ਤਾਜਾ ਖ਼ਬਰਾਂ


ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਭੇਜੇ 50 ਕੰਸਟ੍ਰੇਟਰ
. . .  1 day ago
ਬਠਿੰਡਾ , 16 ਮਈ {ਨਾਇਬ ਸਿੱਧੂ}- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੀ ਵਧਦੀ ਬਿਮਾਰੀ ਨੂੰ ਦੇਖਦਿਆਂ ਹੋਇਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਇਲਾਜ ਕਰਵਾਉਣ ਵਿਚ ਅਸਫਲ ਹੋਈ ...
ਬੈਂਸ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ
. . .  1 day ago
ਲੁਧਿਆਣਾ,16 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ 'ਤੇ ਵਿਧਾਇਕ ਤੇ ਲੋਕ ਇਨਸਾਫ ...
ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
. . .  1 day ago
ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਮਈ ਤੱਕ ਵਧਾਈਆਂ ਪਾਬੰਦੀਆਂ
. . .  1 day ago
ਜਲੰਧਰ ਦੇ ਸੋਢਲ ਮੰਦਰ ਨਜ਼ਦੀਕ ਚਲੀ ਗੋਲੀ
. . .  1 day ago
ਜਲੰਧਰ , 16 ਮਈ -ਸੋਢਲ ਮੰਦਰ ਨਜ਼ਦੀਕ ਗੋਲੀ ਚੱਲਣ ਨਾਲ ਹਾਹਾਕਾਰ ਮੱਚ ਗਈ। ਗੋਲੀ ਚੱਲਣ ਦਾ ਕਾਰਨ ਕਲ੍ਹ ਰਾਤ ਮੁਹੱਲੇ 'ਚ ਰਹਿ ਰਹੇ ਨਿਹੰਗ ਸਿੰਘ ਨੇ ਕੁਝ ਨੌਜਵਾਨਾ ਨੂੰ ਖੜ੍ਹੇ ਹੋਣ ਤੋਂ ਰੋਕਿਆ ਸੀ। ਇਸੇ ਰੰਜਸ਼ ਦੇ ...
ਜੈਤੋ ’ਚ ਕੋਰੋਨਾ ਨਾਲ 2 ਔਰਤਾਂ ਦੀ ਮੌਤ
. . .  1 day ago
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੇ ਅੰਦਰ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ 2 ਔਰਤਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਐਸ.ਐਮ.ਓ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਮਾਨਸਾ

ਕਿਸਾਨਾਂ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਜਬਰ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਕੀਤਾ ਅਹਿਦ

ਮਾਨਸਾ 20 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਦੇ ਚੱਲਦਿਆਂ ਕਿਸਾਨਾਂ ਨੇ 113ਵੇਂ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਅਹਿਦ ਕੀਤਾ ਕਿ ਜਬਰ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ | ਬੁਲਾਰਿਆਂ ਨੇ ਗੁਰੂ ਜੀ ਦੇ ਜੀਵਨ ਅਤੇ ਦਿੱਤੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਮਾਜ 'ਚ ਇਕਸਾਰਤਾ ਕਾਇਮ ਕਰਨ ਲਈ ਉਨ੍ਹਾਂ ਦੇ ਫ਼ਲਸਫ਼ੇ ਤੋਂ ਸਿੱਖਿਆ ਲੈਣ ਦੀ ਲੋੜ ਹੈ | ਸਥਾਨਕ ਰੇਲਵੇ ਪਾਰਕਿੰਗ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਗੁਰਜੰਟ ਸਿੰਘ ਮਾਨਸਾ, ਐਡਵੋਕੇਟ ਬਲਵੀਰ ਕੌਰ, ਕਿ੍ਸ਼ਨ ਚੌਹਾਨ, ਤੇਜ ਸਿੰਘ ਚਕੇਰੀਆਂ ਨੇ ਕਿਹਾ ਕਿ ਗੁਰੂ ਜੀ ਨੇ ਉਸ ਸਮੇਂ ਦੇ ਹਾਕਮਾਂ ਖ਼ਿਲਾਫ਼ ਲੜਾਈ ਲੜ ਕੇ ਸਾਨੂੰ ਜ਼ਬਰ ਜ਼ੁਲਮ ਖ਼ਿਲਾਫ਼ ਬੋਲਣ ਦੀ ਜਾਂਚ ਸਿਖਾਈ ਹੈ ਜਿਸ ਤੋਂ ਸੇਧ ਲੈ ਕੇ ਅੱਜ ਦੇਸ਼ ਦਾ ਕਿਸਾਨ ਅੰਦੋਲਨ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅਜੋਕੇ ਹਾਕਮਾਂ ਵਲੋਂ ਵੀ ਜਨਤਾ ਤੇ ਜ਼ਬਰ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਜਿਸ ਖ਼ਿਲਾਫ਼ ਦੇਸ਼ ਦਾ ਕਿਸਾਨ ਕੜਾਕੇ ਦੀ ਠੰਢ 'ਚ ਜੂਝ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਹਾਕਮ ਧਿਰ ਸੰਘਰਸ਼ਕਾਰੀਆਂ ਨੂੰ ਕਦੇ ਖ਼ਾਲਸਤਾਨੀ, ਕਦੇ ਮਾਓਵਾਦੀ, ਕਦੇ ਨਕਸਲੀ ਅਤੇ ਕਦੇ ਕਾਮਰੇਡ ਕਹਿ ਕੇ ਭੰਡ ਰਹੀ ਹੈ, ਪਰ ਉਹ ਆਪਣੇ ਅਕੀਦੇ 'ਚ ਸਫਲ ਨਹੀਂ ਹੋਈ ਕਿਉਂਕਿ ਕਿਸਾਨ ਸੰਘਰਸ਼ ਦਿਨੋਂ ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ | ਇਸ ਮੌਕੇ ਬਲਵਿੰਦਰ ਸ਼ਰਮਾ ਖ਼ਿਆਲਾ, ਭਜਨ ਸਿੰਘ ਘੁੰਮਣ, ਕਾ: ਨਿਹਾਲ ਸਿੰਘ, ਹੰਸ ਰਾਜ ਮੋਫਰ, ਲੀਲਾ ਸਿੰਘ ਮਾਨਸਾ, ਸੀਤਾ ਰਾਮ, ਕੋਰ ਸਿੰਘ ਅਕਲੀਆ, ਕੇਵਲ ਸਿੰਘ ਅਕਲੀਆ ਨੇ ਵੀ ਸੰਬੋਧਨ ਕੀਤਾ |
ਕੌਮਾਂਤਰੀ ਮੁਦਰਾ ਕੋਸ਼ ਦੀ ਚੇਅਰਪਰਸਨ ਦਾ ਪੁਤਲਾ ਸਾੜਿਆ
ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਹੀਰੇਵਾਲਾ 'ਚ ਕੌਮਾਂਤਰੀ ਮੁਦਰਾ ਕੋਸ਼ (ਆਈ.ਐਮ.ਐਫ.) ਦੀ ਚੇਅਰਪਰਸਨ ਕੈਸਟੀਨਾ ਜੌਰਜੀਵਾ ਦਾ ਪੁਤਲਾ ਸੜਿਆ ਗਿਆ | ਜਥੇਬੰਦੀਆਂ ਵਲੋਂ ਉਪਰੋਕਤ ਪਿੰਡ ਦੇ ਨਾਲ ਹੀ ਸਹਾਰਨਾ, ਡੇਲੂਆਣਾ, ਨੰਗਲ ਕਲਾਂ ਅਤੇ ਖਾਰਾ 'ਚ 26 ਜਨਵਰੀ ਦੀ ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਤਿਆਰੀ ਵਜੋਂ ਰਿਹਰਸਲ ਮਾਰਚ ਕੱਢਿਆ ਗਿਆ | ਮਾਰਚ ਦੀ ਅਗਵਾਈ ਕਾਮਰੇਡ ਰਾਜਵਿੰਦਰ ਰਾਣਾ, ਸੁਰਜੀਤ ਸਿੰਘ ਕੋਟਧਰਮੂ, ਗੁਰਜੰਟ ਸਿੰਘ ਮਾਨਸਾ, ਕੇਵਲ ਸਿੰਘ ਹੀਰੇਵਾਲਾ, ਕੁਲਵੰਤ ਸਿੰਘ ਹੀਰੇਵਾਲਾ, ਜੱਗਾ ਸਿੰਘ ਨੇ ਕੀਤੀ | ਉਨ੍ਹਾਂ ਕੌਮਾਂਤਰੀ ਮੁਦਰਾ ਕੋਸ਼ ਵਲੋਂ ਦਿੱਤੇ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਬਿਆਨ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਸਾਮਰਾਜੀ ਸੰਸਥਾਵਾਂ ਦੀ ਸਿੱਧੀ ਦਖ਼ਲ ਅੰਦਾਜ਼ੀ ਹੈ | ਇਨ੍ਹਾਂ ਸਾਮਰਾਜੀ ਤਾਕਤਾਂ ਨੇ ਕਾਲੇ ਕਾਨੂੰਨਾਂ ਦੇ ਹੱਕ ਵਿਚ ਖੜ ਕੇ ਦੇਸ਼ ਵਿਆਪੀ ਵਿਰੋਧ ਦਾ ਸਾਹਮਣਾ ਕਰ ਰਹੀ ਮੋਦੀ ਸਰਕਾਰ ਦੀ ਪਿੱਠ ਥਾਪੜੀ ਹੈ | ਇਸ ਮੌਕੇ ਨਿਰਪਾਲ ਸਿੰਘ ਨੰਗਲ ਕਲਾਂ ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ |
ਭਾਕਿਯੂ ਉਗਰਾਹਾਂ ਯੂਨੀਅਨ ਵਲੋਂ ਟਰੈਕਟਰ ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਵੱਖ ਵੱਖ ਪਿੰਡਾਂ 'ਚ ਟਰੈਕਟਰ ਮਾਰਚ ਕੱਢਿਆ ਗਿਆ, ਜਿਸ 'ਚ ਸੈਂਕੜੇ ਟਰੈਕਟਰ ਸ਼ਾਮਿਲ ਹੋਏ | ਪਿੰਡ ਭੈਣੀਬਾਘਾ ਤੋਂ ਸ਼ੁਰੂ ਕੀਤਾ ਮਾਰਚ ਪਿੰਡ ਠੂਠਿਆਂ ਵਾਲੀ, ਖ਼ਿਆਲਾ ਕਲਾਂ, ਖ਼ੁਰਦ ਤੇ ਮਲਕਪੁਰ ਖਿਆਲਾ, ਤਾਮਕੋਟ, ਬੁਰਜ ਹਰੀ, ਉੱਭਾ, ਬੁਰਜ ਢਿੱਲਵਾ, ਬੁਰਜ ਰਾਠੀ ਹੁੰਦਾ ਹੋਇਆ ਭਾਈ ਦੇਸੇ 'ਚੋਂ ਗੁਜ਼ਰਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਪੂਰੇ ਜ਼ਿਲੇ੍ਹ ਵਿਚ ਦੋ ਦਿਨ ਇਸੇ ਤਰ੍ਹਾਂ ਮਾਰਚ ਕੀਤੇ ਜਾਣਗੇ | ਇਸ ਮੌਕੇ ਗੁਰਪ੍ਰੀਤ ਸਿੰਘ, ਹਰਿਦਰ ਸਿੰਘ, ਮਾ: ਕਰਮਜੀਤ ਸਿੰਘ ਤਾਮਕੋਟ, ਭਾਨ ਸਿੰਘ ਬਰਨਾਲਾ ਆਦਿ ਹਾਜ਼ਰ ਸਨ |
ਧਰਨੇ ਦੇ 111 ਵੇਂ ਦਿਨ ਗੂੰਜੇ ਖ਼ਾਲਸਾਈ ਜੈਕਾਰੇ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੇ ਸਹੁੰ ਚੁੱਕੀ ਕਿ ਉਹ ਗੁਰੂ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਜਬਰ ਜ਼ੁਲਮ ਤੇ ਇਸ ਬੇਇਨਸਾਫ਼ੀ ਖ਼ਿਲਾਫ਼ ਪੂਰੇ ਜੋਸ਼ੋ-ਖਰੋਸ਼ ਨਾਲ ਅੰਦੋਲਨ ਨੂੰ ਸਫਲ ਬਣਾਉਣ ਲਈ ਪੂਰੀ ਤਾਣ ਲਾ ਦੇਣਗੇ | ਇਸ ਮੌਕੇ ਮੇਜਰ ਸਿੰਘ ਰੱਲੀ, ਹਰਿੰਦਰ ਸਿੰਘ ਸੋਢੀ, ਮਾ: ਜਸਵੰਤ ਸਿੰਘ ਫਫੜੇ ਭਾਈਕੇ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਕੌਰ ਸਿੰਘ ਮੰਡੇਰ, ਸਰੂਪ ਸਿੰਘ ਗੁਰਨੇ ਕਲਾਂ, ਬਲਦੇਵ ਸਿੰਘ ਗੁਰਨੇ ਕਲਾਂ, ਹਰਚੇਤ ਸਿੰਘ ਮੱਲ ਸਿੰਘ ਵਾਲਾ, ਗੁਰਦੇਵ ਦਾਸ ਬੋੜਾਵਾਲ, ਭੂਰਾ ਸਿੰਘ ਅਹਿਮਦਪੁਰ, ਬਲਵੀਰ ਸਿੰਘ ਗੁਰਨੇ ਖ਼ੁਰਦ, ਹਰਪਾਲ ਸਿੰਘ ਗੁਰਨੇ ਕਲਾਂ, ਚਿੜੀਆ ਸਿੰਘ ਗੁਰਨੇ ਕਲਾਂ ਨੇ ਵੀ ਸੰਬੋਧਨ ਕੀਤਾ |
ਰੇਲਵੇ ਪਾਰਕਿੰਗ 'ਚ ਧਰਨਾ ਜਾਰੀ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਪਾਰਕਿੰਗ ਵਿਖੇ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ 26 ਜਨਵਰੀ ਨੂੰ ਕਿਸਾਨਾਂ ਵਲੋਂ ਕੀਤੀ ਜਾਣ ਵਾਲੀ ਪਰੇਡ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ | ਵੱਡੀ ਗਿਣਤੀ ਵਿਚ ਕਿਸਾਨ ਇਸ ਇਲਾਕੇ ਵਿਚੋਂ ਕਿਸਾਨ ਪਰੇਡ 'ਚ ਸ਼ਾਮਿਲ ਹੋਣਗੇ | ਇਸ ਮੌਕੇ ਆਗੂ ਤਾਰਾ ਚੰਦ ਬਰੇਟਾ, ਗੁਰਜੰਟ ਸਿੰਘ ਬਖ਼ਸ਼ੀਵਾਲਾ, ਬਲਵੰਤ ਸਿੰਘ ਗੋਬਿੰਦਪੁਰਾ, ਭੋਲਾ ਸਿੰਘ ਬਹਾਦਰਪੁਰ, ਮੇਜਰ ਸਿੰਘ, ਜਰਨੈਲ ਸਿੰਘ ਬਰੇਟਾ, ਤਰਸੇਮ ਸਿੰਘ ਚੱਕ ਅਲੀਸ਼ੇਰ, ਤਾਰ ਸਿੰਘ, ਜਗਦੇਵ ਸਿੰਘ ਜੱਗੂ ਨੇ ਸੰਬੋਧਨ ਕੀਤਾ |
ਪਿੰਡਾਂ 'ਚ ਟਰੈਕਟਰ ਮਾਰਚ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਇਲਾਕੇ ਦੇ ਬਰੇਟਾ, ਜਲਵੇਹੜਾ, ਖੁਡਾਲ, ਬਹਾਦਰਪੁਰ, ਗੋਰਖਨਾਥ, ਬਖਸ਼ੀਵਾਲਾ, ਕਾਹਨਗੜ੍ਹ ਸਮੇਤ 18 ਪਿੰਡਾਂ 'ਚ ਟਰੈਕਟਰ ਮਾਰਚ ਕੱਢਿਆ ਗਿਆ ਜਿਸ ਵਿਚ 300 ਤੋਂ ਵਧੇਰੇ ਟਰੈਕਟਰ ਸ਼ਾਮਿਲ ਹੋਏ | ਕਿਸਾਨਾਂ ਵਲੋਂ ਜੰਮ੍ਹ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਕਰਮਜੀਤ ਸਿੰਘ ਸੰਘਰੇੜੀ, ਬੁੱਧ ਸਿੰਘ ਜਲਵੇਹੜਾ, ਸੁਖਪਾਲ ਸਿੰਘ ਗੋਰਖਨਾਥ ਆਦਿ ਹਾਜ਼ਰ ਸਨ |

30 ਨੌਜਵਾਨ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਤਲਵੰਡੀ ਸਾਬੋ/ਰਾਮਾਂ ਮੰਡੀ, 20 ਜਨਵਰੀ (ਰਣਜੀਤ ਰਾਜੂ, ਅਮਰਜੀਤ ਲਹਿਰੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸ ਕੇ ਉਕਤ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਵਿਖੇ ਮੋਰਚੇ ਲਾ ਕੇ ਬੈਠੇ ਕਿਸਾਨਾਂ ਦੀ ਹਰ ਪੱਖੋਂ ਮਦਦ ਕਰ ਰਹੇ ...

ਪੂਰੀ ਖ਼ਬਰ »

ਪਿੰਡ ਧਲੇਵਾਂ 'ਚ 4 ਮੱਝਾਂ ਚੋਰੀ

ਭੀਖੀ, 20 ਜਨਵਰੀ (ਨਿ.ਪ.ਪ.)- ਨੇੜਲੇ ਪਿੰਡ ਧਲੇਵਾਂ ਵਿਖੇ ਬੀਤੀ ਰਾਤ 4 ਮੱਝਾਂ ਚੋਰੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਧਲੇਵਾਂ ਵਾਸੀ ਮਿਲਖਾ ਰਾਮ ਨੇ 4 ਮੱਝਾਂ ਰੱਖੀਆਂ ਹੋਈਆਂ ਸਨ | ਰਾਤ 2 ਵਜੇ ਜਦੋਂ ਉਨ੍ਹਾਂ ਦੇਖਿਆ ਤਾਂ ਮੱਝਾਂ ਆਪਣੇ ਕਿੱਲਿਆਂ ਤੋਂ ਗ਼ਾਇਬ ਸਨ | ...

ਪੂਰੀ ਖ਼ਬਰ »

ਖੇਤਰ 'ਚ ਕਾਰਪੋਰੇਟ ਘਰਾਣਿਆਂ ਨੂੰ ਹੋਏ ਭਾਰੀ ਲਾਭ ਕਾਰਨ ਕਾਰਪੋਰੇਟਾਂ ਨੇ ਪੂਰੇ ਰਾਜਾਂ 'ਤੇ ਧਰੀ ਅੱਖ

ਬੋਹਾ, 20 ਜਨਵਰੀ (ਰਮੇਸ਼ ਤਾਂਗੜੀ)- ਦੇਸ਼ ਦੇ ਕਾਰਪੋਰੇਟ ਘਰਾਣਿਆਂ ਵਲੋਂ ਜਿੱਥੇ ਪੰਜਾਬ-ਹਰਿਆਣਾ ਰਾਜਾਂ 'ਚ ਕਈ ਥਾਵਾਂ 'ਤੇ ਵੱਡੇ-ਵੱਡੇ ਕਾਰੋਬਾਰ ਕੰਪਨੀਆਂ ਤੇ ਠੇਕਿਆਂ ਦੇ ਰੂਪ 'ਚ ਕੀਤੇ ਹੋਏ ਹਨ, ਉੱਥੇ ਇਸ ਖੇਤਰ 'ਚ ਕਈ ਗੁਮਨਾਮ ਕੰਪਨੀਆਂ ਜਿਵੇਂ 'ਸੋਮਾ ਸਟੋਰੇਜ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਨੇ ਕੱਢਿਆ ਜਾਗਰੂਕਤਾ ਟਰੈਕਟਰ ਮਾਰਚ

ਤਲਵੰਡੀ ਸਾਬੋ, 20 ਜਨਵਰੀ (ਰਣਜੀਤ ਸਿੰਘ ਰਾਜੂ)- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸ ਕੇ ਵਾਪਸ ਕਰਵਾਉਣ ਲਈ ਦਿੱਲੀ ਵਿਖੇ ਮੋਰਚੇ ਲਾ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਅਤੇ 26 ਜਨਵਰੀ ਨੂੰ ਦਿੱਲੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਝੁਨੀਰ, 20 ਜਨਵਰੀ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਭੰਮੇ ਖੁਰਦ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਬੱਸ ਸੜਕ ਤੋਂ ਹੇਠਾਂ ਉੱਤਰੀ

ਜੋਗਾ, 20 ਜਨਵਰੀ (ਹਰਜਿੰਦਰ ਸਿੰਘ ਚਹਿਲ)- ਕਸਬਾ ਜੋਗਾ ਦੇ ਬੱਸ ਸਟੈਂਡ ਕੋਲ ਮਾਨਸਾ-ਬਰਨਾਲਾ ਰੋਡ 'ਤੇ ਸਵੇਰੇ 3 ਵਜੇ ਸੰਘਣੀ ਧੁੰਦ ਕਾਰਨ ਜਲੰਧਰ ਤੋਂ ਜੈਪੁਰ ਜਾਣ ਵਾਲੀ ਟੂਰਿਸਟ ਬੱਸ ਅਚਾਨਕ ਅੱਗੇ ਵਹੀਕਲ ਆਉਣ ਕਾਰਨ ਹੇਠਾਂ ਉੱਤਰ ਗਈ, ਥਾਣਾ ਮੁਖੀ ਜੋਗਾ ਤਰਨਦੀਪ ਸਿੰਘ ...

ਪੂਰੀ ਖ਼ਬਰ »

ਨਿੱਜੀ ਤੌਰ 'ਤੇ ਲੋਕਾਂ 'ਚ ਵਿਚਰ ਰਹੇ ਸੰਭਾਵੀ ਉਮੀਦਵਾਰਾਂ ਨੇ ਸਿਆਸੀ ਪਾਰਟੀਆਂ ਦੀ ਟਿਕਟ 'ਤੇ ਵੀ ਰੱਖੀ ਟੇਕ

ਬੁਢਲਾਡਾ, 20 ਜਨਵਰੀ (ਸਵਰਨ ਸਿੰਘ ਰਾਹੀ)- ਬੁਢਲਾਡਾ ਨਗਰ ਕੌਾਸਲ ਦੇ 19 ਵਾਰਡਾਂ ਲਈ ਚੋਣ ਲੜਨ ਦੇ ਇੱਛੁਕ ਉਮੀਦਵਾਰ ਆਪਣਾ ਵੋਟਰ ਸੰਪਰਕ ਦਿਨੋਂ-ਦਿਨ ਤੇਜ਼ ਕਰਦੇ ਜਾ ਰਹੇ ਹਨ | ਕਾਂਗਰਸ, ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਅਤੇ 'ਆਪ' ਲਈ ਸਰਗਰਮੀ ਨਾਲ ਕੰਮ ਕਰਨ ਵਾਲੇ ਵਰਕਰਾਂ ...

ਪੂਰੀ ਖ਼ਬਰ »

ਬਰੇਟਾ 'ਚ ਨਗਰ ਕੌ ਾਸਲ ਚੋਣਾਂ ਨੂੰ ਲੈ ਕੇ ਸੰਭਾਵੀ ਉਮੀਦਵਾਰਾਂ ਵਲੋਂ ਸਰਗਰਮੀਆਂ ਸ਼ੁਰੂ

ਬਰੇਟਾ, 20 ਜਨਵਰੀ (ਜੀਵਨ ਸ਼ਰਮਾ, ਪਾਲ ਸਿੰਘ ਮੰਡੇਰ)- ਨਗਰ ਕੌਾਸਲ ਦੀ ਚੋਣਾਂ ਦਾ ਬਿਗਲ ਵਜਦਿਆਂ ਹੀ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਵਲੋਂ ਚੋਣ ਸਰਗਰਮੀਆਂ ਵਿੱਢ ਦਿੱਤੀਆਂ ਗਈਆਂ ਹਨ, ਜਿਸ 'ਤੇ ਚੱਲਦਿਆਂ ਉਨ੍ਹਾਂ ਵਲੋਂ ਆਪਣੇ ਆਪਣੇ ਵਾਰਡਾਂ ਦੇ ਵੋਟਰਾਂ ਨਾਲ ...

ਪੂਰੀ ਖ਼ਬਰ »

ਸੁਵਿਧਾ ਕੇਂਦਰ ਦੇ ਫਾਰਗ ਕਰਮਚਾਰੀਆਂ ਨੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ

ਮਾਨਸਾ, 20 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸੁਖਮਨੀ ਸੁਸਾਇਟੀ ਅਧੀਨ ਸੁਵਿਧਾ ਕੇਂਦਰ ਵਲੋਂ ਫ਼ਾਰਗ ਕੀਤੇ ਗਏ ਕਰਮਚਾਰੀਆਂ ਨੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆਂ ਨੂੰ ਪੱਤਰ ਸੌਾਪ ਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਨੌਕਰੀ 'ਤੇ ਬਹਾਲ ਕੀਤਾ ਜਾਵੇ | ਵਿਨੋਦ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਇਕੱਤਰਤਾ

ਮਾਨਸਾ, 20 ਜਨਵਰੀ (ਸ.ਰ.)- ਪੰਜਾਬ ਨੰਬਰਦਾਰ ਯੂਨੀਅਨ ਮਾਨਸਾ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰੀ ਸਬੰਧੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਤੇ ਸਰਕਾਰ ਤੋਂ ਮੰਗ ਕੀਤੀ ...

ਪੂਰੀ ਖ਼ਬਰ »

ਮਾਨਸਾ ਪੁਲਿਸ ਨੇ ਭਗੌੜਾ ਕੀਤਾ ਕਾਬੂ

ਮਾਨਸਾ, 20 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਪੁਲਿਸ ਨੇ ਇਕ ਭਗੌੜੇ ਨੂੰ ਕਾਬੂ ਕੀਤਾ ਹੈ, ਜੋ ਪਿਛਲੇ 4 ਸਾਲਾਂ ਤੋਂ ਅਦਾਲਤ ਤੋਂ ਭਗੌੜਾ ਚੱਲਦਾ ਆ ਰਿਹਾ ਸੀ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਭੀਖੀ ਪੁਲਿਸ ਨੇ ਸਤਨਾਮ ਸਿੰਘ ਵਾਸੀ ਹੋਡਲਾ ...

ਪੂਰੀ ਖ਼ਬਰ »

ਪਿੰਡ ਲੇਲੇਵਾਲਾ 'ਚ ਸਜਾਇਆ ਨਗਰ ਕੀਰਤਨ

ਤਲਵੰਡੀ ਸਾਬੋ, 20 ਜਨਵਰੀ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਲੇਲੇਵਾਲਾ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਲੰਬੇ ਕੇਸ ਤੇ ਦਸਤਾਰ ਸਜਾਉਣ ਦੇ ਮੁਕਾਬਲੇ

ਭੀਖੀ 20 ਜਨਵਰੀ (ਗੁਰਿੰਦਰ ਸਿੰਘ ਔਲਖ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਪੁਰਬ ਕਮੇਟੀ ਭੀਖੀ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਗੁਰ ਇਤਿਹਾਸ, ਲੰਬੇ ਕੇਸ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਦਸਤਾਰ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਕੌਮੀ ਯੁਵਾ ਹਫ਼ਤਾ ਮਨਾਇਆ

ਮਾਨਸਾ, 20 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਕੌਮੀ ਯੁਵਾ ਹਫ਼ਤਾ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਕਾਂਵਾਲੀ ਵਿਖੇ ...

ਪੂਰੀ ਖ਼ਬਰ »

ਰਾਜ ਪੱਧਰੀ ਅਥਲੈਟਿਕ ਚੈਂਪੀਅਨਸ਼ਿਪ 'ਚ ਜ਼ਿਲ੍ਹੇ ਦਾ ਸ਼ਾਨਦਾਰ ਪ੍ਰਦਰਸ਼ਨ

ਮਾਨਸਾ, 20 ਜਨਵਰੀ (ਸਭਿ. ਪ੍ਰਤੀ.)- ਰਾਜ ਪੱਧਰੀ ਅਥਲੈਟਿਕ ਚੈਂਪੀਅਨਸ਼ਿਪ 'ਚ ਜ਼ਿਲ੍ਹੇ ਦੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਨਾਂਅ ਰੋਸ਼ਨ ਕੀਤਾ ਹੈ | ਪੰਜਾਬ ਅਥਲੈਟਿਕ ਐਸੋਸੀਏਸ਼ਨ ਵਲੋਂ 95ਵੇਂ ਜੂਨੀਅਰ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਜੋ ਜਲੰਧਰ ...

ਪੂਰੀ ਖ਼ਬਰ »

ਬੱਛੋਆਣਾ ਦੇ ਕਬੱਡੀ ਟੂਰਨਾਮੈਂਟ 'ਚ ਕਿਸੇ ਵੀ ਰਾਜਨੀਤਕ ਨੁਮਾਇੰਦੇ ਨੂੰ ਸ਼ਾਮਿਲ ਨਹੀਂ ਕੀਤਾ

ਬੁਢਲਾਡਾ, 20 ਜਨਵਰੀ (ਸਵਰਨ ਸਿੰਘ ਰਾਹੀ)- ਹਰ ਸਾਲ ਸੂਬੇ ਦੀਆਂ ਲਗਭਗ ਸਾਰੀਆਂ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ, ਵਿਧਾਇਕਾਂ, ਮੰਤਰੀਆਂ ਦੀ ਭਰਵੀਂ ਸ਼ਮੂਲੀਅਤ ਨਾਲ ਸਮਾਪਤ ਹੁੰਦੇ ਪਿੰਡ ਬੱਛੋਆਣਾ ਦੇ ਕਬੱਡੀ ਖੇਡ ਮੇਲੇ ਲਈ ਇਸ ਵਾਰ ਕਿਸਾਨ ਅੰਦੋਲਨ ਦੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਲੋਕ ਬਿਨਾਂ ਝਿਜਕ ਤੋਂ ਵੈਕਸੀਨ ਲਗਵਾਉਣ-ਡੀ.ਸੀ.

ਮਾਨਸਾ, 20 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਹਿੰਦਰਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਸਰਕਾਰ ਤੇ ਸਿਹਤ ਵਿਭਾਗ ਵਲੋਂ ਪੜਾਅ ਵਾਰ ਵੈਕਸੀਨ ਲਗਵਾਉਣ ਦੀ ਮੁਹਿੰਮ ਤਹਿਤ ਇਹ ਟੀਕਾ ਲਾਜ਼ਮੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮਾਨਸਾ, 20 ਜਨਵਰੀ (ਸਭਿ. ਪ੍ਰਤੀ.)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਭਾਈ ਜਸਵਿੰਦਰ ਸਿੰਘ ਫਰਮਾਹੀ ਵਾਲੇ, ਹਜ਼ੂਰੀ ਰਾਗੀ ਰਜਿੰਦਰ ਸਿੰਘ ਮਾਨਸਾ ਨੇ ...

ਪੂਰੀ ਖ਼ਬਰ »

ਸਿੱਧੂ ਗੋਤੀਆਂ ਨੇ ਗੱਡੀ ਸੀ ਪਿੰਡ ਖੋਖਰ ਕਲਾਂ ਦੀ ਮੋੜ੍ਹੀ

ਰਾਵਿੰਦਰ ਸਿੰਘ ਰਵੀ 8427016800 ਮਾਨਸਾ-ਸਥਾਨਕ ਸ਼ਹਿਰ ਤੋਂ 5 ਕਿੱਲੋਮੀਟਰ ਦੀ ਦੂਰੀ 'ਤੇ ਵਸੇ ਪਿੰਡ ਖੋਖਰ ਕਲਾਂ 'ਚ ਸਿੱਧੂ ਗੋਤੀਆਂ ਦੀ ਬਹੁਤਾਤ ਹੈ | ਹਾਸਲ ਜਾਣਕਾਰੀ ਮੁਤਾਬਿਕ ਬਠਿੰਡਾ ਜ਼ਿਲੇ੍ਹ ਦੇ ਪਿੰਡ ਮਹਿਰਾਜ ਵਿਖੇ ਕਾਲਾ ਪੱਤੀ ਦੇ ਬਾਬਾ ਕਾਲਾ ਜੀ ਜੋ ਛੇਵੇਂ ...

ਪੂਰੀ ਖ਼ਬਰ »

ਲਾਹਣ ਤੇ ਸ਼ਰਾਬ ਬਰਾਮਦ

ਮਾਨਸਾ, 20 ਜਨਵਰੀ (ਸ.ਰ.)- ਥਾਣਾ ਬੋਹਾ ਦੀ ਪੁਲਿਸ ਨੇ ਸੁਖਦੇਵ ਸਿੰਘ ਵਾਸੀ ਬਰ੍ਹੇ ਕੋਲੋਂ 200 ਲੀਟਰ ਲਾਹਣ ਅਤੇ 92 ਬੋਤਲਾਂ (72 ਸ਼ਹਿਨਾਈ+20 ਨਾਜਾਇਜ਼) ਹਰਿਆਣਾ, ਭੀਖੀ ਪੁਲਿਸ ਨੇ ਧਰਮਿੰਦਰ ਸਿੰਘ ਵਾਸੀ ਬੋੜਾਵਾਲ ਕੋਲੋਂ 30 ਲੀਟਰ ਲਾਹਣ, ਜੌੜਕੀਆਂ ਪੁਲਿਸ ਨੇ ਬਲਕਾਰ ਸਿੰਘ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੁਹਾਜ਼ ਵਲੋਂ ਇਕੱਤਰਤਾ

ਮਾਨਸਾ 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੁਹਾਜ਼ ਦੀ ਮੀਟਿੰਗ ਇੱਥੇ ਪਿ੍ਥੀ ਸਿੰਘ ਮਾਨ, ਜਨਕ ਸਿੰਘ ਫ਼ਤਿਹਪੁਰ ਅਤੇ ਰਾਜ ਕੁਮਾਰ ਰੰਗਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਸੂਬਾ ਪੱਧਰੀ ਫ਼ੈਸਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX