ਤਾਜਾ ਖ਼ਬਰਾਂ


ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  18 minutes ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 1 hour ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 1 hour ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 1 hour ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 2 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 2 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 2 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 2 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 3 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 3 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 4 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 4 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 4 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 4 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 4 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 4 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 5 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 5 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 minute ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 6 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 6 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 6 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 7 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਮਾਨਸਾ

ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 152ਵੇਂ ਦਿਨ ਵੀ ਧਰਨੇ ਜਾਰੀ

ਮਾਨਸਾ, 28 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਜ਼ਿਲ੍ਹੇ ਭਰ 'ਚ 152ਵੇਂ ਦਿਨ ਵੀ ਧਰਨੇ ਜਾਰੀ ਰਹੇ | ਕਿਸਾਨਾਂ, ਮਜ਼ਦੂਰਾਂ ਨੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐਮ.ਐੱਸ.ਪੀ. 'ਤੇ ਦੇਸ਼ ਵਿਆਪੀ ਕਾਨੂੰਨ ਬਣਾਇਆ ਜਾਵੇ, ਜੇਲ੍ਹ ਵਿਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਝੂਠੇ ਪੁਲਿਸ ਕੇਸ ਖ਼ਾਰਜ ਕੀਤੇ ਜਾਣ | ਸਥਾਨਕ ਰੇਲਵੇ ਪਾਰਕ 'ਚ ਧਰਨੇ ਦੌਰਾਨ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਹਿਟਲਰ ਸ਼ਾਹੀ ਰਵੱਈਆ ਅਖ਼ਤਿਆਰ ਕਰ ਚੁੱਕੀ ਹੈ ਪਰ ਕਿਸਾਨ ਸੰਘਰਸ਼ ਖੇਤੀ ਵਿਰੋਧੀ ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ | ਧਰਨੇ ਨੂੰ ਭਜਨ ਸਿੰਘ ਘੁੰਮਣ, ਇਕਬਾਲ ਸਿੰਘ ਮਾਨਸਾ, ਬੋਹੜ ਸਿੰਘ ਮਾਨਸਾ, ਤੇਜ਼ ਸਿੰਘ ਚਕੇਰੀਆਂ, ਮੱਖਣ ਸਿੰਘ ਉੱਡਤ, ਸਾਧੂ ਸਿੰਘ ਕੋਟਲੀ, ਬਲਵਿੰਦਰ ਸ਼ਰਮਾ ਖ਼ਿਆਲਾ, ਸੁਖਦੇਵ ਸਿੰਘ ਕੋਟਲੀ ਨੇ ਵੀ ਸੰਬੋਧਨ ਕੀਤਾ |
ਰਿਲਾਇੰਸ ਪੰਪ 'ਤੇ ਕਿਸਾਨ ਡਟੇ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਹਿੰਦਰ ਸਿੰਘ ਦਿਆਲਪੁਰਾ, ਸਤਪਾਲ ਸਿੰਘ ਬਰ੍ਹੇ, ਦਰਸ਼ਨ ਸਿੰਘ ਗੁਰਨੇ ਕਲਾਂ, ਸਵਰਨ ਸਿੰਘ ਬੋੜਾਵਾਲ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਸੁਖਦੇਵ ਸਿੰਘ ਬੋੜਾਵਾਲ, ਕਾਮਰੇਡ ਹਰਦਿਆਲ ਸਿੰਘ ਦਾਤੇਵਾਸ ਅਤੇ ਸ਼ਿੰਗਾਰਾ ਸਿੰਘ ਦੋਦੜਾ ਨੇ ਕਿਹਾ ਕਿ ਦੇਸ਼ ਦੇ ਕਿਰਤੀਆਂ ਨੇ ਮੋਦੀ ਸਰਕਾਰ ਦੇ ਕੋਝੇ ਹੱਥਕੰਡਿਆਂ ਅਤੇ ਸਾਜ਼ਿਸ਼ਾਂ ਨੂੰ ਚੁਣੌਤੀ ਵਜੋਂ ਲਿਆ ਹੈ | ਇਸ ਕਰ ਕੇ ਇਨ੍ਹਾਂ ਸੂਬਿਆਂ ਸਮੇਤ ਪੂਰੇ ਦੇਸ਼ ਵਿਚੋਂ ਲੋਕ ਵਹੀਰਾਂ ਘੱਤ ਕੇ ਜਥਿਆਂ ਦੇ ਰੂਪ 'ਚ ਦਿੱਲੀ ਪਹੁੰਚ ਰਹੇ ਹਨ ਅਤੇ ਇਹ ਕਿਸਾਨ ਅੰਦੋਲਨ ਮੋਦੀ ਸਰਕਾਰ ਨੂੰ ਜੜੋਂ੍ਹ ਉਖਾੜ ਕੇ ਰੱਖ ਦੇਵੇਗਾ | ਇਸ ਮੌਕੇ ਬਲਵੀਰ ਸਿੰਘ ਗੁਰਨੇ ਖ਼ੁਰਦ, ਅਮਰੀਕ ਸਿੰਘ ਮੰਦਰਾਂ, ਜਵਾਲਾ ਸਿੰਘ ਗੁਰਨੇ, ਗੁਰਜੰਟ ਸਿੰਘ ਗੁਰਨੇ ਕਲਾਂ, ਭੋਲਾ ਸਿੰਘ ਗੁਰਨੇ, ਨਛੱਤਰ ਸਿੰਘ ਅਹਿਮਦਪੁਰ ਆਦਿ ਹਾਜ਼ਰ ਸਨ |
ਖੇਤੀ ਕਾਨੰੂਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋੋਂ ਸਥਾਨਕ ਰੇਲਵੇ ਪਾਰਕਿੰਗ ਵਿਖੇ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਤੋਂ ਅੱਜ ਹਰ ਵਰਗ ਦੁਖੀ ਹੋ ਕੇ ਰਹਿ ਗਿਆ ਹੈ | ਇਸ ਸਰਕਾਰ ਖ਼ਿਲਾਫ਼ ਸਮੁੱਚੇ ਦੇਸ਼ ਅੰਦਰ ਰੋਸ ਫੈਲਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਆਉਣ ਵਾਲ਼ੇ ਦਿਨਾ ਵਿਚ ਸੰਘਰਸ਼ ਹੋਰ ਵੀ ਤੇਜ਼ ਹੋ ਜਾਵੇਗਾ ਅਤੇ ਕਿਸਾਨ ਕਾਲ਼ੇ ਕਾਨੂੰਨ ਵਾਪਸ ਕਰਵਾ ਕੇ ਹੀ ਦਿੱਲੀ ਤੋਂ ਪਰਤਣਗੇ | ਇਸ ਮੌਕੇ ਤਾਰਾ ਚੰਦ ਬਰੇਟਾ, ਛੱਜੂ ਸਿੰਘ ਬਰੇਟਾ, ਦਰਸ਼ਨ ਸਿੰਘ ਮੰਘਾਣੀਆਂ, ਜਗਰੂਪ ਸਿੰਘ ਮੰਘਾਣੀਆਂ, ਭੀਮ ਸਿੰਘ ਮੰਡੇਰ, ਜਗਮੇਲ ਸਿੰਘ ਕੁੱਲਰੀਆਂ, ਗੁਰਜੰਟ ਸਿੰਘ ਬਖਸੀਵਾਲ਼ਾ, ਮੇਜਰ ਸਿੰਘ ਦਰੀਆਪੁਰ, ਮਹਿੰਦਰ ਸਿੰਘ ਕੁੱਲਰੀਆਂ, ਗੁਰਮੀਤ ਕੌਰ ਮੰਡੇਰ ਨੇ ਸੰਬੋਧਨ ਕੀਤਾ |
ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਹੈ | ਆਗੂਆਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਮੋਦੀ ਸਰਕਾਰ ਕੁੱਝ ਵੱਡੇ ਵਪਾਰੀਆਂ ਦੇ ਲਈ ਕੰਮ ਕਰ ਰਹੀ ਹੈ ਜਿਸ ਕਰ ਕੇ ਕਿਸਾਨਾਂ ਲਈ ਮਾੜੇ ਕਾਨੰੂਨ ਬਣਾ ਕੇ ਵੱਡੇ ਘਰਾਣਿਆਂ ਦਾ ਫ਼ਾਇਦਾ ਕੀਤਾ ਜਾ ਰਿਹਾ ਹੈ | ਇਸ ਮੌਕੇ ਆਗੂ ਮੇਜਰ ਸਿੰਘ ਗੋਬਿੰਦਪੁਰਾ, ਜਸਵਿੰਦਰ ਕੌਰ ਬਹਾਦਰਪੁਰ, ਸੁਖਦੇਵ ਸਿੰਘ ਕਿਸ਼ਨਗੜ੍ਹ, ਕਰਮਜੀਤ ਸਿੰਘ ਸੰਘਰੇੜੀ, ਲੀਲਾ ਸਿੰਘ ਕਿਸ਼ਨਗੜ੍ਹ, ਅਮਰੀਕ ਸਿੰਘ ਨੇ ਸੰਬੋਧਨ ਕੀਤਾ |

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਲੜਕੀ ਵਲੋਂ ਖ਼ੁਦਕੁਸ਼ੀ

ਬੁਢਲਾਡਾ, 28 ਫਰਵਰੀ (ਸੁਨੀਲ ਮਨਚੰਦਾ)- ਨੇੜਲੇ ਪਿੰਡ ਗਰਨੇ ਖ਼ੁਰਦ ਵਿਖੇ ਇਕ ਨੌਜਵਾਨ ਲੜਕੀ ਵਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਹੈ | ਮਿ੍ਤਕ ਲੜਕੀ ਦੀ ਮਾਤਾ ਵਲੋਂ ਪੁਲਿਸ ਨੂੰ ਲਿਖਾਏ ਬਿਆਨਾਂ ਅਨੁਸਾਰ ਉਸ ਦੀ 21 ਸਾਲ ਦੀ ਲੜਕੀ ਜਸਵੀਰ ਕੌਰ (ਕਾਲਪਨਿਕ ਨਾਂਅ) ਜੋ ਬੀ.ਏ. ਕਰਨ ...

ਪੂਰੀ ਖ਼ਬਰ »

ਦੁਕਾਨ 'ਚ ਚੋਰੀ ਦੀ ਕੋਸ਼ਿਸ਼ ਨੂੰ ਅਸਫਲ ਬਣਾਇਆ

ਭੀਖੀ, 28 ਫਰਵਰੀ (ਬਲਦੇਵ ਸਿੰਘ ਸਿੱਧੂ)-ਭੀਖੀ ਦੀ ਮੁੱਖ ਸੜਕ 'ਤੇ ਬੀਤੀ ਰਾਤ ਇਕ ਰੈਡੀਮੇਡ ਕੱਪੜੇ ਦੀ ਦੁਕਾਨ ਵਿਚ ਚੋਰਾਂ ਵਲੋਂ ਕੀਤੀ ਚੋਰੀ ਦੀ ਕੋਸ਼ਿਸ਼ ਨੂੰ ਦੁਕਾਨ 'ਚ ਰਾਖੀ ਪਏ ਵਿਅਕਤੀਆਂ ਨੇ ਅਸਫਲ ਕਰ ਦਿੱਤਾ | ਜਾਣਕਾਰੀ ਅਨੁਸਾਰ ਇਕ ਕੱਪੜੇ ਦੀ ਦੁਕਾਨ ਵਿਚ ਕੁੱਝ ...

ਪੂਰੀ ਖ਼ਬਰ »

ਦਿੱਲੀ ਹਿੰਸਾ ਦੌਰਾਨ ਗਿ੍ਫ਼ਤਾਰ ਕੀਤੇ ਨੌਜਵਾਨਾਂ ਦਾ ਜ਼ਮਾਨਤ ਕਰਵਾ ਕੇ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ

ਮਾਨਸਾ 28 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- 29 ਜਨਵਰੀ ਨੂੰ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਪਿੰਡ ਪੇਰੋਂ ਦੇ ਕਿਸਾਨ ਜ਼ਮਾਨਤ ਕਰਵਾ ਕੇ ਪਿੰਡ ਪਹੁੰਚੇ, ਨਿੱਘਾ ਸਵਾਗਤ ਕੀਤਾ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਬੋਘ ਸਿੰਘ ਮਾਨਸਾ (ਪੰਜਾਬ) ਦੀ ਅਗਵਾਈ 'ਚ ਕਿਸਾਨਾਂ ਤੇ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ, 5 ਗਿ੍ਫ਼ਤਾਰ

ਮਾਨਸਾ, 28 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਲਾਹਣ ਤੇ ਨਜਾਇਜ਼ ਸ਼ਰਾਬ ਕਰ ਕੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸਦਰ ...

ਪੂਰੀ ਖ਼ਬਰ »

ਲੜਕੀ ਦਾ ਭਰੂਣ ਮਿਲਿਆ

ਬਠਿੰਡਾ, 28 ਫਰਵਰੀ (ਅਵਤਾਰ ਸਿੰਘ)- ਸਥਾਨਕ ਧੋਬੀਆਣਾ ਰੋਡ 'ਤੇ ਇਕ ਖਾਲੀ ਪਏ ਪਲਾਂਟ ਵਿਚ ਇਕ ਲੜਕੀ ਦਾ ਭਰੂਣ 5 ਕੁ ਮਹੀਨੇ ਦਾ ਪਿਆ ਹੋਣ ਦੀ ਖ਼ਬਰ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਜਾਣਕਾਰੀ ਅਨੁਸਾਰ ਨੌਜਵਾਨ ਵੈੱਲਫੇਅਰ ਸੁਸਾਇਟੀ ਨੂੰ ਸੂਚਨਾ ਮਿਲੀ ਕਿ ਖਾਲੀ ਪਲਾਂਟ ...

ਪੂਰੀ ਖ਼ਬਰ »

ਜਿਸ ਦਾ ਗੁਰੂ ਨਹੀਂ ਉਸ ਦਾ ਤਾਂ ਜੀਵਨ ਸ਼ੁਰੂ ਨਹੀਂ-ਸਾਧਵੀ ਡਾ: ਸੁਨੀਤਾ

ਬੁਢਲਾਡਾ, 28 ਫਰਵਰੀ (ਰਾਹੀ)- ਸਥਾਨਕ ਐਸ. ਐਸ. ਜੈਨ ਸਭਾ ਵਿਖੇ ਜੈਨ ਮੱਤ ਦੇ ਮਹਾਨ ਸਾਧਵੀ ਮਥੁਰਾ ਦੇਵੀ ਮਹਾਰਾਜ ਦੀ ਯਾਦ 'ਚ ਸਭਾ ਕੀਤੀ ਗਈ ਜਿਸ ਨੰੂ ਸੰਬੋਧਨ ਕਰਦਿਆਂ ਡਾ: ਸਾਧਵੀ ਸੁਨੀਤਾ ਮਹਾਰਾਜ ਨੇ ਕਿਹਾ ਕਿ ਮਨੁੱਖੀ ਜੀਵਨ 'ਚ ਗੁਰੂ ਦੀ ਅਹਿਮ ਮਹੱਤਤਾ ਹੈ ਤੇ ਜਿਸ ਦਾ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਲੋਕ ਸਹਿਯੋਗ ਦੇ ਪਾਤਰ ਬਣਨ-ਥਾਣਾ ਮੁਖੀ

ਬੁਢਲਾਡਾ, 28 ਫਰਵਰੀ (ਸੁਨੀਲ ਮਨਚੰਦਾ)- ਨਸ਼ਿਆਂ ਦੇ ਮਾੜੇ ਨਤੀਜਿਆਂ ਤੋਂ ਜਾਗਰੂਕ ਕਰਨ ਵਾਸਤੇ ਜ਼ਿਲ੍ਹਾ ਪੁਲਿਸ ਵਲੋ ਮਨਾਏ ਜਾ ਰਹੇ ਨਸ਼ਾ ਵਿਰੋਧੀ ਹਫ਼ਤੇ ਤਹਿਤ ਸਥਾਨਕ ਕਰੈਕ ਆਈਲੈਟਸ ਸੈਂਟਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੰਬੋਧਨ ਕਰਦਿਆਂ ਥਾਣਾ ...

ਪੂਰੀ ਖ਼ਬਰ »

ਝੁਨੀਰ ਵਿਖੇ ਖਿਡਾਰੀ ਦੇ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ

ਝੁਨੀਰ, 28 ਫ਼ਰਵਰੀ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਵਿਖੇ ਖਿਡਾਰੀ ਹਰਮਨ ਸਿੰਘ ਦਾ ਪਹੁੰਚਣ 'ਤੇ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ | ਪਿੰਡ ਦਾਨੇਵਾਲਾ ਦੇ ਹਰਮਨ ਸਿੰਘ ਨੇ ਨਿਪਾਲ ਦੇ ਸ਼ਹਿਰ ਪੋਖਰਾ ਵਿਖੇ ਹੋਈਆਂ ਇੰਟਰਨੈਸ਼ਨਲ ਪੇਂਡੂ ਖੇਡਾਂ 'ਚ 1500 ਮੀਟਰ ...

ਪੂਰੀ ਖ਼ਬਰ »

ਮੀਡੀਆ ਕਲੱਬ ਸਰਦੂਲਗੜ੍ਹ ਨੇ ਖੂਨਦਾਨ ਕੈਂਪ ਲਗਾਇਆ

ਸਰਦੂਲਗੜ੍ਹ, 28 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਡੇਰਾ ਬਾਬਾ ਹੱਕਤਾਲਾ ਵਿਖੇ ਮੀਡੀਆ ਕਲੱਬ ਸਰਦੂਲਗੜ੍ਹ ਵਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਉਦਘਾਟਨ ਸੰਤ ਰਤਨ ਦਾਸ ਜਖੇਪਲ ਥੇਹ ਵਾਲੇ ਤੇ ਡੇਰਾ ਮੁਖੀ ਸੰਤ ਕੇਵਲ ਦਾਸ ਨੇ ਕੀਤਾ | ਇਸ ਦੌਰਾਨ 90 ...

ਪੂਰੀ ਖ਼ਬਰ »

ਪਿੰਡ ਰਾਏਪੁਰ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ

ਝੁਨੀਰ, 28 ਫਰਵਰੀ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਰਾਏਪੁਰ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਦਿਲ ਦੀਆਂ ਬਿਮਾਰੀਆਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਨੰਦ ਕਿਸ਼ੋਰ ਨੇ ਦੱਸਿਆ ਕਿ ਕੈਂਪ ਬਿਲਕੁਲ ਮੁਫ਼ਤ ਲਗਾਇਆ ਗਿਆ ਜਿਸ ਵਿਚ ਪਿੰਡ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਦੀ ਜਾਂਚ ਸਬੰਧੀ ਮੁਫ਼ਤ ਕੈਂਪ ਲਗਾਇਆ

ਬੁਢਲਾਡਾ, 28 ਫਰਵਰੀ (ਸਵਰਨ ਸਿੰਘ ਰਾਹੀ)- ਸਥਾਨਕ ਸ਼ਿਵ ਸ਼ਕਤੀ ਸੇਵਾ ਮੰਡਲ ਵਲੋਂ ਡਾ: ਅੰਮਿ੍ਤਪਾਲ ਮੈਡੀਸਿਟੀ ਮਾਨਸਾ ਦੇ ਸਹਿਯੋਗ ਨਾਲ ਦਿਲ ਦੇ ਰੋਗਾਂ ਦੀ ਜਾਂਚ ਸਬੰਧੀ ਮੁਫ਼ਤ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ਵਿਵੇਕ ਜਿੰਦਲ (ਡੀ. ਐਮ. ਕਾਰਡੋਲੋਜ਼ੀ) ਨੇ 1 ਸੌ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਵਿੰਗ ਸਰਕਲ ਕੋਟਧਰਮੂ ਤੇ ਬਹਿਣੀਵਾਲ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਮਾਨਸਾ/ਸਰਦੂਲਗੜ੍ਹ, 28 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ, ਜੀ.ਐਮ. ਅਰੋੜਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਹਰਿਆਵਲ ਵਿੰਗ ਯੂਥ ਵਿੰਗ ਸਰਕਲ ਕੋਟਧਰਮੂ ਅਤੇ ਬਹਿਣੀਵਾਲ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਾਨਸਾ, 28 ਫਰਵਰੀ (ਧਾਲੀਵਾਲ)- ਸ੍ਰੀ ਗੁਰੂ ਰਵਿਦਾਸ ਕਮੇਟੀ ਪਿੰਡ ਮਲਕਪੁਰ ਵਲੋਂ ਨਗਰ ਨਿਵਾਸੀਆਂ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਸਹਿਤ ਰਮਦਾਸੀਆ ਪੱਤੀ ਦੀ ਧਰਮਸ਼ਾਲਾ ਵਿਚ ਮਨਾਇਆ ਗਿਆ | ...

ਪੂਰੀ ਖ਼ਬਰ »

ਕਿਰਪਾਲ ਸਿੰਘ ਚਹਿਲ ਨੇ ਗੱਡੀ ਸੀ ਪਿੰਡ ਨਰਿੰਦਰਪੁਰਾ ਦੀ ਮੋੜ੍ਹੀ

ਰਾਵਿੰਦਰ ਸਿੰਘ ਰਵੀ ਮੋ: 84270-16800 ਮਾਨਸਾ- ਸਥਾਨਕ ਸ਼ਹਿਰ ਤੋਂ 15 ਕਿੱਲੋਮੀਟਰ ਦੂਰ ਵਸੇ ਪਿੰਡ ਨਰਿੰਦਰਪੁਰਾ ਦੀ ਮੋੜ੍ਹੀ ਕਿਰਪਾਲ ਸਿੰਘ ਚਹਿਲ ਨੇ ਗੱਡੀ ਸੀ | ਚਹਿਲ ਗੋਤੀਆਂ ਨਾਲ ਸਬੰਧਿਤ ਇਸ ਪਿੰਡ 'ਚ ਸੰਪੂਰਨ ਸਿੰਘ, ਜਵਾਹਰ ਸਿੰਘ ਅਤੇ ਹਰਦਮ ਸਿੰਘ 3 ਪੱਤੀਆਂ ਵੀ ਹਨ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX