ਤਾਜਾ ਖ਼ਬਰਾਂ


ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਭੇਜੇ 50 ਕੰਸਟ੍ਰੇਟਰ
. . .  1 day ago
ਬਠਿੰਡਾ , 16 ਮਈ {ਨਾਇਬ ਸਿੱਧੂ}- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੀ ਵਧਦੀ ਬਿਮਾਰੀ ਨੂੰ ਦੇਖਦਿਆਂ ਹੋਇਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਇਲਾਜ ਕਰਵਾਉਣ ਵਿਚ ਅਸਫਲ ਹੋਈ ...
ਬੈਂਸ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ
. . .  1 day ago
ਲੁਧਿਆਣਾ,16 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ 'ਤੇ ਵਿਧਾਇਕ ਤੇ ਲੋਕ ਇਨਸਾਫ ...
ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
. . .  1 day ago
ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਮਈ ਤੱਕ ਵਧਾਈਆਂ ਪਾਬੰਦੀਆਂ
. . .  1 day ago
ਜਲੰਧਰ ਦੇ ਸੋਢਲ ਮੰਦਰ ਨਜ਼ਦੀਕ ਚਲੀ ਗੋਲੀ
. . .  1 day ago
ਜਲੰਧਰ , 16 ਮਈ -ਸੋਢਲ ਮੰਦਰ ਨਜ਼ਦੀਕ ਗੋਲੀ ਚੱਲਣ ਨਾਲ ਹਾਹਾਕਾਰ ਮੱਚ ਗਈ। ਗੋਲੀ ਚੱਲਣ ਦਾ ਕਾਰਨ ਕਲ੍ਹ ਰਾਤ ਮੁਹੱਲੇ 'ਚ ਰਹਿ ਰਹੇ ਨਿਹੰਗ ਸਿੰਘ ਨੇ ਕੁਝ ਨੌਜਵਾਨਾ ਨੂੰ ਖੜ੍ਹੇ ਹੋਣ ਤੋਂ ਰੋਕਿਆ ਸੀ। ਇਸੇ ਰੰਜਸ਼ ਦੇ ...
ਜੈਤੋ ’ਚ ਕੋਰੋਨਾ ਨਾਲ 2 ਔਰਤਾਂ ਦੀ ਮੌਤ
. . .  1 day ago
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੇ ਅੰਦਰ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ 2 ਔਰਤਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਐਸ.ਐਮ.ਓ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552

ਮੋਗਾ

ਮਾਮਲਾ ਮੱਦੋਕੇ ਗੁਰੂ ਹਰਿਗੋਬਿੰਦ ਸਕੂਲ 'ਚੋਂ ਅਧਿਆਪਕਾਂ ਨੂੰ ਕੱਢਣ ਦਾ

ਚੌਥੀ ਮੀਟਿੰਗ 'ਚ ਵੀ ਟਰੱਸਟੀਆਂ, ਜਥੇਬੰਦੀ ਤੇ ਮਾਪਿਆਂ 'ਚ ਨਹੀਂ ਹੋਈ ਕੋਈ ਸਹਿਮਤੀ

ਅਜੀਤਵਾਲ, 25 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਮੱਦੋਕੇ ਚੌਥੀ ਵਾਰ ਟਰੱਸਟੀਆਂ, ਜਥੇਬੰਦੀ ਅਧਿਆਪਕਾਵਾਂ, ਮਾਪਿਆਂ ਦੀ ਮੀਟਿੰਗ 'ਚ ਕੋਈ ਸਾਰਥਿਕ ਫ਼ੈਸਲਾ ਨਾ ਹੋਣ 'ਤੇ ਅਧਿਆਪਕਾਵਾਂ ਨੇ ਦੁਬਾਰਾ ਸਕੂਲ 'ਚ ਅੰਦਰ ਧਰਨਾ ਸ਼ੁਰੂ ਹੋਣ ਕਰਕੇ ਚੱਲਦੀਆਂ ਪ੍ਰੀ ਬੋਰਡ ਦੀਆਂ ਪ੍ਰੀਖਿਆਵਾਂ ਪ੍ਰਬੰਧਕਾਂ ਨੇ ਰੱਦ ਕਰ ਦਿੱਤੀਆਂ ਹਨ | ਇਸ ਫ਼ੈਸਲੇ ਨਾਲ ਇਲਾਕੇ ਦੇ ਲੋਕ, ਮਾਪੇ, ਨਿਰਾਸ਼ ਹਨ | ਜ਼ਿਲ੍ਹਾ ਪ੍ਰਸ਼ਾਸਨ ਸਿੱਖਿਆ ਵਿਭਾਗ, ਪੁਲਿਸ ਪ੍ਰਸ਼ਾਸਨ ਵਲੋਂ ਪੰਜ ਮਹੀਨਿਆਂ ਤੋਂ ਪਤਾ ਹੋਣ ਦੇ ਬਾਵਜੂਦ ਕੋਈ ਹੱਲ ਨਾ ਕੱਢਣ 'ਤੇ ਇਲਾਕਾ ਵਾਸੀ ਚਿੰਤਤ ਹਨ, ਕਿਉਂਕਿ ਬੀ.ਕੇ.ਯੂ. ਉਗਰਾਹਾਂ ਦੀ ਹਮਾਇਤ ਕਾਰਨ ਪ੍ਰਸ਼ਾਸਨ ਅੱਖਾਂ ਮੀਚੀ ਬੈਠਾ ਹੈ | ਇਸ ਨਾਲ ਬੱਚਿਆਂ ਦਾ ਭਵਿੱਖ ਖ਼ਰਾਬ ਹੋ ਰਿਹਾ ਹੈ | ਟਰੱਸਟੀਆਂ ਵਲੋਂ ਅਧਿਆਪਕਾਂ ਨੂੰ ਨਾ ਰੱਖਣ ਅਤੇ ਜਥੇਬੰਦੀ ਵਲੋਂ ਅਧਿਆਪਕਾਂ ਨੂੰ ਬਹਾਲ ਕਰਨ 'ਤੇ ਪੇਚ ਅੜੇ ਹੋਏ ਹਨ | ਹਾਜ਼ਰ ਟਰੱਸਟੀਆਂ ਜੁਗਰਾਜ ਸਿੰਘ ਦੌਧਰ, ਰਾਮ ਸਿੰਘ ਮੱਦੋਕੇ, ਲਖਵੀਰ ਸਿੰਘ ਗਿੱਲ, ਹਰਭੁਪਿੰਦਰ ਸਿੰਘ ਲਾਡੀ, ਸਵਰਨ ਸਿੰਘ ਮੱਦੋਕੇ, ਸੁਖਮੰਦਰ ਸਿੰਘ ਮੱਦੋਕੇ ਨੇ ਕਿਹਾ ਕਿ ਬਰਖ਼ਾਸਤ ਅਧਿਆਪਕਾਵਾਂ ਨੇ ਜਥੇਬੰਦੀ ਦੀ ਹਮਾਇਤ ਕਾਰਨ ਚਾਰ ਮਹੀਨੇ ਸਪੀਕਰ ਰਾਹੀ ਲਗਾਤਾਰ ਸਾਡੇ ਵਿਰੁੱਧ ਭੰਡੀ ਪ੍ਰਚਾਰ ਕੀਤਾ ਅਤੇ ਸਾਡੇ ਘਰਾਂ ਅਤੇ ਪਿੰਡਾਂ 'ਚ ਬਹੁਤ ਅਭੱਦਰ ਸ਼ਬਦਾਵਲੀ ਵਰਤੀ ਗਈ, ਬਾਕੀ ਇਨ੍ਹਾਂ ਅਧਿਆਪਕਾਵਾਂ ਨੇ ਟਰੱਸਟੀਆਂ ਤੇ ਅਦਾਲਤ 'ਚ ਕੇਸ ਕੀਤਾ ਹੋਇਆ ਹੈ | ਜੋ ਫ਼ੈਸਲਾ ਆਵੇਗਾ ਉਸ ਨੂੰ ਅਸੀ ਮੰਨਾਂਗੇ | ਇਨ੍ਹਾਂ ਅਧਿਆਪਕਾਵਾਂ ਨੂੰ ਅਸੀ ਸਕੂਲ ਨਹੀ ਰੱਖਣਾ | ਇਹ ਸਪਸ਼ਟ ਫ਼ੈਸਲਾ ਟਰੱਸਟ ਦਾ ਹੈ, ਉਕਤ ਟਰੱਸਟੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਹ ਇਲਾਕੇ ਦੇ 32 ਪਿੰਡਾਂ ਤੋਂ ਵੱਧ ਦੇ ਬੱਚੇ ਇਸ ਸਕੂਲ 'ਚ ਵਿੱਦਿਆ ਹਾਸਲ ਸਾਰੇ ਮੋਗੇ ਜ਼ਿਲ੍ਹੇ 'ਚੋ ਘੱਟ ਫ਼ੀਸਾਂ 'ਤੇ ਪੜਦੇ ਹਨ | ਇਹ ਸਾਰੇ ਗਰੀਬ, ਮਜ਼ਦੂਰ, ਪਰਿਵਾਰਾਂ ਦੇ ਹਨ | ਇਸ ਸਕੂਲ ਦਾ ਵਿੱਦਿਅਕ ਮਿਆਰ ਉਚਾ ਹੋਣ ਕਰਕੇ ਲੋਕ ਦਿਲੋਂ ਜੁੜੇ ਹੋਏ ਹਨ | ਅਸੀ ਬੀ. ਕੇ. ਯੂ. ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਨੂੰ ਅਪੀਲ ਕਰਦੇ ਹਾਂ ਕਿ ਸਕੂਲ ਦਾ ਮਹੌਲ ਸ਼ਾਂਤ ਕਰਵਾ ਕੇ ਬੱਚਿਆਂ ਦੇ ਪੇਪਰ ਹੋ ਦਿੱਵਾਏ ਜਾਣ | ਇਸ ਇਕੱਠ 'ਚ ਹਾਜ਼ਰ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਜਿੱਥੇ ਅਧਿਆਪਕਾਂ ਨੂੰ ਰੱਖਣ ਦੀ ਅਪੀਲ ਕੀਤੀ, ਉੱਥੇ ਕੋਈ ਫ਼ੈਸਲਾ ਨਾ ਹੋਣ 'ਤੇ ਸਕੂਲ ਦੇ ਬਾਹਰ ਸ਼ਾਂਤੀਪੂਰਵਕ ਅਧਿਆਪਕਾਂ ਵਲੋਂ ਧਰਨਾ ਦੇਣ, ਕੋਈ ਰੌਲਾ ਜਾਂ ਸਪੀਕਰ ਨਹੀ ਲਾਉਣ ਲਈ ਕਿਹਾ ਤਾਂ ਕਿ ਬੱਚਿਆਂ ਦੀਆਂ ਪ੍ਰੀਖਿਆਵਾਂ 'ਚ ਵਿਘਨ ਨਾ ਪਵੇ | ਕੋਈ ਫ਼ੈਸਲਾ ਨਾ ਹੋਣ ਕਾਰਨ ਅਧਿਆਪਕਾਵਾਂ ਧਰਨੇ 'ਤੇ ਸਕੂਲ ਅੰਦਰ ਬੈਠ ਗਈਆਂ | ਪ੍ਰਬੰਧਕਾਂ ਨੇ ਧਰਨੇ ਕਾਰਨ ਦੋ ਦਿਨ ਲਈ ਪ੍ਰੀ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ | ਇਸ ਸਬੰਧੀ ਸਪਸ਼ਟੀ ਕਰਨ ਦੇਣ ਬਾਬਤ ਕੋਈ ਜਥੇਬੰਦੀ ਆਗੂ ਵੀ ਫ਼ੋਨ ਨਹੀ ਚੁੱਕ ਰਿਹਾ। ਇਸ ਸਬੰਧੀ ਥਾਣਾ ਮੁਖੀ ਕਰਮਜੀਤ ਸਿੰਘ ਗਰੇਵਾਲ ਅਜੀਤਵਾਲ ਮੁਤਾਬਕ ਔਰਤ ਪੁਲਿਸ ਲਗਾਤਾਰ ਕੁਝ ਦਿਨ ਤੋਂ ਇਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ। ਥਾਣਾ ਮੁਖੀ ਨੇ ਕਿਹਾ ਕਿ ਕਾਨੂੰਨੀ ਮਾਹਿਰਾਂ ਨਾਲ ਰਾਇ ਚੱਲ ਰਹੀ ਹੈ। ਉਸ ਅਨੁਸਾਰ ਪੁਲਿਸ ਅਗਲੇਰੀ ਕਾਰਵਾਈ ਕਰੇਗੀ।

 

ਜ਼ਿਲ੍ਹੇ ਦੀ ਹਦੂਦ ਅੰਦਰ 1 ਮਾਰਚ ਤੋਂ ਇਨਡੋਰ 100 ਤੇ ਆਊਟਡੋਰ 200 ਵਿਅਕਤੀਆਂ ਤੱਕ ਹੀ ਕੀਤਾ ਜਾ ਸਕੇਗਾ ਇਕੱਠ

ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੋਵਿਡ 19 ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਜ਼ਿਲ੍ਹੇ ਵਿਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਆਇਆ ਕੋਰੋਨਾ ਦਾ ਇਕ ਹੋਰ ਮਰੀਜ਼

ਮੋਗਾ, 25 ਫਰਵਰੀ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਅੱਜ ਮਿਲੀਆਂ ਰਿਪੋਰਟਾਂ ਮੁਤਾਬਿਕ 1 ਵਿਅਕਤੀ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਜਿਸ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਜ਼ਿਲ੍ਹੇ ਵਿਚ ਕੁੱਲ ਗਿਣਤੀ 2870 ਅਤੇ 50 ਐਕਟਿਵ ਕੇਸ ਹੋ ਗਏ ਹਨ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਭਲਕੇ ਹੋਵੇਗਾ ਅੰਮਿ੍ਤ ਸੰਚਾਰ

ਬਾਘਾ ਪੁਰਾਣਾ, 25 ਫਰਵਰੀ (ਬਲਰਾਜ ਸਿੰਗਲਾ)-ਸਮਾਜ ਭਲਾਈ ਕੰਮਾਂ ਅਤੇ ਧਾਰਮਿਕ ਪ੍ਰਚਾਰ ਲਈ ਹਮੇਸ਼ਾ ਮੋਹਰੀ ਜਾਣਿਆਂ ਜਾਂਦਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਤੇ ਹੋਰ ਜਥੇਬੰਦੀਆਂ ਵਲੋਂ ਐਸ. ਡੀ. ਐਮ. ਨੂੰ ਮੰਗ ਪੱਤਰ ਦਿੱਤਾ

ਨਿਹਾਲ ਸਿੰਘ ਵਾਲਾ, 25 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਅਤੇ ਸਮੂਹ ਜਥੇਬੰਦੀਆਂ ਬਲਾਕ ਨਿਹਾਲ ਸਿੰਘ ਵਾਲਾ ਦੇ ਆਗੂਆਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਪਾਸ ਕੀਤੇ ਤਿੰਨ ...

ਪੂਰੀ ਖ਼ਬਰ »

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਚ ਅਥਲੈਟਿਕ ਮੀਟ ਕਰਵਾਈ

ਕਿਸ਼ਨਪੁਰਾ ਕਲਾਂ, 25 ਫਰਵਰੀ (ਅਮੋਲਕ ਸਿੰਘ ਕਲਸੀ)-ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਪ੍ਰੀ ਨਰਸਰੀ ਤੋਂ ਲੈ ਕੇ ਯੂ.ਕੇ.ਜੀ. ਕਲਾਸ ਤੱਕ ਦੇ ਵਿਦਿਆਰਥੀਆਂ ਦੀ ਅਥਲੈਟਿਕਸ ਮੀਟ ਕਰਵਾਈ ਗਈ | ਅਥਲੈਟਿਕਸ ਮੀਟ ਦੀ ਸ਼ੁਰੂਆਤ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 25 ਫਰਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਨੇ ਇਕ ਹੋਰ ਪੁਲਾਂਘ ਪੁੱਟਦਿਆਂ ਇਮੀਗ੍ਰੇਸ਼ਨ ਦੇ ਖੇਤਰ ...

ਪੂਰੀ ਖ਼ਬਰ »

ਮੱਦੋਕੇ ਸਕੂਲ ਅੰਦਰੋਂ ਧਰਨਾ ਖ਼ਤਮ ਕਰਵਾਉਣ ਲਈ ਹਾਈ ਕੋਰਟ, ਡੀ. ਜੀ. ਪੀ., ਡਿਪਟੀ ਕਮਿਸ਼ਨਰ, ਪੁਲਿਸ ਜ਼ਿਲ੍ਹਾ ਮੁਖੀ ਨੂੰ ਲਿਖਤੀ ਕੀਤੀ ਸ਼ਿਕਾਇਤ

ਅਜੀਤਵਾਲ, 25 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਟਰੱਸਟੀ ਨਗਰ ਪੰਚਾਇਤ ਮੱਦੋਕੇ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ, ਡੀ.ਜੀ.ਪੀ. ਪੰਜਾਬ ਪੁਲਿਸ, ਮਾਨਵ ਅਧਿਕਾਰ ਕਮਿਸ਼ਨਰ, ਡਿਪਟੀ ਕਮਿਸ਼ਨਰ ਮੋਗਾ, ਐਸ.ਐਸ.ਪੀ. ਪੁਲਿਸ ਮੋਗਾ ਨੂੰ ਲਿਖਤੀ ਸ਼ਿਕਾਇਤ ਕਰ ਕੇ ਸਕੂਲ 'ਚ ਲੱਗਿਆ ...

ਪੂਰੀ ਖ਼ਬਰ »

ਕਿਸਾਨ ਆਯੂਸ਼ਮਾਨ ਬੀਮਾ ਸਕੀਮ ਦੇ ਕਾਰਡ ਸੇਵਾ ਕੇਂਦਰਾਂ ਤੋਂ ਵੀ ਬਣਵਾ ਸਕਦੇ ਹਨ-ਸਕੱਤਰ

ਮੋਗਾ, 25 ਫਰਵਰੀ (ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਵੱਖ ਵੱਖ ਕੈਟਾਗਰੀ ਦੇ ਲੋਕਾਂ ਲਈ ਅਯੂਸ਼ਮਾਨ ਸਕੀਮ ਚਲਾਈ ਗਈ ਹੈ, ਜਿਸ ਵਿਚ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਰਿਹਾ ਹੈ, ਇਸ ਸਕੀਮ ਨਾਲ ਕਿਸਾਨ ਤੇ ਉਸ ਦੇ ਪਰਿਵਾਰ ਦਾ 5-5 ਲੱਖ ਦਾ ਬੀਮਾ ਪੰਜਾਬ ...

ਪੂਰੀ ਖ਼ਬਰ »

ਜ਼ੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਤੇ ਸੈਲੂਨ ਮੋਗਾ ਨੇ ਵਿਦਿਆਰਥਣ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਫ਼ਿਰੋਜ਼ਪੁਰ ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਜ਼ੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਤੇ ਸੈਲੂਨ ਮੋਗਾ ਵਲੋਂ ਮੇਕਅਪ ਦੀ ਸਿਖਲਾਈ ਹਾਸਲ ਕਰਨ ਵਾਲੀ ਵਿਦਿਆਰਥਣ ਮਹਿਕਪ੍ਰੀਤ ਕੌਰ ਪੁੱਤਰੀ ਪਰਮਿੰਦਰ ...

ਪੂਰੀ ਖ਼ਬਰ »

ਰੁਜ਼ਗਾਰ ਕੈਂਪ ਪ੍ਰਤੀ ਨੌਜਵਾਨਾਂ 'ਚ ਭਰਵਾਂ ਉਤਸ਼ਾਹ

ਕੋਟ ਈਸੇ ਖਾਂ, 25 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਜਾਰੀ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਜੋ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰਾਂ ਰਾਹੀ ਸਮੇਂ ਸਮੇਂ ਰੋਜ਼ਗਾਰ ਕੈਂਪ ਲਗਾ ਕੇ ਨੌਜਵਾਨ ਲੜਕੇ ਲੜਕੀਆਂ ਨੂੰ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਸਰਪੰਚ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਠੱਠੀ ਭਾਈ, 25 ਫਰਵਰੀ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪਿੰਡ ਜੀਤਾ ਸਿੰਘ ਵਾਲਾ (ਚੌਧਰੀ ਵਾਲਾ) ਦੇ ਸੀਨੀਅਰ ਕਾਂਗਰਸੀ ਸਰਪੰਚ ਜਸਵਿੰਦਰ ਸਿੰਘ ਜਿਨ੍ਹਾਂ ਦੀ ਬੀਤੇ ਦਿਨ ਸੜਕ ਹਾਦਸੇ ਵਿਚ ਬੇਵਕਤੀ ਮੌਤ ਹੋ ਗਈ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਹਲਕਾ ਬਾਘਾ ਪੁਰਾਣਾ ...

ਪੂਰੀ ਖ਼ਬਰ »

ਬਰਾਈਟ ਫਿਊਚਰ ਕਿਸ਼ਨਪੁਰਾ ਕਲਾਂ ਦੀ ਅਮਨ ਮਾਨ ਨੇ ਰੀਡਿੰਗ 'ਚ ਹਾਸਲ ਕੀਤੇ 9 ਬੈਂਡ

ਕਿਸ਼ਨਪੁਰਾ ਕਲਾਂ, 25 ਫਰਵਰੀ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਬਰਾਈਟ ਫਿਊਚਰ ਆਈਲਟਸ ਅਕੈਡਮੀ ਜੋ ਕਿ ਡੇਰੇ ਵਾਲੀ ਗਲੀ ਵਿਚ ਹੈ, ਜੋ ਇਲਾਕੇ ਵਿਚ ਮਨ ਚਾਹੇ ਬੈਂਡ ਸਕੋਰ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਸੇਵਾਵਾਂ ...

ਪੂਰੀ ਖ਼ਬਰ »

ਰਾਧੇ-ਰਾਧੇ ਟਰੱਸਟ ਦੀ ਹੋਈ ਮੀਟਿੰਗ

ਮੋਗਾ, 25 ਫਰਵਰੀ (ਗੁਰਤੇਜ ਸਿੰਘ)-ਰਾਧੇ ਰਾਧੇ ਟਰੱਸਟ ਦੇ ਮੈਂਬਰਾਂ ਦੀ ਇਕ ਮੀਟਿੰਗ ਸਥਾਨਕ ਸ਼ਹਿਰ ਦੇ ਹੋਟਲ ਕਮਲ ਵਿਚ ਟਰੱਸਟ ਦੇ ਚੇਅਰਮੈਨ ਦੇਵ ਪ੍ਰੀਆ ਤਿਆਗੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਟਰੱਸਟ ਦੇ ਪ੍ਰਧਾਨ ਰਮੇਸ਼ ਕੁਮਾਰ, ਉਪ ਪ੍ਰਧਾਨ ਮਨੋਜ ਜੈਸਵਾਲ, ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦਾ ਸਮਾਗਮ ਭਲਕੇ

ਨਿਹਾਲ ਸਿੰਘ ਵਾਲਾ, 25 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦਾ ਸਾਲਾਨਾ ਸਮਾਗਮ 27 ਫਰਵਰੀ ਨੂੰ ਸਵੇਰੇ 10 ਵਜੇ ਸ਼ਾਇਨਿੰਗ ਸਟਾਰ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਪੱਧਰ 'ਤੇ ਪੀ. ਟੀ. ਆਈ. ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਜਾਵੇ-ਡੀ. ਟੀ. ਐਫ.

ਨਿਹਾਲ ਸਿੰਘ ਵਾਲਾ, 25 ਫਰਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਬਲਾਕ ਨਿਹਾਲ ਸਿੰਘ ਵਾਲਾ ਵਲੋਂ ਪ੍ਰਾਇਮਰੀ ਸਕੂਲਾਂ 'ਚ ਖੇਡ ਅਧਿਆਪਕਾਂ ਦੀ ਮੰਗ ਪਿਛਲੇ ਲੰਮੇ ਸਮੇਂ ਤੋਂ ਕੀਤੀ ਜਾਂਦੀ ਰਹੀ ਹੈ ਅਤੇ ਚੋਣ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਮੰਗਾਂ ਸਬੰਧੀ ਐਸ. ਡੀ. ਐਮ. ਨੂੰ ਸੌਂਪਿਆ ਮੰਗ-ਪੱਤਰ

ਬਾਘਾ ਪੁਰਾਣਾ, 25 ਫਰਵਰੀ (ਬਲਰਾਜ ਸਿੰਗਲਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੰਗਾਂ ਸਬੰਧੀ ਵਰਕਰਾਂ ਤੇ ਹੈਲਪਰਾਂ ਦੀ ਇਕੱਤਰਤਾ ਬਲਾਕ ਪ੍ਰਧਾਨ ਸਰਬਜੀਤ ਕੌਰ ਦੀ ਅਗਵਾਈ ਹੇਠ ਇੱਥੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸਮਾਰਟ ਕਾਰਡ ਹੋਲਡਰਾਂ ਨੂੰ ਵੰਡੀ ਜਾਣ ਵਾਲੀ ਕਣਕ ਪਿੰਡਾਂ ਲਈ ਕੀਤੀ ਰਵਾਨਾ

ਬਾਘਾ ਪੁਰਾਣਾ, 25 ਫਰਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਸਮਾਰਟ ਕਾਰਡ ਹੋਲਡਰਾਂ ਨੂੰ ਦਿੱਤੀ ਜਾਣ ਵਾਲੀ ਕਣਕ ਵੰਡਣ ਲਈ ਬੀਤੇ ਕੱਲ੍ਹ ਕਮਲਜੀਤ ਸਿੰਘ ਬਰਾੜ ਸਪੁੱਤਰ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਪਿੰਡਾਂ ਲਈ ਟਰਾਲੀਆਂ ਰਵਾਨਾ ਕੀਤੀਆ ਗਈਆ, ਇਸ ਮੌਕੇ ...

ਪੂਰੀ ਖ਼ਬਰ »

ਬੀਮਾ ਕਾਰਡ ਤੋਂ ਵਾਂਝੇ ਲਾਭਪਾਤਰੀ ਬੀਮਾ ਕਾਰਡ ਜ਼ਰੂਰ ਬਣਵਾਉਣ-ਡਾ: ਨੀਲਮ ਭਾਟੀਆ

ਅਜੀਤਵਾਲ, 25 ਫਰਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)-ਸਿਵਲ ਹਸਪਤਾਲ ਢੁੱਡੀਕੇ ਵਿਖੇ ਡਾ. ਸਾਕਸ਼ੀ ਬਾਂਸਲ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਵੈਨ ਵੱਖ-ਵੱਖ ਪਿੰਡਾਂ ਵਿਚ ਜਾ ਕੇ ਜਾਗਰੂਕਤਾ ਅਤੇ ਸਰਬੱਤ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਕਿਸਾਨਾਂ ਵਲੋਂ ਸ਼ਾਂਤੀ ਪੂਰਵਕ ਧਰਨਾ ਜਾਰੀ

ਬਾਘਾ ਪੁਰਾਣਾ, 25 ਫਰਵਰੀ (ਬਲਰਾਜ ਸਿੰਗਲਾ)-ਲਗਪਗ ਪਿਛਲੇ 148 ਦਿਨਾਂ ਤੋਂ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਨਵੇਂ ਲਿਆਂਦੇ ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸ਼ਾਂਤਮਈ ਢੰਗ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲਗਾਤਾਰ ਲਗਵਾ ਰਹੀ ਕੈਨੇਡਾ ਦੇ ਸਟੱਡੀ ਵੀਜ਼ੇ-ਡੱਲਾ

ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਕਰਵ ਪਲਸ ਇਮੀਗ੍ਰੇਸ਼ਨ ਮੋਗਾ ਨੇ ਲਗਵਾਇਆ ਇੰਗਲੈਂਡ ਦਾ ਸਟੱਡੀ ਵੀਜ਼ਾ

ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ)-ਕਰਵ ਪਲੱਸ ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਜੋ ਹਰਦੀਪ ਟਾਵਰ ਅੰਮਿ੍ਤਸਰ ਰੋਡ ਮੋਗਾ ਵਿਖੇ ਸਥਿਤ ਹੈ, ਲੰਮੇ ਸਮੇਂ ਤੋਂ ਸਟੱਡੀ ਵੀਜ਼ਾ ਤੇ ਆਈਲਟਸ ਦੀਆਂ ਕਲਾਸਾਂ ਦੇ ਕੇ ਇਲਾਕੇ ਵਿਚ ਪ੍ਰਸਿੱਧੀ ਹਾਸਲ ਕਰ ਰਹੀ ਹੈ ਅਤੇ ਕੋਰੋਨਾ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਅਤੇ ਏ. ਪੀ. ਓ. ਨਰੇਗਾ ਅਫ਼ਸਰ ਵਲੋਂ ਭਰੋਸਾ ਦੇਣ 'ਤੇ ਧਰਨਾ ਸਮਾਪਤ

ਨਿਹਾਲ ਸਿੰਘ ਵਾਲਾ, 25 ਫਰਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਕੰਮ ਨਾ ਦੇਣ ਦੇ ਵਿਰੋਧ 'ਚ ਬੀ.ਡੀ.ਪੀ.ਓ. ਦਫ਼ਤਰ ਨਿਹਾਲ ਸਿੰਘ ਵਾਲਾ ਅੱਗੇ ਲੱਗਿਆ ਧਰਨਾ ਆਖ਼ਰ ਬੀ.ਡੀ.ਪੀ.ਓ. ਕਿਰਪਾਲ ਸਿੰਘ ਬਰਾੜ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 25 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇੰਗਲਿਸ਼ ਸਟੂਡੀਓ ਸੰਸਥਾ ਜੋ ਕਿ ਵਿਦਿਆਰਥੀਆਂ ਦੇ ਵਿਦੇਸ਼ ਭੇਜਣ ਦੇ ਸੁਪਨੇ ਸਟੱਡੀ ਵੀਜ਼ੇ ਲਗਵਾ ਕੇ ਪੂਰੇ ਕਰ ਰਹੀ ਹੈ | ਇਸ ਵਾਰ ਸੰਸਥਾ ਨੇ ...

ਪੂਰੀ ਖ਼ਬਰ »

ਪਿੰਡ ਮਨਾਵਾਂ ਦੀ ਸਰਪੰਚ ਬਲਵਿੰਦਰ ਕੌਰ ਦਾ ਦਿਹਾਂਤ

ਕੋਟ ਈਸੇ ਖਾਂ, 25 ਫਰਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪਿੰਡ ਮਨਾਵਾਂ ਦੇ ਸੀਨੀ. ਅਕਾਲੀ ਆਗੂ ਪਰਮਿੰਦਰ ਸਿੰਘ ਸੰਧੂ ਦੇ ਸਤਿਕਾਰਯੋਗ ਮਾਤਾ ਅਤੇ ਪਿੰਡ ਦੇ ਮੌਜੂਦਾ ਸਰਪੰਚ ਮਾਤਾ ਬਲਵਿੰਦਰ ਕੌਰ ਧਰਮ-ਪਤਨੀ ਜਗਜੀਤ ਸਿੰਘ ਸੰਧੂ ਦੇ ਅਚਾਨਕ ਅਕਾਲ ਚਲਾਣਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਕੈਂਪ 'ਚ ਨਸ਼ਿਆਂ ਦੀਆਂ ਭੈੜੀਆਂ ਅਲਾਮਤਾਂ ਤੋਂ ਕੀਤਾ ਜਾਗਰੂਕ

ਠੱਠੀ ਭਾਈ, 25 ਫਰਵਰੀ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਵਿੱਢੀ ਗਈ ਮੁਹਿੰਮ ਤਹਿਤ ਸੀ.ਡੀ.ਪੀ.ਓ. ਬਾਘਾ ਪੁਰਾਣਾ ਗੁਰਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡ ਲਧਾਈਕੇ ਵਿਖੇ ਸਰਪੰਚ ਚਮਕੌਰ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸੜਕਾਂ 'ਤੇ ਰੁਲਣ ਲਈ ਮਜਬੂਰ ਕਰਨ ਵਾਲੇ ਜ਼ਾਲਮ ਹਾਕਮਾਂ ਤੇ ਫਾਸ਼ੀਵਾਦੀ ਤਾਕਤਾਂ ਦਾ ਪੰਜਾਬ ਦੇ ਗ਼ੈਰਤਮੰਦ ਲੋਕ ਸਫ਼ਾਇਆ ਕਰਨਗੇ-ਪ੍ਰਧਾਨ ਗੁਰਜੰਟ ਭੁੱਟੋ ਰੋਡੇ

ਠੱਠੀ ਭਾਈ, 25 ਫਰਵਰੀ (ਜਗਰੂਪ ਸਿੰਘ ਮਠਾੜੂ)-ਮੋਦੀ ਸਰਕਾਰ ਵਲੋਂ ਲਗਾਤਾਰ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਆਏ ਦਿਨ ਕੀਤੇ ਜਾ ਰਹੇ ਵਾਧੇ ਕਾਰਨ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਪ੍ਰੇਸ਼ਾਨ ਹੈ | ਇਕ ਪਾਸੇ ਅੜੀਅਲ ...

ਪੂਰੀ ਖ਼ਬਰ »

ਨਵੇਂ ਬਣ ਰਹੇ ਮਕਾਨ ਦਾ ਲੈਂਟਰ ਡਿੱਗਾ

ਮੋਗਾ, 25 ਫਰਵਰੀ (ਗੁਰਤੇਜ ਸਿੰਘ)-ਮੋਗਾ ਦੇ ਮੁਹੱਲਾ ਪ੍ਰੀਤ ਨਗਰ ਸਥਿਤ ਇਕ ਗਰੀਬ ਪਰਿਵਾਰ 'ਤੇ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਪਿਆ ਜਦੋਂ ਉਨ੍ਹਾਂ ਦੇ ਨਵੇ ਪਾਏ ਜਾ ਰਹੇ ਮਕਾਨ ਦਾ ਲੈਂਟਰ ਦੇਖਦੇ ਹੀ ਦੇਖਦੇ ਢਹਿ ਢੇਰੀ ਹੋ ਗਿਆ | ਇਸ ਨਾਲ ਗਰੀਬ ਪਰਿਵਾਰ ਨੂੰ ਲੱਖਾਂ ...

ਪੂਰੀ ਖ਼ਬਰ »

ਅਡਾਨੀ ਦੇ ਸਾਇਲੋ ਪਲਾਂਟ ਡਗਰੂ ਅੱਗੇ ਰੋਸ ਧਰਨਾ ਪੁੱਜਾ 148ਵੇਂ ਦਿਨ

ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਸੂਬੇ ਦਾ ਕਿਸਾਨ ਦੇਸ਼ ਭਰ ਦੇ ਕਿਸਾਨਾਂ ਨੂੰ ਨਾਲ ਲੈ ਕੇ ਦਿੱਲੀ ਬਾਡਰਾਂ 'ਤੇ ਰੋਸ ਧਰਨੇ 'ਤੇ ਬੈਠਾ ਹੈ ਉੱਥੇ ...

ਪੂਰੀ ਖ਼ਬਰ »

ਗੀਤਾ ਭਵਨ ਤੋਂ ਸੰਗਤਾਂ ਦਾ ਜਥਾ ਅੱਜ ਹਰਿਦੁਆਰ ਲਈ ਹੋਵੇਗਾ ਰਵਾਨਾ

ਮੋਗਾ, 25 ਫਰਵਰੀ (ਗੁਰਤੇਜ ਸਿੰਘ)-ਗੀਤਾ ਭਵਨ ਤੋਂ ਪਾਵਨ ਧਾਮ ਹਰਿਦੁਆਰ ਦੀ ਧਾਰਮਿਕ ਯਾਤਰਾ ਲਈ ਜਥਾ 26 ਫਰਵਰੀ ਨੂੰ ਰਵਾਨਾ ਹੋਵੇਗਾ | ਗੀਤਾ ਭਵਨ ਤੋਂ ਬੱਸ ਯਾਤਰਾ ਦੇ ਜਥੇ ਨੂੰ ਸਮਾਜ ਸੇਵੀ ਡਾ. ਸੀਮਾਂਤ ਗਰਗ ਰਵਾਨਾ ਕਰਨਗੇ | ਮੋਗਾ ਤੋਂ ਹਰਿਦੁਆਰ ਦੇ ਲਈ ਰਵਾਨਾ ਹੋਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX