ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਮਾਘ ਸੰਮਤ 552

ਮੋਗਾ

'ਪੰਜਾਬ ਨੇ ਸਾਰਿਆਂ ਨੂੰ ਮੌਕਾ ਦਿੱਤਾ, ਸਾਰਿਆਂ ਨੇ ਪੰਜਾਬ ਨਾਲ ਧੋਖਾ ਕੀਤਾ' ਦੇ ਨਾਅਰੇ ਹੇਠ 'ਆਪ' ਲੜੇਗੀ ਨਗਰ ਕੌਾਸਲ ਚੋਣਾਂ-ਵਿਧਾਇਕ ਬਿਲਾਸਪੁਰ

ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਨੇ 14 ਫਰਵਰੀ ਹੋਣ ਜਾ ਰਹੀਆਂ ਨਗਰ ਕੌਾਸਲ ਦੀਆ ਚੌਣਾ ਲਈ ਅੱਜ ਮੋਗਾ ਸਥਿਤ ਨਛੱਤਰ ਸਿੰਘ ਹਾਲ ਵਿਚ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ | ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਰਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਆਗਾਮੀ ਚੋਣਾਂ ਪੰਜਾਬ ਨੇ ਸਾਰਿਆਂ ਨੂੰ ਮੌਕਾ ਦਿੱਤਾ, ਸਾਰਿਆਂ ਨੇ ਪੰਜਾਬ ਨਾਲ ਧੋਖਾ ਕੀਤਾ ਨਾਅਰੇ ਹੇਠ ਪੂਰੇ ਜੋਸ਼ ਅਤੇ ਤਾਕਤ ਨਾਲ ਚੋਣਾਂ ਲੜੇਗੀ | ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਇਸ ਦੌਰਾਨ ਦੱਸਿਆ ਕਿ ਆਮ ਆਦਮੀ ਪਾਰਟੀ ਨੂੰ ਜੇਕਰ ਸਥਾਨਕ ਲੋਕਾਂ ਦਾ ਸਾਥ ਮਿਲਦਾ ਹੈ ਤਾਂ ਦਿੱਲੀ ਦੀ ਤਰਜ਼ 'ਤੇ ਲੋਕਾਂ ਦੀ ਸੇਵਾ ਕੀਤੀ ਜਾਵੇਗੀ ਅਤੇ ਹਰ ਲੋੜੀਂਦੀ ਸਹੂਲਤ ਜਿਵੇਂ ਕਿ ਪੀਣ ਵਾਲਾ ਸਾਫ਼ ਪਾਣੀ, ਨਗਰ ਦੀ ਸਾਫ਼ ਸਫ਼ਾਈ, ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ, ਸਟਰੀਟ ਲਾਈਟ, ਸੁੰਦਰ ਪਾਰਕ, ਡੋਰ ਸਟੇਪ ਸਰਵਿਸ, ਸਾਫ਼ ਸੁਥਰੇ ਪਬਲਿਕ ਟਾਇਲਟ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਇਆ ਜਾਣਗੀਆਂ | ਇਸ ਮੌਕੇ ਹਰਮਨ ਬਰਾੜ ਨੇ ਦੱਸਿਆ ਕਿ ਹੁਣ ਤੱਕ ਕਾਂਗਰਸ ਅਤੇ ਅਕਾਲੀ ਪਾਰਟੀ ਸਥਾਨਕ ਲੋਕਾਂ ਨੂੰ ਲਾਰਿਆਂ ਵਿਚ ਰੱਖ ਕੇ ਹੀ ਚੋਣਾਂ ਲੜਦੀ ਆਈ ਹੈ ਅਤੇ ਲੋਕਾਂ ਸਾਹਮਣੇ ਇਨ੍ਹਾਂ ਦਾ ਦੋਗਲਾ ਚਿਹਰਾ ਨੰਗਾ ਹੋਇਆ ਹੈ ਜਿਸ ਦਾ ਪ੍ਰਤੱਖ ਪ੍ਰਮਾਣ ਮੋਗਾ ਕੌਾਸਲ ਵਿਚ ਹੋਏ ਘਪਲਿਆਂ ਤੋਂ ਪਤਾ ਚਲਦਾ ਹੈ | ਆਮ ਆਦਮੀ ਪਾਰਟੀ ਦੋਨੋ ਰਵਾਇਤੀ ਪਾਰਟੀਆਂ ਦੇ ਬਦਲ ਦੇ ਰੂਪ ਵਿਚ ਲੋਕਾਂ ਵਿਚ ਜਾਵੇਗੀ ਅਤੇ ਲੋਕਾਂ ਨੂੰ ਅਪੀਲ ਕਰੇਗੀ ਕੇ ਸਾਫ਼ ਸੁਥਰਾ ਪ੍ਰਸ਼ਾਸਨ ਅਤੇ ਭਿ੍ਸ਼ਟਾਚਾਰ ਮੁਕਤ ਕੌਾਸਲ ਦੇ ਲਈ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੂੰ ਇਕ ਵਾਰ ਜ਼ਰੂਰ ਮੌਕਾ ਦੇਣ | ਇਸ ਦੌਰਾਨ ਨਵਦੀਪ ਸੰਘਾ ਨੇ ਕਿਹਾ ਕਿ ਆਮ ਆਦਮੀ ਪਾਰਟੀ 26 ਜਨਵਰੀ ਦੇ ਟਰੈਕਟਰ ਮਾਰਚ ਦਾ ਪੂਰਨ ਸਮਰਥਨ ਕਰਦੀ ਹੈ ਅਤੇ ਸ਼ਹਿਰ ਦੇ ਲੋਕਾਂ ਨੂੰ ਇਸ ਮਾਰਚ ਲਈ ਲਾਮਬੰਦ ਕਰਨ ਵਾਸਤੇ 23 ਜਨਵਰੀ ਨੂੰ ਇਕ ਪ੍ਰਭਾਵਸ਼ਾਲੀ ਮੋਟਰ ਸਾਈਕਲ ਰੈਲੀ ਕੱਢੇਗੀ ਜੋ ਕਿ ਭਾਗ ਸਿਨੇਮਾ ਤੋਂ ਸ਼ੁਰੂ ਹੋ ਕੇ ਗਾਂਧੀ ਰੋਡ, ਨਿਊ ਟਾਊਨ, ਦੇਵ ਹੋਟਲ, ਪ੍ਰਤਾਪ ਰੋਡ, ਰੇਲਵੇ ਰੋਡ ਅਤੇ ਮੇਨ ਬਾਜ਼ਾਰ ਤੋਂ ਹੁੰਦੇ ਹੋਏ ਮੇਨ ਚੌਾਕ ਵਿਚ ਸਮਾਪਤ ਹੋਵੇਗੀ | ਇਸ ਦੌਰਾਨ ਦੀਪਕ ਸਮਾਲਸਰ, ਅਮਨ ਰਖਰਾ, ਤੇਜਿੰਦਰ ਬਰਾੜ, ਅਵਤਾਰ ਬੰਟੀ, ਗੁਰਮੇਲ ਸਿੰਘ ਅਜੇ ਸ਼ਰਮਾ, ਨਸੀਬ ਬਾਵਾ, ਪਿਆਰਾ ਸਿੰਘ, ਸੁਖਦੀਪ ਧਾਮੀ, ਸੁਖਦਰਸ਼ਨ ਗਰੇਵਾਲ, ਅਤੇ ਜ਼ਿਲ੍ਹਾ ਮੋਗਾ ਦੇ ਉਮੀਦਵਾਰ ਹਾਜ਼ਰ ਸਨ |

ਬਾਬਾ ਮੰਗਲ ਸਿੰਘ ਕਾਲਜ ਦੇ ਬੀ. ਐੱਡ ਪਾਸ ਵਿਦਿਆਰਥੀਆਂ ਨੇ ਦਿੱਤਾ ਧਰਨਾ

ਅਜੀਤਵਾਲ, 22 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਬਾਬਾ ਮੰਗਲ ਸਿੰਘ ਕਾਲਜ ਆਫ਼ ਐਜੂਕੇਸ਼ਨ ਬੁੱਘੀਪੁਰਾ ਦੇ ਬੀ.ਐਡ. 2017-19 ਪਾਸ ਵਿਦਿਆਰਥੀਆਂ ਨੇ ਡੇਢ ਸਾਲ ਬੀਤਣ 'ਤੇ ਡਿਗਰੀਆਂ ਨਾ ਦੇਣ ਕਾਰਨ ਅੱਜ ਮੁੱਖ ਦਰਵਾਜੇ ਨੂੰ ਜਿੰਦਰਾ ਲਗਾ ਦਿੱਤਾ | ਵਿਦਿਆਰਥੀ ਮੰਗ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਭੁੱਖ ਹੜਤਾਲ ਸ਼ੁਰੂ

ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦਫ਼ਤਰ ਚੰਡੀਗੜ੍ਹ ਵਿਖੇ ਲੜੀਵਾਰ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਗਈ, ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਦਾ ਟਰੈਕਟਰ ਮਾਰਚ ਘੱਲ ਕਲਾਂ ਤੋਂ ਚੱਲ ਕੇ 14 ਪਿੰਡਾਂ 'ਚ ਲੰਘਿਆ

ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੰੂਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਚੱਲਦਾ ਸੰਘਰਸ਼ ਹੁਣ ਜਨ ਅੰਦੋਲਨ ਬਣ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੇ ਫ਼ੈਸਲੇ ...

ਪੂਰੀ ਖ਼ਬਰ »

ਨਬਾਲਗਾ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰਦਾ ਕਾਬੂ

ਅਜੀਤਵਾਲ, 22 ਜਨਵਰੀ (ਗਾਲਿਬ)-ਸਾਡੇ ਸਮਾਜ ਦਾ ਇਨ੍ਹਾਂ ਬੇੜਾ ਗ਼ਰਕ ਗਿਆ ਹੈ ਕਿ ਛੋਟੇ ਵੱਡੇ ਦਾ ਕੋਈ ਮਾਅਨਾ ਨਹੀ | ਇੰਨੇ ਪ੍ਰਚਾਰ ਪ੍ਰਸਾਰ ਦੇ ਬਾਵਜੂਦ ਵੀ ਨਬਾਲਗ ਲੜਕੀਆਂ ਨਾਲ ਵਧੀਕੀਆਂ ਨਹੀ ਰੁਕ ਰਹੀਆਂ | ਅਜਿਹੀ ਹੀ ਕਾਰਾ ਕਰਦਿਆਂ ਦਿਨ ਦਿਹਾੜੇ ਸਰਕਾਰੀ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਤੇ 300 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਮੋਗਾ, 22 ਜਨਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ 20 ਗ੍ਰਾਮ ਹੈਰੋਇਨ ਅਤੇ 300 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਜਣਿਆਂ ਨੂੰ ...

ਪੂਰੀ ਖ਼ਬਰ »

ਐਾਟੀ ਕੋਰੋਨਾ ਟਾਸਕ ਫੋਰਸ ਵਲੋਂ ਲੋੜਵੰਦਾਂ ਨੂੰ ਮਾਸਕ ਤਕਸੀਮ

ਮੋਗਾ, 22 ਜਨਵਰੀ (ਅਸ਼ੋਕ ਬਾਂਸਲ)-ਐਾਟੀ ਕੋਰੋਨਾ ਟਾਸਕ ਫੋਰਸ ਜ਼ਿਲ੍ਹਾ ਮੋਗਾ ਵਲੋਂ ਕੋਰੋਨਾ, ਕੋਵਿਡ-19 ਜਿਹੀ ਨਾਮੁਰਾਦ ਮਹਾਂਮਾਰੀ ਦੇ ਸੰਬੰਧ ਵਿਚ ਉਲੀਕੇ ਇਕ ਪੋ੍ਰਜੈਕਟ ਰਾਹੀਂ ਡੀ. ਸੀ. ਕੰਪਲੈਕਸ ਵਿਖੇ ਲੋੜਵੰਦਾਂ ਨੂੰ ਮਾਸਕ ਵੰਡੇ | ਇਸ ਮੌਕੇ ਐਾਟੀ ਕੋਰੋਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ

ਕੋਟ ਈਸੇ ਖਾਂ, 22 ਜਨਵਰੀ (ਨਿਰਮਲ ਸਿੰਘ ਕਾਲੜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਰਮਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਸੰਗਤਾਂ ਵਲੋਂ ਸ਼ਰਧਾ ਪੂਰਵਕ ...

ਪੂਰੀ ਖ਼ਬਰ »

'ਤਾਰੇ ਜ਼ਮੀਨ ਪਰ' ਦੇ ਗਾਇਕ ਵੰਸ਼ ਵਧਵਾ ਨੂੰ ਅਰੋੜਾ ਬਿਰਾਦਰੀ ਨੇ ਕੀਤਾ ਸਨਮਾਨਿਤ

ਮੋਗਾ, 22 ਜਨਵਰੀ (ਅਸ਼ੋਕ ਬਾਂਸਲ)-ਸਟਾਰ ਪਲੱਸ 'ਤੇ ਚੱਲ ਰਹੇ ਤਾਰੇ ਜ਼ਮੀਨ ਪਰ ਦੇ ਰਿਆਲਟੀ ਸ਼ੋਅ ਵਿਚ ਪੁੱਜੇ ਵੰਸ਼ ਵਧਵਾ ਨੂੰ ਅੱਜ ਅਰੋੜਾ ਬਿਰਾਦਰੀ ਵਲੋਂ ਸਨਮਾਨਿਤ ਕੀਤਾ ਗਿਆ | ਵੰਸ਼ ਵਧਵਾ ਨੂੰ ਸਨਮਾਨਿਤ ਕਰਨ ਮੌਕੇ ਅਰੋੜਾ ਬਿਰਾਦਰੀ ਦੇ ਸਰਪ੍ਰਸਤ ਅਸ਼ੋਕ ਧਮੀਜਾ, ...

ਪੂਰੀ ਖ਼ਬਰ »

ਹੋਰਨਾਂ ਖੇਤਰਾਂ ਦੇ ਨਾਲ-ਨਾਲ ਰਾਜਨੀਤੀ ਵਿਚ ਵੀ ਔਰਤਾਂ ਦਾ ਅੱਗੇ ਆਉਣਾ ਸ਼ਲਾਘਾਯੋਗ-ਬੀਬੀ ਮੁਖਤਿਆਰ ਕੌਰ

ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਹੋਰਨਾਂ ਖੇਤਰਾਂ ਦੇ ਨਾਲ ਨਾਲ ਰਾਜਨੀਤੀ ਵਿਚ ਵੀ ਔਰਤਾਂ ਦਾ ਅੱਗੇ ਆਉਣਾ ਸ਼ਲਾਘਾਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਮੁਖਤਿਆਰ ਕੌਰ ਧਰਮ ਪਤਨੀ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਨੇ ...

ਪੂਰੀ ਖ਼ਬਰ »

ਡੀ. ਐਮ. ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਰਾਸ਼ਟਰੀ ਵੋਟਰ ਦਿਵਸ ਸਮਾਗਮ 25 ਨੂੰ

ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ ਨੂੰ 11ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਡੀ. ਐਮ. ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਦੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੋਗਾ ਡੀਪੂ ਦੀਆਂ ਜਥੇਬੰਦੀਆਂ ਦਾ ਸਾਂਝੀ ਮੀਟਿੰਗ

ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਅੱਜ ਬੱਸ ਸਟੈਂਡ ਮੋਗਾ ਵਿਖੇ ਪੰਜਾਬ ਰੋਡਵੇਜ਼ ਮੋਗਾ ਡੀਪੂ ਵਿਚ ਕੰਮ ਕਰਦੀਆਂ ਸਮੂਹ ਜਥੇਬੰਦੀਆਂ ਵਲੋਂ ਸਾਂਝੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ 'ਚ ਕੀਤਾ ਕੋਰੋਨਾ ਟੀਕਾਕਰਨ

ਕੋਟ ਈਸੇ ਖਾਂ, 22 ਜਨਵਰੀ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਅਮਰਜੀਤ ਕੌਰ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਬਾਲੀ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ ਵਿਚ ...

ਪੂਰੀ ਖ਼ਬਰ »

ਡੀ. ਟੀ. ਐਫ. ਜ਼ਿਲ੍ਹਾ ਕਮੇਟੀ ਮੋਗਾ ਦੀ ਹੋਈ ਅਹਿਮ ਮੀਟਿੰਗ

ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਮੋਗਾ ਦੀ ਜ਼ਿਲ੍ਹਾ ਕਮੇਟੀ ਦੀ ਜਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸੂਬਾ ਪ੍ਰਧਾਨ ਦਿਗਵਿਜੇਪਾਲ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਸੜਕਾਂ ਦੁਆਲਿਓਾ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਜ਼ੋਰ-ਸ਼ੋਰ ਨਾਲ ਸ਼ੁਰੂ

ਬਾਘਾ ਪੁਰਾਣਾ, 22 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀਆਂ ਚਾਰੇ ਮੇਨ ਸੜਕਾਂ ਉੱਪਰ ਆਈਲਟਸ ਸੈਂਟਰਾਂ, ਦੁਕਾਨਦਾਰਾਂ ਅਤੇ ਰੇਹੜੀਆਂ ਫੜ੍ਹੀਆਂ ਵਾਲਿਆਂ ਵਲੋਂ ਕੀਤੇ ਹੋਏ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਕੌਾਸਲ ਬਾਘਾ ਪੁਰਾਣਾ ਦੇ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਜੁਗਰਾਜ ਸਿੰਘ ਜੱਗਾ ਰੌਲੀ ਵਲੋਂ ਵੋਟ ਪ੍ਰਾਪਤੀ ਮੁਹਿੰਮ ਸ਼ੁਰੂ

ਮੋਗਾ, 22 ਜਨਵਰੀ (ਜਸਪਾਲ ਸਿੰਘ ਬੱਬੀ)-ਵਾਰਡ ਨੰਬਰ 6 ਦੇ ਇੰਚਾਰਜ ਸੀਨੀਅਰ ਕਾਂਗਰਸ ਆਗੂ ਜੁਗਰਾਜ ਸਿੰਘ ਜੱਗਾ ਰੌਲੀ ਨੇ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਰਿਕਾਰਡ ਤੋੜ ਜਿੱਤ ਕਰਵਾਉਣ ਲਈ ਘਰ-ਘਰ ਜਾ ਕੇ ਵੋਟ ਪ੍ਰਾਪਤੀ ਲਈ ਪ੍ਰਚਾਰ ਕਰਦਿਆਂ ਕਿਹਾ ਕਿ ਅਕਾਲੀ ...

ਪੂਰੀ ਖ਼ਬਰ »

ਗਾਇਕ ਬਲਕਾਰ ਸਿੱਧੂ ਤੇ ਹੋਰ ਸੀਨੀਅਰ ਆਗੂਆਂ ਵਲੋਂ ਕਾਂਗਰਸੀ ਆਗੂ ਜੋਧਾ ਸਿੰਘ ਬਰਾੜ ਨਾਲ ਦੁੱਖ ਦਾ ਪ੍ਰਗਟਾਵਾ

ਠੱਠੀ ਭਾਈ, 22 ਜਨਵਰੀ (ਜਗਰੂਪ ਸਿੰਘ ਮਠਾੜੂ)-ਕਾਂਗਰਸ ਪਾਰਟੀ ਦੇ ਸੀਨੀਅਰ ਯੂਥ ਕਾਂਗਰਸੀ ਨੇਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਪਿੰਡ ਮਹਿਰਾਜ ਦੇ ਅਬਜ਼ਰਵਰ ਜੋਧਾ ਸਿੰਘ ਬਰਾੜ ਬਾਘਾ ਪੁਰਾਣਾ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਹਰਵਿੰਦਰ ਕੌਰ ...

ਪੂਰੀ ਖ਼ਬਰ »

ਕਿਰਪਾਲ ਸਿੰਘ ਸਿੱਧੂ ਅਮਰੀਕਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਕਿਸ਼ਨਪੁਰਾ ਕਲਾਂ, 22 ਜਨਵਰੀ (ਅਮੋਲਕ ਸਿੰਘ ਕਲਸੀ)-ਸਮਾਜ ਸੇਵੀ ਬਲਜੀਤ ਸਿੰਘ ਸਿੱਧੂ ਅਮਰੀਕਾ ਅਤੇ ਅਮਨਦੀਪ ਸਿੰਘ ਸਿੱਧੂ ਸੋਨੀ ਅਮਰੀਕਾ ਦੇ ਪਿਤਾ ਕਿਰਪਾਲ ਸਿੰਘ ਸਿੱਧੂ ਅਮਰੀਕਾ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ...

ਪੂਰੀ ਖ਼ਬਰ »

ਭਲੂਰ ਤੋਂ 100 ਟਰੈਕਟਰਾਂ ਸਮੇਤ ਸੈਂਕੜੇ ਪਿੰਡ ਵਾਸੀਆਂ ਨੇ ਇਲਾਕੇ ਵਿਚ ਕੀਤਾ ਟਰੈਕਟਰ ਮਾਰਚ

ਨੱਥੂਵਾਲਾ ਗਰਬੀ, 22 ਜਨਵਰੀ (ਸਾਧੂ ਰਾਮ ਲੰਗੇਆਣਾ)-ਨਜ਼ਦੀਕੀ ਪਿੰਡ ਭਲੂਰ ਦੇ ਲੋਕਾਂ ਵਲੋਂ ਕਿਸਾਨ ਸੰਘਰਸ਼ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ ਪਿੰਡ ਦੇ ਐਨ.ਆਰ.ਆਈ. ਵੀਰਾਂ ਵਲੋਂ ਵੀ ਆਪੋ ਆਪਣਾ ਸਹਿਯੋਗ ਦਿੱਤਾ ਜਾ ਰਿਹਾ ਹੈ | 26 ਜਨਵਰੀ ਦੇ ਮਾਰਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਟਰੈਕਟਰ ਮਾਰਚ

ਸਮਾਲਸਰ, 22 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਵਲੋਂ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਕਿਸਾਨੀ ਅੰਦੋਲਨ ਨੂੰ ਹੁਲਾਰਾ ਦੇਣ ਅਤੇ 26 ਜਨਵਰੀ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਦਿੱਲੀ ਪਹੁੰਚਣ ਲਈ ਲੋਕਾਂ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਨੇ ਕੱਢੀ ਸੜਕ ਸੁਰੱਖਿਆ ਦਿਵਸ ਰੈਲੀ

ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਟਰਾਂਸਪੋਰਟ ਵਿਭਾਗ ਪੰਜਾਬ ਸਰਕਾਰ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਦਿਵਸ ਤਹਿਤ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੋਨਿਕਾ ਸਿੱਧੂ ਅਤੇ ਸੁਮੀਤਪਾਲ ਕੌਰ ਵਲੋਂ ...

ਪੂਰੀ ਖ਼ਬਰ »

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬੱਧਨੀ ਕਲਾਂ, 22 ਜਨਵਰੀ (ਸੰਜੀਵ ਕੋਛੜ)-ਸਰਬੰਸ ਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬਾਬਾ ਜ਼ੋਰਾ ਸਿੰਘ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਪੱਤੋ ਵਿਖੇ ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਨਿਹਾਲ ਸਿੰਘ ਵਾਲਾ, 22 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪੂਜਾ ਲਾਲ ਦੀ ਅਗਵਾਈ ਵਿਚ ਬਲਾਕ ਪੱਤੋ ਹੀਰਾ ਸਿੰਘ ਵਿਖੇ ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਸਮਾਧ ਭਾਈ, 22 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੀ ਵਿਦਿਆਰਥਣ ਨੇ 8.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 22 ਜਨਵਰੀ (ਬਲਰਾਜ ਸਿੰਗਲਾ)-ਹਮੇਸ਼ਾ ਦੀ ਤਰ੍ਹਾਂ ਸ਼ਾਨਦਾਰ ਨਤੀਜਿਆਂ ਲਈ ਚਰਚਿਤ ਸੰਸਥਾ ਇੰਗਲਿਸ਼ ਸਕੂਲ ਬਾਘਾ ਪੁਰਾਣਾ ਦੀ ਵਿਦਿਆਰਥਣ ਗੰਚਲ ਜਿੰਦਲ ਬਾਘਾ ਪੁਰਾਣਾ ਨੇ ਬਹੁਤ ਹੀ ਘੱਟ ਸਮੇਂ ਵਿਚ ਆਈਲਟਸ ਦੀ ਪ੍ਰੀਖਿਆ ਵਿਚੋਂ ਲਿਸਨਿੰਗ 8.5 ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪੁਲਿਸ ਥਾਣੇ ਮੂਹਰੇ ਲਗਾਇਆ ਧਰਨਾ

ਬੱਧਨੀ ਕਲਾਂ, 22 ਜਨਵਰੀ (ਸੰਜੀਵ ਕੋਛੜ)-ਸਥਾਨਕ ਪੁਲਿਸ ਥਾਣਾ ਬੱਧਨੀ ਕਲਾਂ ਦੀ ਪੁਲਿਸ ਜਦੋਂ ਕਸਬੇ ਦੀ ਵੈਰੋ ਪੱਤੀ 'ਚ ਸ਼ਰਾਬ ਵੇਚਣ ਦੇ ਮਾਮਲੇ ਨੂੰ ਲੈ ਕੇ ਕਿਸੇ ਵਿਅਕਤੀ ਦੇ ਘਰ ਛਾਪਾ ਮਾਰਨ ਗਈ ਤਾਂ ਉਨ੍ਹਾਂ ਦੀ ਗਿ੍ਫ਼ਤਾਰੀ ਕਰਨ ਦੇ ਸਬੰਧ 'ਚ ਕੁਝ ਨੌਜਵਾਨਾਂ ਨਾਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਲੋਕ ਰੋਸ ਪ੍ਰਦਰਸ਼ਨ

ਧਰਮਕੋਟ, 22 ਜਨਵਰੀ (ਪਰਮਜੀਤ ਸਿੰਘ)-ਮੈਡੀਕਲ ਪੈ੍ਰਕਟੀਸ਼ਨ ਐਸੋਸੀਏਸ਼ਨ ਪੰਜਾਬ (295) ਜ਼ਿਲ੍ਹਾ ਮੋਗਾ ਦੇ ਧਰਮਕੋਟ ਬਲਾਕ ਵਿਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਤਿੰਨ ਲੋਕ ਮਾਰੂ ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਬਲਾਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX