ਤਾਜਾ ਖ਼ਬਰਾਂ


ਉਤਰ ਪੂਰਬ ਪ੍ਰਦੇਸ਼ਾਂ ਵਿਚ ਮਹਿਸੂਸ ਕੀਤੇ ਜਾ ਰਹੇ ਹਨ ਭੁਚਾਲ ਦੇ ਝਟਕੇ
. . .  0 minutes ago
ਨਵੀਂ ਦਿੱਲੀ, 20 ਜੂਨ - ਦੇਸ਼ ਦੇ ਪੂਰਬ ਉਤਰ ਸੂਬਿਆਂ 'ਚ ਭੁਚਾਲ ਦਾ ਖ਼ਤਰਾ ਬਣਿਆ ਹੋਇਆ ਹੈ। ਸ਼ੁੱਕਰਵਾਰ ਤੇ ਸਨਿੱਚਰਵਾਰ ਨੂੰ ਆਏ ਭੁਚਾਲ ਦੇ ਝਟਕਿਆ ਤੋਂ ਬਾਅਦ ਐਤਵਾਰ ਦੇਰ ਰਾਤ ਨੂੰ ਵੀ ਮਨੀਪੁਰ ਤੇ ਅਰੁਣਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ...
ਅੱਜ ਦਾ ਵਿਚਾਰ
. . .  44 minutes ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ ਅਜੀਤ ਵਲੋਂ ਸ਼ੁਭਕਾਮਨਾਵਾਂ
. . .  48 minutes ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ ਅਜੀਤ ਵਲੋਂ ਸ਼ੁਭਕਾਮਨਾਵਾਂ...
21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ.ਮਿਲਖਾ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਚੰਡੀਗੜ੍ਹ,19 ਜੂਨ - ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਆਟੋ ਮੋਬਾਈਲ ਐਸੋਸੀਏਸ਼ਨ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਬਟਾਲਾ, 23 ਫਰਵਰੀ (ਕਾਹਲੋਂ)-ਬਟਾਲਾ ਆਟੋ ਮੋਬਾਈਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲਾੋ ਪ੍ਰਧਾਨ ਬਿੱਟੂ ਯਾਦਵ ਦੀ ਅਗਵਾਈ 'ਚ ਜਲੰਧਰ ਰੋਡ ਫੁਹਾਰਾ ਚੌਕ ਵਿਖੇ ਪੈਟਰੋਲ, ਡੀਜ਼ਲ, ਗੈਸ ਦੀਆਂ ਵਧਾਈਆਂ ਗਈਆਂ ਕੀਮਤਾਂ ਦੇ ਰੋਸ ਵਜੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਮੁਰਦਾਬਾਦ ਦੀ ਨਾਅਰੇਬਾਜ਼ੀ ਕੀਤੀ ਗਈ | ਪ੍ਰਧਾਨ ਬਿੱਟੂ ਯਾਦਵ ਨੇ ਕਿਹਾ ਕਿ ਸਰਕਾਰ ਵਲੋਂ ਪੈਟਰੋਲ, ਡੀਜ਼ਲ, ਗੈਸ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਤੇ ਨਵੇਂ-ਨਵੇਂ ਟੈਕਸ ਲਗਾ ਕੇ ਦੇਸ਼ ਦੀ ਜਨਤਾ ਨੂੰ ਦੋਨੋਂ ਹੱਥੀਂ ਲੁੱਟਿਆ ਜਾ ਰਿਹਾ ਹੈ | ਲੋਕਾਂ ਦਾ ਕਾਰੋਬਾਰ ਖ਼ਤਮ ਹੋਣ ਦੀ ਕਗਾਰ 'ਤੇ ਪਹੁੰਚ ਚੁੱਕਾ ਹੈ, ਕੇਂਦਰ ਸਰਕਾਰ ਜਨਤਾ ਨੂੰ ਪੂਰੀ ਤਰ੍ਹਾਂ ਬਰਬਾਦ ਕਰਨ 'ਤੇ ਉਤਰ ਆਈ ਹੈ, ਮਹਿੰਗਾਈ ਦਾ ਬੋਝ ਘਟਾਉਣ ਦੀ ਬਜਾਏ ਵਧਾ ਕੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ, ਜਿਸ ਦੀ ਅਸੀਂ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹਾਂ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਦੇਸ਼ ਦੀ ਜਨਤਾ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕਰੇਗੀ, ਦੇਸ਼ ਦੀ ਜਨਤਾ 'ਚ ਭਾਰੀ ਰੋਸ ਹੈ, ਜਿਹੜਾ ਕਿ ਕਿਸੇ ਵੇਲੇ ਵੀ ਬਰਦਾਸ਼ਤ ਤੋਂ ਬਾਹਰ ਹੋ ਸਕਦਾ ਹੈ | ਪ੍ਰਧਾਨ ਬਿੱਟੂ ਯਾਦਵ ਨੇ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਦੌਰਾਨ ਜਨਤਾ ਦੀ ਭਲਾਈ ਵਾਸਤੇ ਤਰ੍ਹਾਂ-ਤਰ੍ਹਾਂ ਦੇ ਵਾਅਦੇ ਕੀਤੇ ਸਨ, ਪਰ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ, ਮਹਿੰਗਾਈ ਵਧਾ ਕੇ ਤੇ ਨਵੇਂ-ਨਵੇਂ ਟੈਕਸਾਂ 'ਚ ਵਾਧਾ ਕਰ ਕੇ ਜਨਤਾ ਨੂੰ ਮਾਰਨ 'ਚ ਤੁਲੀ ਹੋਈ ਹੈ | ਮਹਿੰਗਾਈ ਦੀ ਮਾਰ ਕਾਰਨ ਕਈ ਕਿਸਾਨ ਆਤਮ ਹੱਤਿਆ ਕਰ ਕੇ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ | ਮੋਦੀ ਸਰਕਾਰ ਦੇਸ਼ ਦੀ ਜਨਤਾ ਨਾਲ ਪੂਰੀ ਤਰ੍ਹਾਂ ਖਿਲਵਾੜ ਕਰ ਰਹੀ ਹੈ | ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਪੈਟਰੋਲ, ਡੀਜ਼ਲ, ਗੈਸ ਵਾਧੂ ਲਏ ਗਏ ਨਵੇਂ ਟੈਕਸਾਂ ਨੂੰ ਤੁਰੰਤ ਘਟਾਇਆ ਜਾਵੇ, ਵੱਧ ਰਹੀ ਮਹਿੰਗਾਈ 'ਤੇ ਕਾਬੂ ਕੀਤਾ ਜਾਵੇ, ਜਿਸ ਕਾਰਨ ਦੇਸ਼ ਦੀ ਜਨਤਾ ਨੂੰ ਮਹਿੰਗਾਈ ਦੀ ਮਾਰ ਤੋਂ ਛੁਟਕਾਰਾ ਮਿਲ ਸਕੇ | ਇਸ ਮੌਕੇ ਰਮੇਸ਼ ਚੰਦਰ ਤ੍ਰੇਹਨ, ਰਤਨ ਸਿੰਘ, ਬਲਵਿੰਦਰ ਸਿੰਘ ਸੋਨੂੰ ਗੋਰਾਇਆ, ਮੋਨੂੰ ਭਾਟੀਆ, ਪਰਮਜੀਤ ਭੱਟੀ, ਸੋਨੂੰ ਹਾਂਡਾ, ਕਵਿ ਸਹੋਤਰਾ, ਨਵਨੀਤ ਬੱਗਾ, ਹੈਪੀ, ਬੰਟੀ, ਪਦਮ ਲਾਲ, ਰਕੇਸ਼ ਤ੍ਰੇਹਨ, ਨੀਰਜ, ਜਤਿੰਦਰ ਸਿੰਘ, ਲਤਾ ਭੱਟੀ, ਮਨੇਸ਼, ਧਰਮਪਾਲ, ਵਿਨੋਦ ਸਲਹੋਤਰਾ, ਪੰਕਜ, ਪੱਪੂ, ਕੁਲਵੰਤ ਆਦਿ ਸਮੇਤ ਹੋਰ ਹਾਜ਼ਰ ਸਨ |

ਜ਼ਿਲ੍ਹਾ ਪੁਲਿਸ ਮੁਖੀ ਡਾ: ਸੋਹਲ ਨੇ ਸਟਾਫ਼ ਸਮੇਤ ਕੋਰੋਨਾ ਵੈਕਸੀਨ ਦੀ ਲਗਾਈ ਪਹਿਲੀ ਖ਼ੁਰਾਕ

ਗੁਰਦਾਸਪੁਰ, 23 ਫਰਵਰੀ (ਆਰਿਫ਼)-ਸਿਵਲ ਸਰਜਨ ਡਾ: ਵਰਿੰਦਰ ਜਗਤ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਆਪਣੇ ਸਟਾਫ਼ ਸਮੇਤ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਗਾਈ ਗਈ | ਇਸ ਮੌਕੇ ਐਸ. ਐਸ. ਪੀ. ਡਾ: ਰਜਿੰਦਰ ਸਿੰਘ ਸੋਹਲ, ਐਸ. ਪੀ. ਦਿਲਬਾਗ਼ ਸਿੰਘ, ਡੀ. ਐਸ. ...

ਪੂਰੀ ਖ਼ਬਰ »

ਬਿਜਲੀ ਉਪਰਕਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਾ ਕੀਤੀ ਜਾਵੇ-ਐੱਸ. ਡੀ. ਓ.

ਕੋਟਲੀ ਸੂਰਤ ਮੱਲ੍ਹੀ, 23 ਫਰਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰਕਾਮ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਵਿਖੇ ਅੱਜ ਬਿਜਲੀ ਅਧਿਕਾਰੀਆਂ, ਕਰਮਚਾਰੀਆਂ ਤੇ ਖਪਤਕਾਰਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਪ ਮੰਡਲ ਅਫ਼ਸਰ ਇੰਜੀ. ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਬਟਾਲਾ-ਸ੍ਰੀ ਹਰਿਗੋਬਿੰਦਪੁਰ ਸੜਕ ਦਾ ਬੁਰਾ ਹਾਲ, ਵਿਧਾਇਕ ਨੇ ਅੱਖੋਂ-ਪਰੋਖੇ ਕੀਤਾ-ਜਥੇ: ਠਾਕਰ ਸਿੰਘ ਊਧਨਵਾਲ

ਊਧਨਵਾਲ, 23 ਫਰਵਰੀ (ਪਰਗਟ ਸਿੰਘ)-ਹਲਕਾ ਸ੍ਰੀ ਹਰਿਗੋਬਿੰਦਪੁਰ ਦੀ ਮੁੱਖ ਸੜਕ ਬਟਾਲਾ ਤੋਂ ਸ੍ਰੀ ਹਰਿਗੋਬਿੰਦਪੁਰ ਨੂੰ ਜੋੜਦੀ ਦੀ ਹਾਲਤ ਅੱਤ ਤਰਸਯੋਗ ਬਣੀ ਹੋਈ ਹੈ | ਸੜਕ ਏਨੀ ਜ਼ਿਆਦਾ ਥਾਂ-ਥਾਂ ਤੋਂ ਟੁੱਟ ਚੁੱਕੀ ਹੈ ਕਿ ਤੁਰ ਕੇ ਲੰਘਣ ਦੇ ਬਰਾਬਰ ਹੋਈ ਪਈ ਹੈ | ਇਸ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਯੂਨੀਅਨ ਵਲੋਂ 7 ਮਾਰਚ ਦੀ ਰੈਲੀ ਲਈ ਤਿਆਰੀਆਂ ਜ਼ੋਰਾਂ 'ਤੇ

ਕਾਹਨੂੰਵਾਨ, 23 ਫਰਵਰੀ (ਜਸਪਾਲ ਸਿੰਘ ਸੰਧੂ)-ਆਸ਼ਾ ਵਰਕਰ ਯੂਨੀਅਨ ਵਲੋਂ 7 ਮਾਰਚ ਦੀ ਪਟਿਆਲਾ ਰੈਲੀ ਦੀ ਤਿਆਰੀਆਂ ਜ਼ੋਰਾਂ 'ਤੇ ਅਰੰਭ ਦਿੱਤੀਆਂ ਹਨ | ਅੱਜ ਉਨ੍ਹਾਂ ਵਲੋਂ ਸਥਾਨਕ ਕਸਬੇ ਵਿਚ ਬਲਾਕ ਪੱਧਰ ਦੀ ਮੀਟਿੰਗ ਕੀਤੀ | ਆਸ਼ਾ ਵਰਕਰਾਂ ਨੇ ਮੀਟਿੰਗ ਮੌਕੇ ਫੈਸਲਾ ਲਿਆ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲਾ 26 ਨੂੰ

ਵਡਾਲਾ ਬਾਂਗਰ, 23 ਫਰਵਰੀ (ਭੁੰਬਲੀ)-ਅੱਜ ਇੱਥੇ ਸਾ. ਸੰਮਤੀ ਮੈਂਬਰ ਜਥੇ. ਰਛਪਾਲ ਸਿੰਘ ਢਿੱਲੋਂ ਮੁਸਤਰਾਪੁਰ, ਜਥੇ. ਬਾਬਾ ਬਲਦੇਵ ਸਿੰਘ ਨੇ ਦੱਸਿਆ ਕਿ ਪੰਥ ਅਕਾਲੀ ਤਰਨਾ ਦਲ ਵਲੋਂ ਇਸ ਇਲਾਕੇ ਦੇ ਪਿੰਡ ਮੁਸਤਰਾਪੁਰ ਵਿਚ ਸਾਕਾ ਨਨਕਾਣਾ ਸਾਹਿਬ ਵਿਖੇ ਸ਼ਹੀਦ ਹੋਏ ...

ਪੂਰੀ ਖ਼ਬਰ »

ਪਿੰਡ ਮੁਸਤਫ਼ਾਪੁਰ ਵਿਖੇ 26 ਫ਼ਰਵਰੀ ਨੂੰ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਹੋਵੇਗਾ ਵੱਡਾ ਧਾਰਮਿਕ ਸਮਾਗਮ-ਸਿੱਖ ਆਗੂ

ਵਡਾਲਾ ਬਾਂਗਰ, 23 ਫਰਵਰੀ (ਮਨਪ੍ਰੀਤ ਸਿੰਘ ਘੁੰਮਣ)-ਪਿੰਡ ਮੁਸਤਫ਼ਾਪੁਰ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 26 ਫਰਵਰੀ ਨੂੰ ਇਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਸਿੱਖ ਕÏਮ ਦੇ ਵਿਦਵਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਰਾਮ ਥੰਮਣ ਤੋਂ ਮਹਾਨ ਨਗਰ ਕੀਰਤਨ ਸਜਾਇਆ

ਊਧਨਵਾਲ, 23 ਫਰਵਰੀ (ਪਰਗਟ ਸਿੰਘ)-ਗੁਰਦੁਆਰਾ ਬਾਬਾ ਰਾਮ ਥੰਮਣ ਜੀ ਤੇ ਦਮਦਮੀ ਟਕਸਾਲ ਦੀ ਸ਼ਾਖਾ ਪਿੰਡ ਮਨੇਸ਼ 'ਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਅਤੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਵਿਚ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ...

ਪੂਰੀ ਖ਼ਬਰ »

ਰੋਕ ਦੇ ਬਾਵਜੂਦ ਪੁਲ ਤੋਂ ਲੰਘ ਰਹੇ ਹਨ ਓਵਰਲੋਡ ਵਾਹਨ

ਘਰੋਟਾ, 23 ਫਰਵਰੀ (ਸੰਜੀਵ ਗੁਪਤਾ)-ਗੁਲਪੁਰ ਚੱਕੀ ਖਾਲ ਦਰਿਆ ਦੇ ਘਰੋਟਾ ਸਥਿਤ ਪੁਲ ਤੋਂ ਓਵਰਲੋਡ ਵਾਹਨ 'ਤੇ ਰੋਕ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕਰਨ ਤੋਂ ਖ਼ਫ਼ਾ ਲੋਕਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਲੋਕਾਂ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਸਿਖਲਾਈ ਸੰਸਥਾ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਗੁਰਦਾਸਪੁਰ, 23 ਫਰਵਰੀ (ਪੰਕਜ ਸ਼ਰਮਾ)-ਜਲ ਸ਼ਕਤੀ ਮੰਤਰਾਲੇ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਅਭਿਆਨ 'ਕੈਚ ਦਾ ਰੈਨ' ਪ੍ਰੋਗਰਾਮ ਤਹਿਤ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਯੁਵਾ ਪ੍ਰੋਗਰਾਮ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਸਿਖਲਾਈ ਸੰਸਥਾ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਨੇ ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ ਪ੍ਰਦਰਸ਼ਨ

ਘੁਮਾਣ, 23 ਫਰਵਰੀ (ਬੰਮਰਾਹ)-ਪੰਜਾਬ ਸਰਕਾਰ ਵਲੋਂ ਲੱਖਾਂ ਐੱਨ.ਪੀ.ਐੱਸ. ਮੁਲਾਜ਼ਮਾਂ 'ਤੇ ਵਿੱਤੀ ਬੋਝ ਪਾਉਣ ਨਾਲ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਵਿਰੁੱਧ ਅੱਜ ਕਸਬਾ ਘੁਮਾਣ ਵਿਖੇ ਅਧਿਆਪਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿਚ ਨਵੇਂ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਕਲਾ ਕਿਰਤੀਆਂ ਦੀ ਖ਼ੂਬਸੂਰਤ ਨੁਮਾਇਸ਼

ਬਟਾਲਾ, 23 ਫਰਵਰੀ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਮਿਆਰੀ ਸਿੱਖਿਆ ਦੇ ਨਾਲ-ਨਾਲ ਸਾਹਿਤ, ਸੱਭਿਆਚਾਰ ਅਤੇ ਕਲਾ ਪ੍ਰਵਿਰਤੀਆਂ ਨੂੰ ਪਛਾਣਨ ਤੇ ਉਭਾਰਨ ਲਈ ਚਿੱਤਰਕਾਰ ਸ਼ੋਭਾ ਸਿੰਘ ਆਰਟ ਕਲੱਬ ਦੇ ਮੈਂਬਰਾਂ ਵਲੋਂ ਕਲਾ ਪ੍ਰਦਰਸ਼ਨੀ ਲਗਾਈ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ 'ਚ ਅੱਜ 10 ਕੋਰੋਨਾ ਕੇਸ ਆਏ ਸਾਹਮਣੇ-ਦੋ ਦੀ ਮੌਤ

ਗੁਰਦਾਸਪੁਰ, 23 ਫਰਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹਾ ਗੁਰਦਾਸਪੁਰ ਵਿਚ ਅੱਜ ਕੋਰੋਨਾ ਪਾਜ਼ੀਟਿਵ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 371739 ਕੋਰੋਨਾ ਦੇ ਸ਼ੱਕੀ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਨਾਲ ਰਿਕਸ਼ਾ ਚਾਲਕ ਦੀ ਮੌਤ

ਗੁਰਦਾਸਪੁਰ, 23 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਬੀਤੀ ਦੇਰ ਰਾਤ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਵਲੋਂ ਇਕ ਰਿਕਸ਼ਾ ਚਾਲਕ ਨੰੂ ਟੱਕਰ ਮਾਰ ਦੇਣ 'ਤੇ ਰਿਕਸ਼ਾ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਗਰ ਕੌਂਸਲ ਚੋਣਾਂ ਦੌਰਾਨ ਨਵਦੀਪ ਸਿੰਘ ਪੰਨੂੰ ਦੇ ਵੱਡੀ ਜਿੱਤ ਪ੍ਰਾਪਤ ਕਰਨ ਉਪਰੰਤ ਪਿੰਡ ਪਹੁੰਚਣ 'ਤੇ ਭਰਵਾਂ ਸਵਾਗਤ

ਬਟਾਲਾ, 23 ਫਰਵਰੀ (ਕਾਹਲੋਂ)-ਪਿਛਲੇ ਦਿਨੀਂ ਨਗਰ ਕੌਸਲ ਸ੍ਰੀ ਹਰਗੋਬਿੰਦਪੁਰ ਦੀਆਂ ਹੋਈਆਂ ਚੋਣਾਂ ਵਿਚ ਸਿਰਕੱਢ ਆਗੂ ਨਵਦੀਪ ਸਿੰਘ ਪੰਨੂੰ ਵਲੋਂ ਵੱਡੀ ਜਿੱਤ ਪ੍ਰਾਪਤ ਕੀਤੀ | ਜਿੱਤ ਪ੍ਰਾਪਤ ਕਰਨ ਉਪਰੰਤ ਨਵਦੀਪ ਸਿੰਘ ਪੰਨੂੰ ਆਪਣੇ ਸਾਥੀਆਂ ਸਮੇਤ ਜੱਦੀ ਘਰ ਪਿੰਡ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਦੀਨਾਨਗਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖ਼ਣ

ਦੀਨਾਨਗਰ, 23 ਫਰਵਰੀ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਵਲੋਂ ਦੀਨਾਨਗਰ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਟਰਾਲੀ ਨੂੰ ਪੈਂਚਰ ਲਗਾਉਂਦੇ ਸਮੇਂ ਟਾਇਰ ਫਟਣ ਨਾਲ ਮਕੈਨਿਕ ਦੀਆਂ ਬਾਹਵਾਂ ਟੁੱਟੀਆਂ

ਘੱਲੂਘਾਰਾ ਸਾਹਿਬ, 23 ਫਰਵਰੀ (ਮਿਨਹਾਸ)-ਅੱਡਾ ਸਠਿਆਲੀ ਪੁਲ ਵਿਖੇ ਸੰਧੂ ਮਾਰਕੀਟ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਵਰਿੰਦਰ ਟਾਈਰ ਮੁਰੰਮਤ ਦੀ ਦੁਕਾਨ 'ਤੇ ਜ਼ੋਰ ਨਾਲ ਧਮਾਕੇ ਦੀ ਆਵਾਜ਼ ਹੋਈ | ਇਸ ਸਬੰਧੀ ਨੇੜਲੇ ਦੁਕਾਨਦਾਰ ਸੁਖਦੇਵ ਸਿੰਘ ਸੰਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਘਰਸ਼ੀ ਕਿਸਾਨਾਂ ਦੇ ਇਕੱਠ ਨੂੰ 'ਭੀੜ' ਕਹਿਣ 'ਤੇ ਆੜ੍ਹਤੀਆਂ ਵਲੋਂ 'ਤੋਮਰ' ਦੇ ਬਿਆਨ ਦੀ ਨਿਖ਼ੇਧੀ

ਕਲਾਨੌਰ, 23 ਫਰਵਰੀ (ਪੁਰੇਵਾਲ)-ਖੇਤੀਬਾੜੀ ਦੇ ਬਚਾਅ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਇਕੱਠ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵਲੋਂ 'ਭੀੜ' ਕਹਿਣ ਦੇ ਬਿਆਨ ਦੀ ਕਲਾਨੌਰ 'ਚ ਆੜ੍ਹਤੀਆਂ ਵਲੋਂ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਗਈ ਹੈ | ਇਸ ਸਬੰਧ 'ਚ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ 644ਵਾਂ ਪ੍ਰਕਾਸ਼ ਉਤਸਵ 27 ਨੰੂ ਮਨਾਇਆ ਜਾਵੇਗਾ

ਗੁਰਦਾਸਪੁਰ, 23 ਫਰਵਰੀ (ਪੰਕਜ ਸ਼ਰਮਾ)-ਗੁਰੂ ਰਵਿਦਾਸ ਦਾ 644ਵਾਂ ਪ੍ਰਕਾਸ਼ ਉਤਸਵ 27 ਫਰਵਰੀ ਨੰੂ ਬੜੀ ਸ਼ਰਧਾ ਤੇ ਧੂਮਧਾਮ ਨਾਲ ਸ੍ਰੀ ਗੁਰੂ ਰਵਿਦਾਸ ਮੰਦਰ ਆਰੀਆ ਨਗਰ ਜੇਲ੍ਹ ਰੋਡ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ 26 ਫਰਵਰੀ ਦਿਨ ...

ਪੂਰੀ ਖ਼ਬਰ »

ਆਯੂਸਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ 28 ਤੱਕ

ਧਿਆਨਪੁਰ, 23 ਫਰਵਰੀ (ਸੋਨੀ)-ਆਯੂਸਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ 22 ਤੋਂ 28 ਫਰਵਰੀ ਤੱਕ ਗੁਰਦਾਸਪੁਰ, ਬਟਾਲਾ, ਕਲਾਨÏਰ, ਧਾਰੀਵਾਲ, ਫਤਹਿਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਕਾਹਨੂੰਵਾਨ, ਸ੍ਰੀ ਹਰਗੋਬਿੰਦਪੁਰ, ਦੀਨਾਨਗਰ, ਕਾਦੀਆਂ ਆਦਿ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗਰੇਸ਼ਨ ਨੇ ਯੂ.ਕੇ. ਦੇ ਸਟੱਡੀ ਵੀਜ਼ਿਆਂ ਦੀਆਂ ਲਗਾਈਆਂ ਝੜੀਆਂ

ਗੁਰਦਾਸਪੁਰ, 23 ਫਰਵਰੀ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੰੂ ਪੂਰਾ ਕਰ ਰਹੀ ਹੈ | ਇਸੇ ਕੜੀ ਤਹਿਤ ਸੰਸਥਾ ਨੇ ਇਕ ਹੋਰ ਵਿਦਿਆਰਥੀ ਦਾ ਯੂ.ਕੇ ਦਾ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਐਮ.ਡੀ.ਕੁਲਦੀਪ ਖਹਿਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਸੰਘਰਸ਼ ਤੇਜ਼ ਕਰਨ ਲਈ ਕੀਤੇ ਮਤੇ ਪਾਸ

ਪੰਜਗਰਾਈਆਂ, 23 ਫਰਵਰੀ (ਬਲਵਿੰਦਰ ਸਿੰਘ)-ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਅਤੇ ਐੱਮ.ਐੱਸ.ਪੀ. 'ਤੇ ਕਾਨੂੰਨੀ ਗਾਰੰਟੀ ਨਾ ਦੇਣ ਦੇ ਵਿਰੋਧ ਵਿਚ ਅੱਜ ਪਿੰਡ ਪੰਜਗਰਾਈਆਂ ਦੀ ਗ੍ਰਾਮ ਪੰਚਾਇਤ ਅਤੇ ਕਿਸਾਨ ਆਗੂਆਂ ਨੇ ਸਾਂਝੇ ਤÏਰ 'ਤੇ ਮੀਟਿੰਗ ਕੀਤੀ ਅਤੇ ਦੇਸ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਰਸੋਲਾ 'ਚ ਚੋਰੀ

ਗੁਰਦਾਸਪੁਰ, 23 ਫਰਵਰੀ (ਪੰਕਜ ਸ਼ਰਮਾ)-ਬੀਤੀ ਰਾਤ ਸਰਕਾਰੀ ਪ੍ਰਾਇਮਰੀ ਸਕੂਲ ਵਰਸੋਲਾ ਵਿਚ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਸਟਾਫ਼ ਜ਼ੋਨ ਗੁਰਵਿੰਦਰ ਤੇ ਕੁਲਵਿੰਦਰ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਸਕੂਲ ਆਏ ਤਾਂ ...

ਪੂਰੀ ਖ਼ਬਰ »

ਰਵਿਦਾਸ ਸਭਾ ਛੀਨਾ ਬੇਟ ਵਲੋਂ ਕੱਢੀ ਸ਼ੋਭਾ ਯਾਤਰਾ ਦਾ ਥਾਂ-ਥਾਂ ਸਵਾਗਤ

ਪੁਰਾਣਾ ਸ਼ਾਲਾ, 23 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)-ਰਵਿਦਾਸ ਸਭਾ ਛੀਨਾ ਬੇਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਭਗਤ ਰਵਿਦਾਸ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ 'ਚ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਇਹ ਸ਼ੋਭਾ ਯਾਤਰਾ ਜੈਕਾਰਿਆਂ ਦੀ ਗੂੰਜ 'ਚ ਰਵਿਦਾਸ ...

ਪੂਰੀ ਖ਼ਬਰ »

ਮਾਤਾ ਸਵਰਨ ਕੌਰ ਘੁੰਮਣ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਨਿੱਕੇ ਘੁੰਮਣ, 23 ਫਰਵਰੀ (ਸਤਬੀਰ ਸਿੰਘ ਘੁੰਮਣ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੇ ਮਾਤਾ ਬੀਬੀ ਸਵਰਨ ਕੌਰ ਪਤਨੀ ਸ: ਨਰਿੰਦਰ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ...

ਪੂਰੀ ਖ਼ਬਰ »

ਚੇਅਰਮੈਨ ਖੁਸ਼ਹਾਲਪੁਰ ਨੇ ਦਿੱਲੀ ਲਈ ਕਿਸਾਨਾਂ ਦੀ ਬੱਸ ਕੀਤੀ ਰਵਾਨਾ

ਡੇਰਾ ਬਾਬਾ ਨਾਨਕ, 23 ਫਰਵਰੀ (ਵਿਜੇ ਸ਼ਰਮਾ)-ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਪਰ ਦਿੱਤੇ ਜਾ ਰਹੇ ਧਰਨਿਆਂ ਨੂੰ ਹੋਰ ਮਜ਼ਬੂਤੀ ਦੇਣ ਲਈ ਸ਼ੋ੍ਰਮਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX