ਤਾਜਾ ਖ਼ਬਰਾਂ


ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ ਤੋਂ ਹਥਿਆਰ ਦੀ ਨੋਕ 'ਤੇ ਨਕਦੀ ਖੋਹ ਕੇ ਫ਼ਰਾਰ
. . .  8 minutes ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  26 minutes ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  40 minutes ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 1 hour ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸ਼ੋਕ ਦੀ ਲਹਿਰ
. . .  52 minutes ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 1 hour ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 3 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 3 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 3 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 3 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਸੰਗਰੂਰ

8 ਨੂੰ ਕਿਸਾਨ ਮਹਿਲਾ ਕਾਰਕੁੰਨ ਦਿੱਲੀ ਵਿਖੇ ਮਨਾਉਣਗੇ ਮਹਿਲਾ ਦਿਵਸ

ਸੰਗਰੂਰ, 1 ਮਾਰਚ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਵਿਚ ਚੱਲ ਰਹੇ ਕਿਸਾਨ ਧਰਨਿਆਂ ਦੇ ਚੱਲਦਿਆਂ ਅੱਜ ਵੀ ਇਨ੍ਹਾਂ ਧਰਨਿਆਂ ਨੂੰ ਵੱਡਾ ਹੁੰਗਾਰਾ ਮਿਲਿਆ | ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵਲੋਂ 1 ਅਕਤੂਬਰ ਤੋਂ ਖੇੜੀ ਪੰਪ ਰਿਲਾਇੰਸ ਵਿਖੇ ਅਤੇ 13 ਅਕਤੂਬਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਕਾਰਜਕਾਰੀ ਮੈਂਬਰ ਸਤਵੰਤ ਸਿੰਘ ਪੂਨੀਆ ਦੇ ਨਿਵਾਸ ਬਾਹਰ ਧਰਨਿਆਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ 8 ਮਾਰਚ ਨੂੰ ਟਿੱਕਰੀ ਬਾਰਡਰ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਔਰਤ ਦਿਵਸ ਵੱਡੀ ਪੱਧਰ ਉੱਤੇ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮਾਲਵਾ ਖਿੱਤੇ ਵਿਚ ਔਰਤ ਕਿਸਾਨ ਕਾਰਕੁਨ ਵੱਡੀ ਪੱਧਰ ਉੱਤੇ ਸ਼ਮੂਲੀਅਤ ਕਰਨਗੀਆਂ ਅਤੇ ਇਸ ਲਈ ਪਿੰਡ ਪੱਧਰ ਉੱਤੇ ਮੀਟਿੰਗਾਂ ਦਾ ਸਿਲਸਿਲਾ ਵਿੱਢਿਆ ਗਿਆ ਹੈ | ਉਨ੍ਹਾਂ ਦੱਸਿਆ ਕਿ 7 ਮਾਰਚ ਤੱਕ ਔਰਤ ਕਿਸਾਨ ਕਾਰਕੁਨ ਦਿੱਲੀ ਪੁੱਜ ਜਾਣਗੀਆਂ | ਪਿੰਡ ਗੁਰਦਾਸਪੁਰਾ ਵਿਖੇ ਧਰਨੇ ਨੂੰ ਗੋਬਿੰਦਰ ਸਿੰਘ ਬਡਰੁੱਖਾਂ, ਸਰੂਪ ਚੰਦ ਕਿਲਾ ਭਰੀਆਂ, ਗੁਰਦੀਪ ਸਿੰਘ ਕੰਮੋਮਾਜਰਾ, ਲਾਭ ਸਿੰਘ ਖੁਰਾਣਾ, ਕਰਮਜੀਤ ਸਿੰਘ ਮੰਗਵਾਲ, ਹਰਦੇਵ ਸਿੰਘ ਕੁਲਾਰਾਂ, ਹਰਦਿਆਲ ਸਿੰਘ ਕੰਮੋਮਾਜਰਾ, ਸੁਰਿੰਦਰ ਸਿੰਘ ਬਡਰੁੱਖਾਂ, ਲਾਭ ਸਿੰਘ ਖੁਰਾਣਾ, ਸੋਮਨਾਥ ਸ਼ੇਰੋਂ, ਭੂਰਾ ਸਿੰਘ ਸ਼ੇਰੋਂ ਨੇ ਵੀ ਸੰਬੋਧਨ ਕੀਤਾ | ਦੂਜੇ ਪਾਸੇ ਰੇਲਵੇ ਸਟੇਸ਼ਨ ਦੇ ਬਾਹਰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਜਾ ਰਹੇ ਨਿਰੰਤਰ ਧਰਨੇ ਨੂੰ ਹਰਮੇਲ ਸਿੰਘ ਮਹਿਰੋਕ, ਨਿਰਮਲ ਸਿੰਘ ਬਟਰਿਆਣਾ, ਇੰਦਰਪਾਲ ਸਿੰਘ ਪੁੰਨਾਵਾਲ, ਪ੍ਰਗਟ ਸਿੰਘ ਛਾਜਲੀ, ਦਰਸ਼ਨ ਸਿੰਘ ਝਨੇੜੀ, ਮੋਹਨ ਲਾਲ ਸੁਨਾਮ, ਰੋਹੀ ਸਿੰਘ ਮੰਗਵਾਲ ਨੇ ਮੰਗ ਕੀਤੀ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ |
ਅਮਰਗੜ੍ਹ, (ਮੰਨਵੀ, ਝੱਲ) - ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਾਲੇਰਕੋਟਲਾ-ਪਟਿਆਲਾ ਹਾਈਵੇ 'ਤੇ ਸਥਿਤ ਪਿੰਡ ਮਾਹੋਰਾਣਾ ਨਜ਼ਦੀਕ ਲੱਗੇ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਵਲੋਂ ਲਾਇਆ ਪੱਕਾ ਧਰਨਾ 143ਵੇਂ ਦਿਨ ਵੀ ਜਾਰੀ ਰਿਹਾ ਅਤੇ ਧਰਨੇ ਵਿਚ ਮੌਜੂਦ ਕਿਸਾਨ ਆਗੂ ਭੁਪਿੰਦਰ ਸਿੰਘ ਲਾਂਗੜੀਆਂ, ਨਰਿੰਦਰਜੀਤ ਸਿੰਘ ਸਲਾਰ, ਪਰਮਜੀਤ ਸਿੰਘ ਸਲਾਰ ਸਾਬਕਾ ਸਰਪੰਚ, ਕਰਮਜੀਤ ਸਿੰਘ ਸਮੇਤ ਵੱਖ-ਵੱਖ ਬੁਲਾਰਿਆਂ ਵਲੋਂ ਭਾਜਪਾ ਦੀ ਮੋਦੀ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਕੇਂਦਰ ਦੇ ਅੜੀਅਲ ਰਵੱਈਏ ਕਾਰਨ ਦੇਸ਼ ਦਾ ਅੰਨਦਾਤਾ ਪਿਛਲੇ ਕਈ ਮਹੀਨੇ ਤੋਂ ਸੜਕਾਂ 'ਤੇ ਰੁੱਲ ਰਿਹਾ ਹੈ ਪਰ ਸਤਾ ਵਿਚ ਅੰਨ੍ਹੇ ਹੋਏ ਭਾਜਪਾਈ ਕਿਸਾਨਾਂ ਦੇ ਸੰਘਰਸ਼ ਨੂੰ ਲਗਾਤਾਰ ਅਣਗੋਲਿਆਂ ਕਰ ਰਹੇ ਹਨ ਜਿਸ ਦਾ ਖ਼ਮਿਆਜ਼ਾ ਭਾਜਪਾ ਨੂੰ ਦੇਸ਼ ਵਿਚ ਹੋਣ ਵਾਲੀ ਹਰ ਇਕ ਚੋਣ ਵਿਚ ਜ਼ਰੂਰ ਭੁਗਤਣਾ ਪਵੇਗਾ | ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਸਲਾਰ, ਅਵਤਾਰ ਸਿੰਘ ਤੋਲੇਵਾਲ, ਲਾਲ ਸਿੰਘ ਤੋਲੇਵਾਲ ਸਾਬਕਾ ਸਰਪੰਚ, ਕਵੀਸ਼ਰ ਗੁਲਜ਼ਾਰ ਖਾਂ, ਹਰਬੰਸ ਸਿੰਘ ਸਲਾਰ, ਨੇਤਰ ਸਿੰਘ ਬਾਠਾਂ, ਮਾਸਟਰ ਮਨਜੀਤ ਸਿੰਘ ਭੁੱਲਰਾਂ, ਨਿਰਭੈ ਸਿੰਘ ਤੋਲੇਵਾਲ, ਟੇਕ ਸਿੰਘ ਸਲਾਰ, ਨਿਰਭੈ ਸਿੰਘ ਬੁਰਜ਼, ਹਰਦੇਵ ਸਿੰਘ ਦਰੋਗੇਵਾਲ, ਤਰਲੋਕ ਸਿੰਘ ਭੁੱਲਰਾਂ ਅਤੇ ਰਣਜੀਤ ਕੌਰ ਬਨਭੌਰਾ ਆਦਿ ਮੌਜੂਦ ਸਨ |
ਮਲੇਰਕੋਟਲਾ, (ਮੁਹੰਮਦ ਹਨੀਫ਼ ਥਿੰਦ) - ਕਿਸਾਨੀ ਅੰਦੋਲਨ ਦੌਰਾਨ ਦਿੱਲੀ ਪੁਲਿਸ ਵਲੋਂ ਫੜੇ ਗਏ ਨਿਰਦੋਸ਼ ਨੌਜਵਾਨਾਂ ਤੇ ਕਿਸਾਨਾਂ ਦੀ ਰਿਹਾਈ ਦੀ ਮੰਗ ਵਿਦੇਸ਼ਾਂ 'ਚ ਵੱਸਦੇ ਪੰਜਾਬੀ ਵੀਰਾਂ ਵਲੋਂ ਵੀ ਪੂਰੇ ਜ਼ੋਰ-ਸ਼ੋਰ ਨਾਲ ਉਠਾਈ ਜਾ ਰਹੀ ਹੈ ਅਤੇ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਗਿ੍ਫ਼ਤਾਰ ਕੀਤੇ ਸਾਰੇ ਨੌਜਵਾਨਾਂ ਅਤੇ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਆਵਾਜ਼ ਬੁਲੰਦ ਕਰਨ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਆਸਟਰੇਲੀਆ ਵੱਸਦੇ ਮਾਂ ਖੇਡ ਕਬੱਡੀ ਦੇ ਪ੍ਰਮੋਟਰ ਅਤੇ ਉੱਘੇ ਸਮਾਜਸੇਵੀ ਗੁਰਪ੍ਰੀਤ ਸਿੰਘ ਸੰਗਾਲੀ ਨੇ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਦੀ ਸਫਲਤਾ 'ਚ ਨੌਜਵਾਨਾਂ ਦਾ ਵੱਡਾ ਯੋਗਦਾਨ ਹੈ, ਜਿਸ ਨੰੂ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ ਅਤੇ ਖ਼ਾਸਕਰ ਸਮਾਜਸੇਵੀ ਲੱਖਾ ਸਿਧਾਣਾ ਨੇ ਵੱਡੇ ਪੱਧਰ 'ਤੇ ਨੌਜਵਾਨੀ ਨੂੰ ਲਾਮਵੰਦ ਕਰ ਕੇ ਅੰਦੋਲਨ ਨਾਲ ਜੋੜਿਆ ਹੈ | ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸਮਾਜਸੇਵੀ ਨੌਜਵਾਨ ਲੱਖਾ ਸਿਧਾਣਾ ਨੂੰ ਨਾਲ ਲੈ ਕੇ ਚੱਲਣ ਤੇ ਉਸ ਵਿਰੁੱਧ ਦਰਜ ਝੂਠੇ ਮੁਕੱਦਮੇ ਨੂੰ ਵਾਪਸ ਕਰਵਾਉਣ ਲਈ ਹੰਭਲਾ ਮਾਰਨ |
ਨਦਾਮਪੁਰ/ਚੰਨੋਂ, (ਹਰਜੀਤ ਸਿੰਘ ਨਿਰਮਾਣ) - ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਟੌਲ ਪਲਾਜ਼ਾ ਕਾਲਾਝਾੜ ਵਿਖੇ 146ਵੇਂ ਦਿਨ ਵੀ ਧਰਨਾ ਜਾਰੀ ਰਿਹਾ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੋਲ ਪਲਾਜ਼ਾ ਕਾਲਾਝਾੜ ਵਿਖੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਕਿਸਾਨ ਸੰਘਰਸ਼ ਹੁਣ ਜਨ ਅੰਦੋਲਨ ਦਾ ਰੂਪ ਧਾਰਨ ਕਰ ਗਿਆ ਹੈ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਫੈਲ ਗਿਆ ਹੈ | ਉਹਨਾਂ ਕਿਹਾ ਕਿ ਜਿਨ੍ਹਾਂ ਚਿਰ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅਤੇ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ |
ਲਹਿਰਾਗਾਗਾ, (ਸੂਰਜ ਭਾਨ ਗੋਇਲ)- 23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿਚ ਲੋਕ ਚੇਤਨਾ ਮੰਚ, ਲਹਿਰਾਗਾਗਾ ਵਲੋਂ ਹਰ ਸਾਲ ਕਰਵਾਇਆ ਜਾਣ ਸਭਿਆਚਾਰਕ ਪ੍ਰੋਗਰਾਮ ਇਸ ਵਾਰ ਦਿੱਲੀ ਦੀਆਂ ਸਰਹੱਦਾਂ 'ਤੇ ਲੜੇ ਜਾ ਰਹੇ ਇਤਿਹਾਸਕ ਕਿਸਾਨ ਅੰਦੋਲਨ ਨੰੂ ਸਮਰਪਿਤ ਹੋਵੇਗਾ | ਇਹ ਫ਼ੈਸਲਾ ਲੋਕ ਚੇਤਨਾ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਸਭਿਆਚਾਰਕ ਪ੍ਰੋਗਰਾਮ ਵਿਚ ਅਦਾਕਾਰ ਮੰਚ, ਮੋਹਾਲੀ ਵਲੋਂ ਡਾਕਟਰ ਸਾਹਿਬ ਸਿੰਘ ਦੀ ਅਗਵਾਈ ' ਪ੍ਰਸਿੱਧ ਨਾਟਕ 'ਸੰਮਾਂ ਵਾਲੀ ਡਾਂਗ' ਵਿਸ਼ੇਸ਼ ਤੌਰ 'ਤੇ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਗੀਤ-ਸੰਗੀਤ ਦਾ ਪ੍ਰੋਗਰਾਮ ਜਗਸੀਰ ਜੀਦਾ ਦੀ ਨਿਗਰਾਨੀ ਹੇਠ ਲੋਕ ਸੰਗੀਤ ਮੰਡਲੀ ਜੀਦਾ ਅਤੇ ਮਾਲਵਾ ਹੇਕ, ਲਹਿਰਾਗਾਗਾ ਵਲੋਂ ਜਗਦੀਸ਼ ਪਾਪੜਾ ਤੇ ਸਾਥੀ ਪੇਸ਼ ਕਰਨਗੇ | ਇਸ ਮੌਕੇ ਜਗਦੀਸ਼ ਪਾਪੜਾਂ, ਗੁਰਚਰਨ ਸਿੰਘ ਕੈਸ਼ੀਅਰ, ਪੂਰਨ ਸਿੰਘ ਖਾਈ, ਪਿ੍ੰਸੀਪਲ ਪਿਆਰਾ ਲਾਲ, ਮਾਸਟਰ ਜੀਵਨ ਰਾਮ ਚੋਟੀਆਂ, ਰਾਮਚੰਦਰ ਸਿੰਘ ਖਾਈ, ਭੀਮ ਸਿੰਘ ਲਹਿਰਾ, ਤਰਸੇਮ ਭੋਲੂ ਹਾਜ਼ਰ ਸਨ |
ਲਹਿਰਾਗਾਗਾ, (ਸੂਰਜ ਭਾਨ ਗੋਇਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਦੀ ਅਗਵਾਈ ਹੇਠ ਲਹਿਲ ਖ਼ੁਰਦ ਨਾਲ ਲਗਦੇ ਰਿਲਾਇੰਸ ਦੇ ਪੰਪ 'ਤੇ ਧਰਨਾ ਜਾਰੀ ਰਿਹਾ | ਪੈੱ੍ਰਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮਹਿੰਗੀ ਵਿੱਦਿਆ, ਮਹਿੰਗੀ ਬਿਜਲੀ ਪਾਣੀ, ਮਹਿੰਗੀਆਂ ਸਿਹਤ ਸਹੂਲਤਾਂ ਦੇ ਨਾਲ ਟਰਾਂਸਪੋਰਟ, ਅਸਮਾਨ ਛੂਹ ਰਹੀਆਂ ਤੇਲ ਰਸੋਈ ਗੈੱਸ ਦੀਆਂ ਕੀਮਤਾਂ ਕਾਰਪੋਰੇਟ ਪੱਖੀ ਨਿਸ਼ਾਨੀਆਂ ਹਨ | ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖ਼ੁਰਦ, ਬਲਵਿੰਦਰ ਸਿੰਘ ਮਨਿਆਣਾ, ਜਗਸੀਰ ਸਿੰਘ ਖੰਡੇਬਾਦ, ਹਰਸੇਵਕ ਸਿੰਘ ਲਹਿਲ ਖ਼ੁਰਦ, ਹਰਜਿੰਦਰ ਸਿੰਘ ਨੰਗਲਾ ਬਿੰਦਰ ਸਿੰਘ ਖੋਖਰ ਹਾਜ਼ਰ ਸਨ |
ਵਿਰੋਧੀ ਰਾਜਨੀਤਿਕ ਆਗੂਆਂ ਦੇ ਭੇਟ ਚੜਿ੍ਹਆ ਕਿਸਾਨ ਸੰਘਰਸ਼ - ਪੂਨੀਆ
ਭਾਰਤੀ ਜਨਤਾ ਪਾਰਟੀ ਦੇ ਸੂਬਾਈ ਕਾਰਜਕਾਰਨੀ ਦੇ ਮੈਂਬਰ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਕਿਸਾਨ ਸੰਘਰਸ਼ ਪੂਰੀ ਤਰ੍ਹਾਂ ਰਾਜਨੀਤਿਕ ਆਗੂਆਂ ਨੇ ਆਪਣੀ ਪਕੜ ਵਿਚ ਲੈ ਲਿਆ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਦਾ ਨਿਪਟਾਰਾ ਹੁਣ ਤੱਕ ਸੰਭਵ ਸੀ ਪਰ ਵਿਰੋਧੀ ਰਾਜਨੀਤਿਕ ਦਲਾਂ ਦੇ ਆਗੂਆਂ ਨੇ ਇਸ ਨੂੰ ਹੋਰ ਉੱਲਝਾ ਦਿੱਤਾ ਹੈ | ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਕੈਬਨਿਟ ਵਜ਼ੀਰ ਬੀਬੀ ਹਰਸਿਮਰਤ ਕੌਰ ਬਾਦਲ ਖਿਲਾਫ ਖੁੱਲ੍ਹ ਕੇ ਭੜਾਸ ਕੱਢਦਿਆਂ ਉਨ੍ਹਾਂ ਕਿਹਾ ਕਿ ਕੈਬਨਿਟ ਦੀ ਹਰ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਉੱਤੇ ਅਕਾਲੀ ਦਲ ਦੀ ਨੁਮਾਇੰਦੇ ਬੀਬੀ ਬਾਦਲ ਨੇ ਮੋਹਰ ਲਗਾਈ ਅਤੇ ਉਸ ਵੇਲੇ ਪੂਰਾ ਬਾਦਲ ਪਰਿਵਾਰ ਖੇਤੀ ਕਾਨੂੰਨਾਂ ਦੀ ਸ਼ਲਾਘਾ ਕਰਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਜਦ ਪੰਜਾਬ ਵਿਚ ਸੰਘਰਸ਼ ਜ਼ੋਰ ਫੜ ਗਿਆ ਤਾਂ ਕਿਸਾਨਾਂ ਦੇ ਡਰੋਂ ਪਹਿਲਾਂ ਬੀਬੀ ਬਾਦਲ ਨੇ ਅਸਤੀਫ਼ਾ ਦਿੱਤਾ ਅਤੇ ਫਿਰ ਐਨ.ਡੀ.ਏ. ਛੱਡਦਿਆਂ ਭਾਜਪਾ ਖਿਲਾਫ ਹੀ ਯੂ ਟਰਨ ਲਿਆ |

ਹਿੰਦੂ ਮੰਦਰ ਐਕਟ ਬਣਾਉਣ ਲਈ ਬਜਰੰਗ ਦਲ 4 ਨੂੰ ਮੁੱਖ ਮੰਤਰੀ ਨਾਲ ਕਰੇਗਾ ਗੱਲਬਾਤ

ਸੰਗਰੂਰ, 1 ਮਾਰਚ (ਅਮਨਦੀਪ ਸਿੰਘ ਬਿੱਟਾ)-ਬਜਰੰਗ ਦਲ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਹਿਤੇਸ਼ ਭਾਰਦਵਾਯ ਅਤੇ ਹਿੰਦੂ ਸਮਾਜ ਦੇ ਅੰਤਰਰਾਸ਼ਟਰੀ ਸੰਤ ਤੂਫ਼ਾਨ ਗਿਰੀ ਮਹਾਰਾਜ ਨੇ ਅੱਜ ਇੱਥੇ ਸਾਂਝੀ ਕਾਨਫ਼ਰੰਸ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਬੇਸਹਾਰਾ ਔਰਤ ਪਿੰਗਲਵਾੜੇ 'ਚ ਕਰਵਾਈ ਦਾਖ਼ਲ

ਸੰਗਰੂਰ, 1 ਮਾਰਚ (ਅਮਨਦੀਪ ਸਿੰਘ ਬਿੱਟਾ) - ਪਿੰਗਲਵਾੜਾ ਚੈਰੀਟੇਬਲ ਬਰਾਂਚ ਸੰਗਰੂਰ ਦੇ ਮੁੱਖ ਪ੍ਰਬੰਧਕ ਤਿਰਲੋਚਨ ਸਿੰਘ ਚੀਮਾ, ਪ੍ਰਬੰਧਕ ਹਰਜੀਤ ਸਿੰਘ ਅਰੋੜਾ, ਹੈਡ ਮਾਸਟਰ, ਮੁਖ਼ਤਿਆਰ ਸਿੰਘ, ਮੇਜਰ ਸਿੰਘ, ਤੇਜਾ ਸਿੰਘ, ਪਿ੍ੰਸੀਪਲ ਬਲਵੰਤ ਸਿੰਘ ਨੇ ਦੱਸਿਆ ਕਿ ਇਕ ...

ਪੂਰੀ ਖ਼ਬਰ »

ਈ-ਪੰਜਾਬ ਤੇ ਅਸਾਮੀਆਂ ਖ਼ਤਮ ਕਰਨ ਦਾ ਅਧਿਆਪਕ ਦਲ ਵਲੋਂ ਵਿਰੋਧ

ਸੰਗਰੂਰ, 1 ਮਾਰਚ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਲ ਪੰਜਾਬ ਦੇ ਸੂਬਾ ਚੇਅਰਮੈਨ ਸ. ਤੇਜਿੰਦਰ ਸਿੰਘ ਸੰਘਰੇੜੀ, ਸੂਬਾ ਪ੍ਰਧਾਨ ਸ. ਗੁਰਜੰਟ ਸਿੰਘ ਵਾਲੀਆ ਅਤੇ ਜ਼ਿਲ੍ਹਾ ਪ੍ਰਧਾਨ ਸ. ਵਰਿੰਦਰਜੀਤ ਸਿੰਘ ਬਜਾਜ ਨੇ ਸਾਂਝੇ ਬਿਆਨ ਰਾਹੀਂ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬਿਨਾਂ ਮਨਜ਼ੂਰੀ ਤੋਂ ਪੁੱਟੀ ਸੜਕ ਰਾਹਗੀਰਾਂ ਲਈ ਬਣੀ ਮੌਤ ਦਾ ਕਾਰਨ

ਲਹਿਰਾਗਾਗਾ, 1 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ ਕਰੀਬ ਦੋ ਮਹੀਨੇ ਪਹਿਲਾਂ ਸੀਵਰੇਜ ਪਾਉਣ ਲਈ ਪੁੱਟੀ ਸੜਕ ਨੇ ਜਿੱਥੇ ਪਹਿਲਾਂ ਇਕ ਮੋਟਰਸਾਈਕਲ ਸਵਾਰ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਜਾਨ ਲੈਣ ਤੋਂ ਬਾਅਦ ਵੀ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ

ਅਹਿਮਦਗੜ੍ਹ, 1 ਮਾਰਚ (ਸੋਢੀ) - ਸਥਾਨਕ ਦਹਿਲੀਜ਼ ਰੋਡ ਸਥਿਤ ਸੂਦ ਮਲਟੀ-ਸਪੈਸ਼ਲਿਟੀ ਹਸਪਤਾਲ ਵਿਖੇ ਹੱਡੀਆਂ ਅਤੇ ਜੋੜਾ ਦੀ ਮੁਫ਼ਤ ਜਾਂਚ ਦਾ ਕੈਂਪ ਲਾਇਆ ਗਿਆ | ਹਸਪਤਾਲ ਦੇ ਐਮ. ਡੀ ਰਾਮ ਸਰੂਪ ਸੂਦ ਦੀ ਅਗਵਾਈ ਹੇਠ ਲਾਏ ਮੁਫ਼ਤ ਜਾਂਚ ਕੈਂਪ ਦੌਰਾਨ ਹੱਡੀਆਂ ਅਤੇ ਗੋਡੇ ...

ਪੂਰੀ ਖ਼ਬਰ »

ਕੋਰੋਨਾ ਦੇ ਮੁੜ ਵਧਦੇ ਪ੍ਰਕੋਪ ਦੇ ਚੱਲਦਿਆਂ ਕੋਰੋਨਾ ਵੈਕਸੀਨ ਦੀ ਵਧੀ ਮੰਗ

ਧੂਰੀ, 1 ਮਾਰਚ (ਸੰਜੇ ਲਹਿਰੀ) - ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪਿਛਲੀ 16 ਜਨਵਰੀ ਤੋਂ ਸਿਵਲ ਹਸਪਤਾਲ ਧੂਰੀ ਵਿਖੇ ਚੱਲ ਰਹੀ ਕੋਰੋਨਾ ਵੈਕਸੀਨ ਦੀ ਟੀਕਾਕਰਨ ਮੁਹਿੰਮ ਦੌਰਾਨ ਅੱਜ 110 ਫ਼ਰੰਟ ਵਾਰੀਅਰਜ਼ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਗਿਆ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦੌਰਾਨ 8 ਟੀਮਾਂ ਦੇ ਹੋਣਗੇ ਮੁਕਾਬਲੇ

ਧੂਰੀ, 1 ਮਾਰਚ (ਸੰਜੇ ਲਹਿਰੀ) - ਸਾਊਥ ਆਸਟੇ੍ਰਲੀਆ ਦੀ ਰਾਜਧਾਨੀ ਐਡੀਲੇਡ ਵਿਖੇ ਅੱਜ ਸ਼ੁਰੂ ਹੋਏ ਦੂਸਰੇ ਕਿ੍ਕਟ ਟੂਰਨਾਮੈਂਟ ਵਿਚ 8 ਟੀਮਾਂ ਨੇ ਸ਼ਾਨੋ-ਸ਼ੌਕਤ ਨਾਲ ਭਾਗ ਲਿਆ ਅਤੇ 18 ਅਪ੍ਰੈਲ ਤੱਕ ਚੱਲਣ ਵਾਲੇ ਇਹਨਾਂ ਫਾਈਨਲ ਮੁਕਾਬਲਿਆਂ ਵਿਚ 18 ਅਪ੍ਰੈਲ ਨੂੰ ਐਡੀਲੇਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਬਜਟ ਕਿਸਾਨਾਂ ਦੇ ਹਿਤ 'ਚ ਹੋਵੇ -ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 1 ਮਾਰਚ (ਭੁੱਲਰ, ਧਾਲੀਵਾਲ) - ਨੇੜਲੇ ਪਿੰਡ ਲਖਮੀਰਵਾਲਾ ਵਿਖੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੀਜ਼ਲ, ਪੈਟਰੋਲ ਅਤੇ ਰਸੋਈ ਗੈੱਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਨੌਜਵਾਨ ਕਾਬੂ

ਅਹਿਮਦਗੜ੍ਹ, 1 ਮਾਰਚ (ਸੋਢੀ) - ਅਹਿਮਦਗੜ੍ਹ ਪੁਲਿਸ ਵਲੋਂ 10 ਗ੍ਰਾਮ ਚਿੱਟੇ ਸਮੇਤ 2 ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਥਾਣਾ ਸਿਟੀ ਦੇ ਮੁਖੀ ਮੇਜਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸ੍ਰੀ ਵਿਵੇਕ ਸੀਲ ਸੋਨੀ ਦੇ ...

ਪੂਰੀ ਖ਼ਬਰ »

ਰਸੋਈ ਗੈੱਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਲੋਕਾਂ ਦਾ ਕਚੂਮਰ ਕੱਢਿਆ

ਸੰਗਰੂਰ, 1 ਮਾਰਚ (ਧੀਰਜ ਪਸ਼ੌਰੀਆ) - ਮਹਿੰਗਾਈ ਦੀ ਚੱਕੀ ਵਿਚ ਪਿਸ ਰਹੇ ਲੋਕਾਂ ਨੰੂ ਰਾਹਤ ਦੇਣ ਦੀ ਬਜਾਏ ਮੋਦੀ ਸਰਕਾਰ ਨੇ ਇਕ ਵਾਰ ਫਿਰ ਰਸੋਈ ਗੈੱਸ ਸਿਲੰਡਰ ਦੀ ਕੀਮਤ ਵਿਚ ਵਾਧਾ ਕਰ ਕੇ ਲੋਕਾਂ ਨੰੂ ਸੁਨੇਹਾ ਦੇ ਦਿੱਤਾ ਹੈ ਕਿ ਉਹ ਕਿਸੇ ਵੀ ਅੱਛੇ ਦਿਨਾਂ ਦੀ ਉਡੀਕ ਨਾ ...

ਪੂਰੀ ਖ਼ਬਰ »

ਗੋਦਨਾਮਾ ਮਾਮਲੇ 'ਚ ਦੋਵੇਂ ਪਰਿਵਾਰਾਂ ਵਲੋਂ ਵਕੀਲ ਦਾ ਦਫ਼ਤਰ ਘੇਰਿਆ ਤੇ ਕੀਤੀ ਨਾਅਰੇਬਾਜ਼ੀ

ਸ਼ੇਰਪੁਰ, 1 ਮਾਰਚ (ਸੁਰਿੰਦਰ ਚਹਿਲ) - ਬੀਤੇ ਦਿਨੀਂ ਸਥਾਨਕ ਸਬ-ਤਹਿਸੀਲ ਵਿਖੇ ਹੋਏ ਗੋਦਨਾਮੇ ਨੂੰ ਗ਼ਲਤ ਆਖਦਿਆਂ ਸਬ ਤਹਿਸੀਲ 'ਚ ਰਜਿਸਟਰੀਆਂ ਵਗ਼ੈਰਾ ਦਾ ਕੰਮ ਕਰਦੇ ਐਡਵੋਕੇਟ ਕੁਲਵਿੰਦਰ ਸਿੰਘ ਵਲੋਂ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖੇ ਪੱਤਰਾਂ ਅਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਬਾਅ ਜਰੀਏ ਪੰਜਾਬ ਦੇ ਮਿੱਲਰਾਂ ਤੋਂ ਲੈਣਾ ਚਾਹੁੰਦੀ ਹੈ ਵਧੀਆ ਚਾਵਲ-ਅਸ਼ਵਨੀ ਕੁਮਾਰ

ਸੁਨਾਮ ਊਧਮ ਸਿੰਘ ਵਾਲਾ, 1 ਮਾਰਚ (ਧਾਲੀਵਾਲ, ਭੁੱਲਰ) - ਪਹਿਲਾਂ ਹੀ ਘਾਟੇ ਵਿਚ ਜਾ ਰਹੇ ਸ਼ੈਲਰ ਉਦਯੋਗ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀਆਂ ਗਈਆਂ ਸ਼ਰਤਾਂ ਪੂਰੀਆਂ ਕਰਨਾ ਟੇਢੀ ਖੀਰ ਸਾਬਤ ਹੋ ਰਹੀਆਂ ਹਨ | ਰਾਈਸ ਮਿੱਲਰ ਐਸੋਸੀਏਸ਼ਨ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਜਥੇਬੰਦੀ ਦੀ ਚੋਣ ਮੁਲਤਵੀ

ਸੰਗਰੂਰ, 1 ਮਾਰਚ (ਅਮਨਦੀਪ ਸਿੰਘ ਬਿੱਟਾ) - ਇੰਡੀਅਨ ਐਕਸ ਸਰਵਿਸ ਲੀਗ ਪੰਜਾਬ ਅਤੇ ਚੰਡੀਗੜ੍ਹ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਕੈਪਟਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬਲਾਕ ਮਲੇਰਕੋਟਲਾ ਅਤੇ ਸੰਗਰੂਰ ਦੀ ਚੋਣਾਂ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਮੰਤਰੀ ਰਜ਼ੀਆ ਸੁਲਤਾਨਾ ਨੂੰ ਭੇਜਿਆ ਮੰਗ ਪੱਤਰ

ਮਾਲੇਰਕੋਟਲਾ, 1 ਮਾਰਚ (ਕੁਠਾਲਾ) - ਆਪਣੇ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਜਥੇਬੰਦੀ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਨੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨ ਦੀ ਸਥਾਨਕ ਰਿਹਾਇਸ਼ ਮਲੇਰਕੋਟਲਾ ਹਾਊਸ ...

ਪੂਰੀ ਖ਼ਬਰ »

ਅਮਨ ਸਿੱਖਣ ਦਲਿਤ ਵੈੱਲਫੇਅਰ ਸੰਗਠਨ ਦੇ ਸਕੱਤਰ ਬਣੇ

ਸੁਨਾਮ ਊਧਮ ਸਿੰਘ ਵਾਲਾ, 1 ਮਾਰਚ (ਰੁਪਿੰਦਰ ਸਿੰਘ ਸੱਗੂ) - ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸਰਪ੍ਰਸਤ ਮੈਡਮ ਪੂਨਮ ਕਾਂਗੜਾ, ਪ੍ਰਧਾਨ ਦਰਸ਼ਨ ਕਾਂਗੜਾ ਦੀ ਅਗਵਾਈ ਹੇਠ ਪੰਜਾਬ ਦੇ ਸਮੂਹ ਪਿਛਲੇ ਅਹੁਦੇਦਾਰਾਂ ਨੂੰ ਭੰਗ ਕਰ ਕੇ ਨਵੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ 65 ਸਾਲਾ ਕੋਰੋਨਾ ਮਰੀਜ਼ ਦੀ ਮੌਤ

ਸੰਗਰੂਰ, 1 ਮਾਰਚ (ਧੀਰਜ ਪਸ਼ੌਰੀਆ) - ਭਵਾਨੀਗੜ੍ਹ ਸਿਹਤ ਬਲਾਕ ਨਾਲ ਸੰਬੰਧਤ ਕੋਰੋਨਾ ਤੋਂ ਪੀੜਤ ਇਕ 65 ਸਾਲਾ ਵਿਅਕਤੀ ਦੀ ਰਾਜਿੰਦਰਾ ਹਸਪਤਾਲ ਵਿਚ ਮੌਤ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਮੌਤਾਂ ਦੀ ਗਿਣਤੀ ਦਾ ਆਂਕੜਾ 207 ਹੋ ਗਿਆ | ਕੁਝ ਦਿਨਾਂ ਤੋਂ ਨਵੇਂ ਮਾਮਲਿਆਂ ਵਿਚ ...

ਪੂਰੀ ਖ਼ਬਰ »

ਗੰਨਾ ਮਿੱਲ ਤੋਂ ਬਕਾਇਆ ਰਕਮ ਤੇ ਡਿਪਟੀ ਕਮਿਸ਼ਨਰ ਦੇ ਵਿਵਹਾਰ ਤੋਂ ਕਲਪੇ ਗੰਨਾ ਕਾਸ਼ਤਕਾਰ ਟੈਂਕੀ 'ਤੇ ਚੜ੍ਹੇ

ਸੰਗਰੂਰ, 1 ਮਾਰਚ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅੱਜ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦ ਵੱਡੀ ਗਿਣਤੀ ਵਿਚ ਜ਼ਿਲ੍ਹੇ ਭਰ ਦੇ ਗੰਨਾ ਕਾਸ਼ਤਕਾਰ ਧੂਰੀ ਸ਼ੂਗਰ ਮਿੱਲ ਤੋਂ ਆਪਣੀ ਬਕਾਇਆ ਰਾਸ਼ੀ ਨੂੰ ਲੈ ਕੇ ਧਰਨੇ ਉੱਤੇ ਬੈਠ ਗਏ | ...

ਪੂਰੀ ਖ਼ਬਰ »

ਸਕੂਲਾਂ 'ਚੋਂ ਪੋਸਟਾਂ ਚੁੱਕਣ 'ਤੇ ਮੱਚੀ ਹਾਹਾਕਾਰ

ਸੰਗਰੂਰ, 1 ਮਾਰਚ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਿੱਖਿਆ ਵਿਭਾਗ ਨੇ ਚੁੱਪ ਚੁਪੀਤੇ ਹੀ ਸਰਕਾਰੀ ਸਕੂਲਾਂ ਵਿਚੋਂ ਹਜ਼ਾਰਾਂ ਪੋਸਟਾਂ ਚੁੱਕ ਦਿੱਤੀਆਂ ਹਨ | ਇਸ ਸਬੰਧੀ ਕੋਈ ਨਿਯਮ ਜਨਤਕ ਨਹੀਂ ਕੀਤੇ ਗਏ | ਸਕੂਲਾਂ ਵਿਚ ਈ-ਪੰਜਾਬ ਪੋਰਟਲ ਤੇ ਚੈੱਕ ਕਰਕੇ ਹੀ ਪਤਾ ...

ਪੂਰੀ ਖ਼ਬਰ »

ਡੀ.ਐਸ.ਪੀ. ਧੂਰੀ ਸਮੇਤ 50 ਵਿਅਕਤੀਆਂ ਨੇ ਕੋਰੋਨਾ ਵੈਕਸੀਨ ਦੇ ਲਗਵਾਏ ਟੀਕੇ

ਧੂਰੀ, 1 ਮਾਰਚ (ਸੰਜੇ ਲਹਿਰੀ) - ਕੋਰੋਨਾ ਮਹਾਂਮਾਰੀ ਦੇ ਮੁੜ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਕੋਰੋਨਾ ਵੈਕਸੀਨ ਦੀ ਮੰਗ ਨਿਰੰਤਰ ਵੱਧ ਰਹੀ ਹੈ | ਅੱਜ ਡੀ.ਐਸ.ਪੀ. ਧੂਰੀ ਸ਼੍ਰੀ ਪਰਮਜੀਤ ਸਿੰਘ ਸਮੇਤ 50 ਵਿਅਕਤੀਆਂ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਚ ਐਨ.ਐਸ.ਐਸ. ਕੈਂਪ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਭਗਤ ਸ੍ਰੀ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸੰਗਰੂਰ, 1 ਮਾਰਚ (ਸੁਖਵਿੰਦਰ ਸਿੰਘ ਫੁੱਲ) - ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਚ ਪਿ੍ੰਸੀਪਲ ਸ੍ਰੀ ਸੁਖਬੀਰ ਸਿੰਘ ਦੀ ਰਹਿਨੁਮਾਈ ਅਤੇ ਐਨ.ਐਸ.ਐਸ. ਯੂਨਿਟ-1 ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਰੁਪਿੰਦਰ ਸ਼ਰਮਾ ਅਤੇ ਐਨ.ਐਸ.ਐਸ. ਯੂਨਿਟ-2 ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਸੁਧਾ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਕਰਵਾਏ

ਸੰਦੌੜ, 1 ਮਾਰਚ (ਗੁਰਪ੍ਰੀਤ ਸਿੰਘ ਚੀਮਾ) - ਨੌਜਵਾਨਾਂ ਵਿਚ ਦਸਤਾਰ ਬੰਨ੍ਹਣ ਦੀ ਰੁਚੀ ਪੈਦਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਉੱਘੀ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਨੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ...

ਪੂਰੀ ਖ਼ਬਰ »

13ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ

ਮਹਿਲਾਂ ਚੌਂਕ, 1 ਮਾਰਚ (ਸੁਖਵੀਰ ਸਿੰਘ ਢੀਂਡਸਾ) - ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਟ ਮਹਿਲਾਂ ਚੌਂਕ ਵਿਖੇ ਚੇਅਰਮੈਨ ਰਾਉਵਿੰਦਰ ਸਿੰਘ, ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ, ਪਿ੍ੰ. ਡਾ. ਮਨਜੀਤ ਕੌਰ ਦੀ ਅਗਵਾਈ ਵਿਚ 13ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ | ...

ਪੂਰੀ ਖ਼ਬਰ »

ਕਿਸ ਦੇ ਸਿਰ ਸਜੇਗਾ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ

ਧੂਰੀ, 1 ਮਾਰਚ (ਸੰਜੇ ਲਹਿਰੀ, ਦੀਪਕ) - ਨਗਰ ਕੌਂਸਲ ਦੀਆਂ ਫਰਵਰੀ ਵਿਚ ਹੋਈਆਂ ਚੋਣਾਂ ਦੇ ਚੋਣ ਨਤੀਜੇ 17 ਫਰਵਰੀ ਨੂੰ ਆ ਚੁੱਕੇ ਹਨ | ਪੰਜਾਬ ਦੇ ਬਹੁਤੇ ਸ਼ਹਿਰਾਂ ਵਾਂਗ ਧੂਰੀ ਵਿਖੇ ਵੀ ਕਾਂਗਰਸੀ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਆਪਣੇ ਵਿਰੋਧੀਆਂ ਨੂੰ ਕਰੜੀ ਟੱਕਰ ...

ਪੂਰੀ ਖ਼ਬਰ »

ਪਗੜੀ ਸੰਭਾਲ ਜੱਟਾ ਲਹਿਰ ਨੂੰ ਸਮਰਪਿਤ 31ਵੀਂ ਵਜ਼ੀਫ਼ਾ ਪ੍ਰੀਖਿਆ ਕਰਵਾਈ

ਲੌਂਗੋਵਾਲ­ 1 ਮਾਰਚ (ਵਿਨੋਦ) - ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਜ਼ਿਲ੍ਹਾ ਸੰਗਰੂਰ ਦੇ 14 ਕੇਂਦਰਾਂ ਵਿਚ 31ਵੀਂ ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ ਜੋ ਕਿ ਮੌਜੂਦਾ ਕਿਸਾਨੀ ਸੰਘਰਸ਼ ਅਤੇ ਪਗੜੀ ਸੰਭਾਲ ਜੱਟਾ ਲਹਿਰ ਨੂੰ ਸਮਰਪਿਤ ਰਹੀ | ਬਲਾਕ ਚੀਮਾ ਵਲੋਂ ਇਹ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਅਧਿਆਪਕਾਂ ਨੇ ਬੱਸਾਂ 'ਚ ਚੜ੍ਹ ਕੇ ਪਰਚੇ ਵੰਡੇ

ਭਵਾਨੀਗੜ੍ਹ, 1 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਰਕਾਰੀ ਸਕੂਲਾਂ ਵਿਚ ਪੜਾਈ ਲਈ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਬੱਚੇ ਪੜਾਉਣ ਸਬੰਧੀ ਜਾਗਰੂਕ ਕਰਦਿਆਂ ਪਿੰਡ ਸਕਰੌਦੀ ਦੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ

ਸੰਗਰੂਰ, 1 ਮਾਰਚ (ਸੁਖਵਿੰਦਰ ਸਿੰਘ ਫੁੱਲ) - ਭਾਈ ਘਨੱਈਆ ਸੇਵਾ ਦੱਲ ਵਲੋਂ ਸਾਲਾਨਾ ਗੁਰਮਤਿ ਸਮਾਗਮ ਸਥਾਨਿਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਬੰਧਕ ਕਮੇਟੀ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ | ਭਾਈ ਘਨੱਈਆ ਜੀ ਅਤੇ ਸੰਤ ਅਤਰ ਸਿੰਘ ਜੀ ਮਸਤੂਆਣਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਵੀ ਤੇਲ ਸਿੱਧਾ ਖ਼ਰੀਦਣ ਦੀ ਆਗਿਆ ਹੋਵੇ -ਹਰੀ ਸਿੰਘ ਨਾਭਾ

ਧੂਰੀ, 1 ਮਾਰਚ (ਸੰਜੇ ਲਹਿਰੀ) - ਸੀਨੀਅਰ ਅਕਾਲੀ ਆਗੂ ਅਤੇ ਵਿਧਾਨ ਸਭਾ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਆੜ੍ਹਤੀਆਂ ਨੰੂ ਇਕ ਪਾਸੇ ਕਰ ਕੇ ਕਿਸਾਨਾਂ ਨੰੂ ਆਪਣੀਆਂ ਫ਼ਸਲਾਂ ਸਿੱਧੀਆਂ ਵੇਚਣ ਲਈ ਕਹਿ ਰਹੀ ਹੈ ਤਾਂ ਕਿਸਾਨਾਂ ...

ਪੂਰੀ ਖ਼ਬਰ »

ਐਸ.ਡੀ.ਐਮ. ਲਹਿਰਾਗਾਗਾ ਦਾ ਤਬਾਦਲਾ ਚੰਡੀਗੜ੍ਹ ਵਿਖੇ ਹੋਇਆ

ਲਹਿਰਾਗਾਗਾ, 1 ਮਾਰਚ (ਅਸ਼ੋਕ ਗਰਗ) - ਲਹਿਰਾਗਾਗਾ ਨਗਰ ਕੌਂਸਲ ਚੋਣਾਂ ਵਿਚ ਐਸ.ਸੀ ਔਰਤ ਲਈ ਰਾਖਵੇਂ ਵਾਰਡ ਨੰ. 2 ਤੋਂ ਜੇਤੂ ਉਮੀਦਵਾਰ ਸੁਰਿੰਦਰ ਕੌਰ ਅਤੇ ਐਸ.ਸੀ ਲਈ ਰਾਖਵੇਂ ਵਾਰਡ ਨੰ. 8 ਤੋਂ ਜੇਤੂ ਉਮੀਦਵਾਰ ਸੁਰਿੰਦਰ ਸਿੰਘ ਜੱਗੀ ਨੂੰ ਜਿੱਤਣ ਤੋਂ ਬਾਅਦ ਹਾਰੇ ਹੋਏ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਮੌਕੇ ਹਰੀ ਸਿੰਘ ਦਾ ਸਨਮਾਨ

ਧੂਰੀ, 1 ਮਾਰਚ (ਸੰਜੇ ਲਹਿਰੀ, ਦੀਪਕ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਪ੍ਰੀਤ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਭਲਵਾਨ, ਧੂਰਾ, ਰਾਜੋਮਾਜਰਾ, ਬੁਰਜ ਗੋਹਰਾ, ਬੁਰਜ ਸੇਢਾ ਆਦਿ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕੰਮ ਕਾਜ ਅੰਗਰੇਜ਼ੀ 'ਚ ਕਰਨ ਦੀ ਅਲੋਚਨਾ

ਸੰਗਰੂਰ, 1 ਮਾਰਚ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਡਾ. ਨਰਵਿੰਦਰ ਸਿੰਘ ਕੌਸ਼ਲ ਸਾਬਕਾ ਡੀਨ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰਧਾਨਗੀ ਵਿਚ ਮਹੀਨਾਵਾਰ ਸਾਹਿਤਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਨਗਰ ਕੌਂਸਲ ਚੋਣਾਂ 'ਚ ਜੇਤੂ ਉਮੀਦਵਾਰਾਂ ਨੂੰ ਹਾਰੇ ਹੋਏ ਘੋਸ਼ਿਤ ਕਰਨ 'ਤੇ ਭੁੱਖ ਹੜਤਾਲ ਜਾਰੀ

ਲਹਿਰਾਗਾਗਾ, 1 ਮਾਰਚ (ਗਰਗ, ਢੀਂਡਸਾ, ਗੋਇਲ) - 17 ਫਰਵਰੀ ਨੂੰ ਭੱਠਲ ਕਾਲਜ ਵਿਖੇ ਚੋਣ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ ਲਹਿਰਾਗਾਗਾ ਮੈਡਮ ਜੀਵਨਜੋਤ ਕੌਰ ਵਲੋਂ ਐਸ.ਸੀ. ਔਰਤ ਲਈ ਰਾਖਵੇਂ ਵਾਰਡ ਨੰ:2 ਤੋਂ ਜੇਤੂ ਆਜ਼ਾਦ ਉਮੀਦਵਾਰ ਸੁਰਿੰਦਰ ਕੌਰ ਅਤੇ ਐਸ.ਸੀ. ਲਈ ਰਾਖਵੇਂ ...

ਪੂਰੀ ਖ਼ਬਰ »

ਸੇਵਾਦਾਰ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸਕੂਲ ਬੰਦ

ਲਹਿਰਾਗਾਗਾ, 1 ਮਾਰਚ (ਅਸ਼ੋਕ ਗਰਗ) - ਸਿਹਤ ਵਿਭਾਗ ਵਲੋਂ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਜਾ ਕੇ ਅਧਿਆਪਕਾਂ ਅਤੇ ਸਕੂਲ ਦੇ ਹੋਰ ਸਟਾਫ਼ ਦੇ ਕੋਰੋਨਾ ਸੈਂਪਲ ਲਏ ਜਾ ਰਹੇ ਹਨ | ਇਸੇ ਲੜੀ ਤਹਿਤ ਜਦੋਂ ਸਿਹਤ ਵਿਭਾਗ ਦੀ ਟੀਮ ਨੇ ਜਦੋਂ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੀਆਂ 60 ਹਜ਼ਾਰ ਅਸਾਮੀਆਂ ਖ਼ਤਮ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀ ਟੇਢੀ ਨਜ਼ਰ ਹੁਣ ਸਿੱਖਿਆ ਵਿਭਾਗ ਵੱਲ

ਸੰਗਰੂਰ, 1 ਮਾਰਚ (ਧੀਰਜ ਪਸ਼ੋਰੀਆ) - ਇਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਵਲੋਂ 'ਕੌਮੀ ਸਿੱਖਿਆ ਨੀਤੀ 2020' ਨੂੰ ਲਾਗੂ ਕਰ ਕੇ ਸਿੱਖਿਆ ਖੇਤਰ ਨੂੰ ਵੀ ਬਾਕੀ ਖੇਤਰਾਂ ਵਾਂਗ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ | ਉੱਥੇ ਪੰਜਾਬ ਦੀ ਕੈਪਟਨ ਸਰਕਾਰ ਵੀ ਉਸ ਨੀਤੀ ਦੀਆਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ 'ਇੰਸਟਾਗ੍ਰਾਮ ਤਾਂਤਰਿਕ ਗਰੋਹ' ਤੇ 'ਆਨਲਾਈਨ ਨੌਕਰੀ ਗਰੋਹ' ਦੇ ਮੈਂਬਰ ਕਾਬੂ

ਸੰਗਰੂਰ, 1 ਮਾਰਚ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪੁਲਿਸ ਸੰਗਰੂਰ ਨੇ ਜਿੱਥੇ ਭੋਲੇ-ਭਾਲੇ ਲੋਕਾਂ ਨੰੂ ਵਹਿਮਾਂ ਭਰਮਾਂ ਦੇ ਜਾਲ 'ਚ ਆਨਲਾਈਨ ਢੰਗ ਨਾਲ ਫਸਾਉਣ ਵਾਲੇ ਇਕ ਅੰਤਰਰਾਸ਼ਟਰੀ 'ਇੰਸਟਾਗ੍ਰਾਮ ਤਾਂਤਰਿਕ ਗਰੋਹ' ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ, ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨਾਲ ਮੀਟਿੰਗ ਉਪਰੰਤ ਸੰਘਰਸ਼ ਕਮੇਟੀ ਨੇ ਸਮਾਪਤ ਕੀਤਾ ਧਰਨਾ

ਸੰਗਰੂਰ, 1 ਮਾਰਚ (ਅਮਨਦੀਪ ਸਿੰਘ ਬਿੱਟਾ) - ਪਿਛਲੇ ਤਕਰੀਬਨ ਚਾਰ ਦਿਨਾਂ ਤੋਂ ਚੱਲ ਰਹੇ ਦਿੱਲੀ-ਕੱਟੜਾ ਰਾਜ ਮਾਰਗ ਨਾਲ ਸੰਬੰਧਤ ਕਿਸਾਨਾਂ ਦਾ ਧਰਨਾ ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿਚ ਚੱਲ ਰਿਹਾ ਸੀ, ਅੱਜ ਪੰਜਵੇਂ ਦਿਨ ਆਖ਼ਰਕਾਰ ਸਮਾਪਤ ਹੋ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਤੋਂ ਅਕਾਲੀ ਜਥੇ ਨੇ ਵਿਧਾਨ ਸਭਾ ਵੱਲ ਕੀਤਾ ਕੂਚ

ਅਮਰਗੜ੍ਹ, 1 ਮਾਰਚ (ਜਤਿੰਦਰ ਮੰਨਵੀ) - ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਉਦਘਾਟਨੀ ਦਿਨ ਕਾਂਗਰਸ ਸਰਕਾਰ ਵਿਰੁੱਧ ਵੱਡਾ ਹੱਲਾ ਬੋਲਦਿਆਂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਰੱਖੇ ਸਮਾਗਮ ਵਿਚ ਸ਼ਾਮਲ ਹੋਣ ਲਈ ਹਲਕਾ ਅਮਰਗੜ੍ਹ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX