ਤਾਜਾ ਖ਼ਬਰਾਂ


ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  31 minutes ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  38 minutes ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  56 minutes ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 1 hour ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 1 hour ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 2 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 2 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 2 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 3 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 3 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 3 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 3 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 4 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 3 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 4 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 5 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 5 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 5 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 5 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 6 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 6 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552

ਮੋਗਾ

ਜਥੇਦਾਰ ਤੋਤਾ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ 44 ਉਮੀਦਵਾਰਾਂ ਦੀ ਸੂਚੀ ਜਾਰੀ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਭਰ 'ਚ 14 ਫਰਵਰੀ ਨੂੰ ਹੋ ਰਹੀਆਂ 8 ਨਗਰ-ਨਿਗਮ ਤੇ 109 ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਕਿਸਾਨ ਅੰਦੋਲਨ ਦੇ ਚੱਲਦਿਆਂ ਭਾਵੇਂ ਇਨ੍ਹਾਂ ਚੋਣਾਂ ਵਿਚ ਅਜੇ ਉਹ ਰੰਗ ਵੇਖਣ ਨੂੰ ਨਜ਼ਰ ਨਹੀਂ ਆ ਰਿਹਾ ਜੋ ਆਉਣਾ ਚਾਹੀਦਾ ਸੀ | ਜਿੱਥੇ ਉਮੀਦਵਾਰ ਇਹ ਚੋਣਾਂ ਲੜਨ ਲਈ ਪੱਬਾਂ-ਭਾਰ ਹਨ ਉੱਥੇ ਸ਼ਹਿਰ ਵਾਸੀਆਂ ਵਿਚ ਇਨ੍ਹਾਂ ਚੋਣਾਂ ਨੂੰ ਲੈ ਕੇ ਕੋਈ ਬਹੁਤ ਦਿਲਚਸਪੀ ਵੇਖਣ ਨੂੰ ਨਹੀਂ ਮਿਲ ਰਹੀ | ਬੀਤੇ ਦਿਨ ਆਮ ਆਦਮੀ ਪਾਰਟੀ ਨੇ ਪਹਿਲਕਦਮੀ ਕਰਦਿਆਂ ਨਗਰ-ਨਿਗਮ ਮੋਗਾ ਦੇ 50 ਵਾਰਡਾਂ ਵਿਚੋਂ 30 ਵਾਰਡਾਂ ਵਿਚ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਸੀ | ਭਾਵੇਂ ਸੱਤਾਧਾਰੀ ਪਾਰਟੀ ਕਾਂਗਰਸ ਆਪਣੇ ਉਮੀਦਵਾਰਾਂ ਨੂੰ ਲੈ ਕੇ ਪਛੜਦੀ ਨਜ਼ਰ ਆ ਰਹੀ ਹੈ ਕਿਉਂਕਿ ਕਈ ਵਾਰਡਾਂ ਵਿਚ ਉਨ੍ਹਾਂ ਦੇ ਉਮੀਦਵਾਰ ਜ਼ਿਆਦਾ ਹੋਣ ਕਾਰਨ ਫ਼ੈਸਲਾ ਲੈਣ ਵਿਚ ਦਿੱਕਤ ਆ ਰਹੀ ਹੈ ਤੇ ਕਾਂਗਰਸ ਇੱਕਮੁੱਠ ਵੀ ਨਜ਼ਰ ਨਹੀਂ ਆ ਰਹੀ | ਦੂਸਰੇ ਪਾਸੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਬਜ਼ਰਵਰ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਉਮੀਦਵਾਰਾਂ ਦੀ ਹਾਜ਼ਰੀ ਵਿਚ ਅੱਜ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 50 ਵਿਚੋਂ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਸਾਬਕਾ ਮੇਅਰ ਅਕਸ਼ਿਤ ਜੈਨ, ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਭੁਪਿੰਦਰ ਸਿੰਘ ਸਾਹੋਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਆਪਣੇ ਹਿਤਾਂ ਦੀ ਪੂਰਤੀ ਕੀਤੀ ਹੈ ਤੇ ਅੱਜ ਤੱਕ ਦੇਸ਼ ਲਈ ਇਸ ਪਾਰਟੀ ਦੀ ਕੋਈ ਵੀ ਕੁਰਬਾਨੀ ਨਹੀਂ ਹੈ | ਅੱਜ ਪੰਜਾਬ ਵਿਚ ਵੀ ਕਿਸਾਨਾਂ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਦੀ ਕੈਪਟਨ ਸਰਕਾਰ ਨੇ ਚੁੱਪ ਧਾਰੀ ਹੋਈ ਹੈ | ਦੇਸ਼ ਦਾ ਅੰਨਦਾਤਾ ਅੰਦੋਲਨ ਕਰ ਰਿਹਾ ਹੈ ਜਦਕਿ ਕਾਂਗਰਸ ਪੰਜਾਬ ਵਿਚ ਐਸ਼ੋ ਆਰਾਮ ਕਰ ਰਹੀ ਹੈ ਪਰ ਸ਼ੋ੍ਰਮਣੀ ਅਕਾਲੀ ਦਲ ਨੇ ਕਿਸਾਨਾਂ ਦੀ ਹਮਾਇਤ ਵਿਚ ਆਪਣੀ ਕੇਂਦਰੀ ਵਜ਼ੀਰੀ ਦੀ ਵੀ ਪ੍ਰਵਾਹ ਨਹੀਂ ਕੀਤੀ ਤੇ ਕਰੀਬ ਤਿੰਨ ਦਹਾਕਿਆਂ ਤੋਂ ਭਾਜਪਾ ਨਾਲ ਚੱਲੀ ਆ ਰਹੀ ਸਾਂਝ ਵੀ ਤੋੜਨ ਤੋਂ ਗੁਰੇਜ਼ ਨਹੀਂ ਕੀਤਾ ਤੇ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਕਿਸਾਨ ਅੰਦੋਲਨ 'ਤੇ ਚਟਾਨ ਵਾਂਗ ਖੜ੍ਹਾ ਹੈ | ਨਗਰ-ਨਿਗਮ, ਨਗਰ ਕੌਾਸਲ ਤੇ ਨਗਰ ਪੰਚਾਇਤ ਚੋਣਾਂ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਚੋਣਾਂ ਨਿਰਪੱਖ ਹੋਣੀਆਂ ਚਾਹੀਦੀਆਂ ਹਨ | ਜੇਕਰ ਸੱਤਾਧਾਰੀ ਪਾਰਟੀ ਨੇ ਕੋਈ ਵੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਾਂਗਰਸ ਵਲੋਂ ਲਗਾਏ ਅਬਜ਼ਰਵਰ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਚਿਤਾਵਨੀ ਵੀ ਦਿੱਤੀ ਕਿ ਉਹ ਇਨ੍ਹਾਂ ਚੋਣਾਂ ਵਿਚ ਆਪਣੀ ਤਾਕਤ ਦੀ ਦੁਰਵਰਤੋਂ ਨਾ ਕਰਨ ਕਿਉਂਕਿ ਇਹ ਚੋਣਾਂ ਲੋਕਤੰਤਰ ਦਾ ਥੰਮ੍ਹ ਹੁੰਦੀਆਂ ਹਨ ਤੇ ਇਨ੍ਹਾਂ ਚੋਣਾਂ 'ਤੇ ਹੀ ਸ਼ਹਿਰ ਤੇ ਹੋਰ ਕਸਬਿਆਂ ਦਾ ਵਿਕਾਸ ਟਿਕਿਆ ਹੁੰਦਾ ਹੈ ਤੇ ਇਹ ਚੋਣਾਂ ਭਾਈਚਾਰਕ ਸਾਂਝ ਦੀਆਂ ਵੀ ਪ੍ਰਤੀਕ ਹੁੰਦੀਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੰਟ ਸਿੰਘ ਭੁੱਟੋ ਰੋਡੇ ਸਰਕਲ ਪ੍ਰਧਾਨ, ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ, ਦਲਜੀਤ ਸਿੰਘ ਗੋਲਡੀ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਲੰਢੇਕੇ, ਐਡਵੋਕੇਟ ਰਮੇਸ਼ ਗਰੋਵਰ, ਜ਼ਿਲ੍ਹਾ ਸੀਨੀ. ਮੀਤ ਪ੍ਰਧਾਨ ਕਰਨੈਲ ਸਿੰਘ ਮਾਣੂੰਕੇ, ਇਸਤਰੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਖੰਭੇ, ਰਾਜ ਕੁਮਾਰ ਮਖੀਜਾ, ਚਰਨਜੀਤ ਸਿੰਘ ਝੰਡੇਆਣਾ, ਰਾਕੇਸ਼ ਸਿਤਾਰਾ, ਦੀਪਇੰਦਰਪਾਲ ਸਿੰਘ ਸੰਧੂ, ਜੋਨੀ ਗਿੱਲ, ਮਨਜੀਤ ਸਿੰਘ ਧੰਮੂ, ਜਗਰੂਪ ਸਿੰਘ ਰੂਪਾ, ਪੰਕਜ ਸੂਦ, ਜਰਨੈਲ ਸਿੰਘ ਦੁੱਨੇਕੇ, ਪਰਮਿੰਦਰ ਸਿੰਘ ਸਫਰੀ, ਨਰਿੰਦਰ ਸਿੰਘ ਸਹਾਰਨ ਸਾਬਕਾ ਕੌਾਸਲਰ, ਅਮਰਜੀਤ ਸਿੰਘ ਮਟਵਾਣੀ, ਜਸਵੀਰ ਸਿੰਘ ਖ਼ਾਲਸਾ, ਰਿਸੂ ਅਗਰ, ਭਰਤ ਗੁਪਤਾ, ਗਵਰਧਨ ਪੋਪਲੀ, ਚਮਕੌਰ ਸਿੰਘ, ਚੋਣਾਂ ਵਿਚ ਐਲਾਨੇ ਉਮੀਦਵਾਰ, ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ |
*ਉਮੀਦਵਾਰਾਂ ਦੀ ਜਾਰੀ ਕੀਤੀ ਗਈ ਸੂਚੀ ਮੁਤਾਬਿਕ ਵਾਰਡ ਨੰਬਰ 1 ਤੋਂ ਹਰਵਿੰਦਰ ਕੌਰ ਗਿੱਲ, ਵਾਰਡ ਨੰਬਰ 2 ਤੋਂ ਸਟਾਲਨਪ੍ਰੀਤ ਸਿੰਘ, ਵਾਰਡ ਨੰਬਰ 3 ਤੋਂ ਖ਼ੁਸ਼ਪ੍ਰੀਤ ਕੌਰ ਭੰਗੂ, ਵਾਰਡ ਨੰਬਰ 5 ਤੋਂ ਮਨਪ੍ਰੀਤ ਕੌਰ ਕਾਲੜਾ, ਵਾਰਡ ਨੰਬਰ 9 ਤੋਂ ਕੁਲਵਿੰਦਰ ਕੌਰ ਕਲਾਰ, ਵਾਰਡ ਨੰਬਰ 10 ਤੋਂ ਚਰਨਜੀਤ ਸਿੰਘ ਝੰਡੇਆਣਾ, ਵਾਰਡ ਨੰਬਰ 11 ਤੋਂ ਜੋਤੀ ਸੂਦ, ਵਾਰਡ ਨੰਬਰ 12 ਤੋਂ ਜਗਦੀਸ਼ ਲਾਲ ਛਾਬੜਾ, ਵਾਰਡ ਨੰਬਰ 13 ਤੋਂ ਅੰਜੂ ਬਾਲਾ, ਵਾਰਡ ਨੰਬਰ 14 ਤੋਂ ਪ੍ਰੇਮ ਚੰਦ ਚੱਕੀ ਵਾਲੇ, ਵਾਰਡ ਨੰਬਰ 15 ਤੋਂ ਪ੍ਰਵੀਨ ਕੁਮਾਰੀ, ਵਾਰਡ ਨੰਬਰ 16 ਤੋਂ ਜਗਰੂਪ ਸਿੰਘ ਗਿੱਲ, ਵਾਰਡ ਨੰਬਰ 17 ਤੋਂ ਸੁਨੀਤਾ ਰਾਣੀ, ਵਾਰਡ ਨੰਬਰ 18 ਤੋਂ ਭਰਤ ਗੁਪਤਾ, ਵਾਰਡ ਨੰਬਰ 19 ਤੋਂ ਸੁਖਦੀਪ ਕੌਰ ਧੰਮੂ, ਵਾਰਡ ਨੰਬਰ 21 ਤੋਂ ਮੌਸਮੀ ਗੁਲਾਟੀ, ਵਾਰਡ ਨੰਬਰ 22 ਤੋਂ ਜੋਗਿੰਦਰਪਾਲ ਕਾਲਾ, ਵਾਰਡ ਨੰਬਰ 23 ਤੋਂ ਸਪਨਾ, ਵਾਰਡ ਨੰਬਰ 24 ਤੋਂ ਵੀਰਭਾਨ ਦਾਨਵ, ਵਾਰਡ ਨੰਬਰ 25 ਤੋਂ ਕਰਮਜੀਤ ਕੌਰ ਕਲੇਰ, ਵਾਰਡ ਨੰਬਰ 26 ਤੋਂ ਪਿ੍ੰਸਪਾਲ ਸਿੰਘ ਅਰੋੜਾ, ਵਾਰਡ ਨੰਬਰ 27 ਤੋਂ ਹਰਵੀਰ ਕੌਰ, ਵਾਰਡ ਨੰਬਰ 28 ਤੋਂ ਪਰਮਿੰਦਰ ਸਿੰਘ ਸਫਰੀ, ਵਾਰਡ ਨੰਬਰ 29 ਤੋਂ ਰਾਮ ਕੌਰ, ਵਾਰਡ ਨੰਬਰ 30 ਤੋਂ ਜਗਤਾਰ ਸਿੰਘ, ਵਾਰਡ ਨੰਬਰ 31 ਤੋਂ ਨਵਜੋਤ ਕੌਰ, ਵਾਰਡ ਨੰਬਰ 32 ਤੋਂ ਬੂਟਾ ਸਿੰਘ, ਵਾਰਡ ਨੰਬਰ 33 ਤੋਂ ਰਾਜਪਾਲ ਕੌਰ ਨਾਗਰਾ, ਵਾਰਡ ਨੰਬਰ 34 ਤੋਂ ਹਰੀ ਰਾਮ, ਵਾਰਡ ਨੰਬਰ 35 ਜਸਮੇਲ ਕੌਰ, ਵਾਰਡ ਨੰਬਰ 36 ਤੋਂ ਸੁਰਜੀਤ ਸਿੰਘ, ਵਾਰਡ ਨੰਬਰ 37 ਤੋਂ ਮਨਜੀਤ ਕੌਰ, ਵਾਰਡ ਨੰਬਰ 38 ਤੋਂ ਰਿਸਵ ਗਰਗ ਐਡਵੋਕੇਟ, ਵਾਰਡ ਨੰਬਰ 39 ਤੋਂ ਕਿਰਨਜੀਤ ਸ਼ਰਮਾ, ਵਾਰਡ ਨੰਬਰ 40 ਤੋਂ ਅਰੁਣ ਬੋਹਤ, ਵਾਰਡ ਨੰਬਰ 41 ਤੋਂ ਸੁਦੇਸ਼ ਦਾਸ, ਵਾਰਡ ਨੰਬਰ 42 ਤੋਂ ਗੌਰਵ ਗੁਪਤਾ ਗੁੱਡੂ, ਵਾਰਡ ਨੰਬਰ 43 ਤੋਂ ਰੇਨੂ ਨਾਗਰਵਾਲ, ਵਾਰਡ ਨੰਬਰ 44 ਤੋਂ ਮਤਵਾਲ ਸਿੰਘ, ਵਾਰਡ ਨੰਬਰ 45 ਤੋਂ ਕਮਲੇਸ਼ ਰਾਣੀ ਗਰਗ, ਵਾਰਡ ਨੰਬਰ 47 ਤੋਂ ਪੂਨਮ ਰਾਣੀ ਮਖੀਜਾ, ਵਾਰਡ ਨੰਬਰ 48 ਦੀਪਇੰਦਰਪਾਲ ਸਿੰਘ ਸੰਧੂ, ਵਾਰਡ ਨੰਬਰ 49 ਜਸਵਿੰਦਰ ਕੌਰ, ਵਾਰਡ ਨੰਬਰ 50 ਤੋਂ ਨਵਦੀਪ ਸਿੰਘ ਬਰਾੜ ਸ਼ਾਮਲ ਹਨ ਜਦ ਕਿ ਵਾਰਡ ਨੰਬਰ 4, 6, 7, 8, 20 ਤੇ 46 ਉਮੀਦਵਾਰਾਂ ਦਾ ਐਲਾਨ ਬਾਕੀ ਹੈ |

ਕਸਬਾ ਸਮਾਲਸਰ ਵਿਖੇ ਇਕੋ ਰਾਤ ਹੋਈਆਂ ਛੇ ਚੋਰੀਆਂ

ਸਮਾਲਸਰ, 23 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਬੀਤੀ ਰਾਤ ਕਸਬਾ ਸਮਾਲਸਰ ਦੇ ਬਾਜ਼ਾਰ ਦੀਆਂ ਛੇ ਦੁਕਾਨਾਂ ਦੇ ਸ਼ਟਰ ਭੰਨ ਕੇ ਚੋਰੀ ਨੂੰ ਅੰਜਾਮ ਦੇਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਅਤੇ ਦੁਕਾਨਦਾਰਾਂ ਦੇ ਦੱਸਣ ਅਨੁਸਾਰ ਹੰਸ ਰਾਜ ਐਾਡ ਸੰਨਜ਼ ਦੀ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਵਿਦਿਆਰਥਣ ਦਾ ਕੈਨੇਡਾ ਦਾ ਲਗਵਾਇਆ ਵੀਜ਼ਾ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਨੇ ਸੁਖਪ੍ਰੀਤ ਕੌਰ ਪਿੰਡ ਰੰਡਿਆਲਾ (ਮੋਗਾ) ਦਾ ਕੈਨੇਡਾ ਦੇ ਕੋਲੰਬੀਆ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ ਮਨਾਇਆ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 125ਵਾਂ ਜਨਮ ਦਿਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰ ਕੇ ਮਨਾਇਆ ਗਿਆ | ਇਸ ਮੌਕੇ ਬੋਲਦੇ ਹੋਏ ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਅਤੇ ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

25 ਟਰੈਕਟਰ ਟਰਾਲੀਆਂ ਉੱਪਰ ਸਵਾਰ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ

ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਵਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਸਥਾਨਕ ਸ਼ਹਿਰ ਦੀ ਨਵੀਂ ਦਾਣਾ ਮੰਡੀ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਨਿਰਮਲ ਸਿੰਘ ਮਾਣੂੰਕੇ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਤੇ ਨੰਗਲ ਵਲੋਂ 11 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ

ਕੋਟ ਈਸੇ ਖਾਂ, 23 ਜਨਵਰੀ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ/ਨਿਰਮਲ ਸਿੰਘ ਕਾਲੜਾ)-ਸਥਾਨਕ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਚੋਣ ਲੜਨ ਲਈ ਉਮੀਦਵਾਰਾਂ ਵਲੋਂ ਦਿੱਤੀਆਂ ਗਈਆਂ ਅਰਜ਼ੀਆਂ ਅਤੇ ਹਾਈ ਕਮਾਂਡ ਦੇ ਸਲਾਹ ਮਸ਼ਵਰੇ ਤੋਂ ਬਾਅਦ ...

ਪੂਰੀ ਖ਼ਬਰ »

100 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ

ਨਿਹਾਲ ਸਿੰਘ ਵਾਲਾ, 23 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਡੀ.ਐਸ.ਪੀ. ਪਰਸਨ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਤੇ ਥਾਣਾ ਮੁਖੀ ਗੁਰਪ੍ਰੀਤ ਸਿੰਘ ਸਰਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਿਲਾਸਪੁਰ ਚੌਕੀ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਜ਼ਿਲ੍ਹਾ ਮੋਗਾ ਦੀਆਂ 3231 ਬਾਲੜੀਆਂ ਨੂੰ ਦਿੱਤਾ ਸਮਾਰਟ ਫ਼ੋਨ ਦਾ ਤੋਹਫ਼ਾ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਪੂਰੇ ਦੇਸ਼ ਵਿਚ 24 ਜਨਵਰੀ ਨੂੰ ਰਾਸ਼ਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਦੀਆਂ ਬਾਲੜੀਆਂ ਨੂੰ ਸਮਾਰਟ ਫ਼ੋਨ ਦਾ ਤੋਹਫ਼ਾ ...

ਪੂਰੀ ਖ਼ਬਰ »

ਕੋਰੋਨਾ ਤੋਂ ਮੋਗਾ ਜ਼ਿਲ੍ਹੇ ਨੂੰ ਅੱਜ ਵੀ ਮਿਲੀ ਰਾਹਤ, ਨਹੀਂ ਆਇਆ ਪਾਜੀਟਿਵ ਕੇਸ

ਮੋਗਾ, 23 ਜਨਵਰੀ (ਗੁਰਤੇਜ ਸਿੰਘ)-ਅੱਜ ਫਿਰ ਮੋਗਾ ਜ਼ਿਲ੍ਹੇ ਨੂੰ ਕੋਰੋਨਾ ਤੋਂ ਰਾਹਤ ਮਿਲੀ ਕਿਉਂਕਿ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ ਅੱਜ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕੋਈ ਵੀ ਨਵਾਂ ਕੇਸ ਨਹੀਂ ਆਇਆ | ਜਿਸ ਦੇ ਚੱਲਦਿਆਂ ਕੋਰੋਨਾ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੀ ਵਿਦਿਆਰਥਣ ਨੇ 7 ਬੈਂਡ ਹਾਸਲ ਕੀਤੇ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ, ਸੈਂਕੜੇ ਹੀ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ...

ਪੂਰੀ ਖ਼ਬਰ »

ਵਿਕਾਸ ਕੰਮਾਂ, ਭਲਾਈ ਯੋਜਨਾਵਾਂ ਨੂੰ ਲੈ ਕੇ ਕਾਂਗਰਸ ਨੇ ਵੱਡਾ ਧੋਖਾ ਦਿੱਤਾ-ਜਥੇ. ਤੋਤਾ ਸਿੰਘ

ਕੋਟ ਈਸੇ ਖਾਂ, 23 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਅੱਖੋਂ ਪਰੋਖੇ ਕਰ ਕੇ ਸੱਤਾ ਦਾ ਨਿੱਘ ਮਾਣ ਰਹੀ ਕਾਂਗਰਸ ਸਰਕਾਰ ਨੇ ਪਹਿਲਾਂ ਤਾਂ ਝੂਠੇ ਵਾਅਦੇ ਕਰ ਕੇ ਸਰਕਾਰ ਬਣਾਈ ਫਿਰ ਵਿਕਾਸ ਕੰਮਾਂ ਭਲਾਈ ਯੋਜਨਾਵਾਂ ...

ਪੂਰੀ ਖ਼ਬਰ »

ਅਕਾਲੀ ਆਗੂ ਜੋਗਿੰਦਰ ਸਿੰਘ ਸੰਧੂ ਮੰੁਡੀ ਜਮਾਲ ਤੇ ਬਲਵਿੰਦਰ ਸਿੰਘ ਸੰਧੂ ਨੂੰ ਸਦਮਾ, ਮਾਤਾ ਦਾ ਦਿਹਾਂਤ

ਫ਼ਤਿਹਗੜ੍ਹ ਪੰਜਤੂਰ, 23 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਮੁੰਡੀ ਜਮਾਲ ਅਤੇ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ ਦੀ ਮਾਤਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਕਾਲਜ ਅਜੀਤਵਾਲ ਨੇ ਕੌਮੀ ਸੇਵਾ ਯੋਜਨਾ ਤਹਿਤ ਰਿਫ਼ਲੈਕਟਰ ਲਗਾਏ

ਅਜੀਤਵਾਲ, 23 ਜਨਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਕੌਮੀ ਸੇਵਾ ਯੋਜਨਾ ਦੇ ਅਧੀਨ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਗਏ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਕਿਹਾ ਕਿ ਧੁੰਦ ਦੇ ਕਾਰਣ ...

ਪੂਰੀ ਖ਼ਬਰ »

ਸ਼ਾਮ ਨਰਸਿੰਗ ਹੋਮ ਵਿਖੇ ਗੋਡੇ ਤੇ ਚੂਲੇ ਬਦਲਣ ਦਾ ਰਿਆਇਤੀ ਕੈਂਪ 26 ਤੋਂ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਸ਼ਾਮ ਨਰਸਿੰਗ ਹੋਮ ਤੇ ਹਾਰਟ ਸੈਂਟਰ ਵਿਖੇ ਗੋਡੇ ਤੇ ਚੂਲੇ ਬਦਲਣ ਦਾ ਰਿਆਇਤੀ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਮ ਨਰਸਿੰਗ ਹੋਮ ਤੇ ਹਾਰਟ ਸੈਂਟਰ ਦੇ ਸੰਚਾਲਕ ਤੇ ਦਿਲ ਦੇ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਸਿੱਧੂ ਸਾਹੋਕੇ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ

ਠੱਠੀ ਭਾਈ/ਸਮਾਲਸਰ, 23 ਜਨਵਰੀ (ਜਗਰੂਪ ਸਿੰਘ ਮਠਾੜੂ/ਕਿਰਨਦੀਪ ਸਿੰਘ ਬੰਬੀਹਾ)-ਪ੍ਰਵਾਸੀ ਭਾਰਤੀ ਸੰਦੀਪ ਸਿੰਘ ਸਿੱਧੂ ਸਾਹੋਕੇ ਦੇ ਸਤਿਕਾਰਯੋਗ ਮਾਤਾ ਮਹਿੰਦਰ ਕੌਰ ਧਰਮ-ਪਤਨੀ ਸਵਰਗੀ ਨੰਬਰਦਾਰ ਬਲਬੀਰ ਸਿੰਘ ਸਿੱਧੂ ਜੋ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਦਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਆਸਥਾ ਸ਼ਰਮਾ ਦਾ ਸਟੱਡੀ ਵੀਜ਼ਾ

ਧਰਮਕੋਟ, 23 ਜਨਵਰੀ (ਪਰਮਜੀਤ ਸਿੰਘ)-ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨ ਧਰਮਕੋਟ ਜੋ ਕਿ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ, ਨੇ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ...

ਪੂਰੀ ਖ਼ਬਰ »

ਬਰਾਈਟ ਸਟੋਨ ਦੇ ਵਿਦਿਆਰਥੀ ਨੇ ਓਵਰਆਲ 7 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਖੇ ਸਥਿਤ ਨਾਮਵਰ ਆਈਲਟਸ ਸੰਸਥਾ ਬਰਾਈਟ ਸਟੋਨ ਦੇ ਵਿਦਿਆਰਥੀ ਹਰਵਿੰਦਰ ਸਿੰਘ ਸਪੁੱਤਰ ਅਵਤਾਰ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਨੇ ਆਈਲਟਸ ਦੇ ਟੈੱਸਟ ਵਿਚੋਂ ਰੀਡਿੰਗ, ਲਿਸਨਿੰਗ 7.5, ...

ਪੂਰੀ ਖ਼ਬਰ »

ਗੁਰਦੇਵ ਸਿੰਘ ਬਰਾੜ ਲਧਾਈਕੇ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਠੱਠੀ ਭਾਈ, 23 ਜਨਵਰੀ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪਿੰਡ ਲਧਾਈਕੇ ਦੇ ਨਾਮੀ ਪਰਿਵਾਰ ਲਖਵੰਤ ਸਿੰਘ ਬਰਾੜ ਮਨੀਲਾ, ਰਛਪਾਲ ਸਿੰਘ ਬਰਾੜ ਕੈਨੇਡਾ, ਗੁਰਪਾਲ ਸਿੰਘ ਬਰਾੜ ਕੈਨੇਡਾ ਦੇ ਸਤਿਕਾਰਯੋਗ ਪਿਤਾ, ਅਵਤਾਰ ਸਿੰਘ ਬਰਾੜ, ਸਾਬਕਾ ਸਰਪੰਚ ਅਜਮੇਰ ਸਿੰਘ ਬਰਾੜ ...

ਪੂਰੀ ਖ਼ਬਰ »

ਪੱਤਰਕਾਰ ਅਸ਼ੋਕ ਬਾਂਸਲ ਨੂੰ ਸਦਮਾ, ਵੱਡੀ ਭੈਣ ਦਾ ਦਿਹਾਂਤ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਤੋਂ 'ਅਜੀਤ' ਦੇ ਪੱਤਰਕਾਰ ਅਸ਼ੋਕ ਬਾਂਸਲ ਦੇ ਸਤਿਕਾਰਯੋਗ ਵੱਡੀ ਭੈਣ ਜੀ ਅਤੇ ਪ੍ਰਦੀਪ ਗੋਇਲ ਤੇ ਰਾਜੇਸ਼ ਗੋਇਲ ਪਲਾਸਟਿਕ ਗੋਇਲ ਵਾਲਿਆਂ ਦੇ ਪੂਜਨੀਕ ਮਾਤਾ ਸ੍ਰੀਮਤੀ ਸਰੋਜ ਰਾਣੀ ਜੋ ਅੱਜ ਸਵੇਰੇ ਸੰਖੇਪ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਸਮਰਥਨ ਵਿਚ ਜ਼ਿਲ੍ਹਾ ਮੋਗਾ ਦੀਆਂ ਜਥੇਬੰਦੀਆਂ ਦੀ ਮੀਟਿੰਗ ਅੱਜ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਕਿਸਾਨ ਅੰਦੋਲਨ ਦੇ ਸਮਰਥਨ ਵਿਚ ਮੋਗਾ ਜ਼ਿਲੇ੍ਹ ਦੀਆਂ ਜਨਤਕ ਜਥੇਬੰਦੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਦਸਮੇਸ਼ ਪਾਰਕ ਮੋਗਾ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਅਤੇ ਸੰਸਥਾਵਾਂ ਦੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ 5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ

ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦਾ ਨਾਮਵਰ ਵਿੱਦਿਅਕ ਅਦਾਰਾ ਜੋ ਕਿ ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕੋਵਿਡ-19 ਦੀ ਮਹਾਂਮਾਰੀ ਦੌਰਾਨ ਆਨਲਾਈਨ ਕਲਾਸਾਂ ਮੁਹੱਈਆ ਕਰਵਾਉਣ ਵਿਚ ...

ਪੂਰੀ ਖ਼ਬਰ »

ਐਡੀਸਨ ਇੰਸਟੀਚਿਊਟ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6 ਈਚ ਬੈਂਡ

ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਐਡੀਸਨ ਇੰਸਟੀਚਿਊਟ ਇਕ ਅਜਿਹੀ ਸੰਸਥਾ ਹੈ ਜਿਹੜੀ ਆਈਲਟਸ ਦੇ ਖੇਤਰ ਵਿਚ ਲਗਾਤਾਰ ਬਹੁਤ ਵਧੀਆ ਨਤੀਜੇ ਦੇ ਰਹੀ ਹੈ | ਸਥਾਨਕ ਕੋਟਕਪੂਰਾ ਸੜਕ ਉੱਪਰ ਸਥਿਤ ਇਸ ਸੰਸਥਾ ਦੀ ਵਿਦਿਆਰਥਣ ਅੰਮਿ੍ਤਪਾਲ ਕੌਰ ਸਪੁੱਤਰੀ ਦਵਿੰਦਰ ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਚਰਨਪ੍ਰੀਤ ਸਿੰਘ ਡਾਲਾ ਨਾਲ ਦੁੱਖ ਦਾ ਪ੍ਰਗਟਾਵਾ

ਅਜੀਤਵਾਲ, 23 ਜਨਵਰੀ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਡਾਲਾ ਸਰਕਲ ਦੇ ਪ੍ਰਧਾਨ ਚਰਨਪ੍ਰੀਤ ਸਿੰਘ ਡਾਲਾ, ਗੁਰਪ੍ਰੀਤ ਸਿੰਘ ਗਿੱਲ (ਕੈਨੇਡਾ), ਜਸਵੀਰ ਸਿੰਘ ਗਿੱਲ (ਕੈਨੇਡਾ) ਦੇ ਪਿਤਾ ਬਲਦੇਵ ਸਿੰਘ ਗਿੱਲ ਦਾ ਸੰਖੇਪ ਬਿਮਾਰੀ ਮਗਰੋਂ ਦਿਹਾਂਤ ਹੋ ਜਾਣ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਕੀਤੇ ਹਾਸਲ

ਬਾਘਾ ਪੁਰਾਣਾ, 23 ਜਨਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਇਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX