ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਦੇ ਸਰਕਾਰੀ ਹਸਪਤਾਲ ਵਿਚ 18 - 44 ਉਮਰ ਦੇ ਲੋਕਾਂ ਨੂੰ ਟੀਕਾ ਖੁਰਾਕ ਨਾ ਮਿਲਣ ਕਾਰਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
ਕਿਸੇ ਨੂੰ ਨਹੀਂ ਪਤਾ ਕਿ ਕੋਵਿਡ ਦੀਆਂ ਹੋਰ ਕਿੰਨੀਆਂ ਲਹਿਰਾਂ ਦੇਸ਼ ਅਤੇ ਰਾਜ ਨੂੰ ਪ੍ਰਭਾਵਿਤ ਕਰਨਗੀਆਂ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਕੋਰੋਨਾ ਕੇਸਾਂ ਦੁਆਰਾ ਪੈਦਾ ਹੋਏ ਆਕਸੀਜਨ ਸੰਕਟ ਦੇ ਵਿਚਕਾਰ, ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਆਕਸੀਜਨ ਉਤਪਾਦਾਂ ਦੀਆਂ ਸਾਰੀਆਂ...
ਥਾਣਾ ਸਿਟੀ ਦੇ ਐੱਸ. ਐੱਚ .ਓ .ਅਤੇ ਪੀ.ਸੀ.ਆਰ. ਇੰਚਾਰਜ ਦਾ ਤਬਾਦਲਾ, ਐਸ. ਐਸ. ਪੀ. ਕਪੂਰਥਲਾ ਨੇ ਕੀਤੀ ਕਾਰਵਾਈ
. . .  1 day ago
ਫਗਵਾੜਾ, 5 ਮਈ ( ਹਰੀਪਾਲ ਸਿੰਘ) - ਫਗਵਾੜਾ ਵਿਖੇ ਇਕ ਸਬਜ਼ੀ ਵਾਲੇ ਦੀ ਲੱਤ ਮਾਰ ਕੇ ਉਸ ਦਾ ਸਮਾਨ ਸੁੱਟਣ ਦੇ ਮਾਮਲੇ ਵਿਚ ਐਸ. ਐਸ. ਪੀ. ਕਪੂਰਥਲਾ ਕੰਵਰਦੀਪ ਕੌਰ...
ਹਿਮਾਚਲ ਪ੍ਰਦੇਸ਼ ਵਿਚ 6 ਮਈ ਦੀ ਅੱਧੀ ਰਾਤ ਤੋਂ 16 ਮਈ ਤੱਕ ਕਰਫ਼ਿਊ
. . .  1 day ago
ਹਿਮਾਚਲ ਪ੍ਰਦੇਸ਼, 5 ਮਈ - ਹਿਮਾਚਲ ਪ੍ਰਦੇਸ਼ ਸਰਕਾਰ ਨੇ ਬੁੱਧਵਾਰ ਨੂੰ ਰਾਜ ਵਿਚ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ...
ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ, ਜਾਇਦਾਦ ਨਾਲ ਜੁੜੀਆਂ ਸੇਵਾਵਾਂ ਨੂੰ ਹੋਵੇਗਾ ਲਾਭ
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਭਰ ਦੇ ਸਾਰੇ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਕੰਮਕਾਜ ਵਿਚ ਕੁਸ਼ਲਤਾ ਨੂੰ ਵਧਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਜਾਇਦਾਦ ...
ਤਪਾ ਤਹਿਸੀਲ 'ਚ ਮਾਲ ਅਧਿਕਾਰੀਆਂ ਦੀ ਹੜਤਾਲ ਕਾਰਨ ,ਰਜਿਸਟਰੀਆਂ, ਇੰਤਕਾਲ, ਗਿਰਦੌਰੀਆਂ ਦਾ ਸਮੁੱਚਾ ਕੰਮ ਠੱਪ
. . .  1 day ago
ਤਪਾ ਮੰਡੀ, 5 ਮਈ (ਪ੍ਰਵੀਨ ਗਰਗ) - ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ 'ਤੇ ਜਿੱਥੇ ਸੂਬੇ 'ਚ ਸਮੂਹ ਮਾਲ ਅਧਿਕਾਰੀਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਕੀਤੀ ਹੋਈ...
ਅਮਿਤ ਸਰੀਨ, ਪੀ.ਸੀ.ਐਸ. ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਨੂੰ ਬੋਕਾਰੋ ਵਿਖੇ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ
. . .  1 day ago
ਫਗਵਾੜਾ , 5 ਮਈ (ਤਰਨਜੀਤ ਸਿੰਘ ਕਿੰਨੜਾ) - ਅਮਿਤ ਸਰੀਨ, ਪੀ.ਸੀ.ਐਸ. ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਨੂੰ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ ਹੈ ...
ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਤਪਾ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ
. . .  1 day ago
ਤਪਾ ਮੰਡੀ, 5 ਮਈ (ਵਿਜੇ ਸ਼ਰਮਾ) - ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਸਬ ਡਵੀਜ਼ਨਲ ਹਸਪਤਾਲ ਵਿਖੇ ਪਹੁੰਚ ਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਬੀਰ ਸਿੰਘ ਔਲਖ...
ਤਾਲਾਬੰਦੀ ਦੀਆਂ ਸ਼ਰਤਾਂ ਨੂੰ ਲੈ ਕੇ ਵਪਾਰੀ ਤੇ ਸਰਕਾਰ ਆਹਮੋ ਸਾਹਮਣੇ, ਕੱਲ੍ਹ ਤੋਂ ਕਾਰੋਬਾਰ ਖੋਲ੍ਹਣ ਦਾ ਐਲਾਨ
. . .  1 day ago
ਅਮਰਬੀਰ ਸਿੰਘ, 5 ਮਈ (ਪਟਿਆਲਾ) - ਸਰਕਾਰ ਵਲੋਂ ਕੋਰੋਨਾ ਦੀ ਰੋਕਥਾਮ ਲਈ ਤਾਲਾਬੰਦੀ ਵਾਸਤੇ ਅਪਣਾਏ ਗਏ ਨਿਯਮਾਂ ਦੇ ਵਿਰੋਧ ਵਿਚ ਵਪਾਰੀ ਵਰਗ ਨੇ ਸਰਕਾਰ ਦੇ ਖ਼ਿਲਾਫ਼ ਲਾਮਬੰਦ ਹੋ ਕੇ ਸੰਘਰਸ਼ ਕਰਨ ਦਾ ਫ਼ੈਸਲਾ ਕਰ ਲਿਆ...
ਪਰਿਵਾਰ 'ਤੇ ਜਾਨਲੇਵਾ ਹਮਲਾ, ਪੁਲਿਸ ਵਲੋਂ ਜਾਂਚ ਜਾਰੀ
. . .  1 day ago
ਸੁਲਤਾਨਵਿੰਡ, 5 ਮਈ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਨਿਊ ਗੁਰਨਾਮ ਨਗਰ ਵਿਖੇ ਇਕ ਗੁਰਸਿੱਖ ਪਰਿਵਾਰ 'ਤੇ ਸਹੁਰਿਆ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ 149ਵੇਂ ਦਿਨ ਵੀ ਮੋਰਚਾ ਮਘਾਈ ਰੱਖਿਆ

ਮਾਨਸਾ, 25 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਨੇ 149ਵੇਂ ਦਿਨ ਮੋਰਚਾ ਮਘਾਈ ਰੱਖਿਆ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਜੋ ਦੇਸ਼ ਦੇ ਕਿਰਤੀਆਂ ਦਾ ਸੰਘਰਸ਼ ਬਣ ਗਿਆ ਹੈ, ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਜਾਰੀ ਰਹੇਗਾ | ਉਨ੍ਹਾਂ ਮੰਗ ਕੀਤੀ ਕਿ ਜੇਲ੍ਹਾਂ 'ਚ ਬੰਦ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ 'ਤੇ ਦਰਜ ਮੁਕੱਦਮੇ ਖ਼ਾਰਜ ਕੀਤੇ ਜਾਣ | ਧਰਨੇ ਨੂੰ ਕੁਲਵਿੰਦਰ ਸਿੰਘ, ਬਲਵਿੰਦਰ ਸ਼ਰਮਾ ਖਿਆਲਾ, ਤੇਜ ਸਿੰਘ ਚਕੇਰੀਆਂ, ਬਾਬਾ ਬੋਹੜ ਸਿੰਘ, ਭਜਨ ਸਿੰਘ ਘੁੰਮਣ, ਮੇਜਰ ਸਿੰਘ ਦੂਲੋਵਾਲ ਤੇ ਨਿੱਕਾ ਸਿੰਘ ਬਹਾਦਰਪੁਰ ਨੇ ਵੀ ਸੰਬੋਧਨ ਕੀਤਾ |
ਮਾਨਸਾ ਸ਼ਹਿਰ 'ਚ ਰੋਸ ਮਾਰਚ
ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਦੇ ਸੱਦੇ 'ਤੇ ਵੱਖ ਵੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਰੈਲੀ ਕਰ ਕੇ ਸ਼ਹਿਰ 'ਚ ਰੋਸ ਮੁਜ਼ਾਹਰਾ ਕੱਢਿਆ ਗਿਆ | ਰੈਲੀ ਨੂੰ ਸੰਬੋਧਨ ਕਰਦਿਆਂ ਕਾ: ਰਾਜਵਿੰਦਰ ਸਿੰਘ ਰਾਣਾ, ਲਾਲ ਚੰਦ, ਭਜਨ ਸਿੰਘ ਘੁੰਮਣ, ਰਤਨ ਭੋਲਾ, ਗੁਰਤੇਜ ਸਿੰਘ ਖੀਵਾ, ਸੁਖਦੇਵ ਸਿੰਘ ਕੋਟਲੀ ਨੇ ਕਿਹਾ ਕਿ ਮੋਦੀ ਸਰਕਾਰ, ਅਸਹਿਮਤੀ ਦੀ ਹਰ ਆਵਾਜ਼ ਅਤੇ ਸ਼ਾਂਤਮਈ ਚੱਲ ਰਹੇ ਕਿਸਾਨ ਅੰਦੋਲਨ ਨੂੰ ਤਾਨਾਸ਼ਾਹੀ ਢੰਗ ਨਾਲ ਕੁਚਲਨ ਦੀ ਹਰ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਲੋਕਾਂ ਤੋਂ ਇਕੱਠੇ ਕੀਤੇ ਟੈਕਸਾਂ ਨਾਲ ਖੜ੍ਹੇ ਕੀਤੇ ਜਨਤਕ ਖੇਤਰ ਦੇ ਅਦਾਰਿਆਂ ਨੂੰ ਮੋਦੀ ਸਰਕਾਰ ਕੌਡੀਆਂ ਦੇ ਭਾਅ ਆਪਣੇ ਮਿੱਤਰ ਅਡਾਨੀ ਅੰਬਾਨੀ ਨੂੰ ਵੇਚ ਰਹੀ ਹੈ ਅਤੇ ਦਹਾਕਿਆਂ ਦੇ ਸੰਘਰਸ਼ਾਂ ਤੋਂ ਬਾਅਦ ਪ੍ਰਾਪਤ ਕਿਰਤ ਕਾਨੂੰਨਾਂ ਵਿਚ ਕਾਰਪੋਰੇਟ ਪੱਖੀ ਸੋਧਾ ਕਰ ਕੇ ਮਜ਼ਦੂਰਾਂ ਦੀ ਜ਼ਿੰਦਗੀ ਬਦ ਤੋ ਬਦਤਰ ਬਣਾਉਣ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਤੇ ਬਣਾਏ ਝੂਠੇ ਕੇਸਾਂ ਨੂੰ ਤੁਰੰਤ ਰੱਦ ਕੀਤਾ ਜਾਵੇ, ਮਜ਼ਦੂਰ ਆਗੂ ਨੌਦੀਪ ਕੌਰ ਸਮੇਤ ਜੇਲ੍ਹਾਂ ਵਿਚ ਬੰਦ ਸਾਰੇ ਕਿਸਾਨਾਂ ਰਿਹਾ ਕੀਤਾ ਜਾਵੇ | ਇਸ ਮੌਕੇ ਕਾ: ਬਿੰਦਰ ਅਲਖ, ਛੱਜੂ ਰਾਮ ਰਿਸ਼ੀ, ਤੇਜ਼ ਸਿੰਘ ਚਕੇਰੀਆਂ, ਕੇਵਲ ਸਿੰਘ ਅਕਲੀਆ ਨੇ ਵੀ ਸੰਬੋਧਨ ਕੀਤਾ |
ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਕਿਸਾਨਾਂ ਦਾ ਧਰਨਾ ਜਾਰੀ ਹੈ | ਕਿਸਾਨ ਆਗੂ ਸਵਰਨਜੀਤ ਸਿੰਘ ਦਲਿਓ, ਸਤਪਾਲ ਸਿੰਘ ਬਰੇ੍ਹ, ਦਰਸ਼ਨ ਸਿੰਘ ਗੁਰਨੇ ਕਲਾਂ, ਬਬਲੀ ਅਟਵਾਲ ਅਤੇ ਸਰੂਪ ਸਿੰਘ ਗੁਰਨੇ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਸਫਲਤਾ ਤੋਂ ਬਾਅਦ ਦੇਸ਼ ਦੇ ਮਿਹਨਤਕਸ਼ ਲੋਕਾਂ ਦੇ ਚੰਗੇ ਦਿਨ ਸ਼ੁਰੂ ਹੋਣਗੇ | ਇਸ ਮੌਕੇ ਰੂਪ ਸਿੰਘ ਗੁਰਨੇ ਕਲਾਂ, ਨੰਬਰਦਾਰ ਜਰਨੈਲ ਸਿੰਘ ਗੁਰਨੇ, ਸੁਖਦੇਵ ਸਿੰਘ ਬੋੜਾਵਾਲ, ਮਿੱਠੂ ਸਿੰਘ ਅਹਿਮਦਪੁਰ, ਅਮਰੀਕ ਸਿੰਘ ਮੰਦਰਾਂ, ਕੌਰ ਸਿੰਘ ਮੰਡੇਰ, ਕਿ੍ਸ਼ਨ ਕੁਮਾਰ ਗੁਰਨੇ ਕਲਾਂ, ਜਗਮੇਲ ਸਿੰਘ ਅਹਿਮਦਪੁਰ ਨੇ ਸੰਬੋਧਨ ਕੀਤਾ |
ਕੇਂਦਰ ਪ੍ਰਤੀ ਹਰ ਵਰਗ 'ਚ ਭਾਰੀ ਰੋਸ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਵਿਰੋਧੀ ਕਾਨੂੰਨ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਕਰਵਾਉਣ ਲਈ ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ ਵਾਲੀ ਥਾਂ 'ਤੇ ਧਰਨਾ ਜਾਰੀ ਹੈ | ਉਨ੍ਹਾਂ ਕਿਹਾ ਕਿਸਾਨੀ ਸੰਘਰਸ਼ ਦਿਨ-ਬ-ਦਿਨ ਹੋਰ ਮਜ਼ਬੂਤੀ ਵੱਲ ਵਧ ਰਿਹਾ, ਜੋ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਸਰਕਾਰ ਨੂੰ ਮਜਬੂਰ ਕਰ ਦੇਵੇਗਾ | ਇਸ ਮੌਕੇ ਤਾਰਾ ਚੰਦ ਬਰੇਟਾ, ਜਗਰੂਪ ਸਿੰਘ ਮੰਘਾਣੀਆਂ, ਨਿਰਮਲ ਸਿੰਘ ਬਰੇਟਾ, ਮੇਜਰ ਸਿੰਘ ਦਰੀਆਪੁਰ, ਮੇਲਾ ਸਿੰਘ ਦਿਆਲਪੁਰਾ, ਰੂਪ ਸਿੰਘ ਬਰੇਟਾ, ਗੁਰਮੀਤ ਕੌਰ ਮੰਡੇਰ, ਹਰਜੀਤ ਸਿੰਘ ਬਰੇਟਾ, ਜਗਮੇਲ ਸਿੰਘ ਕੁੱਲਰੀਆਂ, ਬਲਜੀਤ ਕੌਰ ਧਰਮਪੁਰਾ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਅੱਗੇ ਸੰਘਰਸ਼ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੰਪ ਅੱਗੇ ਸੰਘਰਸ਼ ਜਾਰੀ ਹੈ | ਉਨ੍ਹਾਂ ਕਿਹਾ ਕਿ ਦਿੱਲੀ ਸੰਘਰਸ਼ ਵਿਚ ਜਥੇਬੰਦੀ ਦੇ ਹਜ਼ਾਰਾਂ ਮੈਂਬਰ ਨਿੱਤ ਦਿਨ ਦਿੱਲੀ ਜਾ ਰਹੇ ਹਨ, ਜੋ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਪਰਤਣਗੇ | ਧਰਨੇ ਨੂੰ ਸੁਖਪਾਲ ਸਿੰਘ ਗੋਰਖਨਾਥ, ਕਰਮਜੀਤ ਸਿੰਘ ਸੰਘਰੇੜੀ, ਮੱਖਣ ਸਿੰਘ ਬਰੇਟਾ, ਜਸਵਿੰਦਰ ਕੌਰ ਬਹਾਦਰਪੁਰ, ਅਮਰੀਕ ਸਿੰਘ ਗੋਰਖਨਾਥ, ਸੁਰਜੀਤ ਸਿੰਘ ਬਰੇਟਾ, ਗੁਰਮੇਲ ਸਿੰਘ ਰੰਘੜਿਆਲ, ਕਰਮਜੀਤ ਕੌਰ ਖੁਡਾਲ, ਸਤਵੀਰ ਕੌਰ ਖੁਡਾਲ ਨੇ ਵੀ ਸੰਬੋਧਨ ਕੀਤਾ |

ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਮੁਜ਼ਾਹਰਾ

ਮਾਨਸਾ, 25 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸੀ.ਪੀ.ਐਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਐਨ.ਪੀ.ਐਸ. ਤਹਿਤ ਭਰਤੀ ਹੋਏ ਮੁਲਾਜ਼ਮਾਂ 'ਤੇ ਲਾਗੂ ਕੀਤੇ ਵਿੱਤ ਵਿਭਾਗ ਪੰਜਾਬ ਸਰਕਾਰ ਦੇ 4 ਪ੍ਰਤੀਸ਼ਤ ਹਿੱਸੇ 'ਤੇ ਲਗਾਏ ਟੈਕਸ ਵਾਲੇ ...

ਪੂਰੀ ਖ਼ਬਰ »

ਬਿਜਲੀ ਕੁਨੈਕਸ਼ਨ ਕੱਟਣ ਦੇ ਵਿਰੋਧ 'ਚ ਮਜ਼ਦੂਰ ਮੁਕਤੀ ਮੋਰਚਾ ਵਲੋਂ ਧਰਨਾ

ਜੋਗਾ, 25 ਫਰਵਰੀ (ਹਰਜਿੰਦਰ ਸਿੰਘ ਚਹਿਲ)- ਸਥਾਨਕ ਸਬ ਡਵੀਜ਼ਨ ਜੋਗਾ ਦਫ਼ਤਰ ਮੂਹਰੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਭੋਲਾ ਸਿੰਘ ਝੱਬਰ ਨੇ ਕਿਹਾ ਕਿ ਕਿਸੇ ਵੀ ਗਰੀਬ ਮਜ਼ਦੂਰਾਂ ਦੇ ਘਰਾਂ ਵਿਚ ...

ਪੂਰੀ ਖ਼ਬਰ »

ਲਾਹਣ ਤੇ ਸ਼ਰਾਬ ਬਰਾਮਦ, 3 ਗਿ੍ਫ਼ਤਾਰ

ਮਾਨਸਾ, 25 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 3 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਜੌੜਕੀਆਂ ਪੁਲਿਸ ...

ਪੂਰੀ ਖ਼ਬਰ »

ਪਾਣੀ ਦਾ ਪੱਧਰ ਹੇਠਾਂ ਜਾਣਾ ਚਿੰਤਾ ਦਾ ਵਿਸ਼ਾ-ਜ਼ਿਲ੍ਹਾ ਯੂਥ ਅਫ਼ਸਰ

ਮਾਨਸਾ, 25 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਦੇ ਸਹਿਯੋਗ ਨਾਲ ਬਾਰਸ਼ਾਂ ਦੇ ਪਾਣੀ ਦੀ ਢੁਕਵੀਂ ਵਰਤੋਂ ਕਰਨ ਲਈ '“ਮੀਂਹ ਦਾ ਪਾਣੀ ਇਕੱਤਰ ਕਰੋ ਇਹ ਜਿੱਥੇ ਪੈਂਦਾ ਹੈ, ਇਹ ਜਦੋਂ ਪੈਂਦਾ ਹੈ”' ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਇਕਾਈ ਭੀਖੀ ਦੀ ਜਥੇਬੰਦਕ ਚੋਣ

ਭੀਖੀ, 25 ਫਰਵਰੀ (ਔਲਖ)- ਤਰਕਸ਼ੀਲ ਇਕਾਈ ਭੀਖੀ ਦੀ ਜਥੇਬੰਦਕ ਚੋਣ ਜ਼ੋਨ ਮੁਖੀ ਅਮਿ੍ਤ ਰਿਸ਼ੀ ਦੀ ਅਗਵਾਈ ਹੇਠ ਹੋਈ | ਸਰਬਸੰਮਤੀ ਨਾਲ ਭੁਪਿੰਦਰ ਸਿੰਘ ਫ਼ੌਜੀ ਨੂੰ 5ਵੀਂ ਵਾਰ ਇਕਾਈ ਦਾ ਜਥੇਬੰਦਕ ਮੁਖੀ ਚੁਣਿਆ ਗਿਆ | ਇਸ ਤੋਂ ਇਲਾਵਾ ਵਿੱਤ ਅਤੇ ਮੈਗਜ਼ੀਨ ਵਿਭਾਗ ਦਾ ...

ਪੂਰੀ ਖ਼ਬਰ »

ਲਾਲ ਕਿਲੇ੍ਹ ਤੋਂ ਗਿ੍ਫ਼ਤਾਰ ਮਾਨਸਾ ਦੇ ਨੌਜਵਾਨ ਨੂੰ ਮਿਲੀ ਜ਼ਮਾਨਤ

ਮਾਨਸਾ, 25 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਨੌਜਵਾਨ ਵਿੱਕੀ ਠਾਕੁਰ ਜਿਸ ਨੂੰ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲੇ੍ਹ ਦੇ ਨੇੜਿਉਂ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਸੀ, ਨੂੰ ਜ਼ਮਾਨਤ ਮਿਲ ਗਈ ਹੈ | ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਹੈਂਡਲੂਮ ਸ਼ੋਅਰੂਮ ਦੇ ਮਾਲਕ ਵਲੋਂ ਖ਼ੁਦਕੁਸ਼ੀ

ਬੁਢਲਾਡਾ, 25 ਫਰਵਰੀ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੀ ਕੱਪੜਾ ਮਾਰਕੀਟ ਦੇ ਇਕ ਮਸ਼ਹੂਰ ਹੈਂਡਲੂਮ ਦੁਕਾਨ ਦੇ ਮਾਲਕ ਅਸ਼ੋਕ ਕੁਮਾਰ ਪੁੱਤਰ ਬਿਹਾਰੀ ਲਾਲ ਖਾਈਵਾਲਾ ਨੇ ਦੁਕਾਨ ਦੀ ਛੱਤ 'ਤੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਆਰਥਿਕਤਾ ਕਾਰਨ ...

ਪੂਰੀ ਖ਼ਬਰ »

28 ਦੇ ਸੰਗਰੂਰ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬੁਢਲਾਡਾ, 25 ਫਰਵਰੀ (ਸੁਨੀਲ ਮਨਚੰਦਾ)- ਬੇਰੁਜ਼ਗਾਰ ਸਾਂਝੇ ਮੋਰਚੇ ਦੀ ਇਕੱਤਰਤਾ ਇੱਥੇ ਹੋਈ | ਆਗੂ ਬਲਕਾਰ ਸਿੰਘ ਮੰਘਾਣੀਆਂ, ਸਤਨਾਮ ਸਿੰਘ ਬੱਛੋਆਣਾ ਨੇ ਦੱਸਿਆ ਕਿ ਸੰਗਰੂਰ ਵਿਖੇ ਸਾਂਝੇ ਮੋਰਚੇ ਦੇ ਚੱਲ ਰਹੇ ਧਰਨੇ 'ਚ ਸ਼ਾਮਿਲ ਹੋਣ ਲਈ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸਕੂਲਾਂ 'ਚ ਖਾਲੀ ਅਸਾਮੀਆਂ ਨੂੰ ਤਬਾਦਲੇ ਦੀਆਂ ਸਟੇਸ਼ਨ ਚੋਣ ਸੂਚੀਆਂ 'ਚ ਸ਼ਾਮਿਲ ਕਰਨ ਦੀ ਮੰਗ

ਮਾਨਸਾ, 25 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਡੈਮੋਕ੍ਰੇਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਤੇ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਦੇ ਤਬਾਦਲਿਆਂ ਨੂੰ ...

ਪੂਰੀ ਖ਼ਬਰ »

ਮਗਨਰੇਗਾ ਤੇ ਵਿੱਤ ਕਮਿਸ਼ਨ ਦੇ ਫ਼ੰਡਾਂ ਨਾਲ ਨਿਖਾਰੀ ਜਾ ਰਹੀ ਸਕੂਲਾਂ ਦੀ ਦਿੱਖ-ਏ.ਡੀ.ਸੀ.

ਮਾਨਸਾ, 25 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਮਗਨਰੇਗਾ ਸਕੀਮ ਅਧੀਨ ਅਤੇ ਵਿੱਤ ਕਮਿਸ਼ਨ ਦੇ ਪ੍ਰਾਪਤ ਫ਼ੰਡਾਂ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਜੰਗੀ ਪੱਧਰ 'ਤੇ ਕੰਮ ਚੱਲ ਰਹੇ ਹਨ ਤਾਂ ਜੋ ਉਨ੍ਹਾਂ ਦੀ ਦਿੱਖ ਨੂੰ ਹੋਰ ਸੁੰਦਰਤਾ ਪ੍ਰਦਾਨ ਕੀਤੀ ਜਾ ਸਕੇ | ਇਸ ...

ਪੂਰੀ ਖ਼ਬਰ »

ਜੁਡੀਸ਼ੀਅਲ ਅਦਾਲਤ ਸਰਦੂਲਗੜ੍ਹ ਦਾ ਸਥਾਪਨਾ ਦਿਵਸ ਮਨਾਇਆ

ਸਰਦੂਲਗੜ੍ਹ, 25 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਜੁਡੀਸ਼ੀਅਲ ਅਦਾਲਤ ਸਰਦੂਲਗੜ੍ਹ ਦਾ 15ਵਾਂ ਸਥਾਪਨਾ ਦਿਵਸ ਸਥਾਨਕ ਕਚਹਿਰੀ ਵਿਖੇ ਮਨਾਇਆ ਗਿਆ | ਇਸ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਪਾਠ ਦੇ ਭੋਗ ਪਾਏ ਗਏ | ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਿੰਘ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਮਾਨਸਾ 'ਚ 4 ਸਮਾਰਟ ਸਿਖਲਾਈ ਕੇਂਦਰ ਕੀਤੇ ਜਾਣਗੇ ਸਥਾਪਤ

ਮਾਨਸਾ, 25 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਵਿਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਜ਼ਿਲਿ੍ਹਆਂ 'ਚ ਮਿਆਰੀ ਅਤੇ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ 'ਚ ਸਿਖਲਾਈ ਤੇ ਓਰੀਐਂਟੇਸ਼ਨ ਕੋਰਸ ਸ਼ੁਰੂ

ਮਾਨਸਾ, 25 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਯੁਵਕ ਸੇਵਾਵਾਂ ਤੇ ਸਭਿਆਚਾਰਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਆਈ.ਡੀ.ਸੀ. ਈ.ਟੀ. ਆਈ ਚੰਡੀਗੜ੍ਹ ਦੇ ਸਹਿਯੋਗ ਨਾਲ ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 7 ਰੋਜਾ ਟਰੇਨਿੰਗ ਅਤੇ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ 'ਚ 3 ਸੌ ਦੇ ਕਰੀਬ ਮਰੀਜ਼ਾਂ ਦੀ ਜਾਂਚ

ਬੁਢਲਾਡਾ, 25 ਫਰਵਰੀ (ਸਵਰਨ ਸਿੰਘ ਰਾਹੀ)- ਪਿੰਡ ਕਲੀਪੁਰ ਦੇ ਗੁਰਦੁਆਰਾ ਨਾਨਕ ਦਰਬਾਰ ਵਿਖੇ ਗ੍ਰਾਮ ਪੰਚਾਇਤ ਤੇ ਪਿੰਡ ਦੀਆਂ ਹੋਰਨਾਂ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਕਿਸਾਨ ...

ਪੂਰੀ ਖ਼ਬਰ »

ਮਹਾਂਕਾਵੜ ਸੰਘ ਦਾ ਵਫ਼ਦ ਜੀ.ਐਮ. ਰੇਲਵੇ ਨੂੰ ਮਿਲਿਆ

ਬੁਢਲਾਡਾ, 25 ਫਰਵਰੀ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਇੱਥੇ ਪੁੱਜੇ ਜਨਰਲ ਮੈਨੇਜਰ ਉੱਤਰ ਰੇਲਵੇ ਆਸ਼ੂਤੋਸ਼ ਗੰਗਲ ਨੂੰ ਮਿਲੇ ਮਹਾਂਕਾਵੜ ਸੰਘ ਬੁਢਲਾਡਾ ਦੇ ਵਫ਼ਦ ਨੇ ਸ਼ਹਿਰ ਵਾਸੀਆਂ ਨੂੰ ਰੇਲਵੇ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਉਂਦਿਆਂ ਮੰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX