ਤਾਜਾ ਖ਼ਬਰਾਂ


ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  14 minutes ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  25 minutes ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  about 1 hour ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  about 1 hour ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  about 2 hours ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 3 hours ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  about 3 hours ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  about 3 hours ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 3 hours ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 3 hours ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  about 3 hours ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  about 3 hours ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  about 4 hours ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  about 2 hours ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  about 5 hours ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  about 4 hours ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  about 5 hours ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  about 5 hours ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  about 5 hours ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  about 6 hours ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  about 6 hours ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਕੋਈ ਫ਼ੈਸਲਾ ਨਹੀਂ - ਅਧਿਕਾਰੀ
. . .  about 6 hours ago
ਨਵੀਂ ਦਿੱਲੀ, 14 ਮਈ - ਸੀ.ਬੀ.ਐੱਸ.ਈ. ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ , ਕਿਉਂਕਿ ਵਿਦਿਆਰਥੀਆਂ ਅਤੇ ਮਾਪਿਆਂ ਨੇ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ...
ਪੁਲਿਸ ਦੀ ਹੋਟਲ 'ਚ ਰੇਡ , ਜੋੜੇ ਕੀਤੇ ਕਾਬੂ
. . .  about 7 hours ago
ਫੁੱਲਾਂਵਾਲ (ਲੁਧਿਆਣਾ),14 ਮਈ (ਮਨਜੀਤ ਸਿੰਘ ਦੁੱਗਰੀ) - ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ਲੁਧਿਆਣਾ ਸਥਿਤ ਫਾਈਵ ਜੀ ਵਿਲਾ ਹੋਟਲ 'ਚ ਕਰਫ਼ਿਊ ਦੌਰਾਨ ਕੁਝ ਜੋੜੇ ਥਾਣਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਬਠਿੰਡਾ

- ਪੈਟਰੋਲੀਅਮ ਪਦਾਰਥਾਂ ਦੀਆਂ ਬੇਲਗਾਮ ਹੋਈਆਂ ਕੀਮਤਾਂ -

ਸਾਬਕਾ ਕੌ ਾਸਲਰ ਨੇ ਡਾਕੂ ਬਣ ਪੈਟਰੋਲ ਲੁੱਟ ਕੇ ਕੇਂਦਰ ਤੇ ਸੂਬਾ ਸਰਕਾਰ 'ਤੇ ਕੱਸਿਆ ਤੰਜ਼

ਬਠਿੰਡਾ, 28 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਜਿੱਥੇ ਗਰੀਬ ਅਤੇ ਮੱਧ ਵਰਗ ਨੂੰ ਵੱਡੀ ਆਰਥਿਕ ਸੱਟ ਮਾਰੀ ਹੈ, ਉੱਥੇ ਇਸ ਖ਼ਿਲਾਫ਼ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਵੀ ਭਾਵੇਂ ਰੋਸ ਪ੍ਰਦਰਸ਼ਨ ਕੀਤੇ ਗਏ ਹਨ, ਪਰ ਅੱਜ ਬਠਿੰਡਾ ਵਿਖੇ ਪੈਟਰੋਲੀਅਮ ਪਦਾਰਥਾਂ ਦੀਆਂ ਆਏ ਦਿਨ ਵਧ ਰਹੀਆਂ ਕੀਮਤਾਂ ਖ਼ਿਲਾਫ਼ ਵੱਖਰੇ ਤਰੀਕੇ ਦਾ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਤਹਿਤ ਇੱਥੋਂ ਦੇ ਸਾਬਕਾ ਕੌਂਸਲਰ ਨੇ ਡਾਕੂ ਦੇ ਰੂਪ ਵਿਚ ਘੋੜੇ 'ਤੇ ਸਵਾਰ ਹੋ ਹੱਥ ਵਿਚ ਨਕਲੀ ਬੰਦੂਕ ਅਤੇ ਨਕਲੀ ਤਲਵਾਰ ਫੜ ਕੇ ਸੰਕੇਤਕ ਤੌਰ 'ਤੇ ਵਾਹਨ 'ਚੋਂ ਪੈਟਰੋਲ ਲੁੱਟ ਕੇ ਆਪਣਾ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਪ੍ਰਦਰਸ਼ਨਕਾਰੀ ਸਾਬਕਾ ਕੌਂਸਲਰ ਨੇ ਡਾਕੂ ਦੀ ਭੇਸ 'ਚ ਘੋੜੇ 'ਤੇ ਸਵਾਰ ਹੋ ਕੇ ਇਕ ਸਕੂਟਰ ਚਾਲਕ ਨੂੰ ਰੋਕ ਕੇ ਉਸ 'ਚੋਂ ਪੈਟਰੋਲ ਲੁੱਟ ਆਪਣੀ ਬੋਤਲ ਵਿਚ ਪਾਇਆ | ਇਸ ਮੌਕੇ ਸਕੂਟਰੀ ਚਾਲਕ ਨੇ ਕਿਹਾ ਕਿ ਉਹ ਸਕੂਟਰੀ ਹੀ ਲੈ ਲਵੇ ਤਾਂ ਸਰਕਾਰ ਖ਼ਿਲਾਫ਼ ਇਸ ਪ੍ਰਕਾਰ ਰੋਸ ਜ਼ਾਹਿਰ ਕਰ ਰਹੇ ਸਾਬਕਾ ਕੌਂਸਲਰ ਵਿਜੇ ਕੁਮਾਰ ਨੇ ਕਿਹਾ ਕਿ ਉਸ ਨੂੰ ਸਕੂਟਰੀ ਨਹੀਂ ਚਾਹੀਦੀ ਕਿਉਂਕਿ ਇਸ ਵਿਚ ਪੈਟਰੋਲ ਕੌਣ ਪਵਾਏਗਾ, ਉਸ ਨੂੰ ਪੈਟਰੋਲ ਚਾਹੀਦਾ ਹੈ ਤਾਂ ਜੋ ਉਹ ਆਪਣੇ ਵਾਹਨਾਂ ਨੂੰ ਇਸ 'ਤੇ ਚਲਾ ਸਕੇ | ਉੱਧਰ ਪ੍ਰਦਰਸ਼ਨਕਾਰੀ ਦੇ ਇਸ ਪ੍ਰਦਰਸ਼ਨ ਨੂੰ ਵੇਖਦਿਆਂ ਵੱਡੀ ਗਿਣਤੀ ਵਿਚ ਸਥਾਨਕ ਲੋਕ ਇਸ ਦੇ ਆਸ-ਪਾਸ ਇਕੱਤਰ ਹੋ ਗਏ, ਜਿਨ੍ਹਾਂ ਨੇ ਪੈਟਰੋਲੀਅਮ ਪਦਾਰਥਾਂ ਵਿਚ ਆਏ ਦਿਨ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਹਾਲਤ ਇਹ ਹੋ ਗਈ ਹੈ ਕਿ ਵਾਹਨ ਨੂੰ ਹੱਥ ਲਗਾਉਣ ਲੱਗੇ ਪੈਟਰੋਲ ਦੀ ਵਧੀ ਕੀਮਤਾਂ ਕਾਰਨ ਉਨ੍ਹਾਂ ਨੂੰ ਵਾਹਨ ਚਲਾਉਣ ਲਈ ਪਹਿਲਾਂ ਜੇਬ ਵੱਲ ਵੇਖਣਾ ਪੈਦਾ ਹੈ | ਇਹੀ ਹਾਲ ਡੀਜ਼ਲ ਦਾ ਹੈ ਤੇ ਇਹੀ ਹਾਲ ਰਸੋਈ ਗੈਸ ਦਾ ਹੋ ਗਿਆ ਹੈ | ਡਾਕੂ ਬਣੇ ਵਿਜੇ ਕੁਮਾਰ ਨੇ ਕਿਹਾ ਕਿ ਏਨੀ ਮਹਿੰਗਾਈ ਦੇ ਦੌਰ ਵਿਚ ਜਦੋਂ ਸਾਰਾ ਤੇਲ ਪਦਾਰਥਾਂ ਦੀਆਂ ਕੀਮਤਾਂ ਦੇ ਵਾਧੇ ਕਾਰਨ ਸਭ ਕੁਝ ਮਹਿੰਗਾ ਹੋ ਗਿਆ ਹੈ ਤਾਂ ਆਮ ਲੋਕ ਗੁਜ਼ਾਰਾ ਕਿਸ ਪ੍ਰਕਾਰ ਕਰਨਗੇ | ਇਸ ਮੌਕੇ ਉਨ੍ਹਾਂ ਦੇ ਸਾਥੀਆਂ ਨੇ ਵੀ ਤੇਲ ਕੀਮਤਾਂ ਵਿਚ ਵਾਧੇ ਨੂੰ ਦਰਸਾਉਂਦੇ ਸੰਕੇਤਕ ਚੋਲੇ ਪਾ ਕੇ ਪ੍ਰਦਰਸ਼ਨ ਵਿਚ ਉਨ੍ਹਾਂ ਦਾ ਸਾਥ ਦਿੰਦੇ ਹੋਏ ਕਿਹਾ ਕਿ ਅਗਰ ਇਸੇ ਪ੍ਰਕਾਰ ਹੀ ਚੱਲਦਾ ਰਿਹਾ ਤਾਂ ਦੋ ਵਕਤ ਦੀ ਰੋਟੀ ਖਾਣਾ ਵੀ ਮੁਹਾਲ ਹੋ ਜਾਵੇਗਾ | ਇਸ ਮੌਕੇ ਇਕੱਤਰ ਸਥਾਨਕ ਲੋਕਾਂ ਨੇ ਕਿਹਾ ਕਿ ਸਰਕਾਰ ਪੈਟਰੋਲੀਅਮ ਪਦਾਰਥਾਂ 'ਤੇ ਆਪਣਾ ਨਿਯੰਤਰਣ ਕਰਦਿਆਂ ਤੁਰੰਤ ਪੈਟਰੋਲੀਅਮ ਪਦਾਰਥਾਂ ਦੀਆਂ ਵਧੀਆਂ ਕੀਮਤਾਂ 'ਚ ਕਟੌਤੀ ਕਰੇ ਤਾਂ ਜੋ ਆਮ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ |

ਲੜਕੀ ਦਾ ਭਰੂਣ ਮਿਲਿਆ

ਬਠਿੰਡਾ, 28 ਫਰਵਰੀ (ਅਵਤਾਰ ਸਿੰਘ)- ਸਥਾਨਕ ਧੋਬੀਆਣਾ ਰੋਡ 'ਤੇ ਇਕ ਖਾਲੀ ਪਏ ਪਲਾਂਟ ਵਿਚ ਇਕ ਲੜਕੀ ਦਾ ਭਰੂਣ 5 ਕੁ ਮਹੀਨੇ ਦਾ ਪਿਆ ਹੋਣ ਦੀ ਖ਼ਬਰ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਜਾਣਕਾਰੀ ਅਨੁਸਾਰ ਨੌਜਵਾਨ ਵੈੱਲਫੇਅਰ ਸੁਸਾਇਟੀ ਨੂੰ ਸੂਚਨਾ ਮਿਲੀ ਕਿ ਖਾਲੀ ਪਲਾਂਟ ...

ਪੂਰੀ ਖ਼ਬਰ »

2 ਬੱਚਿਆਂ ਸਮੇਤ ਮਾਤਾ-ਪਿਤਾ ਜ਼ਖ਼ਮੀ

ਬਠਿੰਡਾ, 28 ਫਰਵਰੀ (ਅਵਤਾਰ ਸਿੰਘ)- ਸ਼ਹਿਰ ਵਿਚ ਵੱਖ-ਵੱਖ ਦੁਰਘਟਨਾਵਾਂ ਵਿਚ ਜ਼ਖ਼ਮੀ ਹੋਣ ਵਾਲਿਆਂ ਨੂੰ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰਾਂ ਵਲੋਂ ਆਪਣੀਆਂ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ...

ਪੂਰੀ ਖ਼ਬਰ »

ਰੇਲ ਮੋਰਚਾ ਰਾਮਪੁਰਾ ਫੂਲ ਕਾਲੇ ਕਾਨੂੰਨਾਂ ਦੇ ਖ਼ਾਤਮੇ ਤੱਕ ਡਟਿਆ ਰਹੇਗਾ

ਰਾਮਪੁਰਾ ਫੂਲ, 28 ਫਰਵਰੀ (ਗੁਰਮੇਲ ਸਿੰਘ ਵਿਰਦੀ, ਨਰਪਿੰਦਰ ਸਿੰਘ ਧਾਲੀਵਾਲ)- ਕਾਲੇ ਖੇਤੀ ਕਾਨੂੰਨਾਂ ਦੇ ਖ਼ਾਤਮੇ, ਬਿਜਲੀ ਐਕਟ 2020 ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨਨ ਗਾਰੰਟੀ ਤੋਂ ਬਿਨਾਂ ਪੰਜਾਬ ਦੇ ਲੋਕਾਂ ਨੂੰ ਕੁਝ ਵੀ ਪ੍ਰਵਾਨ ਨਹੀਂ ਅਤੇ ...

ਪੂਰੀ ਖ਼ਬਰ »

ਭਾਰਤ ਮਾਲਾ (ਗਰੀਨ ਐਕਸਪੈੱ੍ਰਸ ਵੇਅ) ਦਾ ਪ੍ਰਭਾਵਿਤ ਕਿਸਾਨਾਂ ਵਲੋਂ ਵਿਰੋਧ

ਲਹਿਰਾ ਮੁਹੱਬਤ, 28 ਫਰਵਰੀ (ਭੀਮ ਸੈਨ ਹਦਵਾਰੀਆ)- ਭਾਰਤ ਸਰਕਾਰ ਵਲੋਂ ਦਿੱਲੀ ਤੋਂ ਜੰਮੂ ਕਟੜਾ, ਜਾਮਨਗਰ (ਗੁਜਰਾਤ) ਤੋਂ ਅੰਮਿ੍ਤਸਰ ਐਨ-754 ਏ ਤੇ ਬਠਿੰਡਾ ਤੋਂ ਲੁਧਿਆਣਾ ਤੱਕ ਬਣਾਈ ਜਾ ਰਹੀ ਸੜਕ (ਭਾਰਤ ਮਾਲਾ ਗਰੀਨ ਐਕਸਪ੍ਰੈਸ ਵੇਅ) ਦੇ ਨਿਰਮਾਣ ਦਾ ਪ੍ਰਭਾਵਿਤ ਕਿਸਾਨਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਵਿਅਕਤੀ ਕਾਬੂ

ਬਠਿੰਡਾ, 28 ਫਰਵਰੀ (ਅਵਤਾਰ ਸਿੰਘ)- ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਰੋਕੂ ਮੁਹਿੰਮ ਅਧੀਨ ਭੁਪਿੰਦਰਜੀਤ ਸਿੰਘ ਵਿਰਕ ਸੀਨੀਅਰ ਕਪਤਾਨ ਪੁਲਿਸ ਅਤੇ ਬਲਵਿੰਦਰ ਸਿੰਘ ਰੰਧਾਵਾ ਕਪਤਾਨ ਪੁਲਿਸ (ਡੀ) ਦੇ ਨਿਰਦੇਸ਼ ਤਹਿਤ ਅਤੇ ਨਿਗਰਾਨੀ ਹੇਠ ਨਸ਼ੀਲੇ ਪਦਾਰਥਾਂ ...

ਪੂਰੀ ਖ਼ਬਰ »

ਨਸ਼ੇ ਦੀ ਜ਼ਿਆਦਾ ਡੋਜ਼ ਲੈਣ ਵਾਲਾ ਲੜਕਾ ਬੇਹੋਸ਼ ਮਿਲਿਆ

ਬਠਿੰਡਾ, 28 ਫਰਵਰੀ (ਅਵਤਾਰ ਸਿੰਘ)- ਸਥਾਨਕ ਸਵੇਰ ਦੇ ਸਮੇਂ ਭੀੜ-ਭਾੜ ਵਾਲੇ ਇਲਾਕੇ ਅਜੀਤ ਰੋਡ 'ਤੇ ਗਲੀ ਨੰਬਰ-6 ਕੋਲ ਇਕ ਨੌਜਵਾਨ ਪਿਆ ਹੋਣ ਦੀ ਇਤਲਾਹ ਸਵੇਰੇ ਸੈਰ ਕਰਨ ਵਾਲਿਆਂ ਨੇ ਸਹਾਰਾ ਜਨ ਸੇਵਾ ਮੈਂਬਰਾਂ ਨੂੰ ਦਿੱਤੀ ਤਾਂ ਉਨ੍ਹਾਂ ਦੀ ਟੀਮ ਲਾਈਫ਼ ਸੇਵਿੰਗ ਮੈਂਬਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ 'ਚ ਹੁਨਰ ਵਿਕਾਸ ਤੇ ਪ੍ਰੋਗਰਾਮਿੰਗ ਮੁਕਾਬਲਾ

ਬਠਿੰਡਾ, 28 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਦੇ ਸਕਿਲ ਡਿਵੈਲਪਮੈਂਟ ਸੈੱਲ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਹੁਨਰ ਵਿਕਾਸ 'ਤੇ ਪ੍ਰੋਗਮਿੰਗ ਕੰਪੀਟੀਸ਼ਨ 'ਗੀਕਸ ਕੋਡਿੰਗ ਚੈਲੰਜ' ਕਰਵਾਇਆ ਜਿਸ ਦਾ ਮੁੱਖ ਮੰਤਵ 'ਸੀ' ਪੋ੍ਰਗਾਮਿੰਗ ਦੀ ...

ਪੂਰੀ ਖ਼ਬਰ »

ਖ਼ੂਨਦਾਨ ਅਤੇ ਦੰਦਾਂ ਦਾ ਜਾਂਚ ਕੈਂਪ ਲਗਾਇਆ

ਰਾਮਾਂ ਮੰਡੀ, 28 ਫਰਵਰੀ (ਅਮਰਜੀਤ ਸਿੰਘ ਲਹਿਰੀ)-ਸਥਾਨਕ ਮਹਾਂਵੀਰ ਜੈਨ ਹਸਪਤਾਲ ਵਿਖੇ ਲੋਕ ਭਲਾਈ ਸੇਵਾ ਸੰਮਤੀ ਰਾਮਾ ਅਤੇ ਖ਼ਾਲਸਾ ਸੇਵਾ ਮਿਸ਼ਨ ਰਾਮਾਂ ਵਲੋ ਖ਼ੂਨਦਾਨ ਅਤੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਕੌਂਸਲਰ ਮਨੋਜ ਕੁਮਾਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸ਼ਾਮਲਾਟਾਂ ਦੇ ਕਾਬਜ਼ਕਾਰਾਂ ਨੂੰ ਮਾਲਕੀ ਦੇ ਕਾਗ਼ਜ਼ ਉਨ੍ਹਾਂ ਦੇ ਘਰੇ ਦੇ ਕੇ ਆਵੇਗੀ-ਕਾਂਗੜ

ਰਾਮਪੁਰਾ ਫੂਲ, 28 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਆਰਥਿਕ ਤੌਰ ਤੇ ਪਛੜੇ ਵਰਗਾਂ ਦੀ ਭਲਾਈ ਲਈ ਯਤਨਸ਼ੀਲ ਰਹੀ ਹੈ ਅਤੇ ਸਰਕਾਰ ਨੇ ਸ਼ਾਮਲਾਟਾਂ ਦੇ ਕਾਬਜ਼ਕਾਰਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੰਗਰ ਲਗਾਇਆ

ਰਾਮਾਂ ਮੰਡੀ, 28 ਫਰਵਰੀ (ਤਰਸੇਮ ਸਿੰਗਲਾ)- ਸ੍ਰੀ ਗੁਰੂ ਰਵੀਦਾਸ ਜੀ ਦੀ 644ਵੇਂ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਸਥਾਨਕ ਵਾਰਡ-7 ਵਿਖੇ ਛੋਲੇ ਪੂਰੀ ਦਾ ਸਾਂਝਾ ਲੰਗਰ ਲਗਾਇਆ ਗਿਆ | ਲੰਗਰ ਵਰਤਾਉਣ ਤੋਂ ਪਹਿਲਾਂ ਵਾਰਡ ਦੇ ਵਿਜੈਪਾਲ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ...

ਪੂਰੀ ਖ਼ਬਰ »

ਡੇਰਾ ਨਿਰਮਲਾ ਭਾਈ ਰੂਪਾ ਵਿਖੇ ਧਾਰਮਿਕ ਸਮਾਗਮ

ਭਾਈਰੂਪਾ, 28 ਫਰਵਰੀ (ਵਰਿੰਦਰ ਲੱਕੀ)- ਡੇਰਾ ਨਿਰਮਲਾ ਭਾਈ ਰੂਪਾ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਮੁੱਖ ਰੱਖਦੇ ਹੋਏ ਮੁੱਖ ਸੇਵਾਦਾਰ ਬਾਬਾ ਪਰਮਿੰਦਰ ਸਿੰਘ ਕੁਲਾਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ...

ਪੂਰੀ ਖ਼ਬਰ »

ਗਾਇਕ ਸੋਮੀ ਤੁੰਗਵਾਲੀਆ ਦੇ ਘਰ ਹਾਲ ਜਾਣਨ ਪੁੱਜੇ ਢਾਡੀ ਭੌਰਾ

ਬਠਿੰਡਾ, 28 ਫਰਵਰੀ (ਅਵਤਾਰ ਸਿੰਘ)- ਪੰਜਾਬੀ ਲੋਕ ਗਾਇਕ ਸੋਮੀ ਤੂੰਗਵਾਲੀਆ ਕੁਝ ਸਮਾਂ ਪਹਿਲਾਂ ਇਕ ਸੜਕ ਦੁਰਘਟਨਾ ਵਿਚ ਗੰਭੀਰ ਜ਼ਖ਼ਮੀ ਹੋਣ ਦੌਰਾਨ ਉਨ੍ਹਾਂ ਦੀ ਖੱਬੀ ਲੱਤ ਦੋ ਜਗ੍ਹਾ ਤੋਂ ਟੁੱਟ ਗਈ ਸੀ, ਜਿਸ ਕਾਰਨ ਉਹ ਇਸ ਸਮੇਂ ਆਪਣੇ ਘਰ ਬੈਡ ਰੈਸਟ ਜੇਰੇ ਇਲਾਜ ਹਨ | ...

ਪੂਰੀ ਖ਼ਬਰ »

ਖੁਸ਼ਬਾਜ ਸਿੰਘ ਜਟਾਣਾ ਵਲੋਂ ਸ਼ਹਿਰ ਵਾਸੀਆਂ ਨਾਲ ਧੰਨਵਾਦੀ ਮੀਟਿੰਗ

ਰਾਮਾਂ ਮੰਡੀ 28 ਫਰਵਰੀ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ, ਅਮਰਜੀਤ ਸਿੰਘ ਲਹਿਰੀ)- ਸ਼ਹਿਰ ਵਿਖੇ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਹਲਕਾ ਤਲਵੰਡੀ ਸਾਬੋ ਦੇ ਮੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ...

ਪੂਰੀ ਖ਼ਬਰ »

ਬਜਟ ਸੈਸ਼ਨ 'ਚ ਗੂੰਜਣਗੇ ਬਠਿੰਡਾ ਦਿਹਾਤੀ ਦੇ ਸਿਹਤ ਸਬੰਧੀ ਮੁੱਦੇ

ਸੰਗਤ ਮੰਡੀ, 28 ਫਰਵਰੀ (ਅੰਮਿ੍ਤਪਾਲ ਸ਼ਰਮਾ)- ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ 'ਆਪ' ਵਿਧਾਇਕਾ ਰੁਪਿੰਦਰ ਕੌਰ ਰੂਬੀ ਵਲੋਂ ਪੰਜਾਬ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਸਿਹਤ ਸਹੂਲਤਾਂ ਨੂੰ ਲੈ ਕੇ ਕਈ ਅਹਿਮ ਮੁੱਦੇ ਉਠਾਏ ਜਾਣਗੇ | ਇਸ ਬਾਰੇ ਵਿਧਾਇਕਾ ਰੂਬੀ ਨੇ ...

ਪੂਰੀ ਖ਼ਬਰ »

8 ਸਾਲਾ ਬੱਚੀ ਪ੍ਰਭਨੂਰ ਕੌਰ ਢਿੱਲੋਂ ਗਿੱਧੇ ਤੇ ਭੰਗੜੇ 'ਚ ਬਣੀ ਨੈਸ਼ਨਲ ਐਵਾਰਡੀ

ਤਲਵੰਡੀ ਸਾਬੋ, 28 ਫਰਵਰੀ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨੀਂ ਐਮ.ਵੀ.ਐੱਲ.ਏ. ਟਰੱਸਟ ਮੁੰਬਈ ਵਲੋਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ਜਗ੍ਹਾ (ਬਠਿੰਡਾ) ਦੀ ਵਸਨੀਕ 8 ਸਾਲਾ ਪ੍ਰਭਨੂਰ ਕੌਰ ਢਿੱਲੋਂ ਨੂੰ ਆਪਣੇ ਗਿੱਧੇ ਅਤੇ ਭੰਗੜੇ ਦੇ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਬੀ. ਕੇ. ਯੂ ਸਿੱਧੂਪੁਰ ਦੇ ਕਿਸਾਨ ਆਗੂਆਂ ਨੇ ਕੀਤੀ ਮੀਟਿੰਗ

ਬਠਿੰਡਾ, 28 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਠਿੰਡਾ ਦੇ ਡੀ.ਸੀ. ਦਫ਼ਤਰ ਸਾਹਮਣੇ ਲਗਾਏ ਆਪਣੇ ਪੰਡਾਲ ਵਿਚ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜੋਧਾਂ ਸਿੰਘ ਨੰਗਲਾ ਦੀ ਅਗਵਾਈ 'ਚ ਕੀਤੀ ਗਈ ਮੀਟਿੰਗ ...

ਪੂਰੀ ਖ਼ਬਰ »

ਦਲਿਤ ਸਮਾਜ ਦੀਆਂ ਵਿਦਿਆਰਥਣਾਂ ਦਾ ਸਨਮਾਨ

ਰਾਮਾਂ ਮੰਡੀ, 28 ਫਰਵਰੀ (ਤਰਸੇਮ ਸਿੰਗਲਾ)- ਐਮ.ਏ. ਦੀ ਪੀ੍ਰਖਿਆ 'ਚੋਂ ਟਾਪ ਕਰਨ ਵਾਲੀ ਦਲਿਤ ਸਮਾਜ ਨਾਲ ਸਬੰਧਿਤ ਤਮੰਨਾ ਰਾਣੀ ਪੁੱਤਰੀ ਕੁਲਦੀਪ ਕੁਮਾਰ ਅਤੇ ਬੈਂਕ ਦਾ ਪੇਪਰ ਪਾਸ ਕਰਕੇ ਨੌਕਰੀ ਹਾਸਲ ਕਰਨ ਵਾਲੀ ਜੋਤੀ ਰਾਣੀ ਪੁੱਤਰੀ ਸੀਤਾ ਰਾਮ ਨੂੰ ਸ੍ਰੀ ਗੁਰੂ ...

ਪੂਰੀ ਖ਼ਬਰ »

ਸੰਤ ਬਾਬਾ ਮਨੀ ਸਿੰਘ ਜੀ ਕਾਲਜ (ਲੜਕੀਆਂ) ਦੁੱਲੇਵਾਲਾ 'ਚ ਰੁਜ਼ਗਾਰ ਮੇਲਾ

ਭਾਈਰੂਪਾ, 28 ਫਰਵਰੀ (ਵਰਿੰਦਰ ਲੱਕੀ)- ਪੜ੍ਹੇ ਲਿਖੇ ਨੌਜਵਾਨ ਲੜਕੇ/ਲੜਕੀਆਂ ਨੂੰ ਰੁਜ਼ਗਾਰ ਦੇ ਵਿਸ਼ੇਸ਼ ਮੌਕੇ ਦਿਵਾਉਣ ਦੇ ਮਕਸਦ ਨਾਲ ਇਸ ਇਲਾਕੇ ਦੇ ਨਾਮਵਰ ਸਿੱਖਿਆ ਸੰਸਥਾ ਸੰਤ ਬਾਬਾ ਮਨੀ ਸਿੰਘ ਕਾਲਜ ਦੁੱਲੇਵਾਲਾ ਵਲੋਂ ਕਾਲਜ ਦੀ ਸੰਤ ਬਾਬਾ ਮਨੀ ਸਿੰਘ ਜੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਬਾਲਗਾ ਨਾਲ ਜਬਰ ਜਿਨਾਹ, ਮਾਮਲਾ ਦਰਜ

ਗੋਨਿਆਣਾ, 28 ਫਰਵਰੀ (ਲਛਮਣ ਦਾਸ ਗਰਗ)- ਇਕ ਨਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਤੇ ਅਣਦੱਸੀ ਥਾਂ 'ਤੇ ਲਿਜਾ ਕੇ ਉਸ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਤਲਵੰਡੀ ਸਾਬੋ, 28 ਫਰਵਰੀ (ਰਣਜੀਤ ਸਿੰਘ ਰਾਜੂ)- ਕਿਸਾਨ ਅੰਦੋਲਨ ਨੂੰ ਸਮਰਪਿਤ ਕਰਕੇ ਤਲਵੰਡੀ ਸਾਬੋ ਵਿਖੇ ਪ੍ਰੀਤ ਆਯੁਰਵੈਦਿਕ ਸੈਂਟਰ ਵਿਖੇ ਮਾਨਵ ਸੇਵਾ ਵੈੱਲਫੇਅਰ ਸੁਸਾਇਟੀ ਅਤੇ ਬਲੱਡ ਬੈਂਕ ਸਿਵਲ ਹਸਪਤਾਲ ਬਠਿੰਡਾ ਦੀ ਟੀਮ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਨਗਰ ਪੰਚਾਇਤ ਮਹਿਰਾਜ ਵਿਖੇ ਲੋਨ ਮੇਲਾ ਲਗਾਇਆ

ਮਹਿਰਾਜ, 28 ਫਰਵਰੀ (ਸੁਖਪਾਲ ਮਹਿਰਾਜ)- ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਬਠਿੰਡਾ ਦੀਆਂ ਨਿਰਦੇਸ਼ਾਂ ਤਹਿਤ ਹਦਾਇਤਾਂ ਅੱਜ ਨਗਰ ਪੰਚਾਇਤ ਮਹਿਰਾਜ ਦੇ ਕਾਰਜ ਸਾਧਕ ਅਫ਼ਸਰ ਭਰਤਵੀਰ ਸਿੰਘ ਦੁੱਗਲ ਵਲੋਂ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤਹਿਤ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਲਹਿਰਾ ਮੁਹੱਬਤ, 28 ਫਰਵਰੀ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਜਿਸ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ...

ਪੂਰੀ ਖ਼ਬਰ »

ਸਟੇਟ ਅਵਾਰਡੀ ਮੈਡਮ ਨੇ ਪਹਿਲੀ ਜੁਆਇਨਿੰਗ ਵਾਲੇ ਸਕੂਲ 'ਚ ਸ਼ਿਰਕਤ ਕੀਤੀ

ਬਠਿੰਡਾ, 28 ਫਰਵਰੀ (ਅਵਤਾਰ ਸਿੰਘ)- ਸ੍ਰੀਮਤੀ ਪਰਵੀਨ ਕੁਮਾਰੀ ਮੈਥ ਅਧਿਆਪਕਾ (ਸਟੇਟ ਅਵਾਰਡੀ) ਆਪਣੇ ਅਧਿਆਪਕ ਦੀ ਸਰਕਾਰੀ ਨੌਕਰੀ ਦੇ ਪਹਿਲੇ ਦਿਨ ਦੀ ਜੁਆਇਨਿੰਗ 1999 ਵਿਚ ਕਰਨ ਵਾਲੇ ਸਰਕਾਰੀ ਮਿਡਲ ਸਕੂਲ ਸਹਾਰਨਾ ਵਿਖੇ ਪਹੁੰਚੇ | ਮੈਡਮ ਪ੍ਰਵੀਨ ਕੁਮਾਰੀ ਆਪਣੇ ਸਕੂਲ ...

ਪੂਰੀ ਖ਼ਬਰ »

ਵਿਦਿਆਰਥੀਆਂ, ਖੋਜਕਰਤਾਵਾਂ, ਅਧਿਆਪਕਾਂ ਤੇ ਸਟਾਫ਼ ਨੂੰ ਦਿੱਤੇ ਪ੍ਰਸੰਸਾ ਪੱਤਰ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 12ਵਾਂ ਸਥਾਪਨਾ ਦਿਵਸ ਮਨਾਇਆ

ਬਠਿੰਡਾ, 28 ਫਰਵਰੀ (ਸਟਾਫ਼ ਰਿਪੋਰਟਰ)- ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀ.ਯੂ.ਪੀ.ਬੀ.) ਨੇ ਘੁੱਦਾ ਕੈਂਪਸ ਵਿਖੇ 12 ਵਾਂ ਸਥਾਪਨਾ ਦਿਵਸ ਮਨਾਇਆ | ਇਸ ਲਈ ਕਰਵਾਇਆ ਗਿਆ 8 ਦਿਨਾ ਸਮਾਰੋਹ ਅੱਜ ਸਮਾਪਤ ਹੋਇਆ | ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 12ਵਾਂ ਸਥਾਪਨਾ ਦਿਵਸ ਮਨਾਇਆ

ਬਠਿੰਡਾ, 28 ਫਰਵਰੀ (ਸਟਾਫ਼ ਰਿਪੋਰਟਰ)- ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀ.ਯੂ.ਪੀ.ਬੀ.) ਨੇ ਘੁੱਦਾ ਕੈਂਪਸ ਵਿਖੇ 12 ਵਾਂ ਸਥਾਪਨਾ ਦਿਵਸ ਮਨਾਇਆ | ਇਸ ਲਈ ਕਰਵਾਇਆ ਗਿਆ 8 ਦਿਨਾ ਸਮਾਰੋਹ ਅੱਜ ਸਮਾਪਤ ਹੋਇਆ | ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ...

ਪੂਰੀ ਖ਼ਬਰ »

ਲਹਿਰਾ ਖਾਨਾ ਵਾਸੀਆਂ ਵਲੋਂ ਰੇਲਵੇ ਵਿਭਾਗ ਦੇ ਠੇਕੇਦਾਰ ਖ਼ਿਲਾਫ਼ ਪ੍ਰਦਰਸ਼ਨ

ਲਹਿਰਾ ਮੁਹੱਬਤ, 28 ਫਰਵਰੀ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਖਾਨਾ ਵਾਸੀਆ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਰੇਲਵੇ ਵਿਭਾਗ ਦੇ ਠੇਕੇਦਾਰ ਵਲੋਂ ਸੜਕ ਦੇ ਨਾਲ ਪੱਕਾ ਖਾਲ ਬਣਾਉਣ ਸਮੇਂ ਕੀਤੀ ਜਾ ਰਹੀ ਖੁਦਾਈ ਦੌਰਾਨ ਵਰਤੀ ਅਣਗਹਿਲੀ ...

ਪੂਰੀ ਖ਼ਬਰ »

ਰਵੀਪ੍ਰੀਤ ਸਿੱਧੂ ਨੇ ਪਿੰਡਾਂ ਦਾ ਦੌਰਾ ਕਰਕੇ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਰਾਮਾਂ ਮੰਡੀ, 28 ਫਰਵਰੀ (ਅਮਰਜੀਤ ਸਿੰਘ ਲਹਿਰੀ)- ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਰਾਜਨੀਤਕ ਆਗੂ ਅਤੇ ਸਮਾਜ ਸੇਵੀ ਰਵੀਪ੍ਰੀਤ ਸਿੰਘ ਸਿੱਧੂ ਨੇ ਆਗਾਮੀ ਵਿਧਾਨ ਚੋਣਾਂ ਦੀ ਤਿਆਰੀ ਸਬੰਧੀ ਹਲਕੇ ਦੇ ਪਿੰਡ ਜੱਜ਼ਲ, ਲਾਲੇਆਣਾ, ਬੰਗੀਆਂ ਅਤੇ ਰਾਮਾਂ ਮੰਡੀ ਦਾ ਦੌਰਾ ...

ਪੂਰੀ ਖ਼ਬਰ »

ਮਲੂਕਾ ਦੀ ਅਗਵਾਈ 'ਚ ਹਲਕਾ ਮੌੜ 'ਚੋਂ 100 ਗੱਡੀਆਂ ਦਾ ਕਾਫ਼ਲਾ ਹੋਵੇਗਾ ਰਵਾਨਾ-ਚਾਉਕੇ, ਬਦਿਆਲਾ

ਚਾਉਕੇ, 28 ਫਰਵਰੀ (ਮਨਜੀਤ ਸਿੰਘ ਘੜੈਲੀ)- ਸ਼੍ਰੋਮਣੀ ਅਕਾਲੀ ਦਲ ਦੇ ਸਟੇਟ ਸਪੈਸ਼ਲ ਇਨਵਾਇਟੀ ਮੈਂਬਰ ਬਲਵੀਰ ਸਿੰਘ ਚਾਉਕੇ ਅਤੇ ਸਰਕਲ ਪ੍ਰਧਾਨ ਜਸਵੀਰ ਸਿੰਘ ਬਦਿਆਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਕੀਤੇ ਝੂਠੇ ਵਾਅਦਿਆਂ ਦਾ ...

ਪੂਰੀ ਖ਼ਬਰ »

ਵਿਸ਼ਾਲ ਪੁਰਾਤਨ ਝਿੜੀ ਗੋਬਿੰਦਪੁਰਾ ਵਿਖੇ 'ਵਿਰਾਸਤੀ ਰੁੱਖਾਂ ਦੇ ਰੁ-ਬਰੂ' ਪ੍ਰੋਗਰਾਮ

ਨਥਾਣਾ, 28 ਫਰਵਰੀ (ਗੁਰਦਰਸ਼ਨ ਲੁੱਧੜ)- ਵਾਤਾਵਰਨ ਮਾਹਿਰਾਂ ਵਲੋਂ ਵਿਸ਼ਾਲ ਪੁਰਾਤਨ ਝਿੜੀ ਗੋਬਿੰਦਪੁਰਾ ਵਿਖੇ ਵਿਰਾਸਤੀ ਰੁੱਖਾਂ ਦੇ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪੁਰਾਤਨ ਰੁੱਖਾਂ ਦੀ ਹੋਂਦ ਨੂੰ ਬਚਾਉਣ ਲਈ ਮਾਲਵੇ ਦੇ ਦੂਰ-ਦੂਰ ਤੋਂ ਪਹੁੰਚੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸੀਂਗੋ ਮੰਡੀ, 28 ਫਰਵਰੀ (ਲਕਵਿੰਦਰ ਸ਼ਰਮਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਲਾਗੇ ਦੇਰ ਸ਼ਾਮ ਇਕ ਮੋਟਰਸਾਈਕਲ ਸਵਾਰ ਦੀ ਹਾਦਸੇ 'ਚ ਮੌਤ ਹੋ ਗਈ, ਜਿਸ ਨਾਲ ਲਹਿਰੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ | ਘਟਨਾ ਸਬੰਧੀ ਸਥਾਨਕ ਮੰਡੀ ਦੇ ਚੌਕੀ ਇੰਚਾਰਜ ਗੋਬਿੰਦ ਸਿੰਘ ...

ਪੂਰੀ ਖ਼ਬਰ »

ਲੜਕੀ ਨੂੰ ਲੁਕੋ ਕੇ ਰੱਖਣ ਅਤੇ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਦੋ ਔਰਤਾਂ ਸਮੇਤ ਤਿੰਨ ਕਾਬੂ

ਬਰਨਾਲਾ, 28 ਫਰਵਰੀ (ਰਾਜ ਪਨੇਸਰ)-ਸ਼ਹਿਰ ਦੀ ਇਕ ਲੜਕੀ ਨੂੰ ਲੁਕੋ ਕੇ ਰੱਖਣ ਅਤੇ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਵਲੋਂ ਅੱਜ ਦੋ ਔਰਤ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਨੂੰ ਬਚਾਉਂਦਿਆਂ ਬੱਸ ਬੇਕਾਬੂ ਹੋ ਕੇ ਖੇਤਾਂ ਵਿਚ ਉਤਰੀ-ਚਾਰ ਔਰਤਾਂ ਸਮੇਤ 11 ਜ਼ਖ਼ਮੀ

ਬਰਨਾਲਾ, 28 ਫਰਵਰੀ (ਧਰਮਪਾਲ ਸਿੰਘ)-ਬਰਨਾਲਾ ਹੰਡਿਆਇਆ ਮੁੱਖ ਮਾਰਗ 'ਤੇ ਬਣੇ ਮੋਗਾ ਬਾਈਪਾਸ ਨਜ਼ਦੀਕ ਮੋਟਰਸਾਈਕਲ 'ਤੇ ਇਕ ਦੋਧੀ ਨੂੰ ਬਚਾਉਂਦਿਆਂ ਰਾਜਧਾਨੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਖੇਤਾਂ ਵਿਚ ਉਤਰ ਗਈ ਜਿਸ ਕਾਰਨ ਬੱਸ 'ਚ ਸਵਾਰ ਚਾਰ ਔਰਤਾਂ ਸਮੇਤ 11 ਜਣੇ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਚੱਲ ਰਹੀ ਬੀ. ਸੀ/ਓ. ਬੀ. ਸੀ. ਸਬਸਿਡੀ ਬਾਰੇ ਚਰਚਾ ਦਾ ਖੰਡਨ

ਮਲੇਰਕੋਟਲਾ, 28 ਫਰਵਰੀ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਜਨਾਬ ਆਮੀਰ ਅਸ਼ਰਫ਼ ਨੇ ਬੀਤੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਬੀ.ਸੀ/ਓ.ਬੀ.ਸੀ ਸਰਟੀਫਿਕੇਟ ਪ੍ਰਾਪਤ ਬਿਜਲੀ ਖਪਤਕਾਰਾਂ ਨੂੰ ਬੋਰਡ ...

ਪੂਰੀ ਖ਼ਬਰ »

ਲੰਬੀ ਚੁੱਪ ਪਿੱਛੋਂ ਇਜ਼ਹਾਰ ਆਲਮ ਵਲੋਂ ਮਲੇਰਕੋਟਲਾ ਦੀ ਰਾਜਨੀਤੀ ਵਿਚ ਨਵੀਂ ਪਾਰੀ ਖੇਡਣ ਦੀ ਤਿਆਰੀ

ਮਲੇਰਕੋਟਲਾ, 28 ਫਰਵਰੀ (ਕੁਠਾਲਾ) - ਪੰਜਾਬ ਦੀ ਸਿਆਸਤ ਵਿਚ ਦਹਾਕਿਆਂ ਤੋਂ ਚਰਚਿਤ ਰਹੇ ਸੇਵਾ ਮੁਕਤ ਡੀ.ਜੀ.ਪੀ. (ਜੇਲ੍ਹਾਂ) ਜਨਾਬ ਮੁਹੰਮਦ ਇਜਹਾਰ ਆਲਮ ਨੇ ਵਰਿ੍ਹਆਂ ਦੀ ਸਿਆਸੀ ਚੁੱਪ ਪਿੱਛੋਂ ਮਲੇਰਕੋਟਲਾ ਦੀ ਸਿਆਸਤ ਅੰਦਰ ਨਵੀਂ ਪਾਰੀ ਖੇਡਣ ਦੀ ਤਿਆਰੀ ਕਰ ਲਈ ਹੈ | ...

ਪੂਰੀ ਖ਼ਬਰ »

ਵਧ ਰਹੀ ਗੁੰਡਾਗਰਦੀ ਤੋਂ ਸਤਾਏ ਲੋਕਾਂ ਨੇ ਪੁਲਿਸ ਚੌਕੀ ਅੱਗੇ ਲਾਇਆ ਧਰਨਾ

ਗੋਨਿਆਣਾ, 28 ਫਰਵਰੀ (ਲਛਮਣ ਦਾਸ ਗਰਗ)-ਇਲਾਕੇ ਵਿਚ ਪੁਲਿਸ ਦੀ ਢਿੱਲੀ ਕਾਰੁਜਗਾਰੀ 'ਤੇ ਰੋਜ਼ਾਨਾ ਹੀ ਕੋਈ ਨਾ ਕੋਈ ਪ੍ਰਸ਼ਨ ਚਿੰਨ੍ਹ ਲੱਗ ਰਿਹਾ ਹੈ ਜਿਸ ਤਹਿਤ ਅੱਜ ਫਿਰ ਲਾਇਨੋਂ ਪਾਰ ਇਲਾਕੇ ਦੇ ਲੋਕਾਂ ਨੇ ਸੈਂਕੜਿਆਂ ਦੀ ਗਿਣਤੀ ਔਰਤਾਂ ਅਤੇ ਮਰਦਾਂ ਨੇ ਸਥਾਨਕ ਪੁਲਿਸ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਬਠਿੰਡਾ, 28 ਫ਼ਰਵਰੀ (ਸਟਾਫ਼ ਰਿਪੋਰਟਰ)- ਸਾਂਝਾ ਪਰਿਵਾਰ ਵੈੱਲਫੇਅਰ ਸੁਸਾਇਟੀ (ਰਜਿਸਟਰਡ) ਬਠਿੰਡਾ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਕੁਲਵਿੰਦਰ ਕੌਰ ਸਿੱਧੂ ਐਮ.ਸੀ. ਵਾਰਡ ਨੰਬਰ 41 ਬਠਿੰਡਾ ਨੇ ਕੀਤਾ | ਇਸ ਮੌਕੇ ਉੱਘੇ ਖੂਨਦਾਨੀ ਬੀਰਬਲ ਬਾਂਸਲ ...

ਪੂਰੀ ਖ਼ਬਰ »

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਇਕੱਤਰਤਾ

ਝੁਨੀਰ, 28 ਫ਼ਰਵਰੀ (ਰਮਨਦੀਪ ਸਿੰਘ ਸੰਧੂ)- ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਮਾਨਸਾ ਦੀ ਮੀਟਿੰਗ ਪ੍ਰਧਾਨ ਜਗਦੇਵ ਸਿੰਘ ਘੁਰਕਣੀ ਦੀ ਪ੍ਰਧਾਨਗੀ ਹੇਠ ਜਲ ਘਰ ਝੁਨੀਰ ਵਿਖੇ ਹੋਈ | ਇਸ ਦੌਰਾਨ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ ਗਈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਝੁਨੀਰ, 28 ਫਰਵਰੀ (ਰਮਨਦੀਪ ਸਿੰਘ ਸੰਧੂ)- ਪਿੰਡ ਰਾਏਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੁੱਖ ਰੱਖਦਿਆਂ ਡੇਰਾ ਤੋਤਾ ਰਾਮ ਵਿਖੇ ਸਮੁੱਚੇ ਨਗਰ ਦੇ ਸਹਿਯੋਗ ਨਾਲ ਅਖੰਡ ਪਾਠਾਂ ਦੇ ਭੋਗ ਪਾਏ ਗਏ | ਗ੍ਰੰਥੀ ਭਾਈ ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX