ਤਾਜਾ ਖ਼ਬਰਾਂ


ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਭੇਜੇ 50 ਕੰਸਟ੍ਰੇਟਰ
. . .  1 day ago
ਬਠਿੰਡਾ , 16 ਮਈ {ਨਾਇਬ ਸਿੱਧੂ}- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੀ ਵਧਦੀ ਬਿਮਾਰੀ ਨੂੰ ਦੇਖਦਿਆਂ ਹੋਇਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਇਲਾਜ ਕਰਵਾਉਣ ਵਿਚ ਅਸਫਲ ਹੋਈ ...
ਬੈਂਸ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ
. . .  1 day ago
ਲੁਧਿਆਣਾ,16 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ 'ਤੇ ਵਿਧਾਇਕ ਤੇ ਲੋਕ ਇਨਸਾਫ ...
ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
. . .  1 day ago
ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਮਈ ਤੱਕ ਵਧਾਈਆਂ ਪਾਬੰਦੀਆਂ
. . .  1 day ago
ਜਲੰਧਰ ਦੇ ਸੋਢਲ ਮੰਦਰ ਨਜ਼ਦੀਕ ਚਲੀ ਗੋਲੀ
. . .  1 day ago
ਜਲੰਧਰ , 16 ਮਈ -ਸੋਢਲ ਮੰਦਰ ਨਜ਼ਦੀਕ ਗੋਲੀ ਚੱਲਣ ਨਾਲ ਹਾਹਾਕਾਰ ਮੱਚ ਗਈ। ਗੋਲੀ ਚੱਲਣ ਦਾ ਕਾਰਨ ਕਲ੍ਹ ਰਾਤ ਮੁਹੱਲੇ 'ਚ ਰਹਿ ਰਹੇ ਨਿਹੰਗ ਸਿੰਘ ਨੇ ਕੁਝ ਨੌਜਵਾਨਾ ਨੂੰ ਖੜ੍ਹੇ ਹੋਣ ਤੋਂ ਰੋਕਿਆ ਸੀ। ਇਸੇ ਰੰਜਸ਼ ਦੇ ...
ਜੈਤੋ ’ਚ ਕੋਰੋਨਾ ਨਾਲ 2 ਔਰਤਾਂ ਦੀ ਮੌਤ
. . .  1 day ago
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੇ ਅੰਦਰ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ 2 ਔਰਤਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਐਸ.ਐਮ.ਓ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਪਹਿਲਾ ਸਫ਼ਾ

ਜੋ ਬਾਈਡਨ ਬਣੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ

ਕਮਲਾ ਹੈਰਿਸ ਨੇ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ
ਹਰਮਨਪ੍ਰੀਤ ਸਿੰਘ, ਹੁਸਨ ਲੜੋਆ ਬੰਗਾ
ਸਿਆਟਲ/ਸੈਕਰਾਮੈਂਟੋ, 20 ਜਨਵਰੀ-ਜੋ ਬਾਈਡਨ ਨੇ ਅੱਜ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ | ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. 'ਚ ਵ੍ਹਾਈਟ ਹਾਊਸ ਵਿਖੇ ਹੋਏ ਸ਼ਾਨਦਾਰ ਤੇ ਪ੍ਰਭਾਵਸ਼ਾਲੀ ਸਮਾਗਮ 'ਚ ਵੈਸਟ ਫਰੰਟ ਵਿਖੇ ਅਮਰੀਕੀ ਚੀਫ਼ ਜਸਟਿਸ ਜਾਨ ਰੋਬਰਟਸ ਨੇ ਜੋ ਬਾਈਡਨ ਨੂੰ 46ਵੇਂ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁਕਾਈ | ਇਸ ਦੇ ਨਾਲ ਹੀ ਅਮਰੀਕਾ ਦੀ ਉਪ-ਰਾਸ਼ਟਰਪਤੀ ਤੇ ਅਮਰੀਕੀ ਭਾਰਤੀ ਮੂਲ ਦੀ ਪਹਿਲੀ ਮਹਿਲਾ ਅਮਰੀਕੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਉਪ-ਰਾਸ਼ਟਰਪਤੀ ਵਜੋਂ ਸਹੁੰ ਚੁੱਕੀ | ਆਪਣੇ ਪਹਿਲੇ ਸੰਬੋਧਨ 'ਚ ਜੋ ਬਾਈਡਨ ਨੇ ਕਿਹਾ ਕਿ ਅੱਜ ਅਮਰੀਕੀ ਲੋਕਤੰਤਰ ਦਾ ਦਿਨ ਹੈ, ਸਾਡੇ ਲਈ ਲੋਕਤੰਤਰ ਸਭ ਤੋਂ ਕੀਮਤੀ ਹੈ | ਅਸੀਂ ਨਸਲਵਾਦ ਖਿਲਾਫ਼ ਜੰਗ ਲੜਾਂਗੇ | ਅਸੀਂ ਇਸ ਨੂੰ ਕਿਸੇ ਵੀ ਕੀਮਤ 'ਤੇ ਕਮਜ਼ੋਰ ਨਹੀਂ ਹੋਣ ਦੇਵਾਂਗੇ | ਬਾਈਡਨ ਨੇ ਕਿਹਾ ਅਸੀਂ ਘਰੇਲੂ ਅੱਤਵਾਦ ਬਰਦਾਸ਼ਤ ਨਹੀਂ ਕਰਾਂਗੇ | ਉਨ੍ਹਾਂ ਕਿਹਾ ਰਾਜਨੀਤੀ ਨੂੰ ਭੜਾਸ ਕੱਢਣ ਵਾਲੀ ਅੱਗ ਨਹੀਂ ਹੋਣਾ ਚਾਹੀਦਾ | ਸਾਨੂੰ ਇਸ ਗ਼ੈਰ-ਕਾਨੂੰਨੀ ਯੁੱਧ ਨੂੰ ਖ਼ਤਮ ਕਰਨਾ ਚਾਹੀਦਾ ਹੈ ਤੇ ਦਿਲ ਖੋਲ੍ਹ ਕੇ ਅੱਗੇ ਵਧਣਾ ਚਾਹੀਦਾ ਹੈ | ਬਾਈਡਨ ਨੇ ਕਿਹਾ ਸਾਨੂੰ ਕੋਰੋਨਾ ਮਹਾਂਮਾਰੀ ਦਾ ਸਖ਼ਤ ਸਾਹਮਣਾ ਕਰਨਾ ਪਿਆ ਹੈ ਤੇ ਕਰ ਰਹੇ ਹਾਂ | ਉਨ੍ਹਾਂ ਕਿਹਾ ਅਸੀਂ ਇਸ ਬਿਮਾਰੀ ਨਾਲ ਇਕੱਠੇ ਹੋ ਕੇ ਲੜਾਂਗੇ ਤੇ ਇਸ 'ਤੇ ਜਿੱਤ ਪ੍ਰਾਪਤ ਕਰਾਂਗੇ | ਉਨ੍ਹਾਂ ਕਿਹਾ ਅਮਰੀਕਾ ਦੀ ਪਰਖ ਕੀਤੀ ਗਈ ਹੈ ਤੇ ਅਸੀਂ ਇਸ ਲਈ ਹੋਰ ਮਜ਼ਬੂਤ ਹੋਏ ਹਾਂ | ਉਨ੍ਹਾਂ ਅਮਰੀਕਾ ਦੇ ਲੋਕਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ |
ਉਨ੍ਹਾਂ ਕੋਵਿਡ-19 ਕਾਰਨ ਜਾਨਾਂ ਗਵਾਉਣ ਵਾਲਿਆਂ ਨੂੰ ਵੀ ਸ਼ਰਧਾਂਜਲੀ ਦਿੱਤੀ | ਉਨ੍ਹਾਂ ਅੱਜ ਦੇ ਸਮਾਗਮ 'ਚ ਪਹੁੰਚੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀਆਂ ਤੇ ਹੋਰ ਖ਼ਾਸ ਮਹਿਮਾਨਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਅਮਰੀਕਾ ਦਾ ਰਾਸ਼ਟਰੀ ਗੀਤ ਪ੍ਰਸਿੱਧ ਕਲਾਕਾਰ ਲੇਡੀ ਗਾਗਾ ਨੇ ਗਾਇਆ | ਇਸ ਤੋਂ ਇਲਾਵਾ ਪ੍ਰਸਿੱਧ ਕਲਾਕਾਰ ਜੈਨੀਫਰ ਲੋਪੇਜ ਤੇ ਅਮੇਜਿੰਗ ਗਰੇਸ ਨੇ ਵੀ ਆਪਣੀ ਪੇਸ਼ਕਾਰੀ ਦਿੱਤੀ | ਇਸ ਮੌਕੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਡਬਲਿਊ ਬੁਸ਼, ਬਿਲ ਕਲਿੰਟਨ, ਬਰਾਕ ਓਬਾਮਾ ਅਤੇ ਇਨ੍ਹਾਂ ਦੀਆਂ ਪਤਨੀਆਂ ਵੀ ਸ਼ਾਮਿਲ ਹੋਈਆਂ | ਇਸ ਦੇ ਨਾਲ ਹੀ ਰਾਸ਼ਟਰਪਤੀ ਬਾਈਡਨ ਤੇ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੇ ਪਰਿਵਾਰਕ ਮੈਂਬਰ ਤੇ ਹਾਊਸ ਦੀ ਸਪੀਕਰ ਨੈਨਸੀ ਪੈਲੋਸੀ ਵੀ ਹਾਜ਼ਰ ਸੀ | ਸਹੁੰ ਚੁੱਕਣ ਤੋਂ ਪਹਿਲਾਂਵ੍ਹਾਈਟ ਹਾਊਸ ਦੇ ਬਿਲਕੁਲ ਨਾਲ ਲਗਦੀ ਚਰਚ 'ਚ ਜੋ ਬਾਈਡਨ ਤੇ ਫਸਟ ਲੇਡੀ ਤੇ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਪ੍ਰਾਥਨਾ ਕੀਤੀ | ਅੱਜ ਵਾਸ਼ਿੰਗਟਨ ਡੀ.ਸੀ. ਨੂੰ ਇਕ ਕਿਲ੍ਹੇ ਦੀ ਤਰ੍ਹਾਂ ਕਰ ਦਿੱਤਾ ਗਿਆ ਖ਼ਾਸ ਕਰ ਵ੍ਹਾਈਟ ਹਾਊਸ ਦੇ ਨੇੜੇ-ਤੇੜੇ ਦੇ ਇਲਾਕਿਆਂ 'ਚ ਪਰਿੰਦਾ ਵੀ ਪਰ ਨਹੀਂ ਸੀ ਮਾਰ ਸਕਦਾ | 25 ਹਜ਼ਾਰ ਨੈਸ਼ਨਲ ਗਾਰਡ ਤੇ ਹੋਰ ਪੁਲਿਸ ਮੁਲਾਜ਼ਮ ਤਾਈਨਾਤ ਕੀਤੇ ਗਏ ਸਨ | ਆਮ ਲੋਕਾਂ ਦੇ ਵ੍ਹਾਈਟ ਹਾਊਸ ਨੇੜੇ ਆਉਣ 'ਤੇ ਸਖ਼ਤ ਪਾਬੰਦੀ ਸੀ | ਬੀਤੇ ਦਿਨੀਂ ਟਰੰਪ ਸਮਰਥਕਾਂ ਵਲੋਂ ਕੈਪੀਟੋਲ ਹਿੱਲ 'ਤੇ ਕੀਤੇ ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਬੇਹੱਦ ਅਲਰਟ ਸਨ ਤੇ ਸੁਰੱਖਿਆ ਦੇ ਬੇਤਹਾਸ਼ਾ ਪ੍ਰਬੰਧ ਕੀਤੇ ਗਏ ਸਨ |
ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਨਹੀਂ ਹੋਏ ਟਰੰਪ
ਇਸ ਤੋਂ ਪਹਿਲਾ ਡੋਨਾਲਡ ਟਰੰਪ ਨੇ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਵਾਈਟ ਹਾਊਸ ਨੂੰ ਛੱਡ ਦਿੱਤਾ ਹੈ ਪਰ ਉਹ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਨਹੀਂ ਹੋਏ | ਅਮਰੀਕਾ ਦੇ ਰਾਸ਼ਟਰਪਤੀ ਦੇ ਅਧਿਕਾਰਕ ਨਿਵਾਸ ਵਾਈਟ ਹਾਊਸ ਨੂੰ ਛੱਡਣ ਤੋਂ ਬਾਅਦ ਟਰੰਪ ਨੇ ਫਲੋਰੀਡਾ 'ਚ ਪਾਮ ਬੀਚ ਸਮੁੰਦਰੀ ਕੰਢੇ 'ਤੇ ਸਥਿਤ ਮਾਰ-ਏ-ਲਾਗੋ ਨੂੰ ਆਪਣਾ ਸਥਾਈ ਨਿਵਾਸ ਬਣਾਉਣ ਲਈ ਹਵਾਈ ਉਡਾਣ 'ਚ ਸਵਾਰ ਹੋਏ | ਜ਼ਿਕਰਯੋਗ ਹੈ ਕਿ 74 ਸਾਲਾ ਟਰੰਪ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਬਾਈਡਨ ਦੇ ਰਾਸ਼ਟਰਪਤੀ ਵਜੋਂ ਤੇ ਕਮਲਾ ਹੈਰਿਸ ਦੇ ਉਪ ਰਾਸ਼ਟਰਪਤੀ ਵਜੋਂ ਹੋਣ ਵਾਲੇ ਤਾਜਪੋਸ਼ੀ ਸਮਾਗਮ 'ਚ ਹਿੱਸਾ ਨਹੀਂ ਲੈਣਗੇ | ਇਸ ਦੇ ਨਾਲ ਹੀ ਟਰੰਪ 1869 ਤੋਂ ਬਾਅਦ ਐਾਡਰੀਊ ਜਾਨਸਨ ਤੋਂ ਬਾਅਦ ਪਹਿਲੇ ਰਾਸ਼ਟਰਪਤੀ ਹਨ, ਜੋ ਆਪਣੇ ਉੱਤਰਾਧਿਕਾਰੀ ਦੇ ਉਦਘਾਟਨੀ ਸਮਾਗਮ 'ਚ ਸ਼ਾਮਿਲ ਨਹੀਂ ਹੋਏ | ਟਰੰਪ ਇਕ ਰਿਪਬਲੀਕਨ ਵਜੋਂ 1992 ਤੋਂ ਬਾਅਦ ਫਿਰ ਚੋਣ ਹਾਰਨ ਵਾਲੇ ਪਹਿਲੇ ਅਮਰੀਕੀ ਰਾਸ਼ਟਰਪਤੀ ਵੀ ਹਨ |
ਮੋਦੀ ਨੇ ਦਿੱਤੀ ਵਧਾਈ
ਨਵੀਂ ਦਿੱਲੀ, (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ 'ਤੇ ਜੋ ਬਾਈਡਨ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਉਹ ਭਾਰਤ-ਅਮਰੀਕਾ ਦੀ ਭਾਈਵਾਲੀ ਨੂੰ ਹੋਰ ਉਚਾਈਆਂ ਤੱਕ ਲਿਜਾਣ ਅਤੇ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਲਈ ਪ੍ਰਤੀਬੱਧ ਹਨ | ਸ੍ਰੀ ਮੋਦੀ ਨੇ ਟਵੀਟਾਂ ਦੀ ਲੜੀ 'ਚ ਜੋ ਬਾਈਡਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ 'ਤੇ ਦਿਲੀ ਵਧਾਈ ਦਿੰਦਿਆਂ ਭਾਰਤ-ਅਮਰੀਕਾ ਦੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਕਾਮਨਾ ਕੀਤੀ |

ਖੇਤੀ ਕਾਨੂੰਨਾਂ 'ਤੇ ਡੇਢ ਸਾਲ ਤੱਕ ਰੋਕ ਲਾਉਣ ਲਈ ਤਿਆਰ ਹੋਈ ਸਰਕਾਰ-ਕੱਲ੍ਹ ਫਿਰ ਹੋਵੇਗੀ ਮੀਟਿੰਗ

• ਕਿਸਾਨ ਅੱਜ ਲੈਣਗੇ ਫ਼ੈਸਲਾ • ਕਿਸਾਨਾਂ ਨੇ ਐਨ.ਆਈ.ਏ. ਵਲੋਂ ਸੰਮਨ ਭੇਜਣ 'ਤੇ ਜਤਾਇਆ ਇਤਰਾਜ਼
ਨਵੀਂ ਦਿੱਲੀ, 20 ਜਨਵਰੀ (ਉਪਮਾ ਡਾਗਾ ਪਾਰਥ, ਜਗਤਾਰ ਸਿੰਘ)-ਵਿਵਾਦਤ ਖੇਤੀ ਕਾਨੂੰਨਾਂ 'ਤੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਅੱਜ ਹੋਈ 10ਵੇਂ ਗੇੜ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਖੇਤੀ ਕਾਨੂੰਨਾਂ 'ਤੇ 1 ਤੋਂ ਡੇਢ ਸਾਲ ਤੱਕ ਰੋਕ ਲਾਉਣ ਤੇ ਅੜਿੱਕੇ ਨੂੰ ਖਤਮ ਕਰਨ ਲਈ ਇਕ ਸੰਯੁਕਤ ਕਮੇਟੀ ਦਾ ਗਠਨ ਕਰਨ ਦੀ ਤਜਵੀਜ਼ ਰੱਖੀ ਗਈ ਹੈ | ਕਿਸਾਨ ਜਥੇਬੰਦੀਆਂ ਵਲੋਂ ਇਸ ਤਜਵੀਜ਼ 'ਤੇ ਵਿਚਾਰ ਕਰਨ ਲਈ ਵੀਰਵਾਰ ਨੂੰ ਸਿੰਘੂ ਬਾਰਡਰ 'ਤੇ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ 'ਚ ਪਹਿਲਾਂ ਸਵੇਰੇ 11 ਵਜੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਰਮਿਆਨ ਮੀਟਿੰਗ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਦੁਪਹਿਰ ਨੂੰ 2 ਵਜੇ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਇਕੱਠੀਆਂ ਹੋਈਆਂ 40 ਕਿਸਾਨ ਜਥੇਬੰਦੀਆਂ ਦਰਮਿਆਨ ਮੀਟਿੰਗ ਕੀਤੀ ਜਾਵੇਗੀ | ਮੀਟਿੰਗ ਦੌਰਾਨ ਮਾਹਿਰਾਂ ਦੀ ਰਾਇ ਵੀ ਲਈ ਜਾਏਗੀ | ਮੀਟਿੰਗਾਂ ਤੇ ਰਾਇ ਮਸ਼ਵਰਾ ਕਰਨ ਤੋਂ ਬਾਅਦ ਹੀ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਦੀ ਤਜਵੀਜ਼ 'ਤੇ ਫੈਸਲਾ ਲਿਆ ਜਾਵੇਗਾ | ਸਰਕਾਰ ਤੇ ਕਿਸਾਨਾਂ ਦਰਮਿਆਨ ਅਗਲੇ ਗੇੜ ਦੀ ਭਾਵ 11ਵੀਂ ਮੀਟਿੰਗ ਸ਼ੁੱਕਰਵਾਰ 22 ਜਨਵਰੀ ਨੂੰ ਹੋਏਗੀ | ਮੀਟਿੰਗ ਸ਼ੁਰੂ ਹੁੰਦਿਆਂ ਹੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਕਿਸਾਨ ਅੰਦੋਲਨ ਦੀ ਸਮਾਪਤੀ ਨੂੰ ਧਿਆਨ 'ਚ ਰੱਖਦਿਆਂ ਸਰਕਾਰ ਵਲੋਂ ਇਹ ਤਜਵੀਜ਼ ਦਿੱਤੀ ਜਾਂਦੀ ਹੈ ਕਿ ਖੇਤੀ ਸੁਧਾਰਾਂ ਦੇ ਅਮਲ ਨੂੰ ਇਕ ਤੋਂ ਡੇਢ ਸਾਲ ਲਈ ਮੁਲਤਵੀ ਕੀਤਾ ਜਾ ਸਕਦਾ ਹੈ |
ਅਮਲ 'ਤੇ ਰੋਕ ਲਾਉਣ ਦਾ ਸਮਾਂ ਹੋਰ ਵਧਾਉਣ ਦੀ ਤਜਵੀਜ਼
ਸਰਕਾਰ ਵਲੋਂ ਬੁੱਧਵਾਰ ਨੂੰ ਕਾਨੂੰਨਾਂ ਦੇ ਅਮਲ 'ਤੇ ਇਕ ਤੋਂ ਦੋ ਸਾਲ ਲਈ ਰੋਕ ਲਾਉਣ ਦੀ ਤਜਵੀਜ਼ ਬਾਰੇ ਫਿਰ ਚਰਚਾ ਕੀਤੀ ਗਈ, ਜਿਸ 'ਚ ਸਰਕਾਰ ਵਲੋਂ ਇਸ ਤਜਵੀਜ਼ ਦੀ ਭਰੋਸੇਯੋਗਤਾ ਬਾਰੇ ਕਿਸਾਨਾਂ ਨੂੰ ਯਕੀਨ ਦਿਵਾਉਣ ਲਈ ਕਈ ਦਲੀਲਾਂ ਦਿੱਤੀਆਂ ਗਈਆਂ | ਸਰਕਾਰ ਨੇ ਆਪਣੇ ਇਸ ਵਾਅਦੇ ਲਈ ਸੁਪਰੀਮ ਕੋਰਟ 'ਚ ਹਲਫਨਾਮਾ ਦਾਖ਼ਲ ਕਰਵਾਉਣ ਦਾ ਤਾਂ ਭਰੋਸਾ ਦਿਵਾਇਆ ਹੀ ਸਗੋਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਜੇਕਰ ਉਹ ਅਮਲ 'ਤੇ ਰੋਕ ਲਾਉਣ ਦੇ ਸਮੇਂ 'ਚ ਹੋਰ ਵਾਧਾ ਕਰਵਾਉਣਾ ਚਾਹੁੰਦੇ ਹਨ ਤਾਂ ਸਰਕਾਰ ਉਸ 'ਤੇ ਵੀ ਵਿਚਾਰ ਕਰ ਸਕਦੀ ਹੈ | ਕੇਂਦਰ ਦੀ ਇਸ ਤਜਵੀਜ਼ 'ਤੇ ਕਿਸਾਨ ਆਗੂਆਂ ਨੇ ਪਹਿਲਾਂ ਇਹੀ ਕਿਹਾ ਕਿ ਉਹ ਕਾਨੂੰਨ ਰੱਦ ਕਰਵਾਉਣ ਤੋਂ ਇਲਾਵਾ ਕੁਝ ਵੀ ਪ੍ਰਵਾਨ ਨਹੀਂ ਕਰਨਗੇ, ਪਰ ਕੁਝ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਸ 'ਚ ਚਰਚਾ ਕਰਕੇ ਇਸ 'ਤੇ ਵਿਚਾਰ ਕਰਨਗੇ | ਇਸ ਤੋਂ ਬਾਅਦ ਇਕ ਦਿਨ ਕਿਸਾਨਾਂ ਦੀ ਆਪਸੀ ਚਰਚਾ ਲਈ ਨਿਸਚਿਤ ਕਰਦਿਆਂ ਦੋਵਾਂ ਧਿਰਾਂ ਨੇ 22 ਜਨਵਰੀ ਨੂੰ ਅਗਲੀ ਮੀਟਿੰਗ ਲਈ ਹਾਮੀ ਭਰ ਦਿੱਤੀ ਹੈ | ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.)'ਤੇ ਵੀ ਸਰਕਾਰ ਨੇ ਕਮੇਟੀ ਦੀ ਪੇਸ਼ਕਸ਼ ਕੀਤੀ, ਪਰ ਕਿਸਾਨਾਂ ਨੇ ਇਸ ਨੂੰ ਮਨਜ਼ੂਰ ਨਹੀਂ ਕੀਤਾ ਤੇ ਇਸ ਬਾਰੇ 22 ਜਨਵਰੀ ਨੂੰ ਗੱਲਬਾਤ ਕਰਨ ਨੂੰ ਕਿਹਾ |
ਐਨ.ਆਈ.ਏ. ਦੇ ਨੋਟਿਸਾਂ 'ਤੇ ਕੋਈ ਕਾਰਵਾਈ ਨਾ ਕਰਨ ਦਾ ਭਰੋਸਾ
ਮੀਟਿੰਗ ਸ਼ੁਰੂ ਹੁੰਦਿਆਂ ਹੀ ਕਿਸਾਨ ਆਗੂਆਂ ਵਲੋਂ ਉਨ੍ਹਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਭੇਜੇ ਗਏ ਐਨ.ਆਈ.ਏ. ਦੇ ਨੋਟਿਸਾਂ ਦਾ ਮੁੱਦਾ ਵੀ ਉਠਾਇਆ ਗਿਆ, ਜਿਸ 'ਤੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ | ਇਸ ਸਬੰਧੀ ਕਿਸਾਨ ਆਗੂ ਤੇ ਲੋਕ ਭਲਾਈ ਇਨਸਾਫ ਭਲਾਈ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਤੋਮਰ ਨੇ ਭਰੋਸਾ ਦਿਵਾਇਆ ਹੈ ਕਿ ਨੋਟਿਸਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ |
5 ਘੰਟੇ ਚੱਲੀ ਮੀਟਿੰਗ
ਵਿਗਿਆਨ ਭਵਨ 'ਚ ਕਿਸਾਨ ਆਗੂਆਂ ਤੇ ਸਰਕਾਰ ਦਰਮਿਆਨ ਤੈਅਸ਼ੁਦਾ ਮੀਟਿੰਗ ਉਂਝ ਤਾਂ 5 ਘੰਟੇ ਤੋਂ ਵੱਧ ਚੱਲਦੀ ਰਹੀ, ਪਰ ਇਸ 'ਚ ਪ੍ਰਭਾਵੀ ਚਰਚਾ ਸਿਰਫ 2-ਢਾਈ ਘੰਟੇ ਹੀ ਹੋ ਸਕੀ | ਕਿਸਾਨ ਆਗੂਆਂ 'ਚੋਂ ਕੁਝ ਆਗੂ, ਜਿਨ੍ਹਾਂ 'ਚ ਡਾ. ਦਰਸ਼ਨ ਪਾਲ, ਜਗਮੋਹਨ ਸਿੰਘ ਤੇ ਕੁਲਦੀਪ ਸਿੰਘ ਸੰਧੂ ਸ਼ਾਮਿਲ ਸਨ, ਪਹਿਲਾਂ ਤੋਂ ਹੀ ਪੁਲਿਸ ਨਾਲ 26 ਜਨਵਰੀ ਦੀ ਟਰੈਕਟਰ ਪਰੇਡ ਲਈ ਗੱਲਬਾਤ ਲਈ ਵਿਗਿਆਨ ਭਵਨ 'ਚ ਮੌਜੂਦ ਸਨ ਤੇ ਬਾਕੀ ਕਿਸਾਨ ਆਗੂ ਵੀ ਤਕਰੀਬਨ ਡੇਢ ਵਜੇ ਮੀਟਿੰਗ ਦੀ ਥਾਂ 'ਤੇ ਪੁੱਜ ਗਏ, ਪਰ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਰੇਲ ਮੰਤਰੀ ਪਿਊਸ਼ ਗੋਇਲ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤਕਰੀਬਨ 2:50 ਵਜੇ ਮੀਟਿੰਗ 'ਚ ਸ਼ਾਮਿਲ ਹੋਏ |
ਨਹੀਂ ਹੋਈ ਟਰੈਕਟਰ ਪਰੇਡ ਦੀ ਚਰਚਾ
ਕਿਸਾਨ ਆਗੂਆਂ ਨੇ ਕਿਹਾ ਕਿ ਮੀਟਿੰਗ 'ਚ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ |

ਟਰੈਕਟਰ ਪਰੇਡ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਦਖ਼ਲ ਤੋਂ ਇਨਕਾਰ

ਗਣਤੰਤਰ ਦਿਵਸ 'ਤੇ ਕਿਸਾਨਾਂ ਦੁਆਰਾ ਟਰੈਕਟਰ ਮਾਰਚ ਕੱਢਣ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਅਦਾਲਤ ਨੇ ਦੁਹਰਾਇਆ ਕਿ ਇਹ ਕਾਨੂੰਨ ਵਿਵਸਥਾ ਨਾਲ ਜੁੜਿਆ ਮਾਮਲਾ ਹੈ ਤੇ ਇਸ ਬਾਰੇ ਇਜਾਜ਼ਤ ਦਿੱਲੀ ਪੁਲਿਸ ਹੀ ਦੇ ਸਕਦੀ ਹੈ | ਉਨ੍ਹਾਂ ਕਿਹਾ ਕਿ ਅਦਾਲਤ ਕਿਸੇ ਰੈਲੀ ਨੂੰ ਰੋਕੇ, ਇਹ ਠੀਕ ਨਹੀਂ ਹੈ | ਅਦਾਲਤ ਨੇ ਕਿਹਾ ਕਿ ਟਰੈਕਟਰ ਮਾਰਚ ਨੂੰ ਲੈ ਕੇ ਕੋਈ ਵੀ ਫੈਸਲਾ ਦਿੱਲੀ ਪੁਲਿਸ ਹੀ ਕਰੇ | ਅਦਾਲਤ ਨੇ ਕਿਹਾ ਅਸੀਂ ਪਹਿਲਾਂ ਹੀ ਦੱਸ ਚੁੱਕੇ ਹਾਂ ਕਿ ਇਹ ਮਾਮਲਾ ਪੁਲਿਸ ਦਾ ਹੈ ਤੇ ਅਦਾਲਤ ਇਸ ਮਾਮਲੇ 'ਚ ਕੋਈ ਆਦੇਸ਼ ਨਹੀਂ ਦੇਵੇਗੀ | 8 ਕਿਸਾਨ ਜਥੇਬੰਦੀਆਂ ਵਲੋਂ ਪੇਸ਼ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਕਿਸਾਨ ਆਪਣੇ ਟਰੈਕਟਰ ਮਾਰਚ ਨਾਲ ਗਣਤੰਤਰ ਦਿਵਸ ਮਨਾਉਣ ਜਾ ਰਹੇ ਹਨ ਤੇ ਸ਼ਾਂਤੀ ਭੰਗ ਨਹੀਂ ਕਰਨਗੇ | ਦੂਜੇ ਪਾਸੇ ਅਟਾਰਨੀ ਜਨਰਲ ਨੇ ਕਿਹਾ ਕਿ ਕਰਨਾਲ 'ਚ ਕਿਸਾਨਾਂ ਨੇ ਪੰਡਾਲ ਤੋੜ ਦਿੱਤਾ ਸੀ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਦਿੱਕਤ ਹੋਈ ਸੀ | ਚੀਫ ਜਸਟਿਸ ਐਸ.ਏ. ਬੋਬਡੇ ਨੇ ਕਿਹਾ ਕਿ ਅਸੀਂ ਟਰੈਕਟਰ ਮਾਰਚ ਨੂੰ ਲੈ ਕੇ ਕੋਈ ਫੈਸਲਾ ਨਹੀਂ ਸਣਾਵਾਂਗੇ | ਸੁਪਰੀਮ ਕੋਰਟ ਨੇ ਆਖਰ 'ਚ ਸਾਲੀਸਿਟਰ ਜਨਰਲ ਨੂੰ ਪਟੀਸ਼ਨ ਵਾਪਸ ਲੈਣ ਨੂੰ ਕਿਹਾ ਤੇ ਦਿੱਲੀ ਪੁਲਿਸ ਨੂੰ ਹੀ ਅੰਤਿਮ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ |

ਕਿਸਾਨਾਂ ਨੇ ਪੁਲਿਸ ਵਲੋਂ ਸੁਝਾਇਆ ਰੂਟ ਕੀਤਾ ਰੱਦ

26 ਜਨਵਰੀ ਨੂੰ ਕਿਸਾਨਾਂ ਵਲੋਂ ਕੀਤੀ ਜਾਣ ਵਾਲੀ ਕਿਸਾਨ ਗਣਤੰਤਰ ਪਰੇਡ ਨੂੰ ਲੈ ਕੇ ਪੱਬਾਂ ਭਾਰ ਹੋਈ ਪੁਲਿਸ ਲਗਾਤਾਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗਾਂ ਕਰ ਰਹੀ ਹੈ | ਬੁੱਧਵਾਰ ਨੂੰ ਇਸ ਸਿਲਸਲੇ 'ਚ ਪੁਲਿਸ ਤੇ ਕਿਸਾਨ ਆਗੂਆਂ ਦਰਮਿਆਨ ਦਿੱਲੀ ਦੇ ਵਿਗਿਆਨ ਭਵਨ 'ਚ ਮੀਟਿੰਗ ਹੋਈ, ਜਿਸ 'ਚ ਪੁਲਿਸ ਨੇ ਮੰਗਲਵਾਰ ਨੂੰ ਹੋਈ ਮੀਟਿੰਗ ਵਾਂਗ ਹੀ ਕਿਸਾਨਾਂ ਨੂੰ ਪਰੇਡ ਨਾ ਕਰਨ ਦੀ ਅਪੀਲ ਕੀਤੀ, ਪਰ ਕਿਸਾਨਾਂ ਦੇ ਅੜੇ ਰਹਿਣ 'ਤੇ ਪੁਲਿਸ ਨੇ ਕਿਸਾਨਾਂ ਨੂੰ ਆਊਟਰ ਰਿੰਗ ਰੋਡ ਦੀ ਥਾਂ 'ਤੇ ਦੂਜੇ ਰਸਤੇ ਦੇਣ ਦਾ ਸੁਝਾਅ ਦਿੱਤਾ ਤਾਂ ਕਿਸਾਨਾਂ ਨੇ ਇਸ ਸੁਝਾਅ ਨੂੰ ਰੱਦ ਕਰ ਦਿੱਤਾ | ਮੀਟਿੰਗ 'ਚ ਦਿੱਲੀ ਪੁਲਿਸ ਤੋਂ ਇਲਾਵਾ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੀ ਪੁਲਿਸ ਵੀ ਸ਼ਾਮਿਲ ਸੀ | ਕਿਸਾਨਾਂ ਨਾਲ ਪੁਲਿਸ ਦੀ ਅਗਲੀ ਮੀਟਿੰਗ ਅੱਜ (ਵੀਰਵਾਰ) ਨੂੰ ਵੀ ਹੋਏਗੀ |

ਸੁਪਰੀਮ ਕੋਰਟ ਦੀ ਕਮੇਟੀ ਅੱਗੇ ਨਹੀਂ ਹੋਵਾਂਗੇ ਪੇਸ਼-ਕਿਸਾਨ ਆਗੂ

ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੀ ਕਿਸਾਨਾਂ ਨਾਲ ਪਹਿਲੀ ਮੀਟਿੰਗ ਵੀਰਵਾਰ ਨੂੰ ਨਿਸਚਿਤ ਕੀਤੀ ਗਈ ਹੈ | ਵਿਗਿਆਨ ਭਵਨ 'ਚ ਮੀਟਿੰਗ ਤੋਂ ਬਾਹਰ ਆਉਂਦਿਆਂ ਜਦੋਂ ਕਿਸਾਨਾਂ ਤੋਂ ਇਸ ਕਮੇਟੀ ਅੱਗੇ ਪੇਸ਼ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਸ ਕਮੇਟੀ ਨੂੰ ਖਾਰਜ ਕਰ ਚੁੱਕੇ ਹਨ, ਇਸ ਲਈ ਮੀਟਿੰਗ 'ਚ ਸ਼ਾਮਿਲ ਹੋਣ ਦਾ ਕੋਈ ਸਵਾਲ ਹੀ ਨਹੀਂ |

27 ਤੋਂ ਖੁੱਲ੍ਹਣਗੇ ਪ੍ਰਾਇਮਰੀ ਸਕੂਲ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵਲੋਂ ਕੀਤੀ ਜਾ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਤੇ ਨਿੱਜੀ ਸਕੂਲ ਖੋਲ੍ਹਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਤੀਜੀ ਅਤੇ ਚੌਥੀ ਕਲਾਸ ਲਈ ਸਕੂਲ 27 ਜਨਵਰੀ ਤੋਂ ਅਤੇ 1 ਫਰਵਰੀ ਤੋਂ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ 'ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ | ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਅਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ | ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਕੂਲ ਖੋਲ੍ਹਣ ਤੋਂ ਪਹਿਲਾਂ ਇਮਾਰਤਾਂ ਦੀ ਪੂਰੀ ਸਫ਼ਾਈ ਕਰਵਾਉਣ ਦੇ ਨਾਲ-ਨਾਲ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਹੈ |

ਟਰੰਪ ਦੇ ਇਮੀਗ੍ਰੇਸ਼ਨ ਤੇ ਮੁਸਲਿਮ ਦੇਸ਼ਾਂ 'ਤੇ ਪਾਬੰਦੀਆਂ ਬਾਰੇ ਫ਼ੈਸਲਿਆਂ ਨੂੰ ਪਹਿਲੇ ਦਿਨ ਹੀ ਪਲਟਣਗੇ ਬਾਈਡਨ

ਵਾਸ਼ਿੰਗਟਨ, 20 ਜਨਵਰੀ (ਏਜੰਸੀ)- ਸਹੁੰ ਚੁੱਕਣ ਤੋਂ ਕੁਝ ਦੇਰ ਬਾਅਦ ਹੀ ਬਾਈਡਨ 15 ਕਾਰਜਕਾਰੀ ਆਦੇਸ਼ਾਂ 'ਤੇ ਦਸਤਖ਼ਤ ਵੀ ਕਰਨਗੇ | ਇਸ 'ਚ ਜੋ ਬਾਈਡਨ ਯੂ.ਐਸ. ਕਾਂਗਰਸ ਨੰੂ ਇਕ ਵਿਆਪਕ ਇਮੀਗ੍ਰੇਸ਼ਨ ਬਿੱਲ ਭੇਜਣਗੇ | ਇਸ ਬਿੱਲ ਵਿਚ ਹੋਰ ਪ੍ਰਸਤਾਵਾਂ ਦੇ ਨਾਲ-ਨਾਲ ਅਮਰੀਕਾ ਵਿਚ 'ਇੰਪਲਾਈਮੈਂਟ ਬੇਸਡ ਗ੍ਰੀਨ ਕਾਰਡ' ਲਈ ਪ੍ਰਤੀ ਦੇਸ਼ ਦੀ ਹੱਦ ਨੂੰ ਹਟਾਉਣ ਦੀ ਵੀ ਵਿਵਸਥਾ ਹੈ | ਜੇਕਰ ਇਹ ਪਾਸ ਹੋਇਆ ਤਾਂ ਅਮਰੀਕਾ ਵਿਚ ਇਸ ਤਰ੍ਹਾਂ ਦੇ ਲੱਖਾਂ ਭਾਰਤੀ ਆਈ.ਟੀ. ਮਹਿਰਾਂ ਨੂੰ ਫਾਇਦਾ ਹੋਵੇਗਾ ਜੋ ਕਾਨੂੰਨੀ ਤੌਰ 'ਤੇ ਸਥਾਈ ਨਿਵਾਸ ਲਈ ਲੰਬੇ ਸਮੇਂ ਤੋਂ ਇੰਤਜਾਰ ਕਰ ਰਹੇ ਹਨ | ਵਾਈਟ ਹਾਊਸ ਵਿਚ ਕਾਰਜਭਾਰ ਸੰਭਾਲਣ ਵਾਲੇ ਨਵੇਂ ਇਕ ਅਧਿਕਾਰੀ ਅਨੁਸਾਰ ਇਸ ਬਿੱਲ ਨੂੰ 'ਯੂ.ਐਸ. ਸਿਟੀਜ਼ਨਸ਼ਿਪ ਐਕਟ ਆਫ 2021' ਦਾ ਨਾਂਅ ਦਿੱਤਾ ਗਿਆ ਹੈ | ਇਹ ਇਮੀਗ੍ਰੇਸ਼ਨ ਸਿਸਟਮ ਨੂੰ ਅਧੁਨਿਕ ਬਣਾਉਣ ਵਾਲਾ ਹੈ | ਇਹ ਬਿੱਲ ਪਰਿਵਾਰਾਂ ਨੂੰ ਸਾਥ ਰਹਿਣ, ਸੈਂਟਰਲ ਅਮਰੀਕਾ ਤੋਂ ਪ੍ਰਵਾਸ ਦੇ ਪ੍ਰਮੁੱਖ ਕਾਰਨਾਂ ਦਾ ਹੱਲ ਕਰਨ ਨੂੰ ਪਹਿਲ ਦਿੰਦਾ ਹੈ | ਨਾਲ ਹੀ ਇਹ ਵੀ ਯਕੀਨੀ ਕਰਦਾ ਹੈ ਕਿ ਅਮਰੀਕਾ, ਸੋਸ਼ਣ ਕਾਰਨ ਭੱਜਣ ਵਾਲਿਆਂ ਲਈ ਪਨਾਹਗਾਹ ਬਣਿਆ ਰਹੇ | ਵਾਈਟ ਹਾਊਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਾਈਡਨ ਦੇ ਰਾਸ਼ਟਰਪਤੀ ਦੇ ਰੂਪ ਵਿਚ ਪਹਿਲੇ ਕੰਮਾਂ ਵਿਚੋਂ ਕਾਂਗਰਸ ਨੂੰ ਨਵਾਂ ਇਮੀਗ੍ਰੇਸ਼ਨ ਬਿੱਲ ਭੇਜਣਾ ਸ਼ਾਮਿਲ ਹੈ | ਇਸ ਤੋਂ ਇਲਾਵਾ ਅਮਰੀਕਾ ਨੂੰ ਫਿਰ ਤੋਂ ਪੈਰਿਸ ਸਮਝੌਤੇ ਵਿਚ ਸ਼ਾਮਿਲ ਕਰਨਾ ਹੈ |ਅਤੇ 100 ਦਿਨਾਂ ਤੱਕ ਮਾਸਕ ਪਾਉਣਾ ਜ਼ਰੂਰੀ ਕਰਨ ਸਬੰਧੀ ਆਦੇਸ਼ ਵੀ ਸ਼ਾਮਿਲ ਹਨ | ਇਸ ਤੋਂ ਇਲਾਵਾ ਬਾਈਡਨ ਮੁਸਲਿਮ ਦੇਸ਼ਾਂ 'ਤੇ ਲੱਗੀ ਯਾਤਰਾ ਪਾਬੰਦੀ ਨੂੰ ਰੱਦ ਕਰਨ ਸਬੰਧੀ ਇਕ ਕਾਰਜਕਾਰੀ ਆਦੇਸ਼ 'ਤੇ ਵੀ ਦਸਤਖ਼ਤ ਕਰਨਗੇ | ਇਸ ਦੇ ਨਾਲ ਹੀ ਉਹ ਆਪਣੇ ਤੋਂ ਪਹਿਲਾਂ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਕੁਝ ਪ੍ਰਮੁੱਖ ਨੀਤੀਆਂ ਦੇ ਫੈਸਲਿਆਂ ਨੂੰ ਪਲਟ ਦੇਣਗੇ |

ਆਧਾਰ ਕਾਰਡ ਦੀ ਸੰਵਿਧਾਨਕ ਮਾਨਤਾ ਬਰਕਰਾਰ ਰਹੇਗੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਆਧਾਰ ਕਾਰਡ ਦੀ ਸੰਵਿਧਾਨਕ ਮਾਨਤਾ ਨੂੰ ਬਰਕਰਾਰ ਰੱਖਦਿਆਂ ਇਸ ਸਬੰਧੀ 2018 ਵਿਚ ਦਿੱਤੇ ਆਪਣੇ ਫ਼ੈਸਲੇ ਖ਼ਿਲਾਫ਼ ਦਾਇਰ ਮੁੜ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ | ਸੁਪਰੀਮ ਕੋਰਟ ਦੇ ਇਸ ਫ਼ੈਸਲੇ 'ਤੇ ਮੁੜ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਸਾਡੇ ਲਈ ਸਨਮਾਨ ਵਾਲੀ ਗੱਲ-ਨਿਤਿਸ਼

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਨਾਇਆ ਪ੍ਰਕਾਸ਼ ਪੁਰਬ ਪਟਨਾ ਸਾਹਿਬ ਤੋਂ ਸੁਰਿੰਦਰਪਾਲ ਸਿੰਘ ਵਰਪਾਲ ਦੀ ਵਿਸ਼ੇਸ਼ ਰਿਪੋਰਟ ਤਸਵੀਰਾਂ : ਮੁਨੀਸ਼ ਪਟਨਾ ਸਾਹਿਬ, 20 ਜਨਵਰੀ -ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ...

ਪੂਰੀ ਖ਼ਬਰ »

ਘੁਸਪੈਠ ਦੀ ਕੋਸ਼ਿਸ਼ ਕਰਦੇ 3 ਅੱਤਵਾਦੀ ਹਲਾਕ

ਸ੍ਰੀਨਗਰ, 20 ਜਨਵਰੀ (ਮਨਜੀਤ ਸਿੰਘ)-ਜ਼ਿਲ੍ਹਾ ਰਾਜੌਰੀ ਦੇ ਅਖਨੂਰ-ਸੁੰਦਰਬਨੀ ਵਿਚਾਲੇ ਖੌਰ ਸੈਕਟਰ 'ਚ ਕੰਟਰੋਲ ਰੇਖਾ 'ਤੇ ਭਾਰਤੀ ਫ਼ੌਜ ਨੇ ਪਾਕਿਸਤਾਨ ਦੀ ਇਕ ਹੋਰ ਸਾਜਿਸ਼ ਨੂੰ ਨਾਕਾਮ ਕਰਦਿਆਂ 3 ਘੁਸਪੈਠੀਏ ਅੱਤਵਾਦੀਆਂ ਨੂੰ ਹਲਾਕ ਕਰ ਦਿਤਾ, ਜਦਕਿ ਪਾਕਿ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਹਮੇਸ਼ਾ ਰਾਜਾਂ ਨੂੰ ਵੱਧ ਅਧਿਕਾਰਾਂ ਦਾ ਮੁਦਈ ਰਿਹੈ-ਸੁਖਬੀਰ

• ਖੇਤੀ ਕਾਨੂੰਨਾਂ ਦੇ ਮਾਮਲੇ 'ਚ ਕੇਂਦਰ ਦਾ ਵਤੀਰਾ ਅੜੀਅਲ • ਅਕਾਲੀ ਦਲ ਤੋਂ ਵੱਖ ਹੋਣ ਵਾਲਿਆਂ ਦਾ ਕੋਈ ਵਜੂਦ ਨਹੀਂ • ਕਾਂਗਰਸ, ਭਾਜਪਾ ਤੇ 'ਆਪ' ਨਾਲ ਗੱਠਜੋੜ ਤੋਂ ਕੀਤਾ ਇਨਕਾਰ ਜਸਪਾਲ ਸਿੰਘ ਜਲੰਧਰ, 20 ਜਨਵਰੀ -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ...

ਪੂਰੀ ਖ਼ਬਰ »

ਭਾਰਤ ਤੋਂ ਭੇਜੇ ਕੋਵਿਡ-19 ਦੇ ਟੀਕੇ ਭੂਟਾਨ ਤੇ ਮਾਲਦੀਵ ਪੁੱਜੇ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਭਾਰਤ ਵਲੋਂ 'ਗੁਆਂਢੀ ਨੂੰ ਪਹਿਲ' ਨੀਤੀ ਤਹਿਤ ਬੁੱਧਵਾਰ ਨੂੰ ਕੋਵਿਡ-19 ਦੇ ਭੇਜੇ ਗਏ ਟੀਕੇ ਭੂਟਾਨ ਤੇ ਮਾਲਦੀਵ ਪੁੱਜ ਗਏ ਹਨ | ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਦੋਹਾਂ ਦੇਸ਼ਾਂ ਵਲੋਂ ਇਨ੍ਹਾਂ ਟੀਕਿਆਂ ਦੀਆਂ ਖੇਪਾਂ ਪ੍ਰਾਪਤ ਕਰਨ ...

ਪੂਰੀ ਖ਼ਬਰ »

ਬਜਟ ਇਜਲਾਸ ਲਈ 30 ਨੂੰ ਸਰਬ ਪਾਰਟੀ ਮੀਟਿੰਗ ਬੁਲਾਈ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਸੰਸਦ ਦੇ ਆਗਾਮੀ ਬਜਟ ਇਜਲਾਸ ਦੇ ਮੱਦੇਨਜ਼ਰ 30 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਸਰਬ ਪਾਰਟੀ ਬੈਠਕ ਹੋਵੇਗੀ, ਜਿਸ ਵਿਚ ਸਰਕਾਰ ਬਜਟ ਇਜਲਾਸ ਨਾਲ ਸਬੰਧਿਤ ਕੰਮਕਾਜ ਬਾਰੇ ਸਾਰੀਆਂ ਧਿਰਾਂ ਨੂੰ ਜਾਣੂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਦੋ ਹੋਰ ਕਿਸਾਨਾਂ ਦੀ ਮੌਤ

ਨਵੀਂ ਦਿੱਲੀ, 20 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅੱਜ ਟਿਕਰੀ ਬਾਰਡਰ 'ਤੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ਇਸ ਤੋਂ ਪਹਿਲਾਂ ਇਸੇ ਬਾਰਡਰ 'ਤੇ ਬੀਤੀ ਰਾਤ ਇਕ ਹੋਰ ਕਿਸਾਨ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ, ਜਿਸ ਨੂੰ ਸੰਜੇ ਗਾਂਧੀ ਹਸਪਤਾਲ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਸੜਕ ਹਾਦਸੇ 'ਚ 14 ਬਰਾਤੀਆਂ ਦੀ ਮੌਤ

ਕੋਲਕਾਤਾ, 20 ਜਨਵਰੀ (ਰਣਜੀਤ ਸਿੰਘ ਲੁਧਿਆਣਵੀਂ)-ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ 4 ਬੱਚਿਆਂ ਸਮੇਤ 14 ਬਰਾਤੀਆਂ ਦੀ ਮੌਤ ਹੋ ਗਈ, ਜਦੋਂ ਕਿ 10 ਹੋਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਬਰਾਤੀਆਂ ਦੀਆਂ ਤਿੰਨ ਗੱਡੀਆਂ ਦੀ ਇਕ ...

ਪੂਰੀ ਖ਼ਬਰ »

ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਉੱਪ ਰਾਸ਼ਟਰਪਤੀ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ | ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਗੁਰੂ ਜੀ ਦਾ ਜੀਵਨ ...

ਪੂਰੀ ਖ਼ਬਰ »

ਕਿਸਾਨ ਧਰਨਿਆਂ 'ਚ ਕੁਝ ਅੱਤਵਾਦੀ ਬੈਠੇ ਭਾਜਪਾ ਸੰਸਦ ਮੈਂਬਰ ਦਾ ਵਿਵਾਦਤ ਬਿਆਨ

ਜੈਪੁਰ, 20 ਜਨਵਰੀ (ਏਜੰਸੀ)-ਰਾਜਸਥਾਨ ਤੋਂ ਭਾਜਪਾ ਦੀ ਦੌਸਾ ਤੋਂ ਸੰਸਦ ਮੈਂਬਰ ਜਸਕੌਰ ਮੀਨਾ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਧਰਨਿਆਂ 'ਚ ਬੈਠੇ ਕਿਸਾਨਾਂ 'ਚ ਕੁਝ ਅੱਤਵਾਦੀ ਵੀ ਸ਼ਾਮਿਲ ਹਨ | ਹੈਰਾਨੀ ਦੀ ਗੱਲ ਕਿ ਸੂਬਾ ਭਾਜਪਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਦੀ ਸਜੀਵ ਮਿਸਾਲ ਹੈ ਕਿਸਾਨ ਅੰਦੋਲਨ-ਰਾਹੁਲ ਗਾਂਧੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਸਜੀਵ ਮਿਸਾਲ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX