ਤਾਜਾ ਖ਼ਬਰਾਂ


ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  2 minutes ago
ਮਲੋਟ, 15 ਮਈ (ਰਣਜੀਤ ਸਿੰਘ ਪਾਟਿਲ)- ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਦੇ ਪੱਤਰ ਨੰ: ਈ -(9)ਪੰ: 2021/4117-38 ਮਿਤੀ 14/05/2021ਰਾਹੀਂ ਭੇਜੇ ਗਏ ਨਵ ਨਿਯੁਕਤ 6 ਮੈਡੀਕਲ ਅਫਸਰਾਂ ਦੀ ਨਿਯੁਕਤੀ ਲਈ ਸਿਵਲ ਸਰਜਨ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ 15 ਮਈ ...
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  3 minutes ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  21 minutes ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 1 hour ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 1 hour ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 1 hour ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 2 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 2 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 2 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 2 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 3 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 3 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 3 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 3 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 4 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 4 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 4 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 4 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 5 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 5 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਖੰਨਾ / ਸਮਰਾਲਾ

ਖੰਨਾ ਦੀ ਸਭ ਤੋਂ ਵੱਡੀ ਵਿੱਦਿਅਕ ਸੰਸਥਾ 'ਤੇ ਕਾਂਗਰਸ ਦਾ ਕਬਜ਼ਾ, ਮਿੰਟੂ ਬਣੇ ਪ੍ਰਧਾਨ

ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ 4 ਪ੍ਰਮੁੱਖ ਕਾਲਜਾਂ ਤੇ 3 ਸਕੂਲਾਂ ਨੂੰ ਚਲਾਉਣ ਵਾਲੀ ਸਭ ਤੋਂ ਵੱਡੀ ਵਿੱਦਿਅਕ ਸੰਸਥਾ 'ਤੇ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਮਰਥਿਤ ਪੈਨਲ ਕਬਜਾ ਕਰਨ ਵਿਚ ਕਾਮਯਾਬ ਰਿਹਾ | ਗੌਰਤਲਬ ਹੈ ਕਿ ਪਿਛਲੇ ਦਿਨੀਂ ਹੋਈ ਇਸ ਸੰਸਥਾ ਦੀ ਜਨਰਲ ਚੋਣ ਵਿਚ ਕਾਂਗਰਸ ਅਤੇ ਭਾਜਪਾ ਸਮਰਥਿਤ ਗੁੱਟ 10-10 ਸੀਟਾਂ ਜਿੱਤ ਕੇ ਬਰਾਬਰ ਰਹੇ ਸਨ | ਅੱਜ ਹੋਈ ਚੋਣ ਵਿਚ ਭਾਜਪਾ ਗੁੱਟ ਵਲੋਂ ਜਿੱਤੇ ਆਮ ਆਦਮੀ ਪਾਰਟੀ ਦੇ ਨੇਤਾ ਐਡਵੋਕੇਟ ਬਰਿੰਦਰ ਡੈਵਿਟ ਟੁੱਟ ਕੇ ਕਾਂਗਰਸ ਗੁੱਟ ਨਾਲ ਚਲੇ ਗਏ, ਜਿਸ ਦੇ ਨਤੀਜੇ ਵਜੋਂ ਖੰਨਾ ਦੇ ਪ੍ਰਮੁੱਖ ਵਿਉਪਾਰੀ ਤੇ ਕੌਂਸਲਰ ਸ਼ਮਿੰਦਰ ਸਿੰਘ ਮਿੰਟੂ ਸਕੂਲਾਂ ਕਾਲਜਾਂ ਨੂੰ ਚਲਾਉਣ ਵਾਲੀ ਇਸ ਸੰਸਥਾ ਦੇ ਪ੍ਰਧਾਨ ਚੁਣੇ ਗਏ | ਅੱਜ ਹੋਈ ਚੋਣ ਵਿਚ ਸ਼ਮਿੰਦਰ ਸਿੰਘ ਮਿੰਟੂ ਨੂੰ 11 ਵੋਟਾਂ ਪਈਆਂ ਜਦੋਂ ਕਿ ਭਾਜਪਾ ਵਲੋਂ ਪ੍ਰਧਾਨਗੀ ਲਈ ਖੜੇ ਕੀਤੇ ਉਮੀਦਵਾਰ ਸਾਬਕ ਕੌਂਸਲਰ ਵਿਜੇ ਡਾਇਮੰਡ ਦੇ ਹੱਕ ਵਿਚ 9 ਵੋਟਾਂ ਪਈਆਂ | ਇਸ ਹਾਰ ਨੂੰ ਦੇਖਦੇ ਹੋਏ ਭਾਜਪਾ ਗੁੱਟ ਚੋਣ ਮੀਟਿੰਗ ਤੋਂ ਬਾਹਰ ਆ ਗਿਆ ਅਤੇ ਬਾਕੀ ਅਹੁਦੇਦਾਰਾਂ ਦੀ ਚੋਣ ਬਿਨਾਂ ਮੁਕਾਬਲਾ ਹੀ ਕਾਂਗਰਸ ਦੇ ਹੱਕ ਵਿਚ ਹੋ ਗਈ | ਮਿੰਟੂ ਦਾ ਨਾਂਅ ਸਾਬਕਾ ਨਗਰ ਕੌਂਸਲ ਪ੍ਰਧਾਨ ਵਿਕਾਸ ਮਹਿਤਾ ਨੇ ਪੇਸ਼ ਕੀਤਾ ਅਤੇ ਤਾਈਦ ਏ. ਐੱਸ. ਸੰਸਥਾ ਦੇ ਸਾਬਕ ਪ੍ਰਧਾਨ ਐਡਵੋਕੇਟ ਰਾਜੀਵ ਰਾਏ ਮਹਿਤਾ ਨੇ ਕੀਤੀ | ਇਸ ਜਿੱਤ ਨੂੰ ਵਿਧਾਇਕ ਗੁਰਕੀਰਤ ਦੀ ਨਿੱਜੀ ਜਿੱਤ ਮੰਨਿਆ ਜਾ ਰਿਹਾ ਹੈ | ਅੱਜ ਦੀ ਚੋਣ ਵਿਚ ਸੁਸ਼ੀਲ ਕੁਮਾਰ ਸ਼ੀਲਾ ਮੀਤ ਪ੍ਰਧਾਨ, ਐਡਵੋਕੇਟ ਬੀ. ਪੀ. ਡੈਵਿਟ ਜਨਰਲ ਸਕੱਤਰ, ਤੇਜਿੰਦਰ ਸ਼ਰਮਾ ਜੁਆਇੰਟ ਜਨਰਲ ਸਕੱਤਰ ਤੇ ਸਕੱਤਰ ਏ. ਐੱਸ. ਕਾਲਜ, ਐਡਵੋਕੇਟ ਅਮਿਤ ਵਰਮਾ ਸਕੱਤਰ ਏ. ਐੱਸ. ਵਿਮੈਨ ਕਾਲਜ, ਦਿਨੇਸ਼ ਕੁਮਾਰ ਮੰਟੂ ਸਕੱਤਰ ਏ. ਐੱਸ. ਐਜੂਕੇਸ਼ਨ ਕਾਲਜ, ਸੰਜੀਵ ਸਾਹਨੇਵਾਲੀਆ ਸਕੱਤਰ ਏ. ਐੱਸ. ਗਰੁੱਪ ਅਤੇ ਐੱਮ. ਸੀ. ਜੀ. ਏ. ਸਕੂਲ, ਐਡਵੋਕੇਟ ਸੁਮਿਤ ਲੂਥਰਾ ਸਕੱਤਰ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਜਦੋਂ ਕਿ ਨਵਦੀਪ ਸ਼ਰਮਾ ਸਕੱਤਰ ਏ. ਐੱਸ. ਮਾਡਰਨ ਸਕੂਲ ਚੁਣੇ ਗਏ ਹਨ | ਬਾਅਦ ਵਿਚ ਜੇਤੂਆਂ ਦਾ ਸਨਮਾਨ ਵਿਧਾਇਕ ਗੁਰਕੀਰਤ ਦੀ ਅਗਵਾਈ ਵਿਚ ਕੀਤਾ ਗਿਆ | ਜਿੱਥੇ ਬਲਾਕ ਕਾਂਗਰਸ ਪ੍ਰਧਾਨ ਤੇ ਕੌਂਸਲਰ ਜਤਿੰਦਰ ਪਾਠਕ ਤੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਵੀ ਹਾਜ਼ਰ ਸਨ |
ਨਗਰ ਕੌਂਸਲ ਦੀ ਪ੍ਰਧਾਨਗੀ ਦੀ ਖ਼ੇਡ-
ਅੱਜ ਸ਼ਮਿੰਦਰ ਸਿੰਘ ਮਿੰਟੂ ਦੇ ਏ. ਐੱਸ ਸਕੂਲਾਂ ਕਾਲਜਾਂ ਦੇ ਪ੍ਰਧਾਨ ਚੁਣੇ ਜਾਣ ਨੂੰ ਅਗਲੇ ਦਿਨਾਂ ਵਿਚ ਹੋਣ ਵਾਲੀ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਦੀ ਚੋਣ ਵੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ | ਅਸਲ ਵਿਚ ਮਿੰਟੂ ਨਗਰ ਕੌਂਸਲ ਖੰਨਾ ਦੀ ਪ੍ਰਧਾਨਗੀ ਲਈ ਵੀ ਪ੍ਰਮੁੱਖ ਦਾਅਵੇਦਾਰ ਹਨ, ਪਰ ਹੁਣ ਉਨ੍ਹਾਂ ਨੂੰ ਏ. ਐੱਸ. ਸਕੂਲਾਂ ਕਾਲਜਾ ਦਾ ਪ੍ਰਧਾਨ ਬਣਾਏ ਜਾਣ ਤੇ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਵਲੋਂ ਇਹ ਪ੍ਰਧਾਨਗੀ ਉਨ੍ਹਾਂ ਨੂੰ ਕੌਂਸਲ ਪ੍ਰਧਾਨਗੀ ਬਾਰੇ ਕੀਤੇ ਕਿਸੇ ਸਮਝੌਤੇ ਦਾ ਹਿੱਸਾ ਜਾਪਦੀ ਹੈ, ਕਿਉਂ ਕਿ ਪਤਾ ਲੱਗਾ ਹੈ ਕਿ ਬਰਿੰਦਰ ਡੈਵਿਟ ਨੂੰ ਭਾਜਪਾ ਗੁੱਟ ਨਾਲੋਂ ਤੋੜ ਕੇ ਕਾਂਗਰਸ ਵੱਲ ਲਿਆਉਣ ਵਿਚ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਇਕ ਪ੍ਰਮੁੱਖ ਉਮੀਦਵਾਰ ਅਤੇ ਇਕ ਨਗਰ ਕੌਂਸਲਰ ਦੇ ਪਤੀ ਦਾ ਵਿਸ਼ੇਸ਼ ਰੋਲ ਰਿਹਾ ਹੈ |
ਮੈਂ ਕਾਂਗਰਸ 'ਚ ਸ਼ਾਮਿਲ ਨਹੀਂ ਹੋਇਆ- ਡੈਵਿਟ
ਇਸ ਦਰਮਿਆਨ ਅੱਜ ਏ. ਐੱਸ. ਕਾਲਜਾਂ ਤੇ ਸਕੂਲਾਂ ਦੇ ਨਵੇਂ ਚੁਣੇ ਗਏ ਜਨਰਲ ਸਕੱਤਰ ਐਡਵੋਕੇਟ ਬਰਿੰਦਰ ਡੈਵਿਟ ਨੇ ਕਿਹਾ ਕਿ ਉਹ ਸਕੂਲਾਂ ਕਾਲਜਾਂ ਦੇ ਕੰਮ ਵਿਚ ਪੈ ਰਹੇ ਵਿਘਨ ਤੋਂ ਪ੍ਰੇਸ਼ਾਨ ਸਨ | ਇਸ ਲਈ ਉਨ੍ਹਾਂ ਨੇ ਇਹ ਫ਼ੈਸਲਾ ਵਿੱਦਿਅਕ ਸੰਸਥਾਵਾਂ ਦਾ ਕੰਮ ਕਾਰ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਲਿਆ ਹੈ, ਉਨ੍ਹਾਂ ਕਿਹਾ ਕਿ ਉਹ ਕਾਂਗਰਸ ਵਿਚ ਸ਼ਾਮਿਲ ਨਹੀਂ ਹੋਏ, ਉਹ ਅੱਜ ਵੀ ਆਪ ਦੇ ਨੇਤਾ ਤੇ ਵਰਕਰ ਹਨ | ਉਨ੍ਹਾਂ ਕਿਹਾ ਕਿ ਉਹ ਕਦੇ ਵੀ ਭਾਜਪਾ ਵਿਚ ਸ਼ਾਮਿਲ ਨਹੀਂ ਹੋਏ | ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ 'ਆਪ' ਵਿਚ ਸੀ ਤੇ ਹੁਣ ਵੀ ਆਮ ਆਦਮੀ ਪਾਰਟੀ ਵਿਚ ਹੀ ਡਟ ਕੇ ਖੜ੍ਹਾ ਹਾਂ |
ਡੈਵਿਟ ਨੇ ਲੋਕਾਂ ਅਤੇ ਲੋਕ ਰਾਏ ਨਾਲ ਕੀਤਾ ਧੋਖਾ- ਡਾਲੀ, ਬੇਦੀ
ਏ. ਐੱਸ. ਸਕੂਲਾਂ ਦੀ ਸੰਸਥਾ ਵਿਚ ਭਾਜਪਾ ਗੁੱਟ ਦੇ ਨੇਤਾ ਸਾਬਕ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਜੇਸ਼ ਡਾਲੀ ਤੇ ਸੀਨੀਅਰ ਭਾਜਪਾ ਨੇਤਾ ਰਜਨੀਸ਼ ਬੇਦੀ ਨੇ ਕਿਹਾ ਕਿ ਐਡਵੋਕੇਟ ਬਰਿੰਦਰ ਡੈਵਿਟ ਨੇ ਭਾਜਪਾ ਦੀ ਮਦਦ ਨਾਲ ਜਿੱਤ ਕੇ ਜਨਰਲ ਸਕੱਤਰ ਬਣਨ ਦੇ ਲਾਲਚ ਵਿਚ ਆਪਣੇ ਗੁੱਟ, ਵੋਟ ਪਾਉਣ ਵਾਲੇ ਲੋਕਾਂ ਨਾਲ ਹੀ ਧੋਖਾ ਨਹੀਂ ਕੀਤਾ ਸਗੋਂ ਲੋਕ ਰਾਏ ਨਾਲ ਵੀ ਧੋਖਾ ਕੀਤਾ ਹੈ | ਸ੍ਰੀ ਬੇਦੀ ਨੇ ਕਿਹਾ ਕਿ ਅਸੀਂ ਏ. ਐੱਸ. ਮੈਨੇਜਮੈਂਟ ਵਿਚ ਵਿਰੋਧੀ

ਨਗਰ ਕੌਂਸਲ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਵਿਧਾਇਕ ਗੁਰਕੀਰਤ ਨੇ ਸਾਈਕਲ ਰੈਲੀ ਕੱਢ ਕੇ ਕੀਤਾ ਧੰਨਵਾਦ

ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਂਸਲ ਚੋਣ ਵਿਚ ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਖੰਨਾ ਨਿਵਾਸੀਆਂ ਦਾ ਧੰਨਵਾਦ ਕਰਨ ਵਾਸਤੇ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਅੱਜ ਇਕ ਨਵਾਂ ਤਰੀਕਾ ਅਪਣਾਉਂਦੇ ਹੋਏ ਹੋਰ ਆਗੂਆਂ ਨੂੰ ਨਾਲ ਲੈ ਕੇ ਸ਼ਹਿਰ ਦੇ ...

ਪੂਰੀ ਖ਼ਬਰ »

ਗੁਰੂ ਦੀ ਵਿਚਾਰਧਾਰਾ ਤੇ ਸਿਧਾਂਤਾਂ ਨੂੰ ਅਪਣਾਉਣ ਨਾਲ ਮਨੁੱਖ ਅੰਦਰ ਹੰਕਾਰ, ਵੈਰ ਵਿਰੋਧ, ਈਰਖਾ ਦਾ ਵਾਸਾ ਨਹੀਂ ਹੁੰਦਾ -ਬਾਬਾ ਬੁੱਧ ਸਿੰਘ

ਬੀਜਾ, 28 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਗ਼ਲੀ ਕਲਾਂ ਵਿਖੇ ਗੁਰੂ ਰਵਿਦਾਸ ਦੇ ਅਵਤਾਰ ਦਿਵਸ ਬੜੀ ਸ਼ਰਧਾਪੂਰਵਕ ਨਾਲ ਮਨਾਇਆ ਗਿਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਬਾਬਾ ਬੁੱਧ ਸਿੰਘ ਬਰਮਾਲੀਪੁਰ ਨੇ ਗੁਰੂ ਜੀ ਦੇ ਜੀਵਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਡੇਹਲੋਂ, 28 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਪੁਲਿਸ ਨੇ 2000 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਤਸਕਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਥਾਣਾ ਡੇਹਲੋਂ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਪੈੱ੍ਰਸ ਕਾਨਫਰੰਸ ਸਮੇਂ ਦੱਸਿਆਂ ...

ਪੂਰੀ ਖ਼ਬਰ »

ਨਿਜ਼ਾਮਪੁਰ ਤੋਂ ਕਿਸਾਨਾਂ ਦਾ ਜਥਾ ਟਿਕਰੀ ਬਾਰਡਰ ਦਿੱਲੀ ਲਈ ਰਵਾਨਾ

ਪਾਇਲ/ਮਲੌਦ, 28 ਫਰਵਰੀ (ਨਿਜ਼ਾਮਪੁਰ)-ਇੱਥੋਂ ਥੋੜੀ ਦੂਰ ਪਿੰਡ ਨਿਜ਼ਾਮਪੁਰ ਤੋਂ ਕਿਸਾਨਾਂ ਦਾ ਜਥਾ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਰਵਾਨਾ ਹੋਇਆ ¢ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਹਰਦੇਵ ਸਿੰਘ ਅਤੇ ਬਲਵਿੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਇੰਜੀ. ਬੋਪਾਰਾਏ ਵਲੋਂ ਪਿੰਡ ਘੁਡਾਣੀ ਖ਼ੁਰਦ ਵਿਖੇ ਲੋਕ ਸੇਵਾ ਸੁਸਾਇਟੀ ਨੂੰ ਜ਼ਮੀਨ ਦਾਨ

ਪਾਇਲ, 28 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਪਾਇਲ ਦੀ ਨਾਮਵਰ ਕੰਪਨੀ 'ਬੋਪਾਰਾਏ ਇਲੈਕਟ੍ਰੀਕਲਜ਼ ਤੇ ਇਲੈਕਟ੍ਰਾਨਿਕਸ' ਦੇ ਮਾਲਕ ਉੱਘੇ ਸਮਾਜ ਸੇਵੀ ਤੇ ਦਾਨੀ ਇੰਜ. ਜਗਦੇਵ ਸਿੰਘ ਬੋਪਾਰਾਏ ਅਤੇ ਉਨ੍ਹਾਂ ਦੇ ਸਪੁੱਤਰ ਇੰਜ. ਹਰਦੀਪ ਸਿੰਘ ਬੋਪਾਰਾਏ ਨੇ ਪਰਿਵਾਰ ...

ਪੂਰੀ ਖ਼ਬਰ »

ਹਲਕਾ ਇੰਚਾਰਜ ਬੀਬੀ ਬਿੱਟੀ ਵਲੋਂ 1 ਕਰੋੜ 39 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ

ਕੁਹਾੜਾ, 28 ਫਰਵਰੀ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਦੀ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਵਲੋਂ ਪਿੰਡ ਰਾਈਆਂ ਤੋਂ ਭਾਗਪੁਰ, ਲੱਖੋਵਾਲ, ਗੱਦੋਵਾਲ, ਪਹਾੜੂਵਾਲ, ਮੇਹਲੋਂ ਅਤੇ ਬੁੱਢੇਵਾਲ ਜਾਂਦੀ ਸੜਕ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ¢ ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਪਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 28 ਫਰਵਰੀ (ਮਨਜੀਤ ਸਿੰਘ ਧੀਮਾਨ)-ਪਤਨੀ ਦੀ ਕੁੱਟਮਾਰ ਕਰਨ 'ਤੇ ਪਤੀ ਖ਼ਿਲਾਫ਼ ਧਾਰਾ 323, 341, 506 ਅਧੀਨ ਥਾਣਾ ਸਿਟੀ 2 ਖੰਨਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ 2 ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਸਾਬਣ ਦੀ ਫ਼ੈਕਟਰੀ 'ਚੋਂ ਚੋਰੀ ਕਰਨ ਦੇ ਦੋਸ਼ ਵਿਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 28 ਫਰਵਰੀ (ਮਨਜੀਤ ਸਿੰਘ ਧੀਮਾਨ)-ਫ਼ੋਕਲ ਪੁਆਇੰਟ ਖੰਨਾ ਵਿਚ ਸਾਬਣ ਦੀ ਫ਼ੈਕਟਰੀ 'ਚੋਂ ਲੈਪਟਾਪ, ਮੋਬਾਈਲ ਅਤੇ ਕਰੰਸੀ ਚੋਰੀ ਕਰਨ ਦੇ ਦੋਸ਼ ਵਿਚ ਫ਼ੈਕਟਰੀ 'ਚ ਹੀ ਕੰਮ ਕਰਨ ਵਾਲੇ ਕਥਿਤ ਦੋਸ਼ੀ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ...

ਪੂਰੀ ਖ਼ਬਰ »

ਪਾਇਲ ਤੋਂ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਪਾਇਲ, 28 ਫਰਵਰੀ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ ਤੋਂ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ਪ੍ਰਾਪਤ ਜਾਣਕਾਰੀ ਅਨੁਸਾਰ ਉਹ ਕੁੱਝ ਦਿਨ ਬਿਮਾਰ ਹੋਏ ਤਾਂ ਉਨ੍ਹਾਂ ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਸਕੀਮ ਦੇ ਕਾਰਡ ਬਣਾਏ

ਬੀਜਾ, 28 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨਜ਼ਦੀਕੀ ਪਿੰਡ ਕਿਸ਼ਨਗੜ੍ਹ ਵਿਖੇ ਬੀ. ਡੀ. ਪੀ. ਓ. ਦਫ਼ਤਰ ਵਲੋਂ ਭੇਜੀ ਗਈ ਇਕ ਟੀਮ ਵਲੋਂ ਕੈਂਪ ਲਗਾ ਕੇ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਦੇ ਤਹਿਤ ਪਿੰਡ ਵਾਸੀਆਂ ਦੇ ਵੱਡੀ ਗਿਣਤੀ ਵਿਚ ਸਿਹਤ ਬੀਮਾ ਯੋਜਨਾ ਸਕੀਮ ...

ਪੂਰੀ ਖ਼ਬਰ »

ਪਿੰਡ ਆਲਮਪੁਰ, ਚਾਪੜਾ ਅਤੇ ਫ਼ਿਰੋਜ਼ਪੁਰ ਵਿਚ ਸਮਾਰਟ ਕਾਰਡ ਵੰਡੇ

ਮਲੌਦ, 28 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਰਪੰਚ ਪਰਮਿੰਦਰ ਸਿੰਘ ਚਾਪੜਾ, ਸਰਪੰਚ ਪਰਮਜੀਤ ਕੌਰ ਆਲਮਪੁਰ ਅਤੇ ਸਰਪੰਚ ਰੂਪ ਸਿੰਘ ਫ਼ਿਰੋਜ਼ਪੁਰ ਅਤੇ ਤਿੰਨ ਪਿੰਡਾਂ ਦੇ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਵਿਚ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਆਲਮਪੁਰ ਚਾਪੜਾ ਵਿਚ ਭਗਤ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਮਲੌਦ, 28 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਆਲਮਪੁਰ ਚਾਪੜਾ ਵਿਖੇ ਹਰ ਸਾਲ ਦੀ ਤਰ੍ਹਾਂ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ¢ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਵੱਖ ਵੱਖ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਕਾਰਵਾਈ-ਬਲਦੇਵ ਰਾਜ

ਮਾਛੀਵਾੜਾ ਸਾਹਿਬ, 28 ਫਰਵਰੀ (ਸੁਖਵੰਤ ਸਿੰਘ ਗਿੱਲ)-ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੁੜ ਵਾਧੇ ਨੂੰ ਰੋਕਣ ਲਈ ਲਾਗੂ ਕੀਤੇ ਗਏ ਨਿਯਮਾਂ ਤਹਿਤ ਸ਼ੇਰਪੁਰ ਪੁਲਿਸ ਚੌਂਕੀ ਦੇ ਇੰਚਾਰਜ ਬਲਦੇਵ ਰਾਜ ਵਲੋਂ ਮਾਛੀਵਾੜਾ ਖਾਮ ਵਿਖੇ ਲੋਕਾਂ ਨੂੰ ਕੋਰੋਨਾ ...

ਪੂਰੀ ਖ਼ਬਰ »

ਚੇਅਰਮੈਨ ਗਿੱਲ ਬੇਰਕਲਾਂ ਨੇ ਖੇਡ ਕਿੱਟਾਂ ਵੰਡੀਆਂ

ਮਲੌਦ, 28 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਕਾਂਗਰਸ ਦੇ ਚੇਅਰਮੈਨ ਅਤੇ ਬਲਾਕ ਸੰਮਤੀ ਮੈਂਬਰ ਗਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਪਿੰਡ ਦੇ ਗਿੱਲ ਸਪੋਰਟਸ ਕਲੱਬ ਅਤੇ ਬਾਬਾ ਸ਼ੀਹਾਂ ਸਿੰਘ ਕ੍ਰਿਕਟ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਬੀਜਾ, 28 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਤੇ ਡੀ. ਐੱਸ. ਪੀ. ਖੰਨਾ ਰਾਜਨ ਪਰਮਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਚੌਂਕੀ ਕੋਟ ਦੇ ਇੰਚਾਰਜ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਮੌਕੇ ਘੁੰਗਰਾਣਾ ਤੇ ਧੂਲਕੋਟ 'ਚ ਸਮਾਗਮ ਕਰਵਾਏ

ਅਹਿਮਦਗੜ੍ਹ, 28 ਫਰਵਰੀ (ਪੁਰੀ)-ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਪਿੰਡ ਘੁੰਗਰਾਣਾ ਤੇ ਧੂਲਕੋਟ ਵਿਖੇ ਸਮਾਗਮ ਕਰਵਾਏ ਗਏ | ਗੁਰਦੁਆਰਾ ਸਾਹਿਬ ਧੂਲਕੋਟ ਅਤੇ ਘੁੰਗਰਾਣਾ ਵਿਖੇ ਆਯੋਜਿਤ ਸਮਾਰੋਹ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ ਛਾਇਆ ...

ਪੂਰੀ ਖ਼ਬਰ »

ਸਮਾਜ 'ਚ ਉਸਾਰੂ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਸਾਹਨੇਵਾਲ, 28 ਫਰਵਰੀ (ਹਰਜੀਤ ਸਿੰਘ ਢਿੱਲੋਂ)-ਗੁਰੂ ਰਵਿਦਾਸ ਸੋਸ਼ਲ ਵੈੱਲਫੇਅਰ ਸਭਾ ਨੰਦਪੁਰ (ਸਾਹਨੇਵਾਲ) ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ਪ੍ਰਬੰਧਕਾਂ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 3 ਮਾਰਚ ਨੰੂ ਕਰਨਗੇ ਮੋਤੀ ਮਹਿਲ ਵੱਲ ਮਾਰਚ- ਖੰਨਾ/ਸ਼ਰਮਾ

ਗੁਰਦਾਸਪੁਰ, 28 ਫਰਵਰੀ (ਆਰਿਫ਼)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅੰਦਰ ਮੁਲਾਜ਼ਮ ਹਿਤਾਂ ਲਈ ਲੜਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਰਮੇਸ਼ ਸ਼ਰਮਾ ਨੇ ਦੱਸਿਆ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਮੌਜੂਦਾ ...

ਪੂਰੀ ਖ਼ਬਰ »

ਸੂਬਾ ਸਰਕਾਰ ਪੇ-ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ-ਸ਼ਾਹਪੁਰ

ਰਾੜਾ ਸਾਹਿਬ, 28 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਸੂਬਾ ਸਰਕਾਰ ਕੋਲੋਂ ਪੇ -ਕਮਿਸ਼ਨ ਦੀ ਰਿਪੋਰਟ ਤੁਰੰਤ ਰਿਲੀਜ਼ ਕਰਕੇ 31 ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ- ਬਿੰਦਰਾ

ਲੁਧਿਆਣਾ, 28 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ਦੇ ਮੰਨਾਂ ਵਿਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਉਪਰ ਮਹਿੰਗਾਈ ਦਾ ਵਾਧੂ ਬੋਝ ਪੈ ਰਿਹਾ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ-ਥਾਣਾ ਮੁਖੀ

ਰਾਏਕੋਟ, 28 ਫਰਵਰੀ (ਸੁਸ਼ੀਲ)-ਕੋਵਿਡ-19 ਮਹਾਂਮਾਰੀ ਦੇ ਦੁਬਾਰਾ ਤੋਂ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ | ਇਨ੍ਹਾਂ ਪ੍ਰਗਟਾਵਾ ਥਾਣਾ ਸਿਟੀ ਦੇ ਇੰਚਾਰਜ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਲੁਧਿਆਣਾ 'ਚ 1.76 ਕਰੋੜ ਰੁਪਏ ਦਾ ਕਰਵਾਇਆ ਮੁਫ਼ਤ ਇਲਾਜ-ਡੀ.ਸੀ.

ਲੁਧਿਆਣਾ, 28 ਫਰਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਉੱਚ ਕੋਟੀ ਦਾ ਇਲਾਜ ਮੁਹੱਈਆ ਕਰਵਾਉਣ ਵਾਲੀ ਸਿਹਤ ਸੰਸਥਾ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ, ਜਿਸ ਵਿਚ ਆਯੁਸ਼ਮਾਨ ਭਾਰਤ ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਜੋਧਾਂ, 28 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਗੁੱਜਰਵਾਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਰੈਲੀ ਨੂੰ ਲੈ ਕੇ ਭਾਈ ਗਰੇਵਾਲ ਵਲੋਂ ਸਰਕਲ ਗਿੱਦੜਵਿੰਡੀ ਦੇ ਵਰਕਰਾਂ ਨਾਲ ਮੀਟਿੰਗ

ਸਿੱਧਵਾਂ ਬੇਟ, 28 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਰਾਜ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਮਹਾਂਰੈਲੀ ਦੀ ਲਾਮਬੰਦੀ ਲਈ ਅਕਾਲੀ ਦਲ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਭਾਈ ਗੁਰਚਰਨ ...

ਪੂਰੀ ਖ਼ਬਰ »

ਪਿੰਡ ਆਂਡਲੂ ਵਿਖੇ ਸ਼ੋ੍ਰਮਣੀ ਭਗਤ ਰਵਿਦਾਸ ਦੇ ਸਜਾਏ ਨਗਰ ਕੀਰਤਨ ਦੌਰਾਨ ਬਲਵਿੰਦਰ ਸਿੰਘ ਸੰਧੂ ਨੇ ਭਰੀ ਹਾਜ਼ਰੀ

ਰਾਏਕੋਟ, 28 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਆਂਡਲੂ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਹਾਜ਼ਰੀ ਭਰੀ | ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬੀ ਗਾਇਕੀ ਦਾ ਧਰੁ-ਤਾਰਾ ਸੀ ਸਰਦੂਰ ਸਿਕੰਦਰ-ਰਵੀ ਪੱੁਬੀਆਂ/ਦੀਪ ਕੈਨੇਡਾ

ਭੂੰਦੜੀ, 28 ਫਰਵਰੀ (ਕੁਲਦੀਪ ਸਿੰਘ ਮਾਨ)-ਪੰਜਾਬੀ ਗਾਇਕੀ ਦਾ ਇਤਿਹਾਸ-ਹਮੇਸ਼ਾ ਉਤਰਾਅ ਚੜਾਅ ਵਾਲਾ ਰਿਹਾ ਹੈ | ਫਿਰ ਵੀ ਪੰਜਾਬੀ ਗਾਇਕੀ ਦੇ ਅੰਦਰ ਸਰਦੂਰ ਸਿਕੰਦਰ ਨੇ ਹਮੇਸ਼ਾ ਆਪਣੀ ਸੁਰੀਲੇ ਸੁਰਾਂ ਭਰੀ ਆਵਾਜ਼ ਨਾਲ ਪੰਜਾਬੀ ਗਾਇਕੀ ਨੂੰ ਦੁਨੀਆਂ ਅੰਦਰ ਇਕ ਵੱਖਰਾ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਸਬੰਧੀ ਹਲਕਾ ਇੰਚਾਰਜ ਸੰਧੂ ਵਲੋਂ ਮੀਟਿੰਗ

ਰਾਏਕੋਟ, 28 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਰਕਲ ਆਂਡਲੂ ਦੀ ਮੀਟਿੰਗ ਸਰਕਲ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਹਠੂਰ, 28 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਗੁਰੂ ਨਾਨਕ ਆਈ.ਟੀ.ਆਈ. ਮਾਣੂੰਕੇ ਵਿਖੇ ਬਾਬਾ ਰਵਿਦਾਸ ਭਗਤ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਬਲਵੀਰ ਸਿੰਘ ਸੰਧੂ ਨੇ ਬਾਬਾ ਰਵਿਦਾਸ ਭਗਤ ਜੀ ਦੇ ਜੀਵਨ ਉਦੇਸ਼ ...

ਪੂਰੀ ਖ਼ਬਰ »

ਮੁੰਡੇ ਅਹਿਮਦਗੜ੍ਹ ਦੇ ਕਲੱਬ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਦਿੱਤਾ

ਅਹਿਮਦਗੜ੍ਹ, 28 ਫਰਵਰੀ (ਰਣਧੀਰ ਸਿੰਘ ਮਹੋਲੀ)-ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੇ ਰਹੀ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ 59ਵਾਂ ਰਾਸ਼ਨ ਵੰਡ ਸਮਾਰੋਹ ਕਲੱਬ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ਕੀਤਾ ਗਿਆ | ...

ਪੂਰੀ ਖ਼ਬਰ »

ਸਟੇਟ ਐਵਾਰਡੀ ਖੂਨਦਾਨੀ ਸੰਸਥਾ ਕਿਸਾਨ ਮੋਰਚੇ ਦੇ ਸ਼ਹੀਦ ਪਰਿਵਾਰਾਂ ਨੂੰ ਕਰੇਗੀ ਸਨਮਾਨਿਤ

ਅਹਿਮਦਗੜ੍ਹ, 28 ਫਰਵਰੀ (ਪੁਰੀ)-ਪੰਜਾਬ ਦੀ ਪ੍ਰਸਿੱਧ ਸਟੇਟ ਅਵਾਰਡੀ ਖੂਨਦਾਨੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਵਲੋਂ ਅੱਜ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਦਿਆਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਯੋਧਿਆ ਦੇ ਪਰਿਵਾਰਾਂ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲੋਕ- ਥਾਣਾ ਮੁਖੀ

ਸਮਰਾਲਾ, 28 ਫਰਵਰੀ (ਕੁਲਵਿੰਦਰ ਸਿੰਘ)-ਥਾਣਾ ਸਮਰਾਲਾ ਦੇ ਮੁੱਖ ਅਫ਼ਸਰ ਕੁਲਜਿੰਦਰ ਸਿੰਘ ਗਰੇਵਾਲ ਨੇ ਸਰਕਾਰ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਇਲਾਕੇ ਵਿਚ ਕੋਰੋਨਾ ਦੇ ਕੇਸਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਸਥਾਨਕ ਮੇਨ ਚੌਂਕ ਤੇ ਚੰਡੀਗੜ੍ਹ ਰੋਡ 'ਤੇ ...

ਪੂਰੀ ਖ਼ਬਰ »

ਬਾਬਾ ਅੱਛਰ ਦਾਸ ਦੀ ਬਰਸੀ ਮਨਾਈ

ਸਮਰਾਲਾ, 28 ਫਰਵਰੀ (ਗੋਪਾਲ ਸੋਫਤ)-ਇੱਥੋਂ ਨਜ਼ਦੀਕ ਪਿੰਡ ਢੀਂਡਸਾ ਵਿਖੇ ਬਾਬਾ ਅੱਛਰਾ ਦਾਸ ਜੀ ਢੀਂਡਸੇ ਵਾਲਿਆਂ ਦੀ ਬਰਸੀ ਹਰੇਕ ਸਾਲ ਦੀ ਤਰ੍ਹਾਂ ਬਹੁਤ ਹੀ ਸ਼ਰਧਾ ਨਾਲ ਮਨਾਈ ਗਈ | ਰਾਗੀ ਢਾਡੀ ਕਵੀਸ਼ਰ ਜਥਾ ਬਾਬਾ ਅੱਛਰ ਦਾਸ ਜੀ ਦੀ ਬਰਸੀ ਸਮਾਗਮ 'ਚ ਪੁੱਜੇ ਸੇਵਾਦਾਰ ...

ਪੂਰੀ ਖ਼ਬਰ »

ਪਿੰਡ ਲਹਿਲ ਵਿਖੇ ਕਿ੍ਕਟ ਟੂਰਨਾਮੈਂਟ ਸ਼ੁਰੂ

ਮਲੌਦ, 28 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੰਤ ਈਸ਼ਰ ਸਿੰਘ ਸਪੋਰਟਸ ਕਲੱਬ ਲਹਿਲ ਵਲੋਂ ਪਿੰਡ ਲਹਿਲ ਵਿਖੇ ਯੂਥ ਆਗੂ ਹਰਪ੍ਰੀਤ ਸਿੰਘ ਦੀ ਪ੍ਰੇਰਣਾ ਤੇ ਤੀਸਰਾ ਕਿ੍ਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ...

ਪੂਰੀ ਖ਼ਬਰ »

ਨਿਰਮਲ ਡੇਰਾ ਬੇਰ ਕਲਾਂ ਵਿਖੇ ਅੱਖਾਂ ਤੇ ਹੋਰ ਜਨਰਲ ਬਿਮਾਰੀਆਂ ਦੇ ਮੁਫ਼ਤ ਜਾਂਚ ਕੈਂਪ ਲਗਾਏ

ਮਲੌਦ, 28 ਫਰਵਰੀ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਦੇ ਬਾਨੀ ਮਹਾਂਪੁਰਸ਼ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੀ ਯਾਦ 'ਚ ਸੰਤ ਬਾਬਾ ਬੇਅੰਤ ਸਿੰਘ ਲੰਗਰਾਂ ਵਾਲਿਆਂ ਅਤੇ ਸੰਤ ਬਾਬਾ ਸੁਖਦੇਵ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਮਨਾਏ ਗਏ 295ਵੇਂ ਸਾਲਾਨਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਮਾਨ ਸਮਰਾਲਾ ਦੀ ਮੀਟਿੰਗ

ਸਮਰਾਲਾ, 28 ਫ਼ਰਵਰੀ (ਕੁਲਵਿੰਦਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਮਾਨ ਸਮਰਾਲਾ ਦੀ ਮੀਟਿੰਗ ਪ੍ਰਧਾਨ ਦਲੀਪ ਸਿੰਘ ਸੋਹੀ ਅਤੇ ਸੂਬਾ ਸਕੱਤਰ ਦਲੀਪ ਸਿੰਘ ਬਾਲਿਉ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਭੁਪਿੰਦਰ ਸਿੰਘ ਕੋਟਲਾ ਸ਼ਮਸ਼ਪੁਰ ਦੀ ਅਚਾਨਕ ਸੰਸਾਰ ਨੂੰ ਸਦੀਵੀ ...

ਪੂਰੀ ਖ਼ਬਰ »

ਬੇਰ ਕਲਾਂ 'ਚ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਮਲੌਦ, 28 ਫਰਵਰੀ (ਨਿਜ਼ਾਮਪੁਰ/ਚਾਪੜਾ)-ਪਿੰਡ ਬੇਰ ਕਲਾਂ ਵਿਖੇ ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਸਪੋਰਟਸ ਕਲੱਬ ਤੇ ਗਿੱਲ ਸਪੋਰਟਸ ਕਲੱਬ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਭੇਜੀਆਂ ਗਈਆਂ ਵਾਲੀਬਾਲ ਤੇ ਕਿ੍ਕਟ ਖੇਡ ਕਿੱਟਾਂ ਦੀ ਵੰਡ ਕਿਸਾਨ ਖੇਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਦੀਵਾਨ ਸਜੇ

ਸਾਹਨੇਵਾਲ, 28 ਫਰਵਰੀ (ਹਰਜੀਤ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ 'ਤੇ ਦੀਵਾਨ ...

ਪੂਰੀ ਖ਼ਬਰ »

ਸੇਵਾ-ਮੁਕਤ ਅਧਿਆਪਕਾਂ ਵਲੋਂ ਗੁਰਦੁਆਰਾ ਦੇ ਲੰਗਰ ਹਾਲ ਦੀ ਇਮਾਰਤ ਲਈ 3 ਲੱਖ ਰੁਪਏ ਦੀ ਰਾਸ਼ੀ ਭੇਟ

ਪਾਇਲ, 28 ਫਰਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਇੱਥੋਂ ਥੋੜੀ ਦੂਰ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਜੰਡਾਲੀ ਵਿਖੇ ਪਿੰਡ ਵਾਸੀਆਂ ਵਲੋਂ ਲੰਗਰ ਦੇ ਹਾਲ ਲਈ ਇਮਾਰਤ ਉਸਾਰੀ ਕੀਤੀ ਜਾ ਰਹੀ ਹੈ ¢ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸੇਵਾ-ਮੁਕਤ ਪਿ੍ੰਸੀਪਲ ਬਲਬੀਰ ...

ਪੂਰੀ ਖ਼ਬਰ »

-ਮਾਮਲਾ ਗੁਰੂ ਅਮਰਦਾਸ ਮਾਰਕੀਟ ਦੀ ਸੜਕ ਦੀ ਮੁਰੰਮਤ ਕਰਵਾਉਂਣ ਦਾ ਪੱਕਾ ਈ. ਓ. ਲਾਉਣ ਲਗਾਹਿਆ ਜਾਏ-ਸਹਿਗਲ

ਖੰਨਾ, 28 ਫਰਵਰੀ (ਪੱਤਰ ਪ੍ਰੇਰਕ)-ਅੱਜ ਗੁਰੂ ਅਮਰਦਾਸ ਮਾਰਕੀਟ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਪ੍ਰਧਾਨ ਵਪਾਰ ਮੰਡਲ ਖੰਨਾ ਦੇ ਪ੍ਰਧਾਨ ਕੇ. ਐਲ. ਸਹਿਗਲ ਨੇ ਕਿਹਾ ਕਿ ਨਗਰ ਕੌਂਸਲ ਖੰਨਾ ਦਾ ਕਰੋੜਾਂ ਦਾ ਬਜਟ ਹੈ | ਪਰ ਬੜੇ ਦੁੱਖ ਦੀ ਗੱਲ ਹੈ ਕਿ ਗੁਰੂ ਅਮਰਦਾਸ ਮਾਰਕੀਟ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧੇ ਨੇ ਹਰ ਵਰਗ ਦਾ ਕਚੂੰਬਰ ਕੱਢਿਆ - ਅੜੈਚਾ/ਬਗਈ

ਮਲੌਦ, 28 ਫਰਵਰੀ (ਸਹਾਰਨ ਮਾਜਰਾ)-ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਅਤੇ ਹੋਰਨਾਂ ਸਮੱਸਿਆਵਾਂ ਦੇ ਕਾਰਨ ਕਾਰੋਬਾਰ ਖੜ੍ਹ ਗਏ ਹਨ ਅਤੇ ਮਹਿੰਗਾਈ ਦੀ ਮਾਰ ਝੱਲ ਰਹੇ ਹਨ | ਉੱਪਰੋਂ ਕੇਂਦਰ ਸਰਕਾਰ ਨੇ ਬੇਤਹਾਸ਼ਾ ਪੈਟਰੋਲੀਅਮ ਪਦਾਰਥਾਂ ਦੇ ਰੇਟ ਵਧਾ ਕੇ ਲੋਕਾਂ ਨੂੰ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਭਾਜਪਾ ਹਰ ਹੀਲਾ ਵਸੀਲਾ ਵਰਤ ਰਹੀ ਹੈ-ਚੇਅਰਮੈਨ ਗਿੱਲ ਬੇਰਕਲਾਂ

ਰਾੜਾ ਸਾਹਿਬ, 28 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਕਾਂਗਰਸ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਸੀਨੀਅਰ ਕਾਂਗਰਸੀ ਆਗੂ ਬੇਅੰਤ ਸਿੰਘ ਖੇੜਾ ਕੈਨੇਡਾ ਅਤੇ ਚੇਅਰਮੈਨ ਨਿਰਭੈ ਸਿੰਘ ਦੀ ...

ਪੂਰੀ ਖ਼ਬਰ »

ਅਸਾਮੀਆਂ ਖ਼ਤਮ ਕਰਨ ਦੀ ਨੀਤੀ ਤਹਿਤ ਪੋਰਟਲ ਤੇ ਪੋਸਟਾਂ ਭਰੀਆਂ ਦਿਖਾਈਆਂ ਜਾ ਰਹੀਆਂ ਹਨ-ਅਧਿਆਪਕ ਆਗੂ

ਬੀਜਾ, 28 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਅਧਿਆਪਕ ਆਗੂ ਜਗਰੂਪ ਸਿੰਘ ਢਿੱਲੋਂ ਗੱਗੜਮਾਜਰਾ ਤੇ ਇੰਦਰਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣੇ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੀ ਆਨਲਾਈਨ ਅਹਿਮ ਮੀਟਿੰਗ ਹੋਈ | ਜਿਸ ਵਿੱਚ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਘੁੰਗਰਾਣਾ ਵਿਖੇ ਯੂਨਿਟ ਬਣਾਈ

ਡੇਹਲੋਂ, 28 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਪਿੰਡਾਂ ਅੰਦਰ ਆਪਣੇ ਯੂਨਿਟ ਕਾਇਮ ਕਰਨ ਦੀ ਮੁਹਿੰਮ ਅਧੀਨ ਪਿੰਡ ਘੁੰਗਰਾਣਾ ਵਿਖੇ ਜਨਵਾਦੀ ਇਸਤਰੀ ਸਭਾ ਦਾ ਗਠਨ ਕੀਤਾ ਗਿਆ¢ ਇਸ ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਪ੍ਰੋਫੈਸਰ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ 'ਤੇ ਖ਼ੂਨਦਾਨ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 28 ਫਰਵਰੀ (ਸੁਖਵੰਤ ਸਿੰਘ ਗਿੱਲ)-ਭਗਤ ਰਵਿਦਾਸ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ 'ਤੇ ਗ੍ਰੀਨ ਸੇਵਾ ਸੁਸਾਇਟੀ ਅਤੇ ਸਵਾਮੀ ਗੰਗਾਨੰਦ ਭੂਰੀ ਵਾਲੇ ਸੇਵਾ ਸੰਮਤੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪੁਰਾਣੀ ਸਬਜ਼ੀ ਮੰਡੀ ਵਿਖੇ ਵਿਸ਼ਾਲ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਅਤੇ ਜੀਵਨ ਸ਼ੈਲੀ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਟ੍ਰੈਫ਼ਿਕ ਨਿਯਮਾਂ ਅਤੇ ਜੀਵਨ ਸ਼ੈਲੀ ਸਬੰਧੀ ਭਾਸ਼ਣ ਕਰਵਾਇਆ ਗਿਆ | ਇਸ ਮੌਕੇ 'ਤੇ ਐੱਸ. ਐੱਚ. ਓ. ਸਿਟੀ ਖੰਨਾ 2 ਲਾਭ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਵੱਖ-ਵੱਖ ਪਦਾਰਥਾਂ ਦੇ 19 ਨਮੂਨੇ ਭਰ ਕੇ ਜਾਂਚ ਲਈ ਪ੍ਰਯੋਗਸ਼ਾਲਾ ਭੇਜੇ

ਲੁਧਿਆਣਾ, 28 ਫਰਵਰੀ (ਸਲੇਮਪੁਰੀ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਇਕ ਟੀਮ ਜਿਸ ਵਿਚ ਜ਼ਿਲ੍ਹਾ ਖੁਰਾਕ ਸੁਰੱਖਿਆ ਅਫ਼ਸਰ ਰਾਸ਼ੂ ਮਹਾਜਨ ਅਤੇ ਤਰੁਣ ਬਾਂਸਲ ਸ਼ਾਮਿਲ ਸਨ, ਵਲੋਂ ਥਾਂ-ਥਾਂ ਨਾਕੇ ਲਗਾ ਕੇ ਦੁੱਧ ਦੇ ਕਾਰੋਬਾਰੀ ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰੀਆਂ ਦੇ ਸਿਹਤ ਕਾਰਡ ਬਣਾਏ

ਮਾਛੀਵਾੜਾ ਸਾਹਿਬ, 28 ਫਰਵਰੀ (ਮਨੋਜ ਕੁਮਾਰ)-ਕੇਂਦਰੀ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਸਕੀਮ ਸ਼ੁਰੂ ਕੀਤੀ ਹੋਈ ਹੈ | ਇਸੇ ਆਯੂਸ਼ਮਾਨ ਭਾਰਤ ਸਕੀਮ ਅਧੀਨ ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਚੱਲ ਰਹੀ ਹੈ | ਇਸ ਯੋਜਨਾ ਅਧੀਨ ...

ਪੂਰੀ ਖ਼ਬਰ »

ਪਿੰਡ ਲਹਿਰਾ ਵਿਖੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ

ਡੇਹਲੋਂ, 28 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਲਹਿਰਾ ਵਿਖੇ ਹਰ ਵਰਗ ਦੇ ਲੋਕਾਂ ਲਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ ਤਾਂਕਿ ਲੋਕਾਂ ਨੂੰ ਬਣਦੀਆਂ ਸਿਹਤ ਸੇਵਾਵਾਂ ਮਿਲ ਸਕਣ | ਇਹ ਪ੍ਰਗਟਾਵਾ ਪਿੰਡ ਲਹਿਰਾ ਦੇ ਸਰਪੰਚ ਗੁਰਜੀਤ ਸਿੰਘ ...

ਪੂਰੀ ਖ਼ਬਰ »

ਆਈ. ਟੀ. ਆਈ. ਬੂਲੇਪੁਰ ਦੀਆਂ ਲੜਕੀਆਂ ਨੇ 32ਵਾਂ ਸੜਕ ਸੁਰੱਖਿਆ ਮਹੀਨਾ ਮਨਾਇਆ

ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਸਰਕਾਰੀ ਆਈ. ਟੀ. ਆਈ. (ਇਸਤਰੀਆਂ) ਖੰਨਾ ਨੇ 32ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਇਆ | ਇਸ ਮੌਕੇ ਆਈ. ਟੀ. ਆਈ. ਬੂਲੇਪੁਰ ਦੇ ਪਿ੍ੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਸੜਕੀ ਹਾਦਸਿਆਂ ਨੂੰ ਰੋਕਣ ਲਈ ...

ਪੂਰੀ ਖ਼ਬਰ »

ਟੇਕ ਬਹਾਦਰ ਸਿੰਘ ਨੇ ਦੋਰਾਹਾ ਮਾਰਕੀਟ ਕਮੇਟੀ ਦੇ ਸਕੱਤਰ ਦਾ ਅਹੁਦਾ ਸੰਭਾਲਿਆ

ਦੋਰਾਹਾ, 28 ਫਰਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)- ਹਰਪ੍ਰੀਤ ਕੌਰ ਘੁੰਮਣ ਦੇ ਸੇਵਾ-ਮੁਕਤ ਹੋਣ ਤੋਂ ਬਾਅਦ ਦੋਰਾਹਾ ਮਾਰਕੀਟ ਕਮੇਟੀ 'ਚ ਸਕੱਤਰ ਦਾ ਅਹੁਦਾ ਖਾਲੀ ਪਿਆ ਸੀ, ਜਿਸ ਦਾ ਚਾਰਜ ਟੇਕ ਬਹਾਦਰ ਸਿੰਘ ਨੇ ਸੰਭਾਲ ਲਿਆ ਹੈ | ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਵਾਰਡ ਨੰਬਰ-27 ਦੇ ਵਿਕਾਸ ਤੇ ਲੋਕਾਂ ਲਈ ਹਮੇਸ਼ਾ ਖੜੇ੍ਹ ਰਹਾਂਗੇ-ਸ਼ੇਰਗਿੱਲ

ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ)-ਵਾਰਡ ਨੰਬਰ-27 ਸ਼ਹਿਰ ਦੇ ਪਿਛੜੇ ਵਾਰਡਾਂ ਵਿਚੋਂ ਇਕ ਹੈ, ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਵਾਰਡ ਲਈ ਪਿਛਲੇ ਸਾਲਾਂ 'ਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ¢ ਅਸੀਂ ਵਾਰਡ ਦੇ ਲੋਕਾਂ ਦੀ ਸਹੂਲਤਾਂ ਅਤੇ ਵਾਰਡ ਦੇ ਵਿਕਾਸ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਨੇ ਮਨਾਇਆ 'ਕਿਸਾਨ-ਮਜ਼ਦੂਰ ਏਕਤਾ ਦਿਵਸ'

ਡੇਹਲੋਂ, 28 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਅਤੇ ਚੰਦਰ ਸ਼ੇਖਰ ਆਜ਼ਾਦ ਨੂੰ ਯਾਦ ਕਰਦਿਆਂ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਲਗਾਤਾਰ ਲਗਾਏ ਧਰਨੇ ਦੌਰਾਨ 'ਕਿਸਾਨ-ਮਜ਼ਦੂਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਤਹਿਤ ਮਾਮਲਾ ਦਰਜ

ਕੁਹਾੜਾ, 28 ਫਰਵਰੀ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਤਹਿਤ ਟਰੈਕਟਰ ਸਮੇਤ ਰੇਤ ਨਾਲ ਭਰੀ ਟਰਾਲੀ ਨੂੰ ਕਾਬੂ ਕਰਕੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦੇਣ ਸਮੇਂ ਥਾਣੇਦਾਰ ਹਜੂਰ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ)-ਸਿਹਤ ਵਿਭਾਗ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਚਲਾਈ ਜਾਗਰੂਕਤਾ ਵੈਨ ਨੂੰ ਅੱਜ ਐਸ. ਐਮ. ਓ. ਮਾਨੂੰਪੁਰ ਡਾ. ਰਵੀ ਦੱਤ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ¢ ਇਸ ਸਮੇਂ ਡਾ. ਰਵੀ ਦੱਤ ਨੇ ਦੱਸਿਆ ਕੇ ਇਹ ਵੈਨ ਅਗਲੇ ਦੋ ਦਿਨਾਂ ...

ਪੂਰੀ ਖ਼ਬਰ »

ਗੁਰਦੇਵ ਸਿੰਘ ਪੱਲਾ ਨੂੰ ਦਿੱਤੀ ਵਿਦਾਇਗੀ ਪਾਰਟੀ

ਈਸੜੂ, 28 ਫਰਵਰੀ (ਬਲਵਿੰਦਰ ਸਿੰਘ)-ਡਾਕ ਵਿਭਾਗ ਵਿਚ ਅਲੂਣਾ ਪੱਲਾ ਵਿਖੇ ਬਤੌਰ ਸ਼ਾਖਾ ਇੰਚਾਰਜ 37 ਸਾਲ ਸੇਵਾਵਾਂ ਨਿਭਾਅ ਚੁੱਕੇ ਗੁਰਦੇਵ ਸਿੰਘ ਪੱਲਾ ਨੂੰ ਡਾਕਖ਼ਾਨਾ ਈਸੜੂ ਵਿਖੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਗੁਰਦੇਵ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX