ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 427 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ
. . .  1 day ago
ਅੰਮ੍ਰਿਤਸਰ, 17 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 427 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ...
ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  1 day ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  1 day ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  1 day ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  1 day ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  1 day ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  1 day ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  1 day ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  1 day ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  1 day ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  1 day ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  1 day ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  1 day ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜਾਏ ਕੀਰਤਨ ਦੀਵਾਨ 'ਚ ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਮਾਤਾ ਗੁਜਰੀ ਜੀ ਇਸਤਰੀ ਸਤਿਸੰਗ ਸਭਾ, ਅਖੰਡ ਕੀਰਤਨੀ ਜਥਾ, ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ, ਭਾਈ ਹਰਮਿੰਦਰ ਸਿੰਘ, ਭਾਈ ਅਜੈਪਾਲ ਸਿੰਘ ਹਜ਼ੂਰੀ ਰਾਗੀ, ਭਾਈ ਸਰਬਜੀਤ ਸਿੰਘ ਹੈੱਡ ਗ੍ਰੰਥੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਨਿਤਨੇਮ ਸੇਵਾ ਸੁਸਾਇਟੀ ਅਤੇ ਹੋਰਨਾਂ ਪੰਥ ਪ੍ਰਸਿੱਧ ਰਾਗੀ ਢਾਡੀ ਜੱਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਅਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਸ਼ੋ੍ਰਮਣੀ ਕਮੇਟੀ ਦੇ ਮੁਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲ ਕੇ ਹੀ ਸ਼ਬਦ ਗੁਰੂ ਦੇ ਲੜ ਲੱਗ ਕੇ ਜੀਵਨ ਸਫਲ ਕੀਤਾ ਜਾ ਸਕਦਾ ਹੈ | ਇਸ ਮੌਕੇ ਅਵਤਾਰ ਸਿੰਘ ਲਾਇਲ ਮੀਤ ਪ੍ਰਧਾਨ, ਮਾਸਟਰ ਉਜਾਗਰ ਸਿੰਘ ਲਾਵੀਆ ਸਕੱਤਰ, ਸੁਰਜੀਤ ਸਿੰਘ ਭੰਮਰਾ, ਬਲਵਿੰਦਰ ਸਿੰਘ ਭੰਮਰਾ, ਐਡਵੋਕੇਟ ਮਨਿੰਦਰ ਪਾਲ ਸਿੰਘ, ਨਰਿੰਦਰ ਸਿੰਘ ਬੇਦੀ, ਚਰਨਜੀਤ ਸਿੰਘ ਭਾਰਜ, ਰਿਟਾ. ਡੀ. ਐਸ. ਪੀ. ਗੁਰਦੇਵ ਸਿੰਘ, ਰਣਜੀਤ ਸਿੰਘ, ਦਵਿੰਦਰ ਸਿੰਘ ਸੀਹਰਾ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਅੰਗੀਠਾ ਸਾਹਿਬ ਡੇਰਾ ਵਿੱਰਕਤਾਂ ਵਿਖੇ ਸਮਾਗਮ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ ਡੇਰਾ ਵਿੱਰਕਤਾਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਤਰਲੋਚਨ ਸਿੰਘ ਦੀ ਅਗਵਾਈ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਵੱਖ-ਵੱਖ ਪ੍ਰਚਾਰਕਾਂ ਤੇ ਰਾਗੀ-ਢਾਡੀ ਜੱਥਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਬਾਬਾ ਤਰਲੋਚਨ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ ਅਤੇ ਸਮਾਗਮ 'ਚ ਪਹੁੰਚੀਆਂ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ ਕਪੂਰ, ਸਵਰਨ ਸਿੰਘ ਸੱਗੂ, ਜਰਨੈਲ ਸਿੰਘ ਕੁੰਦਰ, ਜੋਗਾ ਰਾਮ, ਮਹਿੰਦਰ ਸਿੰਘ ਧਾਮੀ, ਮਹਿੰਦਰ ਪਾਲ, ਜੋਗਿੰਦਰ ਸਿੰਘ, ਸੁਰਜੀਤ ਸਿੰਘ ਅਜੜਾਮ, ਸੁਰਜੀਤ ਸਿੰਘ ਸੈਣੀ, ਇੰਦਰਪਾਲ ਸ਼ਰਮਾ, ਗੁਰਿੰਦਰ ਸਿੰਘ, ਗੁਰਜੀਤ ਸਿੰਘ ਖਾਲਸਾ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਡੇਰਾ ਹਰੀ ਭਗਤਪੁਰਾ ਗੁਰਦੁਆਰਾ ਮਿੱਠਾ ਟਿਵਾਣਾ ਵਿਖੇ ਸਮਾਗਮ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਹਰੀ ਭਗਤਪੁਰਾ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜਾਏ ਕੀਰਤਨ ਦੀਵਾਨ 'ਚ ਭਾਈ ਪਿਆਰਾ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਤਰਨਦੀਪ ਸਿੰਘ, ਇਸਤਰੀ ਸਤਿਸੰਗ ਤੇ ਗੁਰਮਤਿ ਸੰਗੀਤ ਵਿੱਦਿਆਲਿਆ ਦੇ ਬੱਚਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਸੇਵਾਦਾਰ ਮਹੰਤ ਪਿ੍ਤਪਾਲ ਸਿੰਘ ਸੇਵਾਪੰਥੀ ਅਤੇ ਸੰਤ ਅਜੀਤ ਸਿੰਘ ਨੇ ਕਿਹਾ ਕਿ ਸਾਨੂੰ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸਮਾਗਮ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜਾਏ ਕੀਰਤਨ ਦੀਵਾਨ 'ਚ ਸੰਤ ਬਾਬਾ ਸੁਖਤੇਜ ਸਿੰਘ ਡੁਮੇਲੀ ਵਾਲੇ, ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਿੱਬਾ ਸਾਹਿਬ, ਬੀਬੀ ਬਲਜਿੰਦਰ ਕੌਰ ਅਸਲਾਮਾਬਾਦ, ਭਾਈ ਚਾਂਦ ਸਿੰਘ ਹੁਸ਼ਿਆਰਪੁਰ ਵਾਲੇ, ਬੀਬੀ ਰਮਨਦੀਪ ਕੌਰ ਹੁਸ਼ਿਆਰਪੁਰ ਵਾਲੇ ਆਦਿ ਸਮੇਤ ਰਾਗੀ-ਢਾਡੀ ਜਥਿਆਂ ਅਤੇ ਸੰਤਾਂ-ਮਹਾਂਪੁਰਸ਼ਾਂ ਨੇ ਸੰਗਤਾਂ ਨੰੂ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਸੰਤ ਕਰਮਜੀਤ ਸਿੰਘ ਅਤੇ ਸੰਤ ਬਲਵੀਰ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਹਰਿਆਣਾ, (ਖੱਖ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸਿੰਘ ਸਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਭੂੰਗਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ ਜੋ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਮੁੜ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਨਗਰ ਕੀਰਤਨ ਮੌਕੇ ਭਾਈ ਅਵਤਾਰ ਸਿੰਘ ਤਾਰੀ, ਭਾਈ ਸਰਵਣ ਸਿੰਘ ਤੇ ਹੋਰ ਜਥਿਆਂ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀ ਨਿਹਾਲ ਕੀਤਾ | ਇਸ ਮੌਕੇ ਗਤਕਾ ਪਾਰਟੀਆਂ ਵਲੋਂ ਜੌਹਰ ਦਿਖਾਏ ਗਏ ਤੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ | ਨਗਰ ਕੀਰਤਨ ਮੌਕੇ ਜਥੇਦਾਰ ਪਰਮਜੀਤ ਸਿੰਘ ਪੰਮੀ ਭੂੰਗਾ, ਅਵਤਾਰ ਸਿੰਘ ਤਾਰੀ, ਮਾਸਟਰ ਸਰਵਨ ਸਿੰਘ, ਸਰਬਜੀਤ ਸਿੰਘ ਸਾਬਕਾ ਸਰਪੰਚ, ਦੌਲਤ ਸਿੰਘ, ਪਿ੍ਥੀ ਸਿੰਘ, ਮਾ: ਜਸਵੀਰ ਸਿੰਘ ਵਾਲੀਆਂ, ਸੁਰਜੀਤ ਸਿੰਘ ਜੀਤਾ, ਜਸਪਾਲ ਸਿੰਘ ਸੈਣੀ, ਜਗਦੀਸ਼ ਸਿੰਘ, ਜੀਤ ਸਿੰਘ, ਰਣਜੀਤ ਸਿੰਘ, ਮਾ: ਸੁਖਵਿੰਦਰ ਸਿੰਘ, ਪਿਆਰਾ ਸਿੰਘ, ਮਲਕੀਤ ਸਿੰਘ, ਤੀਰਥ ਸਿੰਘ, ਰੌਸ਼ਨ ਸਿੰਘ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ ਬਿੱਟੂ, ਸੰਤੋਖ ਸਿੰਘ, ਬੱਬੀ, ਗੁਰਮੀਤ ਸਿੰਘ, ਰਾਮ ਪ੍ਰਕਾਸ਼ ਸਿੰਘ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਚੱਬੇਵਾਲ, (ਥਿਆੜਾ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁੱਖ ਦਫਤਰ ਅਤੇ ਸੱਤਵੇਂ ਪਾਤਿਸ਼ਾਹ ਸ©ੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਸਾਹਿਬ-ਏ-ਕਮਾਲ ਦਸਵੇਂ ਪਾਤਿਸ਼ਾਹ ਸ©ੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ©ਕਾਸ਼ ਪੁਰਬ ਜਿੰਦਾ ਸ਼ਹੀਦ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ ਦੀ ਦੇਖ-ਰੇਖ ਹੇਠ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਸ©ੀ ਸਹਿਜ ਪਾਠ ਦੇ ਭੋਗ ਉਪਰੰਤ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਸੇਧ ਪ©ਾਪਤ ਕਰਕੇ ਅਤੇ ਗੁਰੂ ਦੀ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਖਾਲਸਾਈ ਰਹਿਣੀ ਦੇ ਧਾਰਨੀ ਬਣਨ ਲਈ ਪ©ੇਰਿਆ | ਇਸ ਮੌਕੇ ਭਾਈ ਜੁਝਾਰ ਸਿੰਘ ਹਜੂਰੀ ਰਾਗੀ ਹਰੀਆਂ ਵੇਲਾਂ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਦਲਜੀਤ ਸਿੰਘ, ਪਿਆਰਾ ਸਿੰਘ ਬਜਰਾਵਰ, ਦਲਜਿੰਦਰ ਸਿੰਘ, ਸਤਨਾਮ ਸਿੰਘ, ਹਰਜਿੰਦਰ ਸਿੰਘ, ਸੁਰਜੀਤ ਸਿੰਘ, ਇੰਦਰਜੀਤ ਸਿੰਘ ਬਜਰਾਵਰ, ਪਰਮਜੀਤ ਸਿੰਘ, ਸੁਖਦੇਵ ਸਿੰਘ ਆਦਿ ਸਮੇਤ ਸੰਗਤਾਂ ਹਾਜਰ ਸਨ |
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਬੱਡਲਾ ਦੇ ਗੁਰਦੁਆਰਾ ਸ਼ਹੀਦਾਂ ਤੋਂ ਸ੍ਰੀ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਪਿੰਡ ਦੀ ਪ੍ਰਕਰਮਾ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਭਾਈ ਹਰਵਿੰਦਰ ਸਿੰਘ ਖਾਲਸਾ ਹੈੱਡਗ੍ਰੰਥੀ, ਪ੍ਰਭਾਤ ਫੇਰੀ ਵਾਲੇ ਜਥੇ ਅਤੇ ਭਾਈ ਫੌਜਾ ਸਿੰਘ ਲੁਧਿਆਣਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ | ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਪੜਾਵਾਂ 'ਤੇ ਸਵਾਗਤੀ ਗੇਟ ਬਣਾਏ ਗਏ ਸਨ ਤੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ | ਇਸ ਮੌਕੇ ਸਹਿਯੋਗੀ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ, ਸੁਰਿੰਦਰ ਸਿੰਘ ਬਾਜਵਾ, ਰਾਜ ਸਿੰਘ ਬੱਡਲਾ, ਸੰਤੋਖ ਸਿੰਘ, ਜਤਿੰਦਰ ਸਿੰਘ ਘੁੰਮਣ, ਲਾਲ ਸਿੰਘ, ਜਤਿੰਦਰ ਸਿੰਘ, ਦਲਵਿੰਦਰ ਸਿੰਘ, ਗੁਰਬਚਨ ਸਿੰਘ, ਹਰਜਿੰਦਰ ਸਿੰਘ, ਅਮਰਪ੍ਰੀਤ ਸਿੰਘ, ਕੁਲਦੀਪ ਕੁਮਾਰ ਲਵਲੀ, ਸੁਿਲੰਦਰ ਸਿੰਘ, ਰੇਸ਼ਮ ਸਿੰਘ, ਪਰਮਜੀਤ ਸਿੰਘ, ਬੂਟਾ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਸਬੰਧੀ ਦੋ ਦਿਨਾ ਸਮਾਗਮ ਕਰਵਾਇਆ
ਅੱਡਾ ਸਰਾਂ, (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੋ ਦਿਨਾਂ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੇ ਪਹਿਲੇ ਦਿਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ ਜੋ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਪਰਿਕਰਮਾ ਦੌਰਾਨ ਢਾਡੀ ਸੁਖਵੀਰ ਸਿੰਘ ਚੌਹਾਨ ਬੁੱਢੀ ਪਿੰਡ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਜੀਵਨੀ ਨਾਲ ਸਬੰਧਿਤ ਇਤਿਹਾਸ ਸਰਵਣ ਕਰਵਾਇਆ ਅਤੇ ਸਮਾਗਮ ਦੇ ਦੂਸਰੇ ਦਿਨ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਵਰਿੰਦਰ ਸਿੰਘ ਖੱਖ ਤੇ ਭਾਈ ਸੁਰਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਨਗਰ ਕੀਰਤਨ ਵਿਚ ਜਸਬੀਰ ਸਿੰਘ, ਮਾਸਟਰ ਚੈਂਚਲ ਸਿੰਘ, ਗ੍ਰੰਥੀ ਜਸਵਿੰਦਰ ਸਿੰਘ, ਪ੍ਰੇਮਪਾਲ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਜਗੀਰ ਸਿੰਘ, ਡਾ ਸਰਵਨ ਸਿੰਘ, ਰਜਿੰਦਰ ਸਿੰਘ, ਸਵਰਨ ਸਿੰਘ, ਪਿ੍ਥੀਪਾਲ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ, ਜਗਦੀਸ਼ ਸਿੰਘ, ਮਲਵਿੰਦਰ ਸਿੰਘ, ਤਰਲੋਚਨ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਸੁਖਵਿੰਦਰ ਸਿੰਘ ਬੱਬੂ, ਜੀਤ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਸਮਾਗਮ
ਮਾਹਿਲਪੁਰ, (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਮੈਨੇਜਰ ਜਸਵਿੰਦਰ ਸਿੰਘ ਦੀ ਅਗਵਾਈ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨਾ 'ਚ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਨੇ ਗੁਰਬਾਣੀ ਦੀ ਕਥਾ ਤੇ ਭਾਈ ਉਪਿੰਦਰਪਾਲ ਸਿੰਘ ਹਜ਼ੂਰੀ ਰਾਗੀ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ, ਭਾਈ ਹਰਮੇਸ਼ ਸਿੰਘ, ਭਾਈ ਸੇਵਾ ਸਿੰਘ, ਭਾਈ ਬਹਾਦੁਰ ਸਿੰਘ ਹਜ਼ੂਰੀ ਰਾਗੀ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮੈਨੇਜਰ ਜਸਵਿੰਦਰ ਸਿੰਘ ਨੇ ਕਿਹਾ ਕਿ ਗੁਰੂਆਂ ਵਲੋਂ ਦਿੱਤੇ ਉਪਦੇਸ਼ ਤੇ ਤੁਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਲਈ ਸਾਨੂੰ ਅਤੇ ਆਪਣੇ ਬੱਚਿਆਂ ਨੂੰ ਅੰਮਿ੍ਤਪਾਨ ਕਰਵਾਉਣਾ ਜ਼ਰੂਰੀ ਹੈ | ਇਸ ਮੌਕੇ ਇੰਸ. ਜਗਜੀਤ ਸਿੰਘ ਬੁੱਟਰ, ਇੰਸ. ਮਨਜੀਤ ਸਿੰਘ ਅੰਮਿ੍ਤਸਰ, ਹੈੱਡ ਗ੍ਰੰਥੀ ਹਰਬੰਸ ਸਿੰਘ, ਗ੍ਰੰਥੀ ਗੁਰਜਿੰਦਰ ਸਿੰਘ, ਭੁਪਿੰਦਰ ਸਿੰਘ ਹੱਦੋਵਾਲ, ਭਾਈ ਜਸਵਿੰਦਰ ਸਿੰਘ ਦਾਦੂਵਾਲ ਪ੍ਰਚਾਰਕ, ਭਾਈ ਦਿਆਲ ਸਿੰਘ, ਪਿ੍ੰ. ਸੁਰਿੰਦਰ ਪਾਲ ਸਿੰਘ ਪ੍ਰਦੇਸੀ, ਰਣਵੀਰ ਸਿੰਘ ਸਕੱਤਰ, ਹਰਪ੍ਰੀਤ ਸਿੰਘ ਹੈਪੀ, ਇੰਸ. ਗੁਰਜੀਤ ਸਿੰਘ ਭੋਗਪੁਰ, ਮਨਵੀਰ ਸਿੰਘ ਚੰਬਲਾ, ਅਮਰੀਕ ਸਿੰਘ, ਜਸਵਿੰਦਰ ਸਿੰਘ ਗੜ੍ਹਸ਼ੰਕਰ, ਗੁਰਲਾਟ ਸਿੰਘ, ਰੂਪ ਸਿੰਘ, ਪਿ੍ੰਸ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ ਮੇਘੋਵਾਲ, ਲਖਵੀਰ ਸਿੰਘ, ਸੰਦੀਪ ਸਿੰਘ, ਸੰਤੋਖ ਸਿੰਘ ਬਿਲਾਸਪੁਰ, ਰਾਜਨ ਸਿੰਘ, ਹਰਵਿੰਦਰ ਸਿੰਘ, ਹਰਦੀਪ ਸਿੰਘ ਸੈਣੀ, ਜਗਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ 'ਚ ਸਮਾਗਮ
ਗੜ੍ਹਸ਼ੰਕਰ, (ਧਾਲੀਵਾਲ)- ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਪਰਮਿੰਦਰ ਸਿੰਘ ਹਜ਼ੂਰੀ ਰਾਗੀ ਜਥੇ ਅਤੇ ਭਾਈ ਜਸਕਰਨ ਸਿੰਘ ਰਾਹੋਂ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਬੀਬੀ ਸੰਦੀਪ ਕੌਰ ਖ਼ਾਲਸਾ ਗੁਰਾਇਆ ਵਾਲਿਆਂ ਦੇ ਢਾਡੀ ਜਥੇ ਨੇ ਜੋਸ਼ੀਆਂ ਵਾਰਾਂ ਗਾ ਕੇ ਸੰਗਤਾਂ 'ਚ ਜੋਸ਼ ਭਰਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਤੇ ਸਿੱਖ ਪ੍ਰਚਾਰਕ ਜਥੇਦਾਰ ਬਲਵੀਰ ਸਿੰਘ ਚੰਗਿਆੜਾ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਦਸਮ ਪਿਤਾ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ ਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ | ਇਸ ਮੌਕੇ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਅਤੇ ਡਾ. ਰਮਨਪ੍ਰੀਤ ਕੌਰ ਰਮਨਪ੍ਰੀਤ ਹਸਪਤਾਲ ਵਾਲਿਆਂ ਨੇ ਸ਼ਬਦਾਂ ਦੀ ਸਾਂਝ ਪਾਉਂਦੇ ਹੋਏ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਤਰਲੋਕ ਸਿੰਘ ਅਰੋੜਾ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਰਜਿੰਦਰ ਸਿੰਘ ਸ਼ੂਕਾ, ਜੇ.ਪੀ. ਸਿੰਘ, ਇੰਜ. ਸੁਖਬੀਰ ਸਿੰਘ ਗੜ੍ਹਦੀਵਾਲਾ, ਡੀ.ਐੱਫ.ਓ. ਸਤਿੰਦਰ ਸਿੰਘ, ਡਾ. ਗੁਰਿੰਦਰਜੀਤ ਸਿੰਘ, ਵਿਕਰਮਜੀਤ ਸਿੰਘ ਰਾਜਨ, ਮਹਿੰਦਰ ਸਿੰਘ ਸਟੇਜ ਸੈਕਟਰੀ, ਐਡ. ਅਮਰਿੰਦਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਬਾਠ, ਸੁਖਮਿੰਦਰ ਸਿੰਘ, ਬੂਟਾ ਸਿੰਘ ਪੁਰੇਵਾਲ, ਅੰਮਿ੍ਤਪਾਲ ਸਿੰਘ, ਬੀਬੀ ਦਵਿੰਦਰ ਕੌਰ ਰਾਏ, ਬੀਬੀ ਜਸਵੀਰ ਕੌਰ ਬਜਾਜ ਤੇ ਹੋਰ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
- ਪਿੰਡ ਗੋਗੋਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਗੁਰਦੇਵ ਸਿੰਘ ਸਿਆਣੇ ਵਾਲੇ, ਭਾਈ ਮਨਪ੍ਰੀਤ ਸਿੰਘ ਤੇ ਭਾਈ ਲਖਵੀਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਸਮਾਗਮ ਦੌਰਾਨ ਮਾ. ਬਲਵੀਰ ਸਿੰਘ, ਜੁਝਾਰ ਸਿੰਘ, ਗੁਰਮੇਲ ਸਿੰਘ, ਮਾ. ਕੁਲਵੰਤ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਸ਼ਿੰਗਾਰਾ ਸਿੰਘ, ਦਵਿੰਦਰ ਸਿੰਘ, ਤੀਰਥ ਸਿੰਘ, ਰਣਜੀਤ ਸਿੰਘ, ਇਕਬਾਲ ਸਿੰਘ, ਮਨਜੀਤ ਸਿੰਘ, ਜਰਨੈਲ ਸਿੰਘ ਸੰਧੂ, ਸਵਰਨ ਸਿੰਘ ਠੇਕੇਦਾਰ, ਜੋਗਾ ਸਿੰਘ, ਜਗਤਾਰ ਸਿੰਘ, ਝਲਮਣ ਸਿੰਘ ਤੇ ਹੋਰ ਹਾਜ਼ਰ ਹੋਏ |
ਘੋਗਰਾ, (ਆਰ.ਐੱਸ. ਸਲਾਰੀਆ)- ਗੁਰਦੁਆਰਾ ਸਿੰਘ ਸਭਾ ਘੋਗਰਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜ਼ਾਇਆ ਗਿਆ ਜੋ ਪਿੰਡ ਦੀ ਪਰਿਕਰਮਾਂ ਕਰਦਾ ਹੋਇਆ ਗੁਰੂਦੁਆਰਾ ਸਾਹਿਬ ਵਿਖੇ ਸਮਾਪਿਤ ਹੋਇਆ | ਸ਼ਰਧਾਲੂ ਸੰਗਤਾਂ ਵੱਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ | ਇਸ ਮੌਕੇ 'ਤੇ ਪ੍ਰਧਾਨ ਬਲਵਿੰਦਰ ਸਿੰਘ, ਜਸਵੰਤ ਸਿੰਘ, ਡਾ. ਸੱਜਣ ਸਿੰਘ, ਮਲਕੀਤ ਸਿੰਘ ਡੋਗਰਾ, ਜਸਵਿੰਦਰ ਸਿੰਘ ਲਵਲੀ, ਜਸਵਿੰਦਰ ਸਿੰਘ ਗੋਲਡੀ, ਜਸਵੀਰ ਸਿੰਘ, ਕੁਲਵੰਤ ਸਿੰਘ, ਮੁਖਤਿਆਰ ਸਿੰਘ, ਦਵਿੰਦਰ ਸਿੰਘ ਬਾਜਵਾ, ਗੁਰਮੀਤ ਸਿੰਘ ਬਾਜਵਾ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਤਰਸੇਮ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਜੀਤ ਸਿੰਘ, ਸਤਨਾਮ ਸਿੰਘ, ਰਾਕੇਸ ਕੁਮਾਰ, ਸੁਭਾਸ ਡੋਗਰਾ, ਮਨਜੀਤ ਸਿੰਘ, ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ |
ਧੁੱਗਾ ਕਲਾਂ ਵਿਖੇ ਨਗਰ ਕੀਰਤਨ ਸਜਾਇਆ
ਦਸੂਹਾ, (ਭੁੱਲਰ)- ਪਿੰਡ ਧੁੱਗਾ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਦੇ ਸਵਾਗਤ ਲਈ ਜਿੱਥੇ ਚਾਹ-ਬਦਾਨਾ, ਫਲ- ਫਰੂਟ ਆਦਿ ਦੇ ਲੰਗਰ ਲਗਾਏ ਹੋਏ ਸਨ ਉੱਥੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ | ਥਾਂ-ਥਾਂ ਸਵਾਗਤੀ ਗੇਟ ਬਣਾਏ ਹੋਏ ਸਨ | ਇਸ ਮੌਕੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਦੇਸਰਾਜ ਸਿੰਘ ਧੁੱਗਾ ਸੂਬਾ ਪ੍ਰਧਾਨ ਐੱਸ. ਸੀ. ਵਿੰਗ ਅਕਾਲੀ ਦਲ ਡੈਮੋਕਰੈਟਿਕ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਦੇਸ ਰਾਜ ਸਿੰਘ ਧੁੱਗਾ, ਪ੍ਰਧਾਨ ਸੁਰਜੀਤ ਸਿੰਘ, ਬਲਵੰਤ ਸਿੰਘ, ਬਲਬੀਰ ਸਿੰਘ, ਹਰਭਜਨ ਸਿੰਘ, ਡੀ ਪੀ ਓ ਉਂਕਾਰ ਸਿੰਘ, ਗ੍ਰੰਥੀ ਸਤਿੰਦਰ ਸਿੰਘ, ਜੁਝਾਰ ਸਿੰਘ ਧੁੱਗਾ, ਹੀਰਾ ਪਾਲ ਸਿੰਘ, ਅਮਰੀਕ ਸਿੰਘ, ਹਰਵਿੰਦਰ ਸਿੰਘ, ਬਚਿੱਤਰ ਸਿੰਘ, ਹਰਪ੍ਰੀਤ ਸਿੰਘ, ਕੈਪਟਨ ਕਿਸ਼ਨ ਸਿੰਘ, ਅਵਤਾਰ ਸਿੰਘ, ਅਜੀਤ ਸਿੰਘ, ਬਲਬੀਰ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ, ਹਰਦੇਵ ਸਿੰਘ, ਮਨਿੰਦਰ ਸਿੰਘ, ਅਮਨਪ੍ਰੀਤ ਸਿੰਘ, ਅਮੋਲਕ ਸਿੰਘ, ਚੇਅਰਪਰਸਨ ਕੁਲਜੀਤ ਕੌਰ ਧੁੱਗਾ, ਸੰਦੀਪ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਹਰਵਿੰਦਰ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
- ਪਿੰਡ ਭੱਟੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪ੍ਰਕਰਮਾ ਕਰਦਾ ਸਮਾਪਤ ਹੋਇਆ | ਇਸ ਮੌਕੇ 'ਤੇ ਸਵਾਗਤ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਹੋਏ ਸਨ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਸਮਾਗਮ
ਐਮਾਂ ਮਾਂਗਟ, (ਭੰਮਰਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਅੱਜ ਕਸਬਾ ਐਮਾਂ ਮਾਂਗਟ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਅੰਤਰਰਾਸ਼ਟਰੀ ਕੀਰਤਨੀ ਜਥੇ ਭਾਈ ਅਵਤਾਰ ਸਿੰਘ ਬੁੱਟਰ (ਅੰਮਿ੍ਤਸਰ ਸਾਹਿਬ) ਅਤੇ ਸਾਥੀਆਂ ਵਲੋਂ ਸ਼ਬਦ-ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਕਸ਼ਮੀਰ ਸਿੰਘ, ਭਾਈ ਹਰਪ੍ਰੀਤ ਸਿੰਘ, ਬੀਬੀ ਗੁਰਪ੍ਰੀਤ ਕੌਰ ਅਤੇ ਸਾਥੀਆਂ ਵਲੋਂ ਗੁਰਬਾਣੀ ਕੀਰਤਨ ਨਾਲ ਹਾਜ਼ਰੀ ਲਗਵਾਈ | ਸੇਵਾ ਨਿਭਾਉਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ, ਸਰਪੰਚ ਜਗਮੋਹਣ ਸਿੰਘ ਭਾਟੀਆ, ਕੁਲਦੀਪ ਸਿੰਘ ਸੈਣੀ, ਸੁਖਵਿੰਦਰ ਸਿੰਘ ਜਰਮਨ, ਪਿਆਰਾ ਸਿੰਘ, ਜਗਦੀਪ ਸਿੰਘ, ਕਸ਼ਮੀਰ ਸਿੰਘ ਸੈਣੀ, ਮੈਨੇਜਰ ਰਾਜ ਕੁਮਾਰ, ਗੁਰਪ੍ਰੀਤ ਕੌਰ, ਮਾਸਟਰ ਤਰਸੇਮ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਵਿਕਰਮ ਜੀਤ ਸਿੰਘ ਵਿਕੀ, ਦੁੱਲਾ ਸਿੰਘ, ਦਵਿੰਦਰਪਾਲ ਸਿੰਘ, ਸੁਰਜੀਤ ਸਿੰਘ, ਰਾਜਿੰਦਰ ਸਿੰਘ ਮੱਟੂ, ਦਵਿੰਦਰ ਸਿੰਘ ਮੱਟੂ, ਮਲਕੀਤ ਸਿੰਘ ਤਲਵੰਡੀ, ਡਾ: ਨਰਿੰਦਰ ਸਿੰਘ, ਗੋਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਟਾਂਡਾ ਉੜਮੁੜ, (ਕੁਲਬੀਰ ਸਿੰਘ ਗੁਰਾਇਆ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੂਨਕ ਖ਼ੁਰਦ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ | ਇਸ ਮੌਕੇ ਕੁਲਦੀਪ ਸਿੰਘ ਮਲਕੀਤ ਸਿੰ, ਸ਼ਾਮ ਸਿੰਘ ਮੂਨਕਾਂ, ਤੀਰਥ ਸਿੰਘ, ਕਮਲ ਪ੍ਰਕਾਸ਼ ਸਿੰਘ, ਹਰਬੰਸ ਸਿੰਘ, ਦਵਿੰਦਰ ਸਿੰਘ, ਦਵਿੰਦਰ ਕੌਰ, ਸਾਬਕਾ ਸਰਪੰਚ ਰਾਮ ਨਰਾਇਣ ਸਿੰਘ, ਸੁਖਵਿੰਦਰ ਸਿੰਘ ਮੂਨਕਾਂ, ਸਰਬਜੀਤ ਸਿੰਘ ਮੋਮੀ, ਪਰਮਜੀਤ ਸਿੰਘ ਪੰਮੀ, ਅਮਰਜੀਤ ਸਿੰਘ, ਗਿਆਨੀ ਅਮਰਜੀਤ ਸਿੰਘ, ਕਮਲ ਸੈਣੀ, ਸਰਬਜੀਤ ਸਿੰਘ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਹੀ ਪਿੰਡ ਮੂਨਕ ਕਲਾਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਪਿੰਡ ਦੇ ਵੱਖ-ਵੱਖ ਪੜਾਵਾਂ 'ਤੇ ਪਹੁੰਚਣ ਤੇ ਸਮੂਹ ਸੰਗਤ ਨੇ ਭਰਵਾਂ ਸਵਾਗਤ ਕੀਤਾ | ਨਗਰ ਕੀਰਤਨ ਵਿਚ ਕੁਲਵੰਤ ਸਿੰਘ, ਅਮਨਦੀਪ ਸਿੰਘ, ਪ੍ਰਦੀਪ ਸਿੰਘ, ਅਰਵਿੰਦਰ ਸਿੰਘ, ਗੁਰਨਾਮ ਸਿੰਘ, ਬਾਬਾ ਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ |
ਗੁਰਦੁਆਰਾ ਸਿੰਘ ਸਭਾ ਖਾਨਪੁਰ ਵਿਖੇ ਸਮਾਗਮ
ਮਾਹਿਲਪੁਰ, (ਰਜਿੰਦਰ ਸਿੰਘ)- ਦਸਵੀਂ ਪਾਤਿਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਖਾਨਪੁਰ ਵਿਖੇ ਗੁਰਦੁਆਰਾ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨ ਮੌਕੇ ਭਾਈ ਅਵਤਾਰ ਸਿੰਘ, ਭਾਈ ਮੋਹਣ ਸਿੰਘ, ਬੀਬੀ ਜਸਵਿੰਦਰ ਕੌਰ ਖ਼ਾਲਸਾ ਨੇ ਰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਬੱਚਿਆ ਵਲੋਂ ਦਸਵੀਂ ਪਾਤਸ਼ਾਹੀ ਦੇ ਜੀਵਨ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਅਤੇ ਕਵੀਸ਼ਰੀ ਪੇਸ਼ ਕੀਤੀ ਗਈ | ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਕੀਰਤਨੀ ਜਥਿਆਂ ਸਮੇਤ ਬੱਚਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਰਜੀਤ ਸਿੰਘ ਖ਼ਾਨਪੁਰੀ, ਕੁਲਵੰਤ ਸਿੰਘ ਪੰਚ, ਰੇਸ਼ਮ ਸਿੰਘ, ਦੀਦਾਰ ਸਿੰਘ, ਉਜਾਗਰ ਸਿੰਘ, ਕਰਨੈਲ ਸਿੰਘ ਟਿੰਕੂ, ਹਰਜਿੰਦਰ ਸਿੰਘ, ਕੁਲਦੀਪ ਸਿੰਘ , ਬਹਾਦਰ ਸਿੰਘ, ਨਰਿੰਦਰ ਸਿੰਘ, ਜੁਗਿੰਦਰ ਸਿੰਘ, ਜਸਵਿੰਦਰ ਕੌਰ, ਹਰਭਜਨ ਸਿੰਘ, ਗੁਰਚੈਨ ਸਿੰਘ, ਜਸਪਾਲ ਸਿੰਘ, ਗੁਰਬਖ਼ਸ਼ ਸਿੰਘ, ਸ਼ਿਗਾਰਾਂ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਅਤੇ ਇਲਾਕੇ ਦੀਆ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ 'ਚ ਸਮਾਗਮ
ਸੈਲਾ ਖ਼ੁਰਦ, (ਹਰਵਿੰਦਰ ਸਿੰਘ ਬੰਗਾ)- ਗੁਰਦੁਆਰਾ ਸਿੰਘ ਸਭਾ ਸੈਲਾ ਖ਼ੁਰਦ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਦਿਹਾੜਾ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ | ਸ੍ਰੀ ਅਖੰਡ ਜਾਪ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ | ਜਿਸ 'ਚ ਗੁ. ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਸਹੋਤਾ ਅਤੇ ਗਿਆਨੀ ਜਸਵਿੰਦਰ ਸਿੰਘ ਦਦਿਆਲ ਨੇ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਹਰਭਜਨ ਸਿੰਘ, ਸਾਧੂ ਸਿੰਘ, ਮਾਸਟਰ ਅਜੀਤ ਸਿੰਘ, ਸੁਖਵੀਰ ਸਿੰਘ, ਸਰਪੰਚ ਨੀਲਮ ਰਾਣੀ ਅਤੇ ਹੋਰ ਮੋਹਤਵਾਰ ਮੌਜੂਦ ਸਨ |
ਪ੍ਰਕਾਸ਼ ਪੁਰਬ ਅਤੇ ਆਰਮੀ ਦਿਵਸ ਮਨਾਇਆ
ਦਸੂਹਾ, (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਆਰਮੀ ਦਿਵਸ ਅਤੇ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਇਨ੍ਹਾਂ ਦਿਵਸਾਂ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਪ੍ਰਤੀਬੱਧਤਾ ਨਾਲ ਅਤੇ ਸਮਰਪਿਤ ਹੋ ਕੇ ਕੰਮ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਆਰਮੀ ਦਿਵਸ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਅਤੇ ਗੀਤ ਗਾ ਕੇ ਗੁਰੂ ਜੀ ਦੇ ਜੀਵਨ ਅਤੇ ਸ਼ਖ਼ਸੀਅਤ ਬਾਰੇ ਦੱਸਿਆ ਗਿਆ | ਕਾਲਜ ਦੇ ਸੁਪਰਡੈਂਟ ਅਤੇ ਸਾਬਕਾ ਸੂਬੇਦਾਰ ਮੇਜਰ ਟੇਕ ਚੰਦ ਨੇ ਭਾਰਤੀ ਫ਼ੌਜ ਵਿਚ ਨੌਕਰੀ ਕਰਨ ਦੌਰਾਨ ਆਪਣੇ ਤਜਰਬੇ ਸਭ ਨਾਲ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ | ਮੰਚ ਸੰਚਾਲਨ ਦੀ ਭੂਮਿਕਾ ਅਸਿਸਟੈਂਟ ਪ੍ਰੋਫੈਸਰ ਸੀਮਾ ਰਾਣੀ ਅਤੇ ਅਸਿਸਟੈਂਟ ਪ੍ਰੋਫੈਸਰ ਮਨਪ੍ਰੀਤ ਸਿੰਘ ਦੁਆਰਾ ਨਿਭਾਈ ਗਈ | ਇਸ ਮੌਕੇ ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦੇ ਮੈਨੇਜਰ ਗੁਰਪ੍ਰੀਤ ਸਿੰਘ ਚੀਮਾ ਅਤੇ ਡਿਪਟੀ ਮੈਨੇਜਰ ਦੀਪ ਗਗਨ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਸੰਦੀਪ ਕੌਰ ਬੋਸਕੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ |
ਗੜ੍ਹਸ਼ੰਕਰ, (ਵਿ. ਪ੍ਰ.)-ਪਿੰਡ ਨੰਗਲਾਂ ਵਿਖੇ ਗੁਰਦੁਆਰਾ ਸਿੰਘ ਸਭਾ ਤੇ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਹਿਲੇ ਦਿਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਪਿੰਡ ਦੀ ਪਰਿਕਰਮਾ ਉਪਰੰਤ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਢਾਡੀ ਗੁਰਜੰਟ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸੇ ਤਰ੍ਹਾਂ ਸਮਾਗਮ ਦੌਰਾਨ ਬੀਬੀ ਰਾਜਵੀਰ ਕੌਰ ਖੰਨੇ ਵਾਲਿਆਂ ਦੇ ਢਾਡੀ ਜਥੇ ਨੇ ਜੋਸ਼ੀਲੀਆਂ ਵਾਰਾਂ ਗਾ ਕੇ ਸੰਗਤਾਂ 'ਚ ਜੋਸ਼ ਭਰਿਆ | ਇਸ ਮੌਕੇ ਪ੍ਰਧਾਨ ਨਿਰਮਲ ਸਿੰਘ, ਜਗਦੀਪ ਸਿੰਘ, ਨੰਬਰਦਾਰ ਹਰਪਾਲ ਸਿੰਘ, ਗ੍ਰੰਥੀ ਸੁਰਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਥਿਆੜਾ, ਰਣਜੀਤ ਸਿੰਘ, ਬਖਸ਼ੀਸ਼ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ ਥਿਆੜਾ ਤੇ ਹੋਰ ਸੰਗਤਾਂ ਹਾਜ਼ਰ ਹੋਈਆਂ |
ਹਾਜੀਪੁਰ, (ਭਾਰਦਵਾਜ)-ਸਾਹਿਬ-ਏ -ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਹਾਜੀਪੁਰ 'ਚ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਿੰਘ ਸਹਿਬਾਨ ਵਲੋਂ ਗੁਰੂ ਜੀ ਦੀ ਬਾਣੀ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਭਾਈ ਨਿਰਮਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸ. ਕੁਲਦੀਪ ਸਿੰਘ ਸਰਦਾਰ ਸਰੂਪ ਸਿੰਘ, ਸਰਦਾਰ ਜੋਗਿੰਦਰ ਸਿੰਘ, ਸ. ਜੀਤ ਸਿੰਘ ਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ |
ਮਿਆਣੀ ਇਲਾਕੇ ਦੇ ਪਿੰਡਾਂ 'ਚ ਸਮਾਗਮ
ਮਿਆਣੀ, (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਮਿਆਣੀ ਵਿਖੇ ਗੁਰਦੁਆਰਾ ਗੋਬਿੰਦ ਪ੍ਰਵੇਸ਼ ਤੋਂ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ | ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੋਬਿੰਦ ਪ੍ਰਵੇਸ਼ ਵਿਖੇ ਸਮਾਪਤ ਹੋਇਆ | ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ, ਡਾ. ਲਖਮੀਰ ਸਿੰਘ ਚੌਧਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਲਸ਼ਨ ਭਗਤ, ਪ੍ਰਧਾਨ ਸਰਬਜੀਤ ਸਿੰਘ, ਛੱਜਾ ਸਿੰਘ, ਮਾਸਟਰ ਨਰਿੰਦਰ ਸਿੰਘ, ਮਨਜੀਤ ਸਿੰਘ ਬੰਟੂ, ਪੰਚ ਗੁਰਜੀਤ ਸਿੰਘ ਡਿੰਪਾ, ਡਾ. ਸਤਨਾਮ ਸਿੰਘ, ਕੁਲਦੀਪ ਸਿੰਘ ਕਾਲਾ, ਪੰਚ ਦਰਸ਼ਨ ਸਿੰਘ, ਪੰਚ ਸੰਨੀ ਸਿੰਘ, ਪਿ੍ੰਸੀਪਲ ਮਾਨ ਸਿੰਘ, ਪੰਚ ਮਹਿੰਦਰ ਸਿੰਘ, ਪੰਚ ਅਵਤਾਰ ਸਿੰਘ, ਪੰਚ ਬਲਜੀਤ ਸਿੰਘ, ਕਮਲ ਲਾਲ ਚੌਹਾਨ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਚੇਅਰਮੈਨ ਚਰਨਜੀਤ ਸਿੰਘ ਬਿੱਲਾ, ਨੰਬਰਦਾਰ ਸ਼ੁਭਾਸ਼ ਚੰਦਰ, ਕੁਲਵੰਤ ਸਿੰਘ ਬੰਟੀ, ਹਰਭਜਨ ਸਿੰਘ ਮੱਲੀ, ਪਿ੍ੰਸੀਪਲ ਕੁਲਦੀਪ ਰਾਜ, ਮੁੱਖ ਅਧਿਆਪਕਾ ਹਰਭਜਨ ਕੌਰ, ਦਵਿੰਦਰ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਲਖਵਿੰਦਰ ਮਟਿਆਣਾ, ਲਖਵਿੰਦਰ ਨੰਗਲੀਆ, ਸਾਬਕਾ ਚੇਅਰਮੈਨ ਦਰਸ਼ਨ ਸਿੰਘ, ਗੁਰਨਾਮ ਸਿੰਘ, ਭੁਪਿੰਦਰ ਸਿੰਘ ਆਦਿ ਨੇ ਹਾਜ਼ਰੀ ਲਗਵਾਈ | ਇਸੇ ਤਰ੍ਹਾਂ ਪਿੰਡ ਤਲਵੰਡੀ ਸੱਲਾਂ ਤੋਂ ਸਜਾਏ ਗਏ ਨਗਰ ਕੀਰਤਨ ਦਾ ਪਿੰਡ ਨੱਥੂਪੁਰ, ਡੁਮਾਣਾ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਜਥੇਦਾਰ ਤਾਰਾ ਸਿੰਘ ਸੱਲਾ, ਸਰਪੰਚ ਰਣਜੀਤ ਸਿੰਘ, ਮਾਸਟਰ ਨਿਰਮਲ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਸੱਤਪਾਲ ਸਿੰਘ ਬਾਲੀ, ਬਲਦੇਵ ਸਿੰਘ ਸੱਲਾਂ, ਪਾਲ ਖਲੀਲ ਅਮਰੀਕਾ, ਤਰਲੋਕ ਸਿੰਘ, ਸਰਪੰਚ ਪਰਮਜੀਤ ਕੌਰ, ਪ੍ਰਧਾਨ ਮਹਿੰਦਰ ਸਿੰਘ, ਸਾਬਕਾ ਸਰਪੰਚ ਰਣਬੀਰ ਸਿੰਘ, ਸ਼ਾਹਬਾਜ਼ ਸਿੰਘ, ਜਸਵਿੰਦਰ ਸਿੰਘ, ਡਾ. ਸਰੂਪ ਸਿੰਘ, ਸੁਖਦੇਵ ਸਿੰਘ, ਮਾਸਟਰ ਬਲਵਿੰਦਰ ਸਿੰਘ, ਸਰਪੰਚ ਸੁਰਜੀਤ ਸਿੰਘ, ਮਹਿੰਦਰ ਸਿੰਘ ਡੁਮਾਣਾ, ਨਿਰਮਲ ਸਿੰਘ ਅਮਰੀਕਾ, ਭਜਨ ਸਿੰਘ ਅਮਰੀਕਾ, ਪ੍ਰਧਾਨ ਨਛੱਤਰ ਸਿੰਘ, ਸੁੱਚਾ ਸਿੰਘ, ਦਲੇਰ ਸਿੰਘ, ਸੁਖਦੇਵ ਸਿੰਘ, ਬਾਗ ਸਿੰਘ ਆਦਿ ਮੌਜੂਦ ਸਨ | ਇਸੇ ਤਰ੍ਹਾਂ ਪਿੰਡ ਜਲਾਲਪੁਰ ਵਿਖੇ ਗੁਰਦੁਆਰਾ ਕੱਵਾਖਪਤੀ ਜਲਾਲਪੁਰ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਚੌਾਕਾ ਤੇ ਅੱਡਾ ਜਲਾਲਪੁਰ ਤੋਂ ਹੁੰਦਾ ਹੋਇਆ ਗੁਰਦੁਆਰਾ ਕੁਵਾਖਪਤੀ ਜਲਾਲਪੁਰ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਪ੍ਰਧਾਨ ਜਸਵੰਤ ਸਿੰਘ ਅੰਬੀ, ਪ੍ਰਧਾਨ ਸਰਦਾਰ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਚੇਅਰਮੈਨ ਲਖਵੀਰ ਸਿੰਘ ਲੱਖੀ, ਸਰਪੰਚ ਲਖਵਿੰਦਰ ਕੌਰ ਮੁਲਤਾਨੀ, ਜਸਵੰਤ ਸਿੰਘ ਬਿੱਟੂ, ਸੁਖਵਿੰਦਰ ਸਿੰਘ ਗੁੱਜਰ, ਨੰਬਰਦਾਰ ਕੁਲਵੰਤ ਸਿੰਘ, ਕਸ਼ਮੀ ਸਿੰਘ ਨੀਲਾ ਅਮਰੀਕਾ, ਐਡਵੋਕੇਟ ਚਰਨ ਸਿੰਘ, ਕਰਨੈਲ ਸਿੰਘ ਭੁੱਟੋ, ਸਿਕੰਦਰ ਸਿੰਘ, ਤਰਸੇਮ ਸਿੰਘ ਨੰਦੀ, ਬਲਵਿੰਦਰ ਸਿੰਘ ਛਿੰਦਾ, ਲਖਵਿੰਦਰ ਸਿੰਘ ਸੇਠੀ, ਕੁਲਦੀਪ ਸਿੰਘ, ਅਜੀਤ ਸਿੰਘ, ਲਖਵੀਰ ਸਿੰਘ ਲੱਖੀ, ਮੱਖਣ ਸਿੰਘ, ਸੁਖਵਿੰਦਰ ਸਿੰਘ ਮੁਲਤਾਨੀ, ਸੁਖਵਿੰਦਰ ਸਿੰਘ ਸੁੱਖਾ, ਸੁਰਿੰਦਰ ਸਿੰਘ, ਸਤਨਾਮ ਸਿੰਘ, ਕੁਲਵੰਤ ਸਿੰਘ ਦੁਬਈ, ਲੰਬੜਦਾਰ ਜਸਵਿੰਦਰ ਸਿੰਘ, ਬੱਬਰ ਜਿਊਲਰ, ਮਹਿੰਦਰ ਸਿੰਘ, ਲਖਵਿੰਦਰ ਸਿੰਘ ਲੱਖਾ, ਸੁਖਵਿੰਦਰ ਸਿੰਘ ਟੀਟੂ, ਲਖਵਿੰਦਰ ਸਿੰਘ ਪੰਮਾ, ਚਰਨ ਸਿੰਘ ਬੰਬੇ, ਕੁਲਦੀਪ ਸਿੰਘ ਇੰਗਲੈਂਡ, ਬਲਬੀਰ ਸਿੰਘ, ਸਿਮਰਜੀਤ ਸਿੰਘ ਆਦਿ ਨੇ ਹਾਜ਼ਰੀ ਲਗਵਾਈ |

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਮੁਕੇਰੀਆਂ, 20 ਜਨਵਰੀ (ਰਾਮਗੜ੍ਹੀਆ)-ਅੱਜ ਦੇਰ ਸ਼ਾਮ ਮੁਕੇਰੀਆਂ ਦੇ ਮੱਕੜ ਹਸਪਤਾਲ ਨਜ਼ਦੀਕ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਇਕ ਟਰਾਲੇ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਲੱਤ ਕੱਟੀ ਗਈ ...

ਪੂਰੀ ਖ਼ਬਰ »

ਨੌਜਵਾਨ 'ਤੇ ਜਾਨਲੇਵਾ ਹਮਲਾ, 5 ਨਾਮਜ਼ਦ

ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)- ਨਾਨਕੇ ਪਿੰਡ 'ਚ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ 5 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਕਮਾਂਡੈਂਟ ਵਿਜੈ ਕੁਮਾਰ ਡੀ.ਜੀ. ਡਿਸਕ ਅਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਵਾਸੀ ਸੀ.ਆਰ.ਪੀ.ਐਫ ਦੇ ਡਿਪਟੀ ਕਮਾਡੈਂਟ ਵਿਜੈ ਕੁਮਾਰ ਨੂੰ ਉਨ੍ਹਾਂ ਦੀ ਜੰਮੂ ਕਸ਼ਮੀਰ 'ਚ ਤੈਨਾਤੀ ਦੌਰਾਨ ਅਮਰਨਾਥ ਯਾਤਰਾ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਉੱਥੇ ਤੈਨਾਤ ਸੀ.ਆਰ.ਪੀ.ਐਫ ...

ਪੂਰੀ ਖ਼ਬਰ »

ਨਗਰ ਨਿਗਮ, ਨਗਰ ਕੌ ਾਸਲ ਤੇ ਨਗਰ ਪੰਚਾਇਤ ਚੋਣਾਂ 'ਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ : ਅਪਨੀਤ ਰਿਆਤ

ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਨਗਰ ਨਿਗਮ, ਨਗਰ ਕੌਾਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ...

ਪੂਰੀ ਖ਼ਬਰ »

ਦੋ ਪਿੰਡਾਂ ਨੂੰ ਕੱਟ ਕੇ ਬਣਾਇਆ ਗਿਆ ਪਿੰਡ ਕੱਟ

ਸਰਬਜੀਤ ਸਿੰਘ ਚੱਕਰਾਮੂੰ 9915187186 ਬਹਿਰਾਮ - ਵਿਧਾਨ ਸਭਾ ਹਲਕਾ ਬੰਗਾ ਦਾ ਪਿੰਡ ਕੱਟ ਫਗਵਾੜਾ-ਰੋਪੜ ਮੁੱਖ ਸੜਕ 'ਤੇ ਸਥਿਤ ਕਸਬਾ ਬਹਿਰਾਮ ਤੋਂ ਲਗਭਗ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਹੈ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਇਹ ਪਿੰਡ ਸਥਾਨਕ ਬਜ਼ੁਰਗਾਂ ਦੇ ਦੱਸਣ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ-ਸੁਰਿੰਦਰ ਸਿੰਘ ਇਲਾਕਾ ਔੜ ਦੇ ਪ੍ਰਧਾਨ ਬਣੇ

ਸਾਹਲੋਂ, 20 ਜਨਵਰੀ (ਜਰਨੈਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਇਲਾਕਾ ਔੜ ਦੀ ਮੀਟਿੰਗ ਪਿੰਡ ਸਕੋਹਪੁਰ ਵਿਖੇ ਹੋਈ ਜਿਸ ਵਿਚ 70 ਦੇ ਕਰੀਬ ਕਿਸਾਨ ਸ਼ਾਮਲ ਹੋਏ | ਜਿਸ ਵਿਚ ਕਿਸਾਨ ਔਰਤਾਂ ਵੀ ਸ਼ਾਮਲ ਹੋਈਆਂ | ਇਸ ਮੀਟਿੰਗ ਨੂੰ ਭੁਪਿੰਦਰ ਸਿੰਘ ਵੜੈਚ, ਕੁਲਵਿੰਦਰ ਸਿੰਘ ਵੜੈਚ, ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਅਸ਼ੋਕ ਕੁਮਾਰ ਨੂੰ ਦਿੱਤਾ ਪਹਿਚਾਨ ਪੱਤਰ

ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)- ਡਾ: ਗੁਰਦੀਪ ਸਿੰਘ ਕਪੂਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਨੇ ਅਸ਼ੋਕ ਕੁਮਾਰ ਪੁੱਤਰ ਹਰਜੀਤ ਰਾਮ ਵਾਸੀ ਜਾਡਲਾ ਨੂੰ ਮਰਨ ਉਪਰੰਤ ਸਰੀਰ ਦਾਨ ਕਰਨ ਦਾ ਪਹਿਚਾਣ ਪੱਤਰ ਦਿੱਤਾ | ਇਸ ਮੌਕੇ ਡਾ: ਕਪੂਰ ਨੇ ਕਿਹਾ ਕਿ ਮੌਤ ਤੋਂ ...

ਪੂਰੀ ਖ਼ਬਰ »

ਡੀਜ਼ਲ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਬਜਟ ਵਿਗਾੜਿਆ-ਚੌਹਾਨ

ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)- ਦੇਸ਼ ਅੰਦਰ ਡੀਜ਼ਲ ਅਤੇ ਪਟਰੋਲ ਦੀਆਂ ਕੀਮਤਾਂ ਦੇ ਵਾਧੇ ਨੇ ਆਮ ਲੋਕਾਂ ਦਾ ਬਜਟ ਵਿਗਾੜ ਦਿੱਤਾ ਹੈ | ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਭਾਰਤੀ ਜਨਤਾ ਪਾਰਟੀ ਸਰਕਾਰ ਦੀ ਅਸਫਲਤਾ ਨੂੰ ...

ਪੂਰੀ ਖ਼ਬਰ »

ਕੌਮੀ ਜਾਂਚ ਏਜੰਸੀ ਵੱਲੋਂ ਸੰਮਨ ਕੇਂਦਰ ਸਰਕਾਰ ਦਾ ਕੋਝਾ ਹੱਥਕੰਡਾ -ਦੀਪ, ਐਡਵੋਕੇਟ

ਨਵਾਂਸ਼ਹਿਰ, 20 ਜਨਵਰੀ (ਮਹੇ)- ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਕਨਵੀਨਰ ਦਲਜੀਤ ਸਿੰਘ ਐਡਵੋਕੇਟ ਅਤੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਕਮੇਟੀ ਮੈਂਬਰ ਜਸਬੀਰ ਦੀਪ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਘੋਲ ਨੂੰ ਮਿਲ ਰਹੇ ਲੋਕਾਂ ...

ਪੂਰੀ ਖ਼ਬਰ »

ਬਹਿਰੀਨ 'ਚ ਸ਼ੁਦਾਈਆਂ ਵਾਂਗ ਘੁੰਮਦੇ ਪੁੱਤਰ ਨੂੰ ਵਾਪਸ ਲਿਆਉਣ ਦੀ ਕੀਤੀ ਅਪੀਲ

ਮਾਹਿਲਪੁਰ, 20 ਜਨਵਰੀ (ਦੀਪਕ ਅਗਨੀਹੋਤਰੀ)- ਅੱਜ ਬਾਅਦ ਦੁਪਹਿਰ ਸੋਸ਼ਲ ਮੀਡੀਆ 'ਤੇ ਕੁੱਝ ਪੰਜਾਬੀਆਂ ਵੱਲੋਂ ਸ਼ੁਦਾਈਆਂ ਵਾਂਗ ਬਹਿਰੀਨ ਦੇਸ਼ ਦੇ ਇੱਕ ਸ਼ਹਿਰ 'ਚ ਘੁੰਮਦੇ ਨੌਜਵਾਨ ਦੀ ਵਾਇਰਲ ਵੀਡੀਓ ਬਲਾਕ ਮਾਹਿਲਪੁਰ ਦੇ ਪਿੰਡ ਜੰਡੋਲੀ ਦੇ ਇੱਕ ਨੌਜਵਾਨ ਦੀ ਨਿਕਲੀ | ...

ਪੂਰੀ ਖ਼ਬਰ »

ਮਨੁੱਖੀ ਕੜੀ ਬਣਾ ਕੇ ਕੀਤਾ ਕਿਸਾਨੀ ਵਿਰੋਧੀ ਕਾਨੂੰਨਾਂ ਦਾ ਵਿਰੋਧ

ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)-ਅੱਜ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਚੰਡੀਗੜ੍ਹ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਦੇ ਲੇਖਕਾਂ ਵਲੋਂ ਕਿਸਾਨੀ ਵਿਰੋਧੀ ਕਾਨੂੰਨਾਂ ਦਾ ਵਿਰੋਧ ਇੱਥੇ ਮਨੁੱਖੀ ਕੜੀ ਬਣਾ ਕੇ ਕੀਤਾ ਗਿਆ | ਕਿਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਲੋਕ-ਪ੍ਰੇਰਨਾ ਮੀਟਿੰਗ

ਬੰਗਾ, 20 ਜਨਵਰੀ (ਕਰਮ ਲਧਾਣਾ) - ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸੁੱਜੋਂ ਵਿਖੇ ਵਿਸ਼ਾਲ ਲੋਕ-ਪ੍ਰੇਰਨਾ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਬੈਂਸ, ਜਸਵੀਰ ਸਿੰਘ ਮੰਗੂਵਾਲ, ਰਵਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੀ 'ਮੈਂ ਨਾ ...

ਪੂਰੀ ਖ਼ਬਰ »

ਜੀਤ ਸਿੰਘ ਭਾਟੀਆ ਮਨੁੱਖੀ ਅਧਿਕਾਰ ਮੰਚ ਬਲਾਕ ਬੰਗਾ ਦੇ ਪ੍ਰਧਾਨ ਨਿਯੁਕਤ

ਬੰਗਾ, 20 ਜਨਵਰੀ (ਜਸਬੀਰ ਸਿੰਘ ਨੂਰਪੁਰ) - ਮਨੁੱਖੀ ਅਧਿਕਾਰ ਮੰਚ (ਰਜਿ:) ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਜੀਤ ਸਿੰਘ ਭਾਟੀਆ ਨੂੰ ਬਲਾਕ ਬੰਗਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਖੁਸ਼ਵਿੰਦਰ ਸਿੰਘ ਨੂੰ ਮੈਂਬਰਸ਼ਿਪ ਦਾ ਕਾਰਡ ਦਿੱਤਾ ਗਿਆ | ਕੌਮੀ ...

ਪੂਰੀ ਖ਼ਬਰ »

ਬਾਗ਼ਬਾਨੀ ਅਤੇ ਖੇਤੀਬਾੜੀ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ

ਭੱਦੀ, 20 ਜਨਵਰੀ (ਨਰੇਸ਼ ਧੌਲ)- ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਬਛੌੜੀ ਵਿਖੇ ਡਾ: ਜਗੀਰ ਸਿੰਘ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਦੇ ਨਿਰਮਾਣ ਲਈ ਪ੍ਰੋ: ਕਪੂਰ ਦੇ ਪਰਿਵਾਰ ਵਲੋਂ 1.11 ਲੱਖ ਦੀ ਰਾਸ਼ੀ ਭੇਟ

ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਮੰਦਰ ਦੇ ਨਿਰਮਾਣ ਲਈ ਚਲਾਏ ਗਏ ਅਭਿਆਨ ਤਹਿਤ ਟਰਿੱਪਲ ਐਮ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਐਮ.ਡੀ. ਪ੍ਰੋ: ਮਨੋਜ ਕਪੂਰ ਨੇ ਆਪਣੀ ਮਾਤਾ ਸੁਦੇਸ਼ ਰਾਣੀ ਦੇ ਹੱਥੋਂ 1 ਲੱਖ 11 ਹਜ਼ਾਰ 111 ਰੁਪਏ ਦੀ ਰਾਸ਼ੀ ਭੇਟ ਕਰਵਾਈ, ...

ਪੂਰੀ ਖ਼ਬਰ »

ਡੀ. ਟੀ. ਐਫ. ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ

ਮਾਹਿਲਪੁਰ, 20 ਜਨਵਰੀ (ਰਜਿੰਦਰ ਸਿੰਘ)- ਡੈਮੋਕਰੇਟਿਵ ਟੀਚਰ ਫ਼ਰੰਟ ਪੰਜਾਬ ਦੇ ਸੂਬਾ ਜਨਰਲ ਕੌਾਸਲ ਦੇ ਫ਼ੈਸਲੇ ਅਨੁਸਾਰ ਕਰਨੈਲ ਸਿੰਘ ਦੀ ਅਗਵਾਈ 'ਚ ਸਿੱਖਿਆ ਦਾ ਘਾਣ ਕਰਨ ਵਾਲੇ ਸਿੱਖਿਆ ਸਕੱਤਰ ਦਾ ਪੁਤਲਾ ਇੱਥੇ ਸਬਜ਼ੀ ਮੰਡੀ ਵਿਖੇ ਫੂਕਿਆ ਗਿਆ | ਇਸ ਮੌਕੇ ਡੀ.ਟੀ.ਐਫ. ...

ਪੂਰੀ ਖ਼ਬਰ »

ਕਿਸ਼ਤਾਂ ਕਾਰਨ ਚੁੱਕੀ ਸਕੂਟਰੀ ਦੀ ਦਰਖ਼ਾਸਤ ਦੇਣ ਆਇਆਂ ਨੂੰ ਥਾਣੇਦਾਰ ਨੇ ਟ੍ਰੈਵਲ ਏਜੰਟ ਬਣਾਇਆ

ਮਾਹਿਲਪੁਰ 20 ਜਨਵਰੀ (ਦੀਪਕ ਅਗਨੀਹੋਤਰੀ)- ਅੱਜ ਦੇਰ ਸ਼ਾਮ ਥਾਣਾ ਮਾਹਿਲਪੁਰ 'ਚ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਇੱਕ ਮਾਮਲੇ ਦੀ ਪੜਤਾਲ ਦੇ ਮਾਮਲੇ 'ਚ ਥਾਣੇ ਆਏ ਲੋਕਾਂ ਨੇ ਕਾਮਰੇਡ ਮਹਿੰਦਰ ਕੁਮਾਰ ਬੱਢੋਆਣ ਦੀ ਅਗਵਾਈ ਹੇਠ ਪੜਤਾਲੀਆ ਥਾਣੇਦਾਰ 'ਤੇ ਪੱਖ਼ਪਾਤ ਦਾ ...

ਪੂਰੀ ਖ਼ਬਰ »

ਗਿਆਨੀ ਅਰਜਨ ਸਿੰਘ ਜੋਸ਼ ਦੀ ਬਰਸੀ ਸਬੰਧੀ ਸਮਾਗਮ ਅੱਜ

ਹਰਿਆਣਾ, 20 ਜਨਵਰੀ (ਹਰਮੇਲ ਸਿੰਘ ਖੱਖ)- ਸਾਬਕਾ ਵਿਧਾਇਕ ਗਿਆਨੀ ਅਰਜਨ ਸਿੰਘ ਜੋਸ਼ ਦੀ ਬਰਸੀ ਦੇ ਸਬੰਧ 'ਚ ਸ਼ਰਧਾਂਜਲੀ ਸਮਾਗਮ 21 ਜਨਵਰੀ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਪਿੰਡ ਫਾਂਬੜਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ਥੀਪਾਲ ...

ਪੂਰੀ ਖ਼ਬਰ »

ਭਾਕਿਯੂ ਦੇ ਨੁਮਾਇੰਦਿਆਂ ਦੀ ਮੀਟਿੰਗ

ਐਮਾਂ ਮਾਂਗਟ, 20 ਜਨਵਰੀ (ਗੁਰਾਇਆ)-ਕਸਬਾ ਐਮਾਂ ਮਾਂਗਟ ਵਿਖੇ ਸ. ਜਸਵੰਤ ਸਿੰਘ ਰੰਧਾਵਾ, ਇੰਦਰਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ | ਇਸ ਮੌਕੇ ਰੰਧਾਵਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਵਿੱਛੜ ਗਏ ਨੌਜਵਾਨ ਦੇ ਪਰਿਵਾਰ ਨੂੰ 1 ਲੱਖ ਰੁਪਏ ਮਾਇਕ ਮਦਦ ਭੇਟ

ਦਸੂਹਾ, 20 ਜਨਵਰੀ (ਭੁੱਲਰ)-ਸਿੰਧੂ ਬਾਰਡਰ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਫੌਤ ਹੋਏ ਪਿੰਡ ਰੰਧਾਵਾ ਦੇ ਨੌਜਵਾਨ ਦੇ ਪਰਿਵਾਰ ਨੂੰ ਸੰਤ ਬਾਬਾ ਸੇਵਾ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਰਾਮਪੁਰ ਖੇੜਾ ਅਤੇ ਹੋਰ ਵਿਅਕਤੀਆਂ ਵਲੋਂ ਪੰਜਾਹ-ਪੰਜਾਹ ਹਜ਼ਾਰ ਰੁਪਏ ...

ਪੂਰੀ ਖ਼ਬਰ »

ਇਤਿਹਾਸਿਕ ਪਿਛੋਕੜ ਵਾਲਾ ਪਿੰਡ ਹਾਜੀਪੁਰ

ਪੁਨੀਤ ਭਾਰਦਵਾਜ 94645-34341 ਹਾਜੀਪੁਰ -ਦਰਿਆ ਬਿਆਸ ਦੇ ਨੇੜੇ ਤੇ ਸ਼ਿਵਾਲਿਕ ਦੀਆਂ ਪਹਾੜੀਆਂ ਦੀ ਗੋਦ 'ਚ ਵਸਿਆ ਮੁਕੇਰੀਆਂ-ਤਲਵਾੜਾ ਸੜਕ 'ਤੇ ਸਥਿੱਤ ਪਿੰਡ ਹਾਜੀਪੁਰ ਆਪਣੇ ਇਤਿਹਾਸਕ ਪਿਛੋਕੜ ਦੇ ਨਾਲ-ਨਾਲ ਭੂਗੋਲਿਕ ਖ਼ੂਬਸੂਰਤੀ ਕਰਕੇ ਵੀ ਆਪਣੀ ਵੱਖਰੀ ਪਹਿਚਾਣ ਵਾਲਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਗੜ੍ਹਸ਼ੰਕਰ, 20 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐੱਸ.ਆਈ. ਸਤਵਿੰਦਰ ਚੌਾਕੀ ਇੰਚਾਰਜ ਬੀਣੇਵਾਲ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਚੈਕਿੰਗ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਕਵੀਆਂ ਦਾ ਸਨਮਾਨ

ਦਸੂਹਾ, 20 ਜਨਵਰੀ (ਭੁੱਲਰ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜਾਬ ਤੋਂ ਗਏ ਉੱਘੇ ਕਵੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਅੰਤਰਰਾਸ਼ਟਰੀ ਪੰਜਾਬੀ ਧਾਰਮਕ ਕਵੀ ਜਨਾਬ ਚੈਨ ਸਿੰਘ ਚੱਕਰਵਰਤੀ ਦਸੂਹਾ, ਬਲਬੀਰ ...

ਪੂਰੀ ਖ਼ਬਰ »

ਕੇਂਦਰ ਵਲੋਂ ਨੋਟਿਸ ਭਿਜਵਾ ਕੇ ਕਿਸਾਨਾਂ ਨੂੰ ਡਰਾਉਣਾ ਮੰਦਭਾਗਾ- ਟੇਰਕਿਆਣਾ

ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)-ਪ੍ਰਸਿੱਧ ਲੇਖਕ ਐਡਵੋਕੇਟ ਰਘਵੀਰ ਸਿੰਘ ਟੇਰਕਿਆਣਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲਿਆਂ ਨੂੰ ਨੋਟਿਸ ਭੇਜ ਕੇ ਸਰਕਾਰ ਕਿਸਾਨਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕ ਰਹੀ ਹੈ ਅਤੇ ਦਾਨੀ ਸੱਜਣਾਂ ਨੂੰ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਰੋਸ ਧਰਨਾ 70ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਇੱਥੇ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਰੋਸ ਧਰਨਾ 70ਵੇਂ ਦਿਨ ਵੀ ਜਾਰੀ ਰਿਹਾ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਭੰਗਾਲਾ, 20 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)- ਪਠਾਨਕੋਟ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਤਲਵੰਡੀ ਕਲਾਂ ਵਿਖੇ ਇੱਕ ਕੈਂਟਰ ਸੰਘਣੀ ਧੁੰਦ ਦੇ ਕਾਰਨ ਅਣਪਛਾਤੇ ਵਾਹਨ ਨਾਲ ਟਕਰਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਾਕੀ ਇੰਚਾਰਜ ਬਲਵੰਤ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 'ਚ ਜੇਤੂ ਰਹੇ ਖਿਡਾਰੀਆਂ ਨੂੰ ਧੁੱਗਾ ਨੇ ਵੰਡੇ ਇਨਾਮ

ਹਰਿਆਣਾ, 20 ਜਨਵਰੀ (ਹਰਮੇਲ ਸਿੰਘ ਖੱਖ)-ਪਿੰਡ ਨੀਲਾ ਨਲੋਆ ਵਿਖੇ ਨੌਜਵਾਨਾਂ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ, ਜਿਸ 'ਚ ਇਲਾਕੇ ਭਰ ਦੀਆਂ ਅਨੇਕਾਂ ਟੀਮਾਂ ਨੇ ਭਾਗ ਲਿਆ ਤੇ ਜੇਤੂ ਟੀਮਾਂ ਨੂੰ ਸਾਬਕਾ ਵਿਧਾਇਕ ਦੇਸ ਰਾਜ ਸਿੰਘ ਧੁੱਗਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX