ਤਾਜਾ ਖ਼ਬਰਾਂ


ਗ੍ਰੇਟ ਖਲੀ ਦੀ ਮਾਂ ਦਾ ਦਿਹਾਂਤ
. . .  1 day ago
ਲੁਧਿਆਣਾ, 20 ਜੂਨ {ਸਲੇਮਪੁਰੀ} -ਰੈਸਲਰ ਦ ਗ੍ਰੇਟ ਖਲੀ ਦੀ ਮਾਂ ਦਾ ਅੱਜ ਦਿਹਾਂਤ ਹੋ ਗਿਆ ਹੈ । ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 13 ਜੂਨ ਤੋਂ ਜੇਰੇ ਇਲਾਜ ਸਨ ...
ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਕਰ ਰਹੀ ਹੈ ਕੰਮ -ਪੁਲਿਸ ਕਮਿਸ਼ਨਰ
. . .  1 day ago
ਜਲੰਧਰ, 20 ਜੂਨ{ ਚਿਰਾਗ਼ ਸ਼ਰਮਾ } - ਸਥਾਨਕ ਗੋਪਾਲ ਨਗਰ ਇਲਾਕੇ ਵਿਚ ਸੁਖਮੀਤ ਸਿੰਘ ਡਿਪਟੀ ਦੇ ਕਤਲ ਤੋਂ ਕੁਝ ਘੰਟਿਆਂ ਬਾਅਦ ਹੀ ਕਮਿਸ਼ਨਰੇਟ ਪੁਲਿਸ ਨੂੰ ਕੁਝ ਵੱਡੇ ਸੁਰਾਗ ਮਿਲੇ ਹਨ, ਜੋ ਮਾਮਲੇ ਨੂੰ ਥੋੜੇ ਸਮੇਂ ਵਿਚ ਹੀ ਸੁਲਝਾਉਣ ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  1 day ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  1 day ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  1 day ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  1 day ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  1 day ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  1 day ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  1 day ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  1 day ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  1 day ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  1 day ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  1 day ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  1 day ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  1 day ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  1 day ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  1 day ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ - ਧਿਆਨ ਸਿੰਘ ਮੰਡ
. . .  1 day ago
ਅੰਮ੍ਰਿਤਸਰ , 20 ਜੂਨ (ਹਰਮਿੰਦਰ ਸਿੰਘ ) - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ 'ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ ਤਿੰਨ ਮੋਬਾਈਲ ਫ਼ੋਨ ਤੇ ਚਾਰਜਰ
. . .  1 day ago
ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਬੈਰਕ ਅੰਦਰੋਂ ਤਿੰਨ ਮੋਬਾਈਲ ਫ਼ੋਨ (ਕੀ-ਪੈਡ) ਸਮੇਤ ਸਿੰਮ ਕਾਰਡ ਅਤੇ ਦੋ ਦੇਸੀ ਚਾਰਜਰ ਬਰਾਮਦ ਹੋਣ...
ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ
. . .  1 day ago
ਜਲੰਧਰ, 20 ਜੂਨ - ਕੈਪਟਨ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਮੇਤ ਪੰਜਾਬ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੁਝ ਵਿਧਾਇਕਾਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਹਾਕੀ...
ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਸ੍ਰੀ ਬੰਗਲਾ ਸਾਹਿਬ ਟੇਕਿਆ ਮੱਥਾ
. . .  1 day ago
ਨਵੀਂ ਦਿੱਲੀ, 20 ਜੂਨ - ਭਾਰਤ ਦੀ ਉੱਘੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਬਰਨਾਲਾ

ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਥਾਵਾਂ 'ਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਨੂੰ ਯਾਦ ਕਰਦਿਆਂ ਸੰਘਰਸ਼ ਜਾਰੀ ਰੱਖਣ ਦਾ ਕੀਤਾ ਅਹਿਦ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿਚ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਿਹਾ ਕਿਸਾਨ ਸੰਘਰਸ਼ ਅੱਜ 146ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਮੋਰਚੇ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਬਾਬੂ ਸਿੰਘ ਖੁੱਡੀ ਕਲਾਂ, ਅਮਰਜੀਤ ਕੌਰ, ਪ੍ਰੇਮਪਾਲ ਕੌਰ, ਹਰਚਰਨ ਚੰਨਾ, ਜਗਰਾਜ ਰਾਮਾ, ਕਰਨੈਲ ਸਿੰਘ ਗਾਂਧੀ, ਮੇਲਾ ਸਿੰਘ ਕੱਟੂ, ਬਾਰਾ ਸਿੰਘ ਬਦਰਾ, ਖੁਸ਼ੀਆ ਸਿੰਘ, ਗੁਲਾਬ ਸਿੰਘ ਗਿੱਲ, ਮਹਿੰਦਰ ਸਿੰਘ ਵੜੈਚ, ਗੋਰਾ ਸਿੰਘ ਢਿਲਵਾਂ ਨੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਜੀ ਨੂੰ ਯਾਦ ਕਰਦਿਆਂ ਕਿਸਾਨ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ | ਜਿਹੜੇ ਤਿੰਨਾਂ ਕਾਨੂੰਨਾਂ ਖ਼ਿਲਾਫ਼ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਵਲੋਂ ਸਾਥੀਆਂ ਸਮੇਤ 9 ਮਹੀਨੇ ਲੰਬਾ ਸੰਘਰਸ਼ ਲੜਿਆ ਸੀ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰੀ ਭੋਇੰ ਦੀ ਆਬਾਦਕਾਰੀਅਤ (ਪੰਜਾਬ) ਦਾ ਬਿੱਲ (1907), ਪੰਜਾਬ ਇੰਤਕਾਲ਼ੇ ਅਰਾਜ਼ੀ (ਵਾਹੀ ਹੇਠਲੀ ਜ਼ਮੀਨ) ਐਕਟ ਬਿੱਲ ਮੁਜਰੀਆ(1907), ਜ਼ਿਲ੍ਹਾ ਰਾਵਲ ਪਿੰਡੀ ਵਿਚ ਵਾਹੀ ਹੇਠ ਜ਼ਮੀਨ ਦੇ ਮਾਲੀਆ ਵਿਚ ਵਾਧਾ, ਬਾਰੀ ਦੁਆਬ ਨਹਿਰ ਦੀ ਜ਼ਮੀਨਾਂ ਦੇ ਪਾਣੀ ਟੈਕਸ ਵਿਚ ਵਾਧਾ ਬਿਲ ਅਸੈਂਬਲੀ ਵਿਚ ਲਿਆਂਦੇ ਗਏ ਸਨ | ਇਹ ਕਾਨੂੰਨ ਬਰਤਾਨਵੀ ਸਾਮਰਾਜੀਆਂ ਵਲੋਂ ਗੁਲਾਮੀ ਦੀ ਜੂਨ ਹੰਢਾ ਰਹੇ ਭਾਰਤੀ ਲੋਕਾਂ ਖ਼ਾਸ ਕਰ ਪੰਜਾਬੀ ਕਿਸਾਨਾਂ ਦੇ ਉਜਾੜੇ ਲਈ ਲਿਆਂਦੇ ਗਏ ਸਨ | ਅੱਜ ਅਖੌਤੀ ਆਜ਼ਾਦੀ ਦੇ 74 ਸਾਲ ਬਾਅਦ ਸਾਮਰਾਜੀਆਂ ਦੇ ਦਲਾਲ ਹਕੂਮਤੀ ਗੱਦੀ ਉੱਪਰ ਕਾਬਜ਼ ਭਾਰਤੀ ਹਾਕਮ ਖੇਤੀ ਵਿਰੋਧੀ ਜੋ ਕਾਨੂੰਨ (ਠੇਕਾ ਖੇਤੀ, ਮੰਡੀ ਕਾਨੂੰਨ, ਜ਼ਖ਼ੀਰੇਬਾਜ਼ੀ) ਲੈ ਕੇ ਆਏ ਹਨ, ਉਹ ਵੀ ਮੁਲਕ ਦੇ ਕਿਸਾਨਾਂ ਨੂੰ ਉਜਾੜਨ ਲਈ ਲਿਆਂਦੇ ਹਨ | 24 ਫਰਵਰੀ ਨੂੰ ਮੋਦੀ ਹਕੂਮਤ ਵਲੋਂ ਕਿਸਾਨ ਸੰਘਰਸ਼ ਨੂੰ ਜਬਰ ਦੀ ਮਾਰ ਹੇਠ ਲਿਆਉਣ ਦੇ ਵਿਰੁੱਧ 'ਜਬਰ ਵਿਰੋਧੀ ਦਿਵਸ' ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ | ਇਸ ਸਮੇਂ ਸ਼ਹਿਰ ਵਿਚ ਵਿਸ਼ਾਲ ਮਾਰਚ ਕਰਨ ਤੋਂ ਬਾਅਦ ਡੀ.ਸੀ. ਬਰਨਾਲਾ ਨੂੰ ਮੰਗ-ਪੱਤਰ ਸੌਂਪ ਕੇ ਜੇਲ੍ਹੀਂ ਡੱਕੇ ਕਿਸਾਨਾਂ ਨੂੰ ਰਿਹਾਅ ਕਰਨ, ਲਾਲ ਕਿਲ੍ਹੇ ਦੀਆਂ ਘਟਨਾਵਾਂ ਨਾਲ ਜੋੜ ਕੇ ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੀਤੇ ਪੁਲਿਸ ਕੇਸ ਰੱਦ ਕਰਨ, ਸੰਯੁਕਤ ਕਿਸਾਨ ਮੋਰਚੇ ਦੇ ਹੱਕ 'ਚ ਟੂਲ ਕਿੱਟ ਰਾਹੀਂ ਪ੍ਰਚਾਰ ਕਰਨ ਵਾਲੀ ਦਿਸ਼ਾ ਰਾਵੀ ਹੋਰਾਂ ਖ਼ਿਲਾਫ਼ ਦਰਜ ਕੀਤੇ ਦੇਸ਼ ਧ੍ਰੋਹ ਵਰਗੇ ਮੁਕੱਦਮੇ ਖ਼ਾਰਜ ਕਰਨ ਦੀ ਮੰਗ ਕੀਤੀ ਜਾਵੇਗੀ | ਇਸ ਮੌਕੇ ਜਗਰੂਪ ਸਿੰਘ ਠੁੱਲੀਵਾਲ, ਨਰਿੰਦਰਪਾਲ ਸਿੰਗਲਾ, ਜਗਦੇਵ ਭੁਪਾਲ, ਪਰਮਿੰਦਰ ਸਿੰਘ ਹੰਡਿਆਇਆ, ਰਣਧੀਰ ਸਿੰਘ ਸੇਖਾ, ਬਿੱਕਰ ਸਿੰਘ ਔਲਖ, ਹਰਚਰਨ ਸਿੰਘ ਚਹਿਲ, ਗੁਰਦਰਸ਼ਨ ਸਿੰਘ, ਬੂਟਾ ਸਿੰਘ ਫਰਵਾਹੀ, ਪਰਮਜੀਤ ਕੌਰ, ਬਲਵੀਰ ਕੌਰ, ਜਸਪਾਲ ਕੌਰ, ਮਨਜੀਤ ਕੌਰ, ਗਿਆਨੀ ਰਾਮ ਸਿੰਘ ਵੀ ਹਾਜ਼ਰ ਸਨ | ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਅੱਗੇ ਲਗਾਤਾਰ ਧਰਨੇ ਜਾਰੀ ਹਨ | ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਚਮਕੌਰ ਸਿੰਘ ਨੈਣੇਵਾਲ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਭੋਲਾ ਸਿੰਘ, ਮੇਵਾ ਸਿੰਘ, ਬਲਵਿੰਦਰ ਸਿੰਘ, ਬੁੱਕਣ ਸਿੰਘ ਸੱਦੋਵਾਲ, ਕੁਲਜੀਤ ਸਿੰਘ ਵਜੀਦਕੇ, ਕਰਨੈਲ ਸਿੰਘ ਗੁੰਮਟੀ, ਉਦੈ ਸਿੰਘ, ਗੁਰਮੇਲ ਸਿੰਘ, ਭਾਈ ਨਿਸ਼ਾਨ ਸਿੰਘ ਗੁੰਮਟੀ ਆਦਿ ਨੇ ਚਾਚਾ ਅਜੀਤ ਸਿੰਘ ਦੇ 140ਵੇਂ ਜਨਮ ਦਿਨ ਮੌਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਪ੍ਰਣ ਲਿਆ |

ਹੰਡਿਆਇਆ ਨੇੜੇ ਸੜਕ ਹਾਦਸੇ 'ਚ 7 ਜ਼ਖ਼ਮੀ

ਹੰਡਿਆਇਆ, 23 ਫਰਵਰੀ (ਗੁਰਜੀਤ ਸਿੰਘ ਖੁੱਡੀ)- ਹੰਡਿਆਇਆ-ਧੌਲਾ ਫ਼ੈਕਟਰੀ ਵਿਚਕਾਰ ਟੈਂਕਰ ਤੇ ਟਵੇਰਾ ਗੱਡੀ ਦੀ ਟੱਕਰ 'ਚ ਇਕ ਔਰਤ ਸਮੇਤ 7 ਜਣੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪੁਲਿਸ ਚੌਕੀ ਹੰਡਿਆਇਆ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਟਵੇਰਾ ਗੱਡੀ ਨੰ: ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਟੋਲ ਪਲਾਜ਼ਾ ਬਡਬਰ ਵਿਖੇ ਚਾਚਾ ਅਜੀਤ ਸਿੰਘ ਦਾ ਜਨਮ ਦਿਵਸ ਮਨਾਇਆ

ਧਨੌਲਾ, 23 ਫਰਵਰੀ (ਚੰਗਾਲ)-ਸੰਯੁਕਤ ਕਿਸਾਨ ਮੋਰਚੇ ਦੇ ਮੁਲਕ ਪੱਧਰੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਟੋਲ ਪਲਾਜ਼ਾ ਬਡਬਰ ਮੋਰਚੇ ਵਿਖੇ ਚਾਚਾ ਅਜੀਤ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੋਰਚੇ ਨੂੰ ਸੰਬੋਧਨ ...

ਪੂਰੀ ਖ਼ਬਰ »

ਨਗਰ ਕੌਂਸਲ ਬਰਨਾਲਾ ਨੂੰ ਮਿਲਿਆ ਓ.ਡੀ.ਐਫ. ਪਲੱਸ ਪਲੱਸ ਦਾ ਦਰਜਾ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਨਗਰ ਕੌਂਸਲ ਬਰਨਾਲਾ ਨੂੰ ਖੁੱਲ੍ਹੇ 'ਚ ਪਖਾਨਾ ਮੁਕਤ ਐਲਾਨਦਿਆਂ ਓ.ਡੀ.ਐਫ. ਪਲੱਸ ਪਲੱਸ ਦਾ ਦਰਜਾ ਦਿੱਤਾ ਗਿਆ ਹੈ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੇਡਾ ਵਲੋਂ ਘਰੇਲੂ ਬਾਇਓ ਗੈਸ ਪਲਾਂਟਾਂ 'ਤੇ ਦਿੱਤੀ ਜਾ ਰਹੀ ਸਬਸਿਡੀ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਹਾ-ਡੀ. ਸੀ.

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਲੋਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ, ਘਰੇਲੂ ਕੁਦਰਤੀ ਗੈਸ ਦੀ ਵਰਤੋਂ ਲਈ ਉਤਸ਼ਾਹਿਤ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਲੜੀ ਸੰਪੂਰਨ ਹੋਣ 'ਤੇ ਕੀਤੇ ਸਨਮਾਨ

ਟੱਲੇਵਾਲ, 23 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਸਮਰਪਿਤ ਸ਼ੁਰੂ ਕੀਤੀ ਗਈ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਕੀਤੀ ਗਈ | ...

ਪੂਰੀ ਖ਼ਬਰ »

ਜੱਸੀ ਧਾਲੀਵਾਲ ਦੀ ਪੁਸਤਕ 'ਤੇ ਸੰਵਾਦ ਕਰਾਇਆ

ਅਮਰਗੜ੍ਹ, 23 ਫਰਵਰੀ (ਸੁਖਜਿੰਦਰ ਸਿੰਘ ਝੱਲ)-ਸਾਹਿਤ ਸਿਰਜਣਾ ਮੰਚ ਅਮਰਗੜ੍ਹ ਵਲੋਂ ਮਾਂ ਬੋਲੀ ਪੰਜਾਬੀ ਦਿਵਸ ਨੂੰ ਸਮਰਪਿਤ ਇਕ ਆਨਲਾਈਨ ਸਾਹਿਤਕ ਸਮਾਗਮ 'ਚ ਜੱਸੀ ਧਾਲੀਵਾਲ ਦੀ ਨਵੀਂ ਕਥਾ ਪੁਸਤਕ 'ਟਰਾਫ਼ੀ ਵਾਈਫ਼' ਉੱਪਰ ਸੰਵਾਦ ਰਚਾਇਆ ਗਿਆ | ਇਸ ਸਮਾਗਮ ਵਿਚ ਜੱਸੀ ...

ਪੂਰੀ ਖ਼ਬਰ »

ਰਿਹਾਇਸ਼ੀ ਖੇਤਰ 'ਚ ਲਾਏ ਜਾ ਰਹੇ ਟਾਵਰ ਦੇ ਵਿਰੋਧ ਵਿਚ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 23 ਫਰਵਰੀ (ਰਾਜ ਪਨੇਸਰ)-ਸਥਾਨਕ ਕੇ.ਸੀ. ਰੋਡ 'ਤੇ ਰਿਹਾਇਸ਼ੀ ਖੇਤਰ ਵਿਚ ਲਾਏ ਜਾ ਰਹੇ ਟਾਵਰ ਦੇ ਵਿਰੋਧ ਵਿਚ ਵਸਨੀਕਾਂ ਅਤੇ ਦੁਕਾਨਦਾਰਾਂ ਨੇ ਰੋਸ ਪ੍ਰਦਰਸ਼ਨ ਕੀਤਾ | ਗੱਲਬਾਤ ਕਰਦਿਆਂ ਮਹੇਸ਼ ਕੁਮਾਰ ਗੁਪਤਾ, ਰਵਿੰਦਰ ਬਿੱਲੀ, ਜਿੰਮੀ ਕਾਂਸਲ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਰਵਿਦਾਸ ਕਮੇਟੀ ਮੌੜਾਂ ਵਲੋਂ ਨਗਰ ਕੀਰਤਨ ਸਜਾਇਆ

ਸ਼ਹਿਣਾ, 23 ਫਰਵਰੀ (ਸੁਰੇਸ਼ ਗੋਗੀ)-ਗੁਰੂ ਰਵਿਦਾਸ ਕਮੇਟੀ ਮੌੜ ਨਾਭਾ ਵਲੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਭਾਈ ਗੁਰਨੈਬ ਸਿੰਘ ਦੇ ...

ਪੂਰੀ ਖ਼ਬਰ »

ਫਿਊਚਰ ਰੈਡੀ ਸਕੂਲ ਟੱਲੇਵਾਲ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਟੱਲੇਵਾਲ, 23 ਫਰਵਰੀ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਕੇ ਕੌਮਾਂਤਰੀ ਮਾਂ-ਬੋਲੀ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਸਿਕੰਦਰ ਸਿੰਘ ਨੇ 46ਵੀਂ ਸੀਨੀਅਰ ਪੰਜਾਬ ਰਾਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚ ਓਵਰ ਆਲ ਚੈਂਪੀਅਨ ਬਣਨ ਦਾ ਖ਼ਿਤਾਬ ਕੀਤਾ ਹਾਸਲ

ਬਰਨਾਲਾ, 23 ਫਰਵਰੀ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਸਿਕੰਦਰ ਸਿੰਘ ਨੇ 46ਵੀਂ ਸੀਨੀਅਰ ਪੰਜਾਬ ਸਟੇਟ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਰਾਜਪੁਰਾ ਵਿਖੇ 105 ਕਿੱਲੋਗਰਾਮ ਭਾਰ ਦੇ ਵਰਗ ਵਿਚ ਤਿੰਨ ਵੱਖ-ਵੱਖ ਕੈਟਾਗਰੀਆਂ ਵਿਚ ਓਵਰਆਲ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਦੇ ਕਾਰਡ ਬਣਾਏ

ਟੱਲੇਵਾਲ, 23 ਫਰਵਰੀ (ਸੋਨੀ ਚੀਮਾ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਵੀਰ ਸਿੰਘ ਔਲਖ ਦੀ ਅਗਵਾਈ ਵਿਚ ਸਿਹਤ ਬਲਾਕ ਤਪਾ ਅਧੀਨ ਸਰਬੱਤ ...

ਪੂਰੀ ਖ਼ਬਰ »

ਚਾਰਮੀਨਾਰ ਕੰਪਨੀ ਵਲੋਂ ਸੈਮੀਨਾਰ

ਲਹਿਰਾਗਾਗਾ, 23 ਫਰਵਰੀ (ਸੂਰਜ ਭਾਨ ਗੋਇਲ) - ਸੀਮਿੰਟ ਦੀਆਂ ਚੱਦਰਾਂ ਸਬੰਧੀ ਦੁਨੀਆਂ ਵਿਚ ਆਪਣਾ ਨਾਮ ਕਮਾ ਚੁੱਕੀ ਚਾਰ ਮੀਨਾਰ ਕੰਪਨੀ ਵਲੋਂ ਸਥਾਨਕ ਸਾਹਿਲ ਟਰੇਡਿੰਗ ਕੰਪਨੀ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਮੁੱਖ ਸਮਿੱਤਰੋ ਦਾਸ਼ ਗੁਪਤਾ ਅਤੇ ...

ਪੂਰੀ ਖ਼ਬਰ »

ਬਾਰ ਐਸੋ: ਦੇ ਵਕੀਲਾਂ ਨੇ ਰਾਣੂੰ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੇ ਸਾਬਕਾ ਸੈਕਟਰੀ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਗੁਰਿੰਦਰਪਾਲ ਸਿੰਘ ਰਾਣੂੰ ਭਰ ਜਵਾਨੀ ਵਿਚ ਸਦੀਵੀ ਵਿਛੋੜਾ ਦੇ ਗਏ | ...

ਪੂਰੀ ਖ਼ਬਰ »

ਚੇਤ ਸਿੰਘ ਭੱਠਲ ਦੀ ਅਚਾਨਕ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਧਨੌਲਾ, 23 ਫਰਵਰੀ (ਚੰਗਾਲ)-ਪਿੰਡ ਭੱਠਲਾਂ ਦੇ ਸਾਬਕਾ ਸਰਪੰਚ ਚੇਤ ਸਿੰਘ ਦੇ ਅਚਾਨਕ ਵਿਛੋੜੇ ਨਾਲ ਇਲਾਕੇ ਭਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭੈਣੀ ਮਹਿਰਾਜ ਦੇ ਸਾਬਕਾ ਸਰਪੰਚ ਤੇ ਸਾਬਕਾ ਚੇਅਰਮੈਨ ਗੁਰਨਾਮ ਸਿੰਘ ...

ਪੂਰੀ ਖ਼ਬਰ »

ਐਡ. ਰਾਹੀ ਤੇ ਧਰਮ ਸਿੰਘ ਫ਼ੌਜੀ ਮੁੜ ਬਣੇ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਦਿਹਾਤੀ ਤੇ ਸ਼ਹਿਰੀ ਪ੍ਰਧਾਨ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੂੰ ਮੁੜ ਐਸ.ਸੀ. ਵਿੰਗ ਜ਼ਿਲ੍ਹਾ ਬਰਨਾਲਾ ਦਾ ਦਿਹਾਤੀ ਪ੍ਰਧਾਨ ਅਤੇ ਕੌਂਸਲਰ ਧਰਮ ਸਿੰਘ ਫ਼ੌਜੀ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਐਡਵਰਟਾਈਜ਼ਮੈਂਟ ਯੂਨੀਪੋਲ ਚੋਰੀ ਕਰਨ ਵਾਲਿਆਂ ਖ਼ਿਲਾਫ਼ ਐਸ.ਐਸ.ਪੀ. ਨੂੰ ਭੇਜਿਆ ਪੱਤਰ

ਬਰਨਾਲਾ, 23 ਫਰਵਰੀ (ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਦੀ ਲਿਮਟ ਅੰਦਰ ਵੱਖ-ਵੱਖ ਥਾਵਾਂ ਤੋਂ 18 ਅਤੇ 19 ਫਰਵਰੀ ਦੀ ਦਰਮਿਆਨੀ ਰਾਤ ਨੂੰ ਐਡਵਰਟਾਈਜ਼ਮੈਂਟ ਯੂਨੀਪੋਲ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਨਗਰ ਕੌਂਸਲ ਬਰਨਾਲਾ ਦੇ ਈ.ਓ. ਵਲੋਂ ਐਸ.ਐਸ.ਪੀ. ਬਰਨਾਲਾ ਨੂੰ ...

ਪੂਰੀ ਖ਼ਬਰ »

ਨੀਲੇ ਕਾਰਡਾਂ ਸਬੰਧੀ ਗਰੀਬ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਰੋਕਣ ਲਈ ਸਾਬਕਾ ਸੈਨਿਕ ਵਿੰਗ ਨੇ ਦਿੱਤਾ ਮੰਗ-ਪੱਤਰ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਕਾਂਗਰਸ ਸਰਕਾਰ ਵਲੋਂ ਹਜ਼ਾਰਾਂ ਦੀ ਗਿਣਤੀ 'ਚ ਲੋੜਵੰਦਾਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡਾਂ ਤੋਂ ਬਾਅਦ ਦੁਬਾਰਾ ਕਾਰਡ ਬਣਾਉਣ ਸਬੰਧੀ ਫੂਡ ਸਪਲਾਈ ਮਹਿਕਮਾ ਅਤੇ ਨਗਰ ਕੌਂਸਲ ਦੇ ਆਪਸੀ ਤਾਲਮੇਲ ਦੀ ਘਾਟ ਕਾਰਨ ਹੋ ...

ਪੂਰੀ ਖ਼ਬਰ »

ਗਹਿਲ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਸਮਾਪਤ

ਟੱਲੇਵਾਲ, 23 ਫਰਵਰੀ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 1762 ਈ. ਦੇ ਵੱਡੇ ਘੱਲੂਘਾਰੇ ਦੇ 35 ਹਜ਼ਾਰ ਸਿੰਘ ਸਿੰਘਣੀਆਂ ਦੀ ਯਾਦ 'ਚ 80ਵਾਂ ਜੋੜ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ-ਕੇਵਲ ਸਿੰਘ ਢਿੱਲੋਂ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਦੀਆਂ ਚੋਣਾਂ ਵਿਚ ਜਿੱਤੇ ਕੌਂਸਲਰਾਂ ਵਲੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਕੋਲ ਪੁੱਜ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਅਤੇ ਵਿਸ਼ਵਾਸ ...

ਪੂਰੀ ਖ਼ਬਰ »

ਜੋ ਕੌਮਾਂ ਆਪਣੀ ਮਾਂ ਬੋਲੀ ਵਿਸਾਰ ਦਿੰਦੀਆਂ ਹਨ ਉਹ ਤਬਾਹ ਹੋ ਜਾਂਦੀਆਂ ਹਨ-ਐਸ.ਐਸ.ਚੱਠਾ

ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)- ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਨ.ਐਸ.ਐਸ. ਵਿਭਾਗ ਦੀ ਰਹਿਨੁਮਾਈ ਹੇਠ ਕਾਵਿ ਉਚਾਰਣ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਸ਼ਾਨਦਾਰ ਸਮਾਗਮ ਅੰਦਰ ਵਿਸ਼ੇਸ਼ ਤੌਰ 'ਤੇ ਪੁੱਜੇ ਕਾਲਜ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਸੰਧੂ ਪੱਤੀ ਦੀ ਚੋਣ ਸਰਬਸੰਮਤੀ ਨਾਲ ਹੋਈ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਮੇਲ ਸਿੰਘ ਕਾਲੇਕੇ ਅਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਰੂੜੇਕੇ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਸੰਧੂ ਪੱਤੀ ਬਰਨਾਲਾ ਇਕਾਈ ਦੀ ਚੋਣ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਆਜ਼ਾਦ ਕੌਂਸਲਰ ਜੀਵਨ ਕੁਮਾਰ ਕਾਂਗਰਸ 'ਚ ਸ਼ਾਮਿਲ

ਬਰਨਾਲਾ, 23 ਫਰਵਰੀ (ਰਾਜ ਪਨੇਸਰ)-ਨਗਰ ਕੌਂਸਲ ਚੋਣਾਂ ਵਿਚ ਬਰਨਾਲਾ ਦੇ ਵਾਰਡ ਨੰ: 18 ਤੋਂ ਆਜ਼ਾਦ ਚੋਣ ਜਿੱਤੇ ਕੌਂਸਲਰ ਜੀਵਨ ਕੁਮਾਰ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਸਿੱਧ ਗ਼ਜ਼ਲ ਗਾਇਕ ਜਗਜੀਤ ਜੀਰਵੀ ਦੇ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ

ਧਨੌਲਾ, 23 ਫਰਵਰੀ (ਰਘਵੀਰ ਸਿੰਘ ਚੰਗਾਲ)-ਪੰਜਾਬ ਗ਼ਜ਼ਲ ਗਾਇਕੀ ਦੇ ਉੱਘੇ ਫ਼ਨਕਾਰ ਤੇ ਗਾਇਕ ਜਗਜੀਤ ਜੀਰਵੀ ਦੇ ਅਕਾਲ ਚਲਾਣੇ ਨਾਲ ਪੰਜਾਬੀ ਸਭਿਆਚਾਰ ਨੂੰ ਇਕ ਅਤਿ ਸੁਰੀਲੇ ਗਾਇਕ ਦਾ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ | ਜੀਰਵੀ ਨੂੰ ਦੁਨੀਆ ਭਰ ਵਿਚ ਵੱਸਦੇ ...

ਪੂਰੀ ਖ਼ਬਰ »

ਚੀਮਾ ਦੇ ਡੇਰਾ ਬਾਬਾ ਗੁਲਾਬ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਮੱਖਣ ਸਿੰਘ ਦਾ ਦਿਹਾਂਤ

ਟੱਲੇਵਾਲ, 23 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਦੇ ਪ੍ਰਸਿੱਧ ਡੇਰਾ ਬਾਬਾ ਗੁਲਾਬ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਮੱਖਣ ਸਿੰਘ ਦਾ ਦਿਹਾਂਤ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਕਾਲਾ ਭੰਗੂ ਅਤੇ ਉਨ੍ਹਾਂ ਦੇ ਸਪੁੱਤਰ ਬਿਕਰਮਜੀਤ ਸਿੰਘ ਵਿੱਕੀ ਅਤੇ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੇ ਇਕ ਹੋਰ ਵਿਦਿਆਰਥੀ ਨੇ 9 ਬੈਂਡ ਕੀਤੇ ਹਾਸਲ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਦੇ ਇਕ ਹੋਰ ਵਿਦਿਆਰਥੀ ਨੇ 9 ਬੈਂਡ ਹਾਸਲ ਕੀਤੇ ਹਨ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੈਨੇਜਿੰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX