿਯੁਕਤ ਕਾਰਜਸਾਧਕ ਅਫ਼ਸਰ ਸ੍ਰੀ ਵਿਸ਼ਾਲ ਦੀਪ ਨੇ ਅੱਜ ਚਾਰਜ ਸੰਭਾਲ ਲਿਆ ਹੈ | ਵਿਸ਼ਾਲ ਦੀਪ ਸਰਦੂਲਗੜ੍ਹ ਤੋਂ ਬਦਲ ਕੇ ਮਲੋਟ ਨਗਰ ਕੌਾਸਲ ਵਿਖੇ ਨਿਯੁਕਤ ਕੀਤੇ ਗਏ ਹਨ | ਇਸ ਤੋਂ ਪਹਿਲਾਂ ਸ: ਜਗਸੀਰ ਸਿੰਘ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ | ਇਸ ਮੌਕੇ ਸੁਬਾਰਡੀਨੇਟ ਸਰਵਿਸ ਫ਼ੈਡਰੇਸ਼ਨ (ਸੱਜਣ ਸਿੰਘ) ਦੇ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ (ਰੋਡਵੇਜ਼ ਆਗੂ), ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਪੰਜਾਬ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਪੰਜਾਬ) ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜਸਵਿੰਦਰ ਸਿੰਘ ਸੂਬਾ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਵਿਭਾਗ ਦੇ ਦਫ਼ਤਰ ਵਿਖੇ ਹੋਈ ...

ਪੂਰੀ ਖ਼ਬਰ »

ਮਾਘੀ ਮੇਲੇ 'ਚ ਸਹਿਯੋਗ ਲਈ ਪ੍ਰਸ਼ਾਸਨ ਤੇ ਸੰਗਤ ਦਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਿਸ਼ਵ ਪ੍ਰਸਿੱਧ ਮਾਘੀ ਮੇਲੇ ਵਿਚ ਸਹਿਯੋਗ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਹਿਯੋਗੀ ਸੰਗਤ ਦਾ ਧੰਨਵਾਦ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਬੰਦੀ ਕਾਰਨ ਪਾਣੀ ਦੀ ਸਪਲਾਈ ਲਈ ਸਮਾਂ ਨਿਰਧਾਰਿਤ

ਗਿੱਦੜਬਾਹਾ, 18 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਜਲ ਸਪਲਾਈ ਵਿਭਾਗ ਨੇ ਨਹਿਰੀ ਪਾਣੀ ਦੀ ਬੰਦੀ ਕਾਰਨ ਗਿੱਦੜਬਾਹਾ ਦੇ ਵੱਖ-ਵੱਖ ਵਾਰਡਾਂ ਵਿਚ ਪੀਣ ਵਾਲੇ ਪਾਣੀ ਦਾ ਸਮਾਂ ਨਿਰਧਾਰਿਤ ਕੀਤਾ ਹੈ | ਜੇ.ਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ, ਬੁੱਧਵਾਰ 'ਤੇ ...

ਪੂਰੀ ਖ਼ਬਰ »

ਰਮਨਦੀਪ ਕੌਰ ਨੇ ਇੰਡੀਆ ਬੁੱਕ ਆਫ਼ ਰਿਕਾਰਡ 'ਚ ਆਪਣਾ ਨਾਂਅ ਦਰਜ ਕਰਵਾਇਆ

ਲੰਬੀ, 18 ਜਨਵਰੀ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਅਬੁੱਲ ਖੁਰਾਣਾ ਤੋਂ ਮਹਾਂਵੀਰ ਅਤੇ ਸ਼ਿੰਦਰ ਦੀ ਬੇਟੀ ਰਮਨਦੀਪ ਕੌਰ ਨੇ 10 ਮਿੰਟਾਂ ਵਿਚ 305 ਟਵੀਟ ਕਰਕੇ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਦੇ ਨਾਲ ਪੂਰੇ ਪੰਜਾਬ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੇ ...

ਪੂਰੀ ਖ਼ਬਰ »

ਧਾਨਕ ਸਮਾਜ ਵਲੋਂ ਕਿਸਾਨਾਂ ਦੇ ਹੱਕ 'ਚ ਵਿਸ਼ਾਲ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਧਾਨਕ ਸਿੱਖ ਭਾਈਚਾਰੇ ਵਲੋਂ ਗੱਲਾ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮੋਨੂੰ ਨੁਗਰੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਕਿਸਾਨਾਂ ਦਾ ਰੋਸ ਧਰਨਾ 110ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 18 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਤੇ ਬਲਾਕ ਸਲਾਹਕਾਰ ਜਸਪਾਲ ਸਿੰਘ ਪਾਲੀ ਦੀ ...

ਪੂਰੀ ਖ਼ਬਰ »

ਤਿੰਨ ਦਰਜਨ ਪਰਿਵਾਰ 'ਆਪ' 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 10 ਦੇ ਤਿੰਨ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਉਪ ਪ੍ਰਧਾਨ ਜਗਦੀਪ ਸਿੰਘ ਸੰਧੂ ਫ਼ੱਤਣਵਾਲਾ ਦੀ ਅਗਵਾਈ ਵਿਚ 'ਆਪ' 'ਚ ਸ਼ਾਮਿਲ ਹੋਣ ਦਾ ਐਲਾਨ ...

ਪੂਰੀ ਖ਼ਬਰ »

ਚਿੱਬੜਾਂਵਾਲੀ ਟੂਰਨਾਮੈਂਟ 'ਚ ਰੁਪਾਣਾ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ

ਰੁਪਾਣਾ, 18 ਜਨਵਰੀ (ਜਗਜੀਤ ਸਿੰਘ)- ਗੁਰੂ ਰਾਮਦਾਸ ਸਪੋਰਟਸ ਕਲੱਬ ਚਿੱਬੜਾਂਵਾਲੀ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਦੇ ਖੇਡ ਮੈਦਾਨ 'ਚ ਦੋ ਰੋਜ਼ਾ 52 ਕਿੱਲੋ ਵਰਗ ਦਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਉੱਦਮੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX