ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ 'ਚ ਆਏ 58,491 ਕੋਰੋਨਾ ਕੇਸ
. . .  12 minutes ago
ਨਵੀਂ ਦਿੱਲੀ, 20 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 58 ਹਜ਼ਾਰ 419 ਨਵੇਂ ਕੇਸ ਰਜਿਸਟਰ ਕੀਤੇ ਗਏ ਹਨ। ਜੋ ਪਿਛਲੇ 81 ਦਿਨਾਂ ਵਿਚ 60 ਹਜ਼ਾਰ ਤੋਂ ਘੱਟ ਰਹੇ ਹਨ। ਉੱਥੇ ਹੀ, ਪਿਛਲੇ 24 ਘੰਟਿਆਂ ਦੌਰਾਨ 1576 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਭਾਰਤ ਵਿਚ ਇਸ ਵਕਤ 7 ਲੱਖ 29 ਹਜ਼ਾਰ 243...
ਉਤਰ ਪੂਰਬ ਪ੍ਰਦੇਸ਼ਾਂ ਵਿਚ ਮਹਿਸੂਸ ਕੀਤੇ ਜਾ ਰਹੇ ਹਨ ਭੁਚਾਲ ਦੇ ਝਟਕੇ
. . .  about 1 hour ago
ਨਵੀਂ ਦਿੱਲੀ, 20 ਜੂਨ - ਦੇਸ਼ ਦੇ ਪੂਰਬ ਉਤਰ ਸੂਬਿਆਂ 'ਚ ਭੁਚਾਲ ਦਾ ਖ਼ਤਰਾ ਬਣਿਆ ਹੋਇਆ ਹੈ। ਸ਼ੁੱਕਰਵਾਰ ਤੇ ਸਨਿੱਚਰਵਾਰ ਨੂੰ ਆਏ ਭੁਚਾਲ ਦੇ ਝਟਕਿਆ ਤੋਂ ਬਾਅਦ ਐਤਵਾਰ ਦੇਰ ਰਾਤ ਨੂੰ ਵੀ ਮਨੀਪੁਰ ਤੇ ਅਰੁਣਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ...
ਅੱਜ ਦਾ ਵਿਚਾਰ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ ਅਜੀਤ ਵਲੋਂ ਸ਼ੁਭਕਾਮਨਾਵਾਂ
. . .  about 2 hours ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ ਅਜੀਤ ਵਲੋਂ ਸ਼ੁਭਕਾਮਨਾਵਾਂ...
21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਮਾਨਸਾ

ਮਾਨਸਾ ਪੁਲਿਸ ਵਲੋਂ ਅੰਤਰਰਾਜੀ ਵਾਹਨ ਚੋਰ ਗਰੋਹ ਦੇ 4 ਮੈਂਬਰ ਕਾਬੂ

ਮਾਨਸਾ, 23 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਵਹੀਕਲ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਹੱਥ ਚੜ੍ਹੇ ਵਿਅਕਤੀਆਂ ਕੋਲੋਂ 3 ਗੱਡੀਆਂ, 9 ਮੋਟਰਸਾਈਕਲ, 10 ਮੋਬਾਈਲ ਬਰਾਮਦ ਕੀਤੇ ਗਏ ਹਨ | ਬਰਾਮਦ ਕੀਤੇ ਸਮਾਨ ਦੀ ਕੀਮਤ ਸਾਢੇ 8 ਲੱਖ ਰੁਪਏ ਤੋਂ ਵਧੇਰੇ ਹੈ | ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਪ੍ਰੈੱਸ ਕਾਨਫ਼ਰੰਸ ਮੌਕੇ ਦੱਸਿਆ ਕਿ ਪਿਛਲੇ ਦਿਨੀਂ ਮਾਨਸਾ ਸ਼ਹਿਰ 'ਚ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਹੋਈਆਂ ਸਨ | ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀ ਸ਼ਹਿਰੀ ਖੇਤਰ 'ਚ ਸ਼ਾਮ ਸਮੇਂ ਦੁਕਾਨਦਾਰ ਜੋ ਉਗਰਾਹੀ ਕਰਨ ਲਈ ਦੁਕਾਨਾਂ 'ਤੇ ਜਾਂਦੇ ਹਨ, ਦਾ ਪਿੱਛਾ ਕਰ ਕੇ ਉਨ੍ਹਾਂ ਦੇ ਸੱਟ ਦੇ ਮਾਰਦੇ ਸਨ ਅਤੇ ਪੈਸੇ ਆਦਿ ਖੋਹ ਕੇ ਲੈ ਜਾਂਦੇ ਸਨ ਅਤੇ ਇਸੇ ਦੌਰਾਨ ਵਹੀਕਲ ਚੋਰੀ ਦੀਆਂ ਵਾਰਦਾਤਾਂ ਵੀ ਹੋ ਰਹੀਆਂ ਸਨ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਰਾਕੇਸ਼ ਕੁਮਾਰ ਐਸ.ਪੀ. (ਪੀ.ਬੀ.ਆਈ.), ਗੁਰਮੀਤ ਸਿੰਘ ਬਰਾੜ ਡੀ.ਐਸ.ਪੀ. ਅਤੇ ਇੰਸਪੈਕਟਰ ਜਗਦੀਸ਼ ਕੁਮਾਰ ਮੁੱਖ ਥਾਣਾ ਅਫ਼ਸਰ ਥਾਣਾ ਸ਼ਹਿਰੀ-2 ਦੇ ਆਧਾਰ 'ਤੇ ਟੀਮ ਗਠਿਤ ਕੀਤੀ ਗਈ | ਉਕਤ ਟੀਮ ਦੀ ਅਗਵਾਈ 'ਚ ਨਾਕੇਬੰਦੀ ਦੌਰਾਨ ਿਲੰਕ ਰੋਡ ਨੇੜੇ ਨਹਿਰੂ ਕਾਲਜ ਕੋਲ ਪ੍ਰਭਜੋਤ ਸਿੰਘ ਵਾਸੀ ਮਾਨਸਾ ਨੂੰ ਗਿ੍ਫ਼ਤਾਰ ਕੀਤਾ ਗਿਆ, ਤੋਂ ਪ੍ਰੋਫੈਸਰ ਕਾਲੋਨੀ ਮਾਨਸਾ ਤੋਂ ਚੋਰੀ ਕੀਤੀ ਬਲੈਰੋ ਗੱਡੀ ਫੜਨ ਦੇ ਨਾਲ ਹੀ ਉਸ ਦੀ ਨਿਸ਼ਾਨਦੇਹੀ 'ਤੇ ਸੰਗਰੂਰ ਦੇ ਓਵਰਬਿ੍ਜ ਹੇਠੋਂ ਚੋਰੀ ਕੀਤੀ ਜ਼ੈੱਨ ਕਾਰ ਤੇ ਰੋਹਤਕ (ਹਰਿਆਣਾ) ਖੇਤਰ 'ਚੋਂ ਚੋਰੀ ਹੋਈ ਆਲਟੋ ਕਾਰ ਵੀ ਬਰਾਮਦ ਕੀਤੀ ਗਈ | ਇਸੇ ਤਰਾਂ ਪੁਲਿਸ ਦੀ ਦੂਸਰੀ ਟੀਮ ਨੇ ਪੱਕੇ ਖਾਲ ਦੇ ਨਜ਼ਦੀਕ ਿਲੰਕ ਰੋਡ ਮਾਨਸਾ ਤੋਂ ਨਹਿਰੂ ਕਾਲਜ ਕੋਲੋਂ ਮੁਖ਼ਬਰੀ ਦੇ ਆਧਾਰ 'ਤੇ ਸਹਾਇਕ ਸਬ ਇੰਸਪੈਕਟਰ ਦਰਸ਼ਨ ਸਿੰਘ ਦੀ ਅਗਵਾਈ 'ਚ ਸੁਰਿੰਦਰ ਕੁਮਾਰ ਰਾਜੂ, ਸ਼ਿਵਮ ਕੁਮਾਰ ਵਾਸੀ ਮਾਨਸਾ ਅਤੇ ਰਿੰਕੂ ਪੰਚਰ ਵਾਸੀ ਸੁੰਦਰਪੁਰ (ਹਰਿਆਣਾ) ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 8 ਚੋਰੀ ਦੇ ਮੋਟਰਸਾਈਕਲ ਅਤੇ 1 ਸਕੂਟਰੀ ਦੇ ਨਾਲ ਹੀ 10 ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਗਏ | ਕਥਿਤ ਦੋਸ਼ੀ ਰੇਲ ਗੱਡੀਆਂ 'ਚ ਰਾਤ ਸਮੇਂ ਸਫ਼ਰ ਕਰਦੇ ਯਾਤਰੀਆਂ ਦੇ ਮੋਬਾਈਲ ਚੋਰੀ ਕਰਦੇ ਸਨ ਅਤੇ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ | ਐਸ.ਐਸ.ਪੀ. ਅਨੁਸਾਰ ਕੁਲਵਿੰਦਰ ਸਿੰਘ ਉਰਫ਼ ਕਾਲੂ ਵਾਸੀ ਮਾਨਸਾ ਮੌਕੇ ਤੋਂ ਫ਼ਰਾਰ ਹੋ ਗਿਆ, ਨੂੰ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਪੁਲਿਸ ਨੇ ਫੜੇ ਵਿਅਕਤੀਆਂ ਦਾ ਰਿਮਾਂਡ ਹਾਸਲ ਕਰ ਲਿਆ ਹੈ, ਨੂੰ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ |

ਸੀ.ਪੀ.ਆਈ. ਜ਼ਿਲ੍ਹਾ ਕੌਂਸਲ ਦੀ ਮੀਟਿੰਗ ਅੱਜ

ਮਾਨਸਾ, 23 ਫਰਵਰੀ (ਸ.ਰ.)- ਕੁੱਲ ਹਿੰਦ ਕਿਸਾਨ ਸਭਾ ਅਤੇ ਸੀ. ਪੀ. ਆਈ. ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਗਿਣਤੀ 'ਚ ਸਾਥੀਆਂ ਦੀ ਸ਼ਮੂਲੀਅਤ ਕਰਵਾਉਣ ਲਈ ਪਾਰਟੀ ਦੀ ਜ਼ਿਲ੍ਹਾ ਕੌਂਸਲ ਮੀਟਿੰਗ 24 ਫਰਵਰੀ ਨੂੰ ਸਥਾਨਕ ਤੇਜਾ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਰੋਸ ਵਜੋਂ ਸਫ਼ਾਈ ਸੇਵਕਾਂ ਵਲੋਂ ਹੜਤਾਲ ਤੇ ਨਾਅਰੇਬਾਜ਼ੀ

ਭੀਖੀ, 23 ਫਰਵਰੀ (ਗੁਰਿੰਦਰ ਸਿੰਘ ਔਲਖ)- ਨਗਰ ਪੰਚਾਇਤ ਭੀਖੀ ਅਧੀਨ ਕੰਮ ਕਰਦੇ ਕੱਚੇ-ਪੱਕੇ ਸਫ਼ਾਈ ਸੇਵਕਾਂ ਨੇ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਹੜਤਾਲ ਕਰ ਕੇ ਨਗਰ ਪੰਚਾਇਤ ਦਫ਼ਤਰ ਵਿਖੇ ਧਰਨਾ ਦੇ ਦਿੱਤਾ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸੰਬੋਧਨ ਕਰਦਿਆਂ ਸਫ਼ਾਈ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫ਼ਾਹਾ ਲੈ ਕੇ ਖੁਦਕਸ਼ੀ

ਬਠਿੰਡਾ, 23 ਫਰਵਰੀ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਅਨੂਪ ਨਗਰ ਦੀ ਗਲੀ ਨੰਬਰ 2 ਵਿਚ ਰਹਿਣ ਵਾਲੇ ਨੌਜਵਾਨ ਅਸ਼ੋਕ ਕੁਮਾਰ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਵਿਚ ਛੱਤ ਨਾਲ ਪੱਖੇ ਦੀ ਕੁੰਡੀ ਨਾਲ ਚੁੰਨੀ ਦਾ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ | ਇਸ ਦੀ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਵੈਬਿਨਾਰ ਕਰਵਾਇਆ

ਬਠਿੰਡਾ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਨਾਮਧਾਰੀ ਲਹਿਰ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਦੇ 205ਵੇਂ ਜਨਮ ਦਿਹਾੜਾ ਮਨਾਉਣ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀ.ਯੂ.ਪੀ.ਬੀ.) ਨੇ ਸਤਿਗੁਰੂ ਰਾਮ ਸਿੰਘ ਦੇ ਜੀਵਨ ਅਤੇ ਸਿੱਖਿਆਵਾਂ ਵਿਸ਼ੇ 'ਤੇ ਵੈਬਿਨਾਰ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ 28 ਤੱਕ

ਬਠਿੰਡਾ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਇਕ ਹਫ਼ਤੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਨਵੀਂ ਪੈਨਸ਼ਨ ਸਕੀਮ ਦੀਆਂ ਕਾਪੀਆਂ ਸਾੜੀਆਂ

ਭੁੱਚੋ ਮੰਡੀ, 23 ਫਰਵਰੀ (ਬਿੱਕਰ ਸਿੰਘ ਸਿੱਧੂ)- ਸਬ ਡਵੀਜ਼ਨ ਭੁੱਚੋ ਕਲਾਂ ਦੇ ਬਿਜਲੀ ਕਾਮਿਆਂ ਨੇ ਬਿਜਲੀ ਗਰਿੱਡ ਵਿਖੇ ਨਵੀਂ ਪੈਨਸ਼ਨ ਸਕੀਮ ਦੀਆਂ ਕਾਪੀਆਂ ਸਾੜਕੇ ਆਪਣਾ ਵਿਰੋਧ ਦਰਜ ਕਰਵਾਇਆ | ਐਸ. ਐਸ. ਏ. ਜਗਰਾਜ ਸਿੰਘ, ਇਕਬਾਲ ਸਿੰਘ ਅਤੇ ਰਵਿੰਦਰ ਕੁਮਾਰ ਨੇ ਨਵੀਂ ...

ਪੂਰੀ ਖ਼ਬਰ »

5 ਵਿਅਕਤੀ ਮਾਰੂ ਹਥਿਆਰਾਂ ਸਮੇਤ ਕੀਤੇ ਕਾਬੂ

ਮਾਨਸਾ, 23 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਤਾਲਬਵਾਲਾ ਵਿਖੇ 30 ਜਨਵਰੀ ਨੂੰ ਤੇਲ ਪੰਪ ਦੇ ਕਰਮਚਾਰੀਆਂ ਦੀ ਕੁੱਟ ਮਾਰ ਕਰ ਕੇ ਲੁੱਟ ਕਰਨ ਦੇ ਮਾਮਲੇ ਨੂੰ ਸੁਲਝਾ ਲਿਆ ਹੈ | ਇਸ ਮੁਕੱਦਮੇ 'ਚ ਨਾਮਜ਼ਦ ਵਿਅਕਤੀਆਂ 'ਚੋਂ 5 ਨੂੰ ...

ਪੂਰੀ ਖ਼ਬਰ »

'ਰੁੱਖ ਲਗਾਓ ਤੇ ਰੁੱਖ ਸੰਭਾਲ' ਅਭਿਆਨ ਦੀ ਸ਼ੁਰੂਆਤ

ਬੁਢਲਾਡਾ, 23 ਫਰਵਰੀ (ਰਾਹੀ)- ਸੰਤ ਨਿਰੰਕਾਰੀ ਮਿਸ਼ਨ ਵਲੋਂ ਦੇਸ਼ ਭਰ 'ਚ ਜਾਰੀ ਤਿੰਨ ਦਿਨਾਂ ਰੁੱਖ ਲਗਾਓ ਅਤੇ ਰੁੱਖ ਸੰਭਾਲ ਅਭਿਆਨ ਤਹਿਤ ਬਰਾਂਚ ਬੁਢਲਾਡਾ ਵਲੋਂ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੰਯੋਜਕ ਘਣਸ਼ਿਆਮ ਦਾਸ ਅਤੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ 1 ਲੱਖ 46 ਹਜ਼ਾਰ ਬਣੇ ਈ-ਕਾਰਡ

ਮਾਨਸਾ, 23 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 1 ਲੱਖ 46 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਦੇ ਕਾਰਡ ਵੀ ਬਹੁਤ ਜਲਦ ਬਣਾ ...

ਪੂਰੀ ਖ਼ਬਰ »

ਕਿਸਾਨਾਂ ਨੇ ਧਰਨੇ ਦਾ 147ਵਾਂ ਦਿਨ 'ਪਗੜੀ ਸੰਭਾਲ ਜੱਟਾ' ਲਹਿਰ ਦੇ ਬਾਨੀ ਅਜੀਤ ਸਿੰਘ ਨੂੰ ਕੀਤਾ ਸਮਰਪਿਤ

ਮਾਨਸਾ 23 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਦੇ ਚੱਲਦਿਆਂ 147ਵਾ ਦਿਨ ਨੂੰ ਕਿਸਾਨਾਂ ਵਲੋਂ ...

ਪੂਰੀ ਖ਼ਬਰ »

239 ਵਿਅਕਤੀਆਂ ਦੇ ਲਏ ਕੋਰੋਨਾ ਨਮੂਨੇ

ਮਾਨਸਾ, 23 ਫਰਵਰੀ (ਸ.ਰ.)-ਜ਼ਿਲ੍ਹੇ 'ਚ ਅੱਜ ਕੋਰੋਨਾ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ | ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ 239 ਵਿਅਕਤੀਆਂ ਦੇ ਨਮੂਨੇ ਲਏ ਗਏ ਹਨ | ਇਸ ਤੋਂ ਇਲਾਵਾ 1 ਕੋਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਗਿਆ ਹੈ | ...

ਪੂਰੀ ਖ਼ਬਰ »

ਛੱਪੜਾਂ ਦੇ ਪਾਣੀ ਨੂੰ ਸਿੰਚਾਈ ਯੋਗ ਬਣਾਉਣ ਲਈ 20 ਪਿੰਡਾਂ 'ਚ ਥਾਪਰ ਪ੍ਰੋਜੈਕਟ ਸ਼ੁਰੂ

ਮਾਨਸਾ, 23 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪਿੰਡਾਂ ਦੇ ਛੱਪੜਾਂ 'ਚ ਜਮ੍ਹਾਂ ਹੋਣ ਵਾਲੇ ਗੰਦੇ ਪਾਣੀ ਨੂੰ ਸਿੰਚਾਈ ਯੋਗ ਬਣਾਉਣ ਲਈ ਥਾਪਰ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਤਹਿਤ ਜ਼ਿਲ੍ਹੇ ਦੇ 20 ਪਿੰਡਾਂ 'ਚ ਛੱਪੜਾਂ ਦੀ ਸਫ਼ਾਈ ਕਰਨ ਦਾ ਕੰਮ ਸ਼ੁਰੂ ਹੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX