ਤਾਜਾ ਖ਼ਬਰਾਂ


ਉਤਰ ਪੂਰਬ ਪ੍ਰਦੇਸ਼ਾਂ ਵਿਚ ਮਹਿਸੂਸ ਕੀਤੇ ਜਾ ਰਹੇ ਹਨ ਭੁਚਾਲ ਦੇ ਝਟਕੇ
. . .  36 minutes ago
ਨਵੀਂ ਦਿੱਲੀ, 20 ਜੂਨ - ਦੇਸ਼ ਦੇ ਪੂਰਬ ਉਤਰ ਸੂਬਿਆਂ 'ਚ ਭੁਚਾਲ ਦਾ ਖ਼ਤਰਾ ਬਣਿਆ ਹੋਇਆ ਹੈ। ਸ਼ੁੱਕਰਵਾਰ ਤੇ ਸਨਿੱਚਰਵਾਰ ਨੂੰ ਆਏ ਭੁਚਾਲ ਦੇ ਝਟਕਿਆ ਤੋਂ ਬਾਅਦ ਐਤਵਾਰ ਦੇਰ ਰਾਤ ਨੂੰ ਵੀ ਮਨੀਪੁਰ ਤੇ ਅਰੁਣਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ...
ਅੱਜ ਦਾ ਵਿਚਾਰ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ ਅਜੀਤ ਵਲੋਂ ਸ਼ੁਭਕਾਮਨਾਵਾਂ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ ਅਜੀਤ ਵਲੋਂ ਸ਼ੁਭਕਾਮਨਾਵਾਂ...
21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ.ਮਿਲਖਾ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਚੰਡੀਗੜ੍ਹ,19 ਜੂਨ - ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਤਰਨਤਾਰਨ

ਅੰਨੇ੍ਹ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਕੇ ਕਾਤਲ ਨੂੰ ਕੀਤਾ ਗਿ੍ਫ਼ਤਾਰ

ਤਰਨ ਤਾਰਨ/ਚੋਹਲਾ ਸਾਹਿਬ, 23 ਫਰਵਰੀ (ਹਰਿੰਦਰ ਸਿੰਘ, ਬਲਵਿੰਦਰ ਸਿੰਘ)-ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਪਿੰਡ ਪੱਖੋਪੁਰ ਵਿਖੇ ਹੋਏ ਇਕ ਅੰਨੇ੍ਹ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ ਅਤੇ ਇਸ ਸੰਬੰਧ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸੰਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਪੀ. (ਡੀ.) ਮਹਿਤਾਬ ਸਿੰਘ ਨੇ ਦੱਸਿਆ ਕਿ ਬੀਤੀ 3 ਜਨਵਰੀ ਨੂੰ ਥਾਣਾ ਚੋਹਲਾ ਸਾਹਿਬ ਵਿਖੇ ਬਲਦੇਵ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੇਜਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਘੜਕਾ ਉਸ ਦੇ ਲੜਕੇ ਅਮਰਜੀਤ ਸਿੰਘ ਨੂੰ ਘਰੋਂ ਆਵਾਜ਼ ਮਾਰ ਕੇ ਆਪਣੇ ਘਰ ਲੈ ਗਿਆ ਜਿਥੇ ਉਸ ਦਾ ਦੋਸਤ ਹੈਪੀ ਵੀ ਮੇਜਰ ਦੇ ਘਰ ਗਿਆ ਸੀ ਅਤੇ ਰਾਤ ਸਮੇਂ ਇਹ ਤਿੰਨੋਂ ਮੇਜਰ ਸਿੰਘ ਦੇ ਘਰ ਹੀ ਸੌਂ ਗਏ ਸਨ ਪਰ ਉਸ ਦਾ ਲੜਕਾ ਅਗਲੇ ਦਿਨ ਘਰ ਵਾਪਸ ਨਹੀਂ ਆਇਆ | ਇਸ ਸੰਬੰਧੀ ਥਾਣਾ ਚੋਹਲਾ ਸਾਹਿਬ ਵਿਖੇ ਪੁਲਿਸ ਵਲੋਂ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਪੀ.(ਡੀ.) ਮਹਿਤਾਬ ਸਿੰਘ ਨੇ ਦੱਸਿਆ ਕਿ ਡੀ.ਐੱਸ.ਪੀ. ਗੋਇੰਦਵਾਲ ਰਮਨਦੀਪ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਥਾਣਾ ਚੋਹਲਾ ਸਾਹਿਬ ਦੇ ਮੁਖੀ ਐੱਸ.ਆਈ. ਯਾਦਵਿੰਦਰ ਸਿੰਘ ਵਲੋਂ ਇਸ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਕੀਤੀ ਗਈ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਿ੍ਤਕ ਅਮਰਜੀਤ ਸਿੰਘ ਦੇ ਪ੍ਰੇਮ ਸੰਬੰਧ ਮੰਗਲ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਪੱਖੋਪੁਰ ਦੀ ਲੜਕੀ ਨਾਲ ਸਨ ਜਿਸ ਦੇ ਚੱਲਦਿਆਂ ਮੰਗਲ ਸਿੰਘ ਵਲੋਂ ਅਮਰਜੀਤ ਸਿੰਘ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਬਿਆਸ ਦਰਿਆ 'ਤੇ ਲੈ ਜਾ ਕੇ ਪਿੰਡ ਘੜਕਾ ਇਲਾਕੇ ਵਿਚ ਲਾਸ਼ ਨੂੰ ਸੁੱਟ ਕੇ ਰੋੜ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੰਗਲ ਸਿੰਘ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਖਿਲਾਫ਼ ਥਾਣਾ ਚੋਹਲਾ ਸਾਹਿਬ ਵਿਖੇ ਧਾਰਾ 302, 201 ਅਤੇ 34 ਆਈ.ਪੀ.ਸੀ. ਐਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ. ਗੋਇੰਦਵਾਲ ਰਮਨਦੀਪ ਸਿੰਘ ਭੁੱਲ੍ਹਰ, ਥਾਣਾ ਮੁਖੀ ਚੋਹਲਾ ਸਾਹਿਬ ਯਾਦਵਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ |

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਆਲ ਇੰਡੀਆ ਕਿਸਾਨ ਸਭਾ ਵਲੋਂ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿਚ ਅੱਜ ਇੱਥੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਕੈਦੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਪੱਟੀ, 23 ਫਰਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)¸ਸਬ ਜੇਲ੍ਹ ਪੱਟੀ ਵਿਖੇ ਇਕ ਪੇਸ਼ੀ ਭੁਗਤਣ ਆਏ ਕੈਦੀ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਸਮਾਚਾਰ ਹੈ | ਇਸ ਮੌਕੇ ਵਿਜੈ ਕੁਮਾਰ ਜੇਲ੍ਹ ਸੁਪਰਡੈਂਟ ਪੱਟੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਗੋਪੀ ਪੁੱਤਰ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲਾ ਕਾਬੂ

ਤਰਨ ਤਾਰਨ, 23 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਇਕ ਵਿਅਕਤੀ ਨੂੰ ਰੇਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਵੈਰੋਂਵਾਲ ਵਿਖੇ ਸ਼ੁਭਮ ਕੁਮਾਰ ...

ਪੂਰੀ ਖ਼ਬਰ »

ਰਾਈਸ ਮਿਲਜ਼ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਰਾਈਸ ਮਿਲਜ਼ ਐਸੋਸੀਏਸ਼ਨ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤਨੇਜਾ ਦੀ ਅਗਵਾਈ ਹੇਠ ਮੰਗ ਪੱਤਰ ਪੰਜਾਬ ਸਰਕਾਰ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਸੌਂਪਿਆ ਗਿਆ ਜਿਸ ਵਿਚ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਪੱਗੜੀ ਸੰਭਾਲ ਜੱਟਾ ਲਹਿਰ ਅੱਗੇ ਅੰਗਰੇਜੀ ਹਕੂਮਤ ਵੀ ਝੁਕ ਗਈ ਸੀ-ਕਿਸਾਨ ਆਗੂ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)¸ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਸ. ਅਜੀਤ ਸਿੰਘ ਦੇ ਜਨਮ ਦਿਨ 'ਤੇ ਇੱਥੇ ਬਾਬਾ ਅਰਜਨ ਸਿੰਘ ਗੜਗੱਜ ਭਵਨ ਬਾਠ ਰੋਡ ਵਿਖੇ ਵਿਸ਼ੇਸ਼ ਸਮਾਗਮ ਸੁਖਦੇਵ ਸਿੰਘ ਤੁੜ, ਰੇਸ਼ਮ ਸਿੰਘ ਫੈਲੋਕੇ ਅਤੇ ਚਰਨ ਸਿੰਘ ਤਰਨ ਤਾਰਨ ਦੀ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਸਬੰਧੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ

ਫਤਿਆਬਾਦ, 23 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਕਿਸਾਨ ਜਥੇਬੰਦੀਆਂ ਵਲੋਂ ਕੇਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਵਿੱਢੇ ਗਏ ਸੰਘਰਸ਼ ਵਿਚ ਹਰੇਕ ਪਿੰਡ ਦੇ ਲੋਕਾਂ ਨੂੰ ਆਪਣਾ ਆਪਣਾ ਯੋਗਦਾਨ ਪਾਉਣ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਵਲੋਂ ਸਲੱਖਣ ...

ਪੂਰੀ ਖ਼ਬਰ »

ਸਿਹਤ ਕਾਮਿਆਂ ਦਾ ਵੱਡਾ ਕਾਫ਼ਲਾ ਚੰਡੀਗੜ ਲਈ ਰਵਾਨਾ

ਤਰਨ ਤਾਰਨ, 23 ਫਰਵਰੀ (ਪਰਮਜੀਤ ਜੋਸ਼ੀ)-ਸਿਹਤ ਮੁਲਾਜਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਤਾਰਨ ਤੋਂ ਬੱਸਾ ਰਾਹੀਂ ਸਿਹਤ ਮੁਲਾਜਮਾਂ ਦੇ ਵੱਡੇ ਕਾਫ਼ਲੇ ਨੇ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਦੀ ਰਾਖੀ ਵਾਸਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਦਫਤਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਦੁਬਈ ਤੋਂ ਵਾਪਸ ਪਰਤੀ ਔਰਤ

ਪੱਟੀ, 23 ਫਰਵਰੀ (ਬੋਨੀ ਕਾਲੇਕੇ, ਖਹਿਰਾ)-ਪਰਿਵਾਰ ਦੇ ਆਰਥਿਕ ਹਾਲਾਤ ਬਿਹਤਰ ਕਰਨ ਦੇ ਮੰਤਵ ਨਾਲ ਵੱਡੀ ਗਿਣਤੀ ਵਿਚ ਨੌਜਵਾਨ ਲੜਕੇ-ਲੜਕੀਆਂ ਵਿਦੇਸ਼ਾਂ ਵਿਚ ਰੁਜ਼ਗਾਰ ਦੀ ਭਾਲ ਲਈ ਜਾ ਰਹੇ ਹਨ ਤੇ ਉਨ੍ਹਾਂ ਦੀ ਮਜ਼ਬੂਰੀ ਦਾ ਫਾਇਦਾ ਚੁੱਕਣ ਲਈ ਕਈ ਏਜੰਟ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 5717 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ-ਡੀ. ਸੀ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)¸ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 5717 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 905 ਸੈਂਪਲ ਹੋਰ ਲਏ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ, ਕੇਸ ਦਰਜ

ਖਾਲੜਾ, 23 ਫਰਵਰੀ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 285 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖਬਰ ਹੈ | ਪੁਲਿਸ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਪੁਲਿਸ ਚੌਕੀ ਇੰਚਾਰਜ਼ ਰਾਜੋਕੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਨੇ ਵਾਰਡ 'ਚ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਸ਼ਹਿਰ ਦੀ ਵਾਰਡ 7 ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਲਿਆ ਗਿਆ ਅਤੇ ਚੱਲ ਰਹੇ ਕੰਮਾਂ 'ਤੇ ਉਨ੍ਹਾਂ ਵਲੋਂ ਸੰਤੁਸ਼ਟੀ ਪ੍ਰਗਟ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਕਿਸਾਨ ਮਾਰੂ ਕਾਨੂੰਨਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ- ਅਗਨੀਹੋਤਰੀ

ਸਰਾਏ ਅਮਾਨਤ ਖਾਂ, 23 ਫਰਵਰੀ (ਨਰਿੰਦਰ ਸਿੰਘ ਦੋਦੇ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਤਿੰਨ ਕਿਸਾਨ ਮਾਰੂ ਕਾਨੂੰਨਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ | ਉਕਤ ਪ੍ਰਗਟਾਵਾ ਕਰਦੇ ਹੋਏ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਪਿੰਡ ਚਾਹਲ ਵਿਖੇ ਸਰਪੰਚ ਪਰਮਜੀਤ ...

ਪੂਰੀ ਖ਼ਬਰ »

ਸਬ-ਡਵੀਜ਼ਨ ਵਾਈਜ਼ ਇਕ-ਇਕ ਥਾਣੇ ਨੂੰ ਮਾਡਰਨ ਪੁਲਿਸ ਸਟੇਸ਼ਨ ਬਣਾਇਆ ਜਾਵੇਗਾ-ਐੱਸ. ਐੱਸ. ਪੀ.

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਪੁਲਿਸ ਕਰਮਚਾਰੀਆਂ ਅਤੇ ਪਬਲਿਕ ਦੀਆਂ ਸਹੂਲਤਾਂ ਅਤੇ ਸਮੱਸਿਆਵਾਂ ਨੂੰ ਮੱਦੇ -ਨਜ਼ਰ ਰੱਖਦੇ ਹੋਏ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਵੈਨ ਪਿੰਡ-ਪਿੰਡ ਜਾ ਰਹੀ ਹੈ-ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਸਰਕਾਰੀ ਤੇ ਸੂਚੀਬੱਧ ਹਸਪਤਾਲਾਂ ਵਿਚ ਦੇਣ ਲਈ ਬਣਾਏ ਜਾ ਰਹੇ ਈ-ਕਾਰਡਾਂ ...

ਪੂਰੀ ਖ਼ਬਰ »

ਸਤਨਾਮ ਸਿੰਘ ਸੇਖੋਂ ਨੇ ਡਾਇਰੈਕਟਰ ਮੰਡੀ ਬੋਰਡ ਦਾ ਅਹੁਦਾ ਸੰਭਾਲਿਆ

ਪੱਟੀ, 23 ਫਰਵਰੀ (ਬੋਨੀ ਕਾਲੇਕੇ, ਖਹਿਰਾ)¸ਆੜ੍ਹਤੀ ਐਸੋਸੀਏਸ਼ਨ ਪੱਟੀ ਦੇ ਪ੍ਰਧਾਨ ਸਤਨਾਮ ਸਿੰਘ ਸੇਖੋਂ ਨੂੰ ਪੰਜਾਬ ਸਰਕਾਰ ਵਲੋਂ ਡਾਇਰੈਕਟਰ ਮੰਡੀ ਬੋਰਡ ਪੰਜਾਬ ਨਾਮਜ਼ਦ ਕੀਤਾ ਗਿਆ ਹੈ | ਇਸ ਮੌਕੇ ਸਤਨਾਮ ਸਿੰਘ ਸੇਖੋਂ ਨੇ ਮੰਡੀ ਬੋਰਡ ਦੇ ਚੰਡੀਗੜ੍ਹ ਸਥਿਤ ਦਫ਼ਤਰ ...

ਪੂਰੀ ਖ਼ਬਰ »

ਕਿਸਾਨ ਸਭਾ ਵਲੋਂ ਪੱਗੜੀ ਸੰਭਾਲ ਜੱਟਾ ਸਬੰਧੀ ਦਿਵਸ ਮਨਾਇਆ

ਫਤਿਆਬਾਦ, 23 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਆਲ ਇੰਡੀਆ ਕਿਸਾਨ ਸਭਾ ਵਲੋਂ ਪਿੰਡ ਧੂੰਦਾ ਵਿਖੇ ਪੱਗੜੀ ਸੰਭਾਲ ਜੱਟਾ ...

ਪੂਰੀ ਖ਼ਬਰ »

ਬਖਸ਼ੀਸ਼ ਸਿੰਘ ਡਿਆਲ ਦੇ ਮੁੜ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਖੁਸ਼ੀ ਪ੍ਰਗਟਾਈ

ਤਰਨ ਤਾਰਨ, 23 ਫਰਵਰੀ (ਲਾਲੀ ਕੈਰੋਂ)¸ਸ਼੍ਰੋਮਣੀ ਅਕਾਲੀ ਦਲ ਵਲੋਂ ਐੱਸ.ਸੀ. ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਸੂਚੀ ਤਹਿਤ ਐੱਸ.ਸੀ. ਵਿੰਗ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਨੂੰ ਪਾਰਟੀ ਦੀ ਮਜ਼ਬੂਤੀ ਪ੍ਰਤੀ ...

ਪੂਰੀ ਖ਼ਬਰ »

ਬਜ਼ੁਰਗਾਂ ਨੂੰ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਕੀਤਾ ਜਾਗਰੂਕ

ਤਰਨ ਤਾਰਨ, 23 ਫਰਵਰੀ (ਪਰਮਜੀਤ ਜੋਸ਼ੀ)-ਸਿਵਲ ਹਸਪਤਾਲ ਦੇ ਸਪੈਸਲਿਟੀ ਕਲੀਨਿਕ ਦੇ ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਮਨਿੰਦਰ ਸਿੰਘ ਨੇ ਸਥਾਨਕ ਭਾਈ ਵੀਰ ਸਿੰਘ ਬਿਰਧ ਘਰ ਵਿਖੇ ਰਹਿ ਰਹੇ ਬਜੁਰਗਾਂ ਅਤੇ ਸਮੂਹ ਸਟਾਫ਼ ਨੂੰ ਆਪਣੀ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਵਧਾਈਆਂ ਕੀਮਤਾਂ ਨੂੰ ਵਾਪਸ ਲਵੇ ਸਰਕਾਰ-ਟਾਂਡਾ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਸੂਬਾ ਜਨਰਲ ਸਕੱਤਰ ਨਿਰਵੈਲ ਸਿੰਘ ਡਾਲੇਕੇ ਅਤੇ ਮੀਤ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਤੱਖਤਮਲ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪੂਨਾ ਇੰਸਟੀਚਿਊਟ ਦੇ ਡਾਇਰੈਕਟਰ ਡਾ. ਸਾਜਨ ਸ਼ਰਮਾ ਨੂੰ ਕੀਤਾ ਸਨਮਾਨਿਤ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਪੂਨਾ ਇੰਸਟੀਚਿਊਟ ਆਫ ਰਿਸਰਚ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ. ਸਾਜਨ ਸ਼ਰਮਾ ਫੋਰ.ਐੱਸ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਪਹੁੰਚੇ | ਇਸ ਮੌਕੇ ਸਕੂਲ ਦੇ ਐੱਮ.ਡੀ. ਸਤੀਸ਼ ਕੁਮਾਰ ਅਤੇ ਪਿ੍ੰਸੀਪਲ ...

ਪੂਰੀ ਖ਼ਬਰ »

ਗਿ. ਭਗਵੰਤ ਸਿੰਘ ਸੂਰਵਿੰਡ ਦੇ ਕਵੀਸ਼ਰੀ ਜਥੇ ਦਾ ਸੋਨੇ ਦੇ ਪੈੱਨ ਨਾਲ ਸਨਮਾਨ

ਤਰਨ ਤਾਰਨ, 23 ਫਰਵਰੀ (ਲਾਲੀ ਕੈਰੋਂ)¸ਸ਼੍ਰੋਮਣੀ ਕਵੀਸ਼ਰ ਸਵ: ਗਿਆਨੀ ਸਰੂਪ ਸਿੰਘ ਸੂਰਵਿੰਡ ਦੇ ਸਪੁੱਤਰ, ਬੁਲੰਦ ਆਵਾਜ਼ ਦੇ ਮਾਲਕ ਗਿਆਨੀ ਭਗਵੰਤ ਸਿੰਘ ਸੂਰਵਿੰਡ ਅਤੇ ਉਨ੍ਹਾਂ ਦੇ ਸਾਥੀ ਭਾਈ ਬਲਜੀਤ ਸਿੰਘ ਬਗੀਚਾ ਸੁਰਸਿੰਘ, ਗਿਆਨੀ ਗੁਰਚੇਤ ਸਿੰਘ ਦੁਬਲੀ ਸਮੁੱਚੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਅਚਾਨਕ ਵਿਛੋੜਾ ਦੇ ਗਏ ਆਗੂ ਭਜਨ ਸਿੰਘ ਧੂੰਦਾ ਨੂੰ ਦਿੱਤੀ ਅੰਤਿਮ ਵਿਦਾਇਗੀ

ਫਤਿਆਬਾਦ, 23 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਪਿੰਡ ਧੂੰਦਾ ਵਿਖੇ ਉਦੋਂ ਸੋਗ ਦੀ ਲਹਿਰ ਦੌੜ ਗਈ ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਂਡਾ ਦੀ ਧੂੰਦਾ ਇਕਾਈ ਦਾ ਪੁਰਾਣਾ ਆਗੂ ਭਜਨ ਸਿੰਘ ਧੂੰਦਾ ਅਚਾਨਕ ਸਦੀਵੀ ਵਿਛੋੜਾ ਦੇ ਗਿਆ, ਜਿਸ ਦਾ ਪਰਿਵਾਰਕ ...

ਪੂਰੀ ਖ਼ਬਰ »

ਪੀਰ ਬਾਬਾ ਘੋੜੇ ਸ਼ਾਹ ਦੀ ਯਾਦ 'ਚ ਮੇਲਾ ਮਨਾਇਆ

ਖੇਮਕਰਨ, 23 ਫਰਵਰੀ (ਰਾਕੇਸ਼ ਬਿੱਲਾ)¸ਸਥਾਨਕ ਪੁਰਾਤਨ ਅਸਥਾਨ ਪੀਰ ਬਾਬਾ ਘੋੜੇ ਸ਼ਾਹ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਧੂੰਮਧਾਮ ਨਾਲ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ਪ੍ਰਬੰਧਕ ਕਮੇਟੀ ਵਲੋਂ ਮਜਾਰ 'ਤੇ ਚਾਦਰ ਚੜ੍ਹਾਉਣ ਦੀ ਰਸਮ ਉਪਰੰਤ ਹੋਈ | ਇਸ ਵਾਰ ...

ਪੂਰੀ ਖ਼ਬਰ »

ਏ.ਡੀ.ਜੀ.ਪੀ. ਵੂਮੈਨ ਐਂਡ ਚਾਈਲਡ ਅਫੇਅਰ ਗੁਰਪ੍ਰੀਤ ਦੇਊ ਵਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਡੀ.ਜੀ.ਪੀ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ ਅਨੁਸਾਰ 'ਪੰਜਾਬ ਪੁਲਿਸ ਮਹਿਲਾ ਮਿੱਤਰ' ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਦੇ ਤਹਿਤ 'ਪੰਜਾਬ ਪੁਲਿਸ ਮਹਿਲਾ ਮਿੱਤਰ' ਦੀ ਰਾਜ ਪੱਧਰੀ ਨਿਗਰਾਨੀ ਕਰਦਿਆਂ ਸ੍ਰੀਮਤੀ ਗੁਰਪ੍ਰੀਤ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਚਾਰ ਗੋਸ਼ਟੀ ਕਰਵਾਈ

ਤਰਨ ਤਾਰਨ, 23 ਫਰਵਰੀ ( ਵਿਕਾਸ ਮਰਵਾਹਾ)-ਸਥਾਨਕ ਐੱਸ.ਜੀ.ਏ.ਡੀ. ਕਾਲਜ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਅੰਤਰ ਰਾਸ਼ਟਰੀ ਵਿਚਾਰ ਗੋਸ਼ਟੀ ਕਰਵਾਈ ਗਈ | ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਦੀ ਪ੍ਰੋ. ਰਮਨਦੀਪ ਕੌਰ ਨੇ ਸੁਰਜੀਤ ਪਾਤਰ ਦੀ ਕਵਿਤਾ ਪੜ੍ਹੀ ਤੇ ਕਿਹਾ ਕਿ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ 25 ਦੀ ਮਹਾਂ ਰੈਲੀ ਦੀਆਂ ਤਿਆਰੀ ਜੋਰਾਂ 'ਤੇ-ਸਭਰਾ, ਕੰਗ

ਖਡੂਰ ਸਾਹਿਬ, 23 ਫਰਵਰੀ (ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਅਤੇ ਜ਼ੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਜੋਨ ਦੇ ਆਗੂ ਹਰਬਿੰਦਰਜੀਤ ਸਿੰਘ ਕੰਗ, ਇਕਬਾਲ ਸਿੰਘ ਵੜਿੰਗ, ਹਰਭਿੰਦਰ ਸਿੰਘ ਮਾਲਚੱਕ ਨੇ ਪ੍ਰੈਸ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX