ਤਾਜਾ ਖ਼ਬਰਾਂ


ਗ੍ਰੇਟ ਖਲੀ ਦੀ ਮਾਂ ਦਾ ਦਿਹਾਂਤ
. . .  about 1 hour ago
ਲੁਧਿਆਣਾ, 20 ਜੂਨ {ਸਲੇਮਪੁਰੀ} -ਰੈਸਲਰ ਦ ਗ੍ਰੇਟ ਖਲੀ ਦੀ ਮਾਂ ਦਾ ਅੱਜ ਦਿਹਾਂਤ ਹੋ ਗਿਆ ਹੈ । ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 13 ਜੂਨ ਤੋਂ ਜੇਰੇ ਇਲਾਜ ਸਨ ...
ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਕਰ ਰਹੀ ਹੈ ਕੰਮ -ਪੁਲਿਸ ਕਮਿਸ਼ਨਰ
. . .  1 minute ago
ਜਲੰਧਰ, 20 ਜੂਨ{ ਚਿਰਾਗ਼ ਸ਼ਰਮਾ } - ਸਥਾਨਕ ਗੋਪਾਲ ਨਗਰ ਇਲਾਕੇ ਵਿਚ ਸੁਖਮੀਤ ਸਿੰਘ ਡਿਪਟੀ ਦੇ ਕਤਲ ਤੋਂ ਕੁਝ ਘੰਟਿਆਂ ਬਾਅਦ ਹੀ ਕਮਿਸ਼ਨਰੇਟ ਪੁਲਿਸ ਨੂੰ ਕੁਝ ਵੱਡੇ ਸੁਰਾਗ ਮਿਲੇ ਹਨ, ਜੋ ਮਾਮਲੇ ਨੂੰ ਥੋੜੇ ਸਮੇਂ ਵਿਚ ਹੀ ਸੁਲਝਾਉਣ ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  about 4 hours ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  about 4 hours ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  about 5 hours ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 5 hours ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  about 5 hours ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  about 6 hours ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  about 6 hours ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  about 6 hours ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  about 6 hours ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  about 7 hours ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  about 7 hours ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  about 8 hours ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  about 8 hours ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  about 8 hours ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  about 9 hours ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  about 10 hours ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  about 10 hours ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  about 10 hours ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ - ਧਿਆਨ ਸਿੰਘ ਮੰਡ
. . .  about 11 hours ago
ਅੰਮ੍ਰਿਤਸਰ , 20 ਜੂਨ (ਹਰਮਿੰਦਰ ਸਿੰਘ ) - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ 'ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ ਤਿੰਨ ਮੋਬਾਈਲ ਫ਼ੋਨ ਤੇ ਚਾਰਜਰ
. . .  about 11 hours ago
ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਬੈਰਕ ਅੰਦਰੋਂ ਤਿੰਨ ਮੋਬਾਈਲ ਫ਼ੋਨ (ਕੀ-ਪੈਡ) ਸਮੇਤ ਸਿੰਮ ਕਾਰਡ ਅਤੇ ਦੋ ਦੇਸੀ ਚਾਰਜਰ ਬਰਾਮਦ ਹੋਣ...
ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ
. . .  about 11 hours ago
ਜਲੰਧਰ, 20 ਜੂਨ - ਕੈਪਟਨ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਮੇਤ ਪੰਜਾਬ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੁਝ ਵਿਧਾਇਕਾਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਹਾਕੀ...
ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਸ੍ਰੀ ਬੰਗਲਾ ਸਾਹਿਬ ਟੇਕਿਆ ਮੱਥਾ
. . .  about 11 hours ago
ਨਵੀਂ ਦਿੱਲੀ, 20 ਜੂਨ - ਭਾਰਤ ਦੀ ਉੱਘੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਅੰਮ੍ਰਿਤਸਰ

ਦੇਰ ਰਾਤ ਗਾਣੇ ਵਜਾ ਕੇ ਆਵਾਜ਼ ਪ੍ਰਦੂਸ਼ਨ ਫ਼ੈਲਾਉਣ ਵਾਲੇ ਡੀ. ਜੇ. ਵਾਲੇ ਦਾ ਹੁਣ ਸਾਮਾਨ ਜ਼ਬਤ ਕਰਕੇ ਦਰਜ ਹੋਣਗੇ ਕੇਸ

ਅੰਮਿ੍ਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)-ਜ਼ਿਲ੍ਹੇ 'ਚ ਵੱਧ ਰਹੇ ਆਵਾਜ਼ ਪ੍ਰਦੂਸ਼ਨ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿਘ ਖਹਿਰਾ ਨੇ ਸਬੰਧਤ ਵਿਭਾਗਾਂ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ 'ਡੀ ਜੇ ਵਾਲੇ ਬਾਬੂ' ਹੁਣ ਦੇਰ ਰਾਤ ਤੱਕ ਉਚੀ ਆਵਾਜ਼ ਵਿਚ ਗਾਣਾ ਨਹੀਂ ਵਜਾ ਸਕਣਗੇ | ਅੱਜ ਇਸ ਸਬੰਧ 'ਚ ਹੋਈ ਮੀਟਿੰਗ ਦੀ ਅਗਵਾਈ ਕਰਦੇ ਡੀ. ਸੀ. ਖਹਿਰਾ ਨੇ ਕਿਹਾ ਕਿ ਅਵਾਜ਼ ਪ੍ਰਦੂਸ਼ਨ ਮੁੱਖ ਤੌਰ 'ਤੇ ਦੇਰ ਰਾਤ ਤੱਕ ਉਚੀ ਆਵਾਜ਼ ਵਿਚ ਵੱਜਦੇ ਡੀ. ਜੇ. ਕਾਰਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਤੇ ਸ਼ਹਿਰ ਤੋਂ ਬਾਹਰ ਮੈਰਿਜ ਪੈਲੇਸ, ਲੋਕਾਂ ਦੇ ਘਰਾਂ, ਹੋਟਲਾਂ ਆਦਿ ਦੀਆਂ ਛੱਤਾਂ 'ਤੇ ਉੱਚੀ ਆਵਾਜ਼ ਵਿਚ ਵੱਜਦੇ ਗੀਤ ਜਿੱਥੇ ਆਮ ਨਾਗਰਿਕਾਂ ਨੂੰ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਕਰਦੇ ਹਨ, ਉਥੇ ਪੜ੍ਹਾਈ ਕਰਨ ਵਾਲੇ ਬੱਚਿਆਂ ਲਈ ਵੱਡੀ ਰੁਕਾਵਟ ਵੀ ਖ਼ੜੀ ਕਰ ਰਹੇ ਹਨ | ਉਨ੍ਹਾਂ ਹਦਾਇਤ ਕੀਤੀ ਕਿ ਹਰੇਕ ਇਲਾਕੇ ਦਾ ਐਸ. ਡੀ. ਐਮ. ਤੇ ਡੀ. ਐਸ. ਪੀ. ਆਪਣੇ ਪੱਧਰ ਉਤੇ ਇਨ੍ਹਾਂ ਡੀ. ਜੇ. ਵਾਲਿਆਂ ਵਿਰੁੱਧ ਕਾਰਵਾਈ ਕਰਨ | ਸ. ਖਹਿਰਾ ਨੇ ਕਿਹਾ ਕਿ ਇਹ ਕਾਰਵਾਈ ਕੇਵਲ ਡੀ. ਜੇ. ਬੰਦ ਕਰਵਾਉਣ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਬਲਕਿ ਡੀ. ਜੇ. ਮਾਲਕ ਦਾ ਸਾਮਾਨ ਜ਼ਬਤ ਕਰਕੇ ਕੇਸ ਦਰਜ ਕੀਤਾ ਜਾਵੇ | ਉਨ੍ਹਾਂ ਇਸ ਕਾਰਵਾਈ ਨੂੰ ਨੇਪਰੇ ਚਾੜਨ ਲਈ ਪ੍ਰਦੂਸ਼ਨ ਕੰਟਰੋਲ ਬੋਰਡ ਦੀ ਸਹਾਇਤਾ ਲੈਣ ਦੀ ਹਦਾਇਤ ਵੀ ਕੀਤੀ | ਉਨ੍ਹਾਂ ਐਸ. ਡੀ. ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਇਲਾਕੇ ਵਿਚ ਪੈਂਦੇ ਗੁਰਦੁਆਰਿਆਂ, ਮੰਦਰਾਂ ਤੇ ਗਿਰਜ਼ਾ ਘਰਾਂ ਦੇ ਪ੍ਰਬੰਧਕਾਂ ਨਾਲ ਇਸ ਮੁੱਦੇ ਉਤੇ ਮੀਟਿੰਗ ਕਰਨ, ਜਿਸ ਵਿਚ ਉਨ੍ਹਾਂ ਨੂੰ ਅਪੀਲ ਕੀਤੀ ਜਾਵੇ ਕਿ ਉਹ ਆਪਣੇ ਸਪੀਕਰਾਂ ਦੀ ਆਵਾਜ਼ ਕੇਵਲ ਇੰਨੀ ਕੁ ਉੱਚੀ ਹੀ ਰੱਖਣ, ਜੋ ਕਿ ਉਨ੍ਹਾਂ ਦੇ ਕੰਪਲੈਕਸ ਦੀ ਹਦੂਦ ਤੱਕ ਸੀਮਤ ਹੋਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ, ਐਸ. ਡੀ. ਐਮ. ਸ੍ਰੀਮਤੀ ਅਨਾਇਤ ਗੁਪਤਾ, ਐਸ. ਡੀ. ਐਮ. ਮੇਜਰ ਸੁਮਿਤ ਮੁੱਧ, ਐਸ. ਡੀ. ਐਮ. ਦੀਪਕ ਭਾਟੀਆ, ਸਹਾਇਕ ਕਮਿਸ਼ਨਰ ਅਨਮਜੋਤ ਕੌਰ, ਏ. ਡੀ. ਸੀ. ਪੀ. ਯੁਗਰਾਜ ਸਿੰਘ, ਏ. ਡੀ. ਸੀ. ਪੀ. ਜਸਵੰਤ ਕੌਰ, ਐਸ. ਪੀ. ਕੰਵਲਜੀਤ ਸਿੰਘ ਚਾਹਲ, ਡੀ. ਐਸ. ਪੀ. ਕੈਲਾਸ਼ ਚੰਦਰ ਆਦਿ ਹਾਜ਼ਰ ਸਨ |

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਰੋਸ ਰੈਲੀ

ਮਜੀਠਾ, 23 ਫਰਵਰੀ (ਸਹਿਮੀ)-ਪੰਜਾਬ ਰਾਜ ਪਾਵਰਕਾਮ/ਟ੍ਰਾਂਸਕੋ ਲਿਮਟਿਡ ਪੈਨਸ਼ਨ ਐਸੋਸੀਏਸ਼ਨ ਵਲੋਂ ਵਿਸ਼ਾਲ ਰੋਸ ਰੈਲੀ ਸਬ ਅਰਬਨ ਮੰਡਲ ਪ੍ਰਧਾਨ ਰਾਮ ਲੁਭਾਇਆ ਮਜੀਠਾ ਦੀ ਪ੍ਰਧਾਨਗੀ 'ਚ ਬਿਜਲੀ ਘਰ ਮਜੀਠਾ ਵਿਖੇ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਦੋ ਰੌਂਦਾਂ ਸਮੇਤ ਕਾਬੂ

ਚੌਕ ਮਹਿਤਾ, 23 ਫਰਵਰੀ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਮਹਿਤਾ ਚੌਕ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦ ਕਿਸੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਦੇਸੀ ਪਿਸਤੌਲ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਮਹਿਤਾ ਚੌਕ ਦੇ ਥਾਣਾ ...

ਪੂਰੀ ਖ਼ਬਰ »

ਆਸ਼ਿਆਨਾ ਇਨਕਲੇਵ ਜੰਡਪੀਰ ਦੇ ਵਾਸੀਆਂ ਵਲੋਂ ਮੁਸ਼ਕਲਾਂ ਦੇ ਸਬੰਧ 'ਚ ਰੋਸ ਪ੍ਰਦਰਸ਼ਨ

ਛੇਹਰਟਾ, 23 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਆਉਂਦੇ ਇਲਾਕਾ ਵਾਰਡ ਨੰਬਰ 78 ਦੇ ਵਾਸੀ ਪਿਛਲੇ 12 ਸਾਲਾਂ ਤੋਂ ਨਰਕ ਭਰਿਆ ਜੀਵਨ ਬਤੀਤ ਕਰ ਰਹੇ ਹਨ | ਜਿਸ ਦੇ ਸਬੰਧ 'ਚ ਸਮੂਹ ਇਲਾਕਾ ਨਿਵਾਸੀਆਂ ਵਲੋਂ ਆਪਣੀਆਂ ਮੁਸ਼ਕਿਲਾਂ ਦੇ ਲਈ ਹਲਕਾ ...

ਪੂਰੀ ਖ਼ਬਰ »

ਇਲਾਕੇ ਭਰ 'ਚ ਵਿਲੱਖਣ ਦਿੱਖ ਰੱਖਦਾ ਹੈ ਘੁੱਗ ਵੱਸਦਾ ਪਿੰਡ ਅਵਾਣ

ਬਲਵਿੰਦਰ ਸਿੰਘ ਸੰਧੂ 96535-41262 ਗੱਗੋਮਾਹਲ- ਦੇਸ਼ ਦੀ ਵੰਡ ਤੋਂ ਪਹਿਲਾਂ ਦਾ ਵੱਸਿਆ ਪਿੰਡ ਅਵਾਣ ਮੁਸਲਮਾਨ ਅਬਾਦੀ ਵਾਲਾ ਪਿੰਡ ਸੀ | ਹਿੰਦ/ਪਾਕਿ ਦੀ ਵੰਡ ਪਿੱਛੋਂ ਮੁਸਲਮਾਨ ਪਰਿਵਾਰ ਪਿੰਡ ਛੱਡ ਕੇ ਪਾਕਿਸਤਾਨ ਚਲੇ ਗਏ ਤੇ ਪਾਕਿਸਤਾਨ ਤੋਂ ਉਜੜ ਕੇ ਆਏ ਪਾਕਿਸਤਾਨੀ ...

ਪੂਰੀ ਖ਼ਬਰ »

ਗੁਰੂ ਨਗਰੀ ਵਿਖੇ ਤਿੰਨ ਦਿਨਾ 'ਅੰਮਿ੍ਤਸਰ ਸਾਹਿਤ ਉਤਸਵ' ਅੱਜ

ਅੰਮਿ੍ਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)- ਖੋਜ ਆਧਾਰਤ ਸੰਸਥਾ ਨਾਦ ਪ੍ਰਗਾਸੁ ਵਲੋਂ ਤਿੰਨ ਦਿਨਾ 6ਵਾਂ ਅੰਮਿ੍ਤਸਰ ਸਾਹਿਤ ਉਤਸਵ-2021 ਮਿਤੀ 24, 25 ਤੇ 26 ਫਰਵਰੀ ਨੂੰ ਖ਼ਾਲਸਾ ਕਾਲਜ ਫਾਰ ਵਿਮਨ ਵਿਖੇ ਕਰਵਾਇਆ ਜਾ ਰਿਹਾ ਹੈ | ਸੰਸਥਾ ਦੇ ਸਕੱਤਰ ਵਰਿੰਦਰਪਾਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਸਬੰਧੀ ਗੁਰਮਤਿ ਸਮਾਗਮ

ਅੰਮਿ੍ਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਮੌਕੇ ਬੀਤੀ 21 ਫਰਵਰੀ ਨੂੰ ਜਾਰੀ ਆਦੇਸ਼ਾਂ ਅਨੁਸਾਰ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਆਪਣੇ ਅਦਾਰਿਆਂ 'ਚ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਪ੍ਰਾਇਵੇਟ ਸਕੂਲਾਂ ਦੀ ਚੈਕਿੰਗ ਕਰੇਗਾ ਸਿੱਖਿਆ ਵਿਭਾਗ

ਅੰਮਿ੍ਤਸਰ, 23 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ 'ਚ ਕੋਵਿੱਡ-19 ਦੇ ਮਾਮਲਿਆਂ 'ਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਵਲੋਂ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਯਕੀਨੀ ਬਣਾਉਣ ਲਈ ਜਿਥੇ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰਬੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 51 ਨਵੇਂ ਮਾਮਲੇ ਆਏ ਸਾਹਮਣੇ

ਅੰਮਿ੍ਤਸਰ, 23 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਅੰਮਿ੍ਤਸਰ 'ਚ ਅੱਜ ਕੋਰੋਨਾ ਦੇ 51 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 16 ਤੰਦਰੁਸਤ ਹੋ ਕੇ ਵਾਪਸ ਆਪਣੇ ਘਰਾਂ ਨੂੰ ਪਰਤ ਗਏ | ਸਿਵਲ ਸਰਜਨ ਡਾ: ਚਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਵਿਡ-19 ਕਾਰਨ ਕਿਸੇ ਵੀ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਖਿਲਾਫ਼ ਮਾਮਲਾ ਦਰਜ

ਛੇਹਰਟਾ, 23 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਪੁਲਿਸ ਚੌਂਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਕਿ੍ਸ਼ਨਾ ਇਨਕਲੇਵ ਜੰਡ ਪੀਰ ਖੰਡਵਾਲਾ ਵਿਖੇ ਇੱਕ ਪਲਾਟ 'ਚ ਗੁਟਕਾ ਸਾਹਿਬ ਬੇਅਦਬੀ ਹੋਣ ਦਾ ਸਮਾਚਾਰ ਸਾਹਮਣੇ ਆਇਆ ਸੀ | ਜਿਸ ਦੇ ਸਬੰਧ 'ਚ ਸ੍ਰੀ ਗੁਰੂ ...

ਪੂਰੀ ਖ਼ਬਰ »

ਸ਼ਾਸਤਰੀ ਨਗਰ 'ਚ ਲੱਖਾਂ ਰੁਪਏ ਦੀ ਨਗਦੀ ਤੇ ਗਹਿਣਿਆਂ ਦੀ ਚੋਰੀ ਦੀ ਘਟਨਾ ਨਿਕਲੀ ਝੂਠੀ

ਅੰਮਿ੍ਤਸਰ, 23 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨ ਸ਼ਾਸਤਰੀ ਨਗਰ ਵਿਖੇ ਇਕ ਘਰ 'ਚੋਂ ਲੱਖਾਂ ਰੁਪਏ ਦੀ ਨਗਦੀ ਤੇ ਗਹਿਣਿਆਂ ਦੀ ਹੋਈ ਚੋਰੀ ਦੀ ਘਟਨਾ ਝੂਠੀ ਨਿਕਲੀ ਹੈ | ਇਸ ਸਬੰਧੀ ਥਾਣਾ ਸਿਵਲ ਲਾਈਨ ਵਿਖੇ ਹੋਈ ਪੱਤਰਕਾਰ ਮਿਲਣੀ ਦੌਰਾਨ ਏ. ਸੀ. ਪੀ. ਉਤਰੀ ...

ਪੂਰੀ ਖ਼ਬਰ »

ਵਿਅਕਤੀ ਨੂੰ ਕਾਬੂ ਕਰਕੇ ਨਸ਼ੀਲੀਆਂ ਗੋਲੀਆਂ ਤੇ 102150 ਲੱਖ ਰੁਪਏ ਡਰੱਗ ਮਨੀ ਬਰਾਮਦ

ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਦੀ ਪੁਲਿਸ ਵਲੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਪਤੀ ਪਤਨੀ ਕੋਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਥਾਣਾ ਰਮਦਾਸ ਦੀ ਪੁਲਿਸ ਵਲੋਂ ਅਜਨਾਲਾ ਦੇ ...

ਪੂਰੀ ਖ਼ਬਰ »

ਪੱਗੜੀ ਸੰਭਾਲ ਜੱਟਾ ਦਿਵਸ ਮੌਕੇ ਮੋਦੀ ਸਰਕਾਰ ਵਿਰੁੱਧ ਮੁਜ਼ਾਹਰਾ

ਅਜਨਾਲਾ , 23 ਫਰਵਰੀ (ਐਸ.ਪ੍ਰਸ਼ੋਤਮ)-ਅੱਜ ਕਿਸਾਨ ਸੰਯੁਕਤ ਮੋਰਚੇ 'ਚ ਸ਼ਾਮਿਲ ਜੁਝਾਰੂ ਭੂਮਿਕਾ ਨਿਭਾਅ ਰਹੇ ਸੰਗਠਨ ਜਮਹੂਰੀ ਕਿਸਾਨ ਸਭਾ ਪੰਜਾਬ ਤੇ ਦਿਹਾਤੀ ਮਜ਼ਦੂਰ ਸਭਾ ਦੇ ਕਾਰਕੁੰਨਾਂ ਤੇ ਸੂਬਾਈ-ਜ਼ਿਲ੍ਹਾ ਆਗੂਆਂ ਨੇ ਪੱਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਿਸਟੀ ਦਾ ਵਿੱਤੀ ਵਰ੍ਹੇ 2021-22 ਦਾ 589.18 ਕਰੋੜ ਰੁਪਏ ਦਾ ਬਜਟ ਸਿੰਡੀਕੇਟ ਅਤੇ ਸੈਨੇਟ ਵਲੋਂ ਪਾਸ

ਅੰਮਿ੍ਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਤੇ ਸੈਨੇਟ ਵਲੋਂ ਵਿੱਤੀ ਵਰ੍ਹੇ 2021-22 ਦੇ 589 ਕਰੋੜ 18 ਲੱਖ 95 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਨਾਲ ਪ੍ਰਵਾਨ ਕੀਤਾ ਗਿਆ | ਇਸ ਬਜਟ 'ਚ ਜਿਥੇ ਪ੍ਰਮੁੱਖ ਤੌਰ 'ਤੇ ਕਿੱਤਾ ਮੁਖੀ ...

ਪੂਰੀ ਖ਼ਬਰ »

ਮਜੀਠੀਆ ਦੇ ਸਰਬਪੱਖੀ ਵਿਕਾਸ ਕਾਰਜਾਂ ਕਰਕੇ ਨਗਰ ਕੌਂਸਲ ਮਜੀਠਾ 'ਚ ਅਕਾਲੀ ਕੌਂਸਲਰਾਂ ਨੂੰ ਮਿਲੀ ਜਿੱਤ-ਅਕਾਲੀ ਆਗੂ

ਚੌਕ ਮਹਿਤਾ, 23 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਸਾਬਕਾ ਮੰਤਰੀ ਤੇ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਲੋਂ ਪਿਛਲੀ ਅਕਾਲੀ ਸਰਕਾਰ ਦੇ 10 ਸਾਲ ਦੇ ਕਾਰਜਕਾਲ ਦੌਰਾਨ ਕਰਵਾਏ ਸਰਬਪੱਖੀ ਵਿਕਾਸ ਕਾਰਜਾਂ ਕਰਕੇ ਹੀ ਨਗਰ ਕੌਂਸਲ ਮਜੀਠਾ 'ਚ ਅਕਾਲੀ ਕੌਂਸਲਰਾਂ ਨੂੰ ਜਿੱਤ ...

ਪੂਰੀ ਖ਼ਬਰ »

ਆਪ ਵਲੰਟੀਅਰਾਂ ਤੇ ਆਗੂਆਂ ਦੀ ਧਾਲੀਵਾਲ ਦੀ ਪ੍ਰਧਾਨਗੀ 'ਚ ਮੀਟਿੰਗ

ਅਜਨਾਲਾ, 23 ਫਰਵਰੀ (ਐਸ.ਪ੍ਰਸ਼ੋਤਮ)-ਇੱਥੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉਪ-ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਵਲੰਟੀਅਰਾਂ, ਆਗੂਆਂ, ਬਲਾਕ ਪ੍ਰਧਾਨਾਂ, ਸੈਕਟਰ ਇੰਚਾਰਜਾਂ ਤੇ ਸਥਾਨਕ ਚੋਣਾਂ ਦੇ ਪਾਰਟੀ ...

ਪੂਰੀ ਖ਼ਬਰ »

ਜੀ. ਐਸ. ਟੀ. ਸਰਲੀਕਰਨ ਦਾ ਵਾਅਦਾ ਹੋਇਆ ਫ਼ੇਲ੍ਹ-ਮਰਵਾਹਾ

ਅੰਮਿ੍ਤਸਰ, 23 ਫਰਵਰੀ (ਸੁਰਿੰਦਰ ਕੋਛੜ)-ਵਪਾਰ ਤੇ ਉਦਯੋਗ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਜੀ. ਐਸ. ਟੀ. ਨੂੰ ਲਾਗੂ ਹੋਇਆਂ ਲਗਭਗ 4 ਸਾਲ ਹੋ ਗਏ ਹਨ ਤੇ ਕੇਂਦਰ ਸਰਕਾਰ ਦਾ ਇਸ ਨੂੰ ਆਸਾਨ ਕਰਨ ਦਾ ਵਾਅਦਾ ਨੇਪਰੇ ...

ਪੂਰੀ ਖ਼ਬਰ »

ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਵੇਂ ਜੋੜੇ ਘਰ ਦਾ ਲੈਂਟਰ ਪਾਇਆ

ਬਾਬਾ ਬਕਾਲਾ ਸਾਹਿਬ, 23 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਸ਼ਤਾਬਦੀ ਨੂੰ ਸਮਰਪਿਤ, ਗੁਰਦੁਆਰਾ ਸਾਹਿਬ ਨੂੰ ਸੁੰਦਰਤਾ ਪ੍ਰਦਾਨ ਕਰਨ ਤੇ ਪਰਿਕਰਮਾ ਨੂੰ ਖੁੱਲ੍ਹਾ ਕਰਨ ਦੇ ...

ਪੂਰੀ ਖ਼ਬਰ »

ਚੋਰੀ ਦੇ 3 ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਰਈਆ, 23 ਫਰਵਰੀ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਨੇ ਇਕ ਨੌਜਵਾਨ ਨੂੰ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਅੱਜ ਪੁਲਿਸ ਚੌਂਕੀ ਰਈਆ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਸਰਿੰਦਰਪਾਲ ਧੋਗੜੀ ਡੀ. ਐਸ. ਪੀ. ਬਾਬਾ ਬਕਾਲਾ ਤੇ ...

ਪੂਰੀ ਖ਼ਬਰ »

ਸੂਏ ਤੋਂ ਨੌਜਵਾਨ ਦੀ ਲਾਸ਼ ਬਰਾਮਦ

ਲੋਪੋਕੇ, 23 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਠੱਠਾ ਤੇ ਲੋਪੋਕੇ ਦੇ ਵਿਚਕਾਰ ਪੈਂਦੇ ਸੂਏ ਤੋਂ ਇੱਕ ਨੌਜਵਾਨ ਦੀ ਭੇਦਭਰੀ ਹਾਲਾਤ 'ਚ ਲਾਸ਼ ਮਿਲਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਅੱਜ ਦੇਸ਼ ਭਰ 'ਚ ਜ਼ਿਲ੍ਹਾ ਤੇ ਤਹਿਸੀਲ ਪੱਧਰ 'ਤੇ ਰਾਸ਼ਟਰਪਤੀ ਦੇ ਨਾਂਅ ਦਿੱਤੇ ਜਾਣਗੇ ਮੰਗ ਪੱਤਰ- ਸਿਰਸਾ

ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੇ ਕਿਸਾਨ ਅੰਦੋਲਨ ਨਾਲ ਜੁੜੇ ਵਿਅਕਤੀਆਂ ਦੀਆਂ ਕੀਤੀਆਂ ਜਾ ਰਹੀਆਂ ਗਿ੍ਫ਼ਤਾਰੀਆਂ ਦੇ ਵਿਰੋਧ 'ਚ ਅੱਜ ਦੇਸ਼ ਭਰ ਵਿਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਰਾਸ਼ਟਰਪਤੀ ...

ਪੂਰੀ ਖ਼ਬਰ »

ਸਤਿਗੁਰੂ ਰਾਮ ਸਿੰਘ ਦਾ ਜਨਮ ਦਿਨ ਮਨਾਇਆ

ਲੋਪੋਕੇ, 23 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਗੁਰਦੁਆਰਾ ਭਾਈ ਲਾਲੋ ਵਿਖੇ ਸਤਿਗੁਰੂ ਰਾਮ ਸਿੰਘ ਦਾ ਜਨਮ ਦਿਨ ਤੇ ਬਸੰਤ ਪੰਚਮੀ ਦਾ ਦਿਹਾੜਾ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜੇ ...

ਪੂਰੀ ਖ਼ਬਰ »

ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਜੇ. ਈ. ਈ. ਮੇਨ ਦੀ ਪ੍ਰੀਖਿਆ ਕਰਵਾਈ

ਅੰਮਿ੍ਤਸਰ, 23 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਅੱਜ ਜੇ. ਈ. ਈ. ਮੇਨ ਦੀ ਪ੍ਰੀਖਿਆ ਕਰਵਾਈ ਗਈ | ਇਸ ਦੌਰਾਨ ਅੰਮਿ੍ਤਸਰ ਵਿਖੇ ਆਈਓਨ ਡਿਜੀਟਲ ਜ਼ੋਨ 'ਚ ਬਣਾਏ ਗਏ ਇੱਕ ਪ੍ਰੀਖਿਆ ਕੇਂਦਰ 'ਚ ਕੁੱਲ 126 ਵਿਦਿਆਰਥੀਆਂ 'ਚੋਂ 98 ਹਾਜ਼ਰ ਤੇ 28 ...

ਪੂਰੀ ਖ਼ਬਰ »

ਡੀ. ਐਸ. ਪੀ. ਸਣੇ ਹੋਰਨਾਂ ਪੁਲਿਸ ਕਰਮਚਾਰੀਆਂ ਨੇ ਲਵਾਈ ਕੋਰੋਨਾ ਵੈਕਸੀਨ

ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਵੈਕਸੀਨ ਲਵਾਉਣਾ ਬੇਹੱਦ ਜਰੂਰੀ ਹੈ ਤਾਂ ਜੋ ਅਸੀਂ ਖੁਦ ਤੇ ਦੂਜਿਆਂ ਨੂੰ ਸੁਰੱਖਿਅਤ ਰੱਖ ਸਕੀਏ | ਇਹ ਪ੍ਰਗਟਾਵਾ ਡੀ. ਐਸ. ਪੀ ਅਜਨਾਲਾ ਵਿਪਨ ਕੁਮਾਰ ਨੇ ...

ਪੂਰੀ ਖ਼ਬਰ »

ਅੱਖਾਂ ਦਾ ਕੈਂਪ ਲਗਾਇਆ

ਲੋੋਪੋਕੇ, 23 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਆਪਣੇ ਪਿਤਾ ਜਗਤ ਮਿੱਤਲ ਸੋਨੀ ਦੀ ਯਾਦ 'ਚ 53ਵਾਂ ਅੱਖਾਂ ਦੇ ਉਪਰੇਸ਼ਨ ਦਾ ਮੁਫ਼ਤ ਕੈਂਪ ਪਿੰਡ ਭੀਲੋਵਾਲ ਪੱਕਾ ਵਿਖੇ ਡਾ: ਕਾਰਜ ਸਿੰਘ ਢਿੱਲੋਂ ਦੀ ਅਗਵਾਈ ਹੇਠ ਲਗਾਇਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX