ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਦੇ ਸਰਕਾਰੀ ਹਸਪਤਾਲ ਵਿਚ 18 - 44 ਉਮਰ ਦੇ ਲੋਕਾਂ ਨੂੰ ਟੀਕਾ ਖੁਰਾਕ ਨਾ ਮਿਲਣ ਕਾਰਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
ਕਿਸੇ ਨੂੰ ਨਹੀਂ ਪਤਾ ਕਿ ਕੋਵਿਡ ਦੀਆਂ ਹੋਰ ਕਿੰਨੀਆਂ ਲਹਿਰਾਂ ਦੇਸ਼ ਅਤੇ ਰਾਜ ਨੂੰ ਪ੍ਰਭਾਵਿਤ ਕਰਨਗੀਆਂ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਕੋਰੋਨਾ ਕੇਸਾਂ ਦੁਆਰਾ ਪੈਦਾ ਹੋਏ ਆਕਸੀਜਨ ਸੰਕਟ ਦੇ ਵਿਚਕਾਰ, ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਆਕਸੀਜਨ ਉਤਪਾਦਾਂ ਦੀਆਂ ਸਾਰੀਆਂ...
ਥਾਣਾ ਸਿਟੀ ਦੇ ਐੱਸ. ਐੱਚ .ਓ .ਅਤੇ ਪੀ.ਸੀ.ਆਰ. ਇੰਚਾਰਜ ਦਾ ਤਬਾਦਲਾ, ਐਸ. ਐਸ. ਪੀ. ਕਪੂਰਥਲਾ ਨੇ ਕੀਤੀ ਕਾਰਵਾਈ
. . .  1 day ago
ਫਗਵਾੜਾ, 5 ਮਈ ( ਹਰੀਪਾਲ ਸਿੰਘ) - ਫਗਵਾੜਾ ਵਿਖੇ ਇਕ ਸਬਜ਼ੀ ਵਾਲੇ ਦੀ ਲੱਤ ਮਾਰ ਕੇ ਉਸ ਦਾ ਸਮਾਨ ਸੁੱਟਣ ਦੇ ਮਾਮਲੇ ਵਿਚ ਐਸ. ਐਸ. ਪੀ. ਕਪੂਰਥਲਾ ਕੰਵਰਦੀਪ ਕੌਰ...
ਹਿਮਾਚਲ ਪ੍ਰਦੇਸ਼ ਵਿਚ 6 ਮਈ ਦੀ ਅੱਧੀ ਰਾਤ ਤੋਂ 16 ਮਈ ਤੱਕ ਕਰਫ਼ਿਊ
. . .  1 day ago
ਹਿਮਾਚਲ ਪ੍ਰਦੇਸ਼, 5 ਮਈ - ਹਿਮਾਚਲ ਪ੍ਰਦੇਸ਼ ਸਰਕਾਰ ਨੇ ਬੁੱਧਵਾਰ ਨੂੰ ਰਾਜ ਵਿਚ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ...
ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ, ਜਾਇਦਾਦ ਨਾਲ ਜੁੜੀਆਂ ਸੇਵਾਵਾਂ ਨੂੰ ਹੋਵੇਗਾ ਲਾਭ
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਭਰ ਦੇ ਸਾਰੇ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਕੰਮਕਾਜ ਵਿਚ ਕੁਸ਼ਲਤਾ ਨੂੰ ਵਧਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਜਾਇਦਾਦ ...
ਤਪਾ ਤਹਿਸੀਲ 'ਚ ਮਾਲ ਅਧਿਕਾਰੀਆਂ ਦੀ ਹੜਤਾਲ ਕਾਰਨ ,ਰਜਿਸਟਰੀਆਂ, ਇੰਤਕਾਲ, ਗਿਰਦੌਰੀਆਂ ਦਾ ਸਮੁੱਚਾ ਕੰਮ ਠੱਪ
. . .  1 day ago
ਤਪਾ ਮੰਡੀ, 5 ਮਈ (ਪ੍ਰਵੀਨ ਗਰਗ) - ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ 'ਤੇ ਜਿੱਥੇ ਸੂਬੇ 'ਚ ਸਮੂਹ ਮਾਲ ਅਧਿਕਾਰੀਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਕੀਤੀ ਹੋਈ...
ਅਮਿਤ ਸਰੀਨ, ਪੀ.ਸੀ.ਐਸ. ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਨੂੰ ਬੋਕਾਰੋ ਵਿਖੇ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ
. . .  1 day ago
ਫਗਵਾੜਾ , 5 ਮਈ (ਤਰਨਜੀਤ ਸਿੰਘ ਕਿੰਨੜਾ) - ਅਮਿਤ ਸਰੀਨ, ਪੀ.ਸੀ.ਐਸ. ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਨੂੰ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ ਹੈ ...
ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਤਪਾ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ
. . .  1 day ago
ਤਪਾ ਮੰਡੀ, 5 ਮਈ (ਵਿਜੇ ਸ਼ਰਮਾ) - ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਸਬ ਡਵੀਜ਼ਨਲ ਹਸਪਤਾਲ ਵਿਖੇ ਪਹੁੰਚ ਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਬੀਰ ਸਿੰਘ ਔਲਖ...
ਤਾਲਾਬੰਦੀ ਦੀਆਂ ਸ਼ਰਤਾਂ ਨੂੰ ਲੈ ਕੇ ਵਪਾਰੀ ਤੇ ਸਰਕਾਰ ਆਹਮੋ ਸਾਹਮਣੇ, ਕੱਲ੍ਹ ਤੋਂ ਕਾਰੋਬਾਰ ਖੋਲ੍ਹਣ ਦਾ ਐਲਾਨ
. . .  1 day ago
ਅਮਰਬੀਰ ਸਿੰਘ, 5 ਮਈ (ਪਟਿਆਲਾ) - ਸਰਕਾਰ ਵਲੋਂ ਕੋਰੋਨਾ ਦੀ ਰੋਕਥਾਮ ਲਈ ਤਾਲਾਬੰਦੀ ਵਾਸਤੇ ਅਪਣਾਏ ਗਏ ਨਿਯਮਾਂ ਦੇ ਵਿਰੋਧ ਵਿਚ ਵਪਾਰੀ ਵਰਗ ਨੇ ਸਰਕਾਰ ਦੇ ਖ਼ਿਲਾਫ਼ ਲਾਮਬੰਦ ਹੋ ਕੇ ਸੰਘਰਸ਼ ਕਰਨ ਦਾ ਫ਼ੈਸਲਾ ਕਰ ਲਿਆ...
ਪਰਿਵਾਰ 'ਤੇ ਜਾਨਲੇਵਾ ਹਮਲਾ, ਪੁਲਿਸ ਵਲੋਂ ਜਾਂਚ ਜਾਰੀ
. . .  1 day ago
ਸੁਲਤਾਨਵਿੰਡ, 5 ਮਈ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਨਿਊ ਗੁਰਨਾਮ ਨਗਰ ਵਿਖੇ ਇਕ ਗੁਰਸਿੱਖ ਪਰਿਵਾਰ 'ਤੇ ਸਹੁਰਿਆ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਤਰਨਤਾਰਨ

ਵਿਧਾਇਕ ਧਰਮਬੀਰ ਅਗਨੀਹੋਤਰੀ ਨੇ ਹਲਕੇ ਦੀਆਂ ਪੰਚਾਇਤਾਂ ਦੀ ਹਾਜ਼ਰੀ 'ਚ ਸਰਪੰਚ ਸੋਨੂੰ ਚੀਮਾ ਦੇ ਦੋਸ਼ਾਂ ਦੇ ਦਿੱਤੇ ਜਵਾਬ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਪਿਛਲੇ ਦਿਨੀਂ ਹਲਕਾ ਤਰਨ ਤਾਰਨ ਨਾਲ ਸਬੰਧਤ ਸਰਪੰਚ ਸੋਨੂੰ ਚੀਮਾ ਵਲੋਂ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਉਪਰ ਲਗਾਏ ਗਏ ਗੰਭੀਰ ਦੋਸ਼ਾਂ ਦਾ ਜਵਾਬ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਦਫ਼ਤਰ ਕੈਂਪਸ ਵਿਖੇ ਹਲਕੇ ਦੀਆਂ ਪੰਚਾਇਤਾਂ ਦੀ ਹਾਜ਼ਰੀ ਵਿਚ ਦਿੱਤੇ ਅਤੇ ਸਰਪੰਚਾਂ ਦੀ ਹਾਜ਼ਰੀ ਵਿਚ ਸਪੱਸ਼ਟ ਕੀਤਾ ਕਿ ਪਿਛਲੇ ਚਾਰ ਸਾਲ ਦੌਰਾਨ ਸਰਕਾਰ ਵਲੋਂ ਆਏ ਇਕ ਇਕ ਪੈਸੇ ਨੂੰ ਪੂਰੀ ਇਮਾਨਦਾਰੀ ਨਾਲ ਵਿਕਾਸ ਕਾਰਜਾਂ ਉਪਰ ਲਗਾਇਆ ਗਿਆ ਹੈ | ਉਨ੍ਹਾਂ ਦੇ ਇਸ ਕਹਿਣੇ 'ਤੇ ਮੌਜੂਦ ਸਰਪੰਚਾਂ ਵਲੋਂ ਹੱਥ ਖੜ੍ਹੇ ਕਰਕੇ ਇਸ ਗੱਲ ਦਾ ਸਮੱਰਥਨ ਦਿੱਤਾ ਕਿ ਵਿਕਾਸ ਕਾਰਜਾਂ ਲਈ ਆਈ ਰਕਮ ਵਿਚ ਕਦੀ ਵੀ ਕਿਸੇ ਵਿਅਕਤੀ ਵਲੋਂ ਕੋਈ ਪੈਸਾ ਨਹੀਂ ਲਿਆ ਗਿਆ | ਸਰਪੰਚਾਂ, ਪੰਚਾਂ ਅਤੇ ਇਲਾਕੇ ਦੇ ਹੋਰ ਮੁਹਤਬਰ ਵਿਅਕਤੀਆਂ ਨੂੰ ਸੰਬੋਧਨ ਹੁੰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਉਮਰ ਦਾ ਵੱਡਾ ਸਮਾਂ ਲੋਕਾਂ ਦੀ ਸੇਵਾ ਵਿਚ ਲਗਾਇਆ ਹੈ | ਤਰਨ ਤਾਰਨ ਹਲਕੇ ਦੇ ਲੋਕਾਂ ਨੇ ਵਿਧਾਇਕ ਵਜੋਂ ਉਨ੍ਹਾਂ ਨੂੰ ਜਿਤਾ ਕੇ ਉਨ੍ਹਾਂ ਉਪਰ ਬਹੁਤ ਵੱਡਾ ਅਹਿਸਾਨ ਕੀਤਾ ਹੈ ਅਤੇ ਉਹ ਅਹਿਸਾਨ ਕਦੇ ਵੀ ਉਤਾਰ ਨਹੀਂ ਸਕਦੇ | ਉਨ੍ਹਾਂ ਨੇ ਕਿਹਾ ਕਿ
ਸਰਪੰਚ ਸੋਨੂੰ ਚੀਮਾ ਨੇ ਚੋਣਾਂ ਦੌਰਾਨ ਉਨ੍ਹਾਂ ਦੀ ਮਦਦ ਜ਼ਰੂਰ ਕੀਤੀ ਹੈ ਪਰ ਇਸ ਬਦਲੇ ਉਨ੍ਹਾਂ ਨੇ ਕੋਈ ਗ਼ਲਤ ਕੰਮ ਨਹੀਂ ਕੀਤਾ ਅਤੇ ਨਾ ਹੀ ਕਰਨਗੇ | ਗੰਡੀਵਿੰਡ ਦੇ ਪੰਚਾਇਤ ਸਕੱਤਰ ਪਰਮੀਤ ਸਿੰਘ ਦੀ ਡਿਊਟੀ ਦੌਰਾਨ ਪੱਗ ਉਤਾਰ ਕੇ ਉਸ ਨੂੰ ਜਲੀਲ ਕਰਨਾ ਬਹੁਤ ਹੀ ਮੰਦਭਾਗਾ ਹੈ, ਕਿਉਂਕਿ ਦਸਤਾਰ ਸਿਰ ਦੀ ਸ਼ਾਨ ਹੁੰਦੀ ਹੈ | ਦਸਤਾਰ ਖ਼ਾਤਿਰ ਤਾਂ ਸਾਡੇ ਗੁਰੂਆਂ ਅਤੇ ਯੋਧਿਆਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਸਕੱਤਰ ਪਰਮੀਤ ਸਿੰਘ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਸੀ ਕਿ ਜੇਕਰ ਉਨ੍ਹਾਂ ਦੀ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਈ ਤਾਂ ਉਹ ਆਤਮਦਾਹ ਕਰ ਲੈਣਗੇ | ਸੋਨੂੰ ਚੀਮਾ ਤੇ ਉਸ ਦੇ ਸਾਥੀਆਂ ਖ਼ਿਲਾਫ਼ ਜੋ ਕਾਰਵਾਈ ਹੋਈ, ਉਹ ਕਾਨੂੰਨ ਅਨੁਸਾਰ ਹੋਈ ਹੈ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਉਪਰ ਜੋ ਇਲਜਾਮ ਲਗਾਏ ਗਏ ਹਨ, ਉਹ ਸਰਾਸਰ ਬੇ-ਬੁਨਿਆਦ ਹਨ ਅਤੇ ਸਾਰਾ ਹਲਕਾ ਉਨ੍ਹਾਂ ਬਾਰੇ ਜਾਣਦਾ ਹੈ |
ਵਿਧਾਇਕ ਡਾ. ਅਗਨੀਹੋਤਰੀ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਲਈ ਆਈਆਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਨੂੰ ਵੀ ਸਾਰਿਆਂ ਦੇ ਸਾਹਮਣੇ ਰੱਖਿਆ ਤੇ ਸਰਪੰਚਾਂ ਤੇ ਹੋਰਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਨ੍ਹਾਂ ਝੂਠਿਆਂ ਦੋਸ਼ਾਂ ਤੋਂ ਘਬਰਾਉਣ ਵਾਲੇ ਨਹੀਂ ਹਨ ਅਤੇ ਪਹਿਲਾਂ ਤੋਂ ਵੀ ਵੱਧ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਸਰਪੰਚ, ਪੰਚ ਅਤੇ ਕਾਂਗਰਸ ਪਾਰਟੀ ਦੇ ਆਗੂ ਹਾਜ਼ਰ ਸਨ | ਇਸ ਮੌਕੇ ਹਾਜ਼ਰ ਸਰਪੰਚਾਂ ਨੇ ਹੱਥ ਖੜ੍ਹੇ ਕਰਕੇ ਡਾ. ਧਰਮਬੀਰ ਅਗਨੀਹੋਤਰੀ ਦਾ ਸਮੱਰਥਨ ਕਰਦਿਆਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ |
ਜਿਸ ਤਰ੍ਹਾਂ ਦੇ ਸੰਸਕਾਰ ਮਿਲਦੇ ਹਨ, ਉਸ ਅਨੁਸਾਰ ਹੀ ਵਿਧਾਇਕ ਅਗਨੀਹੋਤਰੀ ਖ਼ਿਲਾਫ਼ ਬੋਲੇ ਸੋਨੂੰ ਚੀਮਾ-ਡਾ: ਸੰਦੀਪ ਅਗਨੀਹੋਤਰੀ
ਸਰਪੰਚ ਸੋਨੂੰ ਚੀਮਾ ਵਲੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਖ਼ਿਲਾਫ਼ ਕੀਤੀ ਗਈ ਹੇਠਲੇ ਪੱਧਰ ਦੀ ਬਿਆਨਬਾਜੀ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਨੇ ਕਿਹਾ ਕਿ ਮਨੁੱਖ ਨੂੰ ਜਿਸ ਤਰ੍ਹਾਂ ਦੇ ਸੰਸਕਾਰ ਮਿਲਦੇ ਹਨ, ਉਹ ਉਸ ਤਰ੍ਹਾਂ ਦੀ ਹੀ ਸ਼ਬਦਾਵਲੀ ਵਰਤਦਾ ਹੈ | ਉਨ੍ਹਾਂ ਨੂੰ ਵਧੀਆ ਪਰਵਰਿਸ਼ ਮਿਲੀ ਹੈ ਅਤੇ ਉਨ੍ਹਾਂ ਨੇ ਹਮੇਸ਼ਾਂ ਹੀ ਹਰ ਵਿਅਕਤੀ ਦੀ ਭਾਵੇਂ ਉਹ ਵਿਰੋਧੀ ਧਿਰ ਦਾ ਹੋਵੇ, ਨੂੰ ਸਤਿਕਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੋਨੂੰ ਚੀਮਾ ਵਲੋਂ ਆਪਣੇ ਪਿਤਾ ਦੀ ਉਮਰ ਤੋਂ ਵਧੇਰੇ ਉਮਰ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਖ਼ਿਲਾਫ਼ ਜੋ ਸ਼ਬਦਾਵਲੀ ਵਰਤੀ ਗਈ ਹੈ, ਉਹ ਸ਼ਾਇਦ ਉਨ੍ਹਾਂ ਨੂੰ ਪਰਿਵਾਰ ਵਲੋਂ ਮਿਲੇ ਸੰਸਕਾਰਾਂ ਦਾ ਨਤੀਜਾ ਹੈ |

ਸੜਕ ਦੁਰਘਟਨਾ 'ਚ 1 ਦੀ ਮੌਤ

ਫਤਿਆਬਾਦ, 24 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪਿੰਡ ਛਾਪੜੀ ਸਾਹਿਬ ਦੇ 27 ਸਾਲਾ ਨੌਜਵਾਨ ਇਕਬਾਲ ਸਿੰਘ ਦੀ ਫਤਿਆਬਾਦ ਵਿਖੇ ਬੱਸ ਨਾਲ ਟੱਕਰ 'ਚ ਸਵੇਰੇ 8 ਵਜੇ ਦੇ ਕਰੀਬ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਕਬਾਲ ਰੋਜ਼ ਦੀ ਤਰ੍ਹਾਂ ਆਪਣੇ ਮੋਟਰਸਾਈਕਲ 'ਤੇ ਗੋਇੰਦਵਾਲ ...

ਪੂਰੀ ਖ਼ਬਰ »

ਵਰਚੁਅਲ ਸਮਾਗਮ ਰਾਹੀਂ ਨੌਜਵਾਨਾਂ ਨੂੰ ਪੇਂਡੂ ਬੱਸ ਸੇਵਾ ਪਰਮਿਟ ਤਕਸੀਮ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਰਚੁਅਲ ਸਮਾਗਮ ਰਾਹੀਂ ਰਾਜ ਦੇ 3000 ਨੌਜਵਾਨਾਂ ਨੂੰ ਪੇਂਡੂ ਬਸ ਸੇਵਾ ਪਰਮਿਟ ਦੇਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਦੇ ਨਾਲ ਟਰਾਂਸਪੋਰਟ ਵਿਭਾਗ ਦੇ ਕਪੂਰਥਲਾ ਵਿਖੇ ਬਣਨ ਵਾਲੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਨਿੱਜੀ ਸਹਾਇਕ 'ਤੇ ਜਾਨਲੇਵਾ ਹਮਲਾ

ਮੀਆਂਵਿੰਡ, 24 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਕੱਲ੍ਹ ਸਵੇਰੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਨਿੱਜੀ ਸਹਾਇਕ ਹਰਜੀਤ ਸਿੰਘ ਮੀਆਂਵਿੰਡ 'ਤੇ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਗਭਗ 12,363 ਮਰੀਜ਼ਾਂ ਨੂੰ ਮੁਹੱਈਆ ਕਰਵਾਈ ਗਈ 10 ਕਰੋੜ 32 ਲੱਖ 74 ਹਜ਼ਾਰ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ-ਡੀ. ਸੀ.

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ, ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਸਾਲ ਸੂਬੇ ਦੇ ਲੱਗਪਗ 40 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਸਿਹਤ ਬੀਮਾ ਅਧੀਨ ਮੁਫ਼ਤ ...

ਪੂਰੀ ਖ਼ਬਰ »

'ਆਪ' ਵਲੋਂ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਵਿਰੁੱਧ ਰੋਸ ਪ੍ਰਦਰਸ਼ਨ

ਤਰਨ ਤਾਰਨ, 24 ਫਰਵਰੀ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਵਲੋਂ ਤਰਨ ਤਾਰਨ ਵਿਖੇ ਰਸੋਈ ਗੈਸ ਤੇ ਡੀਜ਼ਲ, ਪੈਟਰੋਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿਚ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਨੂੰ ਅੱਖਾਂ ਖੋਲ੍ਹਣ ਤੇ ਗਰੀਬ ਲੋਕਾਂ ਬਾਰੇ ਸੋਚਣ ਦੀ ਅਪੀਲ ਕੀਤੀ ...

ਪੂਰੀ ਖ਼ਬਰ »

ਪਤਨੀ ਦਾ ਕਤਲ ਕਰਕੇ ਫ਼ਰਾਰ ਹੋਣ ਵਾਲਾ ਵਿਅਕਤੀ 24 ਘੰਟੇ 'ਚ ਗਿ੍ਫ਼ਤਾਰ

ਸਰਾਏ ਅਮਾਨਤ ਖਾਂ, 24 ਫਰਵਰੀ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਆਪਣੀ ਪਤਨੀ ਦਾ ਕਤਲ ਕਰਕੇ ਫ਼ਰਾਰ ਹੋਣ ਵਾਲੇ ਵਿਅਕਤੀ ਨੂੰ 24 ਘੰਟੇ ਦੇ ਅੰਦਰ-ਅੰਦਰ ਗਿ੍ਫ਼ਤਾਰ ਕੀਤਾ ਗਿਆ | ਇੰਸ: ...

ਪੂਰੀ ਖ਼ਬਰ »

ਨਹਿਰ ਦੇ ਪਾਣੀ ਨੂੰ ਲੈ ਕੇ ਝਗੜੇ ਦੌਰਾਨ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਨਹਿਰ ਦੇ ਪਾਣੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਵਲੋਂ ਖੂਨਦਾਨ ਕੈਂਪ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)-ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਰੋਹਿਤਮ ਹਿਤਾ ਵਲੋਂ ਕੀਤਾ ਗਿਆ | ਖੂਨਦਾਨ ਕੈਂਪ ਵਿਚ 20 ਯੂਨਿਟ ਖੂਨ ਪ੍ਰਾਪਤ ਕੀਤਾ ਗਿਆ ...

ਪੂਰੀ ਖ਼ਬਰ »

ਸੈਮੀਨਾਰ 27 ਨੂੰ

ਅਮਰਕੋਟ, 24 ਫਰਵਰੀ (ਗੁਰਚਰਨ ਸਿੰਘ ਭੱਟੀ)-ਸਰਕਾਰਾਂ ਤੇ ਕਾਰਪੋਰੇਟ ਘਰਾਣਿਆਂ ਦੇ ਗਠਜੋੜ ਕਾਰਨ ਆਮ ਜਨਤਾ ਦੇ ਕਾਰੋਬਾਰ ਤੇ ਆਮਦਨ ਦੇ ਹੋਏ ਨੁਕਸਾਨ ਸਬੰਧੀ ਜਾਣਕਾਰੀ ਦੇਣ ਵਾਸਤੇ ਪਿੰਡ ਘਰਿਆਲਾ ਦੇ ਗੁਰਦੁਆਰਾ ਰਾਜਾ ਜੰਗ ਵਿਖੇ 27 ਫਰਵਰੀ ਨੂੰ ਸਵੇਰੇ 11 ਵਜੇ ਇਕ ...

ਪੂਰੀ ਖ਼ਬਰ »

ਨੌਜਵਾਨਾਂ ਦਾ 'ਆਪ' ਨਾਲ ਜੁੜਨਾ ਪੰਜਾਬ 'ਚ ਸਿਆਸੀ ਬਦਲਾਅ ਦੇ ਸੰਕੇਤ-ਡਾ: ਸੋਹਲ

ਤਰਨ ਤਾਰਨ, 24 ਫਰਵਰੀ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਵਰਗ ਦਾ ਪਾਰਟੀ ਵੱਲ ਝੁਕਾਅ ਇਹ ਸੰਕੇਤ ਦਿੰਦਾ ਹੈ ਕਿ ਰਵਾਇਤੀ ਪਾਰਟੀਆਂ ਤੋਂ ਸਤਾਏ ਲੋਕ ਪੰਜਾਬ ਵਿਚ ਸਿਆਸੀ ਬਦਲਾਅ ਦੇ ਹੱਕ ਵਿਚ ਹਨ ਅਤੇ 2022 ਵਿਚ ਆਮ ਆਦਮੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕਮੇਟੀ ਦੇ ਵਿਸਥਾਰ ਲਈ ਪਿੰਡ ਘੜਕਾ ਵਿਖੇ ਮੀਟਿੰਗ

ਚੋਹਲਾ ਸਾਹਿਬ, 24 ਫਰਵਰੀ (ਬਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜ਼ਿਲ੍ਹਾ ਕਮੇਟੀ ਦਾ ਵਿਸਥਾਰ ਕਰਦੇ ਰਹੇ ਪਿੰਡ ਘੜਕਾ ਵਿਖੇ ਇਕੱਤਰ ਜਥੇਬੰਦੀ ਦੇ ਆਗੂ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬ ਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਵਾਅਦੇ ਅਨੁਸਾਰ ਕਰਜ਼ਾ ਮੁਆਫ਼ ਕੀਤਾ ਹੁੰਦਾ ਤਾਂ ਕਿਸਾਨ ਖੁਦਕੁਸ਼ੀ ਨਾ ਕਰਦਾ-'ਆਪ' ਆਗੂ

ਫਤਿਆਬਾਦ, 24 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਕੁਝ ਦਿਨ ਪਹਿਲਾਂ ਖਡੂਰ ਸਾਹਿਬ ਹਲਕੇ ਦੇ ਪਿੰਡ ਗੁੱਜਰਪੁਰਾ ਵਿਚ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ ਬਹੁਤ ਹੀ ਮੰਦਭਾਗੀ ਘਟਨਾ ਹੈ | ਮਰਨ ਵਾਲਾਂ ਜਰਨੈਲ ਸਿੰਘ ਪੁੱਤਰ ਦਲਬੀਰ ਸਿੰਘ ਪਿੰਡ ...

ਪੂਰੀ ਖ਼ਬਰ »

ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਤੇਲ ਕੀਮਤਾਂ ਦੇ ਵਾਧੇ ਵਿਰੁੱਧ ਡੀ. ਸੀ. ਨੂੰ ਮੰਗ ਪੱਤਰ

ਤਰਨ ਤਾਰਨ, 24 ਫਰਵਰੀ (ਪਰਮਜੀਤ ਜੋਸ਼ੀ)- ਕੇਂਦਰ ਤੇ ਰਾਜ ਸਰਕਾਰਾਂ ਵਲੋਂ ਬੇਦਰਦੀ ਨਾਲ ਲਗਾਏ ਗਏ ਬੇਤਾਹਾਸ਼ਾ ਟੈਕਸਾਂ ਕਾਰਨ ਨਿਤ ਦਿਨ ਵੱਧ ਰਹੀਆਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਰੁੱਧ ਤਰਨ ਤਾਰਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖ਼ੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੀਆਂਵਿੰਡ, 24 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਜ਼ਿਲ੍ਹਾ ਪੱਧਰੀ ਇਕ ਅਹਿਮ ਮੀਟਿੰਗ ਤਰਨ ਤਾਰਨ ਵਿਖੇ 10.30 ਵਜੇ ਹੋਵੇਗੀ ਜਿਸ ਵਿਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ ਤੇ ਨਾਲ ਹੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਫ਼ੌਤ ਹੋਏ ਟਕਸਾਲੀ ਅਕਾਲੀ ਦਲ ਦੇ ਆਗੂ ਮਿੰਟੂ ਦੇ ਪੁੱਤਰ ਇਕਬਾਲ ਸਿੰਘ ਨੂੰ ਅੰਤਿਮ ਵਿਦਾਇਗੀ

ਫਤਿਆਬਾਦ, 24 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਫਤਿਆਬਾਦ ਵਿਖੇ ਵਾਪਰੇ ਮੋਟਰਸਾਈਕਲ ਹਾਦਸੇ ਦੌਰਾਨ ਟਕਸਾਲੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਮਿੰਟੂ ਛਾਪੜੀ ਸਾਹਿਬ ਦੇ ਇਕਲੌਤੇ ਬੇਟੇ ਇਕਬਾਲ ਸਿੰਘ ਦੀ ਹੋਈ ਬੇਵਕਤ ਮੌਤ ਤੋਂ ਬਾਅਦ ਛਾਪੜੀ ਸਾਹਿਬ ਦੇ ...

ਪੂਰੀ ਖ਼ਬਰ »

ਸਰਕਾਰ ਨੇ ਪੈਟਰੋਲ, ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਧਾ ਕੇ ਆਮ ਜਨਤਾ 'ਤੇ ਪਾਇਆ ਵਾਧੂ ਬੋਝ-ਔਲਖ

ਗੋਇੰਦਵਾਲ ਸਾਹਿਬ, 24 ਫਰਵਰੀ (ਸਕੱਤਰ ਸਿੰਘ ਅਟਵਾਲ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਭਰ 'ਚ ਮਹਿੰਗੇ ਹੁੰਦੇ ਜਾ ਰਹੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਨਾਲ ਨਾ ਸਿਰਫ ਲੋਕਾਂ ...

ਪੂਰੀ ਖ਼ਬਰ »

ਸੰਤ ਬਾਬਾ ਜਸਵੰਤ ਸਿੰਘ ਦੀ 28 ਵੀਂ ਬਰਸੀ ਮਨਾਈ

ਤਰਨ ਤਾਰਨ, 24 ਫਰਵਰੀ (ਪਰਮਜੀਤ ਜੋਸ਼ੀ)-ਸੰਤ ਬਾਬਾ ਜਸਵੰਤ ਸਿੰਘ ਦੀ 28 ਵੀਂ ਬਰਸੀ ਇਲਾਕਾ ਨਿਵਾਸੀ ਸੰਗਤ , ਐੱਨ.ਆਰ.ਆਈ ਤੇ ਪਿੰਡ ਵਰਾਣਾ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਈ ਗਈ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿਚ ਰਸਭਿੰਨਾ ਕੀਰਤਨ ਹੋਇਆ ਅਤੇ ...

ਪੂਰੀ ਖ਼ਬਰ »

ਮੋਦੀ ਹੰਕਾਰ ਛੱਡ ਕੇ ਕਿਸਾਨਾਂ ਨੂੰ ਗਲੇ ਲਗਾਉਣ-ਰੁਪਿੰਦਰ ਕੌਰ ਬ੍ਰਹਮਪੁਰਾ

ਖਡੂਰ ਸਾਹਿਬ, 24 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਬਾਰਡਰਾਂ 'ਤੇ ਬੈਠ ਕੇ ਸੰਘਰਸ਼ ਕਰ ਰਹੀਆਂ ਬੀਬੀਆਂ ਨੂੰ ਸਲਾਮ ਕਰਦੇ ਹੋਏ ਕਿਹਾ ਕਿ ਜਦੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫਤਿਆਬਾਦ, 24 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਫਤਿਆਬਾਦ ਪੁਲਸ ਵਲੋਂ 250 ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਚੌਕੀ ਇੰਚਾਰਜ ਨਰੇਸ਼ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਅਮਰਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਖਵਾਸਪੁਰ ਮੋੜ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕੰਜ਼ਿਊਮਰ ਫੋਰਮ ਵਲੋਂ ਸਿਵਲ ਸਰਜਨ ਡਾ: ਰੋਹਿਤ ਮਹਿਤਾ ਸਨਮਾਨਿਤ

ਤਰਨ ਤਾਰਨ, 24 ਫਰਵਰੀ (ਵਿਕਾਸ ਮਰਵਾਹਾ) - ਡਾ: ਸੁਖਦੇਵ ਸਿੰਘ ਲੌਹਕਾ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਤਰਨ ਤਾਰਨ ਦੇ ਸਿਵਲ ਸਰਜਨ ਡਾ: ਰੋਹਿਤ ਮਹਿਤਾ ਨੂੰ ਉਨ੍ਹਾਂ ਦੀਆਂ ਸ਼ਹਿਰ ਵਾਸੀਆਂ ਨੂੰ ਅਤੇ ਸਿਵਲ ਹਸਪਤਾਲ ਨੂੰ ਚੰਗੀਆਂ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਮਹਾਂ ਰੈਲੀ ਦਾ ਲਾ-ਮਿਸਾਲ ਇਕੱਠ ਕੇਂਦਰ ਸਰਕਾਰ ਦੀ ਨੀਂਦ ਉਡਾ ਦੇਵੇਗਾ-ਸਭਰਾ

ਹਰੀਕੇ ਪੱਤਣ, 24 ਫਰਵਰੀ (ਸੰਜੀਵ ਕੁੰਦਰਾ)- ਦਾਣਾ ਮੰਡੀ ਤਰਨ ਤਾਰਨ ਵਿਖੇ 25 ਫਰਵਰੀ ਨੂੰ ਹੋਣ ਵਾਲੀ ਮਹਾਂ ਰੈਲੀ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹਨ ਤੇ ਮਹਾ ਰੈਲੀ 'ਚ ਕਿਸਾਨ-ਮਜ਼ਦੂਰਾਂ ਦਾ ਲਾ-ਮਿਸਾਲ ਇਕੱਠ ਮੋਦੀ ਸਰਕਾਰ ਦੀ ਨੀਂਦ ਉੱਡਾ ਦੇਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਸੈਂਟਲ ਕੋਆਪ੍ਰੇਟਿਵ ਬੈਂਕ ਦਾ ਕੈਲੰਡਰ ਜਾਰੀ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਸਹਿਕਾਰਤਾ ਅਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਤਰਨ ਤਾਰਨ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮਟਿਡ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰੂ ਦੇ ਚਰਨ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਆਗੂ ਸਤਨਾਮ ਸਿੰਘ ਮਾਨੋਚਾਹਲ, ਫ਼ਤਹਿ ਸਿੰਘ ਪਿੱਦੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਦਿੱਲੀ ਵਿਚ ਦਰਜ ਕੀਤੇ ਗਏ ਨਜਾਇਜ਼ ...

ਪੂਰੀ ਖ਼ਬਰ »

ਆਖਰੀ ਪੜਾਅ 'ਚ ਸਵਰਨਮ ਵਿਜੇ ਮਸ਼ਾਲ ਛੀਨਾ ਬਿਧੀ ਚੰਦ ਪਹੁੰਚੀ

ਖਾਲੜਾ, 24 ਫਰਵਰੀ (ਜੱਜਪਾਲ ਸਿੰਘ ਜੱਜ)-ਗੋਲਡਨ ਐਰੋ ਡਵੀਜ਼ਨ ਵਿਚ ਜੰਗ ਦੇ ਮੈਦਾਨਾਂ ਵਿਚੋਂ ਦੀ ਯਾਤਰਾ ਦੇ ਆਖ਼ਰੀ ਪੜਾਅ ਵਿਚ ਸਵਰਨਮ ਵਿਜੇ ਮਸ਼ਾਲ ਫਿਰੋਜ਼ਪੁਰ ਤੋਂ ਚੱਲ ਕੇ ਛੀਨਾ ਬਿਧੀ ਚੰਦ ਪਿੰਡ ਪਹੁੰਚ ਗਈ | ਇਸ ਪਿੰਡ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਇਕ ਵੱਡੀ ...

ਪੂਰੀ ਖ਼ਬਰ »

ਜਬਰ ਵਿਰੋਧੀ ਦਿਵਸ 'ਤੇ ਕਿਸਾਨ ਜਥੇਬੰਦੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਤਰਨ ਤਾਰਨ, 24 ਫਰਵਰੀ (ਪਰਮਜੀਤ ਜੋਸ਼ੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਬਰ ਵਿਰੋਧੀ ਦਿਵਸ ਵਜੋਂ ਅੱਜ ਜਮਹੂਰੀ ਕਿਸਾਨ ਸਭਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ), ਆਲ ਇੰਡੀਆ ਕਿਸਾਨ ਸਭਾ ਦੇ ਸਾਥੀਆਂ ਕਰਮ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 6173 ਫਰੰਟਲਾਈਨ ਵਰਕਰਾਂ ਨੂੰ ਲਗਾਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 6173 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 903 ਸੈਂਪਲ ਹੋਰ ਲਏ ...

ਪੂਰੀ ਖ਼ਬਰ »

ਰਸਤਾ ਰੋਕ ਕੇ ਸੱਟਾਂ ਮਾਰਨ ਤੇ ਗੱਡੀ ਦੀ ਭੰਨਤੋੜ ਕਰਨ ਵਾਲਿਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਦਾ ਰਸਤਾ ਰੋਕ ਕੇ ਗੰਭੀਰ ਸੱਟਾਂ ਮਾਰਨ ਅਤੇ ਗੱਡੀ ਦੀ ਭੰਨ ਤੋੜ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ 'ਤੇ ਕੇਸ ਦਰਜ

ਤਰਨ ਤਾਰਨ, 24 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਔਰਤ ਸਮੇਤ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਨਾਲ ਮੇਲਾ ਵੇਖਣ ਗਿਆ 14 ਸਾਲਾ ਬੱਚਾ ਲਾਪਤਾ

ਤਰਨ ਤਾਰਨ, 24 ਫਰਵਰੀ (ਲਾਲੀ ਕੈਰੋਂ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬੁੱਘਾ ਵਿਖੇ ਰਹਿਣ ਵਾਲਾ ਇਕ 14 ਸਾਲਾ ਬੱਚਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਬਾ ਨੋਧ ਸਿੰਘ ਦੀ ਸਮਾਧ ਵਿਖੇ ਮੇਲਾ ਵੇਖਣ ਗਿਆ ਪਰ ਪਰਿਵਾਰ ਤੋਂ ਵਿੱਛੜਣ ਤੋਂ ਬਾਅਦ ਲਾਪਤਾ ਹੋ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਕਸੇਲ 'ਚ ਫ਼ੀਸਾਂ ਨੂੰ ਲੈ ਕੇ ਬੱਚਿਆਂ ਦੇ ਵਾਰਿਸਾਂ ਨੇ ਸਕੂਲ ਸਾਹਮਣੇ ਕੀਤਾ ਰੋਸ ਮੁਜ਼ਾਹਰਾ

ਸਰਾਏ ਅਮਾਨਤ ਖਾਂ, 24 ਫਰਵਰੀ (ਨਰਿੰਦਰ ਸਿੰਘ ਦੋਦੇ)- ਮਾਰਚ 2020 ਤੋਂ ਲੱਗੀ ਤਾਲਾਬੰਦੀ ਦੌਰਾਨ ਬੰਦ ਹੋਏ ਸਕੂਲਾਂ ਨੂੰ ਆਨਲਾਈਨ ਕਲਾਸਾਂ ਲਗਾਉਣ ਲਈ ਸਰਕਾਰ ਵਲੋਂ ਜੋ ਹੁਕਮ ਜਾਰੀ ਕੀਤੇ ਗਏ ਸਨ ਤੇ ਉਸ ਬਦਲੇ ਸਕੂਲ ਦੇ ਪ੍ਰਬੰਧਕ ਬੱਚਿਆਂ ਦੇ ਮਾਤਾ ਪਿਤਾ ਕੋਲੋਂ ਸਿਰਫ਼ ...

ਪੂਰੀ ਖ਼ਬਰ »

ਖ਼ੇਤੀਬਾੜੀ ਯੂਨੀਅਨ ਵਲੋਂ ਪ੍ਰਧਾਨ ਰੱਤੋਕੇ ਸਨਮਾਨਿਤ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਨਵ ਨਿਯੁਕਤ ਖ਼ੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਦੇ ਪ੍ਰਧਾਨ ਤਲਵਿੰਦਰ ਸਿੰਘ ਰੱਤੋਕੇ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਤਰਨ ਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਜਿਸ ਨੂੰ ਜ਼ਿਲ੍ਹਾ ਮੁੱਖ ...

ਪੂਰੀ ਖ਼ਬਰ »

ਹੋਮੀਓਪੈਥਿਕ ਵਿਭਾਗ ਵਲੋਂ ਮੈਡੀਕਲ ਕੈਂਪ ਲਗਾਇਆ

ਤਰਨ ਤਾਰਨ, 24 ਫਰਵਰੀ (ਵਿਕਾਸ ਮਰਵਾਹਾ)- ਤਰਨ ਤਾਰਨ ਹੋਮੀਓਪੈਥਿਕ ਵਿਭਾਗ ਸਿਵਲ ਹਸਪਤਾਲ ਤਰਨ ਤਾਰਨ ਦੇ ਹੋਮੀਓਪੈਥਿਕ ਡਾ. ਮਿਨਾਕਸ਼ੀ ਮੱਟੂ ਤੇ ਡਾ. ਆਸਪ੍ਰੀਤ ਕੌਰ, ਡਾ. ਜਤਿੰਦਰ ਕੌਰ ਨੇ ਸਿਵਲ ਹਸਪਤਾਲ ਵਿਖੇ ਹੋਮੀਓਪੈਥਿਕ ਵਿਭਾਗ ਦੇ ਡੀ.ਐਚ.ਓ. ਡਾ. ਪ੍ਰਵੇਸ਼ ਕੁਮਾਰ ...

ਪੂਰੀ ਖ਼ਬਰ »

ਮਹਾਂ ਪੰਚਾਇਤ 'ਚ ਨੌਜਵਾਨ ਪੁੂਰਾ ਸਹਿਯੋਗ ਦੇਣਗੇ-ਪਵਨਜੀਤ

ਤਰਨ ਤਾਰਨ, 24 ਫਰਵਰੀ (ਲਾਲੀ ਕੈਰੋਂ)- ਉੱਘੇ ਨੌਜਵਾਨ ਆਗੁੂ ਪਵਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ ਜਦੋਂ ਤੱਕ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਸਾਡੇ ਕਿਸਾਨ ਮਜ਼ਦੂਰ ਤੇ ਹੋਰ ਵਰਗ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ | ...

ਪੂਰੀ ਖ਼ਬਰ »

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਜੀਤ ਸਿੰਘ ਫਤਹਿਚੱਕ ਦੀ ਅਗਵਾਈ ਹੇਠ ਗਾਂਧੀ ਪਾਰਕ ਵਿਖੇ ਹੋਈ ਜਿਸ ਵਿਚ ਦਵਿੰਦਰ ਸਿੰਘ ਗਰੇਵਾਲ ਜਨਰਲ ਸਕੱਤਰ, ਗੁਰਦੇਵ ਸਿੰਘ ਸੰਧੂ ਚੇਅਰਮੈਨ, ...

ਪੂਰੀ ਖ਼ਬਰ »

ਗੁਰਦੁਆਰਾ ਕੁਟੀਆ ਜੀ ਨਗਰ ਬੈਂਕਾ ਵਿਖੇ ਸਾਲਾਨਾ ਜੋੜ ਮੇਲਾ

ਸੁਰ ਸਿੰਘ, 24 ਫਰਵਰੀ (ਧਰਮਜੀਤ ਸਿੰਘ)-ਨਗਰ ਬੈਂਕਾ ਸਥਿਤ ਗੁਰਦੁਆਰਾ ਕੁਟੀਆ ਵਿਖੇ ਸੱਚਖੰਡ ਵਾਸੀ ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਆਰੰਭੀ ਮਰਿਆਦਾ ਅਨੁਸਾਰ ਸਾਲਾਨਾ ਜੋੜ ਮੇਲਾ ਇਲਾਕਾ ਨਿਵਾਸੀ ਸੰਗਤ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ ਮੁਖੀ, ...

ਪੂਰੀ ਖ਼ਬਰ »

ਮਿ੍ਤਕ ਆਸ਼ਰਿਤ ਕਮੇਟੀ ਦੀ ਜ਼ਰੂਰੀ ਮੀਟਿੰਗ

ਤਰਨ ਤਾਰਨ, 24 ਫਰਵਰੀ (ਵਿਕਾਸ ਮਰਵਾਹਾ)- ਮਿ੍ਤਕ ਆਸ਼ਰਿਤ ਕਮੇਟੀ ਜ਼ਿਲ੍ਹਾ ਤਰਨ ਤਾਰਨ ਦੀ ਜਰੂਰੀ ਮੀਟਿੰਗ ਜਥੇਬੰਦੀ ਦੇ ਆਗੂ ਬਲਜੀਤ ਸਿੰਘ ਪੱਟੀ (ਪ੍ਰਧਾਨ) ਦੀ ਅਗਵਾਈ ਹੇਠ ਸਥਾਨਕ ਗਾਂਧੀ ਪਾਰਕ ਵਿਚ ਹੋਈ | ਮੀਟਿੰਗ ਵਿਚ ਉਪਰੋਕਤ ਜਥੇਬੰਦੀ ਨਾਲ ਸਬੰਧਤ ਜ਼ਿਲ੍ਹੇ ਭਰ ...

ਪੂਰੀ ਖ਼ਬਰ »

ਪੈਨਸ਼ਨ ਸਕੀਮਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 10 ਕਰੋੜ 55 ਲੱਖ 13 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਫਰਵਰੀ ਦੌਰਾਨ ਜ਼ਿਲ੍ਹਾ ਤਰਨਤਾਰਨ ਦੇ 140684 ਯੋਗ ਲਾਭਪਾਤਰੀਆਂ ਨੂੰ 10 ਕਰੋੜ 55 ਲੱਖ 13 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਤੇ ਪਨਬੱਸ ਕੰਟਰੈਕਟ ਕਾਮਿਆਂ ਵਲੋਂ ਮੰਗਾਂ ਸਬੰਧੀ ਗੇਟ ਰੈਲੀ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟਰ ਵਰਕਰ ਯੂਨੀਅਨ ਦੀ ਜਲੰਧਰ ਵਿਖੇ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ 18 ਡੀਪੂਆਂ ਵਿਚ ਗੇਟ ਰੈਲੀਆਂ ਕੀਤੀਆਂ ਗਈਆਂ | ਤਰਨ ਤਾਰਨ ਡੀਪੂ ਵਿਚ ਵੀ ਭਰਵੀਂ ਗੇਟ ਰੈਲੀ ਕੀਤੀ ਗਈ ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਤਰਨ ਤਾਰਨ, 24 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਅਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX