ਤਾਜਾ ਖ਼ਬਰਾਂ


ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  31 minutes ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 1 hour ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 1 hour ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 2 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 2 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 2 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 3 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 3 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 3 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 minute ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 4 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 4 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 4 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 4 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 5 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 4 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 5 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 5 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 6 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 6 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 6 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 6 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 7 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਪਟਿਆਲਾ

400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੌਮਾਂਤਰੀ ਗਤਕਾ ਮੁਕਾਬਲੇ

ਪਟਿਆਲਾ, 28 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਕੌਮਾਂਤਰੀ ਗਤਕਾ ਮੁਕਾਬਲੇ ਕਰਵਾਏ ਗਏ | ਮੁਕਾਬਲੇ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਅਰਦਾਸ ਉਪਰੰਤ ਹੋਈ | ਇਸ ਮੌਕੇ ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਵੱਖ-ਵੱਖ ਥਾਵਾਂ ਤੋਂ 13 ਦੇ ਕਰੀਬ ਗਤਕਾ ਅਖਾੜਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ | ਮੁਕਾਬਲੇ ਦੌਰਾਨ ਲੜਕੀਆਂ ਦੀ ਟੀਮ ਵਿਚੋਂ ਬਾਬਾ ਬੰਦਾ ਸਿੰਘ ਬਹਾਦਰ ਗਤਕਾ ਅਖਾੜਾ ਡੁਗਰੀ ਅਤੇ ਲੜਕਿਆਂ ਦੀ ਗਤਕਾ ਟੀਮ ਵਿਚੋਂ ਨਿਰਵੈਰ ਖ਼ਾਲਸਾ ਗਤਕਾ ਅਖਾੜਾ ਰਾਜਪੁਰਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ | ਭੁਜੰਗੀਆਂ ਵਲੋਂ ਦਿਖਾਏ ਜਾ ਰਹੇ ਗਤਕੇ ਦੇ ਜੌਹਰਾਂ ਦਾ ਸੰਗਤ ਵਲੋਂ ਖੂਬ ਆਨੰਦ ਮਾਣਿਆ ਗਿਆ | ਮੁਕਾਬਲੇ ਦੀ ਸ਼ੁਰੂਆਤ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਵਲੋਂ ਕੀਤੀ ਗਈ | ਇਸ ਮੌਕੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦੋਹਾਂ ਧਾਰਮਿਕ ਸ਼ਖ਼ਸੀਅਤਾਂ ਨੇ ਦੱਸਿਆ ਕਿ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਜਗੀਰ ਕੌਰ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਪ੍ਰੋਗਰਾਮਾਂ ਤਹਿਤ ਸਾਲ 2021 ਸ਼ਤਾਬਦੀ ਨੂੰ ਸਮਰਪਿਤ ਹੋਵੇਗਾ ਅਤੇ ਧਾਰਮਿਕ ਸਮਾਗਮ ਵੱਡੀ ਪੱਧਰ 'ਤੇ ਮਨਾਏ ਜਾਣਗੇ | ਕੌਮਾਂਤਰੀ ਗਤਕਾ ਮੁਕਾਬਲਾ ਕਰਵਾਉਣ ਦਾ ਮੰਤਵ ਨੌਜਵਾਨਾਂ ਨੂੰ ਸਿੱਖ ਇਤਿਹਾਸ ਦੇ ਮਹਾਨ ਵਿਰਸੇ ਨਾਲ ਜੋੜਨਾ ਹੈ | ਇਹ ਅਣਖ, ਗ਼ੈਰਤ ਅਤੇ ਦਲੇਰੀ ਵੀ ਪ੍ਰਦਾਨ ਕਰਦਾ | ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗਤਕੇ ਰਾਹੀਂ ਅਜੋਕੀ ਪੀੜ੍ਹੀ ਨੂੰ ਰਵਾਇਤੀ ਪਰੰਪਰਾ ਨਾਲ ਜੋੜਨ ਦਾ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਉਪਰਾਲਾ ਸ਼ਲਾਘਾਯੋਗ ਹੈ | ਗੁਰੂ ਸਾਹਿਬਾਨ ਨੇ ਗਤਕੇ ਰਾਹੀਂ ਵਿਲੱਖਣ ਪਹਿਚਾਣ ਪ੍ਰਦਾਨ ਕੀਤੀ ਹੈ ਅਤੇ ਅਜੋਕੇ ਦੌਰ 'ਚ ਮਾਰਸ਼ਲ ਆਰਟ ਗਤਕਾ ਖੇਡ ਨੇ ਜ਼ਬਰ-ਜ਼ੁਲਮ ਦੇ ਖ਼ਿਲਾਫ਼ ਲੜਨ ਦੀ ਜੀਵਨ ਜਾਂਚ ਵੀ ਦਿੱਤੀ ਹੈ | ਗਤਕਾ ਮੁਕਾਬਲੇ ਦੌਰਾਨ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੂਜਾ ਸਥਾਨ, ਸ਼ਹੀਦ ਸਿੰਘ ਗਤਕਾ ਅਖਾੜਾ ਵੇਰਕਾ ਅੰਮਿ੍ਤਸਰ ਦੂਜਾ ਸਥਾਨ, ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫਾਈਟ ਫ਼ਰੀ ਸੋਟੀ ਮੁਕਾਬਲੇ 'ਚ ਤੀਜਾ ਸਥਾਨ, ਦਲ ਪੰਥ ਬਾਬਾ ਬਿਧੀ ਚੰਦ ਸਾਹਿਬ ਗਤਕਾ ਅਖਾੜਾ ਅੰਮਿ੍ਤਸਰ ਪਹਿਲਾ ਸਥਾਨ, ਹਰਗੋਬਿੰਦ ਅਜੀਤ ਗਤਕਾ ਅਖਾੜਾ ਬੁੱਢਾ ਦਲ ਦੂਜਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਤੀਜੇ ਸਥਾਨ 'ਤੇ ਰਹੀ | ਇਸ ਸਮਾਗਮ ਦੌਰਾਨ ਜਿੱਥੇ ਗਤਕਾ ਪਾਰਟੀਆਂ ਦੇ ਭੁਜੰਗੀ ਤੇ ਭੁਜੰਗਣਾਂ ਸਿੱਖੀ ਦੇ ਰਵਾਇਤੀ ਬਾਣੇ ਵਿਚ ਬਹੁਤ ਹੀ ਅੱਛੇ ਲੱਗ ਰਹੇ ਸਨ ਉੱਥੇ ਇਨ੍ਹਾਂ ਨੂੰ ਦੇਖਣ ਆਈ ਸੰਗਤ ਵੀ ਇਸੇ ਤਰ੍ਹਾਂ ਦੇ ਬਾਣੇ ਦੇ ਰੰਗ ਵਿਚ ਰੰਗੀ ਰਹੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸ਼ਵਿੰਦਰ ਸਿੰਘ ਸਭਰਵਾਲ, ਬਾਬਾ ਰੌਸ਼ਨ ਸਿੰਘ ਧਬਲਾਨ ਵਾਲੇ, ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਗੁਰਜੰਟ ਸਿੰਘ ਮੰਡਵੀ, ਬਾਬਾ ਜੱਸਾ ਸਿੰਘ ਬੁੱਢਾ ਦਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਵਿਸ਼ਵ ਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਸੁਖਜੀਤ ਸਿੰਘ ਘਨੱਈਆ, ਮੁੱਖ ਪ੍ਰਬੰਧਕ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਭਾਈ ਸੁਖਜੀਤ ਸਿੰਘ ਬੁੱਢਾ ਦਲ, ਮਾਲਵਾ ਜ਼ੋਨ ਦੇ ਇੰਚਾਰਜ ਸਤਵੀਰ ਸਿੰਘ ਖੱਟੜਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਜਗਜੀਤ ਸਿੰਘ ਕੋਹਲੀ (ਸਿਆਸੀ ਸਕੱਤਰ), ਮੀਤ ਸਕੱਤਰ ਸਿਮਰਜੀਤ ਸਿੰਘ, ਗੁਰਦੀਪ ਸਿੰਘ ਸ਼ੇਖੂਪੁਰ ਪ੍ਰਧਾਨ ਗਤਕਾ ਫੈਡਰੇਸ਼ਨ ਪੰਜਾਬ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀ. ਮੈਨੇ. ਕਰਨੈਲ ਸਿੰਘ, ਮੀਤ. ਮੈਨੇ. ਇੰਦਰਜੀਤ ਸਿੰਘ ਗਿੱਲ, ਮੈਨੇ. ਨਰਿੰਦਰਜੀਤ ਸਿੰਘ, ਮੈਨੇ. ਜਰਨੈਲ ਸਿੰਘ, ਮੈਨੇ. ਗੁਰਚਰਨ ਸਿੰਘ, ਸਾਬਕਾ ਹੈੱਡ ਗ੍ਰੰਥੀ ਭਾਈ ਸੁਖਦੇਵ ਸਿੰਘ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਗਤਕਾ ਕੋਚ ਸੁਰਪ੍ਰੀਤ ਸਿੰਘ, ਯੂਥ ਆਗੂ ਅਮਿਤ ਰਾਠੀ, ਮਨਪ੍ਰੀਤ ਸਿੰਘ ਮਨੀ ਭੰਗੂ, ਹਰਮਿੰਦਰਪਾਲ ਸਿੰਘ ਵਿੰਟੀ ਖ਼ਾਲਸਾ ਸ਼ਤਾਬਦੀ ਕਮੇਟੀ, ਅਮਰਪਾਲ ਸਿੰਘ, ਅਮਰਜੀਤ ਸਿੰਘ ਬਰਾੜ, ਗੁਰਵਿੰਦਰ ਸਿੰਘ ਇੰਸਪੈਕਟਰ, ਕਥਾ-ਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਆਦਿ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਹਾਜ਼ਰ ਸਨ |

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਮੁਲਾਜ਼ਮਾਂ ਕੀਤੀ ਰੈਲੀ

ਪਟਿਆਲਾ, 28 ਫਰਵਰੀ (ਅ. ਸ. ਆਹਲੂਵਾਲੀਆ)-ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਤਹਿਤ ਹੀ ਸਰਕਾਰੀ ਖਜਾਨੇ 'ਚੋਂ ਭੁਗਤਾਨ ਹੋਵੇ, ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਬਣਾਈ 'ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ' ਦੇ ਝੰਡੇ ਹੇਠ ਇੱਥੇ ਪ੍ਰਭਾਵਸ਼ਾਲੀ ਰੈਲੀ ...

ਪੂਰੀ ਖ਼ਬਰ »

ਚੌਥੇ ਫੁੱਟਬਾਲ ਟੂਰਨਾਮੈਂਟ 'ਤੇ ਲਗਾਤਾਰ ਤੀਜੀ ਵਾਰ ਆਜ਼ਾਦ ਫੁੱਟਬਾਲ ਕਲੱਬ ਪਟਿਆਲਾ ਨੇ ਕੀਤਾ ਕਬਜ਼ਾ

ਨਾਭਾ, 28 ਫਰਵਰੀ (ਅਮਨਦੀਪ ਸਿੰਘ ਲਵਲੀ)-ਸਥਾਨਕ ਮੋਰਨਿੰਗ ਫੁੱਟਬਾਲ ਕਲੱਬ ਵਲੋਂ ਰਿਪੁਦਮਨ ਕਾਲਜ ਮੈਦਾਨ ਵਿੱਚ ਚੌਥੇ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੈਚ ਫੁੱਟਬਾਲ ਕਲੱਬ ਪਟਿਆਲਾ ਅਤੇ ਵਾਲਕੈਨੋ ਫੁੱਟਬਾਲ ਕਲੱਬ ਮਲੇਰਕੋਟਲਾ ਵਿਚ ਖੇਡਿਆ ਗਿਆ | ਮੁਕਾਬਲੇ ਵਿਚ ...

ਪੂਰੀ ਖ਼ਬਰ »

ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਪਰਚਾ ਦਰਜ

ਪਟਿਆਲਾ, 28 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਸਕਸ਼ਮ ਜਿੰਦਲ ਵਾਸੀ ਲਟੂਰਪੁਰਾ ਮੁਹੱਲਾ ਵਲੋਂ ਥਾਣਾ ਕੋਤਵਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਕਿ ਦੁਪਹਿਰ 12 ਵਜੇ ਜਸਪ੍ਰੀਤ ਸਿੰਘ ਵਾਸੀ ਖਾਲਸਾ ਮੁਹੱਲਾ, ਵੰਸ਼ ਸ਼ਰਮਾ ਵਾਸੀ ਜੋੜੀਆਂ ਭੱਠੀਆਂ, ਨਮਨ ...

ਪੂਰੀ ਖ਼ਬਰ »

''ਸ੍ਰੀ ਗੁਰੂ ਤੇਗ ਬਹਾਦਰ : ਜੀਵਨ ਅਤੇ ਵਿਰਾਸਤ'' ਵਿਸ਼ੇ 'ਤੇ ਤਿੰਨ ਦਿਨਾਂ ਵੈਬੀਨਾਰ ਕਰਵਾਇਆ

ਪਟਿਆਲਾ, 28 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਲੋਂ ਉਪ ਕੁਲਪਤੀ ਰਵਨੀਤ ਕੌਰ ਆਈ.ਏ.ਐੱਸ. ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ''ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਅੱਜ 64 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 28 ਫਰਵਰੀ (ਅ.ਸ. ਆਹਲੂਵਾਲੀਆ)-ਜ਼ਿਲੇ੍ਹ ਵਿਚ ਅੱਜ 64 ਨਵੇਂ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪ੍ਰਾਪਤ 1511 ਦੇ ਕਰੀਬ ਰਿਪੋਰਟਾਂ ਵਿਚੋਂ 64 ਵਿਅਕਤੀ ਕੋਵਿਡ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਭਾਦਸੋਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਭਾਦਸੋਂ, 28 ਫਰਵਰੀ (ਪ੍ਰਦੀਪ ਦੰਦਰਾਲਾ)-ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਪਰਮਜੀਤ ਸਿੰਘ ਖੱਟੜਾ (ਕੱਲਰਮਾਜਰੀ) ਦੀ ਅਗਵਾਈ ਵਿਚ ਸਮੂਹ ਸਟਾਫ਼ ਵਲੋਂ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ...

ਪੂਰੀ ਖ਼ਬਰ »

ਅਜੋਕੇ ਸਮੇਂ ਵਿਚ ਪਣਪ ਰਹੀ ਜਾਤ-ਪਾਤ ਭਗਤ ਰਵਿਦਾਸ ਦੀ ਵਿਚਾਰਧਾਰਾ ਦੇ ਵਿਰੁੱਧ-ਪ੍ਰੋ. ਬਡੂੰਗਰ

ਸਮਾਣਾ, 28 ਫਰਵਰੀ (ਗੁਰਦੀਪ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਅਜੋਕੇ ਸਮਾਜ ਵਿਚ ਪਣਪ ਰਹੀ ਜਾਤ-ਪਾਤ ਦੀ ਪ੍ਰਵਿਰਤੀ ਜਿੱਥੇ ਭਗਤ ਰਵਿਦਾਸ ਜੀ ਦੀ ਵਿਚਾਰਧਾਰਾ ਦੇ ਵਿਰੁੱਧ ਹੈ ਉੱਥੇ ...

ਪੂਰੀ ਖ਼ਬਰ »

ਰਾਜਨੀਤੀ ਨੂੰ ਵਪਾਰ ਨਹੀਂ ਹਮੇਸ਼ਾ ਸੇਵਾ ਸਮਝਿਆ-ਵਿਧਾਇਕ ਕੰਬੋਜ

ਰਾਜਪੁਰਾ, 28 ਫਰਵਰੀ (ਜੀ. ਪੀ. ਸਿੰਘ)-ਰਾਜਨੀਤੀ ਨੂੰ ਵਪਾਰ ਨਹੀਂ ਸਮਝਣਾ ਚਾਹੀਦਾ ਅਤੇ ਉਨ੍ਹਾਂ ਹਮੇਸ਼ਾ ਅਜਿਹਾ ਕੀਤਾ ਤੇ ਕਦੀ ਵੀ ਸਮਾਜਸੇਵਾ ਅਤੇ ਹਲਕੇ ਦੇ ਵਿਕਾਸ ਕਰਵਾਉਣ ਤੋਂ ਪਿੱਛੇ ਨਹੀਂ ਹਟੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਜਪੁਰਾ ਦੇ ਵਿਧਾਇਕ ਅਤੇ ...

ਪੂਰੀ ਖ਼ਬਰ »

ਪਾਵਰਕਾਮ ਚੇਅਰਮੈਨ ਦਾ ਰੋਜ਼ਗਾਰ ਦੇਣ ਦੇ ਬਿਆਨ ਦੀ ਕੀਤੀ ਨਿੰਦਾ

ਪਟਿਆਲਾ, 28 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪਾਵਰਕਾਮ ਦੇ ਚੇਅਰਮੈਨ ਵੇਨੂੰ ਪ੍ਰਸ਼ਾਦ ਦੇ ਰੋਜ਼ਗਾਰ ਦੇਣ ਦੇ ਬਿਆਨ ਨੂੰ ਬੇਤੁਕਾ ਆਖਿਆ | ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨਾਭਾ, 28 ਫਰਵਰੀ (ਕਰਮਜੀਤ ਸਿੰਘ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਵਿਖੇ ਲੋਕਲ ਗੁਰਦੁਆਰਾ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਤੇ 9880 ਰੁਪਏ ਡਰੱਗ ਮਨੀ ਸਮੇਤ ਇਕ ਕਾਬੂ

ਸਮਾਣਾ, 28 ਫਰਵਰੀ (ਗੁਰਦੀਪ ਸ਼ਰਮਾ)-ਸ਼ਹਿਰੀ ਥਾਣਾ ਪੁਲਿਸ ਨੇ ਇਕ ਵਿਅਕਤੀ ਤੋਂ 500 ਨਸ਼ੀਲੀਆਂ ਗੋਲੀਆਂ ਅਤੇ 9880 ਰੁਪਏ ਡਰੱਗ ਮਨੀ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਸ਼ਹਿਰੀ ਥਾਣਾ ਪੁਲਿਸ ਦੇ ਮੁਖੀ ਸਬ ਇੰਸਪੈਕਟਰ ਕਰਨਬੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਲੱਗਦੈ ਸਾਲ 2019 ਅਤੇ 20 ਦੀ ਟੈੱਟ ਪ੍ਰੀਖਿਆ ਲੈਣਾ ਭੁੱਲੀ ਪੰਜਾਬ ਸਰਕਾਰ

ਪਟਿਆਲਾ, 28 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਸੂਬੇ ਭਰ ਦੇ ਬੀਐੱਡ ਅਤੇ ਈਟੀਟੀ ਪਾਸ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਤੋਂ ਪੀਟੈੱਟ (ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ) ਪ੍ਰੀਖਿਆ ਲੈਣ ਦੀ ਕੀਤੀ ਜਾ ਰਹੀ ਮੰਗ ਦਾ ਸਮਰਥਨ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਹੋਏ ਆਪ 'ਚ ਸ਼ਾਮਿਲ

ਦੇਵੀਗੜ੍ਹ, 28 ਫਰਵਰੀ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਸੀਨੀਅਰ ਆਗੂ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਪਿੰਡ ਮਿਹੋਣ ਵਿਖੇ ਪਿੰਡ ਵਾਸੀਆਂ ਨਾਲ ਬੈਠਕ ਕੀਤੀ ਅਤੇ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਲੋਂ ਕੀਤੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਖੇ ਆਪ ਦੇ ਕਿਸਾਨ ਮਹਾਂ ਸੰਮੇਲਨ ਵਿਚ ਲੱਖਾਂ ਲੋਕ ਸ਼ਾਮਿਲ ਹੋਣਗੇ-ਵਿਧਾਇਕ ਮਾ. ਬਲਦੇਵ ਸਿੰਘ

ਨਾਭਾ, 28 ਫਰਵਰੀ (ਕਰਮਜੀਤ ਸਿੰਘ)-ਖੇਤੀ ਸੋਧ ਕਾਲੇ ਕਾਨੂੰਨਾਂ ਖ਼ਿਲਾਫ਼ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਕਿਸਾਨ ਮਹਾਂ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਤੇ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 28 ਫਰਵਰੀ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਜੀ.ਟੀ. ਰੋਡ 'ਤੇ ਏ.ਜੀ.ਐਮ. ਨੇੜੇ ਹਾਜ਼ਰ ਸੀ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਰਾਜਪੁਰਾ, 28 ਫਰਵਰੀ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ...

ਪੂਰੀ ਖ਼ਬਰ »

8 ਕਿੱਲੋ ਗਾਂਜੇ ਸਮੇਤ ਦੋ ਕਾਬੂ

ਰਾਜਪੁਰਾ, 28 ਫਰਵਰੀ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ 8 ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਮਾਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਟੀ ਪੁਆਇੰਟ ਪਿੰਡ ਡਾਹਰੀਆਂ ਨੇੜੇ ਹਾਜ਼ਰ ...

ਪੂਰੀ ਖ਼ਬਰ »

20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਕਾਬੂ

ਪਟਿਆਲਾ, 28 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਥਾਣਾ ਕੋਤਵਾਲੀ ਪੁਲਿਸ ਪਿੰਡ ਛੋਟਾ ਰਾਈਮਾਜਰਾ ਵਿਖੇ ਗ਼ਸ਼ਤ ਦੌਰਾਨ ਮੌਜੂਦ ਸੀ, ਵਲੋਂ ਜਦੋਂ ਟਰੱਕ ਨੰਬਰ ਐਮ.ਐਚ. 20 ਈ.ਜੀ. 3797 ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤਾਂ ਉਸ ਵਿਚੋਂ ਇੰਦਰਜੀਤ ਸਿੰਘ ਪਿੰਡ ਗੋਸ਼ਲ ਜਿਲ੍ਹਾ ...

ਪੂਰੀ ਖ਼ਬਰ »

ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 28 ਫਰਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਲੜਕੀ ਨੂੰ ਭਜਾ ਦੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਮੁਦੈਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਸਕੂਲ ਵਿਚ ਪੜ੍ਹਦੀ ਹੈ ਅਤੇ ...

ਪੂਰੀ ਖ਼ਬਰ »

ਗੋਲਾ ਸੁੱਟਣ 'ਚ ਤੇਜਿੰਦਰਪਾਲ ਸਿੰਘ ਤੂਰ ਤੇ ਮਨਪ੍ਰੀਤ ਕੌਰ ਨੇ ਜਿੱਤੇ ਸੋਨ ਤਗਮੇ, ਹਰਮਿਲਨ ਬੈਂਸ ਨੇ ਜਿੱਤੇ ਦੋ ਸੋਨ ਤਗਮੇ

ਪਟਿਆਲਾ, 28 ਫਰਵਰੀ (ਚਹਿਲ)-ਇੱਥੇ ਪੰਜਾਬੀ ਯੂਨੀਵਰਸਿਟੀ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਅੱਜ ਸ਼ੁਰੂ ਹੋਈ ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਏਸ਼ੀਅਨ ਖੇਡਾਂ ਦੇ ਸੋਨ ਤਗਮਾ ਜੇਤੂ ਤੇਜਿੰਦਰਪਾਲ ਸਿੰਘ ਤੂਰ ਨੇ ਮੋਗਾ ਜ਼ਿਲੇ੍ਹ ਦੀ ...

ਪੂਰੀ ਖ਼ਬਰ »

ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸ਼ਰਾਬ ਤੇ ਲਾਹਣ ਕੀਤੀ ਬਰਾਮਦ

ਸ਼ੁਤਰਾਣਾ, 28 ਫਰਵਰੀ (ਬਲਦੇਵ ਸਿੰਘ ਮਹਿਰੋਕ)-ਸ਼ਰਾਬ ਦੀ ਤਸਕਰੀ ਰੋਕਣ ਲਈ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸ਼ਰਾਬ ਤੇ ਲਾਹਣ ਬਰਾਮਦ ਕਰਕੇ ਉਕਤ ਦੇ ਖ਼ਿਲਾਫ਼ ਮੁਕੱਦਮੇ ਦਰਜ਼ ਕਰ ਦਿੱਤੇ ਹਨ | ਥਾਣਾ ਮੁਖੀ ਸ਼ੁਤਰਾਣਾ ਸਬ ਇੰਸ. ਸ਼ਮਸ਼ੇਰ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਰਾਜਪੁਰਾ, 28 ਫਰਵਰੀ (ਜੀ.ਪੀ. ਸਿੰਘ)-ਨੇੜਲੇ ਆਰੀਅਨਜ਼ ਗਰੁੱਪ ਆਫ਼ ਕਾਲਜਿਸ ਵਿਖੇ ਗਰੁੱਪ ਚੇਅਰਮੈਨ ਡਾ. ਅੰਸ਼ੂ ਕਟਾਰੀਆ ਦੀ ਪ੍ਰਧਾਨਗੀ ਵਿਚ ਰਾਸ਼ਟਰੀ ਵਿਗਿਆਨ ਦਿਵਸ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਜਿਸ ਵਿਚ ਬਾਇਓਐਨਾਲਿਟੀਕਲ ਤਕਨੀਕ ਦੇ ਐਪਲੀਕੇਸ਼ਨ ਮਾਹਿਰ ਡਾ. ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਵਲੋਂ ਕਮਿਊਨਿਟੀ ਹੈਲਥ ਸੈਂਟਰ ਘਨੌਰ ਵਿਚ ਵਾਧਾ ਅਤੇ ਨਵੀਨੀਕਰਨ ਲਈ ਰੱਖਿਆ ਨੀਂਹ ਪੱਥਰ

ਘਨੌਰ, 28 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-1979 'ਚ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਘਨੌਰ 'ਚ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਸੀ ਉਪਰੰਤ ਤਕਰੀਬਨ ਤਿੰਨ ਸਾਲਾਂ 'ਚ ਇਮਾਰਤ ਤਿਆਰ ਹੋਈ ਅਤੇ ਕਰੀਬ 1982 'ਚ ਘਨੌਰ ਨੂੰ ਇਕਲੌਤਾ ...

ਪੂਰੀ ਖ਼ਬਰ »

ਡਾ. ਅੰਬੇਦਕਰ ਦੀ ਮੂਰਤੀ ਤੋੜਨ 'ਤੇ ਮਾਮਲਾ ਗਰਮਾਇਆ-ਦਿੱਤਾ ਰੋਸ ਧਰਨਾ

ਰਾਜਪੁਰਾ, 28 ਫਰਵਰੀ (ਰਣਜੀਤ ਸਿੰਘ)-ਸਥਾਨਕ ਡਾ. ਅੰਬੇਦਕਰ ਚੌਕ ਵਿਚ ਲੱਗੀ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਕਿਸੇ ਸ਼ਰਾਰਤੀ ਨੇ ਖੰਡਤ ਕਰ ਦਿੱਤੀ ਜਿਸ ਕਾਰਨ ਦਲਿਤ ਭਾਈਚਾਰੇ ਦੇ ਲੋਕਾਂ ਵਿਚ ਗ਼ੁੱਸੇ ਦੀ ਲਹਿਰ ਪੈਦਾ ਹੋ ਗਈ ਹੈ ਤੇ ਅੱਜ ਉਨ੍ਹਾਂ ਨੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਸਾਲਿਡ ਵੈਸਟ ਮੈਨੇਜਮੈਂਟ ਪ੍ਰਾਜੈਕਟ ਦਾ ਉਦਘਾਟਨ

ਰਾਜਪੁਰਾ, 28 ਫਰਵਰੀ (ਜੀ.ਪੀ. ਸਿੰਘ)-ਨੇੜਲੇ ਪਿੰਡ ਉਗਾਣੀ ਵਿਖੇ ਸਰਪੰਚ ਗੁਰਪ੍ਰੀਤ ਕੌਰ ਤੇ ਸੀਨੀਅਰ ਕਾਂਗਰਸੀ ਆਗੂ ਜੀਤ ਸਿੰਘ ਪੰਮੀ ਦੀ ਦੇਖ-ਰੇਖ ਇਕ ਸਮਾਰੋਹ ਕਰਵਾਇਆ ਗਿਆ ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪੰਚਾਇਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX