ਤਾਜਾ ਖ਼ਬਰਾਂ


ਕੋਰੋਨਾ ਦੀ ਮੌਜੂਦਾ ਸਥਿਤੀ ਜਾਣਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਸਮੇਤ ਵੱਖ ਵੱਖ ਮੁੱਖ ਮੰਤਰੀਆਂ ਨਾਲ ਕੀਤੀ ਗੱਲ
. . .  3 minutes ago
ਨਵੀਂ ਦਿੱਲੀ, 9 ਮਈ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਦੂਸਰੀ ਲਹਿਰ ਦੇ ਕਹਿਰ ਵਿਚਕਾਰ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਵੱਖ ਵੱਖ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ। ਇਸੇ ਕੜੀ ਤਹਿਤ...
ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਹੋਇਆ ਦਿਹਾਂਤ
. . .  19 minutes ago
ਅੰਮ੍ਰਿਤਸਰ, 10 ਮਈ (ਸੁਰਿੰਦਰ ਕੋਛੜ) - ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਲਮ ਲੋਹਾਰ ਦੇ ਪੁੱਤਰ ਅਤੇ ਦੁਨੀਆਂ ਭਰ 'ਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਆਰਿਫ਼ ਲੋਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ...
ਡਾ. ਰਾਜ ਕੁਮਾਰ ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ 2500 ਰੁਪਏ ਵੰਡੇ ਗਏ
. . .  24 minutes ago
ਖਾਸਾ (ਅੰਮ੍ਰਿਤਸਰ), 9 ਮਈ (ਗੁਰਨੇਕ ਸਿੰਘ ਪੰਨੂ) - ਅੱਜ ਇੰਡਿਆ ਗੇਟ ਦੇ ਨਜ਼ਦੀਕ ਬੀ.ਆਰ ਰਿਜ਼ਾਰਟ ਵਿਖੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ...
ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  30 minutes ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  54 minutes ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  38 minutes ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਅਕਾਲ ਚਲਾਣਾ ਕਰ ਗਏ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ
. . .  about 1 hour ago
ਜੌਹਲਾਂ (ਜਲੰਧਰ), 9 ਮਈ - ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਤੜਕੇ 4.30 ਵਜੇ ਦੇ ਕਰੀਬ ਦਿਹਾਂਤ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 2 hours ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 2 hours ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 3 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 4 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 5 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 5 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  about 5 hours ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੈਂਸਰ 'ਤੇ ਮੁਢਲੇ ਪੜਾਅ 'ਚ ਕਾਬੂ ਪਾਇਆ ਜਾ ਸਕਦੈ-ਸਿਵਲ ਸਰਜਨ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਅੱਜ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ ਜਿਸ ਵਿਚ ਸਿਹਤ ਵਿਭਾਗ, ਨਿਊ ਸਿਟੀ ਸਾਈਕਲਿੰਗ ਕਲੱਬ ਤੇ ਅਨੰਦਪੁਰ ਸਾਹਿਬ ਸਾਈਕਲਿੰਗ ਐਸੋਸੀਏਸ਼ਨ ਦੇ ਸਾਈਕਲਿਸਟਾਂ ਨੇ ਭਾਗ ਲਿਆ | ਸਾਈਕਲ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਸਰੀਰਕ ਕਸਰਤ ਲਈ ਪ੍ਰੇਰਿਤ ਕਰਨਾ ਸੀ | ਸਿਵਲ ਹਸਪਤਾਲ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪਾਲ ਕਟਾਰੀਆ ਨੇ ਵਿਸ਼ਵ ਕੈਂਸਰ ਦਿਵਸ ਦੇ ਸਬੰਧੀ ਅੱਜ ਇੱਥੇ ਸਿਵਲ ਹਸਪਤਾਲ ਤੋਂ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਹ ਸਾਈਕਲ ਰੈਲੀ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਬੱਸ ਸਟੈਂਡ, ਡਾ: ਬੀ.ਆਰ. ਅੰਬੇਡਕਰ ਚੌਕ, ਚੰਡੀਗੜ੍ਹ ਚੌਕ ਤੋਂ ਹੁੰਦੀ ਹੋਈ ਸਿਵਲ ਸਰਜਨ ਦਫ਼ਤਰ ਵਿਖੇ ਸਮਾਪਤ ਕੀਤੀ ਗਈ, ਇਸ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੇ ਕਾਫ਼ੀ ਦਿਲਚਸਪੀ ਦਿਖਾਈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਸਾਈਕਲ ਰੈਲੀ ਦੀ ਸਮਾਪਤੀ ਮੌਕੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਅਧੀਨ ਹਰੇਕ ਕੈਂਸਰ ਮਰੀਜ਼ ਨੂੰ 1.50 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਵਿਸ਼ਵ ਭਰ ਵਿਚ ਮੌਤ ਦਰ ਦਾ ਦੂਜਾ ਸਭ ਤੋਂ ਵੱਡਾ ਕਾਰਨ ਕੈਂਸਰ ਹੈ ਅਤੇ 2018 ਵਿਚ 9.6 ਮਿਲੀਅਨ ਲੋਕਾਂ ਦੀ ਮੌਤ ਕੈਂਸਰ ਕਾਰਨ ਹੋ ਚੁੱਕੀ ਹੈ | ਕੈਂਸਰ 'ਤੇ ਕਾਬੂ ਪਾਇਆ ਜਾ ਸਕਦਾ ਹੈ, ਜੇਕਰ ਇਸ ਬਾਰੇ ਸ਼ੁਰੂਆਤੀ ਦੌਰ ਵਿਚ ਪਤਾ ਲੱਗ ਜਾਵੇ | ਡਾ: ਕਪੂਰ ਨੇ ਦੱਸਿਆ ਕਿ ਪੰਜਾਬ ਵਿਚ ਨੈਸ਼ਨਲ ਪ੍ਰੋਗਰਾਮ ਫਾਰ ਕੈਂਸਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ਼ ਕੈਂਸਰ, ਡਾਇਬਟੀਜ਼, ਕਾਰਡੀਓਵਸਕੁਲਰ ਡਿਜੀਜ਼ ਐਂਡ ਸਟਰੋਕ (ਐਨ. ਪੀ. ਸੀ. ਡੀ. ਸੀ. ਐੱਸ.) ਅਧੀਨ 30 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਦੀ ਏ.ਐਨ.ਐਮ. ਵਲੋਂ ਓਰਲ, ਬਰੈੱਸਟ ਤੇ ਸਰਵਾਈਕਲ ਕੈਂਸਰ ਸਕਰੀਨਿੰਗ ਕੀਤੀ ਜਾਂਦੀ ਹੈ ਅਤੇ ਸ਼ੱਕੀ ਮਰੀਜ਼ਾਂ ਨੂੰ ਅਗਲੀ ਜਾਂਚ ਤੇ ਇਲਾਜ ਲਈ ਵੱਡੇ ਹਸਪਤਾਲਾਂ ਵਿਚ ਰੈਫ਼ਰ ਕੀਤਾ ਜਾਂਦਾ ਹੈ | ਸਹਾਇਕ ਸਿਵਲ ਸਰਜਨ ਡਾ: ਬਲਵਿੰਦਰ ਸਿੰਘ ਨੇ ਦੱਸਿਆ ਕਿ ਛੇਤੀ ਪਛਾਣ ਹੋਣ 'ਤੇ ਇਲਾਜ ਨਾਲ ਕੈਂਸਰ ਠੀਕ ਹੋ ਸਕਦਾ ਹੈ ਤੇ ਹੁਣ ਕੈਂਸਰ ਦੀ ਬਿਮਾਰੀ ਲਾ-ਇਲਾਜ ਨਹੀਂ ਹੈ | ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਜਤਿੰਦਰ ਸਿੰਘ ਨੇ ਦੱਸਿਆ ਕਿ ਕੈਂਸਰ ਹੋਣ ਵਿਚ ਦੂਸ਼ਿਤ ਪਾਣੀ, ਦੂਸ਼ਿਤ ਹਵਾ, ਕੀੜੇਮਾਰ ਜ਼ਹਿਰੀਲਿਆਂ ਦਵਾਈਆਂ ਦੀ ਵਧੇਰੇ ਵਰਤੋਂ ਕਰਨ, ਵਧੇਰੇ ਫਾਸਟ ਫੂਡ, ਤਲਿਆ ਭੋਜਨ ਖਾਣ ਦੀਆਂ ਗਲਤ ਆਦਤਾਂ ਵੀ ਕਾਰਨ ਬਣ ਸਕਦੇ ਹਨ | ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਜਗਤ ਰਾਮ ਨੇ ਕਿਹਾ ਕਿ ਔਰਤਾਂ ਵਿਚ ਬੈੱ੍ਰਸਟ ਕੈਂਸਰ ਆਮ ਗੱਲ ਹੈ ਜਿਸ ਦਾ ਰੈਗੂਲਰ ਟੈੱਸਟਾਂ ਤੋਂ ਪਤਾ ਲੱਗ ਸਕਦਾ ਹੈ | ਅੰਤ ਵਿਚ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਸਾਈਕਲਸਿਟਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਡਾ: ਸਤਵਿੰਦਰ, ਡਾ: ਵਰਿੰਦਰ, ਰਾਜੇਸ਼ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਤਰਸੇਮ ਲਾਲ, ਪਿ੍ੰਸ, ਮਨਪ੍ਰੀਤ ਸਿੰਘ, ਗੁਰਤੇਜ ਸਿੰਘ, ਨਰੇਸ਼ ਕੁਮਾਰ, ਨੀਰਜ ਕੁਮਾਰ, ਬਲਵੀਰ ਕੁਮਾਰ, ਚਰਨਜੀਤ ਸਿੰਘ, ਸਤੀਸ਼ ਕੁਮਾਰ, ਅਨੰਦਪੁਰ ਸਾਹਿਬ ਸਾਈਕਲਿੰਗ ਐਸੋਸੀਏਸ਼ਨ ਪ੍ਰਧਾਨ ਰਣਜੀਤ ਸਿੰਘ, ਰਾਜਬੀਰ ਰਾਜੂ, ਸਾਹਿਲ ਅਤੇ ਨਿਊ ਸਿਟੀ ਸਾਈਕਲ ਕਲੱਬ ਦੇ ਪ੍ਰਧਾਨ ਰਾਜਨ ਅਰੋੜਾ, ਦਲਜੀਤ ਕੌਸ਼ਲ, ਰਜਿੰਦਰ ਕੌਸ਼ਲ, ਅਵਿਨਵ ਕੌਸ਼ਲ, ਰਿਸ਼ੀ ਚੱਡਾ, ਕਮਲਦੀਪ ਸਿੰਘ ਹਾਜ਼ਰ ਸਨ |

ਸ਼ਹੀਦ ਭਗਤ ਸਿੰਘ ਨਗਰ ਫਿਰ ਬਣਿਆ ਸੂਬੇ 'ਚੋਂ ਮੋਹਰੀ

ਨਵਾਂਸ਼ਹਿਰ, 1 ਮਾਰਚ (ਹਰਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਰਹਿਨੁਮਾਈ ਹੇਠ ਐੱਸ.ਸੀ.ਈ.ਆਰ.ਟੀ. ਪੰਜਾਬ ਨੇ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਉਨ੍ਹਾਂ ਨੂੰ ਆਧੁਨਿਕ ਤਕਨੀਕਾਂ ਨਾਲ ਰੂ-ਬਰੂ ਕਰਵਾਉਣ ਲਈ ਦੀਕਸ਼ਾ ਪਲੇਟਫ਼ਾਰਮ ਰਾਹੀਂ ਆਈ.ਸੀ.ਟੀ. ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀ ਵਲੋਂ ਸਮਾਰਟ ਸਕੂਲਾਂ ਦੇ ਮੁਖੀਆ ਨਾਲ ਮੀਟਿੰਗ

ਨਵਾਂਸ਼ਹਿਰ, 1 ਮਾਰਚ (ਹਰਿੰਦਰ ਸਿੰਘ)- ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਮਿ) ਅਮਰੀਕ ਸਿੰਘ ਵਲੋਂ ਅੱਜ ਲੰਗੜੋਆ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਿਡਲ ਗਈ ਤੇ ਸੈਕੰਡਰੀ ਸਕੂਲ ਦੇ ਮੁਖੀਆ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਚਾਲੂ ਵਿੱਦਿਅਕ ਸੈਸ਼ਨ ਦੀਆਂ ...

ਪੂਰੀ ਖ਼ਬਰ »

ਕੋਰੋਨਾ ਦੇ 38 ਮਾਮਲੇ ਆਏ ਸਾਹਮਣੇ, 6 ਮੌਤਾਂ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 38 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਬਲਾਕ ਮੁਕੰਦਪੁਰ ਦੀ 93 ਸਾਲਾ ਔਰਤ ਬੀ.ਪੀ., ਸ਼ੂਗਰ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਸੀ ਦੀ ...

ਪੂਰੀ ਖ਼ਬਰ »

ਮਹਿੰਗਾਈ ਨੂੰ ਨੱਥ ਪਾਉਣ ਲਈ ਕੇਂਦਰ ਤੇ ਸੂਬਾ ਸਰਕਾਰ ਫ਼ੇਲ੍ਹ- ਬਿ੍ਗੇਡੀਅਰ ਰਾਜ ਕੁਮਾਰ

ਰੱਤੇਵਾਲ, 1 ਮਾਰਚ (ਜੋਨੀ ਭਾਟੀਆ)- ਕੇਂਦਰ ਦੀ ਬੀ.ਜੇ.ਪੀ. ਅਤੇ ਸੂਬੇ ਦੀ ਕਾਂਗਰਸ ਸਰਕਾਰ ਦੀ ਮਹਿੰਗਾਈ ਨੂੰ ਨੱਥ ਪਾਉਣ ਦੀ ਕਾਰਗੁਜ਼ਾਰੀ ਪੂਰੀ ਤਰ੍ਹਾਂ ਫਲੌਪ ਸ਼ੋਅ ਬਣ ਕੇ ਰਹਿ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬ) ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਨਵਾਂਸ਼ਹਿਰ, 1 ਮਾਰਚ (ਹਰਿੰਦਰ ਸਿੰਘ)- 66 ਕੇ.ਵੀ. ਸਬ ਸਟੇਸ਼ਨ ਭੀਣ ਤੋਂ ਚੱਲਦੇ 11 ਕੇ.ਵੀ. ਭੀਣ ਸ਼ਹਿਰੀ ਨੰਬਰ ਇਕ ਫੀਡਰ 'ਤੇ ਜ਼ਰੂਰੀ ਮੁਰੰਮਤ ਕਰਨ ਕਰਕੇ 2 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਇਸ ਨਾਲ ਪਿੰਡ ਭੀਣ ਅਤੇ ਹੋਰ ਨਾਲ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੇਵਾਵਾਂ ਦੇਣ ਵਾਲੇ 10 ਵੱਡੇ ਨਿੱਜੀ ਹਸਪਤਾਲਾਂ 'ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲ-ਡੀ.ਸੀ.

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਹੱਈਆ ਕਰਵਾਈਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਦਾ ਜ਼ਿਲ੍ਹੇ ਦੇ ਹਜ਼ਾਰਾਂ ਮਰੀਜ਼ ਹੁਣ ਤੱਕ ਮੁਫ਼ਤ ਲਾਭ ਲੈ ਚੁੱਕੇ ਹਨ | ਇਸ ਯੋਜਨਾ ਤਹਿਤ ਲਾਭਪਾਤਰੀਆਂ ...

ਪੂਰੀ ਖ਼ਬਰ »

ਮੁੰਨਾ 'ਚ ਨਗਰ ਕੀਰਤਨ 6 ਨੂੰ

ਘੁੰਮਣਾਂ, 1 ਮਾਰਚ (ਮਹਿੰਦਰਪਾਲ ਸਿੰਘ)- ਪਿੰਡ ਮੁੰਨਾਂ 'ਚ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 6 ਮਾਰਚ ਨੂੰ ਸਜਾਇਆ ਜਾਵੇਗਾ ਜਿਸ ਵਿਚ ਢਾਡੀ ਜਥਾ ਇੰਦਰਜੀਤ ਸਿੰਘ ਬਜੂਹਾ ਗੁਰੂ ਰਵਿਦਾਸ ਦੇ ਜੀਵਨ 'ਤੇ ਚਾਨਣਾ ਪਾਉਣਗੇ | 7 ਮਾਰਚ ਨੂੰ ਅਖੰਡ ਪਾਠ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਔੜ/ਝਿੰਗੜਾਂ, 1 ਮਾਰਚ (ਕੁਲਦੀਪ ਸਿੰਘ ਝਿੰਗੜ)- ਇਤਿਹਾਸਿਕ ਪਿੰਡ ਝਿੰਗੜਾਂ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਉਤਸ਼ਾਹ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਖੁੱਲ੍ਹੇ ਧਾਰਮਿਕ ਦੀਵਾਨ ਸਜਾਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਚੋਣ ਮੈਨੀਫੈਸਟੋ ਦੇ ਸਾਰੇ ਵਾਅਦੇ ਭੁੱਲੀ- ਵਾਹਦ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)- ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਅੱਜ ਸ਼ੋ੍ਰਮਣੀ ਅਕਾਲੀ ਦਲ ਦਾ ਕਾਫ਼ਲਾ ਨਵਾਂਸ਼ਹਿਰ ਤੋਂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਰਵਾਨਾ ਹੋਇਆ | ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਸ: ਜਰਨੈਲ ਸਿੰਘ ...

ਪੂਰੀ ਖ਼ਬਰ »

ਹਲਕਾ ਬੰਗਾ ਦੇ ਪਿੰਡਾਂ ਦਾ ਵਿਕਾਸ ਹੋਵੇਗਾ ਰਿਕਾਰਡ ਤੋੜ : ਸਤਵੀਰ ਪੱਲੀ ਝਿੱਕੀ

ਮੁਕੰਦਪੁਰ, 1 ਮਾਰਚ (ਸੁਖਜਿੰਦਰ ਸਿੰਘ ਬਖਲੌਰ)- ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡਾਂ ਦਾ ਰਿਕਾਰਡ ਤੋੜ ਵਿਕਾਸ ਕਰਕੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਬੰਗਾ ਅਤੇ ਚੇਅਰਮੈਨ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਮਾਹਿਰਾਂ ਵਲੋਂ ਤਿਆਰ ਵੈਕਸੀਨ ਹਰ ਵਿਅਕਤੀ ਬਿਨਾਂ ਝਿਜਕ ਲਗਾਵੇ-ਐਸ. ਐਮ. ਓ. ਸੜੋਆ

ਸੜੋਆ, 1 ਮਾਰਚ (ਨਾਨੋਵਾਲੀਆ)-ਡਾ: ਗੁਰਦੀਪ ਸਿੰਘ ਕਪੂਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਸੜੋਆ ਵਿਖੇ ਕੋਵਿਡ ਵੈਕਸੀਨ ਲਗਾਉਣ ਸਬੰਧੀ ਕੈਂਪ ਲਗਾਇਆ ਗਿਆ | ਸਿਵਲ ਹਸਪਤਾਲ ਸੜੋਆ ਕੋਵਿਡ ਵੈਕਸੀਨ ਲੈਣ ਲਗਾਉਣ ...

ਪੂਰੀ ਖ਼ਬਰ »

ਕਿਸਾਨਾਂ ਦੇ ਘੋਲ ਨੂੰ ਜਿੱਤਣਾ ਕਿਰਤੀ ਕਾਮਿਆਂ ਸਮੇਤ ਸਮੂਹ ਮਿਹਨਤਕਸ਼ ਲੋਕਾਂ ਦੀ ਮੁੱਖ ਜ਼ਿੰਮੇਵਾਰੀ -ਕਾਮਰੇਡ ਰੋੜੀ

ਬਲਾਚੌਰ, 1 ਮਾਰਚ (ਸ਼ਾਮ ਸੁੰਦਰ ਮੀਲੂ)- ਮੋਦੀ ਸਰਕਾਰ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਖਿਲਾਫ਼ ਪਾਸ ਕੀਤੇ ਤਿੰਨ ਕਾਲੇ ਕਾਨੂੰਨ, ਖੇਤੀ ਤੇ ਹੋਰ ਸਹਾਇਕ ਧੰਦਿਆਂ ਨਾਲ ਜੁੜੇ ਹੋਏ 80 ਪ੍ਰਤੀਸ਼ਤ ਲੋਕਾਂ ਦਾ ਘਾਣ ਕਰ ਦੇਣਗੇ | ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣਾ ਅਤੇ ...

ਪੂਰੀ ਖ਼ਬਰ »

ਅਜੋਕੇ ਸਮੇਂ 'ਚ ਕਰਮਚਾਰੀ ਦੀ ਬੇਦਾਗ ਸੇਵਾ-ਮੁਕਤੀ ਬਹੁਤ ਵੱਡੀ ਪ੍ਰਾਪਤੀ ਹੈ-ਪਿ੍ੰ: ਸੁੰਮਨ, ਡਾ: ਸੁੱਖੀ

ਔੜ, 1 ਮਾਰਚ (ਜਰਨੈਲ ਸਿੰਘ ਖੁਰਦ)- ਅਧਿਆਪਕ ਦਾ ਸਮਾਜ ਅੰਦਰ ਇਕ ਵਿਸ਼ੇਸ਼ ਸਥਾਨ ਹੈ | ਅਧਿਆਪਕ ਆਪਣੇ ਮਾਨ ਸਨਮਾਨ ਨੂੰ ਤਦ ਹੀ ਬਰਕਰਾਰ ਰੱਖ ਸਕਦਾ ਹੈ ਜੇਕਰ ਉਹ ਆਪਣੀ ਗਿਆਨ ਰੂਪੀ ਜੋਤ ਦੀ ਬਲਦੀ ਰੌਸ਼ਨੀ ਨਾਲ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਦਾ ਚਾਨਣ ਪਸਾਰਾ ਪੂਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਸਬਾ ਭੱਦੀ ਵਿਖੇ ਕਮਰੇ ਦਾ ਨੀਂਹ ਪੱਥਰ ਰੱਖਿਆ

ਭੱਦੀ, 1 ਮਾਰਚ (ਨਰੇਸ਼ ਧੌਲ)- ਸ.ਸ.ਸ.ਸ. ਸਕੂਲ ਕਸਬਾ ਭੱਦੀ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ ਜਗਜੀਤ ਸਿੰਘ ਵਲੋਂ ਨਵੇਂ ਉਸਾਰੇ ਜਾ ਰਹੇ ਕਮਰੇ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ ਗਿਆ | ਉਨ੍ਹਾਂ ਸਕੂਲ ਦੇ ਚੱਲ ਰਹੇ ਬਾਕੀ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਭੂ ਨਿਵਾਸ ਭੱਦੀ ਵਿਖੇ ਸਾਲਾਨਾ ਸਮਾਗਮ ਕਰਵਾਇਆ

ਭੱਦੀ, 1 ਮਾਰਚ (ਨਰੇਸ਼ ਧੌਲ)- ਗੁਰਦੁਆਰਾ ਪ੍ਰਭੂ ਨਿਵਾਸ ਕਸਬਾ ਭੱਦੀ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਸਮੂਹ ਸੰਗਤ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਦੀ ਸਰਪ੍ਰਸਤੀ ਹੇਠ ਸ਼ਰਧਾ ਪੂਰਵਕ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਬਲਾਚੌਰ ਇਕਾਈ ਦੀ ਮੀਟਿੰਗ

ਬਲਾਚੌਰ, 1 ਮਾਰਚ (ਸ਼ਾਮ ਸੁੰਦਰ ਮੀਲੂ)- ਆਮ ਆਦਮੀ ਪਾਰਟੀ ਵਲੋਂ ਬਾਘਾਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਆਮ ਆਦਮੀ ਪਾਰਟੀ ਹਲਕਾ ਬਲਾਚੌਰ ਇਕਾਈ ਵਲੋਂ ਇਕ ਮੀਟਿੰਗ ਸਤਨਾਮ ਜਲਾਲਪੁਰ ਤੇ ਅਸ਼ੋਕ ਕਟਾਰੀਆ ਦੀ ਅਗਵਾਈ ਹੇਠ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਅੱਖਾਂ ਦਾ ਕੈਂਪ ਲੱਗਾ

ਉੜਾਪੜ/ਲਸਾੜਾ, 1 ਮਾਰਚ (ਲਖਵੀਰ ਸਿੰਘ ਖੁਰਦ)- ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਅੱਖਾਂ ਦਾ 41ਵਾਂ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੀ ਅਰੰਭਤਾ ਲਈ ਗੁਰਦੁਆਰਾ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਬੰਗਾ, 1 ਮਾਰਚ (ਜਸਬੀਰ ਸਿੰਘ ਨੂਰਪੁਰ)- ਕੋਰੋਨਾ ਮਹਾਂਮਾਰੀ ਦੇ ਪੰਜਾਬ ਵਿਚ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਵਾਰਡ ਨੰਬਰ ਦੋ ਦੇ ਕੌਂਸਲਰ ਹਿੰਮਤ ਤੇਜਪਾਲ ਵਲੋਂ ਵਾਰਡ ਨਿਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਹਮਾ ਵਿਖੇ ਸਵੈ-ਇਛੁੱਕ ਖ਼ੂਨਦਾਨ ਕੈਂਪ

ਮੱਲਪੁਰ/ਅੜਕਾਂ, 1 ਮਾਰਚ (ਮਨਜੀਤ ਸਿੰਘ ਜੱਬੋਵਾਲ)- ਗੁਰੂ ਰਵਿਦਾਸ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਲੋਂ ਸਮੂਹ ਨਗਰ ਨਿਵਾਸੀ, ਐਨ.ਆਰ.ਆਈਜ਼, ਸਮੂਹ ਗਰਾਮ ਪੰਚਾਇਤ, ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਕਾਹਮਾ ਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ...

ਪੂਰੀ ਖ਼ਬਰ »

ਪਿੰਡ ਉਧਨਵਾਲ ਵਿਖੇ ਵਿਸ਼ਵਕਰਮਾ ਮਹਾਂ ਉਤਸਵ 7 ਨੂੰ

ਭੱਦੀ, 1 ਮਾਰਚ (ਨਰੇਸ਼ ਧੌਲ)-ਪਿੰਡ ਉਧਨਵਾਲ (ਬਲਾਚੌਰ) ਵਿਖੇ 71ਵਾਂ ਸ੍ਰੀ ਵਿਸ਼ਵਕਰਮਾ ਵਾਰਸ਼ਿਕ ਮਹਾਂ ਉਤਸਵ ਸਮੂਹ ਸੰਗਤਾਂ ਦੇ ਸਹਿਯੋਗ ਨਾਲ 7 ਮਾਰਚ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਦੱਸਿਆ ਕਿ ਸਵੇਰੇ 4 ਵਜੇ ਪ੍ਰਭਾਤ ਫੇਰੀ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਢਾਹਾਂ ਨੂੰ ਭਾਰੀ ਸਦਮਾ, ਪਤਨੀ ਦਾ ਦਿਹਾਂਤ

ਬੰਗਾ, 1 ਮਾਰਚ (ਜਸਬੀਰ ਸਿੰਘ ਨੂਰਪੁਰ)- ਸੀਨੀਅਰ ਅਕਾਲੀ ਆਗੂ ਅਤੇ ਸਮਾਜ ਸੇਵਕ ਸ. ਗੁਰਦੀਪ ਸਿੰਘ ਢਾਹਾਂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਪਤਨੀ ਬੀਬੀ ਗੁਰਬਖਸ਼ ਕੌਰ ਸਾਬਕਾ ਸਰਪੰਚ ਪਿੰਡ ਢਾਹਾਂ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ | ਉਹ 58 ਸਾਲ ਦੇ ਸਨ ...

ਪੂਰੀ ਖ਼ਬਰ »

ਕਾਮਰੇਡ ਕਰਮ ਸਿੰਘ ਲਸਾੜਾ ਦੀ 43ਵੀਂ ਬਰਸੀ ਮਨਾਈ

ਉੜਾਪੜ/ਲਸਾੜਾ, 1 ਮਾਰਚ (ਲਖਵੀਰ ਸਿੰਘ ਖੁਰਦ)- ਉੱਘੇ ਸਮਾਜ ਸੇਵੀ ਅਤੇ ਲੋਕ ਸੰਘਰਸ਼ਾਂ ਦੇ ਆਗੂ ਕਾਮਰੇਡ ਕਰਮ ਸਿੰਘ ਲਸਾੜਾ ਤੇ ਉਨ੍ਹਾਂ ਦੀ ਪਤਨੀ ਬੀਬੀ ਸਵਰਣ ਕੌਰ ਦੀ ਬਰਸੀ ਉਨ੍ਹਾਂ ਦੇ ਪਰਿਵਾਰ ਵਲੋਂ ਸ਼ਰਧਾ ਨਾਲ ਮਨਾਈ ਗਈ ਜਿਸ ਵਿਚ ਪਾਰਟੀ ਵਰਕਰਾਂ ਤੇ ਪਿੰਡ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਮਨਾਇਆ

ਮੁਕੰਦਪੁਰ, 1 ਮਾਰਚ (ਸੁਖਜਿੰਦਰ ਸਿੰਘ ਬਖਲੌਰ)- ਐੱਸ.ਐਮ.ਓ. ਡਾ: ਰਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਇਸ ਦੌਰਾਨ ਮਾਹਿਰਾਂ ਦੁਆਰਾ ਬੱਚਿਆਂ ਨੂੰ ਕੈਂਸਰ ਦੇ ਪ੍ਰਕਾਰ, ਲੱਛਣ ਤੇ ...

ਪੂਰੀ ਖ਼ਬਰ »

ਕਮਿਊਨਿਟੀ ਸਿਹਤ ਕੇਂਦਰ ਰਾਹੋਂ 'ਚ 20 ਹੈਲਥ ਕੇਅਰ ਵਰਕਰਾਂ ਤੇ ਫ਼ਰੰਟਲਾਈਨ ਵਰਕਰਾਂ ਦੇ ਟੀਕੇ ਲਾਏ

ਰਾਹੋਂ, 1 ਮਾਰਚ (ਬਲਬੀਰ ਸੰਘ ਰੂਬੀ)- ਸੀਨੀਅਰ ਮੈਡੀਕਲ ਅਫਸਰ ਡਾ: ਊਸ਼ਾ ਕਿਰਨ ਦੀ ਯੋਗ ਅਗਵਾਈ ਹੇਠ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਅੱਜ ਕੋਰੋਨਾ ਵਾਇਰਸ ਦੇ ਖ਼ਾਤਮੇ ਲਈ 20 ਹੈਲਥ ਕੇਅਰ ਵਰਕਰਾਂ ਤੇ ਫ਼ਰੰਟ ਲਾਈਨ ਵਰਕਰਾਂ ਨੂੰ ਟੀਕੇ ਲਾਏ ਗਏ | ਇਸ ਮੌਕੇ ਸੀਨੀਅਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 4 ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਨਵਾਂਸ਼ਹਿਰ 1 ਮਾਰਚ (ਹਰਿੰਦਰ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜੋ ਰੋਸ ਪ੍ਰਦਰਸ਼ਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤਾ ਜਾ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਛੋਕਰ ਦੀ ਯਾਦ 'ਚ 6ਵਾਂ ਖ਼ੂਨਦਾਨ ਕੈਂਪ ਲਗਾਇਆ

ਨਵਾਂਸ਼ਹਿਰ, 1 ਮਾਰਚ (ਹਰਿੰਦਰ ਸਿੰਘ)- ਖ਼ੂਨਦਾਨ ਭਵਨ ਰਾਹੋਂ ਰੋਡ ਵਿਖੇ ਰਜਿੰਦਰ ਛੋਕਰ ਅਤੇ ਸਮੂਹ ਛੋਕਰ ਪਰਿਵਾਰ ਵਲੋਂ ਆਪਣੇ ਭਰਾ ਸਵ: ਬਲਵਿੰਦਰ ਸਿੰਘ ਛੋਕਰ ਦੀ ਯਾਦ ਵਿਚ ਡਾ: ਅਜੇ ਬੱਗਾ (ਬੀ.ਟੀ.ਓ.) ਤੇ ਡਾ: ਦਿਆਲ ਸਰੂਪ (ਬੀ.ਟੀ.ਓ.) ਦੀ ਦੇਖ-ਰੇਖ ਵਿਚ ਛੇਵੇਂ ਖ਼ੂਨਦਾਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ -ਡਾ: ਸੁੱਖੀ

ਬੰਗਾ, 1 ਮਾਰਚ (ਜਸਬੀਰ ਸਿੰਘ ਨੂਰਪੁਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਦੀ ਅਗਵਾਈ 'ਚ ਚੰਡੀਗੜ੍ਹ ਲਈ ਰਵਾਨਾ ਹੋਈ | ਡਾ: ਸੁੱਖੀ ਨੇ ਦੱਸਿਆ ਕਿ ...

ਪੂਰੀ ਖ਼ਬਰ »

69 ਸਕੂਲੀ ਵਿਦਿਆਰਥੀਆਂ ਸਮੇਤ ਕੁੱਲ 177 ਦੇ ਲਏ ਕੋਰੋਨਾ ਜਾਂਚ ਸੈਂਪਲ-ਡਾ: ਮਾਨ

ਬਲਾਚੌਰ, 1 ਮਾਰਚ (ਸ਼ਾਮ ਸੁੰਦਰ ਮੀਲੂ)- ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਸਿਵਲ ਹਸਪਤਾਲ ਅਧੀਨ ਆਉਂਦੇ ਪਿੰਡਾਂ ਅਤੇ ਸਕੂਲਾਂ ਵਿਚ ਕੋਰੋਨਾ ਜਾਂਚ ਲਈ ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਵਿੰਦਰ ਸਿੰਘ ਮਾਨ ਵਲੋਂ ਕੋਰੋਨਾ ਸੈਂਪਲਿੰਗ ਵਿਚ ਤੇਜ਼ੀ ਲਿਆਂਦੀ ਗਈ | ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਦੇ ਪੀ. ਏ. ਰਾਕੇਸ਼ ਕੁਮਾਰ ਵਿੱਕੀ ਦਾ ਦਿਹਾਂਤ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)-ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਦੇ ਪੀ. ਏ. ਰਾਕੇਸ਼ ਕੁਮਾਰ ਵਿੱਕੀ (40) ਜੋ ਕਿ ਕੋਵਿਡ ਕਾਰਨ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਦਾ ਬੀਤੀ ਰਾਤ ਡੀ. ਐਮ. ਸੀ ਲੁਧਿਆਣਾ ਵਿਖੇ ਦਿਹਾਂਤ ਹੋ ਗਿਆ | ਸਿਹਤ ਜ਼ਿਆਦਾ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਕੁਚਲਣ ਲਈ ਪੰਜਾਬ ਸਰਕਾਰ ਦੀਆਂ ਕੋਝੀਆਂ ਚਾਲਾਂ ਤੋਂ ਬਚਣ ਕਿਸਾਨ ਆਗੂ- ਜਸਵੀਰ ਸਿੰਘ ਗੜ੍ਹੀ

ਬਲਾਚੌਰ, 1 ਮਾਰਚ (ਸ਼ਾਮ ਸੁੰਦਰ ਮੀਲੂ)- ਸਿੰਘੂ ਬਾਰਡਰ ਤੇ ਘੱਟੋ-ਘੱਟ 3 ਮਹੀਨੇ ਤੋਂ ਕਿਸਾਨਾਂ ਦੇ ਚੱਲ ਰਹੇ ਮੋਰਚੇ ਨੂੰ ਕੁਚਲਨ ਲਈ ਭਾਜਪਾ ਤੇ ਕਾਂਗਰਸ ਸਰਕਾਰ ਤਰ੍ਹਾਂ-ਤਰ੍ਹਾਂ ਦੀਆ ਕੋਝੀਆਂ ਚਾਲਾਂ ਚੱਲ ਰਹੀਆਂ ਹਨ | ਇਹ ਸ਼ਬਦ ਬਸਪਾ ਦੇ ਸੂਬਾ ਪ੍ਰਧਾਨ ਸ: ਜਸਵੀਰ ...

ਪੂਰੀ ਖ਼ਬਰ »

ਭਾਰਤੀ ਨੇਵੀ 'ਚ ਟ੍ਰੇਡਸਮੈਨ ਮੇਟ ਦੀਆਂ ਅਸਾਮੀਆਂ ਲਈ 7 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ- ਰੁਪਿੰਦਰ ਕੌਰ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)- ਭਾਰਤੀ ਨੇਵੀ ਵਲੋਂ ਟ੍ਰੇਡਸਮੈਨ ਮੇਟ ਅਸਾਮੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ, ਜਿਸ ਲਈ 18 ਤੋਂ 25 ਸਾਲ ਦੇ ਦਸਵੀਂ ਪਾਸ ਅਤੇ ਆਈ. ਟੀ. ਆਈ ਸਰਟੀਫਿਕੇਟ ਹੋਲਡਰ ਪ੍ਰਾਰਥੀ ਬਿਨੈ ਕਰ ਸਕਦੇ ਹਨ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ ਅੱਜ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ-ਦੌੜਕਾ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)-ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਦੇ ਸੱਦੇ 'ਤੇ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਸਰਕਾਰ ਦੀ ਅਣਦੇਖੀ ਕਾਰਨ 2 ਤੋਂ 10 ਮਾਰਚ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੀਤੀ ਜਾਣ ...

ਪੂਰੀ ਖ਼ਬਰ »

ਹਾਈਵੇਅ ਵਿਚਕਾਰ ਸਾਈਨ ਬੋਰਡ ਵੱਲ ਨੂੰ ਝੁਕਿਆ ਹੋਇਆ ਸਫ਼ੈਦਾ ਕਦੇ ਵੀ ਬਣ ਸਕਦੈ ਵੱਡੇ ਹਾਦਸੇ ਦਾ ਕਾਰਨ

ਮਜਾਰੀ/ਸਾਹਿਬਾ, 1 ਮਾਰਚ (ਨਿਰਮਲਜੀਤ ਸਿੰਘ ਚਾਹਲ)- ਬਲਾਚੌਰ-ਗੜਸ਼ੰਕਰ ਹਾਈਵੇਅ ਰੋਡ 'ਤੇ ਸ਼ਹਿਨਸ਼ਾਹ ਪੈਲੇਸ ਦੇ ਅੱਗੇ ਲੱਗੇ ਰੋਹਨ ਰਾਜਦੀਪ ਕੰਪਨੀ ਦੇ ਸਾਈਨ ਬੋਰਡ ਵੱਲ ਨੂੰ ਇਕ ਸਫ਼ੈਦੇ ਦਾ ਵੱਡਾ ਦਰਖ਼ਤ ਕਾਫ਼ੀ ਸਮੇਂ ਤੋਂ ਝੁਕਿਆ ਹੋਇਆ ਖੜ੍ਹਾ ਹੈ | ਜੋ ਹੁਣ ਸੜਕ ...

ਪੂਰੀ ਖ਼ਬਰ »

ਦੀ ਨਵਾਂਸ਼ਹਿਰ ਖੇਤੀਬਾੜੀ ਵਿਕਾਸ ਬੈਂਕ ਵਲੋਂ ਰੀ-ਸਟੱਰਕਚਰ ਸਕੀਮ ਸ਼ੁਰੂ-ਪ੍ਰਧਾਨ ਬਿੱਟਾ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)-ਪੰਜਾਬ ਦੇ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਖੇਤੀਬਾੜੀ ਵਿਕਾਸ ਬੈਂਕ ਦੇ ਉਨ੍ਹਾਂ ਕਰਜ਼ਾ ਲੈਣ ਵਾਲੇ ਖਾਤਾ ਧਾਰਕਾਂ ਨੂੰ ਰਾਹਤ ਦੇਣ ਲਈ ਰੀ-ਸਟੱਰਕਚਰ ਸਕੀਮ ਦੀ ਆਰੰਭਤਾ ਕੀਤੀ ਗਈ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ 6 ਨੂੰ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 6 ਮਾਰਚ ਨੂੰ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਡਿਸਪੈਂਸਰੀ (ਨਜ਼ਦੀਕ ਗੁਰਦੁਆਰਾ ਟਾਹਲੀ ਸਾਹਿਬ) ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ...

ਪੂਰੀ ਖ਼ਬਰ »

ਔੜ 'ਚ ਆਯੁਰਵੈਦਿਕ ਮੈਡੀਕਲ ਜਾਂਚ ਕੈਂਪ 'ਚ 270 ਮਰੀਜ਼ਾਂ ਦੀ ਜਾਂਚ

ਔੜ, 1 ਮਾਰਚ (ਜਰਨੈਲ ਸਿੰਘ ਖੁਰਦ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਔੜ ਦੀ ਪ੍ਰਬੰਧਕ ਕਮੇਟੀ ਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਰਲ ਬਿਮਾਰੀਆਂ ਦੀ ਮੁਫ਼ਤ ਜਾਂਚ ਲਈ ਆਯੁਰਵੈਦਿਕ ਕੈਂਪ ਸੱਤ ਪਾਲ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਵਿਰੁੱਧ ਹਫ਼ਤਾਵਾਰ ਮੁਹਿੰਮ ਸ਼ੁਰੂ

ਬਲਾਚੌਰ, 1 ਮਾਰਚ (ਸ਼ਾਮ ਸੁੰਦਰ ਮੀਲੂ)-ਸਬ ਡਵੀਜ਼ਨ ਬਲਾਚੌਰ ਅੰਦਰ ਨਸ਼ਾ ਵੇਚਣ ਤੇ ਸਮਗਲਿੰਗ ਕਰਨ ਵਾਲਿਆਂ ਖ਼ਿਲਾਫ਼ ਸਥਾਨਕ ਥਾਣਾ ਸਦਰ ਦੇ ਮੁਖੀ ਅਵਤਾਰ ਸਿੰਘ, ਥਾਣਾ ਸਿਟੀ ਦੀ ਮੁਖੀ ਨਰੇਸ਼ ਕੁਮਾਰੀ ਨੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਡੀ. ਐੱਸ. ਪੀ. ਬਲਾਚੌਰ ...

ਪੂਰੀ ਖ਼ਬਰ »

ਮਜਾਰੀ ਟੋਲ ਪਲਾਜ਼ਾ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਮੀਟਿੰਗ

ਮਜਾਰੀ/ਸਾਹਿਬਾ, 1 ਮਾਰਚ (ਨਿਰਮਲਜੀਤ ਸਿੰਘ ਚਾਹਲ)-ਮੋਦੀ ਸਰਕਾਰ ਦੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਜਾਰੀ ਟੋਲ ਪਲਾਜ਼ਾ 'ਤੇ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਵਿਚ ਆਈ ਕੁਝ ਸਮੇਂ ਦੀ ਖੜੋਤ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਟੀ. ਐਸ. ਯੂ. ਵਲੋਂ ਮਿ੍ਤਕ ਦਰਸ਼ਨ ਲਾਲ ਦੇ ਪਰਿਵਾਰ ਨੂੰ ਮਾਲੀ ਮਦਦ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)-ਬੀਤੇ ਦਿਨੀਂ ਪਾਵਰਕਾਮ ਦੇ ਨਵਾਂਸ਼ਹਿਰ ਸ਼ਹਿਰੀ ਦਫ਼ਤਰ ਵਿਖੇ ਸੇਵਾਵਾਂ ਨਿਭਾਉਣ ਵਾਲੇ ਦਰਸ਼ਨ ਲਾਲ ਲਾਈਨਮੈਨ ਦੀ ਬੇ-ਵਕਤੀ ਹੋਈ ਮੌਤ ਉਪਰੰਤ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਮਿ੍ਤਕ ਦਰਸ਼ਨ ਲਾਲ ਦੀ ਪਤਨੀ ਨੂੰ 20 ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਇਕ ਕਰੋੜ ਦੀ ਸਬਸਿਡੀ ਜਾਰੀ-ਚੇਅਰਮੈਨ ਸੂਦ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)-ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਕਿਹਾ ਕਿ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਸਮੁੰਦੜਾ, 1 ਮਾਰਚ (ਤੀਰਥ ਸਿੰਘ ਰੱਕੜ)- ਪਿੰਡ ਚੱਕ ਗੁਰੂ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸੂਦ ਕਲੀਨਿਕ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਡਾਕਟਰਾਂ ਦੀ ਟੀਮ ਵਲੋਂ 150 ਦੇ ਕਰੀਬ ...

ਪੂਰੀ ਖ਼ਬਰ »

ਨਸ਼ਾ ਮੁਕਤ ਅਭਿਆਨ ਸਬੰਧੀ ਖੋਥੜਾਂ ਸਕੂਲ ਵਿਖੇ ਸੈਮੀਨਾਰ

ਮੇਹਲੀ, 1 ਮਾਰਚ (ਸੰਦੀਪ ਸਿੰਘ)- ਨਸ਼ਾ ਮੁਕਤ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਥੜਾਂ ਵਿਖੇ ਸੈਮੀਨਾਰ ਕਰਵਾਇਆ ਗਿਆ | ਏ.ਐੱਸ.ਆਈ. ਹੁਸਨ ਲਾਲ ਨੇ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਤੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਡਾ: ਕਸ਼ਮੀਰ ਸਿੰਘ ਢਿੱਲੋਂ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ 22ਵੇਂ ਆਮ ਇਜਲਾਸ 'ਚ ਜ਼ਿਲ੍ਹਾ ਜਥੇਬੰਦੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਨਵਾਂਸ਼ਹਿਰ ਵਿਖੇ ਕਰਵਾਏ ਇਜਲਾਸ 'ਚ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਐੱਸ. ਡੀ. ਐਮ. ਵਲੋਂ ਚੋਣਾਂ ਦੌਰਾਨ ਅਹਿਮ ਯੋਗਦਾਨ ਦੇਣ ਵਾਲਿਆਂ ਦਾ ਪ੍ਰਸੰਸਾ ਪੱਤਰਾਂ ਨਾਲ ਸਨਮਾਨ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)-ਐੱਸ. ਡੀ. ਐਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਵਲੋਂ ਨਗਰ ਕੌਂਸਲ ਚੋਣਾਂ ਦੌਰਾਨ ਅਹਿਮ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਪ੍ਰਸੰਸਾ ਪੱਤਰਾਂ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਇਸ ਮੌਕੇ ਕਿਹਾ ਕਿ ਚੋਣ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਦਿੱਲੀ ਵੱਲ ਵਹੀਰਾਂ ਘੱਤਣ ਦਾ ਸੱਦਾ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)-ਇਥੇ ਕਿਰਤੀ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਕਰ ਕੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਅਗਵਾਈ ਵਿਚ ਚੱਲ ਰਹੇ ਕਿਸਾਨੀ ਘੋਲ ਨੂੰ ਤੇ ਕਰਨ ਲਈ ਇਸ ਜ਼ਿਲੇ੍ਹ 'ਚੋਂ ਵੱਡੀ ਪੱਧਰ 'ਤੇ ਕਿਸਾਨਾਂ ਦੇ ਜਥੇ ਦਿੱਲੀ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਸਬੰਧੀ ਸਮੂਹ ਸੈਂਟਰ ਹੈੱਡ ਟੀਚਰਾਂ ਨਾਲ ਮੀਟਿੰਗ

ਨਵਾਂਸ਼ਹਿਰ, 1 ਮਾਰਚ (ਹਰਿੰਦਰ ਸਿੰਘ)- ਸਿੱਖਿਆ ਸਕੱਤਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਅੰਦਰ ਪੜ੍ਹਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਫਰਵਰੀ ਮਹੀਨੇ ਦੇ ਵਿਸ਼ਾ ਵਾਰ ਮੁਲੰਕਣ ਲਈ ਸਾਰੇ ਸਕੂਲਾਂ ਵਿਚ 2 ਮਾਰਚ ਨੂੰ ਮਾਪੇ-ਅਧਿਆਪਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX