ਤਾਜਾ ਖ਼ਬਰਾਂ


ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  6 minutes ago
ਲੌਂਗੋਵਾਲ (ਸੰਗਰੂਰ) , 8 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਅਕਾਲ ਚਲਾਣਾ ਕਰ ਗਏ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ
. . .  19 minutes ago
ਜੌਹਲਾਂ (ਜਲੰਧਰ), 9 ਮਈ - ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਤੜਕੇ 4.30 ਵਜੇ ਦੇ ਕਰੀਬ ਦਿਹਾਂਤ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  27 minutes ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  44 minutes ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 1 hour ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 1 hour ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 2 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 4 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 4 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  1 day ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਭਾਕਿਯੂ ( ਏਕਤਾ ) ਊਗਰਾਹਾਂ ਨੇ ਵਪਾਰੀਆਂ ਦੇ ਹੱਕ ਵਿਚ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 8 ਮਈ (ਕਰਮਜੀਤ ਸਿੰਘ) - ਪੰਜਾਬ ਅੰਦਰ ਦਿਨੋਂ - ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ...
ਚੌਕ ਭਕਨਾ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਮੋਦੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੁਕਿਆ
. . .  1 day ago
ਖਾਸਾ,8 ਮਈ (ਗੁਰਨੇਕ ਸਿੰਘ ਪੰਨੂ) - ਕਰੋਨਾਂ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ । ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ...
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ
. . .  1 day ago
ਫ਼ਾਜ਼ਿਲਕਾ,8 ਮਈ (ਪ੍ਰਦੀਪ ਕੁਮਾਰ) - ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 10 ਮਈ ਤੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਹੁਸ਼ਿਆਰਪੁਰ / ਮੁਕੇਰੀਆਂ

ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਅਕਾਲੀ ਦਲ (ਡੀ.) ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਰਾਮਦਾਸਪੁਰ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਨੂੰ ਮੰਗ ਪੱਤਰ ਭੇਜੇ ਗਏ | ਡਿਪਟੀ ਕਮਿਸ਼ਨਰ ਦੀ ਗੈਰ ਮੌਜੂਦਗੀ 'ਚ ਮੰਗ ਪੱਤਰ ਤਹਿਸੀਲਦਾਰ ਹਰਮਿੰਦਰ ਸਿੰਘ ਵਲੋਂ ਪ੍ਰਾਪਤ ਕੀਤੇ ਗਏ | ਇਸ ਤੋਂ ਪਹਿਲਾਂ ਰੋਸ ਮਾਰਚ ਕਰਦਿਆਂ ਮਿੰਨੀ ਸਕੱਤਰੇਤ ਸਾਹਮਣੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਪ੍ਰਧਾਨ ਐਸ.ਸੀ. ਵਿੰਗ ਦੇਸ ਰਾਜ ਸਿੰਘ ਧੁੱਗਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਬੀਤੇ ਦਿਨਾਂ ਤੋਂ ਲਗਾਤਾਰ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਬੇਲੋੜਾ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਦੇਸ਼ ਦੇ ਲੋਕਾਂ ਨੂੰ ਆਰਥਿਕ ਪੱਖੋਂ ਭਾਰੀ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਤੇਲ ਅਤੇ ਗੈਸ ਦੀਆਂ ਕੀਮਤਾਂ 'ਚ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਵੈਟ ਦੇ ਰੂਪ 'ਚ ਲਗਾਏ ਗਏ ਭਾਰੀ ਟੈਕਸਾਂ ਤੋਂ ਲੋਕਾਂ ਨੂੰ ਛੁਟਕਾਰਾ ਮਿਲਣਾ ਚਾਹੀਦਾ ਹੈ | ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਰਾਮਦਾਸਪੁਰ ਨੇ ਮੰਗ ਕੀਤੀ ਕਿ ਪੈਟਰੋਲੀਅਮ ਪਦਾਰਥਾਂ 'ਤੇ ਲਗਾਏ ਜਾ ਰਹੇ ਬੇਲੋੜੇ ਟੈਕਸਾਂ 'ਚ 50 ਫ਼ੀਸਦੀ ਦੀ ਕਟੌਤੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਪਾਰਟੀ ਵਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਤਰਨਾ ਦਲ, ਅਵਤਾਰ ਸਿੰਘ ਜੌਹਲ ਸਾਬਕਾ ਚੇਅਰਮੈਨ, ਮਨਜੀਤ ਸਿੰਘ ਦਸੂਹਾ, ਮਾ: ਕੁਲਵਿੰਦਰ ਸਿੰਘ ਜੰਡਾ, ਪਰਮਿੰਦਰ ਸਿੰਘ ਪੰਨੂ ਚੇਅਰਮੈਨ ਪੀ.ਏ.ਡੀ.ਬੀ., ਸੁਰਜੀਤ ਸਿੰਘ ਹਿੰਮਤਪੁਰ, ਜਗਤਾਰ ਸਿੰਘ ਬਲਾਲਾ, ਬਲਵੰਤ ਸਿੰਘ ਬਰਿਆਲ, ਹਰਬੰਸ ਸਿੰਘ ਮੰਝਪੁਰ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ, ਮਨਜੀਤ ਸਿੰਘ ਰੌਬੀ, ਜਰਨੈਲ ਸਿੰਘ ਧੀਰ, ਕੁਲਵਿੰਦਰ ਸਿੰਘ ਰੀਹਲ, ਹਰਕੰਵਲਜੀਤ ਸਿੰਘ ਸਹੋਤਾ, ਵਰਿੰਦਰ ਸਿੰਘ ਨੱਥਾ, ਬਲਬੀਰ ਸਿੰਘ ਕਲੋਆ, ਲਖਬੀਰ ਸਿੰਘ ਖ਼ਾਲਸਾ, ਰਸ਼ਮਿੰਦਰ ਸਿੰਘ ਕੰਗ, ਗੁਰਦੀਪ ਸਿੰਘ ਮੰਗਾ ਨੀਲਾ ਨਲੋਆ, ਦਿਲਬਾਗ ਸਿੰਘ, ਮਨਜੀਤ ਸਿੰਘ, ਮਾ: ਗੁਰਦਿਆਲ ਸਿੰਘ, ਪਰਮਜੀਤ ਸਿੰਘ ਢੱਟ, ਧਨੀ ਰਾਮ, ਪਿ੍ਥੀਪਾਲ ਸਿੰਘ ਜੋਸ਼, ਜਸਮਿੰਦਰ ਸਿੰਘ ਬਾਸ਼ਾ, ਭੁਪਿੰਦਰ ਸਿੰਘ, ਅਮਰੀਕ ਸਿੰਘ ਢੀਂਡਸਾ, ਮਾ: ਹਰਜੀਤ ਸਿੰਘ ਮੰਡੇਰ, ਸੁਖਵਿੰਦਰ ਸਿੰਘ ਨੰਬਰਦਾਰ, ਕਰਮਜੀਤ ਸਿੰਘ ਮੱਲ੍ਹੀ, ਗੁਰਤੇਜ ਸਿੰਘ ਕੁੰਢਾਲ, ਬਲਵਿੰਦਰ ਸਿੰਘ ਬੌਬੀ, ਮੋਹਣ ਲਾਲ ਕਲਸੀ, ਗੁਰਜੀਤ ਸਿੰਘ ਕੰਗ, ਮਨਪ੍ਰੀਤ ਸਿੰਘ, ਜਸਦੀਪ ਸਿੰਘ ਕੰਗ ਆਦਿ ਹਾਜ਼ਰ ਸਨ |

ਪ੍ਰਕਾਸ਼ ਪੁਰਬ ਨੂੰ ਸਮਰਪਿਤ 9ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਸ਼ੁਰੂ

ਗੜ੍ਹਦੀਵਾਲਾ, 24 ਫਰਵਰੀ (ਚੱਗਰ)-ਪੰਜਾਬ ਸਟੇਟ ਗਤਕਾ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੇ ਵਿਸ਼ੇਸ਼ ਸਹਿਯੋਗ ਨਾਲ ਸਥਾਨਕ ਖ਼ਾਲਸਾ ਕਾਲਜ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ

ਗੜ੍ਹਦੀਵਾਲਾ, 24 ਫਰਵਰੀ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਗਸ਼ਤ ਬਾ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਵਿੰਦਰ ਪਾਲ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਿਹਤ ਮਹਿਕਮਾ ਹੋਇਆ ਸਤਰਕ

ਮੁਕੇਰੀਆਂ, 24 ਫਰਵਰੀ (ਰਾਮਗੜ੍ਹੀਆ)-ਭਾਵੇਂ ਆਮ ਜਨਤਾ ਨੂੰ ਲਗਦਾ ਸੀ ਕਿ ਕੋਰੋਨਾ ਮਹਾਂਮਾਰੀ ਦਾ ਅਸਰ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਪਿਛਲੇ ਦੋ-ਤਿੰਨ ਦਿਨਾਂ ਵਿਚ ਜਿਸ ਢੰਗ ਨਾਲ ਕੋਰੋਨਾ ਮਹਾਂਮਾਰੀ ਦੇ ਕੇਸਾਂ ਵਿਚ ਵਾਧਾ ਹੋਇਆ ਹੈ, ਨੂੰ ਲੈ ਕੇ ਮੁੱਖ ਮੰਤਰੀ ...

ਪੂਰੀ ਖ਼ਬਰ »

ਇੰਸ਼ੋਰੈਂਸ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ 7 ਖ਼ਿਲਾਫ਼ ਮਾਮਲਾ ਦਰਜ

ਹਰਿਆਣਾ, 24 ਫਰਵਰੀ (ਹਰਮੇਲ ਸਿੰਘ ਖੱਖ)-ਸਾਈਬਰ ਕ੍ਰਾਈਮ ਜਲੰਧਰ ਰੇਂਜ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਹਰਿਆਣਾ ਪੁਲਿਸ ਵਲੋਂ ਠੱਗੀ ਮਾਰ ਕੇ ਪੈਸੇ ਹੜੱਪ ਕਰਨ ਦੇ ਦੋਸ਼ 'ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਅਲਾਵਲਪੁਰ ਨੂੰ ਐਲਾਨਿਆਂ ਮਾਈਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ, 24 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਤਹਿਸੀਲ ਗੜ੍ਹਸ਼ੰਕਰ ਅਧੀਨ ਆਉਂਦੇ ਪਿੰਡ ਅਲਾਵਲਪੁਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆਂ ਹੈ | ਉਨ੍ਹਾਂ ...

ਪੂਰੀ ਖ਼ਬਰ »

ਭਾਜਪਾ ਨੇਤਾ 'ਤੇ ਹਮਲਾ ਕਰਨ ਕਰਨ ਵਾਲੇ ਅਣਪਛਾਤੇ ਨਾਮਜ਼ਦ

ਮਾਹਿਲਪੁਰ, 24 ਫ਼ਰਵਰੀ (ਦੀਪਕ ਅਗਨੀਹੋਤਰੀ)-ਭਾਜਪਾ ਦੇ ਅਰਿਹਾਣਾ ਕਲਾਂ ਮੰਡਲ ਦੇ ਪ੍ਰਧਾਨ 'ਤੇ ਬੀਤੀ 17 ਫ਼ਰਵਰੀ ਨੂੰ ਕਾਤਲਾਨਾ ਹਮਲਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

18 ਲੱਖ ਦੀ ਹੇਰਾਫੇਰੀ ਦਾ ਦੋਸ਼ੀ ਪੇਸ਼ ਹੋਇਆ, 3 ਦਿਨ ਦਾ ਰਿਮਾਂਡ ਲਿਆ

ਤਲਵਾੜਾ, 24 ਫਰਵਰੀ (ਮਹਿਤਾ)- ਕਾਮਾਹੀ ਦੇਵੀ ਵਿਖੇ ਚਿੱਟ ਫ਼ੰਡ ਕੰਪਨੀ ਦੇ ਨਾਂਅ 'ਤੇ ਲੋਕਾਂ ਨਾਲ ਹੇਰਾਫੇਰੀ ਕਰਨ ਵਾਲੇ ਵਿਅਕਤੀ ਦੇ ਖ਼ਿਲਾਫ਼ ਲੋਕਾਂ ਦੀ ਸ਼ਿਕਾਇਤ 'ਤੇ 30 ਸਤੰਬਰ 2020 ਨੂੰ ਧਾਰਾ 420 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਸੁਖਦੇਵ ਸਿੰਘ ਡਡਵਾਲ ਜੋ ਪਿੰਡ ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ

ਗੜ੍ਹਸ਼ੰਕਰ, 24 ਫਰਵਰੀ (ਧਾਲੀਵਾਲ)- ਸ਼ਹਿਰ ਵਿਚ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ | ਬੁੱਧਵਾਰ ਨੂੰ ਸ਼ਹਿਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਉਣ ਨਾਲ ਕੁਲ ਐਕਟਿਵ ਕੇਸਾਂ ਦੀ ਗਿਣਤੀ 36 ਹੋ ਗਈ, ਮਰੀਜ਼ਾਂ ਨੂੰ ਘਰਾਂ ਵਿਚ ਹੀ ਆਈਸੋਲੇਟ ਕੀਤਾ ਹੋਇਆ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ 262 ਨੌਜਵਾਨਾਂ ਨੂੰ ਮਿਲਣਗੇ ਬੱਸਾਂ ਦੇ ਪਰਮਿਟ -ਅਰੋੜਾ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੱਖ-ਵੱਖ ਪਿੰਡਾਂ ਤੋਂ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਪ੍ਰਵਾਸੀ ਮਜ਼ਦੂਰ ਕੋਲੋਂ ਨਕਦੀ ਖੋਹੀ

ਅੱਡਾ ਸਰਾਂ, 24 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਬੀਤੀ ਸ਼ਾਮ ਟਾਂਡਾ ਰੋਡ 'ਤੇ ਪਿੰਡ ਕਲੋਆ ਨਜ਼ਦੀਕ ਪਾਪੂਲਰ ਨਰਸਰੀ ਵਿਚ ਕੰਮ ਕਰਨ ਵਾਲੇ ਪਰਵਾਸੀ ਮਜ਼ਦੂਰ ਕੋਲੋਂ ਅਣਪਛਾਤੇ ਕਾਰ ਸਵਾਰਾਂ ਨੇ ਡਰਾ-ਧਮਕਾ ਕੇ ਨਕਦੀ ਅਤੇ ਮੋਬਾਈਲ ਖੋਹ ਲਿਆ | ਲੁੱਟ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦੀ ਹਾਜ਼ਰੀ 'ਚ ਸਰਪੰਚ ਨਾਲ ਕੀਤੀ ਗਾਲੀ ਗਲੋਚ ਤੇ ਚੱਲੇ ਇੱਟਾਂ ਰੋੜੇ

ਮਾਹਿਲਪੁਰ, 24 ਫਰਵਰੀ (ਰਜਿੰਦਰ ਸਿੰਘ)-ਬਲਾਕ ਮਾਹਿਲਪੁਰ ਦੇ ਅਧੀਨ ਪੈਂਦੇ ਪਿੰਡ ਅਲਾਵਲਪੁਰ ਦੇ ਸਰਪੰਚ ਵਲੋਂ ਮਨਰੇਗਾ ਦੇ ਪੈਸੇ ਗ਼ਲਤੀ ਨਾਲ ਕਿਸੇ ਹੋਰ ਦੇ ਖਾਤੇ 'ਚ ਪੈਣ 'ਤੇ ਬੀ.ਡੀ.ਪੀ.ਓ. ਨੂੰ ਦਿੱਤੀ ਦਰਖਾਸਤ 'ਤੇ ਭੈਣ ਭਰਾ ਸਮੇਤ ਰਿਸ਼ਤੇਦਾਰਾਂ ਵਲੋਂ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 50 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8391 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 361 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਨੇ ਜਬਰ ਵਿਰੋਧੀ ਦਿਵਸ ਮਨਾਇਆ

ਹੁਸ਼ਿਆਰਪੁਰ, 24 ਫ਼ਰਵਰੀ (ਹਰਪ੍ਰੀਤ ਕੌਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਇੱਥੇ ਕਿਸਾਨਾਂ ਤੇ ਮਜ਼ਦੂਰਾਂ ਨੇ ਕਾਰਪੋਰੇਟ ਦਫ਼ਤਰਾਂ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਜਬਰ ਵਿਰੋਧੀ ਦਿਵਸ ਮਨਾਇਆ | ਇਸ ਦੌਰਾਨ ਰੋਸ ਮਜ਼ਾਹਰਾ ਕੀਤਾ ਗਿਆ ਜਿਸ ਉਪਰੰਤ ...

ਪੂਰੀ ਖ਼ਬਰ »

ਵਿਧਾਇਕ ਡਾ. ਰਾਜ ਨੇ ਪਿੰਡ ਬੰਬੇਲੀ ਵਾਸੀਆਂ ਦੀਆਂ ਸੱਮਸਿਆਵਾਂ ਸੁਣੀਆਂ

ਹੁਸ਼ਿਆਰਪੁਰ, 24 ਫ਼ਰਵਰੀ (ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਪਿੰਡ ਬੰਬੇਲੀ ਦਾ ਦੌਰਾ ਕੀਤਾ ਤੇ ਪਿੰਡ ਵਾਸੀਆਂ ਨੂੰ ਪੇਸ਼ ਆ ਰਹੀਆਂ ਸੱਮਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ | ਸਰਪੰਚ ਹਰਪ੍ਰੀਤ, ਰਣਜੀਤ ਸਿੰਘ, ਪਰਮਜੀਤ ਸਿੰਘ, ਚਮਨ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ- ਮੁੱਖ ਮੰਤਰੀ ਦੇ ਸ਼ਹਿਰ 'ਚ ਸੂਬਾ ਪੱਧਰੀ ਰੋਸ ਮੁਜ਼ਾਹਰਾ 28 ਨੂੰ

ਹੁਸ਼ਿਆਰਪੁਰ, 24 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਵਿਚ ਕਰੀਬ ਦੋ ਲੱਖ ਕਰਮਚਾਰੀਆਂ ਲਈ ਪੁਰਾਣੀਂ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ 28 ਫ਼ਰਵਰੀ ਨੂੰ ਪਟਿਆਲਾ ਵਿਖੇ ਸੂਬਾ ਕਨਵੀਨਰ ...

ਪੂਰੀ ਖ਼ਬਰ »

ਸੁਰੇਸ਼ ਮਿੱਤਰ ਤਿਵਾੜੀ ਵਲੋਂ ਸੁੰਦਰ ਆਸ਼ਰਮ ਦੇ ਨਿਰਮਾਣ ਲਈ ਮਾਲੀ ਮੱਦਦ

ਹੁਸ਼ਿਆਰਪੁਰ, 24 ਫ਼ਰਵਰੀ (ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੇ ਹਿਮਾਚਲ ਪ੍ਰਦੇਸ਼ ਤੋਂ ਕਨਵੀਨਰ ਅਤੇ ਲਾਲਾ ਸੁੰਦਰ ਦਾਸ ਚੈਰੀਟੇਬਲ ਸੁਸਾਇਟੀ ਫ਼ਾਰ ਡੈਂਫ਼ ਐਂਡ ਮਿਊਟ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਹਰਿਆਣਾ ਰੋਡ 'ਤੇ ਬਣ ਰਹੇ ਸੁੰਦਰ ਆਸ਼ਰਮ ਦੇ ...

ਪੂਰੀ ਖ਼ਬਰ »

ਪਾਣੀ ਬਚਾਓ ਸਬੰਧੀ ਵਰਕਸ਼ਾਪ ਦਾ ਸਮਾਪਤੀ ਸਮਾਰੋਹ

ਹੁਸ਼ਿਆਰਪੁਰ, 24 ਫ਼ਰਵਰੀ (ਹਰਪ੍ਰੀਤ ਕੌਰ)-ਬਹੁਰੰਗ ਕਲਾ ਮੰਚ (ਨਹਿਰੂ ਯੁਵਾ ਕੇਂਦਰ) ਵਲੋਂ ਪਾਣੀ ਬਚਾਓ ਸਬੰਧੀ 20 ਫ਼ਰਵਰੀ ਤੋਂ ਸ਼ੁਰੂ ਕੀਤੀ ਪੰਜ ਰੋਜ਼ਾ ਵਰਕਸ਼ਾਪ ਦਾ ਅੱਜ ਸਮਾਪਤੀ ਸਮਾਰੋਹ ਸ਼ਿਵ ਨਾਮਦੇਵ ਆਪਣਾ ਘਰ ਹਰਦੋਖਾਨਪੁਰ ਵਿਖੇ ਹੋਇਆ | ਇਸ ਵਿਚ ਕੇਂਦਰ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਨੇ ਐੱਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਦਸੂਹਾ, 24 ਫਰਵਰੀ (ਭੁੱਲਰ)- ਅੱਜ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਐੱਸ.ਡੀ.ਐਮ. ਦਸੂਹਾ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਸ. ਡੱਫਰ ਨੇ ਦੱਸਿਆ ਕਿ ਦੇਸ਼ ਵਿਚੋਂ ਜਬਰ ਵਿਰੋਧੀ ਦਿਨ ...

ਪੂਰੀ ਖ਼ਬਰ »

ਲਾਲ ਝੰਡਾ ਚੌਕੀਦਾਰ ਪੇਂਡੂ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਟਾਂਡਾ ਉੜਮੁੜ, 24 ਫਰਵਰੀ (ਭਗਵਾਨ ਸਿੰਘ ਸੈਣੀ)- ਸਬ ਤਹਿਸੀਲ ਟਾਂਡਾ ਵਿਖੇ ਲਾਲ ਝੰਡਾ ਚੌਕੀਦਾਰ ਪੇਂਡੂ ਯੂਨੀਅਨ ਦੀ ਇੱਕ ਵਿਸ਼ੇਸ਼ ਬੈਠਕ ਤਹਿਸੀਲ ਪ੍ਰਧਾਨ ਜਗਦੀਸ਼ ਸਿੰਘ ਮੂਨਕ ਦੀ ਅਗਵਾਈ 'ਚ ਹੋਈ | ਇਸ ਮੌਕੇ ਦੇਵੀ ਦਾਸ ਮਿਆਣੀ ਸੂਬਾ ਜਨਰਲ ਸਕੱਤਰ ਅਤੇ ਸਮੂਹ ...

ਪੂਰੀ ਖ਼ਬਰ »

ਦੋ ਅਣਪਛਾਤੇ ਵਿਅਕਤੀ ਔਰਤ ਦੀ ਵਾਲੀ ਝਪਟ ਕੇ ਫ਼ਰਾਰ

ਮਾਹਿਲਪੁਰ, 24 ਫਰਵਰੀ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਕਰੀਬ 1.30 ਵਜੇ ਪਿੰਡ ਨੰਗਲ ਖ਼ੁਰਦ ਵਿਖੇ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀ ਇੱਕ ਔਰਤ ਦੇ ਕੰਨ 'ਚੋਂ ਵਾਲੀ ਲਾਹ ਕੇ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਭੁਪਿੰਦਰ ਕੌਰ ਪਤਨੀ ਪਾਲ ਸਿੰਘ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੇ ਘਰ 'ਚੋਂ ਨਕਦੀ ਤੇ ਸਾਮਾਨ ਚੋਰੀ

ਅੱਡਾ ਸਰਾਂ, 24 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਚੋਰਾਂ ਨੇ ਪਿੰਡ ਲਾਲੋਵਾਲ 'ਚ ਇਕ ਐਨ.ਆਰ.ਆਈ. ਦੇ ਘਰ ਨੂੰ ਨਿਸ਼ਾਨਾਂ ਬਣਾਉਂਦੇ ਹੋਏ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ | ਚੋਰਾਂ ਨੇ ਬੀਤੇ ਦਿਨ ਨਿਰਮਲ ਸਿੰਘ ਪੁੱਤਰ ਚਰਨ ਸਿੰਘ ਦੇ ਘਰ ਨੂੰ ਉਸ ਵੇਲੇ ਨਿਸ਼ਾਨਾਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ 27 ਨੂੰ ਗੁਰੂ ਰਵਿਦਾਸ ਪੁਰਬ ਮਨਾਉਣ ਦਾ ਸੱਦਾ

ਜਲੰਧਰ, 24 ਫਰਵਰੀ (ਮੇਜਰ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ (ਦੁਆਬਾ) ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿੱਟ ਤੇ ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਉੱਪ ਚੇਅਰਮੈਨ ਜਰਨੈਲ ...

ਪੂਰੀ ਖ਼ਬਰ »

ਟੋਲ ਪਲਾਜ਼ਾ ਲਾਚੋਵਾਲ ਦੇ ਮੁਲਾਜ਼ਮਾਂ ਵਲੋਂ ਵਿਧਾਇਕ ਆਦੀਆ ਨੂੰ ਮੰਗ-ਪੱਤਰ

ਬੁੱਲ੍ਹੋਵਾਲ, 24 ਫਰਵਰੀ (ਲੁਗਾਣਾ)-ਹੁਸ਼ਿਆਰਪੁਰ ਟਾਂਡਾ ਮਾਰਗ 'ਤੇ ਸਥਿਤ ਪੀ. ਡੀ. ਅਗਰਵਾਲ ਟੋਲ ਪਲਾਜ਼ਾ ਲਾਚੋਵਾਲ ਦੇ ਮੁਲਾਜਮਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਇਕ ...

ਪੂਰੀ ਖ਼ਬਰ »

ਸੌਰਵ ਪਵਨ ਆਦੀਆ ਨੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਬੁੱਲ੍ਹੋਵਾਲ, 24 ਫਰਵਰੀ (ਲੁਗਾਣਾ)-ਵਿਧਾਇਕ ਪਵਨ ਕੁਮਾਰ ਆਦੀਆ ਦੇ ਨਿਰਦੇਸ਼ਾਂ 'ਤੇ ਸੀਨੀਅਰ ਯੂਥ ਕਾਂਗਰਸੀ ਆਗੂ ਸੌਰਵ ਪਵਨ ਆਦੀਆ ਵਲੋਂ ਆਪਣੀ ਟੀਮ ਸਮੇਤ ਹਲਕਾ ਸ਼ਾਮਚੁਰਾਸੀ 'ਚ ਸ਼ੁਰੂ ਕੀਤੇ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਤਹਿਤ ਪਿੰਡ ਪੰਡੋਰੀ ਬਾਵਾ ਦਾਸ, ...

ਪੂਰੀ ਖ਼ਬਰ »

ਗੁਰਸ਼ਰਨ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਗੁਰਸ਼ਰਨ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਦਾ ਅਹੁਦਾ ਸੰਭਾਲਿਆ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ 'ਚ ਸਿੱਖਿਆ ਵਿਭਾਗ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ...

ਪੂਰੀ ਖ਼ਬਰ »

ਵੈਟਰਨ ਐਥਲੀਟ ਗੁਰਭਜਨ ਸਿੰਘ ਬੈਂਸ ਨੇ 3 ਗੋਲਡ ਮੈਡਲ ਕੀਤੇ ਹਾਸਲ

ਗੜ੍ਹਸ਼ੰਕਰ, 24 ਫਰਵਰੀ (ਧਾਲੀਵਾਲ)-ਵੈਟਰਨ ਐਥਲੀਟ ਏਸ਼ੀਅਨ ਗੋਲਡ ਮੈਡਲਿਸਟ ਗੁਰਭਜਨ ਸਿੰਘ ਬੈਂਸ ਵਲੋਂ ਅਥਲੈਟਿਕਸ ਚੈਂਪੀਅਨ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਗੋਲਡ ਮੈਡਲ ਹਾਸਿਲ ਕੀਤੇ ਹਨ | ਗੁਰਭਜਨ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਦਿਨੀਂ ਮਸਤੂਆਣਾ ਸਾਹਿਬ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸੂਬਿਆਂ ਦੇ ਅਧਿਕਾਰ ਸੀਮਿਤ ਕਰਨ ਵੱਲ ਤੁਰੀ -ਧੁੱਗਾ

ਹਰਿਆਣਾ, 24 ਫਰਵਰੀ (ਹਰਮੇਲ ਸਿੰਘ ਖੱਖ)-ਕੇਂਦਰ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਰਾਜ ਦੇ ਅਧਿਕਾਰ ਸੀਮਿਤ ਕਰਨ ਦੀਆਂ ਤਜਵੀਜ਼ਾਂ ਬਣਾਈਆਂ ਗਈਆਂ ਹਨ, ਜਿਸ ਤਹਿਤ ਹੀ ਭਾਜਪਾ ਦੀ ਸਰਕਾਰ ਵਲੋਂ ਖੇਤੀ ਸਬੰਧੀ ਕਾਨੂੰਨ ਲਿਆਂਦੇ ਗਏ ਤੇ 2020 ਬਿਜਲੀ ਸੋਧ ਬਿੱਲ ਲਿਆਉਣ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਜਬਰ ਵਿਰੋਧੀ ਦਿਵਸ ਮੌਕੇ ਸ਼ਹਿਰ 'ਚ ਕੀਤਾ ਰੋਸ ਮਾਰਚ

ਗੜ੍ਹਸ਼ੰਕਰ, 24 ਫਰਵਰੀ (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਬਰ ਵਿਰੋਧੀ ਦਿਵਸ ਸਬੰਧੀ ਇੱਥੇ ਕਿਸਾਨ ਜਥੇਬੰਦੀਆਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕਰਨ ਉਪਰੰਤ ਐੱਸ.ਡੀ.ਐੱਮ. ਦਫ਼ਤਰ ਵਿਖੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ | ਸਥਾਨਕ ...

ਪੂਰੀ ਖ਼ਬਰ »

ਜੇਲ੍ਹਾਂ ਵਿਚ ਬੰਦ ਕਿਸਾਨਾਂ ਦੀ ਰਿਹਾਈ ਲਈ ਐੱਸ. ਡੀ. ਐੱਮ. ਨੂੰ ਮੰਗ ਪੱਤਰ ਦਿੱਤਾ

ਦਸੂਹਾ, 24 ਫਰਵਰੀ (ਭੁੱਲਰ)- ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਐੱਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ ਨੂੰ ਕਿਸਾਨ ਅੰਦੋਲਨ ਦੌਰਾਨ ਜੇਲ੍ਹਾਂ ਵਿਚ ਬੰਦ ਕਿਸਾਨਾਂ ਦੀ ਬਿਨਾਂ ਸ਼ਰਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੰਦਰੂਨੀ ਇਕੱਠ ਦੀ ਗਿਣਤੀ 100 ਤੇ ਬਾਹਰੀ ਇਕੱਠ ਦੀ 200 ਤੱਕ ਸੀਮਤ ਕਰਨ ਦੇ ਹੁਕਮ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਵਿਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਤੇ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ...

ਪੂਰੀ ਖ਼ਬਰ »

ਘਰੇਲੂ ਗੈਸ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ 'ਚ ਵਾਧੇ ਖਿਲਾਫ਼ ਮੁਜ਼ਾਹਰਾ

ਹੁਸ਼ਿਆਰਪੁਰ, 24 ਫ਼ਰਵਰੀ (ਹਰਪ੍ਰੀਤ ਕੌਰ)-ਘਰੇਲੂ ਗੈਸ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ 'ਚ ਹੋਏ ਭਾਰੀ ਵਾਧੇ ਦੇ ਖਿਲਾਫ਼ ਲੇਬਰ ਪਾਰਟੀ ਵਲੋਂ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ | ਧੀਮਾਨ ਨੇ ਕਿਹਾ ...

ਪੂਰੀ ਖ਼ਬਰ »

ਫਰਜ਼ੀ ਬਾਬੇ ਨੇ ਬਿਮਾਰੀ ਦਾ ਇਲਾਜ ਅਤੇ ਪਰਿਵਾਰ 'ਚ ਬੱਚਾ ਹੋਣ ਦੇ ਨਾਂਅ 'ਤੇ ਮਾਰੀ ਠੱਗੀ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਸੋਨੇ ਦੇ ਗਹਿਣਿਆਂ ਦੀ ਪੂਜਾ ਤੋਂ ਬਾਅਦ ਬਿਮਾਰੀ ਦਾ ਇਲਾਜ ਅਤੇ ਪਰਿਵਾਰ 'ਚ ਬੱਚਾ ਹੋਣ ਦੀ ਗੱਲ ਕਰਕੇ ਫਰਜੀ ਬਾਬਾ ਲੱਖਾਂ ਰੁਪਏ ਦੇ ਗਹਿਣੇ ਲੈ ਕੇ ਇੱਕ ਪਰਿਵਾਰ ਨੂੰ ਚਕਮਾ ਦੇ ਕੰਕਰੀਟ ਨਾਲ ਭਰੀ ਪੋਟਲੀ ਫੜਾ ਕੇ ਫ਼ਰਾਰ ...

ਪੂਰੀ ਖ਼ਬਰ »

ਡਾ. ਜਤਿੰਦਰ ਕੁਮਾਰ ਵਲੋਂ ਪਿੰਡ ਭਾਮ ਦਾ ਦੌਰਾ

ਹੁਸ਼ਿਆਰਪੁਰ, 24 ਫ਼ਰਵਰੀ (ਹਰਪ੍ਰੀਤ ਕੌਰ)-ਸਮਾਜਿਕ ਸੰਸਥਾ 'ਕੋਸ਼ਿਸ਼' ਦੇ ਕੋ-ਚੇਅਰਮੈਨ ਡਾ. ਜਤਿੰਦਰ ਕੁਮਾਰ ਨੇ ਪਿੰਡ ਭਾਮ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸੱਮਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਬਾਜੀਗਰ ਮੁਹੱਲੇ ਦੀ ਪਾਣੀ ਦੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਦਮਨ ਵਿਰੋਧੀ ਦਿਵਸ ਮਨਾਇਆ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਅਤੇ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ, ਆਜ਼ਾਦ ਕਿਸਾਨ ਕਮੇਟੀ ਦੋਆਬਾ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ...

ਪੂਰੀ ਖ਼ਬਰ »

ਮਿਸ਼ਨ 'ਸ਼ਤ ਪ੍ਰਤੀਸ਼ਤ' ਦੀ ਸਫ਼ਲਤਾ ਲਈ ਸਕੂਲਾਂ 'ਚ ਪੜ੍ਹਦੇ ਹਰੇਕ ਵਿਦਿਆਰਥੀ ਨੂੰ ਸਾਂਭਣਾ ਸਮੇਂ ਦੀ ਮੁੱਖ ਲੋੜ-ਸਕੱਤਰ

ਹੁਸ਼ਿਆਰਪੁਰ, 24 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਖਿਆ ਵਿਭਾਗ ਵਲੋਂ ਅਮਲ ਵਿਚ ਲਿਆਂਦੇ ਜਾ ਰਹੇ ਮਿਸ਼ਨ 'ਸ਼ਤ ਪ੍ਰਤੀਸ਼ਤ' ਦੀ ਸਫ਼ਲਤਾ ਲਈ ਹੁਣ ਸਕੂਲਾਂ ਵਿਚ ਪੜ੍ਹਦੇ ਹਰੇਕ ਵਿਦਿਆਰਥੀ ਨੂੰ ਸਾਂਭਣਾ ਸਮੇਂ ਦੀ ਮੁੱਖ ਲੋੜ ਹੈ | ਇਹ ਪ੍ਰਗਟਾਵਾ ਸਕੱਤਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਆਯੂਸ਼ਮਾਨ ਬੀਮਾ ਯੋਜਨਾ ਦੇ ਕਾਰਡ ਬਣਾਏ

ਗੜ੍ਹਦੀਵਾਲਾ, 24 ਫਰਵਰੀ (ਚੱਗਰ)-ਪਿੰਡ ਥੇਂਦਾ ਦੇ ਮਿੰਨੀ ਆਂਗਣਵਾੜੀ ਸੈਂਟਰ ਵਿਖੇ ਏ.ਡੀ.ਸੀ. ਅੰਮਿਤ ਪੰਚਾਲ ਦੇ ਨਿਰਦੇਸ਼ਾਂ ਅਨੁਸਾਰ ਹੈਲਥ ਵਿਭਾਗ ਵਲੋਂ ਆਏ ਵਿਸ਼ਾਲ ਸਿੰਘ ਨੇ ਪਿੰਡ ਦੇ ਲੋਕਾਂ ਦੇ ਆਯੂਸ਼ਮਾਨ ਬੀਮਾ ਯੋਜਨਾ ਦੇ ਕਾਰਡ ਬਣਾਏ | ਇਸ ਮੌਕੇ ਹਰਵਿੰਦਰ ...

ਪੂਰੀ ਖ਼ਬਰ »

ਤੰਗ ਪੁਲੀ 'ਤੇ ਰੇਿਲੰਗ ਨਾ ਹੋਣ ਕਾਰਨ ਨਿੱਤ ਵਾਪਰ ਰਹੇ ਨੇ ਹਾਦਸੇ

ਮੁਕੇਰੀਆਂ, 24 ਫਰਵਰੀ (ਰਾਮਗੜ੍ਹੀਆ)-ਮੁਕੇਰੀਆਂ-ਤਲਵਾੜਾ ਟਰੱਕ ਯੂਨੀਅਨ ਦੇ ਨਜਦੀਕ ਪੈਂਦੇ ਮਾਤਾ ਰਾਣੀ ਚੌਂਕ 'ਚ ਸਥਿਤ ਗੰਦੇ ਨਾਲੇ ਉੱਪਰ ਬਣੀ ਤੰਗ ਪੁਲੀ 'ਤੇ ਰੇਿਲੰਗ ਨਾ ਹੋਣ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ | ਇਸ ਸਬੰਧੀ ਨਜ਼ਦੀਕੀ ਲੋਕਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਵਾਧੇ ਨੰੂ ਲੈ ਕੇ 'ਆਪ' ਨੇ ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸੰਦੀਪ ਸੈਣੀ ਦੀ ਪ੍ਰਧਾਨਗੀ 'ਚ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਸ਼ਹਿਰ 'ਚ ਰੋਸ ਮਾਰਚ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਤਹਿਤ ਹੁਸ਼ਿਆਰਪੁਰ ਡਿਪੂ ਦੇ ਗੇਟ 'ਤੇ ਰੈਲੀ ਕੀਤੀ ਗਈ | ਇਸ ਮੌਕੇ ਡਿਪੂ ਪ੍ਰਧਾਨ ਰਮਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਸੀ.ਪੀ.ਐੱਫ. ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਪ੍ਰਧਾਨ ਮੰਤਰੀ ਤੇ ਹੋਰਨਾਂ ਨੂੰ ਮੰਗ ਪੱਤਰ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਸੀ.ਪੀ.ਐੱਫ. ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਪੰਜਾਬ ਪੱਧਰੀ ਸੱਦੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਵਲੋਂ ਜ਼ਿਲ੍ਹਾ ਆਗੂ ਕਰਨੈਲ ਸਿੰਘ ਮਾਹਿਲਪੁਰ ਦੀ ਅਗਵਾਈ ਵਿਚ ਡੀ.ਸੀ. ਹੁਸ਼ਿਆਰਪੁਰ ਰਾਹੀਂ ...

ਪੂਰੀ ਖ਼ਬਰ »

ਚੇਅਰਮੈਨ ਸਰਦਾਰ ਸਿੰਘ ਜਲਾਲਪੁਰ ਨੂੰ ਸ਼ਰਧਾਂਜਲੀਆਂ ਭੇਟ

ਮਿਆਣੀ, 24 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਉੱਘੇ ਸਮਾਜ ਸੇਵਕ ਚੇਅਰਮੈਨ ਬਾਬਾ ਮੱਖਣ ਸ਼ਾਹ ਲੁਬਾਣਾ ਸੇਵਾ ਸੁਸਾਇਟੀ ਰਜਿ. ਤੇ ਗੁਰਦੁਆਰਾ ਕਿਲ੍ਹਾ ਪਤੀ ਸੂਰਾ ਸਿੰਘ ਜਲਾਲਪੁਰ ਦੇ ਸੈਕਟਰੀ ਜਥੇਦਾਰ ਸਰਦਾਰ ਸਿੰਘ ਜਲਾਲਪੁਰ ਨਮਿਤ ਸ਼ਰਧਾਂਜਲੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਕੀਤੀ ਵਿੱਤ ਮੰਤਰੀ ਦੇ ਬਿਆਨ ਦੀ ਨਿੰਦਾ

ਤਲਵਾੜਾ, 24 ਫਰਵਰੀ (ਅ. ਪ੍ਰ.)- ਕਾਮਾਹੀ ਦੇਵੀ ਦੇ ਐਨ. ਪੀ. ਐਸ. ਮੁਲਾਜ਼ਮਾਂ ਦੀ ਪਟਿਆਲਾ ਰੈਲੀ ਦੇ ਸਬੰਧ 'ਚ ਰੈਲੀ ਹੋਈ ਜਿਸ 'ਚ ਵਿੱਤ ਮੰਤਰੀ ਵਲੋਂ ਪੁਰਾਣੀ ਪੈਨਸ਼ਨ ਦੇ ਸਬੰਧ 'ਚ ਦਿੱਤੇ ਗਏ ਬਿਆਨ ਦੀ ਨਿੰਦਾ ਕੀਤੀ ਗਈ | ਸਮੂਹ ਐਨ. ਪੀ. ਐਸ. ਮੁਲਾਜ਼ਮਾਂ ਨੇ ਸਰਕਾਰ ਨੂੰ ਅਪੀਲ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਨੇ ਵਿਧਾਇਕ ਡਾ: ਰਾਜ ਕੁਮਾਰ ਰਾਹੀਂ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਵਿਧਾਇਕ ਡਾ: ਰਾਜ ਕੁਮਾਰ ਰਾਹੀਂ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਪ੍ਰਧਾਨ ਪਵਨ ਕੁਮਾਰ ਨੇ ਮੰਗ ...

ਪੂਰੀ ਖ਼ਬਰ »

ਕੇਂਦਰ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ- ਗੋਬਿੰਦ ਕਾਨੂੰਗੋ

ਹਾਜੀਪੁਰ, 24 ਫ਼ਰਵਰੀ (ਪੁਨੀਤ ਭਾਰਦਵਾਜ)- ਬਲਾਕ ਹਾਜੀਪੁਰ ਦੇ ਪਿੰਡ ਭਵਨਾਲ ਪੱਤੀ ਰਾਮਨਗਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਾਂਝੀ ਮੀਟਿੰਗ ਪਿੰਡ ਦੇ ਸਰਪੰਚ ਅਤੇ ਬਾਬੂ ਸੰਦੇਸ਼ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਿਸਾਨ ...

ਪੂਰੀ ਖ਼ਬਰ »

ਸਾਂਪਲਾ ਦੀ ਨਿਯੁਕਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ-ਚੰਚਲ ਵਰਮਾ

ਮਾਹਿਲਪੁਰ, 24 ਫ਼ਰਵਰੀ (ਦੀਪਕ ਅਗਨੀਹੋਤਰੀ)-ਸਾਬਕਾ ਕੇਂਦਰੀ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੂੰ ਐਸ. ਸੀ. ਕਮਿਸ਼ਨ ਦਾ ਚੇਅਰਮੈਨ ਲਗਾਉਣ 'ਤੇ ਸਿਟੀ ਵੈੱਲਫੇਅਰ ਕਲੱਬ ਦੇ ਪ੍ਰਧਾਨ ਚੰਚਲ ਵਰਮਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਗੋਲਡੀ ਵਲੋਂ ਹਾਜੀਪੁਰ ਪੰਚਾਇਤ ਨੂੰ ਵਿਕਾਸ ਲਈ ਗ੍ਰਾਂਟ ਦਾ ਪੱਤਰ ਭੇਟ

ਗੜ੍ਹਸ਼ੰਕਰ, 24 ਫਰਵਰੀ (ਧਾਲੀਵਾਲ)-ਪਿੰਡ ਹਾਜੀਪੁਰ ਦੀ ਪੰਚਾਇਤ ਨੂੰ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਸਰਕਾਰ ਤਰਫ਼ੋਂ ਵਿਕਾਸ ਲਈ ਜਾਰੀ 5 ਲੱਖ ਦੀ ਗ੍ਰਾਂਟ ਦਾ ਮਨਜ਼ੂਰੀ ਪੱਤਰ ਭੇਟ ਕੀਤਾ ਗਿਆ | ਇਸ ਮੌਕੇ ਪਿੰਡ ਦੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX