ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਮਾਘ ਸੰਮਤ 552

ਰੂਪਨਗਰ

-ਮਾਮਲਾ ਸਤਲੁਜ ਦਰਿਆ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ-

ਸ੍ਰੀ ਚਮਕੌਰ ਸਾਹਿਬ, 22 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਰਸੀਦਪੁਰ ਨੇੜੇ ਹਦ ਬਸਤ 106 ਵਿਚ ਸਤਲੁਜ ਦਰਿਆਂ ਵਿਚ ਸਿਲਟ ਕੱਢਣ ਦੀ ਆੜ ਵਿਚ ਰੇਤ ਕੱਢਣ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਬੇਟ ਇਲਾਕੇ ਦੀਆਂ ਦਰਜਨਾਂ ਪੰਚਾਇਤਾਂ ਅਤੇ ਕਿਸਾਨਾਂ ਨਾਲ ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਵਲੋਂ ਮੀਟਿੰਗ ਕਰਕੇ ਭਰੋਸਾ ਦਵਾਇਆ ਗਿਆ ਕਿ ਜੋ ਮਨਜ਼ੂਰ ਹੋਈਆਂ ਖੱਡਾਂ ਹਨ, ਉੱਥੋਂ ਹੀ ਰੇਤ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ ਨਹੀਂ ਤਾਂ ਮਾਮਲਾ ਦਰਜ ਕਰ ਦਿੱਤਾ ਜਾਵੇਗਾ | ਇਸ ਮੌਕੇ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਕਰਨੈਲ ਸਿੰਘ ਰਸੀਦਪੁਰ, ਗੁਰਨਾਮ ਸਿੰਘ ਜੱਸੜਾਂ, ਗਿਆਨੀ ਗੁਰਦਿੱਤ ਸਿੰਘ ਰਸੀਦਪੁਰ ਆਦਿ ਨੇ ਕਿਹਾ ਕਿ ਦਰਿਆ ਅੰਦਰ ਕਰੋੜਾ ਰੁਪਏ ਖ਼ਰਚ ਕੇ ਲਗਵਾਈਆਂ ਪੱਥਰਾਂ ਦੀਆਂ ਠੋਕਰਾਂ(ਸਟੱਡ) ਤੱਕ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਰੇਤ ਦੀ ਖ਼ੁਦਾਈ ਕਰਕੇ 15-15 ਫੁੱਟ ਡੂੰਘੇ ਟੋਏ ਪਾ ਦਿੱਤੇ ਹਨ,ਜਿੱਥੋਂ ਰੋਜ਼ਾਨਾ 150 ਤੋਂ 200 ਵੱਡੇ ਟਿੱਪਰ ਭਰ ਕੇ ਵੇਚੇ ਜਾ ਰਹੇ ਹਨ | ਜਿਸ ਨਾਲ ਪਾਣੀ ਦਾ ਰੁੱਖ ਬਦਲੇਗਾ ਤੇ ਨੇੜਲੇ ਪਿੰਡਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਭੈਅ ਬਣਿਆ ਰਹੇਗਾ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜਦੋਂ ਅਧਿਕਾਰੀਆਂ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦਾ ਰਵੱਈਆ ਵੀ ਠੀਕ ਨਹੀਂ ਹੁੰਦਾ | ਜਿਸ 'ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਕਿਸਾਨਾਂ ਦੇ ਕਹਿਣ 'ਤੇ ਉਨ੍ਹਾਂ ਸਿਲਟ ਕੱਢਣ ਦਾ ਕੰਮ ਵੀ ਬੰਦ ਕਰਵਾ ਕਿ ਜਾਂਚ ਲਈ ਜ਼ਿਲ੍ਹਾ ਮਾਲ ਅਫ਼ਸਰ ਦੀ ਅਗਵਾਈ ਹੇਠ ਇੱਕ ਟੀਮ ਵੀ ਮੌਕੇ 'ਤੇ ਭੇਜੀ ਗਈ ਸੀ | ਜਿਸ ਨੇ ਨਿਸ਼ਾਨਦੇਹੀ ਕਰਨੀ ਸੀ ਤਾਂ ਜੋ ਸਹੀ ਥਾਂ ਸਿਲਟ ਕੱਢੀ ਜਾ ਸਕੇ | ਇਸ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਮਾਈਨਿੰਗ ਅਧਿਕਾਰੀ ਦੀ ਖਿਚਾਈ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਰ ਵਿਚ ਨਾਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਇਹ ਵੀ ਕਿਹਾ ਕਿ ਸਿਲਟ ਕੱਢਣ ਦੇ ਕੰਮ ਸਬੰਧੀ ਵੀ ਉਕਤ ਥਾਂ ਨੇੜਲੇ ਪਿੰਡਾਂ ਦੀਆਂ ਪੰਚਾਇਤਾਂ ਜਾਂ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਭਰੋਸੇ 'ਚ ਲਿਆ ਜਾਵੇ ਤੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਖ਼ੁਦ ਮੌਕੇ 'ਤੇ ਜਾ ਹਾਲਾਤਾਂ ਦਾ ਜਾਇਜ਼ਾ ਲੈਣ | ਇਸ ਉਪਰੰਤ ਕਿਸਾਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨਗੇ | ਇਸ ਮੌਕੇ ਐਸ. ਡੀ. ਐਮ. ਹਰਪ੍ਰੀਤ ਸਿੰਘ ਅਟਵਾਲ,ਤਹਿਸੀਲਦਾਰ ਸੁਸ਼ੀਲ ਸ਼ਰਮਾ, ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਮਹਿਤਾ, ਡੀ. ਐਸ. ਪੀ ਰਵਿੰਦਰ ਪਾਲ ਸਿੰਘ, ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਸਮੇਤ ਬੇਟ ਖੇਤਰ ਦੇ ਸਰਪੰਚ, ਪੰਚ, ਕਿਸਾਨ ਵੀ ਹਾਜ਼ਰ ਸਨ |

ਤਿਰੰਗੇ ਸਮੇਤ ਝੂਲਦੇ ਨਿਸ਼ਾਨ ਸਾਹਿਬ ਤੇ ਕਿਸਾਨੀ ਝੰਡੇ ਲਾ ਕੇ 400 ਟਰੈਕਟਰ ਟਰਾਲੀਆਂ ਤੇ ਕਿਸਾਨੀ ਜਥੇ ਦਿੱਲੀ ਰਵਾਨਾ

ਰੂਪਨਗਰ, 22 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚੋਂ ਅੱਜ ਕੌਮੀ ਰਾਜ ਮਾਰਗ 'ਤੇ ਸਥਿਤ ਸੋਲਖੀਆਂ ਟੋਲ ਪਲਾਜੇ ਤੋਂ ਅੱਜ ਵੱਖ ਵੱਖ ਇਲਾਕੇ ਤੋਂ ਪੁੱਜੀਆਂ 400 ਟਰੈਕਟਰ ਟਰਾਲੀਆਂ 26 ਦੀ ਕਿਸਾਨ ਪਰੇਡ 'ਚ ਸ਼ਾਮਿਲ ਹੋਣ ਲਈ ਦਿੱਲੀ ਨੂੰ ੂ ਰਵਾਨਾ ਹੋਈਆਂ, ...

ਪੂਰੀ ਖ਼ਬਰ »

ਕੇਂਦਰ ਵਲੋਂ ਕਿਸਾਨ ਅੰਦੋਲਨ ਦਾ ਸਾਥ ਦੇਣ ਵਾਲਿਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ-ਚੀਮਾ

ਸ੍ਰੀ ਅਨੰਦਪੁਰ ਸਾਹਿਬ, 22 ਜਨਵਰੀ (ਜੇ. ਐੱਸ. ਨਿੱਕੂਵਾਲ)-ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਨਾਲ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ 'ਤੇ ਧੋਖਾਧੜੀ ਦਾ ਝੂਠਾ ਮਾਮਲਾ ਦਰਜ ...

ਪੂਰੀ ਖ਼ਬਰ »

ਰੰਗ ਕਰਮੀਆਂ ਵਲੋਂ ਛੇਵੇਂ ਦਿਨ ਵੀ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 22 ਜਨਵਰੀ (ਜਗਮੋਹਣ ਸਿੰਘ ਨਾਰੰਗ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਤਿੰਨ ਕਿਸਾਨ ਵਿਰੋਧੀ ਕਾਨੂੰਨ ਖ਼ਿਲਾਫ਼ ਸ੍ਰੀ ਚਮਕੌਰ ਸਾਹਿਬ ਦੇ ਟੀ ਪੁਆਇੰਟ 'ਤੇ ਰੋਜ਼ਾਨਾਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਅੱਜ ਫ਼ਿਲਮੀ ਪਰਦੇ ਦੇ ਨਾਮੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਕਾਹਨਪੁਰ ਖੂਹੀ, 22 ਜਨਵਰੀ (ਗੁਰਬੀਰ ਸਿੰਘ ਵਾਲੀਆ)-ਚੌਕੀ ਕਲਵਾਂ ਅਧੀਨ ਪੈਂਦੇ ਪਿੰਡ ਹਰੀਪੁਰ ਲਾਗੇ ਵਾਪਰੇ ਇਕ ਸੜਕ ਹਾਦਸੇ ਦੌਰਾਨ 20 ਸਾਲਾ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਜਿਸ ਦੀ ਪਛਾਣ ਨੰਨੇ ਸਿੰਘ ਪੁੱਤਰ ਕਨੀਆ ਲਾਲ, ਪਿੰਡ ਹੈਬਤਪੁਰ, ...

ਪੂਰੀ ਖ਼ਬਰ »

ਭਾਓਵਾਲ ਪੰਪ ਤੋਂ ਨਕਦੀ ਖੋਹ ਕੇ ਭੱਜਣ ਵਾਲਿਆਂ ਵਿਰੁੱਧ ਮੁਕੱਦਮਾ ਦਰਜ, ਗੱਡੀ ਕਾਬੂ

ਬੇਲਾ, 22 ਜਨਵਰੀ (ਮਨਜੀਤ ਸਿੰਘ ਸੈਣੀ)-ਬੀਤੀ ਰਾਤ ਪਈ ਸੰਘਣੀ ਧੁੰਦ ਦਾ ਲਾਹਾ ਲੈਂਦੇ ਹੋਏ ਬੇਲਾ ਰੋਪੜ ਮਾਰਗ 'ਤੇ ਪਿੰਡ ਭਾਓਵਾਲ ਵਿਖੇ ਖੁੱਲੇ੍ਹ ਨਵੇਂ ਲੱਖੇਵਾਲ ਪੈਟਰੋਲ ਪੰਪ ਤੋਂ ਚਾਰ ਲੁਟੇਰੇ ਸਾਢੇ ਸੱਤ ਵਜੇ ਦੇ ਕਰੀਬ ਸਕਾਰਪਿਓ ਪੀ.ਬੀ.11ਏਸੀ-2156 ਦੀ ਗੱਡੀ ਦੀ ਟੈਂਕੀ ...

ਪੂਰੀ ਖ਼ਬਰ »

ਬੈਲਗੱਡੀਆਂ ਤੇ ਟਰੈਕਟਰਾਂ ਦੇ ਕਾਫ਼ਲੇ ਨਾਲ ਕਿਸਾਨਾਂ ਨੇ ਕੱਢੀ ਟਰੈਕਟਰ ਜਾਗੋ ਰੈਲੀ

ਨੂਰਪੁਰ ਬੇਦੀ, 22 ਜਨਵਰੀ (ਹਰਦੀਪ ਸਿੰਘ ਢੀਂਡਸਾ)-26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨ ਟਰੈਕਟਰ ਪਰੇਡ ਵਿਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਨੂਰਪੁਰ ਬੇਦੀ ਇਲਾਕੇ ਦੇ ਕਿਸਾਨਾਂ ਨੇ ਬੈਲਗੱਡੀਆਂ ਅਤੇ ਟਰੈਕਟਰਾਂ ਦੇ ਕਾਫ਼ਲੇ ਦੇ ਰੂਪ ਵਿਚ ਵਿਸ਼ਾਲ ਟਰੈਕਟਰ ਜਾਗੋ ਰੈਲੀ ...

ਪੂਰੀ ਖ਼ਬਰ »

ਗੁਰੂ ਕਾ ਲਾਹੌਰ ਵਿਖੇ ਦਸਮੇਸ਼ ਵਿਆਹ ਪੁਰਬ ਸਮਾਗਮ 15 ਤੇ 16 ਨੂੰ

ਗੁਰੂ ਕਾ ਲਾਹੋਰ, 22 ਜਨਵਰੀ (ਸ਼ਿਵ ਕੁਮਾਰ ਕਾਲੀਆ)-ਸ਼ਿਵਾਲਿਕ ਦੀਆਂ ਖ਼ੂਬਸੂਰਤ ਪਹਾੜੀਆਂ ਵਿਚ ਸਥਿਤ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਸ੍ਰੀ ਗੁਰੂ ਕਾ ਲਾਹੌਰ ਜਿੱਥੇ ਦਸ਼ਮੇਸ਼ ਪਿਤਾ ਵਲੋਂ ਮਾਤਾ ਜੀਤੋ ਨਾਲ ਵਿਆਹ ...

ਪੂਰੀ ਖ਼ਬਰ »

ਰੋਡਵੇਜ਼ ਪਨਬੱਸ ਕਾਮਿਆਂ ਵਲੋਂ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਦੀ ਅਰਦਾਸ

ਰੂਪਨਗਰ, 22 ਜਨਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼ ਪਨਬਸ ਰੂਪਨਗਰ ਦੇ ਦਫ਼ਤਰ ਵਿਚ ਸਰਬੱਤ ਦੇ ਭਲੇ ਅਤੇ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹਰ ਵਰਗ ਦੇ ਲੋਕਾਂ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ | ਇਸੇ ਦੌਰਾਨ ...

ਪੂਰੀ ਖ਼ਬਰ »

ਪੀ. ਐਸ. ਈ. ਬੀ ਇੰਮ: ਫੈਡਰੇਸ਼ਨ ਏਟਕ ਦੀ ਮੀਟਿੰਗ

ਰੂਪਨਗਰ, 22 ਜਨਵਰੀ (ਸਤਨਾਮ ਸਿੰਘ ਸੱਤੀ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਰੋਪੜ ਡਵੀਜ਼ਨ ਦੀ ਮੀਟਿੰਗ ਸਾਥੀ ਬਨਵਾਰੀ ਲਾਲ ਮੰਟੂ ਪ੍ਰਧਾਨ ਡਵੀਜ਼ਨ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਸੰਘਰਸ਼, ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ...

ਪੂਰੀ ਖ਼ਬਰ »

ਢੇਰ ਵਾਸੀਆਂ ਨੇ ਕੀਤਾ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ

ਢੇਰ, 22 ਜਨਵਰੀ (ਸ਼ਿਵ ਕੁਮਾਰ ਕਾਲੀਆ)-ਅਯੁੱਧਿਆ ਵਿਖੇ ਬਣਾਏ ਜਾ ਰਹੇ ਸ੍ਰੀ ਰਾਮ ਮੰਦਰ ਦੇ ਸਬੰਧ ਨਿਕਾਲੀ ਜਾ ਰਹੀ ਸ੍ਰੀ ਰਾਮ ਮੰਦਰ ਧੰਨ ਸੰਗ੍ਰਹਿ ਸ਼ੋਭਾ ਯਾਤਰਾ ਦਾ ਅੱਜ ਪਿੰਡ ਢੇਰ ਦੇ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਦੀਪਕ ਸ਼ਰਮਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਮਨਾਉਣ ਸਬੰਧੀ ਨੰਗਲ 'ਚ ਹੋਈ ਰੀਵਿਊ ਮੀਟਿੰਗ ਤੇ ਰਿਹਰਸਲ

ਨੰਗਲ, 22 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਗਣਤੰਤਰ ਦਿਵਸ ਸਮਾਰੋਹ ਦੇ ਅਗਾੳਾੂ ਪ੍ਰਬੰਧਾਂ ਸਬੰਧੀ ਇਕ ਰੀਵਿਊ ਮੀਟਿੰਗ ਅਤੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ | ਇਹ ਰਿਹਰਸਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੰਗਲ ਵਿਖੇ ਤਹਿਸੀਲਦਾਰ ਰਾਮ ਕਿ੍ਸ਼ਨ ਦੀ ਅਗਵਾਈ ਹੇਠ ਕੀਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਸ਼ਿਵ ਸੈਨਿਕ ਆਗੂ 'ਤੇ ਪਰਚਾ ਦਰਜ ਕਰਨ ਲਈ ਮੰਗ ਪੱਤਰ

ਰੂਪਨਗਰ, 22 ਜਨਵਰੀ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦਾ ਵਫ਼ਦ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਐੱਸ.ਐੱਸ.ਪੀ ਰੂਪਨਗਰ ਨੂੰ ਮਿਲਿਆ, ਜਿਨ੍ਹਾਂ ਨੇ ਸੰਜੀਵ ਕੁਮਾਰ ਘਨੌਲੀ ਸ਼ਿਵ ਸੈਨਾ ਆਗੂ 'ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ...

ਪੂਰੀ ਖ਼ਬਰ »

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਨੂੰ ਲੈ ਕੇ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਪੁਰਖਾਲੀ, 22 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਪੁਲਿਸ ਮੁਖੀ ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਨੂੰ ਲੈ ਕੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

26 ਜਨਵਰੀ ਦੀ ਦਿੱਲੀ ਕਿਸਾਨ ਪਰੇਡ ਬਾਰੇ ਕੀਤਾ ਜਾਗਰੂਕ

ਢੇਰ, 22 ਜਨਵਰੀ (ਸ਼ਿਵ ਕੁਮਾਰ ਕਾਲੀਆ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਦਿੱਲੀ ਵਿਚ ਕੀਤੀ ਜਾ ਰਹੀ ਦਿੱਲੀ ਪਰੇਡ ਨੂੰ ਸਫਲ ਕਰਨ ਲਈ ਵੱਖ ਵੱਖ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੇ ਤਹਿਤ ਕੁੱਲ ਹਿੰਦ ...

ਪੂਰੀ ਖ਼ਬਰ »

ਬਾਲੜੀਆਂ ਦੇ ਹਮਦਰਦ ਸਵਾਮੀ ਪ੍ਰੇਮ ਪ੍ਰਕਾਸ਼ ਸ਼ਰਮਾ ਨੂੰ ਯਾਦ ਕੀਤਾ

ਨੰਗਲ, 22 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਬਾਲੜੀ ਦਿਵਸ ਨੂੰ ਸਮਰਪਿਤ ਇੱਕ ਸਾਦੇ ਸਮਾਗਮ ਦੌਰਾਨ ਬਾਲੜੀਆਂ ਦੇ ਹਮਦਰਦ ਸਵਰਗੀ ਯੋਗਾ ਗੁਰੂ ਸਵਾਮੀ ਪ੍ਰੇਮ ਪ੍ਰਕਾਸ਼ ਸ਼ਰਮਾ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਰਕਾਰੀ ...

ਪੂਰੀ ਖ਼ਬਰ »

ਮੋਰਿੰਡਾ ਦੇ ਦੁਕਾਨਦਾਰ ਰੋਜ਼ਾਨਾ ਕਰ ਰਹੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ

ਮੋਰਿੰਡਾ, 22 ਜਨਵਰੀ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦੇ ਦੁਕਾਨਦਾਰ ਮੋਦੀ ਸਰਕਾਰ ਵਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਦਾ ਰੋਜ਼ਾਨਾਂ ਵਿਰੋਧ ਕਰ ਰਹੇ ਹਨ | ਇਹ ਦੁਕਾਨਦਾਰ ਰੋਜ਼ਾਨਾਂ ਕਾਈਨੌਰ ਚੌਕ ਮੋਰਿੰਡਾ ਵਿਚ ਕਾਲੇ ਬਿੱਲੇ ਲਗਾ ਕੇ ਸ਼ਾਮ ਨੂੰ ਮੋਦੀ ਸਰਕਾਰ ਦੇ ...

ਪੂਰੀ ਖ਼ਬਰ »

ਜੀਤਾ ਵਲੋਂ ਮੁਹੱਲਾ ਮਟੌਰ ਵਿਖੇ ਚੋਣ ਪ੍ਰਚਾਰ

ਸ੍ਰੀ ਅਨੰਦਪੁਰ ਸਾਹਿਬ, 22 ਜਨਵਰੀ (ਜੇ. ਐੱਸ. ਨਿੱਕੂਵਾਲ)-ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਵਾਰਡ ਨੰਬਰ 9 ਤੋਂ ਉਮੀਦਵਾਰ ਹਰਜੀਤ ਸਿੰਘ ਜੀਤਾ ਵਲੋਂ ਮੁਹੱਲਾ ਮਟੌਰ ਵਿਖੇ ਘਰੋ ਘਰੀ ਚੋਣ ਪ੍ਰਚਾਰ ਕੀਤਾ ਗਿਆ ਅਤੇ ਇਕ ਵਿਸ਼ਾਲ ਮੀਟਿੰਗ ਵੀ ਕੀਤੀ ਗਈ | ਜੀਤਾ ਨੇ ਕਿਹਾ ...

ਪੂਰੀ ਖ਼ਬਰ »

ਪਿੰਡ ਮਲਕਪੁਰ ਦਾ ਚੌਥਾ ਜਥਾ 13 ਕੁਇੰਟਲ ਗਜਰੇਲਾ ਲੈ ਕੇ ਦਿੱਲੀ ਰਵਾਨਾ

ਰੂਪਨਗਰ, 22 ਜਨਵਰੀ (ਸਤਨਾਮ ਸਿੰਘ ਸੱਤੀ)-ਪਿੰਡ ਮਲਕਪੁਰ ਤੋਂ ਦਿੱਲੀ ਕਿਸਾਨ ਸੰਘਰਸ਼ ਲਈ ਚੌਥਾ ਜਥਾ 13 ਕੁਇੰਟਲ ਗਜਰੇਲਾ ਤਿਆਰ ਕਰਕੇ ਰਵਾਨਾ ਹੋਇਆ | ਮਲਕਪੁਰ ਤੋਂ ਗ੍ਰਾਮ ਪੰਚਾਇਤ ਮਲਕਪੁਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 13 ਕੁਇੰਟਲ ਦੇ ਕਰੀਬ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਦੇ ਵਫ਼ਦ ਦੀਆਂ ਮੰਗਾਂ ਸਬੰਧੀ ਐਕਸੀਅਨ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 22 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਟੇਟ ਕਰਮਚਾਰੀ ਦਲ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਗਿਆਨ ਸਿੰਘ ਘਨੌਲੀ ਅਤੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਮਨਜੀਤ ਸਿੰਘ ਬੇਲਾ ਦੀ ਅਗਵਾਈ ਹੇਠ ਇਕ ਵਫ਼ਦ ਵਲੋਂ ਗੁਰਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਹੇਮਕੁੰਟ ਸਾਹਿਬ ਟਰੱਸਟ ਨੇ ਦਿੱਲੀ ਸੰਘਰਸ਼ 'ਤੇ ਬੈਠੇ ਕਿਸਾਨਾਂ ਲਈ ਗਰਮ ਕੰਬਲ ਵੰਡੇ

ਘਨੌਲੀ, 22 ਜਨਵਰੀ (ਜਸਵੀਰ ਸਿੰਘ ਸੈਣੀ)-ਗੁਰਦੁਆਰਾ ਹੇਮਕੁੰਡ ਸਾਹਿਬ ਮਨੈਜਮੈਂਟ ਟਰੱਸਟ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਠੰਢ 'ਚ ਬੈਠੇ ਗਾਜੀਪੁਰ ਬਾਡਰ ਤੇ ਕਿਸਾਨਾਂ ਲਈ 250 ਦੇ ਕਰੀਬ ਗਰਮ ਕੰਬਲ ਕਿਸਾਨਾਂ ਨੂੰ ਗੁਰਦੁਆਰਾ ਹੇਮਕੁੰਡ ਸਾਹਿਬ ਟਰੱਸਟ ਦੇ ਮਨੈਜਰ ...

ਪੂਰੀ ਖ਼ਬਰ »

ਕਮਾਲਪੁਰ ਟੋਲ ਪਲਾਜ਼ੇ 'ਤੇ ਕਿਸਾਨੀ ਧਰਨਾ 100ਵੇਂ ਦਿਨ 'ਚ

ਸ੍ਰੀ ਚਮਕੌਰ ਸਾਹਿਬ, 22 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਰੂਪਨਗਰ ਮਾਰਗ ਤੇ ਪਿੰਡ ਕਮਾਲਪੁਰ ਟੋਲ ਪਲਾਜੇ 'ਤੇ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਲਗਾਇਆ ਗਿਆ ਧਰਨਾ ਅੱਜ 100ਵੇਂ ਦਿਨ ਵੀ ਜਾਰੀ ਰਿਹਾ | ਇਸ ਧਰਨੇ ਦੌਰਾਨ ...

ਪੂਰੀ ਖ਼ਬਰ »

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖ਼ੂਨ ਦੀ ਚਿੱਠੀ 'ਤੇ ਕੀਤੇ ਦਸਤਖ਼ਤ

ਸ੍ਰੀ ਅਨੰਦਪੁਰ ਸਾਹਿਬ, 22 ਜਨਵਰੀ (ਜੇ.ਐਸ. ਨਿੱਕੂਵਾਲ)-ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਵਿਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਾਸਲ ਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 22 ਜਨਵਰੀ (ਜੇ. ਐਸ. ਨਿੱਕੂਵਾਲ)-14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ 13 ਵਿਚੋਂ 12 ਵਾਰਡਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਸਥਾਨਕ ਪ੍ਰੈੱਸ ਭਵਨ ...

ਪੂਰੀ ਖ਼ਬਰ »

ਗੁਰਦੁਆਰਾ ਕੁੰਮਾ ਮਾਸ਼ਕੀ ਸਾਹਿਬ ਚੱਕਢੇਰਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਜਥਾ ਰਵਾਨਾ

ਘਨੌਲੀ, 22 ਜਨਵਰੀ (ਜਸਵੀਰ ਸਿੰਘ ਸੈਣੀ)-ਇਤਿਹਾਸਕ ਗੁਰਦੁਆਰਾ ਕੁੰਮਾ ਮਾਸ਼ਕੀ ਸਾਹਿਬ ਚੱਕਢੇਰਾ ਤੋਂ ਦਿੱਲੀ ਕਿਸਾਨ ਸੰਘਰਸ਼ ਲਈ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਸੰਘਰਸ਼ ਦੇ ਤਹਿਤ ਟਰੈਕਟਰ ਪ੍ਰੈਡ ਦਾ ਹਿੱਸਾ ਬਣਨ ਲਈ ਗੁਰਦੁਆਰਾ ਕੁੰਮਾ ਮਾਸ਼ਕੀ ਸਾਹਿਬ ਅਰਦਾਸ ...

ਪੂਰੀ ਖ਼ਬਰ »

ਤਖਤਗੜ੍ਹ ਦੇ ਨੌਜਵਾਨ ਨੇ ਮਾਸਟਰ ਕੇਡਰ ਭਰਤੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ

ਨੂਰਪੁਰ ਬੇਦੀ, 22 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਭਰਤੀ ਕੀਤੇ ਜਾ ਰਹੇ ਸਮਾਜਿਕ ਸਿੱਖਿਆ (ਮਾਸਟਰ ਕੇਡਰ) ਦੇ ਅਧਿਆਪਕਾਂ ਦੀ ਭਰਤੀ ਵਿਚ ਰੂਪਨਗਰ ਜ਼ਿਲ੍ਹੇ ਦੇ ਕਸਬਾ ਤਖਤਗੜ੍ਹ ਦੇ ਨੌਜਵਾਨ ਵਿਨੋਦ ਚੰਦਨ ਨੇ 150 ...

ਪੂਰੀ ਖ਼ਬਰ »

ਮੜੌਲਵੀ ਦੀ ਪੁਸਤਕ 'ਅੱਖੀਂ ਡਿੱਠੇ ਰੰਗਲੇ ਪੰਛੀ' 24 ਨੂੰ ਹੋਵੇਗੀ ਰਿਲੀਜ਼

ਮੋਰਿੰਡਾ, 22 ਜਨਵਰੀ (ਕੰਗ)-ਸਤਵਿੰਦਰ ਸਿੰਘ ਮੜੌਲਵੀ ਦੀ ਪੁਸਤਕ 'ਅੱਖੀਂ ਡਿੱਠੇ ਰੰਗਲੇ ਪੰਛੀ' 24 ਜਨਵਰੀ ਦਿਨ ਐਤਵਾਰ ਨੂੰ ਰਿਲੀਜ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ਮੜੌਲਵੀ ਨੇ ਕਿਹਾ ਕਿ ਪੁਆਧੀ ਸੱਥ ਮੁਹਾਲੀ ਵਲੋਂ ਸਾਲਾਨਾ ਸਨਮਾਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤਨਖ਼ਾਹ ਨਾ ਮਿਲਣ ਕਾਰਨ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 22 ਜਨਵਰੀ (ਜੇ. ਐਸ. ਨਿੱਕੂਵਾਲ)-ਸ੍ਰ੍ਰੀ ਅਨੰਦਪੁਰ ਸਾਹਿਬ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੀ.ਡੀ.ਪੀ.ਓ. ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਨਖ਼ਾਹ ਨਾ ਮਿਲਣ ਕਾਰਨ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਭੂਮੀ ਧਨ ਸੰਗਿ੍ਹ ਸਮਿਤੀ ਦੀ ਅਹਿਮ ਮੀਟਿੰਗ

ਘਨੌਲੀ, 22 ਜਨਵਰੀ (ਜਸਵੀਰ ਸਿੰਘ ਸੈਣੀ)-ਸ੍ਰੀ ਰਾਮ ਮੰਦਰ ਭੂਮੀ ਧੰਨ ਸਗਿ੍ਹ ਰੂਪਨਗਰ ਜ਼ਿਲੇ੍ਹ ਦੀ ਅਹਿਮ ਮੀਟਿੰਗ ਨੂੰ ਹੋ ਕਾਲੋਨੀ ਦੇ ਹਰਿ ਮੰਦਰ ਵਿਖੇ ਹੋਈ | ਇਸ ਮੀਟਿੰਗ ਦੌਰਾਨ ਸਮਿਤੀ ਵਲੋਂ ਭਵਿੱਖ ਲਈ ਕੀਤੇ ਜਾ ਰਹੇ ਕੰਮਾਂ ਪ੍ਰਤੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਭਰਵੀਂ ਇਕੱਤਰਤਾ ਉਪਰੰਤ ਰੋਸ ਰੈਲੀ

ਮੋਰਿੰਡਾ, 22 ਜਨਵਰੀ (ਕੰਗ)-ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਸਬੰਧੀ ਭਰਵੀਂ ਇਕੱਤਰਤਾ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਪ੍ਰਧਾਨ ਆੜ੍ਹਤੀ ...

ਪੂਰੀ ਖ਼ਬਰ »

ਭੱਠਿਆਂ ਦੀਆਂ ਟਰਾਲੀਆਂ ਤੇ ਕਬਾੜੀਆਂ ਦੀਆਂ ਗੱਡੀਆਂ ਟ੍ਰੈਫਿਕ ਨਿਯਮਾਂ ਦੀਆਂ ਉਡਾ ਰਹੀਆਂ ਧੱਜੀਆਂ

ਪੁਰਖਾਲੀ, 22 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਇਕ ਪਾਸੇ ਸਰਕਾਰ ਵਲੋਂ ਸੜਕ ਸੁਰੱਖਿਆ ਸਪਤਾਹ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਇਲਾਕੇ ਦੇ ਭੱਠਿਆਂ ਵਾਲਿਆਂ ਨੂੰ ਅਤੇ ਕਬਾੜ ਦਾ ਕੰਮ ਕਰਨ ਵਾਲੇ ਕਬਾੜੀਆਂ ਨੂੰ ਨਾ ਹੀ ਸੜਕ ਸੁਰੱਖਿਆ ਸਪਤਾਹ ...

ਪੂਰੀ ਖ਼ਬਰ »

ਪਿੰਡ ਕਲਵਾਂ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਕਾਹਨਪੁਰ ਖੂਹੀ, 22 ਜਨਵਰੀ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਕਲਵਾਂ ਦੇ ਗੁਰਦੁਆਰਾ ਸਾਹਿਬ ਵਿਖੇ, ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਚਾਇਤ ਮੈਂਬਰ (ਪੰਚ) ਯੂਨੀਅਨ ਵਲੋਂ ਬੀ.ਡੀ.ਪੀ.ਓ ਨੂੰ ਮੰਗ ਪੱਤਰ

ਮੋਰਿੰਡਾ 22 ਜਨਵਰੀ (ਪਿ੍ਤਪਾਲ ਸਿੰਘ)-ਪੰਚਾਇਤ ਮੈਂਬਰ (ਪੰਚ) ਯੂਨੀਅਨ ਰਜਿ. ਦੇ ਅਹੁਦੇਦਾਰਾਂ ਵਲੋਂ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਹਰਕੀਤ ਸਿੰਘ ਬੀ.ਡੀ.ਪੀ.ਓ ਮੋਰਿੰਡਾ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਯੂਨੀਅਨ ਦੇ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਹਰਜੀਤ ਸਿੰਘ ਸੋਢੀ ਵਲੋਂ ਵਾਰਡ ਨੰਬਰ 6 ਵਿਖੇ ਧਾਰਮਿਕ ਸਮਾਗਮ ਰਾਹੀਂ ਚੋਣ ਦਾ ਆਗਾਜ਼

ਮੋਰਿੰਡਾ, 22 ਜਨਵਰੀ (ਪਿ੍ਤਪਾਲ ਸਿੰਘ)-ਮੋਰਿੰਡਾ ਵਿਖੇ ਵਾਰਡ ਨੰਬਰ 6 ਤੋਂ ਸੰਭਾਵੀ ਉਮੀਦਵਾਰ ਹਰਜੀਤ ਸਿੰਘ ਸੋਢੀ ਵਲੋਂ ਧਾਰਮਿਕ ਸਮਾਗਮ ਕਰਵਾ ਕੇ ਆਪਣੀ ਚੋਣ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਜਗਜੀਤ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਦਿਵਿਆਂਗ ਮੈਡੀਕਲ ਅਸਿਸਟੈਂਟ ਕੈਂਪ

ਨੂਰਪੁਰ ਬੇਦੀ, 22 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਮੱਗਰ ਸਿੱਖਿਆ ਅਭਿਆਨ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਰੂਪਨਗਰ ਜਰਨੈਲ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਵਿਖੇ ਪਹਿਲੀ ਤੋਂ 12ਵੀਂ ਕਲਾਸ ...

ਪੂਰੀ ਖ਼ਬਰ »

ਲਹਿਰੀਆਂ ਵਿਖੇ ਤੀਜਾ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ

ਨੂਰਪੁਰ ਬੇਦੀ, 22 ਜਨਵਰੀ (ਹਰਦੀਪ ਸਿੰਘ ਢੀਂਡਸਾ)-ਅਜ਼ਾਦ ਯੂਥ ਕਲੱਬ ਪਿੰਡ ਲੈਹੜੀਆਂ ਵਲੋਂ ਐਨ. ਆਰ. ਆਈ ਅਤੇ ਫ਼ੌਜੀ ਵੀਰਾਂ ਦੇ ਸਹਿਯੋਗ ਨਾਲ ਤੀਜਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ 23 ਜਨਵਰੀ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਲੈਹੜੀਆਂ ਵਿਖੇ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸਰਗਰਮ 7 ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਰੂਪਨਗਰ, 22 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸੋਲਖੀਆ ਟੋਲ ਪਲਾਜੇ 'ਤੇ ਮਾਸਟਰ ਦਲੀਪ ਸਿੰਘ ਘਨੌਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਵਿੰਦਰ ਸਿੰਘ ਅਸਮਾਨਪੁਰ, ਗੁਰਨਾਮ ਸਿੰਘ ਜੱਸੜਾ, ਕਮਲਜੀਤ ਸਿੰਘ ਬੰਦੇ ...

ਪੂਰੀ ਖ਼ਬਰ »

ਪਿੰਡ ਬੁੰਗੜੀ ਵਿਖੇ ਅਚਾਰਿਆ ਗਰੀਬਦਾਸ ਦੀ ਅੰਮਿ੍ਤਮਈ ਬਾਣੀ ਦੇ 31 ਨੂੰ ਹੋਣਗੇ ਪਾਠ ਆਰੰਭ

ਨੂਰਪੁਰ ਬੇਦੀ, 22 ਜਨਵਰੀ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਪਿੰਡ ਬੁੰਗੜੀ ਵਿਖੇ ਸਵਾਮੀ ਗੰਗਾਨੰਦ ਪ੍ਰਬੰਧਕ ਕਮੇਟੀ ਦੀ ਇੱਕ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 31 ਜਨਵਰੀ ਨੂੰ ਦਿੱਲੀ ਸਰਹੱਦ 'ਤੇ ਜਾਨ ਗੁਆਉਣ ਵਾਲੇ ਸਾਰੇ ਕਿਸਾਨਾਂ ਦੀ ਆਤਮਿਕ ...

ਪੂਰੀ ਖ਼ਬਰ »

ਪੰਜਾਬ ਦਾ ਪੇਂਡੂ ਵਿਕਾਸ ਫ਼ੰਡ ਰੋਕਣ ਦਾ ਕੇਂਦਰ ਕੋਲ ਕੋਈ ਅਧਿਕਾਰ ਨਹੀਂ-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਨੰਗਲ, 22 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਕੇਂਦਰ ਸਰਕਾਰ ਵਲੋਂ ਪੰਜਾਬ ਦੇ ਪੇਂਡੂ ਵਿਕਾਸ ਫ਼ੰਡ 'ਤੇ ਕਟੌਤੀ ਲਾਉਣੀ ਸੂਬਿਆਂ ਦੇ ਅਧਿਕਾਰ 'ਤੇ ਸਿੱਧੀ ਦਖ਼ਲਅੰਦਾਜ਼ੀ ਅਤੇ ਦੇਸ਼ ਦੇ ਫੈਡਰਲ ਢਾਂਚੇ ਨੂੰ ਚੁਨੌਤੀ ਹੈ | ਇਹ ਪ੍ਰਗਟਾਵਾ ਨੰਗਲ ਵਿਖੇ ਪ੍ਰੈੱਸ ਕਾਨਫ਼ਰੰਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX