ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 427 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ
. . .  1 day ago
ਅੰਮ੍ਰਿਤਸਰ, 17 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 427 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ...
ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  1 day ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  1 day ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  1 day ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  1 day ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  1 day ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  1 day ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  1 day ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  1 day ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  1 day ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  1 day ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  1 day ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  1 day ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਬਟਾਲਾ, 20 ਜਨਵਰੀ (ਕਾਹਲੋਂ)- ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਭਾਈ ਗੁਰਵਿੰਦਰ ਸਿੰਘ ਹੈੱਡ ਗ੍ਰੰਥੀ ਅਤੇ ਭਾਈ ਕੁਲਵੰਤ ਸਿੰਘ ਗ੍ਰੰਥੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਅਤੇ ਸਿੱਖ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਭਾਈ ਜਸਵਿੰਦਰ ਸਿੰਘ ਅਤੇ ਭਾਈ ਬਲਹਾਰ ਸਿੰਘ ਆਦਿ ਕੀਰਤਨੀ ਜਥਿਆਂ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਮਾਗਮ 'ਚ ਸ਼ਿਰਕਤ ਕਰ ਕੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਮੈਨੇਜਰ ਗੁਰਤਿੰਦਰਪਾਲ ਸਿੰਘ ਭਾਟੀਆ ਨੇ ਜਥੇ. ਗੋਰਾ ਤੇ ਜਥੇ. ਜੱਸਲ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ |
ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਬਟਾਲਾ, (ਕਾਹਲੋਂ)-ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਬਟਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ ਅਤੇ ਜਥੇ. ਗੁਰਨਾਮ ਸਿੰਘ ਜੱਸਲ ਨੇ ਨਤਮਸਤਕ ਹੋ ਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਮੈਨੇਜਰ ਦਵਿੰਦਰ ਸਿੰਘ ਲਾਲੀ ਬਾਜਵਾ, ਕੁਲਵਿੰਦਰ ਸਿੰਘ ਸੋਹੀ, ਬਾਬਾ ਅਮੋਲਕ ਸਿੰਘ ਕਾਰ ਸੇਵਾ ਵਾਲੇ, ਅਕਾਉਂਟੈਂਟ ਗੁਰਖੇਲ ਸਿੰਘ ਘੁੰਮਣ, ਹਰਭਿੰਦਰ ਸਿੰਘ, ਗੁਰਦੀਪ ਸਿੰਘ ਪੰਜਗਰਾਈਆਂ, ਹਰਪ੍ਰੀਤ ਸਿੰਘ ਮੂਲਿਆਂਵਾਲ, ਗੁਰਮੁਖ ਸਿੰਘ ਬਸਰਾਏ ਤੇ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ
ਗੁਰਦਾਸਪੁਰ, (ਆਰਿਫ਼)- ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਅੰਦਰ ਦਸਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਵੇਰ ਤੋਂ ਹੀ ਸੰਗਤਾਂ ਗੁਰਦੁਆਰਿਆਂ ਅੰਦਰ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ | ਸ਼ਹਿਰ ਦੇ ਜੇਲ੍ਹ ਰੋਡ 'ਤੇ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਵੱਖ-ਵੱਖ ਰਾਗੀ ਸਿੰਘਾਂ ਵਲੋਂ ਰਸ-ਭਿੰਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੰੂ ਨਿਹਾਲ ਕੀਤਾ ਗਿਆ | ਜਦੋਂ ਕਿ ਢਾਡੀ ਜਥਿਆਂ ਵਲੋਂ ਵਾਰਾਂ ਪੇਸ਼ ਕਰਕੇ ਗੁਰ ਇਤਿਹਾਸ ਤੋਂ ਸੰਗਤਾਂ ਨੰੂ ਜਾਣੂ ਕਰਵਾਇਆ ਗਿਆ | ਇਸੇ ਤਰ੍ਹਾਂ ਗੁਰਦੁਆਰਾ ਸੰਗਤਪੁਰਾ ਬਥਵਾਲਾ ਅਤੇ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਤਿ੍ਮੋ ਰੋਡ ਗੁਰਦਾਸਪੁਰ ਵਿਖੇ ਵੀ ਸੰਗਤਾਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਥੇ ਸ਼ਹਿਰ ਦੀਆਂ ਸੰਗਤਾਂ ਵਲੋਂ ਇਨ੍ਹਾਂ ਗੁਰਦੁਆਰਿਆਂ ਅੰਦਰ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਗਿਆ | ਇਸ ਮੌਕੇ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ | ਜਦੋਂ ਕਿ ਰਾਤ ਸਮੇਂ ਵੱਖ-ਵੱਖ ਗੁਰਦੁਆਰਿਆਂ ਅੰਦਰ ਆਤਿਸ਼ਬਾਜ਼ੀ ਵੀ ਕੀਤੀ ਗਈ | ਇਸ ਮੌਕੇ ਸ਼ਹਿਰ ਅਤੇ ਆਸ ਪਾਸ ਇਲਾਕੇ ਤੋਂ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਕਾਦੀਆਂ, (ਕੁਲਵਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਕਸਬਾ ਕਾਦੀਆਂ ਦੀ ਸੰਗਤ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਕਾਦੀਆਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ ਕੀਰਤਨ ਸਮਾਗਮ ਕੀਤਾ ਗਿਆ, ਜਿਸ ਅੰਦਰ ਹਜ਼ੂਰੀ ਰਾਗੀ ਜਥਾ ਭਾਈ ਜਗਜੀਤ ਸਿੰਘ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਪੁੱਜੀਆਂ ਸੰਗਤਾਂ ਨੂੰ ਨਿਹਾਲ ਕੀਤਾ | ਗ੍ਰੰਥੀ ਭਾਈ ਸਰਦਾਰਾ ਸਿੰਘ ਵਲੋਂ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਤੋਂ ਜਾਣੂ ਕਰਵਾਇਆ | ਇਸ ਮੌਕੇ ਕਮੇਟੀ ਪ੍ਰਧਾਨ ਤਰਲੋਕ ਸਿੰਘ, ਸਕੱਤਰ ਕਰਤਾਰ ਸਿੰਘ ਬਾਜਵਾ, ਇਕਬਾਲ ਸਿੰਘ ਖੋਖਰ, ਸਵਿੰਦਰ ਸਿੰਘ ਔਲਖ, ਹਰਵਿੰਤਦਰ ਸਿੰਘ, ਭੂਪਿੰਦਰ ਸਿੰਘ ਭਾਟੀਆ, ਜਸਵੰਤ ਸਿੰਘ ਭਾਟੀਆ, ਰਤਨ ਸਿੰਘ ਬਾਜਵਾ, ਨਰਿੰਦਰ ਸਿੰਘ ਬਾਜਵਾ, ਗੁਰਬਚਨ ਸਿੰਘ, ਦਰਸ਼ਨ ਸਿੰਘ ਭਾਟੀਆ, ਡਾ. ਅਮਰਜੀਤ ਸਿੰਘ, ਰਘੁਬੀਰ ਸਿੰਘ, ਬੀਬੀ ਸਤਵੰਤ ਕੌਰ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ |
ਸ੍ਰੀ ਬੁਰਜ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਧਾਰੀਵਾਲ, (ਸਵਰਨ ਸਿੰਘ)- ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੀ੍ਰ ਅਖੰਡ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਤਲਵਿੰਦਰ ਸਿੰਘ ਅਤੇ ਸਾਥੀਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਥੇ. ਰਤਨ ਸਿੰਘ ਜਫ਼ਰਵਾਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਸਾਨੂੰ ਵੀ ਧਰਮ ਲਈ ਕੁਝ ਨਾ ਕੁਝ ਕਰਨਾ ਚਾਹੀਦਾ ਹੈ | ਇਸ ਮੌਕੇ ਬੀਬੀ ਜਸਬੀਰ ਕੌਰ ਜਫ਼ਰਵਾਲ ਮੈਂਬਰ ਐਸ.ਜੀ.ਪੀ.ਸੀ., ਮੈਨੇਜਰ ਸੰਤੋਖ ਸਿੰਘ ਤਲਵੰਡੀ ਰਾਮਾ, ਬਾਬਾ ਜੋਗਾ ਸਿੰਘ ਕਾਰਸੇਵਾ ਵਾਲੇ, ਕਥਾਵਾਚਕ ਭਾਈ ਜਸਵਿੰਦਰ ਸਿੰਘ ਕਲੇਰ, ਕਥਾਵਾਚਕ ਹਰਮੀਤ ਸਿੰਘ ਖੁੰਡੀ, ਗ੍ਰੰਥੀ ਭਾਈ ਗੁਰਦੇਵ ਸਿੰਘ ਮੋਹਨਦੀਪ ਸਿੰਘ, ਜਥੇ. ਨਿਰਵੈਰ ਸਿੰਘ, ਕੰਵਲਜੀਤ ਸਿੰਘ ਚਾਹਲ, ਡਾ. ਰਣਜੀਤ ਸਿੰਘ ਬੇਦੀ ਕਾਲੋਨੀ, ਮੈਨੇਜਰ ਸੁਰਜੀਤ ਸਿੰਘ ਚਾਹਲ, ਸੰਦੀਪ ਸਿੰਘ ਜਫ਼ਰਵਾਲ ਤੋਂ ਇਲਾਵਾ ਹੋਰ ਵੀ ਸ਼ਰਧਾਲੂ ਹਾਜ਼ਰ ਸਨ |
ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਧਾਰੀਵਾਲ, (ਰਮੇਸ਼ ਨੰਦਾ)- ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਪਿ੍ੰਸੀਪਲ ਗੁਰਜੀਤ ਸਿੰਘ ਦੇ ਪ੍ਰਬੰਧਾਂ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਕਰਨ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ | ਕਾਲਜ ਵਿਦਿਆਰਥਣ ਮਨਪ੍ਰੀਤ ਕੌਰ ਵਲੋਂ ਸਵੈ-ਰਚਿਤ ਕਵਿਤਾ ਦਾ ਉਚਾਰਨ ਕੀਤਾ ਗਿਆ | ਕਾਲਜ ਪ੍ਰੋਫ਼ੈਸਰ ਬਲਜਿੰਦਰ ਕੌਰ (ਧਰਮ ਅਧਿਐਨ) ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੰਘਰਸ਼ਮਈ ਜੀਵਨ 'ਤੇ ਵਿਸਥਾਰ ਸਹਿਤ ਰੌਸ਼ਨੀ ਪਾਈ ਗਈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਦਰਸਾਏ ਸਿਧਾਂਤਾਂ 'ਤੇ ਚੱਲਣ ਦੀ ਤਾਕੀਦ ਕੀਤੀ | ਕਾਲਜ ਪਿ੍ੰਸੀਪਲ ਗੁਰਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲ੍ਹਾ ਲਈ ਅਰਦਾਸ ਕੀਤੀ ਤੇ ਭਵਿੱਖ ਵਿਚ ਕਿਸੇ ਵੀ ਸਰਕਾਰੀ ਬਿਪਤਾ ਨਾਲ ਨਜਿੱਠਣ ਲਈ ਵਿਦਿਆਰਥੀਆਂ ਨੂੰ ਸੁਚੇਤ ਕੀਤਾ | ਇਸ ਮੌਕੇ ਪ੍ਰੋਫ਼ੈਸਰ ਆਤਮਾ ਸਿੰਘ, ਪ੍ਰੋਫ਼ੈਸਰ ਸਤਨਾਮ ਸਿੰਘ, ਪ੍ਰੋਫੈਸਰ ਅਜੈ ਪਾਲ ਸਿੰਘ, ਪ੍ਰੋਫੈਸਰ ਹਰਮੀਤ ਕੌਰ, ਹਰਜੀਤ ਕੌਰ, ਮਨਜੀਤ ਕੌਰ, ਮਨਦੀਪ ਕੌਰ, ਅਮਨਪ੍ਰੀਤ ਕੌਰ, ਸੰਦੀਪ ਕੌਰ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
ਚੀਮਾ ਪਬਲਿਕ ਸਕੂਲ ਕਿਸ਼ਨਕੋਟ 'ਚ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਘੁਮਾਣ, (ਬੰਮਰਾਹ)- ਚੀਮਾ ਪਬਲਿਕ ਸਕੂਲ ਕਿਸ਼ਨਕੋਟ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ਵਿਚ ਗੁਰਦਾਸਪੁਰ ਦੇ ਐਸ.ਐਸ.ਪੀ. ਰਜਿੰਦਰ ਸਿੰਘ ਸੋਹਲ ਪਹੁੰਚੇ | ਸਕੂਲ ਦੇ ਸੈਕਟਰੀ ਸਰਦੂਲ ਸਿੰਘ ਚੀਮਾ, ਚੇਅਰਮੈਨ ਅਮਰਿੰਦਰ ਸਿੰਘ ਅੰਮੂ ਚੀਮਾ ਅਤੇ ਪਿ੍ੰਸੀਪਲ ਸ੍ਰੀਮਤੀ ਪ੍ਰਵੀਨ ਸ਼ਰਮਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਪਿ੍ੰਸੀਪਲ ਪਰਵੀਨ ਸ਼ਰਮਾ ਨੇ ਐਸ.ਐਸ.ਪੀ. ਰਜਿੰਦਰ ਸਿੰਘ ਸੋਹਲ ਵਲੋਂ ਪੁਲਿਸ ਖੇਤਰ ਦੇ ਨਾਲ-ਨਾਲ ਵਿਦਿਅਕ ਖੇਤਰ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪਾਏ ਯੋਗਦਾਨ ਲਈ ਭਰਪੂਰ ਸ਼ਾਲਾਘਾ ਕੀਤੀ | ਐਸ.ਐਸ.ਪੀ. ਰਜਿੰਦਰ ਸਿੰਘ ਸੋਹਲ ਨੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਪਰਿਵਾਰ ਅਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ¢ਇਸ ਮÏਕੇ ਡੀ.ਐੱਸ.ਪੀ. ਹਰਕ੍ਰਿਸ਼ਨ ਸਿੰਘ ਸ੍ਰੀ ਹਰਗੋਬਿੰਦਪੁਰ, ਐਸ.ਐਚ.ਓ. ਬਲਜੀਤ ਕÏਰ ਸ੍ਰੀ ਹਰਗੋਬਿੰਦਪੁਰ, ਪਿ੍ੰਸੀਪਲ ਮਨਦੀਪ ਕÏਰ, ਹਰਦੇਵ ਸਿੰਘ ਰਿਆੜ, ਜਥੇਦਾਰ ਕਸ਼ਮੀਰ ਸਿੰਘ ਬਰਿਆਰ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ, ਸਰਪੰਚ ਕਸ਼ਮੀਰ ਸਿੰਘ ਬਾਜਵਾ ਸ਼ੁਕਾਲਾ, ਸਰਪੰਚ ਸਵਰਨ ਸਿੰਘ ਟਨਾਣੀਵਾਲ, ਸਾਬਕਾ ਸਰਪੰਚ ਲਖਵਿੰਦਰ ਸਿੰਘ, ਗੁਰਸਲਾਮਤ ਸਿੰਘ ਅÏਲਖ, ਧਰਮ ਸਿੰਘ ਨੰਬੜਦਾਰ, ਅਮਨ ਜੈਂਤੀਪੁਰ, ਰਾਹੁਲ ਭੋਲਾ, ਗਗਨ ਚੀਮਾ, ਜਰਨੈਲ ਸਿੰਘ ਬਲ, ਗੁਰਜੰਟ ਸਿੰਘ ਸਰਪੰਚ, ਜ਼ੈਲਾ ਚੀਮਾ ਖੁੱਡੀ, ਮੌਾਟੀ ਊਧਨਵਾਲ, ਸੰਨੀ ਸਾਬਕਾ ਸਰਪੰਚ ਕਿਸ਼ਨਕੋਟ, ਗੁਰਪਾਲ ਸਿੰਘ ਪਾਲਾ, ਤਰਸੇਮ ਸਿੰਘ ਕਿਸ਼ਨਕੋਟ, ਯਾਦਵਿੰਦਰ ਸਿੰਘ ਚੀਮਾ, ਬਬ ਮਡਿਆਲਾ, ਸਰਪੰਚ ਬਿੰਕਾ ਚਾਹਲ ਆਦਿ ਹਾਜ਼ਰ ਸਨ |

ਲੋਹੜੀ ਵਾਲੇ ਦਿਨ ਘਰੋਂ ਮੱਥਾ ਟੇਕਣ ਗਿਆ ਨੌਜਵਾਨ ਲਾਪਤਾ

ਪੰਜਗਰਾਈਆਂ, 20 ਜਨਵਰੀ (ਬਲਵਿੰਦਰ ਸਿੰਘ)- ਨਜ਼ਦੀਕੀ ਪਿੰਡ ਸੰਗਰਾਵਾਂ ਤੋਂ ਨÏਜਵਾਨ ਗੁਰਸ਼ਰਨਬੀਰ ਸਿੰਘ (42) ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ, ਅੱਜ ਤੱਕ ਘਰ ਵਾਪਸ ਨਹੀਂ ਪਰਤਿਆ | ਜਾਣਕਾਰੀ ਦਿੰਦਿਆਂ ਨÏਜਵਾਨ ਗੁਰਸ਼ਰਨਬੀਰ ਸਿੰਘ ਦੇ ਚਾਚਾ ...

ਪੂਰੀ ਖ਼ਬਰ »

'ਆਪ' ਪਾਰਟੀ ਇਸ ਵਾਰ ਨਗਰ ਨਿਗਮ ਚੋਣਾਂ ਉੱਪਰ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ- ਕਲਸੀ, ਰਿਆੜ

ਬਟਾਲਾ, 20 ਜਨਵਰੀ (ਕਾਹਲੋਂ)- ਨਗਰ ਨਿਗਮ ਚੋਣਾਂ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਇੰਚਾਰਜ ਡਾ. ਕੁਲਵਿੰਦਰ ਸਿੰਘ ਰਿਆੜ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਯੂਥ ਵਿੰਗ ਦੇ ਪੰਜਾਬ ਉਪ ਪ੍ਰਧਾਨ ਸ਼ੈਰੀ ਕਲਸੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ- ਡੀ.ਐਸ.ਪੀ

ਹਰਚੋਵਾਲ, 20 ਜਨਵਰੀ (ਰਣਜੋਧ ਸਿੰਘ ਭਾਮ)- 26 ਜਨਵਰੀ ਗਣਤੰਤਰ ਦਿਵਸ ਨੂੰ ਮੱਦੇਨਜ਼ਰ ਰੱਖਦਿਆਂ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਸ਼ਰਾਰਤੀ ਅਨਸਰਾਂ ਵਲੋਂ ਇਸ ਮÏਕੇ ਕੋਈ ਕੀਤੀ ਜਾਣ ਵਾਲੀ ਕਾਰਵਾਈ ਨੂੰ ਰੋਕਿਆ ਜਾ ਸਕੇ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫਤਹਿਗੜ੍ਹ ਚੂੜੀਆਂ, 20 ਜਨਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਅਤੇ ਆਸ-ਪਾਸ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸੰਗਤਾਂ ਵਲੋਂ ਪਿੰਡਾਂ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 20 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਥਾਣਾ ਸਦਰ ਦੀ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲੇ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਕੋਟ ਬੁੱਢਾ 'ਚ ਨਗਰ ਕੀਰਤਨ ਸਜਾਇਆ

ਡੇਅਰੀਵਾਲ ਦਰੋਗਾ, 20 ਜਨਵਰੀ (ਹਰਦੀਪ ਸਿੰਘ ਸੰਧੂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਕੋਟ ਬੁੱਢਾ 'ਚ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਨਾਲ ਸਜਾਇਆ ਗਿਆ | ਨਗਰ ਕੀਰਤਨ 'ਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਜਾਇਆ

ਨੌਸ਼ਹਿਰਾ ਮੱਝਾ ਸਿੰਘ, 20 ਜਨਵਰੀ (ਤਰਸੇਮ ਸਿੰਘ ਤਰਾਨਾ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਗੁਰਦੁਆਰਾ ਸਿੰਘ ਸਭਾ ਪਿੰਡ ਅਠਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਪਿੰਡ ਸੈਦੋਵਾਲ ਅਤੇ ਗੁਨੋਪੁਰ ਦੀ ਸੰਗਤ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਘੱਲੂਘਾਰਾ ਸਾਹਿਬ, 20 ਜਨਵਰੀ (ਮਿਨਹਾਸ)- ਪਿੰਡ ਸੈਦੋਵਾਲ ਅਤੇ ਗੁਨੋਪੁਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ...

ਪੂਰੀ ਖ਼ਬਰ »

ਪੰਜਗਰਾਈਆਂ ਅਤੇ ਹਰਧਾਨ ਵਿਖੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ

ਪੰਜਗਰਾਈਆਂ, 20 ਜਨਵਰੀ (ਬਲਵਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਪੰਜਗਰਾਈਆਂ ਅਤੇ ਪਿੰਡ ਹਰਧਾਨ ਵਿਖੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਲÏਕਿਕ ਨਗਰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 5 ਨਵੇਂ ਮਾਮਲੇ

ਗੁਰਦਾਸਪੁਰ, 20 ਜਨਵਰੀ (ਸੁਖਵੀਰ ਸਿੰਘ ਸੈਣੀ)- ਜ਼ਿਲ੍ਹੇ ਅੰਦਰ ਕੋਰੋਨਾ ਦੇ ਅੱਜ 5 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 310983 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ...

ਪੂਰੀ ਖ਼ਬਰ »

ਗੋਲਡਨ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ. ਐਡ. ਦਾਖ਼ਲੇ ਲਈ ਕਾਊਾਸਿਲੰਗ 23 ਨੰੂ - ਡਾ: ਮਹਾਜਨ

ਗੁਰਦਾਸਪੁਰ, 20 ਜਨਵਰੀ (ਆਰਿਫ਼)- ਗੋਲਡਨ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐਡ ਦੇ ਦਾਖ਼ਲੇ ਲਈ 23 ਜਨਵਰੀ ਤੋਂ ਕਾਉਂਸਿਲੰਗ ਸ਼ੁਰੂ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੋਲਡਨ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਅਤੇ ਪਿ੍ੰਸੀਪਲ ਡਾ: ਸੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਲੱਗਾ ਪੱਕਾ ਮੋਰਚਾ 112ਵੇਂ ਦਿਨ 'ਚ ਸ਼ਾਮਿਲ

ਗੁਰਦਾਸਪੁਰ, 20 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ 1 ਅਕਤੂਬਰ ਤੋਂ ਦਿਨ-ਰਾਤ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਅੱਜ 112ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਜਦੋਂ ਕਿ ਅੱਜ 29ਵਾਂ ਜਥਾ ਭੁੱਖ ਹੜਤਾਲ 'ਤੇ ਬੈਠਾ | ਇਸ ਮੌਕੇ ਆਗੂਆਂ ਨੇ ਸ੍ਰੀ ...

ਪੂਰੀ ਖ਼ਬਰ »

26 ਦੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਅੰਦਰ ਭਾਰੀ ਉਤਸ਼ਾਹ - ਖੋਦੇਬੇਟ

ਡੇਰਾ ਬਾਬਾ ਨਾਨਕ, 20 ਜਨਵਰੀ (ਵਿਜੇ ਸ਼ਰਮਾ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ 26 ਜਨਵਰੀ ਨੂੰ ਦਿੱਲੀ ਅੰਦਰ ਕੱਢੀ ਜਾ ਰਹੀ ਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਭਰ ਦੇ ਕਿਸਾਨਾਂ ਅੰਦਰ ਭਾਰੀ ...

ਪੂਰੀ ਖ਼ਬਰ »

ਪਿੰਡ ਸੰਘਰ ਵਿਖੇ ਉਪ ਚੇਅਰਮੈਨ ਲਾਲੀ ਨੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਧਾਰੀਵਾਲ, 20 ਜਨਵਰੀ (ਸਵਰਨ ਸਿੰਘ)- ਇਥੋਂ ਨਜ਼ਦੀਕੀ ਪਿੰਡ ਸੰਘਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜ੍ਹ ਮੌਕੇ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਰਿਕਰਮਾ ...

ਪੂਰੀ ਖ਼ਬਰ »

ਭਲਕੇ ਗੁਰਦੁਆਰਾ ਦਮਦਮਾ ਵਿਖੇ ਲੱਗੇਗਾ ਖ਼ੂਨਦਾਨ ਕੈਂਪ -ਪ੍ਰੇਮ ਕੁਮਾਰ

ਸ੍ਰੀ ਹਰਿਗੋਬਿੰਦਪੁਰ, 20 ਜਨਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ 'ਚ 22 ਜਨਵਰੀ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀ.ਡੀ.ਪੀ.ਓ. ਬਲਾਕ ਤੋਂ ਸੁਪਰਡੈਂਟ ਪ੍ਰੇਮ ...

ਪੂਰੀ ਖ਼ਬਰ »

ਕਾਹਨੂੰਵਾਨ ਤੋਂ 26 ਜਨਵਰੀ ਦੀ ਟਰੈਕਟਰ ਪਰੇਡ ਲਈ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਕਾਹਨੂੰਵਾਨ, 20 ਜਨਵਰੀ (ਜਸਪਾਲ ਸਿੰਘ ਸੰਧੂ)- ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਕਰਨ ਦੇ ਸੱਦੇ ਨੂੰ ਮੁੱਖ ਰੱਖ ਕੇ ਸਥਾਨਕ ਕਸਬੇ ਤੋਂ ਕਿਸਾਨਾਂ ਦਾ ਇਕ ਜਥਾ ਰਵਾਨਾ ਹੋ ਗਿਆ ਹੈ | ਇਸ ਸਬੰਧੀ ਪ੍ਰਧਾਨ ਗੁਰਦੇਵ ਸਿੰਘ ਅਤੇ ਸਕੱਤਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਦੀਨਾਨਗਰ, 20 ਜਨਵਰੀ (ਸੋਢੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਪਿੰਡ ਤਲਵੰਡੀ ਦੇ ਗੁਰਦੁਆਰਾ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੌਸ਼ਹਿਰਾ ਤੋਂ ਨਗਰ ਕੀਰਤਨ ਸਜਾਇਆ

ਪੁਰਾਣਾ ਸ਼ਾਲਾ, 20 ਜਨਵਰੀ (ਅਸ਼ੋਕ ਸ਼ਰਮਾ)- ਪਿੰਡ ਨੌਸ਼ਹਿਰਾ ਦੇ ਸਿੰਘ ਸਭਾ ਗੁਰਦੁਆਰਾ ਚੜ੍ਹਦੀ ਪੱਤੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਤਿੱਬੜ, 20 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 354ਵਾਂ ਪ੍ਰਕਾਸ਼ ਪੁਰਬ ਅੱਜ ਪਿੰਡ ਸਰਸਪੁਰ, ਲੋਧੀਪੁਰ, ਬੱਬਰੀ ਅਤੇ ਨੰਗਲ ਪਿੰਡਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸ਼ਹੀਦਾਂ ਸਾਹਿਬ ਸਰਸਪੁਰ ਤੋਂ ਇਕ ਅਲੌਕਿਕ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪੁਰਾਣਾ ਸ਼ਾਲਾ, 20 ਜਨਵਰੀ (ਅਸ਼ੋਕ ਸ਼ਰਮਾ)- ਭਾਰਤ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਛੰਭ ਕਾਹਨੂੰਵਾਨ ਨਵਾਂ ਪਿੰਡ ਬਹਾਦਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਹਰੇਕ ਸਾਲ ਵਾਂਗ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ...

ਪੂਰੀ ਖ਼ਬਰ »

26 ਦੇ ਟਰੈਕਟਰ ਮਾਰਚ 'ਚ ਅਕਾਲੀ ਦਲ ਦਾ ਯੂਥ ਵਿੰਗ ਵਧ ਚੜ੍ਹ ਕੇ ਕਰੇਗਾ ਸ਼ਮੂਲੀਅਤ- ਰਮਨ ਸੰਧੂ

ਬਟਾਲਾ, 20 ਜਨਵਰੀ (ਕਾਹਲੋਂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਟਰੈਕਟਰ ਮਾਰਚ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਯੂਥ ਵਿੰਗ ਵੱਧ ਚੜ੍ਹ ਕੇ ਸ਼ਮੂਲੀਅਤ ...

ਪੂਰੀ ਖ਼ਬਰ »

ਸੇਖਵਾਂ ਪੁਲਿਸ ਨੇ ਗੁਰਦੁਆਰਾ ਸਾਹਿਬ 'ਚ ਚੋਰੀ ਕਰਨ ਵਾਲੇ ਨੂੰ ਕੀਤਾ ਗਿ੍ਫ਼ਤਾਰ

ਡੇਅਰੀਵਾਲ ਦਰੋਗਾ, 20 ਜਨਵਰੀ (ਹਰਦੀਪ ਸਿੰਘ ਸੰਧੂ)- ਸੇਖਵਾਂ ਪੁਲਿਸ ਨੇ ਚੋਰੀ ਕੀਤੀ ਐਲ.ਸੀ.ਡੀ. ਸਮੇਤ ਚੋਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸੇਖਵਾਂ ਪੁਲਿਸ ਦੇ ਏ.ਐਸ.ਆਈ. ਰਵੇਲ ਸਿੰਘ ਨੇ ਪਿੰਡ ਬੁੱਟਰ ਕਲਾਂ ਥਾਣਾ ਸੇਖਵਾਂ ਨੇ ਦੱਸਿਆ ਕਿ ਚੜ੍ਹਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਨੀਅਤ 'ਚ ਖੋਟ ਸਾਫ਼ ਤੇ ਸਪੱਸ਼ਟ ਦਿਖਾਈ ਦੇ ਰਹੀ ਹੈ- ਕਾਕੀ

ਧਾਰੀਵਾਲ, 20 ਜਨਵਰੀ (ਜੇਮਸ ਨਾਹਰ)- ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਹਰ ਹਾਲ ਵਿਚ ਵਾਪਸ ਲਿਆ ਜਾਣਾ ਚਾਹੀਦਾ ਸੀ, ਪਰ ਕੇਂਦਰ ਆਪਣੀ ਜਿੱਦ ਤੋਂ ਟਸ ਦੀ ਮਸ ਨਾ ਹੋ ਕੇ ਇਹ ਦਰਸਾ ਰਹੀ ਹੈ ਕਿ ਉਸ ਦੀ ਨੀਅਤ ਵਿਚ ਪੂਰੀ ਤਰ੍ਹਾਂ ਨਾਲ ਖੋਟ ਹੈ, ਪਰ ...

ਪੂਰੀ ਖ਼ਬਰ »

ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਕੇਂਦਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ- ਮਾਹਲ

ਧਾਰੀਵਾਲ, 20 ਜਨਵਰੀ (ਜੇਮਸ ਨਾਹਰ)- ਇਤਿਹਾਸ ਗਵਾਹ ਹੈ ਕਿ ਅਕਾਲੀ ਦਲ ਬਾਦਲ ਨੇ ਹਮੇਸ਼ਾਂ ਹੀ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਕਿਸਾਨਾਂ ਦੀਆਂ ਮੋਟਰਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ 7 ਫਰਵਰੀ ਨੂੰ ਪਟਿਆਲਾ 'ਚ ਕੀਤੀ ਜਾਵੇਗੀ ਰੈਲੀ - ਜੁਗਲ ਕਿਸ਼ੋਰ ਬੱਲ

ਧਾਰੀਵਾਲ, 20 ਜਨਵਰੀ (ਜੇਮਸ ਨਾਹਰ) -ਬਿਜਲੀ ਕਾਮਿਆਂ ਵਲੋਂ ਇਕ ਨੁੱਕੜ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਕਨਵੀਨਰ ਜੁਗਲ ਕਿਸ਼ੋਰ ਬੱਲ (ਧਾਰੀਵਾਲ) ਨੇ ਦੱਸਿਆ ਕਿ ਐਨ.ਪੀ.ਐਸ. ਮੁਲਾਜ਼ਮਾਂ ਵਲੋਂ 7 ਫਰਵਰੀ ਨੂੰ ਪਟਿਆਲਾ ਵਿਚ ਰੈਲੀ ਕੀਤੀ ਜਾਵੇਗੀ, ਜਿਸ ਬਿਜਲੀ ...

ਪੂਰੀ ਖ਼ਬਰ »

ਡਕਸ ਐਾਡ ਡਰਾਕਸ ਆਈਲਟਸ ਕੇਂਦਰ ਦੇ ਵਿਦਿਆਰਥੀਆਂ ਚੰਗੇ ਬੈਂਡ ਹਾਸਲ ਕੀਤੇ

ਧਾਰੀਵਾਲ, 20 ਜਨਵਰੀ (ਜੇਮਸ ਨਾਹਰ)- ਸਥਾਨਕ ਸ਼ਹਿਰ ਦੇ ਬੇਦੀ ਕਾਲੋਨੀ ਵਿਖੇ ਸਥਿਤ ਡਕਸ ਐਾਡ ਡਰਾਕਸ ਆਈਲਟਸ ਸੈਂਟਰ ਵਿਚੋਂ ਕੋਚਿੰਗ ਪ੍ਰਾਪਤ ਕਰ ਰਹੇ ਵਿੱਦਿਆਰਥੀ ਵੱਡੀਆਂ ਮੱਲਾਂ ਮਾਰ ਕੇ ਸਮੇਂ ਦੇ ਹਾਣੀ ਬਣ ਰਹੇ ਹਨ | ਲੰਬੇ ਸਮੇਂ ਤੋਂ ਇਸ ਸੈਂਟਰ ਵਲੋਂ ਦਿੱਤੀਆਂ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX