ਤਾਜਾ ਖ਼ਬਰਾਂ


ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  45 minutes ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 1 hour ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 2 hours ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 2 hours ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 3 hours ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸੋਗ ਦੀ ਲਹਿਰ
. . .  19 minutes ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 4 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 5 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 5 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 5 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 5 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਮੋਗਾ

ਮਾਸਟਰ ਕੇਡਰ ਯੂਨੀਅਨ ਨੇ ਸੂਬੇ ਦੇ ਸਰਕਾਰੀ ਸਕੂਲਾਂ 'ਚ ਰੋਸ ਪ੍ਰਦਰਸ਼ਨ ਕਰ ਕੇ ਕਾਪੀਆਂ ਸਾੜੀਆਂ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਸਕੱਤਰ ਵਲੋਂ ਲੁਕਵੇਂ ਢੰਗ ਨਾਲ ਈ ਪੰਜਾਬ ਦੇ ਪੋਰਟਲ 'ਤੇ ਸਰਕਾਰੀ ਸਕੂਲਾਂ ਵਿਚੋਂ ਸੈਕਸ਼ਨ ਅਸਾਮੀਆਂ ਖ਼ਤਮ ਕਰਨ ਦਾ ਉਪਰਾਲਾ ਕੀਤਾ ਗਿਆ ਜਿਸ ਦੇ ਵਿਰੋਧ ਵਿਚ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਸਕੱਤਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਈ ਪੰਜਾਬ ਦੇ ਪੋਰਟਲ ਤੋਂ ਸੈਕਸ਼ਨ ਅਸਾਮੀਆਂ ਖ਼ਤਮ ਕਰਨ ਦੀਆਂ ਕਾਪੀਆਂ ਕਢਵਾ ਕੇ ਸਾੜੀਆਂ ਗਈਆਂ | ਇਸ ਲੜੀ ਤਹਿਤ ਜ਼ਿਲ੍ਹਾ ਮੋਗਾ ਵਿਖੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਕੋਰੋਨਾ ਦੇ ਦੌਰ ਵਿਚ ਪਿਛਲੇ ਸਾਲ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਸਬੰਧੀ ਗੰਭੀਰਤਾ ਨਾਲ ਉਪਰਾਲਾ ਕਰ ਕੇ ਵਧਾਈ ਸੀ ਪਰ ਸਿੱਖਿਆ ਸਕੱਤਰ ਵਲੋਂ ਅਸਾਮੀਆਂ ਖ਼ਤਮ ਕਰ ਕੇ ਅਧਿਆਪਕ ਵਰਗ ਨਾਲ ਘੋਰ ਅਨਿਆਂ ਕੀਤਾ ਜਾ ਰਿਹਾ ਹੈ | ਲੁਕਵੇਂ ਢੰਗ ਨਾਲ ਅਸਾਮੀਆਂ ਖ਼ਤਮ ਕਰਨ ਵਾਲੇ ਨਾਦਰਸ਼ਾਹੀ ਫ਼ਰਮਾਨ ਨਾਲ ਪੰਜਾਬ ਦੇ ਸਮੁੱਚੇ ਅਧਿਆਪਕ ਵਰਗ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਅੱਜ ਦੇ ਐਕਸ਼ਨ ਤੋਂ ਬਾਅਦ ਜੇ ਸਿੱਖਿਆ ਸਕੱਤਰ ਵਲੋਂ ਈ ਪੰਜਾਬ ਦੇ ਪੋਰਟਲ ਤੋਂ ਸੈਕਸ਼ਨ ਅਸਾਮੀਆਂ ਵਿਚ ਸੋਧ ਨਾ ਕੀਤੀ ਤਾਂ ਜਲਦੀ ਹੀ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕੇ ਜਾਣਗੇ ਅਤੇ ਇਕ ਵਿਸ਼ਾਲ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਸਿੱਖਿਆ ਸਕੱਤਰ ਦੇ ਦਫ਼ਤਰ ਮੁਹਾਲੀ ਵਿਖੇ ਕੀਤਾ ਜਾਵੇਗਾ | ਮੋਗਾ ਜ਼ਿਲ੍ਹੇ ਦੇ ਬਲਾਕ ਪ੍ਰਧਾਨ ਇੰਦਰਪਾਲ ਸਿੰਘ, ਹਰਪ੍ਰੀਤ ਸਹਿਗਲ, ਨਿਰਮਲਜੀਤ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ, ਅਮਨਦੀਪ ਸਿੰਘ, ਸਟੇਟ ਕਮੇਟੀ ਮੈਂਬਰ ਗੁਰਦਰਸ਼ਨ ਸਿੰਘ, ਗੁਰਿੰਦਰ ਸਿੰਘ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਅਰੁਣ ਕੁਮਾਰ, ਵਿਸ਼ਾਲ ਸ਼ਰਮਾ, ਹਰਬੰਸ ਜੌਹਲ, ਗੁਰਪ੍ਰੀਤ ਸਿੰਘ, ਰਾਜੇਸ਼ ਕੁਮਾਰ, ਸਿਕੰਦਰ ਸਿੰਘ, ਬਲਦੇਵ ਸਿੰਘ, ਸੰਤੋਖ ਕੁਮਾਰ, ਕਰਨੈਲ ਸਿੰਘ, ਸਤਿੰਦਰ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਤੂਰ, ਲਖਵਿੰਦਰ ਸਿੰਘ, ਛਿੰਦਰਪਾਲ ਸਿੰਘ, ਲਖਵੀਰ ਸਿੰਘ ਕੁੱਕੂ, ਜਸਬੀਰ ਸਿੰਘ, ਹਰਜੀਤ ਸਿੰਘ, ਮੈਡਮ ਅੰਬਿਕਾ, ਮੈਡਮ ਕਿਰਨ, ਮੈਡਮ ਚਮਨਦੀਪ ਕੌਰ ਆਦਿ ਅਧਿਆਪਕਾਂ ਨੇ ਵੀ ਆਪਣੇ-ਆਪਣੇ ਸਕੂਲਾਂ ਵਿਚ ਰੋਸ ਪ੍ਰਦਰਸ਼ਨ ਕਰ ਕੇ ਕਾਪੀਆਂ ਸਾੜੀਆਂ |

ਮਿ੍ਤਕ ਦੇਹ ਸੜਕ ਵਿਚਕਾਰ ਰੱਖ ਕੇ ਪੁਲਿਸ ਥਾਣੇ ਮੂਹਰੇ ਲਾਇਆ ਧਰਨਾ

ਬੱਧਨੀ ਕਲਾਂ, 1 ਮਾਰਚ (ਸੰਜੀਵ ਕੋਛੜ)- ਬੀਤੇ ਦਿਨੀਂ ਪਿੰਡ ਬੌਡੇ ਦੇ ਨਜ਼ਦੀਕ ਇਕ ਵਿਅਕਤੀ ਜੋ ਕਿ ਹਾਦਸਾ ਗ੍ਰਸਤ ਦੱਸਿਆ ਜਾ ਰਿਹਾ ਸੀ ਉਸ ਨੂੰ ਐਂਬੂਲੈਂਸ ਰਾਹੀਂ ਫਰੀਦਕੋਟ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਗਿਆ ਜਿਸ ਦੀ ਬੀਤੇ ਦਿਨੀਂ ਮੌਤ ਹੋ ਗਈ | ਉਸ ਦੇ ਰੋਸ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨ ਸਮਾਗਮ ਕਰਵਾਏ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਅਖੰਡ ਕੀਰਤਨੀ ਜਥਾ ਮੋਗਾ ਵਲੋਂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨ ਸਮਾਗਮ ਭਾਈ ਹਰਿੰਦਰ ਸਿੰਘ ਸੋਢੀ ਦੇ ਗ੍ਰਹਿ ਵਿਖੇ ਕਰਵਾਏ ਗਏ | ਰਹਿਰਾਸ ...

ਪੂਰੀ ਖ਼ਬਰ »

ਸਤਿਨਾਮ ਸਰਬ ਕਲਿਆਣ ਟਰੱਸਟ ਨੇ ਸਨਮਾਨੇ ਦਸਮੇਸ਼ ਸਕੂਲ ਦੇ ਵਿਦਿਆਰਥੀ

ਨਿਹਾਲ ਸਿੰਘ ਵਾਲਾ, 1 ਮਾਰਚ (ਪਲਵਿੰਦਰ ਸਿੰਘ ਟਿਵਾਣਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ¢ ਟਰੱਸਟ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਵਲੋਂ ਰਿਲਾਇੰਸ ਪੰਪ 'ਤੇ ਲਗਾਇਆ ਧਰਨਾ ਜਾਰੀ

ਬਾਘਾ ਪੁਰਾਣਾ, 1 ਮਾਰਚ (ਬਲਰਾਜ ਸਿੰਗਲਾ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਜੋ ਖੇਤੀ ਸਬੰਧੀ ਕਾਲੇ ਕਾਨੂੰਨ ਲਿਆਂਦੇ ਗਏ ਹਨ, ਨੂੰ ਰੱਦ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਵਲੋਂ ਰਿਲਾਇੰਸ ਪੰਪ ਰਾਜੇਆਣਾ ਵਿਖੇ ਲਗਾਇਆ ਧਰਨਾ ਜਾਰੀ | ...

ਪੂਰੀ ਖ਼ਬਰ »

ਮੋਦੀ ਸਰਕਾਰ ਪੈਟਰੋਲ, ਡੀਜ਼ਲ ਦੇ ਰੇਟ ਵਧਾ ਕੇ ਦੇਸ਼ ਦੇ ਲੋਕਾਂ ਨੂੰ ਦੋਹੀ ਹੱਥੀ ਲੁੱਟ ਰਹੀ ਹੈ- ਜਥੇਦਾਰ ਰਣਸੀਂਹ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ 1920 ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੋਵਿਡ-19 ਲਈ ਟੀਕਾਕਰਨ ਦਾ ਤੀਜਾ ਗੇੜ ਸ਼ੁਰੂ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਦਾ ਤੀਜਾ ਦੌਰ ਸ਼ੁਰੂ ਹੋ ਗਿਆ ਹੈ, ਜਿਸ ਵਿਚ ਸਾਰੇ ਸੀਨੀਅਰ ਸਿਟੀਜ਼ਨ ਅਤੇ 45-59 ਸਾਲ ਵਾਲੇ ਗੰਭੀਰ ਰੋਗਾਂ ਨਾਲ ...

ਪੂਰੀ ਖ਼ਬਰ »

ਨਵਜੰਮੇ ਅਤੇ ਜੱਚਾ-ਬੱਚਾ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਸਰਬੱਤ ਸਿਹਤ ਬੀਮਾ ਯੋਜਨਾ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 4571 ਲਾਭਪਾਤਰੀਆਂ ਵਲੋਂ ਨਵ-ਜੰਮੇ ਅਤੇ ਜੱਚਾ-ਬੱਚਾ ਦੇ ਇਲਾਜ ਲਈ 6,99,45,480 ਕਰੋੜ ਰੁਪਏ ਤੋਂ ਵੱਧ ਰਾਸ਼ੀ ਦਾ ਇਲਾਜ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 4 ਗਰਾਮ ਹੈਰੋਇਨ ਸਮੇਤ ਨਸ਼ੀਲੀਆਂ ਗੋਲੀਆਂ ਬਰਾਮਦ

ਮੋਗਾ, 1 ਮਾਰਚ (ਗੁਰਤੇਜ ਸਿੰਘ)- ਮੋਗਾ ਪੁਲਿਸ ਦੇ ਵੱਖ-ਵੱਖ ਥਾਣਿਆਂ ਵਲੋਂ 4 ਗਰਾਮ ਹੈਰੋਇਨ ਸਮੇਤ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਰਾਏ ਜਦ ਗਸ਼ਤ ਕਰ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਦੀ ਵਿਦਿਆਰਥਣ ਨੇ ਹਾਸਲ ਕੀਤੇ 6 ਬੈਂਡ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਆਏ ਦਿਨ ਨਵਾਂ ਇਤਿਹਾਸ ਰਚ ਰਹੇ ਹਨ | ਵੇਵਜ਼ ਐਜੂਕੇਸ਼ਨ ਮੋਗਾ ...

ਪੂਰੀ ਖ਼ਬਰ »

ਮਿਸ਼ਨ ਸਤ ਪ੍ਰਤੀਸ਼ਤ ਦੀ ਸਫਲਤਾ ਲਈ ਪ੍ਰਾਇਮਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ ਅੱਜ

ਮੋਗਾ, 1 ਮਾਰਚ (ਜਸਪਾਲ ਸਿੰਘ ਬੱਬੀ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਜਸਵਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਫਰਵਰੀ 2021 ਦੌਰਾਨ ਕੀਤੇ ਗਏ ਵਿਸ਼ਾ ਵਾਰ ਪ੍ਰੀ ਬੋਰਡ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਉਪਰੰਤ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ...

ਪੂਰੀ ਖ਼ਬਰ »

ਰਾਜ ਕੁਮਾਰ ਮੁਖੀਜਾ ਤੇ ਪੂਨਮ ਰਾਣੀ ਮੁਖੀਜਾ ਨੇ ਵਾਰਡ ਨੰਬਰ 47 ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਨਗਰ ਨਿਗਮ ਮੋਗਾ ਦੇ ਵਾਰਡ ਨੰਬਰ 47 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪੂਨਮ ਰਾਣੀ ਮੁਖੀਜਾ ਪਤਨੀ ਰਾਜ ਕੁਮਾਰ ਮੁਖੀਜਾ ਜੋ ਕਿ ਦੂਸਰੀ ਵਾਰ ਕੌਂਸਲਰ ਚੁਣੇ ਗਏ ਹਨ ਅਤੇ ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਧਾਰਮਿਕ ਸਮਾਗਮ ਅਤੇ ਚੱਲ ਰਹੇ ਕਿਸਾਨੀ ਮੋਰਚੇ ਦੀ ਸਫਲਤਾ ਲਈ ਅਖੰਡ ਪਾਠ ਸਹਿਬ ਕਰਵਾਇਆ

ਬਾਘਾ ਪੁਰਾਣਾ, 1 ਮਾਰਚ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੇ ਮੁਦਕੀ ਰੋਡ 'ਤੇ ਸਥਿਤ ਤਹਿਸੀਲ ਕੰਪਲੈਕਸ 'ਚ ਧਾਰਮਿਕ ਸਮਾਗਮ ਅਤੇ ਚੱਲ ਰਹੇ ਕਿਸਾਨੀ ਮੋਰਚੇ ਦੀ ਸਫਲਤਾ ਲਈ ਤਹਿਸੀਲ ਕੰਪਲੈਕਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਪੈਨਸ਼ਨਰ ਵਿੱਤ ਮੰਤਰੀ ਦੇ ਝੂਠੇ ਵਾਅਦਿਆਂ ਖ਼ਿਲਾਫ਼ 2 ਤੋਂ 10 ਤੱਕ ਭੁੱਖ ਹੜਤਾਲਾਂ ਤੇ ਧਰਨਿਆਂ 'ਚ ਸ਼ਾਮਿਲ ਹੋਣਗੇ

ਮੋਗਾ, 1 ਮਾਰਚ (ਅਸ਼ੋਕ ਬਾਂਸਲ)- ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 28 ਫਰਵਰੀ ਤੱਕ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਹਰ ਹਾਲਤ ਵਿਚ ਜਾਰੀ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਵਲੋਂ ਡਿਜੀਟਲ ਫਾਈਨਾਂਸ਼ੀਅਲ ਲਿਟਰੇਸੀ ਪ੍ਰੋਗਰਾਮ ਤਹਿਤ ਕੈਂਪ ਲਗਾਇਆ

ਕੋਟ ਈਸੇ ਖਾਂ, 1 ਮਾਰਚ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਦੀ ਮੋਗਾ ਕੇਂਦਰੀ ਸਹਿਕਾਰੀ ਬੈਂਕ ਕੋਟ ਈਸੇ ਖਾਂ ਵਲੋਂ ਪਿੰਡ ਮਸੀਤਾਂ ਵਿਖੇ ਡਿਜੀਟਲ ਫਾਈਨੈਂਸਲ ਲਿਟਰੇਸੀ ਪ੍ਰੋਗਰਾਮ ਤਹਿਤ ਕਿਸਾਨ ਗ੍ਰਾਹਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਭਰਵੀਂ ...

ਪੂਰੀ ਖ਼ਬਰ »

ਪੈਟਰੋਲੀਅਮ ਉਤਪਾਦ ਜੀ.ਐਸ.ਟੀ. ਦੇ ਅੰਦਰ ਲਿਆਂਦੇ ਜਾਣ-ਵਿਰਕ

ਫਤਹਿਗੜ੍ਹ ਪੰਜਤੂਰ, 1 ਮਾਰਚ (ਜਸਵਿੰਦਰ ਸਿੰਘ ਪੋਪਲੀ)- ਪੈਟਰੋਲੀਅਮ ਪਦਾਰਥ ਅਗਰ ਜੀ. ਐਸ. ਟੀ. ਦੇ ਘੇਰੇ ਵਿਚ ਲਿਆਂਦੇ ਜਾਣ ਤਾਂ ਮਹਿੰਗਾਈ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਕਿਉਂਕਿ ਅੱਜ ਦੀ ਤਾਰੀਖ਼ ਵਿਚ ਪੈਟਰੋਲ 92 ਰੁਪਏ 60 ਪੈਸੇ ਅਤੇ ਡੀਜ਼ਲ 83 ਰੁਪਏ 62 ਪੈਸੇ ਹੈ¢ ਅੱਜ ...

ਪੂਰੀ ਖ਼ਬਰ »

21 ਮਾਰਚ ਦਾ ਕਿਸਾਨ ਮਹਾਂਸੰਮੇਲਨ ਆਪਣੇ ਆਪ 'ਚ ਇਤਿਹਾਸ ਸਿਰਜੇਗਾ-ਸਿੱਧੂ

ਕੋਟ ਈਸੇ ਖਾਂ, 1 ਮਾਰਚ (ਨਿਰਮਲ ਸਿੰਘ ਕਾਲੜਾ)- ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਕੋਟ ਈਸੇ ਖਾਂ ਦੇ ਕੌਂਸਲਰ ਅਤੇ 21 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਬਾਘਾ ਪੁਰਾਣਾ ਮੋਗਾ ਵਿਖੇ ਹੋ ਰਹੇ ਸੰਮੇਲਨ ਦੀ ਜ਼ਿਲ੍ਹਾ ਟੀਮ ਵਿਚ ਹਲਕਾ ਧਰਮਕੋਟ ਤੋਂ ਨਿਯੁਕਤ ਕੀਤੇ ਮੈਂਬਰ ...

ਪੂਰੀ ਖ਼ਬਰ »

ਵਿਧਾਨ ਸਭਾ ਘਿਰਾਓ ਲਈ ਅਜੀਤਵਾਲ ਤੋਂ ਅਕਾਲੀ ਦਲ ਦਾ ਵੱਡਾ ਜਥਾ ਚੰਡੀਗੜ੍ਹ ਰਵਾਨਾ

ਅਜੀਤਵਾਲ, 1 ਮਾਰਚ (ਹਰਦੇਵ ਸਿੰਘ ਮਾਨ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਦੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਪਹਿਲੇ ਦਿਨ ਹੀ ਅਕਾਲੀ ਦਲ ਵਲੋਂ ਵਿਧਾਨ ਸਭਾ ਦੇ ਘਿਰਾਓ ਦੇ ਸੱਦੇ 'ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਅਕਾਲੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 7 ਨਵੇਂ ਮਰੀਜ਼

ਮੋਗਾ, 1 ਮਾਰਚ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਅੱਜ ਮਿਲੀਆਂ ਰਿਪੋਰਟਾਂ ਮੁਤਾਬਿਕ 7 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿਚ ਮਰੀਜਾਂ ਦੀ ਕੁੱਲ ਗਿਣਤੀ 2898 ਹੋ ਗਈ ਹੈ ਜਦੋਂ ਕਿ 60 ਐਕਟਿਵ ਕੇਸ ਹੋ ਗਏ ਹਨ | ਇਸ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਲਈ ਕੇਂਦਰ ਦੇ ਨਾਲ ਕੈਪਟਨ ਸਰਕਾਰ ਵੀ ਜ਼ਿੰਮੇਵਾਰ- ਸੀਰਾ/ਰਿੰਪੀ/ਗਹਿਲੀ ਵਾਲਾ

ਕੋਟ ਈਸੇ ਖਾਂ, 1 ਮਾਰਚ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)- ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੂਰਾ ਦੇਸ਼ ਤਾਂ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਅਤੇ ਮਿਹਨਤਕਸ਼ ਲੋਕਾਂ ਦੇ ਵੀ ਠੱਪ ਹੋ ਰਹੇ ਕੰਮਾਂ ਕਾਰਾਂ ਤੋਂ ਇਲਾਵਾ ਹੁਣ ਤੇਲ ਕੀਮਤਾਂ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਲਈ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਰਵਾਨਾ

ਬਾਘਾ ਪੁਰਾਣਾ, 1 ਮਾਰਚ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਜੋ ਪੰਜਾਬ ਦੀ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਹੈ, ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ...

ਪੂਰੀ ਖ਼ਬਰ »

ਵਾਰਡ ਨੰ. 41 ਦੀ ਜੇਤੂ ਪਾਇਲ ਗਰਗ ਨੂੰ ਅਗਰਵਾਲ ਸਭਾ ਨੇ ਕੀਤਾ ਸਨਮਾਨਿਤ

ਮੋਗਾ, 1 ਮਾਰਚ (ਅਸ਼ੋਕ ਬਾਂਸਲ)- ਅੱਜ ਵਾਰਡ ਨੰ 41 ਤੋਂ ਜੇਤੂ ਆਜ਼ਾਦ ਉਮੀਦਵਾਰ ਪਾਇਲ ਗਰਗ ਨੂੰ ਅਗਰਵਾਲ ਸਮਾਜ ਸਭਾ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਗਰਵਾਲ ਸਮਾਜ ਸਭਾ ਦੇ ਪੰਜਾਬ ਪ੍ਰਧਾਨ ਡਾ. ਅਜੈ ਕਾਂਸਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਪ੍ਰਧਾਨ ਅਜੈ ...

ਪੂਰੀ ਖ਼ਬਰ »

ਪਿੰਡ ਵਾਂਦਰ ਦਾ ਨੌਜਵਾਨ ਊਦੈ ਸਿੰਘ ਵਾਂਦਰ ਤਿੰਨ ਮਹੀਨਿਆਂ ਤੋਂ ਦਿੱਲੀ ਦੇ ਬਾਰਡਰ ਤੇ ਡਟਿਆ

ਸਮਾਲਸਰ, 1 ਮਾਰਚ (ਕਿਰਨਦੀਪ ਸਿੰਘ ਬੰਬੀਹਾ)- ਕੇਂਦਰ ਦੀ ਮੋਦੀ ਸਰਕਾਰ ਭਾਵੇਂ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਵਿਚ ਹੈ, ਪਰ ਦੇਸ਼ ਦੇ ਕਿਸਾਨ ਵੀ ਇੰਨ੍ਹਾਂ ਲੋਕ ਮਾਰੂ ਕਾਨੂੰਨਾਂ ਨੂੰ ਮੂਲੋਂ ਹੀ ਰੱਦ ਕਰਨ ਲਈ ਬਜਿਦ ਹਨ | ਇਸ ਦੀ ਮਿਸਾਲ ...

ਪੂਰੀ ਖ਼ਬਰ »

ਕੋਰਟ ਕੰਪਲੈਕਸ ਦੇ ਨਾਲ ਇੰਪਰੂਵਮੈਂਟ ਟਰੱਸਟ ਦੀ ਜਗ੍ਹਾ ਨੇ ਧਾਰਿਆ ਨਰਕ ਦਾ ਰੂਪ

ਮੋਗਾ, 1 ਮਾਰਚ (ਗੁਰਤੇਜ ਸਿੰਘ)- ਕੋਰਟ ਕੰਪਲੈਕਸ ਮੋਗਾ ਦੇ ਨਾਲ ਦਫ਼ਤਰ ਇੰਪਰੂਵਮੈਂਟ ਟਰੱਸਟ ਦਫ਼ਤਰ ਨੇੜੇ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੇ ਗੰਦੇ ਪਾਣੀ ਨੇ ਕੁੰਭੀ ਨਰਕ ਧਾਰਨ ਕੀਤਾ ਹੋਇਆ ਹੈ ਪਰ ਅਜੇ ਤੱਕ ਇਸ ਪਾਸੇ ਵੱਲ ਕਿਸੇ ਦਾ ਵੀ ਧਿਆਨ ਨਹੀਂ ਗਿਆ ਤੇ ਖ਼ੁਦ ...

ਪੂਰੀ ਖ਼ਬਰ »

ਜ਼ੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਨੇ ਵਿਦਿਆਰਥਣ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)- ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਮਾਲਵਾ ਦੀ ਪ੍ਰਮੁੱਖ ਸੰਸਥਾ ਜੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਤੇ ਸੈਲੂਨ ਵਲੋਂ ਅੱਜ ਸੋਨਿਕਾ ਰਾਣੀ ਨੂੰ ਮੇਕਅਪ ਦਾ ...

ਪੂਰੀ ਖ਼ਬਰ »

ਡੇਰਾ ਭੋਰੇ ਵਾਲਾ ਸੁਖਾਨੰਦ ਵਲੋਂ ਦਿੱਲੀ ਅੰਦੋਲਨ ਲਈ ਰਾਸ਼ਨ ਦਾ ਟਰੱਕ ਰਵਾਨਾ

ਸਮਾਲਸਰ, 1 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਸੰਤ ਹਜ਼ੂਰਾ ਸਿੰਘ ਡੇਰਾ ਭੋਰੇ ਵਾਲਾ ਸੁਖਾਨੰਦ ਤੋਂ ਵਰੋਸਾਏ ਹੋਏ ਸੰਤ ਕੁਲਵੰਤ ਸਿੰਘ ਮੁੱਖ ਸੇਵਾਦਾਰ ਡੇਰਾ ਭੋਰੇ ਵਾਲਾ ਦੀ ਰਹਿਨੁਮਾਈ ਹੇਠ ਡੇਰਾ ਭੋਰੇ ਵਾਲਾ ਸੁਖਾਨੰਦ (ਮੋਗਾ) ਤੋਂ ਦਿੱਲੀ ਵਿਖੇ ਕਿਸਾਨੀ ਅੰਦੋਲਨ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਨੈਸ਼ਨਲ ਸਾਇੰਸ ਦਿਵਸ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਨੈਸ਼ਨਲ ਸਾਇੰਸ ਦਿਵਸ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਭਾ ਤੋਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 1 ਮਾਰਚ (ਸੁਖਦੇਵ ਸਿੰਘ ਖਾਲਸਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਬਿੱਕਰ ਸਿੰਘ ਮਾਛੀ ਕੇ ਦੀ ਅਗਵਾਈ ਹੇਠ ਸੱਘੜ ਸਿੰਘ ਯਾਦਗਾਰੀ ਹਾਲ 'ਚ ਹੋਈ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ

ਸਮਾਲਸਰ, 1 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਵਾਂਦਰ (ਮੋਗਾ) ਦੇ ਭਗਤ ਰਵਿਦਾਸ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸਿਹਤ ਸਬੰਧੀ ਚੈੱਕਅਪ ...

ਪੂਰੀ ਖ਼ਬਰ »

ਡੀ.ਟੀ.ਐਫ. ਪੰਜਾਬ ਵਲੋਂ ਭਲਕੇ ਸਾਂਝਾ ਅਧਿਆਪਕ ਮੋਰਚਾ ਦੇ ਦਿੱਤੇ ਸਾਂਝੇ ਸੰਘਰਸ਼ ਦਾ ਸਮਰਥਨ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕੌਮੀ ਸਿੱਖਿਆ ਨੀਤੀ 2020 ਨੂੰ ਲਾਗੂ ਕਰ ਕੇ ਸਿੱਖਿਆ ਖੇਤਰ ਨੂੰ ਵੀ ਬਾਕੀ ਖੇਤਰਾਂ ਵਾਂਗ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੀ ਕੈਪਟਨ ਸਰਕਾਰ ਵੀ ਉਸੇ ਨੀਤੀ ਦੀਆਂ ਮੱਦਾਂ ਨੂੰ ...

ਪੂਰੀ ਖ਼ਬਰ »

ਅਡਾਨੀ ਸਾਇਲੋ ਪਲਾਂਟ ਦੀ ਰੇਲ ਲਾਈਨ 'ਤੇ ਤੀਜੇ ਦਿਨ ਵੀ ਧਰਨਾ ਜਾਰੀ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਸ਼ਿੰਦਰ ਸਿੰਘ ਜਲਾਲਾਬਾਦ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਬੀਤੇ ਕੱਲ੍ਹ ਬਾਘਾ ਪੁਰਾਣਾ ਕਾਨਫ਼ਰੰਸ 'ਤੇ ਐਲਾਨ ਕੀਤਾ ਕਿ ਡਗਰੂ ਅਡਾਨੀ ਸਾਇਲੋ ਅੱਗੇ ਪੱਕੇ ...

ਪੂਰੀ ਖ਼ਬਰ »

ਟਰੱਕ ਡਰਾਈਵਰਾਂ ਦੇ ਲਾਇਸੈਂਸਾਂ ਦਾ ਨਵੀਨੀਕਰਨ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਕੀਤਾ ਜਾਵੇ-ਵਿਜੇ ਧੀਰ

ਮੋਗਾ, 1 ਮਾਰਚ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਅਤੇ ਟਰੱਕ ਡਰਾਈਵਰ ਅਤੇ ਕੰਡਕਟਰ ਯੂਨੀਅਨ ਦੇ ਪ੍ਰੀਤਮ ਸਿੰਘ ਬਿੱਲੂ ਘੱਲ ਕਲਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਟਰੱਕ ਡਰਾਈਵਰਾਂ ਦੇ ਲਾਇਸੈਂਸਾਂ ਦਾ ਨਵੀਨੀਕਰਨ ਮਾਹੂਆਣਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰਾਂ ਦੀ ਫ਼ੌਜ ਦੇ ਬਾਵਜੂਦ ਵੀ ਪੰਜਾਬ ਹਰ ਫ਼ਰੰਟ 'ਤੇ ਪਛੜਿਆ- ਨਵਦੀਪ ਸੰਘਾ

ਮੋਗਾ, 1 ਮਾਰਚ (ਗੁਰਤੇਜ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਿਆਸੀ ਸਲਾਹਕਾਰਾਂ ਦੀ ਫ਼ੌਜ ਭਰਤੀ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਆਸੀ ਤੌਰ 'ਤੇ ਹੀ ਨਹੀਂ ਬਲਕਿ ਪੰਜਾਬ ਦੇ ਵਿਕਾਸ ਨੂੰ ਲੈ ਕੇ ਵੀ ਆਪਣੀ ਸੋਚ ਨਹੀਂ ਰੱਖਦੇ ਬਲਕਿ ...

ਪੂਰੀ ਖ਼ਬਰ »

ਚੂਹੜਚੱਕ ਭਰਾਵਾਂ ਵਲੋਂ ਕਬੱਡੀ ਖਿਡਾਰੀ ਸਲੀਮ ਕਾਉਂਕੇ ਦਾ ਹੋਵੇਗਾ 1 ਲੱਖ ਨਾਲ ਸਨਮਾਨ

ਅਜੀਤਵਾਲ, 1 ਮਾਰਚ (ਹਰਦੇਵ ਸਿੰਘ ਮਾਨ)-ਕਬੱਡੀ ਪੰਜਾਬ ਦੀ ਸਿਰਫ਼ ਖੇਡ ਹੀ ਨਹੀਂ ਪਹਿਚਾਣ ਵੀ ਹੈ ਅਤੇ ਕਬੱਡੀ ਜਗਤ 'ਚ ਅਨੇਕਾਂ ਖਿਡਾਰੀਆਂ ਨੇ ਆਪਣੀ ਖੇਡ ਦੀ ਬਦੌਲਤ ਦੇਸ਼ ਦਾ ਨਾਂਅ ਉੱਚਾ ਕੀਤਾ | ਨਿਊਜ਼ੀਲੈਂਡ ਕਲੱਬ ਜਗਰਾਉਂ ਦੇ ਜਾਫੀ ਵਜੋਂ ਖੇਡ ਰਹੇ ਨਾਮਵਰ ਕਬੱਡੀ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬੱਧਨੀ ਕਲਾਂ, 1 ਮਾਰਚ (ਸੰਜੀਵ ਕੋਛੜ)- ਸਥਾਨਕ ਬੇਦੀ ਮਾਰਕੀਟ 'ਚ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਸੰਸਥਾ ਗਰੇਅ ਮੈਟਰਜ਼ ਦੇ ਵਿਦਿਆਰਥੀ ਪਵਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬੀੜ ਬੱਧਨੀ ਨੇ ਆਇਲਟਸ ਲਿਸਨਿੰਗ 'ਚੋਂ 7, ਰੀਡਿੰਗ 'ਚੋਂ 6.5, ਰਾਈਟਿੰਗ 'ਚੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆ ਤੇ ਲਾਹਣ ਸਮੇਤ ਦੋ ਕਾਬੂ

ਨਿਹਾਲ ਸਿੰਘ ਵਾਲਾ, 1 ਮਾਰਚ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)- ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਪਰਸਨ ਸਿੰਘ ਵਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅਤੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਰਾਂ ਦੇ ਦਿਸ਼ਾ ...

ਪੂਰੀ ਖ਼ਬਰ »

ਲਿਖਾਰੀ ਸਭਾ ਮੋਗਾ ਵਲੋਂ ਸਾਲਾਨਾ ਸਮਾਗਮ ਮੌਕੇ ਕਵੀ ਦਰਬਾਰ ਕਰਵਾਇਆ

ਮੋਗਾ, 1 ਮਾਰਚ (ਜਸਪਾਲ ਸਿੰਘ ਬੱਬੀ)- ਲਿਖਾਰੀ ਸਭਾ ਮੋਗਾ ਵਲੋਂ ਕਰਵਾਏ ਸਾਲਾਨਾ ਸਮਾਗਮ ਦੌਰਾਨ ਸੰਘਰਸ਼ਸ਼ੀਲ ਲੇਖਕ ਬਲਦੇਵ ਸਿੰਘ ਸਹਿਦੇਵ ਕੈਨੇਡਾ ਦੀ ਕਾਵਿ ਪੁਸਤਕ 'ਮੈਂ ਬੋਲਾਂ ਪੰਜਾਬ' ਮੋਗਾ ਵਿਖੇ ਲੋਕ ਅਰਪਣ ਕੀਤੀ ਗਈ | ਇਸ ਮੌਕੇ ਕਵੀ ਦਰਬਾਰ ਵੀ ਕਰਵਾਇਆ ਗਿਆ | ...

ਪੂਰੀ ਖ਼ਬਰ »

ਢੁੱਡੀਕੇ ਮੁੱਢਲਾ ਸਿਹਤ ਕੇਂਦਰ ਨੇ ਨੱਥੂਵਾਲਾ ਜਦੀਦ 100 ਬੱਚਿਆਂ ਤੇ ਚੜਿੱਕ 24 ਅਧਿਆਪਕਾਂ ਦੇ ਕੀਤੇ ਕੋਰੋਨਾ ਟੈਸਟ

ਅਜੀਤਵਾਲ, 1 ਮਾਰਚ (ਸ਼ਮਸ਼ੇਰ ਸਿੰਘ ਗ਼ਾਲਿਬ)- ਕੋਰੋਨਾ ਦੇ ਪੰਜਾਬ 'ਚ ਸਰਦੀ ਦੇ ਜਾਂਦਿਆਂ ਪ੍ਰਕੋਪ ਵਧਣ 'ਤੇ ਪੰਜਾਬ ਸਰਕਾਰ ਤੇ ਸਿਹਤ ਮਹਿਕਮਾ ਸੁਚੇਤ ਹੋ ਗਿਆ ਹੈ | ਐਸ.ਐਮ.ਓ. ਡਾ. ਨੀਲਮ ਭਾਟੀਆ ਦੀ ਅਗਵਾਈ ਹੇਠ ਡਾ. ਸਿਮਰਨਪਾਲ ਸਿੰਘ ਤੇ ਫਾਰਮਾਸਿਸਟ ਰਾਜ ਕੁਮਾਰ ਦੀ ਟੀਮ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਰੋਸ ਪ੍ਰਦਰਸ਼ਨ ਕਰਕੇ ਕਾਪੀਆਂ ਸਾੜੀਆਂ

ਠੱਠੀ ਭਾਈ, 1 ਮਾਰਚ (ਜਗਰੂਪ ਸਿੰਘ ਮਠਾੜੂ)- ਸੂਬੇ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਸਕੱਤਰ ਵਲੋਂ ਲੁਕਵੇਂ ਢੰਗ ਨਾਲ ਈ ਪੰਜਾਬ ਦੇ ਪੋਰਟਲ ਤੇ ਸਰਕਾਰੀ ਸਕੂਲਾਂ ਵਿਚੋਂ ਸੈਕਸ਼ਨ ਅਸਾਮੀਆਂ ਖ਼ਤਮ ਕਰਨ ਦਾ ਉਪਰਾਲਾ ਕੀਤਾ ਗਿਆ, ਜਿਸ ਦੇ ਵਿਰੋਧ ਵਿਚ ਮਾਸਟਰ ਕੇਡਰ ਯੂਨੀਅਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

ਕਿਸ਼ਨਪੁਰਾ ਕਲਾਂ, 1 ਮਾਰਚ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਿੰਡ ਭਿੰਡਰ ਕਲਾ ਵਿਖੇ ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਤੇ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਦੀ ਪ੍ਰਧਾਨਗੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX