ਤਾਜਾ ਖ਼ਬਰਾਂ


ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  5 minutes ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  29 minutes ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  13 minutes ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਅਕਾਲ ਚਲਾਣਾ ਕਰ ਗਏ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ
. . .  50 minutes ago
ਜੌਹਲਾਂ (ਜਲੰਧਰ), 9 ਮਈ - ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਤੜਕੇ 4.30 ਵਜੇ ਦੇ ਕਰੀਬ ਦਿਹਾਂਤ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  58 minutes ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 2 hours ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 2 hours ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 2 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 4 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 4 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  1 minute ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  1 day ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਭਾਕਿਯੂ ( ਏਕਤਾ ) ਊਗਰਾਹਾਂ ਨੇ ਵਪਾਰੀਆਂ ਦੇ ਹੱਕ ਵਿਚ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 8 ਮਈ (ਕਰਮਜੀਤ ਸਿੰਘ) - ਪੰਜਾਬ ਅੰਦਰ ਦਿਨੋਂ - ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨ ਸੰਘਰਸ਼ ਕਮੇਟੀ ਬਟਾਲਾ ਵਲੋਂ ਰਸਦਾਂ ਸਮੇਤ ਦੂਸਰਾ ਜਥਾ ਦਿੱਲੀ ਰਵਾਨਾ

ਬਟਾਲਾ, 24 ਫਰਵਰੀ (ਕਾਹਲੋਂ)-ਕਿਸਾਨ ਸੰਘਰਸ਼ ਕਮੇਟੀ ਅਰਬਨ ਅਸਟੇਟ ਬਟਾਲਾ ਦਿੱਲੀ 'ਚ ਸੰਘਰਸ਼ ਕਰ ਰਹੇ ਕਿਸਾਨਾਂ ਲਈ ਦੂਸਰੀ ਵਾਰ ਉਪਰਾਲਾ ਕਰਦਿਆਂ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਕਿਸਾਨਾਂ ਲਈ ਜ਼ਰੂਰੀ ਵਸਤਾਂ, ਰਸਦਾਂ ਸਮੇਤ ਦੂਸਰਾ ਜਥਾ ਜਥੇਦਾਰ ਸੁਖਵੰਤ ਸਿੰਘ ਨਵਰੂਪ ਨਗਰ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਬਟਾਲਾ ਤੋਂ ਜੈਕਾਰਿਆਂ ਦੇ ਨਾਲ ਤੋਰਿਆ | ਰਸਦਾਂ ਦਾ ਮਿੰਨੀ ਟੈਂਪੂ ਰਵਾਨਾ ਕਰਨ ਤੋਂ ਪਹਿਲਾਂ ਗੁਰਦੁਆਰਾ ਅਰਬਨ ਅਸਟੇਟ ਬਟਾਲਾ 'ਚ ਅਰਦਾਸ ਕੀਤੀ ਗਈ, ਉਪਰੰਤ ਜਥੇ ਨੂੰ ਨਿਸ਼ਾਨ ਸਾਹਿਬ ਦੀ ਅਗਵਾਈ 'ਚ ਰਵਾਨਾ ਕੀਤਾ ਗਿਆ | ਇਸ ਮÏਕੇ ਮੁੱਖ ਪ੍ਰਬੰਧਕ ਮਨਬੀਰ ਸਿੰਘ ਰੰਧਾਵਾ, ਰੁਪਿੰਦਰ ਸਿੰਘ ਸ਼ਾਮਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕਰੀ ਜਾ ਰਹੀ ਹੈ, ਜਿਸ ਕਰ ਕੇ ਤਿੰਨ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ 88 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਖੁੱਲੇ ਆਸਮਾਨ ਹੇਠਾਂ ਰਾਤਾਂ ਬਿਤਾਉਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਬਟਾਲਾ ਦੀਆਂ ਸੰਗਤਾਂ ਅਤੇ ਦਾਨੀਆਂ ਦੇ ਸਹਿਯੋਗ ਨਾਲ ਰਸਦਾਂ ਸਮੇਤ ਦੂਸਰਾ ਜਥਾ ਦਿੱਲੀ ਦੇ ਗਾਜੀਪੁਰ ਪਲਵਲ ਬਾਰਡਰ ਲਈ ਰਵਾਨਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਭੇਜੀਆਂ ਗਈਆਂ ਰਸਦਾਂ 'ਚ ਆਟਾ ਗੁੰਨਣ ਨਾਲੀ ਮਸ਼ੀਨ, ਗਰਾਈਾਡਰ, 3 ਕੁਇੰਟਲ ਦਾਲਾਂ, 12 ਟੀਨ ਰਿਫਾਇੰਡ ਤੇਲ, 2 ਟੀਨ ਸਰੋਂ ਦੇ ਤੇਲ, ਇਕ ਕੁਇੰਟਲ ਖੰਡ, ਇਕ ਕੁਇੰਟਲ ਸੁੱਕਾ ਦੁੱਧ, ਨਹਾਉਣ ਅਤੇ ਕੱਪੜੇ ਧੋਣ ਵਾਲਾ ਸਾਬਣ, 4 ਕੁਇੰਟਲ ਸਰਫ਼ ਤੇ ਹੋਰ ਸਮੱਗਰੀ ਭੇਜੀ ਗਈ ਹੈ | ਮਨਬੀਰ ਸਿੰਘ ਰੰਧਾਵਾ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਅਗਲੇ ਹਫ਼ਤੇ ਫਿਰ ਟਰੱਕ ਰਵਾਨਾ ਕੀਤਾ ਜਾਵੇਗਾ | ਇਸ ਮÏਕੇ ਰੁਪਿੰਦਰ ਸਿੰਘ ਸ਼ਾਮਪੁਰਾ, ਐੱਸ.ਡੀ.ਓ. ਬਲਦੇਵ ਸਿੰਘ, ਡਾ. ਕੁਲਦੀਪ ਸਿੰਘ ਮਿਸ਼ਰਪੁਰਾ, ਹਰਜੀਤ ਸਿੰਘ ਬੀਕਨਵਾਲੇ, ਗੁਰਨਾਮ ਸਿੰਘ ਹੰਸਪਾਲ, ਰਾਣਾ ਬਾਜਵਾ, ਮੈਨੇਜਰ ਅਵਤਾਰ ਸਿੰਘ, ਜਥੇਦਾਰ ਸੁਖਵੰਤ ਸਿੰਘ ਨਵਰੂਪ ਨਗਰ, ਬਲਦੇਵ ਸਿੰਘ, ਸਰਬਜੀਤ ਸਿੰਘ ਪਰਮਾਰ, ਬਲਦੇਵ ਸਿੰਘ ਖੁਜਾਲਾ, ਗੁਰਦੀਪ ਸਿੰਘ ਅੱੈਸ.ਆਈ., ਬਾਬਾ ਜੰਗਬੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਮਿ੍ਤਕ ਦੀ ਦੇਹ ਚੌਕ 'ਚ ਰੱਖ ਕੇ ਲਗਾਇਆ ਧਰਨਾ

ਬਟਾਲਾ, 24 ਫ਼ਰਵਰੀ (ਹਰਦੇਵ ਸਿੰਘ ਸੰਧੂ)-ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਹਰਪੁਰਾ ਦੇ ਇਕ ਵਿਅਕਤੀ ਦੀ ਮੌਤ ਹੋਣ 'ਤੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਕੁਝ ਵਿਅਕਤੀਆਂ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦਿਆਂ ਲਾਸ਼ ਨੂੰ ਕਾਦੀਆਂ ਚੁੰਗੀ ਚੌਕ 'ਚ ਰੱਖ ਕੇ ਧਰਨਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਡੀ.ਸੀ. ਰਾਹੀਂ ਰਾਸ਼ਟਰਪਤੀ ਨੰੂ ਭੇਜਿਆ ਮੰਗ ਪੱਤਰ

ਗੁਰਦਾਸਪੁਰ, 24 ਫਰਵਰੀ (ਆਰਿਫ਼)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਅੱਜ 147ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਜਦੋਂ ਕਿ ਅੱਜ 64ਵੇਂ ਜਥੇ ਨੇ ਭੁੱਖ ਹੜਤਾਲ ਰੱਖੀ | ਜਿਸ ਵਿਚ ਸਾਬਕਾ ਸੈਨਿਕ ਭਲਾਈ ਕਮੇਟੀ ਵਲੋਂ ਦਿਲਬਾਗ਼ ਸਿੰਘ, ...

ਪੂਰੀ ਖ਼ਬਰ »

ਠੱਗੀ ਦੇ ਮਾਮਲੇ 'ਚ ਇਕ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 24 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਇਕ ਡਾਕਟਰ ਨਾਲ ਐਂਬੂਲੈਂਸ ਲੈ ਕੇ ਦੇਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਅਜੇ ਰਾਜਨ ਨੇ ਦੱਸਿਆ ਕਿ ਪਿਛਲੇ ਸਾਲ ਅਗਸਤ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅੱਜ 10 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

ਸਕੂਲਾਂ ਅੰਦਰ ਅਧਿਆਪਕਾਂ ਸਮੇਤ ਬੱਚਿਆਂ ਦੇ ਹੋਣ ਲੱਗੇ ਕੋਰੋਨਾ ਟੈਸਟ ਗੁਰਦਾਸਪੁਰ, 24 ਫਰਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹਾ ਗੁਰਦਾਸਪੁਰ ਵਿਚ ਅੱਜ ਕੋਰੋਨਾ ਪਾਜ਼ੀਟਿਵ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਸੰਘਰਸ਼ ਨੂੰ ਹੋਰ ਵਿਸ਼ਾਲ ਤੇ ਮਜ਼ਬੂਤ ਕੀਤਾ ਜਾ ਰਿਹਾ-ਡਾ. ਦਰਸ਼ਨਪਾਲ, ਹਰਪ੍ਰੀਤ ਸਿੰਘ ਕਾਹਲੋਂ

ਬਟਾਲਾ, 24 ਫਰਵਰੀ (ਕਾਹਲੋਂ)-ਦਿੱਲੀ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਕਿਸਾਨ ਸੰਯੁਕਤ ਮੋਰਚਾ ਵਲੋਂ ਪੱਗੜੀ ਸੰਭਾਲ ਜੱਟਾ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

20 ਤੋਂ 24 ਮਾਰਚ ਤੱਕ ਹੋਵੇਗੀ ਬਟਾਲਾ ਵਿਚ 12ਵੀਂ ਕÏਮੀ ਪਸ਼ੂਧਨ ਐਕਸਪੋਰਟ ਚੈਂਪੀਅਨਸ਼ਿਪ

ਬਟਾਲਾ, 24 ਫਰਵਰੀ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬਟਾਲਾ ਵਿਖੇ 20 ਤੋਂ 24 ਮਾਰਚ ਤਕ ਬਾਰ੍ਹਵੀਂ ਨੈਸ਼ਨਲ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਕਸਪੋ 2021 ਕਰਵਾਈ ਜਾ ਰਹੀ ਹੈ | ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਸਬੰਧੀ ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੰੂ ਭੇਜਿਆ ਮੰਗ ਪੱਤਰ

ਗੁਰਦਾਸਪੁਰ, 24 ਫਰਵਰੀ (ਆਰਿਫ਼)-ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਬੇਲੋੜੇ ਵਾਧੇ ਨੰੂ ਵਾਪਸ ਲੈਣ ਦੀ ਮੰਗ ਨੰੂ ਲੈ ਕੇ ਅੱਜ ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਖਪਤਕਾਰ ਬਿਜਲੀ ਦੇ ਬਕਾਇਆ ਬਿੱਲ ਦੋ ਦਿਨਾਂ ਅੰਦਰ ਜਮਾਂ ਕਰਵਾਉਣ-ਇੰਜੀ: ਬਾਜਵਾ

ਡੇਰਾ ਬਾਬਾ ਨਾਨਕ, 24 ਫਰਵਰੀ (ਵਿਜੇ ਸ਼ਰਮਾ)-ਪਾਵਰਕਾਮ ਸਬ ਡਵੀਜਨ ਡੇਰਾ ਬਾਬਾ ਨਾਨਕ ਦੇ ਇੰਜੀ: ਗੁਰਨਾਮ ਸਿੰਘ ਬਾਜਵਾ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਦੇ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਰਹਿੰਦੇ ਹਨ, ਉਹ ਦੋ ਦਿਨਾਂ ...

ਪੂਰੀ ਖ਼ਬਰ »

ਚੋਰਾਂ ਨੇ ਮੈਡੀਕਲ ਸਟੋਰ ਦਾ ਸ਼ਟਰ ਤੋੜ ਕੇ ਕੀਤੀ ਚੋਰੀ

ਦੀਨਾਨਗਰ, 24 ਫਰਵਰੀ (ਸ਼ਰਮਾ)-ਦੀਨਾਨਗਰ ਮਗਰਾਲਾ ਰੋਡ ਸਥਿਤ ਰਾਜ ਮੈਡੀਕਲ ਸਟੋਰ ਦੀ ਦੁਕਾਨ 'ਤੇ ਚੋਰਾਂ ਵਲੋਂ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਨਵਤੇਸ਼ ਮਹਾਜਨ ਨੇ ਦੱਸਿਆ ਕਿ ਚੋਰ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਘਰ 'ਚ ਲੱਗੀ ਅੱਗ-ਲੱਖਾਂ ਤੋਂ ਵੱਧ ਦਾ ਹੋਇਆ ਨੁਕਸਾਨ

ਦੀਨਾਨਗਰ, 24 ਫਰਵਰੀ (ਸੰਧੂ/ਸੋਢੀ)-ਦੀਨਾਨਗਰ ਦੀ ਕ੍ਰਿਸ਼ਨਾ ਗਲੀ ਵਿਖੇ ਇਕ ਮਕਾਨ 'ਚ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਮੇਸ਼ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੰੂ ਸੂਚਨਾ ਮਿਲੀ ਕਿ ਘਰ ਦੇ ਅੰਦਰੋਂ ਧੰੂਆਂ ਨਿਕਲ ...

ਪੂਰੀ ਖ਼ਬਰ »

ਕੈਪਟਨ ਦਾ ਕਿਸਾਨੀ ਬਿੱਲਾਂ ਬਾਰੇ ਬਿਆਨ ਬੇਹੱਦ ਮੰਦਭਾਗਾ-ਬੱਬੇਹਾਲੀ

ਗੁਰਦਾਸਪੁਰ, 24 ਫਰਵਰੀ (ਆਰਿਫ਼)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਕ ਅੰਗਰੇਜ਼ੀ ਅਖ਼ਬਾਰ 'ਚ ਛਪਿਆ ਬਿਆਨ ਬਹੁਤ ਮੰਦਭਾਗਾ ਹੈ, ਜਿਸ ਵਿਚ ਉਨ੍ਹਾਂ ਖੇਤੀ ਕਾਨੰੂਨਾਂ ਨੰੂ ਡੇਢ ਤੋਂ ਦੋ ਸਾਲ ਤੱਕ ਰੋਕਣ ਦੀ ਵਕਾਲਤ ਕਰਦਿਆਂ ਕਿਸਾਨਾਂ ਨੰੂ ਸੰਘਰਸ਼ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਦੁਕਾਨਾਂ 'ਚ ਚੋਰੀ

ਗੁਰਦਾਸਪੁਰ, 24 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਅੱਜ ਸਵੇਰੇ ਤੜਕਸਾਰ ਚਾਰ ਬਲੈਰੋ ਕਾਰ ਸਵਾਰ ਚੋਰਾਂ ਵਲੋਂ ਦੋ ਮੈਡੀਕਲ ਸਟੋਰਾਂ ਦੇ ਸ਼ਟਰਾਂ ਨੰੂ ਜੈੱਕ ਨਾਲ ਚੱੁਕ ਕੇ ਚੋਰੀ ਦੀ ਵਾਰਦਾਤ ਨੰੂ ਅੰਜਾਮ ਦਿੱਤਾ ਹੈ | ਇਸ ਸਬੰਧੀ ਸੁਭਾਸ਼ ਮੈਡੀਕਲ ਸਟੋਰ ਦੇ ਮਾਲਕ ਸੁਮਿਤ ...

ਪੂਰੀ ਖ਼ਬਰ »

ਕਲਾਨੌਰ ਰੋਡ ਦੇ ਬਾਈਪਾਸ 'ਤੇ ਬਣੇ ਚੌਕ 'ਤੇ ਸਵਿਫਟ ਤੇ ਬੀ.ਐਸ.ਐਫ. ਦੀ ਬਲੈਰੋ ਕਾਰ ਦੀ ਹੋਈ ਟੱਕਰ

ਗੁਰਦਾਸਪੁਰ, 24 ਫਰਵਰੀ (ਭਾਗਦੀਪ ਸਿੰਘ ਗੋਰਾਇਆ/ਗੁਰਪ੍ਰਤਾਪ ਸਿੰਘ)-ਅਕਸਰ ਇਹ ਦੇਖਣ ਵਿਚ ਆਉਂਦਾ ਹੈ ਕਿ ਕੋਈ ਨਾ ਕੋਈ ਹਾਦਸਾ ਵਾਪਰਨ ਤੋਂ ਬਾਅਦ ਸਰਕਾਰੀ ਵਿਭਾਗਾਂ ਦੀ ਕੁੰਭਕਰਨੀ ਨੀਂਦ ਖੁੱਲ੍ਹਦੀ ਹੈ | ਬਟਾਲਾ ਪਟਾਕਾ ਫੈਕਟਰੀ ਦਾ ਹਾਦਸਾ ਅਤੇ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਪਨਿਆੜ ਦੇ ਗੇਟ ਸਾਹਮਣੇ ਏਕਟੂ ਨੇ ਕੀਤੀ ਗੇਟ ਰੈਲੀ

ਦੀਨਾਨਗਰ, 24 ਫਰਵਰੀ (ਸੰਧੂ/ਸੋਢੀ)-ਸ਼ੂਗਰ ਮਿੱਲ ਮਜ਼ਦੂਰ ਯੂਨੀਅਨ ਸਬੰਧਿਤ ਏਕਟੂ ਵਲੋਂ ਸਹਿਕਾਰੀ ਖੰਡ ਮਿੱਲ ਪਨਿਆੜ ਵਿਖੇ ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ ਮਿੱਲ ਗੇਟ ਅੱਗੇ ਰੈਲੀ ਕੀਤੀ ਗਈ | ਰੈਲੀ ਨੰੂ ਸੰੰਬੋਧਨ ਕਰਦਿਆਂ ...

ਪੂਰੀ ਖ਼ਬਰ »

'ਆਪ' ਜ਼ਿਲ੍ਹਾ ਗੁਰਦਾਸਪੁਰ ਵਲੋਂ ਮਹਿੰਗਾਈ ਵਿਰੁੱਧ ਦਿੱਤਾ ਧਰਨਾ

ਗੁਰਦਾਸਪੁਰ, 24 ਫਰਵਰੀ (ਆਰਿਫ਼)-ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਵਲੋਂ ਡਾਕਖ਼ਾਨਾ ਚੌਂਕ ਵਿਖੇ ਮਹਿੰਗਾਈ ਵਿਰੁੱਧ ਧਰਨਾ ਦੇ ਕੇ ਰੋਸ ਜ਼ਾਹਿਰ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਸ਼ਾਹ ਦੀ ਜੋੜੀ ਵਲੋਂ ਦੇਸ਼ ਵਿਚ ਮਹਿੰਗਾਈ ਨੰੂ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਰਤੀਆਂ ਦੇ ਕਾਰਡ ਬਣਾਏ

ਧਾਰੀਵਾਲ, 24 ਫਰਵਰੀ (ਸਵਰਨ ਸਿੰਘ)-ਪਿੰਡ ਆਲੋਵਾਲ ਵਿਖ਼ੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਰਪੰਚ ਕੁਲਵਿੰਦਰ ਸਿੰਘ ਲਾਡੀ ਦੀ ਰਹਿਨੁਮਾਈ ਹੇਠ ਵਰਿੰਦਰ ਸਰਮਾ ਦੀ ਟੀਮ ਵਲੋਂ 125 ਲਾਭਪਾਤਰੀਆਂ ਦੇ ਕਾਰਡ ਬਣਾਏ ਗਏ | ਲਾਡੀ ਨੇ ਕਿਹਾ ਕਿ ਮਹਿੰਗਾਈ ਦੇ ਚਲਦਿਆਂ ਆਮ ਲੋਕਾਂ ...

ਪੂਰੀ ਖ਼ਬਰ »

ਖਾਲਿਸਤਾਨ ਦੇ ਪੋਸਟਰ ਲਗਾਉਣ ਵਾਲਾ ਗਿ੍ਫ਼ਤਾਰ

ਬਟਾਲਾ, 24 ਫ਼ਰਵਰੀ (ਬੁੱਟਰ)-ਸਥਾਨਕ ਤਹਿਸੀਲ ਕੰਪਲੈਕਸ ਬਟਾਲਾ ਦੀਆਂ ਕੰਧਾਂ 'ਤੇ ਖਾਲਿਸਤਾਨ ਦੇ ਪੋਸਟਰ ਲਗਾਉਣ ਵਾਲੇ ਨੂੰ ਬਟਾਲਾ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਹੈੱਡਕਵਾਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਟਰੈਵਲ ਏਜੰਟ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ 6 ਲੱਖ 25 ਹਜ਼ਾਰ ਦੀ ਠੱਗੀ- ਪੁਲਿਸ ਨੇ ਕੀਤਾ ਕਾਬੂ

ਬਟਾਲਾ, 24 ਫਰਵਰੀ (ਕਾਹਲੋਂ)-ਟਰੈਵਲ ਏਜੰਟ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 24 ਲੋਕਾਂ ਕੋਲੋਂ 6 ਲੱਖ 25 ਹਜ਼ਾਰ 500 ਰੁਪਏ ਦੀ ਠੱਗੀ ਮਾਰਨ ਤੇ ਨਕਲੀ ਪਾਸਪੋਰਟ ਤੇ ਟਿਕਟਾਂ ਦੇਣ ਦੇ ਦੋਸ਼ ਤਹਿਤ ਬਟਾਲਾ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿਚ ਨਾਮਜ਼ਦ ਏਜੰਟ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਹਮਾਇਤ ਅਤੇ 26 ਜਨਵਰੀ ਵਾਲੀ ਘਟਨਾ ਸਬੰਧੀ ਫੜੇ ਨੌਜਵਾਨ ਕਿਸਾਨਾਂ ਦੀ ਰਿਹਾਈ ਲਈ ਕੱਢਿਆ ਮੋਟਰਸਾਈਕਲ ਮਾਰਚ

ਕਾਹਨੂੰਵਾਨ/ਭੈਣੀ ਮੀਆਂ ਖਾਂ, 24 ਫਰਵਰੀ (ਜਸਪਾਲ ਸਿੰਘ ਸੰਧੂ/ਜਸਬੀਰ ਸਿੰਘ ਬਾਜਵਾ)-ਖੇਤੀ ਕਾਨੂੰਨਾਂ ਦਾ ਵਿਰੋਧ ਅਤੇ ਨÏਜਵਾਨਾਂ 'ਤੇ ਪਾਏ ਝੂਠੇ ਪਰਚੇ ਰੱਦ ਕਰਵਾਉਣ ਲਈ ਇਥੋਂ ਨੇੜਲੇ ਪਿੰਡ ਦਾਰਾਪੁਰ ਤੋਂ ਇਕ ਬਹੁਤ ਹੀ ਪ੍ਰਭਾਵਸ਼ਾਲੀ ਮੋਟਰਸਾਈਕਲ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਘੁੰਮਣ ਚÏਥੀ ਵਾਰ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬਟਾਲਾ, 24 ਫਰਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸ.ਸੀ. ਵਿੰਗ ਦੇ ਕÏਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਐਸ.ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਬੜੇ ਹੀ ਮਿਹਨਤੀ ਤੇ ਪਾਰਟੀ ਲਈ ਸਖ਼ਤ ...

ਪੂਰੀ ਖ਼ਬਰ »

'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਵਲੋਂ 30 ਪਰਿਵਾਰਾਂ ਨੂੰ ਰਾਸ਼ਨ ਦੀ ਵੰਡ

ਡੇਰਾ ਬਾਬਾ ਨਾਨਕ, 24 ਫਰਵਰੀ (ਵਿਜੇ ਸ਼ਰਮਾ)-ਮਨੱੁਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਕਰਵਾਏ ਗਏ ਇਕ ਸੰਖੇਪ ਸਮਾਗਮ ਦੌਰਾਨ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਮੁਫ਼ਤ ਰਾਸ਼ਨ ਦੀ ਵੰਡ ਕੀਤੀ ਗਈ | ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਪ੍ਰਧਾਨਗੀ ਲਈ ਕਾਂਗਰਸੀ ਆਗੂ ਲੱਗੇ ਸਿਆਸੀ ਗੋਟੀਆਂ ਫਿੱਟ ਕਰਨ

ਫਤਹਿਗੜ੍ਹ ਚੂੜੀਆਂ, 24 ਫਰਵਰੀ (ਧਰਮਿੰਦਰ ਸਿੰਘ ਬਾਠ)-17 ਫਰਵਰੀ ਨੂੰ ਐਲਾਨੇ ਗਏ ਨਗਰ ਕੌਂਸਲ ਦੇ ਨਤੀਜਿਆਂ ਤੋਂ ਬਾਅਦ ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਦੀ ਪ੍ਰਧਾਨਗੀ ਲਈ ਜਿੱਤ ਕਾਂਗਰਸੀ ਕੌਂਸਲਰ ਅਤੇ ਸਰਗਰਮ ਆਗੂ ਸ਼ਹਿਰ ਦੀ ਪ੍ਰਧਾਨਗੀ ਹਾਸਲ ਕਰਨ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX