ਤਾਜਾ ਖ਼ਬਰਾਂ


ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  3 minutes ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 1 hour ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 1 hour ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 1 hour ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 2 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 2 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 2 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 2 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 3 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 3 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 3 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 3 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 4 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 4 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 4 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 4 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 5 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 5 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 5 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 5 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 5 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 6 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 6 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਮੋਗਾ

ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਹੁਣ ਮੇਅਰ ਦੀ ਕੁਰਸੀ 'ਤੇ ਟਿਕੀਆਂ

ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਹਾਲ ਹੀ ਵਿਚ ਬੀਤੀ 17 ਫਰਵਰੀ ਨਗਰ ਨਿਗਮ ਚੋਣਾਂ ਦੇ ਆਏ ਨਤੀਜਿਆਂ ਵਿਚ ਮੋਗਾ ਦੇ 50 ਵਾਰਡਾਂ ਵਿਚੋਂ ਕਾਂਗਰਸ ਪਾਰਟੀ ਨੇ 20, ਸ਼੍ਰੋਮਣੀ ਅਕਾਲੀ ਦਲ ਨੇ 15, ਆਜ਼ਾਦ ਉਮੀਦਵਾਰਾਂ ਨੇ 10, ਆਮ ਆਦਮੀ ਪਾਰਟੀ ਨੇ 4 ਤੇ ਇਕ ਸੀਟ 'ਤੇ ਭਾਜਪਾ ਜੇਤੂ ਰਹੀ ਸੀ ਤੇ ਹੁਣ ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਮੇਅਰ ਦੀ ਕੁਰਸੀ 'ਤੇ ਲੱਗੀਆਂ ਹੋਈਆਂ ਹਨ | ਭਾਵੇਂ ਕਿ ਪੰਜਾਬ ਸਰਕਾਰ ਵਲੋਂ ਅਜੇ ਤੱਕ ਮੇਅਰ ਦੇ ਤਾਜ ਲਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਪਰ ਸ਼ਹਿਰ ਵਿਚ ਇਸ ਅਹੁਦੇ ਲਈ ਕਈ ਨਾਂਅ ਚਰਚਾ ਵਿਚ ਆ ਰਹੇ ਹਨ ਪਰ ਮੇਅਰ ਦੀ ਕੁਰਸੀ ਚਾਹੁਣ ਵਾਲੇ ਉਨ੍ਹਾਂ ਕੌਂਸਲਰਾਂ ਨੂੰ ਨਿਰਾਸ਼ਾ ਦੇ ਆਲਮ ਵਿਚੋਂ ਵੀ ਗੁਜ਼ਰਨਾ ਪੈ ਸਕਦਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਨੋਟੀਫ਼ਿਕੇਸ਼ਨ ਅਨੁਸਾਰ ਮੇਅਰ ਦੀ ਕੁਰਸੀ ਜਨਰਲ ਔਰਤ ਜਾਂ ਐਸ.ਸੀ. ਔਰਤ ਦੇ ਹੱਕ ਵਿਚ ਵੀ ਜਾ ਸਕਦੀ ਹੈ ਕਿਉਂਕਿ ਐਤਕੀਂ ਪਹਿਲੀ ਵਾਰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਔਰਤਾਂ ਲਈ 50 ਫ਼ੀਸਦੀ ਦਾ ਕੋਟਾ ਨਿਰਧਾਰਿਤ ਕੀਤਾ ਗਿਆ ਸੀ ਤੇ ਜਿਸ ਸਦਕਾ ਮੋਗਾ ਦੇ 50 ਵਾਰਡਾਂ ਵਿਚ 25 ਵਾਰਡਾਂ 'ਤੇ ਔਰਤਾਂ ਨੇ ਚੋਣ ਲੜੀ ਹੈ | ਨਗਰ ਨਿਗਮ ਦੇ ਤਿੰਨ ਉੱਚ ਅਹੁਦਿਆਂ ਵਿਚੋਂ ਕੋਈ ਵੀ ਅਹੁਦਾ ਔਰਤਾਂ ਲਈ ਰਾਖਵਾਂ ਹੋ ਸਕਦਾ ਹੈ | ਇਨ੍ਹਾਂ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਕਈ ਸਮੀਕਰਨ ਬਦਲਦੇ ਤੇ ਟੁੱਟਦੇ ਵੀ ਵੇਖੇ ਗਏ ਕਿਉਂਕਿ ਐਤਕੀਂ ਪਹਿਲੀ ਵਾਰ ਹੋਇਆ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਤੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਵਲੋਂ ਆਪਸੀ ਖਿੱਚੋਤਾਣ ਕਾਰਨ ਸੀਟਾਂ ਦੀ ਸਹੀ ਵੰਡ ਨਾ ਹੋਣ ਕਾਰਨ ਕਾਂਗਰਸ ਪਾਰਟੀ ਸੱਤਾ ਵਿਚ ਹੋਣ ਦੇ ਬਾਵਜੂਦ ਸਪਸ਼ਟ ਬਹੁਮਤ ਹਾਸਲ ਨਹੀਂ ਕਰ ਸਕੀ ਜਦਕਿ ਵਿਰੋਧ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਦਾ ਡਟ ਕੇ ਮੁਕਾਬਲਾ ਕਰਦਿਆਂ 15 ਸੀਟਾਂ 'ਤੇ ਚੋਣ ਜਿੱਤ ਕੇ ਦੂਸਰਾ ਸਥਾਨ ਹਾਸਲ ਕੀਤਾ ਤੇ ਆਮ ਆਦਮੀ ਪਾਰਟੀ ਵੀ ਇਨ੍ਹਾਂ ਚੋਣਾਂ ਵਿਚ 4 ਸੀਟਾਂ ਜੇਤੂ ਰਹੀ | ਦੂਸਰੇ ਪਾਸੇ ਕਿਸਾਨ ਅੰਦੋਲਨ ਦੇ ਚੱਲਦਿਆਂ ਭਾਜਪਾ ਵੀ ਇਕ ਸੀਟ ਲੈਣ ਵਿਚ ਸਫਲ ਰਹੀ ਤੇ 10 ਸੀਟਾਂ 'ਤੇ ਆਜ਼ਾਦ ਉਮੀਦਵਾਰ ਜੇਤੂ ਰਹੇ | ਚੋਣ ਨਤੀਜਿਆਂ ਤੋਂ ਬਾਅਦ ਜਦ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੀ ਧਰਮ-ਪਤਨੀ ਡਾ. ਰਜਿੰਦਰ ਕੌਰ ਕਮਲ ਆਪਣੀ ਵਿਕਾਰੀ ਸੀਟ ਵਾਰਡ ਨੰਬਰ ਇਕ ਤੋਂ ਬੀਬੀ ਹਰਵਿੰਦਰ ਕੌਰ ਗਿੱਲ ਪਤਨੀ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਗਿੱਲ ਤੋਂ 151 ਵੋਟਾਂ ਨਾਲ ਚੋਣ ਹਾਰ ਗਈ ਤਾਂ ਕਾਂਗਰਸ ਦੀ ਕਾਰਗੁਜ਼ਾਰੀ 'ਤੇ ਵੀ ਕਈ ਤਰ੍ਹਾਂ ਦੇ ਸਵਾਲ ਉੱਠਦੇ ਵੇਖੇ ਗਏ | ਕਾਂਗਰਸ ਦੀ ਧੜੇਬੰਦੀ ਕਾਰਨ ਜ਼ਿਲ੍ਹਾ ਪਾਰਟੀ ਪ੍ਰਧਾਨ ਆਪਣੀਆਂ ਨਗਰ ਨਿਗਮ ਦੀਆਂ ਲਈਆਂ ਸੀਟਾਂ ਵਿਚੋਂ ਸਿਰਫ਼ ਇਕ ਸੀਟ ਹੀ ਜਿਤਾ ਸਕੇ ਜਦਕਿ ਬਾਕੀ ਸੀਟਾਂ 'ਤੇ ਉਸ ਦੇ ਉਮੀਦਵਾਰ ਹਾਰ ਗਏ | 9 ਆਜ਼ਾਦ ਜਿੱਤੇ ਉਮੀਦਵਾਰਾਂ ਨੇ ਡਾ. ਹਰਜੋਤ ਕਮਲ ਨੂੰ ਆਪਣਾ ਸਮਰਥਨ ਦੇ ਦਿੱਤਾ ਤੇ ਸਮਰਥਨ ਦੇਣ ਤੋਂ ਬਾਅਦ ਦੂਸਰੇ ਦਿਨ ਹੀ ਚੁੱਪ-ਚੁਪੀਤੇ ਡਾ. ਹਰਜੋਤ ਕਮਲ ਉਨ੍ਹਾਂ ਆਜ਼ਾਦ 9 ਉਮੀਦਵਾਰਾਂ ਨੂੰ ਨਾਲ ਲੈ ਕੇ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਸੁਨੀਲ ਜਾਖੜ ਕੋਲ ਜਾ ਪੁੱਜੇ ਤੇ ਜਿੱਥੇ ਉਨ੍ਹਾਂ ਪਾਰਟੀ ਪ੍ਰਧਾਨ ਤੇ ਜ਼ਿਲ੍ਹਾ ਮੋਗਾ ਦੇ ਅਬਜ਼ਰਵਰ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਹਾਜ਼ਰੀ ਵਿਚ ਆਪਣਾ ਸਪਸ਼ਟ ਬਹੁਮਤ ਸਾਬਤ ਕਰ ਦਿੱਤਾ ਤੇ ਜਿੱਥੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜੇਤੂ ਆਜ਼ਾਦ ਉਮੀਦਵਾਰਾਂ ਨੂੰ ਭਰੋਸਾ ਦਿਵਾਇਆ ਕਿ ਮੋਗਾ ਸ਼ਹਿਰ ਦੇ ਵਿਕਾਸ ਵਿਚ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦੇਣਗੇ | ਦੇਖਣਾ ਇਹ ਹੋਵੇਗਾ ਕਿ ਵਿਧਾਇਕ ਡਾ. ਹਰਜੋਤ ਕਮਲ ਦਾ ਇਹ ਬਹੁਮਤ ਕਿੰਨਾ ਸਪਸ਼ਟ ਸਾਬਤ ਹੋਵੇਗਾ | ਇਹ ਨਗਰ ਨਿਗਮ ਮੇਅਰ ਦੀ ਚੋਣ ਸਮੇਂ ਪਤਾ ਲੱਗੇਗਾ ਕਿਉਂਕਿ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਉਹ ਵੀ ਮੇਅਰ ਦੀ ਚੋਣ ਵਿਚ ਆਪਣਾ ਉਮੀਦਵਾਰ ਉਤਾਰਨਗੇ | ਜ਼ਿਕਰਯੋਗ ਹੈ ਕਿ ਚੋਣ ਪ੍ਰਕਿਰਿਆ ਤੋਂ ਬਾਅਦ 29 ਦੇ ਕਰੀਬ ਕੌਂਸਲਰਾਂ ਜਿਨ੍ਹਾਂ ਵਿਚ ਆਜ਼ਾਦ ਉਮੀਦਵਾਰ ਵੀ ਸ਼ਾਮਿਲ ਸਨ, ਨੇ ਮੀਟਿੰਗ ਕਰ ਕੇ ਵਿਧਾਇਕ ਡਾ. ਹਰਜੋਤ ਕਮਲ ਨੂੰ ਮੇਅਰ, ਸੀਨੀਅਰ ਮੇਅਰ, ਡਿਪਟੀ ਮੇਅਰ ਚੁਣਨ ਦੇ ਅਧਿਕਾਰ ਦੇ ਦਿੱਤੇ ਸਨ ਪਰ ਹੁਣ ਚੁੱਪ-ਚੁਪੀਤੇ ਬਹੁਤ ਸਾਰੇ ਕੌਂਸਲਰ ਆਪੋ ਆਪਣੀ ਦਾਅਵੇਦਾਰੀ ਪੇਸ਼ ਕਰਨ ਲੱਗ ਪਏ ਹਨ | ਜਿਨ੍ਹਾਂ ਵਿਚ ਪ੍ਰਵੀਨ ਕੁਮਾਰ ਪੀਨਾ ਜੋ ਕਿ ਤਿੰਨ ਵਾਰ ਕੌਂਸਲਰ ਰਹੇ ਹਨ ਜਦਕਿ ਅਸ਼ੋਕ ਧਮੀਜਾ ਤਿੰਨ ਵਾਰ ਕੌਂਸਲਰ ਤੇ ਪਿਛਲੇ ਢਾਈ ਦਹਾਕਿਆਂ ਤੋਂ ਕਾਂਗਰਸ ਨਾਲ ਜੁੜੇ ਹੋਏ ਆਗੂ ਹਨ | ਇਸ ਤੋਂ ਇਲਾਵਾ ਅਮਨਪ੍ਰੀਤ ਕੌਰ ਮਾਨ ਜੋ ਕਿ ਮੋਗਾ ਨਗਰ-ਨਿਗਮ ਵਿਚ ਸਭ ਤੋਂ ਵੱਧ ਵੋਟਾਂ ਨਾਲ ਜੇਤੂ ਰਹੇ ਹਨ ਤੇ ਉਨ੍ਹਾਂ ਦੇ ਪਤੀ ਮਨਜੀਤ ਸਿੰਘ ਮਾਨ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਹਨ ਤੇ ਉਹ ਵੀ ਦੋ ਵਾਰ ਕੌਂਸਲਰ ਰਹੇ ਹਨ, ਵੀ ਆਪਣੀ ਦਾਅਵੇਦਾਰੀ ਮੇਅਰ ਦੀ ਕੁਰਸੀ ਲਈ ਜਿਤਾ ਰਹੇ ਹਨ | ਜਦਕਿ ਜੇਤੂ ਆਜ਼ਾਦ ਉਮੀਦਵਾਰ ਜਿਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਸਮਰਥਨ ਦਿੱਤਾ ਹੈ, ਉਹ ਵੀ ਸੀਨੀਅਰ ਮੇਅਰ ਤੇ ਡਿਪਟੀ ਮੇਅਰ ਲਈ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ | ਮੋਗਾ ਨਗਰ ਨਿਗਮ ਦੇ ਮੇਅਰ ਤੇ ਹੋਰ ਅਹੁਦਿਆਂ ਲਈ ਕਿਸ ਆਗੂ ਦੇ ਸਿਰ 'ਤੇ ਤਾਜ ਸਜਦਾ ਹੈ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਕਿਉਂਕਿ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੇ ਅੰਦਰਖਾਤੇ ਜੋੜ ਤੋੜ ਵੀ ਨਜ਼ਰ ਆ ਰਹੇ ਹਨ |

ਚੜਿੱਕ ਵਿਖੇ ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਔਰਤਾਂ ਵਲੋਂ ਰੋਸ ਮਾਰਚ

ਮੋਗਾ, 28 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਵਲੋਂ ਲਿਆਂਦੇ ਖੇਤੀ ਸਬੰਧੀ ਤਿੰਨ ਕਾਲੇ ਕਾਨੰੂਨਾਂ ਦੇ ਵਿਰੋਧ ਵਿਚ ਜਿੱਥੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵਲੋਂ ਪੂਰੇ ਦੇਸ਼ ਵਿਚ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਇਸ ਅੰਦੋਲਨ ਵਿਚ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਤੇ ਅਡਾਨੀ ਦੇ ਸੈਲੋ ਪਲਾਂਟ ਮੂਹਰੇ ਧਰਨਾ ਜਾਰੀ

ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਦੀ ਹਕੂਮਤ ਵਲੋਂ ਪਾਸ ਕੀਤੇ ਖੇਤੀਬਾੜੀ ਸੰਬੰਧੀ ਲੋਕ ਵਿਰੋਧੀ ਕਾਨੰੂਨਾਂ ਦੇ ਖ਼ਿਲਾਫ਼ ਕਿਸਾਨ ਸੰਘਰਸ਼ ਦੇ ਮੈਦਾਨ ਵਿਚ ਡਟੀਆਂ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੇ ...

ਪੂਰੀ ਖ਼ਬਰ »

ਵਿਧਾਨ ਸਭਾ ਘਿਰਾਓ 'ਚ ਯੂਥ ਅਕਾਲੀ ਦਲ ਕਰੇਗਾ ਭਰਵੀਂ ਸ਼ਮੂਲੀਅਤ-ਹਰਜੋਤ ਸਿੰਘ ਡੇਮਰੂ

ਸਮਾਲਸਰ, 28 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਅਕਾਲੀ ਦਲ ਵਲੋਂ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਘਿਰਾਓ ਦਾ ਸੱਦਾ ਦਿੱਤਾ ਗਿਆ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਜ਼ਿਲ੍ਹਾ ਮੋਗਾ ਵਿਚੋਂ ਹੀ ਨਹੀਂ, ਸਗੋਂ ਪੰਜਾਬ ਭਰ ਤੋਂ ਨੌਜਵਾਨ ਭਾਰੀ ਗਿਣਤੀ ਵਿਚ ਇਸ ਵਿਚ ਸ਼ਾਮਿਲ ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੀ ਮਜ਼ਬੂਤੀ ਲਈ 'ਪਗੜੀ ਸੰਭਾਲ ਨੌਜਵਾਨ ਕਿਸਾਨ-ਮਜ਼ਦੂਰ ਏਕਤਾ' ਕਾਨਫ਼ਰੰਸ

ਬਾਘਾ ਪੁਰਾਣਾ, 28 ਫਰਵਰੀ (ਬਲਰਾਜ ਸਿੰਗਲਾ)-ਦਿੱਲੀ ਮੋਰਚੇ ਨੂੰ ਹੋਰ ਬਲ ਦੇਣ ਲਈ 'ਪਗੜੀ ਸੰਭਾਲ ਨੌਜਵਾਨ ਕਿਸਾਨ ਮਜ਼ਦੂਰ ਏਕਤਾ' ਕਾਨਫ਼ਰੰਸ ਦਾ ਆਯੋਜਨ ਅੱਜ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਦੀ ਅਗਵਾਈ ਹੇਠ ਸਥਾਨਕ ਕੋਟਕਪੂਰਾ ਰੋਡ ਉੱਪਰਲੀ ਨਵੀਂ ...

ਪੂਰੀ ਖ਼ਬਰ »

ਪਿੰਡ ਦਾਤਾ 'ਚ 21 ਲੱਖ ਦੀ ਗਰਾਂਟ ਨਾਲ ਸੀਵਰੇਜ ਪਾਉਣ ਦਾ ਕੰਮ ਜੰਗੀ ਪੱਧਰ 'ਤੇ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਅੰਦਰ ਜਦੋਂ ਵੀ ਕਾਂਗਰਸ ਦੀ ਸਰਕਾਰ ਸੱਤਾ 'ਚ ਆਈ ਉਦੋਂ ਹੀ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਗਰਾਂਟਾਂ ਦੇ ਕੇਸਰ ਤੋੜ ਵਿਕਾਸ ਕਰਵਾਇਆ ਗਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਸਵੱਛਤਾ ਸੰਕਲਪ ਤਹਿਤ ਜਾਗਰੂਕਤਾ ਮੁਹਿੰਮ

ਕੋਟ ਈਸੇ ਖਾਂ, 28 ਫਰਵਰੀ (ਨਿਰਮਲ ਸਿੰਘ ਕਾਲੜਾ)-ਨਗਰ ਪੰਚਾਇਤ ਕੋਟ ਈਸੇ ਖਾਂ ਵਲੋਂ ਸਵੱਛਤਾ ਮੁਹਿੰਮ ਤਹਿਤ ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਦੀ ਰਹਿਨੁਮਾਈ ਹੇਠ ਸਵੱਛਤਾ ਟੀਮ ਵਲੋਂ ਪਲਤਾ ਮਹੱਲਾ, ਮਸੀਤਾਂ ਰੋਡ ਜਾ ਕੇ ਵਾਰਡ ਵਾਸੀਆਂ ਨੂੰ ਹੋਮ ਕੰਪੋਸਟਿੰਗ ਸਬੰਧੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ

ਧਰਮਕੋਟ, 28 ਫਰਵਰੀ (ਪਰਮਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਬਾਬਾ ਪੂਰਨ ਸਿੰਘ ਵਿਖੇ ਬਲਾਕ ਪ੍ਰਧਾਨ ਡਾ. ਮੇਜਰ ਸਿੰਘ ਫ਼ਤਿਹਗੜ੍ਹ ਪੰਜਤੂਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਜਥੇਬੰਦੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਕੋਟ ਈਸੇ ਖਾਂ, 28 ਫਰਵਰੀ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਸ਼ੋ੍ਰਮਣੀ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਪੂਰਵਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਮਾਘ ਪੂਰਨਮਾ 'ਤੇ ਨਿਰਧਨ ਨਿਕੇਤਨ ਆਸ਼ਰਮ ਦੇ ਸ਼ਰਧਾਲੂ ਪਹੁੰਚੇ ਸ੍ਰੀ ਹਰਿਦੁਆਰ

ਮੋਗਾ, 28 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਾਲ ਦੇ ਚੌਥੇ ਮਾਘ ਪੂਰਨਮਾ ਦੇ ਵਿਸ਼ੇਸ਼ ਪਰਵ 'ਤੇ ਨਿਰਧਨ ਨਿਕੇਤਨ ਆਸ਼ਰਮ ਦੇ ਸ਼ਰਧਾਲੂ ਗੰਗਾ ਵਿਚ ਇਸ਼ਨਾਨ ਕਰਨ ਲਈ ਨਿਰਧਨ ਨਿਕੇਤਨ ਆਸ਼ਰਮ ਸ੍ਰੀ ਹਰਿਦੁਆਰ ਪਹੁੰਚੇ | ਇਸ ਸਬੰਧੀ ਸਮਾਜ ਸੇਵੀ ਦੇਵ ਪ੍ਰੀਆ ...

ਪੂਰੀ ਖ਼ਬਰ »

ਸ਼ਹੀਦ ਕਿਸਾਨ ਜਗਰੂਪ ਸਿੰਘ ਡੇਮਰੂ ਦੇ ਪਰਿਵਾਰ ਨੂੰ ਸੌਂਪਿਆ ਇਕ ਲੱਖ ਦਾ ਚੈੱਕ

ਠੱਠੀ ਭਾਈ, 28 ਫਰਵਰੀ (ਜਗਰੂਪ ਸਿੰਘ ਮਠਾੜੂ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਲੜ ਰਹੇ ਕਿਸਾਨਾਂ ਦੇ ਸੰਘਰਸ਼ ਵਿਚ ਸ਼ੁਰੂ ਤੋਂ ਹੀ ਚੰਦ ਪੁਰਾਣਾ ਟੋਲ-ਪਲਾਜ਼ਾ 'ਤੇ ਡਟੇ ਹੋਏ ਬਲਾਕ ਬਾਘਾ ਪੁਰਾਣਾ ਦੇ ਪਿੰਡ ਡੇਮਰੂ ਕਲਾਂ ਦੇ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ 6 ਸਾਲ ਦੇ ਗੈਪ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਕਿ ਮੇਨ ਬਾਜਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਮੋਗਾ ਵਿਖੇ ਸਥਿਤ ਹੈ, ਇਹ ਸੰਸਥਾ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਇਸ ...

ਪੂਰੀ ਖ਼ਬਰ »

ਕੇਂਦਰ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਲੋਕਾਂ ਦਾ ਕਚੂਮਰ ਕੱਢਿਆ-ਬਸਪਾ ਆਗੂ

ਬਾਘਾ ਪੁਰਾਣਾ, 28 ਫਰਵਰੀ (ਬਲਰਾਜ ਸਿੰਗਲਾ)-ਬਹੁਜਨ ਸਮਾਜ ਪਾਰਟੀ ਦੀ ਇਕੱਤਰਤਾ ਹਲਕਾ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਇੱਥੇ ਹੋਈ ਜਿਸ ਵਿਚ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਫੈਕਟ ਆਈਲਟਸ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਕੀਤੇ ਹਾਸਲ

ਬਾਘਾ ਪੁਰਾਣਾ, 28 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਸੈਂਟਰਲ ਬੈਂਕ ਦੇ ਉੱਪਰ ਸਥਿਤ ਪ੍ਰਫੈਕਟ ਆਈਲਟਸ ਐਂਡ ਇਮੀਗੇ੍ਰਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਪ੍ਰਾਪਤ ਕਰਕੇ ਵਧੀਆ ਬੈਂਡ ਪ੍ਰਾਪਤ ਕਰ ਰਹੇ ਹਨ ਜਿਸ ਦੇ ਤਹਿਤ ...

ਪੂਰੀ ਖ਼ਬਰ »

ਬਾਬਾ ਗੁਰਦੀਪ ਸਿੰਘ ਨੇ ਬਾਘਾ ਪੁਰਾਣਾ ਕਿਸਾਨ ਰੈਲੀ ਦੌਰਾਨ ਲਗਾਇਆ ਲੰਗਰ

ਬਾਘਾ ਪੁਰਾਣਾ, 28 ਫਰਵਰੀ (ਬਲਰਾਜ ਸਿੰਗਲਾ)-ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਸਥਾਨਕ ਨਵੀ ਦਾਣਾ ਮੰਡੀ ਵਿਚ ਕਿਸਾਨ ਮਜ਼ਦੂਰ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ | ਇਸ ਕਾਨਫ਼ਰੰਸ ਵਿਚ ਸ਼ਾਮਲ ਹੋਣ ਵਾਲੀਆਂ ਹਜ਼ਾਰਾਂ ਸੰਗਤਾਂ ਲਈ ਚਾਹ ਤੇ ...

ਪੂਰੀ ਖ਼ਬਰ »

ਔਰਤ ਕਿਸਾਨ ਵਿੰਗ ਵਲੋਂ ਨੱਥੂਵਾਲਾ ਜਦੀਦ ਇਕਾਈ ਦੀ ਚੋਣ

ਅਜੀਤਵਾਲ, 28 ਫਰਵਰੀ (ਗਾਲਿਬ)-ਔਰਤ ਕਿਸਾਨ ਵਿੰਗ ਵਲੋਂ ਨੱਥੂਵਾਲਾ ਜਦੀਦ ਨਗਰ ਵਿਖੇ ਔਰਤ ਕਿਸਾਨ ਵਿੰਗ ਦਾ ਗਠਨ ਪ੍ਰਧਾਨ ਕਰਮਜੀਤ ਕੌਰ ਅਤੇ ਸੂਬਾਈ ਆਗੂ ਬੀਬੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ | ਇਸ ਸਮੇਂ ਉਕਤ ਆਗੂਆਂ ਨੇ ਨਵੀ ਇਕਾਈ ਦਾ ਗਠਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਹਿਕਾਰੀ ਸਭਾ ਭਿੰਡਰ ਖ਼ੁਰਦ ਵਿਖੇ ਜਗਸੀਰ ਸਿੰਘ ਸੀਰਾ ਯਾਦਗਾਰੀ ਲੈਬਾਰਟਰੀ ਦਾ ਉਦਘਾਟਨ

ਕਿਸ਼ਨਪੁਰਾ ਕਲਾਂ, 28 ਫਰਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਸਹਿਕਾਰੀ ਸਭਾ ਭਿੰਡਰ ਖ਼ੁਰਦ ਵਿਖੇ ਵਿਸ਼ਵ ਪੱਧਰ ਕਬੱਡੀ ਖੇਡ ਜਗਤ ਵਿਚ ਨਾਮਣਾ ਖੱਟਣ ਵਾਲੇ ਸਾਬਕਾ ਚੇਅਰਮੈਨ ਤੇ ਸਾਬਕਾ ਸਰਪੰਚ ਸਵ. ਜਗਸੀਰ ਸਿੰਘ ਸੀਰਾ ਦੀ ਯਾਦ ਨੂੰ ਸਮਰਪਿਤ ਲੈਬ ਦਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਜੁਝਾਰੂ ਵਰਕਰਾਂ ਵਲੋਂ ਨਿਭਾਈਆਂ ਨਿਰਸਵਾਰਥ ਸੇਵਾਵਾਂ ਬਦਲੇ ਉਨ੍ਹਾਂ ਨੂੰ ਬਣਦਾ ਸਨਮਾਨ ਦਿੰਦੀ ਹੈ-ਵਿਧਾਇਕ ਡਾ. ਹਰਜੋਤ ਕਮਲ

ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਾਂਗਰਸ ਪਾਰਟੀ ਅਜਿਹੀ ਕੌਮੀ ਪਾਰਟੀ ਹੈ ਜੋ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਜੁਝਾਰੂ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਨਿਰਸਵਾਰਥ ਸੇਵਾਵਾਂ ਦਾ ਹਮੇਸ਼ਾ ਮੁੱਲ ...

ਪੂਰੀ ਖ਼ਬਰ »

ਹਰਿਆਣਵੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਪੰਜਾਬ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਠੱਠੀ ਭਾਈ, 28 ਫਰਵਰੀ (ਜਗਰੂਪ ਸਿੰਘ ਮਠਾੜੂ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਲੜ ਰਹੇ ਵੱਖ-ਵੱਖ ਰਾਜਾਂ ਦੇ ਕਿਸਾਨ ਆਗੂਆਂ ਵਿਚ ਹੋਈ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਹਰਿਆਣਵੀ ਕਿਸਾਨ ਯੂਨੀਅਨਾਂ ਦੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਬੀ. ਕੇ. ਯੂ. ਉਗਰਾਹਾਂ ਵਲੋਂ ਧਰਨਾ ਜਾਰੀ

ਬਾਘਾ ਪੁਰਾਣਾ, 28 ਫਰਵਰੀ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਖੇਤੀ ਸੈਕਟਰ ਨੂੰ ਤਬਾਹ ਕਰਨ ਵਾਲੇ ਕਾਨੂੰਨਾਂ ਖ਼ਿਲਾਫ਼ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਸ਼ਾਂਤਮਈ ਢੰਗ ਨਾਲ ਵੱਡੇ ਇਕੱਠ ਨਾਲ 151 ਦਿਨਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਅਕੈਡਮੀ ਘੱਲ ਕਲਾਂ ਨੇ ਕੈਰੀਅਰ ਖੇਡਾਂ ਕਰਵਾਈਆਂ

ਮੋਗਾ, 28 ਫਰਵਰੀ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਅਕੈਡਮੀ ਘੱਲ ਕਲਾਂ (ਮੋਗਾ) ਵਲੋਂ ਨਗਰ ਨਿਵਾਸੀਆਂ ਤੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਕੈਰੀਅਰ ਖੇਡਾਂ ਕਰਵਾਈਆਂ | ਇਨ੍ਹਾਂ ਖੇਡਾਂ ਦਾ ਉਦਘਾਟਨ ਨਰਿੰਦਰਪਾਲ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਹੋਈ ਮੀਟਿੰਗ

ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੇਬਰ ਅਤੇ ਖੇਤੀ ਕਾਨੂੰਨਾਂ, ਬਿਜਲੀ ਐਕਟ ਵਿਚ ਤਬਦੀਲੀਆਂ ਕਰਨ ਪਿੱਛੇ ਛੁਪੀ ਅਸਲੀਅਤ ਬਾਰੇ ਚਿੰਤਨ ਕਰਕੇ ਸਾਂਝੇ ਸੰਘਰਸ਼ਾਂ ਵਿਚ ਇਕਜੁੱਟ ਹੋ ਕੇ ਸਰਕਾਰਾਂ ਵਲੋਂ ਲਿਆਂਦੇ ਲੋਕ ਮਾਰੂ ਫ਼ੈਸਲਿਆਂ ਨੂੰ ਮੋੜਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ ਵਿਜੇਦੀਪ ਮੱਲ੍ਹੀ ਤੇ ਰਣਜੋਧ ਸਿੰਘ ਨੇ ਕੀਤੀ ਰਾਸ਼ੀ ਭੇਟ

ਕਿਸ਼ਨਪੁਰਾ ਕਲਾਂ, 28 ਫਰਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਸੰਘਰਸ਼ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਤੇ 300 ਲੀਟਰ ਲਾਹਣ ਬਰਾਮਦ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ 26 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 300 ਲੀਟਰ ਲਾਹਣ ਬਰਾਮਦ ਕਰ ਕੇ ਪੰਜ ਲੋਕਾਂ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਚਮਕੌਰ ਸਿੰਘ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ 4 ਖਿਡਾਰੀ 10ਵੇਂ ਨੈਸ਼ਨਲ ਫ਼ੀਲਡ ਆਰਚਰੀ ਮੁਕਾਬਲਿਆਂ ਲਈ ਹੋਏ ਰਵਾਨਾ

ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਜਿੱਥੇ ਵਿੱਦਿਅਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਂਦਾ ਹੋਇਆ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਵਿਭਾਗ ਨੇ ਪੰਚਾਇਤਾਂ ਨੂੰ ਪਲਾਂਟ ਸਬੰਧੀ ਦਿੱਤੀ ਅਹਿਮ ਜਾਣਕਾਰੀ

ਬੱਧਨੀ ਕਲਾਂ, 28 ਫਰਵਰੀ (ਸੰਜੀਵ ਕੋਛੜ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਵਿਸ਼ਵ ਬੈਂਕ ਦੀ ਵਿੱਤੀ ਸਹਾਇਤਾ ਨਾਲ ਪਿੰਡ ਦੌਧਰ ਵਿਖੇ ਬਣੇ ਨਹਿਰੀ ਪਾਣੀ 'ਤੇ ਆਧਾਰਿਤ ਪ੍ਰੋਜੈਕਟ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ...

ਪੂਰੀ ਖ਼ਬਰ »

ਜੈ ਮਾਤਾ ਲਕਸ਼ਮੀ ਵੈੱਲਫੇਅਰ ਕਲੱਬ ਸੇਵਾਦਾਰਾਂ ਵਲੋਂ ਚੇਅਰਮੈਨ ਬਰਿੰਦਰਪਾਲ ਸਿੰਘ ਸਨਮਾਨਿਤ

ਕੋਟ ਈਸੇ ਖਾਂ, 28 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਕਸਬਾ ਕੋਟ ਈਸੇ ਖਾਂ ਵਿਖੇ ਭਗਵਾਨ ਸ਼ਿਵ ਜੀ ਸਬੰਧਿਤ ਸ਼ਿਵਰਾਤਰੀ ਤਿਉਹਾਰ ਹਰ ਵਰੇ ਦੀ ਨਿਆਂਈ ਇਸ ਵਾਰ ਵੀ ਸ਼ਰਧਾ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ | ਜਿਸ ਨੂੰ ਲੈ ਕੇ ਵੱਖ-ਵੱਖ ਧਾਰਮਿਕ ...

ਪੂਰੀ ਖ਼ਬਰ »

ਬਲਵਿੰਦਰ ਕੌਰ ਸਰਪੰਚ ਦੇ ਦਿਹਾਂਤ 'ਤੇ ਜਥੇ. ਤੋਤਾ ਸਿੰਘ ਵਲੋਂ ਦੁੱਖ ਸਾਂਝਾ

ਕੋਟ ਈਸੇ ਖਾਂ, 28 ਫਰਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪਿੰਡ ਮਨਾਵਾਂ ਦੇ ਸੀਨੀ. ਅਕਾਲੀ ਆਗੂ ਪਰਮਿੰਦਰ ਸਿੰਘ ਸੰਧੂ ਦੇ ਸਤਿਕਾਰਯੋਗ ਮਾਤਾ ਬਲਵਿੰਦਰ ਕੌਰ ਸਰਪੰਚ ਧਰਮ-ਪਤਨੀ ਜਗਜੀਤ ਸਿੰਘ ਸੰਧੂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ...

ਪੂਰੀ ਖ਼ਬਰ »

ਗੋਵਰਧਨ ਪੋਪਲੀ ਨੇ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਮੋਗਾ, 28 ਫਰਵਰੀ (ਗੁਰਤੇਜ ਸਿੰਘ)-ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 7 ਤੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੌਂਸਲਰ ਦੀ ਚੋਣ ਜਿੱਤੀ ਬੀਬੀ ਸਰੋਜ ਰਾਣੀ ਅਤੇ ਉਨ੍ਹਾਂ ਦੇ ਪਤੀ ਸਾਬਕਾ ਕੌਂਸਲਰ ਗੋਵਰਧਨ ਪੋਪਲੀ ਦੇ ਪਰਿਵਾਰ ਵਲੋਂ ਅੱਜ ਵਾਰਡ ਨੰਬਰ 7 ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਕੈਪਟਨ ਮਲਕੀਤ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ

ਕਿਸ਼ਨਪੁਰਾ ਕਲਾਂ, 28 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕੈਪਟਨ ਮਲਕੀਤ ਸਿੰਘ ਧਾਲੀਵਾਲ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਪੰਥਕ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੇ ਸਬੰਧ 'ਚ ਦਸਮੇਸ਼ ਸਕੂਲ 'ਚ ਧਾਰਮਿਕ ਸਮਾਗਮ

ਕਿਸ਼ਨਪੁਰਾ ਕਲਾਂ, 28 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਨਵੇਂ ਸੈਸ਼ਨ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਕੋਟ ਈਸੇ ਖਾਂ, 28 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਭਾਈ ਲਾਲੋ ਜੀ ਦਾ ਪ੍ਰਕਾਸ਼ ਦਿਹਾੜਾ ਕੋਟ ਈਸੇ ਖਾਂ ਦੇ ਅੰਮਿ੍ਤਸਰ ਰੋਡ ਸਥਿਤ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਵਰੇ੍ਹ ਵਾਂਗ ਸ਼ਰਧਾ ਪੂਰਵਕ ਮਨਾਇਆ ਗਿਆ | ...

ਪੂਰੀ ਖ਼ਬਰ »

ਸਰਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਅਜੀਤਵਾਲ/ਨਿਹਾਲ ਸਿੰਘ ਵਾਲਾ, 28 ਫਰਵਰੀ (ਹਰਦੇਵ ਸਿੰਘ ਮਾਨ, ਸੁਖਦੇਵ ਸਿੰਘ ਖ਼ਾਲਸਾ)- ਐਨ. ਐਸ. ਕਿਊ.ਐਫ਼. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜਰਨੈਲ ਸਿੰਘ ਸਰਾਂ ਦੇ ਸਤਿਕਾਰਯੋਗ ਦਾਦੀ ਗੁਰਨਾਮ ਕੌਰ ਦੇ ਹੋਏ ਦਿਹਾਂਤ 'ਤੇ ਪਰਿਵਾਰ ਨਾਲ ...

ਪੂਰੀ ਖ਼ਬਰ »

ਜਰਨੈਲ ਸਿੰਘ ਗਿੱਲ ਰੌਲੀ ਨਹੀ ਰਹੇ

ਮੋਗਾ, 28 ਫਰਵਰੀ (ਗੁਰਤੇਜ ਸਿੰਘ)-ਪਾਸਟਰ ਮੇਜਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਇੰਦਰਜੀਤ ਸਿੰਘ ਮਨੀਲਾ, ਸੁਸਾਇਟੀ ਪ੍ਰਧਾਨ ਸੁਖਚੈਨ ਸਿੰਘ ਮਨੀਲਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਮਾਸਟਰ ਮੇਜਰ ਸਿੰਘ ਦੇ ਛੋਟੇ ਭਰਾ ਇੰਦਰਜੀਤ ਸਿੰਘ ਮਨੀਲਾ ਦੇ ਚਾਚਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX